ਕਰਨਾਲ ਵਿੱਚ ਕਿਸਾਨਾਂ ਵੱਲੋਂ ਜ਼ਿਲ੍ਹਾ ਸਕੱਤਰੇਤ ਵੱਲ ਮਾਰਚ
ਕਰਨਾਲ, 7 ਸਤੰਬਰ ( ਗੁਰਸੇਵਕ ਸੋਹੀ )ਕਰਨਾਲ ਵਿੱਚ ਵੱਡੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਜਦੋਂ ਕਿਸਾਨ ਆਗੂਆਂ ਨੂੰ ਆਪਣੇ ਵਹੀਕਲਾਂ ਵਿੱਚ ਬੈਠਾ ਲਿਆ ਤਾਂ ਕਿਸਾਨਾਂ ਦੇ ਭਾਰੀ ਦਬਾਅ ਦੇ ਚਲਦਿਆਂ ਪੁਲਿਸ ਨੇ ਤੁਰੰਤ ਕਿਸਾਨਾਂ ਨੂੰ ਛੱਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅੱਜ ਕਰਨਾਲ ਵਿੱਚ ਕਿਸਾਨ ਆਗੂਆਂ ਦੇ ਫੈਸਲਾ ਲੈਣ ਤੋਂ ਬਾਅਦ ਕਰਨਾਲ ਦੇ ਜ਼ਿਲ੍ਹਾ ਸਕੱਤਰੇਤ ਵੱਲ ਮਾਰਚ ਕੀਤਾ ਜਾ ਰਿਹਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਵੱਲੋਂ ਜਿੱਥੇ ਰੋਕਿਆ ਗਿਆ ਉਥੇ ਹੀ ਰੁਕ ਜਾਣਗੇ ਅਤੇ ਗ੍ਰਿਫਤਾਰੀਆਂ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਕਰਨਾਲ ਵਿੱਚ ਪਿਛਲੇ ਦਿਨੀਂ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਤੇ ਕੀਤੇ ਗਏ ਤਸ਼ੱਦਦ ਕਰਨ ਵਾਲੇ ਅਫਸਰਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਮਹਾ ਪੰਚਾਇਤ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਅੱਜ ਮਹਾ ਪੰਚਾਇਤ ਕਰਨ ਤੋਂ ਬਾਅਦ ਜ਼ਿਲ੍ਹਾ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਕਰਨਾਲ ਅਤੇ ਕਿਸਾਨਾਂ ਦੀ 11 ਮੈਂਬਰ ਕਮੇਟੀ ਨਾਲ ਕਈ ਘੰਟੇ ਹੋਈ ਮੀਟਿੰਗ ਬੇਸਿੱਟਾਂ ਰਹੀ। ਮੀਟਿੰਗ ਬੇਸਿੱਟਾਂ ਰਹਿਣ ਤੋਂ ਬਾਅਦ ਕਿਸਾਨ ਆਗੂ ਵਾਪਸ ਰੈਲੀ ਵਾਲੀ ਥਾਂ ਪਹੁੰਚ ਕੇ ਫੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਸਕੱਤਰੇਤ ਵੱਲ ਮਾਰਚ ਕੀਤਾ ਜਾਵੇਗਾ। ਜ਼ਿਲ੍ਹਾ ਸਕੱਤਰ ਵੱਲ ਮਾਰਚ ਦੀ ਸ਼ੁਰੂਆਤ ਹੋ ਗਈ ਹੈ ।