You are here

ਕਰਨਾਲ ’ਚ ਕਿਸਾਨ ਵੱਲੋਂ ਮਿੰਨੀ ਸਕੱਤਰੇਤ ਵੱਲ ਮਾਰਚ ਸ਼ੁਰੂ

ਪਿਛਲੇ ਕੁਝ ਸਮੇਂ ਤੋਂ ਇੰਟਰਨੈੱਟ ਮੋਬਾਈਲ ਸੇਵਾ ਬੰਦ 

ਕਰਨਾਲ, 7 ਸਤੰਬਰ ( ਗੁਰਸੇਵਕ ਸੋਹੀ  )-  ਕਰਨਾਲ ਵਿੱਚ ਕਿਸਾਨ ਆਗੂਆਂ ਦੇ ਫੈਸਲਾ ਲੈਣ ਤੋਂ ਬਾਅਦ ਕਰਨਾਲ ਦੇ ਜ਼ਿਲ੍ਹਾ ਸਕੱਤਰੇਤ ਵੱਲ ਮਾਰਚ ਸ਼ੁਰੂ ਹੋ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਵੱਲੋਂ ਜਿੱਥੇ ਰੋਕਿਆ ਗਿਆ ਉਥੇ ਹੀ ਰੁਕ ਜਾਣਗੇ ਅਤੇ ਗ੍ਰਿਫਤਾਰੀਆਂ ਦਿੱਤੀਆਂ ਜਾਣਗੀਆਂ। ਹਰਿਆਣਾ ਅੰਦਰ ਮੋਬਾਈਲ ਇੰਟਰਨੈੱਟ ਸੇਵਾ ਬੰਦ ਹੋ ਗਈ ਹੈ ਸਰਕਾਰ ਦੇ ਜੋ ਮਨਸੂਬੇ ਹਨ ਉਨ੍ਹਾਂ ਨੂੰ ਦਰਸਾ ਰਹੀ ਹੈ  ।  ਜ਼ਿਕਰਯੋਗ ਹੈ ਕਿ ਕਰਨਾਲ ਵਿੱਚ ਪਿਛਲੇ ਦਿਨੀਂ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਤੇ ਕੀਤੇ ਗਏ ਤਸ਼ੱਦਦ ਕਰਨ ਵਾਲੇ ਅਫਸਰਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਮਹਾ ਪੰਚਾਇਤ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਅੱਜ ਮਹਾ ਪੰਚਾਇਤ ਕਰਨ ਤੋਂ ਬਾਅਦ ਜ਼ਿਲ੍ਹਾ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਕਰਨਾਲ ਅਤੇ ਕਿਸਾਨਾਂ ਦੀ 11 ਮੈਂਬਰ ਕਮੇਟੀ ਨਾਲ ਕਈ ਘੰਟੇ ਹੋਈ ਮੀਟਿੰਗ ਬੇਸਿੱਟਾਂ ਰਹੀ। ਮੀਟਿੰਗ ਬੇਸਿੱਟਾਂ ਰਹਿਣ ਤੋਂ ਬਾਅਦ ਕਿਸਾਨ ਆਗੂ ਵਾਪਸ ਰੈਲੀ ਵਾਲੀ ਥਾਂ ਪਹੁੰਚ ਕੇ ਫੈਸਲਾ ਕੀਤਾ ਗਿਆ ਕਿ  ਜ਼ਿਲ੍ਹਾ ਸਕੱਤਰੇਤ ਵੱਲ ਮਾਰਚ ਕੀਤਾ ਜਾਵੇਗਾ।