You are here

ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਚ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਮਨਾਇਆ

ਜਗਰਾਓਂ 9 ਸਤੰਬਰ (ਅਮਿਤ ਖੰਨਾ): ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਚ ਪੜ•ਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਨ ਲਈ ਹਮੇਸ਼ਾ ਹੀ ਹਰ ਗੁਰਪੁਰਬ ਅਤੇ ਧਾਰਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ | ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਅਧਿਆਪਕ ਹਰਭਜਨ ਸਿੰਘ ਦੀ ਯੋਗ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸਾਰਾ ਪ੍ਰਬੰਧ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ | ਸਭ ਤੋਂ ਪਹਿਲਾਂ ਵਿਦਿਆਰਥੀਆਂ ਦੁਆਰਾ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ | ਇਸ ਉਪਰੰਤ ਨਰਸਰੀ ਦੇ ਨੰਨ•ੇ-ਮ•ੰਨੇ ਵਿਦਿਆਰਥੀਆਂ ਨੇ ਕਵਿਤਾ ਗਾਇਨ ਕੀਤੀ | ਸਕੂਲ ਦੇ ਚਾਰੇ ਹਾਊਸਾਂ ਵਿਚ ਸ਼ਬਦ ਗਾਇਨ ਦੇ ਮੁਕਾਬਲੇ ਕਰਵਾਏ ਗਏ | ਚਾਰੇ ਹਾਊੁਸਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਰਸ ਭਿੰਨੀ ਆਵਾਜ਼ ਵਿਚ ਸ਼ਬਦ ਗਾਇਨ ਕੀਤਾ | ਗਿਆਰ•ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਧੰਨ ਗੁਰੂ ਅਰਜਨ ਦੇਵ ਜੀ ਕਵੀਸ਼ਰੀ ਦਾ ਗਾਇਨ ਕੀਤਾ | ਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਸਮੂਹ ਸੰਗਤਾਂ ਵਿਚ ਦੇਗ ਵਰਤਾਈ ਗਈ |