ਜਗਰਾਉਂ (ਜਸਮੇਲ ਗ਼ਾਲਿਬ ) ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਆਉਂਦੇ ਥਾਣਾ ਹਠੂਰ ਦੀ ਨਵੀਂ ਇਮਾਰਤ ਦਾ ਐੱਸਐੱਸਪੀ ਗੁਰਦਿਆਲ ਸਿੰਘ ਵਲੋਂ ਉਦਘਾਟਨ ਕੀਤਾ ਗਿਆ । ਇਸ ਮੌਕੇ ਐੱਸ ਪੀ (ਹੈੱਡਕੁਆਰਟਰ) ਹਰਿੰਦਰਪਾਲ ਸਿੰਘ ਪਰਮਾਰ , ਐੱਸ ਪੀ (ਡੀ) ਬਲਵਿੰਦਰ ਸਿੰਘ ,ਐੱਸ ਪੀ ਮੈਡਮ ਗੁਰਮੀਤ ਕੌਰ, ਐੱਸ ਡੀ ਐੱਮ ਹਿਮਾਂਸ਼ੂ ਗੁਪਤਾ (ਸਬ ਡਵੀਜ਼ਨ ਰਾਏਕੋਟ), ਡੀਐੱਸਪੀ ਜਸਵਿੰਦਰ ਖਹਿਰਾ, ਡੀਐੱਸਪੀ ਗੁਰਬਚਨ ਸਿੰਘ (ਰਾਏਕੋਟ ),ਥਾਣਾ ਹਠੂਰ ਦੇ ਮੁੱਖ ਅਫਸਰ ਐੱਸ ਐੱਚ ਓ ਰਮਨਪ੍ਰੀਤ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕ ਮਲਕੀਤ ਸਿੰਘ ਦਾਖਾ ਵੱਲੋਂ ਵੀ ਸ਼ਿਰਕਤ ਕੀਤੀ ਗਈ। ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ । ਇਸ ਤੋਂ ਬਾਅਦ ਐੱਸਐੱਸਪੀ ਗੁਰਦਿਆਲ ਸਿੰਘ ਵੱਲੋਂ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਐੱਸਐੱਸਪੀ ਗੁਰਦਿਆਲ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਇਸ ਨਵੀਂ ਇਮਾਰਤ ਵਿਚ ਪੁਲਸ ਕਰਮੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮਿਲਣਗੀਆਂ , ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਨੂੰ ਉਨ੍ਹਾਂ ਨੂੰ ਬਣਦੀਆਂ ਜੋ ਸਹੂਲਤਾਂ ਹਨ ਉਹ ਦਿੱਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਸ ਵੱਲੋਂ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਸਮਾਜ ਵਿਰੋਧੀ ਤੱਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਦਾ ਪੂਰਾ ਪੂਰਾ ਸਾਥ ਦੇਣ ਤਾਂ ਜੋ ਸਮਾਜ ਵਿੱਚ ਵਿਚਰ ਰਹੇ ਜਿਹੜੇ ਗ਼ਲਤ ਅਨਸਰ ਹਨ ਉਨ੍ਹਾਂ ਨੂੰ ਨੱਥ ਪਾਈ ਜਾ ਸਕੇ । ਉਨ੍ਹਾਂ ਕਿਹਾ ਕਿ ਜੇਕਰ ਲੋਕ ਪੁਲੀਸ ਦਾ ਸਾਥ ਦੇਣ ਤਾਂ ਸਮਾਜ ਵਿਰੋਧੀ ਅਨਸਰਾਂ ਨੂੰ ਅਪਰਾਧ ਕਰਨ ਦਾ ਕੋਈ ਮੌਕਾ ਨਹੀਂ ਮਿਲਦਾ । ਇਸ ਮੌਕੇ ਆਸ ਪਾਸ ਦੇ ਪਿੰਡਾਂ ਦੇ ਪੰਚ- ਸਰਪੰਚ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ ।