ਸਾਰਾਗੜ੍ਹੀ ਦੇ ਮਹਾਨ ਸ਼ਹੀਦ ਹੌਲਦਾਰ ਸਰਦਾਰ ਈਸ਼ਰ ਸਿੰਘ ਜੀ ਦਾ ਬੁੱਤ ਗੁਰੂ ਨਾਨਕ ਗੁਰਦੁਆਰਾ ਵੈਨਸ ਫੀਲਡ ਵੁਲਵਰਹੈਂਪਟਨ ਵਲੋਂ ਆਪਣੇ ਯੋਗ ਯਤਨਾਂ ਨਾਲ ਸਥਾਪਤ ਕੀਤਾ ਗਿਆ
ਸਾਰਾਗੜ੍ਹੀ ਦੇ ਮਹਾਨ ਸ਼ਹੀਦ ਸਰਦਾਰ ਈਸ਼ਰ ਸਿੰਘ ਜੀ ਦਾ ਬੁੱਤ ਸਥਾਪਨਾ ਉਦਘਾਟਨ ਸਮਾਗਮ ਗੁਰੂ ਨਾਨਕ ਗੁਰਦੁਆਰਾ ਸਾਹਿਬ ਵੈਨਿਸਫੀਲਡ ਵਿਖੇ ਹੋਇਆ
ਬੁੱਤ ਸਥਾਪਤ ਉਦਘਾਟਨ ਸਮਾਰੋਹ ਵਿਚ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਹਾਜ਼ਰੀਆਂ ਭਰੀਆਂ ਗਈਆਂ
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਆਪਣੇ ਹੱਥੀਂ ਬੁੱਤ ਤੋਂ ਪਰਦਾ ਲਾਹਿਆ ਗਿਆ
ਜਾਣਕਾਰੀ ਲਈ ਦੱਸ ਦਈਏ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਉਚੇਚੇ ਤੌਰ ਤੇਪੰਜ ਦਿਨਾਂ ਦੇ ਦੌਰੇ ਤੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੇ ਬੁੱਤ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਇੰਗਲੈਂਡ ਪੁੱਜੇ ਸਨ।
ਸੰਸਾਰ ਭਰ ਵਿੱਚੋਂ ਬੁੱਤ ਦੇ ਸਥਾਪਨਾ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ ਸੰਗਤਾਂ ਅਤੇ ਪਤਵੰਤੇ ਸੱਜਣ
ਪੱਤਰਕਾਰ ਗਿਆਨੀ ਅਮਰੀਕ ਸਿੰਘ ਰਾਠੌਰ ਅਤੇ ਗਿਆਨੀ ਰਵਿੰਦਰਪਾਲ ਸਿੰਘ ਦੀ ਵਿਸ਼ੇਸ਼ ਰਿਪੋਰਟ