ਕੈਂਪ 'ਚ 450 ਵਿਅਕਤੀਆਂ ਨੇ ਲਗਵਾਈ ਵੈਕਸੀਨ
ਜਗਰਾਉਂ ( ਅਮਿਤ ਖੰਨਾ )ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਚੌਥਾ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ। ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਹੇਠ ਖ਼ਾਲਸਾ ਸਕੂਲ ਲੜਕੇ ਵਿਖੇ ਲਗਾਏ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸੇਵਾ ਸੁਸਾਇਟੀ ਪਿਛਲੇ 26 ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਅਤੇ ਬਹੁਤ ਘੱਟ ਸਮੇਂ ਵਿਚ ਅਗਲੇ ਪੋ੍ਰਜੈਕਟ ਦੀ ਤਿਆਰੀ ਖਿੱਚ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਵੈਕਸੀਨ ਦਾ ਟੀਕਾ ਜ਼ਰੂਰ ਲਗਾਉਣ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਕਿਹਾ ਕਿ ਕੈਂਪ ਵਿਚ 450 ਵਿਅਕਤੀਆਂ ਨੂੰ ਕੋਰੋਨਾ ਰੋਕੂ ਵੈਕਸੀਨ ਦੇ ਟੀਕੇ ਲਗਾਏ ਗਏ। ਉਨ੍ਹਾਂ ਕਿਹਾ ਕਿ ਸਾਰੇ ਵਿਅਕਤੀਆਂ ਨੂੰ ਕੈਂਪ ਤੋਂ ਪਹਿਲਾਂ ਪਾਰਦਰਸ਼ੀ ਢੰਗ ਨਾਲ ਟੋਕਨ ਵੰਡ ਕੇ ਟੀਕੇ ਲਗਾਏ ਗਏ। ਇਸ ਮੌਕੇ ਸਿਵਲ ਹਸਪਤਾਲ ਦੀ ਟੀਮ ਵਿਚ ਏਐੱਨਐੱਮ ਗੁਰਦੀਪ ਕੌਰ, ਜਸਪ੍ਰੀਤ ਸਿੰਘ, ਕਿਰਨਦੀਪ ਕੌਰ ਸਮੇਤ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਵਿਨੋਦ ਬਾਂਸਲ, ਇਕਬਾਲ ਸਿੰਘ ਕਟਾਰੀਆ, ਮੁਕੇਸ਼ ਗੁਪਤਾ, ਮਨੋਹਰ ਸਿੰਘ ਟੱਕਰ, ਪ੍ਰਵੀਨ ਮਿੱਤਲ, ਡਾ: ਭਾਰਤ ਭੂਸ਼ਨ ਬਾਂਸਲ, ਕਪਿਲ ਸ਼ਰਮਾ, ਪ੍ਰਮੋਦ ਸਿੰਗਲਾ, ਸੰਜੀਵ ਚੋਪੜਾ ਆਦਿ ਹਾਜ਼ਰ ਸਨ।