ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਕਰਨਾਲ ਵਿਖੇ ਸ਼ਾਂਤੀਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਕੀਤੇ ਜਾਨਲੇਵਾ ਲਾਠੀਚਾਰਜ ਦੇ ਵਿਰੋਧ ਨੂੰ ਲੈ ਕੇ ਹੈ ਕਰਨਾਲ ਸਕੱਤਰ ਵਿਖੇ ਕੀਤੇ ਸੁਭਾਸ਼ ਸੁਧਾ ਨੇ ਕਿਸਾਨਾਂ ਦੀ ਹੋਈ ਜਿੱਤ ਨੇ ਕਿਸਾਨਾਂ ਚ ਹੌਸਲ ਬੁਲੰਦ ਕੀਤੇ ਹਨ ਤੇ ਹੁਣ ਕਿਸਾਨੀ ਸੰਘਰਸ਼ ਦਿੱਲੀ ਮੋਰਚੇ ਦੀ ਜਿੱਤ ਵੱਲ ਕਦਮ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕਾ ਤੋਂ ਟੈਲੀਫੋਨ ਰਾਹੀਂ ਹਰਵਿੰਦਰ ਸਿੰਘ ਖੇਲਾ ਸ਼ੇਰਪੁਰ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ।ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਹੁਣ ਇੱਕ ਮਜ਼ਬੂਤੀ ਸ਼ਕਤੀ ਬਣ ਚੁੱਕਾ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਤਿੰਨੇ ਵਿਵਾਦਤ ਖੇਤੀ ਕਾਨੂੰਨ ਵੀ ਰੱਦ ਹੋਣਗੇ ਕਿਸਾਨਾਂ ਦੀ ਇਤਿਹਾਸਕ ਜਿੱਤ ਹੋਵੇਗੀ।ਇਸ ਸਮੇਂ ਖੇਲਾ ਨੇ ਕਿਹਾ ਹੈ ਕਿ ਸੰਯੁਕਤ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਾਨੂੰ ਸਾਰਿਆਂ ਨੂੰ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਦੇ ਵਿਵਾਦਤ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦਾ ਦਬਾਅ ਬਣਾਇਆ ਜਾ ਸਕੇ