ਲੰਡਨ , 17 ਸਤੰਬਰ ( ਅਮਨਜੀਤ ਸਿੰਘ ਖਹਿਰਾ ) ਯੂ ਕੇ ਪਾਰਲੀਮੈਂਟ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅਫ਼ਗਾਨਿਸਤਾਨ ਦੇ ਮੁੱਦੇ ਤੇ ਪਾਰਲੀਮੈਂਟ ਵਿਚ ਆਪਣੇ ਭਾਸ਼ਨ ਦੌਰਾਨ ਸਰਕਾਰ ਨੂੰ ਘੇਰਿਆ । ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀ ਪੈਦਾ ਕਰਨ ਵਿੱਚ ਸਹਾਇਤਾ ਕਰਨਾ ਕਾਫੀ ਮਾੜਾ ਹੈ ਪਰ ਸਰਕਾਰ ਦੁਆਰਾ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੁਝ ਵੀ ਨਾ ਕਰਨਾ ਗ਼ੈਰ ਜ਼ਿੰਮੇਵਾਰਾਨਾ ਤੇ ਨਾ ਮੁਆਫ ਕਰਨਯੋਗ ਹੈ । ਸਰਕਾਰ ਨੇ ਸਾਡੇ ਅਫਗਾਨ ਮਿੱਤਰਾਂ ਦੇ ਨਾਲ ਧੋਖਾ ਕੀਤਾ ਹੈ ਉਨ੍ਹਾਂ ਲੋਕਾਂ ਦੀਆਂ ਜਾਨਾਂ ਨਾਲ ਜਿਨ੍ਹਾਂ ਨੇ ਬਹਾਦਰੀ ਨਾਲ ਸਾਡੀ ਫ਼ੌਜ ਦੀ ਮਦਦ ਕੀਤੀ ਘੱਟ ਗਿਣਤੀਆਂ ਜਿਵੇਂ ਕਿ ਸਿੱਖ ਅਤੇ ਹਿੰਦੂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਨੂੰ ਖ਼ਤਰੇ ਵਿੱਚ ਪਾਇਆ ਹੈ । ਸਰਕਾਰ ਨੂੰ ਉਨ੍ਹਾਂ ਨੂੰ ਇਸ ਸਥਿਤੀ ਵਿੱਚ ਛੱਡਣ ਦੀ ਬਜਾਏ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਸੀ ਅਤੇ ਮਨੁੱਖਤਾਵਾਦੀ ਸੰਕਟ ਨੂੰ ਟਾਲਣ ਲਈ ਹਰ ਅਸੰਭਵ ਕੋਸ਼ਿਸ਼ ਕਰਨੀ ਚਾਹੀਦੀ ਸੀ । ਜਾਣਕਾਰੀ ਲਈ ਦੱਸ ਦਈਏ ਕਿ ਬਹੁਤ ਸਾਰੇ ਯੂ ਕੇ ਵਾਸੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਦੀ ਇਸ ਗੱਲ ਨਾਲ ਸਹਿਮਤ ਹਨ ਕਿ ਉਹ ਲੋਕ ਜੋ ਪਿਛਲੇ ਵੀਹ ਸਾਲਾਂ ਤੋਂ ਲਗਾਤਾਰ ਅਫ਼ਗਾਨਿਸਤਾਨ ਅੰਦਰ ਬ੍ਰਿਟਿਸ਼ ਸਰਕਾਰ ਦੀ ਮਦਦ ਕਰਦੇ ਸਨ ਉਨ੍ਹਾਂ ਨਾਲ ਧੋਖਾ ਹੋਇਆ ਹੈ ।