ਜਗਰਾਓਂ 23 ਸਤੰਬਰ (ਅਮਿਤ ਖੰਨਾ ,ਪੱਪੂ): ਬੀਤੀ ਰਾਤ ਤੋਂ ਲਗਾਤਾਰ ਤੇਜ਼ ਮੀਂਹ ਪੈਣ ਕਾਰਨ ਜਿੱਥੇ ਰਾਹਗੀਰਾਂ ਦਾ ਲੰਘਣਾ ਮੁਸ਼ਕਲ ਹੋਇਆ ਉੱਥੇ ਦੁਕਾਨਦਾਰ ਵੀਰਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ ਸ਼ਹਿਰ ਦੀ ਨਗਰ ਕੌਂਸਲ ਵੱਲੋਂ ਬਰਸਾਤੀ ਪਾਣੀ ਦੇ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਜਿਸ ਕਾਰਨ ਅੱਜ ਜਗਰਾਉਂ ਵਾਸੀਆਂ ਦੇ ਦੁਕਾਨਦਾਰਾਂ ਦਾ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੈ ਜਿਸ ਵਿੱਚ ਪੁਰਾਣੀ ਦਾਣਾ ਮੰਡੀ ਦੇ ਦੁਕਾਨਦਾਰ ਕਸ਼ਮੀਰੀ ਲਾਲ ਰਮੇਸ਼ ਕੁਮਾਰ ਦੇ ਮਾਲਕ ਰਮੇਸ਼ ਜੈਨ ਨੇ ਕਿਹਾ ਕਿ ਅੱਜ ਉਨ•ਾਂ ਦੀ ਦੁਕਾਨ ਦੇ ਅੰਦਰ ਵੀ ਪਾਣੀ ਦੇ ਤੇਜ਼ ਵਹਾਅ ਦੇ ਕਾਰਨ ਲੱਖਾਂ ਰੁਪਿਆਂ ਦਾ ਸਾਮਾਨ ਪਾਣੀ ਦੇ ਨਾਲ ਖ਼ਰਾਬ ਹੋ ਗਿਆ ਹੈ ਉਨ•ਾਂ ਨੇ ਕਿਹਾ ਕਿ ਨਗਰ ਕੌਂਸਲ ਨੂੰ ਚਾਹੀਦਾ ਹੈ ਕਿ ਬਰਸਾਤੀ ਪਾਣੀ ਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਕਿ ਦੁਕਾਨਦਾਰ ਵੀਰਾਂ ਦਾ ਨੁਕਸਾਨ ਹੋਣ ਤੋਂ ਬਚਿਆ ਜਾ ਸਕੇ