ਮਹਿਲ ਕਲਾਂ/ ਬਰਨਾਲਾ- 24 ਸਤੰਬਰ- (ਗੁਰਸੇਵਕ ਸੋਹੀ)- ਕੇਦਰ ਦੀ ਮੋਦੀ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਲਗਾਤਾਰ ਦਿੱਲੀ ਦੇ ਬਾਰਡਰਾਂ ਉੱਪਰ ਅਤੇ ਪੰਜਾਬ ਦੇ ਅੰਦਰ ਵੱਖ ਵੱਖ ਥਾਵਾਂ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਨੂੰ ਜਗਾਉਣ ਲਈ ਸਯੁੰਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਨਾਉਣ ਲਈ ਬੀਕੇਯੂ ਰਾਜੇਵਾਲ ਵੱਲੋਂ ਪਿੰਡ ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੀ ਤਿਆਰੀ ਲਈ ਬੀਕੇਯੂ ਰਾਜੇਵਾਲ ਦੇ ਜਿਲਾ ਪ੍ਰਧਾਨ ਨਰਭੈ ਸਿੰਘ ਗਿਆਨੀ ਦੀ ਅਗਵਾਈ ਹੇਠ ਪਿੰਡ ਛੀਨੀਵਾਲ ਕਲਾਂ ਵਿਖੇ ਮੀਟਿੰਗ ਹੋਈ। ਜੱਥੇਬੰਦੀ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀਆਂ ਹਦਾਇਤਾਂ ਅਨੁਸਾਰ ਬੀਕੇਯੂ ਰਾਜੇਵਾਲ ਵੱਲੋਂ ਪਿੰਡਾਂ ਅੰਦਰ ਮੀਟਿੰਗਾ ਕੀਤੀਆ ਜਾ ਰਹੀਆ ਹਨ। ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਛੀਨੀਵਾਲ ਕਲਾਂ, ਜਿਲਾ ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ, ਅਜਮੇਰ ਸਿੰਘ ਹੁੰਦਲ, ਮੁਖਤਿਆਰ ਸਿੰਘ ਬੀਹਲਾ, ਜਗਤਾਰ ਸਿੰਘ ਜੱਗੀ ਚੰਨਣਵਾਲ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਚੰਨਣਵਾਲ, ਬੀਹਲਾ, ਕਲਾਲ ਮਾਜਰਾ, ਧਨੇਰ, ਮੂੰਮ, ਮਹਿਲ ਕਲਾਂ, ਮਹਿਲ ਖੁਰਦ, ਕੁਰੜ ਤੋਂ ਇਲਾਵਾ ਵੱਖ ਵੱਖ ਪਿੰਡਾਂ ਵਿੱਚ ਦੋ ਦਿਨ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨੂੰ ਬੇਨਤੀ ਕੀਤੀ ਕਿ ਸਯੁੰਕਤ ਮੋਰਚੇ ਦੇ ਸੱਦੇ ਤੇ 27 ਸਤੰਬਰ ਨੂੰ ਜਿਲਾ ਬਰਨਾਲਾ ਦੇ ਵੱਖ ਵੱਖ ਥਾਵਾਂ ਤੇ ਚੱਕਾ ਜਾਮ ਕੀਤਾ ਜਾਵੇਗਾ ਇਸ ਲਈ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨ ਦੀ ਜੋਰਦਾਰ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਅੱਗੇ ਇੱਕ ਦਿਨ ਚੁਕਣਾ ਹੀ ਪੈਣਾ ਹੈ। ਇਸ ਮੌਕੇ ਦਰਵਾਰ ਸਿੰਘ ਗਹਿਲ, ਪੰਚ ਨਿਰਭੈ ਸਿੰਘ ਛੀਨੀਵਾਲ ਕਲਾਂ, ਹਾਕਮ ਸਿੰਘ ਕੁਰੜ, ਸਾਧੂ ਸਿੰਘ ਛੀਨੀਵਾਲ ਕਲਾਂ, ਬਾਬੂ ਸਿੰਘ, ਕੋਰ ਸਿੰਘ,ਗੁਰਦੀਪ ਸਿੰਘ ਗਹਿਲ, ਮਨੀ ਚੰਨਣਵਾਲ, ਅਮਨਦੀਪ ਸਿੰਘ ਅਮਨਾ ਬੀਹਲਾ, ਅਮਰਜੀਤ ਸਿੰਘ ਚੰਨਣਵਾਲ, ਬਹਾਲ ਸਿੰਘ ਕੁਰੜ, ਮਲਕੀਤ ਸਿੰਘ ਕੁਰੜ, ਬਲਵੰਤ ਸਿੰਘ ਛੀਨੀਵਾਲ ਆਦਿ ਆਗੂ ਹਾਜ਼ਰ ਸਨ।