ਜਗਰਾਉਂ (ਜਸਮੇਲ ਗ਼ਾਲਿਬ)ਅੱਜ ਸਰਕਾਰੀ ਸਕੂਲ ਦੌਲੇਵਾਲਾ ਮਾਇਰ ਪਿੰਡ ਵਿੱਚ ਸਰਪੰਚ ਜਰਨੈਲ ਸਿੰਘ ਪਿੰਡ ਮੰਦਰ ਅਤੇ ਸਮੂਹ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦਾ ਜਨਮ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇਂ ਸਰਪੰਚ ਜਰਨੈਲ ਸਿੰਘ ਨੇ ਕਿਹਾ ਹੈ ਕਿ ਦੇਸ਼ ਦੀ ਆਜ਼ਾਦੀ ਸੰਗਰਾਮ ਵਿਚ ਅਹਿਮ ਯੋਗਦਾਨ ਦਾ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਤਫ਼ਸੀਲ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਵੱਲੋ ਦੇਸ਼ ਪ੍ਰਤੀ ਕੀਤੇ ਕੰਮਾਂ ਨੂੰ ਯਾਦ ਕੀਤਾ ਗਿਆ ਅੱਗੋਂ ਉਨ੍ਹਾਂ ਬੀਬੀਆਂ ਨੂੰ ਬੇਨਤੀ ਕੀਤੀ ਕਿ ਆਪਣੇ ਬੱਚਿਆਂ ਨੂੰ ਸ਼ਹੀਦ ਸਰਦਾਰ ਭਗਤ ਸਿੰਘ ਅਤੇ ਕ੍ਰਾਂਤੀਕਾਰੀ ਯੋਧਿਆਂ ਬਾਰੇ ਦੱਸਿਆ ਅਤੇ ਪੜ੍ਹਾਇਆ ਜਾਵੇ ਜੋ ਬੱਚੇ ਵੱਡੇ ਹੋ ਕੇ ਦੇਸ਼ ਅਤੇ ਸਮਾਜ ਲਈ ਕੁਝ ਕਰਨ ਦੀ ਸੇਧ ਲੈ ਸਕਣ ਇਸ ਤੋਂ ਇਲਾਵਾ ਬੀਬੀ ਭੈਣਾਂ ਨੂੰ ਵਹਿਮਾਂ ਭਰਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਸਮੇਂ ਸੁਰਿੰਦਰ ਸਿੰਘ ਮੰਦਰ, ਡਾ ਗੁਰਦੇਵ ਸਿੰਘ ਦੌਲੇ,ਕਲੱਬ ਮੈਂਬਰ ਆਦਿ ਹਾਜ਼ਰ ਸਨ।