ਜਗਰਾਉਂ,(ਅਮਿਤ ਖੰਨਾ, ਪੱਪੂ ) ਡੀ.ਏ.ਵੀ.ਸੀ.ਪਬਲਿਕ ਸਕੂਲ, ਜਗਰਾਉਂ ਵਿਖੇ ਅੱਜ ਗਾਂਧੀ ਜਯੰਤੀ ਮਨਾਈ ਗਈ। ਇਸ ਦੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸਾਹਿਬ ਸ੍ਰੀ ਬ੍ਰਿਜ ਮੋਹਨ ਬੱਬਰ ਜੀ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਸੁਤੰਤਰਤਾ ਸੰਗਰਾਮ ਵਿੱਚ ਕੀਤੇ ਜਤਨਾਂ ਦੇ ਨਾਲ ਜਾਣੂ ਕਰਵਾਇਆ । ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ਸਬੰਧਤ ਭਾਸ਼ਣ ਦਿੱਤੇ ।ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹਾਨਤਾ ਨੂੰ ਸਮਝਾਉਂਦਿਆਂ ਕਰੱਤਵਾਂ ਅਤੇ ਹੱਕਾਂ ਦੀ ਸਹੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।ਇਸ ਮੌਕੇ ਵਿਦਿਆਰਥੀ ਅਤੇ ਸਮੂਹ ਸਕੂਲ ਸਟਾਫ ਮੌਜੂਦ ਸਨ।