ਨਾਨਕਸਰ ਕਲੇਰਾਂ ( ਬਲਵੀਰ ਸਿੰਘ ਬਾਠ ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੱਲਾ ਚੁੱਕਿਆ ਸ਼ਲਾਘਾਯੋਗ ਫ਼ੈਸਲਾ ਜੋ ਕਿ ਅੱਜ ਡੀ ਡੀ ਪੀੋਓ ਤੇ ਬੀਡੀਓ ਸਾਹਿਬ ਦੀ ਯੋਗ ਅਗਵਾਈ ਹੇਠ ਲੁਧਿਆਣੇ ਜ਼ਿਲ੍ਹੇ ਦੇ ਪਿੰਡ ਕੋਠੇ ਹਰੀ ਸਿੰਘ ਵਿਖੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਕੱਟਣ ਦੀ ਮਨਜ਼ੂਰੀ ਦਿੱਤੀ ਗਈ ਅੱਜ ਸੈਕਟਰੀ ਸਾਬ ਨੇ ਡਿਊਟੀ ਨੂੰ ਨਿਭਾਉਂਦਿਆਂ ਸਰਪੰਚ ਸਰਜੀਤ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਦੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਫਾਰਮ ਭਰ ਦਿੱਤੇ ਗਏ ਜਨਸੰਘ ਤੇ ਨਿਊਜ਼ ਨਾਲ ਗੱਲਬਾਤ ਕਰਦਿਆਂ ਸਰਪੰਚ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸਾਡੇ ਪਿੰਡ ਲਈ ਮਾਣ ਵਾਲੀ ਗੱਲ ਹੈ ਅੱਜ ਸਾਡੇ ਪਿੰਡ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਕੱਟਣ ਦੀ ਜੋ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਉਨ੍ਹਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਬਹੁਤ ਵੱਡੀ ਸਹੂਲਤ ਹੈ ਇਸ ਤੋਂ ਇਲਾਵਾ ਵੀ ਪੰਜਾਬ ਸਰਕਾਰ ਵੱਲੋਂ ਅਨੇਕਾਂ ਹੀ ਸਮਾਜ ਅਤੇ ਵਿਕਾਸ ਭਲਾਈ ਕਾਰਜਾਂ ਦੀਆਂ ਸਕੀਮਾਂ ਜੋ ਨਿਰੰਤਰ ਚਲ ਰਹੀਆਂ ਹਨ ਉਹਨਾਂ ਦਾ ਵੀ ਪੰਜਾਬ ਦੇ ਲੋਕ ਵੱਧ ਤੋਂ ਵੱਧ ਲਾਹਾ ਲੈ ਰਹੇ ਹਨ ਉਨ੍ਹਾਂ ਕਿਹਾ ਕਿ ਜਿਵੇਂ ਬੁਢਾਪਾ ਪੈਨਸ਼ਨ ਵਿਧਵਾ ਪੈਨਸ਼ਨ ਮੈਡੀਕਲ ਬੀਮਾ ਇਸ ਤੋਂ ਇਲਾਵਾ ਸ਼ਗਨ ਸਕੀਮ ਅਤੇ ਰਾਸ਼ਨ ਲੋੜਵੰਦ ਪਰਿਵਾਰਾਂ ਨੂੰ ਨਿਰਵਿਘਨ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਦਾ ਲੋਕ ਵੱਧ ਤੋਂ ਵੱਧ ਫ਼ਾਇਦਾ ਲੈ ਰਹੇ ਹਨ ਉਨ੍ਹਾਂ ਕਿਹਾ ਜੇ ਅਸੀਂ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਜਗਰਾਓਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ ਇਸ ਸਮੇਂ ਉਨ੍ਹਾਂ ਨਾਲ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ