You are here

ਅਧਿਆਪਕਾਂ ਲਈ ਪ੍ਰੇਰਨਾ ਦਾਇਕ ਵਰਕਸ਼ਾਪ ਆਯੋਜਿਤ

ਜਗਰਾਓਂ 9 ਅਕਤੂਬਰ (ਅਮਿਤ ਖੰਨਾ):ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਅਧਿਆਪਕਾਂ ਲਈ ਇੱਕ ਪ੍ਰੇਰਨਾਦਾਇਕ ਵਰਕਸ਼ਾਪ ਲਗਾਈ ਗਈ। ਜਿਸ ਵਿਚ ਦਿੱਲੀ ਤੋਂ ਪਹੁੰਚੇ ਬੁਲਾਰੇ ਮਿ: ਸੌਰਵ ਬੈਨੀਪਾਲ ਨੇ ਅਧਿਆਪਕ ਜੀਵਨ ਵਿਚ ਆਉਣ ਵਾਲੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਦੇ ਹੱਲ ਦੱਸੇ। ਉਹਨਾਂ ਨੇ ਅਧਿਆਪਕਾਂ ਨੂੰ ਚੰਗੇ ਬੁਲਾਰੇ ਕਿਹਾ । ਇਸਦੇ ਨਾਲ ਹੀ ਜਿੰਦਗੀ ਵਿਚ ਮਨ ਤੇ ਕਦੇ ਵੀ ਬੋਝ ਨਹੀਂ ਰੱਖਣਾ ਚਾਹੀਦਾ ਆਦਿ ਸ਼ਬਦਾਂ ਨਾਲ ਉਹਨਾਂ ਨੇ ਆਪਣੇ ਸ਼ੈਸ਼ਨ ਦੀ ਚੰਗੀ ਤਰ੍ਹਾਂ ਨਾਲ ਪੇਸ਼ਕਸ਼ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪ ਦਾ ਆਯੋਜਨ ਸਕੂਲ ਅੰਦਰ ਜ਼ਰੂਰੀ ਹੈ ਕਿਉਂ ਕਿ ਅਧਿਆਪਕ ਵਰਗ ਕਿਸੇ ਪ੍ਰਕਾਰ ਦੇ ਬੋਝ ਅੰਦਰ ਨਹੀਂ ਰਹਿਣਾ ਚਾਹੀਦਾ। ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਬਣਾਉਣ ਦੇ ਨਿਰਮਾਤਾ ਹੁੰਦੇ ਹਨ। ਉਹਨਾਂ ਨੇ ਇਸ ਸਮਾਜ ਲਈ ਚੰਗੇ ਨਾਗਰਿਕਾਂ ਨੂੰ ਪੈਦਾ ਕਰਨਾ ਹੁੰਦਾ ਹੈ। ਇਸ ਲਈ ਅਸੀਂ ਸਮਾਜ ਦੇ ਨਿਰਮਾਤਾਵਾਂ ਨੂੰ ਆਪਣੇ ਆਪ ਨੂੰ ਹਰ ਪੱਖ ਤੋਂ ਸੰਪੂਰਨ ਕਰਨ ਲਈ ਅਜਿਹੇ ਪ੍ਰੇਰਨਾਸ੍ਰੋਤ ਵਰਕਸ਼ਾਪ ਆਯੋਜਿਤ ਕਰਦੇ ਰਹਿੰਦੇ ਹਾਂ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਕਰ ਸਕੀਏ। ਇਸ ਮੌਕੇ ਸਕੂਲ ਦੇ ਪੈ੍ਰਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆਂ ਵੀ ਹਾਜ਼ਰ ਸਨ।