ਜਗਰਾਉਂ (ਅਮਿਤ ਖੰਨਾ ,ਪੱਪੂ ) ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਨਵ ਨਿਯੁਕਤ ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਵੀਰਵਾਰ ਸਵੇਰੇ ਜਗਰਾਓਂ ਦਫ਼ਤਰ ਪੁੱਜ ਕੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਜਗਰਾਓਂ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਵੱਲੋਂ ਐੱਸਐੱਸਪੀ ਸੰਧੂ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ 'ਚ ਹੀ ਐੱਸਐੱਸਪੀ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ।ਉਨ੍ਹਾਂ ਸਾਫ ਕੀਤਾ ਕਿ ਜ਼ਿਲ੍ਹੇ ਵਿਚ ਜਿੱਥੇ ਹਰ ਤਰ੍ਹਾਂ ਦੇ ਕ੍ਰਾਈਮ ਨੂੰ ਕੰਟਰੋਲ ਕਰਨ ਲਈ ਪੂਰੀ ਸਖਤੀ ਵਰਤੀ ਜਾਵੇਗੀ, ਉਥੇ ਨਸ਼ੇ ਨੂੰ ਨੱਥ ਪਾਉਣ ਲਈ 24 ਘੰਟੇ ਮੁਹਿੰਮ ਜਾਰੀ ਰਹੇਗੀ। ਨਸ਼ਿਆਂ ਦੇ ਕਾਰੋਬਾਰ 'ਚ ਲਿਪਟੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐੱਸਪੀ ਰਾਜਵੀਰ ਸਿੰਘ, ਐੱਸਪੀ ਹਰਿੰਦਰ ਸਿੰਘ ਪਰਮਾਰ, ਐੱਸਪੀ ਬਲਵਿੰਦਰ ਸਿੰਘ, ਐੱਸਪੀ ਗੁਰਮੀਤ ਕੌਰ, ਜਗਰਾਓਂ ਸਬ ਡਵੀਜ਼ਨ ਦੇ ਡੀਐੱਸਪੀ ਦਲਜੀਤ ਸਿੰਘ ਖੱਖ, ਡੀਐੱਸਪੀ ਐੱਚ ਦਲਜੀਤ ਸਿੰਘ ਵਿਰਕ, ਡੀਐੱਸਪੀ ਸੰਦੀਪ ਬਡੇਰਾ, ਡੀਐੱਸਪੀ ਰਾਏਕੋਟ ਗੁਰਬਚਨ ਸਿੰਘ ਆਦਿ ਹਾਜ਼ਰ ਸਨ।