ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਹਿਤ ਸਹੂਲਤਾਂ ਦੇ ਤਹਿਤ ਬਰਨਾਲਾ ਰੈਡ ਕਰਾਸ ਸੁਸਾਇਟੀ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ.....
ਮਹਿਲ ਕਲਾਂ /ਬਰਨਾਲਾ- 15 ਅਕਤੂਬਰ (ਗੁਰਸੇਵਕ ਸੋਹੀ)- ਬਰਨਾਲਾ ਰੈਡ ਕਰਾਸ ਸੁਸਾਇਟੀ ਦੀ ਟੀਮ ਵੱਲੋਂ ਪਿੰਡ ਪਿੰਡ ਜਾ ਕੇ ਅੱਖਾਂ ਦੇ ਫ੍ਰੀ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਗੱਲਬਾਤ ਦੌਰਾਨ ਬਰਨਾਲਾ ਰੈਡ ਕਰਾਸ ਸੁਸਾਇਟੀ ਦੇ ਸੈਕਟਰੀ ਸਰਬਣ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਹ ਫ੍ਰੀ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਚੈੱਕਅਪ ਤੋਂ ਬਾਅਦ ਮਰੀਜ਼ਾਂ ਨੂੰ ਦਵਾਈਆਂ ਤੇ ਲੋੜੀਂਦੀ ਡਾਕਟਰੀ ਸਹਾਇਤਾ ਦਿੱਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਅਸੀਂ ਪਿੰਡ ਕੁਤਬਾ ਵਿਖੇ ਕਾਫੀ ਮਰੀਜ਼ਾਂ ਨੂੰ ਚੈੱਕ ਕਰ ਰਹੇ ਹਾਂ ਜਿਨ੍ਹਾਂ ਵਿੱਚੋਂ ਸੀਰੀਅਸ ਕੇਸਾਂ ਦਾ ਬਰਨਾਲਾ ਸਿਵਲ ਹਸਪਤਾਲ ਵਿੱਚ ਇਲਾਜ ਕੀਤਾ ਜਾਵੇਗਾ ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਆਪਣੀਆਂ ਅੱਖਾਂ ਦਾ ਚੈੱਕਅਪ ਕਰਵਾਇਆ ਇਸ ਮੌਕੇ ਕੁਤਬਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਨੇ ਵੀ ਇਸ ਕੈਂਪ ਵਿੱਚ ਹਾਜ਼ਰੀ ਲਗਵਾਈ ਤੇ ਕੁਤਬਾ ਵੈਲਫੇਅਰ ਸੋਸਾਇਟੀ ਦੇ ਸਲਾਹਕਾਰ ਸਰਦਾਰ ਅਜੀਤ ਸਿੰਘ ਸੰਧੂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਰਾਹੀਂ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਉਨ੍ਹਾਂ ਕਿਹਾ ਕਿ ਇਹਨਾਂ ਸਕੀਮਾਂ ਰਾਹੀਂ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ ਜੋ ਲੋਕ ਕਿਸੇ ਨਾਂ ਕਿਸੇ ਕਾਰਨ ਆਪਣੇ ਸਰੀਰ ਨੂੰ ਹੋ ਵਾਲੀਆਂ ਅੱਖਾਂ ਦੀਆਂ ਬਿਮਾਰੀਆਂ ਦਾ ਇਲਾਜ ਨਹੀਂ ਕਰਵਾ ਸਕਦੇ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ, ਨੇ ਵੀ ਰੈਡ ਕਰਾਸ ਸੁਸਾਇਟੀ ਬਰਨਾਲਾ, ਕੁਤਬਾ ਵੈਲਫੇਅਰ ਸੁਸਾਇਟੀ ਤੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਬਰਨਾਲਾ ਰੈਡ ਕਰਾਸ ਸੁਸਾਇਟੀ ਦੇ ਕਾਫੀ ਮੈਂਬਰ ਮੌਜੂਦ ਸਨ ਜਿਨ੍ਹਾਂ ਸਰਵਣ ਸਿੰਘ ਸੈਕਟਰੀ ਰੈਡ ਕਰਾਸ ਸੁਸਾਇਟੀ ਬਰਨਾਲਾ, ਅਮਨਦੀਪ ਸਿੰਘ ਫਾਰਮਾਂ ਸ਼ਿਸ਼ਟ ਡਾ ਅਮਲੋਦੀਪ ਕੋਰ ਆਈ ਸਰਜਨ ਡਾ ਇੰਦੂ ਬਾਂਸਲ, ਸ੍ਰੀ ਰਾਜ ਕੁਮਾਰ, ਤੋਂ ਇਲਾਵਾ ਸਰਦਾਰ ਅਜੀਤ ਸਿੰਘ ਸੰਧੂ ਸਰਜਨ ਡਾ ਇੰਦੂ ਬਾਂਸਲ, ਸ੍ਰੀ ਰਾਜ ਕੁਮਾਰ ਤੋਂ ਇਲਾਵਾ ਸਰਦਾਰ ਅਜੀਤ ਸਿੰਘ ਸੰਧੂ ਸਰਦਾਰ ਮੁਕੰਦ ਸਿੰਘ ਰਾਏ, ਤੋਂ ਇਲਾਵਾ ਹੋਰ ਵੀ ਕਾਫ਼ੀ ਮੈਂਬਰ ਸਹਿਬਾਨਾਂ ਨੇ ਇਸ ਕੈਂਪ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ।