You are here

ਸ਼੍ਰੋਮਣੀ ਕਮੇਟੀ ਵਲੋਂ 37 ਗੁਰਦੁਆਰਿਆਂ ਵਿਚ ਯਾਦਗਾਰਾਂ ਬਣਾਉਣ ਦਾ ਫ਼ੈਸਲਾ

×

Error message

  • Warning: Trying to access array offset on value of type bool in include() (line 144 of /home2/webidecm/janshaktinews.com/sites/all/themes/bootstrap/templates/node/node--article.tpl.php).
  • Warning: Trying to access array offset on value of type null in _text_sanitize() (line 321 of /home2/webidecm/janshaktinews.com/modules/field/modules/text/text.module).
  • Warning: Trying to access array offset on value of type null in _text_sanitize() (line 321 of /home2/webidecm/janshaktinews.com/modules/field/modules/text/text.module).

ਅੰਮ੍ਰਿਤਸਰ, ਜੂਨ 2019- ਜੂਨ 1984 ਦੇ ਫ਼ੌਜੀ ਹਮਲੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਇਲਾਵਾ ਜਿਨ੍ਹਾਂ ਹੋਰ 37 ਗੁਰਦੁਆਰਿਆਂ ਵਿਚ ਜਾਨੀ-ਮਾਲੀ ਨੁਕਸਾਨ ਹੋਇਆ ਸੀ, ਵਿਖੇ ਵੀ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਯਾਦ ਨੂੰ ਰੂਪਮਾਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਦੇ ਵੇਰਵਿਆਂ ਬਾਰੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਸਾਕਾ ਨੀਲਾ ਤਾਰਾ ਸਮੇਂ ਜਿਨ੍ਹਾਂ 37 ਗੁਰਦੁਆਰਿਆਂ ਵਿਚ ਜਾਨੀ-ਮਾਲੀ ਨੁਕਸਾਨ ਹੋਇਆ ਸੀ, ਵਿਖੇ ਵੀ ਯਾਦ ਸਥਾਪਿਤ ਕੀਤੀ ਜਾਵੇਗੀ। ਇਸ ਸਬੰਧੀ ਸਬ-ਕਮੇਟੀ ਬਣਾਈ ਜਾਵੇਗੀ, ਜੋ ਇਨ੍ਹਾਂ ਗੁਰਦੁਆਰਿਆਂ ਵਿਚ ਹੋਏ ਨੁਕਸਾਨ ਦੇ ਵੇਰਵੇ ਇਕੱਠੇ ਕਰੇਗੀ ਅਤੇ ਇਸ ਨੂੰ ਰੂਪਮਾਨ ਕਰਨ ਬਾਰੇ ਵੀ ਸੁਝਾਅ ਦੇਵੇਗੀ। ਉਨ੍ਹਾਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸ਼ਹੀਦੀ ਯਾਦਗਾਰ ਸਥਾਪਿਤ ਕੀਤੀ ਜਾ ਚੁੱਕੀ ਹੈ ਪਰ ਇਨ੍ਹਾਂ ਗੁਰਦੁਆਰਿਆਂ ਵਿਚ ਹੁਣ ਤਕ ਇਸ ਸਬੰਧੀ ਕੁਝ ਨਹੀਂ ਕੀਤਾ ਗਿਆ।
ਵੇਰਵਿਆਂ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਤੋਂ ਇਲਾਵਾ ਜਿਨ੍ਹਾਂ 37 ਗੁਰਦੁਆਰਿਆਂ ਨੂੰ ਫ਼ੌਜੀ ਹਮਲੇ ਸਮੇਂ ਨਿਸ਼ਾਨਾ ਬਣਾਇਆ ਗਿਆ ਸੀ, ਵਿਖੇ ਵੀ ਜਾਨੀ-ਮਾਲੀ ਨੁਕਸਾਨ ਹੋਇਆ ਸੀ। ਪਟਿਆਲਾ ਦੇ ਗੁਰਦੁਆਰੇ ਵਿਚ 17 ਵਿਅਕਤੀ ਫ਼ੌਜੀ ਹਮਲੇ ਦਾ ਨਿਸ਼ਾਨਾ ਬਣੇ ਸਨ। ਇਸੇ ਤਰ੍ਹਾਂ ਮੁਕਤਸਰ, ਤਰਨ ਤਾਰਨ, ਫਗਵਾੜਾ, ਬੰਗਾ, ਬਟਾਲਾ ਤੇ ਹੋਰ ਗੁਰਦੁਆਰਿਆਂ ਵਿਚ ਵੀ ਜਾਨੀ-ਮਾਲੀ ਨੁਕਸਾਨ ਹੋਇਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਾਨੀ-ਮਾਲੀ ਨੁਕਸਾਨ ਦੇ ਵੇਰਵੇ ਇਕੱਠੇ ਕਰ ਕੇ ਇਸ ਨੂੰ ਇਨ੍ਹਾਂ ਗੁਰਦੁਆਰਿਆਂ ਵਿਚ ਇਤਿਹਾਸ ਦੇ ਰੂਪ ਵਿਚ ਦਰਸਾਇਆ ਜਾ ਸਕਦਾ ਹੈ। ਮੀਟਿੰਗ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਮੁਕਾਬਲਾ ਪ੍ਰੀਖਿਆਵਾਂ ਲਈ ਕੋਚਿੰਗ ਸੈਂਟਰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਆਈਏਐੱਸ, ਆਈਪੀਐੱਸ, ਪੀਸੀਐੱਸ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਕੇਂਦਰ ਖੋਲ੍ਹਿਆ ਜਾਵੇਗਾ। ਸਿੱਖ ਮਾਰਸ਼ਲ ਆਰਟ ਗਤਕਾ ਦੀ ਸਿਖਲਾਈ ਵਾਸਤੇ ਗਤਕਾ ਅਕੈਡਮੀ ਸਥਾਪਿਤ ਕੀਤੀ ਜਾਵੇਗੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਗ ਲੱਗਣ ਨਾਲ ਦੁਕਾਨਾਂ ਸੜਨ ਦੀ ਵਾਪਰੀ ਘਟਨਾ ਦੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਬ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਹੈ, ਜਿਸ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਸਹਾਇਤਾ ਦਿੱਤੀ ਜਾਵੇਗੀ। ਇਸੇ ਤਰ੍ਹਾਂ ਹਲਕਾ ਭਾਦਸੋਂ ਦੇ ਪਿੰਡ ਮਟੋਰਡਾ ਅਤੇ ਪੇਦਣ ਦੀਆਂ ਬੱਸ ਹਾਦਸੇ ਦੀਆਂ ਸ਼ਿਕਾਰ ਸੰਗਤਾਂ ਵਿਚੋਂ ਮਰਨ ਵਾਲੇ ਵਿਅਕਤੀ ਨੂੰ 50 ਹਜ਼ਾਰ ਰੁਪਏ, 4 ਗੰਭੀਰ ਜ਼ਖ਼ਮੀਆਂ ਨੂੰ 20-20 ਹਜ਼ਾਰ ਰੁਪਏ, ਇਕ ਨੂੰ ਦਸ ਹਜ਼ਾਰ ਰੁਪਏ ਅਤੇ 9 ਹੋਰ ਜ਼ਖ਼ਮੀਆਂ ਨੂੰ 5-5 ਹਜ਼ਾਰ ਰੁਪਏ ਮਾਇਕ ਸਹਾਇਤਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ।