ਦਿੱਲੀ - 26 ਅਕਤੂਬਰ - (ਗੁਰਸੇਵਕ ਸਿੰਘ ਸੋਹੀ)- ਦਿੱਲੀ ਸਿੰਘੂ ਬਾਰਡਰ ਵਿਖੇ ਤਿੰਨ ਕਾਲੇ ਖੇਤੀਬਾੜੀ ਬਿਲਾਂ ਨੂੰ ਰੱਦ ਕਰਵਾਉਣ ਅਤੇ ਹੋਰ ਕਿਸਾਨੀ ਹੱਕੀ ਮੰਗਾਂ ਨੂੰ ਲੈਕੇ ਲਗਾਏ ਪੱਕੇ ਕਿਸਾਨੀ ਮੋਰਚੇ ਨੂੰ ਅੱਜ 300 ਦਿਨ ਹੋ ਗਏ ਹਨ। ਬੀਕੇਯੂ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ 26 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਡੀ ਗਿਣਤੀ ਵਿੱਚ ਬਰਨਾਲੇ ਤੋਂ ਕਿਸਾਨਾ ਦੇ ਕਾਫ਼ਲੇ ਦਿੱਲੀ ਸਿੰਘੁੂ ਬਾਰਡਰ ਤੇ ਪਹੁੰਚੇ। ਇਸ ਮੌਕੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਲਿਆ ਕੇ ਸਿੱਧੇ ਤੌਰ ਤੇ ਕਿਸਾਨਾਂ ਨੂੰ ਉਜਾੜ ਕੇ ਸਰਮਾਏਦਾਰ ਪੱਖੀ ਲੋਕਾਂ ਦੇ ਹੱਕ ਵਿੱਚ ਕਾਨੂੰਨ ਬਣਾ ਕੇ ਕਿਸਾਨ ਮਜ਼ਦੂਰ ਮਿਹਨਤਕਸ਼ ਜਮਾਤ ਦੇ ਲੋਕਾਂ ਨੂੰ ਸਰਮਾਏਦਾਰ ਲੋਕਾਂ ਦਾ ਗੁਲਾਮ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸੰਯੁਕਤ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਉੱਪਰ ਲੜੇ ਜਾ ਰਹੇ ਸੰਘਰਸ਼ ਨੂੰ ਕੇਂਦਰ ਸਰਕਾਰ ਖਤਮ ਕਰਨ ਲਈ ਹਰ ਤਰ੍ਹਾਂ ਦਾ ਹੱਥਕੰਡਾ ਵਰਤ ਰਹੀ ਹੈ ਪਰ ਸੰਯੁਕਤ ਮੋਰਚੇ ਦੀਆਂ ਜਥੇਬੰਦੀਆਂ ਸਰਕਾਰ ਦੀਆਂ ਅਜਿਹੀਆਂ ਚਾਲਾਂ ਨੂੰ ਕਦੇ ਅਸਫਲ ਨਹੀਂ ਹੋਣ ਦੇਣਗੀਆ। ਇਨ੍ਹਾਂ ਕਿਹਾ ਅੱਜ ਦੇ ਦਿਨ ਕਿਸਾਨ, ਮਜ਼ਦੂਰ ਨੌਜਵਾਨ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਕਾਫਲਿਆਂ ਦੇ ਰੂਪ ਵਿੱਚ ਕਿਸਾਨ ਅੰਦੋਲਨ ਦਾ ਹਿੱਸਾ ਬਣੇ ਸਨ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਇਨ੍ਹਾਂ ਬਿੱਲਾ ਦੇ ਵਿਰੋਧ ਚ ਹੁਣ ਸਮੁੱਚੇ ਪੰਜਾਬ ਦੇ ਕਿਸਾਨ /ਮਜਦੂਰ ਜਾਗਰੂਕ ਹੋ ਚੁੱਕੇ ਹਨ ।ਉਨ੍ਹਾਂ ਕਿਹਾ ਜਦ ਤੱਕ ਮੋਦੀ ਸਰਕਾਰ ਝੁਕ ਕੇ ਇਹ ਕਾਲੇ ਕਾਨੂੰਨ ਵਾਪਸ ਨਹੀ ਲੈ ਲੈਦੀ ਕਿਸਾਨ, ਮਜ਼ਦੂਰਾਂ ਦੇ ਕਾਫ਼ਲੇ ਦਿੱਲੀ ਸੰਯੁਕਤ ਮੋਰਚੇ ਵਿਚ ਇਸੇ ਤਰ੍ਹਾਂ ਆਉਂਦੇ ਰਹਿਣਗੇ ।ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਦੁਕਾਨਦਾਰ ਮੁਲਾਜ਼ਮਾਂ ਅਤੇ ਹਰ ਵਰਗਾਂ ਦੇ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਦਿੱਲੀ ਕਿਸਾਨ ਅੰਦੋਲਨ ਵਿੱਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ।ਇਸ ਮੌਕੇ ਕਿਸਾਨ ਆਗੂ ਸਾਧੂ ਸਿੰਘ ਛੀਨੀਵਾਲ ਕਲਾਂ,ਜਿਲ੍ਹਾ ਆਗੂ ਹਾਕਮ ਸਿੰਘ ਧਾਲੀਵਾਲ ,ਮਨੀ ਸਿੰਘ ,ਜੱਗੀ ਸਿੰਘ ,ਦਰਸ਼ਨ ਸਿੰਘ ਚੰਨਣਵਾਲ, ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ ,ਹਾਕਮ ਸਿੰਘ, ਮਲਕੀਤ ਸਿੰਘ ਕੁਰੜ ,ਅਮਨਪ੍ਰੀਤ ਸਿੰਘ ਬੀਹਲਾ, ਜਗਰੂਪ ਸਿੰਘ ਠੀਕਰੀਵਾਲ ,ਜਗਦੇਵ ਸਿੰਘ ਟੱਲੇਵਾਲ, ਮੁਖਤਿਆਰ ਸਿੰਘ ਬੀਹਲਾ,ਜ਼ਿਲ੍ਹਾ ਮੀਤ ਪ੍ਰਧਾਨ ਸਾਧੂ ਸਿੰਘ ,ਬਲਵਿੰਦਰ ਸਿੰਘ ਧਾਲੀਵਾਲ,ਗੁਰਬਚਨ ਸਿੰਘ, ਬੱਚਨ ਮਾਨ,ਚਮਕੌਰ ਸਿੰਘ ਝੰਡੇਕੇ, ਜਗਰਾਜ ਸਿੰਘ ਰਾਜਾ, ਕਰਤਾਰ ਸਿੰਘ,ਅਮਨਦੀਪ ਸਿੰਘ ਆਦਿ ਹਾਜ਼ਰ ਸਨ ।