ਜਗਰਾਓਂ 28 ਅਕਤੂਬਰ (ਅਮਿਤ ਖੰਨਾ):ਜਗਰਾਉਂ ਦੀ ਲੋਕ ਸੇਵਾ ਸੋਸਾਇਟੀ ਵੱਲੋਂ ਅੱਜ ਐੱਸ ਬੀ ਬੀ ਐੱਸ ਲਾਹੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਤਹਿਤ ‘ਇਮਾਨਦਾਰੀ ਨਾਲ ਸਵੈ ਨਿਰਭਰਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ। ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਵਿਚ ਕਰਵਾਏ ਸੈਮੀਨਾਰ ਵਿਚ ਵਿਜੀਲੈਂਸ ਵਿਭਾਗ ਲੁਧਿਆਣਾ ਦੇ ਡੀ ਐੱਸ ਪੀ ਪਰਮਿੰਦਰ ਸਿੰਘ ਬਰਾੜ ਅਤੇ ਗੁਰਪ੍ਰੀਤ ਸਿੰਘ ਗਰੇਵਾਲ ਡਿਪਟੀ ਜ਼ਿਲ੍ਹਾ ਅਟਾਰਨੀ, ਐੱਸ ਆਈ ਰਾਜੇਸ਼ ਕੁਮਾਰ, ਏ ਐੱਸ ਆਈ ਰਾਜਾ ਸਿੰਘ ਅਤੇ ਹੌਲਦਾਰ ਗੁਰਧੀਰ ਸਿੰਘ ਨੇ ਵਿਿਦਆਰਥੀਆਂ ਨੂੰ ਦੱਸਿਆ ਕਿ ਆਮ ਪਬਲਿਕ ਦੇ ਸਹਿਯੋਗ ਤੋਂ ਬਿਨਾਂ ਭ੍ਰਿਸ਼ਟਾਚਾਰ ਨੂੰ ਰੋਕਣਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਭ੍ਰਿਸ਼ਟਾਚਾਰ ਬਹੁਤ ਵੱਡੇ ਵੱਡੇ ਪੱਧਰ ’ਤੇ ਫੈਲ ਚੁੱਕਾ ਹੈ ਜੋ ਸਾਡੇ ਸਮਾਜ ਨੂੰ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਭ੍ਰਿਸ਼ਟਾਚਾਰ ਅਹਿਮ ਮੁੱਦਾ ਹੈ ਜੋ ਯੂਰਪ ਕੈਨੇਡਾ ਅਤੇ ਅਮਰੀਕਾ ਵਰਗੇ ਵਿਕਸਤ ਦੇਸ਼ਾਂ ਵਿਚ ਕੁਰੱਪਸ਼ਨ ਬਿਲਕੁਲ ਨਹੀਂ ਹੈ ਉੱਥੇ ਵਿਅਕਤੀ ਦੀ ਮੈਰਿਟ ਅਨੁਸਾਰ ਹੀ ਕੰਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਸਮਾਜ ਵਿੱਚ ਬਹੁਤ ਵੱਡੀ ਬੁਰਾਈ ਹੈ ਇਸ ਨੂੰ ਰੋਕਣ ਲਈ ਵੱਡੇ ਪੱਧਰ ਤੇ ਉਪਰਾਲੇ ਦੀ ਜ਼ਰੂਰਤ ਹੈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕਰੱਪਸ਼ਨ ਨਹੀਂ ਰੋਕੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਗਰ ਕੋਈ ਸਰਕਾਰੀ ਜਾਂ ਅਰਧ ਸਰਕਾਰੀ ਕਰਮਚਾਰੀ ਪਬਲਿਕ ਦਾ ਕੰਮ ਕਰਨ ਬਦਲੇ ਆਪਣੇ ਅਹੁਦੇ ਦਾ ਦੁਰ ਉਪਯੋਗ ਕਰ ਕੇ ਉਸ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਤੁਰੰਤ ਵਿਜੀਲੈਂਸ ਦਫ਼ਤਰ ਇਤਲਾਹ ਕਰੋ ਜਾਂ ਟੋਲ ਫ਼ਰੀ ਨੰਬਰ ਤੇ ਆਪਣੀ ਸ਼ਿਕਾਇਤ ਦਰਜ ਕਰਵਾਓ। ਉਨ੍ਹਾਂ ਕਿਹਾ ਕਿ ਅਗਰ ਕੋਈ ਪ੍ਰਾਈਵੇਟ ਵਿਅਕਤੀ ਜਾਂ ਟਾਊਟ ਪਬਲਿਕ ਤੋਂ ਪੈਸੇ ਲੈ ਕੇ ਸਰਕਾਰੀ ਕਰਮਚਾਰੀ ਨੂੰ ਦਿੰਦਾ ਹੈ ਤਾਂ ਇਹ ਵਿਅਕਤੀ ਵੀ ਕੁਰੱਪਸ਼ਨ ਐਕਟ ਦੀ ਮੱਦ ਵਿੱਚ ਆਉਂਦਾ ਹੈ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਤੇ ਰਿਸ਼ਵਤ ਮੰਗਣ ਵਾਲੇ ਸਰਕਾਰੀ ਕਰਮਚਾਰੀ ਦੇ ਖ਼ਿਲਾਫ਼ ਸ਼ਿਕਾਇਤ ਵਿਜੀਲੈਂਸ ਵਿਭਾਗ ਕੋਲ ਦਰਜ ਕਰਾਉਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਰਵਾਈ ਕਰਦੇ ਹੋਏ ਹੁਣੇ ਹੁਣੇ ਹੀ ਕੱੁਝ ਸਮਾਂ ਪਹਿਲਾਂ ਪੰਜਾਬ ਪੁਲਸ ਦੇ ਥਾਣੇਦਾਰਾਂ ਮਾਈਨਿੰਗ ਵਿਭਾਗ ਦੇ ਐੱਸ ਆਈ ਪੀ ਓ, ਬਿਜਲੀ ਵਿਭਾਗ ਦੇ ਕਰਮਚਾਰੀ, ਮਾਲ ਮਹਿਕਮੇ ਦੇ ਪਟਵਾਰੀ ਅਤੇ ਹੋਰ ਮਹਿਕਮਿਆਂ ਦੇ ਅਧਿਕਾਰੀ ਕਰਮਚਾਰੀਆਂ ਦੇ ਖ਼ਿਲਾਫ਼ ਕਾਰਵਾਈ ਕਰ ਕੇ ਉਨ੍ਹਾਂ ਵਿਰੁੱਧ ਮੁਕੱਦਮੇ ਦਰਜ ਕਰ ਕੇ ਤੇ ਰਿਸ਼ਵਤ ਲੈਂਦਿਆਂ ਰੰਗੀ ਹੱਥੀ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਮਾਸਟਰ ਰਛਪਾਲ ਸਿੰਘ ਗ਼ਾਲਿਬ, ਰਾਜ ਕੁਮਾਰ, ਜਤਿੰਦਰ ਸਿੰਘ, ਗੁਰਮੀਤ ਕੌਰ, ਜਸਵੀਰ ਕੌਰ ਸਕੂਲ ਸਟਾਫ਼ ਸਮੇਤ ਸੋਸਾਇਟੀ ਦੇ ਪੀ ਆਰ ਓ ਸੁਖਦੇਵ ਗਰਗ, ਪ੍ਰਾਜੈਕਟ ਚੇਅਰਮੈਨ ਲਾਕੇਸ਼ ਟੰਡਨ, ਮਨੋਹਰ ਸਿੰਘ ਟੱਕਰ, ਸੁਮਿਤ ਪਾਟਨੀ, ਆਰ ਕੇ ਗੋਇਲ ਆਦਿ ਹਾਜ਼ਰ ਸਨ।