You are here

ਪਿੰਡ ਛੀਨੀਵਾਲ ਕਲਾਂ ਵਿਖੇ ਗਰਾਮ ਸਭਾ ਦੇ ਮੈਂਬਰਾਂ ਦਾ ਇਜਲਾਸ ਬੁਲਾਇਆ

ਪੰਜਾਬ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ ਭੇਜੀਆਂ ਗਰਾਂਟਾਂ ਤੇ ਆਉਂਦੀਆਂ ਸਹੂਲਤਾਂ ਸਬੰਧੀ ਕੀਤੀ ਵਿਚਾਰ ਚਰਚਾ

ਮਹਿਲ ਕਲਾਂ/ਬਰਨਾਲਾ- 28 ਅਕਤੂਬਰ- (ਗੁਰਸੇਵਕ ਸੋਹੀ)- ਨੇੜਲੇ ਪਿੰਡ ਛੀਨੀਵਾਲ ਕਲਾਂ ਵਿਖੇ ਸਰਪੰਚ ਸਿਮਲਜੀਤ ਕੌਰ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਕਾਰਜਾਂ ਅਤੇ ਗ਼ਰੀਬ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਪੰਜ ਪੰਜ ਮਰਲੇ ਦੇ ਪਲਾਟਾਂ ਨੂੰ ਲੈ ਕੇ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ। ਇਸ ਮੌਕੇ ਪੰਚਾਇਤ ਸਕੱਤਰ ਜਸਵਿੰਦਰ ਸਿੰਘ ਨੇ ਪਿੰਡ ਦੇ ਵਿਕਾਸ ਕਾਰਜਾਂ ਚ ਤੇਜ਼ੀ ਲਿਆਉਣ ਸੰਬੰਧੀ ਗਰਾਮ ਸਭਾ ਦੇ ਮੈਂਬਰਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਗਰਾਮ ਸਭਾ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਰਪੰਚ ਸਿਮਲਜੀਤ ਕੌਰ, ਸਹਿਕਾਰੀ ਸਭਾ ਸੁਸਾਇਟੀ ਦੇ ਪ੍ਰਧਾਨ ਬਲਵੰਤ ਸਿੰਘ ਢਿੱਲੋਂ ਛੀਨੀਵਾਲ ਤੇ ਨੰਬਰਦਾਰ ਅਵਤਾਰ ਸਿੰਘ ਛੀਨੀਵਾਲ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਹਰ ਨਗਰ ਨਿਵਾਸੀ ਦਾ ਵੱਡਾ ਯੋਗਦਾਨ ਹੈ। ਸਮੁੱਚੀ ਗਰਾਮ ਪੰਚਾਇਤ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਿੱਥੇ ਸਾਰੇ ਹੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਉਥੇ ਪਿੰਡ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਮਨਰੇਗਾ ਤੇ ਹੋਰ ਸਰਕਾਰੀ ਸਹੂਲਤਾਂ ਪੁੱਜਦੀਆਂ ਕਰਨ ਲਈ ਸਮੇਂ ਸਮੇਂ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਬੇਘਰੇ ਪਰਿਵਾਰਾਂ ਨੂੰ ਘਰ ਦੇਣ ਤਹਿਤ 5-5 ਮਰਲੇ ਦੇ ਪਲਾਟ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਗ੍ਰਾਮ ਸਭਾ ਦਾ ਇਜਲਾਸ ਬੁਲਾ ਕੇ ਲੋੜਵੰਦਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦੇਣ ਲਈ ਵਿਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਪੰਚਾਇਤੀ ਜ਼ਮੀਨ ਵਿੱਚੋਂ ਕੱਟ ਕੇ ਦਿੱਤੇ ਜਾਣਗੇ। ਉਨ੍ਹਾਂ ਗਰਾਮ ਸਭਾ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਪਰਿਵਾਰ ਕਿਸੇ ਸਹੂਲਤ ਤੋਂ ਸੱਖਣਾ ਹੈ ਤਾਂ ਉਹ ਗਰਾਮ ਪੰਚਾਇਤ ਨੂੰ ਮਿਲ ਕੇ ਜਾਣੂ ਕਰਵਾ ਸਕਦਾ ਹੈ। ਇਸ ਮੌਕੇ ਗਰਾਮ ਪੰਚਾਇਤ ਵੱਲੋਂ ਵੱਖ ਵੱਖ ਭਲਾਈ ਸਕੀਮਾਂ ਦੇ ਫਾਰਮ ਭਰੇ ਗਏ।  ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਛੀਨੀਵਾਲ,ਪੰਚ ਗੁਰਦੀਪ ਕੌਰ,ਪੰਚ ਕੌਰ ਸਿੰਘ,ਪੰਚ ਰਾਜਾ ਸਿੰਘ,ਪੰਚ ਸਮਸੇਰ ਸਿੰਘ,ਪੰਚ ਜਸਪਾਲ ਸਿੰਘ,ਗੋਬਿੰਦ ਸਿੰਘ,ਸਾਬਕਾ ਸਰਪੰਚ ਪ੍ਰਿਤਪਾਲ ਸਿੰਘ ਛੀਨੀਵਾਲ,ਗੁਰਮੀਤ ਕੌਰ ਤੇ ਸ਼ਿੰਗਾਰਾ ਸਿੰਘ ਸਮੇਤ ਵੱਡੀ ਗਿਣਤੀ ਚ ਪਿੰਡ ਵਾਸੀ ਹਾਜ਼ਰ ਸਨ।