ਜਗਰਾਓਂ 30 ਅਕਤੂਬਰ (ਅਮਿਤ ਖੰਨਾ):ਜਗਰਾਉਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਸਥਾਨਕ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਵਿਖੇ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ। ਸੋਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਯੋਗ ਅਗਵਾਈ ਹੇਠ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਖਾਂ ਦਾ ਇਲਾਜ ਜਿੱਥੇ ਬਹੁਤ ਮਹਿੰਗਾ ਹੈ ਉੱਥੇ ਸੁਸਾਇਟੀ ਵੱਲੋਂ ਹਰੇਕ ਮਹੀਨੇ ਅੱਖਾਂ ਦੇ ਚੈੱਕਅੱਪ ਕੈਂਪ ਦੇ ਨਾਲ ਅਪਰੇਸ਼ਨ ਕੈਂਪ ਵੀ ਲਗਾਇਆ ਜਾਂਦਾ ਹੈ ਤਾਂ ਕਿ ਗ਼ਰੀਬ ਵਿਅਕਤੀ ਇਸ ਦਾ ਲਾਭ ਲੈ ਕੇ ਆਪਣੀਆਂ ਅੱਖਾਂ ਦਾ ਇਲਾਜ ਕਰਵਾ ਸਕੇ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਨੀਰਜ ਮਿੱਤਲ ਦੱਸਿਆ ਕਿ ਇਸ ਕੈਂਪ ਵਿਚ ਸ਼ੰਕਰਾ ਹਸਪਤਾਲ ਚੋਂ ਅੱਖਾਂ ਦੇ ਪਰਦੇ ਦੀ ਮਾਹਿਰ ਡਾ: ਰਮਿੰਦਰ ਕੌਰ ਨੇ ਆਪਣੀ ਟੀਮ ਨਾਲ 168 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਦਿਆਂ 33 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੇ ਆਪ੍ਰੇਸ਼ਨ 21 ਨਵੰਬਰ ਨੂੰ ਲੱਗਣ ਵਾਲੇ ਕੈਂਪ ਵਿੱਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੋਸਾਇਟੀ ਵੱਲੋਂ ਸਵਰਗਵਾਸੀ ਜਗਜੀਤ ਸਿੰਘ ਭੰਡਾਰੀ ਦੀ ਯਾਦ ਵਿੱਚ 21 ਨਵੰਬਰ ਦਿਨ ਐਤਵਾਰ ਨੂੰ ਲੰਮਿਆਂ ਵਾਲੇ ਬਾਗ਼ ਨੇੜੇ ਡੀ ਏ ਵੀ ਕਾਲਜ ਜਗਰਾਓਂ ਵਿਖੇ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ। ਅੱਜ ਦੇ ਕੈਂਪ ਵਿਚ ਸ਼ੰਕਰਾ ਹਸਪਤਾਲ ਮੁੱਲਾਂਪੁਰ ਦੇ ਡਾ: ਰਮਿੰਦਰ ਕੌਰ ਦੀ ਟੀਮ ਨੇ 168 ਮਰੀਜ਼ਾਂ ਦੀਆਂ ਅੱਖਾਂ ਦੇ ਪਰਦੇ ਦਾ ਚੈੱਕਅੱਪ ਕੀਤਾ ਜਿਨ੍ਹਾਂ ਚੋਂ 33 ਮਰੀਜ਼ਾਂ ਦੀ ਆਪ੍ਰੇਸ਼ਨ ਲਈ ਚੋਣ ਕੀਤੀ ਗਈ। ਕੈਂਪ ਵਿੱਚ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ ਇਸ ਮੌਕੇ ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਮਨੋਜ ਗਰਗ ਤੇ ਸੁਖਦੇਵ ਗਰਗ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਵਿਨੋਦ ਬਾਂਸਲ, ਮੁਕੇਸ਼ ਗੁਪਤਾ, ਪ੍ਰਵੀਨ ਮਿੱਤਲ, ਮਨੋਹਰ ਸਿੰਘ ਟੱਕਰ, ਜਸਵੰਤ ਸਿੰਘ ਆਦਿ ਹਾਜ਼ਰ ਸਨ।