You are here

ਐੱਸ ਸੀ ਵਿਦਿਆਰਥੀਆਂ ਦੀ ਫੀਸ ਤੇ ਲੱਗਣ ਵਾਲੇ ਜੁਰਮਾਨੇ ਨੂੰ ਲੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪਤੱਰ

ਮਹਿਲ ਕਲਾਂ/ਬਰਨਾਲਾ- (ਗੁਰਸੇਵਕ ਸਿੰਘ ਸੋਹੀ)- ਦਿਹਾਤੀ ਮਜ਼ਦੂਰ ਸਭਾ ਅਤੇ ਸੀ ਟੀ ਯੂ ਪੰਜਾਬ ਦੀ ਜ਼ਿਲ੍ਹਾ ਬਰਨਾਲਾ ਇਕਾਈਆਂ ਵਲੋਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਭੋਲਾ ਸਿੰਘ ਕਲਾਲ ਮਾਜਰਾ ਅਤੇ ਸੀ ਟੀ ਯੂ ਦੀ ਸੂਬਾ ਜੁਆਇੰਟ ਸਕੱਤਰ ਕਾਮਰੇਡ ਪਰਮਜੀਤ ਕੌਰ ਕਮੇਟੀ ਦੀ ਅਗਵਾਈ ਹੇਠ ਜਥੇਬੰਦੀਆਂ ਦੇ ਇਕ ਵਫ਼ਦ ਵੱਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਰਾਹੀਂ 13 ਅਕਤੂਬਰ 2021 ਨੂੰ ਜਾਰੀ ਕੀਤੇ ਪੱਤਰ ਰਾਹੀਂ ਸਕੂਲਾਂ ਵਿੱਚ ਦਸਵੀਂ ਤੇ ਬਾਰ੍ਹਵੀਂ ਕਲਾਸ ਵਿੱਚ ਪੜ੍ਹਦੇ ਐਸ.ਸੀ ਵਿਦਿਆਰਥੀਆਂ ਦੀਆ ਭਰਾਈਆਂ ਜਾ ਰਹੀਆਂ ਫ਼ੀਸਾਂ ਤੇ ਲੱਗਣ ਵਾਲੇ ਜੁਰਮਾਨੇ ਨੂੰ ਲੈ ਕੇ ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਉੱਪਰ ਆਪਣਾ ਇੱਕ ਮੰਗ ਪੱਤਰ ਦਿੱਤਾ ਅਤੇ ਵਧਾਈਆਂ ਫੀਸਾਂ ਅਤੇ ਭਰਾਏ ਜਾ ਰਹੇ ਜੁਰਮਾਨੇ ਦੇ ਲਏ ਫੈਸਲੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ । 
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਅਤੇ ਸੀ ਟੀ ਯੂ ਪੰਜਾਬ ਦੀ ਸੂਬਾ ਜੁਆਇੰਟ ਸਕੱਤਰ ਕਾਮਰੇਡ ਪਰਮਜੀਤ ਕੌਰ ਗੁੰਮਟੀ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਤਾਂ ਸਰਕਾਰੀ ਸਕੂਲਾਂ ਚ ਪਡ਼੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੂਜੇ ਪਾਸੇ ਸਕੂਲਾਂ ਵਿੱਚ ਐਸ ਸੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦਸਵੀਂ ਕਲਾਸ ਦੇ ਪ੍ਰਤੀ ਵਿਦਿਆਰਥੀਆਂ ਪਾਸੋਂ 29 ਅਕਤੂਬਰ 2021 ਤੱਕ 1300 ਰੁਪਏ ਅਤੇ ਬਾਰ੍ਹਵੀਂ ਕਲਾਸ ਦੇ ਪ੍ਰਤੀ ਵਿਦਿਆਰਥੀਆਂ ਪਾਸੋਂ 1700 ਰੁਪਏ ਫੀਸਾਂ 8 ਨਵੰਬਰ 2021 ਤੱਕ ਵਸੂਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਅਨੁਸਾਰ ਇਕ ਹਫ਼ਤਾ ਲੇਟ ਫ਼ੀਸ ਭਰਨ ਤੇ ਵਿਦਿਆਰਥੀ ਪਾਸੋ 500 ਰੁਪਏ ਦੋ ਹਫ਼ਤੇ ਲੇਟ ਫ਼ੀਸ ਭਰਨ ਤੇ 1000 ਰੁਪਏ ਤਿੰਨ ਹਫ਼ਤੇ ਲੇਟ ਫੀਸ ਭਰਨ ਤੇ 2000 ਰੁਪਏ  ਲੇਟ ਫੀਸ ਭਰਨ ਲਿਆ ਫ਼ੈਸਲਾ ਸਿੱਧੇ ਤੌਰ ਤੇ ਗ਼ਰੀਬ ਅਤੇ ਮਜ਼ਦੂਰ ਵਿਰੋਧੀ ਫ਼ੈਸਲੇ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਸਰਕਾਰ ਟੇਢੇ ਢੰਗ ਨਾਲ ਸਿੱਖਿਆ ਵਿਭਾਗ ਦਾ ਨਿੱਜੀਕਰਨ ਨੂੰ ਬੜਾਵਾ ਦੇਣ ਤੇ ਤੁਲੀ ਹੋਈ ਹੈ ।ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕਦੇ ਸਿੱਖਿਆ ਨੂੰ ਮੁਫ਼ਤ ਦੇਣ ਐਸ ਸੀ ਵਰਗ ਨੂੰ ਪੰਜ ਪੰਜ ਮਰਲੇ ਦੇ ਪਲਾਟ ਦੇਣ ਅਤੇ ਬਿਜਲੀ ਮੀਟਰਾਂ ਦੇ ਬਕਾਏ ਮੁਆਫ ਕਰਨ ਅਤੇ ਤਿੱਨ ਸੌ ਯੂਨਿਟ ਤਕ ਬਿਜਲੀ ਮੁਆਫ਼ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਚੋਣ ਸਟੰਟ ਕਰਕੇ ਲੋਕਾਂ ਨੂੰ ਵੋਟ ਬਟੋਰ ਲਈ ਡਰਾਮੇਬਾਜ਼ੀ ਕਰ ਰਹੀਆਂ ਪਰ ਰਾਜ ਸਰਕਾਰ ਨੇ ਕੇਂਦਰ ਸਰਕਾਰ ਦੀ ਰਾਹ ਤੇ ਚਲਦਿਆਂ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਫੀਸਾਂ ਵਿਚ ਬੇਲੋੜਾ ਵਾਧਾ ਕਰਕੇ ਵਿਦਿਆਰਥੀਆਂ ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਆਰਥਿਕ ਲੁੱਟ ਕੀਤੀ ਜਾ ਰਹੀ ਹੈ ਜੋ ਕਿ ਜਥੇਬੰਦੀਆਂ ਸਰਕਾਰ ਦੇ ਅਜਿਹੇ ਨਵੇਂ ਨਵੇਂ ਫ਼ੈਸਲਿਆਂ ਨੂੰ ਕਦੇ ਲਾਗੂ ਨਹੀਂ ਹੋਣ ਦੇਣਗੀਆਂ ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦਸਵੀਂ ਅਤੇ ਬਾਰ੍ਹਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿੱਚ ਬੇਲੋੜਾ ਕੀਤੇ ਵਾਅਦੇ ਅਤੇ ਜੁਰਮਾਨੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਉਕਤ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੀ ਲੁੱਟ ਕਰਨੀ ਬੰਦ ਨਾ ਕੀਤੀ ਤਾਂ ਮਜ਼ਦੂਰ ਜਥੇਬੰਦੀਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਬਰਨਾਲਾ ਅੰਦਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਨਾਇਬ ਤਹਿਸੀਲਦਾਰ ਨਵਜੋਤ ਤਿਵਾਡ਼ੀ ਨੇ ਜਥੇਬੰਦੀਆਂ ਦੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਸਬੰਧੀ ਉਹ ਮੰਗ ਪੱਤਰ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਤੱਕ  ਪਹਿਲ ਦੇ ਅਧਾਰ ਤੇ ਪਹੁੰਚਦਾ ਕਰਨਗੇ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਾਧੂ ਸਿੰਘ ਛੀਨੀਵਾਲ ਕਲਾਂ ਆਦਿ ਵੀ ਹਾਜ਼ਰ ਸਨ।