You are here

ਕੈਪਟਨ ਸੰਦੀਪ ਸੰਧੂ ਤੇ ਚੇਅਰਮੈਨ ਕਾਕਾ ਗਰੇਵਾਲ ਨੇ  ਪਿੰਡ ਚੌਂਕੀਮਾਨ ਤੋਂ ਪੱਬੀਆਂ ਤੱਕ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਜਗਰਾਉਂ , 08 ਨਵੰਬਰ ( ਅਮਿਤ  ਖੰਨਾ  )ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ  ਪਿੰਡ ਚੌਂਕੀਮਾਨ ਤੋਂ ਪੱਬੀਆਂ ਤੱਕ ਤਕਰੀਬਨ 22 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਗਈ ਢਾਈ ਕਿਲੋਮੀਟਰ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਕੋਠੇ ਹਾਂਸ, ਜੇ.ਈ ਪਰਮਿੰਦਰ ਸਿੰਘ ਤੇ ਨਰੇਸ਼ ਕੁਮਾਰ ਗੁੱਜਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਕੈਪਟਨ ਸੰਧੂ ਨੇ ਕਿਹਾ ਕਿ ਮੈਂ ਜੋ ਵੀ ਵਾਅਦੇ ਹਲਕਾ ਦਾਖਾ ਦੇ ਵਾਸੀਆਂ ਨਾਲ ਕੀਤੇ ਸਨ, ਨੂੰ ਤਕਰੀਬਨ ਪੂਰਾ ਕੀਤਾ ਜਾ ਚੁੱਕਾ ਹੈ ਤੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਨੇ ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਨਵੀਆਂ ਯੋਜਨਾਵਾਂ ਬਣਾਈਆਂ ਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਹੂਲਤਾਂ ਦਿੱਤੀਆਂ ਹਨ ਤੇ ਨਾਲ ਹੀ ਲੋਕਾਂ ਨੂੰ ਪੈਟਰੋਲ ਤੇ ਡੀਜ਼ਲ ਵਿਚ ਛੋਟ ਕਰਕੇ ਵੱਡੀ ਸਹੂਲਤ ਦੇ ਦਿੱਤੀ ਹੈ ਤੇ ਸਰਕਾਰ ਨੇ ਲੋਕਾਂ ਦੇ ਬਿਜਲੀ ਬਕਾਇਆ ਦੇ ਨਾਲ ਯੂੁਨਿਟ ਦਾ ਰੇਟ ਘੱਟ ਕਰਕੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਹਨ | ਇਸ ਮੌਕੇ ਚੇਅਰਮੈਨ ਕਾਕਾ ਗਰੇਵਾਲ ਨੇ ਕਿਹਾ ਕਿ ਜਗਰਾਉਂ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸੜਕਾਂ ਨਵੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ | ਇਸ ਮੌਕੇ ਸਰਪੰਚ ਹਰਮਿੰਦਰ ਸਿੰਘ ਵਿੱਕੀ ਚੌਂਕੀਮਾਨ, ਬਲਾਕ ਸੰਮਤੀ ਮੈਂਬਰ ਹਰਜਾਪ ਸਿੰਘ ਚੌਂਕੀਮਾਨ ਤੇ ਪ੍ਰਧਾਨ ਅਮੋਲਕ ਸਿੰਘ ਮਾਨ ਨੇ ਇਲਾਕਾ ਨਿਵਾਸੀਆਂ ਵਲੋਂ ਕੈਪਟਨ ਸੰਦੀਪ ਸੰਧੂ ਤੇ ਚੇਅਰਮੈਨ ਕਾਕਾ ਗਰੇਵਾਲ ਦਾ ਧੰਨਵਾਦ ਕੀਤਾ, ਜਿੰਨ੍ਹਾਂ ਦੀ ਬਦੌਲਤ ਪਿੰਡ ਚੌਂਕੀਮਾਨ ਦੀਆਂ ਸਾਰੀਆਂ ਸੜਕਾਂ ਨੂੰ ਨਵਾਂ ਬਣਾਇਆ ਜਾ ਰਿਹਾ ਹੈ | ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਕੈਪਟਨ ਸੰਦੀਪ ਸੰਧੂ ਸਮੇਤ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਪਟਵਾਰੀ ਇਕਬਾਲ ਸਿੰਘ ਚੌਂਕੀਮਾਨ, ਪੰਚ ਪਰਮਜੀਤ ਸਿੰਘ ਗਰੇਵਾਲ, ਪੰਚ ਤੇਜਿੰਦਰ ਸਿੰਘ ਭੋਲਾ, ਮਾ: ਪਰਮਜੀਤ ਸਿੰਘ ਖੜਖੜ, ਪੰਚ ਭੁਪਿੰਦਰ ਸਿੰਘ ਮਾਨ, ਪੰਚ ਸੁਖਦੇਵ ਸਿੰਘ, ਪੰਚ ਅਜੀਤ ਸਿੰਘ, ਅਵਤਾਰ ਸਿੰਘ ਤਾਰੀ, ਰੁਲਦਾ ਸਿੰਘ, ਸਰਪੰਚ ਉਜਾਗਰ ਸਿੰਘ ਆਦਿ ਹਾਜ਼ਰ ਸਨ |