ਫ਼ਰੀਦਕੋਟ, ਜੂਨ, 2019 - ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਅਤੇ ਮੈਂਬਰ ਵਿਸ਼ੇਸ਼ ਜਾਂਚ ਟੀਮ ਰਾਜ ਬਚਨ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰ ਖ਼ੁਲਾਸਾ ਕੀਤਾ ਕਿ ਜਸਪਾਲ ਦੇ ਮਾਮਲੇ ਵਿਚ ਜਾਂਚ ਦੇ ਦੌਰਾਨ ਮੁੱਖ ਦੋਸ਼ੀ ਰਣਬੀਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖ਼ੁਲਾਸਾ ਇਹ ਹੋਇਆ ਹੈ ਕਿ ਰਣਬੀਰ ਸਿੰਘ ਸਾਥੀਆਂ ਨਾਲ ਮੱਧ ਪ੍ਰਦੇਸ਼ ਤੋਂ ਨਜਾਇਜ਼ ਅਸਲਾ ਲਿਆ ਕੇ ਪੰਜਾਬ ਵਿਚ ਵੇਚਦਾ ਸੀ ਅਤੇ ਨਾਲ ਹੀ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਹਥਿਆਰਾਂ ਦੀ ਨੋਕ ਤੇ ਲੁੱਟ ਖੋਹ ਦੀਆ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।
ਐਸਐਸਪੀ ਫ਼ਰੀਦਕੋਟ ਰਾਜ ਬਚਨ ਸਿੰਘ ਨੇ ਦੱਸਿਆ ਕਿ ਜਸਪਾਲ ਮਾਮਲੇ ਵਿਚ ਮੁੱਖ ਦੋਸ਼ੀ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜਦ ਪੁਲਿਸ ਰਿਮਾਂਡ ਤੇ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪਤਾ ਚੱਲਿਆ ਕਿ ਰਣਬੀਰ ਸਿੰਘ ਅਸਲ ਵਿਚ ਸੁਮਿਤ ਮੁਜਾਲ ਹੈ ਜੋ ਜੀਂਦ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਅਪਰਾਧਿਕ ਪ੍ਰਵਿਰਤੀ ਵਾਲਾ ਵਿਅਕਤੀ ਹੈ। ਉਨ੍ਹਾਂ ਦੱਸਿਆ ਕਿ ਰਣਬੀਰ ਸਿੰਘ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਤੋਂ ਨਜਾਇਜ ਅਸਲਾ ਲਿਆ ਕੇ ਪੰਜਾਬ ਵਿਚ ਵੇਚਦਾ ਸੀ।
ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਰਣਬੀਰ ਸਿੰਘ ਆਪਣੇ ਕੁਝ ਹੋਰ ਸਾਥੀਆਂ ਨਾਲ ਮਿਲ ਕੇ ਹਥਿਆਰਾਂ ਦੀ ਨੋਕ ਤੇ ਲੋਕਾਂ ਤੋਂ ਲੁੱਟ ਖੋਹ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਰਣਬੀਰ ਸਿੰਘ ਸਮੇਤ ਕੁੱਲ 9 ਲੋਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿੰਨਾ ਪਾਸੋਂ 4 ਪਿਸਟਲ ਸਮੇਤ ਜਿੰਦਾ ਕਾਰਤੂਸ ਅਤੇ 4 ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਜਸਪਾਲ ਦੀ ਭੂਮਿਕਾ ਬਾਰੇ ਹਾਲੇ ਕੁਝ ਵੀ ਨਹੀਂ ਕਿਹਾ ਜਾ ਸਕਦਾ