You are here

ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਲੁਧਿਆਣਾ ਪੁਲੀਸ ਨੂੰ ਮਿਲੀ ਵੱਡੀ ਕਾਮਯਾਬੀ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਅੜਿੱਕੇ ਆਇਆ ਇੱਕ ਮੁੱਖ ਮੁਲਜ਼ਮ

ਪੱਤਰਕਾਰ ਜਸਮੇਲ ਗ਼ਾਲਿਬ ਦੀ ਵਿਸ਼ੇਸ਼ ਰਿਪੋਰਟ    

Facebook Video Link ; https://fb.watch/9fQ6VHAXHQ/

ਕਮਿਸ਼ਨਰੇਟ ਪੁਲਸ ਨੇ ਸ਼ਨੀਵਾਰ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਇਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

ਮੁਲਜ਼ਮ ਦੀ ਪਛਾਣ ਵਾਸੂ ਸਿਆਲ ਵਾਸੀ ਜ਼ੀਰਾ, ਫਿਰੋਜ਼ਪੁਰ ਵਜੋਂ ਹੋਈ ਹੈ।

ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਾਸੂ ਸਿਆਲ 20 ਅਕਤੂੁਬਰ ਨੂੰ ਸਥਾਨਕ ਡਵੀਜ਼ਨ ਨੰਬਰ 3 ਵਿਖੇ ਧਾਰਾ 295-ਏ ਅਤੇ 153-ਏ ਤਹਿਤ ਦਰਜ ਕੀਤੇ ਗਏ ਮਾਮਲੇ ਵਿੱਚ ਭਗੌੜੇ ਅਨਿਲ ਅਰੋੜਾ ਸਮੇਤ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ।

ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਜਾਂਚ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਵਾਇਰਲ ਆਡੀਓ ਕਲਿੱਪ ਵਿੱਚ ਸਭ ਤੋਂ ਪਹਿਲਾਂ ਵਾਸੂ ਸਿਆਲ ਵੱਲੋਂ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਅਤੇ ਬਾਅਦ ਵਿੱਚ ਅਨਿਲ ਅਰੋੜਾ ਵੱਲੋਂ ਇਹ ਮਾੜੀ ਕਰਤੂਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਵਾਸੂ ਤੋਂ ਪੁੱਛਗਿੱਛ ਤੋਂ ਸਾਨੂੰ ਅਨਿਲ ਅਰੋੜਾ ਦੇ ਠਿਕਾਣਿਆਂ ਬਾਰੇ ਅਹਿਮ ਜਾਣਕਾਰੀ ਮਿਲੀ ਹੈ ਅਤੇ ਉਹ ਜਲਦ ਕਮਿਸ਼ਨਰੇਟ ਪੁਲਿਸ ਦੀ ਗਿਰਫਤ ਵਿੱਚ ਹੋਵੇਗਾ। ਉਨ੍ਹਾਂ ਦੱਸਿਆ ਕਿ ਏ.ਡੀ.ਸੀ.ਪੀ. (ਡੀ) ਜਗਤਪ੍ਰੀਤ ਸਿੰਘ, ਸਪੈਸ਼ਲ ਬ੍ਰਾਂਚ ਦੇ ਮੁਖੀ ਇੰਸਪੈਕਟਰ ਬੇਅੰਤ ਜੁਨੇਜਾ, ਸੀ.ਆਈ.ਏ. ਸਟਾਫ਼ ਦੇ ਮੁਖੀ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਦੀਆਂ ਕਈ ਟੀਮਾਂ ਸ਼ਾਮਲ ਹਨ, ਜੋ ਉਸਦੇ ਪਿੱਛੇ ਲੱਗੀਆਂ ਹਨ।

ਉਨ੍ਹਾਂ ਦੱਸਿਆ ਕਿ ਵਾਸੂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਜਾਵੇਗਾ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸੱਤ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।