ਜਗਰਾਉਂ( ਅਮਿਤ ਖੰਨਾ )ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਸ਼ਹਿਰ ਨੂੰ ਡੇਂਗੂ ਮੁਕਤ ਕਰਵਾਉਣ ਦੀ ਆਰੰਭੀ ਮੁਹਿੰਮ ਦੀ ਅੱਜ ਸਮਾਪਤੀ ਹੋਈ। ਅੱਜ ਆਰ ਕੇ ਸਕੂਲ ਵਿਖੇ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੇ ਕਰੀਬ ਸੁਸਾਇਟੀ ਵੱਲੋਂ ਜਗਰਾਓਂ ਸ਼ਹਿਰ ਦੇ ਹਰੇਕ ਇਲਾਕੇ ਵਿਚ ਫੌਗਿੰਗ ਕਰਵਾਈ ਗਈ ਤਾਂ ਕਿ ਲੋਕ ਡੇਂਗੂ ਦੀ ਬਿਮਾਰੀ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਜਿੱਥੇ ਲੋੜਵੰਦਾਂ ਦੀ ਮਦਦ ਲਈ ਸਮੇਂ ਸਮੇਂ ਸਮਾਜ ਸੇਵਾ ਦੇ ਪ੍ਰੋਜੈਕਟ ਲਗਾਏ ਜਾਂਦੇ ਹਨ ਉੱਥੇ ਸ਼ਹਿਰ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਬਿਮਾਰੀ ਸਮੇਂ ਪੂਰੇ ਸ਼ਹਿਰ ਵਿਚ ਸੈਨੀਟਾਈਜ਼ਰ ਦਾ ਕੰਮ ਕਰਵਾਇਆ ਅਤੇ ਹੁਣ ਡੇਂਗੂ ਮੁਕਤ ਜਗਰਾਓਂ ਦੀ ਮੁਹਿੰਮ ਤਹਿਤ ਫੌਗਿੰਗ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਵਿਚ ਗੁਰੂ ਆਸਰਾ ਚੈਰੀਟੇਬਲ ਸੁਸਾਇਟੀ ਵੱਲੋਂ ਭਰਪੂਰ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸੁਸਾਇਟੀ ਵੱਲੋਂ ਸਾਰੇ ਸਕੂਲਾਂ ਸਮੇਤ ਧਾਰਮਿਕ ਅਸਥਾਨਾਂ ਵਿਖੇ ਫੌਗਿੰਗ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਲਈ 21 ਨਵੰਬਰ 2021 ਦਿਨ ਐਤਵਾਰ ਨੂੰ ਸਵਰਗਵਾਸੀ ਜਗਜੀਤ ਸਿੰਘ ਭੰਡਾਰੀ ਦੀ ਯਾਦ ਵਿਚ ਚਿੱਟੇ ਮੋਤੀਆਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਲੰਮਿਆਂ ਵਾਲੇ ਨੇੜੇ ਡੀ ਏ ਵੀ ਕਾਲਜ ਜਗਰਾਓਂ ਵਿਖੇ ਲਗਾਇਆ ਜਾਵੇਗਾ। ਇਸ ਮੌਕੇ ਸਕੂਲ ਪਿ੍ਰੰਸੀਪਲ ਕੈਪਟਨ ਨਰੇਸ਼ ਵਰਮਾ, ਜਗਰਾਓਂ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ, ਗੁਰੂ ਆਸਰਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਪਰਮਵੀਰ ਸਿੰਘ ਮੋਤੀ, ਪੀ ਆਰ ਓ ਸੁਖਦੇਵ ਗਰਗ, ਪ੍ਰੋਜੈਕਟ ਚੇਅਰਮੈਨ ਲਾਕੇਸ਼ ਟੰਡਨ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ ,ਸੀਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਵਿਨੋਦ ਬਾਂਸਲ, ਆਰ ਕੇ ਗੋਇਲ, ਜਸਵੰਤ ਸਿੰਘ, ਅੰਮਿ੍ਰਤ ਸਿੰਘ ਚੀਮਾ, ਮਨੋਹਰ ਸਿੰਘ ਟੱਕਰ, ਡਾ: ਭਾਰਤ ਭੂਸ਼ਨ ਬਾਂਸਲ, ਸੁਖਜਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।