ਜਗਰਾਉਂ, 19 ਨਵੰਬਰ (ਜਸਮੇਲ ਗ਼ਾਲਿਬ ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੁਨੀਆਂ ਦੇ ਰਹਿਬਰ ਨਾਮ ਜਪੋ ਕਿਰਤ ਕਰੋ ਵੰਡ ਛਕੋ ਦੇ ਸਿਧਾਂਤ ਦੇ ਬਾਨੀ ਸਿੱਖਾਂ ਦੇ ਪਹਿਲੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਉਪਰ ਅੱਜ ਸੰਪਾਦਕ ਅਮਨਜੀਤ ਸਿੰਘ ਖਹਿਰਾ ਅਦਾਰਾ ਜਨ ਸ਼ਕਤੀ, ਡਾ ਬਲਦੇਵ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਪੰਜਾਬ ਸਰਕਾਰ ਸਿੱਖਿਆ ਵਿਭਾਗ ਅਤੇ ਸਮਾਜਸੇਵੀ ਅਮਰਜੀਤ ਸਿੰਘ ਗਰੇਵਾਲ ਯੂਕੇ ਵੱਲੋਂ ਸਮੂਹ ਦੇਸ਼ ਵਿਦੇਸ਼ ਵਿੱਚ ਵਸਣ ਵਾਲੇ ਗੁਰੂ ਨਾਨਕ ਨਾਮਲੇਵਾ ਨੂੰ ਬਹੁਤ ਬਹੁਤ ਮੁਬਾਰਕਾਂ । ਅਸੀਂ ਧੰਨਵਾਦੀ ਹਾਂ ਭਾਰਤ ਸਰਕਾਰ ਦੇ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਜਿੰਨਾ ਅੱਜ ਕਾਲੇ ਕਾਨੂੰਨਾਂ ਨੂੰ ਅਪੀਲ ਕਰਨ ਦਾ ਸੁਨੇਹਾ ਦੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਭਾਰਤ ਦੇ ਕਿਸਾਨ ਮਜ਼ਦੂਰਾਂ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ । ਇਸਦੇ ਨਾਲ ਹੀ ਅਸੀਂ ਸਮੁੱਚੇ ਭਾਰਤ ਵਰਸ਼ ਦੇ ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਇਕਜੁੱਟਤਾ ਦਾ ਐਡਾ ਵੱਡਾ ਪਲੇਟਫਾਰਮ ਖੜ੍ਹਾ ਕਰਕੇ ਅੰਨਦਾਤਾ ਉੱਪਰ ਥੋਪੇ ਜਾਣ ਵਾਲੇ ਕਾਨੂੰਨਾਂ ਦਾ ਡਟ ਕੇ ਵਿਰੋਧ ਕੀਤਾ ਅਤੇ ਜਿੱਤ ਪ੍ਰਾਪਤ ਕੀਤੀ ।