ਕਾਲੇ ਕਾਨੂੰਨਾਂ ਦੇ ਰੱਦ ਹੋਣ ਦੀ ਖ਼ੁਸ਼ੀ ਵਿਚ ਵੰਡੇ ਲੱਡੂ ਤੇ ਪਾਏ ਭੰਗੜੇ
ਅਜੀਤਵਾਲ ( ਬਲਵੀਰ ਸਿੰਘ ਬਾਠ ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਲਗਾਤਾਰ ਕੀਤਾ ਜਾ ਰਿਹਾ ਸੀ ਪਰ ਅਚਾਨਕ ਅੱਜ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਹੁਕਮ ਨਾਲ ਕਿਸਾਨਾਂ ਮਜ਼ਦੂਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਕਾਲੇ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿਚ ਕਿਸਾਨਾਂ ਮਜ਼ਦੂਰਾਂ ਨੇ ਵੰਡੇ ਲੱਡੂ ਤੇ ਪਾਏ ਭੰਗੜੇ ਅਤੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ ਜਨਸੰਘ ਤੇ ਨਿਊਜ਼ ਨਾਲ ਗੱਲਬਾਤ ਕਰਦਿਆਂ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਨੇ ਦੱਸਿਆ ਕਿ ਸੱਚੇ ਦਿਲੋਂ ਰੱਬ ਨੂੰ ਮੰਨਣ ਵਾਲਿਆਂ ਦੀ ਹਮੇਸ਼ਾ ਜਿੱਤ ਹੁੰਦੀ ਹੈ ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਮਜ਼ਦੂਰਾਂ ਦੀ ਜਿੱਤ ਨਾਲ ਸਭ ਦੇ ਚਿਹਰੇ ਤੇ ਖੁਸ਼ੀ ਛਾਈ ਹੈ ਇਸ ਦਾ ਸਭ ਤੋਂ ਵੱਡਾ ਸਿਹਰਾ ਰੱਬ ਨੂੰ ਮੰਨਣ ਵਾਲੇ ਪਿਆਰਿਆਂ ਨੂੰ ਜਾਂਦਾ ਹੈ ਪਿਛਲੇ ਇਕ ਸਾਲ ਤੋਂ ਸਿੰਘੁੂ ਬਾਰਡਰ ਤੇ ਲਗਾਤਾਰ ਚੱਲ ਰਹੇ ਗੁਰਬਾਣੀ ਦੇ ਜਾਪ ਸਾਡੀ ਜਿੱਤ ਦਾ ਸਭ ਤੋਂ ਵੱਡਾ ਪ੍ਰਤੀਕ ਹਨ ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਦਿੱਤੇ ਹੁਕਮ ਸ਼ਲਾਘਾਯੋਗ ਹਨ ਇਸ ਨਾਲ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹੇਗੀ ਅਤੇ ਕਿਸਾਨ ਜਿੱਤ ਦੇ ਝੰਡੇ ਬੁਲੰਦ ਕਰਕੇ ਵਾਪਸ ਆਪਣੇ ਪਰਿਵਾਰਾਂ ਚ ਘਰਾਂ ਨੂੰ ਪਰਤਣਗੇ