ਸਿੱਧਵਾਂ ਬੇਟ(ਜਸਮੇਲ ਗਾਲਿਬ,ਗੁਰਦੇਵ ਗਾਲਿਬ)ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਗੂਰਕ ਕਰਨ ਦੀ ਮੁਹਿੰਮ ਤਹਿਤ ਪਿੰਡ ਗਾਲਿਬ ਕਲਾਂ ਵਿਖੇ ਨਸ਼ਿਆਂ ਖਿਲਾਫ ਮੀਟਿੰਗ ਕੀਤੀ ਗਈ।ਜਿਸ ਵਿਚ ਪੁਲਿਸ ਥਾਣਾ ਸਦਰ ਜਗਰਾਉਂ ਦੇ ਐਸ.ਐਚ.ੳ.ਕਿੱਕਰ ਸਿੰਘ ਅਤੇ ਗਾਲਿਬ ਚੌਂਕੀ ਦੇ ਇੰਚਾਰਜ ਰਾਜਵਰਿੰਦਰਪਾਲ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ।ਇਸ ਮੌਕੇ ਲੋਕਾਂ ਸੰਬੋਧਨ ਕਰਦਿਆਂ ਐਸ.ਐਚ.ੳ ਕਿੱਕਰ ਸਿੰਘ ਨੇ ਕਿਹਾ ਆਉਣ ਵਾਲੀ ਪੀੜੀ ਲਈ ਨਸ਼ੇ ਇਕ ਗੰਭੀਰ ਸਮੱਸਿਆ ਬਣ ਰਹੀ ਹੈ ਅਤੇ ਜੇ ਇਸਦਾ ਹੁਣੇ ਤੋਂ ਕੋਈ ਹੱਲ ਨਾ ਕੀਤਾ ਤਾਂ ਬੇਹੱਦ ਚਿੰਤਾਜਨਕ ਨਤੀਜੇ ਸਾਹਮਣੇ ਆਉਣਗੇ।ਉਨ੍ਹਾਂ ਕਿਹਾ ਕਿ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਮਾਪੇ ਵੀ ਸਮੇਂ-ਸਮੇਂ 'ਤੇ ਆਪਣੇ ਬੱਚਿਆਂ ਨੂੰ ਸੁਚੇਤ ਕਰਦੇ ਰਹਿਣ ਇਸ ਮੌਕੇ ਐਸ਼.ਐਚ.ੳ.ਕਿੱਕਰ ਸਿੰਘ ਅਤੇ ਚੌਂਕੀ ਇੰਚਾਰਜ ਰਾਜਵਿੰਦਰਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਕਜੁੱਟ ਹੋਣ ਦੀ ਲੋੜ ਹੈ ਅਤੇ ਜੇਕਰ ਨਸ਼ਿਆਂ ਜਾਂ ਨਸ਼ਾ ਤਸਕਰਾਂ ਬਾਰੇ ਕਿਸੇ ਵੀ ਤਰ੍ਹਾਂ ਕੋਈ ਸੂਚਨਾ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਆਪਣੇ ਪਿੰਡ ਅਤੇ ਸਮਾਜ ਦਾ ਭਲਾ ਹੋ ਸਕੇ।ਇਸ ਮੌਕੇ ਸਰਪੰਚ ਮੇਜਰ ਸਿੰਘ,ਹਰਦੀਪ ਸਿੰਘ ਵਿੱਕੀ ਪੰਚ ਅਤੇ ਲਖਵੀਰ ਸਿੰਘ ਪੰਚ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ।