You are here

ਪੰਜਾਬ

ਦੇਸ਼ ਭਗਤ ਵਿਰਾਸਤ ਨੂੰ ਸਹੀ ਪ੍ਰਸੰਗ ਵਿੱਚ ਸਮਝਣ ਲਈ ਇਤਿਹਾਸ ਸਬੰਧੀ ਕਿਤਾਬਾਂ ਨਾਲ ਜੁੜੋ- ਗੁਰਭਜਨ ਗਿੱਲ

ਲੁਧਿਆਣਾ, 16 ਮਈ (ਮਨਜਿੰਦਰ ਗਿੱਲ  )ਬੀਤੀ ਸ਼ਾਮ ਸ਼ਹੀਦ ਸੁਖਦੇਵ ਦੇ 115ਵੇਂ ਜਨਮ ਦਿਹਾੜੇ ਨੂੰ ਨਾਰਥ ਜ਼ੋਨ ਕਲਚਰਲ ਸੈਟਰ ਪਟਿਆਲਾ ਵੱਲੋਂ ਆਲ ਇੰਡੀਆ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰਸਟ (ਰਜਿਃ) ਦੇ ਸਹਿਯੋਗ ਨਾਲ ਸ਼ਹੀਦ ਦੇ ਜਨਮ ਸਥਾਨ ਲੁਧਿਆਣਾ ਸਥਿਤ ਨੌ ਘਰਾ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਉੱਘੇ ਕਵੀ ਗੁਰਭਜਨ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਜੰਗੇ ਆਜ਼ਾਦੀ ਦੇ ਸੂਰਬੀਰ ਸ਼ਹੀਦਾਂ ਦੀ ਵਿਰਾਸਤ ਨੂੰ ਸਮਝਣ ਲਈ ਮੂੰਹ ਜ਼ਬਾਨੀ ਸੁਣੀਆਂ ਸੁਣਾਈਆਂ ਘਟਨਾਵਾਂ ਤੇ ਵਿਸ਼ਵਾਸ ਕਰਨ ਦੀ ਥਾਂ ਇਤਿਹਾਸ ਸਬੰਧੀ ਕਿਤਾਬਾਂ ਦੇ ਅਥਿਐਨ ਦੀ ਲੋੜ ਹੈ। 

ਸ਼ਹੀਦ ਸੁਖਦੇਵ ਦੀ ਵਿਸ਼ਲੇਸ਼ਣੀ ਸੂਝ ਤੇ ਸ਼ਹੀਦ ਭਗਤ ਸਿੰਘ ਦੀ ਪ੍ਰਬਲ ਭਾਵਨਾ ਦੇ ਸੁਮੇਲ ਸਦਕਾ ਹੀ ਇਹ ਨੌਜਵਾਨਾਂ ਦੀ ਇਨਕਲਾਬੀ ਲਹਿਰ ਮਜਬੂਤ ਆਧਾਰ ਬਣਾ ਸਕੀ ਅਤੇ ਕੌਮੀ ਪੱਧਰ ਤੇ ਅਸਰਦਾਰ ਹੋ ਸਕੀ। 

ਉਨ੍ਹਾਂ ਕਿਹਾ ਕਿ ਪਿਸਤੌਲ ਧਾਰੀ ਨਾਇਕਤਵ ਉਸਾਰ ਕੇ ਹਾਕਮ ਧਿਰਾਂ ਨੌਜਵਾਨ ਪੀੜ੍ਹੀ ਨੂੰ ਰਾਹੋਂ ਕੁਰਾਹੇ ਪਾਉਣ ਵਿੱਚ ਵੱਡਾ ਹਿੱਸਾ ਪਾਉਣ ਵਿਚ ਦੁਸ਼ਮਣ ਤਾਕਤਾਂ ਨੂੰ ਸਹਿਯੋਗ ਦੇਂਦੀਆਂ ਹਨ। 

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਉਮਰੋਂ ਭਾਵੇਂ ਸ਼ਹੀਦ ਸੁਖਦੇਵ ਤੋਂ ਚਾਰ ਮਹੀਨੇ ਨਿੱਕਾ ਸੀ ਪਰ ਪਿਤਾਪੁਰਖੀ ਇਨਕਲਾਬੀ ਸੋਚ ਕਾਰਨ ਬਹੁਤ ਕਿਤਾਬਾਂ ਪੜ੍ਹਦਾ ਸੀ। ਆਪਣੇ ਨੈਸ਼ਨਲ ਕਾਲਿਜ  ਲਾਹੌਰ ਦੇ ਅਧਿਆਪਕ ਜੈ ਚੰਦ ਵਿਦਿਆਲੰਕਾਰ ਤੇ ਪ੍ਰਿੰਸੀਪਲ ਛਬੀਲ ਦਾਸ ਦੀ ਅਗਵਾਈ ਹੇਠ ਇਨ੍ਹਾਂ ਦੋਹਾਂ ਨੇ ਇਨਕਲਾਬ ਬਾਰੇ ਗੂੜ੍ਹ ਗਿਆਨ ਕਿਤਾਬਾਂ ਤੋਂ ਹੀ ਹਾਸਲ ਕੀਤਾ ਸੀ। 

ਪ੍ਰੋਃ ਗਿੱਲ ਨੇ ਦੱਸਿਆ ਕਿ ਸ਼ਹੀਦ ਸੁਖਦੇਵ ਦੇ ਪਿਤਾ ਜੀ ਰਾਮ ਲਾਲ ਥਾਪਰ ਦੀ ਮੌਤ ਵੇਲੇ ਸੁਖਦੇਵ ਸਿਰਫ਼ ਤਿੰਨ ਸਾਲ ਦਾ ਸੀ ਅਤੇ ਉਸ ਦੀ ਪਰਵਰਿਸ਼ ਉਸ ਦੇ ਤਾਇਆ ਜੀ ਅਚਿੰਤ ਰਾਮ ਥਾਪਰ ਨੇ ਲਾਇਲਪੁਰ ਚ ਕੀਤੀ। ਇਥੇ ਹੋਣ ਕਾਰਨ ਹੀ ਸ਼ਹੀਦ ਭਗਤ ਸਿੰਘ ਦੇ ਬਾਬਾ ਜੀ ਸਃ ਅਰਜਨ ਸਿੰਘ ਅਤੇ ਬਾਪ ਸਃ ਕਿਸ਼ਨ ਸਿੰਘ  ਨਾਲ ਦੇਸ਼ ਭਗਤ ਰੁਚੀਆਂ ਵਾਲੇ ਅਚਿੰਤ ਰਾਮ ਥਾਪਰ ਪਰਿਵਾਰ ਦੀ ਨੇੜਤਾ ਸੀ। ਬਚਪਨ ਵੇਲੇ ਦੋਵੇਂ ਬਾਲ ਭਗਤ ਸਿੰਘ ਤੇ ਸੁਖਦੇਵ ਇਕੱਠਿਆਂ ਖੇਡਦੇ ਰਹੇ ਹਨ। ਬਚਪਨ ਤੋਂ ਲੈ ਕੇ ਫਾਂਸੀ ਲੱਗਣ ਵਾਲੇ ਦਿਨ 23 ਮਾਰਚ1931 ਤੀਕ ਦੋਵੇਂ ਅੰਗ ਸੰਗ ਰਹੇ। 

ਨਾਰਥ ਜ਼ੋਨ ਕਲਚਰਲ ਸੈਂਟਰ ਦੇ ਪ੍ਰੋਗਰਾਮ ਅਫ਼ਸਰ ਰਵਿੰਦਰ ਕੁਮਾਰ ਸ਼ਰਮਾ ਨੇ ਸਮਾਗਮ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਦੀ ਸੀਨੀਅਰ ਪ੍ਰੋਫ਼ੈਸਰ ਡਾਃ ਮੰਜੂ ਮਲਹੋਤਰਾ ਅਤੇ ਡਾਃ ਪ੍ਰਦੀਪ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰਸਿੱਧ ਲੋਕ ਗਾਇਕ ਮੁਹੰਮਦ ਇਰਸ਼ਾਦ ਤੇ ਕਵੀ ਕਰਮਜੀਤ ਗਰੇਵਾਲ ਨੇ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਸੁਣਾਈਆਂ। 

ਇਸ ਮੌਕੇ ਆਲ ਇੰਡੀਆ ਸ਼ਹੀਦ ਸੁਖਦੇਵ ਥਾਪਰ ਟਰਸਟ ਦੇ ਚੇਅਰਮੈਨ ਅਸ਼ੋਕ ਥਾਪਰ,ਬ੍ਰਿਜ ਭੂਸ਼ਨ ਗੋਇਲ, ਤ੍ਰਿਭੁਵਨ ਥਾਪਰ,ਰਣਜੋਧ ਸਿੰਘ ਜੀ ਐੱਸ,ਮਨੋਜ ਕੁਮਾਰ, ਜਗਦੀਸ਼ਪਾਲ ਸਿੰਘ ਗਰੇਵਾਲ, ਡਾਃ ਮੰਜੂ ਮਲਹੋਤਰਾ ਤੇ ਪ੍ਰਿੰਸੀਪਲ ਪਰਦੀਪ ਸ਼ਰਮਾ ਤੇ ਸੈਂਕੜੇ ਮਹੱਤਵਪੂਰਨ ਵਿਅਕਤੀ ਹਾਜ਼ਰ ਸਨ।

ਦੇਸ ਪੈਂਦੇ ਧੱਕੇ ਪਰਦੇਸ ਢੋਈ ਨਾ, ਸਾਡਾ ਪਰਦੇਸੀਆਂ ਦਾ ਦੇਸ਼ ਕੋਈ ਨਾ : ਦੇਵ ਸਰਾਭਾ

ਮੁੱਲਾਂਪੁਰ ਦਾਖਾ 15 ਮਈ  (ਸਤਵਿੰਦਰ ਸਿੰਘ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 84ਵਾਂ ਦਿਨ ਪੂਰਾ ਹੋਇਆ। ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸਰਦਾਰ ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ  ਮੋਰਚੇ 'ਚ ਸਹਿਯੋਗੀ ਕਰਨੈਲ ਸਿੰਘ ਕਾਲਖ ,ਭੁਪਿੰਦਰ ਸਿੰਘ ਕਾਲਖ, ਹਰਦੇਵ ਸਿੰਘ ਕਾਲਖ ,ਹਰਭਜਨ ਸਿੰਘ ਕਾਲਖ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਜਿਸ ਦੇਸ਼ ਲਈ ਸਾਡੇ ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਆਪਣੇ ਚਾਰ ਸਾਹਿਬਜ਼ਾਦੇ ਦੇਸ਼ ਕੌਮ ਲਈ ਤੋਂ ਨਿਸ਼ਾਵਰ ਕੀਤੇ ਹੋਣ ਅਤੇ ਪਿਤਾ ਗੁਰੂ ਤੇਗ ਬਹਾਦਰ ਜੀ ਨੂੰ ਆਪਣੇ ਹੱਥੀਂ ਦਿੱਲੀ ਦੇ ਚਾਂਦਨੀ ਚੌਕ ਵਿੱਚ ਸ਼ਹੀਦ ਹੋਣ ਲਈ ਭੇਜੇ ਹੋਣ  ਤੇ ਅੱਜ ਕੁੱਝ ਹਿੰਦੂ ਲੋਕ ਦਿੱਲੀ ਵਿੱਚ ਬੈਠ ਕੇ ਪੰਜਾਬ ਨੂੰ ਉਜਾੜਨ ਦੀਆ  ਸਕੀਮਾਂ ਘੜਨਗੇ ਤਾਂ ਇਹ ਉਨ੍ਹਾਂ ਕਿਰਤ ਘਾਣ ਲੋਕਾਂ ਲਈ ਮੰਦਭਾਗਾ  । ਉਨ੍ਹਾਂ ਅੱਗੇ ਆਖਿਆ ਕਿ ਜੇਕਰ ਦਿੱਲੀ ਦੇ ਲੀਡਰ ਪੰਜਾਬ ਦਾ ਭਲਾ ਚਾਹੁੰਦੇ ਹੁੰਦੇ ਤਾਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਦੇ, ਨਾ ਕਿ ਅੱਜ ਹਿੰਦੂ, ਸਿੱਖ ਵਿੱਚ ਲੜਾਈ ਕਰਵਾ ਕੇ ਸਿੱਖ ਨੌਜਵਾਨਾਂ ਨੂੰ ਫਡ਼ ਕੇ ਜੇਲ੍ਹੀਂ ਨਾ ਡੱਕਦੇ । ਬਾਕੀ ਜਿਸ ਭਾਰਤ ਦੇਸ਼ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਹੋਣ ਤਾਂ ਇਨ੍ਹਾਂ ਨੂੰ ਕੌਣ ਕਹੂ ਊਧਮ, ਭਗਤ, ਸਰਾਭੇ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਬਾਬਿਆਂ ਦੇ ਵਾਰਸ ਜਿਹੜੇ ਹੱਕ ਲੈਣ ਦੀ ਬਜਾਏ ਆਪਣੀਆਂ ਜ਼ਮੀਨਾਂ ਗਹਿਣੇ ਧਰ ਕੇ   ਵਿਦੇਸ਼ਾਂ ਨੂੰ ਭੱਜਦੇ ਨੇ ਉਹ ਗ਼ਦਰੀ ਬਾਬਿਆਂ ਦਾ ਇਤਿਹਾਸ ਜ਼ਰੂਰ ਪੜ੍ਹ ਲੈਣ ਕਿ ਕਿੱਦਾਂ ਉਹਨਾਂ ਗ਼ਦਰੀ ਬਾਬਿਆਂ ਨੇ ਵਿਦੇਸ਼ਾਂ ਵਿੱਚ ਆਪਣੇ ਵੱਡੇ ਕਾਰੋਬਾਰ ਛੱਡ ਕੇ ਪੂਰੇ ਦੇਸ਼ ਲੋਕਾਂ ਦੇ ਹੱਕਾਂ ਲਈ ਲੜੇ ਜਿਵੇਂ ਕਿ ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਛੋਟੀ ਉਮਰੇ ਵੱਡੀ ਕੁਰਬਾਨੀ ਕੀਤੀ ਪਰ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ । ਉਨ੍ਹਾਂ ਆਖ਼ਰ ਵਿੱਚ ਆਖਿਆ ਕਿ ਜਿਸ ਦੇਸ਼ ਲਈ ਸਿੱਖ ਕੌਮ ਨੇ ਆਪਣਾ ਆਪ ਵਾਰਿਆ ਉਸੇ ਦੇਸ਼ ਦੇ ਨਿਕੰਮੇ ਲੀਡਰਾਂ ਨੇ ਸਾਡੇ ਗਲਾਂ ਵਿੱਚ ਮੱਚ ਦੇ ਟਾਇਰ ਪਾ ਕੇ ਕਾਰਜ ਉਤਾਰਿਆ । ਹੁਣ ਤਾਂ ਸਿੱਖਾਂ ਨੂੰ ਦੇਸ ਪੈਂਦੇ ਧੱਕੇ ਪਰਦੇਸ ਢੋਈ ਨਾ ,ਸਾਡਾ ਪਰਦੇਸੀਆਂ ਦਾ ਦੇਸ਼ ਕੋਈ ਨਾ ਇਸ ਲਈ ਹੁਣ ਸਾਨੂੰ ਆਪਣੇ ਹੱਕਾਂ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੈਦਾਨ ਵਿਚ ਆਉਣਾ ਪਊ, ਤਦ ਹੀ ਹੋਵੇਗਾ ਹਰ ਮੈਦਾਨ ਫਤਿਹ। ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ ,ਕੈਪਟਨ ਰਾਮਲੋਕ ਸਿੰਘ ਸਰਾਭਾ ,ਗੁਰਜੀਤ ਸਿੰਘ ਜੋਧਾਂ ,ਢਾਡੀ ਕਰਨੈਲ ਸਿੰਘ ਛਾਪਾ, ਕੁਲਦੀਪ ਸਿੰਘ ਛਾਪਾ ,ਅੱਛਰਾ ਸਿੰਘ ਸਰਾਭਾ ਮੋਟਰਜ਼ ਵਾਲੇ,ਗੁਰਮੁਖ ਸਿੰਘ ਪ੍ਰਧਾਨ ਗ੍ਰੰਥੀ ਸਭਾ ਮੋਰਕਰੀਮਾ,  ਗੁਲਜ਼ਾਰ ਸਿੰਘ ਮੋਹੀ,ਚਰਨ ਸਿੰਘ ਅੱਬੂਵਾਲ, ਬਲਜਿੰਦਰ ਕੌਰ ਸਰਾਭਾ, ਅੰਮ੍ਰਿਤਪਾਲ ਸਿੰਘ ਰੱਤੋਵਾਲ ,ਨਿਰਭੈ ਸਿੰਘ ਅੱਬੂਵਾਲ,ਸੁਖਦੇਵ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।

ਅੱਗ ਨਾਲ ਨੁਕਸਾਨੇ ਗੁਰੂ ਨਾਨਕ ਦੇਵ ਹਸਪਤਾਲ ਵਿਚ 24 ਘੰਟਿਆਂ ਤੋਂ ਪਹਿਲਾਂ ‘ਕੰਪੈਕਟ ਸਬ ਸਟੇਸ਼ਨ’ ਬਨਾਉਣ ਦਾ ਕੰਮ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਤ ਹੀ ਨਵੇਂ ਸਬ ਸਟੇਸ਼ਨ ਬਨਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ -ਈਟੀਓ

 

ਅੰਮ੍ਰਿਤਸਰ, 15 ਮਈ (ਰਣਜੀਤ ਸਿੱਧਵਾਂ) : ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਜਿੱਥੇ ਕਿ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਤੇਲ ਲੀਕ ਹੋਣ ਕਾਰਨ ਕੱਲ ਦੁਪਿਹਰ ਭਿਆਨਕ ਅੱਗ ਲੱਗ ਗਈ ਸੀ ਅਤੇ ਉਸ ਕਾਰਨ ਹਸਪਤਾਲ ਦਾ ਵੱਡਾ ਹਿੱਸਾ ਬਿਜਲੀ ਸਪਲਾਈ ਤੋਂ ਵਾਂਝਾ ਹੋ ਗਿਆ ਸੀ, ਵਿਖੇ 24 ਘੰਟਿਆਂ ਦੇ ਅੰਦਰ-ਅੰਦਰ 500 ਕੇ.ਵੀ ਦੇ ਦੋ ਨਵੇਂ ਟਰਾਂਸਫਾਰਮ ਪਹੁੰਚ ਚੁੱਕੇ ਹਨ ਅਤੇ ਇਨ੍ਹਾਂ   ਨੂੰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਉਕਤ ਕੰਮ ਦਾ ਜਾਇਜ਼ਾ ਲੈਣ ਪਹੁੰਚੇ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਉਨ੍ਹਾਂ ਨੇ ਕੱਲ੍ਹ ਹੀ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ ਘਟਨਾ ਦਾ ਵੇਰਵਾ ਦਿੰਦੇ ਹਸਪਤਾਲ ਦੀਆਂ ਬਿਜਲਈ ਲੋੜਾਂ ਦੀ ਪੂਰਤੀ ਲਈ ਇੰਜੀਨੀਅਰਾਂ ਵੱਲੋਂ ਦਿੱਤੇ ਸੁਝਾਅ ਅਨੁਸਾਰ 500 ਕੇ.ਵੀ ਦੇ ਦੋ ਡਰਾਈ ਟਰਾਂਸਫਾਰਮਰ ਲਗਾਉਣ ਦੀ ਤਜਵੀਜ਼ ਦਿੱਤੀ ਸੀ, ਜਿਸ ਨੂੰ ਉਨਾਂ ਨੇ ਤਰੁੰਤ ਪ੍ਰਵਾਨ ਕਰ ਲਿਆ ਅਤੇ ਅੱਜ ਸਵੇਰੇ ਇਹ ਟਰਾਂਸਫਾਰਮਰ ਹਸਪਤਾਲ ਪਹੁੰਚ ਗਏ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਵੱਡਾ ਹਸਪਤਾਲ ਹੈ ਅਤੇ ਇੱਥੇ ਹਰ ਵੇਲੇ ਡਾਕਟਰ, ਨਰਸਾਂ, ਪੈਰਾ ਮੈਡੀਕਲ ਅਮਲਾ ਤੇ ਦਾਖਲ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਰਹਿੰਦੀ ਹੈ, ਸੋ ਅਸੀਂ ਕਿਸੇ ਵੀ ਤਰਾਂ ਨਾ ਤਾਂ ਆਪਣੇ ਇਸ ਸਰਮਾਏ ਨੂੰ ਖ਼ਤਰੇ ਵਿਚ ਪਾ ਸਕਦੇ ਹਾਂ ਤੇ ਨਾ ਹੀ ਬਿਨਾਂ ਬਿਜਲੀ ਦੇ ਬੈਠੇ ਰਹਿਣ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕੱਲ੍ਹ ਵਿਭਾਗ ਨੇ ਆਰਜ਼ੀ ਪ੍ਰਬੰਧ ਕਰਕੇ ਸਪਲਾਈ ਸ਼ੁਰੂ ਕੀਤੀ ਸੀ ਅਤੇ ਅੱਜ ਸਵੇਰੇ ਇਹ ਟਰਾਂਸਫਾਰਮ ਪਹੁੰਚ ਗਏ ਹਨ, ਜਿੰਨ੍ਹਾਂ ਨੂੰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਵਿੱਚ ਫਿਲਹਾਲ ਕਿਸੇ ਦੀ ਕੁਤਾਹੀ ਸਾਹਮਣੇ ਨਹੀਂ ਆਈ, ਪਰ ਇਹ ਪਤਾ ਲੱਗਾ ਹੈ ਕਿ ਉਕਤ ਟਰਾਂਸਫਾਰਮਰ 70 ਦੇ ਦਹਾਕੇ ਦੇ ਬਣੇ ਸਨ ਅਤੇ ਪੁਰਾਣੇ ਹੋਣ ਕਾਰਨ ਇਹ ਲੀਕੇਜ਼ ਹੋਈ, ਜੋ ਕਿ ਅੱਗ ਲੱਗਣ ਦਾ ਕਾਰਨ ਬਣੀ। ਉਨਾਂ ਦੱਸਿਆ ਕਿ ਹੁਣ ਲਗਾਏ ਜਾ ਰਹੇ ਟਰਾਂਸਫਾਰਮ, ਇੱਕ ਤਾਂ ਬਿਨ੍ਹਾਂ ਤੇਲ ਦੇ ਹਨ ਅਤੇ ਦੂਸਰਾ ਹਸਪਤਾਲ ਦੀ ਇਮਾਰਤ ਤੋਂ ਦੂਰ ਲਗਾਏ ਜਾਣਗੇ, ਜਿਸ ਨਾਲ ਅੱਗ ਲੱਗਣ ਵਰਗਾ ਖ਼ਤਰਾ ਬਿਲਕੁਲ ਨਹੀਂ ਰਹੇਗਾ। ਇਸ ਮੌਕੇ ਪ੍ਰਿੰਸੀਪਲ ਸ੍ਰੀ ਰਾਜੀਵ ਦੇਵਗਨ, ਐੱਸ. ਈ ਸ੍ਰੀ ਵਿਕਾਸ ਗੁਪਤਾ, ਐੱਸ.ਡੀ.ਓ ਸ੍ਰੀ ਰਾਜੀਵ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋ ਕੇ ਕੈਬਨਿਟ ਮੰਤਰੀ ਜਿੰਪਾ ਨੇ ਪਰਿਵਾਰ ਨਾਲ ਹਮਦਰਦੀ ਦਾ ਕੀਤਾ ਪ੍ਰਗਟਾਵਾ

ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਇਕ ਕਰੋੜ ਰੁਪਏ ਦੀ ਰਾਸ਼ੀ ’ਚੋ 5 ਲੱਖ ਰੁਪਏ ਦਾ ਚੈਕ ਕੀਤਾ ਭੇੰਟ

ਹੁਸ਼ਿਆਰਪੁਰ, 15 ਮਈ  (ਰਣਜੀਤ ਸਿੱਧਵਾਂ)  : ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਮਾਲ, ਮੁੜ ਵਸੇਬਾ ਤੇ ਆਪਦਾ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਤੇ ਵਿਧਾਇਕ ਉੜਮੁੜ ਸ੍ਰੀ ਜਸਵੀਰ ਸਿੰਘ ਰਾਜਾ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਸ਼ਹੀਦ ਦੇ ਪਿੰਡ ਬਰਾਂਡਾ ਵਿਚ ਰੱਖੇ ਗਏ ਸਹਿਜ ਪਾਠ ਦੇ ਭੋਗ ਦੇ ਬਾਅਦ ਕੈਬਨਿਟ ਮੰਤਰੀ ਨੇ ਈਸ਼ਵਰ ਤੋਂ ਵਿਛੜੀ ਰੂਹ ਨੂੰ ਆਪਣੇ ਕਦਮਾਂ ਵਿਚ ਨਿਵਾਸ ਦੇਣ ਅਤੇ ਦੁੱਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਸ਼ਹਾਦਤ ’ਤੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਸੂਬੇਦਾਰ ਹਰਦੀਪ ਸਿੰਘ ਇੱਕ ਬਹਾਦਰ ਯੋਧਾ ਸਨ ਅਤੇ ਉਨ੍ਹਾਂ ਦੇ ਮਹਾਨ ਬਲੀਦਾਨ ਪ੍ਰਤੀ ਦੇਸ਼ ਸਦਾ ਉਨ੍ਹਾਂ ਦਾ ਰਿਣੀ ਰਹੇਗੀ। ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਇੱਕ ਕਰੋੜ ਰੁਪਏ ਦੀ ਰਾਸ਼ੀ ਵਿਚੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸ਼ਹੀਦ ਦੀ ਪਤਨੀ ਰਵਿੰਦਰ ਕੌਰ ਨੂੰ ਭੇੰਟ ਕੀਤਾ ਅਤੇ ਕਿਹਾ ਕਿ ਬਕਾਇਆ ਰਾਸ਼ੀ ਜਲਦ ਤੋਂ ਜਲਦ ਪਰਿਵਾਰ ਨੂੰ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ। ਇਸ ਮੌਕੇ ’ਤੇ ਸ਼ਹੀਦ ਦੀ ਮਾਤਾ ਤੀਰਥ ਕੌਰ, ਬੇਟਾ ਰਵਿੰਦਰ ਪਾਲ ਸਿੰਘ, ਬੇਟੀ ਅਮਨੀਤ ਕੌਰ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਜੋ ਕਿ 15 ਪੰਜਾਬ ਰੈਜੀਮੈਂਟ ਅਰੁਣਾਚਲ ਪ੍ਰਦੇਸ਼ ਵਿਚ ਤਾਇਨਾਤ ਸਨ, 6 ਮਈ ਨੂੰ ਅਰੁਣਾਚਲ ਪ੍ਰਦੇਸ਼ ਵਿਚ ਐਲ.ਏ.ਸੀ. ਨਾਲ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਸ਼ਹੀਦ ਦਾ 8 ਮਈ ਨੂੰ ਉਨ੍ਹਾਂ ਦੇ ਪਿੰਡ ਵਿੱਚ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੱਠਾ ਮਜਦੂਰਾਂ ਨੂੰ ਪ੍ਰਦਰਸ਼ਨ ਖਤਮ ਕਰਕੇ ਆਪਣੇ ਲਿਖਤੀ ਕਲੇਮ ਦੇਣ ਦੀ ਅਪੀਲ

-ਭੱਠਿਆਂ ਦੇ ਹੁਣ ਤੱਕ ਹੋਏ 48 ਚਲਾਨ, ਇਕ ਦਾ ਲਾਇਸੈਂਸ ਸਸਪੈਂਡ

 

ਫਾਜ਼ਿਲਕਾ 15 ਮਈ  (ਰਣਜੀਤ ਸਿੱਧਵਾਂ)  : ਫਾਜ਼ਿਲਕਾ  ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਆਈਏਐਸ  ਨੇ ਪ੍ਰਦਰਸ਼ਨ ਕਰ ਰਹੇ ਭੱਠਾ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਪ੍ਰਦਰਸ਼ਨ ਖਤਮ ਕਰ ਦੇਣ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਅਨੁਸਾਰ ਲੇਬਰ ਵਿਭਾਗ ਪਹਿਲਾਂ ਹੀ ਬਣਦੀ ਕਾਰਵਾਈ ਕਰਦਿਆਂ ਜ਼ਿਲ੍ਹੇ ਵਿੱਚ ਭੱਠਿਆਂ ਦੇ 48 ਚਲਾਨ ਕਰ ਚੁੱਕਾ ਹੈ ਜਦ ਕਿ ਇੱਕ  ਭੱਠੇ ਦਾ ਲਾਇਸੈਂਸ ਵੀ ਸਸਪੈਂਡ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਮਜਦੂਰਾਂ ਵੱਲੋਂ ਪ੍ਰਦਰਸ਼ਨ ਸ਼ੁਰੂ ਕਰਨ ਦੇ ਪਹਿਲੇ ਦਿਨ ਤੋਂ ਹੀ ਲੇਬਰ ਵਿਭਾਗ ਅਤੇ ਐਸਡੀਐਮ ਵੱਲੋਂ ਇੰਨ੍ਹਾਂ ਨਾਲ ਰਾਬਤਾ ਕਰਕੇ ਇੰਨ੍ਹਾਂ ਦੇ ਮਸਲੇ ਦੇ ਹੱਲ ਲਈ ਕੰਮ ਕੀਤਾ ਜਾ ਰਿਹਾ ਸੀ। ਅਗਲੇ ਦਿਨ ਹੀ ਡਿਪਟੀ ਕਮਿਸ਼ਨਰ ਵੱਲੋਂ ਖੁਦ ਵੀ ਮਜ਼ਦੂਰ ਯੁਨੀਅਨ ਨਾਲ ਬੈਠਕ ਕਰਕੇ ਇੰਨ੍ਹਾਂ ਦੀਆਂ ਮੰਗਾਂ ਸੁਣੀਆਂ ਗਈਆਂ। ਜਿਸ ਤੋਂ ਬਾਅਦ ਇੰਨ੍ਹਾਂ ਨੂੰ ਯਕੀਨ ਦੁਆਇਆ ਸੀ ਕਿ ਅੱਜ ਤੋਂ ਬਾਅਦ ਇੰਨ੍ਹਾਂ ਨੂੰ ਸਰਕਾਰ ਵੱਲੋਂ ਤੈਅ ਮਜਦੂਰੀ ਮਿਲੇਗੀ ਅਤੇ ਜੇਕਰ ਕੋਈ ਪੁਰਾਣਾ ਬਕਾਇਆ ਹੈ ਤਾਂ ਇਸ ਸਬੰਧੀ ਇਹ ਆਪਣੀ ਮਜਦੂਰੀ ਸਬੰਧੀ ਲਿਖਤੀ ਕਲੇਮ ਅਸੀਸਟੈਂਟ ਲੇਬਰ ਕਮਿਸ਼ਨਰ ਨੂੰ ਦੇਣ ਤਾਂ ਜ਼ੋ ਜਾਂਚ ਪੜਤਾਲ ਕਰਕੇ ਉਨ੍ਹਾਂ ਦੇ ਹੱਕ ਦਿਵਾਏ ਜਾ ਸਕਨ।ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਵਿਭਾਗਾਂ ਦੀ ਸਾਂਝੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਤਾਂ ਜ਼ੋ ਮਜਦੂਰਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵੱਲੋਂ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਮਜਦੂਰ ਭਰਾ ਆਪਣਾ ਧਰਨਾ ਸਮਾਪਤ ਕਰ ਦੇਣ ਕਿਉਂਕਿ ਧਰਨਾ ਪ੍ਰਦਰਸ਼ਨ ਕਰਨ ਨਾਲ ਉਨ੍ਹਾਂ ਦੀਆਂ ਆਪਣੀਆਂ ਦਿਹਾੜੀਆਂ ਵੀ ਖਰਾਬ ਹੋ ਰਹੀਆਂ ਹਨ ਅਤੇ ਲੋਕ ਵੀ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਮਜਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਲੇਬਰ ਵਿਭਾਗ ਜ਼ਿਲ੍ਹਾ  ਪ੍ਰਸ਼ਾਸਨ ਦੀ ਅਗਵਾਈ ਵਿੱਚ ਸੁਹਿਰਦ ਯਤਨ ਕਰ ਰਿਹਾ ਹੈ ਪਰ ਸਾਰੇ ਮਸਲੇ ਦਾ ਹੱਲ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਕੀਤਾ ਜਾ ਸਕਦਾ ਹੈ ਅਤੇ ਲੇਬਰ ਵਿਭਾਗ ਕਾਨੂੰਨ ਅਨੁਸਾਰ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਦੂਜੇ ਪਾਸੇ ਅਸਿਸਟੈਂਟ ਲੇਬਰ ਕਮਿਸ਼ਨਰ ਐਸ.ਕੇ. ਭੋਰੀਵਾਲ ਨੇ ਕਿਹਾ ਹੈ ਕਿ ਪਹਿਲਾਂ ਕੀਤੇ ਕੰਮ ਦੀ ਮਜਦੂਰੀ ਨਾ ਮਿਲਣ ਦੇ ਮਾਮਲੇ ਬਾਬਤ ਸਬੰਧਤ ਮਜ਼ਦੂਰ ਲਿਖਤੀ ਤੌਰ ਤੇ ਉਨ੍ਹਾਂ ਦੇ ਦਫ਼ਤਰ ਨੂੰ ਆਪਣਾ ਕਲੇਮ ਦੇਣ, ਜਿਸਦੀ ਜਾਂਚ ਕਰਕੇ ਤੁਰੰਤ ਉਨ੍ਹਾਂ ਦਾ ਬਣਦਾ ਹੱਕ ਦਿਵਾਇਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੌਜ਼ੂਦਾ ਚੱਲ ਰਹੇ ਮੰਗ ਪੱਤਰ ਮਿਤੀ 20 ਅਪ੍ਰੈਲ 2022 ਸਬੰਧੀ ਦੋਨਾਂ ਧਿਰਾਂ ਨੂੰ ਸੁਣਨ ਉਪਰੰਤ ਜੇਕਰ ਫਿਰ ਵੀ ਕੋਈ ਫੈਸਲਾ ਨਹੀਂ ਹੁੰਦਾ ਤਾਂ ਮੰਗ ਪੱਤਰ ਕਿਰਤ ਕਮਿਸ਼ਨਰ ਪੰਜਾਬ ਨੂੰ ਅਗਲੀ ਸੁਣਵਾਈ ਲਈ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਜੇਕਰ ਦੋਨੋਂ ਧਿਰਾਂ ਕਿਰਤ ਕਮਿਸ਼ਨਰ ਦੇ ਫੈਸਲੇ ਤੇ ਸਹਿਮਤ ਨਹੀਂ ਹੁੰਦੀਆਂ ਤਾਂ ਲੇਬਕ ਕੋਰਟ ਵਿੱਚ ਇਹ ਕੇਸ ਵਿਭਾਗ ਵੱਲੋਂ ਰੈਫਰ ਕੀਤਾ ਜਾਵੇਗਾ।

ਵਿਦਿਆਰਥੀਆਂ ਨੂੰ ਸਿੱਖਿਆ ਦੇ 'ਦੀਵਾਨੇ' ਬਣਾ ਰਿਹਾ ਦੀਵਾਨ ਖੇੜਾ ਦਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ

ਦੁਗਣੀ ਹੋਈ ਵਿਦਿਆਰਥੀਆਂ ਦੀ ਸੰਖਿਆ, ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨੂੰ ਬੂਰ ਪਿਆ

 

ਅਬੋਹਰ /  ਫ਼ਾਜ਼ਿਲਕਾ 15 ਮਈ (ਰਣਜੀਤ ਸਿੱਧਵਾਂ)  : ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਿੱਖਿਆ ਦੇ ਨੈਣ ਨਕਸ਼ ਤਰਾਸ਼ੇ ਜਾ ਰਹੇ ਹਨ। ਇਸ ਵਿੱਚ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਾਫ਼ ਝਲਕਣ ਲੱਗੀ ਹੈ। ਜ਼ਿਲ੍ਹੇ ਦੇ ਜੇਕਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਵਾਨ ਖੇੜਾ ਦੀ ਜੇਕਰ ਗੱਲ ਕਰੀਏ ਤਾਂ ਇਹ ਸਕੂਲ ਸੁੰਦਰ ਇਮਾਰਤਸਾਜੀ ਕਰਕੇ ਹੋਰਨਾਂ ਸਕੂਲਾਂ ਲਈ ਮਾਰਗਦਰਸ਼ਕ ਬਣ ਕੇ ਉਭਰ ਰਿਹਾ ਹੈ। ਸਕੂਲ ਦੀ ਸੁੰਦਰ ਇਮਾਰਤ, ਅਤਿ ਆਧੁਨਿਕ ਸਾਜੋ ਸਮਾਨ, ਹਰਿਆ ਭਰਿਆ ਵਾਤਾਰਵਣ, ਅਵੱਲ ਦਰਜੇ ਦੀ ਸਾਫ਼ ਸਫ਼ਾਈ, ਛੋਟੇ ਬਾਲਾਂ ਲਈ ਸਮਾਰਟ ਕਲਾਸਾਂ, ਅੰਗਰੇਜੀ ਅਤੇ ਪੰਜਾਬੀ ਮਾਧਿਅਮ ਵਿੱਚ ਸਿੱਖਿਆ, ਲਾਇਬ੍ਰੇਰੀ , ਕੰਪਿਊਟਰ ਲੈਬ ਅਤੇ ਪ੍ਰਾਜੈਕਟਰ ਨਾਲ ਲੈਸ ਸਮਾਰਟ ਕਲਾਸ ਰੂਮ ਵਿਦਿਆਰਥੀਆਂ ਨੂੰ ਨਵੇਂ ਰਾਹਾਂ ਵੱਲ ਉਡਾਰੀ ਭਰਨ ਲਈ ਪ੍ਰੇਰਿਤ ਕਰ ਰਿਹਾ ਹੈ।

ਸਕੂਲ ਦੀਆਂ ਕੰਧਾਂ ਵੀ ਵਿਦਿਆਰਥੀਆਂ ਨੂੰ ਰਾਜਨੀਤੀ, ਸਮਾਜਿਕ ਅਤੇ ਹੋਰਨਾਂ ਖੇਤਰਾਂ ਦੀ ਜਾਣਕਾਰੀ ਮੁਹੱਈਆ ਕਰਵਾਉਂਦੀਆਂ ਹਨ। ਜਿੱਥੇ ਭਾਰਤ ਦੇ ਹੁਣ ਤੱਕ ਦੇ ਰਾਸ਼ਟਰਪਤੀ , ਪੰਜਾਬ ਦੇ ਮੁੱਖ ਮੰਤਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਬੱਚਿਆਂ ਦੇ ਬੈਠਣ ਲਈ ਬੈਂਚ ਅਤੇ ਕੁਰਸੀਆਂ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਗਈਆਂ ਹਨ। ਸਕੂਲ ਵਿੱਚ ਵਿਦਿਆਰਥੀਆਂ ਲਈ ਐਜੂਕੇਸ਼ਨ ਪਾਰਕ ਬਣਾਇਆ ਗਿਆ ਹੈ। ਜਿਸ ਵਿੱਚ ਵਿਦਿਆਰਥੀਆਂ ਲਈ ਗਣਿਤ ਸਬੰਧੀ ਫਾਰਮੂਲੇ ਸੌਖੇ ਤਰੀਕੇ ਨਾਲ ਸਮਝਾਏ ਗਏ ਹਨ। ਇਸ ਦੇ ਨਾਲ ਹੀ ਸਕੂਲ ਵਿੱਚ ਲਿਸਨਿੰਗ ਲੈਬ ਦਾ ਵੀ ਨਿਰਮਾਣ ਕੀਤਾ ਗਿਆ ਹੈ।ਸਕੂਲ ਦੇ ਮੁੱਖ ਅਧਿਆਪਕ ਸੁਰਿੰਦਰ ਕੰਬੋਜ ਨੇ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਉਚ ਗੁਣਵਤਾ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਜਿੱਥੇ ਅਧਿਆਪਕ ਜੀਅ ਜਾਨ ਨਾਲ ਮਿਹਨਤ ਕਰਦੇ ਹਨ। ਉਥੇ ਹੀ ਪਿੰਡ ਵਾਸੀਆਂ ਦਾ ਸਕੂਲ ਦੀ ਇਮਾਰਤਸਾਜੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਵਿਸ਼ੇਸ਼ ਯੋਗਦਾਨ ਮਿਲਦਾ ਰਹਿੰਦਾ ਹੈ। ਉਨ੍ਹਾਂ  ਦੱਸਿਆ ਕਿ ਪਿੱਛਲੇ ਤਿੰਨ ਸਾਲਾਂ ਵਿੱਚ  ਇਸ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੁਗਣੀ ਹੋ ਗਈ ਹੈ। ਇਸ ਵੇਲੇ ਸਕੂਲ ਵਿਚ 354 ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਇਸ ਦੇ ਨਾਲ ਹੀ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਦੀਆਂ ਕਲਾਸਾਂ  ਸ਼ੁਰੂ ਹੋ ਚੁੱਕੀਆਂ ਹਨ। ਸਕੂਲ ਦੇ ਵਿਦਿਆਰਥੀ ਜਿੱਥੇ ਪੜਾਈ ਵਿੱਚ ਹੁਸ਼ਿਆਰ ਹਨ, ਉਥੇ ਹੀ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਂਦੇ ਹਨ। ਸਕੂਲ ਵਿੱਚ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਸਕੂਲ ਵਿੱਚ ਪਾਰਕਾਂ ਦਾ ਨਿਰਮਾਣ ਕੀਤਾ ਗਿਆ ਹੈ। ਉਥੇ ਹੀ ਸਕੂਲ ਵਿੱਚ ਵਿਦਿਆਰਥੀਆਂ ਅੰਦਰ ਨੈਤਿਕ ਸਿੱਖਿਆ ਦੇ ਗੁਣ ਪੈਦਾ ਕਰਨ ਲਈ ਮਾਟੋ ਡਿਸਪਲੇਅ ਕੀਤੇ ਗਏ ਹਨ।

ਜੇਕਰ ਸਕੂਲ ਦੇ ਅਧਿਆਪਕਾਂ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਕੀਤੀ ਜਾਂਦੀ ਚਾਰਾਚੋਈ ਨੂੰ ਦੇਖੀਏ ਤਾਂ ਅਧਿਆਪਕਾਂ ਵਲੋਂ ਵਾਤਾਵਰਣ ਪ੍ਰਤੀ ਹਾਂ ਪੱਖੀ ਨਜ਼ਰੀਆ ਅਪਣਾਇਆ ਜਾ ਰਿਹਾ ਹੈ। ਸਕੂਲ ਦੇ ਵਾਤਾਵਰਣ ਨੂੰ ਹਰਾ ਭਰਾ ਰੱਖਣ ਲਈ ਸਕੂਲ ਵਿੱਚ ਦਰਖੱਤ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਦੇ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਜਿੱਥੇ ਪਾਣੀ ਵਾਲੀ ਜਗਾ ਤੇ ਸ਼ੈੱਡ ਦਾ ਨਿਰਮਾਣ ਕਰਵਾਇਆ ਗਿਆ ਹੈ। ਮਿਡ ਡੇਅ ਮੀਲ ਲਈ ਜਿੱਥੇ ਵਧੀਆ ਰਸੋਈ ਬਣਾਈ ਗਈ ਹੈ। ਉਥੇ ਹੀ ਵਿਦਿਆਰਥੀਆਂ ਦੇ ਖਾਣ ਵਾਲੇ ਸਥਾਨ ਤੇ ਚੰਗੇ ਮਗਨਰੇਗਾ ਤਹਿਤ ਸ਼ੈੱਡ ਦਾ ਨਿਰਮਾਣ ਕੀਤਾ ਗਿਆ ਹੈ। ਸਕੂਲ ਵਿੱਚ ਇਕ ਸੁੰਦਰ ਹੱਟ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨ ਲਈ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਗਿਆ ਹੈ। ਜਿਸ ਵਿੱਚ ਇਕ ਹਜ਼ਾਰ ਦੇ ਕਰੀਬ ਕਿਤਾਬਾਂ ਰੱਖੀਆਂ ਗਈਆਂ ਹਨ। ਜਿੱਥੇ ਵਿਦਿਆਰਥੀ ਸ਼ਬਦਾਂ ਨਾਲ ਸਾਂਝ ਪਾਉਂਦੇ ਹਨ। ਵਿਦਿਆਰਥੀ ਕਹਿੰਦੇ ਹਨ ਕਿ ਉਨ੍ਹਾਂ ਦੀ ਅਧਿਆਪਕਾਂ ਨਾਲ ਸਾਂਝ ਦੋਸਤਾਂ ਵਰਗੀ ਹੈ।ਸਕੂਲ ਮੁੱਖੀ ਸ੍ਰੀ ਕੰਬੋਜ ਨੇ ਦੱਸਿਆ ਕਿ ਆਸੇ ਪਾਸੇ ਦੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਲਿਆਉਣ ਲਈ ਦੋ ਵੈਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਡਾਰੀਆਂ ਭਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਹਥੋਆ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

-- ਝੋਨੇ ਦੀ ਸਿੱਧੀ ਬਿਜਾਈ ਵਾਤਾਵਰਣ ਪੱਖੀ ਹੋਣ ਦੇ ਨਾਲ-ਨਾਲ ਕਿਸਾਨਾਂ ਲਈ  ਆਰਥਿਕ ਤੌਰ 'ਤੇ ਵੀ ਲਾਹੇਵੰਦ : ਡਾ ਕੁਲਦੀਪ ਕੌਰ

 

ਮਾਲੇਰਕੋਟਲਾ 15 ਮਈ  (ਰਣਜੀਤ ਸਿੱਧਵਾਂ)  :  ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਇਕ ਬਹੁਤ ਅਹਿਮ ਰੋਲ ਅਦਾ ਕਰਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਹਥੋਆ, ਬਲਾਕ ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿੰਡ ਹਥੋਆ ਵਿਖੇ ਆਈ.ਸੀ.ਆਈ.ਸੀ. ਫਾਊਂਡੇਸ਼ਨ ਦੇ ਸਹਿਯੋਗ ਨਾਲ ਤੇਲ ਕੱਢਣ ਵਾਲੇ ਕੋਹਲੂ ਦਾ ਉਦਘਾਟਨੀ ਵੀ ਕੀਤੀ ਗਿਆ ।ਖੇਤੀਬਾੜੀ ਵਿਕਾਸ ਅਫ਼ਸਰ ਮਲੇਰਕੋਟਲਾ ਡਾ. ਨਵਦੀਪ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ  ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਫ਼ਸਲੀ ਵਿਭਿੰਨਤਾ ਅਪਣਾਉਣੀ ਚਾਹੀਦੀ ਹੈ ।ਉਹਨਾਂ ਨੇ ਦੱਸਿਆ ਜੇਕਰ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਤੇਲ ਬੀਜ ਫ਼ਸਲਾਂ ਹੇਠ ਰਕਬਾ ਵਧਾਉਣਾ ਚਾਹੀਦਾ ਹੈ ਕਿਉਂਕਿ ਤੇਲ ਦੀਆ ਕੀਮਤਾਂ ਪਿਛਲੇ ਕੁਝ ਸਾਲਾਂ ਤੋਂ ਤੇਜ਼ੀ ਨਾਲ ਵਧ ਰਹੀਆਂ ਹਨ ਅਤੇ ਜ਼ਿਆਦਾਤਰ ਤੇਲ ਭਾਰਤ ਵੱਲੋਂ ਆਯਾਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸਾਉਣੀ ਦੌਰਾਨ ਸੋਇਆਬੀਨ, ਤਿਲ ਅਤੇ ਬਹਾਰ ਰੁੱਤ ਦੌਰਾਨ ਸੂਰਜਮੁਖੀ ਅਤੇ ਹਾੜ੍ਹੀ ਦੌਰਾਨ ਸਰ੍ਹੋਂ, ਤੋਰੀਆ, ਰਾਇਆ, ਆਦਿ ਫ਼ਸਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਉਹ ਆਪਣੀ ਆਮਦਨ ਵਿੱਚ ਵਾਧਾ ਕਰਨ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਆਪਸ ਵਿੱਚ ਮਿਲ ਕੇ ਗਰੁੱਪ ਦਾ ਗਠਨ ਕਰਕੇ ਤੇਲ ਕੱਢਣ ਲਈ ਕੋਹਲੂ ਵੀ ਲਗਾ ਸਕਦੇ ਹਨ। ਇਸ ਤਰ੍ਹਾਂ ਉਹ ਵਧੀਆ ਕੁਆਲਿਟੀ ਦਾ ਤੇਲ ਕੱਢ ਕੇ ਪੈਕਿੰਗ ਕਰਨ ਤੋਂ ਬਾਅਦ ਮਾਰਕੀਟ ਵਿੱਚ ਵੇਚ ਸਕਦੇ ਹਨ । ਇਸ ਤਰ੍ਹਾਂ ਕਿਸਾਨ ਕੁਦਰਤੀ ਸਰੋਤ ਬਚਾਉਣ ਦੇ ਨਾਲ-ਨਾਲ ਉਹ ਆਪਣਾ ਮੁਨਾਫ਼ਾ ਵੀ ਡਬਲ ਕਰ ਸਕਦੇ ਹਨ।ਖੇਤੀਬਾੜੀ ਵਿਕਾਸ ਅਫ਼ਸਰ ਡਾ. ਕੁਲਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਤਾਵਰਣ ਪੱਖੀ ਹੋਣ ਦੇ ਨਾਲ-ਨਾਲ ਕਿਸਾਨਾਂ ਲਈ ਆਰਥਿਕ ਤੌਰ 'ਤੇ ਵੀ ਲਾਹੇਵੰਦ ਹੈ। ਇਸ ਨਾਲ ਝੋਨੇ ਦੇ ਝਾੜ 'ਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿੱਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫ਼ਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਝੋਨੇ ਦੀ ਰਵਾਇਤੀ ਕੱਦੂ ਵਾਲੀ ਬਿਜਾਈ ਦੀ ਥਾਂ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਕੇ ਪੰਜਾਬ ਸਰਕਾਰ ਵੱਲੋਂ ਐਲਾਨੀ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ। ਸਿੱਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨ ਸਿੱਧੇ ਤੌਰ 'ਤੇ  ਪੋਰਟਲ ਤੇ ਰਜਿਸਟ੍ਰੇਸ਼ਨ ਕਰ ਸਕਣਗੇ ਅਤੇ ਜੇਕਰ ਕੋਈ ਮੁਸ਼ਕਿਲ ਆਵੇ ਤਾਂ ਉਹ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਵੀ ਕਰ ਸਕਦੇ ਹਨ। ਇਸ ਸਮਾਗਮ ਦੌਰਾਨ ਡਾ. ਕੁਲਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਚਮਕੌਰ ਸਿੰਘ, ਸ੍ਰੀ ਸੁਖਵਿੰਦਰ ਸਿੰਘ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਤੋਂ ਇਲਾਵਾ ਅਗਾਂਹ ਵਧੂ ਕਿਸਾਨ  ਦਰਸ਼ਨ ਸਿੰਘ, ਬਹਾਦਰ ਸਿੰਘ, ਜਸਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਸੁਖਦੇਵ ਸਿੰਘ ਆਦਿ ਵੱਲੋਂ ਸ਼ਮੂਲੀਅਤ ਕੀਤੀ ਗਈ।

ਸਮਾਜ ਵਿੱਚੋ ਭ੍ਰਿਸ਼ਟਾਚਾਰ, ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਅਤੇ ਅਨਪੜ੍ਹਤਾ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਹਰਜੋਤ ਸਿੰਘ ਬੈਂਸ    

 

-ਕਿਹਾ! ਪੰਜਾਬ ਸਰਕਾਰ ਸ਼ਹੀਦਾਂ ਦੀ ਵਿਰਾਸਤ ਅਤੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ

 

-ਸ਼ਹੀਦ ਸੁਖਦੇਵ ਦੇ ਜਨਮ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ

 

ਲੁਧਿਆਣਾ 15 ਮਈ (ਰਣਜੀਤ ਸਿੱਧਵਾਂ)  :  ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂੰ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਸ਼੍ਰੀ ਬੈਂਸ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ’ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਰੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਦਲਜੀਤ ਸਿੰਘ ਗਰੇਵਾਲ, ਸ੍ਰੀ ਮਦਨ ਲਾਲ ਬੱਗਾ, ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਸ੍ਰੀ ਤਰੁਨਪ੍ਰੀਤ ਸਿੰਘ ਸੌਂਦ, ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ, ਸ੍ਰੀ ਜੀਵਨ ਸਿੰਘ ਸੰਗੋਵਾਲ, ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਸ੍ਰੀ ਹਾਕਮ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸ੍ਰੀ ਬੈਂਸ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਦਾ ਜਨਮ 15 ਮਈ, 1907 ਲੁਧਿਆਣਾ ਸ਼ਹਿਰ ਦੇ ਨੌਘਰਾਂ ਮੁਹੱਲੇ ਵਿੱਚ ਆਪਣੇ ਜੱਦੀ ਘਰ ਵਿੱਚ ਹੋਇਆ। ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ’ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਹਨਾਂ ਲਾਲਾ ਲਾਜਪਤ ਰਾਏ ਵੱਲੋ ਸ਼ੁਰੂ ਕੀਤੇ ਗਏ ਨੈਸ਼ਨਲ ਕਾਲਜ ਲਾਹੌਰ ਵਿਖੇ ਵੀ ਨੌਜਵਾਨਾਂ ਨੂੰ ਦੇਸ਼ ਆਜ਼ਾਦ ਕਰਵਾਉਣ ਲਈ ਸਿੱਖਿਅਤ ਕੀਤਾ ਅਤੇ ਲਾਹੌਰ ਵਿਖੇ ‘ਨੌਜਵਾਨ ਭਾਰਤ ਸਭਾ’ ਬਣਾਈ, ਜੋ ਕਿ ਹੋਰਨਾਂ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਦੀ ਸੀ। ਸ੍ਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਬਾਰੇ ਜਾਣੂੰ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਜੀ ਸਮੇਤ ਉਨ੍ਹਾਂ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਸ੍ਰੀ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾੜੇ ਇਸ ਲਈ ਮਨਾਏ ਜਾਂਦੇ ਹਨ, ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਰਖਵਾਲੀ ਅਤੇ ਉਨਾਂ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।

ਇਸ ਤੋ ਪਹਿਲਾਂ  ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਥਿਤ ਸ਼ਹੀਦ ਸੁਖਦੇਵ ਦੇ ਜੱਦੀ ਘਰ ਮੁਹੱਲਾ ਨੌਘਰਾਂ ਜਾ ਕੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਜਾ ਰਹੇ ਹਵਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ। ਇਸ ਉਪਰੰਤ ਸ੍ਰੀ ਹਰਜੋਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਗੁਰੂ ਨਾਨਕ ਦੇਵ ਭਵਨ ਵਿਖੇ ਦਿੱਤਾ ਗਿਆ। ਇਸ ਮੌਕੇ ਡਾ. ਮੰਜੂ ਮਲਹੋਤਰਾ ਰਿਟਾਇਰਡ ਪ੍ਰੋਫੈਸਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸ਼ਹੀਦ ਸੁਖਦੇਵ ਜੀ ਦੇ ਜੀਵਨ ਬਾਰੇ ਬੜੇ ਹੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਉਨਾਂ ਸ਼ਹੀਦ ਜੀ ਦੇ ਜੀਵਨ ਬਾਰੇ ਕਈ ਨਵੇਂ ਤੱਥ ਪੇਸ਼ ਕੀਤੇ। ਇਸ ਤੋ ਇਲਾਵਾ ਇਸ਼ਮੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਆਪ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਸ੍ਰੀ ਅਮਨਦੀਪ ਸਿੰਘ ਮੋਹੀ, ਸ੍ਰੀ ਅਹਿਬਾਬ ਸਿੰਘ ਗਰੇਵਾਲ, ਸ੍ਰੀ ਗੁਰਜੀਤ ਸਿੰਘ ਗਿੱਲ, ਸ੍ਰੀ ਦੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੁਰੇਸ਼ ਗੋਇਲ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ੍ਰੀ ਹਰਭੁਪਿੰਦਰ ਸਿੰਘ ਧਰੌੜ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ, ਏ.ਡੀ.ਸੀ. ਖੰਨਾ ਸ੍ਰੀ ਅਮਰਜੀਤ ਸਿੰਘ ਬੈਂਸ, ਐੱਸ.ਡੀ.ਐੱਮ ਰਾਏਕੋਟ ਸ੍ਰੀ ਗੁਰਬੀਰ ਸਿੰਘ ਕੋਹਲੀ ਅਤੇ ਐੱਸ.ਡੀ.ਐੱਮ ਲੁਧਿਆਣਾ ਪੂਰਬੀ ਸ੍ਰੀ ਗੁਰਸਿਮਰਨ ਸਿੰਘ ਢਿੱਲੋ ਤੋ ਇਲਾਵਾ ਹੋਰ ਵੀ ਹਾਜ਼ਰ ਸਨ।

ਤਖਤ ਸ੍ਰੀ ਹਜੂਰ ਸਾਹਿਬ ਦੇ ਲੰਗਰਾ ਲਈ 130 ਕੁਇੰਟਲ ਕਣਕ ਭੇਜੀ

ਹਠੂਰ,15,ਮਈ-(ਕੌਸ਼ਲ ਮੱਲ੍ਹਾ)-ਸਮੂਹ ਗ੍ਰਾਮ ਪੰਚਾਇਤ ਡੱਲਾ ਵੱਲੋ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਚੱਲ ਰਹੇ ਗੁਰੂ ਕੇ ਲੰਗਰਾ ਲਈ ਪਿੰਡ ਡੱਲਾ ਵਿਚੋ 130 ਕੁਇੰਟਲ ਕਣਕ ਭੇਜੀ ਗਈ।ਇਸ ਮੌਕੇ ਸੇਵਾਦਾਰ ਬਾਬਾ ਜੋਰਾ ਸਿੰਘ ਨੇ ਕਿਹਾ ਕਿ ਪਿੰਡ ਡੱਲਾ ਵਾਸੀ ਹਰ ਛੇ ਮਹੀਨੇ ਬਾਅਦ ਕਣਕ ਅਤੇ ਝੋਨੇ ਦੀਆ ਰਸਦਾ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਚੱਲ ਰਹੇ ਗੁਰੂ ਕੇ ਲੰਗਰਾ ਲਈ ਪਿਛਲੇ 13 ਸਾਲਾ ਤੋ ਨਿਰੰਤਰ ਭੇਜਦੇ ਆ ਰਹੇ ਹਨ,ਤਖਤ ਸ੍ਰੀ ਹਜੂਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਪਿੰਡ ਡੱਲਾ ਵਾਸੀਆ ਦਾ ਧੰਨਵਾਦ ਕਰਦੀ ਹੈ।ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਅਤੇ ਯੂਥ ਆਗੂ ਕਰਮਜੀਤ ਸਿੰਘ ਡੱਲਾ ਨੇ ਸਮੂਹ ਦਾਨੀ ਪਰਿਵਾਰਾ ਦਾ ਧੰਨਵਾਦ ਕੀਤਾ ਅਤੇ ਸੇਵਾਦਾਰ ਬਾਬਾ ਜੋਰਾ ਸਿੰਘ ਨੂੰ ਸਿਰਪਾਓ ਦੇ ਕੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਧੀਰਾ ਸਿੰਘ,ਕੰਮੀ ਡੱਲਾ,ਅਮਰ ਸਿੰਘ,ਜੋਰਾ ਸਿੰਘ,ਪਰਿਵਾਰ ਸਿੰਘ,ਬਲਵੀਰ ਸਿੰਘ, ਸਤਨਾਮ ਸਿੰਘ ਆਸਟਰੇਲੀਆ,ਅਵਤਾਰ ਸਿੰਘ,ਗੋਲੂ ਸਿੰਘ,ਹਰਚੰਦ ਸਿੰਘ,ਰਾਜਵਿੰਦਰ ਸਿੰਘ,ਬਿੰਦੀ ਸਿੰਘ,ਬਾਬਾ ਲਾਲ ਸਿੰਘ,ਗੁਰਮੀਤ ਸਿੰਘ,ਰਛਪਾਲ ਸਿੰਘ,ਦੀਪਾ ਸਿੰਘ,ਗੁਰਚਰਨ ਸਿੰਘ ਆਦਿ ਹਾਜ਼ਰ ਸਨ।
 

ਸ੍ਰੀ ਗੁਰਦੁਆਰਾ ਸਾਹਿਬ ਦੀ ਡਿਊੜੀ ਦਾ ਨੀਹ ਪੱਥਰ ਰੱਖਿਆ

ਹਠੂਰ,15,ਮਈ-(ਕੌਸ਼ਲ ਮੱਲ੍ਹਾ)-ਪਿੰਡ ਡੱਲਾ ਦੇ ਸ੍ਰੀ ਵੱਡਾ ਗੁਰਦੁਆਰਾ ਸਾਹਿਬ ਦੀ ਡਿਊੜੀ ਦਾ ਨੀਹ ਪੱਥਰ ਐਤਵਾਰ ਨੂੰ ਲੋਪੋ ਸੰਪਰਦਾਏ ਦੇ ਮੁੱਖੀ ਸੰਤ ਬਾਬਾ ਜਗਜੀਤ ਸਿੰਘ ਲੋਪੋ ਵਾਲਿਆ ਨੇ ਰੱਖਿਆ।ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਖੁਸੀ ਵਿਚ ਲੱਡੂ ਵੰਡੇ ਗਏ।ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਲੋਪੋ ਵਾਲਿਆ ਨੇ ਕਿਹਾ ਕਿ ਸਾਨੂੰ ਹਰ ਕੰਮ ਕਰਨ ਤੋ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਚਾਹੀਦਾ ਹੈ ਜਿਨ੍ਹਾ ਦੇ ਅਸੀਰਵਾਦ ਸਦਕਾ ਹਰ ਕੰਮ ਸੁਖ ਸਾਂਤੀ ਨਾਲ ਫਤਹਿ ਹੋ ਜਾਦਾ ਹੈ।ਇਸ ਮੌਕੇ ਸਾਬਕਾ ਸਰਪੰਚ ਚੰਦ ਸਿੰਘ ਡੱਲਾ ਨੇ ਕਿਹਾ ਕਿ ਪੁਰਾਣੀ ਡਿਊੜੀ ਨੀਵੀ ਹੋਣ ਕਾਰਨ ਬਰਸਾਤ ਦੇ ਮੌਸਮ ਦੌਰਾਨ ਪਾਣੀ ਨਾਲ ਭਰ ਜਾਦੀ ਸੀ।ਇਸ ਸਮੱਸਿਆ ਨੂੰ ਮੁੱਖ ਰੱਖਦਿਆ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਡਿਊੜੀ ਬਣਾਉਣ ਦੀ ਕਾਰ ਸੇਵਾ ਸੁਰੂ ਕੀਤੀ ਗਈ ਹੈ।ਇਸ ਮੌਕੇ 80 ਸਾਲ ਪਹਿਲਾ ਬਣੀ ਡਿਊੜੀ ਦੀ ਸੇਵਾ ਨਿਭਾਉਣ ਵਾਲੇ ਪਿੰਡ ਡੱਲਾ ਦੇ ਸਭ ਤੋ ਵੱਡੀ ਉਮਰ ਦੇ ਸੇਵਾਦਾਰ ਬਾਬਾ ਮਹਿੰਦਰ ਸਿੰਘ ਸਿੱਧੂ,ਸੰਤ ਬਾਬਾ ਜਗਜੀਤ ਸਿੰਘ ਲੋਪੋ ਵਾਲੇ ਅਤੇ ਸਮੂਹ ਦਾਨੀ ਪਰਿਵਾਰਾ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਸਾਬਕਾ ਸਰਪੰਚ ਚੰਦ ਸਿੰਘ ਡੱਲਾ ਨੇ ਨਿਭਾਈ।ਇਸ ਮੌਕੇ ਉਨ੍ਹਾ ਨਾਲ ਸਰਪੰਚ ਜਸਵਿੰਦਰ ਕੌਰ ਸਿੱਧੂ,ਪ੍ਰਧਾਨ ਨਿਰਮਲ ਸਿੰਘ,ਧੀਰਾ ਸਿੰਘ,ਕਰਮਜੀਤ ਸਿੰਘ ਕੰਮੀ ਡੱਲਾ,ਪ੍ਰਧਾਨ ਜੋਰਾ ਸਿੰਘ,ਪ੍ਰਧਾਨ ਪਰਿਵਾਰ ਸਿੰਘ,ਸੂਬੇਦਾਰ ਦੇਵੀ ਚੰਦ ਸ਼ਰਮਾਂ,ਬਲਵੀਰ ਸਿੰਘ ਸਿੱਧੂ,ਭੁਪਿੰਦਰ ਸਿੰਘ ਸੇਖੋਂ ਬਾਰਨਹਾੜਾ,ਜੱਗਾ ਸਿੰਘ ਲੋਪੋ,ਬਾਬਾ ਕਲਿਆਣ ਸਿੰਘ ਸਰਾਂ,ਅਮਰੀਕ ਸਿੰਘ,ਹਰਕੀਰਤ ਸਿੰਘ,ਜਰਨੈਲ ਸਿੰਘ,ਹਰਪਾਲ ਸਿੰਘ,ਜਗਜੀਤ ਸਿੰਘ,ਬਾਬਾ ਭਿੰਦਰ ਸਿੰਘ,ਮਾਸਟਰ ਅਵਤਾਰ ਸਿੰਘ,ਇੰਦਰਜੀਤ ਸਿੰਘ,ਮੋਹਣ ਸਿੰਘ,ਸੁਦਾਗਰ ਸਿੰਘ,ਸੁਖਦੇਵ ਸਿੰਘ,ਪ੍ਰਧਾਨ ਚਮਕੌਰ ਸਿੰਘ,ਕੇਵਲ ਸਿੰਘ,ਸਮਸੇਰ ਸਿੰਘ,ਸਵਰਨ ਸਿੰਘ,ਬੰਤਾ ਸਿੰਘ,ਮਹਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
 

ਨੈਸ਼ਨਲ ਲੋਕ ਅਦਾਲਤ ਚ ਹੋਇਆ 5064 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ 14 ਮਈ (ਰਣਜੀਤ ਸਿੱਧਵਾਂ)   : ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ- ਚੇਅਰਮੈਨ, ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 31 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 25 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 1 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।  ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 16664 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨ, ਜਿਹਨਾਂ ਵਿੱਚੋਂ 5064 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।  ਨੈਸ਼ਨਲ ਲੋਕ ਅਦਾਲਤ ਦੌਰਾਨ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

ਜ਼ਿਲ੍ਹਾ ਰੋਜ਼ਗਾਰ ਬਿਊਰੋ ’ਚ ਰਿਲਾਇੰਸ ਇੰਡਸਟਰੀ ਤੇ ਸੈਂਚੂਰੀ ਪਲਾਈਵੁਡ ’ਚ ਭਰਤੀ ਲਈ ਪਲੇਸਮੈਂਟ ਕੈਂਪ 16 ਨੂੰ

ਹੁਸ਼ਿਆਰਪੁਰ, 14 ਮਈ  (ਰਣਜੀਤ ਸਿੱਧਵਾਂ)  :    ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 16 ਮਈ ਨੂੰ ਸਵੇਰੇ ਸਾਢੇ 10 ਵਜੇ ਰਿਲਾਇੰਸ ਇੰਡਸਟਰੀਜ਼ ਚੋਹਾਲ ਤੇ ਸੈਂਚੂਰੀ ਪਲਾਈਵੁਡ ਫੈਕਟਰੀ ਵਿਚ ਭਰਤੀ ਲਈ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ਼ ਅਫ਼ਸਰ ਸ੍ਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਰਿਲਾਇੰਸ ਕੰਪਨੀ ਚੋਹਾਲ ਦੇ ਕੰਟਰੈਕਟਰਾਂ ਵਲੋਂ ਬੀ. ਟੈਕ ਇਲੈਕਟ੍ਰੀਕਲ ਸਮੇਤ ਘੱਟ ਤੋਂ ਘੱਟ ਇਕ ਸਾਲ ਦਾ ਤਜ਼ਰਬਾ ਅਤੇ ਡਿਪਲੋਮਾ ਇਲੈਕਟ੍ਰੀਕਲ ਸਮੇਤ 4 ਸਾਲ ਦੇ ਤਜ਼ਰਬੇ ਵਾਲੇ ਉਮੀਦਵਾਰਾਂ ਦੀ ਚੰਗੀ ਸੈਲਰੀ ਵਿਚ ਭਰਤੀ ਕੀਤੀ ਜਾਵੇਗੀ।ਸੈਂਚੁਰੀ ਪਲਾਈਵੁਡ ਹੁਸ਼ਿਆਰਪੁਰ ਵਲੋਂ ਬੀ.ਐਸ.ਸੀ. ਨਾਨ ਮੈਡੀਕਲ (ਸਿਰਫ਼ ਲੜਕੇ) 60 ਪ੍ਰਤੀਸ਼ਤ ਤੋਂ ਵੱਧ ਨੰਬਰਾਂ ਨਾਲ ਪਾਸ ਅਤੇ ਉਮਰ ਸੀਮਾ 30 ਸਾਲ ਤੱਕ ਉਮੀਦਵਾਰਾਂ ਦੀ ਬਤੌਰ ਲੈਬ ਕੈਮਿਸਟ ਰੈਗੂਲਰ ਤੌਰ ’ਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਚੰਗੀ ਸੈਲਰੀ ਤੇ ਹੋਰ ਸੁਵਿਧਾਵਾਂ ਵੀ ਦਿੱਤੀਆਂ ਜਾਣਗੀਆਂ, ਇਸ ਤੋਂ ਇਲਾਵਾ ਬੀ.ਸੀ.ਏ., ਬੀ.ਐਸ.ਸੀ. (ਆਈ.ਟੀ.) ਜਾਂ ਗਰੈਜੂਏਸ਼ਨ ਦੇ ਨਾਲ ਇਕ ਸਾਲ ਦਾ ਕੰਪਿਊਟਰ ਡਿਪਲੋਮੇ ਵਾਲੇ ਉਮੀਦਵਾਰਾਂ (ਐਮ.ਐਸ. ਐਕਸਲ ਵਿੱਚ ਮਾਹਿਰ ਤੇ ਚੰਗੀ ਕਮਿਊਨੀਕੇਸ਼ਨ ਸਕਿੱਲਜ ਵਾਲੇ ਪ੍ਰਾਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ), ਦੀ ਕੰਪਨੀ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੀ ਜਾਵੇਗੀ। ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਵਲੋਂ ਦੱਸਿਆ ਗਿਆ ਕਿ ਚਾਹਵਾਨ ਤੇ ਯੋਗ ਉਮੀਦਵਾਰ ਫਾਰਮਲ ਡਰੈਸ ਵਿਚ, ਆਪਣੀ ਪੜ੍ਹਾਈ ਦੇ ਅਸਲ ਸਰਟੀਫਿਕੇਟ ਤੇ ਰਿਜੂਅਮ ਲੈ ਕੇ ਇੰਟਰਵਿਊ ਲਈ ਉਪਰੋਕਤ ਮਿਤੀ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਰਕਾਰੀ ਆਈ.ਟੀ.ਆਈ. ਕੰਪਲੈਕਸ, ਐਮ.ਐਸ.ਡੀ.ਸੀ.  ਬਿਲਡਿੰਗ, ਪਹਿਲੀ ਮਜਿੰਲ, ਜਲੰਧਰ ਰੋਡ, ਹੁਸ਼ਿਆਰਪੁਰ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋ ਸਕਦੇ ਹਨ।

ਪਟਿਆਲਾ 'ਚ ਲੱਗੀ ਕੌਮੀ ਲੋਕ ਅਦਾਲਤ 'ਚ 10,840 ਕੇਸਾਂ ਦਾ ਨਿਪਟਾਰਾ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ -

ਜ਼ਿਲ੍ਹੇ 'ਚ ਸਥਾਪਤ 31 ਬੈਂਚਾਂ ਨੇ 412861182 ਰੁਪਏ ਦੇ ਕੀਤੇ ਅਵਾਰਡ ਪਾਸ
ਪਟਿਆਲਾ, 14 ਮਈ  (ਰਣਜੀਤ ਸਿੱਧਵਾਂ)  : ਸੈਸ਼ਨਜ਼ ਡਿਵੀਜ਼ਨ, ਪਟਿਆਲਾ ਵਿਖੇ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਤਰਸੇਮ ਮੰਗਲਾ ਦੀ ਪ੍ਰਧਾਨਗੀ ਹੇਠ ਲਗਾਈ ਗਈ ਇਸ ਕੌਮੀ ਲੋਕ ਅਦਾਲਤ ਦੌਰਾਨ ਗ਼ੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲੀ ਮਾਮਲੇ ਲਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਮੌਕੇ ਪਟਿਆਲਾ ਜ਼ਿਲ੍ਹੇ 'ਚ ਜੁਡੀਸ਼ੀਅਲ ਅਦਾਲਤਾਂ ਦੇ 31 ਬੈਂਚ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚੋਂ ਪਟਿਆਲਾ 'ਚ 21, ਰਾਜਪੁਰਾ 'ਚ 5, ਸਮਾਣਾ 'ਚ 3 ਅਤੇ ਨਾਭਾ 'ਚ 2 ਬੈਂਚ ਬਣਾਏ ਗਏ ਹਨ। ਇਸ ਤੋਂ ਇਲਾਵਾ ਪੁਲਿਸ ਸਟੇਸ਼ਨ ਵੁਮੈਨ ਸੈੱਲ ਪਟਿਆਲਾ ਵਿਖੇ ਪ੍ਰਾਈਵੇਟ ਕੰਪਲੇਟਸ ਦਾ ਨਿਪਟਾਰਾ ਐੱਫ.ਆਈ.ਆਰ ਦਰਜ ਹੋਣ ਤੋਂ ਪਹਿਲਾਂ ਹੀ ਕਰਵਾਉਣ ਲਈ ਇੱਕ ਬੈਂਚ ਦਾ ਗਠਨ ਵੀ ਕੀਤਾ ਗਿਆ ਅਤੇ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) 'ਚ ਰਾਜਨ ਗੁਪਤਾ ਦੀ ਪ੍ਰਧਾਨਗੀ ਹੇਠ ਵੀ ਲਗਾਈ ਗਈ ਹੈ।  ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ 'ਚ ਵਕੀਲ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਤਾਦਾਦ 'ਚ ਲੋਕਾਂ ਨੇ ਹਿੱਸਾ ਲਿਆ। ਲੋਕ ਅਦਾਲਤ 'ਚ ਕੁਲ 12,293 ਕੇਸ ਰੱਖੇ ਗਏ ਅਤੇ 10,840 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।  ਜਿਸ ਵਿੱਚ ਲਗਭਗ 412861182 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਜ਼ਿਕਰਯੋਗ ਹੈ ਕਿ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਅਤੇ ਸੀ ਜੇ ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਮਿਸ ਸੁਸ਼ਮਾ ਦੇਵੀ ਵੱਲੋਂ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਮੌਜੂਦ ਪਾਰਟੀਆਂ ਨੂੰ ਆਪਣੇ ਕੇਸਾਂ ਦਾ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ।  ਲੋਕ ਅਦਾਲਤਾਂ ਦੇ ਲਾਭਾਂ ਬਾਰੇ ਦੱਸਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਕਿਹਾ ਕਿ ਜਦੋਂ ਲੋਕ ਅਦਾਲਤਾਂ ਵਿਚ ਕੇਸ ਦਾਇਰ ਕੀਤਾ ਜਾਂਦਾ ਹੈ ਤਾਂ ਇਸ ਦਾ ਫ਼ੈਸਲਾ ਫਾਈਨਲ ਹੋ ਜਾਂਦਾ ਹੈ ਅਤੇ ਇਸ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ ਅਦਾਲਤੀ ਫ਼ੀਸ ਪਾਰਟੀ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ, ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੇ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਨਿਪਟਾਉਣ ਅਤੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਚਾਉਣ ।

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਾਈ  

ਬਰਨਾਲਾ- ਮਹਿਲ ਕਲਾਂ/ ਮਈ- (ਗੁਰਸੇਵਕ ਸੋਹੀ)  ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਅੱਜ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵਾਸੀਆਂ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ।ਇਸ ਮੌਕੇ ਸੇਵਾਦਾਰਾਂ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਦਿੱਤੀਆਂ ਹੋਈਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ।ਇਸ ਮੌਕੇ ਸਾਬਕਾ ਮੈਂਬਰ ਘੁਮੰਡਾ ਸਿੰਘ ,ਜਗਜੀਤ ਸਿੰਘ ਖਾਲਸਾ,  ਅਸਰੂ ਸਿੰਘ ਖ਼ਾਲਸਾ,ਬੂਟਾ ਸਿੰਘ ਡੁਬਈ ਵਾਲੇ ,ਰਣਧੀਰ ਸਿੰਘ ,ਵੀਰਾ ਸਿੰਘ,ਭਿੰਦਾ ਸਿੰਘ,ਜੀਤਾ ਸਿੰਘ ,ਇੰਦਰੂ ,ਲਛਮਣ ਸਿੰਘ,ਆਦਿ ਸੇਵਾਦਾਰ ਹਾਜ਼ਰ ਸਨ ।

10 ਦਿਨਾਂ ਦੇ ਅੰਦਰ 1200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਕਬਜ਼ਾ : ਧਾਲੀਵਾਲ

ਸਤਲੁਜ,ਬਿਆਸ ਅਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਪੀਣ ਲਈ ਕਰਾਂਗੇ

ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਭੇਜਾਂਗੇ ਸਲਾਖਾਂ ਦੇ ਪਿੱਛੇ

ਅੰਮ੍ਰਿਤਸਰ 14 ਮਈ (ਰਣਜੀਤ ਸਿੱਧਵਾਂ) :  ਸਾਡੀ ਸਰਕਾਰ ਨੇ 10 ਦਿਨਾਂ ਦੇ ਅੰਦਰ- ਅੰਦਰ ਪੰਚਾਇਤੀ ਰਾਜ ਦੀ ਕਰੀਬ 1200 ਏਕੜ ਜਮੀਨ ਤੇ ਕਬਜ਼ਾ ਛੁਡਾਇਆ ਹੈ ਅਤੇ ਆਉਦੇ ਕੁਝ ਹੀ ਦਿਨਾਂ ਵਿਚ ਬਾਕੀ ਪੰਚਾਇਤੀ ਜਮੀਨਾਂ ਤੋ ਵੀ ਨਜ਼ਾਇਜ਼ ਕਬਜੇ ਛੁਡਾ ਲਏ ਜਾਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੁਲਦੀਪ ਸਿੰਘ ਧਾਲੀਵਾਲ ਪੇੰਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਰਿਹਾਇਸ਼ੀ ਕਾਲੋਨੀ ਅਲਫਾ ਸਿਟੀ ਦੀ ਹਦੂਦ ਵਿੱਚ ਪੈਦੇ ਗਰਾਮ ਪੰਚਾਇਤ ਭਗਤੂਪੁਰਾ ਦੇ ਸਰਕਾਰੀ ਰਸਤੇ ਅਤੇ ਖਾਲ੍ਹਾਂ ਦੀ ਜ਼ਮੀਨ ਸਸਤੇ ਰੇਟਾਂ ਵਿੱਚ ਵੇਚ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੇਰੇ ਵਲੋ ਖੁਦ ਇਸ ਕੇਸ ਦੀ ਜਾਂਚ ਪੜਤਾਲ ਕੀਤੀ ਗਈ ਹੈ ਅਤੇ 41 ਕਨਾਲ 10 ਮਰਲੇ ਦੇ ਰਸਤੇ ਨੂੰ ਗ੍ਰਾਮ ਪੰਚਾਇਤ ਭਗਤੂਪੁਰਾ ਨੇ ਮਤਾ ਪਾ ਕੇ ਅਤੇ ਸਰਕਾਰ ਵਲੋਂ ਮੰਜ਼ੂਰੀ ਮਿਲਣ ਤੋ ਬਾਅਦ ਹੀ 43 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਕਾਰਵਾਈ ਪੁਰਾਣੀ ਸਰਕਾਰ ਵੱਲੋਂ ਹੀ ਕੀਤੀ ਗਈ ਸੀ । ਸ. ਧਾਲੀਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੇਚੀ ਗਈ ਜ਼ਮੀਨ ਦੀ ਰਕਮ ਪੰਚਾਇਤ ਦੇ ਨਾਂ ਤੇ ਐੱਫ਼.ਡੀ ਕਰਵਾ ਦਿੱਤੀ ਗਈ ਹੈ ਅਤੇ ਗਰਾਮ ਪੰਚਾਇਤ ਕੇਵਲ ਇਸ ਰਕਮ ਦੇ ਵਿਆਜ ਲੈ ਕੇ ਵਰਤ ਸਕਦੀ ਹੈ ਨਾ ਕਿ ਐੱਫ਼.ਡੀ ਦੇ ਪੈਸੇ ਨੂੰ ਖਰਚ ਕਰਕੇ। ਸ. ਧਾਲੀਵਾਲ ਨੇ ਦੱਸਿਆ ਕਿ ਪਹਿਲਾਂ ਸਰਕਾਰ ਨੇ ਇਸ ਜ਼ਮੀਨ ਦਾ ਰੇਟ 29 ਲੱਖ ਰੁਪਏ ਨਿਰਧਾਰਤ ਕੀਤਾ ਸੀ ਪਰੰਤੂ ਗਰਾਮ ਪੰਚਾਇਤ ਨੇ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਜੋ ਕਿ ਬਹੁਤ ਹੀ ਵਧੀਆ ਉਪਰਾਲਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋ ਬਾਅਦ ਮੁੜ ਸਰਕਾਰ ਵੱਲੋਂ ਇਸਦਾ ਰੇਟ 53 ਲੱਖ ਰੁਪਏ ਨਿਰਧਾਰਤ ਕੀਤਾ ਗਿਆ ਪ੍ਰੰਤੂ ਮੌਜੂਦਾ ਕੁਲੈਕਟਰ ਰੇਟ ਅਤੇ ਉਸ ਸਮੇ ਦੇ ਡਿਪਟੀ ਕਮਿਸ਼ਨਰ ਵੱਲੋਂ  ਰੇਟ ਨੂੰ ਵਿਚਾਰਨ ਉਪਰੰਤ ਅਤੇ ਗਰਾਮ ਪੰਚਾਇਤ ਦੀ ਸਹਿਮਤੀ ਨਾਲ ਇਸਦਾ ਰੇਟ 43 ਲੱਖ ਰੂੁਪਏ ਪ੍ਰਤੀ ਏਕੜ ਨਿਰਧਾਰਤ ਹੋਇਆ ਸੀ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ. ਧਾਲੀਵਾਲ ਨੇ ਦੱਸਿਆ ਕਿ ਅੱਜ ਹੀ ਤਰਨਤਾਰਨ ਵਿਖੇ 100 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਕੋਈ ਵੀ ਹੋਵੇ ਕਿਸੇ ਨੂੰ ਵੀ ਪੰਚਾਇਤੀ ਜ਼ਮੀਨਾਂ ਤੇ ਕਬਜ਼ਾ ਨਹੀ ਕਰਨ ਦਿੱਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਜ਼ਲਦ ਹੀ ਸਲਾਖਾਂ ਦੇ ਪਿੱਛੇ ਸੁੁੱਟਿਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਅਧਿਕਾਰੀਆਂ ਨੂੰ ਇਸ ਸਬੰਧੀ ਸਪਸ਼ਟ ਨਿਰਦੇਸ਼ ਦੇ ਦਿੱਤੇ ਗਏ ਹਨ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਸ. ਧਾਲੀਵਾਲ ਨੇ ਦੱਸਿਆ ਕਿ ਸਤਲੁਜ, ਬਿਆਸ ਅਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਪੀਣ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਾਡੇ ਕੰਮਕਾਜ਼ ਤੋ ਬੁਖਲਾ ਗਈਆਂ ਹਨ ਅਤੇ ਫਿਜੂਲ ਬਿਆਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ ਅਤੇ ਜਿਲ੍ਹਾਂ ਵਿਕਾਸ ਤੇ ਪੰਚਾਇਤ ਅਧਿਕਾਰੀ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਡਾਇਰੈਕਟਰ ਲੋਕ ਸੰਪਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਪ੍ਰਵੀਨ ਪੁਰੀ, ਸਤਪਾਲ ਸਿੰਘ ਸੋਖੀ, ਗੁਰਿੰਦਰ ਸਿੰਘ ਜੌਹਲ, ਪ੍ਰਭਵੀਰ ਸਿੰਘ ਬਰਾੜ, ਡਾ. ਮਹਾਂ ਲੋਵੋਯਾ ਗੌਵਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਮਾਲੇਰਕੋਟਲਾ ਜ਼ਿਲ੍ਹੇ 'ਚ ਲੱਗੀ ਕੌਮੀ ਲੋਕ ਅਦਾਲਤ

-124 ਕੇਸਾਂ ਦਾ ਨਿਪਟਾਰਾ, ਕਰੀਬ 03 ਕਰੋੜ 34 ਲੱਖ ਰੁਪਏ ਦੇ ਅਵਾਰਡ ਪਾਸ

ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਸਮਝੌਤੇ ਦੁਆਰਾ ਸੁਹਿਰਦ ਢੰਗ ਨਾਲ ਵਿਵਾਦਾਂ ਦਾ ਨਿਪਟਾਰਾ ਕਰਨਾ : ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ

ਮਾਲੇਰਕੋਟਲਾ 14 ਮਈ  (ਰਣਜੀਤ ਸਿੱਧਵਾਂ) : ਜ਼ਿਲ੍ਹਾ ਅਤੇ ਸੈਸ਼ਨ ਜੱਜ  ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਦੀ ਪ੍ਰਧਾਨਗੀ ਹੇਠ ਮਿਤੀ ਅੱਜ 14 ਮਈ ਨੂੰ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿੱਚ ਮਾਲੇਰਕੋਟਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ ਅਦਾਲਤਾਂ ਦੇ 02  ਬੈਂਚਾਂ  ਦਾ ਗਠਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿੱਚ ਵਕੀਲ ਸਾਹਿਬਾਨ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਲੋਕ ਅਦਾਲਤ ਵਿੱਚ 124 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ, ਜਿਸ ਵਿੱਚ  ਲਗਭਗ ਤਿੰਨ  ਕਰੋੜ 34 ਲੱਖ ਰੁਪਏ ਦੇ ਅਵਾਰਡ ਪਾਸ ਕੀਤੇ ਗਏ।ਇਸ ਕੌਮੀ ਲੋਕ ਅਦਾਲਤ ਦੌਰਾਨ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਅਤੇ ਸਿਵਲ ਜੱਜ (ਜੂਨੀਅਰ ਡਵੀਜ਼ਨ )  ਤੇ ਸ੍ਰੀ ਹਰਸ਼ਬੀਰ ਸੰਧੂ ਦੀ ਅਗਵਾਈ ਵਿੱਚ ਲਗਾਈ ਗਈ । ਲੋਕ ਅਦਾਲਤਾਂ ਦੇ ਫ਼ਾਇਦੇ ਸਬੰਧੀ ਜਾਣਕਾਰੀ ਦਿੰਦਿਆ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਨੇ ਕਿਹਾ ਕਿ ਜਦੋਂ ਲੋਕ ਅਦਾਲਤਾਂ ਵਿੱਚ ਕੇਸ ਦਾਇਰ ਕੀਤਾ ਜਾਂਦਾ ਹੈ ਤਾਂ ਇਸ ਦਾ ਫ਼ੈਸਲਾ ਫਾਈਨਲ ਹੋ ਜਾਂਦਾ ਹੈ ਅਤੇ ਇਸ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ ਅਦਾਲਤੀ ਫ਼ੀਸ ਪਾਰਟੀ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ, ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ।ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੇ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਨਿਪਟਾਉਣ ਅਤੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਚਾਉਣ । ਉਨ੍ਹਾਂ ਅੱਗੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਸਮਝੌਤੇ ਦੁਆਰਾ ਸੁਹਿਰਦ ਢੰਗ ਨਾਲ ਵਿਵਾਦਾਂ ਦਾ ਨਿਪਟਾਰਾ ਕਰਨਾ ਹੈ ਤਾਂ ਜੋ ਪਾਰਟੀਆਂ ਦੇ ਸਮੇਂ ਅਤੇ ਪੈਸੇ ਨੂੰ ਬਚਾਇਆ ਜਾ ਸਕੇ ਅਤੇ ਉਹਨਾਂ ਵਿਚਕਾਰ ਨਿੱਜੀ ਦੁਸ਼ਮਣੀ ਘਟਾਈ ਜਾ ਸਕੇ। ਗੈਰ-ਸੰਗਠਿਤ ਅਪਰਾਧਿਕ ਕੇਸਾਂ ਤੋਂ ਇਲਾਵਾ, ਮੁਕੱਦਮੇ ਤੋਂ ਪਹਿਲਾਂ ਦੇ ਪੜਾਅ ਤੇ ਵੀ ਹਰ ਕਿਸਮ ਦੇ ਕੇਸਾਂ ਦੀ ਸੁਣਵਾਈ ਲੋਕ ਅਦਾਲਤ ਵਿੱਚ ਕੀਤੀ ਜਾ ਸਕਦੀ ਹੈ। ਇਸ ਮੌਕੇ ਸਿਵਲ ਜੱਜ (ਜੂਨੀਅਰ ਡਵੀਜ਼ਨ ) ਸ੍ਰੀ ਹਰਸ਼ਬੀਰ ਸੰਧੂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਜਿਵੇਂ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਲੰਬਿਤ ਕੇਸ, ਪੈਸੇ ਦੀ ਵਸੂਲੀ ਦੇ ਕੇਸ ਅਤੇ ਹੋਰ ਬਿੱਲਾਂ ਦੀ ਅਦਾਇਗੀ ਦੇ ਕੇਸ (ਗੈਰ ਰਾਜ਼ੀਨਾਮਾ ਵਾਲੇ ਕੇਸਾਂ ਨੂੰ ਛੱਡ ਕੇ) ਵਿਆਹ ਸੰਬੰਧੀ ਝਗੜੇ (ਤਲਾਕ ਦੇ ਕੇਸਾਂ ਨੂੰ ਛੱਡ ਕੇ) ਜ਼ਮੀਨ ਪ੍ਰਾਪਤੀ ਦੇ ਮਾਮਲੇ ਅਤੇ ਹੋਰ ਸਿਵਲ ਕੇਸ ਜਿਵੇਂ ਕਿ ਕਿਰਾਇਆ, ਸਪੈਸਿਫਿਕ ਪਰਫਾਰਮੈਂਸ, ਸਰਵਿਸ ਮੈਟਰ  ਦੇ ਕੇਸ ਆਦਿ ਲਗਾਏ ਗਏ । ਇਸ ਤੋਂ ਇਲਾਵਾ ਪ੍ਰੀ ਲਿਟੀਗੇਟਿਵ ਕੇਸ ਜਿਵੇਂ ਕਿ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨਾਲ ਸੰਬੰਧਿਤ ਕੇਸ ਆਦਿ ਵੀ ਲਗਾਏ ਗਏ ।

ਪਿੰਡ ਦੀਆ ਸਾਝੀਆ ਥਾਵਾ ਦੀ ਸਫਾਈ ਕੀਤੀ

ਹਠੂਰ,14,ਮਈ-(ਕੌਸ਼ਲ ਮੱਲ੍ਹਾ)-ਦਸਮੇਸ ਕਲੱਬ ਲੰਮਾ ਦੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਲੰਮਾ ਦੇ ਖੇਡ ਗਰਾਊਡ ਦੀ ਸਫਾਈ ਕਰਵਾਈ ਗਈ।ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਇੰਦਰਜੀਤ ਸਿੰਘ ਲੰਮਾ ਨੇ ਦੱਸਿਆ ਕਿ ਖੇਡ ਗਰਾਊਡ ਵਿਚ ਵੱਡੀ ਮਾਤਰਾ ਵਿਚ ਗਾਜਰ ਬੂਟੀ ਅਤੇ ਨਦੀਨ ਪੈਦਾ ਹੋ ਚੁੱਕਾ ਸੀ ਅਤੇ ਰੋਜਾਨਾ ਖੇਡਣ ਵਾਲੇ ਖਿਡਾਰੀਆ ਨੂੰ ਕਾਫੀ ਪ੍ਰੇਸਾਨੀ ਆ ਰਹੀ ਸੀ।ਇਸ ਸਮੱਸਿਆ ਨੂੰ ਮੁੱਖ ਰੱਖਦਿਆ ਕਲੱਬ ਦੇ ਨੌਜਵਾਨਾ ਨੇ ਗਰਾਊਡ ਦੀ ਪੂਰਨ ਰੂਪ ਵਿਚ ਸਫਾਈ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾ ਵਿਚ ਪਿੰਡ ਦੀਆ ਸਾਝੀ ਥਾਵਾ ਦੀ ਸਫਾਈ ਵੀ ਕਲੱਬ ਵੱਲੋ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾ ਸਮੂਹ ਐਨ ਆਰ ਆਈ ਵੀਰਾ ਅਤੇ ਪਿੰਡ ਵਾਸੀਆ ਦਾ ਧੰਨਵਾਦ ਕੀਤਾ ਜੋ ਸਮੇਂ-ਸਮੇਂ ਤੇ ਕਲੱਬ ਦੀ ਸਹਾਇਤਾ ਕਰਦੇ ਆ ਰਹੇ ਹਨ।ਇਸ ਮੌਕੇ ਉਨ੍ਹਾ ਨਾਲ ਦਲਵੀਰ ਸਿੰਘ ਮਨੀਲਾ,ਬਬਲਾ ਸਿੰਘ,ਕੁਲਦੀਪ ਸਿੰਘ,ਜੱਗੀ ਸਿੰਘ,ਪਲਵਿੰਦਰ ਸਿੰਘ,ਗੁਰਵਿੰਦਰ ਸਿੰਘ,ਜੋਤ ਸਿੰਘ,ਸਹਿਜਪ੍ਰੀਤ ਸਿੰਘ,ਗੁਰਜੀਤ ਸਿੰਘ,ਚੰਦਨ ਸਿੰਘ ਆਦਿ ਹਾਜ਼ਰ ਸਨ।

ਮਲੇਰੀਆਂ ਸਬੰਧੀ ਜਾਣਕਾਰੀ ਦਿੱਤੀ

ਹਠੂਰ,14,ਮਈ-(ਕੌਸ਼ਲ ਮੱਲ੍ਹਾ)-ਸਰਕਾਰੀ ਹਸਪਤਾਲ ਹਠੂਰ ਦੇ ਐਸ ਐਮ ਓ ਡਾਕਟਰ ਵਰੁਨ ਸੱਘੜ ਦੀ ਅਗਵਾਈ ਹੇਠ ਹਠੂਰ ਵਿਖੇ ਮਲੇਰੀਆ ਦੀ ਰੋਕਥਾਮ ਲਈ ਜਾਗ੍ਰਿਤਾ ਕੈਪ ਲਾਇਆ ਗਿਆ।ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋ ਗਰਮੀ ਦੇ ਮੌਸਮ ਵਿਚ ਹੋਣ ਵਾਲੀਆ ਬਿਮਾਰੀਆ ਤੋ ਬਚਣ ਲਈ ਅਤੇ ਮਲੇਰੀਆ ਤੋ ਬਚਣ ਲਈ ਲੋਕਾ ਨੂੰ ਜਾਣਕਾਰੀ ਦਿੱਤੀ।ਇਸ ਮੌਕੇ ਟੀਮ ਨੇ ਕਿਹਾ ਕਿ ਜੇਕਰ ਤੁਹਾਨੂੰ ਇੱਕ ਦਿਨ ਤੋ ਵੱਧ ਬੁਖਾਰ ਹੁੰਦਾ ਹੈ ਤਾਂ ਉਸ ਦੀ ਜਾਚ ਤੁਰੰਤ ਸਰਕਾਰੀ ਹਪਲਤਾਲ ਵਿਚੋ ਕਰਵਾਓ ਕਿਉਕਿ ਜਿਆਦਾ ਸਮਾਂ ਬੁਖਾਰ ਹੋਣ ਨਾਲ ਮਲੇਰੀਆ ਵੀ ਹੋ ਸਕਦਾ ਹੈ।ਉਨ੍ਹਾ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਾਨੂੰ ਆਪਣਾ ਚੋਗਿਰਦਾ ਸਾਫ ਰੱਖਣਾ ਚਾਹੀਦਾ ਹੈ ਅਤੇ ਘਰਾ ਦੀਆ ਛੱਤਾ ਤੇ ਪੁਰਾਣੇ ਟਾਇਰ ਅਤੇ ਹੋਰ ਕਬਾੜ ਦਾ ਸਮਾਨ ਨਹੀ ਰੱਖਣਾ ਚਾਹੀਦਾ ਕਿਉਕਿ ਡੇਗੂ ਨਾਮ ਦਾ ਮੱਛਰ ਜਿਆਦਾ ਪੁਰਾਣੇ ਖੜੇ੍ਹ ਪਾਣੀ ਵਿਚ ਹੀ ਪੈਦਾ ਹੁੰਦਾ  ਹੈ।ਉਨ੍ਹਾ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਜਿਆਦਾਤਰ ਦਿਨ ਸਮੇਂ ਹੀ ਕੱਟਦਾ ਹੈ।ਜਿਸ ਕਰਕੇ ਸਾਨੂੰ ਆਪਣੇ ਸਾਰੇ ਸਰੀਰ ਤੇ ਕੱਪੜੇ ਪਾਉਣੇ ਚਾਹੀਦੇ ਹਨ।ਇਸ ਮੌਕੇ ਉਨ੍ਹਾ ਨਾਲ ਸਾਬਕਾ ਪੰਚ ਬਲੌਰ ਸਿੰਘ ਸੇਖੋ,ਯੂਥ ਆਗੂ ਅਮਨਦੀਪ ਸਿੰਘ ਸੇਖੋ,ਸੁਰਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖਿਲਾਫ ਕੀਤਾ ਰੋਸ ਮਾਰਚ

ਹਠੂਰ,14,ਮਈ-(ਕੌਸ਼ਲ ਮੱਲ੍ਹਾ)- ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਣ ਸਿੰਘ ਝੋਰੜਾ ਅਤੇ ਪਂੇਡੂ ਮਜਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਖਿਲਾਫ ਰੋਸ ਮਾਰਚ ਕੀਤਾ ਗਿਆ।ਇਹ ਰੋਸ ਮਾਰਚ ਪਿੰਡ ਡੱਲਾ,ਨਵਾਂ ਡੱਲਾ,ਰਸੂਲਪੁਰ,ਮੱਲ੍ਹਾ,ਚਕਰ,ਹਠੂਰ,ਬੁਰਜਕੁਲਾਰਾ,ਲੱਖਾ,ਮਾਣੂੰਕੇ, ਝੋਰੜਾ,ਬੱਸੀਆ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਮਾਪਤ ਹੋਇਆ।ਇਸ ਰੋਸ ਮਾਰਚ ਨੂੰ ਸੰਬੋਧਨ ਕਰਦਿਆ ਪ੍ਰਧਾਨ ਤਰਲੋਚਣ ਸਿੰਘ ਝੋਰੜਾ, ਅਵਤਾਰ ਸਿੰਘ ਰਸੂਲਪੁਰ,ਮਾ:ਜਸਦੇਵ ਸਿੰਘ ਲਲਤੋ,ਮਨੋਹਰ ਸਿੰਘ ਝੋਰੜਾ,ਹਰਵਿੰਦਰ ਸਿੰਘ ਸੁਧਾਰ,ਭਾਈ ਜਸਪ੍ਰੀਤ ਸਿੰਘ ਢੋਲਣ,ਮਦਨ ਸਿੰਘ ਜਗਰਾਓ,ਸੁਖਦੇਵ ਸਿੰਘ ਮਾਣੂੰਕੇ,ਨਿਰਮਲ ਸਿੰਘ ਨਿੰਮਾ,ਗੁਰਚਰਨ ਸਿੰਘ ਰਸੂਲਪੁਰ,ਰੂਪ ਸਿੰਘ ਝੋਰੜਾ,ਜਲੌਰ ਸਿੰਘ,ਬਲਦੇਵ ਸਿੰਘ ਫੌਜੀ,ਨਿਰਮਲ ਸਿੰਘ ਫੇਰੂਰਾਈ,ਸੁਖਜੀਤ ਸਿੰਘ ਝੋਰੜਾ ਆਦਿ ਨੇ ਕਿਹਾ ਕਿ ਇਥੇ ਗਰੀਬਾ ਲਈ ਕਾਨੂੰਨ ਕੁਝ ਹੋਰ ਹੈ ਅਤੇ ਅਮੀਰਾ ਲਈ ਕਾਨੂੰਨ ਕੁਝ ਹੋਰ ਹਨ ਜਿਸ ਦੀ ਤਸਵੀਰ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਕੇਸ ਵਿਚ ਸਾਫ ਦਿਖਾਈ ਦਿੰਦੀ ਹੈ।ਉਨ੍ਹਾ ਕਿਹਾ ਕਿ ਜਗਰਾਓ ਪੁਲਿਸ ਦੇ ਅੱਤਿਆਚਾਰ ਦੀ ਸਿਕਾਰ ਕੁਲਵੰਤ ਕੌਰ ਦੀ 10 ਦਸੰਬਰ 2021 ਨੂੰ ਮੌਤ ਹੋ ਗਈ ਸੀ ਜਿਸ ਤੋ ਬਾਅਦ ਜਗਰਾਓ ਪੁਲਿਸ ਨੇ ਅੱਤਿਆਚਾਰ ਕਰਨ ਵਾਲੇ ਇੱਕ ਡੀ ਐਸ ਪੀ,ਇੱਕ ਏ ਐਸ ਆਈ,ਇਕ ਸਾਬਕਾ ਸਰਪੰਚ ਅਤੇ ਇੱਕ ਸਾਬਕਾ ਪੰਚ ਤੇ ਵੱਖ-ਵੱਖ ਧਰਾਵਾ ਤਹਿਤ ਮਾਮਲਾ ਦਰਜ ਕਰ ਲਿਆ ਸੀ ਅਤੇ ਪੀੜ੍ਹਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਤੁਸੀ ਕੁਲਵੰਤ ਕੌਰ ਦਾ ਅੰਤਿਮ ਸਸਕਾਰ ਕਰ ਦਿਓ ਅਤੇ ਜਗਰਾਓ ਪੁਲਿਸ ਅੱਤਿਆਚਾਰ ਕਰਨ ਵਾਲੇ ਪੁਲਿਸ ਅਧਿਕਾਰੀਆ ਨੂੰ ਇੱਕ-ਦੋ ਦਿਨਾ ਵਿਚ ਗ੍ਰਿਫਤਾਰ ਕਰ ਲਵੇਗੀ ਪਰ ਅੱਜ ਪੰਜ ਮਹੀਨੇ ਬੀਤਣ ਦੇ ਬਾਵਯੂਦ ਵੀ ਜਗਰਾਓ ਪੁਲਿਸ ਨੇ ਕੋਈ ਵੀ ਵਿਅਕਤੀ ਗ੍ਰਿਫਤਾਰ ਨਹੀ ਕੀਤਾ।ਇਸ ਗ੍ਰਿਫਤਾਰੀ ਨੂੰ ਲੈ ਕੇ ਕੁਲਵੰਤ ਕੌਰ ਦੀ ਮਾਤਾ ਸੁਰਿੰਦਰ ਕੌਰ ਪਿਛਲੇ 51 ਦਿਨਾ ਤੋ ਪੁਲਿਸ ਥਾਣਾ ਸਿੱਟੀ ਜਗਰਾਓ ਅੱਗੇ ਭੁੱਖ ਹੜਤਾਲ ਤੇ ਬੈਠੀ ਹੈ।ਉਨ੍ਹਾ ਕਿਹਾ ਕਿ ਜੇਕਰ ਇਹ ਮਾਮਲਾ ਕਿਸੇ ਆਮ ਵਿਅਕਤੀ ਤੇ ਦਰਜ ਕੀਤਾ ਹੁੰਦਾ ਤਾਂ ਉਹ ਵਿਅਕਤੀ ਕੁਝ ਦਿਨਾ ਵਿਚ ਗ੍ਰਿਫਤਾਰ ਕਰਕੇ ਜੇਲ ਦੀਆ ਸਲਾਖਾ ਪਿੱਛੇ ਹੁੰਦਾ।ਉਨ੍ਹਾ ਕਿਹਾ ਕਿ ਅਸੀ ਅਨੇਕਾ ਵਾਰ ਪੁਲਿਸ ਦੇ ਉੱਚ ਅਧਿਕਾਰੀਆ ਨੂੰ ਵੀ ਮਿਲ ਚੁੱਕੇ ਹਾਂ ਪਰ ਮਾਮਲੇ ਦੀ ਤਫਤੀਸ ਚੱਲ ਰਹੀ ਹੈ ਦਾ ਬਹਾਨਾ ਬਣਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ।ਉਨ੍ਹਾ ਕਿਹਾ ਕਿ ਹੁਣ ਇਹ ਲੜਾਈ ਦਿਨੋ-ਦਿਨ ਤਿੱਖੀ ਹੁੰਦੀ ਜਾ ਰਹੀ ਹੈ ਕਿਉਕਿ ਆਉਣ ਵਾਲੇ ਦਿਨਾ ਵਿਚ ਅਸੀ ਸਿੱਧਵਾ ਬੇਟ ਇਲਾਕੇ ਦੇ ਪਿੰਡਾ ਵਿਚ ਰੋਸ ਮਾਰਚ ਕਰਾਗੇ ਅਤੇ ਜਗਰਾਓ ਸਹਿਰ ਦੀਆ ਸੜਕਾ ਵੀ ਜਾਮ ਕਰਾਗੇ।ਇਸ ਮੌਕੇ ਉਨ੍ਹਾ ਨਾਲ ਇਕਬਾਲ ਸਿੰਘ ਰਸੂਲਪੁਰ,ਦਰਸਨ ਸਿੰਘ ਧਾਲੀਵਾਲ,ਮਨਦੀਪ ਸਿੰਘ ਧਾਲੀਵਾਲ,ਗੁਰਚਰਨ ਸਿੰਘ ਰਸੂਲਪੁਰ,ਸਤਪਾਲ ਸਿੰਘ ਧਾਲੀਵਾਲ,ਸਤਨਾਮ ਸਿੰਘ ਧਾਲੀਵਾਲ,ਗੁਰਮੀਤ ਸਿੰਘ ਸਿੱਧੂ,ਅਜੈਬ ਸਿੰਘ,ਗੁਰਮੀਤ ਸਿੰਘ ਮੱਲ੍ਹਾ,ਕਾਮਰੇਡ ਸੁਖਮੰਦਰ ਸਿੰਘ,ਸਵਰਨਜੀਤ ਸਿੰਘ,ਬੂਟਾ ਸਿੰਘ,ਨਿਰਮਲ ਸਿੰਘ,ਅਜੈਬ ਸਿੰਘ,ਸੂੱਖਾ ਸਿੰਘ ਆਦਿ ਹਾਜ਼ਰ ਸਨ।

ਪੰਜਾਬ ਪੁਲਿਸ ਨੇ ਆਰਪੀਜੀ ਹਮਲੇ ਦੀ ਗੁੱਥੀ ਸੁਲਝਾਈ, ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਸੀ ਮਾਸਟਰਮਾਈਂਡ

 ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਲਈ 6 ਵਿਅਕਤੀ ਕੀਤੇ ਗ੍ਰਿਫਤਾਰ; ਦੋ ਕਾਰਾਂ, ਆਰਪੀਜੀ ਸਲੀਵ ਵੀ ਕੀਤੀ ਬਰਾਮਦ   

 ਮੁੱਖ ਹਮਲਾਵਰ ਚੜ੍ਹਤ ਸਿੰਘ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ: ਡੀਜੀਪੀ ਵੀ.ਕੇ. ਭਾਵਰਾ

ਚੰਡੀਗੜ੍ਹ, 13 ਮਈ ( ਜਨ ਸ਼ਕਤੀ ਨਿਊਜ਼ ਬਿਊਰੋ ) ਪੰਜਾਬ ਪੁਲਿਸ ਨੇ ਅੱਜ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਜਿਸ ਵਿੱਚ ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਮਾਸਟਰਮਾਈਂਡ ਵਜੋਂ ਸਾਹਮਣੇ ਆਇਆ ਹੈ, ਜਿਸ ਨੇ ਸੋਮਵਾਰ ਸ਼ਾਮ ਨੂੰ ਮੋਹਾਲੀ ‘ਚ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ ਕਰਵਾਉਣ ਲਈ ਆਰਪੀਜੀ, ਏਕੇ-47 ਅਤੇ ਲੌਜਿਸਟਿਕ ਸਹਾਇਤਾ ਲਈ ਅਪਰਾਧੀਆਂ ਦਾ ਸਥਾਨਕ ਨੈੱਟਵਰਕ ਪ੍ਰਦਾਨ ਕੀਤਾ ਸੀ। ਲੰਡਾ (33), ਜੋ ਕਿ ਤਰਨਤਾਰਨ ਦਾ ਵਸਨੀਕ ਹੈ ਅਤੇ 2017 ਵਿੱਚ ਕੈਨੇਡਾ ਭੱਜ ਗਿਆ ਸੀ, ਪਾਕਿਸਤਾਨ ਅਧਾਰਤ ਲੋੜੀਂਦੇ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਦੱਸਣਯੋਗ ਹੈ ਕਿ ਰਿੰਦਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋ ਗਿਆ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਨੇ ਹਮਲੇ ਦੀ ਯੋਜਨਾ ਬਣਾਉਣ ਅਤੇ ਹਮਲਾਵਰਾਂ ਨੂੰ ਸਥਾਨਕ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਪਿੰਡ ਕੁੱਲਾ, ਭਿੱਖੀਵਿੰਡ, ਤਰਨਤਾਰਨ; ਐਸਏਐਸ ਨਗਰ ਦੇ ਸੈਕਟਰ 85 ਸਥਿਤ ਵੇਵ ਅਸਟੇਟ ਦੇ ਰਹਿਣ ਵਾਲੇ ਜਗਦੀਪ ਸਿੰਘ ਕੰਗ; ਅੰਮ੍ਰਿਤਸਰ ਦੇ ਗੁਮਟਾਲਾ ਦੇ ਕੰਵਰਜੀਤ ਸਿੰਘ ਉਰਫ ਕੰਵਰ ਬਾਠ (40); ਬਲਜਿੰਦਰ ਸਿੰਘ ਉਰਫ਼ ਰੈਂਬੋ (41) ਵਾਸੀ ਪੱਟੀ, ਤਰਨਤਾਰਨ; ਬਲਜੀਤ ਕੌਰ ਉਰਫ ਸੁੱਖੀ (50) ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਅਤੇ ਅਨੰਤ ਦੀਪ ਸਿੰਘ ਉਰਫ ਸੋਨੂੰ (32) ਵਾਸੀ ਗੁਰੂ ਨਾਨਕ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਇਨ੍ਹਾਂ ਕੋਲੋਂ ਦੋ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਐਸ.ਯੂ.ਵੀ ਟੋਆਇਟਾ ਫਾਰਚੂਨਰ ਅਤੇ ਹੈਚਬੈਕ ਮਾਰੂਤੀ ਸਵਿਫਟ ਸ਼ਾਮਲ ਹੈ। ਪੁਲਿਸ ਨੇ ਹਾਲ ਹੀ ਵਿੱਚ ਆਰਪੀਜੀ ਦੀ ਸਲੀਵ ਵੀ ਬਰਾਮਦ ਕੀਤੀ ਸੀ।

ਜ਼ਿਕਰਯੋਗ ਹੈ ਕਿ ਨਿਸ਼ਾਨ ਨੂੰ ਫਰੀਦਕੋਟ ਪੁਲਿਸ ਨੇ 11 ਮਈ, 2022 ਨੂੰ ਆਰਮਜ਼ ਐਕਟ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਹ 16 ਮਈ, 2022 ਤੱਕ ਪੁਲਿਸ ਰਿਮਾਂਡ ‘ਤੇ ਹੈ।

ਡੀਜੀਪੀ, ਜਿਹਨਾਂ ਨਾਲ ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਵੀ ਸਨ, ਨੇ ਦੱਸਿਆ ਕਿ ਲੰਡਾ ਨੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲਾ ਕਰਨ ਲਈ ਨਿਸ਼ਾਨ ਅਤੇ ਉਸ ਦੇ ਇੱਕ ਹੋਰ ਸਾਥੀ ਜਿਸ ਦੀ ਪਛਾਣ ਚੜਤ ਸਿੰਘ ਵਾਸੀ ਖੇਮਕਰਨ ਵਜੋਂ ਹੋਈ ਹੈ, ਦੀ ਮਦਦ ਲਈ ਅਤੇ ਸਥਾਨਕ ਨਿਵਾਸੀ ਹੋਣ ਦੇ ਨਾਤੇ ਜਗਦੀਪ ਨੇ ਸੋਮਵਾਰ ਸਵੇਰੇ ਇੰਟੈਲੀਜੈਂਸ ਦਫਤਰ ਦੀ ਰੇਕੀ ਕਰਨ ਵਿੱਚ ਚੜਤ ਸਿੰਘ ਦੀ ਮਦਦ ਕੀਤੀ ਸੀ। ਉਹਨਾਂ ਅੱਗੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ, ਚੜਤ ਅਤੇ ਉਸ ਦੇ ਦੋ ਸਹਿਯੋਗੀਆਂ, ਜਿਨ੍ਹਾਂ ਦੀ ਅਜੇ ਪਛਾਣ ਨਹੀਂ ਹੋ ਸਕੀ, ਨੇ ਲਗਭਗ ਸ਼ਾਮ 7.42 ਵਜੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲਾ ਕੀਤਾ ਸੀ। 

ਡੀਜੀਪੀ ਭਾਵਰਾ ਨੇ ਦੱਸਿਆ ਕਿ ਪਹਿਲਾਂ ਚੜਤ ਸਿੰਘ ਨੇ ਦੋ ਹਮਲਾਵਰਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਿਸ਼ਾਨ ਦੇ ਹਵਾਲੇ ਕਰ ਦਿੱਤਾ ਸੀ, ਜਿਸ ਨੇ 27 ਅਪ੍ਰੈਲ, 2022 ਤੋਂ 7 ਮਈ, 2022 ਤੱਕ ਅੰਮ੍ਰਿਤਸਰ ਵਿੱਚ ਕੰਵਰਜੀਤ ਬਾਠ ਅਤੇ ਬਲਜੀਤ ਕੌਰ ਦੀ ਰਿਹਾਇਸ਼ ‘ਤੇ ਉਨ੍ਹਾਂ ਦੇ ਛੁਪਣ ਦਾ ਪ੍ਰਬੰਧ ਕੀਤਾ ਸੀ। ਉਹਨਾਂ ਅੱਗੇ ਦੱਸਿਆ ਕਿ ਨਿਸ਼ਾਨ ਨੇ ਲੰਡਾ ਦੇ ਨਿਰਦੇਸ਼ਾਂ ‘ਤੇ ਕੁੱਲਾ-ਪੱਟੀ ਰੋਡ ‘ਤੇ ਨਿਰਧਾਰਤ ਸਥਾਨ ਤੋਂ ਆਰਪੀਜੀ ਵੀ ਪ੍ਰਾਪਤ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਬਲਜਿੰਦਰ ਰੈਂਬੋ, ਜੋ ਕਿ ਐਨ.ਡੀ.ਪੀ.ਐਸ. ਕੇਸਾਂ ਵਿੱਚ ਫੜਿਆ ਗਿਆ ਸੀ ਅਤੇ ਨਸ਼ੇ ਦਾ ਆਦੀ ਹੈ, ਨੇ ਨਿਸ਼ਾਨ ਦੇ ਨਿਰਦੇਸ਼ਾਂ ‘ਤੇ ਚੜਤ ਅਤੇ ਉਸਦੇ ਦੋ ਸਾਥੀਆਂ ਨੂੰ ਏ.ਕੇ.-47 ਦੀ ਖੇਪ ਪਹੁੰਚਾਈ ਸੀ। ਉਹਨਾਂ ਅੱਗੇ ਦੱਸਿਆ ਕਿ ਅਨੰਤ ਦੀਪ, ਜੋ ਕਿ ਨਿਸ਼ਾਨ ਦਾ ਜੀਜਾ ਹੈ, ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਮਦਦ ਕਰਦਾ ਸੀ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਚੜਤ ਸਿੰਘ, ਜੋ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਤੇ ਇਸ ਸਮੇਂ ਪੈਰੋਲ ‘ਤੇ ਹੈ, ਅਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਜਲਦ ਹੀ ਤਿੰਨਾਂ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਪੁਲੀਸ ਨੇ ਬਿਹਾਰ ਦੇ ਜ਼ਿਲ੍ਹਾ ਉੜੀਆ ਦੇ ਰਹਿਣ ਵਾਲੇ ਮੁਹੰਮਦ ਨਸੀਮ ਆਲਮ ਅਤੇ ਮੁਹੰਮਦ ਸ਼ਰਾਫ ਰਾਜ ਨੂੰ ਨੋਇਡਾ ਤੋਂ ਪੁੱਛਗਿੱਛ ਲਈ ਲਿਆਂਦਾ ਹੈ ਕਿਉਂਕਿ ਉਹ ਦੋਵੇਂ ਅਣਪਛਾਤੇ ਹਮਲਾਵਰਾਂ ਦੇ ਸੰਪਰਕ ਵਿੱਚ ਪਾਏ ਗਏ ਹਨ।

ਦੱਸਣਯੋਗ ਹੈ ਕਿ ਐਫਆਈਆਰ ਨੰਬਰ 236 ਮਿਤੀ 09.05.2022 ਨੂੰ ਆਈਪੀਸੀ ਦੀ ਧਾਰਾ 307 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਸ.ਏ.ਐਸ.ਨਗਰ ਦੇ ਥਾਣਾ ਸੋਹਾਣਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ।