You are here

ਪੰਜਾਬ

10 ਮਈ 1857 ਈ.ਮੇਰਠ ‘ਚ ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ  ✍️ ਪ੍ਰੋ ਗਗਨਦੀਪ ਧਾਲੀਵਾਲ ਝਲੂਰ (ਬਰਨਾਲਾ)

 

1857 ਦੀ. ਵਿੱਚ ਭਾਰਤੀਆਂ ਨੇ ਕਈ ,ਸਮਾਜਿਕ ,ਆਰਥਿਕ, ਰਾਜਨੀਤਿਕ ਅਤੇ ਸੈਨਿਕ ਕਾਰਨਾਂ ਕਰਕੇ ਅੰਗਰੇਜਾਂ ਵਿਰੁੱਧ ਵਿਦਰੋਹ ਕਰ ਦਿੱਤਾ।ਇਸ ਵਿਦਰੋਹ ਦਾ ਤਤਕਾਲੀਨ ਕਾਰਨ ਚਰਬੀ ਵਾਲੇ ਕਾਰਤੂਸ ਸਨ।1857 ਈ. ਦੇ ਵਿਦਰੋਹ ਦਾ ਤੁਰੰਤ ਕਾਰਨ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸੈਨਿਕਾਂ ਦੁਆਰਾ ਵਰਤੇ ਗਏ ਹਥਿਆਰਾਂ ਵਿਚ ਇਕ ਛੋਟੀ ਜਿਹੀ ਤਬਦੀਲੀ ਸੀ. ਈਸਟ ਇੰਡੀਆ ਕੰਪਨੀ ਨੇ ਨਵੇਂ ਪੈਟਰਨ 1853 ਐਂਫੀਲਡ ਰਾਈਫਲ ਨੂੰ ਅਪਗ੍ਰੇਡ ਕੀਤਾ, ਜਿਸ ਨਾਲ ਗ੍ਰੇਸਡ ਪੇਪਰ ਕਾਰਤੂਸ ਵਰਤਿਆ ਜਾਂਦਾ ਸੀ. ਕਾਰਤੂਸ ਨੂੰ ਖੋਲ੍ਹਣ ਅਤੇ ਰਾਈਫਲਾਂ ਨੂੰ ਲੋਡ ਕਰਨ ਲਈ, ਸਿਪਾਹੀਆਂ ਨੂੰ ਕਾਗਜ਼ ਵਿੱਚ ਡੈਡ ਕਰਨਾ ਪੈਂਦਾ ਸੀ ਅਤੇ ਆਪਣੇ ਦੰਦਾਂ ਨਾਲ ਇਸ ਨੂੰ ਛਿਲਣਾ ਪੈਂਦਾ ਸੀ।
ਇਹ ਵਿਦਰੋਹ 29 ਮਾਰਚ 1857 ਈ. ਨੂੰ ਬੈਰਕਪੁਰ ਤੋਂ ਮੰਗਲ ਪਾਂਡੇ ਨੇ ਸ਼ੁਰੂ ਕੀਤਾ।ਮੰਡਲ ਪਾਂਡੇ 1857 ਈ. ਦੇ ਵਿਦਰੋਹ ਦਾ ਪਹਿਲਾ ਸ਼ਹੀਦ ਬਣਿਆਂ।ਉਸਦੀ ਸ਼ਹੀਦੀ ਨੇ ਸੈਨਿਕਾਂ ਵਿੱਚ ਇੱਕ ਨਵੀਂ ਰੂਹ ਫੂਕੀ।ਮੇਰਠ ,ਕਾਨਪੁਰ,ਝਾਸੀ ,ਲਖਨਊ ,ਬਿਹਾਰ ਇਸ ਵਿਦਰੋਹ ਦੇ ਪ੍ਰਸਿੱਧ ਕੇਂਦਰ ਸਨ।ਇਹ ਅਜਿਹਾ ਵਿਦਰੋਹ ਸੀ ਜੋ ਛੇਤੀ ਹੀ ਸਾਰੇ ਭਾਰਤ ਵਿੱਚ ਫੈਲ ਗਿਆ।ਇਸ ਵਿਦਰੋਹ ਨੂੰ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। ਮੇਰਠ ਵਿਚ ਇਹ ਬਗਾਵਤ ਸ਼ੁਰੂ ਹੋਈ, ਜੋ ਕਿ ਨਵੇਂ ਹਥਿਆਰਾਂ ਨੂੰ ਪ੍ਰਾਪਤ ਕਰਨ ਵਾਲਾ ਪਹਿਲਾ ਖੇਤਰ ਸੀ. ਬੈਰਕਪੁਰ ਦੀ ਘਟਨਾ ਤੋਂ ਉਤਸ਼ਾਹਿਤ ਹੋਕੇ ਮੇਰਠ ਵਿਖੇ 85 ਭਾਰਤੀ ਸੈਨਿਕਾਂ ਨੇ ਚਰਬੀ ਵਾਲੇ ਕਾਰਤੂਸਾਂ ਦੀ ਵਰਤੋਂ ਕਰਮ ਤੋਂ ਨਾਂਹ ਕਰ ਦਿੱਤੀ।ਸਿੱਟੇ ਵਜੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਲੰਬੀਆਂ ਸਜ਼ਾਵਾਂ ਦਿੱਤੀਆ
ਗਈਆ।ਇਨ੍ਹਾਂ ਸੈਨਿਕਾਂ ਨਾਲ ਕੀਤੇ ਗਏ ਮਾੜੇ ਵਿਵਹਾਰ ਕਾਰਨ ਮੇਰਠ ਦੇ ਹੋਰ ਸੈਨਿਕ ਭੜਕ ਉੱਠੇ।ਉਹਨਾਂ ਨੇ 10 ਮਈ 1857 ਨੂੰ ਜੇਲ੍ਹ ‘ਤੇ ਅਚਾਨਕ ਹਮਲਾ ਕਰਕੇ ਸਾਰੇ ਭਾਰਤੀ ਸੈਨਿਕਾਂ ਨੂੰ ਛੁਡਾ ਲਿਆ ।ਇਸ ਤੋਂ ਬਾਅਦ ਕੁੱਝ ਅੰਗਰੇਜ ਅਫਸਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਤਲ ਕਰ ਦਿੱਤਾ।ਫਿਰ ਦਿੱਲੀ ਵੱਲ ਹਰ ਹਰ ਮਹਾਦੇਵ ਦੇ ਨਾਹਰੇ ਲਾਉਂਦੇ ਹੋਏ ਚੱਲ ਪਏ ।ਇਹ 10 ਮਈ 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।

ਅਸਿਸਟੈਂਟ ਪ੍ਰੋ. ਗਗਨਦੀਪ ਕੌਰ ਧਾਲੀਵਾਲ
ਮਾਤਾ ਗੁਰਦੇਵ ਕੌਰ ਮੈਮੋਰੀਅਲ ਐਜੁਕੇਸ਼ਨਲ ਕਾਲਜ ਬਰੇਟਾ ।

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨੌਜਵਾਨਾਂ ਲਈ ਮੁਫ਼ਤ ਕਿੱਤਾਮੁਖੀ ਸਿਖਲਾਈ -

ਪ੍ਰੋਗਰਾਮ ਅਧੀਨ 18-35 ਸਾਲ ਦੇ ਘੱਟੋ-ਘੱਟ ਦਸਵੀਂ ਪਾਸ ਨੌਜਵਾਨ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ - ਅਮਿਤ ਕੁਮਾਰ ਪੰਚਾਲ
ਲੁਧਿਆਣਾ, 10 ਮਈ (ਰਣਜੀਤ ਸਿੱਧਵਾਂ) - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਅਤੇ ਐੱਲ ਐਂਡ ਟੀ ਸੀ ਐੱਸ ਟੀ ਆਈ ਪਿਲਖੁਵਾ ਦੁਆਰਾ ਪੰਜਾਬ ਦੇ ਨੌਜਵਾਨਾਂ ਲਈ 45-90 ਦਿਨਾਂ ਦੀ ਕਿੱਤਾਮੁਖੀ ਰਿਹਾਇਸ਼ੀ ਟ੍ਰੇਨਿੰਗ ਦਿੱਤੀ ਜਾਵੇਗੀ।  ਸ੍ਰੀ ਪੰਚਾਲ ਨੇ ਦੱਸਿਆ ਕਿ ਇਨ੍ਹਾਂ ਕਿੱਤਾਮੁਖੀ ਕੋਰਸਾਂ ਵਿੱਚ ਫਾਰਮਵਰਕ, ਸਕੈਫੋਲਡਿੰਗ, ਬਾਰ ਬੈਂਡਿੰਗ ਅਤੇ ਸਟੀਲ ਫਿਕਸਿੰਗ ਨਿਰਮਾਣ ਇਲੈਕਟ੍ਰੀਸ਼ੀਅਨ, ਸੋਲਰ ਪੀ.ਵੀ. ਟੈਕਨੀਸ਼ੀਅਨਜ, ਕੰਕਰੀਟ ਲੈਬ ਅਤੇ ਫੀਲਡ ਟੈਸਟਿੰਗ ਅਤੇ ਪਲੰਬਰ ਦੇ ਕੋਰਸ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸੂਬੇ ਵਿੱਚ ਬੇਰੁਜ਼ਗਾਰੀ ਨੂੰ ਘਟਾਉਣ ਦੇ ਮੰਤਵ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਗਰੀਬ ਬੇਰੋਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਫਾਰਮਵਰਕ ਕੋਰਸ ਲਈ ਕਾਰਪੈਂਟਰ/ਡ੍ਰਾਫਟ ਮੈਨ ਸਿਵਲ/ਫਿਟਰ ਟਰੇਡ ਵਿੱਚ ਆਈ.ਟੀ.ਆਈ. ਜਾਂ ਦਸਵੀਂ ਪਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਕੈਫੋਲਡਿੰਗ ਲਈ ਫਿਟਰ/ਡ੍ਰਾਫਟਸਮੈਨ ਸਿਵਲ ਟਰੇਡ ਵਿੱਚ ਆਈ.ਟੀ.ਆਈ. ਜਾਂ ਦਸਵੀਂ ਪਾਸ, ਬਾਰ ਬੈਂਡਿੰਗ ਅਤੇ ਸਟੀਲ ਫਿਕਸਿੰਗ ਲਈ ਫਿਟਰ/ਡ੍ਰਾਫਟਸਮੈਨ ਸਿਵਲ ਟਰੇਡ ਵਿੱਚ ਆਈ.ਟੀ.ਆਈ. ਜਾਂ ਦਸਵੀਂ ਪਾਸ, ਨਿਰਮਾਣ ਇਲੈਕਟ੍ਰੀਸ਼ੀਅਨ ਲਈ ਇਲੈਕਟ੍ਰੀਸ਼ੀਅਨ/ਵਾਇਰਮੈਨ ਟਰੇਡ ਦੀ ਆਈ.ਟੀ.ਆਈ., ਸੋਲਰ ਪੀ.ਵੀ. ਟੈਕਨੀਸ਼ੀਅਨਜ ਲਈ ਇਲੈਕਟ੍ਰੀਸ਼ੀਅਨ/ਵਾਇਰਮੈਨ/ਇਲੈਕਟ੍ਰੋਨਿਕਸ ਟਰੇਡ ਵਿੱਚ ਆਈ.ਟੀ.ਆਈ., ਕੰਕਰੀਟ ਲੈਬ ਅਤੇ ਫੀਲਡ ਟੈਸਟਿੰਗ ਲਈ ਸਿਵਲ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ/ਡਿਪਲੋਮਾ ਅਤੇ ਪਲੰਬਰ ਲਈ ਪਲੰਬਰ ਟਰੇਡ ਵਿੱਚ ਆਈ.ਟੀ.ਆਈ. ਪਾਸ ਨੌਜਵਾਨਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਤਾਮੁਖੀ ਕੋਰਸਾਂ ਲਈ ਹਰ ਮਹੀਨੇ ਲਗਭਗ 150-180 ਨੌਜਵਾਨਾਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਪ੍ਰੋਗਰਾਮ ਅਧੀਨ 18-35 ਸਾਲ ਦੇ ਘੱਟੋ ਘੱਟ ਦਸਵੀਂ ਪਾਸ ਨੌਜਵਾਨ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਨੌਕਰੀ 'ਤੇ ਵੀ ਲਗਵਾਇਆ ਜਾਵੇਗਾ। ਟ੍ਰੇਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫ਼ਤ ਟ੍ਰੇਨਿੰਗ ਦੇਣ ਦੇ ਨਾਲ ਨਾਲ ਵਰਦੀ, ਜੁੱਤੇ ਅਤੇ ਪੀ.ਪੀ. ਵੀ ਦਿੱਤੇ ਜਾਣਗੇ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਤੇ ਆਤਮ ਨਿਰਭਰ ਬਣਾਉਣਾ ਹੈ। ਚਾਹਵਾਨ ਉਮੀਦਵਾਰ ਆਪਣੇ ਆਪ ਨੂੰ ਇਸ ਲਿੰਕ https://tinyurl.com/L-and-T-Skill-Training 'ਤੇ ਰਜਿਸਟਰ ਕਰਨ ਅਤੇ ਵਧੇਰੇ ਜਾਣਕਾਰੀ ਲਈ ਰੁਜ਼ਗਾਰ ਦਫ਼ਤਰ ਲੁਧਿਆਣਾ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਗਹਿਲੇਵਾਲ ਤੇ ਬੱਗਾ ਖੁਰਦ ਦੇ ਕਿਸਾਨਾਂ ਖਿਲਾਫ ਕਾਰਵਾਈ ਲਈ ਕੀਤੀ ਸ਼ਿਕਾਇਤ

ਖੇਤੀਬਾੜੀ ਵਿਭਾਗ ਵੱਲੋ ਕੀਤੀ ਪੜਤਾਲ 'ਚ ਹੋਈ ਪੁਸ਼ਟੀ, ਕਿਸਾਨਾਂ ਵੱਲੋਂ ਜਾਣ-ਬੁੱਝ ਕੇ ਕਣਕ ਦੀ ਨਾੜ ਨੂੰ ਲਾਈ ਅੱਗ

ਆਸ-ਪਾਸ ਲੱਗੇ ਦਰੱਖਤਾਂ ਦਾ ਵੀ ਹੋਇਆ ਭਾਰੀ ਨੁਕਸਾਨ
ਲੁਧਿਆਣਾ, 10 ਮਈ (ਰਣਜੀਤ ਸਿੱਧਵਾਂ) - ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੀ ਨਾੜ ਨੂੰ ਜਾਣ-ਬੁੱਝ ਕੇ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਪੜਤਾਲ ਕੀਤੀ ਗਈ ਅਤੇ ਅਧਿਕਾਰੀਆਂ ਵੱਲੋਂ ਪਾਇਆ ਗਿਆ ਕਿ ਪਿੰਡ ਗਹਿਲੇਵਾਲ ਅਤੇ ਬੱਗਾ ਖੁਰਦ ਵਿਖੇ ਕਿਸਾਨਾਂ ਵੱਲੋਂ ਖੇਤ ਨੂੰ ਅੱਗ ਲਗਾਈ ਗਈ ਸੀ, ਜਿਸ ਕਾਰਨ ਆਸ-ਪਾਸ ਲੱਗੇ ਦਰੱਖਤਾਂ ਦਾ ਕਾਫੀ ਨੁਕਸਾਨ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਮੌਕੇ ਤੇ ਜਾ ਕੇ ਪੁਸ਼ਟੀ ਕਰਨ ਉਪਰੰਤ ਇਸ ਸਬੰਧੀ ਕਾਰਵਾਈ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ, ਮੁੱਖ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਬੰਧਤ ਥਾਣਾ ਇੰਚਾਰਜ ਨੂੰ ਲਿਖਿਆ ਗਿਆ ਹੈ।ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਨਾੜ ਨੂੰ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਨਾ ਕਿ ਅੱਗ ਲਗਾ ਕੇ ਪੋਸ਼ਟਿਕ ਤੱਤਾਂ ਨੂੰ ਖਤਮ ਕਰਨ। ਉਨ੍ਹਾਂ ਦੱਸਿਆ ਕਿ ਨਾੜ ਨੂੰ ਖੇਤ ਵਿੱਚ ਵਾਹੁਣਾ ਜ਼ਮੀਨ ਲਈ ਹੀ ਨਹੀਂ ਬਲਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਜ਼ਮੀਨਦੋਜ਼ ਪਾਣੀ ਦੀ ਬੱਚਤ ਕਰਨ ਲਈ ਸਿੱਧੀ ਬਿਜਾਈ ਨੂੰ ਪਹਿਲ ਦੇਣ ਅਤੇ ਇਸ ਸਬੰਧੀ ਵੱਡੇ ਪੱਧਰ 'ਤੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।

 

ਵੱਖ-ਵੱਖ ਨੌਕਰੀਆਂ ਦੀ ਤਿਆਰੀ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿਲ ਨੇ ਕਰਵਾਈ ਸ਼ੁਰੂਆਤ

ਜ਼ਿਲ੍ਹਾ ਪ਼੍ਰਸ਼ਾਸਨ ਦੇ ਅਧਿਕਾਰੀ ਵੀ ਲੈਣਗੇ ਕਲਾਸਾਂ
ਫ਼ਤਹਿਗੜ੍ਹ ਸਾਹਿਬ, 10 ਮਈ  (ਰਣਜੀਤ ਸਿੱਧਵਾਂ)  :  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਰਜਸ਼ੀਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਨੌਕਰੀਆਂ ਸਮੇਤ ਵੱਖੋ-ਵੱਖ ਨੌਕਰੀਆਂ ਦੀ ਤਿਆਰੀ ਲਈ ਵਿਦਿਆਰਥੀਆਂ ਦੇ ਨਵੇਂ ਮੁਫ਼ਤ ਕੋਚਿੰਗ ਬੈਚ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਰਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਲਗਾਤਾਰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਪੋਸਟਾਂ ਕੱਢੀਆਂ ਜਾ ਰਹੀਆਂ ਹਨ, ਉਥੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਇਨ੍ਹਾਂ ਪੋਸਟਾਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਕਰਵਾਉਣ ਲਈ ਵਿਦਿਆਰਥੀਆਂ ਦੇ ਬੈਚ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਬੈਚ ਨੂੰ ਤਜਰਬੇਕਾਰ ਅਧਿਆਪਕਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਅਧਿਕਾਰੀਆਂ ਵੱਲੋਂ ਵੀ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲਾਸਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਇੱਕ ਵਾਰ ਵਿੱਚ ਕਿਸੇ ਉਮੀਦਵਾਰ ਦੀ ਨੌਕਰੀ ਲਈ ਚੋਣ ਨਹੀਂ ਹੁੰਦੀ ਤਾਂ ਉਹ ਉਮੀਦਵਾਰ ਹੌਸਲਾ ਨਾ ਛੱਡੇ ਤੇ ਆਪਣੀ ਤਿਆਰੀ ਜਾਰੀ ਰੱਖੇ ਕਿਉਂਕਿ ਵੱਖ-ਵੱਖ ਵਿਭਾਗਾਂ ਦੀਆਂ ਵੱਡੀਆਂ ਗਿਣਤੀ ਪੋਸਟਾਂ ਲਗਾਤਾਰ ਆਉਂਦੀਆਂ ਰਹਿਣੀਆਂ ਹਨ।ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਇਨ੍ਹਾਂ ਕਲਾਸਾਂ ਤੇ ਰੁਜ਼ਗਾਰ ਬਿਊਰੋ ਜ਼ਰੀਏ ਨੌਜਵਾਨ ਪ੍ਰਾਈਵੇਟ ਖੇਤਰ ਵਿੱਚ ਵੀ ਰੁਜ਼ਗਾਰ ਦੇ ਵੱਡੀ ਗਿਣਤੀ ਮੌਕੇ ਹਾਸਲ ਕਰ ਸਕਦੇ ਹਨ। ਉਨ੍ਹਾਂ ਨੇ ਵਿਦਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਫ਼ੌਜ ਅਤੇ ਪੁਲੀਸ ਵਿੱਚ ਭਰਤੀ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਕਰਵਾਉਣ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਇਹਨਾਂ ਮੁਫ਼ਤ ਕੋਚਿੰਗ ਕਲਾਸਾਂ ਲਈ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਜਸਵੰਤ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 13 ਮਈ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਪਲੇਸਮੈਂਟ ਕੈਂਪ ਵਿੱਚ ਮਿਡਲੈਂਡ ਮਾਈਕਰੋਫਿਨ ਲਿਮ. ਕੰਪਨੀ ਵਲੋਂ ਭਾਗ ਲਿਆ ਜਾਣਾ ਹੈ। ਇਸ ਕੰਪਨੀ ਨੂੰ ਘੱਟੋ-ਘੱਟ 12ਵੀਂ ਪਾਸ ਮੁੰਡੇ-ਕੁੜੀਆਂ ਦੀ ਜ਼ਰੂਰਤ ਹੈ ਅਤੇ ਘੱਟੋ-ਘੱਟ  ਉਮਰ 21 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ।  ਜੋ ਵੀ ਨੌਜਵਾਨ ਇਸ ਮੌਕੇ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਆਪਣੇ ਅਸਲ ਦਸਤਾਵੇਜ਼ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਲੈ ਕੇ ਠੀਕ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਵਿਖੇ ਹਾਜ਼ਰ ਹੋਣ।  ਇਸ ਪਲੇਸਮੈਂਟ ਕੈਂਪ ਵਿੱਚ ਵੀਵੋ ਮੋਬਾਈਲਜ਼ ਕੰਪਨੀ ਵੀ ਭਾਗ ਲੈ ਰਹੀ ਹੈ। ਇਸ ਕੈਂਪ ਵਿੱਚ 24 ਸਾਲ ਤੱਕ ਦੇ ਮੁੰਡੇ ਹੀ ਸੱਦੇ ਗਏ ਹਨ, ਜਿਨ੍ਹਾਂ ਦੀ ਵਿਦਿਅਕ ਯੋਗਤਾ ਬੀ.ਟੈਕ ਅਤੇ ਐਮ.ਬੀ.ਏ. ਹੈ। ਇਸ ਕੰਪਨੀ ਵਿੱਚ ਭਾਗ ਲੈਣ ਲਈ ਇਸ ਲਿੰਕ https://docs.google.com/forms/d/e/1FAIpQLSdPi4RvTnMK5CVCUHZC-BGMnKiuPKOmsEeFd2wsuz0cxLo8yg/viewform 'ਤੇ ਨਾਮ ਦਰਜ ਕੀਤਾ ਜਾਵੇ।ਇਸ ਤੋਂ ਇਲਾਵਾ ਜਿਹੜੇ ਨੌਜਵਾਨਾਂ ਨੇ ਆਪਣਾ ਨਾਮ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਦਰਜ ਨਹੀਂ ਕਰਵਾਇਆ ਉਹ ਵੀ ਆਪਣਾ ਨਾਮ ਮੌਕੇ 'ਤੇ ਦਰਜ ਕਰਵਾ ਸਕਦੇ ਹਨ ਤਾਂ ਜੋ ਬਿਊਰੋ ਵਲੋਂ ਦਿੱਤੇ ਜਾਂਦੇ ਲਾਭ ਸਮੇਂ ਸਿਰ ਮਿਲ ਸਕਣ ਅਤੇ ਬਿਊਰੋ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਰਹੇ।

ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣ ਵਾਲਾ ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਆਪਣੇ ਪਿੰਡ ਅਤੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ

 ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ 1500 ਰੁਪਏ ਪ੍ਰਤੀ ਏਕੜ

ਵਿੱਤੀ ਸਹਾਇਤਾ ਦੇਣ ਦਾ ਐਲਾਨ : ਸੰਯਮ ਅਗਰਵਾਲ
ਮਾਲੇਰਕੋਟਲਾ 10 ਮਈ  (ਰਣਜੀਤ ਸਿੱਧਵਾਂ)   :  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਕੱਦੂ ਕੀਤੇ ਝੋਨੇ ਦਾ ਰਕਬਾ ਘਟਾ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ ।ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਪੱਤਰ ਗੋਪਾਲ ਸਿੰਘ ਪਿੰਡ ਸੰਗਾਲਾ ਬਲਾਕ ਅਤੇ ਜਿਲ੍ਹਾ ਮਾਲੇਰਕੋਟਲਾ ਵੱਲੋਂ ਪਿਛਲੇ ਦੋ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। 56 ਸਾਲਾ ਕਿਸਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ 2020 ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਕਿੱਲਾ ਝੋਨੇ ਦੀ ਸਿੱਧੀ ਬਿਜਾਈ ਪ੍ਰਯੋਗ ਦੇ ਤੌਰ ਤੇ ਕੀਤੀ ਸੀ । ਸਿੱਧੀ ਬਿਜਾਈ  ਦੇ ਨਤੀਜੇ ਤੋਂ ਖ਼ੁਸ਼ ਹੋ ਕੇ ਮੇਰੇ ਵੱਲੋਂ  ਪਿਛਲੇ ਸਾਲ 2021 ਵਿੱਚ ਪੰਜ ਕਿੱਲੇ ਝੋਨੇ ਦੀ ਸਿੱਧੀ ਬਿਜਾਈ ਕੀਤੀ ।ਆਪਣੇ ਤਜਰਬੇ ਸਾਂਝੇ ਕਰਦਿਆ ਕਿਸਾਨ ਨੇ ਦੱਸਿਆ ਕਿ ਪਾਣੀ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ 15 - 20 ਫ਼ੀਸਦੀ ਤੱਕ ਬੱਚਤ ਹੁੰਦੀ ਹੈ ਉੱਥੇ ਕੀੜੇਮਾਰ ਦਵਾਈਆਂ ਅਤੇ ਖਾਦਾਂ ਦਾ ਖਰਚਾ ਵੀ ਘੱਟ ਹੁੰਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਮਿੱਟੀ ਵਿੱਚ ਮਿਲਾ ਕੇ ਜ਼ਮੀਨ ਦੀ ਉਪਜ ਅਤੇ ਬਣਤਰ ਵਿੱਚ ਸੁਧਾਰ ਕਰਕੇ ਚੰਗੀ ਪੈਦਾਵਾਰ ਪ੍ਰਾਪਤ ਕੀਤੀ ਜਾ ਸਕਦੀ ਹੈ।ਕਿਸਾਨ ਗੁਰਦੇਵ ਸਿੰਘ ਨੇ ਹੋਰ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ ਸੰਭਾਲ ਕਰਦਾ ਆ ਰਿਹਾ ਹੈ। ਉਨ੍ਹਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਸੁਪਰ ਸੀਡਰ ਨਾਲ 30 ਕੀਲਿਆ ਵਿੱਚ (20 ਕਿੱਲੇ ਆਪਣੇ ਅਤੇ 10 ਕਿੱਲੇ ਠੇਕੇ ਤੇ) ਕਣਕ ਦੀ ਸਿੱਧੀ ਬਿਜਾਈ ਵੀ ਕੀਤੀ ਜਾਂਦੀ ਹੈ। ਉਹਨਾਂ ਹੋਰ ਦੱਸਿਆ ਕਿ ਉਹ ਹਰ ਸਾਲ ਕਣਕ ਤੋਂ ਬਾਅਦ ਚਾਰ ਕਿੱਲਿਆਂ ਵਿੱਚ ਮੱਕੀ ਵੀ ਬੀਜਦੇ ਆ ਰਹੇ ਹਨ । ਫ਼ਸਲੀ ਵਿਭਿੰਨਤਾ ਅਪਣਾ ਕੇ ਆਪਣੀ ਆਮਦਨ ਦੇ ਨਾਲ ਨਾਲ ਜ਼ਮੀਨ ਦੀ ਸਿਹਤ ਦੀ ਸਾਂਭ ਸੰਭਾਲ ਕਰ ਰਹੇ ਹਨ । ਉਹ ਆਪਣੇ ਘਰ ਵਿੱਚ ਰੱਖੇ ਪਸ਼ੂਆਂ ਲਈ ਹਰਾ ਚਾਰਾ (ਸਾਈਲੇਜ਼) ਤਿਆਰ ਕਰਦੇ ਹਨ। ਡਾ. ਕੁਲਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਮਾਲੇਰਕੋਟਲਾ ਵੱਲੋਂ ਦੱਸਿਆ ਗਿਆ ਹੈ ਕਿ ਗੁਰਦੇਵ ਸਿੰਘ ਇੱਕ ਅਗਾਂਹਵਧੂ ਕਿਸਾਨ ਹੈ ਜਿਸ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਹੋ ਰਹੀਆਂ ਗਤੀਵਿਧੀਆਂ ਵਿੱਚ ਸਮੇਂ- ਸਮੇਂ ਤੇ ਭਾਗ ਲਿਆ ਜਾਂਦਾ ਹੈ। ਉਹਨਾਂ ਵੱਲੋਂ ਸੁਪਰ ਸੀਡਰ ਮਸ਼ੀਨਰੀ ਵਿਭਾਗ ਵੱਲੋਂ ਦਿੱਤੀ ਜਾਂਦੀ 50% ਸਬਸਿਡੀ ਉੱਪਰ ਪ੍ਰਾਪਤ ਕੀਤਾ ਗਿਆ ਹੈ। ਕਿਸਾਨ ਗੁਰਦੇਵ ਸਿੰਘ ਇੱਕ ਵਾਤਾਵਰਣ ਪ੍ਰੇਮੀ ਕਿਸਾਨ ਹੈ ਜੋ ਆਪਣੇ ਪਿੰਡ ਅਤੇ ਇਲਾਕੇ ਦੇ ਕਿਸਾਨਾਂ ਲਈ ਇੱਕ ਪ੍ਰੇਰਨਾ ਸਰੋਤ ਹੈ ਅਤੇ ਇੱਕ ਮਿਸਾਲ ਦੇ ਤੌਰ ਤੇ ਉਭਰਿਆ ਹੈ।ਉਹਨਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਵਿੱਚ ਅਪਣਾ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਵਲੋਂ ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਵਾਸੀ ਪਿੰਡ ਸੰਗਾਲਾ ਦੀ ਪ੍ਰਸੰਸਾ ਕਰਦਿਆ ਕਿਹਾ ਕਿ  ਹੋਰ ਕਿਸਾਨਾਂ ਭਰਾਵਾਂ ਨੂੰ ਅਜਿਹੇ ਅਗਾਂਹਵਧੂ ਕਿਸਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਤੇ ਸਿਹਤਮੰਦ ਭਵਿੱਖ ਨੂੰ ਮੁੱਖ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ। ਡਿੱਗਦੇ ਪਾਣੀ ਦੇ ਪੱਧਰ ਚਿੰਤਤ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦਾ ਟੀਚਾ ਮਿਥਿਆ ਹੈ ਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਪਿੰਡਾਂ ਦੇ ਸਮੂਹ ਬਣਾ ਕੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਕਿਸਾਨਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਸਮਾਜ ਵਿੱਚ ਫੈਲ ਚੁੱਕੇ ਨਸ਼ੇ ਰੂਪੀ ਜ਼ੰਗ ਦਾ ਸਕਰਾਤਮ ਸੋਚ ਨਾਲ ਕੀਤਾ ਜਾਵੇ ਖਤਮ : ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ 10 ਮਈ (ਰਣਜੀਤ ਸਿੱਧਵਾਂ) : ਹਰ ਕਿਸਮ ਦੇ ਨਸ਼ੇ ਨੂੰ ਗਿਚੀ ਤੋਂ ਫੜ੍ਹ ਕੇ ਹਮੇਸ਼ਾ ਲਈ ਖਤਮ ਕਰਨ ਦਾ ਸੱਦਾ ਦਿੰਦਿਆ ਅੱਜ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਸਰਕਾਰ ਵਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ  ਅਹਿਮ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਕਿਹਾ ਕਿ ਸਮਾਜ ਵਿੱਚ ਫੈਲ ਚੁੱਕੇ ਨਸ਼ੇ ਰੂਪੀ ਜ਼ੰਗ ਨੂੰ ਸਕਰਾਤਮ ਸੋਚ ਨਾਲ ਖਤਮ ਕੀਤਾ ਜਾ ਸਕਦਾ ਹੈ। ਓਹਨਾਂ ਜ਼ਿਲ੍ਹਾ ਪ੍ਰਸਾ਼ਸਨ ਨੂੰ ਹਦਾਇਤ ਕੀਤੀ ਕਿ ਸਮਾਜ ਵਿਚੋਂ ਨਸ਼ੇ ਵਰਗੀ ਲਾਹਨਤ ਨੂੰ ਖਤਮ ਕਰਨ ਲਈ ਜਿ਼ਲ੍ਹੇ ਵਿੱਚ ਨਸ਼ੇ ਵਿਰੋਧੀ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਦੁਆਇਆ ਕਿ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਓ ਅਤੇ ਮੁੜ ਵਸਾਓ ਕੇਂਦਰਾਂ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਨਸ਼ਾ ਕਰਨ ਵਾਲਿਆਂ ਦਾ ਨਸ਼ਾ ਛੁਡਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਧਰੁਮਨ ਐਚ ਨਿੰਬਾਲੇ ਨੇ ਦੱਸਿਆ ਕਿ ਜਿ਼ਲ੍ਹਾ ਪੁਲਿਸ ਵਲੋਂ ਨਸ਼ੇ ਵੇਚਣ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਕਾਰਜ ਕਾਲ ਦੌਰਾਨ 68 ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਜੇਕਰ ਕੋਈ ਜਿ਼ਲ੍ਹੇ ਵਿੱਚ ਨਸ਼ਾ ਵੇਚਦਾ ਪਾਇਆ ਜਾਂਦਾ ਹੈ ਤਾਂ ਉਸਦੀ ਸੂਚਨਾਂ ਉਹਨਾਂ ਦੇ ਵਟਸਐਪ ਨੰਬਰ  80549-00133 ਤੇ ਦਿੱਤੀ ਜਾ ਸਕਦੀ ਹੈ, ਜਿਥੇ ਸੂਚਨਾਕਾਰ ਦਾ ਨਾਮ ਗੁਪਤਾ ਰੱਖਿਆ ਜਾਵੇਗਾ । ਇਸ ਮੌਕੇ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਵਿਸ਼ਵਾਸ ਦੁਆਇਆ ਕਿ ਉਹਨਾਂ ਦੀਆਂ ਸੰਸਥਾਵਾਂ ਵਲੋਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਪੂਰਾ ਸਹਿਯੋਗ ਦਿੱਤਾ ਜਾਵੇਗਾ।  ਇਸ ਮੌਕੇ ਤੇ ਨਸ਼ਾ ਵਿਰੋਧੀ ਇੱਕ ਪੈਂਫਲਿਟ ਵੀ ਜਾਰੀ ਕੀਤਾ ਗਿਆ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਲਪ੍ਰੀਤ ਸਿੰਘ ਏ.ਡੀ.ਸੀ. ਅਰਬਨ, ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਜਿ਼ਲ੍ਹੇ ਦੇ ਸਮੂਹ ਐਸ.ਡੀ. ਐਮਜ,  ਗੁਰਦੀਪ ਸਿੰਘ ਮਾਨ ਜ਼ਿਲ੍ਹਾ  ਲੋਕ ਸੰਪਰਕ ਅਫ਼ਸਰ, ਪਾਰਟੀ ਦੇ ਜੁਆਇੰਟ ਸਕੱਤਰ ਵਰਿੰਦਰ ਕੁਮਾਰ ਢੋਸੀਵਾਲ, ਜਗਦੇਵ ਸਿੰਘ ਬਾਮ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਜ਼ਸਨ ਸਿੰਘ ਬਰਾੜ ਲੋਕ ਸਭਾ ਇੰਚਾਰਜ ਫਿਰੋਜ਼ਪੁਰ, ਸਿਮਰਜੀਤ ਸਿੰਘ ਹਲਕਾ ਇੰਚਾਰਜ, ਡਾ. ਰਾਹੁਲ ਜਿੰਦਲ, ਡਾ.ਨਰੇਸ਼ ਪਰੂਥੀ, ਡਾ.ਸੁਖਦੇਵ ਸਿੰਘ ਗਿੱਲ, ਡਾ. ਮਨੋਜ਼ ਅਸੀਜਾ, ਬਬਲੂ ਜੁਨੇਜਾ, ਜ਼ਸਪ੍ਰੀਤ ਸਿੰਘ ਛਾਬੜਾ ਵੀ ਮੌਜੂਦ ਸਨ।

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਮਿਲਿਆ ਗੁੰਮਸ਼ੁਦਾ ਬੱਚਾ

ਫ਼ਤਹਿਗੜ੍ਹ ਸਾਹਿਬ 10 ਮਈ  ( ਰਣਜੀਤ ਸਿੱਧਵਾਂ)  :  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਵੱਲੋਂ ਦੱਸਿਆ ਗਿਆ ਕਿ ਮਿਤੀ 01 ਮਈ 2022 ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਥਾਣਾ ਸਰਹਿੰਦ ਵੱਲੋਂ ਗੁੰਮਸ਼ੁਦਾ ਹੋਏ ਬੱਚੇ ਬਾਰੇ ਸੂਚਨਾ ਪ੍ਰਾਪਤ ਹੋਈ । ਉਹਨਾਂ ਦੱਸਿਆ  ਕਿ ਬੱਚੇ ਦਾ ਨਾਮ ਅਮਿਤ ਕੁਮਾਰ ਪੁੱਤਰ ਅਵਦੇਸ਼ ਕੁਮਾਰ, ਮਾਤਾ ਮੀਨਾ ਵਾਸੀ ਪ੍ਰਤਾਪਗੜ (ਉੱਤਰ ਪ੍ਰਦੇਸ਼) ਨੋਟ ਹੋਇਆ ਹੈ। ਬੱਚਾ ਆਪਣੇ ਆਪ ਨੂੰ ਸਰਹਿੰਦ ਗਲੀ ਨੰ. 4 ਦਾ ਵਾਸੀ ਵੀ ਦੱਸ ਰਿਹਾ ਸੀ। ਬੱਚੇ ਅਮਿਤ ਕੁਮਾਰ ਦੀ ਉਮਰ 10 ਸਾਲ, ਰੰਗ ਸਾਵਲਾ, ਅੱਖਾਂ ਦਾ ਰੰਗ ਕਾਲਾ, ਸਰੀਰ ਪਤਲਾ, ਕੱਦ ਲਗਭਗ 3.5 ਫੁੱਟ ਅਤੇ ਛੋਟੇ ਕੱਟੇ ਹੋਏ ਵਾਲ ਹਨ। ਬੱਚੇ ਦੀ ਡੀ.ਡੀ.ਆਰ ਕੱਟੀ ਜਾ ਚੁੱਕੀ ਹੈ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਇਸ ਬੱਚੇ ਦੇ ਮਾਪਿਆਂ ਬਾਰੇ ਜਾਣਦਾ ਹੈ ਤਾਂ ਉਹ ਤੁਰੰਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਸਿੱਧੇ ਤੌਰ ‘ਤੇ ਜਾਂ ਟੈਲੀਫੋਨ ਨੰ. 99143-10010 ‘ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਜੋ ਇਸ ਬੱਚੇ ਨੂੰ ਉਸ ਦੇ ਮਾਪਿਆਂ ਤੱਕ ਪਹੁੰਚਾਇਆਂ ਜਾ ਸਕੇ।

ਧਰਤੀ ਹੇਠਲਾ ਪਾਣੀ ਅਗਲੀਆਂ ਪੀੜੀਆਂ ਲਈ ਬਚਾਉਣ ਵਾਸਤੇ ਘੱਟ ਪਾਣੀ ਦੀ ਖਪਤ ਕਰਨ ਵਾਲੀਆਂ ਝੋਨਾ ਕਾਸ਼ਤਕਾਰੀ ਤਕਨੀਕਾਂ ਅਪਣਾਉਣਾ ਸਮੇਂ ਦੀ ਲੋੜ : ਵਧੀਕ ਡਿਪਟੀ ਕਮਿਸ਼ਨਰ

 ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਜਾਏਗੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ - ਸਿੱਧੂ

 ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕਤਾ ਕੈਪ ਲਗਾਉਣ ਦੇ ਨਿਰਦੇਸ਼
ਮਾਲੇਰਕੋਟਲਾ 09 ਮਈ (ਰਣਜੀਤ ਸਿੱਧਵਾਂ)  :  ‘‘ ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ।” ਇਹ ਸੰਦੇਸ਼ ਹੀ ਆਲਮੀ ਪੱਧਰ 'ਤੇ ਆਏ ਵਾਤਾਵਰਨ ਦੇ ਸੰਕਟ ਤੋਂ ਪਾਰ ਪਾਉਣ ਦੀ ਸਮਰੱਥਾ ਰੱਖਦਾ ਹੈ। ਇਸ ਸੰਦੇਸ਼ 'ਤੇ ਅਮਲ ਕੀਤੇ ਬਿਨ੍ਹਾਂ  ਇਸ ਸੰਕਟ ਵਿੱਚੋਂ ਨਿਕਲਣਾ ਮੁਸ਼ਕਿਲ ਹੀ ਨਹੀਂ ਸਗੋਂ ਅਸੰਭਵ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ/ਪ੍ਰੇਰਿਤ ਕਰਨ ਲਈ ਜ਼ਿਲ੍ਹੇ ਦੇ ਖੇਤੀਬਾੜੀ ਅਫ਼ਸਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਜੇਕਰ ਅਸੀਂ ਅਗਲੀਆਂ ਪੀੜੀਆਂ ਲਈ ਪਾਣੀ ਬਚਾਉਣਾ ਹੈ ਤਾਂ ਸਾਨੂੰ ਘੱਟ ਪਾਣੀ ਖਪਤ ਕਰਨ ਵਾਲੀਆ ਝੋਨਾ ਕਾਸ਼ਤਕਾਰੀ ਤਕਨੀਕਾਂ ਅਪਣਾਉਣੀਆਂ ਪੈਣਗੀਆਂ । ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾ ਕੇ  ਕਿਸਾਨ ਪਾਣੀ ਦੀ ਬੱਚਤ ਦੇ ਨਾਲ ਨਾਲ ਖੇਤੀ ਲਾਗਤ ਖ਼ਰਚੇ  ਵੀ ਘਟਾ ਸਕਦੇ ਹਨ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 1500  ਦਿੱਤੇ ਜਾਣਗੇ ਜੋ ਲਾਭਪਾਤਰੀਆਂ ਦੇ ਖਾਤੇ ਵਿੱਚ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੋਰਟਲ ਤੇ ਪੰਜੀਕ੍ਰਿਤ ਕੀਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਜਾਗਰੂਕਤਾ ਕੈਪ ਲਗਾਉਣ । ਪਿੰਡਾਂ ਅੰਦਰ ਧਾਰਮਿਕ ਸਥਾਨਾਂ ਤੋਂ ਲਾਊਡ ਸਪੀਕਰਾਂ ਰਾਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਲਾਭ ਅਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਸਬੰਧੀ ਅਨਾਊਂਸਮੈਂਟ ਕਰਵਾ ਕੇ ਜਾਗਰੂਕ  ਵੀ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ।ਉਨ੍ਹਾਂ ਹੋਰ ਕਿਹਾ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਜਾਂ ਵੱਟਾਂ 'ਤੇ ਝੋਨਾ ਲਾਉਣ ਲਈ ਪ੍ਰੇਰਤ ਕੀਤਾ ਜਾਵੇ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਬਚਿਆ ਜਾ ਸਕੇ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੋਰ ਹਦਾਇਤ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਲਾਭ ਅਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਸਬੰਧੀ ਸੋਸ਼ਲ ਮੀਡੀਏ ਰਾਹੀਂ ਪ੍ਰਚਾਰ ਕਰਕੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ । ਵਧੀਕ ਡਿਪਟੀ ਕਮਿਸ਼ਨਰ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਤ ਵੱਟਾਂ ਉਪਰ ਝੋਨਾ ਲਾਉਣ ਦੀ ਤਕਨੀਕ ਵਰਤਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨ ਧਰਤੀ ਹੇਠਲਾ ਪਾਣੀ ਬਚਾਉਣ ਤੇ ਜ਼ਹਿਰ ਮੁਕਤ ਖੇਤੀ ਕਰਨ ਲਈ ਖੇਤੀ ਮਾਹਰਾਂ ਦੀ ਸਲਾਹ ਨਾਲ ਹੀ ਖੇਤੀ ਕਰਨ ਨੂੰ ਤਰਜੀਹ ਦੇਣ ਤਾਂ ਕਿ ਅਸੀਂ ਆਪਣੀ ਧਰਤੀ, ਪਾਣੀ ਅਤੇ ਹਵਾ ਨੂੰ ਬਚਾ ਸਕੀਏ । ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀਬਾੜੀ ਵਿਭਿੰਨਤਾ ਅਤੇ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਸਾਂਝੀ ਕਰਨ ਲਈ ਵੀ ਕਿਹਾ ਅਤੇ  ਕੈਂਪਾਂ ਦੌਰਾਨ ਕਿਸਾਨਾਂ ਦੇ ਤਕਨੀਕੀ ਸੈਸ਼ਨ 'ਚ ਖੇਤੀਬਾੜੀ, ਫ਼ਸਲਾਂ ਤੇ ਪਸ਼ੂਆਂ ਦੀ ਸਾਂਭ-ਸੰਭਾਲ, ਫ਼ਸਲੀ ਰਹਿੰਦ-ਖੂੰਹਦ ਦਾ ਸਦਉਪਯੋਗ ਆਦਿ ਦੀ ਜਾਣਕਾਰੀ ਦੇਣ ਲਈ ਕਿਹਾ । ਉਨ੍ਹਾਂ ਨੇ ਕਿਸਾਨਾਂ ਦੇ ਗਰੁੱਪ ਬਣਾ ਕੇ ਆਧੁਨਿਕ ਤਕਨੀਕਾਂ ਤੇ ਖੇਤੀਬਾੜੀ ਦੀ ਨਵੀਨਤਮ ਜਾਣਕਾਰੀ ਸਾਂਝੀ ਕਰਨ  'ਤੇ  ਜ਼ੋਰ ਦਿੰਦਿਆ ਕਿਹਾ ਕਿ ਅਗਾਂਹ ਵਧੂ ਕਿਸਾਨਾਂ ਦੇ ਖੇਤੀਬਾੜੀ ਦੇ ਤਜਰਬੇ ਸਾਂਝੇ ਕਰਵਾਏ ਜਾਣ ਅਤੇ ਨਮੂਨੇ ਦੇ ਫਾਰਮਾਂ ਦਾ ਦੌਰਾ ਕਰਵਾ ਕੇ ਉਨ੍ਹਾਂ ਪ੍ਰੇਰਿਤ ਕੀਤਾ ਜਾਵੇ ।

ਭਗਵੰਤ ਮਾਨ ਨੇ ਆਪਣੀ ਪਾਰਟੀ ਦਾ ਵਾਅਦਾ ਪੂਰਾ ਕੀਤਾ, ਵਿੱਤ ਵਿਭਾਗ ਨੂੰ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪੀੜਤ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼

ਚੰਡੀਗੜ੍ਹ, 9 ਮਈ  ( ਰਣਜੀਤ ਸਿੱਧਵਾਂ) ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿੱਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿੱਚ 'ਆਪ' ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।

14 ਮਈ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ  

 ਫ਼ਤਹਿਗੜ੍ਹ ਸਾਹਿਬ 09 ਮਈ ( ਰਣਜੀਤ ਸਿੱਧਵਾਂ)  :   ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਸ. ਨਿਰਭਓ ਸਿੰਘ ਗਿੱਲ,  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮਿਤੀ 14 ਮਈ ਨੂੰ  ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।
 ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ  ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।  ਸ. ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ ਅਤੇ ਬੀ.ਐਸ. ਐਨ.ਐਲ. ਦੇ ਅਧਿਕਾਰੀਆਂ ਨਾਲ  ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ। ਸ. ਨਿਰਭਉ ਸਿੰਘ ਗਿੱਲ  ਨੇ ਹੋਰ ਦੱਸਿਆ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫ਼ਾਇਦਾ  ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

ਜ਼ਰੂਰਤਮੰਦਾਂ ਤੱਕ ਪਹੁੰਚਾਇਆ ਜਾਵੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ : ਸੋਮ ਪ੍ਰਕਾਸ਼

-ਕੇਂਦਰੀ ਰਾਜ ਮੰਤਰੀ ਨੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਐਮ.ਪੀ. ਲੈੰਡ ਫੰਡ, ਅੰਮ੍ਰਿਤ ਸਰੋਵਰ ਯੋਜਨਾ ਤੋਂ ਇਲਾਵਾ ਹੋਰ ਕੇਂਦਰੀ ਯੋਜਨਾਵਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 9 ਮਈ (ਰਣਜੀਤ ਸਿੱਧਵਾਂ)  :  ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਟਰੀਟ ਵੈਂਡਰਸ ਆਤਮ ਨਿਰਭਰ ਨਿਧੀ ਸਕੀਮ (ਪ੍ਰਧਾਨ ਮੰਤਰੀ ਸਵੈਨਿਧੀ) ਰਾਹੀਂ ਗਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਉਹਨਾਂ ਦੇ ਪੈਰ੍ਹਾਂ ਤੇ ਖੜ੍ਹਾ ਕਰਕੇ ਉਨ੍ਹਾਂ ਦੀ ਆਰਥਿਕਤਾ ਵਿੱਚ ਸਹਿਯੋਗ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸਹਾਇਤਾ ਨਾਲ ਕਈ ਜ਼ਰੂਰਤਮੰਦ ਲੋਕ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਐਮ.ਪੀ. ਲੈਂਡ ਫੰਡ, ਅੰਮ੍ਰਿਤ ਸਰੋਵਰ ਯੋਜਨਾ, ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤੋਂ ਇਲਾਵਾ ਹੋਰ ਕੇਂਦਰੀ ਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਤੇ ਐੱਸ.ਐੱਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1495 ਲੋਕਾਂ ਨੂੰ ਇਸ ਯੋਜਨਾ ਤਹਿਤ ਬਿਨ੍ਹਾਂ ਕਿਸੇ ਸਕਿਉਰਟੀ ਦੇ 10 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਇਕ ਚੰਗੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੋਰ ਜ਼ਰੂਰਤਮੰਦਾਂ ਨੂੰ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾਵੇ।
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ 10 ਹਜ਼ਾਰ ਰੁਪਏ ਦਾ ਕਰਜ਼ਾ ਪੂਰਾ ਕਰਨ ’ਤੇ ਸਟਰੀਟ ਵੈਂਡਰ 20 ਹਜਾਰ ਰੁਪਏ ਦਾ ਕਰਜ਼ਾ ਪ੍ਰਾਪਤ ਕਰਕੇ ਆਪਣੇ ਕੰਮ ਨੂੰ ਹੋਰ ਵਧਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਗ੍ਰਾਮੀਣ ਖੇਤਰਾਂ ਵਿੱਚ ਸ਼ੁਰੂ ਹੋਣ ਵਾਲੀ ਅੰਮ੍ਰਿਤ ਸਰੋਵਰ ਯੋਜਨਾ ਦਾ ਸਰਵੇ ਜਲਦ ਪੂਰਾ ਕਰਕੇ ਇਸ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 75 ਅੰਮ੍ਰਿਤ ਸਰੋਵਰ ਬਣਾਏ ਜਾਣੇ ਹਨ ਅਤੇ ਹਰੇਕ ਸਰੋਵਰ ਘੱਟ ਤੋਂ ਘੱਟ ਇਕ ਏਕੜ ਖੇਤਰ ਵਿੱਚ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰੋਵਰਾਂ ਨੂੰ ਬਣਾਉਣ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਿੰਡਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਸਰੋਵਰ ਦੇ ਆਸ-ਪਾਸ ਬਰਗਦ ਤੇ ਪਿੱਪਲ ਦੇ ਦਰੱਖਤ ਲਗਾਏ ਜਾਣ ਤਾਂ ਜੋ ਵਾਤਾਵਰਣ ਸਵੱਛ ਰੱਖਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਐਮ.ਪੀ. ਲੈੰਡ ਫੰਡ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਕੰਮ ਹੋਣ ਤੋਂ ਬਾਅਦ ਜਲਦ ਵਰਤੋਂ ਸਰਟੀਫਿਕੇਟ ਸੌਂਪਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਂਡਿੰਗ ਕੰਮਾਂ ਨੂੰ ਨਿਸ਼ਚਿਤ ਸਮੇਂ ਵਿੱਚ ਪੂਰਾ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੰਮ੍ਰਿਤ ਸਰੋਵਰ ਯੋਜਨਾ ਦਾ ਸਰਵੇ ਪੂਰਾ ਹੋਣ ’ਤੇ ਇਸ ਦਿਸ਼ਾ ਵਿੱਚ ਜਲਦ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਵਾਧੂ ਚਾਰਜ) ਅਜੇ ਕੁਮਾਰ, ਐਲ.ਡੀ.ਐਮ. ਤਰਸੇਮ ਸਿੰਘ ਪੁਰੇਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਪੰਜਾਬ ਸਰਕਾਰ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏਗੀ ਪੀਣ ਵਾਲਾ ਸਾਫ਼ ਸੁਥਰਾ ਪਾਣੀ: ਬ੍ਰਹਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ 21.69 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 21 ’ਚ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 9 ਮਈ (ਰਣਜੀਤ ਸਿੱਧਵਾਂ)  :  ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੱਕ ਪਹਿਲ ਦੇ ਆਧਾਰ ’ਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਏਗੀ ਅਤੇ ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਲੋਕਾਂ ਤੱਕ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਵਿੱਚ  ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 21 ਵਿੱਚ 21.69 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਸ੍ਰੀਮਤੀ ਸੁਲੇਖਾ ਦੇਵੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਟਿਊਬਵੈਲ ਲੱਗਣ ਨਾਲ ਵਾਰਡ ਤੋਂ ਇਲਾਵਾ ਮੁਹੱਲਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਦਿੱਕਤ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰ ਵਿੱਚ ਕਈ ਇਸ ਤਰ੍ਹਾਂ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲੋਕਾਂ ਦਾ ਜੀਵਨ ਪੱਧਰ ਵਿਚ ਕਾਫ਼ੀ ਸਕਰਾਤਮਕ ਬਦਲਾਅ ਆਏ ਹਨ।
ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਦਾ ਨਿਰਧਾਰਤ ਸਮੇਂ ਵਿੱਚ ਹੱਲ ਕੀਤਾ ਗਿਆ ਹੈ। ਇਸ ਮੌਕੇ ਇਲਾਕੇ ਦੇ ਪਤਵੰਤੇ ਲੋਕ ਵੀ ਮੌਜੂਦ ਸਨ।

ਲਿੰਕ ਸੜਕਾਂ ਅਤੇ ਕੱਚੇ ਰਾਹਾਂ ਉੱਤੇ ਹੋਏ ਨਜ਼ਾਇਜ ਕਬਜ਼ੇ ਵੀ ਛੁਡਾਏ ਜਾਣਗੇ - ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ

 ਕਿਹਾ! ਪੰਜਾਬ ਨੂੰ ਪੰਜਾਬ ਬਣਾਉਣ ਦੀ ਲੋੜ੍ਹ, ਕੈਲੇਫੋਰਨੀਆ ਨਹੀਂ

 ਪੰਚਾਇਤਾਂ ਨੂੰ ਪੰਚਾਇਤੀ ਰਾਜ ਐਕਟ ਤੋਂ ਜਾਣੂ ਕਰਵਾਇਆ ਜਾਵੇਗਾ
ਰਣਸੀਂਹ ਕਲਾਂ/ਮੋਗਾ, 9 ਮਈ (ਰਣਜੀਤ ਸਿੱਧਵਾਂ) - ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨਾਂ ਨੂੰ ਨਾਜ਼ਾਇਜ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਇਸ ਤੋਂ ਬਾਅਦ ਸੂਬੇ ਦੀਆਂ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਉੱਤੇ ਹੋਏ ਕਬਜ਼ੇ ਵੀ ਛੁਡਾਏ ਜਾਣਗੇ। ਉਹ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਅਗਾਂਹਵਧੂ ਪਿੰਡ ਰਣਸੀਂਹ ਕਲਾਂ ਵਿਖੇ ਵਿਖੇ ਹੋਏ ਵਿਕਾਸ ਕਾਰਜਾਂ ਨੂੰ ਦੇਖਣ ਲਈ ਵਿਸ਼ੇਸ਼ ਤੌਰ ਉੱਤੇ ਆਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ ਨਾਜ਼ਾਇਜ ਕਬਜ਼ਿਆਂ ਤੋਂ ਮੁਕਤ ਕਰਾਉਣ ਦੀ ਮੁਹਿੰਮ ਕਿਸੇ ਵੀ ਹੀਲੇ ਰੁਕਣ ਨਹੀਂ ਦਿੱਤੀ ਜਾਵੇਗੀ। ਇਸ ਮੁਹਿੰਮ ਨੂੰ ਸਫਲ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਹਨਾਂ ਨਾਜ਼ਾਇਜ ਕਬਜ਼ਾਧਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਹੀ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰ ਦੇਣ। ਉਹਨਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਜਿਹੜਾ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਸਹਿਯੋਗ ਨਹੀਂ ਦੇਵੇਗਾ। ਉਸ ਖ਼ਿਲਾਫ਼ ਕਾਨੂੰਨ ਮੁਤਾਬਿਕ ਕਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਿਆਦਾਤਰ ਜ਼ਮੀਨਾਂ ਉੱਤੇ ਕਥਿਤ ਤੌਰ ਉੱਤੇ ਰਾਜਸੀ ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੇ ਕਬਜ਼ਾ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਸਾਡੇ ਦੇਸ਼ ਦੀ ਇਹ ਤ੍ਰਾਸਦੀ ਹੈ ਕਿ ਇਥੋਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਨਹੀਂ ਹੈ। ਇਸੇ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਚਾਇਤਾਂ ਨੂੰ ਪੰਚਾਇਤੀ ਰਾਜ ਐਕਟ ਤੋਂ ਜਾਣੂ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਪਿੰਡਾਂ ਦਾ ਵਿਕਾਸ ਕਿਵੇਂ ਕਰਨਾ ਹੈ ਇਸ ਬਾਰੇ ਜਾਣੂ ਕਰਾਉਣ ਲਈ ਪਿੰਡ ਰਣਸੀਂਹ ਕਲਾਂ ਵਰਗੀਆਂ ਅਗਾਂਹਵਧੂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਹੋਰ ਪੰਚਾਇਤਾਂ ਨੂੰ ਜਾਗਰੂਕ ਕਰਨ ਦੀ ਕਮਾਨ ਸੌਂਪੀ ਜਾਵੇਗੀ। ਉਹਨਾਂ ਕਿਹਾ ਕਿ 1 ਜੂਨ ਤੋਂ 26 ਜੂਨ, 2022 ਤੱਕ ਪੂਰੇ ਪੰਜਾਬ ਵਿਚ ਗ੍ਰਾਮ ਸਭਾ ਦਾ ਆਯੋਜਨ ਹੋਵੇਗਾ। ਜਿਹਨਾਂ ਵਿੱਚ ਪਿੰਡਾਂ ਦੇ ਵਿਕਾਸ ਲਈ ਖਾਕਾ ਤਿਆਰ ਕੀਤਾ ਜਾਵੇਗਾ। ਉਹਨਾਂ ਪਿੰਡ ਰਣਸੀਂਹ ਕਲਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਪੰਜਾਬ ਬਣਾਉਣ ਦੀ ਲੋੜ੍ਹ ਹੈ ਕੈਲੇਫੋਰਨੀਆ ਨਹੀਂ। ਉਹਨਾਂ ਕਿਹਾ ਕਿ ਪੰਜਾਬ ਨੂੰ ਅਕਾਲੀਆਂ ਅਤੇ ਕਾਂਗਰਸੀਆਂ ਨੇ ਰਲ ਕੇ ਬਰਬਾਦ ਕੀਤਾ ਹੈ। ਹੁਣ ਆਪ ਸਰਕਾਰ ਸੂਬੇ ਦੇ ਸਾਰੇ 12560 ਪਿੰਡਾਂ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਉਹਨਾਂ ਇਸ ਮੌਕੇ ਪਿੰਡ ਰਣਸੀਂਹ ਕਲਾਂ ਦੇ ਵਿਕਾਸ ਵਿੱਚ ਪੰਜਾਬ ਸਰਕਾਰ ਵੱਲੋਂ ਯੋਗਦਾਨ ਪਾਉਂਦੇ ਹੋਏ ਸ਼ਮਸ਼ਾਨਘਾਟ, ਸਟੇਡੀਅਮ ਅਤੇ ਵੇਰਕਾ ਬੂਥ ਲਗਾਉਣ ਦਾ ਐਲਾਨ ਕੀਤਾ ਅਤੇ ਪਿੰਡ ਵਿੱਚ ਮੁਹੱਲਾ ਕਲੀਨਿਕ ਸਥਾਪਤ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਹਲਕੇ ਦੀਆਂ ਮੰਗਾਂ ਬਾਰੇ ਵੇਰਵਾ ਪੇਸ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ। ਇਸ ਤੋਂ ਪਹਿਲਾਂ ਉਹਨਾਂ ਨੂੰ ਪਹਿਲੀ ਵਾਰ ਜ਼ਿਲ੍ਹਾ ਮੋਗਾ ਵਿਖੇ ਆਉਣ ਉੱਤੇ ਗਾਰਡ ਆਫ ਆਨਰ ਵੀ ਦਿੱਤਾ ਗਿਆ।ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕਾ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ, ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ ਸ੍ਰ ਸਤਵੰਤ ਸਿੰਘ, ਐਸਪੀ ਸ਼੍ਰੀਮਤੀ ਰੁਪਿੰਦਰ ਕੌਰ ਭੱਟੀ, ਏ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਹਰਮਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਸਰਪੰਚ ਪ੍ਰੀਤਇੰਦਰ ਸਿੰਘ ਮਿੰਟੂ ਅਤੇ ਹੋਰ ਹਾਜ਼ਰ ਸਨ।

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਵਿਕਾਸ ਕਰਾਂਗੇ: ਬ੍ਰਮ ਸ਼ੰਕਰ ਜਿੰਪਾ  

ਕੈਬਨਿਟ ਮੰਤਰੀ ਨੇ ਵਾਰਡ ਨੰਬਰ 24, 31, 45 ਅਤੇ 50 ਵਿੱਚ 85.67 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
ਹੁਸ਼ਿਆਰਪੁਰ, 08 ਮਈ  (ਰਣਜੀਤ ਸਿੱਧਵਾਂ)  : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਸਬੰਧੀ ਆਪਣੀ ਰਾਏ ਜ਼ਰੂਰ ਦੇਣ ਤਾਂ ਜੋ ਹੁਸ਼ਿਆਰਪੁਰ ਨੂੰ ਵਧੀਆ ਸ਼ਹਿਰ ਵਜੋਂ ਅੱਗੇ ਲਿਜਾਇਆ ਜਾ ਸਕੇ।  ਉਹ ਅੱਜ ਵਾਰਡ ਨੰਬਰ 24, 31, 45 ਅਤੇ 50 ਵਿੱਚ 85.67 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 24 ਦੇ ਮੁਹੱਲਾ ਦਸਮੇਸ਼ ਨਗਰ ਵਿੱਚ 36.22 ਲੱਖ ਰੁਪਏ, ਵਾਰਡ ਨੰਬਰ 31 ਵਿੱਚ 16.54 ਲੱਖ ਰੁਪਏ, ਵਾਰਡ ਨੰਬਰ 45 ਵਿੱਚ 15.93 ਲੱਖ ਰੁਪਏ ਅਤੇ ਵਾਰਡ ਨੰਬਰ 50 ਵਿੱਚ 16.98 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਕੌਂਸਲਰ ਮੋਨਿਕਾ ਕਤਨਾ, ਪਵਿਤਰ ਸਿੰਘ, ਕੁਲਵਿੰਦਰ ਕੌਰ ਕਪੂਰ, ਗੁਰਮੀਤ ਰਾਮ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ, ਇਸ ਲਈ ਸਾਰਿਆਂ ਨੂੰ ਅੱਗੇ ਆ ਕੇ ਸੂਬੇ ਦੀ ਤਰੱਕੀ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜਟ ਵਿੱਚ ਲੋਕਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ।  ਉਨ੍ਹਾਂ ਲੋਕਾਂ ਨੂੰ ਸੂਬੇ ਦੇ ਬਜਟ ਵਿੱਚ ਆਪਣੇ ਸੁਝਾਅ ਦੇਣ ਲਈ ਪ੍ਰੇਰਿਤ ਕੀਤਾ।  ਇਸ ਮੌਕੇ ਸੰਦੀਪ ਸਿੰਘ, ਦਲੀਪ ਓਹਰੀ, ਵਰਿੰਦਰ ਸ਼ਰਮਾ ਬਿੰਦੂ, ਖਰੈਤੀ ਲਾਲ ਕਤਨਾ, ਅਵਤਾਰ ਸਿੰਘ ਕਪੂਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਜ਼ਿਲ੍ਹਾ ਫਾਜ਼ਿਲਕਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ  

ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ - ਡਾ. ਬੱਲ

99.77 ਪਾਸ ਫੀਸਦੀ ਨਾਲ ਪੰਜਾਬ ਵਿੱਚੋਂ ਪ੍ਰਾਪਤ ਕੀਤਾ ਪੰਜਵਾਂ ਸਥਾਨ
ਫਾਜ਼ਿਲਕਾ 8 ਮਈ  (ਰਣਜੀਤ ਸਿੱਧਵਾਂ)  : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਜਮਾਤ  ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਜਿਸ ਵਿੱਚ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਵਿਦਿਆਰਥੀਆਂ ਦੀ ਪੂਰੀ ਬੱਲੇ-ਬੱਲੇ ਹੈ। ਫਾਜ਼ਿਲਕਾ ਜ਼ਿਲ੍ਹੇ ਨੇ ਲਗਾਤਾਰ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ।ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ ਨੇ ਦੱਸਿਆ ਕਿ ਪੰਜਵੀਂ ਕਲਾਸ ਦੇ 14825 ਵਿਦਿਆਰਥੀਆਂ ਵਿੱਚੋਂ 14791 ਵਿਦਿਆਰਥੀ ਪਾਸ ਹੋਏ ਹਨ।  99.77 ਫੀਸਦੀ ਨਤੀਜੇ ਨਾਲ ਫਾਜ਼ਿਲਕਾ ਜ਼ਿਲ੍ਹੇ ਨੇ  ਵਧੀਆ ਪ੍ਰਦਰਸ਼ਨ ਕਰਦਿਆਂ ਪੂਰੇ ਸੂਬੇ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜੂ ਸੇਠੀ ਨੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹੁੰਦਿਆਂ ਦੱਸਿਆ ਕਿ ਅਨੇਕਾਂ ਦਿੱਕਤਾਂ ਦੇ ਬਾਵਜੂਦ 99 ਪ੍ਰਤੀਸ਼ਤ ਤੋਂ ਵੀ ਵੱਧ ਨਤੀਜਾ ਹਾਸਿਲ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।  
ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ, ਜ਼ਿਲ੍ਹਾ ਕੋਆਰਡੀਨੇਟਰ 'ਪੜ੍ਹੋ ਪੰਜਾਬ ਪੜਾਓ ਪੰਜਾਬ' ਰਜਿੰਦਰ ਕੁਮਾਰ, ਸਹਾਇਕ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਅਤੇ ਸਿਮਲਜੀਤ ਸਿੰਘ ਨੇ ਦੱਸਿਆ ਕਿ 99.77 ਪਾਸ ਫੀਸਦੀ ਨਲ ਪੰਜਾਬ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕਰਨਾ ਫਾਜ਼ਿਲਕਾ ਜ਼ਿਲ੍ਹੇ ਲਈ ਵੱਡੀ ਪ੍ਰਾਪਤੀ ਹੈ ।ਸਰਕਾਰੀ ਸਕੂਲਾਂ ਦੇ ਪੰਜਵੀ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਭਾਗ  ਦੇ ਉੱਚ ਅਧਿਕਾਰੀਆਂ ਵੱਲੋਂ ਸਮੂਹ ਸਕੂਲਾਂ ਦੇ  ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਬੀਪੀਈਓਜ ਅਤੇ ਸਮੂਹ ਸੀਐਚਟੀਜ ਦੀ ਯੋਗ ਨਿਗਰਾਨੀ ਦੀ ਸਰਾਹਨਾ ਕੀਤੀ ਗਈ ਹੈ। ਮਿਸ਼ਨ ਸ਼ਤ-ਪ੍ਤੀਸ਼ਤ ਤਹਿਤ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਪਿਆਂ ਵੱਲੋਂ ਦਿਨ-ਰਾਤ ਇੱਕ ਕਰਕੇ, ਛੁੱਟੀ ਵਾਲੇ ਦਿਨ ਸਕੂਲ ਲਗਾ ਕੇ, ਅੱਤ ਦੀ ਠੰਢ ਵਿੱਚ ਸਵੇਰੇ ਸਮੇਂ ਵਾਧੂ ਜਮਾਤਾਂ ਲਗਾਉਣ ਦਾ ਮਿੱਠਾ ਫ਼ਲ ਮਿਲਿਆ ਹੈ। ਉਨ੍ਹਾਂ ਪੰਜਾਬ ਦੇ ਮਿਹਨਤੀ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਨੂੰ ਸਲਾਮ ਕੀਤਾ।ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ  ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ।

ਪਿੰਡ ਸੂਸਾ ਵਿੱਚ ਹੋਣ ਵਾਲੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ

 ਸੰਤ ਬਾਬਾ ਜਵਾਹਰ ਦਾਸ ਜੀ ਦੀ ਯਾਦ ਵਿੱਚ ਪਿੰਡ ਸੂਸਾ ਵਿਖੇ 13 ਤੋਂ 15 ਮਈ ਤੱਕ ਕਰਵਾਇਆ ਜਾਵੇਗਾ ਮੇਲਾ
 ਹੁਸ਼ਿਆਰਪੁਰ, 8 ਮਈ  (ਰਣਜੀਤ ਸਿੱਧਵਾਂ)  :  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਿੰਡ ਸੂਸਾ ਵਿਖੇ ਸੰਤ ਬਾਬਾ ਜਵਾਹਰ ਦਾਸ ਦੀ ਯਾਦ ਵਿੱਚ 13 ਤੋਂ 15 ਮਈ ਤੱਕ ਲੱਗਣ ਵਾਲੇ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿੱਚ ਮੇਲਾ ਪ੍ਰਬੰਧਕਾਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਕਾਰਨ ਪਿਛਲੇ ਦੋ ਸਾਲਾਂ ਤੋਂ ਇਹ ਮੇਲਾ ਨਹੀਂ ਲਗਾਇਆ ਜਾ ਸਕਿਆ ਸੀ। ਪਰ ਇਸ ਸਾਲ ਇਹ ਮੇਲਾ ਪਿੰਡ ਸੂਸਾ ਵਿਖੇ ਸ਼ਰਧਾ ਨਾਲ ਲਗਾਇਆ ਜਾ ਰਿਹਾ ਹੈ, ਜਿਸ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਦੇ ਪੁਖ਼ਤਾ ਇੰਤਜ਼ਾਮ ਕਰ ਲਏ ਗਏ ਹਨ। ਉਨ੍ਹਾਂ ਮੇਲਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੇਲੇ ਵਿਚ ਸ਼ਰਧਾ ਨਾਲ ਹਾਜ਼ਰੀ ਭਰ ਕੇ ਸੰਤ ਬਾਬਾ ਜਵਾਹਰ ਦਾਸ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ।ਇਸ ਮੌਕੇ ਐੱਸ.ਪੀ.(ਡੀ) ਮੁਖਤਿਆਰ ਰਾਏ, ਐੱਸ.ਡੀ.ਐੱਮ.  ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

ਸਕੂਲ਼ੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਹਠੂਰ,8,ਮਈ-(ਕੌਸ਼ਲ ਮੱਲ੍ਹਾ)-ਇੱਥੋਂ ਨਜਦੀਕੀ ਪਿੰਡ ਫੇਰੂਰਾਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪਿੰਡ ਦੇ ਦਾਨੀ ਸੱਜਣਾ ਵੱਲੋਂ ਸਟੇਸ਼ਨਰੀ ਵੰਡੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਦੇ ਤੇਜਿੰਦਰ ਸਿੰਘ ਹੇਹਰ,ਗੁਰਸੇਵਕ ਸਿੰਘ ਪੰਚ ਅਤੇ ਤੇਜਿੰਦਰ ਸਿੰਘ ਬੈਨੀਪਾਲ ਨੇ ਆਪਣੀ ਕਿਰਤ ਕਮਾਈ ਵਿੱਚੋਂ ਸਕੂਲ ਦੇ ਐਲ ਕੇ ਜੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਬੱਚਿਆਂ ਨੂੰ ਕਾਪੀਆਂ, ਪੈਨਸਿਲਾਂ ਅਤੇ ਪੈੱਨ ਵੰਡੇ ਗਏ । ਉਹਨਾਂ ਅੱਗੇ ਤੋਂ ਵੀ ਸਕੂਲ ਨੂੰ ਹਰ ਤਰਾਂ ਦੀ ਮੱਦਦ ਦੇਣ ਦਾ ਵਾਅਦਾ ਕਰਦਿਆਂ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕਿਹਾ।ਇਸ ਮੌਕੇ ਬਲਾਕ ਮਾਸਟਰ ਟ੍ਰੇਨਰ ਸੁਖਦੇਵ ਸਿੰਘ ਜੱਟਪੁਰੀ ਨੇ ਦਾਨੀ ਸੱਜਣਾਂ ਦਾ ਇਸ ਕਾਰਜ ਲਈ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਸਕੂਲ ਦਾ ਸਟਾਫ ਅਤੇ ਵਿਿਦਆਰਥੀ ਹਾਜ਼ਰ ਸਨ।
ਫੋਟੋ ਕੈਪਸਨ –ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡਦੇ ਹੋਏ ਦਾਨੀ ਪਰਿਵਾਰ।

ਬਿਨਾਂ ਭੇਦਭਾਵ ਪਿੰਡਾਂ ਦੇ ਵਿਕਾਸ ਕੀਤੇ ਜਾਣਗੇ–ਵਿਧਾਇਕ ਹਾਕਮ ਸਿੰਘ ਠੇਕੇਦਾਰ

ਹਠੂਰ,8,ਮਈ-(ਕੌਸ਼ਲ ਮੱਲ੍ਹਾ)-ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਚੋਣਾ ਸਮੇਂ ਵਾਅਦੇ ਕੀਤੇ ਸਨ ਉਨ੍ਹਾ ਵਾਅਦਿਆ ਨੂੰ ਪੰਜਾਬ ਸਰਕਾਰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ। ਜਿਨ੍ਹਾ ਵਿਚ ਸਿਹਤ ਸਹੂਲਤਾਂ,ਸਿੱਖਿਆਂ ਅਤੇ ਬੇ- ਰੁਜਗਾਰੀ ਸਰਕਾਰ ਦੇ ਮੁੱਖ ਏਜੰਡੇ ਤੇ ਹਨ।ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਪਿੰਡਾਂ ਨੂੰ ਵੀ ਸਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।ਇਨ੍ਹਾ ਸਬਦਾਂ ਦਾ ਪ੍ਰਗਟਾਵਾ ਪਿੰਡ ਜੱਟਪੁਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕੀਤਾ।ਉਨ੍ਹਾ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਜਲਦੀ ਹੀ ਔਰਤਾ ਦੇ ਖਾਤਿਆਂ ਵਿੱਚ ਇੱਕ-ਇੱਕ ਹਜਾਰ ਰੁਪਏ ਆਉਣੇ ਸੁਰੂ ਹੋ ਜਾਣਗੇ।ਪੰਜਾਬ ਸਰਕਾਰ ਦੁਆਰਾ ਬਹੁਤ ਹੀ ਘੱਟ ਸਮੇਂ ਵਿੱਚ ਕੀਤੇ ਲੋਕ ਭਲਾਈ ਦੇ ਕੰਮਾਂ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਭ੍ਰਿਸਟਾਚਾਰ ਵਿਰੁੱਧ ਲਏ ਫੈਸਲੇ ਦਾ ਆਮ ਲੋਕਾਂ ਨੇ ਸਵਾਗਤ ਕੀਤਾ ਹੈ।ਉਹਨਾਂ ਕਿਹਾ ਕਿ ਕਿਸੇ ਵੀ ਭ੍ਰਿਸਟ ਅਧਿਕਾਰੀ ਨੂੰ ਬਖਸਿਆ ਨਹੀਂ ਜਾਵੇਗਾ।ਪਿਛਲੀ ਸਰਕਾਰ ਸਮੇਂ ਪਿੰਡਾਂ ਅਤੇ ਸਹਿਰਾਂ ਵਿੱਚ ਵਿਕਾਸ ਦੇ ਨਾਂ ਤੇ ਹੋਈ ਸਰਕਾਰੀ ਪੈਸੇ ਦੀ ਦੁਰਵਰਤੋਂ ਦਾ ਹਿਸਾਬ ਕਿਤਾਬ ਲਿਆ ਜਾ ਰਿਹਾ ਹੈ ਦੋਸੀ ਪਾਏ ਗਏ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਜਾ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾ ਨਾਲ ਕਮਲ ਸੁਖਾਣਾ ਪੀ ਏ,ਪ੍ਰਧਾਨ ਜਰਨੈਲ ਸਿੰਘ ਯੂ ਕੇ,ਡਾ:ਕਰਮਜੀਤ ਸਿੰਘ, ਜਰਨੈਲ ਸਿੰਘ ਲੰਮਾ,ਨਾਇਬ ਸਿੰਘ,ਗੱਗੀ ਸਿੰਘ ਤੱਤਲਾ,ਪ੍ਰਧਾਨ ਬਿੰਦਰਜੀਤ ਸਿੰਘ,ਮਨਸਾ ਖਾਨ ਨੱਥੋਵਾਲ,ਮਨਜਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ ।

ਐੱਸ ਏ ਜੀ ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਮਨਾਇਆ।     

ਬਰਨਾਲਾ/ ਮਹਿਲ ਕਲਾਂ- 07 ਮਈ- (ਗੁਰਸੇਵਕ ਸੋਹੀ)- ਐੱਸ. ਜੀ. ਐਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਅੱਜ ਮਾਂ ਦਿਵਸ ਮਨਾਇਆ ਗਿਆ।ਇਸ ਮੌਕੇ ਬੱਚਿਆਂ ਵੱਲੋਂ ਕਾਰਡ ਤਿਆਰ ਕੀਤੇ ਗਏ ਉਨ੍ਹਾਂ ਦੁਆਰਾ ਇਹ ਕਾਰਡ ਉਨ੍ਹਾਂ ਦੁਆਰਾ ਇਹ ਕਾਰਡ ਆਪਣੀਆਂ ਮਾਤਾਵਾਂ ਨੂੰ ਘਰ ਜਾ ਕੇ ਸੌਂਪੇ ਗਏ ।ਇਸ ਮੌਕੇ ਸਟਾਫ ਦੁਆਰਾ ਬੱਚਿਆਂ ਨੂੰ ਬੋਲਦਿਆਂ ਦੱਸਿਆ ਗਿਆ ਕਿ ਮਾਂ ਰੱਬ ਦਾ ਹੀ ਦੂਜਾ ਰੂਪ ਹੈ,ਮਾਂ ਘਰ ਵਿੱਚ ਸਾਰੇ ਪਰਿਵਾਰ ਨੂੰ ਇੱਕ ਕੜੀ ਦੇ ਰੂਪ ਵਿੱਚ ਜੋੜ ਕੇ ਰੱਖਦੀ ਹੈ ।ਹਰ ਦੁੱਖ- ਸੁੱਖ ਨੂੰ ਆਪਣੇ ਉੱਪਰ ਸਹਿ ਕੇ ਸਾਡਾ ਪਾਲਣ ਪੋਸ਼ਣ ਕਰਦੀ ਹੈ। ਇਸ ਲਈ ਸਾਡੇ ਮਾਤਾ- ਪਿਤਾ ਨੂੰ ਸਨਮਾਨ ਦੇਣਾ ਸਾਡਾ ਮੁੱਢਲਾ ਫਰਜ਼ ਬਣਦਾ ਹੈ ।ਇਸ ਮੌਕੇ ਬੱਚਿਆਂ ਵੱਲੋਂ ਮਾਂ ਦੀ ਮਹੱਤਤਾ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਸਮੂਹ ਸਟਾਫ ਵਿਚ ਪ੍ਰਿੰਸੀਪਲ ਮੱਖਣ ਸਿੰਘ ,ਕੁਲਜੀਤ ਸਿੰਘ ,ਮਾਲਵਿੰਦਰ ਸਿੰਘ ,ਸੁਖਦੀਪ ਕੌਰ ,ਗੁਰਪ੍ਰੀਤ ਕੌਰ, ਰਮਨਦੀਪ ਕੌਰ ,ਪਰਦੀਪ ਕੌਰ, ਅਮਨਜੋਤ ਕੌਰ, ਲਸਮਣੀ, ਦਲਜੀਤ ਕੌਰ ,ਰਮਨਦੀਪ ਕੌਰ ਹਠੂਰ, ਪ੍ਰਭਦੀਪ ਕੌਰ ਗਰਚਾ ,ਰਮਨਦੀਪ ਕੌਰ ,ਹਰਪ੍ਰੀਤ ਕੌਰ, ਅਮਨਦੀਪ ਕੌਰ,  ਮਨਪ੍ਰੀਤ ਕੌਰ, ਰਜਨੀ ਧਾਲੀਵਾਲ ਤੇ ਇਨ੍ਹਾਂ ਤੋਂ ਇਲਾਵਾ ਸਮੂਹ ਮੈਨੇਜਮੈਂਟ ਹਾਜ਼ਰ ਸੀ ।

ਮਾਂ ਦਿਵਸ ਦੇ ਸੰਦਰਭ ਵਿੱਚ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਸਕੂਲ ਵਿਖੇ ਕਰਵਾਏ ਗਏ ਮੁਕਾਬਲੇ।

ਜਗਰਾਉਂ (ਅਮਿਤ ਖੰਨਾ )  ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਾਂ ਦਿਵਸ। ਦਿਵਸ ਦੀ ਸ਼ੁਰੂਆਤ ਵੰਦਨਾ ਦੁਆਰਾ ਕੀਤੀ ਗਈ। ਇਸ ਮੌਕੇ ਤੇ ਹਾਜ਼ਰ ਪਤਵੰਤੇ ਸੱਜਣ ਸਕੂਲ ਦੇ ਪ੍ਰਧਾਨ ਡਾਕਟਰ ਅੰਜੂ ਗੋਯਲ ਜੀ, ਪ੍ਰਬੰਧਕ ਸ੍ਰੀ ਵਿਵੇਕ ਭਾਰਦਵਾਜ ਜੀ, ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਜੀ ਸ਼ਾਮਲ ਸਨ।ਜਿਵੇ ਸਵਰਗਾ ਨੂੰ ਜਾਂਦੇ ਰਾਹ ਵਰਗਾ ਕੋਈ ਨਹੀਂ, ਲੱਖਾਂ ਰਿਸ਼ਤਿਆਂ ਵਿੱਚ ਉਵੇਂ ਮਾਂ ਵਰਗਾ ਕੋਈ ਨਹੀਂ ਇਹਨਾਂ ਲਾਈਨਾਂ ਨੂੰ ਪਰਿਭਾਸ਼ਿਤ ਕਰਦਿਆਂ ਦੀਦੀ ਹਰਵਿੰਦਰ ਕੌਰ ਨੇ ਮਾਂ-ਦਿਵਸ ਦੇ ਸੰਦਰਭ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਮਾਂ ਦਿਵਸ ਸਮਾਜ ਵਿੱਚ ਸਾਰੀਆਂ ਮਾਵਾਂ ਦੇ ਪ੍ਰਭਾਵ ਤੇ ਸਤਿਕਾਰ ਦਾ ਜਸ਼ਨ ਹੈ। ਮਾਂ ਦਿਵਸ ਭਾਰਤ ਵਿੱਚ ਹਰ ਸਾਲ ਮਈ ਦੇ ਮਹੀਨੇ ਦੇ ਦੂਜੇ ਐਤਵਾਰ ਨੂੰ ਮਨਾਇਆ ਜਾਂਦਾ ਹੈ। ਕਹਿੰਦੇ ਹਨ ਕਿ ਮਾਂ ਵਿੱਚ ਸਾਰੀ ਸ੍ਰਿਸ਼ਟੀ ਦੀ ਭਾਵਨਾ ਹੈ। ਮਾਂ ਦੇ ਸ਼ਬਦ ਵਿਚ ਉਹ ਮਿਠਾਸ ਤੇ ਨੇੜਤਾ ਛੁਪੀ ਹੋਈ ਹੈ, ਜੋ ਕਿਸੇ ਹੋਰ ਸ਼ਬਦ ਵਿੱਚ ਨਹੀਂ ਹੈ। ਮਾਂ ਦਾ ਨਾਮ ਸੰਵੇਦਨਾ ਅਤੇ ਭਾਵਨਾ ਭਰਪੂਰ ਹੁੰਦਾ ਹੈ ਇਸ ਦੇ ਸਾਹਮਣੇ ਸਾਰੇ ਰਿਸ਼ਤੇ ਖੁਰ ਜਾਂਦੇ ਹਨ। ਇਹ ਦਿਨ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਵਿੱਚ ਮਾਂ ਦੁਆਰਾ ਦਰਪੇਸ਼ ਮੁਸ਼ਕਲਾਂ ਲਈ ਧੰਨਵਾਦ ਪ੍ਰਗਟ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਿਨ ਬੱਚੇ ਆਪਣੀ ਮਾਂ ਨੂੰ Greeting Card, Bouquet ਆਦਿ ਤੋਹਫੇ ਭੇਂਟ ਕਰਦੇ ਹਨ। ਫੇਰ ਬੱਚਿਆਂ ਦੁਆਰਾ ਕਵਿਤਾ, ਗੀਤ, ਭਾਸ਼ਣ, ਗਰੀਟਿੰਗ ਕਾਰਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਰਾਹੀਂ ਮਾਂ ਪ੍ਰਤੀ ਆਪਣੀ ਭਾਵਨਾ ਨੂੰ ਵਿਅਕਤ ਕੀਤਾ।ਦੀਦੀ ਜਤਿੰਦਰ ਕੌਰ ਨੇ ਇੱਕ ਕਵਿਤਾ ਗਾ ਕੇ ਮਾਂ ਪ੍ਰਤੀ ਆਪਣੀ ਭਾਵਨਾ ਨੂੰ ਵਿਅਕਤ ਕਰਦਿਆਂ ਮਾਂ ਦਿਵਸ ਬਾਰੇ ਆਪਣੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਂ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ ਤੇ ਮਨਾਇਆ ਜਾਂਦਾ ਹੈ ਕਿਉਂਕਿ ਵੈਸਟਰਨ ਕਲਚਰ ਵਿਚ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਤੋਂ ਅਲੱਗ ਹੋ ਕੇ ਰਹਿਣਾ ਪੈਂਦਾ ਹੈ ਤਾਂ ਉਨ੍ਹਾਂ ਨੇ ਇਕ ਦਿਨ ਅੱਠ ਮਈ ਡਿਸਾਇਡ ਕੀਤਾ ਆਪਣੀ ਮਾਂ ਨੂੰ ਮਿਲਣ ਦਾ ਤਾਂ ਉਸ ਦਿਨ ਤੋਂ ਬਾਅਦ ਹੀ ਇਹ ਦਿਨ ਮਨਾਇਆ ਜਾਣ ਲੱਗਾ। ਅਸੀਂ ਭਾਰਤਵਾਸੀ ਆਪਣੇ ਭਾਰਤ ਦੇਸ਼ ਨੂੰ ਹੀ ਮਾਂ ਦੀ ਉਪਾਧੀ ਦੇ ਕੇ ਸਨਮਾਨਿਤ ਕਰਦੇ ਹਾਂ, ਇਸ ਲਈ ਭਾਰਤ ਵਿੱਚ ਵੀ ਇਹ ਦਿਨ ਮਨਾਇਆ ਜਾਂਦਾ ਹੈਂ ਵਿਵੇਕ ਭਾਰਦਵਾਜ ਨੇ ਇਸ ਮੌਕੇ ਤੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਸੰਸਕਾਰ ਆਪਣੇ ਮਾਤਾ-ਪਿਤਾ ਤੋਂ ਹੀ ਮਿਲਦੇ ਹਨ। ਇਕ ਮਾਂ ਆਪਣੇ ਬੱਚੇ ਲਈ ਬਹੁਤ ਕੁਝ ਕਰਦੀ ਹੈ, ਬੱਚੇ ਦੀਆਂ ਖੁਵਾਹਿਸ਼ਾਂ ਪੂਰੀਆਂ ਕਰਦੀ ਹੈ ਅਤੇ ਬੱਚੇ ਦੀ ਸਾਰੀ ਜ਼ਿੰਦਗੀ ਮਾਂ ਦੇ ਆਲੇ ਦੁਆਲੇ ਘੁੰਮਦੀ ਹੈ ਤਾਂ ਸਾਨੂੰ ਆਪਣੀ ਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਮਾਂ ਦੇ ਪੈਰਾਂ ਥੱਲੇ ਜੰਨਤ ਹੁੰਦੀ ਹੈ। ਮਾਤਾ ਪਿਤਾ ਦਾ ਸਨਮਾਨ ਕਰਨ ਨਾਲ ਸਾਨੂੰ ਬਹੁਤ ਕੁਝ ਪ੍ਰਾਪਤ ਹੁੰਦਾ ਹੈ।ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਜੀ ਨੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਨਾਲ ਹੀ ਸਭ ਨੂੰ ਮਾਂ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ।