You are here

ਪੰਜਾਬ

ਪੀ ਐਚ ਸੀ ਗਹਿਲ ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ

ਬਰਨਾਲਾ /ਮਹਿਲਕਲਾ , 29 ਅਪ੍ਰੈਲ (ਗੁਰਸੇਵਕ ਸੋਹੀ)-  ਹਲਕਾ ਮਹਿਲ ਕਲਾਂ ਦੇ ਅਧੀਨ ਪੀ. ਐਚ. ਸੀ ਗਹਿਲ ਵਿਖੇ ਡਾਇਰੈਕਟਰ ਆਯੂਰਵੈਦਿਕ ਮਾਣਯੋਗ ਡਾ. ਪੂਨਮ ਵਸਿਸਟ ਜੀ ਅਤੇ ਡੀ. ਏ .ਯੂ. ਓ ਬਰਨਾਲਾ ਡਾ. ਦਿਨੇਸ਼ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 28/4/22 ਨੂੰ ਪੀ ਐੱਚ ਸੀ ਗਹਿਲ ਵਿਖੇ ਡਾ ਸੀਮਾ ਬਾਂਸਲ ਏ .ਐਮ. ਓ ਅਤੇ ਸੁਖਵਿੰਦਰ ਸਿੰਘ ਉਪ ਵੈਦ ਵੱਲੋਂ ਮਰੀਜ਼ਾਂ ਨੂੰ ਯੋਗਾ ਸੈਸ਼ਨ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਦੇ ਨਾਲ ਸਰੀਰ ਵਿੱਚ ਚੁਸਤੀ, ਫੁਰਤੀ ਅਤੇ ਤੰਦਰੁਸਤੀ ਰਹਿੰਦੀ ਅਤੇ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਮਿਤੀ   21ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ ।ਇਸ ਸਮੇਂ ਸਮੂਹ ਸਟਾਫ ਹਾਜ਼ਰ ਸਨ।

ਪਟਿਆਲਾ ਵਿਖੇ ਵਾਪਰੀ ਘਟਨਾ ਦੀ ਜਵਾਬਦੇਹੀ ਤੈਅ ਕਰਨ ਲਈ ਮੁੱਖ ਮੰਤਰੀ ਪੰਜਾਬ ਦੇ ਡੀਜੀਪੀ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ  

ਪੰਜਾਬ ਅੰਦਰ ਪੰਜਾਬ ਵਿਰੋਧੀ ਤਾਕਤਾਂ ਨੂੰ ਸ਼ਾਂਤੀ ਭੰਗ ਕਰਨ ਨਹੀਂ ਦਿੱਤੀ ਜਾਵੇਗੀ  - ਭਗਵੰਤ ਮਾਨ  

ਚੰਡੀਗਡ਼੍ਹ, 29 ਅਪ੍ਰੈਲ ( ਜਨ ਸ਼ਕਤੀ ਨਿਊਜ਼ ਬਿਊਰੋ ) ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਜਵਾਬਦੇਹੀ ਤੈਅ ਕਰਨ ਲਈ ਡੀਜੀਪੀ ਅਤੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਵਿੱਚ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਤੁਰੰਤ ਜਾਂਚ ਦੇ ਨਿਰਦੇਸ਼ ਦਿੰਦਿਆਂ ਸਖ਼ਤ ਹਦਾਇਤ ਕੀਤੀ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।

 

8 ਸਾਲਾ ਬੱਚੇ ਨਾਲ ਬਦਫੈਲੀ ਕਰਨ ਵਾਲੇ ਵਿਅਕਤੀ ਤੇ ਪੁਲਿਸ ਨੇ ਕੀਤਾ ਮਾਮਲਾ ਦਰਜ

ਮਹਿਲ ਕਲਾਂ /ਬਰਨਾਲਾ -29 ਅਪ੍ਰੈਲ  (ਗੁਰਸੇਵਕ ਸੋਹੀ )- ਪੁਲਿਸ ਥਾਣਾ ਠੁੱਲੀਵਾਲ ਅਧੀਨ ਪੈਂਦੇ ਇੱਕ ਪਿੰਡ 'ਚ ਇੱਕ ਵਿਆਕਤੀ ਵੱਲੋਂ 8 ਸਾਲਾ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਥਾਣਾ ਠੁੱਲੀਵਾਲ ਨੂੰ ਦਿੱਤੇ ਬਿਆਨਾ 'ਚ ਬਿੱਲੂ ਸਿੰਘ ਵਾਸੀ ਠੁੱਲੇਵਾਲ ਨੇ ਦੱਸਿਆ ਕਿ 27 ਅਪ੍ਰੈਲ ਸ਼ਾਮ 4 ਵਜੇ ਦੇ ਕਰੀਬ ਮੇਰਾ ਪੋਤਰਾ ਸਾਡੇ ਘਰ ਦੇ ਨੇੜੇ ਸਕੂਲ ਗਰਾਊਂਡ ਵਿਚ ਖੇਡਣ ਗਿਆ ਸੀ ।ਜਦੋਂ ਵਕਤ ਕਰੀਬ 5 ਵਜੇ ਸ਼ਾਮ ਵਾਪਸ ਘਰ ਆਇਆ ਤਾਂ ਉਹ ਮੈਨੂੰ ਕਹਿਣ ਲੱਗਾ ਮੇਰੇ ਪੇਟ ਤੇ ਪਿੱਠ ਵਿੱਚ ਦਰਦ ਹੋ ਰਿਹਾ ਹੈ। ਮੈਂ ਉਸ ਨੂੰ ਪੁੱਛਿਆ ਕਿ ਤੂੰ ਕੀ ਖਾਧਾ ਸੀ ਤਾਂ ਮੇਰੇ ਪੋਤੇ ਨੇ ਮੈਨੂੰ ਰੋ ਕੇ ਦੱਸਿਆ ਕਿ ਆਪਣੇ ਪਿੰਡ ਦਾ ਬਲਬੀਰ ਸਿੰਘ ਮੈਨੂੰ ਸਕੂਲ ਦੇ ਗਰਾਊਂਡ 'ਚੋਂ ਚੁੱਕ ਕੇ ਜਿੰਮ ਵਾਲੇ ਕਮਰੇ ਵਿੱਚ ਲੈ ਗਿਆ ਸੀ ਜਿਸ ਨੇ ਮੇਰੇ ਨਾਲ ਗਲਤ ਕੰਮ ਕੀਤਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਪਿੰਡ ਦੇ ਸਰਪੰਚ ਨੂੰ ਵੀ ਦੱਸਿਆ ਗਿਆ । ਮੇਰੇ ਪੋਤੇ ਦੇ ਪੇਟ 'ਚ ਜ਼ਿਆਦਾ ਦਰਦ ਹੋਣ ਲੱਗ ਪਿਆ ਮੈਂ ਇਸ ਦਾ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ਧਨੌਲਾ ਲੈ ਆਇਆ ਜੋ ਕਿ ਜ਼ੇਰੇ ਇਲਾਜ ਸੀ ਐਚ ਸੀ ਧਨੌਲਾ ਦਾਖਲ ਹੈ। ਇਸ ਮਾਮਲੇ ਨੂੰ ਲੈ ਕੇ ਥਾਣਾ ਠੁੱਲੀਵਾਲ ਦੀ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਅਗਲੀ ਵਿਭਾਗੀ ਕਾਰਵਾਈ ਸੁਰੂ ਕਰ ਦਿੱਤੀ ਹੈ।

ਲੋਕ ਗਾਇਕ ਸਵ:ਨਛੱਤਰ ਛੱਤਾ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਹਠੂਰ,28,ਅਪ੍ਰੈਲ-(ਕੌਸ਼ਲ ਮੱਲ੍ਹਾ)-ਕੁਝ ਦਿਨ ਪਹਿਲਾ ਲੋਕ ਗਾਇਕ ਸਵ:ਨਛੱਤਰ ਛੱਤਾ ਦੀ ਧਰਮ ਪਤਨੀ ਬੀਬੀ ਰਾਣੀ ਕੌਰ (62)ਅਚਾਨਿਕ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ।ਇਸ ਦੁੱਖ ਦੀ ਘੜੀ ਵਿਚ ਲੋਕ ਗਾਇਕ ਸਵ:ਨਛੱਤਰ ਛੱਤਾ ਦੇ ਛੋਟੇ ਭਰਾ ਲੋਕ ਗਾਇਕ ਹਰਬੰਸ ਛੱਤਾ ਨਾਲ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ,ਵਿਧਾਇਕ ਬਲਕਾਰ ਸਿੰਘ ਸਿੱਧੂ,ਗੀਤਕਾਰ ਗੀਤਾ ਦਿਆਲਪੁਰੇ ਵਾਲਾ,ਗੀਤਕਾਰ ਭਿੰਦਰ ਸਿੱਖਾ ਵਾਲਾ,ਲੋਕ ਗਾਇਕ ਲਾਭ ਹੀਰਾ,ਲੋਕ ਗਾਇਕ ਸੁਖਵਿੰਦਰ ਸੁੱਖੀ,ਗਾਇਕ ਇਕਬਾਲ ਵਾਰਿਸ,ਉੱਘੇ ਸਮਾਜ ਸੇਵਕ ਇਕਬਾਲ ਮਹੁੰਮਦ ਮੀਨੀਆ,ਗੀਤਕਾਰ ਪ੍ਰਮਜੀਤ ਸਿੰਘ ਹਿੰਮਤਪੁਰਾ,ਹਰਦੀਪ ਕੌਸ਼ਲ ਮੱਲ੍ਹਾ,ਬਾਬਾ ਪ੍ਰੀਤਮ ਸਿੰਘ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਉਨ੍ਹਾ ਨਾਲ ਪ੍ਰਸਿੱਧ ਢਾਡੀ ਸਾਬਕਾ ਸਰਪੰਚ ਜਸਵੰਤ ਸਿੰਘ ਦੀਵਾਨਾ,ਬਿੱਟੂ ਅਲਬੇਲਾ,ਲੋਕ ਗਾਇਕ ਰਾਜਾ ਮਰਖਾਈ,ਹਰਬੰਸ ਸਿੰਘ ਭਦੌੜ,ਹਰਜਿੰਦਰ ਸਿੰਘ ਹਮੀਰਗੜ੍ਹ,ਪ੍ਰੋਡਿਊਸਰ ਏ ਵੀ ਅਟਵਾਲ,ਜਗਤਾਰ ਸਿੰਘ,ਬਿੰਦਰ ਸਿੰਘ,ਮਨਪ੍ਰੀਤ ਸਿੰਘ ਮਨੀ,ਬੱਬੂ ਰਾਉਕੇ,ਬਿੱਲੂ ਮੀਨੀਆ,ਸੋਨੀ ਆਦਮਪੁਰਾ,ਸੱਜਣ ਸੰਦੀਲਾ,ਬੇਅੰਤ ਸ਼ਰਮਾਂ,ਹਰਮਨ ਛੱਤਾ,ਵੀਨਾ ਕੌਰ,ਸਿੰਦਰ ਕੌਰ,ਜੱਸੀ ਅਟਵਾਲ,ਵੈਦ ਪ੍ਰੀਤਮ ਸਿੰਘ,ਲੱਕੀ ਛੱਤਾ ਆਦਿ ਹਾਜ਼ਰ ਸਨ।ਇਸ ਮੌਕੇ ਲੋਕ ਗਾਇਕ ਹਰਬੰਸ ਛੱਤਾ ਨੇ ਦੱਸਿਆ ਕਿ ਰਾਣੀ ਕੌਰ ਦੀ ਵਿਛੜੀ ਰੂਹ ਦੀ ਸ਼ਾਤੀ ਲਈ ਪ੍ਰਕਾਸ ਕੀਤੇ ਸ੍ਰੀ ਸਹਿਜ ਪਾਠਾ ਦੇ ਭੋਗ ਪੰਜ ਮਈ ਦਿਨ ਵੀਰਵਾਰ ਨੂੰ ਦੁਪਹਿਰ ਬਾਰਾ ਵਜੇ ਡੇਰਾ ਬਾਬਾ ਝੰਡਾ ਸਿੰਘ ਪਿੰਡ ਆਦਮਪੁਰਾ (ਨੇੜੇ ਸਲਾਬਤਪੁਰਾ)ਵਿਖੇ ਪਾਏ ਜਾਣਗੇ।ਇਸ ਸਰਧਾਜਲੀ ਸਮਾਗਮ ਵਿਚ ਵੱਖ-ਵੱਖ ਪਾਰਟੀਆ ਦੇ ਆਗੂ ਰਾਣੀ ਕੌਰ ਨੂੰ ਸਰਧਾ ਦੇ ਫੁੱਲ ਭੇਂਟ ਕਰਨਗੇ।

ਸੜਕ ਤੇ ਪ੍ਰੀਮਿਕਸ ਪਾਉਣ ਦਾ ਕੰਮ ਸੁਰੂ ਕੀਤਾ

ਹਠੂਰ,28,ਅਪ੍ਰੈਲ-(ਕੌਸ਼ਲ ਮੱਲ੍ਹਾ)-ਪਿਛਲੇ ਲੰਮੇ ਸਮੇਂ ਤੋ ਬੁਰੀ ਤਰ੍ਹਾ ਟੱੁਟ ਚੁੱਕੀ ਪਿੰਡ ਕਮਾਲਪੁਰਾ,ਚੀਮਾ,ਭੰਮੀਪੁਰਾ ਕਲਾਂ ਅਤੇ ਦੇਹੜਕਾ ਤੱਕ ਲੰਿਕ ਸੜਕ ਨੂੰ ਪ੍ਰਧਾਨ ਮੰਤਰੀ ਗ੍ਰਾਮ ਯੋਜਨਾ ਤਹਿਤ ਅਠਾਰਾ ਫੁੱਟ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ।ਇਸ ਸੜਕ ਤੇ ਪ੍ਰੀਮਿਕਸ ਪਾਉਣ ਦਾ ਕੰਮ ਅੱਜ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਸਰਪੰਚ ਪ੍ਰਮਿੰਦਰ ਸਿੰਘ ਚੀਮਾ ਨੇ ਸੁਰੂ ਕਰਵਾਇਆ।ਇਸ ਮੌਕੇ ਸਰਪੰਚ ਪਮਿੰਦਰ ਸਿੰਘ ਚੀਮਾ ਨੇ ਕਿਹਾ ਕਿ ਅੱਜ ਤੋ ਲਗਭਗ ਨੌ ਮਹੀਨੇ ਪਹਿਲਾ ਇਸ ਸੜਕ ਨੂੰ ਅਠਾਰਾ ਫੁੱਟ ਚੌੜਾ ਕਰਕੇ ਬਣਾਉਣ ਦਾ ਕੰਮ ਸੁਰੂ ਕੀਤਾ ਗਿਆ ਸੀ।ਪਰ ਇਹ ਸੜਕ ਇਲਾਕੇ ਦੇ ਪਿੰਡਾ ਦਾ ਮੁੱਖ ਮਾਰਗ ਹੋਣ ਕਰਕੇ ਸੜਕ ਤੇ ਪਾਇਆ ਹੋਇਆ ਪੱਥਰ ਰਾਹੀਗੀਰਾ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਸੀ।ਜਿਸ ਨੂੰ ਮੱਦੇ ਨਜਰ ਰੱਖਦਿਆ ਅਸੀ ਸਬੰਧਤ ਮਹਿਕਮੇ ਨੂੰ ਬੇਨਤੀ ਕੀਤੀ ਕਿ ਸੜਕ ਤੇ ਜਲਦੀ ਪ੍ਰੀਮਿਕਸ ਪਾਇਆ ਜਾਵੇ ਜੋ ਅੱਜ ਮਨਜੂਰ ਹੋ ਗਈ ਹੈ।ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਚੀਮਾ ਵੱਲੋ ਸੜਕ ਤੇ ਪ੍ਰੀਮਿਕਸ ਪਾਉਣ ਦੀ ਖੁਸੀ ਵਿਚ ਲੱਡੂ ਵੰਡੇ ਗਏ।ਇਸ ਮੌਕੇ ਉਨ੍ਹਾ ਨਾਲ ਸਾਬਕਾ ਸਰਪੰਚ ਸੁਰਜੀਤ ਸਿੰਘ,ਜਗਵੀਰ ਸਿੰਘ,ਬਲਵਿੰਦਰ ਸਿੰਘ,ਅਜੀਤ ਸਿੰਘ,ਰਣਜੀਤ ਕੌਰ,ਬਲਜੀਤ ਕੌਰ,ਨੰਬੜਦਾਰ ਬਲਵੰਤ ਸਿੰਘ,ਪ੍ਰਧਾਨ ਗੁਰਤੇਜ ਸਿੰਘ,ਪ੍ਰਧਾਨ ਮਲਕੀਤ ਸਿੰਘ,ਜਸਵੰਤ ਸਿੰਘ ਆਦਿ ਹਾਜ਼ਰ ਸਨ।

ਸ੍ਰੀ ਰਾਮ ਕਾਲਜ ਡੱਲਾ ਦੇ ਵਿਿਦਆਰਥੀਆ ਨੇ ਵਿਿਦਅਕ ਟੂਰ ਲਾਇਆ

ਹਠੂਰ,28,ਅਪ੍ਰੈਲ-(ਕੌਸ਼ਲ ਮੱਲ੍ਹਾ)-ਸ੍ਰੀ ਰਾਮ ਕਾਲਜ ਡੱਲਾ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਵਿਿਦਆਰਥੀਆ ਨੇ ਵਿਿਦਅਕ ਟੂਰ ਲਾਇਆ।ਇਸ ਮੌਕੇ ਟੂਰ ਸਬੰਧੀ ਜਾਣਕਾਰੀ ਦਿੰਦਿਆ ਕਾਲਜ ਦੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਇਸ ਟੂਰ ਦੌਰਾਨ ਚੰਡੀਗੜ੍ਹ ਦੇ ਆਸ-ਪਾਸ ਦੇ ਮਸਹੂਰ ਸਥਾਨ ਜਿਵੇ ਰੌਕ ਗਾਰਡਨ,ਸੁਖਨਾ ਝੀਲ,ਛੱਤਬੀੜ ਚਿੜੀਆ ਘਰ ਆਦਿ ਸਥਾਨਾ ਦਾ ਵਿਿਦਆਰਥੀਆ ਨੇ ਅਨੰਦ ਮਾਣਿਆ।ਉਨ੍ਹਾ ਕਿਹਾ ਕਿ ਅਜਿਹੇ ਟੂਰ ਜਿਥੇ ਸਾਡਾ ਮਨੋਰੰਜਨ ਕਰਦੇ ਹਨ ਉਥੇ ਸਾਡੇ ਗਿਆਨ ਵਿਚ ਵੀ ਵਾਧਾ ਹੁੰਦਾ ਹੈ ਇਸ ਕਰਕੇ ਅਜਿਹੇ ਵਿਿਦਅਕ ਟੂਰ ਲਾਉਣੇ ਅੱਜ ਸਮੇਂ ਦੀ ਮੁੱਖ ਲੋੜ ਹੈ।ਇਸ ਮੌਕੇ ਉਨ੍ਹਾ ਸ੍ਰੀ ਰਾਮ ਕਾਲਜ ਡੱਲਾ ਦੀ ਪ੍ਰਬੰਧਕੀ ਕਮੇਟੀ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਸੈਕਟਰੀ ਸੂਬੇਦਾਰ ਦੇਵੀ ਚੰਦ ਸ਼ਰਮਾਂ,ਮਾ:ਅਵਤਾਰ ਸਿੰਘ,ਭਗਵਾਨ ਸਿੰਘ,ਪ੍ਰਭਜੀਤ ਸਿੰਘ ਅੱਚਰਵਾਲ ਅਤੇ ਕਾਲਜ ਦਾ ਸਟਾਫ ਹਾਜ਼ਰ ਸੀ।

ਮੋਗਾ ਦਾ ਜਨ ਔਸ਼ਧੀ ਸਟੋਰ ਹੁਣ ਸਵੇਰੇ 7:30 ਵਜੇ ਤੋਂ ਸ਼ਾਮੀ 7:30 ਵਜੇ ਤੱਕ ਰਹੇਗਾ ਖੁੱਲ੍ਹਾ

ਡਿਪਟੀ ਕਮਿਸ਼ਨਰ ਨੇ ਜਨ ਔਸ਼ਧੀ ਸਟੋਰ ਦੀ “ਪਰਚੇਜ-ਕਮ-ਮੋਨੀਟਰਿੰਗ ਕਮੇਟੀ' ਨਾਲ ਕੀਤੀ ਮੀਟਿੰਗ
ਸਰਕਰੀ ਹਸਪਤਾਲ ਵਿੱਚੋਂ ਇਲਾਜ ਲਈ ਆਉਂਦੇ ਮਰੀਜ਼ਾਂ ਦੀ ਮੰਗ ਅਨੁਸਾਰ ਦਵਾਈਆਂ ਖ੍ਰੀਦਣ ਦੀ ਦਿੱਤੀ ਮਨਜੂਰੀ
ਮੋਗਾ  28 ਅਪਰੈਲ  (ਰਣਜੀਤ ਸਿੱਧਵਾਂ)  :  ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਨ ਔਸ਼ਧੀ ਡਰੱਗ ਸਟੋਰ ਮੋਗਾ ਦੀ “ਪਰਚੇਜ-ਕਮ- ਮੋਨੀਟਰਿੰਗ ਕਮੇਟੀ" ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜੇਸ਼ ਅੱਤਰੀ, ਐਮ.ਡੀ. ਮਨੋਰੋਗ ਡਾ. ਚਰਨਪ੍ਰੀਤ ਸਿੰਘ, ਫਾਰਮਾਸਿਸਟ ਰੁਪੇਸ਼ ਤੋਂ ਇਲਾਵਾ ਇੰਡੀਅਨ ਰੈੱਡ ਕਰਾਸ ਸੋਸਾਇਟੀ ਜਿ਼ਲ੍ਹਾ ਮੋਗਾ ਦੇ ਨੁਮਾਇੰਦੇ ਵੀ ਅਧਿਕਾਰੀ ਹਾਜ਼ਰ ਸਨ। ਇਸ ਮੀਟਿੰਗ ਵਿੱਚ ਜਨ ਔਸ਼ਧੀ ਸਟੋਰ ਮੋਗਾ ਦੀ ਪਰਚੇਜ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਟੋਰ ਲਈ ਦਵਾਈਆਂ ਦੀ ਖ੍ਰੀਦ ਸਬੰਧੀ ਮੰਗ/ਲਿਸਟ ਪੇਸ਼ ਕੀਤੀ। ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਖ੍ਰੀਦ ਕੀਤੀਆਂ ਜਾਣ ਵਾਲੀਆਂ ਇਨ੍ਹਾਂ ਦਵਾਈਆਂ ਦੀ ਲਿਸਟ ਸਿਵਲ ਹਸਪਤਾਲ ਮੋਗਾ ਦੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਲੋੜ ਅਤੇ ਮੰਗ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ, ਤਾਂ ਜੋ ਲੋੜਵੰਦ ਮਰੀਜ਼ ਮਹਿੰਗੀਆਂ ਦਵਾਈਆਂ ਦੀ ਜਗ੍ਹਾ `ਤੇ ਜੈਨੇਰਿਕ ਦਵਾਈਆਂ ਦੀ ਵਰਤੋਂ ਕਰਕੇ ਆਪਣੇ ਪੈਸੇ ਦੀ ਬੱਚਤ ਕਰ ਸਕਣ। ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਇਨ੍ਹਾਂ ਦਵਾਈਆਂ ਨੂੰ ਖ੍ਰੀਦਣ ਦੀ ਇਜ਼ਾਜਤ ਕਮੇਟੀ ਨੂੰ ਦਿੱਤੀ ਅਤੇ ਕਿਹਾ ਕਿ  ਦਵਾਈਆਂ ਦਾ ਸਟਾਕ ਖਤਮ ਹੋਣ ਤੋਂ ਪਹਿਲਾਂ ਹੀ ਢੁਕਵੇਂ ਸਮੇਂ ਅੰਦਰ  ਨਵਾਂ ਸਟਾਕ ਮੰਗਵਾਉਣ ਦਾ ਆਰਡਰ ਦੇ ਦਿੱਤਾ ਜਾਵੇ ਤਾਂ ਜੋ ਗਰੀਬ ਜਨਤਾ ਨੂੰ ਦਵਾਈਆਂ ਖਰੀਦਣ ਸਮੇਂ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਨ ਔਸ਼ਧੀ ਸਟੋਰ ਗਰੀਬ ਜਨਤਾ ਲਈ ਬਹੁਤ ਹੀ ਫਾਇਦੇਮੰਦ ਹਨ ਜਿੱਥੇ ਮਹਿੰਗੀ ਤੋਂ ਮਹਿੰਗੀ ਦਵਾਈ ਵੀ ਸਸਤੇ ਮੁੱਲ ਵਿੱਚ ਖਰੀਦੀ ਜਾ ਸਕਦੀ ਹੈ। ਜੋ ਦਵਾਈ ਆਮ ਮੈਡੀਕਲ ਸਟੋਰ ਵਿੱਚ ਬਹੁਤ ਹੀ ਮਹਿੰਗੇ ਮੁੱਲ `ਤੇ ਮਿਲਦੀ ਹੈ ਉਹ ਜਨ ਔਸ਼ਧੀ ਸਟੋਰ ਤੋਂ ਸਸਤੇ ਮੁੱਲ ਵਿੱਚ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਲਈ ਸਟੋਰ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਹਰ ਸੰਭਵ ਕੋਸਿ਼ਸ਼ ਕੀਤੀ ਜਾਵੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਆਦੇਸ਼ ਜਾਰੀ ਕੀਤੇ ਕਿ ਸਿਵਲ ਹਸਪਤਾਲ ਦੇ ਸਾਰੇ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਲਿਖਣ ਵਾਲੀਆ ਸਾਰੀਆਂ ਦਵਾਈਆਂ ਜੈਨੇਰਿਕ ਲਿਖੀਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਵੱਧ ਤੋ ਵੱਧ ਸਹੂਲਤ ਮਿਲ ਸਕੇ ਅਤੇ ਉਨਾਂ ਦਾ ਇਲਾਜ ਸੁਚੱਜੇ ਢੰਗ ਨਾਲ ਹੋ ਸਕੇ। ਡਿਪਟੀ ਕਮਿਸ਼ਨਰ ਨੇ ਜਨ ਔਸ਼ਧੀ ਸਟੋਰ ਮੋਗਾ ਦਾ ਲਾਹਾ ਵੱਧ ਤੋਂ ਵੱਧ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਦਿਵਾਉਣ ਲਈ ਸਵੇਰੇ 7:30 ਵਜੇ ਤੋਂ ਸ਼ਾਮ 7:30 ਵਜੇ ਤੱਕ ਸਟੋਰ ਨੂੰ ਖੋਲ੍ਹਣ ਦੇ ਆਦੇਸ਼ ਵੀ ਜਾਰੀ ਕੀਤੇ।ਉਨ੍ਹਾਂ ਜਿ਼ਲ੍ਹਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇਸ ਸਟੋਰ ਦੀ ਕਾਰਜਸ਼ੈਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯੋਗਦਾਨ ਦੇਣ ਦਾ ਭਰੋਸਾ ਵੀ ਦਿਵਾਇਆ।

ਐੱਸ.ਐੱਸ.ਪੀ. ਮੋਗਾ ਨੇ ਨਸ਼ਿਆਂ ਅਤੇ ਹੋਰ ਜੁਰਮਾਂ ਖਿਲਾਫ਼ ਕੀਤੀ ਪਿਛਲੇ 24 ਘੰਟਿਆਂ ਦੀ ਕਾਰਵਾਈ ਸਬੰਧੀ ਦਿੱਤੀ ਜਾਣਕਾਰੀ  

ਪੁਲਿਸ ਮੋਗਾ ਵਾਸੀਆਂ ਨੂੰ ਅਮਨ-ਅਮਾਨ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ : ਐੱਸ.ਐੱਸ.ਪੀ.  
ਮੋਗਾ  28 ਅਪ੍ਰੈਲ  (ਰਣਜੀਤ ਸਿੱਧਵਾਂ) ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮੋਗਾ ਪੁਲਿਸ ਨਸ਼ਾ/ਸ਼ਰਾਬ ਤਸਕਰੀ, ਨਾਜਾਇਜ਼ ਮਾਈਨਿੰਗ ਅਤੇ ਹੋਰ ਜੁਰਮਾਂ ਦੀ ਰੋਕਥਾਮ ਲਈ ਯਤਨਸ਼ੀਲ ਹੈ। ਇਨ੍ਹਾਂ ਜੁਰਮਾਂ 'ਤੇ ਰੋਕ ਲਗਾਉਣ ਲਈ ਜ਼ਿਲ੍ਹਾ ਪੁਲਿਸ ਦਿਨ ਰਾਤ ਆਮ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੋਗਾ ਪੁਲਿਸ ਆਮ ਜਨਤਾ ਨੂੰ ਇਨਸਾਫ਼ ਅਤੇ ਅਮਨ ਅਮਾਨ ਦਾ ਮਹੌਲ ਪ੍ਰਦਾਨ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ। ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਪਿਛਲੇ 24 ਘੰਟਿਆਂ ਵਿੱਚ ਮੋਗਾ ਪੁਲਿਸ ਵੱਲੋਂ ਜੁਰਮਾਂ ਵਿਰੁੱਧ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਦਰ ਮੋਗਾ ਵੱਲੋਂ 210 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਮੁਕੱਦਮੇ ਦੇ ਦੋਸ਼ੀ ਦਿਲਬਾਗ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਲੁਹਾਮ ਰੋਡ ਮੁੱਦਕੀ ਉੱਪਰ ਮੁਕੱਦਮਾ ਨੰਬਰ 34/27-04-2022 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮੋਗਾ ਦਰਜ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੋਗਾ ਪੁਲਿਸ ਵੱਲੋ 9 ਬੋਤਲਾਂ ਨਜ਼ਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ ਜਿਸਦੇ ਦੋਸ਼ੀ ਗੁਰਜੀਤ ਸਿੰਘ ਉਰਫ਼ ਗੋਬਿੰਦਾ ਪੁੱਤਰ ਮੰਦਰ ਸਿੰਘ ਵਾਸੀ ਪਿੰਡ ਚੜਿੱਕ ਉੱਪਰ ਐਕਸਾਈਜ਼ ਐਕਟ ਤਹਿਤ ਮੁਕੱਦਮਾ ਨੰਬਰ 83/27-04-2022 ਅ/ਧ 61/1/14 ਥਾਣਾ ਸਿਟੀ ਸਾਊਥ ਮੋਗਾ ਦਰਜ ਕੀਤਾ ਗਿਆ ਹੈ। ਮੋਗਾ ਪੁਲਿਸ ਵੱਲੋ ਇੱਕ ਮੁਕੱਦਮੇ ਵਿੱਚ ਭਗੌੜਾ ਹੋਏ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਅਮਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਡਗਰੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪਲਿਸ ਵੱਲੋਂ ਆਈ.ਪੀ.ਸੀ. ਐਕਟ ਤਹਿਤ ਹਰਮਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਘੱਲ ਕਲਾਂ ਮੋਗਾ ਅਤੇ ਬਿੰਦਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਕੋਰੋਵਾਲਾ ਨੂੰ ਚੋਰੀ ਦੇ ਮੋਬਾਇਲ ਫੋਨਾਂ ਸਮੇਤ ਫੜ੍ਹ ਕੇ ਮੁਕੱਦਮਾ ਦਰਜ ਕੀਤਾ ਹੈ। ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸੇ ਪਾਸੇ, ਅਪਣੇ ਪਿੰਡ ਜਾਂ ਹੋਰ ਕਿਤੇ ਵੀ ਗਲਤ ਅਨਸਰਾਂ, ਨਸ਼ਿਆਂ ਦੀ ਤਸਕਰੀ ਪ੍ਰਤੀ ਖ਼ਬਰ ਪਤਾ ਚਲਦੀ ਹੈ ਤਾਂ ਉਹ ਤੁਰੰਤ ਇਸਦੀ ਸੂਚਨਾ ਨੇੜੇ ਦੇ ਪੁਿਲਸ ਸਟੇਸ਼ਨ ਵਿੱਚ ਦੇਣ। ਮੋਗਾ ਪੁਲਿਸ ਦੋਸ਼ੀਆਂ ਉੱਪਰ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਵੇਗੀ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ, ਵਿਕਾਸ ਦੇ ਕੰਮਾਂ ਦੀ ਕੀਤੀ ਸਮੀਖਿਆ

ਹਰ ਜ਼ਿਲ੍ਹੇ ਨੂੰ ਵਿਕਾਸ, ਸਿੱਖਿਆ ਅਤੇ ਸਿਹਤ ਪੱਖੋਂ ਬਿਹਤਰ ਬਣਾਉਣਾ ਕੇਂਦਰ ਸਰਕਾਰ ਦਾ ਮਕਸਦ
ਫ਼ਿਰੋਜ਼ਪੁਰ  28 ਅਪ੍ਰੈਲ  (ਰਣਜੀਤ ਸਿੱਧਵਾਂ)   :  ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਫਿਰੋਜ਼ਪੁਰ ਵਿੱਚ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਲਈ ਕੇਂਦਰੀ ਹਾਊਸਿੰਗ ਐਂਡ ਅਰਬਨ ਅਫੇਅਰ ਅਤੇ ਪੈਟਰੋਲੀਅਮ ਐਂਡ ਨੈਚੂਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਪਹਿਲਾਂ ਆਂਗਨਵੜੀ ਸੈਂਟਰ ਪਿੰਡ ਸਤੀਏ ਵਾਲਾ ਫਿਰੋਜ਼ਪੁਰ ਵਿਖੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਆਂਗਨਵੜੀ ਸੈਂਟਰ ਨਾਲ ਸਬੰਧਿਤ ਵਿਭਾਗ ਤੋਂ ਜ਼ਿਲ੍ਹੇ ਵਿੱਚ ਆਂਗਨਵੜੀ ਸੈਂਟਰਾਂ ਦੀ ਜਾਣਕਾਰੀ ਲਈ ਅਤੇ ਨਾਲ ਹੀ ਇਹ ਵੀ ਦੇਖਿਆ ਕਿ ਹੁਣ ਤੱਕ ਕਿੰਨੇ ਆਂਗਨਵੜੀ ਸੈਂਟਰ ਮੋਡਰਨਾਈਜੇਸ਼ਨ ਕੀਤੇ ਗਏ ਹਨ ਅਤੇ ਕਿੰਨੇ ਪੈਂਡਿੰਗ ਹਨ। ਇਸ ਦੌਰਾਨ ਉਨ੍ਹਾ ਪੋਸ਼ਨ ਅਭਿਆਨ ਤਹਿਤ ਗਰਭਵਤੀ ਮਹਿਲਾਵਾ ਨੂੰ ਦਿੱਤੀ ਜਾਂਦੀ ਡਾਈਟ ਬਾਰੇ ਵੀ ਜਾਣਕਾਰੀ ਲਈ। ਆਂਗਨਵੜੀ ਸੈਂਟਰਾ ਵਿਖੇ ਉਹ ਉਥੇ ਛੋਟੇ ਬੱਚਿਆਂ ਨਾਲ ਰੁਬਰੂ ਵੀ ਹੋਏ ਅਤੇ ਨਾਲ ਹੀ ਕੁੱਝ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਕੀਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੇਂਦਰੀ ਮੰਤਰੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਵਿਕਾਸ ਦੇ ਕੰਮਾਂ ਲਈ ਦਿੱਤੇ ਗਏ ਫੰਡਾਂ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੈਂਡਿੰਗ ਕੰਮਾ ਨੂੰ ਜਲਦ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੋ ਵੀ ਫੰਡ ਦਿੱਤੇ ਜਾਂਦ ਹਨ ਵਿਕਾਸ ਦੇ ਕੰਮਾਂ ਵਿੱਚ ਉਸ ਦੀ ਸਮੇਂ ਸਿਰ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਨਾਲ ਹੀ ਜ਼ਿਲ੍ਹੇ ਦੀ ਰੈਕਿੰਗ ਬਣਦੀ ਹੈ ਅਤੇ ਜੇਕਰ ਵਿਕਾਸ ਦੇ ਕੰਮਾ ਵਿੱਚ ਦੇਰੀ ਹੁੰਦੀ ਹੈ ਤਾਂ ਜ਼ਿਲ੍ਹੇ ਦੀ ਰੈਕਿੰਗ ਥੱਲੇ ਆ ਜਾਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਸਿੱਖਿਆ, ਸਿਹਤ, ਖੇਤੀਬਾੜੀ ਸਮੇਤ ਹੋਰ ਖੇਤਰਾਂ ਵਿਚ ਹੁਣ ਤੱਕ ਦੀ ਪ੍ਰਫਾਰਮੈਂਸ ਬਾਰੇ ਜਾਣੂੂੰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਪ੍ਰਫਾਰਮੈਂਸ ਵਿੱਚ ਪਹਿਲਾਂ ਨਾਲ ਹੁਣ ਤੱਕ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕੰਮਾਂ ਵਿਚ ਤੇਜੀ ਲਿਆ ਕੇ ਹੋਰ ਵਾਧਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਕੁਝ ਪ੍ਰਾਜੈਕਟ ਜਿਵੇਂ ਕਿ ਸਿਵਲ ਹਸਪਤਾਲ ਦੀ ਰੈਨੇਵੇਸ਼ਨ, ਆਂਗਨਵੜੀ ਸੈਂਟਰਾਂ ਦੀ ਮੋਡਰਾਈਜੇਸ਼ਨ, ਪੀਐਚਸੀ ਸੈਂਟਰ ਅਤੇ ਹੋਰ ਮੈਡੀਕਨ ਅਕਿਊਪਮੈਂਟ ਆਦਿ ਬਾਰੇ ਵੀ ਜਾਣੂੰ ਕਰਵਾਇਆ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਲਈ ਹੋਰ ਫੰਡ ਅਤੇ ਮਸ਼ੀਨਰੀ ਦੀ ਡਿਮਾਂਡ ਰੱਖੀ ਗਈ। ਜਿਸ ਤੇ ਕੇਂਦਰੀ ਮੰਤਰੀ ਵੱਲੋਂ ਜ਼ਿਲ੍ਹੇ ਦੀ ਪ੍ਰਗਤੀ ਲਈ ਐਸਪੀਰੇਸ਼ਨਲ ਪ੍ਰੋਗਰਾਮ ਅਧੀਨ ਹੋਰ ਫੰਡ ਦੇਣ ਦਾ ਵਿਸ਼ਵਾਸ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਸੂਬੇ ਦੇ ਹਰ ਜ਼ਿਲ੍ਹੇ ਨੂੰ ਵਿਕਾਸ, ਸਿੱਖਿਆ ਅਤੇ ਸਿਹਤ ਪੱਖੋਂ ਵਧੀਆ ਬਣਾਉਣਾ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਦੀਆਂ ਹੋਰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਨੂੰ ਦਿੱਤੇ ਜਾਂਦੇ ਲਾਭਾ ਬਾਰੇ ਵੀ ਵਿਚਾਰ ਚਰਚਾ ਕੀਤੀ।

ਮੱਛੀ ਪਾਲਣ ਕਿੱਤੇ ਸਬੰਧੀ ਜਾਗਰੂਕਤਾ ਪ੍ਰੋਗਰਾਮ 9 ਮਈ ਤੋਂ

ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ  :   ਮੱਛੀ ਪਾਲਣ ਅਫ਼ਸਰ
ਬਰਨਾਲਾ  (ਰਣਜੀਤ ਸਿੱਧਵਾਂ)  :  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਦੀ ਅਗਵਾਈ ਹੇਠ ਮੱਛੀ ਪਾਲਣ ਦਫਤਰ ਬਰਨਾਲਾ ਵੱਲੋਂ ਜਿੱਥੇ ਮੱਛੀ ਪਾਲਣ ਕਿੱਤੇ ਦੀ ਟ੍ਰੇਨਿੰਗ ਹਰ ਮਹੀਨੇ ਮੱਛੀ ਪਾਲਣ ਦਫਤਰ ਬਰਨਾਲਾ ਵਿਖੇ ਦਿੱਤੀ ਜਾ ਰਹੀ ਹੈ, ਉਥੇ ਵੱਖ-ਵੱਖ ਤਰਾਂ ਦੀ ਸਬਸਿਡੀ ਵੀ ਦਿੱਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੱਛੀ ਪਾਲਣ ਅਫ਼ਸਰ ਬਰਨਾਲਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ 18 ਤੋਂ 22 ਅਪ੍ਰੈਲ ਤੱਕ ਮੱਛੀ ਪਾਲਣ ਦੀ ਸਿਖਲਾਈ ਦਿੱਤੀ ਗਈ ਹੈੇ। ਮਈ ਮਹੀਨੇ ’ਚ 9 ਤੋਂ 13 ਮਈ ਤੱਕ ਅਤੇ ਜੂਨ ਵਿੱਚ 6 ਤੋਂ 10 ਜੂਨ ਤੱਕ ਸੈਮੀਨਾਰ ਲਗਾ ਕੇ ਚਾਹਵਾਨਾਂ ਨੂੰ ਮੱਛੀ ਪਾਲਣ ਕਿੱਤੇ ਲਈ ਮੁਢਲੀ ਲਾਗਤ, ਸਬਸਿਡੀ ਤੇ ਹੋਰ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਤਲਾਅ ਦੀ ਪੁਟਾਈ ਲਈ ਜ਼ਮੀਨ ਦੀ ਚੋਣ, ਪੰਚਾਇਤੀ ਛੱਪੜਾਂ ’ਚ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਆਦਿ ਬਾਰੇ ਦੱਸਿਆ ਜਾਂਦਾ ਹੈ, ਜਿਸ ਨਾਲ ਕਿਸਾਨ, ਪੰਚਾਇਤ ਆਪਣੀ ਆਮਦਨ ’ਚ ਵਾਧਾ ਤੇ ਬੇਰੋਜ਼ਗਾਰ ਨੌਜਵਾਨ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਮਾਤਸਯ ਸੰਪਦਾ ਯੋਜਨਾ ਤਹਿਤ ਮੱਛੀ ਪਾਲਣ ਦੇ ਕਿੱਤੇ ’ਤੇ ਸਬਸਿਡੀ ਦਿੱਤੀ ਜਾਂਦੀ ਹੈ। ਅਨੁਸੂਚਿਤ ਸ਼੍ਰੇਣੀ ਨਾਲ ਸਬੰਧਿਤ ਵਿਅਕਤੀਆਂ ਅਤੇ ਔਰਤਾਂ ਨੂੰ ਲਾਗਤ ਦੀ 60 ਫੀਸਦੀ ਅਤੇ ਜਨਰਲ ਸ਼੍ਰੇਣੀ ਨੂੰ ਲਾਗਤ ਦੀ 40 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੱਛੀ ਵਿਕਰੇਤਾ ਵਜੋਂ ਕੰਮ ਕਰਦੇ ਵਿਅਕਤੀਆਂ ਨੂੰ ਸਾਈਕਲ ਆਈਸਬਕਸੇ ਸਮੇਤ, ਮੋਟਰਸਾਈਕਲ ਆਈਸਬਕਸੇ ਸਮੇਤ, ਥ੍ਰੀ ਵੀਲਰ ਆਈਸਬਕਸੇ ਸਮੇਤ ਆਦਿ ’ਤੇ ਵੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੱਛਣ ਪਾਲਣ ਨੂੰ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਵਿਭਾਗੀ ਸਿਖਲਾਈ ਪ੍ਰੋਗਰਾਮ ਦਾ ਹਿੱਸਾ ਬਣਿਆ ਜਾਵੇ ਅਤੇ ਵਧੇਰੇ ਜਾਣਕਾਰੀ ਲਈ ਮੱਛੀ ਪਾਲਣ ਦਫ਼ਤਰ, ਕਮਰਾ ਨੰਬਰ 84, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਸੰਪਰਕ ਕੀਤਾ ਜਾਵੇ।

ਯੂਕੇ ਦੇ ਵਾਸੀ ਉੱਘੇ ਖੇਡ ਪ੍ਰਮੋਟਰ ਦਲਜਿੰਦਰ ਸਿੰਘ ਸਮਰਾ ਵੱਲੋਂ ਦੁਨੀਆਂ ਵਿੱਚ ਵਸਣ ਵਾਲੇ ਪੰਜਾਬੀਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ  

ਗਲਾਸਗੋ , 28  ਅਪ੍ਰੈਲ ( ਖਹਿਰਾ ) ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਕੰਢੇ ਤੇ ਵਸੇ ਪਿੰਡ ਗੋਰਸੀਆਂ ਮੱਖਣ  ਦੇ ਜੰਮਪਲ  ਹਾਲ ਵਾਸੀ ਗਲਾਸਗੋ ਸਕਾਟਲੈਂਡ  ਮਾਂ ਖੇਡ ਕਬੱਡੀ ਨੂੰ  ਦਿਲ ਤੋਂ ਪਿਆਰ ਕਰਨ ਵਾਲੀ ਰੂਹ ਸਰਦਾਰ ਦਲਜਿੰਦਰ ਸਿੰਘ ਸਮਰਾ ਨੇ ਆਪਣੀ ਸਖ਼ਤ ਮਿਹਨਤ ਨਾਲ ਆਪਣੇ ਜੀਵਨ ਦਾ ਵੱਡਾ ਹਿੱਸਾ ਕਬੱਡੀ ਅਤੇ ਉੱਭਰਦੇ ਕਲਾਕਾਰਾਂ ਨੂੰ ਪ੍ਰਮੋਟ ਕਰਨ ਵਿਚ ਲਾਇਆ ਹੋਇਆ ਹੈ  । ਸਿੱਖ ਕੌਮ ਦੇ ਇਤਿਹਾਸਕ ਦਿਹਾੜੇ ਖ਼ਾਲਸੇ ਦੇ ਜਨਮ ਦਿਨ ਅਤੇ ਵਿਸਾਖੀ ਉੱਪਰ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦੇ ਸਰਦਾਰ ਦਲਜਿੰਦਰ ਸਿੰਘ ਸਮਰਾ ਨੇ ਦੁਨੀਆਂ  ਵਿੱਚ ਵੱਸਦੇ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਨਾਲ ਹੀ  ਬੇਨਤੀ ਵੀ ਕੀਤੀ ਕਿ ਆਓ ਆਪਣੀ ਮਾਂ ਖੇਡ ਕਬੱਡੀ ਦੇ ਉੱਭਰਦੇ ਖਿਡਾਰੀਆਂ ਦੀ ਬਾਂਹ ਫੜੀਏ ਕਬੱਡੀ ਨੂੰ ਨਸ਼ਾ ਮੁਕਤ ਬਣਾਈਏ ਅਤੇ ਪੰਜਾਬ ਅੰਦਰ ਗ਼ਰੀਬ ਪਰਿਵਾਰਾਂ ਵਿਚ ਜਨਮੇ ਖਿਡਾਰੀਆਂ ਉੱਪਰ ਆਪਣਾ ਦਸਵੰਧ ਲਾ ਕੇ ਉਨ੍ਹਾਂ ਨੂੰ ਦੁਨੀਆਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਮੌਕਾ ਦੇਈਏ । ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਪਿਛਲੇ ਕਈ ਸਾਲਾਂ ਤੋਂ ਸਰਦਾਰ ਦਲਵਿੰਦਰ ਸਿੰਘ ਸਮਰਾ ਲਗਾਤਾਰ ਛੋਟੇ ਬੱਚਿਆਂ ਦੀ ਕਬੱਡੀ ਖੇਡ ਨੂੰ ਪ੍ਰਮੋਟ ਕਰਨ ਲੱਖਾਂ ਰੁਪਏ ਖਰਚ ਕਰ ਰਹੇ ਹਨ ।

ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਾ

 

ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਦਿੱਤੀ ਨਵੀਨਤਮ ਜਾਣਕਾਰੀ

 

ਬਰਨਾਲਾ  17 ਅਪਰੈਲ  (ਰਣਜੀਤ ਸਿੱਧਵਾਂ)   : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ (ਬਰਨਾਲਾ) ਅਤੇ ਆਤਮਾ, ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਕਿਸਾਨ ਮੇਲਾ ਲਾਇਆ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਪੁੱਜੇ। ਇਸ ਮੌਕੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਸੋੋਸੀਏਟ ਡਾਇਰੈਕਟਰ ਕੇਵੀਕੇ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਡਿਪਟੀ ਕਮਿਸ਼ਨਰ, ਮੁੱਖ ਖੇਤੀਬਾੜੀ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਿਸਾਨਾਂ ਤੇ ਕਿਸਾਨ ਮਹਿਲਾਵਾਂ ਦਾ ਸਵਾਗਤ ਕੀਤਾ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਡਾ. ਤੰਵਰ ਨੇ ਦੱਸਿਆ ਕਿ ਕਿ੍ਸ਼ੀ ਵਿਗਿਆਨ ਕੇਂਦਰ ਦੇ ਉਪਰਾਲਿਆਂ ਦਾ ਮੁੱਖ ਮਕਸਦ ਖੇਤੀ ਲਾਗਤ ਘਟਾਉਣਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾ ਕੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਉਨਾਂ ਨੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਬਾਰੇ ਵੀ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵੀਰ ਚੰਦ ਨੇ ਖੇਤੀਬਾੜੀ ਵਿਭਾਗ ਅਤੇ ਆਤਮਾ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਭੌਂ ਰੱਖਿਆ ਅਫਸਰ ਬਰਨਾਲਾ ਡਾ. ਭੁਪਿੰਦਰ ਸਿੰਘ ਨੇ ਤੁਪਕਾ ਸਿੰਜਾਈ ਅਤੇ ਫੁਹਾਰਾ ਸਿੰਜਾਈ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ। ਅਸਿਸਟੈਂਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ. ਜਤਿੰਦਰ ਪਾਲ ਸਿੰਘ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੇਲੇ ਵਿੱਚ ਆਏ ਕਿਸਾਨਾਂ ਨੂੰ ਖੇਤੀ ਮੰਤਰੀ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਸੰਬੋਧਨ ਵੀ ਵਰਚੂਅਲ ਮੋਡ ਰਾਹੀਂ ਵਿਖਾਇਆ ਗਿਆ। ਮੇਲੇ ਵਿੱਚ ਕਿਸਾਨ ਗੋਸ਼ਟੀ ਵੀ ਕਰਵਾਈ ਗਈ, ਜਿਸ ਵਿੱਚ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ, ਫਾਰਮਰ ਸਲਾਹ ਕੇਂਦਰ ਦੇ ਸਾਇੰਸਦਾਨਾਂ ਅਤੇ ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ਦੇ ਮਾਹਿਰਾਂ ਵੱਲੋਂ ਖੇਤੀ, ਪਸ਼ੂ ਪਾਲਣ, ਮੱਛੀ ਪਾਲਣ, ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਢੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਆਦਿ ਬਾਰੇ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਮੇਲੇ ਵਿੱਚ ਸਰਕਾਰੀ ਵਿਭਾਗਾਂ, ਸਵੈ ਸਹਾਇਤਾ ਗਰੁੱਪਾਂ, ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਿਸਾਨ ਮੇਲੇ ਵਿੱਚ ਬਰਨਾਲਾ ਜ਼ਿਲੇ ਦੇ ਅਗਾਂਹਵਧੂ ਕਿਸਾਨ ਅਤੇ ਕਿਸਾਨ ਮਹਿਲਾਵਾਂ ਲਖਵੀਰ ਕੌਰ, ਖੁੱਡੀ ਕਲਾਂ, ਕਮਲਜੀਤ ਕੌਰ, ਭੋਤਣਾ, ਮੇਲਾ ਸਿੰਘ, ਖੁੱਡੀ ਕਲਾਂ, ਗੁਰਨਾਇਬ ਸਿੰਘ, ਦਰਾਜ, ਨਾਇਬ ਸਿੰਘ, ਰਾਏਸਰ, ਜਸਵੀਰ ਸਿੰਘ, ਪੱਖੋ ਕਲਾਂ, ਗੁਰਪ੍ਰੀਤ ਸਿੰਘ, ਵਜੀਦਕੇ ਕਲਾਂ, ਅਤਿੰਦਰਪਾਲ ਸਿੰਘ, ਕੱਟੂ, ਹਰਵਿੰਦਰ ਸਿੰਘ, ਬਡਬਰ, ਅਮਿ੍ਤ ਸਿੰਘ, ਵਾਹਿਗੁਰੂਪੁਰਾ ਨੂੰ ਸਨਮਾਨਿਤ ਕੀਤਾ ਗਿਆ।

ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ  

        ਫ਼ਰੀਦਕੋਟ , 27 ਅਪ੍ਰੈਲ ( ਜਨ ਸ਼ਕਤੀ ਨਿਊਜ਼ ਬਿਊਰੋ)   ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਦੀ ਇੱਕ ਵਿਸ਼ੇਸ਼ ਮਹੀਨਾਵਾਰ ਮੀਟਿੰਗ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਦੇ ਸਹਿਯੋਗ ਨਾਲ ਸਭਾ ਦੇ ਡਾਇਰੈਕਟਰ ਡਾ. ਨਿਰਮਲ ਕੌਸ਼ਿਕ, ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਯੋਗ ਅਗਵਾਈ ਵਿੱਚ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਵਿਖੇ ਆਯੋਜਿਤ ਕੀਤੀ ਗਈ । ਲਗਭਗ ਢਾਈ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਡੇਢ ਦਰਜਨ ਤੋਂ ਵੀ ਵੱਧ ਸਾਹਿਤਕਾਰਾਂ ਨੇ ਸ਼ਮੂਲੀਅਤ ਕੀਤੀ ਜਿਸ ਵਿੱਚ ਸਰਬ-ਸਹਿਮਤੀ ਨਾਲ ਮਤਾ ਪਾ ਕੇ ਸਭਾ ਦਾ ਵਿਸਥਾਰ ਕਰਨ ਅਤੇ ਸਭਾ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਜਰੂਰੀ ਨਿਯਮਾਂ ਦੇ ਨਾਲ ਕਈ ਹੋਰ ਮਹੱਤਵਪੂਰਨ ਫ਼ੈਸਲਿਆਂ ਉੱਤੇ ਵੀ ਵਿਚਾਰ ਚਰਚਾ ਕੀਤੀ ਗਈ । 

 

ਇਸ ਮੀਟਿੰਗ ਦੌਰਾਨ ਸਾਹਿਤਕਾਰ ਹੀਰਾ ਸਿੰਘ ਤੂਤ ਦੀ ਪੁਸਤਕ  ‘ਇੱਕ ਮੁੱਠ ਚੀਰਨੀ ਦੀ’ ਲੋਕ-ਅਰਪਣ ਕੀਤੀ ਗਈ ਅਤੇ ਡਾ. ਨਿਰਮਲ ਕੌਸ਼ਿਕ ਦੀ ਪੁਸਤਕ ‘ਕਾਲੇ ਲਿਖ ਨਾ ਲੇਖ’ ਨੂੰ ਸਭਾ ਮੈਂਬਰਾਂ ਵਿੱਚ ਤਕਸੀਮ ਕੀਤਾ ਗਿਆ । ਇਸ ਮੌਕੇ ਐਡਵੋਕੇਟ ਪ੍ਰਦੀਪ ਸਿੰਘ, ਬਲਵਿੰਦਰ ਸਿੰਘ ਗਰਾਈਂ, ਰਾਜ ਗਿੱਲ ਭਾਣਾ, ਜਤਿੰਦਰ ਪਾਲ ਸਿੰਘ ਟੈਕਨੋ, ਕਸ਼ਮੀਰ ਸਿੰਘ ਮਾਨਾ, ਸਿਕੰਦਰ ਚੰਦਭਾਨ, ਤਾਰਾ ਸਿੰਘ ਕੰਮੇਆਣਾ, ਸੁਖਬੀਰ ਸਿੰਘ ਬਾਬਾ, ਗੁਰਪਿਆਰ ਹਰੀ ਨੌਂ, ਹੈਰੀ ਭੋਲੂਵਾਲਾ, ਮਨਜੀਤ ਸਿੰਘ, ਵਤਨਵੀਰ ਵਤਨ ਆਦਿ ਹਾਜਰ ਸਨ । ਸਭਾ ਵਿੱਚ ਨਵੇਂ ਸ਼ਾਮਿਲ ਹੋਏ ਸਾਹਿਤਕਾਰਾਂ ਨੇ ਮੌਕੇ ‘ਤੇ ਸਭਾ ਦੇ ਮੈਂਬਰਸ਼ਿਪ ਫ਼ਾਰਮ ਵੀ ਭਰੇ ਅਤੇ ਆਗਾਮੀ ਗਤੀਵਿਧੀਆਂ ਲਈ ਸਹਿਯੋਗ ਰਾਸ਼ੀ ਵੀ ਭੇਂਟ ਕੀਤੀ । ਇਸ ਤੋਂ ਇਲਾਵਾ ਸਾਂਝੇ ਕਾਵਿ-ਸੰਗ੍ਰਹਿ ‘ਕਲਮਾਂ ਦੇ ਰੰਗ’ ਨੂੰ ਲੋਕ-ਅਰਪਣ ਕਰਨ ਲਈ ਕੀਤੇ ਜਾਣ ਵਾਲੇ ਆਗਾਮੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੀਟਿੰਗ ਵਿੱਚ ਸਾਹਿਤਕਾਰ ਜੱਗਾ ਰੱਤੇਵਾਲਾ (ਪੰਜਾਬੀ ਸਾਹਿਤ ਸਭਾ, ਸ੍ਰੀ ਮੁਕਤਸਰ ਸਾਹਿਬ)  ਦੀ ਬੇਵਕਤੀ ਮੌਤ ‘ਤੇ ਸਭਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।              

 

ਸਭਾ ਦੇ ਡਾਇਰੈਕਟਰ ਡਾ. ਨਿਰਮਲ ਕੌਸ਼ਿਕ ਨੇ ਦੱਸਿਆ ਕਿ ਕਲਮਾਂ ਦੇ ਰੰਗ, ਸਾਹਿਤ ਸਭਾ, ਫ਼ਰੀਦਕੋਟ ਦਾ ਇੱਕੋ ਇੱਕ ਉਦੇਸ਼ ਮਾਂ-ਬੋਲੀ ਦੀ ਸੇਵਾ ਕਰਨਾ ਅਤੇ ਮਾਂ-ਬੋਲੀ ਨੂੰ ਸਮਰਪਿਤ ਸਾਹਿਤਕਾਰਾਂ ਦਾ ਸਨਮਾਨ ਕਰਨਾ ਹੈ । ਸਭਾ ਵੱਲੋਂ ਕੋਈ ਵੀ ਸਾਹਿਤਕਾਰ ਆਪਣੀ ਲਿਖੀ ਪੁਸਤਕ ਨੂੰ ਲੋਕ-ਅਰਪਣ ਕਰਵਾ ਸਕਦਾ ਹੈ । ਜੇਕਰ ਕੋਈ ਸਾਹਿਤਕਾਰ ਸਭਾ ਦਾ ਮੈਂਬਰ ਬਣਨਾ ਚਾਹੁੰਦਾ ਹੈ ਜਾਂ ਜੇਕਰ ਕੋਈ ਸਭਾ ਦੇ ਹੋਣ ਵਾਲੇ ਸਮਾਗਮਾਂ ਨੂੰ ਸਪਾਂਸਰ ਕਰਨਾ ਚਾਹੁੰਦਾ ਹੈ ਤਾਂ ਉਹ ਸਭਾ ਦੇ ਅਹੁਦੇਦਾਰਾਂ ਨਾਲ ਸੰਪਰਕ ਕਰ ਸਕਦਾ ਹੈ ।

 ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਦੇ ਚੇਅਰਮੈਨ ਪ੍ਰੋ.ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਨੇ ਪ੍ਰੈਸ ਨੂੰ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਪੇਸ਼ ਕੀਤੇ ਗਏ ਮਤਿਆਂ ਨੂੰ ਸਰਬ-ਸਹਿਮਤੀ ਨਾਲ ਪ੍ਰਵਾਨ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਸਭਾ ਦੀ ਹਰੇਕ ਚੌਥੇ ਐਤਵਾਰ ਮਾਸਿਕ ਇਕੱਤਰਤਾ ਕੀਤੀ ਜਾਂਦੀ ਹੈ । ਹਰ ਮਹੀਨੇ ਸਭਾ ਵੱਲੋਂ ਸਭਾ ਵਿੱਚ ਸ਼ਾਮਿਲ ਇੱਕ ਸਾਹਿਤਕਾਰ ਨੂੰ  ਸਨਮਾਨਿਤ ਕੀਤਾ ਜਾਵੇਗਾ । ਹਰ ਸਾਲ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਇਮਾਨਦਾਰੀ, ਸਾਹਿਤ, ਸਮਾਜ ਸੇਵਾ ਜਾਂ ਅਧਿਆਪਨ ਖੇਤਰ ਲਈ ਐਵਾਰਡ ਦਿੱਤਾ ਜਾਵੇਗਾ ਅਤੇ ਸਾਲ ਵਿੱਚ ਦੋ ਸਾਹਿਤਕਾਰਾਂ ਦੇ ਰੂ-ਬ-ਰੂ ਪ੍ਰੋਗਰਾਮ ਵੀ ਕਰਵਾਏ ਜਾਣਗੇ । ਸਭਾ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਾਂ-ਬੋਲੀ ਪੰਜਾਬੀ ਪ੍ਰਤੀ ਜਾਗਰੂਕ ਕਰਨ ਲਈ  ਲੇਖ, ਕਹਾਣੀ ਤੇ ਕਵਿਤਾ, ਭਾਸ਼ਣ ਮੁਕਾਬਲੇ ਆਦਿ ਕਰਵਾਏ ਜਾਣਗੇ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ।

 

                ਇੱਥੇ ਇਹ ਜਿਕਰਯੋਗ ਹੈ ਕਿ ਸਭਾ ਵੱਲੋਂ ਐਲਾਨ ਕੀਤਾ ਗਿਆ ਕਿ ਮਿਤੀ 08 ਮਈ 2022 (ਐਤਵਾਰ) ਨੂੰ ਫ਼ਰੀਦਕੋਟ ਵਿਖੇ ਸਭਾ ਦੇ ਸਹਿਯੋਗ ਨਾਲ ਇੱਕ ਸਾਂਝਾ ਕਾਵਿ-ਸੰਗ੍ਰਹਿ ‘ਕਲਮਾਂ ਦੇ ਰੰਗ’ ਲੋਕ-ਅਰਪਣ ਕੀਤਾ ਜਾ ਰਿਹਾ ਹੈ, ਜਿਸਦੇ ਮੁੱਖ-ਸੰਪਾਦਕ ਪ੍ਰੋ.ਬੀਰ ਇੰਦਰ ਸਰਾਂ ਹਨ। ਇਸ ਕਾਵਿ-ਸੰਗ੍ਰਹਿ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਸਥਾਪਿਤ ਅਤੇ ਉੱਭਰਦੇ ਕਵੀ ਸਾਹਿਬਾਨ ਸ਼ਾਮਿਲ ਹਨ ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਨੇ ਦਾਰਾਪੁਰ ਪਹੁੰਚ ਕੇ ਕੀਤੀ ਸ਼ਿਕਾਇਤ ਦੀ ਸੁਣਵਾਈ

--ਡੀ.ਐਸ.ਪੀ. ਸਿਟੀ ਨੂੰ ਸ਼ਿਕਾਇਤ ਦੇ ਤੱਥਾਂ ਦੀ ਪੜਤਾਲ ਕਰਕੇ ਹਫ਼ਤੇ ਵਿੱਚ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਹਦਾਇਤ ਜਾਰੀ

 

--ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀ ਮਾਣਹਾਨੀ ਬਰਦਾਸ਼ਤ ਨਹੀਂ ਹੋਵੇਗੀ  - ਮਿਸ ਪਰਮਿਲਾ

ਮੋਗਾ  27 ਅਪ੍ਰੈਲ  (ਰਣਜੀਤ ਸਿੱਧਵਾਂ)   :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਮਾਣਹਾਨੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਕੇਸਾਂ ਵਿੱਚ ਦੋਸ਼ੀ 'ਤੇ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਮਿਸ ਪਰਮਿਲਾ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਦਾਰਾਪੁਰ ਵਿਖੇ ਕੀਤਾ। ਉਹ ਅੱਜ ਇੱਥੇ ਇਸੇ ਪਿੰਡ ਦੇ ਸਰਪੰਚ ਜਰਨੈਲ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਧਰਮਪਾਲ ਸਿੰਘ ਐਡਵੋਕੇਟ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਡੀ.ਐਸ.ਪੀ. ਸਿਟੀ ਜਸ਼ਨਦੀਪ ਸਿੰਘ, ਪਿੰਡ ਦਾ ਸਰਪੰਚ ਜਰਨੈਲ ਸਿੰਘ (ਪੀੜਤ), ਪਿੰਡ ਦੇ ਮੋਹਤਬਰ ਵਿਅਕਤੀ ਅਤੇ ਹੋਰ ਵੀ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ।

ਦਾਰਾਪੁਰ ਪਿੰਡ ਦੇ ਸਰਪੰਚ ਜਰਨੈਲ ਸਿੰਘ ਨੇ ਹਰਜੀਤ ਸਿੰਘ ਵਾਸੀ ਪਿੰਡ ਦਾਰਾਪੁਰ ਉੱਪਰ ਦੋਸ਼ ਲਗਾਇਆ ਹੈ ਕਿ ਉਸਨੇ ਸ਼ਰਾਬ ਦੇ ਨਸ਼ੇ ਵਿੱਚ ਉਸਦੇ ਘਰ ਵੜ ਕੇ ਉਸਨੂੰ ਗਾਲੀ ਗਲੋਚ ਅਤੇ ਜਾਤੀ ਪ੍ਰਤੀ ਅਪਸ਼ਬਦ ਬੋਲੇ ਹਨ, ਜਿਸ ਦੇ ਸਬੂਤ ਵਜੋਂ ਉਸ ਕੋਲ ਵੀਡੀਓ ਵੀ ਮੌਜੂਦ ਹੈ। ਸਰਪੰਚ ਨੇ ਦੋਸ਼ੀ ਉੱਪਰ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਮਿਸ ਪਰਮਿਲਾ ਪਾਸ ਰੱਖੀ।

ਮਿਸ ਪਰਮਿਲਾ ਨੇ ਸ਼ਿਕਾਇਤ ਬਾਰੇ ਜਾਣਕਾਰੀ ਹਾਸਲ ਕਰਕੇ, ਡੀ.ਐਸ.ਪੀ. ਸਿਟੀ ਜ਼ਸ਼ਨਦੀਪ ਸਿੰਘ ਨੂੰ ਸਰਪੰਚ ਦੀ ਸ਼ਿਕਾਇਤ ਨਾਲ ਸਬੰਧਤ ਤੱਥਾਂ ਦੀ ਪੜਤਾਲ ਕਰਕੇ ਇੱਕ ਹਫ਼ਤੇ ਦੇ ਵਿੱਚ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਭੇਜਣ ਦੀ ਹਦਾਇਤ ਜਾਰੀ ਕੀਤੀ।

ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕਰਨ ਲਈ ਸਮੂਹ ਵਿਭਾਗਾਂ ਦੀ ਮੀਟਿੰਗ ਹੋਈ

ਮੋਗਾ 27 ਅਪ੍ਰੈਲ  (ਰਣਜੀਤ ਸਿੱਧਵਾਂ)  : ਸ੍ਰ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਦੀ ਪ੍ਰਧਾਨਗੀ ਹੇਠ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕਰਨ ਸਬੰਧੀ ਮੀਟਿੰਗ ਹੋਈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰ ਹਰਚਰਨ ਸਿੰਘ, ਕਾਰਜਕਾਰੀ ਇੰਜੀਨੀਅਰ ਕਮ ਜ਼ਿਲ੍ਹਾ  ਮਾਈਨਿੰਗ ਅਫ਼ਸਰ, ਡੀ.ਡੀ.ਪੀ.ਓ, ਡਿਪਟੀ ਪ੍ਰੋਜੈਕਟ ਡਾਇਰੈਕਟਰ ਖੇਤੀਬਾੜੀ ਵਿਭਾਗ, ਐਸ.ਡੀ.ਈ, ਪੀ.ਡਬਲਯੂ.ਡੀ (ਬੀ ਐਂਡ ਆਰ), ਰੇਂਜ ਫਾਰੈਸਟ ਅਫਸਰ ਜੰਗਲਾਤ ਵਿਭਾਗ, ਅਸਿਸਟੈਂਟ ਇਨਵਾਇਰਮੈਨਟ ਇੰਜੀਨੀਅਰ ਪੀਪੀਸੀਬੀ ਅਤੇ ਮਾਈਨਿੰਗ ਅਫਸਰ ਸਮੇਤ ਹੋਰ ਕਈ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਸ਼੍ਰੀਮਤੀ ਰਮਣੀਕ ਕੌਰ ਮਾਈਨਿੰਗ ਅਫ਼ਸਰ ਵਲੋਂ ਡਿਸਟ੍ਰਿਕਟ ਸਰਵੇ ਰਿਪੋਰਟ ਸਬੰਧੀ ਸਬੰਧਿਤ ਵਿਭਾਗਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਦਸਿਆ ਗਿਆ ਕਿ ਮਨਿਸਟਰੀ ਆਫ਼ ਇਨਵਾਇਰਮੈਂਟ, ਫੌਰੇਸਟ ਅਤੇ ਕਲਾਈਮੇਂਟ ਚੇਂਜ, ਭਾਰਤ ਸਰਕਾਰ ਵਲੋਂ ਜਾਰੀ ਸਸਟੇਨਏਬਲ ਸੈਂਡ ਮਾਈਨਿੰਗ ਮੈਨੇਜਮੇਂਟ ਗਾਈਡਲਾਈਨਜ਼ 2016 ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕੀਤੀ ਜਾਣੀ ਹੈ, ਜੋ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵਲੋਂ ਕੀਤੇ ਹੁਕਮਾਂ ਅਨੁਸਾਰ ਉਪ-ਮੰਡਲ ਮੈਜਿਸਟਰੇਟ, ਸਿੰਚਾਈ ਵਿਭਾਗ ਦੇ ਅਧਿਕਾਰੀ, ਪੀਪੀਸੀਬੀ, ਜੰਗਲਾਤ ਅਤੇ ਮਾਈਨਿੰਗ ਵਿਭਾਗ ਦੀ ਸ਼ਮੂਲੀਅਤ ਵਾਲੀ ਉਪ ਮੰਡਲ ਕਮੇਟੀ ਦੁਆਰਾ ਤਿਆਰ ਕੀਤਾ ਜਾਣਾ ਹੈ। ਇਸ ਉਪਰੰਤ ਇਹ ਡਿਸਟ੍ਰਿਕਟ ਸਰਵੇ ਰਿਪੋਰਟ ਦਾ ਡਰਾਫਟ ਡਿਪਟੀ ਕਮਿਸ਼ਨਰ ਵਲੋਂ ਮੁਲਾਂਕਣ ਅਤੇ ਪ੍ਰਵਾਨਗੀ ਲਈ ਉਪਰ ਭੇਜਿਆ ਜਾਵੇਗਾ। ਮਾਈਨਿੰਗ ਅਫ਼ਸਰ ਵਲੋਂ ਦਸਿਆ ਗਿਆ ਕਿ ਉਕਤ ਅਨੁਸਾਰ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਤੋਂ ਸੂਚਨਾ ਲਈ ਜਾਣੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਨੋ ਮਾਈਨਿੰਗ ਜ਼ੋਨ ਵੀ ਸਥਾਪਿਤ ਕੀਤੇ ਜਾਣੇ ਹਨ ਜਿਸ ਲਈ ਸੂਚਨਾ ਇਕੱਠੀ ਕੀਤੀ ਜਾ ਰਹੀ ਹੈ। ਜਿਸ ਤੇ ਡਿਪਟੀ ਕਮਿਸ਼ਨਰ ਵਲੋਂ ਹੁਕਮ ਕੀਤੇ ਗਏ ਕਿ ਮਾਈਨਿੰਗ ਅਫਸਰ ਵਲੋਂ ਮੰਗੀ ਗਈ ਸੂਚਨਾ ਜਲਦ ਮੁਹਈਆ ਕਰਵਾਈ ਜਾਵੇ । ਇਸ ਤੋਂ ਇਲਾਵਾ ਉਨ੍ਹਾਂ ਡਿਸਟ੍ਰਿਕਟ ਸਰਵੇ ਰਿਪੋਰਟ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਬਾਰੇ ਕਿਹਾ ਗਿਆ।

ਔਰਤਾਂ ਨੂੰ 01 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਸਕੀਮ ਜਲਦੀ ਹੋਵੇਗੀ ਲਾਗੂ  : ਡਾ. ਬਲਜੀਤ ਕੌਰ

ਲਿੰਗ ਅਨੁਪਾਤ ਵਿੱਚ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ : ਲਖਵੀਰ ਸਿੰਘ ਰਾਏ

 

ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ ਉੱਤੇ ਜ਼ਿਲ੍ਹਾ ਪੱਧਰੀ ਸਮਾਗਮ

 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

 

ਫ਼ਤਹਿਗੜ੍ਹ ਸਾਹਿਬ, 27 ਅਪਰੈਲ (ਰਣਜੀਤ ਸਿੱਧਵਾਂ)  :  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ ਉੱਤੇ ਬਾਬਾ ਬੰਦਾ ਸਿੰਘ ਬਹਾਦਰ  ਇੰਜਨੀਅਰਿੰਗ ਕਾਲਜ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਇਸ ਮੌਕੇ ਉਹਨਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਬਿਹਤਰੀ ਲਈ ਹਰ ਸੰਭਵ ਉਪਰਲਾ ਕੀਤਾ ਜਾ ਰਿਹਾ ਹੈ ਤੇ ਕੀਤੇ ਵਾਅਦੇ ਮੁਤਾਬਕ ਸੂਬੇ ਦੀ ਹਰ ਔਰਤ ਨੂੰ 01 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਸਕੀਮ ਬਹੁਤ ਜਲਦ ਲਾਗੂ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਣੇਪੇ ਸਬੰਧੀ ਤੇ ਹੋਰ ਡਾਕਟਰਾਂ ਦੀ ਪਿਛਲੇ ਲੰਮੇ ਸਮੇਂ ਤੋਂ ਘਾਟ ਰਹੀ ਹੈ, ਪੰਜਾਬ ਸਰਕਾਰ ਵਲੋਂ ਉਹ ਪੂਰੀ ਕੀਤੀ ਜਾਵੇਗੀ ਤੇ ਮੌਜੂਦਾ ਡਾਕਟਰਾਂ ਦੀ ਢੁਕਵੀਂ ਵੰਡ ਕਰ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਭ ਤੋਂ ਪਹਿਲਾਂ ਬੁਨਿਆਦੀ ਸਿਹਤ ਸਹੂਲਤਾਂ ਸਾਰੇ ਹਸਪਤਾਲਾਂ ਵਿੱਚ ਮਿਲ ਜਾਣ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਪ੍ਰੋਗਰਾਮ ਦੀ ਸਫਲਤਾ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਅਸੀਂ ਅੱਜ ਵੀ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਲੋਗਨ ਤਹਿਤ ਕੰਮ ਕਰ ਰਹੇ ਹਾਂ ਤਾਂ ਇਸ ਦਾ ਮਤਲਬ ਹੈ ਕਿ ਧੀਆਂ ਅੱਜ ਵੀ ਸੁਰੱਖਿਅਤ ਨਹੀਂ ਹਨ। ਉਹਨਾਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਨੇ ਔਰਤ ਦੇ ਹੱਕ ਦੀ ਗੱਲ ਕੀਤੀ ਤੇ ਔਰਤ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਦੇਸ਼ ਦੀ ਵੰਡ ਵੇਲੇ ਔਰਤਾਂ ਦੀ ਦੁਰਦਸ਼ਾ ਹੋਈ ਤਾਂ ਅੰਮ੍ਰਿਤਾ ਪ੍ਰੀਤਮ ਨੇ "ਅੱਜ ਆਖਾਂ ਵਾਰਿਸ ਸ਼ਾਹ ਨੂੰ" ਸਤਰਾਂ ਲਿਖੀਆਂ ਸਨ। ਉਹਨਾਂ ਕਿਹਾ ਕਿ ਆਧੁਨਿਕ ਮਸ਼ੀਨਾਂ, ਜਿਨ੍ਹਾਂ ਨਾਲ ਸ਼ਾਇਦ ਸਮਾਜ ਤਰੱਕੀ ਕਰਦਾ, ਸਮਾਜ ਵਿਚ ਸੋਚ ਠੀਕ ਨਾ ਹੋਣ ਕਰ ਕਿ ਉਹ ਵੀ ਔਰਤਾਂ ਦੇ ਵਿਰੋਧੀ ਹੋ ਗਈਆਂ। ਜਿਹੜੀਆਂ ਮਸ਼ੀਨਾਂ ਨੇ ਸਾਡੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਸੀ, ਉਲਟ ਉਹ ਸਮਾਜ ਦਾ ਨੁਕਸਾਨ ਕਰਨ ਲੱਗ ਪਈਆਂ। ਇੱਕ ਪਾਸੇ ਮਾਈ ਭਾਗੋ ਵਰਗੀਆਂ ਔਰਤਾਂ ਤੇ ਦੂਜੇ ਪਾਸੇ ਅੱਜ ਦੇ ਸਮੇਂ ਵਿੱਚ ਔਰਤਾਂ ਦੀ ਦੁਰਦਸ਼ਾ ਤੇ ਲਿੰਗ ਅਨੁਪਾਤ ਵਿੱਚ ਗਿਰਾਵਟ। ਪੜ੍ਹੇ ਲਿਖੇ ਲੋਕ ਵੀ ਇਸ ਕੰਮ ਵਿੱਚ ਲੱਗ ਪਏ ਤੇ ਕੁਝ ਡਾਕਟਰ ਵੀ ਪੈਸਾ ਕਮਾਉਣ ਲਈ ਅਜਿਹਾ ਕਰਨ ਲੱਗ ਪਏ।

ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਖੁਸ਼ੀ ਪ੍ਰਗਟ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਅਹਿਮ ਅਹੁਦਿਆਂ ਉੱਤੇ ਮਹਿਲਾ ਅਧਿਕਾਰੀ ਵਿਰਾਜਮਾਨ ਹਨ। ਉਹਨਾਂ ਨੇ ਆਂਗਣਵਾੜੀ ਵਰਕਰਾਂ ਨੂੰ ਸੁਨੇਹਾ ਦਿੱਤਾ ਕਿ ਸਮਾਜ ਦੀ ਤਰੱਕੀ ਵਿੱਚ ਆਂਗਣਵਾੜੀ ਤੇ ਆਸ਼ਾ ਵਰਕਰਾਂ ਦਾ ਅਹਿਮ ਰੋਲ ਹੈ। ਇਸ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਘਟ ਹੈ, ਇਸ ਲਈ ਬਹੁਤ ਕੰਮ ਕਰਨ ਦੀ ਲੋੜ ਹੈ। ਸਮਾਜ ਦੀ ਸੋਚ ਬਦਲਣ ਦੀ ਲੋੜ ਹੈ।  

ਉਹਨਾਂ ਨੇ ਆਂਗਣਵਾੜੀ ਵਰਕਰਾਂ ਤੋ ਵਾਅਦਾ ਵੀ ਲਿਆ ਕੇ ਉਹ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਮਿਸਾਲ ਬਣੀਆਂ ਔਰਤਾਂ ਦੀਆਂ ਜੀਵਨੀਆਂ ਘਰ-ਘਰ ਪੁੱਜਦੀਆਂ ਕੀਤੀਆਂ ਜਾਣ। ਦੂਜੇ ਪਾਸੇ ਕਾਨੂੰਨ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਉਹ ਸਿਹਤ ਵਿਭਾਗ ਨਾਲ ਵੀ ਗੱਲ ਕਰਨਗੇ ਕੇ ਕਾਨੂੰਨ ਵਿਚ ਕਿਤੇ ਕੰਮੀਆਂ ਹਨ, ਤਾਂ ਕਾਨੂੰਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜਿਹੜੇ ਲੋਕ ਭਰੂਣ ਹੱਤਿਆ ਵਰਗਾ ਗੁਨਾਹ ਕਰ ਰਹੇ ਹਨ, ਉਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਲਖਵੀਰ ਸਿੰਘ ਰਾਏ ਨੇ ਕਿਹਾ ਕਿ ਉਹਨਾਂ ਨੇ ਇਕ ਵਾਰ ਇਕ ਕਵੀਸ਼ਰੀ ਸੁਣੀ ਸੀ, ਉਸ ਵਿੱਚ ਇਤਿਹਾਸ ਦੀ ਇੱਕ ਗੱਲ ਸਾਂਝੀ ਕੀਤੀ ਗਈ ਸੀ ਕਿ ਪੁਰਾਣੇ ਸਮੇਂ ਵਿਚ ਘੜ੍ਹੇ ਵਿੱਚ ਪਾ ਕੇ ਧੀਆਂ ਨੂੰ ਦਬ ਦਿੱਤਾ ਜਾਂਦਾ ਸੀ। ਇਸੇ ਤਰ੍ਹਾਂ ਇਕ ਪਰਿਵਾਰ ਨੇ ਇਕ ਧੀ ਨਾਲ ਅਜਿਹਾ ਹੀ ਕੀਤਾ ਪਰ ਇਕ ਮਹਾਤਮਾ ਦੇ ਕਹਿਣ ਉੱਤੇ ਉਸ ਧੀ ਨੂੰ ਬਾਹਰ ਕੱਢਿਆ ਗਿਆ।  ਉਹ ਧੀ ਸੀ ਰਾਜ ਕੌਰ, ਜਿਸ ਨੇ ਅੱਗੇ ਜਾ ਕੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਜਨਮ ਦਿੱਤਾ। ਇਸ ਲਈ ਧੀਆਂ ਨੂੰ ਬਚਾਇਆ ਜਾਵੇ ਤੇ ਉਹਨਾਂ ਨੂੰ ਸਿੱਖਿਅਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਹਨਾਂ ਕਿਹਾ ਕਿ ਅੱਜ ਧੀਆਂ ਕਿਸੇ ਵੀ ਗੱਲੋਂ ਘੱਟ ਨਹੀਂ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਕਰੀਬਨ ਸਾਰੇ ਵੱਡੇ ਅਹੁਦੇ ਮਹਿਲਾ ਅਫ਼ਸਰਾਂ ਕੋਲ ਹੀ ਹਨ। ਉਹਨਾਂ ਕਿਹਾ ਕਿ ਲਿੰਗ ਅਨੁਪਾਤ ਘਟ ਹੋਣਾ ਦਾ ਸਿਰਫ ਭਰੂਣ ਹੱਤਿਆ ਹੀ ਇੱਕ ਕਾਰਨ ਨਹੀਂ ਹੈ, ਸਗੋਂ ਇੱਕ ਔਲਾਦ ਤੱਕ ਮਹਿਦੂਦ ਹੋਣਾ ਵੀ ਇਸ ਲਈ ਜ਼ਿੰਮੇਵਾਰ ਹੈ। ਲਿੰਗ ਅਨੁਪਾਤ ਵਿੱਚ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਹਲਕਾ ਬਸੀ ਪਠਾਣਾਂ ਤੋਂ ਵਿਧਾਇਕ 

ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਤੋਂ ਅਜਿਹੇ ਪ੍ਰੋਗਰਾਮ ਹੁੰਦੇ ਰਹੇ ਹਨ ਤੇ ਉਹ ਖੁਦ ਅਜਿਹੇ ਪ੍ਰੋਗਰਾਮਾਂ ਵਿੱਚ  ਹਿੱਸਾ ਲੈਂਦੇ ਰਹੇ ਹਨ। ਸਮਾਜ ਵਿੱਚ ਜਿਹੜੇ ਲੋਕ ਔਰਤਾਂ ਤੇ ਧੀਆਂ ਉੱਤੇ ਅਤਿਆਚਾਰ ਕਰਦੇ ਹਨ, ਉਹਨਾਂ ਦੀ ਪਛਾਣ ਹੋਣੀ ਲਾਜ਼ਮੀ ਹੈ। ਇਸ ਲਈ ਕੋਈ ਔਰਤ ਜਾਂ ਧੀ ਚੁੱਪ ਨਾ ਰਹੇ। ਉਹਨਾਂ ਵਾਅਦਾ ਕੀਤਾ ਕੇ ਅਜਿਹਾ ਅਪਰਾਧ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਲੋੜ ਹੈ ਇਹਨਾਂ ਅਲਾਮਤਾਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇ। ਲਿੰਗ ਅਨੁਪਾਤ ਵਰਗੇ ਗੋਰਖ ਧੰਦਿਆਂ ਨੂੰ ਪੱਕੇ ਤੌਰ ਉੱਤੇ ਬੰਦ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਲਿੰਗ ਅਨੁਪਾਤ ਸੁਧਾਰਨ ਲਈ ਨਿੱਠ ਕੇ ਕੰਮ ਕੀਤਾ ਜਾਵੇਗਾ। ਉਹਨਾਂ ਹਲਕੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਤੁਹਾਨੂੰ ਲਗਦਾ ਹੈ ਕਿ ਸੁਣਵਾਈ ਨਹੀਂ ਹੋ ਰਹੀ ਤਾਂ ਉਹਨਾਂ ਦੀ ਮਦਦ ਲਈ ਉਹ ਖੁਦ ਹਾਜ਼ਰ ਹਨ। ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਇਸ ਕਾਰਜ ਵਿੱਚ ਸਾਥ ਦੇਣ। ਹਲਕਾ ਅਮਲੋਹ ਦੇ ਵਿਧਾਇਕ 

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 

ਜਦੋਂ ਕੈਬਨਿਟ ਦੀ ਲਿਸਟ ਆਈ ਸੀ ਤਾਂ ਡਾ. ਬਲਜੀਤ ਕੌਰ ਦਾ ਨਾਮ ਪੜ੍ਹ ਕੇ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਸੀ। ਇਹਨਾਂ ਨੇ ਬਹੁਤ ਨਾਮ ਖੱਟਿਆ ਹੈ, ਲੋਕ ਸੇਵਾ ਕਰ ਕੇ। ਵਿਧਾਇਕ ਨੇ ਕਿਹਾ ਕਿ ਜਿਹੜੇ ਬੰਦੇ ਲਿੰਗ ਜਾਂਚ ਨਾਲ ਸਬੰਧਿਤ ਹਨ, ਉਹਨਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਕਾਨੂੰਨ ਸ਼ਖਤ ਹੋਣੇ ਚਾਹੀਦੇ ਹਨ। ਮਜ਼ਬੂਤ ਕਾਨੂੰਨ ਦਾ ਖਰੜ ਤਿਆਰ ਕਰਨ ਵਿੱਚ ਜ਼ਿਲ੍ਹੇ ਦੇ ਤਿੰਨੇ ਵਿਧਾਇਕ ਸਹਿਯੋਗ ਦੇਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਨਵਾਂ ਦੌਰ ਆਇਆ ਹੈ ਤੇ ਸਲੋਗਨ ਵੀ ਨਵੇ ਹੋਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਮੁੱਖ ਮਹਿਮਾਨ ਦਾ ਰਸਮੀ ਤੌਰ ਉੱਤੇ ਸਵਾਗਤ ਕੀਤਾ ਤੇ ਕਿਹਾ ਕਿ ਲਿੰਗ ਅਨੁਪਾਤ ਦੀ ਬੇਹਤਰੀ ਲਈ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ।

ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਔਰਤਾਂ ਸਬੰਧੀ ਕਾਨੂੰਨਾਂ ਤੇ ਅਪਰਾਧਾਂ ਬਾਰੇ ਪ੍ਰੇਜ਼ਨਟੇਸ਼ਨ ਵੀ ਦਿੱਤੀ। ਇਸ ਮੌਕੇ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ. ਏ.ਪੀ.ਐਸ. ਸੰਧੂ  ਵੀ ਉਚੇਚੇ ਤੌਰ ਉੱਤੇ ਹਾਜ਼ਰ ਸਨ। ਇਸ ਮੌਕੇ ਤਿੰਨ ਪਿੰਡਾਂ, ਜਿਨ੍ਹਾਂ ਦਾ ਲਿੰਗ ਅਨੁਪਾਤ ਪਿਛਲੇ 06 ਸਾਲਾਂ ਵਿੱਚ ਵਧੀਆ ਰਿਹਾ ਹੈ,ਦਾ  ਸਨਮਾਨ ਕੀਤਾ ਗਿਆ ਤੇ 20- 20 ਹਜ਼ਾਰ ਦੇ ਚੈਕ ਸੌਂਪੇ ਗਏ। ਇਹਨਾਂ ਵਿੱਚ ਕਲਾਲ ਮਾਜਰਾ (ਅਮਲੋਹ), ਜਵੰਦਾ (ਬੱਸੀ ਪਠਾਣਾਂ) ਜਲਵੇਹੜੀ ਗਹਿਲਾਂ (ਸਰਹਿੰਦ) ਸ਼ਾਮਲ ਹਨ। ਲਿੰਗ ਅਨੁਪਾਤ ਵਿੱਚ ਸੁਧਾਰ ਤਹਿਤ ਤਿੰਨ ਪਿੰਡਾਂ ਦਾ ਹੋਰਨਾਂ ਪਿੰਡਾਂ ਨਾਲ ਰਾਬਤਾ ਕਰਵਾਇਆ ਜਾਵੇਗਾ। ਇਸ ਮੌਕੇ ਓ.ਪੀ ਬਾਂਸਲ ਸਕੂਲ, ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ ਬਾਬਤ ਗੀਤ

"ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ ਵੰਡਾਉਂਦੀਆਂ ਨੇ" ਪੇਸ਼ ਕੀਤਾ।ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਨਾਟਕ ਰਾਹੀਂ ਲੜਕੀਆਂ ਨੂੰ ਬਚਾਉਣ ਦਾ ਸੁਨੇਹਾ ਦਿੱਤਾ।  ਆਂਗਣਵਾੜੀ ਵਰਕਰਾਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਦਿੱਤੀ ਗਈ। ਨਵਜੰਮੀਆਂ ਬੱਚੀਆਂ ਤੇ ਓਹਨਾ ਦੀਆਂ ਮਾਵਾਂ ਦਾ ਸਨਮਾਨ ਕੀਤਾ ਗਿਆ।ਕੌਮੀ ਪੱਧਰ ਦੀਆਂ 10 ਤੇ ਕੌਮਾਂਤਰੀ ਪੱਧਰ ਦੀਆਂ 03 ਖਿਡਾਰਨਾਂ ਦਾ ਸਨਮਾਨ ਕੀਤਾ ਗਿਆ। ਸੀਡੀਪੀਓ ਬਲਾਕਾਂ ਨੂੰ ਲੈਪਟਾਪ ਦਿੱਤੇ ਗਏ। ਇਸ ਮੌਕੇ ਸੈੱਲ ਡਿਫੈਂਸ ਕਲਾਸਾਂ ਸਬੰਧੀ 20 ਲੜਕੀਆਂ ਨੂੰ ਟੀ ਸ਼ਰਟਾਂ ਤੇ ਬੂਟ, ਸਰਟੀਫਿਕੇਟ ਦਿੱਤੇ ਗਏ। 

"ਮੇਰੀ ਬੇਟੀ ਮੇਰੀ ਸ਼ਾਨ" ਤਹਿਤ ਮਾਪਿਆਂ ਤੇ ਉਹਨਾਂ ਦੀਆਂ ਧੀਆਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਔਕੜਾਂ ਦੇ ਬਾਵਜੂਦ ਆਪਣੀਆਂ 11 ਲੜਕੀਆਂ ਨੂੰ ਸਿੱਖਿਆ ਤੋਂ ਸੱਖਣਾ ਨਹੀਂ ਰਹਿਣ ਦਿੱਤਾ। ਇਸ ਮੌਕੇ ਫਿਲਮ "ਗੁੱਡੀ" ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ, ਜੋ ਧੀਆਂ ਨੂੰ ਬਚਾਉਣ ਦਾ ਸੁਨੇਹਾ ਦਿੰਦੀ ਹੈ। ਇਸ ਤੋਂ ਇਲਾਵਾ ਤਿੰਨੇ ਵਿਧਾਇਕਾਂ, ਡਾਇਰੈਕਟਰ ਸਮਾਜਕ ਸੁਰੱਖਿਆ ਅਰਵਿੰਦਰ ਪਾਲ ਸਿੰਘ ਸੰਧੂ ਆਈਏਐੱਸ , ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲੀਸ ਮੁਖੀ ਰਵਜੋਤ ਕੌਰ ਗਰੇਵਾਲ, ਏਡੀਸੀ ਅਨੁਪ੍ਰਿਤਾ ਜੌਹਲ,  ਏਡੀਸੀ ਜਨਰਲ ਅਨੀਤਾ ਦਰਸ਼ੀ, ਐਸਡੀਐਮ ਫਤਹਿਗੜ੍ਹ ਸਾਹਿਬ ਹਿਮਾਂਸ਼ੂ ਗੁਪਤਾ ਮਨਦੀਪ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਦਾ ਸਨਮਾਨ ਕੈਬਨਿਟ ਮੰਤਰੀ ਵਲੋਂ  ਕੀਤਾ ਗਿਆ। ਅੰਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ  ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਦੇ ਹੱਲ ਦਾ ਭਰੋਸਾ ਦਿੱਤਾ।

ਨਵੇਂ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਪਲਾਈ ਕਰਨ ਲਈ ਪੋਰਟਲ ਖੁੱਲਾ : ਵਧੀਕ ਡਿਪਟੀ ਕਮਿਸ਼ਨਰ

ਫਰੀਸ਼ਿਪ ਕਾਰਡ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ 'ਤੇ ਰਜਿਸਟਰ ਕਰਨ ਲਈ

 

ਆਧਾਰ ਨੰਬਰ ਹੋਣਾ ਜਰੂਰੀ : ਗੁਰਿੰਦਰ ਜੀਤ ਸਿੰਘ

 

ਮਾਲੇਰਕੋਟਲਾ 27 ਅਪ੍ਰੈਲ  (ਰਣਜੀਤ ਸਿੱਧਵਾਂ)   :    ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਪਲਾਈ ਕਰਨ ਲਈ 21 ਅਪ੍ਰੈਲ ਤੋਂ ਪੋਰਟਲ ਖੋਲ ਦਿੱਤਾ ਗਿਆ ਹੈ। ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਲਈ ਦੀ ਅਪੀਲ ਕਰਦਿਆ ਦੱਸਿਆ ਕਿ ਇਸ ਪੋਰਟਲ 'ਤੇ ਸਕੀਮ ਦੇ ਨਿਯਮਾਂ ਅਨੁਸਾਰ ਨਵੇਂ ਵਿਦਿਆਰਥੀ ਹੀ ਅਪਲਾਈ ਕਰ ਸਕਦੇ ਹਨ। ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਰਾਜ ਤੇ ਮੁਲਰੂਪ 'ਚ ਵਸਨੀਕ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ ਅਤੇ ਉਹ ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ਵਿੱਚ ਉਚੇਰੀ ਵਿੱਦਿਆ ਲੈਣ ਲਈ ਵਜ਼ੀਫੇ ਦੇ ਯੋਗ ਹਨ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਟੂ ਸਟੂਡੈਂਟਸ ਬਿਲੋਗਿੰਗ ਟੂ ਸ਼ਡਿਊਲਡ ਕਾਸਟ ਫਾਰ ਸਟੱਡੀਜ਼ ਇੰਨ ਇੰਡੀਆ ਸਕੀਮ ਤਹਿਤ ਸਾਲ 2022-23 ਲਈ ਨਵੇਂ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕਰਨ ਲਈ ਭਲਾਈ ਵਿਭਾਗ ਦੀ ਵੈਬਸਾਈਟ  www.scholarships.gov.in ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਗਿਆ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਗੁਰਿੰਦਰ ਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਫਰੀਸ਼ਿਪ ਕਾਰਡ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ 'ਤੇ ਰਜਿਸਟਰ ਕਰਨ ਲਈ ਆਧਾਰ ਨੰਬਰ ਹੋਣਾ ਜਰੂਰੀ ਹੈ। ਇਸ ਤੋਂ ਇਲਾਵਾ ਆਨਲਾਈਨ ਅਪਲਾਈ ਕਰਨ ਸਮੇਂ ਫੋਟੋ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਅਤੇ ਪਿਛਲੀ ਕਲਾਸ ਦੇ ਡੀ.ਐਮ.ਸੀ ਜਾਂ ਡਿਗਰੀ ਸਰਟੀਫਿਕੇਟ ਵੀ ਅਪਲੋਡ ਕੀਤੇ ਜਾਣਗੇ। ਅਪਲਾਈ ਹੋਣ ਤੋਂ ਬਾਅਦ ਯੋਗ ਵਿਦਿਆਰਥੀ ਆਪਣਾ ਫਰੀਸ਼ਿਪ ਕਾਰਡ ਪੋਰਟਲ ਤੋਂ ਡਾਊਨਲੋਡ ਕਰਕੇ ਜਿਸ ਸੰਸਥਾ ਵਿੱਚ ਦਾਖਲਾ ਲੈਣਾ ਹੈ, ਵਿਖੇ ਜਮ੍ਹਾਂ ਕਰਵਾਉਣਗੇ। ਫਰੀਸ਼ਿਪ ਕਾਰਡ ਸਬੰਧੀ ਕਿਸੇ ਵੀ ਵਿਦਿਆਰਥੀ ਨੂੰ ਜੇਕਰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੀ ਤਹਿਸੀਲ ਨਾਲ ਸਬੰਧਤ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਵਰਕ ਪਰਮਿਟ ਦੇ ਆਧਾਰ 'ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 29 ਲੱਖ 30 ਹਜ਼ਾਰ ਦੀ ਠੱਗੀ 

ਪਤੀ-ਪਤਨੀ ਵਿਰੁੱਧ ਧੋਖਾਦੇਹੀ ਦਾ ਮਾਮਲਾ ਦਰਜ

ਮੋਗਾ 26 ਅਪ੍ਰੈਲ ( ਉਂਕਾਰ ਸਿੰਘ ਦੌਲੇਵਾਲ, ਰਣਜੀਤ ਸਿੰਘ ਰਾਣਾ ਸ਼ੇਖਦੌਲਤ )ਬਹੋਨਾ ਚੌਕ ਮੋਗਾ ਨਿਵਾਸੀ ਕੁਲਜੀਤ  ਕੌਰ ਨੂੰ ਦੋ ਸਾਲ ਦੇ ਵਰਕ ਪਰਮਿਟ 'ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੋਟ ਈਸੇ ਖਾਂ ਨਿਵਾਸੀ ਪਤੀ-ਪਤਨੀ ਵੱਲੋਂ 29 ਲੱਖ 30 ਹਜ਼ਾਰ ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ ।ਪੁਲੀਸ ਨੇ ਜਾਂਚ ਦੇ ਬਾਅਦ ਦੋਸ਼ੀਆਂ ਖਿਲਾਫ ਧੋਖਾਦੇਹੀ ਅਤੇ ਹੋਰਨਾਂ ਧਾਰਾਵਾਂ ਤਹਿਤ ਥਾਣਾ ਸਿਟੀ ਮੋਗਾ ਵਿੱਚ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।ਜ਼ਿਲਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿੱਚ ਮਨਦੀਪ ਕੌਰ ਨਿਵਾਸੀ ਟੀਚਰ ਕਾਲੋਨੀ ਮੋਗਾ ਨੇ ਕਿਹਾ ਕਥਿਤ ਦੋਸ਼ੀਆਂ ਸੁਖਵੰਤ ਸਿੰਘ ਉਰਫ ਸੁੱਖਾ ਅਤੇ ਉਸ ਦੀ ਪਤਨੀ ਕੁਲਦੀਪ ਕੌਰ ਉਰਫ ਸਿਮਰਨ ਕੌਰ ਦੋਨੋਂ ਨਿਵਾਸੀ ਦਾਤਾ ਰੋਡ ਕੋਟ ਈਸੇ ਖਾਂ ਹਾਲ ਜੁਝਾਰ ਨਗਰ ਮੋਗਾ ਨਾਲ ਆਪਣੀ ਬੇਟੀ ਕੁਲਜੀਤ ਕੌਰ ਨੂੰ ਕੈਨੇਡਾ ਦੋ ਸਾਲ ਦੇ ਵਰਕ ਪਰਮਿਟ 'ਤੇ ਭੇਜਣ ਦੀ ਗੱਲ ਕੀਤੀ ਤਾਂ ਕਥਿਤ ਦੋਸ਼ੀਆਂ ਨੇ ਕਿਹਾ ਕਿ 32 ਲੱਖ ਰੁਪਏ ਖਰਚਾ ਆਵੇਗਾ ।ਜਿਸ ਤੇ ਮੈਂ ਆਪਣੀ ਬੇਟੀ ਕੁਲਜੀਤ ਕੌਰ ਦੇ ਦਸਤਾਵੇਜ਼ ਅਤੇ ਪੈਸੇ ਦੇ ਦਿੱਤੇ ।ਦੋਸ਼ੀਆਂ ਨੇ ਮਿਲੀਭੁਗਤ ਕਰ ਕੇ 13 ਨਵੰਬਰ 2019 ਨੂੰ ਮੇਰੀ ਬੇਟੀ ਕੁਲਜੀਤ ਕੌਰ  ਦਾ ਜਲੰਧਰ ਤੋਂ ਬਾਇਓ ਮੈਟ੍ਰਿਕਸ ਕਰਵਾ ਦਿੱਤਾ ਅਤੇ 17 ਜਨਵਰੀ 2020 ਨੂੰ ਕਿਹਾ ਕਿ ਤੁਹਾਡੀ ਬੇਟੀ ਦਾ ਵੀਜ਼ਾ ਆ ਗਿਆ ਹੈ ।ਜਿਸ ਦੀ ਕਾਪੀ ਉਨ੍ਹਾਂ ਵ੍ਹੱਟਸਐਪ ਤੇ ਭੇਜ ਦਿੱਤੀ। ਉਨ੍ਹਾਂ ਕਿਹਾ ਕਿ ਕੁਲਜੀਤ ਕੌਰ ਦੀ ਕੈਨੇਡਾ ਤੋਂ ਵੈਨਕੂਵਰ ਲਈ 4 ਅਕਤੂਬਰ 2020 ਦੀ ਟਿਕਟ ਕਰਵਾ ਦਿੱਤੀ ਹੈ ।ਜਦੋਂ ਮੈਨੂੰ ਸੁਖਵੰਤ ਸਿੰਘ ਨੇ ਇਕ ਲੜਕੀ ਨਾਲ ਗੱਲਬਾਤ ਕਰਨ ਲਈ ਕਿਹਾ ਤਾਂ ਉਸ ਨੇ ਸਾਨੂੰ ਕਿਹਾ ਕਿ ਤੁਸੀਂ ਲੜਕੀ ਨੂੰ ਨਾ ਭੇਜਣਾ,ਮੈਂ ਵਾਪਸ ਆ ਰਹੀ ਹਾਂ ।'ਤੇ ਅਸੀਂ ਉਸ ਨਾਲ ਗੱਲਬਾਤ ਕੀਤੀ ਅਤੇ ਵੀਜ਼ਾ ਅਤੇ ਟਿਕਟ ਦੀ ਜਾਂਚ ਕਰਵਾਈ ਤਾਂ ਉਹ ਜਾਅਲੀ ਨਿਕਲੇ ।ਸਾਡੇ ਵੱਲੋਂ ਰੌਲਾ ਪਾਉਣ ਤੇ ਕਥਿਤ ਦੋਸ਼ੀ ਸੁਖਵੰਤ ਸਿੰਘ ਨੇ 1 ਲੱਖ 70 ਹਜ਼ਾਰ ਰੁਪਏ ਵਾਪਸ ਕਰ ਦਿੱਤੇ ਅਤੇ ਗਾਰੰਟੀ ਵਜੋਂ ਦੋ ਚੈੱਕ ਦੇ ਦਿੱਤੇ ਅਤੇ ਕਿਹਾ ਕਿ ਤੁਹਾਡੇ ਪੈਸੇ ਜਲਦ ਵਾਪਸ ਕਰ ਦੇਵਾਂਗਾ।ਪਰ ਉਸ ਨੇ ਨਾ ਤਾਂ ਪੈਸੇ ਵਾਪਸ ਕੀਤੇ ,ਜਦੋਂ ਚੈੱਕ ਲਾਏ ਤਾਂ ਉਹ ਵੀ ਪੈਸੇ ਨਾ ਆਉਣ ਤੇ ਵਾਪਸ ਆ ਗਏ ।ਕਥਿਤ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ ਮੇਰੀ ਬੇਟੀ ਦੇ ਸਾਰੇ ਦਸਤਾਵੇਜ਼ ਵੀ ਆਪਣੇ ਕੋਲ  ਰੱਖ ਲਏ ਇਸ ਤਰ੍ਹਾਂ ਕਥਿਤ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ ਸਾਡੇ ਨਾਲ 29 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ ।ਜ਼ਿਲਾ ਪੁਲਸ ਮੁਖੀ ਮੋਗਾ ਦੇ ਆਦੇਸ਼ਾਂ 'ਤੇ ਮੋਗਾ ਪੁਲੀਸ ਵੱਲੋਂ ਇਸ ਦੀ ਜਾਂਚ ਕੀਤੀ ਗਈ ਅਤੇ ਜਾਂਚ ਦੇ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ 'ਤੇ ਉਕਤ ਮਾਮਲਾ ਦਰਜ ਕੀਤਾ ਗਿਆ ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਸਾਹਿਬ ਸਿੰਘ ਵੱਲੋਂ ਕੀਤੀ ਜਾ ਰਹੀ ਹੈ  ।ਉਨ੍ਹਾਂ ਕਿਹਾ ਕਿ  ਗ੍ਰਿਫਤਾਰੀ ਬਾਕੀ ਹੈ ।

 

ਸਰਾਭਾ ਵਿਖੇ ਵਿਸ਼ਵ ਟੀਕਾਕਰਨ ਦਿਵਸ ਮਨਾਇਆ

ਸਰਾਭਾ,  26 ਅਪ੍ਰੈਲ ( ਸਤਵਿੰਦਰ ਸਿੰਘ ਗਿੱਲ ) ਸ਼ਹੀਦ ਕਰਤਾਰ ਸਿੰਘ ਕਾਲਜ ਆਫ਼ ਨਰਸਿੰਗ ਵੱਲੋਂ ਪਿੰਡ ਸਰਾਭਾ ਵਿਖੇ "ਸਭ ਲਈ ਲੰਬੀ ਉਮਰ" ਵਿਸ਼ੇ ਅਧੀਨ ਵਿਸ਼ਵ ਟੀਕਾਕਰਨ ਦਿਵਸ ਮਨਾਇਆ। ਇਸ ਮੌਕੇ ਡਾ: ਪ੍ਰਭਜੋਤ ਸੈਣੀ ਪ੍ਰਿੰਸੀਪਲ ਸ਼ਹੀਦ ਕਰਤਾਰ ਸਿੰਘ ਕਾਲਜ ਆਫ਼ ਨਰਸਿੰਗ ਦੀ ਦੇਖ-ਰੇਖ ਹੇਠ ਕਮਿਊਨਿਟੀ ਹੈਲਥ ਨਰਸਿੰਗ  ਵਿਭਾਗ ਵੱਲੋਂ ਕਰਵਾਇਆ ਗਿਆ।ਬੀ.ਐਸ.ਸੀ ਤੀਸਰੇ ਸਾਲ ਦੇ ਵਿਦਿਆਰਥੀਆਂ ਨੇ ਟੀਕਾਕਰਨ ਸਬੰਧੀ ਨੁੱਕੜ ਨਾਟਕ ਪੇਸ਼ ਕੀਤਾ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਜਾਂਚ ਕੀਤੀ। ਇਸ ਮੌਕੇ ਸਰਾਭਾ ਦੀ ਸੀ ਐਚ ਓ ਸ੍ਰੀਮਤੀ ਜਸਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਡਾ: ਪ੍ਰਭਜੋਤ ਸੈਣੀ ਨੇ ਟੀਕਾਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਸਮੇਂ ਪੰਚਾਇਤ ਮੈਂਬਰ ਕੈਪਟਨ ਕਮਿੱਕਰ ਸਿੰਘ ਸਰਾਭਾ  ਅਤੇ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ ।

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ  ਪਹਿਲੀ  ਵਾਰਸ਼ਿਕ ਕਨਵੋਕੇਸ਼ਨ   ਕਰਵਾਈ ਗਈ 

ਅੱਚਲ ਸਾਹਿਬ , 26 ਅਪ੍ਰੈਲ (ਹਰਪਾਲ ਸਿੰਘ,ਧੰਨਪਾਲ ਸਿੰਘ ਕਲਸੀ ) ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦੇ  ਓ ਐੱਸ ਡੀ ਪ੍ਰਿੰਸੀਪਲ ਵੀ ਕੇ ਸਿੰਘ  ਜੀ ਦੀ ਰਹਿਨਮਈ ਹੇਠ ਪਹਿਲਾ ਡਿਗਰੀ ਵੰਡ ਸਮਾਰੋਹ ਆਯੋਜਿਤ  ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ  ਟੀ ਐੱਸ  ਬੈਨੀਪਾਲ ( ਡੀਨ ਕਾਲਜ  ਵਿਕਾਸ ਕੌਂਸਲ  )ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ  ਪ੍ਰਿੰਸੀਪਲ ਡਾ  ਕਮਲ ਕਿਸ਼ੋਰ ਜੀ, ਪ੍ਰੋਫੈਸਰ ਜੀ ਐਸ ਕਲਸੀ , ਸ ਸਰਦੂਲ ਸਿੰਘ,  ਪ੍ਰਿੰਸੀਪਲ ਰਜਨੀ ਜੀ,  ਪ੍ਰੋ :ਸੁਨੀਤਾ ਜੀ    ਪ੍ਰਿੰਸੀਪਲ ਮਨਦੀਪ ਜੀ,  ਸ੍ਰੀ ਗੁਰਨਾਮ ਸਿੰਘ ਜੀ , ਮਾਸਟਰ ਹਰਪਾਲ ਸਿੰਘ , ਪ੍ਰਿੰਸੀਪਲ ਰਜਵੰਤ ਕੌਰ ਨੇ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ  ਸਮਾਰੋਹ ਦੀ ਆਰੰਭਤਾ  ਕਾਲਜ ਪ੍ਰਿੰਸੀਪਲ ਅਤੇ ਮੁੱਖ ਮਹਿਮਾਨਾਂ  ਅਤੇ ਸਮੂਹ ਸਟਾਫ ਵੱਲੋਂ ਸ਼ਮ੍ਹਾਂ ਰੋਸ਼ਨ ਕਰਕੇ ਕੀਤੀ ਉਪਰੰਤ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ  ਪ੍ਰੋਫ਼ੈਸਰ ਡਾ ਵੀ ਕੇ ਸਿੰਘ ਜੀ ਨੇ  ਮਹਿਮਾਨਾਂ ਦਾ ਨਿੱਘਾ ਸਵਾਗਤ ਕਰਨ ਉਪਰੰਤ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ  ਇਸ ਤੋਂ ਬਾਅਦ ਪ੍ਰੋ ਗੁਰਵੰਤ   ਕੌਰ ਮੁਖੀ ਪੰਜਾਬੀ ਵਿਭਾਗ ਐਮ ਏ  ਦੇ ਡਿਗਰੀ ਪ੍ਰਾਪਤ ਕਰਨ ਵਾਲੇ,  ਪ੍ਰੋਫੈਸਰ  ਰਮਨਜੀਤ ਕੌਰ ਮੁਖੀ ਫਿਜ਼ਿਕਸ  ਵਿਭਾਗ ਨੇ  ਬੀ ਐਸ ਸੀ,  ਪ੍ਰੋਫੈਸਰ ਸਮਸ਼ੇਰ ਸਿੰਘ ਮੁਖੀ ਕੰਪਿਊਟਰ ਵਿਭਾਗ ਨੇ  ਬੀਸੀਏ,  ਪ੍ਰੋਫ਼ੈਸਰ ਧੀਰਜ ਗਿਰੀ  ਮੁਖੀ  ਕਾਮਰਸ  ਨੇ ਬੀ ਕੌਮ ਅਤੇ  ਪ੍ਰੋਫੈਸਰ ਕਿਰਨਜੀਤ ਕੌਰ ਮੁਖੀ  ਇਕਨੌਮਿਕਸ ਵਿਭਾਗ ਨੇ  ਬੀਏ ਦੀ ਡਿਗਰੀ ਪ੍ਰਾਪਤ ਕਰਨ ਵਾਲੇ  ਵਿਦਿਆਰਥੀ ਪੇਸ਼ ਕੀਤੇ  ਪ੍ਰਿੰਸੀਪਲ ਸਾਹਿਬ  ਮੁੱਖ ਮਹਿਮਾਨ ਅਤੇ  ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ ਸੰਦੀਪ ਕੌਰ ਵੱਲੋਂ  ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ  ਉਪਰੰਤ  ਟੀ ਐੱਸ ਬੈਨੀਪਾਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਹਮੇਸ਼ਾਂ  ਸਕਾਰਤਮਿਕ  ਸੋਚ ਅਤੇ ਜੀਵਨ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਹਮੇਸ਼ਾਂ ਸਖ਼ਤ ਮਿਹਨਤ   ਕਰਨ ਲਈ  ਪ੍ਰੇਰਿਤ ਕੀਤਾ  ਇਸ ਮੌਕੇ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ 175 ਵਿਦਿਆਰਥੀਆਂ  ਨੂੰ ਡਿਗਰੀਆਂ ਵੰਡੀਆਂ ਗਈਆਂ  ਸਮਾਰੋਹ ਦੇ ਅੰਤ ਵਿਚ ਤੇ ਮੁਖੀ ਅੰਗਰੇਜ਼ੀ ਵਿਭਾਗ ਦੇ ਪ੍ਰੋਫੈਸਰ ਸੰਦੀਪ ਕੌਰ ਵੱਲੋਂ  ਵਿਸ਼ੇਸ਼ ਮਹਿਮਾਨ 
ਪਹੁੰਚੇ ਹੋਏ ਪਤਵੰਤੇ ਸੱਜਣਾਂ ਕਾਲਜ ਸਟਾਫ ਵਿਦਿਆਰਥੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ  ਡਿਗਰੀ ਵੰਡ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗਾਇਨ ਨਾਲ ਕੀਤੀ ਗਈ।