You are here

ਪੰਜਾਬ

ਇਹ ਤੁਸੀਂ ਜ਼ਰੂਰ ਜਾਣਨਾ ਚਾਹੋਗੇ ਅੰਮ੍ਰਿਤਸਰ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਵਿਧਾਇਕ ਜੀਵਨਜੋਤ ਕੌਰ ਦੇ ਬਾਰੇ  

ਅੰਮ੍ਰਿਤਸਰ ਹਲਕੇ ਤੋਂ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਜੋਤ ਕੌਰ ਸਮਾਜ ਸੇਵੀ ਹੈ। ਉਹ ਸ਼੍ਰੀ ਹੇਮਕੁੰਟ ਐਜੂਕੇਸ਼ਨ ਸੋਸਾਇਟੀ ਦੀ ਸੰਸਥਾਪਕ ਹੈ ਤੇ ਇਸ ਸੰਸਥਾ ਅਧੀਨ ਲੋੜਵੰਦ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ। ਇੰਨਾ ਹੀ ਨਹੀਂ ਉਸ ਨੂੰ ਪੰਜਾਬ ਦੀ 'ਪੈਡ ਵੂਮੈਨ' ਵਜੋਂ ਵੀ ਜਾਣਿਆ ਜਾਂਦਾ ਹੈ। ਉਸ ਦਾ ਉਦੇਸ਼ ਪਲਾਸਟਿਕ ਸੈਨੇਟਰੀ ਪੈਡਾਂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਔਰਤਾਂ ਨੂੰ ਜਾਗਰੂਕ ਕਰਨਾ ਹੈ। ਜੀਵਨ ਜੋਤ ਕੌਰ ਨੇ ਸਵਿਸ ਕੰਪਨੀ ਨਾਲ ਵੀ ਸਮਝੌਤਾ ਕੀਤਾ ਹੋਇਆ ਹੈ। ਇਸ ਕੰਪਨੀ ਦੀ ਮਦਦ ਨਾਲ ਉਹ ਪੇਂਡੂ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ ਦਿੰਦੀ ਹੈ। ਉਹ ਐਜੂਕੇਸ਼ਨ ਸੁਸਾਇਟੀ ਅਧੀਨ ਲੋੜਵੰਦ ਬੱਚਿਆਂ ਦੀ ਭਲਾਈ ਲਈ ਵੀ ਕੰਮ ਕਰ ਰਹੀ ਹੈ। ਸੰਸਥਾ ਦਾ ਮੁੱਖ ਟੀਚਾ ਸਾਖਰਤਾ ਅਤੇ ਸਿੱਖਿਆ, ਸਿਹਤ, ਝੁੱਗੀ-ਝੌਂਪੜੀ-ਮੁੜ-ਵਸੇਬੇ, ਵੋਕੇਸ਼ਨਲ ਸਿੱਖਿਆ, ਮਹਿਲਾ ਸਸ਼ਕਤੀਕਰਨ ਅਤੇ ਹੋਰ ਬਹੁਤ ਸਾਰੇ ਸਮਾਜਿਕ ਕਾਰਨਾਂ ਦੇ ਖੇਤਰ ਵਿੱਚ ਵਿਆਪਕ ਤੌਰ 'ਤੇ ਕੰਮ ਕਰਨਾ ਹੈ।ਜੀਵਨ ਜੋਤ ਕੌਰ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਕੰਮ ਕਰ ਰਹੀ ਸੀ। 'ਆਪ' ਦੀ ਤਰਫੋਂ ਉਨ੍ਹਾਂ ਨੂੰ ਪੰਜਾਬ ਦਾ ਬੁਲਾਰਾ ਵੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ ‘ਆਪ’ ਦੇ ਮਹਿਲਾ ਵਿੰਗ ਦੀ ਮੁਖੀ ਵੀ ਹੈ। ਉਸ ਨੇ ਚੌਧਰੀ ਚਰਨ ਸਿੰਘ ਯੂਨੀਵਰਸਿਟੀ ਤੋਂ ਐਲਐਲਬੀ ਕੀਤੀ ਹੈ।

ਅਮਨਜੀਤ ਸਿੰਘ ਖਹਿਰਾ  

ਆਪ ਦੀ ਜਿੱਤ ਦੇ ਪੰਜ ਵੱਡੇ ਫੈਕਟਰ ✍️ ਅਮਨਜੀਤ ਸਿੰਘ ਖਹਿਰਾ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਸਪਾ, ਬੀਜੇਪੀ ਅਤੇ ਹੋਰ ਪਾਰਟੀਆਂ ਲਈ ਸੁਨਾਮੀ ਸਾਬਤ ਹੋਏ। ਸਿਰਫ਼ ਅੱਠ ਸਾਲ ਪੁਰਾਣੀ ਆਮ ਆਦਮੀ ਪਾਰਟੀ (ਆਪ) ਨੇ ਅਜਿਹੇ ਦਿੱਗਜਾਂ ਨੂੰ ਢੇਰ ਕਰ ਦਿੱਤਾ, ਜਿਨ੍ਹਾਂ ਬਾਰੇ ਕਿਹਾ ਜਾਂਦਾ ਸੀ ਕਿ ਉਹ ਅਜੇਤੂ ਹਨ। ਤਿੰਨ ਸਾਬਕਾ ਮੁੱਖ ਮੰਤਰੀ, ਇਕ ਮੌਜੂਦਾ ਮੁੱਖ ਮੰਤਰੀ, ਨੌਂ ਮੰਤਰੀ ਤੇ ਸਪੀਕਰ ਸਮੇਤ ਕਈ ਦਿੱਗਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਪਾਰਟੀ ਨੇ ਧਮਾਕੇਦਾਰ ਜਿੱਤ ਦਰਜ ਕਰਦੇ ਹੋਏ ਕੁੱਲ 117 ਵਿਧਾਨ ਸਭਾ ਸੀਟਾਂ ’ਚੋਂ 92 ਸੀਟਾਂ ਜਿੱਤ ਕੇ ਸਾਫ਼ ਕਰ ਦਿੱਤਾ ਕਿ ਪੰਜਾਬ ਦੀ ਸਿਆਸਤ ’ਚ ਇਸ ਵਾਰੀ ਦਲਿਤ, ਹਿੰਦੂ, ਡੇਰਾ ਤੇ ਕਿਸਾਨ ਅੰਦੋਲਨ ਫੈਕਟਰ ਕੰਮ ਨਹੀਂ ਕੀਤਾ। ਲੋਕਾਂ ਨੇ ਸਪੱਸ਼ਟ ਬਹੁਮਤ ਲਈ ਵੋਟਿੰਗ ਕੀਤੀ ਤੇ ਮੁੱਖ ਮੰਤਰੀ ਲਈ ਭਗਵੰਤ ਮਾਨ ਦੇ ਨਾਂ ’ਤੇ ਮੋਹਰ ਲਗਾਈ। ਕੀ ਹਨ ਉਹ ਪੰਜ ਇਸ ਤਰ੍ਹਾਂ ਦੀਆਂ ਗੱਲਾਂ ਜਿਹੜੀਆਂ ਮੈ ਸਮਝਦਾ ਹਾਂ ਕਿ ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲ ਲੋਕਾਂ ਨੂੰ ਆਪ ਮੁਹਾਰੇ ਤੌਰ ।

ਇਹ ਹਨ ਆਪ ਦੀ ਜਿੱਤ ਦੇ ਪੰਜ ਵੱਡੇ ਫੈਕਟਰ

1. ਮੁੱਖ ਮੰਤਰੀ ਦਾ ਚਿਹਰਾ ; ਪਿਛਲੀ ਵਾਰੀ ਵਾਲੀ ਗਲਤੀ ਨਹੀਂ ਦੁਹਰਾਈ। ਸਮੇਂ ’ਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ।

2. ਸਾਫ਼ ਸੁਥਰਾ ਅਕਸ ; ਭਗਵੰਤ ਮਾਨ ਦੇ ਸਾਫ਼ ਤੇ ਇਮਾਨਦਾਰ ਅਕਸ ਦਾ ਅਸਰ ਨਿੱਜੀ ਦੋਸ਼ਾਂ ਦਾ ਵੀ ਉਨ੍ਹਾਂ ਨੂੰ ਫਾਇਦਾ ਮਿਲਿਆ।

3. ਬਿਹਤਰੀਨ ਪਲਾਨਿੰਗ ; ਜਦੋਂ ਸਾਰੀਆਂ ਪਾਰਟੀਆਂ ਖਿੱਚੋਤਾਣ ’ਚ ਲੱਗੀਆਂ ਸਨ, ‘ਆਪ’ ਗਰਾਊਂਡ ’ਤੇ ਸ਼ਾਂਤ ਤਰੀਕੇ ਨਾਲ ਕੰਮ ਕਰ ਰਹੀ ਸੀ। ਜਿਸ ਵਿੱਚੋਂ ਬਦਲਾਅ ਪੈਦਾ ਹੋਇਆ ਘਰ ਘਰ ਵਿਚ ਬਦਲਾਅ ਚਾਹੀਦਾ ਬਾਰੇ ਗੱਲ ਹੋਣ ਲੱਗੀ  ।

4. ਮੁੱਦਿਆਂ ਦੀ ਗੱਲ; ‘ਆਪ’ ਨੇ ਬਿਜਲੀ, ਸਿੱਖਿਆ, ਸਿਹਤ ਤੇ ਮਾਈਨਿੰਗ ਨੂੰ ਵੱਡਾ ਮੁੱਦਾ ਬਣਾਇਆ, ਜਿਸਨੇ ਪੂਰੀ ਹਵਾ ਬਦਲ ਦਿੱਤੀ।

5. ਸਮੇਂ ਸਿਰ ਹੋਏ ਮੁਫ਼ਤ ਐਲਾਨ ; 300 ਯੂਨਿਟ ਮੁਫ਼ਤ ਬਿਜਲੀ, ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਵਰਗੇ ਐਲਾਨਾਂ ਦਾ ਅਸਰ।

ਮੈਂ ਸੋਚਦਾ ਹਾਂ ਕਿ ਇਹ ਸਭ ਤੋਂ ਵੱਡੇ ਪੰਜ ਓ ਫੈਕਟਰ ਹਨ ਜਿਨ੍ਹਾਂ ਨੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡੇ ਮੁਹੱਬਤ ਨਾਲ ਖਡ਼੍ਹਾ ਕੀਤਾ । 

ਅਮਨਜੀਤ ਸਿੰਘ ਖਹਿਰਾ  

 

ਗੁਰਮੀਤ ਸਿੰਘ ਖੁੱਡੀਆਂ ਦੇ ਲੰਬੀ ਹਲਕੇ ਤੋਂ ਚੋਣ ਜਿੱਤ ਤੋਂ ਬਾਅਦ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਵੱਲੋਂ ਦਿੱਤੀਆਂ ਪੰਥ ਨੂੰ ਸੇਵਾਵਾਂ ਨੂੰ ਲੋਕ ਕਰਨ ਲੱਗੇ ਯਾਦ ਕਰਨ ਲੱਗੇ 

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਦੇ ਪਿਤਾ ਬਾਰੇ ਕੁਝ ਗੱਲਾਂ 

ਕਿੱਥੋਂ ਲੱਭਣੇ ਆਂ, ਹੁਣ ਮੱਲ ਅਖਾੜਿਆਂ ਦੇ !

ਕਿਸੇ ਟਾਈਮ ਪੰਜਾਬ ਰਾਜ ਮੰਡੀ ਬੋਰਡ ਦਾ ਚੇਅਰਮੈਨ ਹੁੰਦਿਆਂ ,ਜਥੇਦਾਰ ਜਗਦੇਵ ਸਿੰਘ ਖੁਡੀਆਂ,ਸਰਕਾਰੂ ਕਾਰ ਦੀ ਥਾਂ ,ਆਂਮ ਹੀ ਰੋਡਵੇਜ ਦੀ ਬਸ ਤੇ ਸਫਰ ਕਰਦਾ ਹੁੰਦਾ ਸੀ ਤੇ ਓਹ ਵੀ ਬਿਨ ਦਿਖਾਵੇ ਦੇ । ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ  ਕੇ ਕੇਰਾਂ ਚੇਅਰਮੈਨ ਹੁੰਦਿਆਂ ,ਮੁਕਤਸਰ ਮੰਡੀਬੋਰਡ ਦੇ ਦਫ਼ਤਰ ਪੁੱਜਿਆ ਤੇ ਕੁਲਦੀਪ ਸਿੰਘ ਜੋ ਓਸ ਵਕਤ ਮੰਡੀਬੋਰਡ ਚ SDO ਸਨ ਨੁੰ ਕਹਿੰਦਾ ,” ਹੁਣ ਆਥਣ ਵੇਲਾ ਹੋ ਗਿਆ ਸ਼ੇਰਾ ਤੇ ਪਿੰਡਾਂ ਨੂੰ ਜਾਂਦੀਆਂ ਬੱਸਾਂ ਚੋ ਹੁਣ ਕੋਈ ਹੋਰ ਬੱਸ ਲਗਦਾ ਜਾਣੀ ਨਹੀਂ ਤੇ ਬੂੜੇਗੁਜਰ ਸਾਡੀ ਰਿਸ਼ਤੇਦਾਰੀ ਆ ਜੇ ਕੋਈ ਉੱਥੇ ਮੈਨੁੰ ਪੁੱਚ੍ਹਾ ਸਕਦਾ ਹੋਵੇ ਤਾਂ ਮਿਹਰਬਾਨੀ ਹੋਵੇਗੀ “ ਐਸਡੀਓ ਕੁਲਦੀਪ ਸਿੰਘ ਕਹਿੰਦਾ ਕਾਫ਼ੀ ਦੇਰ ਬਾਅਦ ਜਦੋਂ ਅਸੀਂ ਟੈਕਸੀ ਦਾ ਇੰਤਜ਼ਾਮ ਕੀਤਾ ਤਾਂ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਹੱਥ ਜੋੜ ਕੇ ਕਹਿਣ ਲੱਗੇ ,” ਮੈ ਤਾਂ ਸਵਾਲ ਪਾਇਆ ਸੀ ਕਿ ਐਥੋਂ ਕੋਈ ਮੁਲਾਜ਼ਮ ਸਕੂਟਰ ਤੇ ਲਾਹ ਆਵੇ ,ਆਹ ਕਾਰ ਵਾਲੀ ਤਕਲੀਫ਼ ਤਾਂ ਰਹਿਣ ਦਿਓ” ਫਿਰ ਇਕ ਜਣਾ ਉਨਾਂ ਨੁੰ ਸਕੂਟਰ ਤੇ ਬੂੜੇ ਗੁਜ਼ਰ ਲਾ ਕੇ ਆਇਆ”ਐਨਾ ਸਾਦਾ ਬੰਦਾ ਸੀ ਓਹ ਅੰਮ੍ਰਿਤਸਰ ਤੋਂ ਖ਼ਾਲਸਾ ਕਾਲਜੋਂ ਪੜਿਆ ਸੀ ਜਗਦੇਵ ਸਿੰਘ ਖੁੱਡੀਆਂ,ਐਨਾ ਰੌਸ਼ਨ ਦਿਮਾਗ ਸੀ ਕਿ ਤਹਿਸੀਲਦਾਰ ਲੱਗਣ ਦੀ ਸਰਕਾਰ ਵੱਲੋਂ ਆਫਰ ਮਿਲੀ ਠੁਕਰਾ ਕੇ ਲੋਕ ਸੇਵਾ ਨੁ ਸਮਰਪਿਤ ਹੋ ਗਿਆ ਇਹ ਨੌਜਵਾਨ ।ਜਦੋਂ ਹਰਚੰਦ ਸਿੰਘ ਲੌਗੋਵਾਲ ਨੇ ਰਾਜੀਵ ਗਾਂਧੀ ਨਾਲ ਸਮਝੋਤਾ ਕੀਤਾ ਤਾਂ ਇਕਲੌਤੇ ਖੁੱਡੀਆਂ ਨੇ ਜੁਰਅਤ ਨਾਲ ਮੂੰਹ ਕੇ ਕਿਹਾ ਕਿ ,” ਸੰਤ ਜੀ ਤੁਸੀ ਬਹੁਤ ਮਾੜਾ ਕੰਮ ਕੀਤਾ “ ਇਹ ਗੱਲ ਹਰਚੰਦ ਸਿੰਘ ਲੌਗੋਵਾਲ ਦੇ ਮੂੰਹ ਤੇ ਕਹੀ ਸੀ ..ਕਿਉਂਕਿ ਲੌਗੋਵਾਲ ਨੇ ਇਹ ਗੱਲ ਬਾਅਦ ਚ ਹਾਈ ਕੋਰਟ ਦੇ ਵਕੀਲ ਗੁਰਨਾਮ ਸਿੰਘ ਤੀਰ (ਚਾਚਾ ਚੰਡੀਗੜੀਆ) ਨੁ ਦੱਸੀ ਸੀ । 

ਜਦੋਂ 1989 ਚ ਟਿਕਟ ਦੀ ਗੱਲ ਚੱਲੀ ਤਾਂ ਚੂਹੜਚੱਕ ਤੋਂ ਕੰਦੂਖੇੜਾ ਤੱਕ ਏਨਾ ਵੱਡਾ ਇਲਾਕਾ , ਕਹਿੰਦੇ ਆਹ ਜੱਥੇਦਾਰ ਨੂੰ ਟਿਕਟ ਦੇ ਦੇਓ । ਖੁੱਡੀਆਂ ਸਾਬ ਨੇ ਹੱਥ ਜੋੜ ਕੇ ਫਤਹਿ ਬੁਲਾਈ । ਦੂਜੇ ਉਮੀਦਵਾਰਾਂ ਨੇ ਭਰਵੇਂ ਇਕੱਠ ਕਰਕੇ ਆਪਣੇ ਕਾਗਜ਼ ਭਰੇ । ਜੱਥੇਦਾਰ ਸਾਬ੍ਹ 3-4 ਜਣਿਆਂ ਨੂੰ ਨਾਲ ਲੈਕੇ ਪਿਛਲੇ ਦਰਵਾਜ਼ਿਓਂ ਜਾਕੇ ਕਾਗਜ਼ ਭਰ ਆਏ ਤੇ ਪਿੰਡ ਨੂੰ ਬੱਸ ਚੜ ਗਏ । 5 ਕ ਦਿਨਾਂ ਵਿੱਚ ਇਹੋ ਜੀ ਹਨੇਰੀ ਵਗੀ ਜੱਥੇਦਾਰ ਸਾਬ ਆਰਾਮ ਨਾਲ ਚੋਣ ਜਿੱਤ ਕੇ MP ਬਣ ਗਏ ।1989 ਚ ਲੋਕਾਂ ਸਭ ਦੀਆਂ ਚੋਣਾਂ ‘ਚ ਫਰੀਦਕੋਟੋ ਹਰਚਰਨ ਬਰਾੜ ਤੇ ਬਾਦਲ ਦੇ ਸੱਜੇ ਹੱਥ ਖਾਸਮ ਖਾਸ ਭਾਈ ਸ਼ਮਿਦਰ ਦੀਆਂ ਗੋਡੀਆਂ ਲਵਾ ਤੀਂਆਂ ਸੀ ਖੁੱਡੀਆਂ ਨੇ । ਪਰ ਜਿਵੇਂ ਮੈ ਸੋਚਦਾ ਹਾਂ ਕਿ ਇੱਕ ਸਾਧਾਰਨ ਬੰਦੇ ਦੀ ਏਡੀ ਵੱਡੀ ਪ੍ਰਾਪਤੀ ਨੂੰ ਸਾਡੇ ਪੰਜਾਬੀ ਲੋਕ ਚੰਗੇ ਪਾਸੇ ਵੱਲ ਨੂੰ ਘੱਟ ਤੇ ਮਾੜੇ ਪਾਸੇ ਵੱਲ ਨੂੰ ਵੱਧ ਦੇਖਦੇ ਹਨ ਨਾਲੇ ਬਰਾਬਰ ਦੇ ਰਾਜਨੀਤਕ ਲੋਕਾਂ ਤੋਂ ਇਹ ਕਿੱਥੇ ਜਰਿਆ ਜਾਂਦਾ ਕਿ ਆਮ ਤੇ ਈਮਾਨਦਾਰ ਬੰਦਾ ਅੱਗੇ ਆਵੇ ਤੇ ਉਹ ਵੀ ਸੱਚਾ ਪੱਕਾ ਅੰਮ੍ਰਿਤਧਾਰੀ ਸਾਬਤ ਸਿੱਖ  ।ਜਗਦੇਵ ਸਿੰਘ ਖੁੱਡੀਆਂ ਲੋਕ ਸਭਾ ਦੀ ਸੋਂਹ ਚੁੱਕ ਕੇ ਦਿੱਲੀਓਂ ਪਿੰਡ ਆਉਂਦਾ ਹੈ ਤੇ ਅਗਲੇ ਦਿਨ ਮੂੰਹ ਹਨੇਰੇ ਹੀ ਗਾਇਬ ਹੋ ਜਾਂਦਾ ,ਪੂਰੇ ਪੰਜਾਬ ਚ ਰੌਲਾ ਪੈ ਜਾਂਦਾ, ਹੈਲੀਕਾਪਟਰਾਂ ਤੇ ਕਈ ਦਿਨਾਂ ਬਾਅਦ ਗ਼ੋਤੇਖ਼ੋਰਾਂ ਰਾਹੀਂ ਲਾਸ਼ ਨਹਿਰ ਤੋਂ ਲੱਭਦੀ ਆ ।ਅਜੋਕੇ ਬੇਅਦਬੀ ਕਾਂਡ ਵਾਂਗ ,ਉਦੋਂ ਵੀ ਬੜੀਆਂ ਇਨਕੁਆਰੀਆਂ ਹੋਈਆਂ ,ਜੱਜਾਂ ਰਾਹੀ,ਕਮਿਸ਼ਨਾਂ ਰਾਹੀ ,CBI ਰਾਹੀ ,ਜਾਂਚ ਕਿਸੇ ਵੀ ਬਿਲੇ ਨੀ ਲੱਗੀ ਪੜਤਲ ,ਅੱਧ ਵਿਚਕਾਰੋਂ ਹੀ ਰੁਕ ਗਈਆਂ ਜਾਂ ਕਿਸੇ ਨੇ ਰੁਕਵਾ ਦਿੱਤੀਆਂ ,ਇਹ ਅਕਾਲ ਪੁਰਖ ਜਾਣਦਾ ਬਿਨਾ ਸਿੱਟਾ ਕੱਢੇ।ਓਹ ਇਕ ਦਲੇਰ ਬੰਦਾ ਸੀ ,ਪਾਤਸ਼ਾਹ ਦਾ ਭਾਣਾ ਮੰਨਣ ਵਾਲਾ ਸੀ ,ਓਹ ਖ਼ੁਦਕੁਸ਼ੀ ਨਹੀਂ ਕਰ ਸਕਦਾ ਸੀ ।ਦੰਦ ਕਥਾਵਾਂ ਤਾਂ ਇਹ ਵੀ ਚਲ਼ੀਆਂ ਸੀ ਕਿ ਇਕ ਬਹੁਤ ਵੱਡੇ  ਵੱਡੇ ਸਿਆਸੀ ਬਾਬੇ ਬੋਹੜ ਬੰਦੇ ਤੇ ਇਹ ਸਾਰੇ ਦੋਸ਼  ਲੱਗੇ ,ਕਿ ਉਸ ਨੇ ਹੀ ਇਸ ਪਾਰਸ ਵਰਗੇ ਈਮਾਨਦਾਰ ਦਾ ਕੰਡਾ ਕੱਢਵਾ ਦਿੱਤਾ ।ਮੁੱਕਦੀ ਗੱਲ ਅਜ ਤੱਕ ਸੱਚ ਪਰਦੇ ਥੱਲੇ ਲੁਕਿਆ ਪਿਆ ਹੈ ।ਓਹ ਸਚਮੁਚ ਪਾਰਸ ਸੀ।ਓਹਦੇ ਭੋਗ ਤੇ ਬੋਲਦਿਆਂ ਇਕ ਨੌਜਵਾਨ ਓਵਰਸੀਅਰ ਨੇ ਦੱਸਿਆ ਕਿ ਜਦ ਓਨਾਂ ਦੀ ਭਰਤੀ ਦੀ ਇਟਰਵਿਊ ਸੀ ਤਾਂ ਓਹ ਬੱਸ ਚ ਬੈਠੇ ਗੱਲਾਂ ਕਰਦੇ ਸੀ ਆਪਸ ਚ ਕਿ ,” ਇਹ ਜਥੇਦਾਰ ਨਾਂ ਕਿਸੇ ਤੋਂ ਪੈਸੇ ਲੈੰਦਾ ਨਾਂ ਕਿਸੇ ਦੀ ਸਿਫ਼ਾਰਸ਼ ਮੰਨਦਾ,ਬੜਾ ਅੜਬ ਤੇ ਖਰਾਬ ਬੰਦਾ ..” ਬਸ ਦੀ ਅਗਲੀ ਸੀਟ ਤੇ  ਲੋਈ ਦਾ ਮੜਾਸਾ ਮਾਰੀ ਬੈਠਾ ਜਗਦੇਵ ਸਿੰਘ ਖੁਡੀਆਂ ਨਾਲੇ ਸੁਣੀ ਜਾਵੇ ਨਾਲੇ ਮੁਸਕੜੀਏ ਹੱਸੀ ਜਾਵੇ ।ਬੱਸ ਤੋਂ ਉਤਰਣ ਲੱਗਿਆ ਕਹਿੰਦਾ ,” ਜਵਾਨੋ ਐਨਾ ਵੀ ਮਾੜਾ ਨਹੀਂ ,ਆਜੋ ਲੈ ਲੋ ਨਿਯੁਕਤੀ “ਪਿੰਡ ਫਿਰਨੀ ਤੇ ਬੱਸੋਂ ਉਤਰਦਾ ਓਹ ਮਿੱਠੀਆਂ ਗੋਲੀਆਂ ਤੇ ਟਾਫ਼ੀਆਂ ਵੰਡਦਾ ਬੱਚਿਆਂ ਨੁੰ,ਕਿਤਾਬਾਂ ਪੜਨ ਦਾ ਸ਼ੋਕੀਨ,ਸਿਰੇ ਦਾ ਇਮਾਨਦਾਰ ਸਰਦਾਰ ਜਗਦੇਵ ਸਿੰਘ ਖੁਡੀਆਂ,ਖਬਰੇ ਕਿਧਰੇ ਖੁਰ ਪੁਰ ਗਿਆ ਪਤਾ ਹੀ ਨਹੀਂ ਚੱਲਿਆ ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਚ ਜਗਦੇਵ ਸਿੰਘ ਖੁਡੀਆਂ ਦਾ ਖੂਨ ਜਥੇਦਾਰ ਗੁਰਮੀਤ ਸਿੰਘ ਖੁੰਡੀਆਂ , ਸਰਦਾਰ ਪਰਕਾਸ਼ ਸਿੰਘ ਬਾਦਲ 12 ਵਾਰ ਵਿਧਾਨ ਸਭਾ ਦੀ ਚੋਣ ਜਿੱਤਣ ਵਾਲੇ ਦੇ ਖ਼ਿਲਾਫ਼ ਲੰਮੀ ਹਲਕੇ ਤੋਂ ਆਪ ਵੱਲੋਂ ਚੋਣ ਲੜ ਕੇ ਜਿੱਤ ਦਾ ਇਤਿਹਾਸ ਬਣਾ ਚੁੱਕਾ ਹੈ। ਪਿਓ ਵਾਂਗ ਪੁੱਤ ਦੇ ਕਿਰਦਾਰ ਦੀਆਂ ਵੀ ਲੋਕ ਸੌਹਾਂ ਖਾਂਦੇ ਹਨ ।ਵਾਹਿਗੁਰੂ ਨੇ ਮੇਹਰ ਕਰ ਦਿੱਤੀ ਹੈ। ਪੂਰੇ ਪੰਜਾਬ ਦੀ ਤਰ੍ਹਾਂ ਜੋ ਆਪ ਦੇ ਹੱਕ ਵਿੱਚ ਹਨੇਰੀ ਵਗੀ ਹੈ ਲੰਬੀ ਹਲਕੇ ਵਿੱਚ ਵੀ ਅੱਜ ਖੁੱਡਿਆਂ ਵਰਗੇ ਜਥੇਦਾਰ ਦੇ ਇਮਾਨਦਾਰ ਪਰਿਵਾਰ ਦਾ ਸਪੂਤ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹ ਗਿਆ। 

ਜਨ ਸ਼ਕਤੀ ਨਿਊਜ਼ ਬਿਉਰੋ   

 ਨਾਨਕਸਰ ਕਬੱਡੀ ਕੱਪ ਅੱਜ

ਨਾਨਕਸਰ ਕਬੱਡੀ ਕੱਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ -ਸੰਤ ਬਾਬਾ ਆਗਿਆਪਾਲ ਸਿੰਘ
ਨਾਨਕਸਰ ਕਲੇਰਾਂ, ( ਬਲਵੀਰ  ਸਿੰਘ ਬਾਠ )ਪੂਰੀ ਦੁਨੀਆਂ ਚ ਪ੍ਰਸਿੱਧ ਧਾਰਮਿਕ ਸੰਸਥਾ ਸ੍ਰੀ ਨਾਨਕਸਰ ਕਲੇਰਾਂ ਦੇ ਮੌਜੂਦਾ ਮਹਾਪੁਰਸ਼ ਸੰਤ ਬਾਬਾ ਘਾਲਾ ਸਿੰਘ ਜੀ ਦੀ ਸਰਪ੍ਰਸਤੀ ਹੇਠ  ਮੁੱਖ ਪ੍ਰਬੰਧਕ ਸੰਤ ਬਾਬਾ ਆਗਿਆਪਾਲ ਸਿੰਘ ਜੀ ਦੀ ਰਹਿਨੁਮਾਈ ਸਦਕਾ ਨਾਨਕਸਰ ਕਲੇਰਾਂ ਦੀ ਪਵਿੱਤਰ ਧਰਤੀ ਤੇ ਤੀਸਰਾ ਕਬੱਡੀ ਕੱਪ  ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ  ਜਨ ਸਖ਼ਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਸੰਤ ਬਾਬਾ ਆਗਿਆਪਾਲ ਸਿੰਘ ਜੀ ਨੇ ਦੱਸਿਆ ਕਿ ਨਾਨਕਸਰ ਕਲੇਰਾਂ ਵਿਖੇ ਕਬੱਡੀ ਕੱਪ ਜੋ ਕਿ ਬੜੀ ਧੂਮਧਾਮ ਨਾਲ  ਐਨ ਆਰ ਆਈ ਵੀਰਾਂ ਅਤੇ  ਇਲਾਕਾ ਨਿਵਾਸੀਆਂ ਦੇ ਵੱਡੇ ਸਹਿਯੋਗ ਸਦਕਾ ਕਰਵਾਇਆ ਜਾ ਰਿਹਾ ਹੈ ਖਿਡਾਰੀਆਂ ਵਾਸਤੇ ਲੱਖਾਂ ਦੇ ਦਿਲ ਖਿੱਚਵੇਂ ਇਨਾਮਾਂ ਤੋਂ ਇਲਾਵਾ ਖੇਡ ਪ੍ਰੇਮੀਆਂ ਤੇ ਦਰਸ਼ਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ  ਗੁਰੂ ਕਾ ਲੰਗਰ ਅਤੁੱਟ ਵਰਤੇਗਾ ਇਸ ਕਬੱਡੀ ਕੱਪ ਤੇ ਵਧੀਆ ਖੇਡ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਅਤੇ ਮਾਣਯੋਗ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਮਾਣ ਸਨਮਾਨ ਕੀਤਾ ਜਾਵੇਗਾ  ਪ੍ਰਬੰਧਕਾਂ ਅਤੇ ਐਨ ਆਰ ਆਈ ਖੇਡ ਪ੍ਰਮੋਟਰਾਂ ਵੱਲੋਂ ਦਰਸ਼ਕਾਂ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ

ਸ਼ਹੀਦ ਸਰਾਭਾ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ ਉਨੀ ਵਾਂ ਦਿਨ

ਆਪ ਪਾਰਟੀ ਨੂੰ ਬਹੁਮਤ ਨਾਲ ਜਿਤਾਉਣ ਵਾਲਿਓ, ਜੇ ਪ੍ਰੋ ਭੁੱਲਰ ਨੂੰ ਰਿਹਾਅ ਨਾ ਕਰਵਾ ਸਕੇ ਤਾਂ ਜੁਮੇਵਾਰ ਅਸੀਂ : ਦੇਵ ਸਰਾਭਾ  

ਮੁੱਲਾਪੁਰ ਦਾਖਾ 11 ਫਰਵਰੀ (ਸਤਵਿੰਦਰਸਿੰਘਗਿੱਲ)- ਗ਼ਦਰ ਪਾਰਟੀ ਦੇ ਨਾਇਕ ,ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜਨਮ ਭੂਮੀ ਪਿੰਡ ਸਰਾਭਾ ਵਿਖੇ ਸ ਜਸਪਾਲ ਸਿੰਘ ਹੇਰਾਂ ਦੀ ਅਗਵਾਈ 'ਚ ਪਿੰਡ ਸਰਾਭਾ ਦੇ ਨੌਜਵਾਨ ਬਲਦੇਵ ਸਿੰਘ ‘ਦੇਵ ਸਰਾਭਾ’ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਉਨੀ ਵੇ ਦਿਨ 'ਚ ਪਹੁੰਚਿਆ ਪੰਥਕ ਮੋਰਚੇ 'ਚ ਜੁਝਾਰੂ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ,ਸਿਗਾਰਾ ਸਿੰਘ ਟੂਸੇ,ਕੁਲਜੀਤ ਸਿੰਘ ਭੰਮਰਾ ਸਰਾਭਾ,ਬਲਦੇਵ ਸਿੰਘ 'ਦੇਵ ਸਰਾਭਾ' ਦੇ ਨਾਲ ਭੁੱਖ ਹੜਤਾਲ ‘ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਭਾਵੇਂ ਸਾਨੂੰ ਅੱਜ ਇਸ ਪੰਥਕ ਮੋਰਚਾ ਭੁੱਖ ਹਡ਼ਤਾਲ ਲਗਾਏ ਨੂੰ ਉਨੀ ਦਿਨ ਹੋ ਚੁੱਕੇ ਹਨ ਪਰ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਅੱਜ ਹੱਕਾਂ ਲਈ ਕਿਉਂ ਨਹੀਂ ਲੜਨਾ ਚਾਹੁੰਦੇ ,ਉਹ ਵੀ ਉਨ੍ਹਾਂ ਲਈ ਜੋ ਸਾਡੇ ਲਈ ਆਪਣੀ ਜਵਾਨੀ ਸਿੱਖ ਕੌਮ ਦੇ ਲੇਖੇ ਲਾ ਦਿੱਤੀ। ਪਰ ਅਸੀਂ ਉਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਜੇਲ੍ਹਾਂ ਚੋਂ ਰਿਹਾਅ ਨਹੀਂ ਕਰਵਾ ਸਕੇ ।ਉਨ੍ਹਾਂ ਅੱਗੇ ਆਖਿਆ ਕਿ ਜਿਸ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੋ੍ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਇਕ ਦਸਤਖ਼ਤ ਵੀ ਕਰਨੇ ਜ਼ਰੂਰੀ ਨਹੀਂ ਸਮਝਿਆ , ਪਰ ਸਾਡੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ 92 ਉਮੀਦਵਾਰ ਜਿਤਾ ਕੇ ਪੰਜਾਬ ਦੀ ਸੱਤਾ ਤੇ ਕਬਜ਼ਾ ਕਰਵਾਇਆ ,ਜੇਕਰ ਹੁਣ ਵੀ ਦਵਿੰਦਰਪਾਲ ਸਿੰਘ ਭੁੱਲਰ  ਦੀ ਰਿਹਾਈ ਨਹੀਂ ਹੁੰਦੀ ਤਾਂ ਉਸ ਦੇ ਜ਼ਿੰਮੇਵਾਰ ਅਸੀਂ ਹੋਵਾਂਗੇ ਬਾਕੀ ਸ ਭਗਵੰਤ ਸਿੰਘ ਮਾਨ ਹਮੇਸ਼ਾਂ ਪੰਜਾਬ ਦੇ   ਸਾਰੇ ਮੁੱਖ ਮੰਤਰੀਆਂ ਨੂੰ ਇਹ ਆਖਦੇ ਰਹਿੰਦੇ ਸਨ ਕਿ ਹਰੇ ਰੰਗ ਦੇ ਪੈੱਨ ਨਾਲ ਸਭ ਕੁਝ ਕੀਤਾ ਜਾ ਸਕਦਾ ਪਰ ਇਹ ਲੀਡਰ ਕਰ ਦੇ ਨਹੀਂ, ਜਦ ਕਿ ਹੁਣ ਸ ਮਾਨ ਨੂੰ ਪੰਜਾਬ ਦੇ ਹੱਕਾਂ ਦੀ ਲਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲ ਤੇ ਕਦਮ ਚੁੱਕਣੇ ਚਾਹੀਦੇ ਹਨ ਹੁਣ ਪਾਵਰ ਵੱਡੀ ਬਹੁਮਤ ਨਾਲ ਉਨ੍ਹਾਂ ਦੇ ਹੱਥ 'ਚ ਹੈ । ਆਖ਼ਰ ਵਿੱਚ ਆਖਿਆ ਕਿ ਵਿਧਾਨ ਸਭਾ ਦੇ ਚੋਣ ਨਤੀਜੇ ਆਪ ਪਾਰਟੀ ਦੇ ਹੱਕ 'ਚ ਬਹੁਮੱਤ ਨਾਲ ਆਉਣ ਸਾਰ ਸ. ਭਗਵੰਤ ਮਾਨ ਵੱਲੋਂ ਪਹਿਲਾਂ ਐਲਾਨ ਕੇ ਸਰਕਾਰੀ ਦਫਤਰਾਂ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਤੇ ਸ਼ਹੀਦ ਭਗਤ ਸਿੰਘ ਦੀ ਤਸਵੀਰਾਂ  ਲਗਾਈਆਂ ਜਾਣ ਅਸੀਂ ਇਸ ਐਲਾਨ ਦਾ ਸਮਰਥਨ ਕਰਦੇ ਹਾਂ ਉੱਥੇ ਹੀ ਅਸੀਂ ਸ ਮਾਨ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਜਿਸ ਸ਼ਹੀਦ ਭਗਤ ਸਿੰਘ ਦੀ ਤਸਵੀਰ ਸਰਕਾਰੀ ਦਫਤਰ 'ਚ ਲਾਉਣਾ ਚਾਹੁੰਦੇ ਹੋ ਪਹਿਲਾਂ ਉਨ੍ਹਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤਾਂ ਜੋ ਆਜ਼ਾਦੀ ਲਈ ਆਪਣੀਆਂ ਜ਼ਿੰਦੜੀਆਂ ਵਾਰਨ ਵਾਲੇ ਊਧਮ ਭਗਤ ,ਸਰਾਭੇ ਗ਼ਦਰੀ ਬਾਬਿਆਂ ਨੂੰ ਬਣਦਾ ਸਤਿਕਾਰ ਮਿਲ ਸਕੇ ।ਅੱਜ ਦੀ ਭੁੱਖ ਹੜਤਾਲ ਵਿਚ ਬਾਬਾ ਅਵਤਾਰ ਸਿੰਘ ਮਹੋਲੀ ਖੁਰਦ ਵਾਲੇ, ਇੰਦਰਜੀਤ ਸਿੰਘ ਸਹਿਜ਼ਾਦ, ਸਾਬਕਾ ਸਰਪੰਚ ਬਲਬੀਰ ਸਿੰਘ ਟੂਸੇ,ਅਮਨਿੰਦਰ ਸਿੰਘ ਅੱਬੀ ਸਰਾਭਾ,ਪਰਮਜੀਤ ਸਿੰਘ ਪੰਮਾ ਸਰਾਭਾ,ਨਿਰਮਲ ਸਿੰਘ ਸਰਾਭਾ,ਗੁਰਮਨ ਕੌਰ ਟੂਸੇ, ਪਰਮਿੰਦਰ ਸਿੰਘ ਬਿੱਟੂ ਸਰਾਭਾ, ਸੁਖਦੇਵ ਸਿੰਘ ਸੁੱਖਾ ਟੂਸੇ ,ਡਾ ਰਮੇਸ਼ ਕੁਮਾਰ ਸਰਾਭਾ,ਮੁਖਤਿਆਰ ਸਿੰਘ ਟੂਸੇ, ਲਾਲ ਬਹਾਦਰ ਟੂਸੇ,ਸਨੀ ਰੱਤੋਵਾਲ, ਚਰਨਜੀਤ ਕੌਰ ਰੱਤੋਵਾਲ, ਅੱਛਰਾ ਸਿੰਘ ਸੋਨੂੰ ਭੈਣੀ ਰੋੜਾ,   ਮੋਹਣ ਸਿੰਘ,ਨਿਰਭੈ ਸਿੰਘ ਅੱਬੂਵਾਲ, ਬਲਦੇਵ ਸਿੰਘ ਈਸਨਪੁਰ, ਕੁਲਦੀਪ ਸਿੰਘ ਕਿਲ੍ਹਾ  ਰਾਏਪੁਰ, ਆਦਿ ਨੇ ਵੀ ਹਾਜ਼ਰੀ ਭਰੀ।

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤੀਆਂ ਮੁਬਾਰਕਾਂ 

ਮਹਿਲ ਕਲਾਂ/ ਬਰਨਾਲਾ-  11 ਮਾਰਚ- (ਗੁਰਸੇਵਕ ਸੋਹੀ)- ਪੰਜਾਬ ਦੀਆਂ ਵਿਧਾਨ ਸਭਾ ਦੇ ਕੱਲ ਆਏ ਨਤੀਜੇ ਇਤਿਹਾਸਕ ਹਨ। ਲੋਕਾਂ ਨੇ ਨਵੇਂ ਬਦਲ ਦੀ ਚੌਣ ਇਸ ਲਈ ਕੀਤੀ ਕਿ ਉਹ ਭ੍ਰਿਸ਼ਟਾਚਾਰ, ਹਰ ਤਰ੍ਹਾਂ ਦੇ ਮਾਫ਼ੀਆ, ਮਾੜੇ ਸਿਹਤ ਅਤੇ ਸਿੱਖਿਆ ਪ੍ਰਬੰਧ ਤੋਂ ਅੱਕ ਚੁੱਕੇ ਸਨ। ਮੈਨੂੰ ਲੋਕਾਂ ਦਾ ਇਹ ਫੈਸਲਾ ਸਿਰ ਮੱਥੇ ਪ੍ਰਵਾਨ ਹੈ ਅਤੇ ਸਾਡੇ ਵੱਲੋਂ ਸਵਾਗਤ ਹੈ। ਇਸ ਵੱਡੇ ਫ਼ਤਵੇ ਤੋਂ ਬਾਅਦ ਮੈਨੂੰ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਉਮੀਦਾ ਤੇ ਖਰੀ ਉਤਰੇਗੀ ਤਾਂ ਕਿ ਉਹ ਆਪਣੀ ਭਰੋਸੇਯੋਗਤਾ ਨੂੰ ਕਾਇਮ ਰੱਖ ਸਕੇ। ਸਾਨੂੰ ਵੀ ਲੋਕਾਂ ਦਾ ਭਰਵਾਂ ਸਾਥ ਮਿਲਿਆ ਹੈ ਇਸ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾਂ ਹਾਂ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਜਿਥੇ ਵੀ ਸਾਡੇ ਸਹਿਯੋਗ ਦੀ ਲੋੜ ਪਵੇਗੀ ਅਸੀਂ ਨਿੱਠ ਕੇ ਸਾਥ ਦੇਣ ਨੂੰ ਤਿਆਰ ਹਾਂ।ਇਸ ਸਰਕਾਰ ਤੋਂ ਲੋਕਾਂ ਦੇ ਚੰਗੇ ਭਵਿੱਖ ਦੀ ਆਸ ਕਰਦੇ ਹਾਂ ।

 ਆਪ ਦੀ ਸਰਕਾਰ ਬਣਨ ਤੇ ਚਕਰ ਵਾਸੀਆ ਨੇ ਲੱਡੂ ਵੰਡੇ

 ਹਠੂਰ,11,ਮਾਰਚ-(ਕੌਸ਼ਲ ਮੱਲ੍ਹਾ)-ਪੰਜਾਬ ਵਿਚ ਆਪ ਦੀ ਸਰਕਾਰ ਬਣਾਉਣ ਅਤੇ ਵਿਧਾਨ ਸਭਾ ਹਲਕਾ ਜਗਰਾਓ ਤੋ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਦੂਜੀ ਵਾਰ ਇਤਿਹਾਸਕ ਜਿੱਤ ਦਿਵਾਉਣ ਤੇ ਆਮ-ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਜੀਤ ਸਿੰਘ ਸੁੱਖਾ ਬਾਠ ਦੀ ਅਗਵਾਈ ਹੇਠ ਪਿੰਡ ਚਕਰ ਵਿਖੇ ਲੱਡੂ ਵੰਡੇ ਕੇ ਸਮੂਹ ਵੋਟਰਾ ਅਤੇ ਸਪੋਟਰਾ ਦਾ ਧੰਨਵਾਦ ਕੀਤਾ।ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਸੁਖਜੀਤ ਸਿੰਘ ਸੁੱਖਾ ਬਾਠ ਨੇ ਕਿਹਾ ਕਿ ਪੰਜਾਬ ਦਾ ਵੋਟਰ ਬਹੁਤ ਹੀ ਸਿਆਣਾ ਅਤੇ ਉੱਚੀ ਸੋਚ ਰੱਖਣ ਵਾਲਾ ਵੋਟਰ ਹੈ।ਜਿਸ ਨੇ ਆਮ-ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਵਿਚੋ ਹੂੰਝਾ ਫੇਰ ਜਿੱਤ ਦਿਵਾਈ ਹੈ।ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਜੋ ਹਮੇਸਾ ਹੀ ਲੋਕ ਪੱਖੀ ਮੰਗਾ ਮੰਨਵਾਉਣ ਲਈ ਸਮੇਂ-ਸਮੇਂ ਤੇ ਸੰਘਰਸ ਕਰਦੇ ਆ ਰਹੇ ਹਨ ਜਿਨ੍ਹਾ ਦੀ ਅਣਥੱਕ ਮਿਹਨਤ ਨੂੰ ਅੱਜ ਬੂਰ ਪਿਆ ਹੈ।ਉਨ੍ਹਾ ਕਿਹਾ ਕਿ ਹੁਣ ਪੰਜਾਬ ਵਿਚ ਅਮਨ ਸਾਤੀ ਦਾ ਰਾਜ ਹੋਵੇਗਾ ਅਤੇ ਹਰ ਵਰਗ ਸੁੱਖ ਦੀ ਨੀਦ ਸੌਵੇਗਾ।ਇਸ ਮੌਕੇ ਉਨ੍ਹਾ ਨਾਲ ਰਾਜਾ ਸਿੰਘ,ਸੋਹਣਾ ਸਿੰਘ,ਸਰਨਾ ਸਿੰਘ,ਰਣਜੀਤ ਸਿੰਘ,ਸੀਰਾ ਸਿੰਘ,ਗੁਰਦੀਪ ਸਿੰਘ ਭੁੱਲਰ,ਕੁਲਵੰਤ ਸਿੰਘ,ਬਿੱਲੂ ਸਿੰਘ,ਗੁਰਦੇਵ ਸਿੰਘ ਜੈਦ,ਮਨਜੀਤ ਸਿੰਘ ਜੈਦ,ਸਿਮਰਨ ਸਿੰਘ,ਜਗਜੀਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ:-ਸੁਖਜੀਤ ਸਿੰਘ ਸੁੱਖਾ ਬਾਠ ਆਪਣੇ ਸਾਥੀਆ ਸਮੇਂਤ ਲੱਡੂ ਵੰਡਦੇ ਹੋਏ

ਸੁਆਮੀ ਮਹਿੰਦਰ ਸਿੰਘ ਭਗਤ ਜੀ ਦੀ ਸਲਾਨਾ ਬਰਸੀ ਮਨਾਈ

ਹਠੂਰ,11,ਮਾਰਚ-(ਕੌਸ਼ਲ ਮੱਲ੍ਹਾ)-ਤਪ ਅਸਥਾਨ ਸੁਆਮੀ ਜਮੀਤ ਸਿੰਘ ਨਿਰਮਲ ਆਂਸਰਮ ਲੋਪੋ ਦੇ ਬਾਨੀ ਸੁਆਮੀ ਮਹਿੰਦਰ ਸਿੰਘ ਭਗਤ ਰਸੂਲਪੁਰ ਵਾਲਿਆ ਦੀ ਛੇਵੀਂ ਸਲਾਨਾ ਬਰਸੀ ਅੱਜ ਨਿਰਮਲ ਆਂਸ਼ਰਮ ਲੋਪੋ ਵਿਖੇ ਸਮੂਹ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਡੇਰਾ ਬਾਬਾ ਜਮੀਤ ਸਿੰਘ ਲੋਪੋ ਦੇ ਮੁੱਖ ਸੇਵਾਦਾਰ ਸੁਆਮੀ ਜਗਰਾਜ ਸਿੰਘ ਲੰਗਰਾ ਵਾਲਿਆ ਦੀ ਅਗਵਾਈ ਹੇਠ ਮਨਾਈ ਗਈ।ਇਸ ਮੌਕੇ ਪਿਛਲੇ ਤਿੰਨ ਦਿਨਾ ਤੋ ਪ੍ਰਕਾਸ ਸ੍ਰੀ ਆਖੰਡ ਪਾਠਾ ਦੀ ਲੜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਮੌਕੇ ਵੱਖ-ਵੱਖ ਰਾਗੀ ਜੱਥੇ,ਕਵੀਸਰੀ ਜੱਥਿਆ ਅਤੇ ਢਾਡੀ ਜੱਥਿਆ ਨੇ ਗੁਰੂ ਸਾਹਿਬਾ ਦਾ ਇਤਿਹਾਸ ਸੁਣਾਕੇ ਸੰਗਤਾ ਨੂੰ ਨਿਹਾਲ ਕੀਤਾ।ਇਸ ਮੌਕੇ ਸੁਆਮੀ ਜਗਰਾਜ ਸਿੰਘ ਲੰਗਰਾ ਵਾਲਿਆ ਨੇ ਰੂਹਾਨੀ ਕਥਾ ਕਰਦਿਆ ਕਿਹਾ ਕਿ ਬਰਸੀ ਸਮਾਗਮ ਉਨ੍ਹਾ ਦੇ ਮਨਾਏ ਜਾਦੇ ਹਨ।ਜਿਨ੍ਹਾ ਨੇ ਕਾਮ,ਕਰੋਧ,ਲੋਭ,ਮੋਹ ਅਤੇ ਹੰਕਾਰ ਦਾ ਤਿਆਗ ਕਰਕੇ ਸਮੱੁਚੀ ਮਾਨਵਤਾ ਦਾ ਭਲਾ ਸੋਚਿਆ ਹੋਵੇ,ਬੈਕੰਠ ਨਿਵਾਸੀ ਸੰਤ ਸੁਆਮੀ ਮਹਿੰਦਰ ਸਿੰਘ ਭਗਤ ਜੀ ਨੇ ਆਪਣਾ ਸਾਰਾ ਜੀਵਨ ਮਨੱੁਖਤਾ ਦੀ ਭਲਾਈ ਦੇ ਲੇਖੇ ਲਾਇਆ ਹੈ ਅਤੇ ਹਮੇਸਾ ਗੁਰੂ ਦਾ ਭਾਣਾ ਮੰਨਣ ਦਾ ਉਪਦੇਸ ਦਿੱਤਾ।ਜਿਸ ਕਰਕੇ ਅੱਜ ਸੰਗਤਾ ਉਨ੍ਹਾ ਨੂੰ ਸਤਿਕਾਰ ਸਹਿਤ ਯਾਦ ਕਰਦੀਆ ਹਨ।ਇਸ ਮੌਕੇ ਸੁਆਮੀ ਜਗਰਾਜ ਸਿੰਘ ਲੰਗਰਾ ਵਾਲਿਆ ਨੇ ਸੰਤਾ ਮਹਾਪੁਰਸਾ, ਪਾਠੀ ਸਿੰਘਾ,ਰਾਗੀ ਸਿੰਘਾ ਅਤੇ ਕੀਰਤਨੀ ਜੱਥਿਆ ਨੂੰ ਸਿਰਪਾਓ ਦੇ ਕੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਅਤੇ ਵੱਡੀ ਗਿਣਤੀ ਵਿਚ ਪੁੱਜੀਆ ਗੁਰਸੰਗਤਾ ਦਾ ਧੰਨਵਾਦ ਕੀਤਾ।ਇਸ ਮੌਕੇ ਗੁਰੂ ਕਾ ਲੰਗਰ ਅਟੁੱਤ ਵਰਤਿਆ ਗਿਆ।ਇਸ  ਮੌਕੇ ਮੈਨੇਜਰ ਸੁਖਦੀਪ ਸਿੰਘ ਸਿੱਧੂ,ਸਤਨਾਮ ਸਿੰਘ ਰਾਏਪੁਰ,ਪ੍ਰਿੰਸੀਪਲ ਬਲਜਿੰਦਰ ਸਿੰਘ,ਸਾਬਕਾ ਸਰਪੰਚ ਜੋਗਿੰਦਰ ਸਿੰਘ ਰਸੂਲਪੁਰ,ਅਚਾਰੀਆ ਲਿਲਤਾ ਨੰਦ ਹਰੀਦੁਆਰ,ਸੁਆਮੀ ਬਿਸਵਾ ਪੁਰੀ,ਸੁਆਮੀ ਦਿਨੇਸਾ ਨੰਦ ਭਾਰਤੀ ਹਰੀਦੁਆਰ,ਪ੍ਰਿਤਪਾਲ ਸਿੰਘ,ਜਸਪ੍ਰੀਤ ਸਿੰਘ,ਗੁਰਪ੍ਰੀਤ ਸਿੰਘ,ਮਨਪ੍ਰੀਤ ਸਿੰਘ,ਪੱਪੂ ਸਿੰਘ,ਬਿੰਦਰ ਸਿੰਘ,ਹੈਪੀ ਸਿੰਘ,ਸੁਖਰਾਜ ਸਿੰਘ,ਹੈਡ ਗ੍ਰੰਥੀ ਅਮਰਜੀਤ ਸਿੰਘ,ਗੁਰਜੰਟ ਸਿੰਘ,ਜਗਜੀਤ ਸਿੰਘ,ਧਰਮ ਸਿੰਘ,ਸੁਖਦੀਪ ਸਿੰਘ ਸਿੱਧੂ,ਹਰਿੰਦਰ ਸਿੰਘ,ਰਣਜੀਤ ਸਿੰਘ,ਮਨਿੰਦਰ ਸਿੰਘ,ਭੋਲਾ ਸਿੰਘ,ਜਸਵੰਤ ਸਿੰਘ,ਕਰਮ ਸਿੰਘ,ਕੇਸਰ ਸਿੰਘ,ਅਮਰਜੀਤ ਸਿੰਘ,ਪਾਲ ਸਿੰਘ,ਬਲਦੇਵ ਸਿੰਘ,ਰਾਮ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾ ਹਾਜ਼ਰ ਸਨ।
ਫੋਟੋ ਕੈਪਸਨ:- ਸੁਆਮੀ ਜਗਰਾਜ ਸਿੰਘ ਲੰਗਰਾ ਵਾਲੇ ਸੰਗਤਾ ਨਾਲ ਪ੍ਰਬਚਨ ਕਰਦੇ ਹੋਏ

 12 ਮਾਰਚ ਨਾਨਕਸਰ ਕਬੱਡੀ ਕੱਪ ਤੇ ਸੀਰਾ ਬਨਭੌਰਾ ਅਤੇ ਸਮਾਜਸੇਵੀ ਪ੍ਰਧਾਨ ਮਠਾੜੂ ਦਾ ਹੋਵੇਗਾ ਵਿਸ਼ੇਸ਼ ਸਨਮਾਨ -ਪ੍ਰਧਾਨ ਮੋਹਣੀ

ਨਾਨਕਸਰ ਕਲੇਰਾਂ ( ਬਲਵੀਰ  ਸਿੰਘ ਬਾਠ )ਪੂਰੀ ਦੁਨੀਆਂ ਵਿੱਚ ਪ੍ਰਸਿੱਧ ਧਾਰਮਿਕ ਸੰਸਥਾ ਸ੍ਰੀ ਨਾਨਕਸਰ ਕਲੇਰਾਂ ਦੇ ਮੁਖ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ  ਸਿੰਘ ਜੀ ਦੀ ਸਰਪ੍ਰਸਤੀ ਹੇਠ ਮੁੱਖ ਪ੍ਰਬੰਧਕ ਸੰਤ ਬਾਬਾ ਆਗਿਆਪਾਲ ਸਿੰਘ ਜੀ   ਨਾਨਕਸਰ ਕਲੇਰਾਂ ਵਾਲਿਆਂ ਦੇ ਯੋਗ ਅਗਵਾਈ ਹੇਠ ਨਾਨਕਸਰ ਕਲੇਰਾਂ ਦੀ ਧਰਤੀ ਤੇ ਤੀਸਰਾ ਕਬੱਡੀ ਕੱਪ 12 ਮਾਰਚ ਹੋਣ ਜਾ ਰਿਹਾ ਹੈ ਇਸ ਕਬੱਡੀ ਕੱਪ ਤੇ ਸਮਾਜਸੇਵੀ ਆਗੂ ਸੀਰਾ ਬਨਭੌਰਾ ਅਤੇ ਹਰਦੇਵ ਸਿੰਘ  ਮਠਾੜੂ ਦਾ ਪ੍ਰਧਾਨ ਮਨਜੀਤ ਸਿੰਘ ਮੋਹਣੀ ਜੰਗੀਪੁਰ ਹੋਟਲ ਵਾਲਿਆਂ ਵੱਲੋਂ   ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ  ਇਸ ਕਬੱਡੀ ਕੱਪ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਜਨਸ਼ਕਤੀ ਨਿਊਜ਼ ਨੂੰ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਜੱਸ ਨੇ ਦੱਸਿਆ ਕਿ ਸਮਾਜ ਵਿੱਚ  ਵਧੀਆ ਕਾਰਗੁਜ਼ਾਰੀ ਦੀਆਂ ਭੂਮਿਕਾ ਨਿਭਾਉਣ ਬਦਲੇ ਕੁਝ ਸਮਾਜ ਸੇਵੀ ਆਗੂਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ

ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਬੁਲਾਈ

ਕੈਬਨਿਟ 'ਤੇ ਚਰਚਾ ਕਰਨ ਲਈ ਕੇਜਰੀਵਾਲ ਨੂੰ ਮਿਲਣ ਦਿੱਲੀ ਨੂੰ ਰਵਾਨਾ

ਚੰਡੀਗੜ੍ਹ ,11ਮਾਰਚ (ਗੁਰਕੀਰਤ ਜਗਰਾਉਂ ) ਪੰਜਾਬ ਅੰਦਰ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਵੱਡੇ ਬਹੁਮੱਤ ਦੇ ਨਾਲ ਨਿਵਾਜਿਆ ਹੈ। ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਸੂਤਰਾਂ ਮੁਤਾਬਕ ਇਹ ਮੀਟਿੰਗ ਅੱਜ ਹੋਵੇਗੀ। ਇਸ ਤੋਂ ਬਾਅਦ ਭਗਵੰਤ ਮਾਨ ਰਾਜਪਾਲ ਕੋਲ ਜਾ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣ ਗੇ । ਉਹ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਅੱਜ ਉਹ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਜਾ ਰਹੇ ਹਨ। ਕੇਜਰੀਵਾਲ ਨਾਲ ਮੀਟਿੰਗ 'ਚ ਕੈਬਨਿਟ ਦੇ ਰੂਪ 'ਤੇ ਚਰਚਾ ਹੋ ਸਕਦੀ ਹੈ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਜਾ ਰਹੇ ਹਨ। ਇਹ ਪੁੱਛੇ ਜਾਣ 'ਤੇ ਕਿ ਉਹ ਸਹੁੰ ਕਦੋਂ ਚੁੱਕਣਗੇ, ਮਾਨ ਨੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਸਾਰਿਆਂ ਨੂੰ ਸੂਚਿਤ ਕੀਤਾ ਜਾਵੇਗਾ। ਹੁਣ ਉਹ ਦਿੱਲੀ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਹੋਵੇਗਾ।

ਪੰਜਾਬ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਆਪਣਾ ਕੰਮ ਕਰ ਦਿੱਤਾ ਹੈ। ਹੁਣ ਉਨ੍ਹਾ ਦੀ ਵਾਰੀ ਹੈ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਤੁਹਾਨੂੰ ਫਰਕ ਮਹਿਸੂਸ ਹੋਣਾ ਸ਼ੁਰੂ ਹੋ ਜਾਵੇਗਾ। ਮੇਰੀ ਸਰਕਾਰ ਸੈੱਲਾਂ ਤੋਂ ਨਹੀਂ ਚੱਲੇਗੀ। ਇਹ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚੋਂ ਲੰਘੇਗੀ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੇ ਨਵਾਂ ਪੰਜਾਬ ਸਿਰਜਣ ਵਿੱਚ ਆਪਣਾ ਯੋਗਦਾਨ ਪਾਇਆ ਹੈ। ਅਸੀਂ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰਾਂਗੇ। ਅਸੀਂ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਦਾ ਸਤਿਕਾਰ ਕਰਨਾ ਹੈ। ਆਪਣੇ ਕੰਮ ਕਰਵਾਉਣ ਲਈ ਸਾਲਾਂ ਤੋਂ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਹੇ ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਪਵੇਗਾ।

ਵੋਟਰਾ ਦਾ ਕੀਤਾ ਧੰਨਵਾਦ

ਹਠੂਰ,10,ਮਾਰਚ-(ਕੌਸ਼ਲ ਮੱਲ੍ਹਾ)-ਪੰਜਾਬ ਵਿਚ ਆਪ ਦੀ ਸਰਕਾਰ ਬਣਾਉਣ ਅਤੇ ਵਿਧਾਨ ਸਭਾ ਹਲਕਾ ਜਗਰਾਓ ਤੋ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਦੂਜੀ ਵਾਰ ਇਤਿਹਾਸਕ ਜਿੱਤ ਦਿਵਾਉਣ ਤੇ ਆਮ-ਆਦਮੀ ਪਾਰਟੀ ਦੇ ਜਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਲੱਖਾ ਨੇ ਸਮੂਹ ਵੋਟਰਾ ਅਤੇ ਸਪੋਟਰਾ ਦਾ ਧੰਨਵਾਦ ਕੀਤਾ।ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਸੁਰਿੰਦਰ ਸਿੰਘ ਲੱਖਾ ਨੇ ਕਿਹਾ ਕਿ ਪੰਜਾਬ ਦੇ ਵੋਟਰ ਬਹੁਤ ਹੀ ਸਿਆਣਾ ਅਤੇ ਉੱਚੀ ਸੋਚ ਰੱਖਣ ਵਾਲਾ ਵੋਟਰ ਹੈ।ਜਿਸ ਨੇ ਆਮ-ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਵਿਚੋ ਹੂੰਝਾ ਫੇਰ ਜਿੱਤ ਦਿਵਾਈ ਹੈ।ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਜੋ ਹਮੇਸਾ ਹੀ ਲੋਕ ਪੱਖੀ ਮੰਗਾ ਮੰਨਵਾਉਣ ਲਈ ਸਮੇਂ-ਸਮੇਂ ਤੇ ਸੰਘਰਸ ਕਰਦੇ ਆ ਰਹੇ ਹਨ ਜਿਨ੍ਹਾ ਦੀ ਅਣਥੱਕ ਮਿਹਨਤ ਨੂੰ ਅੱਜ ਬੂਰ ਪਿਆ ਹੈ।ਉਨ੍ਹਾ ਕਿਹਾ ਕਿ ਹੁਣ ਪੰਜਾਬ ਵਿਚ ਅਮਨ ਸਾਤੀ ਦਾ ਰਾਜ ਹੋਵੇਗਾ ਅਤੇ ਹਰ ਵਰਗ ਸੁੱਖ ਦੀ ਨੀਦ ਸੌਵੇਗਾ।ਇਸ ਮੌਕੇ ਉਨ੍ਹਾ ਨਾਲ ਸੀਨੀਅਰ ਆਗੂ ਜਰਨੈਲ ਸਿੰਘ ਬਰਾੜ,ਬਲਵੀਰ ਸਿੰਘ ਲੱਖਾ,ਇੰਦਰਪਾਲ ਸਿੰਘ,ਗੋਲੂ ਸਿੰਘ,ਕੈਪਟਨ ਅਜੈਬ ਸਿੰਘ,ਦਰਸ਼ਨ ਸਿੰਘ,ਕੁਲਵੰਤ ਸਿੰਘ,ਭਜਨ ਸਿੰਘ ਕੁਲਾਰ,ਮੇਜਰ ਸਿੰਘ,ਮਾਸਟਰ ਚਮਕੌਰ ਸਿੰਘ,ਸੁਰਿੰਦਰ ਸਿੰਘ ਸੱਗੂ,ਮਨਜੀਤ ਸਿੰਘ ਜੈਦ,ਗੁਰਦੀਪ ਸਿੰਘ,ਪਰਮਜੀਤ ਸਿੰਘ,ਕਰਮਜੀਤ ਸਿੰਘ ਭੰਮੀਪੁਰਾ ਕਲਾਂ,ਮੰਗੂ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ:- ਜਿਲ੍ਹਾ ਜਨਰਲ ਸਕੱਤਰ ਸੁਰਿੰਦਰ ਸਿੰਘ ਲੱਖਾ ਆਪਣੇ ਸਾਥੀਆ ਸਮੇਂਤ ਵੋਟਰਾ ਦਾ ਧੰਨਵਾਦ ਕਰਦੇ ਹੋਏ

ਆਲੂ ਉਤਪਾਦਕ ਹੋਏ ਨਿਰਾਸ,ਪੁੱਤਾ ਵਾਗ ਪਾਲੀ ਫਸਲ ਸੁੱਟਣ ਲਈ ਮਜਬੂਰ

ਹਠੂਰ,10,ਮਾਰਚ-(ਕੌਸ਼ਲ ਮੱਲ੍ਹਾ)-ਆਲੂਆ ਦੀ ਫਸਲ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾ ਵਿਚ ਭਾਰੀ ਨਿਰਾਸਾ ਪਾਈ ਜਾ ਰਹੀ ਹੈ।ਇਸ ਸਬੰਧੀ ਗੱਲਬਾਤ ਕਰਦਿਆ ਪਿੰਡ ਰਸੂਲਪੁਰ ਦੇ ਕਿਸਾਨ ਆਗੂ ਕਾਮਰੇਡ ਗੁਰਚਰਨ ਸਿੰਘ ਰਸੂਲਪੁਰ ਨੇ ਕਿਹਾ ਕਿ ਜਨਵਰੀ ਮਹੀਨੇ ਵਿਚ ਹੋਈ ਬੇਮੌਸਮੀ ਬਰਸਾਤ ਕਾਰਨ ਆਲੂਆ ਦੀ ਫਸਲ ਨੁਕਸਾਨੀ ਗਈ ਹੈ ਕਿਉਕਿ ਇਸ ਵਾਰ ਮੋਟਾ ਨਹੀ ਹੋਇਆ ਅਤੇ ਅੱਧ ਤੋ ਜਿਆਦਾ ਆਲੂ ਜਮੀਨ ਵਿਚ ਹੀ ਗਲਣ ਕਾਰਨ ਆਲੂਆ ਦਾ ਝਾੜ ਘੱਟ ਨਿਕਲਿਆ ਹੈ।ਉਨ੍ਹਾ ਦੱਸਿਆ ਆਲੂਆ ਨੂੰ ਖਰੀਦਣ ਲਈ ਕੋਈ ਵਪਾਰੀ ਤਿਆਰ ਨਹੀ ਹੈ ਜਿਸ ਕਰਕੇ ਅਗਲੀ ਫਸਲ ਬੀਜਣ ਲਈ ਖੇਤ ਨੂੰ ਖਾਲੀ ਕਰਨ ਲਈ ਮਜਬੂਰੀ ਬੱਸ ਆਲੂ ਪੁੱਟੇ ਜਾ ਰਹੇ ਹਨ,ਜੇਕਰ ਹੁਣ ਇਹ ਆਲੂ ਅਸੀ ਨਹੀ ਪੁੱਟਦੇ ਤਾਂ ਅਗਲੀ ਮੂੰਗੀ ਦੀ ਫਸਲ ਵਿਚ ਨਦੀਨ ਬਹੁਤ ਜਿਆਦਾ ਪੈਦਾ ਹੋਵੇਗਾ।ਉਨ੍ਹਾ ਦੱਸਿਆ ਕਿ ਇੱਕ ਏਕੜ ਆਲੂਆ ਦੀ ਫਸਲ ਤੇ ਲਗਭਗ ਤੀਹ ਹਜਾਰ ਰੁਪਏ ਖਰਚ ਆਇਆ ਹੈ ਅਤੇ 50 ਹਜਾਰ ਰੁਪਏ ਪ੍ਰਤੀ ਏਕੜ ਜਮੀਨ ਠੇਕੇ ਤੇ ਲਈ ਹੈ।ਜਿਸ ਕਾਰਨ ਕਿਸਾਨਾ ਦਾ ਆਰਥਿਕ ਤੌਰ ਤੇ ਭਾਰੀ ਨੁਕਸਾਨ ਹੋਇਆ ਹੈ।ਇਸ ਮੌਕੇ ਕਿਸਾਨ ਨਿਰਮਲ ਸਿੰਘ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਜਲਦੀ ਵਿਭਾਗੀ ਪੜਤਾਲ ਕਰਵਾਕੇ ਕਿਸਾਨਾ ਨੂੰ ਨੁਕਸਾਨੀ ਫਸਲ ਦਾ ਘੱਟ ਤੋ ਘੱਟ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ।ਇਸ ਮੌਕੇ ਉਨ੍ਹਾ ਨਾਲ ਸਾਬਕਾ ਪੰਚ ਗੁਰਚਰਨ ਸਿੰਘ,ਨਿੰਮਾ ਰਸੂਲਪੁਰ,ਸੁਖਮੰਦਰ ਸਿੰਘ,ਗੁਰਮੇਲ ਸਿੰਘ,ਪਾਲ ਸਿੰਘ,ਕਰਮ ਸਿੰਘ,ਹਰਪ੍ਰੀਤ ਸਿੰਘ,ਇੰਦਰਜੀਤ ਸਿੰਘ,ਜਗਸੀਰ ਸਿੰਘ,ਛੋਟਾ ਸਿੰਘ,ਜਸਪ੍ਰੀਤ ਸਿੰਘ,ਜਗਜੀਤ ਸਿੰਘ,ਮਨਪ੍ਰੀਤ ਸਿੰਘ,ਬਿੱਲਾ ਸਿੰਘ,ਪਾਲ ਸਿੰਘ ਆਦਿ ਕਿਸਾਨ ਹਾਜ਼ਰ ਸਨ।
ਫੋਟੋ ਕੈਪਸ਼ਨ:- ਕਿਸਾਨ ਆਗੂ ਗੁਰਚਰਨ ਸਿੰਘ ਰਸੂਲਪੁਰ ਨੁਕਸਾਨੀ ਆਲੂਆ ਦੀ ਫਸਲ ਬਾਰੇ ਜਾਣਕਾਰੀ ਦਿੰਦਾ ਹੋਇਆ

ਆਪ ਦੀ ਉਮੀਦਵਾਰ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਜੈਨ ਸਮਾਧ ਤੇ ਮੱਥਾ ਟੇਕਿਆ 

ਜਗਰਾਉ 10 ਮਾਰਚ (ਅਮਿਤ ਖੰਨਾ) ਜਗਰਾਉਂ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਮਾਣੂਕੇ ਵੱਡੀ ਲੀਡ ਦੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ  ਜਗਰਾਉਂ  ਪਹੁੰਚਣ ਤੇ ਜੈਨ ਸਮਾਧ ਤੇ ਮੱਥਾ  ਟੇਕਿਆ ਤੇ ਸ੍ਰੀ ਰੂਪ ਚੰਦ ਜੈਨ ਐੱਸ ਐੱਸ  ਬਰਾਦਰੀ ਵੱਲੋਂ  ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ  ਅਤੇ  ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ  ਇਸ ਮੌਕੇ ਬਰਾਦਰੀ ਦੇ ਪ੍ਰਧਾਨ ਰਾਕੇਸ਼  ਜੈਨ ਨੇਛਾਂ  ਸੈਕਟਰੀ ਧਰਮਪਾਲ ਜੈਨ ਖਜ਼ਾਨਚੀ ਵਿਜੇ ਜੈਨ  ਤਰੁਨ ਜੈਨ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਜਗਰਾਉਂ ਤੋਂ ਵੀ ਆਮ ਆਦਮੀ ਪਾਰਟੀ ਦੀ ਉਮੀਦਵਾਰ  ਦੀ ਵੱਡੀ ਲੀਡ ਨਾਲ ਜਿੱਤ ਹੋਈ ਅਤੇ  ਇਨ੍ਹਾਂ ਨੂੰ ਮੰਤਰੀ ਦਾ ਅਹੁਦਾ ਮਿਲੇਗਾ ਤੇ ਜਗਰਾਉਂ ਹਲਕੇ ਦੀ ਨੁਹਾਰ ਬਦਲ ਦੇਣਗੇ ਇਸ ਮੌਕੇ ਬਰਾਦਰੀ ਦੇ ਪ੍ਰਧਾਨ ਰਾਕੇਸ਼  ਜੈਨ ਨੇਛਾਂ , ਸੈਕਟਰੀ ਧਰਮਪਾਲ ਜੈਨ ,ਖਜ਼ਾਨਚੀ ਵਿਜੇ ਜੈਨ,  ਸਹਿ ਮੰਤਰੀ ਤਰੁਣ ਜੈਨ,  ਰਮੇਸ਼ ਜੈਨ ,ਵਰਿੰਦਰ ਜੈਨ ,ਨੀਰਜ ਜੈਨ ,ਅਜੇ ਜੈਨ, ਵਿਨੋਦ ਜੈਨ,  ਯੋਗੇਸ਼ ਜੈਨ ਸ਼੍ਰੀਪਾਲ ਜੈਨ,  ਅਨੀਸ਼ ਜੈਨ ਆਦਿ ਸਮੂਹ ਮੈਂਬਰ ਹਾਜ਼ਰ ਸਨ

ਹਲਕਾ ਜਗਰਾਉ ਤੋਂ 'ਆਪ' ਦੇ ਉਮੀਦਵਾਰ ਸਰਬਜੀਤ ਕੋਰ ਮਾਣੂੰਕੇ ਜੇਤੂ ਕਰਾਰ, ਸਰਬਜੀਤ ਕੋਰ ਮਾਣੂੰਕੇ  ਨੇ ਕੀਤਾ ਵੋਟਰਾਂ ਦਾ ਕੀਤਾ ਧੰਨਵਾਦ

ਜਗਰਾਉ 10 ਮਾਰਚ (ਅਮਿਤ ਖੰਨਾ) ਅੱਜਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਜਿਸ ਨਾਲ ਆਮ ਆਦਮੀ ਪਾਰਟੀ ਸਮਰਥਕਾਂ ਤੇ ਵਰਕਰਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ। ਸਰਬਜੀਤ ਕੋਰ ਮਾਣੂੰਕੇ  ਨੂੰ ਕੁਲ 64749 ਵੋਟਾਂ, ਅਤੇ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਐਸਆਰ ਕਲੇਰ ਨੂੰ 25428 ਵੋਟਾਂ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਨੂੰ 20816 ਬੀਜੇਪੀ ਦੇ ਉਮੀਦਵਾਰ ਕੁੰਵਰ ਨਰਿੰਦਰ ਸਿੰਘ ਨੂੰ 4449 ਵੋਟਾਂ ਪ੍ਰਾਪਤ ਹੋਈਆਂ। ਇਸ ਚੋਣ ਵਿਚ ਆਮ ਆਦਮੀ ਪਾਰਟੀ । ਸਰਬਜੀਤ ਕੋਰ ਮਾਣੂੰਕੇ  42000 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੀ । ਸਰਬਜੀਤ ਕੋਰ ਮਾਣੂੰਕੇ ਦਾ ਜਗਰਾਉ ਪਹੁੰਚਣ ਤੇ ਪਾਰਟੀ ਆਗੂਆਂ, ਸਮਰਥਕਾਂ ਅਤੇ ਵੋਟਰਾਂ ਨੇ ਢੋਲ - ਢਮੱਕੇ ਨਾਲ ਭੰਗੜੇ ਪਾ ਕੇ ਭਰਵਾਂ ਸਵਾਗਤ ਕੀਤਾ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਸਰਬਜੀਤ ਕੋਰ ਮਾਣੂੰਕੇ ਨੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ। ਓਹਨਾ ਕਿਹਾ ਕਿ ਹਲਕੇ ਜਗਰਾਉ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ। ਉਨ੍ਹਾਂ ਨੇ ਹਲਕੇ ਜਗਰਾਉ ਵਿਚ ਨਸ਼ੇ ਦੇ ਸੌਦਾਗਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣਾ ਧੰਦਾ ਬੰਦ ਕਰ ਦੇਣ ਨਹੀਂ ਤਾਂ ਇਸਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਇਸ ਮੌਕੇ ਉਨ੍ਹਾਂ ਨੂੰ ਜਗਰਾਓਂ ਦੇ ਐੱਸ ਡੀ ਐੱਮ ਵਿਕਾਸ ਹੀਰਾ, ਤਹਿਸੀਲਦਾਰ ਮਨਮੋਹਨ ਕੌਸ਼ਿਕ, ਸਾਜਨ ਮਲਹੋਤਰਾ, ਗੋਪੀ ਸ਼ਰਮਾ, ਨੋਨੀ ਸੈਂਭੀ, ਕੈਪਟਨ ਨਰੇਸ਼ ਵਰਮਾ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ

ਵਿਧਾਨ ਸਭਾ ਹਲਕਾ ਦਾਖਾ ਤੋ ਮਨਪ੍ਰੀਤ ਸਿੰਘ ਇਯਾਲੀ ਚੋਣ ਜਿੱਤੇ

ਮੁੱਲਾਂਪੁਰ ਦਾਖਾ 10 ਫਰਵਰੀ-(ਸਤਵਿੰਦਰ ਸਿੰਘ ਗਿੱਲ)ਵਿਧਾਨ ਸਭਾ ਹਲਕਾ ਦਾਖਾ ਤੋ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਸਾਝੇ ਉਮੀਦਵਾਰ ਸ ਮਨਪ੍ਰੀਤ ਸਿੰਘ ਇਯਾਲੀ ਆਪਣੇ ਵਿਰੋਧੀ ਊਮੀਦਵਾਰ ਕਾਂਗਰਸ  ਪਾਰਟੀ ਦੇ ਸੰਦੀਪ ਸੰਧੂ ਅਤੇ ਆਮ ਆਦਮੀ ਪਾਰਟੀ ਡਾ ਕੇ ਐਨ ਐਸ ਕੰਗ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਜਿੱਤ ਪ੍ਰਾਪਤ  ਕਰਨ ਉਪਰੰਤ ਮਨਪ੍ਰੀਤ ਸਿੰਘ ਇਆਲੀ ਗੁਰਦੁਆਰਾ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਨਤਮਸਤਕ ਹੋਏ। ਇਸ ਮੌਕੇ ਗੱਲਬਾਤ ਦੌਰਾਨ ਇਯਾਲੀ ਨੇ ਹਲਕਾ ਦਾਖਾ ਦੇ ਵਰਕਰਾ ਸਮਰਥਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕਾ ਦਾਖਾ ਮੇਰਾ ਪਰਿਵਾਰ ਹੈ ਅਤੇ ਅੱਜ ਇਹਨਾਂ ਦੇ ਪਿਆਰ ਸਦਕਾ ਹੀ ਮੈਨੂੰ ਤੀਸਰੀ ਵਾਰ ਜਿੱਤ ਪ੍ਰਾਪਤ ਹੋਈ। ਉਨ੍ਹਾਂ ਕਿਹਾ ਮੈਂ ਹਲਕੇ ਦਾਖੇ ਦੇ ਲੋਕਾਂ ਦੀ ਪਹਿਲਾਂ ਦੀ ਤਰਾਂ ਹੀ ਸੇਵਾ ਕਰਦਾ ਰਹਾਂਗਾ।

ਜਨਮ ਦਿਨ ਮੁਬਾਰਕ  

ਕੀਰਤ ਕੁਮਾਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
ਸ਼ਿਵਨਾਥ ਦਰਦੀ ਅਤੇ ਮਮਤਾ ਨੂੰ ਉਨ੍ਹਾਂ ਦੇ ਬੇਟੇ ਕਿਰਤ ਕੁਮਾਰ ਦੇ ਜਨਮ ਦਿਨ ਉੱਪਰ ਬਹੁਤ ਬਹੁਤ ਮੁਬਾਰਕਾਂ । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਟੇ ਦੇ ਸਿਰ ਉੱਪਰ ਆਪਣਾ ਹੱਥ ਰੱਖਣ ਅਤੇ ਦਿਨ ਰਾਤ ਦੁੱਗਣੀ ਚੌਗੁਣੀ ਤਰੱਕੀ ਕਰੇ ਤੇ ਆਪਣੇ ਮਾਤਾ ਪਿਤਾ ਦਾ ਨਾਂ ਰੋਸ਼ਨ ਕਰੇ  ਸਾਡੀ ਤਾਂ ਇਹੀ ਅਰਦਾਸ ਬੇਨਤੀ ਹੈ  ਜਨ ਸ਼ਕਤੀ ਨਿਊਜ਼ ਅਦਾਰਾ

ਲੋਕ ਸੇਵਾ ਸੁਸਾਇਟੀ ਵੱਲੋਂ ਵੋਮੈਨ ਡੇਅ ਮੌਕੇ ਵੱਖ ਵੱਖ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ 12 ਮਹਿਲਾਵਾਂ ਦਾ ਸਨਮਾਨ ਕੀਤਾ 

ਜਗਰਾਉ 9 ਮਾਰਚ (ਅਮਿਤ ਖੰਨਾ)  ਜਗਰਾਓਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਅੰਤਰਰਾਸ਼ਟਰੀ ਵੋਮੈਨ ਡੇਅ ਮੌਕੇ ਵੱਖ ਵੱਖ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ 12 ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਜਗਰਾਉਂ ਦੇ ਦਫ਼ਤਰ ਵਿਖੇ ਕਰਵਾਏ ਸਨਮਾਨ ਸਮਾਰੋਹ ਮੌਕੇ ਸੋਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਪਿ੍ਰੰਸੀਪਲ  ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਨੇ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਵੋਮੈਨ ਡੇਅ ਦੀਆ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਮਹਿਲਾਵਾਂ ਕਿਸੇ ਵੀ ਖੇਤਰ ਵਿੱਚ ਮਰਦ ਨਾਲੋਂ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦਾ ਸਨਮਾਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਔਰਤ ਸੰਸਾਰ ਦੀ ਸਿਰਜਣਾਤਮਿਕ ਸ਼ਕਤੀ ਹੈ, ਉਹ ਸਰਵਗੁਣ ਸੰਪੰਨ ਹੈ ਅਤੇ ਔਰਤ ਨੂੰ ਕਦੇ ਵੀ ਕਮਜ਼ੋਰ ਨਾ ਸਮਝੋ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਮਹਿਲਾ ਨੂੰ ਹਿੰਮਤੀ ਹੋਣ ਦੇ ਨਾਲ ਸਹਿਣ ਸ਼ਕਤੀ ਵਰਗੇ ਗੁਣ ਨਾਲ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਅੱਜ ਜਗਰਾਓਂ ਦੀਆਂ 12 ਮਹਿਲਾਵਾਂ ਨੂੰ ਸਨਮਾਨਿਤ ਕਰ ਰਹੇ ਹਾਂ। ਸਨਮਾਨ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸਾਬਕਾ ਵਿਧਾਇਕ ਐੱਸ ਆਰ ਕਲੇਰ ਦੀ ਧਰਮ-ਪਤਨੀ ਰਣਬੀਰ ਕੌਰ ਕਲੇਰ ਅਤੇ ਵਿਸ਼ੇਸ਼ ਮਹਿਮਾਨ ਤਹਿਸੀਲਦਾਰ ਮਨਮੋਹਨ ਕੌਸ਼ਿਕ ਦੀ ਧਰਮ-ਪਤਨੀ ਸ਼ੁਸਮ ਕੌਸ਼ਿਕ ਨੇ ਜਿੱਥੇ ਸੁਸਾਇਟੀ ਵੱਲੋਂ ਪਿਛਲੇ 27 ਸਾਲਾਂ ਤੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਸੁਸਾਇਟੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਲੋਕ ਸੇਵਾ ਸੁਸਾਇਟੀ ਵੱਲੋਂ ਵੋਮੈਨ ਡੇ ਮਨਾਉਣ ਲਈ ਕਰਵਾਏ ਸਮਾਗਮ ਮੌਕੇ ਮਹਿਲਾਵਾਂ ਦਾ ਸਨਮਾਨ ਕਰਨ ਲਈ ਸੁਸਾਇਟੀ ਦਾ ਧੰਨਵਾਦ ਵੀ ਕੀਤਾ। ਸਮਾਗਮ ਵਿਚ ਸੁਸਾਇਟੀ ਵੱਲੋਂ ਰਣਬੀਰ ਕੌਰ ਕਲੇਰ ਤੇ ਸ਼ੁਸਮ ਕੌਸ਼ਿਕ ਸਮੇਤ ਵਿਚ ਸ਼ੰਕਰਾ ਆਈ ਹਾਸਪੀਟਲ ਦੀ ਡਾ: ਰੁਪਿੰਦਰ ਕੌਰ, ਸਨਮਤੀ ਸਕੂਲ ਦੀ ਡਾਇਰੈਕਟਰ ਸ਼ਸ਼ੀ ਜੈਨ, ਆਰਟ ਆਫ਼ ਲਿਵਿੰਗ ਦੀ ਪ੍ਰੋਫੈਸਰ ਚੰਦਰ ਪ੍ਰਭਾ, ਦੈਨਿਕ ਜਾਗਰਣ ਦੀ ਇੰਚਾਰਜ ਬਿੰਦੂ ਉੱਪਲ, ਵਾਤਾਵਰਨ ਪ੍ਰੇਮੀ ਕੰਚਨ ਗੁਪਤਾ, ਸਟਾਫ਼ ਨਰਸ ਵੀਰਪਾਲ ਕੌਰ, ਸਨਮਤੀ ਮਾਤਰੀ ਸੰਘ ਦੀ ਪ੍ਰਧਾਨ ਕਾਂਤਾ ਸਿੰਗਲਾ, ਸਟਾਫ਼ ਨਰਸ ਸੁਖਜੋਤ ਕੌਰ, ਆਰਟ ਆਫ਼ ਲਿਵਿੰਗ ਦੀ ਅਧਿਆਪਕਾ ਰੋਜ਼ੀ ਰਾਜਪਾਲ, ਗੁਰ ਨਾਨਕ ਸਹਾਰਾ ਸੁਸਾਇਟੀ ਦੀ ਸੈਕਟਰੀ ਡਿੰਪਲ ਵਰਮਾ ਦਾ ਇੰਟਰਨੈਸ਼ਨਲ ਵੋਮੈਨ ਡੇ ’ਤੇ ਲੋਕ ਸੇਵਾ ਸੁਸਾਇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਲੋਕ ਸੇਵਾ ਸੁਸਾਇਟੀ ਦੀ ਊਸ਼ਾ ਗੁਪਤਾ, ਰੀਤੂ ਗੋਇਲ, ਕਿਰਨ ਕੱਕੜ, ਮਧੂ ਗਰਗ, ਇੰਦਰਪ੍ਰੀਤ ਕੌਰ ਭੰਡਾਰੀ, ਅੰਜੂ ਗੋਇਲ, ਰੋਜ਼ੀ ਗੋਇਲ, ਨੀਨਾ ਮਿੱਤਲ, ਏਕਤਾ ਅਰੋੜਾ, ਰੇਖਾ ਟੰਡਨ, ਸ਼ਮਿੰਦਰ ਕੌਰ ਢਿੱਲੋਂ, ਬਿੰਦੀਆ ਕਪੂਰ, ਸ਼ੈਫਾਲੀ ਗੋਇਲ, ਡਾ ਸੂਮੀ  ਗੋਇਲ ਸਮੇਤ ਲੋਕ ਸੇਵਾ ਸੋਸਾਇਟੀ ਦੇ ਪੀ ਆਰ ਓ ਮਨੋਜ ਗਰਗ ਤੇ ਸੁਖਦੇਵ ਗਰਗ, ਵਿਨੋਦ ਬਾਂਸਲ, ਰਜਿੰਦਰ ਜੈਨ ਕਾਕਾ, ਆਰ ਕੇ ਗੋਇਲ, ਕੰਵਲ ਕੱਕੜ, ਲਾਕੇਸ਼ ਟੰਡਨ, ਪ੍ਰਵੀਨ ਮਿੱਤਲ, ਅਨਿਲ ਮਲਹੋਤਰਾ, ਕੈਪਟਨ ਨਰੇਸ਼ ਵਰਮਾ ਆਦਿ ਹਾਜ਼ਰ

ਮੈ ਆਪਣਾ ਘਰ ਕਿਸ ਨੂੰ ਕਹਾਂ ✍️ ਸੰਦੀਪ ਦਿਉੜਾ

ਮੈ ਆਪਣਾ ਘਰ ਕਿਸ ਨੂੰ ਕਹਾਂ

ਮੈ ਆਪਣਾ ਘਰ ਕਿਸ ਨੂੰ ਕਹਾਂ।

 

ਬੂਹੇ ਅੱਗੇ ਸਹੇਲੀਆਂ ਸੰਗ ਖੇਡਦੀ  ਨੂੰ,

ਇੱਕ ਦਿਨ ਮਾਂ ਨੇ ਕਿਹਾ  ਉੱਠ ਧੀਏ ਘਰ ਚੱਲ!

ਮੈ ਬੂਹੇ 'ਚ ਖੜ ਕੇ ਤੱਕਦੀ ਰਹਾਂ,

ਮੈ ਆਪਣਾ ਘਰ ਕਿਸ ਨੂੰ ਕਹਾਂ ।

 

ਜਵਾਨ ਹੋਈ ਕੁਝ ਸਮਝਣ ਲੱਗੀ

ਕਿ ਮੇਰਾ ਆਪਣਾ ਘਰ ਹੈ,

ਪਰ ਮਜਬੂਰ ਹੋਏ ਮਾਪਿਆਂ ਨੇ

ਡੋਲੀ ਪਾ ਕੇ ਤੋਰਤੀ ਅਗਾਂਹ,

ਮੈ ਆਪਣਾ ਘਰ ਕਿਸ ਨੂੰ ਕਹਾਂ ।

 

ਸਹੁਰੇ ਘਰ ਆਈ ਮੈਨੂੰ ਜਾਪਿਆ

ਕਿ ਇਹ ਮੇਰਾ ਆਪਣਾ ਘਰ ਹੈ,

ਕੁਝ ਚਿਰ ਬੀਤਿਆ ਸੱਸ ਨੇ ਮਜਬੂਰ ਕੀਤਾ

ਮੈ ਆਪਣਾ ਚੁੱਲ੍ਹਾ ਅਲੱਗ ਧਰਾ,

ਮੈ ਆਪਣਾ ਘਰ ਕਿਸ ਨੂੰ ਕਹਾਂ ।

 

ਅਲੱਗ ਹੋਈ ਇਸ ਆਸ ਵਿੱਚ

ਕਿ ਮੇਰਾ ਆਪਣਾ ਘਰ ਹੋਏਗਾ,

ਪੁੱਤ ਜਵਾਨ ਹੋਏ ਘਰ ਨੂੰਹਾਂ ਆਈਆਂ

ਘਰ 'ਚ ਰਹੀ ਨਾ ਮੇਰੀ ਥਾਂ,

ਮੈ ਆਪਣਾ ਘਰ ਕਿਸ ਨੂੰ ਕਹਾਂ।

 

ਸਾਰੀ ਉਮਰ 'ਚ ਘਰ ਨਹੀ ਬਣਦਾ

ਇੱਕ ਔਰਤ ਦੀ ਮੈ ਗੱਲ ਕਹਾਂ,

ਮੈ ਆਪਣਾ ਘਰ ਕਿਸ ਨੂੰ ਕਹਾਂ

ਮੈ ਆਪਣਾ ਘਰ ਕਿਸ ਨੂੰ ਕਹਾਂ।

                    ਸੰਦੀਪ ਦਿਉੜਾ

                  8437556667

ਸ਼ਹੀਦ ਸਰਾਭਾ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ ਸਤਾਰਵਾਂ ਦਿਨ

ਸਿਆਸੀ ਧਿਰਾਂ ਨੇ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਤਾਂ ਕੀ ਕਰਨੀ ਸੀ, ਸਗੋਂ ਹਾਸ਼ੀਏ ‘ਤੇ ਰੱਖਿਆ-ਦੇਵ ਸਰਾਭਾ

ਜੇਤੂ ਸਿਆਸੀ ਧਿਰਾਂ ਨੂੰ ਪੁੱਛਿਆ- ਕੀ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜ਼ਸ਼ੀਲ ਹੋਣਗੇ? 

ਮੁੱਲਾਂਪੁਰ ਦਾਖਾ  9 ਮਾਰਚ ( ਸਤਵਿੰਦਰ ਸਿੰਘ ਗਿੱਲ )- ਸਰਕਾਰਾਂ ਵਿਚਲੇ ਸਿਆਸੀ ਲੋਕਾਂ ਦੀ ਲੁਕਵੀਂ ਸੋਚ ਦੇ ਮਾਰੂ ਪਹਿਲੂਆਂ ਕਾਰਣ, ਵੱਖ-ਵੱਖ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਸਲਾਖਾਂ ਪਿੱਛੇ ਬਚਦੀ ਜਿੰਦਗੀ ਦੇ ਬਚਦੇ ਦਿਨ ਗੁਜ਼ਾਰਦੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੰਗ-ਏ-ਅਜ਼ਾਦੀ ਦੇ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਜੀ ਸਰਾਭਾ ਅਤੇ ਸ੍ਰ: ਜਸਪਾਲ ਸਿੰਘ ਹੇਰ੍ਹਾਂ ਦੀ ਗਤੀਸ਼ੀਲ ਅਗਵਾਈ ਤੋਂ ਪ੍ਰੇਰਣਾਂ ਲੈਣ ਵਾਲੇ ਪਿੰਡ ਸਰਾਭਾ ਦੇ ਜਮਪਲ ਅਜੋਕੇ ਵਕਤ ਦੇ ਉਦਮੀ ਨੌਜਵਾਨ ਬਲਦੇਵ ਸਿੰਘ ‘ਦੇਵ ਸਰਾਭਾ’ ਵਲੋਂ ਮਨੁੱਖੀ ਹੱਕਾਂ ਲਈ ਫਿਕਰਮੰਦੀ ਅਤੇ ਪੰਥਕ ਸੋਚ ਤਹਿਤ ਤਲਵੰਡੀ ਰਾਏ ਨਿਵਾਸੀ ਸਹਿਯੋਗੀ ਰੁਪਿੰਦਰ ਸਿੰਘ, ਅਨਮੋਲਦੀਪ ਸਿੰਘ, ਮਨਜਿੰਦਰ ਸਿੰਘ ਅਤੇ ਬੀਬੀ ਹਰਮਨਪ੍ਰੀਤ ਕੌਰ ਆਦਿ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਸਾਮਣੇ ਅੱਜ ਸਤਾਰਵੇਂ ਦਿਨ ਦੀ ਭੁੱਖ ਹੜਤਾਲ ‘ਤੇ ਬੈਠੇ। ਮੀਡੀਆ ਲਈ ਗੱਲਬਾਤ ਕਰਦਿਆਂ ਦੇਵ ਸਰਾਭਾ ਨੇ ਦੱਸਿਆ ਕਿ ਅੱਜ ਸਾਡੀ ਭੈਣ ਹਰਮਨਪ੍ਰੀਤ ਕੌਰ ਵੀ ਭੁੱਖ ਹੜਤਾਲ ‘ਤੇ ਬੈਠੇ ਇਹ ਮਾਣ ਵਾਲਾ ਪੱਖ ਹੈ। ਗੱਲਬਾਤ ਤੋਰਦਿਆਂ ਉਨ੍ਹਾਂ ਕਿਹਾ ਕਿ ਜਿਸ ਵੇਲੇ ਪਾਠਕ ਖਬਰ ਪੜ੍ਹਨਗੇ ਉਸ ਵੇਲੇ ਪੰਜਾਬ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨ ਵਾਲਿਆਂ ਦਾ ਵੀ ਨਤੀਜਾ ਨਿਕਲਦਾ ਹੋਵੇਗਾ, ਜਿਨ੍ਹਾਂ ਨੂੰ ਪੰਜਾਬ ਦੇ ਭਵਿੱਖ ਦੀ ਜਿਮੇਵਾਰੀ ਦੇਣੀ ਹੈ। ਸਭ ਜਾਣਦੇ ਨੇ ਕਿ ਚੋਣਾਂ ਵੇਲੇ ਕਿਸੇ ਵੀ ਪ੍ਰਮੁੱਖ ਸਿਆਸੀ ਧਿਰਾਂ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਦੀ ਗੱਲ ਨਹੀਂ ਕੀਤੀ ਗਈ, ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਤਾਂ ਕੀ ਕਰਨੀ ਸੀ ਸਗੋਂ ਹਾਸ਼ੀਏ ‘ਤੇ ਰੱਖਿਆ, ਨਵੇਂ-ਨਵੇਂ ਪੱਖਾਂ ਤੋਂ ਅਜਿਹੇ ਭਲੇਖਾ ਪਾਊ ਤਰੀਕਿਆਂ ਨਾਲ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਇਆ ਗਿਆ ਜੋ ਸਿਆਸੀ ਪੱਖੋਂ ਬੇਸ਼ੱਕ ਚਮਤਕਾਰ ਹੋਵੇ ਪਰ ਮਾਨਵਤਾ ਲਈ ਇਹ ਸਭ ਠੀਕ ਨਹੀਂ ਹੋਇਆ, ਕਿਉਕਿ ਸ਼ਾਂਤੀ ਪਸੰਦ ਸਿੱਖਾਂ ਅਤੇ ਪੰਜਾਬੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਪੱਖਾਂ ਨੂੰ ਭੁਲਾਇਆ ਗਿਆ। ‘ਦੇਵ ਸਰਾਭਾ’ ਨੇ ਜੇਤੂ ਸਿਆਸੀ ਧਿਰਾਂ ਦੇ ਸਮਰਥਕਾਂ ਨੂੰ ਸਵਾਲੀਆ ਹੁੰਦਿਆਂ ਪੁੱਛਿਆ ਕੀ ਉਹ ਆਪਣੇ ਐਮ.ਐਲ.ਏ ਤੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਵਾਲ ਪੁੱਛਣਗੇ ਅਤੇ ਰਿਹਾਈ ਲਈ ਕਾਰਜ਼ਸ਼ੀਲ ਹੋਣਗੇ? ਉਨ੍ਹਾਂ ਲੰਮਾ ਹਾਉਂਕਾ ਭਰਦਿਆਂ ਕਿਹਾ ਯਾਰ! ਉਨ੍ਹਾਂ ਦੇ ਵੀ ਪ੍ਰਵਾਰ ਨੇ, ਉਨ੍ਹਾਂ ਦੇ ਵੀ ਜਵਾਕ ਨੇ, ਕੀ ਉਨ੍ਹਾਂ ਨੂੰ ਕੋਈ ਉਡੀਕਦਾ ਨਹੀਂ ਹੋਵੇਗਾ ਕਿ ਉਹ ਆਪਣੇ ਪ੍ਰਵਾਰਾਂ ‘ਚ ਬੈਠਣ? ਉਨ੍ਹਾਂ ਪੰਥ ਪ੍ਰਤੀ ਉਸਾਰੂ ਸੋਚ ਰੱਖਣ ਵਾਲਿਆਂ ਨੂੰ ਭੁੱਖ ਹੜਤਾਲ ‘ਚ ਪੁੱਜਣ ਦੀ ਬੇਨਤੀ ਕਰਦਿਆਂ ਦੱਸਿਆ ਕਿ ਅੱਜ ਦੀ ਭੁੱਖ ਹੜਤਾਲ ਵਿਚ ਇੰਦਰਜੀਤ ਸਿੰਘ ਸਹਿਜ਼ਾਦ, ਸਾ:ਸਰਪੰਚ ਜਗਤਾਰ ਸਿੰਘ, ਬਿੰਦਰ ਸਰਾਭਾ ,ਸਾ: ਸਰਪੰਚ ਜਸਵੀਰ ਸਿੰਘ, ਬਲਵੀਰ ਸਿੰਘ ਪੋਹੀੜ, ਰਾਜ ਸਿੰਘ, ਮੋਹਣ ਸਿੰਘ, ਮੇਜ਼ਰ ਸਿੰਘ ਫੌਜੀ, ਅਮਰੀਕ ਸਿੰਘ, ਨਿਰਭੈ ਸਿੰਘ ਅੱਬੂਵਾਲ, ਬਲਦੇਵ ਸਿੰਘ ਈਸਨਪੁਰ, ਕੁਲਦੀਪ ਸਿੰਘ ਰਾਏਪੁਰ, ਜੰਗ ਸਿੰਘ ਸ਼ਿੰਗਾਰਾ ਸਿੰਘ, ਹਰਦੀਪ ਸਿੰਘ (ਸਾਰੇ ਟੂਸੇ ਵਾਸੀ), ਮਲਕੀਤ ਸਿੰਘ ਮਡਿਆਣੀ, ਸਤਿੰਦਰ ਸਿੰਘ ਅਵਤਾਰ ਸਿੰਘ, ਕੁਲਜੀਤ ਸਿੰਘ ਭੰਮਰਾ, ਮਨਜੋਤ ਸਿੰਘ ਕੁਤਬਾ, ਜਤਿੰਦਰ ਸਿੰਘ ਡਾਂਗੋਂ ਆਦਿ ਨੇ ਵੀ ਹਾਜ਼ਰੀ ਭਰੀ।