You are here

ਪੰਜਾਬ

ਜਨ ਸ਼ਕਤੀ ਦੇ ਪੱਤਰਕਾਰ ਗੁਰਸੇਵਕ ਸਿੰਘ ਸੋਹੀ ਅਚਾਨਕ ਸਿਹਤ ਵਿਗੜ ਜਾਣ ਕਾਰਨ ਹਸਪਤਾਲ ਵਿਚ ਦਾਖਲ  

ਬਰਨਾਲਾ  26 ਜੂਨ  (ਜਨ ਸ਼ਕਤੀ ਬਿਊਰੋ  )

ਮਿਲੀ ਸੂਚਨਾ ਅਨੁਸਾਰ ਜਨ ਸ਼ਕਤੀ ਨਿਊਜ਼ ਪੰਜਾਬ ਦੇ ਪੱਤਰਕਾਰ ਗੁਰਸੇਵਕ ਸਿੰਘ ਸੋਹੀ ਮਹਿਲ ਕਲਾਂ ਬਰਨਾਲਾ ਤੋਂ ਅੱਜ ਅਚਾਨਕ ਉਨ੍ਹਾਂ ਦੀ  ਸਿਹਤ ਖ਼ਰਾਬ ਹੋ ਜਾਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ  ਇਸ ਵਕਤ ਉਹ ਖ਼ਤਰੇ ਤੋਂ ਬਾਹਰ ਹਨ  ਜਲਦ ਹੀ ਛੁੱਟੀ ਮਿਲ ਜਾਣ ਤੋਂ ਬਾਅਦ ਆਪਣੇ ਕੰਮ ਲਈ ਲੋਕਾਂ ਵਿਚ ਹਾਜ਼ਰ ਹੋਣਗੇ ਫਿਰ ਵੀ ਜੇ ਕਿਸੇ ਨੂੰ ਕੋਈ ਅਤਿ ਜ਼ਰੂਰੀ ਗੱਲ ਹੋਵੇ  ਤਾਂ ਇਸ ਫੋਨ ਨੰਬਰ ਉੱਪਰ  7347480582 ਕੌਨਟੈਕਟ ਕੀਤਾ ਜਾ ਸਕਦਾ ਹੈ  ।     

ਵਜ਼ੀਫਾ ਪ੍ਰੀਖਿਆ ਵਿੱਚ ਮੋਹਰੀ ਰਹੀ ਪੀਨਾ ਬੇਗਮ ਦਾ ਕੁਲਵੰਤ ਸਿੰਘ ਟਿੱਬਾ ਵੱਲੋਂ ਸਨਮਾਨ  

ਮਹਿਲ ਕਲਾਂ/ਬਰਨਾਲਾ  -26 ਜੂਨ-(ਗੁਰਸੇਵਕ ਸਿੰਘ ਸੋਹੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਪੀਨਾ ਬੇਗਮ ਵੱਲੋਂ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸੈਸ਼ਨ 2020-21ਦੀ ਕੌਮੀ ਪ੍ਰਤਿਭਾ ਖੋਜ ਵਜ਼ੀਫਾ ਪ੍ਰੀਖਿਆ ਵਿੱਚੋਂ ਪੰਜਾਬ ਭਰ 'ਚੋਂ 116ਵਾਂ ਰੈਂਕ ਪ੍ਰਾਪਤ ਕਰਨ ਦੀ ਮਾਣਮੱਤੀ ਪ੍ਰਾਪਤੀ ਤੇ ਇਲਾਕਾ ਮਹਿਲ ਕਲਾਂ ਦੀ ਸਮਾਜਿਕ ਸੰਸਥਾ "ਹੋਪ ਫਾਰ ਮਹਿਲ ਕਲਾਂ" ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪਿੰਡ ਰਾਏਸਰ ਪੁੱਜ ਕੇ ਹੋਣਹਾਰ ਧੀ ਪੀਨਾ ਬੇਗਮ ਦਾ ਵਿਸੇਸ਼ ਤੌਰ ਤੇ ਸਨਮਾਨ ਕੀਤਾ। ਬੇਟੀ ਪੀਨਾ ਬੇਗਮ ਦੀ ਇਸ ਵਿਸ਼ੇਸ਼ ਪ੍ਰਾਪਤੀ ਤੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਪੇਸ਼ ਕਰਦਿਆਂ ਨੌਜਵਾਨ ਆਗੂ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਅਜੋਕੇ ਦੌਰ ਵਿਚ ਧੀਆਂ ਅਤੇ ਪੁੱਤਾਂ ਵਿੱਚ ਕੋਈ ਫਰਕ ਨਹੀਂ ਹੈ ਕਿਉਂਕਿ ਧੀਆਂ ਨੇ ਸਮਾਜ ਦੇ ਹਰ ਖੇਤਰ ਵਿਚ ਅਹਿਮ ਪ੍ਰਾਪਤੀਆਂ ਕਰਕੇ ਆਪਣਾ ਅਤੇ ਆਪਣੇ ਮਾਂ ਬਾਪ ਦਾ ਨਾਮ ਰੌਸ਼ਨ ਕੀਤਾ ਹੈ।ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਪੀਨਾ ਬੇਗ਼ਮ ਦੀ ਇਸ ਵੱਡੀ ਪ੍ਰਾਪਤੀ ਲਈ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਅਤੇ ਸਮੂਹ ਸਟਾਫ ਸਮੇਤ ਮਾਪਿਆਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪੀਨਾ ਬੇਗ਼ਮ ਦੀ ਉਚੇਰੀ ਪੜ੍ਹਾਈ ਲਈ "ਹੋਪ ਫਾਰ ਮਹਿਲ ਕਲਾਂ" ਹਰ ਤਰ੍ਹਾਂ ਦੀ ਸੰਭਵ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਲਾਕਾ ਮਹਿਲ ਕਲਾਂ ਵਿੱਚ ਉਨ੍ਹਾਂ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਿਆ ਜਾ ਸਕੇ। ਇਸ ਮੌਕੇ ਪਾਲੀ ਖਾਨ, ਲਾਲੀ ਖ਼ਾਨ,ਜਗਮੋਹਣ ਸ਼ਾਹ, ਸੋਮਾ, ਰੀਨਾ, ਤਾਜਾਂ ਤੇ ਸਕੀਨਾ ਆਦਿ ਵੀ ਹਾਜ਼ਰ ਸਨ।

ਗੋਲਡਨ ਹੱਟ ਵਾਲੇ ਰਾਣੇ ਨਾਲ ਧੱਕਾ ਬਰਦਾਸ਼ਤ ਨਹੀਂ ਕਰਾਂਗੇ -ਸਰਪੰਚ ਜਸਵੀਰ ਸਿੰਘ ਢਿੱਲੋਂ

ਅਜੀਤਵਾਲ  (ਬਲਵੀਰ ਸਿੰਘ ਬਾਠ  ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦਿੱਲੀ ਦੇ ਵੱਖ ਵੱਖ ਵਾਰਡਾਂ ਤੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਅੰਦੋਲਨ ਕੀਤਾ ਜਾ ਰਿਹਾ ਹੈ  ਉੱਥੇ ਹੀ ਕਿਸਾਨਾਂ ਦੀ ਮੱਦਦ ਕਰਨ ਲਈ ਕਈ ਸਮਾਜ ਸੇਵੀ ਹੋਟਲ ਮਾਲਕਾ ਨੇ ਆਪਣੇ ਹੋਟਲਾਂ ਤੋਂ ਸੰਗਤਾਂ ਲਈ ਫ੍ਰੀ ਲੰਗਰ ਦੀ ਸੇਵਾ ਚਾਲੂ ਕਰ ਦਿੱਤੀ ਇਸ ਤੋਂ ਇਲਾਵਾ ਪਾਣੀ ਦੇ ਟੈਂਕਰਾਂ ਤੱਕ ਦੀ ਸੇਵਾ ਕਿਸਾਨੀ ਅੰਦੋਲਨ ਤੱਕ ਪਹੁੰਚਦੀ  ਕੀਤੀ ਉੱਥੇ ਹੀ ਗੋਲਡਨ ਹਟ ਵਾਲੇ ਰਾਣਾ ਨੇ ਆਪਣੇ ਦਸਵੰਧ ਦੇ ਵਿਚੋਂ ਹੋਟਲ ਲੋਹ ਲੰਗਰ ਹਾਲ ਬਣਾ ਕੇ ਸੰਗਤਾਂ ਲਈ ਰਹਿਣ  ਰਹਿਣ ਖਾਣ ਪੀਣ ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸੁਵਿਧਾ ਕਿਸਾਨੀ ਅੰਦੋਲਨ ਨੂੰ ਸਮਰਪਤ ਕਰਦੇ ਹੋਏ ਜਾਰੀ ਕਰ ਦਿੱਤੀ ਪਰ ਅੱਜ ਦਿਲ ਨੂੰ ਬਹੁਤ ਦੁੱਖ ਲੱਗਿਆ ਕਿ ਸੈਂਟਰ ਦੀ ਸਰਕਾਰ ਨੇ  ਗੋਲਡਨ ਹੱਟ ਨੂੰ ਢਾਹੁਣ ਲਈ ਨੋਟਿਸ ਜਾਰੀ ਕਰ ਦਿੱਤੇ ਉਥੇ ਹੀ ਅੱਜ ਪੰਜਾਬ ਦੇ ਇਤਿਹਾਸਕ ਪਿੰਡ ਤੋਂ ਪਹੁੰਚੇ ਗਦਰੀ ਬਾਬਿਆਂ ਦੇ ਵਾਰਸਾਂ ਨੇ  ਗੋਲਡਨ ਹਟ ਵਾਲੇ ਰਾਣਾ ਜੀ ਦੇ ਹੱਕ ਚ ਹਾਅ ਦਾ ਨਾਅਰਾ ਮਾਰਿਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਸਮਾਜ ਸੇਵੀ ਸਰਪੰਚ ਜਸਬੀਰ ਸਿੰਘ ਢਿੱਲੋਂ ਨੇ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਰਾਣੇ ਨਾਲ ਧੱਕਾ ਕਦੇ ਬਰਦਾਸ਼ਤ ਨਹੀਂ ਕਰਾਂਗੇ  ਉਨ੍ਹਾਂ ਰਾਣਾ ਜੀ ਨੂੰ ਹੌਸਲਾ ਦਿੰਦੇ ਹੋਏ ਕਿਹਾ ਕਿ ਸਾਰਾ ਪੰਜਾਬ ਹਰਿਅਾਣਾ ਰਾਣਾ ਜੀ ਦੇ ਹੱਕ ਚ ਖੜ੍ਹਨ ਲਈ ਤਿਆਰ ਹੈ  ਇਸ ਤੋਂ ਇਲਾਵਾ ਉਨ੍ਹਾਂ ਸੈਂਟਰ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਜਲਦੀ ਤੋਂ ਜਲਦੀ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣ ਤਾਂ ਹੀ ਇਹ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ ਕਿਸਾਨੀ ਅੰਦੋਲਨ ਖਤਮ ਹੋ ਸਕਦਾ ਹੈ

ਪੰਜਾਬ ਦੇ ਕਿਸਾਨਾਂ ਨੇ ਰਾਣਾ ਦੀ ਪਿੱਠ ਥਾਪੜ ਕੇ ਵੱਡੇ ਭਰਾ ਹੋਣ ਦਾ ਫਰਜ਼ ਨਿਭਾਇਆ -ਡਾ ਬਲਦੇਵ ਸਿੰਘ   

ਜਗਰਾਉਂ ,26 ਜੂਨ  (ਮਨਜਿੰਦਰ ਗਿੱਲ) ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਮੇ ਸਮੇਂ ਤੋਂ ਦਿੱਲੀ  ਵਿਖੇ ਕਿਸਾਨ ਅੰਦੋਲਨ ਵਿਚ ਡਟੇ ਕਿਸਾਨਾਂ ਦੀ ਲੰਗਰ ਅਤੇ ਰਹਿਣ ਸਹਿਣ ਲਈ ਸਹਾਇਤਾ ਕਰ ਰਹੇ ਹਰਿਆਣਾ ਦੇ ਗੋਲਡਨ ਹਟ ਢਾਬੇ ਦੇ ਮਾਲਕ ਰਾਮ ਸਿੰਘ ਰਾਣਾ ਜਿਸ ਨੇ ਕਿ ਦਿੱਲੀ ਵਿਖੇ ਆਪਣਾ ਆਲੀਸ਼ਾਨ ਹੋਟਲ ਕਿਸਾਨਾਂ ਨੂੰ ਸਮਰਪਿਤ ਕੀਤਾ ਹੋਇਆ ਹੈ ਅਤੇ ਉਸ ਦਾ ਇੱਕ ਹੋਟਲ ਹਰਿਆਣੇ ਦੇ ਕੁਰੂਕਸ਼ੇਤਰ ਵਿਖੇ ਚੱਲ ਰਿਹਾ ਸੀ  ਪਰ ਹਰਿਆਣਾ ਸਰਕਾਰ ਨੇ ਟਰੈਫਿਕ ਦਾ ਬਹਾਨਾ ਬਣਾ ਕੇ ਕੋਝੀ ਹਰਕਤ ਕਰਦਿਆਂ ਹਰਿਆਣੇ ਵਾਲੇ ਹੋਟਲ ਨੂੰ ਜਾਂਦੇ   ਰਸਤਿਆਂ ਨੂੰ ਪੱਥਰ ਸੁੱਟ ਕੇ ਬੰਦ ਕਰ ਦਿੱਤਾ ਹੈ ਜਦੋਂ ਇਸ ਬਾਰੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਪਤਾ ਲੱਗਾ ਤਾਂ ਹਰਿਆਣੇ ਦੇ ਨਾਲ ਪੰਜਾਬ ਦੇ ਕਿਸਾਨਾਂ ਨੇ ਰਾਮ ਸਿੰਘ ਰਾਣਾ ਦੀ ਪਿੱਠ ਥਾਪੜ ਕੇ ਆਪਣੇ ਵੱਡੇ ਭਰਾ ਹੋਣ ਦਾ ਫ਼ਰਜ਼ ਨਿਭਾ ਦਿੱਤਾ । 

ਇਸ ਸਬੰਧੀ ਗੱਲਬਾਤ ਕਰਦਿਆਂ ਸਿੱਖਿਆ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਅਤੇ ਉੱਘੇ ਸਮਾਜ ਸੇਵੀ ਡਾ ਬਲਦੇਵ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਗੋਲਡਨ ਹਟ ਵਾਲੇ ਰਾਣੇ ਦੀ ਬਾਂਹ ਫੜ ਕੇ  ਹਰਿਆਣਾ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਡਾ ਬਲਦੇਵ ਸਿੰਘ ਨੇ ਹਰਿਆਣਾ ਦੀ ਖੱਟਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਣਾ ਵੱਲੋਂ ਕਿਸਾਨਾਂ ਦੀ ਮੱਦਦ ਕਰਨ ਕਰਕੇ ਸਰਕਾਰ ਵੱਲੋਂ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਕਿਸਾਨ ਅੰਦੋਲਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸੜਕਾਂ ਤੇ ਬੈਠੇ ਹੋਏ ਹਨ ਪਰ ਕੇਂਦਰ ਤੀਹ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਆਪਣੇ ਹੀ ਕਿਸਾਨਾਂ ਨੂੰ ਸਡ਼ਕਾਂ ਤੇ ਰੁਲ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ ਜੋ ਕਿ ਅੱਜ ਮਨੁੱਖੀ ਅਧਿਕਾਰ  ਅਤੇ ਡੈਮੋਕਰੇਸੀ ਦਾ ਘਾਣ ਹੋ ਰਿਹਾ ਹੈ  ਅਤੇ ਨਾਲ ਦੀ ਨਾਲ ਦੇਸ਼ ਇਕਨੌਮਿਕ ਪੱਖ ਤੋਂ ਵੀ ਬਹੁਤ ਥੱਲੇ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਜੋ ਕੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਮੈਂ ਤਾਂ ਜਿੰਨੇ ਵੀ  ਲੋਕ ਇਸ ਕੁਰੂਕਸ਼ੇਤਰ ਵਾਲੇ ਰਸਤੇ ਤੋਂ ਸਫ਼ਰ ਕਰਦੇ ਹਨ ਉਨ੍ਹਾਂ ਨੂੰ ਬੇਨਤੀ ਕਰਾਂਗਾ ਕਿ ਉਹ ਆਪਣਾ ਖਾਣਾ ਇਸ ਢਾਬੇ ਤੋਂ ਚਾਹੇ ਇੱਕ ਦੋ ਕਿਲੋਮੀਟਰ ਦਾ ਵੱਧ ਹੀ ਸਫ਼ਰ ਤੈਅ ਕਰਨਾ ਪੈ ਜਾਵੇ ਖਾਣ ਜਿੱਥੇ ਇਸ ਨਾਲ ਏਕਤਾ ਦਾ ਸਬੂਤ ਮਿਲੇਗਾ ਉਥੇ ਕਿਸਾਨ ਅੰਦੋਲਨ ਨੂੰ ਵੀ ਇਸ ਦੇ ਨਾਲ ਬਲ ਮਿਲੇਗਾ  ਤੇ ਰਾਣਾ ਦਾ ਮਨੋਬਲ ਵੀ ਵੱਡਾ ਹੋਵੇਗਾ ।     

ਗਰੀਬ ਤੇ ਬੇਸਹਾਰੇ ਲੋਕਾਂ ਦੀ ਮੱਦਦ ਕਰਕੇ ਦਿਲ ਨੂੰ ਸਕੂਨ ਮਿਲਦਾ ਹੈ -ਸਵਰਨ ਸਿੰਘ ਐਬਟਸਫੋਰਡ ਕੈਨੇਡਾ

ਅਜੀਤਵਾਲ , (ਬਲਵੀਰ  ਸਿੰਘ ਬਾਠ)  ਅੱਜ ਜਿੱਥੇ ਪਦਾਰਥਵਾਦੀ ਯੁੱਗ ਨੇ ਸਾਡੇ ਸਮਾਜ ਵਿੱਚ ਮਤਲੱਬ ਇਹੀ ਸੋਚ ਪੈਦਾ ਕਰਕੇ  ਰਿਸ਼ਤਿਆਂ ਨੂੰ ਤਾਰ ਤਾਰ ਕਰਕੇ ਰੱਖ ਦਿੱਤਾ ਉੱਥੇ ਹੀ ਪਰ ਇਸੇ ਹੀ ਸਮਾਜ ਵਿੱਚ ਕੁਝ ਹੀਰੇ ਪਰਮਾਤਮਾ ਬੰਨਿਓਂ ਪੈਦਾ ਕੀਤੇ ਹੋਏ ਹਨ  ਜਿਨ੍ਹਾਂ ਦਾ ਜਿੰਨਾ ਜ਼ਿਕਰ ਕੀਤਾ ਜਾ ਸਕੇ ਓਨਾ ਹੀ ਥੋੜ੍ਹਾ ਜਾਪਦਾ ਹੈ ਉਨ੍ਹਾਂ ਹੀਰਿਆਂ ਵਿੱਚੋਂ ਇਕ ਅਨਮੋਲ ਹੀਰਾ ਸਵਰਨ ਸਿੰਘ ਐਬਟਸਫੋਰਡ ਕੈਨੇਡਾ  ਚ ਵਸਦੇ ਹੋਏ ਵੀ ਗ਼ਰੀਬ ਅਤੇ ਬੇਸਹਾਰਾ ਲੋਕਾਂ ਦੀ ਬਾਂਹ ਫੜ ਕੇ ਮੱਦਦ ਕਰਨ ਦਾ  ਜਜ਼ਬਾ ਉਨ੍ਹਾਂ ਅੰਦਰ ਅੱਜ ਵੀ ਕਾਇਮ ਹੈ  ਕਿਉਂਕਿ ਉਨ੍ਹਾਂ ਵੱਲੋਂ ਹਰ ਇੱਕ ਮੰਥਲੀ ਚ ਗ਼ਰੀਬ ਬੇਸਹਾਰਾ ਅਪਾਹਜ ਤੋਂ ੲਿਲਾਵਾ  ਗਰੀਬ ਪਰਿਵਾਰਾਂ ਦੀਆਂ ਬੱਚੀਆਂ ਦੀ ਸ਼ਾਦੀ ਕਰਵਾਉਣਾ ਆਪਣੇ ਆਪ ਨੂੰ ਇਕ ਬਹੁਤ ਵੱਡਾ ਮਨੋਰਥ ਸਮਝਦੇ ਹਨ  ਸਿੱਖੀ ਸਰੂਪ ਵਿੱਚ ਬਾਣੀ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ ਆਪਣੇ ਆਪ ਨੂੰ ਗ਼ਰੀਬ ਬੇਸਹਾਰਾ ਦੀ ਮੱਦਦ ਕਰਕੇ ਦੱਸਦੇ ਹਨ ਕਿ  ਬਸ ਦਸ ਨਹੁੰਆਂ ਦੀ ਕਿਰਤ ਵਿੱਚੋਂ ਦਸਵੰਧ ਕੱਢ ਕੇ ਦਿਲ ਨੂੰ ਬਹੁਤ ਵੱਡਾ ਸਕੂਨ ਮਿਲਦਾ ਹੈ  ਕਿਉਂਕਿ ਸਾਨੂੰ ਸਮਾਜ ਅਤੇ ਵਿਕਾਸ ਭਲਾਈ ਕਾਰਜਾਂ ਵਿਚ ਵਧ ਚਡ਼੍ਹ ਕੇ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ  ਜਿਸ ਨਾਲ ਗ਼ਰੀਬ ਇਨਸਾਨ ਦੇ ਮਦਦ ਹੋ ਸਕੇ ਅਤੇ ਵਾਹਿਗੁਰੂ ਪ੍ਰਮਾਤਮਾ ਦੇ ਚਰਨਾਂ ਵਿੱਚਸਰਬੱਤ ਦੇ ਭਲੇ ਲਈ ਇਹੀ ਅਰਦਾਸ ਹੈ ਕਿ ਹਰ ਇਨਸਾਨ ਦੇ ਚਿਹਰੇ ਹਮੇਸ਼ਾਂ ਫੁੱਲਾਂ ਵਾਂਗ ਖਿੜੇ ਰਹਿਣ  ਪਰਮਾਤਮਾ ਕਿਸੇ ਦੀ ਜ਼ਿੰਦਗੀ ਵਿੱਚ ਏਨੀਆਂ ਦੁੱਖ ਤਕਲੀਫਾਂ ਨਾਂ ਦੇ ਕੇ ਆਦਮੀ ਆਪਣੇ ਆਪ ਨੂੰ ਹੀ ਨਿਰਾਸ਼ਾ ਦੇ ਆਲਮ ਵਿਚ ਡੁਬੋ ਸਕੇ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਇਕ ਸੰਦੇਸ਼ ਦਿੰਦੇ ਹੋਏ ਕਿਹਾ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਅਤੇ ਪਤਿੱਤਪੁਣੇ ਛੱਡ ਕੇ ਗੁਰੂ ਵਾਲੇ ਬਣਨ  ਜਿਸ ਨਾਲ ਆਪਣਾ ਅਤੇ ਆਪਣੇ ਪਰਿਵਾਰ ਦਾ ਅਤੇ ਸਮਾਜ ਦਾ ਭਲਾ ਹੋ ਸਕੇ

ਬਣੇਗੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ -ਸਰਪੰਚ ਜਸਵੀਰ ਕੌਰ ਹੇਰਾਂ

 ਅਜੀਤਵਾਲ ,ਬਲਵੀਰ ਸਿੰਘ ਬਾਠ   ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਗੱਠਜੋੜ ਨਾਲ ਦੋ ਹਜਾਰ ਬਾਈ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਬਸਪਾ ਵੱਡੀ ਜਿੱਤ ਪ੍ਰਾਪਤ ਕਰੇਗਾ ਅਤੇ ਪੰਜਾਬ ਵਿੱਚ ਨਿਰੋਲ ਸਾਂਝੀ ਸਰਕਾਰ ਬਣੂਗੀ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਜਸਬੀਰ ਕੌਰ ਕੋਕਰੀ ਹੇਰਾਂ ਨੇ ਜਨ ਸਕਤੀ  ਨਿਊਜ਼ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ  ਸਰਪੰਚ ਜਸਬੀਰ ਕੌਰ ਕੋਕਰੀ ਹੇਰਾਂ ਨੇ ਕਿਹਾ ਕਿ ਅੱਜ ਪੰਜਾਬ ਦੀ ਕੈਪਟਨ ਦੀ ਕਾਂਗਰਸ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ ਹਨ  ਜਿਸ ਦਾ ਖਮਿਆਜ਼ਾ ਪੰਜਾਬ ਦੇ ਵੋਟਰ ਕਾਂਗਰਸ ਨੂੰ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਾ ਕੇ ਦੇਣਗੇ  ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਗੱਠਜੋੜ ਨੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜਿਸ ਦੇ ਵਧੀਆ ਨਤੀਜੇ  ਆਉਣ ਦੇ ਆਸਾਰ ਹਨ ਕਿਉਂਕਿ ਅਕਾਲੀ ਦਲ ਵਿਕਾਸ ਦੇ ਮੁੱਦੇ ਤੇ ਚੋਣਾਂ ਲੜਨ ਜਾ ਰਿਹਾ ਹੈ ਇਸ ਤੋਂ ਇਲਾਵਾ ਪੰਜਾਬ ਦੇ ਹਰੇਕ ਵਰਗ ਨੂੰ ਸ਼ਹਿਰਾਂ ਅਤੇ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਸਿਰਫ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਈਆਂ ਹਨ  ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਅਤੇ ਵਿਕਾਸ ਭਲਾਈ ਕਾਰਜਾਂ ਦੀਆਂ ਸਕੀਮਾਂ ਅਕਾਲੀ ਦਲ ਦੀ ਸਰਕਾਰ ਬਣਨ ਵੇਲੇ ਜਾਰੀ ਕੀਤੀਆਂ ਜਾਣਗੀਆਂ  ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਓ ਅੱਜ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਗੱਠਜੋੜ ਦਾ ਸਾਥ ਦੇਈਏ ਅਤੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਸਰਕਾਰ ਸਿਰਜੀਏ

ਨਸ਼ੇ ਵੇਚਣ ਵਾਲ਼ਿਆਂ ਦਾ ਇਲਾਜ ਪੁਲੀਸ ਕਰੇਗੀ, ਨਸ਼ੇ ਕਰਨ ਵਾਲ਼ਿਆਂ ਦਾ ਹਸਪਤਾਲ  -ਡੀ ਐੱਸ ਪੀ

ਟਰੈਕਟਰਾਂ ਅਤੇ ਹੋਰ ਵਹੀਕਲਾਂ ਤੇ ਟੇਪਾਂ ਵਜਾਉਣ ਵਾਲਿਆਂ ਨੂੰ ਵੀ ਦਿੱਤੀ ਵਾਰਨਿੰਗ।

ਭਦੌੜ/ਬਰਨਾਲਾ-ਜੂਨ-(ਗੁਰਸੇਵਕ ਸਿੰਘ ਸੋਹੀ)-
ਨਸ਼ਾ ਵੇਚਣ ਵਾਲਿਆਂ ਖਿਲਾਫ ਮਾਮਲੇ ਦਰਜ ਕਰਕੇ ਜੇਲ੍ਹ ਚ ਸੁੱਟਿਆ ਜਾਵੇਗਾ ਅਤੇ ਨਸ਼ਾ ਕਰਨ ਵਾਲਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾਵੇਗਾ' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਡੀ ਐਸ ਪੀ ਮਹਿਲਕਲਾਂ ਨੇ ਪਿੰਡ ਰਾਮਗੜ੍ਹ ਵਿਖੇ ਲੋਕਾਂ ਦੇ ਇੱਕਠ ਨੂੰ ਸੰਬੋਧਿਤ ਹੁੰਦਿਆਂ ਕੀਤਾ। ਉਹ ਅੱਜ ਇਥੇ ਪੰਜਾਬ ਸਰਕਾਰ ਅਤੇ ਡੀ ਜੀ ਪੀ ਦੀਆਂ ਸਖ਼ਤ ਹਦਾਇਤਾਂ ਅਤੇ ਜਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਜਾਗਰੂਕ ਕਰਨ ਪੁੱਜੇ ਸਨ।  ਉਨ੍ਹਾਂ ਨਾਲ ਹੀ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆਂ ਨਾਲ ਵੀ ਕਾਨੂੰਨ ਦੇ ਹਿਸਾਬ ਨਾਲ ਨਜਿੱਠਿਆ ਜਾਵੇਗਾ। ਡੀ ਐਸ ਪੀ ਨੇ ਤਿੱਖੇ ਤੇਵਰ ਦਿਖਾਉਂਦਿਆ ਕਿਹਾ ਕਿ ਪਿੰਡ 'ਚ ਟਰੈਕਟਰਾਂ ਜਾਂ ਹੋਰ ਵਹੀਕਲਾਂ 'ਤੇ ਟੇਪ ਰਿਕਾਰਡ ਵਜਾਉਣ ਅਤੇ ਹੁੜਦੰਗ ਮਚਾਉਣ ਵਾਲਿਆਂ ਦਾ ਪਲੱਗ ਕਿਵੇਂ ਕੱਢਣਾ ਹੈ ਇਹ ਹੁਣ ਅਸੀਂ ਦੇਖਾਂਗੇ। ਤੁਹਾਡਾ ਕੰਮ ਸਿਰਫ ਇੱਕ ਫੋਨ ਕਾਲ ਕਰਕੇ ਪੁਲਿਸ ਨੂੰ ਸੂਚਿਤ ਕਰਨਾ ਹੈ।ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਤਰਾਂ ਦੀ ਗੈਰ ਕਾਨੂੰਨੀ ਕਾਰਵਾਈ ਰੋਕਣ ਲਈ ਉਹ ਪੁਲਿਸ ਦਾ ਸਾਥ ਦੇਣ। ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਥਾਣਾ ਟੱਲੇਵਾਲ ਦੇ ਮੁੱਖੀ ਕ੍ਰਿਸ਼ਨ ਸਿੰਘ ਨੇ ਵੀ ਗ਼ਲਤ ਅਨਸਰਾਂ ਨੂੰ 'ਬੰਦੇ ਬਣਨ' ਲਈ ਵਾਰਨਿੰਗ ਦਿੱਤੀ। ਪਿੰਡ ਦੇ ਸਰਪੰਚ ਰਾਜਵਿੰਦਰ ਸਿੰਘ ਰਾਜਾ ਵੱਲੋਂ ਪੰਚਾਇਤ ਤਰਫੋਂ ਪੁਲਿਸ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ ਰੋਕਣ ਚ ਸਹਿਯੋਗ ਦਾ ਭਰੋਸਾ ਦਿਵਾਇਆ। ਪਿੰਡ ਦੇ ਕਾਮਰੇਡ ਮੱਖਣ ਸਿੰਘ ਨੇ ਵੀ ਪੁਲਿਸ ਦੇ ਅਜਿਹੇ ਤਰੱਦਦ ਦਾ ਸਵਾਗਤ ਕੀਤਾ। ਇਸ ਮੌਕੇ ਥਾਣਾ ਟੱਲੇਵਾਲ ਦੇ ਐੱਸ ਐੱਚ ਓ ਕ੍ਰਿਸ਼ਨ ਸਿੰਘ, ਪਰਮਿੰਦਰ ਚਹਿਲ ਪੰਚ, ਸਤਨਾਮ ਸਿੰਘ ਪੰਚ, ਗੋਬਿੰਦ ਸਿੰਘ ਪੰਚ, ਕਰਮਜੀਤ ਸਿੰਘ ਪੰਚ,ਗੁਰਮੇਲ ਸਿੰਘ ਪੰਚ,ਬਲਜੀਤ ਸਿੰਘ ਪੰਚ,ਸੁਖਚੈਨ ਸਿੰਘ ਪੰਚ,ਸੁਰਜੀਤ ਸਿੰਘ ਸਾਬਕਾ ਪੰਚ,ਸੁਖਦੇਵ ਸਿੰਘ ਸਾਬਕਾ ਪੰਚ,ਬਲੌਰ ਸਿੰਘ, ਰਾਜਾ ਸਿੰਘ ਚੇਅਰਮੈਨ ਪਸਵਕ, ਮਲਕੀਤ ਸਿੰਘ, ਕਾ ਸੁਰਜੀਤ ਸਿੰਘ, ਜਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਸ਼ਿੰਦਰ ਸਿੰਘ ਆਦਿ ਸਮੇਤ ਹੋਰ ਮੋਹਤਵਰ ਵੀ ਹਾਜਰ ਸਨ।

ਕਰੰਟ ਲਗਾ ਕੇ ਨਕਾਰਾ ਕੀਤੀ ਲੜਕੀ ਨਹੀਂ ਦਿਸਦੀ ਕਾਨੂੰਨ ਦੇ ਰਾਖਿਆ ਨੂੰ ?

ਅੰਧਾ ਕਾਨੂੰਨ !!
ਕਰੰਟ ਲਗਾ ਕੇ ਨਕਾਰਾ ਕੀਤੀ ਲੜਕੀ ਨਹੀਂ ਦਿਸਦੀ ਕਾਨੂੰਨ ਦੇ ਰਾਖਿਆ ਨੂੰ ?
ਅੈਸ.ਸੀ. ਕਮਿਸ਼ਨ ਦਿੱਲ਼ੀ ਵਲੋਂ ਪੰਜਾਬ ਦੇ ਤਿੰਨ ਵੱਡੇ ਅਫਸਰ ਕੀਤੇ ਤਲ਼ਬ !

ਜਗਰਾਉਂ 21 ਜੂਨ ( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ       ) ਇਥੋਂ ਨੇੜਲੇ ਇਕ ਪਿੰਡ ਦੀ ਨੌਜਵਾਨ ਦਲਿਤ ਲੜਕੀ ਨੂੰ ਕਰੰਟ ਲਗਾ ਕੇ ਨਕਾਰਾ ਕਰਨ ਦੇ ਮਾਮਲੇ ਵਿੱਚ ਸੀਨੀਅਰ ਪੁਲਿਸ ਕਪਤਾਨ ਜਗਰਾਉਂ ਵਲੋਂ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਨਾਂ ਕਰਨ ਖਫਾ ਹੋਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਿੱਲੀ ਨੇ ਕਰਮਵਾਰ ਇੰਸਪੈਕਟਰ ਜਨਰਲ ਪੁਲਿਸ ਲੁਧਿਆਣਾ ਅਤੇ ਡਾਇਰੈਕਟਰ ਬਿਉਰੋ ਆਫ ਇਨਵੈਸਟੀਗੇਸ਼ਨ ਪੰਜਾਬ ਸਮੇਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਨੂੰ ਦਿੱਲੀ ਤਲ਼ਬ ਕੀਤਾ ਗਿਆ ਪੀੜਤਾ ਦੇ ਪਟੀਸ਼ਨਰ ਭਰਾ ਤੇ ਮਨੁੱਖੀ ਅਧਿਕਾਰ ਸੰਸਥਾ ਦੇ ਸੂਬਾ ਸਕੱਤਰ ਇਕਬਾਲ ਸਿੰਘ ਰਸੂਲਪੁਰ ਨੇ ਕੌਮੀ ਕਮਿਸ਼ਨ ਦੇ ਪੱਤਰ ਪ੍ਰੈਸ ਨੂੰ ਦਿਖਾਉਦਿਆਂ ਦੱਸਿਆ ਕਿ ਉਸ ਦੀ ਭੈਣ ਨੂੰ ਕਰੰਟ ਲਗਾ ਕੇ ਨਕਾਰਾ ਕਰਨ ਅਤੇ ਉਸ ਨੂੰ ਝੂਠੇ ਕਤਲ਼ ਕੇਸ ਵਿੱਚ ਫਸਾਉਣ ਦੇ ਮਾਮਲੇ 'ਚ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ 28 ਮਈ 2018 ਨੂੰ ਤੱਤਕਾਲੀਨ ਸੀਨੀਅਰ ਪੁਲਿਸ ਕਪਤਾਨ ਜਗਰਾਉਂ ਨੂੰ ਮੁਕੱਦਮਾ ਦਰਜ ਕਰਨ ਅਤੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਸਨ ਪਰ ਜਦ ਮੌਕੇ ਦੇ ਅੈਸ.ਅੈਸ.ਪੀ. ਵਲੋਂ ਕਮਿਸ਼ਨ ਦੇ ਹੁਕਮਾਂ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ ਗਿਆ ਸੀ ਤਾਂ ਉਸ ਨੇ ਰਾਸ਼ਟਰਪਤੀ ਭਵਨ ਰਾਹੀਂ ਦਿੱਲ਼ੀ ਸ਼ਿਕਾਇਤ ਦਰਜ ਕਰਾਈ ਸੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋ ਪਹਿਲਾਂ 15 ਮਾਰਚ 2020 ਅਤੇ ਹੁਣ 28 ਮਈ 2021ਨੂੰ ਉਕਤ ਤਿੰਨਾਂ ਅਫਸਰਾਂ ਸਮੇਤ ਡੀਜੀਪੀ ਨੂੰ ਸਖ਼ਤ ਵਾਰਨਿੰਗ ਦਿੰਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ ਪਰ ਅਵੱਗਿਆ ਤੋਂ ਖਫਾ ਕਮਿਸ਼ਨ ਨੇ ਉਕਤ ਤਿੰਨੇ ਵੱਡੇ ਅਫਸਰਾਂ ਨੂੰ ਨਿੱਜ਼ੀ ਤੌਰ ਤੇ ਦਿੱਲੀ ਤਲ਼ਬ ਕੀਤਾ। ਕਾਬਲ਼ੇਗੌਰ ਹੈ ਕਿ ਦਫ਼ਤਰ ਅੈਸ.ਅੈਸ.ਪੀ. ਵਲੋਂ ਮੁਕੱਦਮਾ ਦਰਜ ਨਾਂ ਕਰਕੇ ਕੌਮੀ ਕਮਿਸ਼ਨ ਦੇ ਹੁਕਮਾਂ ਦੀ ਵਾਰ-ਵਾਰ ਅਵੱਗਿਆ ਕੀਤੀ ਜਾ ਰਹੀ ਹੈ। ਰਸੂਲਪੁਰ ਨੇ ਇਹ ਵੀ ਕਿਹਾ ਕਿ ਉਹ 17 ਸਾਲਾਂ ਤੋਂ ਇਨਸਾਫ਼ ਲਈ ਲੜ ਰਿਹਾ ਏ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਹਰ-ਹਰਬਾ ਵਰਤੇਗਾ। 

ਸ੍ਰੀ108 ਬਾਬਾ ਪ੍ਰਕਾਸ਼ ਮੁਨੀ ਜੀ ਦੀ 32 ਵੀਂ ਸਲਾਨਾ ਬਰਸੀ ਬੜੀ  ਧੂਮਧਾਮ ਅਤੇ ਸ਼ਰਧਾ ਨਾਲ ਮਨਾਈ ਜਾਵੇਗੀ ।ਸੰਤ ਬਾਬਾ ਰਾਮ ਮੁਨੀ ਜੀ  

ਹਠੂਰ/ ਲੁਧਿਆਣਾ -ਜੂਨ (ਗੁਰਸੇਵਕ ਸੋਹੀ)-ਡੇਰਾ ਪ੍ਰਗਟਸਰ ਰਾਣੀ ਵਾਲਾ ਪਿੰਡ ਲੱਖਾ ਵਿਖੇ ਹਰ ਸਾਲ ਦੀ ਤਰ੍ਹਾਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਰਾਮ ਮੁਨੀ ਜੀ ਦੀ ਅਗਵਾਈ ਹੇਠ ਸ੍ਰੀ ਸ੍ਰੀ108 ਬਾਬਾ ਪ੍ਰਕਾਸ਼ ਮੁਨੀ ਜੀ ਦੀ ਸਾਲਾਨਾ 31ਵੀ ਬਰਸੀ 25-6-2021ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾਵੇਗੀ । ਇਸ ਧਾਰਮਿਕ ਸਥਾਨ ਤੇ ਸੰਤ ਬਾਬਾ ਰਾਮ ਮੁਨੀ ਜੀ ਲੰਮੇ ਸਮੇਂ ਤੋਂ ਬਾਬਾ ਪ੍ਰਕਾਸ਼ ਮੁਨੀ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਦਾ ਆਸਰਾ ਲੈ ਕੇ ਬਰਸੀ ਮਨਾਉਂਦੇ ਆ ਰਹੇ ਹਨ।ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਜਾਵੇਂਗਾ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਬਾਬਾ ਜੀ ਦੀ ਬਰਸੀ ਬੜੀ ਸਰਧਾ ਨਾਲ ਮਨਾਈ ਜਾਵੇਗੀ ।ਸੰਤ ਬਾਬਾ ਰਾਮ ਮੁਨੀ ਜੀ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚੱਲਦੇ ਹਨ। ਇਸ ਮੌਕੇ ਤੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਸਵੇਰੇ10 ਵਜੇ ਪਾਏ ਜਾਣਗੇ ਤੇ ਕਥਾ ਵਾਚਕ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਸ਼ੀਦ ਮੈਂਬਰ ਦਰਸ਼ਨ ਸਿੰਘ ਲੱਖਾ ਨੇ ਕਿਹਾ ਕਿ ਸੰਤ ਬਾਬਾ ਰਾਮ ਮੁਨੀ ਜੀ ਹਰ ਸੇਵਾਵਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ,ਅਤੇ ਉਕਤ ਡੇਰੇ ਨੂੰ ਬੜੀ ਹੀ ਤਨਦੇਹੀ ਸ਼ਰਧਾ ਨਾਲ ਸੇਵਾ ਨਿਭਾ ਰਹੇ ਹਨ।ਲੋੜਵੰਦ ਪਰਿਵਾਰਾਂ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਤਨ,ਮਨ,ਧਨ ਨਾਲ ਯੋਗਦਾਨ ਪਾਉਂਦੇ ਆ ਰਹੇ ਹਨ।ਸੋ ਇਸ ਸ਼ੁੱਭ ਮੌਕੇ ਸਮੂਹ ਸੰਗਤਾਂ ਨੇ ਪਹੁੰਚ ਕੇ ਆਪਣਾ ਜੀਵਨ ਸਫਲ ਕਰਨਾ ਜੀ।ਇਸ ਮੌਕੇ ਮਹਾਂ ਸਿੰਘ,ਬਹਾਦਰ ਸਿੰਘ,ਜ਼ੈਲਦਾਰ ਨਿਰਮਲ ਸਿੰਘ,ਸੈਕਟਰੀ ਬਿੰਦਰ ਸਿੰਘ, ਸੈਕਟਰੀ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

ਬਜ਼ੁਰਗਾਂ ਦੀ ਅਸੀਸ ਮਨੁੱਖ ਲਈ ਪ੍ਰਮਾਤਮਾ ਦੀ ਬਖਸ਼ਿਸ਼ ਦੇ ਰਾਹ ਖੋਲ੍ਹਦੀਆਂ ਹਨ-ਵਿਧਾਇਕ ਧੌਲਾ  

ਹਾਕਮ ਸਿੰਘ ਮੌੜ ਨਮਿੱਤ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ  

ਮਹਿਲ ਕਲਾਂ/ਬਰਨਾਲਾ- ਜੂਨ-  (ਗਸਰਸੇਵਕ ਸਿੰਘ ਸੋਹੀ)- ਸ ਹਾਕਮ ਸਿੰਘ ਸਾਬਕਾ ਪੰਚ ਦੀ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਮੌੜ ਨਾਭਾ ਦੇ ਗੁਰਦੁਆਰਾ ਦੁੱਲਮਸਰ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਇਆ।ਜਿਸ ਵਿੱਚ ਵੱਖ -ਵੱਖ ਰਾਜਨੀਤਕ,ਧਾਰਮਿਕ,ਸਮਾਜ ਸੇਵੀ ਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ।ਸ਼ਰਧਾਂਜਲੀ ਸਮਾਗਮ ਦੌਰਾਨ ਬਾਬਾ ਰਾਜਵਰਿੰਦਰ ਸਿੰਘ ਟਿੱਬੇ ਵਾਲੇ ਅਤੇ ਗਿਆਨੀ ਜਗਸੀਰ ਸਿੰਘ ਮਹਿਲ ਕਲਾਂ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਿਰਮਲ ਸਿੰਘ ਧੌਲਾ ,ਜਥੇ ਅਜਮੇਰ ਸਿੰਘ ਮਹਿਲ ਕਲਾਂ, ਬੀਕੇਯੂ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਅਤੇ ਪੱਤਰਕਾਰ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ  ਹਾਕਮ ਸਿੰਘ ਵੱਲੋਂ ਆਪਣੇ ਜੀਵਨ ਦੌਰਾਨ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕੀਤਾ ਤੇ ਪੰਚਾਇਤ ਮੈਂਬਰ ਹੁੰਦਿਆਂ ਪਿੰਡ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।ਉਨ੍ਹਾਂ ਦੇ ਨਕਸ਼ੇ ਕਦਮ ਤੇ ਚਲਦਿਆਂ ਉਨ੍ਹਾਂ ਦੇ ਸਪੁੱਤਰ ਜਗਦੇਵ ਸਿੰਘ ਅਤੇ ਛੋਟੇ ਪੁੱਤਰ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋ ਕੇ ਸਮਾਜ ਸੇਵੀ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ।ਜਿਸ ਕਰਕੇ ਹਲਕੇ ਦੇ ਲੋਕ ਉਨ੍ਹਾਂ ਨੂੰ ਪਿਆਰ ਤੇ ਸਤਿਕਾਰ ਦਿੰਦੇ ਹਨ ।ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਅਸੀਸ ਮਨੁੱਖ ਲਈ ਪ੍ਰਮਾਤਮਾ ਦੀ ਬਖਸ਼ਿਸ਼ ਦੇ ਰਾਹ ਖੋਲ੍ਹਦੀਆਂ ਹਨ। ਅੱਜ ਲੋੜ ਹੈ ਕਿ ਅਸੀਂ ਆਪਣੇ ਮਾਂ ਬਾਪ ਦੇ ਕਹੇ ਅਨੁਸਾਰ ਜੀਵਨ ਜਿਉਂ ਕੇ ਇੱਕ ਸੋਹਣਾ ਸਮਾਜ ਸਿਰਜੀਏ। ਅਖ਼ੀਰ ਵਿੱਚ ਗੁਰਮੇਲ ਸਿੰਘ ਮੌੜ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ।ਇਸ ਮੌਕੇ  ਕਾਂਗਰਸੀ ਮੰਤਰੀ ਵਿਜੈ ਇੰਦਰ ਸਿੰਗਲਾ, ਗੁਰਪ੍ਰੀਤ ਕਾਂਗੜ ,ਕਾਂਗਰਸ ਆਈ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ,ਲੋਕ ਭਲਾਈ ਵੈਲਫੇਅਰ ਸੁਸਾਇਟੀ ਮਹਿਲ ਕਲਾਂ ਵੱਲੋਂ ਡਾ ਪਰਮਿੰਦਰ ਸਿੰਘ ਹਮੀਦੀ ,ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ,ਪੱਤਰਕਾਰ ਭਾਈਚਾਰਾ ਮਹਿਲ ਕਲਾਂ, ਸ਼ੇਰਪੁਰ, ਸਹਿਣਾ,ਗੁਰਦੁਆਰਾ ਪਾਤਸ਼ਾਹੀ ਮਹਿਲ ਕਲਾਂ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਆਏ ਸ਼ੋਕ ਸੰਦੇਸ਼ ਵੀ ਪੜ੍ਹੇ ਗਏ ।ਇਸ ਮੌਕੇ ਚੇਅਰਪਰਸਨ ਸਰਬਜੀਤ ਕੌਰ ਖੁੱਡੀ ,ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ,ਮਾਸਟਰ ਹਰਬੰਸ ਸਿੰਘ ਸ਼ੇਰਪੁਰ,ਗੁਰਸ਼ਰਨ ਸਿੰਘ ਠੀਕਰੀਵਾਲ,ਆਡ਼੍ਹਤੀਆ  ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ,ਬਲਤੇਜ ਸਿੰਘ ਸਿੱਧੂ ,ਡਾ ਦਿਲਬਾਗ ਸਿੰਘ ਮਹਿਲ ਕਲਾਂ, ਪਰਮਜੀਤ ਕੌਰ, ਪਰਮਜੀਤ ਕੌਰ ਧੌਲਾ, ਰਾਣੀ ਕੌਰ ਠੀਕਰੀਵਾਲ ,ਪਰਮਜੀਤ ਕੌਰ ,ਸਰਬਜੀਤ ਕੌਰ ਹਮੀਦੀ, ਸਾਬਕਾ ਪੁਲਸ ਅਧਿਕਾਰੀ ਮਨਜੀਤ ਸਿੰਘ ਗੁਰੂ,ਜੱਗਾ ਸਿੰਘ ਮੌੜ ,ਕਾਕਾ ਸਿੰਘ ਸੂਚ ਪੱਤੀ,ਸੁਖਦੇਵ ਸਿੰਘ ਕੋਠੀ ਮਹਿਲ ਕਲਾਂ,ਸਾਬਕਾ ਸਰਪੰਚ ਪ੍ਰਗਟ ਸਿੰਘ ਠੀਕਰੀਵਾਲ,ਮਲਕੀਤ ਸਿੰਘ ਮਾਨ ਠੀਕਰੀਵਾਲ,ਸਰਪੰਚ ਜਗਤਾਰ ਸਿੰਘ ਚੀਮਾ, ਪੰਚ ਜਗਸੀਰ ਸਿੰਘ ,ਨਿਰਮਲ ਸਿੰਘ ਨਿੰਮਾ ਛੀਨੀਵਾਲ, ਨਿਰਭੈ ਸਿੰਘ ਛੀਨੀਵਾਲ,ਡਾ ਇਕਬਾਲ ਸਿੰਘ ਠੁੱਲੇਵਾਲ,ਸੂਰਤ ਸਿੰਘ ਬਾਜਵਾ ਗੁਰਧਿਆਨ ਸਿੰਘ ਸਹਿਜੜਾ, ਸੁਰਿੰਦਰ ਸਿੰਘ ਛਿੰਦਾ ਵਜੀਦਕੇ ਖੁਰਦ ਸਰਪੰਚ ਗੁਰਪ੍ਰੀਤ ਸਿੰਘ ਰਾਏਸਰ, ਬਲਦੀਪ ਸਿੰਘ ਸਰਪੰਚ ਮਹਿਲ ਖੁਰਦ, ਸੁਖਵਿੰਦਰ ਸਿੰਘ ਧਾਲੀਵਾਲ ਸਹਿਣਾ ,ਗਾਇਕ ਮੁਨਸ਼ੀ ਖਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ,ਆਡ਼੍ਹਤੀਆ ਸੁਭਾਸ਼ ਚੰਦ ਕੁਰੜ ਵਾਲੇ, ਗੁਰਮੇਲ ਸਿੰਘ ਨਿਹਾਲੂਵਾਲ ,ਡਾ ਬਲਬੀਰ ਸਿੰਘ ਸੰਘੇੜਾ, ਮੈਨੇਜਰ ਬਿੱਟੂ ਸ਼ਰਮਾ ਬਰਨਾਲਾ ,ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰਜੀਤ ਸਿੰਘ ਲਾਡੀ  ,ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗਗਨ ਸਰਾਂ ਕੁਰੜ, ਹੈਪੀ ਬੀਹਲਾ, ਰਾਜੂ ਪੰਡੋਰੀ, ਜਗਜੀਤ ਸਿੰਘ ਮੋਮੀ ਖਿਆਲੀ, ਬਵਨ ਸਿੰਘ ਖਿਆਲੀ, ਜਗਦੇਵ ਸਿੰਘ ਮੌੜ,  ਲਐਡਵੋਕੇਟ ਸਰਬਜੀਤ ਸਿੰਘ ਨੰਗਲ, ਜਗਪਾਲ ਸਿੰਘ ਜੱਗੀ,ਫੌਜੀ ਗੁਰਵਿੰਦਰ ਸਿੰਘ ,ਗੁਰਵਿੰਦਰ ਸਿੰਘ,   ਗੁਰਕਮਲ ਸਿੰਘ ਸਮੇਤ ਵੱਡੀ ਗਿਣਤੀ ਚ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ ।

ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ-Video

ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਵਿਸ਼ੇਸ਼ ਰਿਪੋਰਟ
‘ਆਪ’ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਕੁੰਵਰ ਵਿਜੇ ਪ੍ਰਤਾਪ‘ ਤੇ ਸਵਾਲ ਉੱਠੇ

ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਉਹ ਉਨ੍ਹਾਂ ਵਿਧਾਇਕਾਂ ਨੂੰ ਹੇਠਾਂ ਲਿਆਉਣਗੇ ਜਿਨ੍ਹਾਂ ਦੇ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਪੰਜਾਬ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੇ ਮੌਕੇ ਤੇ ਬਿਕਰਮ ਮਜੀਠੀਆ ਨੇ ਕਿਹਾ ਕਿ ਸੰਵਿਧਾਨ ਦੀ ਸਹੁੰ ਚੁੱਕਣ ਵਾਲੇ ਅਧਿਕਾਰੀ ਨੇ ਅੱਜ ਪੂਰੇ ਦੇਸ਼ ਲਈ ਅਫਸੋਸਨਾਕ ਦਿਨ ਨਹੀਂ ਹੋ ਸਕਦਾ। ਨਹੀਂ ਹੋਣਾ ਚਾਹੀਦਾ ਅਧਿਕਾਰੀ ਦੀ ਜ਼ਿੰਮੇਵਾਰੀ ਨਿਆਂ ਦੇਣਾ ਹੈ, ਪਰ ਉਸਦੀ ਕਾਰਵਾਈ ਇੰਨੀ ਗਲਤ ਸੀ ਕਿ ਉਸਨੇ ਪੂਰੇ ਪੁਲਿਸ ਵਿਭਾਗ ਅਤੇ ਯੂ ਪੀ ਐਸ ਸੀ ਸਿਸਟਮ ਤੇ ਕਾਲਾ ਡੀਬੀਏ ਲਗਾ ਦਿੱਤਾ।

 ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ਬਾਰੇ ਕਿਹਾ ਕਿ ਸਿੱਧੂ ਦਾ ਭਵਿੱਖ ਉਦੋਂ ਆ ਰਿਹਾ ਹੈ ਜਦੋਂ ਉਹ ਬਾਦਲੋ ਦੇ ਨਾਲ ਸਨ, ਉਹ ਉਨ੍ਹਾਂ ਨੂੰ ਆਪਣਾ ਪਿਤਾ ਕਹਿੰਦੇ ਸਨ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਪਿਤਾ ਵੀ ਕਿਹਾ ਜਾਂਦਾ ਹੈ, ਉਨ੍ਹਾਂ ਕਿਹਾ ਕਿ ਉਹ ਵਿਧਾਇਕ ਪੰਜਾਬ ਸਰਕਾਰ ਨੂੰ ਨੌਕਰੀ ਦਿੱਤੀ ਹੈ, ਜਦੋਂ ਉਨ੍ਹਾਂ ਦੀ ਸਰਕਾਰ ਆਉਂਦੀ ਹੈ, ਉਹ ਉਨ੍ਹਾਂ ਨੂੰ ਕੰਨ ਨਾਲ ਫੜਣਗੇ ਅਤੇ ਹੇਠਾਂ ਆ ਜਾਣਗੇ ਅਤੇ ਕੇਸ ਦਰਜ ਕਰਾਉਣਗੇ.

ਉਸਨੇ ਕਿਹਾ ਕਿ ਸਾਰਿਆਂ ਦੀ ਨਿਗ੍ਹਾ ਉਸ ਅਫਸਰ ਵੱਲ ਹੋਣੀ ਚਾਹੀਦੀ ਹੈ ਜਿਸਨੇ ਤਿਆਗ ਮਾਮਲੇ ਵਿਚ ਜਾਂਚ ਕੀਤੀ ਸੀ, ਪਰ ਉਸਨੇ ਰਾਜਨੀਤਿਕ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਆਪਣੀ ਰਿਪੋਰਟ ਬਣਾਉਂਦਿਆਂ ਕਿਹਾ ਕਿ ਅੱਜ ਕਾਂਗਰਸ ਅਤੇ ਆਪ ਦੀ ਮਿਲੀਭੁਗਤ ਦੇ ਸਬੂਤ ਪਹਿਲਾਂ ਦਿੱਲੀ ਵਿਚ ਪਾਏ ਗਏ। ਕਾਂਗਰਸ ਦੀ ਮਦਦ ਨਾਲ ਕੇਜਰੀਵਾਲ ਨੇ ਸਰਕਾਰ ਬਣਾਈ, ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਕਾਂਗਰਸ ਵਿੱਚ ਜਾਂਦੇ ਹਨ, ਤਿੰਨ ਸਾਲ ਕਾਂਗਰਸ ਵਿੱਚ ਰਹੇ, ਫਿਰ ‘ਆਪ’ ਵਿੱਚ ਆਏ।

 ਅਨਹੋਨਰ ਨੇ ਕਿਹਾ ਕਿ ਜਾਂਚ ਕੌਣ ਚਲਾ ਰਿਹਾ ਸੀ, ਕੇਜਰੀਵਾਲ ਕੈਪਟਨ ਜਾਖੜ ਮਿਲ ਕੇ ਜਾਂਚ ਚਲਾ ਰਹੇ ਸਨ, ਉਨ੍ਹਾਂ ਦਾ ਮੁੱਖ ਉਦੇਸ਼ ਰਾਜਨੀਤੀ ਸੀ, ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਲਿਖਿਆ ਕਿ ਕੁੰਵਰ ਵਿਜੇ ਪ੍ਰਤਾਪ ਨੇ ਰਾਜਨੀਤਿਕ Theੰਗ ਨਾਲ ਦਿੱਤੇ ਫੈਸਲੇ ਦੁਆਰਾ ਇੰਟਰਵਿed ਦਿੱਤੀ। ਹਾਈ ਕੋਰਟ ਨੇ ਅੱਜ ਸੱਚ ਸਾਬਤ ਕੀਤਾ.

 ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਨੇ ਮਿਲ ਕੇ ਇਕ ਖੇਡ ਖੇਡਿਆ, ਜਿਸ ਦਾ ਖੁਲਾਸਾ ਅੱਜ ਉਦੋਂ ਹੋਇਆ ਜਦੋਂ ਕੁੰਵਰ ਵਿਜੇ ਪ੍ਰਤਾਪ 'ਆਪ' ਵਿਚ ਸ਼ਾਮਲ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਪੁਲਿਸ ਦਾ ਪਹਿਲਾਂ ਹੀ ਇਕ ਰਾਜਨੀਤਕ ਸੰਬੰਧ ਸੀ।ਉਨ੍ਹਾਂ ਕਿਹਾ ਕਿ ਇਹ ਸਭ ਲੈਣ ਲਈ ਕੀਤਾ ਗਿਆ ਸੀ ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਅੱਗੇ ਵਧਾਉਂਦਿਆਂ ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ ਅਤੇ ਉਸ ਦਾ ਨਾਰਕੋ ਟੈਸਟ ਵੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ।

ਉਨ੍ਹਾਂ ਕਿਹਾ ਕਿ ਅੱਜ ਕੇਜਰੀਵਾਲ ਨੇ ਪੰਜਾਬ ਨੂੰ ਸਿੱਖ ਚਿਹਰਾ ਦੇਣ ਦੀ ਗੱਲ ਕੀਤੀ।ਇਸਦਾ ਅਰਥ ਹੈ ਭਗਵੰਤ ਮਾਨ ਦਾ ਪਤਾ ਵੀ ਕੱਟ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਧਾਰਨ ਚਾਰ ਸਾਲਾਂ ਵਿੱਚ ਕੁਝ ਨਹੀਂ ਕੀਤਾ, ਜੇਕਰ ਅਸੀਂ ਉਨ੍ਹਾਂ ਦੀ ਸਹਾਇਤਾ ਨਾਲ ਚੱਲਾਂਗੇ। ਕੰਮ ਕਰੋ, ਫਿਰ ਵੋਟ ਦਿਓ ਇਸ ਲਈ ਕਾਂਗਰਸ ਵੱਲੋਂ ਮੁੱਦੇ ਨੂੰ ਮੋੜਨ ਦਾ ਕੰਮ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ ਵਿੱਚ ਦੇਰ ਰਾਤ ਤਰਨਤਾਰਨ ਰੋਡ ’ਤੇ ਦੋ ਨੌਜਵਾਨਾਂ’ ਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ-Video

ਹਰਜੀਤ ਸਿੰਘ ਗਰੇਵਾਲ ਦੀ ਵਿਸ਼ੇਸ਼ ਰਿਪੋਰਟ

ਇਕ ਨੌਜਵਾਨ ਦੀ ਮੌਤ, ਦੂਸਰੇ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ

ਦੋਵੇਂ ਭਰਾ ਆਬਕਾਰੀ ਵਿੱਚ ਕੰਮ ਕਰਦੇ ਸਨ

ਘਟਨਾ ਸੀਸੀਟੀਵੀ 'ਤੇ ਫੜੀ ਗਈ

ਪੁਲਿਸ ਨੇ ਸੀਸੀਟੀਵੀ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਦੇਰ ਰਾਤ ਕੰਮ ਤੋਂ ਘਰ ਵਾਪਸ ਆ ਰਹੇ ਦੋ ਭਰਾਵਾਂ' ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਦੋਨਾਂ ਭਰਾਵਾਂ 'ਤੇ ਇੰਨੇ ਤੇਜ਼ੀ ਨਾਲ ਹਮਲਾ ਕੀਤਾ ਗਿਆ ਕਿ ਅਵਤਾਰ ਸਿੰਘ ਨਾਮੀ ਨੌਜਵਾਨ ਦੀ ਮੌਕੇ' ਤੇ ਹੀ ਮੌਤ ਹੋ ਗਈ। ਪੂਰਾ ਇਸ ਘਟਨਾ ਨੂੰ ਲਗਾਏ ਗਏ ਸੀਸੀਟੀਵੀ ਵਿਚ ਕੈਦ ਕਰ ਲਿਆ ਗਿਆ ਸੀ ਅਤੇ ਮ੍ਰਿਤਕ ਅਵਤਾਰ ਸਿੰਘ ਦੇ ਰਿਸ਼ਤੇਦਾਰਾਂ ਅਨੁਸਾਰ ਕੁਝ ਲੋਕ ਉਸ ਦੇ ਬੇਟੀਆਂ ਨੂੰ ਗਾਲਾਂ ਕੱ keptਦੇ ਰਹੇ ਅਤੇ ਰਾਤ ਨੂੰ ਉਸ ਦੇ ਬੇਟੇ 'ਤੇ ਹਮਲਾ ਕਰ ਦਿੱਤਾ ਗਿਆ। ਉਸਦਾ ਬੇਟਾ ਐਕਸਾਈਜ਼ ਵਿਚ ਕੰਮ ਕਰਦਾ ਸੀ, ਉਹ ਕਹਿੰਦੇ ਹਨ ਕਿ ਉਨ੍ਹਾਂ ਨੂੰ ਨਿਆਂ ਦਿਵਾਓ, ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀ ਦਾ ਪਿਤਾ ਜੋ ਇਕ ਦੋਸ਼ੀ ਹੈ, ਪੰਜਾਬ ਪੁਲਿਸ ਵਿਚ ਕੰਮ ਕਰਦਾ ਹੈ।

ਪੁਲਿਸ ਇੰਸਪੈਕਟਰ ਪ੍ਰਨੀਤ ਦੇ ਅਨੁਸਾਰ ਬੀਤੀ ਦੇਰ ਰਾਤ 11 ਵਜੇ ਦੇ ਕਰੀਬ ਇੱਕ ਘਟਨਾ ਵਾਪਰੀ ਹੈ, ਇਹ ਲੜਾਈ ਕਾਰ ਨੂੰ ਬਾਹਰ ਕੱ ofਣ ਦੀ ਪ੍ਰਕਿਰਿਆ ਵਿੱਚ ਹੋਈ ਹੈ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਨੇ ਦੀ ਪਛਾਣ ਕਰ ਲਈ ਗਈ ਹੈ, ਜਲਦੀ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ

ਕੋਟਕਪੂਰਾ ਗੋਲੀ ਕਾਂਡ ਬਾਰੇ ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਪਾਸੋਂ ਪੁੱਛ ਪੜਤਾਲ ਜਾਰੀ

ਚੰਡੀਗੜ੍ਹ, 22 ਜੂਨ (ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ)-  

ਕੋਟਕਪੂਰਾ ਪੁਲੀਸ ਗੋਲੀਕਾਂਡ ਦੀ ਘਟਨਾ ਦੀ ਜਾਂਚ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਛ ਪੜਤਾਲ ਕਰ ਰਹੀ ਹੈ। ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਟੀਮ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਐੱਮਐੱਲਏ ਫਲੈਟ ਵਿੱਚ ਪੁੱਛ ਪੜਤਾਲ ਕਰ ਰਹੀ ਹੈ। ਇਸ ਤੋਂ ਪਹਿਲਾਂ ਐੱਸਆਈਟੀ ਨੇ 16 ਜੂਨ ਨੂੰ ਮੁਹਾਲੀ ਦੇ ਰੈਸਟ ਹਾਊਸ ਵਿੱਚ ਪੈਨਲ ਸਾਹਮਣੇ ਪੇਸ਼ ਹੋਣ ਵਿੱਚ ਅਸਮਰੱਥਾ ਜ਼ਾਹਰ ਕੀਤੀ ਸੀ। ਖਰਾਬ ਸਿਹਤ ਅਤੇ ਆਪਣੀ ਉਮਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਐੱਸਆਈਟੀ ਨੂੰ ਆਪਣੇ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ’ਤੇ ਆਉਣ ਲਈ ਕਿਹਾ ਸੀ ਅਤੇ ਜਿਸ ਤਹਿਤ ਇਹ ਅੱਜ ਪੁੱਛਗਿੱਛ ਕੀਤੀ ਜਾ ਰਹੀ ਹੈ ।

ਸਾਬਕਾ ਆਈ ਜੀ ਕੁੰਵਰ ਵਿਜੈ ਪ੍ਰਤਾਪ ‘ਆਪ’ ਵਿੱਚ ਸ਼ਾਮਲ -Video

ਅੰਮ੍ਰਿਤਸਰ , 21 ਜੂਨ (ਹਰਜੀਤ ਸਿੰਘ ਗਰੇਵਾਲ ਦੀ ਵਿਸ਼ੇਸ਼ ਰਿਪੋਰਟ )

ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿਚ ‘ਆਪ’ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ’ਤੇ ਸ੍ਰੀ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਵਾਗਤ ਕੀਤਾ। ਸਥਾਨਕ ਸਰਕਟ ਹਾਊਸ ਵਿਚ ਰੱਖੇ ਇਕ ਸੰਖੇਪ ਸਮਾਗਮ ਦੌਰਾਨ ‘ਆਪ’ ਵਿੱਚ ਸ਼ਾਮਲ ਹੋਣ ਮਗਰੋਂ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਕਿ ਉਹ ਪਾਰਅੀ ਰਾਹੀਂ ਸਿਆਸਤ ਨੂੰ ਇੱਕ ਨਵੀਂ ਦਿਸ਼ਾ ਦੇਣਗੇ। ਇਸ ਸਿਆਸਤ ਵਿਚ ਪੰਜਾਬ ਦਾ ਹਰ ਵਾਸੀ ਸ਼ਾਮਲ ਹੋਵੇਗਾ। ਇਹ ਸਿਆਸਤ ਸਰਬੱਤ ਦੇ ਭਲੇ ਲਈ ਹੋਵੇਗੀ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਲਈ ਉਮੀਦਵਾਰ ਸਿੱਖ ਸ਼ਖ਼ਸੀਅਤ ਹੀ ਹੋਵੇਗੀ। ਪੰਜਾਬ ਦੇ ਲੋਕ ਹੁਣ ਇੱਥੋਂ ਦੀ ਰਾਜਨੀਤੀ ਵਿਚ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਦਿੱਲੀ ਵਿੱਚ ਸਥਾਪਤ ‘ਆਪ’ ਦੀ ਸਰਕਾਰ ਵਾਂਗ ਵੱਡੀਆਂ ਸਹੂਲਤਾਂ ਚਾਹੁੰਦੇ ਹਨ। ਉਨ੍ਹਾਂ ਕੁੰਵਰ ਵਿਜੇ ਪ੍ਰਤਾਪ ਨੂੰ ਆਪਣਾ ਅਫ਼ਸਰ ਭਰਾ ਆਖਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦੇ ਲੋਕਾਂ ਦੀ ਪਾਰਟੀ ਹੈ । ਇਸ ਦੌਰਾਨ ਕੁਝ ਲੋਕਾਂ ਵੱਲੋਂ ਸ੍ਰੀ ਕੇਜਰੀਵਾਲ ਦਾ ਹਵਾਈ ਅੱਡੇ ਦੇ ਸਾਹਮਣੇ ਅਤੇ ਸਰਕਟ ਹਾਊਸ ਦੇ ਬਾਹਰ ਵਿਰੋਧ ਵੀ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਵਾਪਸ ਜਾਓ ਦੇ ਨਾਅਰੇ ਲਗਾਏ।

ਬਰਗਾੜੀ ਮੋਰਚਾ ਖ਼ਤਮ ਕਰਨ ਲਈ ਮੁਤਵਾਜ਼ੀ ਜਥੇਦਾਰ ਮੰਡ ਨੇ ਅਕਾਲ ਤਖ਼ਤ ਸਾਹਿਬ ’ਤੇ ਮੰਗੀ ਮਾਫ਼ੀ

ਅੰਮ੍ਰਿਤਸਰ ( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ  )ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰ ਕੇ ਬਰਗਾੜੀ ਵਿਖੇ ਸਾਢੇ ਛੇ ਮਹੀਨੇ ਚਲਾਏ ਮੋਰਚੇ ਨੂੰ ਸਫਲਤਾ ਤੋਂ ਪਹਿਲਾਂ ਖ਼ਤਮ ਕਰਨ ਲਈ ਮਾਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਧੋਖੇ ਵਿਚ ਆ ਕੇ ਉਨ੍ਹਾਂ ਨੇ ਇਸ ਸਫਲਤਾ ਪੂਰਵਕ ਚੱਲ ਰਹੇ ਮੋਰਚੇ ਨੂੰ ਖ਼ਤਮ ਕਰ ਦਿੱਤਾ ਸੀ ਪਰ ਸਰਕਾਰ ਨੇ ਇਨਸਾਫ਼ ਦੇਣ ਵਿਚ ਧੋਖਾ ਕੀਤਾ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੀ ਬਾਦਲ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਵਿਚ ਸੰਗਤ ਨੂੰ ਇਨਸਾਫ਼ ਦੇਣ ਵਿਚ ਧੋਖਾ ਕੀਤਾ ਸੀ, ਉਸੇ ਤਰ੍ਹਾਂ ਮੌਜੂਦਾ ਸਰਕਾਰ ਨੇ ਵੀ ਧੋਖਾ ਦੇ ਕੇ ਚੱਲ ਰਹੇ ਬਰਗਾੜੀ ਮੋਰਚੇ ਵਿਚ ਪੁੱਜ ਕੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਇਸ ਮਾਮਲੇ ਵਿਚ ਇਨਸਾਫ਼ ਕਰਦੇ ਹੋਏ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਯੋਗਾ ✍️. ਸਲੇਮਪੁਰੀ ਦੀ ਚੂੰਢੀ

                ਯੋਗਾ
 ਯੋਗਾ ਨਹੀਂ,
ਢਿੱਡ ਭਰਨ ਲਈ
 ਰੋਟੀ ਦਾ ਟੁਕੜਾ ਚਾਹੀਦੈ!
ਭੁੱਖਿਆਂ ਤੋਂ
ਨਾ  ਯੋਗ ਹੁੰਦੈ,
ਨਾ ਯੋਗਾ ਹੁੰਦੈ!
-ਸੁਖਦੇਵ ਸਲੇਮਪੁਰੀ
09780620233
21 ਜੂਨ 2021

ਸਰਪੰਚ ਜਸਵੀਰ  ਸਿੰਘ ਢਿੱਲੋਂ ਹੋਣਗੇ ਹਲਕੇ ਮੋਗੇ ਤੋਂ ਸੰਭਾਵੀ ਉਮੀਦਵਾਰ

 ਅਜੀਤਵਾਲ ( ਬਲਵੀਰ ਸਿੰਘ ਬਾਠ ) ਇਤਿਹਾਸਕ ਪਿੰਡ ਢੁੱਡੀਕੇ ਦੇ ਜੰਮਪਲ ਨੌਜਵਾਨ ਸਮਾਜ ਸੇਵੀ ਸਰਪੰਚ ਜਸਵੀਰ ਸਿੰਘ ਢਿੱਲੋਂ ਬਾਰੇ ਗੁਪਤ ਸੂਤਰਾਂ ਤੋਂ ਪਤਾ ਲੱਗਣ ਤੇ ਪਤਾ ਚੱਲਿਆ ਕਿ ਕਿਆਸ ਰਾਈਆਂ ਫੁੱਲ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਚ ਨੌਜਵਾਨ ਸਰਪੰਚ ਜਸਵੀਰ ਸਿੰਘ ਢਿੱਲੋਂ ਨੌਜਵਾਨ ਦਿਲਾਂ  ਦੀ ਧੜਕਣ ਬਣ ਕੇ ਹਲਕਾ ਮੋਗੇ ਤੋਂ ਸੰਭਾਵੀ ਉਮੀਦਵਾਰ ਹੋਣਗੇ ਹਲਕਾ ਮੋਗਾ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਦਾ ਦੌਰਾ ਕਰ ਕੇ ਪਤਾ ਚੱਲਿਆ ਕਿ  ਲੋਕਾਂ ਦੀਆਂ ਵਿਕਾਸ ਪੱਖੋਂ ਆ ਰਹੀਆਂ ਮੁਸ਼ਕਲਾਂ ਅਤੇ ਸਮਾਜਸੇਵੀ ਅਤੇ ਵਿਕਾਸ ਭਲਾਈ ਦੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਮੁਹਿੰਮ ਆਰੰਭੀ ਜਾਵੇਗੀ  ਜਿਸ ਨਾਲ ਇਨ੍ਹਾਂ ਦੀ  ਚੋਣ ਲੜਨ ਦਾ ਰਸਤਾ ਸਾਫ ਨਜ਼ਰ ਆ ਰਿਹਾ ਹੈ  ਕਈ ਨੌਜਵਾਨ ਵੀਰਾਂ ਨੇ ਤਾਂ ਇੱਥੋਂ ਤੱਕ ਕਿਹਾ ਕਿ ਸਰਪੰਚ ਜਸਬੀਰ ਸਿੰਘ ਢਿੱਲੋਂ ਹਲਕਾ ਮੋਗੇ ਤੋਂ ਸੰਭਾਵੀ ਉਮੀਦਵਾਰ ਦੀ ਚੋਣ ਲੜ ਕੇ ਐਮ ਐਲ ਏ ਬਣਨਗੇ ਅਤੇ  ਹਲਕੇ ਮੋਗੇ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨ ਵਾਲਾ ਉਮੀਦਵਾਰ  ਹਲਕਾ ਮੋਗੇ ਨੂੰ ਮਿਲਣਾ ਬਹੁਤ ਖੁਸ਼ੀ ਦੀ ਗੱਲ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹਲਕੇ ਮੋਗੇ ਦੀ ਦਿੱਖ ਨੂੰ ਨਵੀਂ ਦਿਸ਼ਾ ਮਿਲ ਜਾ ਰਹੀ ਹੈ  ਨੌਜਵਾਨੀ ਵੋਟਰਾਂ ਵਿਚ ਖੁਸ਼ੀ ਦੀ ਲਹਿਰ  ਆਉਣ ਵਾਲਾ ਸਮਾਂ ਕੁਝ ਹੋਰ ਹੀ ਨਜ਼ਾਰਾ ਪੇਸ਼ ਕਰੇਗਾ

ਗੁੱਡੂ ਸਕੂਲੇ ਜਾਏਗਾ ✍️.  ਰਮੇਸ਼ ਕੁਮਾਰ ਜਾਨੂੰ

ਗੁੱਡੂ ਸਕੂਲੇ ਜਾਏਗਾ
------------------
ਤੂੰ ਸੋਹਣਾ ਗੁੱਡੂ ਏਂ
ਤੂੰ ਬਾਉ ਗੁੱਡੂ ਏਂ
     ਗੁੱਡੂ ਸਕੂਲੇ ਜਾਏਗਾ 
     ਤੇ ਸਭ ਨੂੰ ਪੋਇਮ ਸੁਣਾਏ ਗਾ।।
ਏ-ਐਪਲ ਦੇ ਨਾਲ-ਨਾਲ 
ੳ-ਊਠ ਵੀ ਪੜ੍ਹ ਲੈਣਾ 
     ਇਸ ਕਲਮ 'ਚ' ਬੜੀ ਹੀ ਤਾਕਤ ਏ
     ਇਹਨੂੰ ਘੁੱਟ ਕੇ ਬੇਟਾ ਫ਼ੜ ਲੈਣਾ।।
ਜੋ ਮੋਤੀ ਵਿੱਚ ਕਿਤਾਬਾਂ ਦੇ 
ਦੋਵੇਂ ਨਿੱਕੀਆਂ ਮੁੱਠੀਆਂ ਭਰ ਲੈਣਾ 
     ਇਸ ਗਿਆਨ ਦੇ ਡੂੰਘੇ ਸਾਗਰ ਨੂੰ 
     ਤੂੰ ਝੋਲੀ ਦੇ ਵਿੱਚ ਧਰ ਲੈਣਾ ।।
ਫਿਰ ਸੂਰਜ ਤੇਰਾ ਹੋਵੇਗਾ 
ਤੇ ਚਾਨਣ ਰਾਹ ਵਿਖਾਏ ਗਾ
     ਗੁੱਡੂ ਸਕੂਲੇ ਜਾਏਗਾ 
     ਤੇ ਸਭ ਨੂੰ ਪੋਇਮ ਸੁਣਾਏਗਾ।।
                      ਲੇਖਕ-ਰਮੇਸ਼ ਕੁਮਾਰ ਜਾਨੂੰ
                    ਫੋਨ ਨੰ:-98153-20080

ਚਹੇਤੇ ਵਿਧਾਇਕਾਂ ਦੇ ਪੁੱਤਾਂ ਨੂੰ ਮਲਾਈਦਾਰ ਨੌਕਰੀਆਂ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ  

ਕੈਪਟਨ ਸਰਕਾਰ ਦਾ ਰੁਜ਼ਗਾਰ ਦੇਣ ਦਾ ਵਾਅਦਾ ਪੰਜਾਬ ਵਾਸੀਆਂ ਲਈ ਨਹੀ ਸਗੋਂ ਕਾਂਗਰਸੀ ਵਿਧਾਇਕਾਂ ਲਈ ਸੀ ।ਪਰਮਿੰਦਰ ਸਿੰਘ ਢੀਂਡਸਾ  

ਮਹਿਲ ਕਲਾਂ/ ਬਰਨਾਲਾ -20 ਜੂਨ (ਗੁਰਸੇਵਕ ਸਿੰਘ ਸੋਹੀ)- ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ।ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਛਿੱਕੇ ਟੰਗ ਆਪਣੇ ਚਹੇਤਿਆਂ `ਤੇ ਮਿਹਰਬਾਨ ਹੋਣ ਨਾਲ ਉਨ੍ਹਾਂ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੁਲਿਸ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਦੀਆਂ ਮਲਾਈਦਾਰ ਨੌਕਰੀਆਂ ਦੇ ਕੇ ਸੂਬੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਧੋਖਾ ਦਿੱਤਾ ਹੈ। 2017 ਵਿੱਚ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਜਿੱਤਣ ਲਈ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਪਤਾ ਲੱਗਾ ਹੈ ਕਿ ਇਹ ਵਾਅਦਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਨਹੀ ਸਗੋਂ ਅਮੀਰ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਲਈ ਕੀਤਾ ਗਿਆ ਸੀ।
ਬੜੇ ਸ਼ਰਮ ਦੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਦੇ ਨੌਜਵਾਨ ਨੌਕਰੀਆਂ ਲੈਣ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੱਚੇ ਅਧਿਆਪਕ,ਮੁਲਾਜ਼ਮ ਸਰਕਾਰ ਨੂੰ ਰੈਗੁਲਰ ਕਰਨ ਦੀ ਮੰਗ ਕਰ ਰਹੇ ਹਨ। ਪਰ ਸਰਕਾਰ ਇਨ੍ਹਾਂ ਨੌਜਵਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਡਾਂਗਾਂ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਜ਼ੁਲਮ ਢਾਹ ਰਹੀ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਹਾਲਾਤ ਇਹ ਬਣ ਚੁੱਕੇ ਹਨ ਕਿ ਬੇਰੁਜ਼ਗਾਰੀ ਕਾਰਨ ਨੌਜਵਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਸਰਕਾਰ ਇਸ ਸਭ ਦੀ ਪ੍ਰਵਾਹ ਕੀਤੇ ਬਗੈਰ ਆਪਣੇ ਅਮੀਰ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀਆਂ ਦੇ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਤੁਰੰਤ ਰੱਦ ਕਰਨੀਆਂ ਚਾਹੀਦੀਆਂ ਹਨ।ਕੈਪਟਨ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਕੀਤਾ ਗਿਆ ਵਾਅਦਾ ਪੂਰਾ ਕਰਨ ਚਾਹੀਦਾ ਹੈ। ਇਸਤੋਂ ਇਲਾਵਾ ਸਰਕਾਰ ਕੱਚੇ ਅਧਿਆਪਕਾਂ,ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੀ ਪ੍ਰਬੰਧ ਕਰੇ।

ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਨੌਜਵਾਨ ਨੂੰ ਮੋਟਰਸਾਈਕਲ' ਤੇ ਅਗਵਾ ਕਰਕੇ ਅੰਮ੍ਰਿਤਸਰ ਛੇਹਰਟਾ ਤੋਂ ਫਰਾਰ -Video

ਅਗਵਾਕਾਰ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਨੌਜਵਾਨ ਨੂੰ ਮੋਟਰਸਾਈਕਲ' ਤੇ ਅਗਵਾ ਕਰਕੇ ਅੰਮ੍ਰਿਤਸਰ ਛੇਹਰਟਾ ਤੋਂ ਫਰਾਰ ਹੋ ਗਿਆ 
ਪੂਰੀ ਘਟਨਾ ਸੀ ਸੀ ਟੀ ਵੀ ਕੈਮਰੇ 'ਤੇ ਫਸੀ
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
ਪਿਸਤੌਲ ਦੀ ਨੋਕ 'ਤੇ ਇਕ ਮੋਟਰਸਾਈਕਲ' ਤੇ ਅਗਵਾ ਕੀਤੇ ਜਾਣ ਤੋਂ ਬਾਅਦ ਇਕ 16 ਸਾਲਾ ਨੌਜਵਾਨ ਨੂੰ ਦਿਨ ਦਿਹਾੜੇ ਅਮ੍ਰਿਤਸਰ ਛੇਹਰਟਾ ਤੋਂ ਅਗਵਾ ਕਰ ਲਿਆ ਗਿਆ ਸੀ, ਸਾਰੀ ਘਟਨਾ ਸੀਸੀਟੀਵੀ ਕੈਮਰੇ 'ਤੇ ਕੈਦ ਹੋ ਗਈ ਸੀ।ਇੱਕ ਮਾਮਲਾ ਅੰਮ੍ਰਿਤਸਰ ਛੇਹਰਟਾ ਤੋਂ ਸਾਹਮਣੇ ਆਇਆ ਸੀ, ਜਿਥੇ ਇਕ ਏ. 16 ਸਾਲਾ ਨੌਜਵਾਨ ਨੂੰ ਪਹਿਲਾਂ ਅਗਵਾ ਕੀਤਾ ਗਿਆ ਸੀ ਅਤੇ ਇਕਾਂਤ ਜਗ੍ਹਾ 'ਤੇ ਲਿਜਾਇਆ ਗਿਆ ਸੀ ਅਤੇ ਜਾਨਲੇਵਾ ਹਥਿਆਰਾਂ ਨਾਲ ਉਸ ਦੇ ਸਿਰ' ਤੇ ਸੱਟ ਮਾਰੀ ਗਈ, ਕਿਸੇ ਤਰ੍ਹਾਂ ਨੌਜਵਾਨ ਉੱਥੋਂ ਭੱਜਣ ਵਿਚ ਸਫਲ ਹੋ ਗਿਆ ਅਤੇ ਉਸ ਨੇ ਆਪਣੇ ਪਰਿਵਾਰ ਨੂੰ ਬੁਲਾਇਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਮਿਲਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਹਸਪਤਾਲ ਵਿਚ ਇਲਾਜ ਕੀਤਾ
ਦੂਜੇ ਪਾਸੇ, ਉੱਚ ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਸੀਸੀਟੀਵੀ ਫੁਟੇਜ ਦੀ ਮਦਦ ਨਾਲ ਕਿਡਨਾਪ੍ਰੋ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਿਡਨਪ੍ਰੋ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।