You are here

ਪੰਜਾਬ

ਕਿਸਾਨੀ ਸੰਘਰਸ਼ ਕੱਲੇ ਪੰਜਾਬ ਦਾ ਨਹੀਂ ਵਿਸ਼ਵ ਦਾ ਸੰਘਰਸ਼ ਬਣ ਚੁੱਕਾ ਹੈ - ਪ੍ਰਧਾਨ ਮੋਹਣੀ

ਦਿੱਲੀ, ਦਸੰਬਰ 2020 (ਬਲਵੀਰ ਸਿੰਘ ਬਾਠ )  ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ  ਜਿੱਥੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਗਿਆ  ਇਸ ਬਿਲ ਦੇ ਵਿਰੋਧ ਵਿੱਚ ਕਿਸਾਨ ਭਰਾਵਾਂ ਅਤੇ ਮਜ਼ਦੂਰ ਭਰਾਵਾਂ ਵੱਲੋਂ  ਦਿੱਲੀ ਵਿਖੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ  ਇਸ ਅੰਦੋਲਨ ਵਿਚ ਆਪਣਾ ਯੋਗਦਾਨ ਪਾਉਣ ਲਈ  ਦੁਨੀਆਂ ਭਰ ਤਾਂ ਕਿਸਾਨ ਆਗੂ ਅਤੇ ਹਰ ਧਰਮ ਦਾ ਬੰਦਾ ਪਹੁੰਚ ਚੁੱਕਿਆ ਹੈ  ਉੱਥੇ ਹੀ ਅੱਜ ਕਲਕੱਤਾ ਪੱਛਮੀ ਬੰਗਾਲ ਤੋਂ ਇਕ ਕਿਸਾਨਾਂ ਦਾ ਜਥਾ ਪ੍ਰਧਾਨ ਮਨਜੀਤ ਸਿੰਘ ਮੋਹਣੀ ਦੀ ਅਗਵਾਈ ਹੇਠ ਦਿੱਲੀ ਪਹੁੰਚਿਆ  ਜਨ ਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੋਹਣੀ ਨੇ ਕਿਹਾ ਕਿ  ਕਿ ਅੱਜ ਪੱਛਮੀ ਬੰਗਾਲ ਤੋਂ ਸੱਤ ਗੱਡੀਆਂ ਲੈ ਕੇ ਸਿੱਖ ਸੰਗਤਾਂ ਕਿਸਾਨੀ ਅੰਦੋਲਨ ਵਿਚ ਆਪਣਾ ਯੋਗਦਾਨ ਪਾਉਣ ਲਈ ਆਈਆਂ ਹਨ  ਅਸੀਂ ਕਿਸਾਨਾਂ ਲਈ ਹਰ ਮਦਦ ਲਈ ਤਿਆਰ ਹਾਂ  ਅਤੇਜੇ ਲੋੜ ਪਵੇ ਤਾਂ  ਕਿਸਾਨਾਂ ਲਈ ਹਰ ਕੁਰਬਾਨੀ ਦੇਣ ਨੂੰ ਵੀ ਤਿਆਰ ਹਾਂ  ਉਨ੍ਹਾਂ ਕਿਹਾ ਕਿ ਅਸੀਂ ਇਹ ਖੇਤੀ ਆਰਡੀਨੈਂਸ ਕਾਲੇ ਕਾਨੂੰਨ ਹਰ ਹਾਲ ਵਿੱਚ ਰੱਦ ਕਰਵਾ ਕੇ ਹੀ ਵਾਪਸ ਪੰਜਾਬ ਨੂੰ ਮੁੜਾਂਗੇ  ਇਸ ਸਮੇਂ ਉਨ੍ਹਾਂ ਨਾਲ ਪਿਆਰਾ ਸਿੰਘ ਗੁਰਿੰਦਰ ਸਿੰਘ ਪ੍ਰਭਜਿੰਦਰ ਸਿੰਘ ਮਾਨ ਮਾਸਾ ਸਿੰਘ ਸਤਵੰਤ ਸਿੰਘ ਸੋਨੂੰ ਪਰਵਿੰਦਰ ਸਿੰਘ ਗੋਪੀ ਗੁਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੀਬੀਆਂ  ਅਤੇ ਬੱਚੇ ਵੀ ਸ਼ਾਮਲ ਸਨ

ਖੇਤੀ ਦੇ ਕਾਲ਼ੇ ਕਨੂੰਨਾਂ ਖਿਲਾਫ਼ ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆਂ ਵਿੱਚ ਪੰਜਾਬੀ ਨੌਜਵਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

ਜਗਰਾਓਂ /ਸਿੱਧਵਾਂ ਬੇਟ, ਦਸੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )- 

ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆਂ ਵਿੱਚ ਪੰਜਾਬ ਵਿਚ ਗਏ ਨੌਜਵਾਨਾਂ ਵੱਲੋਂ ਖੇਤੀ ਦੇ ਕਾਲ਼ੇ ਕਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਏਸ ਸਮੇਂ ਕੈਲੇਫੋਰਨੀਆਂ ਤੋਂ ਪੰਜਾਬੀ ਨੌਜਵਾਨਾਂ ਨੇ ਪੱਤਰਕਾਰ ਨਾਲ ਟੈਲੀਫੋਨ ਤੇ ਗੱਲਬਾਤ ਦੌਰਾਨ ਕਿਹਾ ਹੈ ਕਿ ਕਿਸਾਨਾਂ ਵਲੋਂ ਸ਼ਾਂਤਮਈ ਢੰਗ ਨਾਲ ਪਿਛਲੇ ਛੇ ਮਹੀਨਿਆਂ ਤੋਂ ਇਹਨਾਂ ਤਿੰਨਾਂ ਬਿੱਲਾ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਇਨ੍ਹਾਂ ਦੀ ਮੁਸ਼ਕਲ ਸਮਝਣ ਦੀ ਬਜਾਏਸਗੋਂ ਦੇਸ਼ ਦੇ ਅੰਨ ਦਾਤਾ ਕਿਸਾਨ ਨੂੰ ਕਿਸਾਨ ਕਹਿਣ ਤੋਂ ਗੁਰੇਜ਼ ਕਰ ਰਹੀ ਹੈ।ਉਨ੍ਹਾਂ ਕਿਹਾ ਹੈ ਕਿ ਅਸਾਂ ਹੁਣ ਆਪਣਾ ਹੱਕ ਲਏ ਬਗੈਰ ਪਿੱਛੇ ਨਹੀਂ ਹਟੇਗਾ ਇਹ ਸਰਕਾਰ ਅੱਖਾਂ ਤੇ ਕੰਨ ਖੋਲ੍ਹ ਕੇ ਸੁਣ ਲਵੋ।ਉਹਨਾਂ ਕਿਹਾ ਕਿ ਪਿਛਲੇ ਕਰੀਬ 23 ਦਿਨਾ ਤੋ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਬੈਠੇ ਕਿਸਾਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਜਿੱਥੇ ਭਾਰੀ ਪੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਓਥੇ ਹੀ ਇਨ੍ਹਾਂ ਕਿਸਾਨਾਂ ਨੂੰ ਕਈ ਤਰਾਂ ਦੀਆਂ ਤਕਲੀਫਾਂ ਅਤੇ ਮੁਸ਼ਕਲ ਝੱਲਣੀਆਂ ਪੈ ਰਹੀਆਂ ਹਨ ਪਰ ਇਸ ਦੇ ਬਾਵਜੂਦ ਵੀ ਉਥੇ ਬੈਠੇ ਕਿਸਾਨ ਆਉਣ ਤਾਂ ਬਜ਼ੁਰਗ ਅਤੇ ਬੱਚਿਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਧੰਨ ਹਨ  ਜੋ ਦਿਨ ਰਾਤ ਸੰਘਰਸ਼ ਕਰਕੇ ਲੜ ਰਹੇ ਹਨ ਸਾਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਇਹਨਾਂ ਨੌਜਵਾਨਾਂ ਨੇ ਕਿਹਾ ਹੈ ਹੈ ਮੋਦੀ ਸਰਕਾਰ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਇਸ ਸਮੇਂ  ਹਰਵਿੰਦਰ ਸਿੰਘ ਅਮਰੀਕਾ, ਜਸਪਾਲ ਸਿੰਘ ਅਮਰੀਕਾ, ਮੁਖਤਿਆਰ ਸਿੰਘ ਅਮਰੀਕਾ, ਜਸਬੀਰ ਸਿੰਘ ਅਮਰੀਕਾ, ਮੇਜਰ ਸਿੰਘ ਅਮਰੀਕਾ,ਕੋਮਲ ਅਨਾਰ ਆਦਿ ਹਾਜਰ ਸਨ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਦੇਣ ਵਾਲੇ ਕੌਮ ਦਾ ਸਰਮਾਇਆ  

20 ਦਸੰਬਰ 2020 ਸ਼ਰਧਾਂਜਲੀ  ਸਮਾਗਮ ਤੇ ਵਿਸ਼ੇਸ਼  

ਦਿੱਲੀ  ਕਿਸਾਨੀ ਸੰਘਰਸ਼ ਮੋਰਚੇ ਦੇ 22 ਦਿਨਾਂ ਵਿੱਚ 22 ਸ਼ਹੀਦਾਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਅੱਜ ਸਮੁੱਚਾ ਭਾਰਤ ਘਰ ਘਰ ਪਿੰਡ ਪਿੰਡ ਕਸਬੇ ਕਸਬੇ ਅਤੇ ਸ਼ਹਿਰ ਸ਼ਹਿਰ ਵਿੱਚ ਸ਼ਰਧਾ ਦੇ ਫੁੱਲ ਅਰਪਣ ਕਰ ਰਿਹਾ ਹੈ ਆਓ ਸਾਰੇ ਰਲ ਕੇ ਇਸ ਔਖੇ ਸਮੇਂ ਉੱਪਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਯਾਦ ਕਰੀਏ  

ਵੱਲੋਂ  ਜਲ ਸ਼ਕਤੀ ਨਿਊਜ਼ ਪੰਜਾਬ 

96 ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ੍ਹ, ਦਸੰਬਰ  2020  -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ 96 ਮਲਟੀਪਰਪਜ਼ ਹੈਲਥ ਵਰਕਰਾਂ (ਐੱਮਪੀਐੱਚਡਬਲਿਊ) ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਖ਼ਾਸ ਤੌਰ 'ਤੇ ਮੌਜੂਦ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਕੁਲ 200 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 96 ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨਜਦਕਿ ਬਾਕੀ ਅਸਾਮੀਆਂ ਛੇਤੀ ਤੋਂ ਛੇਤੀ ਪੜਾਅਵਾਰ ਤਰੀਕੇ ਨਾਲ ਭਰੀਆਂ ਜਾਣਗੀਆਂ। ਇਹ ਸਾਰੀਆਂ ਨਿਯੁਕਤੀਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਅਧਾਰ 'ਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾ ਰਹੀਆਂ ਹਨ।

ਕਿਸਾਨ ਦਾ ਸਾਥ ਦੇਣ ਵਾਲੇ ਆੜ੍ਹਤੀਆਂ ਅਤੇ ਕਾਰੋਬਾਰੀਆਂ ਦੇ ਦਫ਼ਤਰਾਂ ਤੇ ਘਰਾਂ 'ਚ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਚੰਡੀਗੜ੍ਹ, ਦਸੰਬਰ  2020  -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਬਣਾ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਮੋਰਚਿਆਂ 'ਚ ਜਿੱਥੇ ਪੰਜਾਬ ਤੋਂ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋ ਰਹੇ ਹਨ, ਉੱਥੇ ਹੀ ਕਿਸਾਨੀ ਕਿੱਤੇ ਨਾਲ ਸਬੰਧਿਤ ਅਤੇ ਕਿਸਾਨ ਘੋਲ ਨਾਲ ਹਮਦਰਦ ਰੱਖਣ ਵਾਲੇ ਬਹੁਤ ਸਾਰੇ ਲੋਕ ਤਰ੍ਹਾਂ-ਤਰ੍ਹਾਂ ਨਾਲ ਕਿਸਾਨਾਂ ਘੋਲ ਦੀ ਮਦਦ ਕਰ ਰਹੇ ਹਨ। ਇਸੇ ਨੂੰ ਲੈ ਕੇ ਅੱਜ ਇਨਕਮ ਟੈਕਸ ਵਿਭਾਗ ਵਲੋਂ ਆੜ੍ਹਤੀਆਂ ਅਤੇ ਕਾਰੋਬਾਰੀਆਂ ਦੇ ਦਫ਼ਤਰਾਂ ਅਤੇ ਘਰਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਨੇ ਦੱਸਿਆ ਕਿ ਜਿੱਥੇ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਟਾਲਾ ਵੱਟਿਆ ਹੋਇਆ ਹੈ , ਉੱਥੇ ਇਨ੍ਹਾਂ ਕਾਨੂੰਨਾਂ ਨੂੰ ਸਹੀ ਠਹਿਰਾਉਣ ਲਈ ਪ੍ਰਚਾਰ ਵੀ ਚਲਾ ਰਹੀ ਹੈ।  

ਭਾਜਪਾ ਵਲੋਂ ਕਿਸਾਨ ਸੰਘਰਸ਼ ਤਾਰਪੀਡੋ ਕਰਨ ਲਈ ਕਰਨਾਲ ’ਚ ਐਸ.ਵਾਈ.ਐਲ. ਦਾ ਮੁੱਦਾ ਚੁੱਕਿਆ

ਕਰਨਾਲ/ਚੰਡੀਗੜ੍ਹ, ਦਸੰਬਰ  2020  -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

 ਕੇਂਦਰ ਸਰਕਾਰ ਵੱਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦੀ ਸਫਲਤਾ ਤੋਂ ਬਾਅਦ ਭਾਜਪਾ ਨੇ ਇਸ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਨੀਅਤ ਨਾਲ ਅੱਜ ਇਥੇ ਸੀ.ਐਮ.ਸਿਟੀ ਹਰਿਆਣਾ ਵਿਖੇ ਐਸ.ਵਾਈ.ਐਲ. ਦਾ ਪਾਣੀ ਹਰਿਆਣਾ ਨੂੰ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਧਰਨਾ ਅਤੇ ਸੰਕੇਤਿਕ ਭੁੱਖ ਹੜਤਾਲ ਕੀਤੀ ਗਈ। ਜਿਸ ਖਿਲਾਫ ਕਿਸਾਨਾਂ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਕਾਲੇ ਝੰਡੇ ਦਿਖਾਏ ਗਏ। ਐਸ.ਵਾਈ.ਐਲ. ਦਾ ਪਾਣੀ ਦਿੱਤੇ ਜਾਣ ਦੀ ਪੰਜਾਬ ਤੋਂ ਮੰਗ ਕਰਨ ਲਈ ਭਾਜਪਾ ਵੱਲੋਂ ਮਿੰਨੀ ਸਕੱਤਰੇਤ ਵਿਖੇ ਇਕ ਦਿਨਾਂ ਭੁੱਖ ਹੜਤਾਲ ਕੀਤੀ ਗਈ। ਹੈਰਾਨੀ ਦੀ ਗੱਲ ਤਾਂ ਇਹ ਸੀ ਕਿ ਭਾਜਪਾ ਵੱਲੋਂ ਐਸ.ਵਾਈ .ਐਲ. ਪਾਣੀ ਦੇ ਪੰਜਾਬ ਅਤੇ ਹਰਿਆਣਾ ਕਿਸਾਨਾਂ ਵੱਲੋਂ ਇਕ ਦਿਨ ਦੀ ਭੁੱਖ-ਹੜਤਾਲ ਦੇ ਬੈਨਰ ਤਾਂ ਲਗਾਇਆ ਗਿਆ ਪਰ ਇਸ ਦੌਰਾਨ ਭਾਜਪਾ ਦੇ ਸਾਰੇ ਹੀ ਵੱਡੇ ਆਗੂ ਤਾਂ ਦਿਖਾਈ ਦਿੱਤੇ ਪਰ ਜ਼ਮੀਨੀ ਪੱਧਰ ਤੇ ਇਸ ਮੌਕੇ ਕਿਸਾਨ ਦਿਖਾਈ ਨਹੀਂ ਦਿੱਤੇ।  

ਮੋਗਾ ਵਿਖੇ ਮੀਟਿੰਗ ਚ ਪਹੁੰਚੇ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਕੈਬਨਿਟ ਮੰਤਰੀ ਪੰਜਾਬ

ਮੋਗਾ ਵਿਖੇ ਮੀਟਿੰਗ ਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਐਮਐਲਏ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ  ਐਮ ਐਲ ਏ  ਕਾਕਾ ਲੋਹਗਡ਼੍ਹ ਹਲਕਾ ਧਰਮਕੋਟ ਅਤੇ ਚੇਅਰਮੈਨ ਸਤਪਾਲ ਸਿੰਘ ਢੁੱਡੀਕੇ ਦੀਆਂ ਮੂੰਹੋਂ ਬੋਲਦੀਆਂ ਤਸਵੀਰਾਂ  ਪੇਸ਼ਕਸ਼ ਬਲਵੀਰ  ਸਿੰਘ ਬਾਠ ਜਨ ਸ਼ਕਤੀ ਨਿਊਜ਼ ਪੰਜਾਬ

ਗ਼ਦਰੀ ਬਾਬਿਆਂ ਦੇ ਬਾਰਸ਼ ਨੌਜਵਾਨ ਦਿੱਲੀ  ਧਰਨੇ ਲਈ ਰਵਾਨਾ  ਪ੍ਰਧਾਨ ਮਾਸਟਰ ਗੁਰਚਰਨ ਸਿੰਘ

ਅਜੀਤਵਾਲ,  ਦਸੰਬਰ  2020 -(ਬਲਬੀਰ ਸਿੰਘ ਬਾਠ)- ਇਤਿਹਾਸਕ ਗ਼ਦਰੀ ਬਾਬਿਆਂ ਦੇ ਪਿੰਡ ਢੁੱਡੀਕੇ   ਦੇ ਨੌਜਵਾਨ ਵੱਡੀ ਗਿਣਤੀ ਚ ਦਿੱਲੀ ਧਰਨੇ ਲਈ ਰਵਾਨਾ ਹੋਏ  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਗੁਰਚਰਨ ਸਿੰਘ ਪ੍ਰਧਾਨ ਗਦਰੀ ਬਾਬੇ ਕਮੇਟੀ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਪਿੰਡਾਂ ਤੋਂ ਨੌਜਵਾਨ ਬਜ਼ੁਰਗ ਵੱਡੀ ਗਿਣਤੀ ਵਿਚ ਦਿੱਲੀ ਜਾ ਰਹੇ ਹਨ  ਅਤੇ ਅੱਜ ਗ਼ਦਰੀ ਬਾਬਿਆਂ ਦੇ ਨਾਮ ਨਾਲ ਪ੍ਰਸਿੱਧ ਪਿੰਡ ਢੁੱਡੀਕੇ ਤੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿਚ ਜਥੇ ਜਾ ਰਹੇ ਨੇ ਅੱਜ ਨੌਜਵਾਨਾਂ ਨੇ ਜਥੇ ਨੂੰ ਗ਼ਦਰੀ ਬਾਬਿਆਂ ਦੀ ਯਾਦਗਾਰ ਵਿੱਚ  ਗ਼ਦਰੀ ਬਾਬੇ ਯਾਦਗਾਰ ਕਮੇਟੀ ਦੇ ਪ੍ਰਧਾਨ ਮਾਸਟਰ ਗੁਰਚਰਨ ਸਿੰਘ  ਜਨਰਲ ਸਕੱਤਰ ਸਰਬਜੀਤ ਸਿੰਘ ਪ੍ਰੈਸ ਸਕੱਤਰ ਮਾਸਟਰ ਹਰੀ ਸਿੰਘ ਢੁੱਡੀਕੇ ਨੇ ਰਵਾਨਾ ਕੀਤਾ  ਗਿਆ

ਕਿਸਾਨੀ ਸੰਘਰਸ਼ ਵਿੱਚ ਐਨ ਆਰ ਆਈ ਭਰਾਵਾਂ ਦਾ ਵੱਡਾ ਯੋਗਦਾਨ -ਪ੍ਰਧਾਨ ਕੁਲਦੀਪ ਚੂਹੜਚੱਕ

ਅਜੀਤਵਾਲ, ਦਸੰਬਰ 2020 -(  ਬਲਵੀਰ ਸਿੰਘ ਬਾਠ)-   ਕੇਂਦਰ ਦੀ ਸਰਕਾਰ ਵੱਲੋਂ  ਤਿੱਨ ਖੇਤੀ ਆਰਡੀਨੈਂਸ  ਬਿੱਲ ਪਾਸ ਕਰਕੇ ਕਿਸਾਨਾਂ ਮਜ਼ਦੂਰਾਂ ਨਾਲ ਵੱਡਾ ਧ੍ਰੋਹ ਕਮਾਇਆ ਗਿਆ  ਇਨ੍ਹਾਂ ਬਿਲਾਂ ਦੇ ਵਿਰੋਧ ਚ ਕਿਸਾਨਾਂ ਮਜ਼ਦੂਰਾਂ ਵੱਲੋਂ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੰਡਿਆ ਗਿਆ  ਜੋ ਲਗਾਤਾਰ ਜਾਰੀ ਹੈ ਜਿੰਨਾ ਚਿਰ ਜਿੱਤ ਕੇ ਘਰਾਂ ਨੂੰ ਨਹੀਂ ਮੁੜਦੇ ਕਿਸਾਨ ਅਤੇ ਮਜ਼ਦੂਰ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਕੁਲਦੀਪ ਸਿੰਘ ਚੂਹੜਚੱਕ ਨੇ ਜਨਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਕੀਤਾ  ਉਨ੍ਹਾਂ ਕਿਹਾ ਕਿ ਵਿਸ਼ਵ ਦਾ ਸਭ ਤੋਂ ਵੱਡਾ ਕਿਸਾਨੀ ਸੰਘਰਸ ਮੰਨਿਆ ਜਾ ਰਿਹਾ ਹੈ  ਇਸ ਸੰਘਰਸ਼ ਵਿਚ ਹਰ ਇਕ ਇਨਸਾਨ ਨੇ ਆਪਣਾ ਬਣਦਾ ਯੋਗਦਾਨ ਜ਼ਰੂਰ ਪਾੲਿਅਾ  ਉਨ੍ਹਾਂ ਕਿਹਾ ਕਿ ਅੱਜ ਪਿੰਡ ਚੂਹੜਚੱਕ ਦੇ ਐੱਨਆਰਆਈ ਭਰਾਵਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾ ਰਹੇ ਸੰਗਤਾਂ ਦੀ  ਸਹੂਲਤ ਵਾਸਤੇ ਮਾਇਆ ਦਾਨ ਕੀਤੀ ਗਈ  ਇਸ ਤੋਂ ਇਲਾਵਾ ਦਿੱਲੀ ਸੰਘਰਸ਼ ਵਾਸਤੇ ਜਾਣ ਲਈ ਸਭ ਸੰਗਤਾਂ ਲਈ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਅਾਂ ਗੲੀਅਾਂ ਜਿਵੇਂ ਟਰਾਂਸਪੋਰਟ ਗੱਡੀਆਂ ਦੇ ਵਿੱਚ ਤੇਲ ਪ੍ਰਸ਼ਾਦੇ ਦੀ ਦਵਾਈ ਦੀ ਹਰ ਤਰ੍ਹਾਂ ਦੀ ਸਹੂਲਤ ਕਿਸਾਨਾਂ ਲਈ ਮੁਹੱਈਆ ਕਰਵਾਈ ਗਈ   ਉਨ੍ਹਾਂ ਕਿਹਾ ਕਿ ਮੈਂ ਦਿਲੋਂ ਰਿਣੀ ਹਾਂ  ਆਪਣੇ ਕਿਸਾਨ ਅਤੇ ਮਜ਼ਦੂਰ ਭਰਾਵਾਂ ਦੇ ਜੋ ਏਨੀ ਠੰਢ ਦੇ ਬਾਵਜੂਦ ਵੀ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿਚ ਡਟੇ ਹੋਏ ਹਨ  ਅਤੇ ਦੂਸਰੇ ਪਾਸੇ ਮੈਂ ਧੰਨਵਾਦ ਕਰਦਾ ਹਾਂ ਆਪਣੇ ਪਿੰਡ ਚੂਹੜਚੱਕ ਦੇ ਐੱਨਆਰਆਈ ਭਰਾਵਾਂ ਦਾ  ਜਿਨ੍ਹਾਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਚੂਹੜਚੱਕ ਦਾ ਮਾਣ ਵਧਾਇਆ  ਜਿਨ੍ਹਾਂ ਦੀ ਬਦੌਲਤ ਅਨੇਕਾਂ ਹੀ ਕਿਸਾਨ ਮਜ਼ਦੂਰ ਦਿੱਲੀ ਸੰਘਰਸ਼ ਵਿਚ ਆਪਣੀਆਂ ਹਾਜ਼ਰੀਆਂ ਲਵਾ ਰਹੇ ਹਨ  ਉਹ ਦਿਨ ਦੂਰ ਨਹੀਂ ਜਦੋਂ ਅਸੀਂ ਜਿੱਤ ਕੇ ਘਰਾਂ ਨੂੰ ਆਵਾਂਗੇ

ਕਬੱਡੀ ਖੇਡ ਪ੍ਰਮੋਟਰ ਜਗਰੂਪ ਸਿੰਘ ਬਿੱਟੂ ਗਹਿਲ USA ਵਿੱਚ ਕਿਸਾਨੀ ਸਪੋਰਟ ਕਰਦੇ ਹੋਏ

ਮਹਿਲ ਕਲਾਂ/ਬਰਨਾਲਾ-ਦਸੰਬਰ 2020- (ਗੁਰਸੇਵਕ ਸਿੰਘ ਸੋਹੀ)-

ਸੈਂਟਰ ਦੀ  ਮੋਦੀ ਸਰਕਾਰ ਵੱਲੋਂ ਪਾਸ ਕੀਤੇ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਦਾ ਵਸਨੀਕ ਕਬੱਡੀ ਖੇਡ ਪ੍ਰਮੋਟਰ ਜਗਰੂਪ ਸਿੰਘ ਬਿੱਟੂ USA ਦੇ ਵਿੱਚ  ਖਿਡਾਰੀਆਂ ਨਾਲ ਕਿਸਾਨਾਂ ਪ੍ਰਤੀ ਸਪੋਰਟ ਕਰਦਾ ਹੋਇਆ ਅਸੀਂ   ਪੰਜਾਬੀ ਜਿਥੇ ਵੀ ਰਹਿ ਲਈਏ ਸੁਪਨੇ ਤਾਂ ਪੰਜਾਬ ਦੇ ਹੀ ਆਉਂਦੇ ਨੇ ਪੰਜਾਬ ਪੰਜਾਬੀਆਂ ਦੀ ਜਾਨ ਹੈ। ਸੈਂਟਰ ਦੀ ਮੋਦੀ ਸਰਕਾਰ ਨੇ 3 ਕਾਲੇ ਕਾਨੂੰਨ ਪਾਸ ਕਰਕੇ ਪੰਜਾਬੀਆਂ ਦੇ ਦਿਲਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਉਸ ਦੇ ਵਿਰੋਧ ਵਿੱਚ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਰੇਲਵੇ ਸਟੇਸ਼ਨਾਂ, ਸੜਕਾਂ ਅਤੇ ਦਿੱਲੀ ਵਿਖੇ ਤਿੱਖਾ ਅਤੇ ਜ਼ੋਰਦਾਰ ਸੰਘਰਸ਼ ਕਰ ਰਹੇ ਹਨ। ਪੰਜਾਬ ਗੁਰੂਆਂ ਪੀਰਾਂ ਅਤੇ ਯੋਧਿਆਂ ਦੀ ਧਰਤੀ ਹੈ ਜਿੱਥੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਔਰਤਾਂ ਵਲੋਂ ਵੀ ਸਘੰਰਸ ਕੀਤਾ ਜਾ ਰਿਹਾ ਹੈ। ਦੇਸਾਂ ਪ੍ਰਦੇਸਾਂ ਤੋਂ ਵੀ ਪੰਜਾਬੀਆਂ ਵੱਲੋਂ ਨਰਿੰਦਰ ਮੋਦੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਪਣੇ ਖ਼ੂਨ ਪਸੀਨੇ ਦੀ ਕੀਤੀ ਹੋਈ ਕਮਾਈ ਪੰਜਾਬੀਆਂ ਨੂੰ ਖੁੱਲ੍ਹੇ ਦਿਲਾਂ ਨਾਲ ਭੇਜ ਰਹੇ ਹਨ। ਸੰਪਰਕ ਕਰਨ ਤੇ ਕੱਬਡੀ ਖੇਡ ਪ੍ਰਮੋਟਰ ਜਗਰੂਪ ਸਿੰਘ ਬਿੱਟੂ ਗਹਿਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਦੀ ਤਾਕਤ ਬਣਨ ਦੇ ਲਈ ਸੂਬੇ ਦੇ ਹਰ ਵਰਗ ਨੂੰ ਆਪਣੇ ਕੰਮਾਂਕਾਰਾਂ ਤੋਂ ਗੁਰੇਜ਼ ਕਰਕੇ     ਅੰਦੋਲਨ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ। ਉਨ੍ਹਾਂ ਕਿਹਾ  ਦਿੱਲੀ ਵਿਖੇ ‍ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਢ ਕੇ ਆਰ-ਪਾਰ ਦੀ ਲੜੀ ਜਾ ਰਹੀ ਲੜਾਈ ਦੇ ਵਿੱਚ ਕਾਫ਼ਲੇ ਬੰਨ੍ਹ ਕੇ ਦਿੱਲੀ ਲਈ ਕੂਚ ਕਰਨ ਦੀ ਅਪੀਲ ਕੀਤੀ।

ਸੰਤ ਬਾਬਾ ਰਾਮ ਸਿੰਘ ਸਿੰਘੜਾ ਵਾਲਿਆ ਦੇ ਅੰਤਿਮ ਸਸਕਾਰ ਮੌਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਭਰੀ ਹਾਜ਼ਰੀ  

ਕਰਨਾਲ, ਦਸੰਬਰ  2020 ( ਗੁਰਦੇਵ ਗ਼ਾਲਿਬ / ਗੁਰਕੀਰਤ ਸਿੰਘ ਜਗਰਾਉਂ )-  ਕੇਂਦਰ ਸਰਕਾਰ ਵੱਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਕੇਂਦਰ ਸਰਕਾਰ ਨੂੰ ਚੇਤਾਉਣ ਲਈ ਆਪਣੀ ਸ਼ਹਾਦਤ ਦੇ ਗਏ ਸੰਤ ਬਾਬਾ ਰਾਮ ਸਿੰਘ ਨੂੰ ਅੱਜ ਗੁਰਦੁਆਰਾ ੴ ਆਸ਼ਰਮ ਨਾਨਕਸਰ ਠਾਠ ਸਿੰਘੜਾ ਵਿਖੇ ਦੇਸ਼ ਵਿਦੇਸ਼ ਤੋਂ ਆਏ ਹਜ਼ਾਰਾਂ ਸ਼ਰਧਾਲੂਆਂ ਨੇ ਨੱਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਗੁਰਦੁਆਰਾ ਸਾਹਿਬ ਦੇ ਅਹਾਤੇ ਵਿਚ ਬਣਾਏ ਗਏ ਕਰੀਬ 4 ਫੁੱਟ ਉੱਚੇ ਅੰਗੀਠੇ 'ਤੇ ਉਨ੍ਹਾਂ ਦੀ ਦੇਹ ਨੂੰ ਅਗਨ ਭੇਟ ਕੀਤਾ ਗਿਆ। ਇਸ ਮੌਕੇ ਹਰਿਆਣਾ ਅਤੇ ਪੰਜਾਬ ਦੇ ਸਿਆਸੀ ਆਗੂਆਂ ਤੋਂ ਇਲਾਵਾ ਸੰਯੁਕਤ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਅਤੇ ਹੋਰਨਾਂ ਧਾਰਮਿਕ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾ 16 ਦਸੰਬਰ ਨੂੰ ਸੰਤ ਬਾਬਾ ਰਾਮ ਸਿੰਘ ਨੇ ਕੁੰਡਲੀ ਬਾਰਡਰ 'ਤੇ ਜਿੱਥੇ ਕਿਸਾਨ ਸੰਘਰਸ਼ ਕਰ ਰਹੇ ਹਨ, ਉੱਥੇ ਪਹੁੰਚ ਕੇ ਗੋਲੀ ਮਾਰ ਕੇ ਆਪਣੀ ਸ਼ਹਾਦਤ ਕਿਸਾਨ ਸੰਘਰਸ਼ ਦੇ ਸਮਰਥਨ ਵਿਚ ਦੇ ਦਿੱਤੀ ਸੀ।

ਕਿਸਾਨੀ ਸੰਘਰਸ਼ ਵਿੱਚ ਐਨ ਆਰ ਆਈ ਭਰਾਵਾਂ ਦਾ ਵੱਡਾ ਯੋਗਦਾਨ - ਪ੍ਰਧਾਨ ਕੁਲਦੀਪ ਚੂਹੜਚੱਕ

ਅਜੀਤਵਾਲ , ਦਸੰਬਰ  2020 -(ਬਲਵੀਰ ਸਿੰਘ ਬਾਠ)-   ਕੇਂਦਰ ਦੀ ਸਰਕਾਰ ਵੱਲੋਂ  ਤਿੱਨ ਖੇਤੀ ਆਰਡੀਨੈਂਸ  ਬਿੱਲ ਪਾਸ ਕਰਕੇ ਕਿਸਾਨਾਂ ਮਜ਼ਦੂਰਾਂ ਨਾਲ ਵੱਡਾ ਧ੍ਰੋਹ ਕਮਾਇਆ ਗਿਆ  ਇਨ੍ਹਾਂ ਬਿਲਾਂ ਦੇ ਵਿਰੋਧ ਚ ਕਿਸਾਨਾਂ ਮਜ਼ਦੂਰਾਂ ਵੱਲੋਂ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੰਡਿਆ ਗਿਆ  ਜੋ ਲਗਾਤਾਰ ਜਾਰੀ ਹੈ ਜਿੰਨਾ ਚਿਰ ਜਿੱਤ ਕੇ ਘਰਾਂ ਨੂੰ ਨਹੀਂ ਮੁੜਦੇ ਕਿਸਾਨ ਅਤੇ ਮਜ਼ਦੂਰ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਕੁਲਦੀਪ ਸਿੰਘ ਚੂਹੜਚੱਕ ਨੇ ਜਨਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਕੀਤਾ  ਉਨ੍ਹਾਂ ਕਿਹਾ ਕਿ ਵਿਸ਼ਵ ਦਾ ਸਭ ਤੋਂ ਵੱਡਾ ਕਿਸਾਨੀ ਸੰਘਰਸ ਮੰਨਿਆ ਜਾ ਰਿਹਾ ਹੈ  ਇਸ ਸੰਘਰਸ਼ ਵਿਚ ਹਰ ਇਕ ਇਨਸਾਨ ਨੇ ਆਪਣਾ ਬਣਦਾ ਯੋਗਦਾਨ ਜ਼ਰੂਰ ਪਾੲਿਅਾ  ਉਨ੍ਹਾਂ ਕਿਹਾ ਕਿ ਅੱਜ ਪਿੰਡ ਚੂਹੜਚੱਕ ਦੇ ਐੱਨਆਰਆਈ ਭਰਾਵਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾ ਰਹੇ ਸੰਗਤਾਂ ਦੀ  ਸਹੂਲਤ ਵਾਸਤੇ ਮਾਇਆ ਦਾਨ ਕੀਤੀ ਗਈ  ਇਸ ਤੋਂ ਇਲਾਵਾ ਦਿੱਲੀ ਸੰਘਰਸ਼ ਵਾਸਤੇ ਜਾਣ ਲਈ ਸਭ ਸੰਗਤਾਂ ਲਈ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਅਾਂ ਗੲੀਅਾਂ ਜਿਵੇਂ ਟਰਾਂਸਪੋਰਟ ਗੱਡੀਆਂ ਦੇ ਵਿੱਚ ਤੇਲ ਪ੍ਰਸ਼ਾਦੇ ਦੀ ਦਵਾਈ ਦੀ ਹਰ ਤਰ੍ਹਾਂ ਦੀ ਸਹੂਲਤ ਕਿਸਾਨਾਂ ਲਈ ਮੁਹੱਈਆ ਕਰਵਾਈ ਗਈ   ਉਨ੍ਹਾਂ ਕਿਹਾ ਕਿ ਮੈਂ ਦਿਲੋਂ ਰਿਣੀ ਹਾਂ  ਆਪਣੇ ਕਿਸਾਨ ਅਤੇ ਮਜ਼ਦੂਰ ਭਰਾਵਾਂ ਦੇ ਜੋ ਏਨੀ ਠੰਢ ਦੇ ਬਾਵਜੂਦ ਵੀ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿਚ ਡਟੇ ਹੋਏ ਹਨ  ਅਤੇ ਦੂਸਰੇ ਪਾਸੇ ਮੈਂ ਧੰਨਵਾਦ ਕਰਦਾ ਹਾਂ ਆਪਣੇ ਪਿੰਡ ਚੂਹੜਚੱਕ ਦੇ ਐੱਨਆਰਆਈ ਭਰਾਵਾਂ ਦਾ  ਜਿਨ੍ਹਾਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਚੂਹੜਚੱਕ ਦਾ ਮਾਣ ਵਧਾਇਆ  ਜਿਨ੍ਹਾਂ ਦੀ ਬਦੌਲਤ ਅਨੇਕਾਂ ਹੀ ਕਿਸਾਨ ਮਜ਼ਦੂਰ ਦਿੱਲੀ ਸੰਘਰਸ਼ ਵਿਚ ਆਪਣੀਆਂ ਹਾਜ਼ਰੀਆਂ ਲਵਾ ਰਹੇ ਹਨ  ਉਹ ਦਿਨ ਦੂਰ ਨਹੀਂ ਜਦੋਂ ਅਸੀਂ ਜਿੱਤ ਕੇ ਘਰਾਂ ਨੂੰ ਆਵਾਂਗੇ

ਧੂਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ

ਧੁਬੜੀ ਸਾਹਿਬ ਅਸਾਮ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਸਮੇਂ ਲੱਖਾਂ ਦੀ ਤਦਾਦ ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ  ਅਤੇ ਦਿੱਲੀ ਵਿਖੇ ਚੱਲ ਰਿਹਾ ਹੈ ਕਿਸਾਨੀ ਸੰਘਰਸ਼ ਦੀ ਜਿੱਤ ਦੀ ਕਾਮਨਾ ਕਰਦੇ ਹੋਏ ਅਰਦਾਸ ਬੇਨਤੀ ਕੀਤੀ  ਪ੍ਰਧਾਨ ਮੋਹਣੀ ਅਤੇ ਸੰਗਤਾਂ ਦੀ ਮੂੰਹੋਂ ਬੋਲਦੀ

ਤਸਵੀਰ ਪੇਸ਼ਕਸ਼ ਬਲਵੀਰ ਸਿੰਘ ਬਾਠ  ਜਨ ਸ਼ਕਤੀ ਨਿਊਜ਼ ਪੰਜਾਬ

ਧੁਬੜੀ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਹਜ਼ਾਰਾਂ ਦੀ ਤਦਾਦ ਚ ਸੰਗਤਾਂ ਨਤਮਸਤਕ ਹੋਈਆਂ    ਪ੍ਰਧਾਨ ਮੋਹਣੀ

ਅਸਾਮ, ਦਸੰਬਰ  2020 -( ਬਲਵੀਰ ਸਿੰਘ ਬਾਠ )- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਧੁਬੜੀ ਸਾਹਿਬ ਆਸਾਮ ਵਿਖੇ  ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ  ਇਸ ਸਬੰਧੀ ਸਾਰੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਜੀਤ ਸਿੰਘ ਮੋਹਣੀ ਨੇ ਦੱਸਿਆ ਕਿ  ਪਿਛਲੇ ਕਈ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਸਨ ਜਿਨ੍ਹਾਂ ਦੇ ਅੱਜ ਭੋਗ ਪੈਣ ਉਪਰੰਤ ਅਰਦਾਸ ਬੇਨਤੀ ਕੀਤੀ ਗਈ ਅਤੇ ਹੁਕਮਨਾਮੇ ਸਾਹਿਬ ਸੰਗਤਾਂ ਨੂੰ ਸਰਵਣ ਕਰਵਾਏ ਗਏ  ਇਸ ਤੋਂ ਇਲਾਵਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ  ਉਨ੍ਹਾਂ ਕਿਹਾ ਕਿ ਧੂਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪੂਜਣ ਯੋਗ ਧਰਤੀ ਹੈ  ਇੱਥੇ ਗੁਰੂ ਸਾਹਿਬ ਜੀ ਦੇ ਚਰਨਾਂ ਚ ਅਰਦਾਸ ਬੇਨਤੀ ਕਰਕੇ  ਸੰਗਤਾਂ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ  ਇੱਥੇ ਸੰਗਤਾਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ  ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਧੂਬੜੀ ਸਾਹਿਬ ਚਰਨ ਛੋਹ ਪ੍ਰਾਪਤ ਧਰਤੀ  ਦੇ ਦਰਸ਼ਨਾਂ ਲਈ ਇੱਕ ਵਾਰ ਜ਼ਰੂਰ ਪਹੁੰਚਣੀਆਂ ਚਾਹੀਦੀਆਂ ਹਨ  ਤਾਂ ਜੋ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਣ  ਉਨ੍ਹਾਂ ਦੱਸਿਆ ਕਿ ਅੱਜ ਗੁਰੂ ਦੀਆਂ ਸੰਗਤਾਂ ਲਈ ਜਲੇਬੀਆਂ ਆਦਿ ਭੰਡਾਰਾਂ ਦੇ ਲੰਗਰ ਵੀ ਵਰਤਾਏ ਗਏ  ਇਸ ਸਮੇਂ ਹਾਜ਼ਰ ਸਨ ਬਾਬਾ ਪਿਆਰਾ ਸਿੰਘ ਗੁਰਿੰਦਰ ਸਿੰਘ ਪ੍ਰਭਜਿੰਦਰ ਸਿੰਘ ਮਾਨ  ਮਾਸਾ ਸਿੰਘ ਸਤਵੰਤ ਸਿੰਘ ਸੋਨੂੰ ਪਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ

ਅਸੀਂ ਵਖ਼ਤ ਪਾ ਦਿਆਂਗੇ ਜ਼ਾਲਮ ਸਰਕਾਰਾਂ ਨੂੰ ਸਰਪੰਚ ਕੋਕਰੀ ਕਲਾਂ

ਅਜੀਤਵਾਲ ,  ਦਸੰਬਰ  2020  (ਬਲਵੀਰ ਸਿੰਘ ਬਾਠ )

 ਕੇਂਦਰ ਦੀ ਭਾਜਪਾ ਸਰਕਾਰ ਨੇ ਤਿੰਨ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ  ਇਨ੍ਹਾਂ ਬਿੱਲਾਂ ਨੂੰ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਜਸਵੰਤ ਕੌਰ ਕੋਕਰੀ ਕਲਾਂ ਅਤੇ ਉਨ੍ਹਾਂ ਦੇ ਪਤੀ ਗੋਰਾ  ਨੇ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ  ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਬਿਲਾਂ ਨੂੰ ਰੱਦ ਕਰਵਾਉਣ ਵਾਸਤੇ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੱਢਿਆ ਹੋਇਆ ਹੈ  ਜਿਸ ਨੂੰ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਪੂਰਨ ਤੌਰ ਤੇ ਸਹਿਯੋਗ ਮਿਲ ਰਿਹਾ ਹੈ  ਸਰਪੰਚ ਸਾਹਿਬਾਨ ਨੇ ਸੈਂਟਰ ਸਰਕਾਰ ਨੂੰ ਬੇਨਤੀ ਕੀਤੀ ਕਿ ਜਲਦੀ ਤੋਂ ਜਲਦੀ ਖੇਤੀ ਆਰਡੀਨੈਂਸ ਬਿੱਲ ਰੱਦ ਕੀਤੇ ਜਾਣ  ਕਿਉਂਕਿ ਸਾਡੇ  ਦੇਸ਼ ਦੇ  ਕਿਸਾਨਾਂ ਦਾ ਇਮਤਿਹਾਨ ਨਾ ਲਿਆ ਜਾਵੇ  ਨਹੀਂ ਤਾਂ ਫਿਰ ਇਤਿਹਾਸ ਗਵਾਹ ਹੈ ਵਕਤ ਪਾ ਦਿਆਂਗੇ ਜ਼ਾਲਮ ਸਰਕਾਰਾਂ ਨੂੰ  ਸਰਪੰਚ ਸਾਹਿਬ ਨੇ ਸੰਤ ਬਾਬਾ ਰਾਮ ਸਿੰਘ ਸੀਗੜੇ ਵਾਲਿਆਂ ਅਤੇ  ਨੌਜਵਾਨਾਂ ਅਤੇ ਕਿਸਾਨਾਂ ਦੀ ਸ਼ਹੀਦੀ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ  ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਕਿਰਪਾ ਕਰਨ  ਜਿੱਤ ਸਾਡੀ ਪੱਕੀ ਐ ਅਸੀਂ ਹਰ ਹਾਲ ਵਿਚ ਬਿੱਲ ਰੱਦ ਕਰਵਾ ਕੇ ਹੀ ਮੁੜਾਂਗੇ

ਸੂਬੇ ਭਰ 'ਚ ਜਲਦ ਕੋਰੋਨਾ ਵੈਕਸੀਨੇਸ਼ਨ ਦੇ ਪਹਿਲੇ ਪੜਾਅ ਦੀ ਕੀਤੀ ਜਾਵੇਗੀ ਸ਼ੁਰੂਆਤ - ਡਿਪਟੀ ਕਮਿਸ਼ਨਰ

ਸਰਕਾਰੀ ਸਿਹਤ ਕਰਮੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ

ਨਿੱਜੀ ਹਸਪਤਾਲਾਂ ਨੂੰ ਵੀ ਜਲਦ ਰਜਿਸਟ੍ਰੇ਼ਸ਼ਨ ਕਰਵਾਉਣ ਦੀ ਕੀਤੀ ਅਪੀਲ

ਫੇਸਬੁੱਕ ਲਾਈਵ ਸੈਸ਼ਨ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਹੋਏ ਰੂ-ਬਰੂ

ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ।ਡਿਪਟੀ ਕਮਿਸ਼ਨਰ ਨੇ ਲਾਈਵ ਸੈਂਸ਼ਨ ਦੀ ਸ਼ੁਰੂਆਤ ਵਿੱਚ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਦੇ ਸਿਹਤ ਜਾਬਤੇ ਲਈ ਯਤਨਸ਼ੀਲ ਹੈ, ਜਿਸਦੇ ਤਹਿਤ ਸੂਬੇ ਭਰ ਵਿਚ ਜਲਦ ਕੋਰੋਨਾ ਵੈਕਸੀਨੇਸ਼ਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਸਰਕਾਰੀ ਸਿਹਤ ਕਰਮੀਆਂ ਦੀ ਰਜਿਸਟ੍ਰੇਸ਼ਨ 100 ਫੀਸਦ ਹੋ ਚੁੱਕੀ ਹੈ। ਉਨ੍ਹਾਂ ਫੇਸਬੁੱਕ ਲਾਈਵ ਦੇ ਮਾਧਿਅਮ ਰਾਹੀਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਅਧੀਨ ਨਿੱਜੀ ਹਸਪਤਾਲਾਂ ਦੇ ਸਿਹਤ ਕਰਮੀਆਂ ਦੀ ਰਜਿਸਟ੍ਰੇ਼ਸ਼ਨ ਪ੍ਰਕਿਰਿਆ ਵੀ ਜਲਦ ਮੁਕੰਮਲ ਕਰਵਾ ਲਈ ਜਾਵੇ।ਜ਼ਿਕਰਯੋਗ ਹੈ ਕਿ ਰਜਿਸਟ੍ਰੇਸ਼ਨ ਹੋਣ ਦੇ ਨਾਲ ਇੱਕ ਕੋਡ ਪ੍ਰਾਪਤ ਹੋਵੇਗਾ, ਉਸੇ ਕੋਡ ਅਨੁਸਾਰ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਤੋਂ ਗਿਣ-ਮਿੱਥ ਕੇ ਵੈਕਸੀਨ ਦੀ ਡੋਜ਼ ਪ੍ਰਾਪਤ ਹੋਵੇਗੀ। ਸ਼ਰਮਾ ਨੇ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ ਜ਼ਿਲ੍ਹਾ ਲੁਧਿਆਣਾ ਦੇ ਸੂਝਵਾਨ ਵਸਨੀਕਾਂ ਵੱਲੋਂ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਾਉਣਾ, ਆਪਸੀ ਵਿੱਥ ਤੇ ਹੱਥਾਂ ਦੀ ਸਫਾਈ ਰੱਖਣਾ ਆਦਿ ਦੀ ਗੰਭੀਰਤਾ ਨਾਲ ਪਾਲਣਾ ਕਰਦਿਆਂ ਦੂਜੀ ਲਹਿਰ 'ਤੇ ਕਾਬੂ ਪਾਉਣ ਵਿੱਚ ਪੂਰਨ ਸਹਿਯੋਗ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਇਸ ਗੱਲ ਦਾ ਖਦਸ਼ਾ ਸੀ ਕਿ ਦਸੰਬਰ ਮਹੀਨੇ ਦੇ ਦੂਜ਼ੇ ਹਫ਼ਤੇ ਇਸ ਮਹਾਂਮਾਰੀ ਦਾ ਪ੍ਰਕੋਪ ਵੱਧ ਸਕਦਾ ਹੈ, ਪਰ ਉਹ ਨਹੀਂ ਵਧੇ ਜਿਸਦਾ ਸਿਹਰਾ ਸਿਹਤ ਵਿਭਾਗ, ਪੁਲਿਸ ਪ੍ਰਸਾਸ਼ਨ ਦੇ ਨਾਲ-ਨਾਲ ਵਸਨੀਕਾਂ ਨੂੰ ਵੀ ਜਾਂਦਾ ਹੈ ਜਿਨ੍ਹਾਂ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕੀਤੀ।ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਵਸਨੀਕਾਂ ਨੂੰ ਇੱਕ ਵਾਰ ਫੇਰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਪਾਏ ਜਾਣ 'ਤੇ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ ਤਾਂ ਜੋ ਅਸੀਂ ਆਪਣਾ ਤੇ ਆਪਣਿਆਂ ਦਾ ਬਚਾਅ ਕਰ ਸਕੀਏ।

ਕਿਸਾਨੀ ਅੰਦੋਲਨਾਂ ਚ ਆਏ ਉਤਰਾਅ ਚੜ੍ਹਾਅ ਤੇ ਵਿਸ਼ੇਸ਼ ਗੱਲਬਾਤ VIDEO

 

ਜਗਰਾਉਂ,  ਦਸੰਬਰ 2020 -( ਸਤਪਾਲ ਦੇਹਡ਼ਕਾ/  ਮਨਜਿੰਦਰ ਗਿੱਲ)-  

ਅੱਜ ਜਦੋਂ ਸਮੁੱਚਾ ਪੰਜਾਬ ਦਾ ਕਿਸਾਨ ਅਤੇ ਮਜ਼ਦੂਰ ਦਿੱਲੀ ਦੀਆਂ ਸੜਕਾਂ ਤੇ ਬੈਠਾ ਹੈ ਉਸ ਸਾਰੀ ਸਥਿਤੀ ਤੇ ਵਿਚਾਰ ਚਰਚਾ ਕਰਦਿਆਂ   ਡਾ ਬਲਦੇਵ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਪੰਜਾਬ ਸਰਕਾਰ ਸਿੱਖਿਆ ਵਿਭਾਗ ਅਤੇ ਅਮਨਜੀਤ ਸਿੰਘ ਖਹਿਰਾ ਨੇ ਕੀ ਆਖਿਆ ਆਓ ਸੁਣਦੇ ਹਾਂ ਵੀਡੀਓ ਰਹੀ । 

ਬਰਨਾਲਾ ਜ਼ਿਲ੍ਹੇ ਦੇ ਸਾਬਕਾ ਫ਼ੌਜੀ   ਸੈਨਿਕਾਂ ਵੱਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ

ਲਗਪਗ 330 ਸੈਨਿਕਾਂ ਨੇ ਜੰਮ ਕੇ ਪ੍ਰਦਰਸ਼ਨ ਕੀਤਾ  

ਮਹਿਲ ਕਲਾਂ/ ਬਰਨਾਲਾ -ਦਸੰਬਰ 2020 - (ਗੁਰਸੇਵਕ ਸਿੰਘ ਸੋਹੀ)-

ਬਰਨਾਲਾ ਇੰਡੀਅਨ ਐਕਸ ਸਰਵਿਸਜ ਲੀਗ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਕਰਨਲ ਲਾਭ ਸਿੰਘ ਦੀ ਅਗਵਾਈ ਵਿੱਚ  ਬਰਨਾਲਾ ਜ਼ਿਲ੍ਹੇ ਦੇ ਸਾਬਕਾ ਫ਼ੌਜੀਆਂ ਵੱਲੋਂ ਖੇਤੀ ਸਬੰਧੀ ਬਣਾਏ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਇਕ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ 22 ਏਕੜ ਫੁਹਾਰਾ ਚੌਂਕ ਤੋਂ 11ਵਜੇ ਸ਼ੁਰੂ ਹੋਇਆ। ਇਸ ਰੋਸ ਮਾਰਚ ਵਿਚ ਸਾਬਕਾ ਫ਼ੌਜੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਰੋਸ ਮਾਰਚ ਦੇ ਠਾਠਾਂ ਮਾਰਦੇ ਇਕੱਠ ਦਾ ਕਾਫ਼ਲਾ ਪੂਰਨ ਸ਼ਾਂਤਮਈ ਤਰੀਕੇ ਨਾਲ ਰੇਲਵੇ ਸਟੇਸ਼ਨ ਤੇ 30 ਕਿਸਾਨ ਜਥੇਬੰਦੀਆਂ ਵੱਲੋਂ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਇਆ। ਰੋਸ ਮਾਰਚ ਦਾ ਰੇਲਵੇ ਸਟੇਸ਼ਨ ਧਰਨੇ ਵਿਚ ਪਹੁੰਚਣ ਤੇ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਜੋਸ਼ ਨਾਲ ਸਵਾਗਤ ਕੀਤਾ। ਸਾਬਕਾ ਸੈਨਿਕਾਂ ਵੱਲੋਂ ਕਰਨਲ ਗੁਰਮੇਲ ਸਿੰਘ ਸੋਹੀ, ਸੂਬੇਦਾਰ ਜਰਨੈਲ ਸਿੰਘ ਸਹਿਜੜਾ, ਅਮਰਜੀਤ ਸਿੰਘ ਤਲਵੰਡੀ ਨੇ ਕਾਨੂੰਨਾਂ ਸਬੰਧੀ ਤਕਰੀਰਾਂ ਪੇਸ਼ ਕੀਤੀਆਂ।ਇਸ ਮਾਰਚ ਵਿਚ ਕੈਪਟਨ ਸਾਧੂ ਸਿੰਘ ਮੋਮ, ਕੈਪਟਨ ਦਰਬਾਰਾ ਸਿੰਘ, ਕੈਪਟਨ ਚਮਕੌਰ ਸਿੰਘ, ਕੈਪਟਨ ਸਤਿਬੀਰ ਸਿੰਘ, ਕੈਪਟਨ ਗੁਰਜੰਟ ਸਿੰਘ, ਸੂਬੇਦਾਰ ਚਰਨਜੀਤ ਸਿੰਘ, ਸੂਬੇਦਾਰ ਮੇਜਰ ਬੁੱਧ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਸੂਬੇਦਾਰ ਕਾਕਾ ਸਿੰਘ, ਸੁਖਦੇਵ ਸਿੰਘ, ਕੈਪਟਨ ਰਣਜੀਤ ਸਿੰਘ, ਸੂਬੇਦਾਰ ਬਹਾਦਰ ਸਿੰਘ, ਬਲਜਿੰਦਰ ਧਨੇਰ, ਜਸਦੇਵ ਸਹਿਣਾ, ਜਗਰਾਜ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਬਦਰਾ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਲਗਪਗ 330 ਸਾਬਕਾ ਫ਼ੌਜੀ ਹਾਜ਼ਰ ਸਨ।

ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਜਾਂਦੇ ਹੋਏ ਸਮਾਜ ਸੇਵੀ ਆਗੂ ਅਤੇ ਵਾਤਾਵਰਨ ਪ੍ਰੇਮੀ   ਕੁਲਦੀਪ ਸਿੰਘ ਦੌਧਰ ਦੇ ਨਾਲ ਸੰਗਤਾਂ ਦੀ ਮੂੰਹੋਂ ਬੋਲਦੀ ਤਸਵੀਰ ਪੇਸ਼ਕਸ਼ ਬਲਵੀਰ  ਸਿੰਘ ਬਾਠ ਜਨ ਸ਼ਕਤੀ ਨਿਊਜ਼ ਪੰਜਾਬ

ਮੋਦੀ ਸਰਕਾਰੇ ਦਸ ਹੋਰ ਕਿੰਨੇ ਕਿਸਾਨ ਸ਼ਹੀਦ ਕਰਵਾਉਣੇ ਐ -ਸਰਪੰਚ ਜਸਵੀਰ ਕੌਰ ਕੋਕਰੀ ਹੇਰਾਂ

ਅਜੀਤਵਾਲ , ਦਸੰਬਰ  2020 -(ਬਲਵੀਰ ਸਿੰਘ ਬਾਠ)-   

ਸੈਂਟਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਮਿੱਲਾਂ ਨੂੰ ਰੱਦ ਕਰਵਾਉਣ ਵਾਸਤੇ  ਦਿੱਲੀ ਵਿਖੇ ਜੋ ਕਿਸਾਨੀ ਸੰਘਰਸ਼ ਚੱਲ ਰਿਹਾ ਹੈ  ਇਸ ਸੰਘਰਸ਼ ਵਿੱਚ ਕਈ ਨੌਜਵਾਨ ਬਜ਼ੁਰਗ ਸੰਤ ਮਹਾਂਪੁਰਸ਼ਾਂ ਨੇ ਆਪਣੀ ਸ਼ਹੀਦੀ ਕਿਸਾਨੀ ਸੰਘਰਸ਼ ਨੂੰ ਸਮਰਪਤ ਕਰ ਦਿੱਤੀ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਜਸਬੀਰ ਕੌਰ ਕੋਕਰੀ ਹੇਰਾਂ ਨੇ ਜਨਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਕਿਹਾ  ਕੇ  ਜ਼ਾਲਮ ਮੋਦੀ ਸਰਕਾਰੇ ਦੱਸ ਹੋਰ ਕਿੰਨੇ ਕਿਸਾਨ ਸ਼ਹੀਦ ਕਰਵਾਉਣੇ  ਕਿਉਂਕਿ ਸਮੇਂ ਸਮੇਂ ਦੀਆਂ ਹਕੂਮਤਾਂ ਅੱਗੇ ਆਪਣੇ ਹੱਕ ਮੰਗਣ ਲਈ ਅਨੇਕਾਂ ਹੀ ਜੋਧੇ ਸੂਰਬੀਰਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ  ਅੱਜ ਇਹ ਕਿਸਾਨੀ ਸੰਘਰਸ਼ ਇਕ ਵਿਸ਼ਵ ਪੱਧਰ ਦਾ ਸੰਘਰਸ਼  ਬਣ ਚੁੱਕਿਆ ਹੈ ਸਾਡੇ ਦੇਸ਼ ਦੇ ਕਿਸਾਨਾਂ ਦੀ ਇੱਕ ਲਹਿਰ ਦੌੜ ਰਹੀ ਹੈ ਇਸ ਲਹਿਰ ਵਿੱਚ ਛੋਟੇ ਬੱਚੇ ਤੋਂ ਲੈ ਕੇ ਮਾਤਾਵਾਂ ਭੈਣਾਂ ਬਜ਼ੁਰਗ ਨੌਜਵਾਨ ਅਤੇ ਹਰ ਵਰਗ ਦਾ ਇਨਸਾਨ ਕਿਸਾਨੀ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ  ਅਸੀਂ ਉਨ੍ਹਾਂ ਚਿਰ ਪੰਜਾਬ ਵਾਪਸ ਨਹੀਂ ਜਾਵਾਂਗੇ ਜਿੰਨਾ ਚਿਰ ਇਹ ਕਾਲੇ ਖੇਤੀ ਕਾਨੂੰਨ ਨੂੰ ਰੱਦ ਨਹੀਂ ਹੋਣਗੇ  ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਨੂੰ ਆਉਣ ਜਾਣ ਵਾਲੀਆਂ ਸੰਗਤਾਂ ਥੋੜ੍ਹਾ ਜਾਂ ਆਪਣਾ ਧਿਆਨ ਨਾਲ ਟਰੈਵਲ ਕਰਨ ਤਾਂ ਕਿ ਕਿਸੇ ਦੇ ਜਾਨੀ ਮਾਲੀ ਨੁਕਸਾਨ  ਨਾ ਹੋ ਸਕੇ  ਸਰਪੰਚ ਜਸਬੀਰ ਕੌਰ ਨੇ ਕਿਹਾ ਕਿ ਸੰਤਾਂ ਮਹਾਪੁਰਸ਼ਾਂ ਦੀ ਸ਼ਹੀਦੀ ਵੀ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ  ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ