You are here

ਪੰਜਾਬ

ਬਠਿੰਡਾ ਚੰਡੀਗਡ਼੍ਹ ਰੋਡ ਤੇ ਕਾਰ ਤੇ ਟਰੱਕ ਦੀ ਭਿਆਨਕ ਟੱਕਰ ਬੱਚੇ ਸਮੇਤ ਤਿੰਨ ਦੀ ਮੌਤ

ਤਪਾ ਮੰਡੀ-ਨਵੰਬਰ 2020 -(ਗੁਰਸੇਵਕ ਸਿੰਘ ਸੋਹੀ)-

ਪਿੰਡ ਜੇਠੂਕੇ ਬਠਿੰਡਾ ਚੰਡੀਗਡ਼੍ਹ ਰੋਡ ਤੇ ਉਸ ਸਮੇਂ ਸੋਗ ਦਾ ਮਾਹੌਲ ਫੈਲ ਗਿਆ ਜਦੋਂ ਖ਼ਤਰਨਾਕ ਸੜਕ ਹਾਦਸਾ ਹੋਇਆ। ਮਾਰਸ਼ਡੀਜ਼ ਕਾਰ ਵਿੱਚ ਸਵਾਰ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਦੋ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ ਪਿੰਡ ਮੌਲੀਵਾਲਾ ਦਾ ਗੁਰਇਕਬਾਲ ਸਿੰਘ ਆਪਣੀ ਕਾਰ ਤੇ ਸਵਾਰ ਹੋ ਕੇ ਬਠਿੰਡਾ ਤੋਂ ਸੰਗਰੂਰ ਜਾ ਰਿਹਾ ਸੀ। ਉਨ੍ਹਾਂ ਦੀ ਗੱਡੀ ਜੇਠੂਕੇ ਨੇੜੇ ਪੁੱਜੀ ਤਾਂ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ ਉੱਥੇ ਹੀ ਗੁਰਇਕਬਾਲ ਸਿੰਘ ਸਮੇਤ ਉਸ ਦੇ ਸਾਥੀ ਤੇ ਬੱਚੇ ਦੀ ਮੌਤ ਹੋ ਗਈ ਦੋ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਸਹਾਰਾ ਜਨ ਸੇਵਾ ਰਾਮਪੁਰਾ ਦੇ ਮੈਂਬਰਾਂ ਨੇ ਜ਼ਖ਼ਮੀਆਂ ਨੂੰ ਰਾਮਪੁਰਾ ਦੇ ਸਿਵਲ ਹਸਪਤਾਲ ਵਿਖੇ ਪਹੁਚਾਇਆ ਗਿਆ ।ਜਿੱਥੇ ਡਾਕਟਰਾਂ ਨੇ ਦੋ ਜ਼ਖ਼ਮੀਆਂ ਨੂੰ ਆਦੇਸ਼ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।ਰਾਮਪੁਰਾ ਹਸਪਤਾਲ ਚ ਇਕ ਵਿਅਕਤੀ ਦੀ ਮੌਤ ਹੋ ਗਈ ਪੁਲੀਸ ਇਨਕੁਆਰੀ ਕਰ ਰਹੀ ਹੈ।

ਪੰਜਾਬ ਦੇ ਪ੍ਰਤੀ ਸੈਂਟਰ ਸਰਕਾਰ ਵੱਲੋਂ 3 ਕਾਲੇ ਕਾਨੂੰਨ ਪਾਸ ਕੀਤੇ ਹਨ ਇਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਹਰ ਵਰਗ ਨੂੰ ਜਥੇਬੰਦੀਆਂ ਦਾ ਸਾਥ ਦੇਣਾ ਅਤਿ ਜ਼ਰੂਰੀ । ਚੰਨੀ ,ਵਿਰਕ 

 ਕੇਂਦਰ ਦੀ ਮੋਦੀ ਸਰਕਾਰ ਸੁੱਤੀ ਪਈ ਨੂੰ ਜਗਾਉਣ ਦੇ ਲਈ ਜਥੇਬੰਦੀਆਂ 26-27 ਤਰੀਕ ਨੂੰ ਦਿੱਲੀ ਵੱਲ ਕੂਚ ਕਰਨਗੀਆਂ   

ਮਹਿਲ ਕਲਾਂ -ਬਰਨਾਲਾ-ਨਵੰਬਰ  2020 - (ਗੁਰਸੇਵਕ ਸਿੰਘ ਸੋਹੀ)-

ਸੈਂਟਰ ਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਪਾਸ ਕਰ ਕੇ ਪੰਜਾਬ ਦੇ ਕਿਸਾਨ ਅਤੇ ਹਰ ਵਰਗ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ । ਕਿਸਾਨ ਆਗੂਆਂ ਅਤੇ  ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ 3 ਆਰਡੀਨੈਂਸਾਂ ਸਬੰਧੀ ਜਾਗਰਿਤ ਕਰਨ ਉਪਰੰਤ ਕਿਸਾਨ ਵਿਰੋਧੀ ਆਰਡੀਨੈਂਸ ਤੋੜਨ ਦੇ ਲਈ ਮੂੰਹ ਤੋੜ ਜਵਾਬ ਦੇਣ ਲਈ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਸੁੱਤੀ ਪਈ ਕੇਂਦਰ ਸਰਕਾਰ ਨੂੰ ਜਗਾਉਣ ਦੇ ਲਈ ਅਤੇ ਕਿਸਾਨੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦੇ ਲਈ 26-27 ਤਰੀਕ ਨੂੰ ਸੂਬੇ ਭਰ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰਨ ਜਾ ਰਹੀਆਂ ਹਨ । ਪ੍ਰੈੱਸ ਮਿਲਣੀ ਦੌਰਾਨ ਸਮਾਜ ਸੇਵੀ ਸਟੇਟ ਐਵਾਰਡ ਜੇਤੂ ਸਰਦਾਰ ਭੋਲਾ ਸਿੰਘ ਵਿਰਕ ਅਤੇ ਸਮਾਜ ਸੇਵੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਵਾਸੀ ਇੱਕ ਜੁੱਟ ਅਤੇ ਹੋਰ ਭਰਮ ਭੁਲੇਖੇ ਕੱਢ ਕੇ ਜਿੱਤ ਪ੍ਰਾਪਤ ਕਰਨਾ ਜਾਣਦੇ ਹਨ ਅਤੇ ਕੇਂਦਰ ਦੀ ਸਰਕਾਰ ਸੋਚ ਲੈਣਾ ਚਾਹੀਦਾ ਹੈ ਕਿ ਪਿਛਲੇ 150 ਦਿਨ ਤੋਂ ਬੱਚਿਆਂ ਤੋਂ ਲੈਕੇ ਬੀਬੀਆਂ,ਬਜ਼ੁਰਗ,ਨੌਜਵਾਨਾਂ ਵਲੋਂ ਦਿਨ ਰਾਤ ਇਨ੍ਹਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਭੋਲਾ ਸਿੰਘ ਵਿਰਕ ਨੇ ਕਿਹਾ ਹੈ ਕਿ ਸੈਂਟਰ ਸਰਕਾਰ ਵੱਲੋਂ 3 ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿੱਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਕਿਉਂਕਿ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦਿੱਤਾ ਜਾਂ ਰਿਹਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾਲ ਕਬਜ਼ੇ ਕੀਤੇ ਜਾਣਗੇ ਅਤੇ ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ-ਨਾਲ ਕਿਸਾਨਾਂ ਦੀਆਂ ਮੋਟਰਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਲੱਗ ਜਾਣਗੇ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਅਖੀਰ ਵਿਚ ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ਪੱਤਰਕਾਰ ਜਸਵੰਤ ਸ਼ੇਤਰਾ ਸੋਨੂੰ  ਦੀ ਅਚਾਨਕ ਮੌਤ  

 ਸ਼ਿਵ ਸ਼ੰਕਰ ਸ਼ਮਸ਼ਾਨਘਾਟ ਨੇਡ਼ੇ ਦਾਣਾ ਮੰਡੀ ਵਿਖੇ ਅੱਜ ਹੋਵੇਗਾ ਸੰਸਕਾਰ    

 ਇਲਾਕੇ ਭਰ ਤੋਂ ਸਤਿਕਾਰਯੋਗ ਸ਼ਖ਼ਸੀਅਤਾਂ ਵੱਲੋਂ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ  

ਜਗਰਾਉਂ ਲੁਧਿਆਣਾ ਨਵੰਬਰ 2020-(   ਸਤਪਾਲ ਦੇਹਡ਼ਕਾ/ ਗੁਰਕੀਰਤ/ ਮਨਜਿੰਦਰ ਗਿੱਲ)-  

ਜਗਰਾਉਂ ਇਲਾਕੇ ਤੋਂ ਨਿਰਪੱਖ ਅਤੇ ਨਰੋਈ ਪੱਤਰਕਾਰੀ ਕਰਨ ਵਾਲੇ ਸ਼ੇਤਰਾ ਭਰਾਵਾਂ ਚੋਂ ਛੋਟੇ ਭਰਾ ਪੱਤਰਕਾਰ ਜਸਵੰਤ ਸ਼ੇਤਰਾ ਸੋਨੂੰ ਅੱਜ ਸਾਨੂੰ ਸਦਾ ਲਈ ਅਲਵਿਦਾ ਆਖ ਗਏ।ਜਿੱਥੇ ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਉਥੇ ਪੱਤਰਕਾਰੀ ਵਿੱਚ ਨਿਰਪੱਖ ਸੋਚ ਰੱਖਣ ਵਾਲੇ ਇਸ ਨੌਜਵਾਨ ਵੀਰ ਦਾ ਪੱਤਰਕਾਰ ਭਾਈਚਾਰੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ਣ ਅਤੇ  ਪਰਿਵਾਰ ਨੂੰ ਭਾਣਾ ਮੰਨਣ ਦੀ ਤਾਕਤ ਦੇਣ  ਇਹੀ ਅਰਦਾਸ ਬੇਨਤੀ ਕਰਦੇ ਹਾਂ । ਪੱਤਰਕਾਰ ਜਸਵੰਤ ਸ਼ੇਤਰਾ ਸੋਨੂੰ ਦਾ ਅੰਤਮ ਸੰਸਕਾਰ ਅੱਜ ਇੱਕੀ ਨਵੰਬਰ ਨੂੰ ਸ਼ਿਵ ਸ਼ੰਕਰ ਸ਼ਮਸ਼ਾਨਘਾਟ  ਨੇਡ਼ੇ ਨਵੀਂ ਦਾਣਾ ਮੰਡੀ ਜਗਰਾਉਂ ਵਿਖੇ ਹੋਵੇਗਾ । ਇਲਾਕਾ ਭਰ ਤੋਂ ਸਤਿਕਾਰਯੋਗ ਸ਼ਖ਼ਸੀਅਤਾਂ  ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ , ਐਮ ਐਲ ਏ ਬੀਬੀ ਸਰਬਜੀਤ ਕੌਰ ਮਾਣੂੰਕੇ ਜਗਰਾਓਂ  , ਜਥੇਦਾਰ ਰਣਜੀਤ ਸਿੰਘ ਤਲਵੰਡੀ,  ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਹਲਕਾ ਇੰਚਾਰਜ ਜਗਰਾਉਂ  , ਕਾਕਾ ਗਰੇਵਾਲ ਚੇਅਰਮੈਨ ਮਾਰਕੀਟ ਕਮੇਟੀ ਜਗਰਾਉਂ  ,ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ  ,ਸ਼੍ਰੋਮਣੀ ਅਕਾਲੀ ਦਲ ਜ਼ਿਲਾ ਦਿਹਾਤੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ  ,ਸਾਬਕਾ ਐਮਐਲਏ ਸ੍ਰੀ ਐਸ ਆਰ ਕਲੇਰ  ,ਸਾਬਕਾ ਐਮਐਲਏ ਸਰਦਾਰ ਭਾਗ ਸਿੰਘ ਮੱਲ੍ਹਾ  ,ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਕਲੇਰ , ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ  ,ਪੱਤਰਕਾਰ  ਜੋਗਿੰਦਰ ਸਿੰਘ ਭੁੱਲਰ  ,ਜਨ ਸ਼ਕਤੀ ਦੇ ਸੰਪਾਦਕ ਅਮਨਜੀਤ ਸਿੰਘ ਖਹਿਰਾ  , ਪੱਤਰਕਾਰ ਸੰਜੀਵ ਗੁਪਤਾ  ,ਪੱਤਰਕਾਰ ਕੁਲਵਿੰਦਰ ਚੰਦੀ  ,ਪੱਤਰਕਾਰ ਹਰਵਿੰਦਰ ਸਿੰਘ  ਸੱਗੂ  , ਪੱਤਰਕਾਰ ਹਰਵਿੰਦਰ ਸਿੰਘ ਖਾਲਸਾ  , ਪੱਤਰਕਾਰ ਗੁਰਦੀਪ ਸਿੰਘ ਮਲਕ  ,ਪੱਤਰਕਾਰ ਚਰਨਜੀਤ ਸਿੰਘ ਸਰਨਾ  ,ਪੱਤਰਕਾਰ  ਸੁਖਦੇਵ ਗਰਗ , ਪੱਤਰਕਾਰ ਪਰਮਜੀਤ ਸਿੰਘ ਗਰੇਵਾਲ  ,ਪੱਤਰਕਾਰ ਜਸਮੇਲ ਗ਼ਾਲਿਬ  ,ਪੱਤਰਕਾਰ ਗੁਰਦੇਵ ਗ਼ਾਲਿਬ  ,ਪੱਤਰਕਾਰ ਅਮਿਤ ਖੰਨਾ  ,ਪੱਤਰਕਾਰ ਡਾ ਮਨਜੀਤ ਸਿੰਘ  ਲੀਲਾ  ,ਵਕੀਲ ਮਹਿੰਦਰ ਸਿੰਘ ਸਿੱਧਵਾਂ , ਕਮਲਜੀਤ ਖੰਨਾ  ,ਮਾਸਟਰ ਮਹਿੰਦਰ ਸਿੰਘ ਕਮਾਲਪੁਰਾ  ,ਦੀਦਾਰ ਸਿੰਘ ਮਲਕ ਅਤੇ ਹੋਰ ਬਹੁਤ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ  ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।  

ਕੇਂਦਰ ਦੀ ਸਰਕਾਰ ਵਲੋਂ ਤਿੰਨ ਖੇਤੀ ਸੁਧਾਰ ਬਿੱਲਾ ਦੇ ਵਿਰੋਧ ਕਰ ਰਹੇ  ਕਿਸਾਨਾਂ ਦਾ ਹਰ ਵਰਗ ਨੂੰ ਸਾਥ ਦੇਣਾ ਚਾਹੀਦਾ ਹੈ । ਬਾਬਾ ਟੇਕ ਸਿੰਘ,ਦਵਿੰਦਰ ਸਿੰਘ              

  ਮਹਿਲ ਕਲਾਂ/ਬਰਨਾਲਾ-ਨਵੰਬਰ 2020- (ਗੁਰਸੇਵਕ ਸਿੰਘ ਸੋਹੀ)-

ਕੇਂਦਰ  ਸਰਕਾਰ ਵੱਲੋਂ 3 ਕਿਸਾਨ ਵਿਰੋਧੀ  ਬੈੱਲ ਪਾਸ ਕੀਤੇ ਹਨ।ਉਨ੍ਹਾਂ ਦਾ ਵਿਰੋਧ ਕਰ ਰਹੇ ਕਿਸਾਨ 50 ਦਿਨਾਂ ਤੋਂ ਟੋਲ ਪਲਾਜ਼ੇ, ਰੇਲਵੇ ਸਟੇਸ਼ਨ, ਮੌਲਾ ਤੇ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ।ਪ੍ਰੈੱਸ ਮਿਲਣੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ (ਬਰਨਾਲਾ) ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਹੈ ਕਿ ਲਗਾਤਾਰ 50 ਦਿਨ ਤੋਂ ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕਰੋ ਜਾ ਮਰੋ ਦੇ ਤਹਿਤ ਦਿਨ-ਰਾਤ ਸੜਕਾਂ ਤੇ ਤਿੱਖਾ ਅਤੇ ਜੋਰਦਾਰ ਸਘੰਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕਾਲੇ ਕਾਨੂੰਨਾਂ ਦੀ ਜੰਗ ਜਿੱਤਣ ਦੇ ਲਈ ਹਰ ਵਰਗ ਨੂੰ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ।ਜੋ ਸਾਡੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਕਹਿਣਗੇ ਉਨ੍ਹਾਂ ਦੇ ਕਹੇ ਉੱਤੇ ਅਸੀਂ ਫੁੱਲ ਚੜ੍ਹਾਵਾਂਗੇ ਪਰ ਸੈਂਟਰ ਦੀ ਸਰਕਾਰ ਇਸ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਜੋ ਬੈੱਲ ਪਾਸ ਕੀਤੇ ਹਨ ਉਨ੍ਹਾਂ ਨੂੰ ਵਾਪਸ ਲੈਣ ਦੇ ਲਈ ਕੁੱਭ ਕਰਨੀ ਨੀਂਦ 'ਚ ਸੁੱਤੀ ਪਈ ਹੈ ਇਨ੍ਹਾਂ ਨੂੰ ਜਗਾਉਣ ਦੇ ਲਈ ਸਾਰੀਆਂ ਜਥੇਬੰਦੀਆਂ ਵੱਲੋਂ 26-27 ਤਰੀਕ ਨੂੰ ਪੂਰਾ ਹੀ ਪੰਜਾਬ ਦਿੱਲੀ ਵੱਲ ਕੂਚ ਕਰ ਰਿਹਾ ਹੈ ।ਉਨ੍ਹਾਂ ਕਿਹਾ ਕਿ ਇਨ੍ਹਾਂ 3 ਕਾਨੂੰਨਾਂ ਨੂੰ ਵਾਪਸ ਕਰਨ ਦੇ ਲਈ ਪੰਜਾਬ ਦਾ ਹਰ ਵਰਗ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿੱਚ ਜਥੇਬੰਦੀਆਂ ਦਾ ਸਾਥ ਦਿਵੇ ਕਿਉਂਕਿ ਫੇਰ ਹੀ ਕਿਸਾਨ ਵਿਰੋਧੀ ਬਿੱਲਾ ਨੂੰ ਵਾਪਸ ਕਰਨ ਦੇ ਲਈ ਮੋਦੀ ਸਰਕਾਰ ਦੇ ਖਿਲਾਫ਼ ਇਸ ਜੰਗ ਵਿੱਚ ਜਿੱਤ ਪ੍ਰਾਪਤ ਹੋਵੇਗੀ। ਐਨ,ਆਰ,ਆਈ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਜਦੋਂ ਵੀ ਕੋਈ ਪੰਜਾਬ ਤੇ ਮੁਸੀਬਤ ਆਉਂਦੀ ਹੈ ਤਾਂ ਇੱਕਜੁਟਤਾ ਦਾ ਸਬੂਤ ਸਾਹਮਣੇ ਆਉਂਦਾ ਹੈ। ਪਹਿਲਾਂ ਵੀ ਪੰਜਾਬ ਤੇ ਅਨੇਕਾਂ ਤੱਤੀਆਂ ਹਵਾਵਾਂ ਵਗੀਆਂ ਹਨ ਇਹ ਧਰਤੀ ਗੁਰੂਆਂ,ਪੀਰਾਂ,ਯੋਧਿਆਂ ਦੀ ਧਰਤੀ ਮਾਂ ਹੈ ਏਥੇ ਜਿੱਤ ਹੀ ਪ੍ਰਾਪਤ ਕੀਤੀ ਹੈ। ਅੱਜ ਪੰਜਾਬ ਦਾ ਬੱਚਾ ਬੱਚੀ ਇਸ ਸੰਘਰਸ਼ ਵਿਚ  ਨੌਜਵਾਨ,ਬਜੁਰਗ,ਬੀਬੀਆਂ ਵੱਲੋਂ ਇੱਕ ਜੁੱਟ ਹੋਕੇ ਆਪਣਾ ਅਤੇ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਤੇ ਸ਼ਾਂਤਮਈ ਧਰਨੇ ਲਾਏ ਜਾ ਰਹੇ ਹਨ।ਇਸ ਲਈ 3 ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਇੰਚਾਰਜ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ 3 ਕਾਨੂੰਨ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਅਖੀਰ ਵਿਚ ਉਨ੍ਹਾਂ ਕਿਹਾ ਕਿ ਸੈਂਟਰ ਸਰਕਾਰ ਦੇ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਵਾਂਗੇ। ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਆਪਣੇ ਕੰਮਾਂ ਕਾਰਾਂ ਤੋਂ ਗੁਰੇਜ਼ ਕਰਦੇ ਹੋਏ ਕਿਸਾਨ ਭਰਾ ਸਾਡੀਆ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸ਼ਾਂਤਮਈ ਸੰਘਰਸ਼ ਦਾ ਸਾਥ ਦੇਣ ।

ਫ਼ਾਜ਼ਿਲਕਾ ਦੀ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ

 ਤਿੰਨ ਨੌਜਵਾਨਾਂ ਗ੍ਰਿਫ਼ਤਾਰ   

ਅੰਮ੍ਰਿਤਸਰ,ਨਵੰਬਰ   2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-  

ਫ਼ਾਜ਼ਿਲਕਾ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਐਸ. ਡੀ. ਸੀ. ਪੀ. ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀੜਤ ਲੜਕੀ ਦੇ ਪੈਸੇ ਗੁੰਮ ਹੋ ਗਏ ਸਨ। ਇਸੇ ਦੌਰਾਨ ਕਾਰ ਸਵਾਰ ਦੋ ਨੌਜਵਾਨ ਉਸ ਨੂੰ ਪੈਸਿਆਂ ਦਾ ਝਾਂਸਾ ਦੇ ਆਪਣੇ ਨਾਲ ਕਾਰ 'ਚ ਬਿਠਾ ਕੇ ਕਿਸੇ ਅਣਪਛਾਤੀ ਥਾਂ 'ਤੇ ਲੈ ਗਏ ਅਤੇ ਉਨ੍ਹਾਂ ਨੇ ਆਪਣੇ ਚਾਰ ਹੋਰ ਦੋਸਤਾਂ ਨੂੰ ਬੁਲਾ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਉਕਤ ਨੌਜਵਾਨ ਲੜਕੀ ਨੂੰ ਅੰਮ੍ਰਿਤਸਰ ਸ਼ਹਿਰ 'ਚ ਛੱਡ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਸਬੰਧ 'ਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੇ ਸਾਥੀਆਂ ਦੀ ਤਲਾਸ਼ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਮੋਗਾ ਦੇ ਪੈਸੇ ਲੈ ਕੇ ਕੋਰੋਨਾ ਰਿਪੋਰਟਾਂ ਬਦਲਣ ਵਾਲਾ ਡਾਕਟਰ ਸਿਹਤ ਵਿਭਾਗ ਵਲੋਂ ਬਰਖ਼ਾਸਤ

ਮੋਗਾ, ਨਵੰਬਰ 2020 - (ਜੱਜ ਮਸੀਤਾਂ ਅਤੇ ਰਾਣਾ ਸ਼ੇਖਦੌਲਤ )

ਰੱਬ ਦਾ ਦੂਜਾ ਰੂਪ ਮੰਨੇ ਜਾਣ ਵਾਲੇ ਡਾਕਟਰ ਇਸ ਕੋਰੋਨਾ ਮਹਾਂਮਾਰੀ ਦੇ ਨਾਜ਼ੁਕ ਦੌਰ 'ਚ ਜੇਕਰ ਕੁਝ ਪੈਸਿਆਂ ਲਈ ਆਪਣਾ ਇਮਾਨ ਵੇਚ ਦੇਣ ਤਾਂ ਫਿਰ ਸਮੁੱਚੇ ਡਾਕਟਰਾਂ ਦੇ ਇਸ ਪਵਿੱਤਰ ਕਿੱਤੇ ਨੂੰ ਵੱਡੀ ਸੱਟ ਹੀ ਨਹੀਂ ਵੱਜਦੀ, ਸਗੋਂ ਆਮ ਲੋਕਾਂ ਦਾ ਭਰੋਸਾ ਵੀ ਟੁੱਟਦਾ ਹੈ। ਬੀਤੀ 3 ਅਗਸਤ ਨੂੰ ਮੋਗਾ ਦੇ ਸਿਵਲ ਹਸਪਤਾਲ 'ਚ ਕੋਰੋਨਾ ਦੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾਕਟਰ ਨਾਰੇਸ਼ ਕੁਮਾਰ ਆਮਲਾ 'ਤੇ ਇਕ ਐਨ. ਆਰ. ਆਈ. ਵਿਅਕਤੀ ਵਲੋਂ ਦੋਸ਼ ਲਾਇਆ ਗਿਆ ਸੀ ਕਿ ਉਕਤ ਡਾਕਟਰ ਨੇ ਉਸ ਤੋਂ ਕੋਰੋਨਾ ਪਾਜ਼ੀਟਿਵ ਰਿਪੋਰਟ ਨੂੰ ਨੈਗੇਟਿਵ ਲਿਖਣ ਲਈ ਪੈਸੇ ਮੰਗੇ ਸਨ ਅਤੇ ਇਹ ਮਾਮਲਾ ਸਿਵਲ ਸਰਜਨ ਫ਼ਰੀਦਕੋਟ ਡਾ. ਰਾਜ ਕੁਮਾਰ ਕੋਲ ਵੀ ਪੁੱਜਾ ਸੀ ਅਤੇ ਉਨ੍ਹਾਂ ਨੇ ਵੀ ਉਕਤ ਡਾਕਟਰ 'ਤੇ ਪੈਸੇ ਲੈ ਕੇ ਰਿਪੋਰਟਾਂ ਬਦਲਣ ਦਾ ਦੋਸ਼ ਲਾਇਆ ਸੀ, ਜਿਸ ਦੇ ਚੱਲਦਿਆਂ ਸਿਹਤ ਵਿਭਾਗ, ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਇਸ ਮਾਮਲੇ ਦੀ ਜਾਂਚ 'ਚ ਲੱਗੇ ਹੋਏ ਸਨ। ਜਾਂਚ ਤੋਂ ਬਾਅਦ ਡਾਕਟਰ ਨਰੇਸ਼ ਕੁਮਾਰ ਆਮਲਾ 'ਤੇ ਜਿਹੜੇ ਦੋਸ਼ ਲੱਗੇ ਸਨ, ਉਹ ਸਹੀ ਪਾਏ ਗਏ ਹਨ। ਐਨ. ਆਰ. ਐਚ. ਐਮ. ਦੇ ਮੈਨੇਜਿੰਗ ਡਾਇਰੈਕਟਰ ਕੁਮਾਰ ਰਾਹੁਲ ਆਈ. ਏ. ਐਸ. ਵਲੋਂ ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਕੋਲ ਲਿਖਤੀ ਤੌਰ 'ਤੇ ਆ ਚੁੱਕਾ ਹੈ ਕਿ ਦੋਸ਼ੀ ਪਾਏ ਗਏ ਡਾਕਟਰ ਦੀਆਂ 7 ਦਿਨਾਂ ਬਾਅਦ ਸੇਵਾਵਾਂ ਖ਼ਤਮ ਕਰ ਦਿੱਤੀਆਂ ਜਾਣ। 

The Situation Has Started Deteriorating Due To Farmers’ Movement In Punjab Loss Of Crores To Railways.

Chandigarh(B.S SHARMA,RANA SHEIKH DAULAT )

The Indian Railways has lost Rs 1,670 crore in freight revenue alone due to farmers' agitation in Punjab. It should be known that this agitation of farmers has been 52 days. As of 16 November, 1,986 passenger trains and 3,090 goods trains have been canceled due to this movement. At the same time, the railways has refused to accept the proposal of the protesting farmers to start only goods trains. This has deepened the crisis. The railways are estimated to lose about 36 crore freight daily due to the agitation.

ਸੂਚਨਾ ਕਮਿਸ਼ਨਰ ਨੇ ਭੇਜਿਆ ਗ੍ਰਹਿ ਸਕੱਤਰ ਨੂੰ ਨੋਟਿਸ

ਮਾਮਲਾ ਆਰ.ਟੀ.ਆਈ ਕਾਰਕੁੰਨਾਂ ਦੀ ਸੁਰੱਖਿਆ ਸਬੰਧੀ ਸੂਚਨਾ ਨਾਂ ਦੇਣ ਦਾ

84 ਤੋਂ ਵਧੇਰੇ ਆਰ.ਟੀ.ਆਈ ਕਾਰਕੁੰਨਾਂ ਦੀ ਹੋ ਚੁੱਕੀ ਏ ਹੱਤਿਆ- ਇਕਬਾਲ ਸਿੰਘ ਰਸੂਲਪੁਰ

ਜਗਰਾਉ/ਚੰਡੀਗੜ੍ਹ, ਨਵੰਬਰ 2020 -(ਮਨਜਿੰਦਰ ਗਿੱਲ)- 

ਆਰ.ਟੀ.ਆਈ ਐਕਟੀਵਿਸਟਾਂ ਦੀ ਸਰੱੁਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਲ 2013 ਨੂੰ ਦੇਸ ਦੇ ਸਾਰੇ ਮੱੁਖ ਸਕੱਤਰਾਂ ਅਤੇ ਗ੍ਰਹਿ ਸਕੱਤਰਾਂ ਨੂੰ ਜਾਰੀ ਕੀਤੀ ਇਕ ਐਡਵਾਜ਼ਰੀ ਤਹਿਤ ਪੰਜਾਬ ਸਰਕਾਰ ਵਲੋਂ ਕੀਤੀ ਕਾਰਵਾਈ ਸਬੰਧੀ ਮੰਗੀ ਗਈ ਸੂਚਨਾ ਨਾਂ ਦੇਣ ਦੇ ਮਾਮਲੇ ਵਿਚ ਰਾਜ ਸੂਚਨਾ ਕਮਿਸ਼ਨਰ ਨੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਨੋਟਿਸ ਜਾਰੀ ਕਰਕੇ ਕਮਿਸ਼ਨ ਅੱਗੇ 23 ਨਵੰਬਰ ਨੂੰ ਰਿਕਾਰਡ ਸਮੇਤ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਲ ਕਰਦਿਆਂ ਆਰਟੀਆਈ ਕਾਰਕੁੰਨ ਤੇ ਪਟੀਸ਼ਨਰ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 14 ਜੂਨ 2013 ਨੂੰ ਦੇਸ਼ ਭਰ ਦੇ ਸਮੂਹ ਪੁਲਿਸ ਮੁਖੀਆਂ ਸਮੇਤ ਡਾਇਰੈਕਟਰ ਸੀ.ਬੀ.ਆਈ. ਤੇ ਸਾਰੇ ਮੱੁਖ ਸਕੱਤਰਾਂ ਅਤੇ ਗ੍ਰਹਿ ਸਕੱਤਰਾਂ ਨੂੰ ਐਡਵਾਜ਼ਰੀ ਜਾਰੀ ਕਰਦਿਆਂ ਆਰ.ਟੀ.ਆਈ ਐਕਟੀਵਿਸਟਾਂ ਦੀ ਸਰੱੁਖਿਆਂ ਨੁੰ ਲੈ ਕੇ ਲੋੜੀਦੀਆਂ ਹਦਾਇਤਾਂ ਜਾਰੀ ਕਰਨ ਲਈ ਲਿਿਖਆ ਸੀ। ਰਸੂਲਪੁਰ ਨੇ ਅੱਗੇ ਦੱਸਿਆ ਕਿ ਉਸ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੀ ਇਸ ਐਡਵਾਈਜ਼ਰੀ ਤਹਿਤ ਜਾਰੀ ਕੀਤੀਆਂ ਅਗਲੀਆ ਹਦਾਇਤਾਂ ਸਬੰਧੀ ਕਾਰਵਾਈ ਦੀਆਂ ਤਸਦੀਕ ਸ਼ਦਾ ਨਕਲਾਂ ਪ੍ਰਾਪਤ ਕਰਨ ਲਈ ਪੰਜਾਬ ਰਾਜ ਦੇ ਮੱੁਖ ਸਕੱਤਰ ਨੂੰ 16 ਜਨਵਰੀ 2020 ਨੂੰ ਇਕ ਪੱਤਰ ਲਿਿਖਆ ਸੀ। ਜੋ ਕਿ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ 05 ਫਰਵਰੀ 2020 ਅਧੀਨ ਵਧੀਕ ਮੱੁਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੂੰ ਸੂਚਨਾ ਪ੍ਰਦਾਨ ਕਰਨ ਲਈ ਭੇਜ ਦਿੱਤਾ ਸੀ ਪਰ ਗ੍ਰਹਿ ਵਿਭਾਗ ਵੱਲੋਂ ਕਈ ਮਹੀਨੇ ਲੰਘ ਜਾਣ ਤੇ ਵੀ ਕੋਈ ਜਵਾਬ ਨਾਂ ਦੇਣ ਕਾਰਨ ਮਾਮਲਾ ਰਾਜ ਸੂਚਨਾ ਕਮਿਸ਼ਨ ਪਾਸ ਪੱੁਜਾ ਗਿਆ ਸੀ। ਰਸੂਲਪੁਰ ਨੇ ਅੱਗੇ ਦੱਸਿਆ ਕਿ ਸਾਲ 2005 ਵਿੱਚ ਆਰ.ਟੀ.ਆਈ ਐਕਟ ਹੋਂਦ ਵਿਚ ਆਉਣ ਤੋਂ ਲੈ ਕੇ ਹੁਣ ਤੱਕ ਪੂਰੇ ਦੇਸ਼ ਵਿਚ ਹੁਣ ਤੱਕ 84 ਤੋਂ ਵਧੇਰੇ ਆਰ.ਟੀ.ਆਈ ਕਾਰਕੁੰਨਾਂ ਦੀ ਹੱਤਿਆ ਹੋ ਚੱੁਕੀ ਹੈ। ਜੋ ਲੋਕ ਹਿੱਤ ਵਿਚ ਸਥਾਪਤ ਮਾਫੀਆ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਨੰਗਾ ਕਰਨ ਦਾ ਯਤਨ ਕਰ ਰਹੇ ਸਨ। ਉਹਨਾਂ ਇਹ ਵੀ ਦੱਸਿਆ ਕਿ ਕਈ ਕਿਸਮਾਂ ਦੇ ਮਾਫੀਆ ਲੋਕਾਂ ਸਮੇਤ ਅਪਰਾਧੀ ਕਿਸਮ ਦੇ ਪੁਲਿਸ ਤੇ ਸਰੱੁਖਿਆ ਫੋਰਸਾਂ ਨਾਲ ਸਬੰਧਤ ਗਲ਼ਤ ਅਨਸਰਾਂ ਵੱਲੋਂ ਲੋਕ ਹਿੱਤ ‘ਚ ਕੰਮ ਕਰ ਰਹੇ ਆਰ.ਟੀ.ਆਈ ਕਾਰਕੁੰਨਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਅਤੇ ਕਈ ਕਾਰਕੁੰਨਾਂ ਦੀ ਹੱਤਿਆਵਾਂ ਕਰਨ ਨਾਲ ਸਬੰਧਤ ਕਈ ਮਾਮਲੇ ਭਾਰਤੀ ੳੱੁਚ ਅਦਾਲਤ ਕੋਲ ਪੱੁਜੇ ਸਨ। ਜਿਸ ਕਾਰਨ ਉੱਚ ਅਦਾਲਤੀ ਹਦਾਇਤਾਂ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਹ ਐਡਵਾਈਜ਼ਰੀ ਜਾਰੀ ਕਰਨੀ ਪਈ ਸੀ।

ਬੈਂਸ ਨੇ ਪੰਜਾਬ ਦੇ ਪਾਣੀਆਂ ਦਾ ਬਕਾਇਆ ਵਸੂਲਣ ਲਈ 21 ਲੱਖ ਪੰਜਾਬੀਆਂ ਵੱਲੋਂ ਸਾਈਨ ਕੀਤੀ ਪਟੀਸ਼ਨ ਕਰਵਾਈ ਜਮਾਂ

ਚੰਡੀਗੜ੍ਹ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

 ਲੋਕ ਇਨਸਾਫ਼ ਮੁਖੀ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਅਧਿਕਾਰ ਯਾਤਰਾ ਦੇ ਚੌਥੇ ਦਿਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੰਜਾਬ ਦੇ ਪਾਣੀਆਂ ਦਾ ਬਕਾਇਆ ਵਸੂਲਣ ਲਈ 21 ਲੱਖ ਪੰਜਾਬੀਆਂ ਵੱਲੋਂ ਸਾਈਨ ਕੀਤੀ ਪਟੀਸ਼ਨ ਜਮਾਂ ਕਰਵਾਈ ਹੈ । ਇਸ ਅਧਿਕਾਰ ਯਾਤਰਾ ਵਿੱਚ ਸਾਥ ਦੇਣ ਵਾਲੇ ਅਤੇ ਪਟੀਸ਼ਨ 'ਤੇ ਸਾਈਨ ਕਰਨ ਵਾਲੇ ਹਰ ਉਸ ਪੰਜਾਬੀ ਦਾ ਕੋਟਿਨ ਕੋਟਿ ਧੰਨਵਾਦ ਜੋ ਪੰਜਾਬ ਦੇ ਅਧਿਕਾਰਾਂ ਲਈ ਜਾਗਰੂਕ ਹਨ। ਦੋਸਤੋ, ਹਾਲੇ ਸ਼ੁਰੂਆਤ ਹੈ ਅਤੇ ਅਸੀਂ ਇਸ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾ ਕੇ ਰਹਾਂਗੇ ।  

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਟੈਚੀ 'ਚ ਪਾ ਕੇ ਅੰਮ੍ਰਿਤਸਰ ਤੋਂ ਪੁਣੇ ਜਾ ਰਿਹਾ ਪਿਓ-ਪੁੱਤ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਰਾਜਾਸਾਂਸੀ,ਅੰਮ੍ਰਿਤਸਰ,ਨਵੰਬਰ   2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-       

 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁਰ ਮਰਿਆਦਾ ਦੇ ਉਲਟ ਅਟੈਚੀ 'ਚ ਲਿਜਾਣ ਦੀ ਕੋਸ਼ਿਸ਼ 'ਚ ਵੀਰਵਾਰ ਸ਼ਾਮ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ ਤੇ ਛੇਤੀ ਹੀ ਐੱਫਆਈਆਰ ਦਰਜ ਕਰਵਾਏਗੀ। ਮੋਗਾ ਤੋਂ ਜਵਾਲਾ ਸਿੰਘ ਆਪਣੇ ਪੁੱਤਰ ਗੈਦੂ ਜਸਵੀਰ ਨਾਲ ਸਪਾਈਸ ਜੈੱਟ ਦੀ ਉਡਾਣ ਰਾਹੀਂ ਪੁਣੇ ਜਾਣ ਲਈ ਹਵਾਈ ਅੱਡੇ 'ਤੇ ਪਹੁੰਚਿਆ ਸੀ। ਕਸਟਮ ਦੀ ਜਾਂਚ ਦੌਰਾਨ ਇਨ੍ਹਾਂ ਨੂੰ ਫੜ ਲਿਆ ਗਿਆ। ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਕਸਬੇ ਬਾਘਾ ਪੁਰਾਣਾ ਦਾ ਰਹਿਣ ਵਾਲਾ ਜਵਾਲਾ ਸਿੰਘ ਪੁਣੇ 'ਚ ਰਹਿਣ ਵਾਲੇ ਆਪਣੇ ਪੁੱਤਰ ਗੈਦੂ ਜਸਵੀਰ ਸਿੰਘ ਨਾਲ ਵੀਰਵਾਰ ਦੁਪਹਿਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ। ਉਨ੍ਹਾਂ ਨੇ ਸ਼ਾਮ ਤਿੰਨ ਵਜੇ ਪੁਣੇ ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 'ਚ ਸਵਾਰ ਹੋਣਾ ਸੀ। ਸੁਰੱਖਿਆ ਚੈਕਿੰਗ ਤੋਂ ਪਹਿਲਾਂ ਕਸਟਮ ਵਿਭਾਗ ਨੇ ਇਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ ਤਾਂ ਉਨ੍ਹਾਂ ਦੇ ਬੈਗ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਤੇ ਕੁਝ ਧਾਰਮਿਕ ਪੋਥੀਆਂ ਫੜੀਆਂ ਜਾਣ 'ਤੇ ਉਨ੍ਹਾਂ ਨੂੰ ਰੋਕ ਲਿਆ। ਕਸਟਮ ਅਧਿਕਾਰੀਆਂ ਨੇ ਇਸ ਦੀ ਸੂਚਨਾ ਰਾਜਾਸਾਂਸੀ ਥਾਣੇ ਦੀ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੀ ਜਾਣਕਾਰੀ ਮਿਲਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਵੀ ਮੌਕੇ 'ਤੇ ਪਹੁੰਚ ਗਏ। ਪੁਲਿਸ ਦੀ ਪੁੱਛਗਿੱਛ 'ਚ ਸਾਹਮਣੇ ਆਇਆ ਕਿ ਜਵਾਲਾ ਸਿੰਘ ਦਾ ਲੜਕਾ ਗੈਦੂ ਜਸਵੀਰ ਸਿੰਘ ਪੁਣੇ ਦੇ ਗੁਰਦੁਆਰੇ 'ਚ ਸੇਵਾਦਾਰ ਬਾਬੇ ਦੇ ਨਾਲ ਰਹਿੰਦਾ ਹੈ। ਪਾਵਨ ਸਰੂਪ ਤੇ ਪੋਥੀਆਂ ਨੂੰ ਉਹ ਬਾਬੇ ਲਈ ਹੀ ਲੈ ਕੇ ਜਾ ਰਹੇ ਸਨ। ਸ਼੍ਰੋਮਣੀ ਕਮੇਟੀ ਮੈਂਬਰ ਜਗਦੇਵ ਸਿੰਘ ਨੇ ਕਿਹਾ ਕਿ ਇਨ੍ਹਾਂ ਨੇ ਮਰਿਆਦਾ ਦੀ ਉਲੰਘਣਾ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਕੀਤੀ ਹੈ। ਇਸ ਲਈ ਦੋਵਾਂ ਖ਼ਿਲਾਫ਼ 295-ਏ ਦੇ ਤਹਿਤ ਕੇਸ ਦਰਜ ਕਰਾਵਾਂਗੇ। ਫ਼ਿਲਹਾਲ ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ

 

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਪਾਵਨ ਸਰੂਪ ਨੂੰ ਇਕ ਥਾਂ ਤੋਂ ਦੂਜੀ ਥਾਂ ਲੈਜਾਣ ਦੀ ਇਕ ਮਰਯਾਦਾ ਹੈ। ਉਨ੍ਹਾਂ ਕਿਹਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਫੜ੍ਹੇ ਗਏ ਦੋ ਵਿਅਕਤੀਆਂ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।  

ਸਿੱਧੂ ਮੂਸੇਵਾਲਾ ਦੇ ਗੀਤ ‘ਬਾਈ-ਬਾਈ’ ਚ ਕੁੱਕੜਾ ਦੀ ਲੜਾਈ ਸਬੰਧੀ ਭਾਰਤੀ ਪਸ਼ੂ ਭਲਾਈ ਬੋਰਡ ਵੱਲੋਂ ਕਾਰਨ ਦੱਸੋਂ ਨੋਟਿਸ

ਚੰਡੀਗੜ੍ਹ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

ਗਾਇਕ ਸਿੱਧੂ ਮੂਸੇਵਾਲਾ ਅਤੇ ਗੁਲਾਬ ਸਿੱਧੂ ਵੱਲੋਂ ਗਾਏ ਨਵੇਂ ਗੀਤ ‘ਬਾਈ-ਬਾਈ’ ਦੀ ਵੀ. ਡੀ. ਓ. ਚ ਕੁੱਕੜਾ ਦੀ ਲੜਾਈ ਦਿਖਾਉਣ ਵਿਰੁੱਧ ਕੇਂਦਰੀ ਪਸ਼ੂ ਭਲਾਈ ਬੋਰਡ (ਸਬੰਧਤ ਮੱਛੀ, ਪਸ਼ੂ ਭਲਾਈ ਤੇ ਡੇਅਰੀ ਮੰਤਰਾਲਾ ਭਾਰਤ ਸਰਕਾਰ) ਵੱਲੋਂ ਸਬੰਧਤ ਕੰਪਨੀ ਟਰੂ ਮੇਕਰ ਐਂਡ ਗੋਲਡ ਮੀਡੀਆ ਇੰਟਰਟੇਂਨਮੈਂਟ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ । ਚੰਡੀਗੜ੍ਹ ਦੇ ਪ੍ਰੋ: ਪੰਡਿਤ ਰਾਓ ਧਰੇਨਵਰ ਵੱਲੋਂ ਭਾਰਤੀ ਪਸ਼ੂ ਭਲਾਈ ਬੋਰਡ ਨੂੰ ਕੀਤੀ ਆਪਣੀ ਲਿਖਤੀ ਸ਼ਿਕਾਇਤ ‘ਚ ਮਾਨਯੋਗ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੀਆਂ ਗੈਂਗਸਟਰ ਕਲਚਰ ਨੂੰ ਉਤਸ਼ਾਹਿਤ ਕਰਦੀ ਗਾਇਕੀ ਅਤੇ ਪਸ਼ੂ ਅੱਤਿਆਚਾਰ ਸਬੰਧੀ ਲਗਾਈਆਂ ਕਾਨੂੰਨੀ ਪਾਬੰਧੀਆਂ ਦਾ ਹਵਾਲਾ ਦਿੰਦਿਆ ਸਿੱਧੂ ਮੂਸੇਵਾਲੇ ਦੇ ਇਸ ਨਵੇਂ ਗੀਤ ‘ਬਾਈ-ਬਾਈ’ ਨੂੰ ਵੀ ਇਸੇ ਆਧਾਰ ‘ਤੇ ਲੈਣ ਦੀ ਮੰਗ ਕੀਤੀ ਸੀ, ਜਿਸ ‘ਤੇ ਬੋਰਡ ਵੱਲੋਂ ਇਹ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ।  

ਪਿੰਡ ਚੂਹੜਚੱਕ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ  

ਵਿਧਾਇਕ ਵੱਲੋਂ ਹਲਕੇ ਵਿੱਚ ਪਾਰਟੀ ਅੰਦਰ ਨਵਾਂ ਜੋਸ਼ ਭਰਨ ਲਈ ਨਵੀਂ ਭਰਤੀ ਕੀਤੀ ਗਈ   

ਪੱਤਰਕਾਰ ਬਲਵੀਰ ਬਾਠ ਦੀ ਵਿਸ਼ੇਸ਼ ਰਿਪੋਰਟ  

ਜ਼ਮੀਨ ਪਿੱਛੇ ਪੁੱਤ ਨੇ ਕੀਤੀ ਪਿਓ ਦੀ ਕੁੱਟਮਾਰ

ਪੁਲੀਸ ਵੱਲੋਂ ਕਾਰਵਾਈ ਕਰਨ ਦਾ ਦਿੱਤਾ ਭਰੋਸਾ

ਪੱਤਰਕਾਰ ਬਲਬੀਰ ਸਿੰਘ ਬਾਠ ਦੀ ਰਿਪੋਰਟ

ਪੁਲਸ ਤੇ ਦੋਸ਼ੀਆਂ ਨੂੰ ਨਾ ਫੜਨ ਦਾ ਲਾਇਆ ਦੋਸ਼ ,ਪੁਲਸ ਖਿਲਾਫ ਲਾਇਆ ਧਰਨਾ 

ਧਰਮਕੋਟ ,ਨਵੰਬਰ 2020-( ਜਸਵੀਰ ਨਸੀਰੇਵਾਲੀਆ ਜਸਮੇਲ ਗ਼ਾਲਿਬ  )-

ਅੱਜ ਇੱਥੇ ਧਰਮਕੋਟ ਵਿਖੇ ਪਿੰਡ ਰੇੜਵਾਂ ਵਾਸੀ ਪਾਲਾਂ ਸਿੰਘ ਅਤੇ ਉਸ ਦੀ ਪਤਨੀ ਨੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਡੀਐਸਪੀ ਧਰਮਕੋਟ ਦੇ ਦਫਤਰ ਮੂਹਰੇ ਧਰਨਾ ਲਾਇਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਉਨ੍ਹਾਂ ਦਾ ਕਹਿਣਾ ਸੀ ਕਿ ਕੁਝ ਦਿਨ ਪਹਿਲਾਂ ਪਿੰਡ ਰੇੜਵਾ ਅਤੇ ਧਰਮਕੋਟ ਦੇ ਕੁਝ ਵਿਅਕਤੀਆਂ ਵੱਲੋਂ ਸਾਡੇ ਉਪਰ ਗੋਲੀਆਂ ਚਲਾਈਆਂ ਗਈਆਂ ਜਿਸ ਕਰਕੇ ਪਰਿਵਾਰ ਦੇ ਤਿੰਨ ਜੀਅ  ਜ਼ਖਮੀਂ ਹੋ ਗਏ ਜਿਨ੍ਹਾਂ ਵਿਚੋਂ ਇਕ ਦੀ ਹਸਪਤਾਲ ਜਾ ਕੇ ਮੌਤ ਹੋ ਗਈ ਉਨਾਂ ਨੇ ਪੁਲਸ ਤੇ ਦੋਸ਼ ਲਾਇਆ ਕਿ ਕਈ ਦਿਨ ਬੀਤਣ ਦੇ ਬਾਵਜੂਦ  ਅਜੇ ਤਕ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਦੂਜੇ ਪਾਸੇ  ਜਦ ੲਿਸ ਸਬੰਧੀ  ਡੀਐਸਪੀ ਸ਼ੁਬੇਗ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਜਿਸ ਵਿੱਚ ਮੁੱਖ ਮੁਜਰਿਮ  ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਅਸਲਾ ਵੀ ਬਰਾਮਦ ਕਰ ਲਿਆ ਗਿਆ ਹੈ ਉਨ੍ਹਾਂ ਕਿਹਾ ਕਿ  ਬਾਕੀ ਦੋਸ਼ੀਆਂ ਦੀ  ਗ੍ਰਿਫਤਾਰੀ ਲਈ  ਛਾਪੇਮਾਰੀ ਕੀਤੀ ਜਾ ਰਹੀ ਅਤੇ ਜਲਦੀ   ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ  ਜ਼ਿਕਰਯੋਗ ਹੈ ਕਿ ਨਜਾਇਜ ਚਲਦੇ   ਰੇਤਾ ਦੇ ਖੱਡੇ ਤੋਂ ਰੇਤਾ ਭਰਨ ਤੋਂ ਹੋਈ ਮਾਮੂਲੀ ਜਿਹੀ ਤਕਰਾਰ ਨੇ  ਖ਼ੂਨੀ ਰੂਪ ਧਾਰ ਲਿਆ  

ਚੰਡੀਗੜ੍ਹ 'ਵਰਸਿਟੀ 'ਚ 21 ਨੂੰ ਸਥਾਪਤ ਹੋਵੇਗੀ ਦੇਸ਼ ਦੀ ਪਹਿਲੀ 'ਗੁਰੂ ਨਾਨਕ ਚੇਅਰ

ਮੋਹਾਲੀ,ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

 ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿਚ 21 ਨਵੰਬਰ ਨੂੰ 'ਗੁਰੂ ਨਾਨਕ ਚੇਅਰ' ਸਥਾਪਤ ਕਰਨ ਜਾ ਰਹੀ ਹੈ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਤੇ ਸਥਿਰ ਵਿਕਾਸ ਲਈ ਸੰਯੁਕਤ ਰਾਸ਼ਟਰ ਦਾ ਏਜੰਡਾ' ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਆਨਲਾਈਨ ਪੱਧਰੀ ਸਮਾਗਮ ਦੌਰਾਨ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਅਧਿਆਤਮਕ ਆਗੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਸ਼ਖ਼ਸੀਅਤਾਂ ਸੈਮੀਨਾਰ ਨੂੰ ਸੰਬੋਧਨ ਕਰਨਗੀਆਂ। ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇਸ਼ ਦੀ ਪਹਿਲੀ ਯੂਨੀਵਰਸਿਟੀ ਹੈ, ਜਿੱਥੇ 'ਗੁਰੂ ਨਾਨਕ ਚੇਅਰ' ਦੀ ਸਥਾਪਨਾ ਹੋਣ ਜਾ ਰਹੀ ਹੈ।

ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਪ੍ਰੋ. ਬਲਵੰਤ ਸਿੰਘ ਢਿੱਲੋਂ (ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ), ਪ੍ਰੋ. ਨਸੀਮ ਹਾਮਿਦੁੱਲਾ (ਸੈਂਟਰਲ ਯੂਨੀਵਰਸਿਟੀ ਆਫ਼ ਕਸ਼ਮੀਰ), ਪ੍ਰੋ. ਐੱਨ. ਮੁਥੂ ਮੋਹਨ (ਮਧੂਰਾਏ ਕਾਮਰਾਜ ਯੂਨੀਵਰਸਿਟੀ, ਤਾਮਿਲਨਾਡੂ), ਪ੍ਰੋ. ਸੁਰਜੀਤ ਕੌਰ ਚਾਹਲ (ਸਵਿੱਤਰੀ ਬਾਈ ਫੂਲੇ ਯੂਨੀਵਰਸਿਟੀ, ਪੁਣੇ), ਡਾ. ਅਮਨਪ੍ਰੀਤ ਸਿੰਘ ਗਿੱਲ (ਐੱਸਜੀਟੀਬੀ ਕਾਲਜ, ਦਿੱਲੀ), ਪ੍ਰੋ. ਹਿਮਾਦਰੀ ਬੈਨਰਜੀ (ਜਾਧਵਪੁਰ ਯੂਨੀਵਰਸਿਟੀ, ਕੋਲਕਾਤਾ), ਡਾ. ਅਮਰਜੀਤ ਸਿੰਘ (ਜੀਐੱਨਡੀ ਯੂਨੀਵਰਸਿਟੀ, ਅੰਮਿ੍ਤਸਰ), ਪ੍ਰੋ. ਗੁਰਿੰਦਰ ਸਿੰਘ ਮਾਨ (ਯੂਨੀਵਰਸਿਟੀ ਆਫ਼ ਕੈਂਟ, ਕੈਂਟਰਬਰੀ, ਯੂ.ਕੇ.), ਪ੍ਰੋ. ਮੋਨਿਕਾ ਹੋਰਜਮਾਨ (ਯੂਨੀਵਰਸਿਟੀ ਆਫ਼ ਬੋਨ, ਜਰਮਨੀ), ਪ੍ਰੋ. ਦਵਿੰਦਰਪਾਲ ਸਿੰਘ (ਸੈਂਟਰ ਫ਼ਾਰ ਅੰਡਰਸਟੈਂਡਿੰਗ ਸਿੱਖੀਇਜ਼ਮ, ਕੈਨੇਡਾ) ਤੇ ਹੋਰ ਸ਼ਖ਼ਸੀਅਤਾਂ ਵਿਚਾਰਾਂ ਦੀ ਸਾਂਝ ਪਾਉਣਗੀਆਂ।

ਕੈਪਟਨ ਨੇ ਪੰਜਾਬ ’ਚ ਨਿਵੇਸ਼ ਲਈ ਅਮਰੀਕੀ ਕਾਰਪੋਰੇਟ ਜਗਤ ਤੱਕ ਪਹੁੰਚ ਕੀਤੀ

ਚੰਡੀਗੜ੍ਹ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਦੇ ਕਾਰਪੋਰੇਟ ਸੈਕਟਰ ਨੂੰ ਰਾਜ ਵਿਚਲੇ ਉਦਯੋਗ ਅਤੇ ਨਿਵੇਸ਼ਕਾਂ ਲਈ ਢੁਕਵੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੀਡੀਓ ਕਾਨਫਰੰਸ ਜ਼ਰੀਏ ਯੂਐੱਸ-ਪੰਜਾਬ ਇਨਵੈਸਟਰਜ਼ ਗੋਲਮੇਜ਼-2020 ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਕਈ ਮਹੀਨਿਆਂ ਤੋਂ ਜਾਰੀ ਤਾਲਾਬੰਦੀ ਤੋਂ ਬਾਅਦ ਪੰਜਾਬ ਦੀ ਆਰਥਿਕਤਾ ਪਟੜੀ ’ਤੇ ਹੈ, ਪਰਵਾਸੀ ਮਜ਼ਦੂਰ ਵਾਪਸ ਆ ਰਹੇ ਹਨ ਅਤੇ ਉਦਯੋਗ ਪੈਰਾਂ ’ਤੇ ਖੜੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਾਂ ਅਤੇ ਨਿਵੇਸ਼ਕਾਂ ਲਈ ਢੁਕਵੀਆਂ ਨੀਤੀਆਂ ਬਣਾਈਆਂ ਹਨ। ਉਨ੍ਹਾਂ ਰਾਜ ਵਿੱਚ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਅਤੇ ਕਿਹਾ ਕਿ ਪੰਜਾਬ ਅਮਰੀਕਾਂ ਦੀ ਕੰਪਨੀਆਂ ਲਈ ਸ਼ਾਨਦਾਰ ਥਾਂ ਹੈ। ਉਨ੍ਹਾਂ ਕਿਹਾ ਕਿ ਸਾਲ 2019- 20 ਵਿਚ ਪੰਜਾਬ ਦੀ ਅਮਰੀਕਾ ਵਿਚ ਬਰਾਮਦ 68.5 ਕਰੋੜ ਡਾਲਰ ਸੀ, ਜੋ ਰਾਜ ਦੇ ਕੁੱਲ ਬਰਾਮਦ ਦਾ 12 ਪ੍ਰਤੀਸ਼ਤ ਹੈ।  

ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਮੰਦਭਾਗਾ-ਕੈਪਟਨ

ਚੰਡੀਗੜ੍ਹ ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕਾਂ ਨੂੰ ਮੁਕੰਮਲ ਤੌਰ 'ਤੇ ਹਟਾਉਣ ਤੋਂ ਇਨਕਾਰ ਕਰਨ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਨਾਲ ਪਿਛਲੇ ਡੇਢ ਮਹੀਨੇ ਤੋਂ ਅਸਲ ਵਿੱਚ ਪੰਜਾਬ ਦੀ ਗਤੀ ਥੰਮ੍ਹ ਗਈ ਹੈ ਅਤੇ ਬਹੁਤ ਵੱਡੇ ਪੱਧਰ 'ਤੇ ਪ੍ਰੇਸ਼ਾਨੀਆਂ ਦੇ ਨਾਲ-ਨਾਲ ਇਹ ਆਰਥਿਕ ਘਾਟੇ ਦਾ ਕਾਰਨ ਬਣਿਆ ਹੋਇਆ ਹੈ। ਉਹ ਕਿਸਾਨ ਯੂਨੀਅਨਾਂ ਦੀ ਅੱਜ ਹੋਈ ਮੀਟਿੰਗ ਲੲੇ ਗਏ ਫੈਸਲੇ ’ਤੇ ਆਪਣਾ ਪ੍ਰਤੀਕਰਮ ਦੇ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯਾਤਰੀ ਰੇਲਾਂ ਰੋਕਣ ਦੇ ਸਬੰਧ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਲਿਆ ਗਿਆ ਫੈਸਲਾ ਬਹੁਤ ਮੰਦਭਾਗਾ ਹੈ ਕਿਉਂ ਜੋ ਇਸ ਨਾਲ ਮਾਲ ਗੱਡੀਆਂ ਦੀ ਆਵਾਜਾਈ ਵਿੱਚ ਵੀ ਅੜਿੱਕਾ ਬਣਿਆ ਹੋਇਆ ਹੈ।  

 

ਅਕਾਲ ਤਖ਼ਤ ਦੇ ਜਥੇਦਾਰ ਦੀ ਕੇਂਦਰ ਬਾਰੇ ਟਿੱਪਣੀ ਮਗਰੋਂ ਵਿਵਾਦ

ਜਥੇਦਾਰ ਤੋਂ ਮੁਆਫ਼ੀ ਮੰਗਣ ਭਾਜਪਾ ਆਗੂ ਗਰੇਵਾਲ-ਅਕਾਲੀ ਦਲ

ਚੰਡੀਗੜ੍ਹ ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਗ਼ੈਰ-ਜਮਹੂਰੀ ਅਤੇ ਈਵੀਐਮ ਦੀ ਮਦਦ ਰਾਹੀਂ ਬਣੀ ਸਰਕਾਰ ਕਰਾਰ ਦਿੱਤੇ ਜਾਣ ਤੋਂ ਬਾਅਦ ਇਸ ਮਾਮਲੇ ਬਾਰੇ ਨਵਾਂ ਵਾਦ-ਵਿਵਾਦ ਸ਼ੁਰੂ ਹੋ ਗਿਆ ਹੈ। ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਬਾਰੇ ਕੀਤੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਦਾ ਸਿੱਖ ਧਰਮ ਵਿਚ ਰੁਤਬਾ ਸਰਵਉੱਚ ਹੈ, ਇਸ ਲਈ ਜਥੇਦਾਰ ਵਿਰੁੱਧ ਕਿਸੇ ਵੀ ਸਿਆਸੀ ਆਗੂ ਦੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਜਿਸ ਢੰਗ ਨਾਲ ਕੌਮ ਨੂੰ ਸੁਚੇਤ ਕੀਤਾ ਹੈ, ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦਾ ਡਟ ਕੇ ਸਮਰਥਨ ਕਰਦਾ ਹੈ। ਉਨ੍ਹਾਂ ਆਖਿਆ ਕਿ ਜਥੇਦਾਰ ਵਲੋਂ ਦੁਸ਼ਮਣ ਤਾਕਤਾਂ ਤੋਂ ਸੁਚੇਤ ਹੋਣ ਲਈ ਕਿਹਾ ਗਿਆ ਹੈ, ਜਿਸ ਬਾਰੇ ਭਾਜਪਾ ਆਗੂ ਗਰੇਵਾਲ ਵਲੋਂ ਦਿੱਤਾ ਬਿਆਨ ਮੰਦਭਾਗਾ ਹੈ। ਚੀਮਾ ਨੇ ਕਿਹਾ ਕਿ ਬਤੌਰ ਸਿੱਖ ਸ੍ਰੀ ਗਰੇਵਾਲ ਨੂੰ ਆਪਣੇ ਸ਼ਬਦ ਵਾਪਸ ਲੈਣੇ ਚਾਹੀਦੇ ਹਨ ਅਤੇ ਮੁਆਫ਼ੀ ਮੰਗਣੀ ਚਾਹੀਦੀ ਹੈ। 

ਅਧਿਆਪਕ ਮੰਗਾਂ ਨੂੰ ਲੈ ਕੇ ਡੀ.ਟੀ.ਐਫ ਨੇ ਸਿੱਖਿਆ ਸਕੱਤਰ ਦੇ ਦਫ਼ਤਰ ਦੇ ਅੱਗੇ ਕੀਤੀ ਸੂਬਾ ਪੱਧਰੀ ਰੋਸ ਰੈਲੀ

ਐਸ. ਏ. ਐਸ. ਨਗਰ,ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-

 ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਦੀ ਅਗਵਾਈ 'ਚ ਅੱਜ ਪੰਜਾਬ ਸਰਕਾਰ ਅਤੇ ਸਕੱਤਰ ਸਕੂਲ ਸਿੱਖਿਆ ਵਲੋਂ ਅਧਿਆਪਕ ਮੰਗਾਂ ਦੇ ਹੱਲ ਨਾ ਕਰਨ, ਫ਼ਰਜ਼ੀ ਅੰਕੜਿਆਂ ਰਾਹੀਂ ਸਿੱਖਿਆ ਦਾ ਉਜਾੜਾ ਕਰਨ, ਕੱਚੇ ਅਧਿਆਪਕ ਪੱਕੇ ਨਾ ਕਰਨ, ਵਿਕਟੇਮਾਈਜ਼ੇਸ਼ਨਾਂ ਰੱਦ ਨਾ ਕਰਨ, ਕੇਂਦਰੀ ਸਕੇਲ ਲਾਗੂ ਕਰਨ ਖ਼ਿਲਾਫ਼ ਅਤੇ ਆਨਲਾਈਨ ਸਿੱਖਿਆ ਬੰਦ ਕਰਕੇ ਅਨੁਪਾਤਕ ਢੰਗ ਨਾਲ ਸਾਰੇ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੂਬੇ ਭਰ 'ਚੋ ਪਹੁੰਚੇ ਸੈਂਕੜੇ ਅਧਿਆਪਕਾਂ ਵਲੋਂ ਸਥਾਨਕ ਫ਼ੇਜ਼ 8 ਸਥਿਤ ਸਿੱਖਿਆ ਸਕੱਤਰ ਦੇ ਦਫ਼ਤਰ ਦੇ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦੇ ਦਫ਼ਤਰ ਦੇ ਦੋਵੇਂ ਗੇਟ ਘਿਰਾਓ ਕਰਕੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ।  

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੱਸੀਆਂ(ਰਾਏਕੋਟ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਉਦਯੋਗਿਕ ਸਿੱਖਲਾਈ ਸੰਸਥਾ ਦਾ ਰੱਖਿਆ ਨੀਂਹ ਪੱਥਰ

7 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਆਈ.ਟੀ.ਆਈ.

ਇਲਾਕੇ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਆਈ.ਟੀ.ਆਈ. ਹੋਵੇਗੀ ਵਰਦਾਨ ਸਾਬਤ - ਡਾ. ਅਮਰ ਸਿੰਘ

ਰਾਏਕੋਟ/ਲੁਧਿਆਣਾ  , ਨਵੰਬਰ  2020 ( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ   ) - ਤਕਨੀਕੀ ਸਿੱਖਿਆ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋ ਅੱਜ ਰਾਏਕੋਟ ਨੇੜੇ ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ਬੱਸੀਆਂ ਦੇ ਕੈਂਪਸ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਉਦਯੋਗਿਕ ਸਿੱਖਲਾਈ ਸੰਸਥਾ (ਆਈ.ਟੀ.ਆਈ.) ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਪਾਸ ਹੋਈ ਇਹ ਸੰਸਥਾ ਇਲਾਕੇ ਦੀ ਪਹਿਲੀ ਤਕਨੀਕੀ ਸੰਸਥਾ ਹੋਵੇਗੀ। ਇਸ ਆਈ.ਟੀ.ਆਈ. 'ਤੇ ਤਕਰੀਬਨ 7 ਕਰੋੜ ਰੁਪਏ ਖਰਚ ਆਉਣਗੇ ਜਿਸ ਵਿੱਚ 3.39 ਕਰੋੜ ਰੁਪਏ ਇਮਾਰਤ ਦੇ ਨਵੀਨੀਕਰਨ ਲਈ ਅਤੇ 3.60 ਕਰੋੜ ਰੁਪਏ ਸੰਸਥਾ ਵਿੱਚ ਸਿਖਲਾਈ ਲਈ ਮਸ਼ਨੀਰੀ 'ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਆਈ.ਟੀ.ਆਈ. ਦੀ ਸ਼ੁਰੂਆਤ 'ਚ 5 ਕਿੱਤਾ ਮੁਖੀ ਕੋਰਸ ਵਿੱਚ ਕੰਪਿਊਟਰ ਹਾਰਡਵੇਅਰ ਤੇ ਨੈਟਵਰਕਿੰਗ ਮੈਨਟੀਨੈਂਸ, ਇਲੈਕਟ੍ਰੋਨਿਕਸ ਮਕੈਨਿਕ, ਮਸ਼ੀਨੀਸਟ, ਵੈਲਡਰ ਤੇ ਸਰਵੇਅਰ ਸ਼ੁਰੂ ਕੀਤੇ ਜਾਣਗੇ। ਚੰਨੀ ਵੱਲੋਂ ਇਸ ਨਵੀਂ ਬਣ ਰਹੀ ਆਈ.ਟੀ.ਆਈ. ਵਿੱਚ ਹੁਨਰ ਵਿਕਾਸ ਕੇਂਦਰ ਅਤੇ ਅਪਰੈਂਟਸ਼ਿਪ ਸਕੀਮ ਸੈਂਟਰ ਬਣਾਉਣ ਦਾ ਐਲਾਨ ਵੀ ਕੀਤਾ। ਚੰਨੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਇਸ ਇਮਾਰਤ 'ਚ ਤਕਨੀਕੀ ਕਾਲਜ ਲਈ ਕੈਂਪਸ ਸਥਾਪਿਤ ਕਰਨ ਦੀ ਯੋਜਨਾ ਸੀ ਪ੍ਰੰਤੂ ਯੂਨੀਵਰਸਿਟੀ ਵਲੋਂ ਆਪਣੇ ਹੱਥ ਪਿੱਛੇ ਖਿੱਚ ਲੈਣ ਕਾਰਨ ਪੰਜਾਬ ਸਰਕਾਰ ਨੇ ਇਥੇ ਉਦਯੋਗਿਕ ਸਿੱਖਲਾਈ ਸੰਸਥਾ ਬਣਾਉਣ ਦਾ ਫੈਸਲਾ ਕੀਤਾ ਹੈ।ਇਸ ਮੌਕੇ ਫਤਿਹਗੜ੍ਹ ਸਾਹਬਿ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਬੱਚਿਆਂ ਨੂੰ ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਲਈ ਪਹਿਲਾਂ ਕਾਫੀ ਦੂਰ ਜਾਣਾ ਪੈਂਦਾ ਸੀ, ਜਿਸ ਕਾਰਨ ਜਿਆਦਾਤਰ ਬੱਚੇ ਇਸ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਹ ਆਈ.ਟੀ.ਆਈ. ਇੱਕ ਚੰਗਾ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 6 ਮਹੀਨੇ ਵਿੱਚ ਆਈ.ਟੀ.ਆਈ. ਬਣ ਕੇ ਤਿਆਰ ਹੋ ਜਾਵੇਗੀ। ਸਮਾਗਮ ਦੇ ਅਖੀਰ 'ਚ ਯੂਥ ਆਗੂ ਕਾਮਿਲ ਬੋਪਾਰਾਏ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰ.ਚਰਨਜੀਤ ਸਿੰਘ ਚੰਨੀ ਤੇ ਐਮ.ਪੀ. ਡਾ. ਅਮਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਹਲਕਾ ਰਾਏਕੋਟ 'ਚ ਵਿਕਾਸ ਕਾਰਜ ਵੱਡੇ ਪੱਧਰ 'ਤੇ ਚੱਲ ਰਹੇ ਹਨ।ਇਸ ਮੌਕੇ ਵਿਭਾਗ ਦੇ ਡਾਇਰੈਕਟਰ ਕੁਮਾਰ ਸੌਰਵ ਰਾਜ, ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਦਲਜੀਤ ਕੌਰ ਸਿੱਧੂ, ਸਹਾਇਕ ਡਾਇਰੈਕਟਰ ਜਸਵੰਤ ਸਿੰਘ, ਐਸ.ਡੀ.ਐਮ. ਡਾ. ਹਿਮਾਂਸ਼ੂ ਗੁਪਤਾ, ਪ੍ਰਿੰਸੀਪਲ ਬਲਜਿੰਦਰ ਸਿੰਘ, ਪ੍ਰਿੰਸੀਪਲ ਮੋਹਣ ਸਿੰਘ, ਜਗਪ੍ਰੀਤ ਸਿੰਘ ਬੁੱਟਰ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਚੇਅਰਮੈਨ ਕ੍ਰਿਪਾਲ ਸਿੰਘ, ਪ੍ਰਧਾਨ ਵਿਨੋਦ ਕਤਿਆਲ, ਕਮਲਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਗਰੇਵਾਲ, ਪ੍ਰਦੀਪ ਸਿੰਘ ਮੰਡੇਰ, ਮੁਹੰਮਦ ਇਮਰਾਨ, ਚੇਅਰਮੈਨ ਤਰਲੋਚਨ ਸਿੰਘ, ਸੰਮਤੀ ਮੈਂਬਰ ਸੋਹਣ ਸਿੰਘ ਬੁਰਜ, ਸਰਪੰਚ ਜਸਪ੍ਰੀਤ ਸਿੰਘ, ਸਰਪੰਚ ਲਖਵੀਰ ਸਿੰਘ, ਸਰਪੰਚ ਭੁਪਿੰਦਰ ਕੌਰ, ਸਰਪੰਚ ਮੇਜਰ ਸਿੰਘ, ਜਗਦੇਵ ਸਿੰਘ ਜੱਗਾ ਪੰਚ, ਏਬੰਤ ਜੈਨ, ਸੰਦੀਪ ਸਿੱਧੂ, ਵਿਨੋਦ ਜੈਨ, ਮਹਿੰਦਰਪਾਲ ਸਿੰਘ ਤਲਵੰਡੀ, ਬਲਜਿੰਦਰ ਰਿੰਪਾ, ਤਾਰੀ ਪੂਨੀਆਂ, ਜਿਲ੍ਹਾ ਪ੍ਰੀਸ਼ਦ ਮੈਂਬਰ ਕੰਵਲਜੀਤ ਕੌਰ, ਸਰਪੰਚ ਜਸਪ੍ਰੀਤ ਸਿੰਘ, ਵਿਨੋਦ ਜੈਨ ਰਾਜੂ, ਰਾਜਿੰਦਰ ਬਾਂਸਲ, ਅਵਤਾਰ ਸਿੰਘ ਬੁਰਜ, ਸਰਪੰਚ ਦਰਸ਼ਨ ਸਿੰਘ ਮਾਨ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ ਨਾਹਰ, ਸਰਪੰਚ ਤਲਵਿੰਦਰ ਸਿੰਘ, ਗੁਰਜੀਤ ਸਿੰਘ ਰਾਜੋਆਣਾ, ਨਿਰਭੈ ਸਿੰਘ, ਵੀਰਦਵਿੰਦਰ ਸਿੰਘ ਗੋਲੂ, ਰਾਜਵੀਰ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।