You are here

ਪੰਜਾਬ

ਕੇਂਦਰ ਸਰਕਾਰ ਖਿਲਾਫ ਪਿੰਡ ਚਕਰ ਵਿਖੇ ਕੀਤਾ ਰੋਸ ਪ੍ਰਦਰਸਨ

(ਫੋਟੋ ਕੈਪਸਨ:-ਲੋਕ ਆਗੂ ਮਨਜੀਤ ਸਿੰਘ ਧਨੇਰ ਰੋਸ ਪ੍ਰਦਰਸਨ ਨੂੰ ਸੰਬੋਧਨ ਕਰਦੇ ਹੋਏ। ਸਮਾਜ ਸੇਵੀ ਲੱਖਾ ਸਿਧਾਣਾ ਰੋਸ ਪ੍ਰਦਰਸਨ ਨੂੰ ਸੰਬੋਧਨ ਕਰਦੇ ਹੋਏ)

ਹਠੂਰ,,ਨਵੰਬਰ 2020 -(ਕੌਸ਼ਲ ਮੱਲ੍ਹਾ)-

ਕੇਂਦਰ ਦੀ ਮੋਦੀ ਸਰਕਾਰ ਵੱਲੋ ਪਾਸ ਕੀਤੇ ਕਿਸਾਨ-ਮਜਦੂਰ ਵਿਰੋਧੀ ਤਿੰਨ ਆਰਡੀਨੈੱਸ ਨੂੰ ਰੱਦ ਕਰਵਾਉਣ ਲਈ ਅਤੇ ਲੋਕਾ ਨੂੰ ਜਾਗ੍ਰਿਤ ਕਰਨ ਲਈ ਨੌਜਵਾਨ ਕਿਸਾਨ ਮਜਦੂਰ ਏਕਤਾ ਕਲੱਬ ਚਕਰ ਦੀ ਅਗਵਾਈ ਹੇਠ ਪਿੰਡ ਵਾਸੀਆ ਅਤੇ ਐਨ ਆਰ ਆਈ ਵੀਰਾ ਦੇ ਸਹਿਯੋਗ ਨਾਲ ਐਤਵਾਰ ਨੂੰ ਪਿੰਡ ਚਕਰ ਵਿਖੇ ਰੋਸ ਪ੍ਰਦਰਸਨ ਕੀਤਾ ਗਿਆ।ਇਸ ਰੋਸ ਪ੍ਰਦਰਸਨ ਵਿਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ (ਏਕਤਾ)ਡਕੌਦਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਲੋਕ ਆਗੂ ਮਨਜੀਤ ਸਿੰਘ ਧਨੇਰ,ਲੋਕ ਗਾਇਕ ਹਰਫ ਚੀਮਾ,ਸਮਾਜ ਸੇਵੀ ਲੱਖਾ ਸਿਧਾਣਾ,ਹਰਜੋਤ,ਡਾ:ਸੁੱਖਪ੍ਰੀਤ ਉਦੋਕੇ,ਗਲਵ ਬੜੈਚ,ਰੁਪਿੰਦਰ ਜਲਾਲ,ਅਮਰੀਕ ਖੋਸਾ ਕੋਟਲਾ,ਸਾਬਕਾ ਸਰਪੰਚ ਸਵਰਨ ਸਿੰਘ ਹਠੂਰ,ਸੁੱਖ ਜਗਰਾਓ,ਸੁਖਵਿੰਦਰ ਸਿੰਘ ਪੀ.ਪੀ,ਫਿਲਮੀ ਅਦਾਕਾਰ ਜਗਦੀਪ ਰੰਧਾਵਾ ਆਦਿ ਨੇ ਆਪੋ-ਆਪਣੇ ਵਿਚਾਰ ਪੇਸ ਕੀਤੇੇ।ਇਸ ਮੌਕੇ ਉੱਕਤ ਬੁਲਾਰਿਆ ਨੇ ਕਿਹਾ ਕਿ ਦੇਸ ਦੀ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾ ਕੇ ਕਿਸਾਨਾ-ਮਜਦੂਰਾ ਦੀ ਮੌਤ ਦੇ ਵਰੰਟ ਜਾਰੀ ਕੀਤੇ ਹਨ ਜੋ ਅਸੀ ਕਿਸੇ ਵੀ ਕੀਮਤ ਤੇ ਸਹਿਣ ਨਹੀ ਕਰਾਗੇ।ਉਨ੍ਹਾ ਕਿਹਾ ਕਿ ਅੱਜ ਦੇਸ ਦਾ ਅੰਨਦਾਤਾ ਅਖਵਾਉਣ ਵਾਲਾ ਕਿਸਾਨ ਖੁਦ ਦੋ ਵਕਤ ਦੀ ਰੋਟੀ ਤੋ ਮੁਥਾਜ ਹੋ ਚੁੱਕਾ ਹੈ ਅਤੇ ਕਿਸਾਨਾ ਦੀ ਮਾਂ ਜਮੀਨ ਤੇ ਕਾਰਪੋਰਟ ਘਰਾਣੇ ਵੱਲੋ ਕਬਜੇ ਕਰਨ ਲਈ ਅਨੇਕਾ ਹੱਥ ਕੰਡੇ ਅਪਣਾਏ ਜਾ ਰਹੇ ਹਨ।ਉਨ੍ਹਾ ਕਿਹਾ ਕਿ ਅੱਜ ਪੰਜਾਬ ਵਿਚ 31 ਕਿਸਾਨ ਜੱਥੇਬੰਦੀਆ ਵੱਲੋ ਪਿਛਲੇ 45 ਦਿਨਾ ਤੋ ਰੋਸ ਧਰਨੇ ਦਿੱਤੇ ਜਾ ਰਹੇ ਹਨ ਪਰ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਾਨਾਸਾਹੀ ਰਵਿਆ ਟੱਸ ਤੋ ਮੱਸ ਨਹੀ ਹੋ ਰਿਹਾ ਇਸ ਲਈ ਦੇਸ ਦੀਆ 300 ਤੋ ਵੱਧ ਇਨਸਾਫਪਸੰਦ ਜੱਥੇਬੰਦੀਆ 26 ਅਤੇ 27 ਨਵੰਬਰ ਨੂੰ ਦੇਸ ਦੀ ਰਾਜਧਾਨੀ ਦਿੱਲੀ ਦੀਆ ਸੜਕਾ ਤੇ ਰੋਸ ਪ੍ਰਦਰਸਨ ਕਰਨਗੀਆ।ਉਨ੍ਹਾ ਸਮੂਹ ਪੰਜਾਬ ਵਾਸੀਆ ਨੂੰ ਇਸ ਰੋਸ ਪ੍ਰਦਰਸਨ ਵਿਚ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਚਕਰ,ਨੌਜਵਾਨ ਕਿਸਾਨ ਮਜਦੂਰ ਏਕਤਾ ਕਲੱਬ ਚਕਰ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਕੌਮਾਂਤਰੀ ਪ੍ਰੈਸ ਦਿਵਸ ਤੇ ਵਿਸ਼ੇਸ਼  

ਪ੍ਰੈਸ ਨੂੰ ਆਜ਼ਾਦੀ ਕਦੋਂ ਮਿਲੇਗੀ  

ਬਹੁਤ ਸਾਰੇ ਸਵਾਲ ਜਾਨਣ ਲਈ ਸੁਣੋ ਗੱਲਬਾਤ  

ਸਾਬਕਾ ਡਿਪਟੀ ਡਾਇਰੈਕਟਰ ਪੰਜਾਬ ਸਰਕਾਰ ਸਿੱਖਿਆ ਵਿਭਾਗ ਡਾ ਬਲਦੇਵ ਸਿੰਘ ਇਹ ਜਰਨਲਿਸਟ ਇਕਬਾਲ ਸਿੰਘ ਰਸੂਲਪੁਰ ਜਰਨਲਿਸਟ ਅਮਨਜੀਤ ਸਿੰਘ ਖਹਿਰਾ  

ਕਲੀਆਂ ਦੇ ਬਾਦਸ਼ਾਹ ਦੀ ਯਾਦਗਾਰ 'ਤੇ ਮਨਾਈ ਦੀਵਾਲੀ

ਰਾਏਕੋਟ, ਨਵੰਬਰ 2020-(ਗੁਰਸੇਵਕ  ਸੋਹੀ)  

ਕਲੀਆਂ ਦੇ ਬਾਦਸਾਹ ਕੁਲਦੀਪ ਮਾਣਕ ਦੀ ਯਾਦਗਾਰ 'ਟਿੱਲਾ ਮਾਣਕ ਦਾ' ਜਲਾਲਦੀਵਾਲ ਵਿਖੇ ਮਾਣਕ ਪਰਿਵਾਰ, ਗੀਤਕਾਰ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਲੀਆਂ ਦੇ ਬਾਦਸ਼ਾਹ ਸਵ. ਕੁਲਦੀਪ ਮਾਣਕ ਦੀ ਧਰਮ ਪਤਨੀ ਬੀਬੀ ਸਰਬਜੀਤ ਮਾਣਕ, ਲੋਕ ਗਾਇਕ ਯੁਧਵੀਰ ਮਾਣਕ, ਗੀਤਕਾਰ ਦੇਵ ਥਰੀਕੇ ਵਾਲੇ ਅਤੇ ਗੀਤਕਾਰ ਅਮਰੀਕ ਤਲਵੰਡੀ ਵੱਲੋਂ ਯਾਦਗਾਰ 'ਤੇ ਦੀਵੇ ਜਗਾਏ ਗਏ ਅਤੇ ਮਿਠਾਈ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕ ਗਾਇਕ ਯੁਧਵੀਰ ਮਾਣਕ, ਗੀਤਕਾਰ ਦੇਵ ਥਰੀਕੇ ਵਾਲਾ, ਗੀਤਕਾਰ ਅਮਰੀਕ ਤਲਵੰਡੀ, ਭੁਪਿੰਦਰ ਸਿੰਘ ਸੇਖੋ, ਹਰਦੀਪ ਕੌਸ਼ਲ ਮੱਲ੍ਹਾ, ਲੋਕ ਗਾਇਕ ਜੱਸੀ ਯੂ ਕੇ, ਮੋਨੂੰ ਲੁਧਿਆਣਾ, ਯਸ਼ਪ੍ਰਰੀਤ ਕੌਸ਼ਲ, ਪਰਮਪ੍ਰਰੀਤ ਕੌਸ਼ਲ, ਨਿਰਮਲ ਸਿੰਘ, ਜਰਨੈਲ ਸਿੰਘ, ਜੱਗੀ ਜਲਾਲਦੀਵਾਲ, ਨਿੰਮਾ ਜਲਾਲਦੀਵਾਲ, ਲਖਵੀਰ ਸਿੰਘ ਮੱਲ੍ਹਾ, ਰਣਜੀਤ ਸਿੰਘ ਪੱਪੂ ਆਦਿ ਹਾਜ਼ਰ ਸਨ।

3 ਆਰਡੀਨੈਂਸ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਵੱਡਾ ਧੋਖਾ ਗਿਆ- ਤੇਜਪਾਲ ਸੱਦੋਵਾਲ   

ਕਿਸਾਨੀ ਸਘੰਰਸ਼ ਨੂੰ ਦੇਖ ਕੇ ਮੋਦੀ ਦੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ                                                                                                  

ਮਹਿਲ ਕਲਾਂ/ਬਰਨਾਲਾ-ਨਵੰਬਰ 2020 - (ਗੁਰਸੇਵਕ ਸਿੰਘ ਸੋਹੀ)-

ਭਾਰਤੀ ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਮਾਰੂ 3 ਆਰਡੀਨੈਂਸ ਪਾਸ ਕੀਤੇ ਗਏ ਹਨ।ਉਨ੍ਹਾਂ ਨੂੰ ਵਾਪਸ ਕਰਨ ਦੇ ਲਈ ਸੂਬੇ ਦੀਆਂ ਜਥੇਬੰਦੀਆਂ ਵੱਲੋਂ ਲਗਾਤਾਰ 43  ਦਿਨਾਂ ਤੋਂ ਰੇਲਵੇ ਸਟੇਸ਼ਨ,ਵੱਡੇ-ਵੱਡੇ ਮੌਲ ਅਤੇ ਰਿਲਾਇੰਸ ਦੇ ਪਟਰੌਲ ਪੰਪਾਂ ਤੇ ਦਿਨ ਰਾਤ ਕਿਸਾਨਾਂ ਅਤੇ ਔਰਤਾਂ ਵਲੋਂ ਜ਼ੋਰਦਾਰ ਅਤੇ ਤਿੱਖਾ ਸਘੰਰਸ ਕੀਤਾ ਜਾ ਰਿਹਾ ਹੈ।ਪ੍ਰੈੱਸ ਮਿਲਣੀ ਦੌਰਾਨ ਹਲਕਾ ਮਹਿਲ ਕਲਾਂ ਕਾਂਗਰਸ ਦੇ ਬਲਾਕ ਪ੍ਰਧਾਨ ਤੇਜਪਾਲ ਸੱਦੋਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਦੀ ਤਾਕਤ ਬਣਨ ਦੇ ਲਈ ਸੂਬੇ ਦੇ ਹਰ ਵਰਗ ਨੂੰ ਜਾਤ-ਪਾਤ,ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ  ਅੰਦੋਲਨ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ। ਉਨ੍ਹਾਂ ਕਿਹਾ 26-27 ਨਵੰਬਰ ਨੂੰ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਢ ਕੇ ਆਰ-ਪਾਰ ਦੀ  ਲੜੀ ਜਾ ਰਹੀ ਲੜਾਈ ਕਾਫ਼ਲੇ ਬੰਨ੍ਹ ਕੇ ਦਿੱਲੀ ਲਈ ਕੂਚ ਕਰਨ ਦੀ ਅਪੀਲ ਕੀਤੀ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ ਇਸ ਲਈ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ।

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਧੂਮ- ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ

ਮਹਿਲ ਕਲਾਂ/ਬਰਨਾਲਾ-ਨਵੰਬਰ 2020- (ਗੁਰਸੇਵਕ ਸਿੰਘ ਸੋਹੀ)-

ਗੁਰਦੁਆਰਾ ਸਿੰਘ ਸਭਾ ਸਾਹਿਬ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਮੱਘਰ ਮਹੀਨੇ ਦੀ   ਸੰਗਰਾਂਦ ਦਾ ਪਵਿੱਤਰ ਦਿਹਾੜਾ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਇਸ ਸਮੇਂ ਧੰਨ- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗ੍ਰੰਥੀ ਸਿੰਘ ਨੇ ਬਾਰਾਂ ਮਹਾਂ ਦੇ ਪਾਠ ਕਰਕੇ ਸੰਗਤਾਂ ਨੂੰ ਗੁਰੂ ਲੜ ਲਾਇਆ। ਇਸ ਸਮੇਂ ਗੁਰੂ ਘਰ ਦੇ ਵਜ਼ੀਰ ਗਿਆਨੀ ਹਾਕਮ ਸਿੰਘ ਨੇ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸੰਗਰਾਂਦ ਮਹੀਨੇ ਦੀ ਵਧਾਈ ਦਿੱਤੀ। ਇਸ ਸਮੇਂ ਗੁਰਦੁਆਰਾ ਦੇ ਪ੍ਰਧਾਨ ਸਤਨਾਮ ਸਿੰਘ, ਕੇਵਲ ਸਿੰਘ, ਜਰਨੈਲ ਸਿੰਘ, ਅਸਰੂ ਸਿੰਘ ,ਅਕਾਲੀ ਆਗੂ ਅਜੀਤ ਸਿੰਘ ਸੋਹੀ, ਬਲੌਰ ਸਿੰਘ, ਕਰਨੈਲ ਸਿੰਘ, ਨਛੱਤਰ ਸਿੰਘ,ਪ੍ਰਧਾਨ ਗਿਆਨੀ ਬੂਟਾ ਸਿੰਘ,ਗੁਰਨਾਮ ਸਿੰਘ, ਮੱਖਣ ਸਿੰਘ ਆਸਟ੍ਰੇਲੀਆ, ਪ੍ਰਧਾਨ ਮਲਕੀਤ ਸਿੰਘ ਬਿੱਲੂ,ਸੁਰਿੰਦਰ ਸਿੰਘ ਮੰਡੀਲਾ ਵਾਲੇ,ਬੀਬੀਆਂ ਵਿਚ ਹਰਭਜਨ ਕੌਰ,ਬੀਬੀ ਗਿਆਨ ਕੌਰ ਮੰਡੀਲਾ ਵਾਲੇ, ਸ਼ਿੰਦਰ ਕੌਰ, ਬੀਬੀ ਜੀਤੋ ਕੌਰ, ਬੀਬੀ ਜੀਤ ਕੌਰ,ਬੀਬੀ ਮਹਿੰਦਰ ਕੌਰ,ਬੇਅੰਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ।

ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ ਅਤੇ ਉਨ੍ਹਾਂ ਦੀ ਪਤਨੀ ਜਸਪ੍ਰੀਤ ਕੌਰ ਦਾ ਗੁਰਦੁਆਰਾ ਚੰਦੂਆਣਾ ਸਾਹਿਬ ਵੱਲੋਂ ਸਨਮਾਨਤ ਕੀਤਾ ਗਿਆ

 ਮਹਿਲ ਕਲਾਂ/ਬਰਨਾਲਾ -ਨਵੰਬਰ 2020 (ਗੁਰਸੇਵਕ ਸਿੰਘ ਸੋਹੀ)-

ਪਿੰਡ ਨਰੈਣਗੜ੍ਹ ਸੋਹੀਆ,ਛੀਨੀਵਾਲ ਖੁਰਦ,ਦੀਵਾਨੇ,ਗਹਿਲਾ ਇਨ੍ਹਾਂ ਚੌਹਾਂ ਨਗਰਾਂ ਦੇ ਵਿਚਕਾਰ ਗੁਰਦੁਆਰਾ ਚੰਦੂਆਣਾ ਸਾਹਿਬ ਅਤੇ ਨੇਤਰਹੀਣ ਸੰਗੀਤ ਵਿਦਿਆਲਿਆ ਇੱਥੋਂ ਦੇ ਮੁੱਖ ਸੇਵਾਦਾਰ ਬਾਬਾ ਸੂਬਾ ਸਿੰਘ ਜੀ ਵੱਲੋਂ ਦੇਖ-ਰੇਖ ਕੀਤੀ ਜਾਂਦੀ ਹੈ। ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ ਪਤਨੀ ਐਡਵੋਕੇਟ ਜਸਪ੍ਰੀਤ ਕੌਰ ਗਿੱਲ ਚੰਨਣਵਾਲ ਹਰ ਹਫ਼ਤੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਖਾਣ ਪੀਣ ਦੀਆਂ ਮਨ ਪਸੰਦ ਚੀਜ਼ਾਂ ਲੈ ਕੇ ਆਉਂਦੇ ਹਨ। ਜਤਿੰਦਰਪਾਲ ਕਹਿਣਾ ਹੈ ਕਿ ਮਨ ਬੁੱਧੀ,ਅਪਾਹਜ,ਬੇਸਹਾਰਾ ਬੱਚਿਆਂ ਨੂੰ ਲਗਾਤਾਰ 8-9 ਸਾਲ ਤੋਂ ਹਰ ਹਫ਼ਤੇ ਇਨ੍ਹਾਂ ਕੋਲ ਆਉਂਦਾ ਹਾਂ ਅਤੇ ਮੇਰੀ ਜ਼ਿੰਦਗੀ ਨੂੰ ਬਹੁਤ ਸਕੂਨ ਮਿਲਦਾ ਹੈ। ਅੱਜ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਲਜੀਤ ਸਿੰਘ ਵੱਲੋਂ ਐਡਵੋਕੇਟ ਜਤਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਐਡਵੋਕੇਟ ਜਸਪ੍ਰੀਤ ਕੌਰ ਨੂੰ ਟਰਾਫੀ ਦੇ ਕੇ ਸਨਮਾਨਤ ਕੀਤਾ ਗਿਆ।ਇਸ ਸਮੇਂ ਬਲਜੀਤ ਸਿੰਘ ਨੇ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਸ ਆਸ਼ਰਮ ਦੇ ਬੱਚੇ ਪੰਜਾਬ ਤੋਂ ਲੈ ਕੇ ਬਾਹਰਲੀਆਂ ਸਟੇਟਾਂ ਤੱਕ ਵੀ ਕੀਰਤਨ ਕਰਨ ਜਾਂਦੇ ਹਨ। ਬਾਬਾ ਸੂਬਾ ਸਿੰਘ ਦੀ ਮਿਹਰ ਸਦਕਾ ਬੱਚੇ ਇੱਥੋਂ ਸੰਗੀਤ ਸਿੱਖ ਕੇ ਵੱਡੇ-ਵੱਡੇ ਗੁਰਦੁਆਰਿਆਂ ਦੇ ਵਿਚ ਜਾ ਕੇ ਆਪਣੀ ਜ਼ਿੰਦਗੀ ਦਾ ਵਧੀਆ ਅਨੰਦ ਮਾਣਦੇ ਰਹੇ ਹਨ।

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਪੰਛੀਆਂ ਲਈ ਆਲ੍ਹਣੇ ਵੰਡੇ ਗਏ ...

ਮਹਿਲ ਕਲਾਂ/ਬਲਨਾਲਾ-ਨਵੰਬਰ-(ਗੁਰਸੇਵਕ  ਸੋਹੀ)   

ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਜਿਲ੍ਹਾ ਲੁਧਿਆਣਾ ਦੇ ਬਲਾਕ ਪੱਖੋਵਾਲ ਅਤੇ ਸਮਸਾਨਘਾਟ ਸੇਵਾ ਸੰਸਥਾ ਵਲੋਂ ਸਾਂਝੇ ਤੌਰ ਤੇ ਦੀਵਾਲੀ ਅਤੇ ਬੰਦੀ ਛੋੜ ਮੌਕੇ ਪਰਿੰਦਿਆਂ ਲਈ ਆਲ੍ਹਣੇ ਵੰਡੇ ਗਏ।

 ਇਸ ਮੌਕੇ ਡਾਕਟਰ ਜਸਵਿੰਦਰ ਕਾਲਖ ਜਰਨਲ ਸਕੱਤਰ ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਅਤੇ ਡਾਕਟਰ ਅਜੈਬ ਸਿੰਘ ਜੀ ਧੂਰਕੋਟ ਚੀਫ ਸੈਕਟਰੀ ਬਲਾਕ ਪੱਖੋਵਾਲ ਨੇ ਵਿਸੇਸ਼ ਤੌਰ ਤੇ ਹਾਜਰੀ ਲਵਾਈ ।

  ਆਗੂਆਂ ਨੇ ਗਲਬਾਤ ਕਰਦਿਆਂ ਦੱਸਿਆ ਕਿ ਪਦੂਸਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਅਤੇ ਬੇਜੁਬਾਨ ਜਾਨਵਰਾਂ ਦਾ ਖਿਆਲ ਰਖਿਆ ਜਾਣਾ ਚਾਹੀਦਾ ਹੈ।

 ਉਹਨਾ ਪਿੰਡ ਦੇ ਖੰਭਿਆਂ ਉਪਰ ਆਲਣੇ ਟੰਗੇ। ਕਿਓਂਕਿ ਦਰਖਤਾਂ ਦੀ ਘਾਟ ਕਾਰਨ ਪੰਛੀ ਆਪਣਾ ਰੈਣ ਬਸੇਰਾ ਨਹੀ ਕਰ ਪਾਉਂਦੇ।

ਦੀਵਾਲੀ ਮੌਕੇ ਇਸ ਨਿਵੇਕਲੀ ਪਹਿਲ ਨੂੰ ਇਲਾਕਾ ਨਿਵਾਸੀਆਂ ਨੇ ਖੂਬ ਸਲਾਹਿਆ ।

 ਇਸ ਸਮੇਂ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਚਿਮਨੀ ,ਅਮਨਦੀਪ ਅਮਨਾ' ਜਗਰੂਪ ਸਿੰਘ ਲਵਲੀ ,ਨਾਜਰ ਸਿੰਘ ਨਾਜ਼ੀ 'ਗੁਰਦੀਪ ਸਿੰਘ ਦੀਪਾ, ਜਸਪਾਲ ਸਿੰਘ ਪਾਲਾ, ਹਰਪ੍ਰੀਤ ਸਿੰਘ, ਬਿੱਲੂ ਠਾਕਰ, ਕੁਲਦੀਪ ਸਿੰਘ ਦੀਪਾ, ਪੁਸ਼ਪਿੰਦਰ ਸਿੰਘ' ਅਮਰੀਕ ਸਿੰਘ ,ਬੰਟੀ, ਹਰਸ਼ਪ੍ਰੀਤ ਸਿੰਘ, ਹਰਮਨਜੋਤ ਕੌਰ' ਰੂਬਲਪ੍ਰੀਤ ਕੌਰ, ਮਨਜੀਤ ਕੌਰ, ਰਾਜਨ ,ਪੰਮਾਂ, ਭਜਨ ਸਿੰਘ ,ਅਮਰਿੰਦਰ ਸਿੰਘ,  ਸ਼ਮਸ਼ਾਨਘਾਟ ਸੇਵਾ ਸੰਸਥਾ ਦੇ ਸਾਥੀ ਆਤਮਾ ਸਿੰਘ' ਗੁਰਪ੍ਰੀਤ ਸਿੰਘ ,ਜਗਤਾਰ ਸਿੰਘ ਕਾਲਾ, ਪਾਲਾ ਸਿੰਘ, ਰਾਜਵਿੰਦਰ ਸਿੰਘ ' ਦੀਪਾ ਫ਼ੌਜੀ, ਦਲਵਾਰਾ  ਸਿੰਘ , ਰਣਜੀਤ ਸਿੰਘ  ਪੰਚ ਆਦਿ ਹਾਜ਼ਰ ਸਨ  ।

ਕਾਲੇ ਕਾਨੂੰਨ ਵਿਰੁੱਧ✍️ਅਮਨਦੀਪ ਸਿੰਘ ਸਹਾਿੲਕ ਪ੍ਵੋਫੈਸਰ 

ਕਾਲੇ ਕਾਨੂੰਨ ਵਿਰੁੱਧ

 

ਬਾਪ ਦਾਦੇਆ ਹੱਲ ਚਲਾਏ 

ਬੜੀ ਮਿਹਨਤ ਨਾਲ ਦਿਨ ਸੁੱਖਾ ਦੇ ਆਏ

ਰੱਲ ਕੇ ਇਹ ਚੋਰ ਕੁੱਤੀ 

ਜਾਦੇ ਨੇ ਕਿਸਾਨਾਂ ਨੂੰ ਲੁੱਟੀ

ਜੋਸ਼ੀਲਾ ਵਗਦਾ ਏ ਖੂਨ ਸਾਡੇ ਵਿੱਚ ਰਗਾਂ ਦੇ

ਜਿਵੇ ਜਿਵੇ ਛੇੜੋਗੇਂ ਅਸੀ ਹੋਰ ਮੱਗਾਗੇ 

ਪੜ ਲਵੋ ਭਾਵੇ ਇਤਿਹਾਸ ਸਾਡੇ 

ਬਹੁਤਾ ਜੇ ਸਾਨੂੰ ਜਾਣਨਾ 

ਮਾੜੇ ਕਾਨੂੰਨ ਵਾਪਸ ਲੈਲੋ.

ਪਾਉਣਾ ਇਹੀ ਤੁਹਾਨੂੰ ਚਾਨਣਾ ਆ

ਜੋਰ ਅਜਮਾਇਸ ਜੇ ਤੁਸੀ ਕਰਨੀ

ਤੁਹਾਡੇ ਗਿੱਦੜਾਂ ਦੀ ਨਾ ਟੋਲੀ ਖੜਨੀ

ਤੁਹਾਡੇ ਗਿੱਦੜਾਂ ਦੀ ਨਾ ਟੋਲੀ ਖੜਨੀ

 

ਅਮਨਦੀਪ ਸਿੰਘ

ਸਹਾਿੲਕ ਪ੍ਵੋਫੈਸਰ 

ਆਈ.ਐਸ.ਐਫ ਕਾਲਜ ਮੋਗਾ..

9465423413

ਕੈਪਟਨ ਅਮਰਿੰਦਰ ਸਿੰਘ ਨੇ ਟਿਕਟਾਕ ਸਟਾਰ ਨੂਰ ਨਾਲ ਕੀਤੀ ਮੁਲਾਕਾਤ, ਦੀਵਾਲੀ ਦੀਆਂ ਮੁਬਾਰਕਾਂ

ਚੰਡੀਗੜ੍ਹ ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਅਤੇ ਸੰਸਦ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ। 

 ਪਰਦੇ 'ਤੇ ਪਟਕੇ ਵਿਚ ਦਿਸਦਾ ਲੜਕਾ ਨੂਰ ਅਸਲ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੀ ਲੜਕੀ ਹੈ। ਨੂਰ ਦੀ ਸ਼ਾਨਦਾਰ ਅਦਾਕਾਰੀ ਸਦਕਾ ਵੱਖ-ਵੱਖ ਸੋਸ਼ਲ ਮੀਡੀਆ 'ਤੇ ਵੱਡੀ ਗਿਣਤੀ ਵਿੱਚ ਉਸ ਦੇ ਪ੍ਰਸੰਸਕ ਹਨ ਅਤੇ ਨੂਰ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਣ ਹਨ। ਉਸ ਨੂੰ ਹਾਸੇ-ਠੱਠੇ ਦੇ ਅੰਦਾਜ਼ ਨਾਲ ਸਮਾਜਿਕ ਸੁਨੇਹਾ ਦੇਣ ਦੇ ਤੌਰ 'ਤੇ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਅਤੇ ਕੇਂਦਰ ਦਰਮਿਆਨ ਹੋਈ ਸੁਖਾਵੀਂ ਗੱਲਬਾਤ ਦੀ ਸ਼ਲਾਘਾ

ਚੰਡੀਗੜ੍ਹ ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਅਤੇ ਹੋਰ ਸਬੰਧਤ ਮੁੱਦਿਆਂ `ਤੇ ਪੈਦਾ ਹੋਈ ਪੇਚੀਦਗੀ ਬਾਰੇ ਅੱਜ ਕਿਸਾਨ ਯੂਨੀਅਨਾਂ ਅਤੇ ਕੇਂਦਰ ਵਿਚਾਲੇ ਹੋਈ ਸੁਖਾਵੀਂ ਗੱਲਬਾਤ ਦਾ ਸਵਾਗਤ ਕੀਤਾ ਹੈ।ਇਸ ਨੂੰ ਇੱਕ ਉਸਾਰੂ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਨੇ ਪਹਿਲੀ ਵਾਰ ਦੋਵਾਂ ਧਿਰਾਂ ਨੂੰ ਖੁੱਲ੍ਹੇ ਮਾਹੌਲ ਵਿੱਚ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਅਤੇ ਉਨ੍ਹਾਂ ਉਮੀਦ ਕੀਤੀ ਕਿ ਇਸ ਨਾਲ ਮੁੱਦੇ `ਤੇ ਬਣੀ ਉਲਝਣ ਨੂੰ ਦੂਰ ਕਰਨ ਲਈ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਅੱਗੇ ਆ ਕੇ ਹੱਲ ਲੱਭਣ ਲਈ ਸਹਿਮਤੀ ਦਿੱਤੀ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਦੋਵੇਂ ਧਿਰਾਂ ਖੇਤੀ ਕਾਨੂੰਨਾਂ ਕਰਕੇ ਪੈਦਾ ਹੋਏ ਲੰਬੇ ਸਮੇਂ ਦੇ ਸੰਕਟ ਦਾ ਹੱਲ ਲੱਭਣ ਦੀ ਜ਼ਰੂਰਤ ਉੱਤੇ ਆਪਸੀ ਸਮਝ ਵਿੱਚ ਆ ਗਈਆਂ ਹਨ।

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਨਾਲ 21 ਨਵੰਬਰ ਨੂੰ ਇਕ ਹੋਰ ਬੈਠਕ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ 18 ਨਵੰਬਰ ਨੂੰ ਕੀਤੀ ਜਾਣ ਵਾਲੀ ਅੰਦਰੂਨੀ ਪੱਧਰ ਦੀ ਗੱਲਬਾਤ, ਅੱਜ ਦੇ ਵਿਆਪਕ ਵਿਚਾਰ ਵਟਾਂਦਰੇ ਦੌਰਾਨ ਉਠਾਏ ਗਏ ਵੱਖ-ਵੱਖ ਨੁਕਤਿਆਂ ਨੂੰ ਅੱਗੇ ਰੱਖਣ ਲਈ ਠੋਸ ਢੰਗ-ਤਰੀਕਿਆਂ ਦੀ ਪਛਾਣ ਕਰਨ ਵਿਚ ਸਹਾਈ ਹੋਵੇਗੀ।ਸੂਬੇ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤ ਵਿੱਚ ਇਸ ਮਾਮਲੇ ਦੇ ਜਲਦੀ ਹੱਲ ਦੀ ਲੋੜ `ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ, ਜਿਸ ਨੂੰ ਕੋਵਿਡ ਮਹਾਂਮਾਰੀ ਕਰਕੇ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ, ਨੂੰ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਨਾਲ ਬੁਰੀ ਤਰ੍ਹਾਂ ਸੱਟ ਵੱਜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੇ ਦੇਸ਼ ਦੇ ਹਿੱਤ ਵਿੱਚ ਹੋਵੇਗਾ ਕਿ ਉਨ੍ਹਾਂ ਮੱਤਭੇਦਾਂ ਨੂੰ ਸੁਲਝਾਇਆ ਜਾਵੇ ਜੋ ਇਸ ਸੰਕਟ ਦੇ ਹੱਲ ਵਿੱਚ ਅੜਿੱਕਾ ਬਣੇ ਹੋਏ ਹਨ।

ਖੰਨਾ ਵਿਖੇ 7 ਤੋਂ 22 ਦਸੰਬਰ ਤੱਕ ਹੋਵੇਗੀ ਫੌਜ ਭਰਤੀ ਰੈਲੀ

ਸਵੇਰੇ 07 ਤੋਂ 10 ਵਜੇ ਤੱਕ ਭਰਤੀ ਵਾਲੀ ਜਗ੍ਹਾ 'ਤੇ ਦਾਖਲ ਹੋ ਸਕਦੇ ਹਨ ਉਮੀਦਵਾਰ

ਰਿਕਰੂਟਮੈਂਟ ਸਕਰੀਨਿੰਗ ਲਈ 14632 ਉਮੀਦਵਾਰ ਹੋਏ ਰਜਿਸਟਰਡ - ਡਾਇਰੈਕਟਰ ਰਿਕਰੂਟਿੰਗ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

 ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਨ ਸਬੰਧੀ ਏ.ਆਰ.ਓ. ਦੀ ਅਗਵਾਈ ਵਿੱਚ ਫੌਜ ਭਰਤੀ ਦਫ਼ਤਰ, ਏ.ਐਸ. ਕਾਲਜ, ਕਲਾਲ ਮਾਜਰਾ, ਖੰਨਾ ਵਿਖੇ 7 ਦੰਸਬਰ ਤੋਂ 22 ਦਸੰਬਰ, 2020 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।ਇਸ ਸੰਬੰਧੀ ਡਾਇਰੈਕਟਰ ਰਿਕਰੂਟਿੰਗ ਕਰਨਲ ਸਜੀਵ ਐੱਨ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਰਜਿਸਟਰਡ ਈ-ਮੇਲ 'ਤੇ ਆਪਣਾ ਐਡਮਿਟ ਕਾਰਡ ਅਤੇ ਕੋਵਿਡ-19 ਨੈਗਟਿਵ ਸਰਟੀਫਿਕੇਟ ਡਾਊਨਲੋਡ ਕਰਨ। ਉਨ੍ਹਾਂ ਕਿਹਾ ਕਿ ਉਮੀਦਵਾਰ ਭਰਤੀ ਵਾਲੀ ਜਗ੍ਹਾਂ 'ਤੇ ਸਵੇਰੇ 07 ਵਜੇ ਤੋਂ 10 ਵਜੇ ਤੱਕ ਦਾਖਲ ਹੋ ਸਕਦੇ ਹਨ।ਡਾਇਰੈਕਟਰ ਰਿਕਰੂਟਿੰਗ ਨੇ ਅੱਗੇ ਦੱਸਿਆ ਕਿ ਰਿਕਰੂਟਮੈਂਟ ਸਕਰੀਨਿੰਗ ਲਈ ਕੁੱਲ 14632 ਉਮੀਦਵਾਰ ਰਜਿਸਟਰਡ ਹੋਏ ਹਨ। ਉਨ੍ਹਾਂ ਕਿਹਾ ਕਿ ਸਰੀਰਕ ਅਤੇ ਮਾਪ ਪ੍ਰੀਖਿਆ ਦੇ ਯੋਗ ਉਮੀਦਵਾਰਾਂ ਲਈ ਦਸਤਾਵੇਜ਼ਾਂ ਦੀ ਵਿਸਥਾਰਤ ਜਾਂਚ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਉਮੀਦਵਾਰਾਂ ਲਾਜ਼ਮੀ ਤੌਰ 'ਤੇ ਅਸਲ ਦਸਤਾਵੇਜ਼ ਨਾਲ ਲੈ ਕੇ ਆਉਣ ਜਿਸ ਵਿੱਚ ਆਧਾਰ ਕਾਰਡ, ਵਿਦਿਅਕ ਯੋਗਤਾ ਸਰਟੀਫਿਕੇਟ ਸਬੰਧਤ ਬੋਰਡ ਵੱਲੋਂ ਜਾਰੀ ਕੀਤੇ ਗਏ, ਆਨਲਾਈਨ ਰਿਹਾਇਸ਼/ਜਨਮ ਸਰਟੀਫਿਕੇਟ ਐਸ.ਡੀ.ਐਮ./ਤਹਿਸੀਲਦਾਰ ਦੁਆਰਾ ਜਾਰੀ ਕੀਤਾ ਗਿਆ, ਆਨਲਾਈਨ ਜਾਤੀ ਸਰਟੀਫਿਕੇਟ, ਚਰਿੱਤਰ ਸਰਟੀਫਿਕੇਟ, ਅਨਮੈਰਿਡ ਸਰਟੀਫਿਕੇਟ ਪਿੰਡ ਦੇ ਸਰਪੰਚ/ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿਛਲੇ 6 ਮਹੀਨੇ ਦੌਰਾਨ ਨਾਲ ਫੋਟੋ, ਨੋ ਕਲੇਮ ਸਰਟੀਫਿਕੇਟ ਪਿੰਡ ਦੇ ਸਰਪੰਚ ਵੱਲੋਂ ਨਾਲ ਫੋਟੋ, 18 ਸਾਲ ਤੋਂ ਘੱਟ ਦੇ ਉਮੀਦਵਾਰ ਨੋ ਕਲੇਮ ਸਰਟੀਫਿਕੇਟ ਆਪਣੇ ਮਾਪਿਆਂ ਤੋਂ ਹਸਤਾਖ਼ਰ ਕਰਵਾ ਕੇ ਲਿਆਉਣ, ਐਨ.ਸੀ.ਸੀ. ਸਰਟੀਫਿਕੇਟ(ਏ/ਬੀ/ਸੀ), ਪਿਛਲੇ 2 ਸਾਲਾਂ ਦੌਰਾਨ ਖੇਡਾਂ ਵਿੱਚ ਅੰਤਰ ਰਾਸ਼ਟਰੀ/ਰਾਸ਼ਟਰੀ/ਰਾਜ ਪੱਧਰ 'ਤੇ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੋਵੇ, ਰਿਲੇਸ਼ਨਸ਼ਿਪ ਸਰਟੀਫਿਕੇਟ ਅਤੇ ਡਿਸ ਬੁੱਕ (ਮੌਜੂਦਾ ਸੈਨਿਕ ਜਾਂ ਸਾਬਕਾ ਸੈਨਿਕ ਨਾਲ ਸਬੰਧਤ ਉਮੀਦਵਾਰ)।

ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਮੈਨੂਅਲ ਸਰਟੀਫਿਕੇਟ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਸਿੱਖ ਉਮੀਦਵਾਰ ਆਪਣੀਆਂ ਤਾਜ਼ਾ ਤਸਵੀਰਾਂ ਪਗੜੀ ਦੇ ਨਾਲ ਅਤੇ ਪਗੜੀ ਤੋਂ ਬਿਨਾਂ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਅਜਿਹੇ ਯੋਗ ਉਮੀਦਵਾਰਾਂ ਦੀ ਡਾਕਟਰੀ ਜਾਂਚ ਸਰੀਰਕ ਜਾਂਚ ਤੋਂ ਅਗਲੇ ਦਿਨ ਕੀਤੀ ਜਾਵੇਗੀ।ਡਾਇਰੈਕਟਰ ਭਰਤੀ ਨੇ ਕਿਹਾ ਕਿ ਉਮੀਦਵਾਰਾਂ ਨੂੰ ਆਪਣੀ ਸਬੰਧਤ ਸਕ੍ਰੀਨਿੰਗ ਦੇ ਦਿਨ ਸਵੇਰੇ 06.30 ਵਜੇ ਤੱਕ ਰੈਲੀ ਵਾਲੀ ਥਾਂ ਤੇ ਰਿਪੋਰਟ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਦਾਖਲਾ ਕਾਰਡ ਵੈਬਸਾਈਟ www.joinindianarmy.nic.in

Join Indian Army.

Welcome to Join Indian Army website.Please write text as shown in following image to enter into the website.

www.joinindianarmy.nic.in

  ਤੋਂ ਡਾਊਨਲੋਡ ਕਰਨਗੇ।ਉਨ੍ਹਾਂ ਕਿਹਾ ਕਿ ਸਕਰੀਨਿੰਗ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਲਈ ਸਾਂਝੀ ਦਾਖਲਾ ਪ੍ਰੀਖਿਆ (ਸੀ.ਈ.ਈ.) ਸਬੰਧੀ ਰੈਲੀ ਦੌਰਾਨ ਸੂਚਿਤ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਰੈਲੀ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆ ਕੀਤੀ ਜਾਵੇਗੀ, ਜਿਸਦੇ ਤਹਿਤ ਕੋਈ ਵੀ ਉਮੀਦਵਾਰ ਇੱਕ ਦਿਨ ਪਹਿਲਾਂ ਰੈਲੀ ਵਾਲੀ ਥਾਂ 'ਤੇ ਰਿਪੋਰਟ ਨਹੀਂ ਕਰੇਗਾ,  ਦੋਸਤਾਂ/ਮਾਪਿਆਂ ਨੂੰ ਰੈਲੀ ਵਾਲੀ ਥਾਂ 'ਤੇ ਇਜਾਜ਼ਤ ਨਹੀਂ ਹੈ, ਸਾਰੇ ਉਮੀਦਵਾਰ ਪੰਜ ਦਿਨ ਪਹਿਲਾਂ ਆਰ.ਟੀ-ਪੀ.ਸੀ.ਆਰ. ਟੈਸਟ ਕਰਵਾਉਣਗੇ ਅਤੇ ਸਰਕਾਰੀ ਡਾਕਟਰ ਵੱਲੋਂ ਦਸਤਖਤ ਕੀਤੇ ਕੋਵਿਡ-19 ਨੈਗਟਿਵ ਸਰਟੀਫਿਕੇਟ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਕੋਵੀਡ-19 ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਮਾਸਕ, ਦਸਤਾਨੇ ਅਤੇ ਹੱਥਾਂ ਦੀ ਸਫਾਈ ਰੱਖਣੀ ਲਾਜ਼ਮੀ ਹੋਵੇਗੀ।ਰੈਲੀ ਦੌਰਾਨ ਝੂਠੇ ਨਾਮਾਂਕਣ ਦੀ ਕੋਸ਼ਿਸ਼ ਕਰ ਰਹੇ ਉਮੀਦਵਾਰਾਂ ਵਿਰੁੱਧ ਮੁਕੱਦਮਾ ਚਲਾਇਆ ਜਾਵੇਗਾ।

ਦਵਿੰਦਰ ਸਿੰਘ ਬੀਹਲਾ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਦਫਤਰ ਦਾ ਉਦਘਾਟਨ

ਬਰਨਾਲੇ ਦਾ ਵਿਕਾਸ ਮੇਰਾ ਮੁੱਖ ਮਕਸਦ -ਦਵਿੰਦਰ ਸਿੰਘ ਬੀਹਲਾ

 ਮਹਿਲ ਕਲਾਂ/ਬਰਨਾਲਾ-ਨਵੰਬਰ 2020(ਗੁਰਸੇਵਕ ਸੋਹੀ)- 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਵੱਲੋਂ ਲੋਕਾਂ ਨਾਲ ਨੇੜਤਾ ਬਣਾਈ ਰੱਖਣ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ  

ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਗਰੀਨ ਐਵੀਨਿਊ ਨਾਨਕਸਰ ਰੋਡ ਬਰਨਾਲਾ ਵਿਖੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ । ।ਇਸ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਅਕਾਲੀ ਆਗੂਆਂ ਤੇ ਅਨੇਕਾਂ ਸਮਾਜ ਸੇਵੀ ਲੋਕਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਮੇਰਾ ਮਕਸਦ ਸਮਾਜ ਦੀ ਸੇਵਾ ਕਰਨੀ ਹੈ ਇਸ ਮੰਤਵ ਲਈ ਹੀ ਮੈ ਰਾਜਨੀਤਕ ਖੇਤਰ ਵਿਚ ਪੈਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਅਮਰੀਕਾ ਦੀ ਰਾਜਨੀਤੀ ਚ ਹੋਣਾ ਕੋਈ ਵੱਡੀ ਗੱਲ ਨਹੀਂ ਸੀ। ਪਰ ਮੈਂ ਦੇਸ਼ ਦੀ ਹਾਲਤ ਨੂੰ ਲੈ ਕੇ ਚਿੰਤਤ ਹਾਂ।ਪੰਜਾਬ ਦੀਆਂ ਅਨੇਕਾਂ ਮੁਸ਼ਕਲਾਂ ਸ਼੍ਰੋਮਣੀ ਅਕਾਲੀ ਦਲ ਨੇ ਦੂਰ ਕੀਤੀਆਂ ਹਨ। ਪੰਜਾਬ ਚ ਜੋ ਵੀ ਵਿਕਾਸ ਹੋਇਆ ਹੈ ਉਹ ਸਿਰਫ਼ ਅਕਾਲੀ ਦਲ ਸਰਕਾਰ ਵੇਲੇ ਹੀ ਹੋਇਆ ਹੈ।ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਜ਼ਿਲ੍ਹਾ ਵਿਕਾਸ ਪੱਖੋਂ ਪਹਿਲੇ ਸਥਾਨ ਤੇ ਲਿਆਉਣਾ ਮੇਰਾ ਮੁੱਖ ਮਕਸਦ ਹੈ। ਜਿਸ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਹੀ 100 ਬੈੱਡ ਦਾ ਰਹਿਣ ਬਸੇਰਾ ,ਲੜਕੀਆਂ ਦੇ ਵਿਆਹ,  ਲੋੜਵੰਦ ਬੱਚਿਆਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲ ਦੇ ਆਧਾਰ ਤੇ ਕਰਨ ਲਈ ਤੱਤਪਰ ਹਾਂ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਦਫ਼ਤਰਾਂ ਨਿਰਮਾਣ ਨਾਲ ਲੋਕਾਂ ਦੀਆਂ ਹਰ ਮੁਸ਼ਕਲਾਂ ਨੂੰ ਹੱਲ ਕਰਨ ਲਈ ਵੱਡੀ ਮਦਦ ਮਿਲੇਗੀ। ਇਸ ਮੌਕੇ ਉਨ੍ਹਾਂ ਸਮੂਹਜਿਲ੍ਹਾ ਵਾਸੀਆਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ। 

ਸਮਾਗਮ ਦੌਰਾਨ ਸ ਦਵਿੰਦਰ ਸਿੰਘ ਬੀਹਲਾ ਨੂੰ ਵੱਖ ਵੱਖ ਸਮਾਜ ਸੇਵੀ,ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਅਕਾਲੀ ਦਲ ਦੇ ਅਹੁਦੇਦਾਰਾਂ ਵੱਲੋਂ ਵਿਸੇਸ਼ ਸਨਮਾਨ ਕੀਤੇ ਗਏ। ਇਸ ਮੌਕੇ ਬਾਬਾ ਬਲਵੀਰ ਸਿੰਘ ਘੁੰਨਸ, ਐਡਵੋਕੇਟ ਸਤਨਾਮ ਸਿੰਘ ਰਾਹੀਂ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸੰਜੀਵ ਸੌਰੀ, ਗੁਰਪ੍ਰੀਤ ਸਿੰਘ ਹੰਡਿਆਇਆ, ਨਾਜਮ ਸਿੰਘ ਹੰਡਿਆਇਆ, ਨਾਜਮ ਸਿੰਘ ਧਨੌਲਾ, ਸ੍ਰੋਮਣੀ ਕਮੇਟੀ ਮੈਬਰ ਬਲਦੇਵ ਸਿੰਘ ਚੂੰਘਾ, ਰਜਿੰਦਰ ਸਿੰਘ ਦਾਰਕਾ ,ਬਲਦੇਵ ਸਿੰਘ ਚੂੰਘਾਂ ,ਤਜਿੰਦਰ ਸਿੰਘ ਮਿੰਟੂ ,ਸਮਾਜ ਸੇਵੀ ਜਸਵਿੰਦਰ ਸਿੰਘ ਮਾਂਗਟ ਹਮੀਦੀ ,ਤਰਨਜੀਤ ਸਿੰਘ ਧਨੌਲਾ, ਰਾਜ ਧੋਲਾ,ਮਾਸਟਰ ਪਰੇਮ, ਬੀਬੀ ਸਰਬਜੀਤ ਕੌਰ, ਬੀਬੀ ਪਰਮਜੀਤ ਕੌਰ ਰੰਧਾਵਾ, ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ,ਬੀਬੀ ਰਜਿੰਦਰ ਕੌਰ ਮੀਮਸਾ ਅਤੇ ਐਮ ਸੀ ਧਰਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਹਾਜਰ ਸਨ।

ਪੰਜਾਬ ਦੇ ਹਰ ਵਰਗ ਦਾ ਫ਼ਰਜ਼ ਬਣਦਾ ਹੈ ਆਪਣੇ ਨਿੱਜੀ ਕੰਮਾਂ ਤੋਂ ਗੁਰੇਜ਼ ਕਰ ਕੇ ਕਿਸਾਨੀ ਸੰਘਰਸ਼ ਨੂੰ ਤਿੱਖਾ ਕਰਨਾ-ਗੁਰਮੇਲ ਮੌੜ

                                                                                                   

ਕੇਂਦਰ ਦੀ ਮੋਦੀ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣ ਲਈ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਾ  

ਮਹਿਲ ਕਲਾਂ -ਬਰਨਾਲਾ-ਨਵੰਬਰ - (ਗੁਰਸੇਵਕ ਸਿੰਘ ਸੋਹੀ)-ਕੇਂਦਰ ਦੀ ਮੋਦੀ ਸਰਕਾਰ ਨੇ 3 ਕਾਲੇ ਕਾਨੂੰਨ ਪਾਸ ਕਰ ਕੇ ਕਿਸਾਨ ਵਰਗ ਦੇ ਗਲ 'ਚ ਗੂਠਾ ਦੇਣ ਵਾਲੀ ਗੱਲ ਕਰੀਂ ਹੈ। ਪ੍ਰੈੱਸ ਮਿਲਣੀ ਦੌਰਾਨ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਮੌੜ ਨੇ ਕਿਹਾ ਕਿ ਕਿਸਾਨ ਆਗੂਆਂ ਅਤੇ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ ਸਬੰਧੀ ਜਾਗਰਿਤ ਕਰਨ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਆਰਡੀਨੈਂਸ ਤੋੜਨ ਦੇ ਲਈ ਮੂੰਹ ਤੋੜ ਜਵਾਬ ਦੇਣ ਲਈ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੀ ਕਿਸਾਨੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰੀਏ ਫਿਰ ਹੀ ਸਾਡੀ ਜਿੱਤ ਪ੍ਰਾਪਤ ਹੋਵੇਗੀ।   ਪੰਜਾਬ ਸਾਡੇ ਗੁਰੂਆਂ ਪੀਰਾਂ ਯੋਧਿਆਂ ਦੀ ਧਰਤੀ ਹੈ ਇਤਿਹਾਸ ਗਵਾਹ ਹੈ ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਵਾਸੀ ਇੱਕ  ਜੁੱਟ ਹੋ ਜਿੱਤ ਪ੍ਰਾਪਤ ਕਰਨਾ ਜਾਣਦੇ ਹਨ। ਮੌੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ 3 ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਕਿਉਂਕਿ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦੇ ਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ਜਾਬ ਦੇ ਹਰ ਵਰਗ ਦਾ ਫ਼ਰਜ਼ ਬਣਦਾ ਹੈ ਆਪਣੇ ਨਿੱਜੀ ਕੰਮਾਂ ਤੋਂ ਗੁਰੇਜ਼ ਕਰ ਕੇ ਕਿਸਾਨੀ ਸੰਘਰਸ਼ ਨੂੰ ਤਿੱਖਾ ਕਰਨਾ-ਗੁਰਮੇਲ ਮੌੜ

                                                                                                   

ਕੇਂਦਰ ਦੀ ਮੋਦੀ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣ ਲਈ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਾ  

ਮਹਿਲ ਕਲਾਂ -ਬਰਨਾਲਾ-ਨਵੰਬਰ - (ਗੁਰਸੇਵਕ ਸਿੰਘ ਸੋਹੀ)-ਕੇਂਦਰ ਦੀ ਮੋਦੀ ਸਰਕਾਰ ਨੇ 3 ਕਾਲੇ ਕਾਨੂੰਨ ਪਾਸ ਕਰ ਕੇ ਕਿਸਾਨ ਵਰਗ ਦੇ ਗਲ 'ਚ ਗੂਠਾ ਦੇਣ ਵਾਲੀ ਗੱਲ ਕਰੀਂ ਹੈ। ਪ੍ਰੈੱਸ ਮਿਲਣੀ ਦੌਰਾਨ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਮੌੜ ਨੇ ਕਿਹਾ ਕਿ ਕਿਸਾਨ ਆਗੂਆਂ ਅਤੇ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ ਸਬੰਧੀ ਜਾਗਰਿਤ ਕਰਨ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਆਰਡੀਨੈਂਸ ਤੋੜਨ ਦੇ ਲਈ ਮੂੰਹ ਤੋੜ ਜਵਾਬ ਦੇਣ ਲਈ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੀ ਕਿਸਾਨੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰੀਏ ਫਿਰ ਹੀ ਸਾਡੀ ਜਿੱਤ ਪ੍ਰਾਪਤ ਹੋਵੇਗੀ।   ਪੰਜਾਬ ਸਾਡੇ ਗੁਰੂਆਂ ਪੀਰਾਂ ਯੋਧਿਆਂ ਦੀ ਧਰਤੀ ਹੈ ਇਤਿਹਾਸ ਗਵਾਹ ਹੈ ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਵਾਸੀ ਇੱਕ  ਜੁੱਟ ਹੋ ਜਿੱਤ ਪ੍ਰਾਪਤ ਕਰਨਾ ਜਾਣਦੇ ਹਨ। ਮੌੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ 3 ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਕਿਉਂਕਿ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦੇ ਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਨਾਲ ਦਿੱਲੀ 'ਚ ਅੱਜ ਹੋਵੇਗੀ ਕਿਸਾਨਾਂ ਦੀ ਗੱਲਬਾਤ

(ਅੰਮ੍ਰਿਤਸਰ ਵਿੱਚ ਵੀਰਵਾਰ ਨੂੰ ਨਵੇਂ ਖੇਤੀ ਕਾ਼ਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਕਿਸਾਨਾਂ ਵਲੋਂ ਇਸ ਵਰ੍ਹੇ ਰੋਸ ਵਜੋਂ ‘ਕਾਲੀ ਦੀਵਾਲੀ’ ਮਨਾਈ ਜਾ ਰਹੀ ਹੈ। )

 

ਚੰਡੀਗੜ੍ਹ ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

ਸੂਬੇ ਦੀਆਂ 30 ਕਿਸਾਨ ਯੂਨੀਅਨਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਵੱਲੋਂ 13 ਨਵੰਬਰ (ਸ਼ੁੱਕਰਵਾਰ) ਨੂੰ ਬੁਲਾਈ ਮੀਟਿੰਗ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਮੰਤਰੀਆਂ ਨਾਲ ਗੱਲਬਾਤ ਕਰਨ ਤਿੰਨ ਕਿਸਾਨ ਆਗੂਆਂ ਡਾ. ਦਰਸ਼ਨ ਪਾਲ, ਬਲਵੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ, ਜੋ ਮੰਤਰੀਆਂ ਨਾਲ ਕਿਸਾਨ ਮਸਲਿਆਂ ਅਤੇ ਮੰਗਾਂ 'ਤੇ ਚਰਚਾ ਕਰਨਗੇ। ਕਿਸਾਨ ਆਗੂਆਂ ਨੇ ਇਕਜੁੱਟਤਾ ਨਾਲ ਫ਼ੈਸਲਾ ਕੀਤਾ ਹੈ ਕਿ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੰਤਰੀਆਂ ਨਾਲ ਮੀਟਿੰਗ ਹੋਣ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ 18 ਨਵੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

ਜਦੋਂ ਕਿ ਕਿਸਾਨ ਮਜ਼ਦੂਰ ਤਾਲਮੇਲ ਕਮੇਟੀ ਨੇ ਮੀਟਿੰਗ ਵਿਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਕਿਸਾਨ ਆਗੂ ਬਲਜਿੰਦਰ ਤਲਵੰਡੀ ਦਾ ਕਹਿਣਾ ਹੈ ਕਿ ਰੇਲ ਲਾਈਨਾਂ ਖ਼ਾਲੀ ਹੋਣ ਦੇ ਬਾਵਜੂਦ ਕੇਂਦਰ ਵੱਲੋਂ ਰੇਲ ਗੱਡੀਆਂ ਨਹੀਂ ਚਲਾਈਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਜਦੋਂ ਤਕ ਰੇਲ ਗੱਡੀਆਂ ਨਹੀਂ ਚਲਾਈਆਂ ਜਾਂਦੀਆਂ ਉਹ ਕੇਂਦਰ ਨਾਲ ਗੱਲਬਾਤ ਨਹੀਂ ਕਰਨਗੇ।

ਕੇਂਦਰ ਵੱਲੋਂ ਮਿਲੇ ਸੱਦੇ 'ਤੇ ਫ਼ੈਸਲਾ ਲੈਣ ਲਈ ਵੀਰਵਾਰ ਨੂੰ ਕਿਸਾਨ ਯੂਨੀਅਨਾਂ ਦੀ ਕਰੀਬ ਪੰਜ ਘੰਟੇ ਮੀਟਿੰਗ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਮੰਤਰੀਆਂ ਨਾਲ ਪਲੇਠੀ ਮੀਟਿੰਗ ਵਿਚ ਸਰਬਸੰਮਤੀ ਨਾਲ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਕਿਸਾਨ ਕਦੇ ਵੀ ਗੱਲਬਾਤ ਕਰਨ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਪਿਛਲੇ 49 ਦਿਨਾਂ ਤੋਂ ਕਿਸਾਨ ਤਿੰਨ ਖੇਤੀ ਕਾਨੂੰਨਾਂ ਰੱਦ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਹਨ, ਇਸ ਲਈ ਕਾਨੂੰਨ ਰੱਦ ਕਰਨ ਤੇ ਵਾਪਸ ਲੈਣਾ ਕਿਸਾਨਾਂ ਦੀ ਮੁੱਖ ਮੰਗ ਹੈ।

ਕਾਦੀਆਂ ਨੇ ਕਿਹਾ ਕਿ ਦੇਸ਼ ਭਰ ਦੀਆਂ ਸਮੂਹ ਕਿਸਾਨ ਯੂਨੀਅਨਾਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਅੰਦੋਲਨ ਉਲੀਕਿਆ ਗਿਆ ਹੈ। ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ 'ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰਨਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਰੇਲਾਂ ਦੀਆਂ ਤਰ੍ਹਾਂ ਸੜਕਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੰਤਰੀਆਂ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਦੂਸਰੇ ਸੂਬਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਲਿਆ ਹੈ, ਕਿਉਂਕਿ ਪੰਜਾਬ ਵੱਲੋਂ ਕਿਸਾਨ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਦੂਸਰਾ ਕੇਂਦਰ ਵੱਲੋਂ ਪੰਜਾਬ ਵਿਚ ਰੇਲ ਗੱਡੀਆਂ ਦੀ ਆਵਾਜਾਈ ਰੋਕੀ ਹੋਈ ਹੈ।

ਉਨ੍ਹਾਂ ਕਿਹਾ ਕਿ ਦੀਵਾਲੀ ਵਾਲੇ ਦਿਨ ਵੀ ਕਿਸਾਨੀ ਘੋਲ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਕਿਸਾਨ ਮਸ਼ਾਲਾਂ ਬਾਲ਼ ਕੇ ਆਪਣੇ ਰੋਸ ਦਾ ਪ੍ਰਗਟਾਵਾ ਕਰਨਗੇ। ਕਾਦੀਆਂ ਨੇ ਕਿਹਾ ਕਿ ਕਿਸਾਨਾਂ ਨੇ ਰੇਲਵੇ ਲਾਈਨਾਂ, ਸਟੇਸ਼ਨ ਤੋਂ ਇਕ ਕਦਮ ਪਿੱਛੇ ਇਸ ਲਈ ਪੁੱਟਿਆ ਸੀ ਕਿ ਸਰਕਾਰ ਇਕ ਕਦਮ ਅੱਗੇ ਵਧੇਗੀ। ਪਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਤੋਂ ਬਾਅਦ ਨਵੇਂ ਨਵੇਂ ਆਰਡੀਨੈਂਸ ਜਾਰੀ ਕੀਤੇ ਜਾ ਰਹੇ ਹਨ। ਪਰ ਕਿਸਾਨ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹਨ। ਝੋਨੇ ਦੀ ਵਾਢੀ ਦਾ ਸੀਜ਼ਨ ਹੋਣ ਅਤੇ ਕਣਕ ਦੀ ਬਿਜਾਈ ਦਾ ਸੀਜ਼ਨ ਹੋਣ ਦੇ ਬਾਵਜੂਦ ਕਿਸਾਨ ਸੰਘਰਸ਼ ਵਿਚ ਕੁੱਦੇ ਰਹੇ। ਉਨ੍ਹਾਂ ਪੰਜਾਬ ਸਰਕਾਰ ਤੋਂ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ 520 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ 350 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕੀਤਾ ਹੈ, ਇਸ ਲਈ ਪੰਜਾਬ ਸਰਕਾਰ ਜੇਕਰ ਸਵਾਮੀਨਾਥਨ ਦੀ ਸਿਫ਼ਾਰਸ਼ ਮੁਤਾਬਿਕ ਮੁੱਲ ਨਹੀਂ ਦੇ ਸਕਦੀ ਤਾਂ 350 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਦਿੱਤਾ ਜਾਵੇ ਅਤੇ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕੀਤਾ ਜਾਵੇ। ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਅਜੇ ਲੜਾਈ ਕੇਂਦਰ ਸਰਕਾਰ ਖ਼ਿਲਾਫ਼ ਹੈ, ਲੋੜ ਪਈ ਤਾਂ ਪੰਜਾਬ ਸਰਕਾਰ ਖ਼ਿਲਾਫ਼ ਵੀ ਸੰਘਰਸ਼ ਕੀਤਾ ਜਾਵੇਗਾ।  

 

13 ਨਵੰਬਰ 2020 ਬੰਦੀ ਛੋਡ ਦਿਵਸ ਅਤੇ ਦਿਵਾਲੀ ਤੇ ਵਿਸੇਸ ਸਪਲੀਮਿੰਟ

ਦੀਵਾਲੀ ਤੇ ਵਿਸ਼ੇਸ਼ ਧਮਾਕੇਦਾਰ ਖ਼ਬਰਾਂ ਅਤੇ ਹੋਰ ਜਾਣਕਾਰੀ ਨਾਲ ਭਰਪੂਰ  ਪੇਪਰ 

ਜਨ ਸਕਤੀ ਨਿਉਜ ਪੇਪਰ ਇਸ ਹਫਤੇ ਦਿਵਾਲੀ ਐਡੀਸਨ ਪਾਠਕਾਂ ਲਈ ਹਾਜਰ

ਤੁਸੀਂ ਇਹ ਪੇਪਰ ਜਗਰਾਓਂ ਤੋਂ ਫਰੀ ਲੈਕੇ ਪੜ੍ਹ ਸਕਦੇ ਹੋ

ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ ਲਈ ਸਿੱਖਿਆ ਵਿਭਾਗ ਨੇ ਮੁੜ ਖੋਲ੍ਹਿਆ ਪੋਰਟਲ

ਚੰਡੀਗੜ੍ਹ ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

 ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ 11 ਨਵੰਬਰ ਤੋਂ 15 ਨਵੰਬਰ ਤੱਕ ਸੂਬਾ ਪੱਧਰੀ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ (ਐਨ. ਟੀ. ਐਸ. ਈ., ਪੜਾਅ-1) ਦੀ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੀਖਿਆ 13 ਦਸੰਬਰ, 2020 ਨੂੰ ਆਯੋਜਿਤ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਜਿਸਟਰੇਸ਼ਨ epunjabschool.gov.in ਪੋਰਟਲ 'ਤੇ ਕੀਤੀ ਜਾ ਸਕਦੀ ਹੈ।  

ਗਰਭਵਤੀ ਦੀ ਮੌਤ ਨੇ ਸੰਜੋੜਿਆ ਪਰੀਵਾਰ ,ਸ਼ਮਸ਼ਾਨਘਾਟ ਅਸਥੀਆਂ ਚੁਗਣ ਸਮੇ ਪੈਰਾਂ ਹੇਠੋ ਖਿਸਕੀ ਜਮੀਨ-VIDEO

ਮੋਗਾ, ਨਵੰਬਰ  2020  (ਜੱਜ ਮਸੀਤਾਂ/ਰਾਣਾ ਸ਼ੇਖ ਦੌਲਤ  ) 

ਮੋਗਾ ਦੇ ਪਿੰਡ ਬੁੱਧ ਸਿੰਘ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੌਤ ਦੇ ਮੂੰਹ ਵਿਚ ਗਈ ਇਕ ਗਰਭਵਤੀ ਦੀਆਂ ਜਦੋਂ ਪਰਿਵਾਰ ਅਸਥੀਆਂ ਚੁੱਗਣ ਗਿਆ ਤਾਂ ਸ਼ਮਸ਼ਾਨ ਘਾਟ 'ਚ ਆਪਰੇਸ਼ਨ ਦੌਰਾਨ ਵਰਤੀ ਜਾਣ ਵਾਲੀ ਕੈਂਚੀ ਅਤੇ ਹੋਰ ਸਮਾਨ ਦੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ। ਦਰਅਸਲ ਮੋਗਾ ਦੇ ਪਿੰਡ ਬੁੱਧ ਸਿੰਘ ਵਾਲਾ ਦੀ ਗਰਭਵਤੀ ਜਨਾਨੀ ਨੇ ਬੱਚੀ ਨੂੰ ਜਨਮ ਦਿੱਤਾ ਸੀ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਮੋਗਾ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਜਿਸ ਦੀ ਕੱਲ੍ਹ ਮੌਤ ਹੋ ਗਈ।

ਇਸ ਦੌਰਾਨ ਜਦੋਂ ਸੰਸਕਾਰ ਤੋਂ ਬਾਅਦ ਅੱਜ ਪਰਿਵਾਰ ਅਸਥੀਆਂ ਚੁੱਗਣ ਲਈ ਸ਼ਮਸ਼ਾਨਘਾਟ ਪਹੁੰਚਿਆ ਤਾਂ ਦੇਖਿਆ ਕਿ ਉਥੇ ਆਪਰੇਸ਼ਨ ਦੌਰਾਨ ਵਰਤੀ ਜਾਣ ਵਾਲੀ ਕੈਂਚੀ ਅਤੇ ਆਪਰੇਸ਼ਨ 'ਚ ਵਰਤਿਆ ਜਾਣ ਵਾਲਾ ਹੋਰ ਸਮਾਨ ਰਾਖ 'ਚ ਮੌਜੂਦ ਸੀ। ਜਿਸ ਨੂੰ ਦੇਖ ਕੇ ਪਰਿਵਾਰ ਹੈਰਾਨ ਰਹਿ ਗਿਆ। ਇਸ 'ਤੇ ਪਰਿਵਾਰ ਨੇ ਸਿਵਲ ਹਸਪਤਾਲ ਦੇ ਮੁਲਾਜ਼ਮਾਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ ਇਸ ਸੰਬੰਧੀ ਜਦੋਂ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਮੁਤਾਬਕ ਅਸਤੀਆਂ ਵਿਚੋਂ ਕੈਂਚੀ ਪਾਈ ਗਈ ਹੈ, ਜਿਸ ਨੂੰ ਪੁਲਸ ਨੇ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਸਰਕਾਰੀ ਹਸਪਤਾਲ ਦੀ ਗਾਇਨੀ ਸਿਮਰਤ ਕੌਰ ਖੋਸਾ ਨੇ ਦੱਸਿਆ ਕਿ ਇਹ ਕੁੜੀ ਉਨ੍ਹਾਂ ਕੋਲ 6 ਤਾਰੀਖ ਨੂੰ ਆਈ ਸੀ ਅਤੇ ਐਤਵਾਰ ਸਵੇਰੇ ਉਸ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ। ਜਿਸ ਦੇ ਚੱਲਦੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਥੇ ਦੇ ਡਾਕਟਰਾਂ ਨਾਲ ਵੀ ਉਨ੍ਹਾਂ ਦੀ ਗੱਲਬਾਤ ਹੋਈ ਹੈ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਥੇ ਵੀ ਪੂਰਾ ਪੇਟ ਖੋਲ੍ਹ ਕੇ ਚੈੱਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿਹੜੀ ਵੀਡੀਓ ਉਨ੍ਹਾਂ ਨੇ ਦੇਖੀ ਅਤੇ ਜਿਹੜੀ ਕੈਂਚੀ ਇਸ ਦੌਰਾਨ ਪਾਈ ਗਈ ਹੈ, ਉਹ ਸਰਕਾਰੀ ਹਸਪਤਾਲ ਵਿਚ ਆਏ ਸਟਾਕ ਦੀ ਨਹੀਂ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ।

 

 

ਅਕਾਦਮਿਕ ਸਾਲ 2020-21 ਸਕੂਲ ਪੱਧਰੀ ਸਿਲੇਬਸ 'ਚ 30 ਫ਼ੀਸਦੀ ਕਟੌਤੀ ਦਾ ਐਲਾਨ

 

 

ਐੱਸਏਐੱਸ ਨਗਰ/ਚੰਡੀਗੜ੍ਹ ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਦੇ ਵਿਦਿਆਰਥੀਆਂ ਲਈ ਅਕਾਦਮਿਕ ਸਾਲ 2020-21 ਲਈ ਸਕੂਲ ਪੱਧਰੀ ਸਿਲੇਬਸ ਵਿਚ 30 ਫ਼ੀਸਦੀ ਕਟੌਤੀ ਕਰ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕੋਵਿਡ-19 ਦੀ ਆਲਮੀ ਮਹਾਂਮਾਰੀ ਕਾਰਨ ਲਗਾਤਾਰ ਰਵਾਇਤੀ ਸਕੂਲੀ ਸਿੱਖਿਆ ਨਾ ਦਿੱਤੇ ਜਾ ਸਕਣ ਦੇ ਮੱਦੇਨਜ਼ਰ ਕੀਤਾ ਹੈ।

ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰਰੋਫ਼ੈਸਰ (ਡਾ.) ਯੋਗਰਾਜ ਨੇ ਅਕਾਦਮਿਕ ਸ਼ਾਖਾ ਦੇ ਅਫਸਰਾਂ ਤੇ ਵਿਸ਼ਾ ਮਾਹਿਰਾਂ ਨਾਲ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਤੇ ਸੋਮਵਾਰ ਦੇਰ ਸ਼ਾਮ ਨੂੰ ਕਟੌਤੀ ਕੀਤਾ ਹਿੱਸਾ ਬੋਰਡ ਦੀ ਵੈੱਬਸਾਈਟ 'ਤੇ ਪਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਤਿਹਾਸ ਤੇ ਪੰਜਾਬੀ ਵਿਸ਼ਿਆਂ ਤੋਂ ਇਲਾਵਾ ਬਾਕੀ ਵਿਸ਼ਿਆਂ ਦੇ ਪਾਠਕ੍ਮਾਂ ਵਿਚ ਕਟੌਤੀ ਤੇ ਨਾਲੋ ਨਾਲ ਮਾਰਚ 2021 ਦੇ ਇਮਤਿਹਾਨਾਂ ਦੇ ਪ੍ਰਸ਼ਨ ਪੱਤਰਾਂ ਦੀ ਬਣਤਰ ਵਿਚ ਤਬਦੀਲੀ ਕੀਤੀ ਜਾਵੇਗੀ ਕਿਉਂਕਿ ਰਵਾਇਤੀ ਸਕੂਲੀ ਸਿੱਖਿਆ ਦਿੱਤੇ ਜਾ ਸਕਣ ਦੀ ਅਣਹੋਂਦ ਵਿਚ ਮੁਲਾਂਕਣ ਦੀ ਬਣਤਰ ਰਵਾਇਤੀ ਨਹੀਂ ਰੱਖੀ ਜਾ ਸਕਦੀ।

ਡਾ. ਯੋਗਰਾਜ ਨੇ ਅਕਾਦਮਿਕ ਸ਼ਾਖਾ ਨੂੰ ਨਿਰਦੇਸ਼ ਦਿੱਤੇ ਕਿ ਪ੍ਰਸ਼ਨ ਪੱਤਰਾਂ ਦੀ ਨਵੀਂ ਬਣਤਰ ਅਤੇ ਉਸ ਤਰਜ਼ 'ਤੇ ਨਮੂਨੇ ਦੇ ਪ੍ਰਸ਼ਨ ਪੱਤਰ ਬੋਰਡ ਦੀ ਵੈੱਬਸਾਈਟ 'ਤੇ ਪਾਏ ਜਾਣ ਤਾਂ ਜੋ ਸਾਰੇ ਸਬੰਧਤਾਂ ਨੂੰ ਤਬਦੀਲੀ ਬਾਰੇ ਇਕ ਥਾਂ ਤੋਂ ਸਾਰੀ ਜਾਣਕਾਰੀ ਮੁਹੱਈਆ ਹੋ ਸਕੇ।

ਵੇਰਵਿਆਂ ਅਨੁਸਾਰ ਬੋਰਡ ਚੇਅਰਮੈਨ ਡਾ. ਯੋਗਰਾਜ ਨੇ ਸੋਮਵਾਰ ਨੂੰ ਦੇਰ ਸ਼ਾਮ ਬੈਠਕ ਦੌਰਾਨ ਵੱਖੋਂ-ਵੱਖ ਵਿਸ਼ਿਆਂ ਦੇ ਮਾਹਿਰਾਂ ਤੇ ਕੋਆਰਡੀਨੇਟਰਾਂ ਵੱਲੋਂ ਪੰਜਾਬ ਭਰ ਦੇ ਸਕੂਲ ਅਧਿਆਪਕਾਂ, ਲੈਕਚਰਾਰਾਂ ਤੇ ਵਿੱਦਿਅਕ ਮਾਹਿਰਾਂ ਨਾਲ ਸਲਾਹ ਮਸ਼ਵਰਿਆਂ ਤੋਂ ਬਾਅਦ ਤਿਆਰ ਕੀਤੇ ਵੱਖੋਂ- ਵੱਖ ਸ਼੍ਰੇਣੀਆਂ ਤੇ ਇਤਿਹਾਸ 'ਤੇ ਪੰਜਾਬੀ ਤੋਂ ਇਲਾਵਾ ਬਾਕੀ ਵਿਸ਼ਿਆਂ ਦੇ ਪਾਠਕ੍ਮ ਕਟੌਤੀ ਪੱਤਰਾਂ ਦੀ ਸਮੀਖਿਆ ਕੀਤੀ ਤੇ ਆਦੇਸ਼ ਦਿੱਤੇ ਕਿ ਕੋਵਿਡ ਦੇ ਹਾਲਾਤਾਂ ਕਾਰਨ ਨਾ ਸਿਰਫ਼ ਕੌਮੀ ਸਗੋਂ ਕੌਮਾਂਤਰੀ ਪੱਧਰਾਂ 'ਤੇ ਪ੍ਰਰਾਸ਼ਸਕੀ, ਆਰਥਕ ਤੇ ਅਕਾਦਮਿਕ ਤਬਦੀਲੀਆਂ ਦੇ ਮੱਦੇਨਜ਼ਰ ਪਾਠਕ੍ਮ 'ਚ 30 ਫ਼ੀਸਦੀ ਕਟੌਤੀ ਦਾ ਐਲਾਨ ਬੋਰਡ ਦੀ ਵੈੱਬਸਾਈਟ 'ਤੇ ਕਟੌਤੀ ਭਾਗ ਪਾ ਕੇ ਕਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਬੋਰਡ ਦੇ ਮਾਹਿਰ ਅਕਾਦਮਿਕ ਸਾਲ ਦੇ ਅਰੰਭ 'ਚ ਅਪ੍ਰਰੈਲ ਤੋਂ ਹੀ ਸਿੱਖਿਆ ਪ੍ਰਸਾਰ ਕਰਨ ਦੀ ਪ੍ਰਣਾਲੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਪਾਠਕ੍ਮ 'ਚ ਕਟੌਤੀ ਹਾਲੇ ਸਿਰਫ਼ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਇਸ ਦੀ ਸਮੀਖਿਆ ਕਰਨ ਮਗਰੋਂ ਕਟੌਤੀ 'ਚ ਵਾਧਾ ਕੀਤਾ ਜਾ ਸਕਦਾ ਹੈ ਪਰ ਅਜਿਹੀ ਕੋਈ ਸਥਿਤੀ ਦੇਸ਼ ਭਰ 'ਚ ਲਏ ਜਾਣ ਵਾਲੇ ਫ਼ੈਸਲਿਆਂ ਦੇ ਅਨੁਰੂਪ ਹੀ ਹੋਵੇਗੀ।

ਪਾਠਕ੍ਮ ਦੀ ਕਟੌਤੀ ਤੋਂ ਇਲਾਵਾ ਰਿਵਾਇਤੀ ਸਕੂਲੀ ਸਿੱਖਿਆ ਵਿਚ ਆਈ ਖੜੋਤ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਮਾਰਚ 2020 ਦੀ ਪਰੀਖਿਆ ਲਈ ਸਾਰੀਆਂ ਬੋਰਡ ਪ੍ਰੀਖਿਆ ਸ਼੍ਰੇਣੀਆਂ ਤੇ ਸਾਰੇ ਹੀ ਵਿਸ਼ਿਆਂ ਦੇ ਪ੍ਰਸ਼ਨ ਪੱਤਰਾਂ ਦੀ ਬਣਤਰ 'ਚ ਤਬਦੀਲੀ ਬਾਰੇ ਗੱਲ ਕਰਦਿਆਂ ਡਾ. ਯੋਗਰਾਜ ਨੇ ਕਿਹਾ ਕਿ ਸਮਾਂਬੱਧ ਤਰੀਕੇ ਨਾਲ ਸਕੂਲਾਂ 'ਚ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਪੜ੍ਹਾਏ ਜਾ ਸਕਣ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਦੀ ਮੁਲਾਂਕਣ ਦੀ ਤਰਤੀਬ 'ਚ ਤਬਦੀਲੀ ਕਰਦਿਆਂ ਇਸ ਨੂੰ ਵਧੇਰੇ ਅਸਰਦਾਇਕ ਬਣਾਉਣਾ ਹੋਵੇਗਾ। ਕੋਵਿਡ ਦੀ ਵੰਗਾਰ ਦਾ ਸਾਹਮਣਾ ਕਰਨ ਸਬੰਧੀ ਚੁੱਕੇ ਜਾ ਰਹੇ ਇਨ੍ਹਾਂ ਕਦਮਾਂ ਨੂੰ ਅਕਾਦਮਿਕ ਦਲੇਰੀ ਦਾ ਨਾਂ ਦਿੰਦਿਆਂ ਕਿਹਾ ਕਿ ਸਾਰਾ ਨਵਾਂ ਅਕਾਦਮਿਕ ਪ੍ਰਰੋਗਰਾਮ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਤਕ ਸੌਖੇ ਤੇ ਸਪਸ਼ਟ ਸ਼ਬਦਾਂ 'ਚ ਪੁੱਜਣਾ ਜ਼ਰੂਰੀ ਹੈ ਤੇ ਇਸ ਲਈ ਨਵੀਂ ਪ੍ਰਸ਼ਨ ਪੱਤਰ ਬਣਤਰ ਦੇ ਅਧਾਰ 'ਤੇ ਨਮੂਨੇ ਦੇ ਪ੍ਰਸ਼ਨ ਪੱਤਰ ਤੇ ਹੋਰ ਸਹਾਇਕ ਪਾਠ ਸਮੱਗਰੀ ਬੋਰਡ ਵੱਲੋਂ ਲੋੜ ਤੇ ਮੰਗ ਅਨੁਸਾਰ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਜਾਰੀ ਅਕਾਦਮਿਕ ਸਾਲ 'ਚ ਪੇਸ਼ ਆਈ ਅਕਾਦਮਿਕ ਖੜੋਤ ਨੂੰ ਨਵੇਂ ਅਕਾਦਮਿਕ ਕ੍ਮ ਵਜੋਂ ਮੰਨ ਕੇ ਵਿਦਿਆਰਥੀਆਂ ਨੂੰ ਅਕਾਦਮਿਕ ਨੁਕਸਾਨ ਤੋਂ ਬਚਾਇਆ ਜਾ ਸਕੇ।

ਪਿੰਡ ਦੀਵਾਨੇ ਦੇ ਸੱਲਣ ਪਰਿਵਾਰ ਨੂੰ ਸਦਮਾ ਮਾ ਨਿਰਮਲ ਸਿੰਘ ਦਾ ਦੇਹਾਂਤ 

ਮਹਿਲ ਕਲਾਂ /ਬਰਨਾਲਾ-ਨਵੰਬਰ 2020 (ਗੁਰਸੇਵਕ ਸਿੰਘ ਸੋਹੀ)-

ਪਿੰਡ  ਦੀਵਾਨੇ ਦੀ ਰੇਸ਼ਮ ਕੌਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਸਮਾਜਸੇਵੀ ਮਾ ਨਿਰਮਲ ਸਿੰਘ ਪੁੱਤਰ ਸਵ: ਹੈੱਡ ਮਾ ਰਾਜ ਸਿੰਘ 54 ਸਾਲ ਦੀ ਉਮਰ ਵਿੱਚ ਹਮੇਸ਼ਾਂ ਲਈ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਅਤੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਮਾ ਨਿਰਮਲ ਸਿੰਘ ਜੀ ਬਹੁਤ ਨੇਕ ਸੁਭਾਅ ਦੇ ਸਨ ਹਮੇਸ਼ਾ ਪਿੰਡ ਦੀ ਭਲਾਈ ਅਤੇ ਸਮਾਜ ਸੇਵੀ ਕੰਮਾਂ ਦੇ ਵਿਚ ਵੱਧ ਚਡ਼੍ਹ ਕੇ ਹਿੱਸਾ ਪਾਉਂਦੇ ਸਨ। ਉਹ ਆਪਣੇ ਪਿੱਛੇ ਬੇਟੀ ਸੁਮਨਦੀਪ ਕੌਰ, ਬੇਟਾ ਰਮਨਦੀਪ ਸਿੰਘ, ਪਤਨੀ ਰੇਸ਼ਮ ਕੌਰ ਨੂੰ ਹਮੇਸ਼ਾ ਲਈ ਰੋਂਦਿਆਂ ਕੁਰਲਾਉਂਦਿਆਂ ਛੱਡ ਗਏ ਉਨ੍ਹਾਂ ਦੇ ਦੁੱਖ ਵਿੱਚ ਸ਼ਾਮਲ ਸਾਬਕਾ ਸਰਪੰਚ ਮੋਹਨ ਸਿੰਘ ਸੋਹੀਆਂ, ਅਕਾਲੀ ਆਗੂ ਅਜੀਤ ਸਿੰਘ ਸੋਹੀ, ਪ੍ਰਧਾਨ ਮਲਕੀਤ ਸਿੰਘ ਬਿੱਲੂ ਸੋਹੀਆਂ, ਪਰਦੀਪ ਸਿੰਘ ਮੈਡੀਕੋਜ਼, ਮਾ ਗੁਰਦੀਪ, ਮਾ ਹਰਪ੍ਰੀਤ ਸਿੰਘ ਦੀਵਾਨਾ, ਮਾ ਸੁਖਵਿੰਦਰ ਸਿੰਘ, ਮਾ ਦੌਲਤ ਸਿੰਘ', ਮਾ ਬੇਅੰਤ ਸਿੰਘ, ਮਾ ਗੁਰਪ੍ਰੀਤ ਸਿੰਘ, ਮਾ ਹਰਪਾਲ ਸਿੰਘ, ਮਾਂ ਜਗਦੀਪ ਸਿੰਘ, ਮਾ ਨਿਰਵੈਰ ਸਿੰਘ, ਮਾ ਪ੍ਰੇਮ ਸਿੰਘ, ਮਾ ਗਗਨਦੀਪ ਸਿੰਘ, ਮਾ ਮੱਖਣ ਸਿੰਘ ਦੀਵਾਨਾ, ਮਾ ਅਮਰਜੀਤ ਸਿੰਘ ਦੀਵਾਨਾ, ਮਾ ਸੁਖਪ੍ਰੀਤ ਸਿੰਘ ਵਿਧਾਤੇ, ਸੁਖਪ੍ਰੀਤ ਸਿੰਘ ਹੈੱਡ ਟੀਚਰ ਸਰਕਾਰੀ ਹਾਈ ਸਕੂਲ ਬੀਹਲਾ, ਮਾ ਹਾਕਮ ਸਿੰਘ ਮਾਛੀਕੇ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਕਿਰਨਜੀਤ ਸਿੰਘ ਮਿੰਟੂ ਬੀਹਲਾ ਵੱਲੋਂ ਡੂੰਘਾ ਦੁੱਖ ਪ੍ਰਗਟਾਇਆ।