You are here

ਪੰਜਾਬ

 ਕਿਸਾਨ ਯੂਨੀਅਨ ਭਾਜਪਾ ਆਗੂ ਦੇ ਘਰ ਮੂਹਰੇ ਵਿਰੋਧ ਪ੍ਰਦਰਸ਼ਨ ਜਾਰੀ-VIDEO

ਜਿਨ੍ਹਾਂ ਚਿਰ ਮੋਦੀ ਸਰਕਾਰ ਕਾਲੇ ਕਨੂੰਨ ਵਾਪਸ ਨਹੀਂ ਲੈਂਦੀ ਪ੍ਰਦਰਸ਼ਨ ਜਾਰੀ ਰਹਿਣਗੇ- ਕੋਕਰੀ

ਮੋਗਾ ਤਾਂ ਪੱਤਰਕਾਰ ਜਸਵੀਰ ਨਸੀਰੇਵਾਲੀਅਾ ਦੀ ਰਿਪੋਰਟ]

ਭਾਰਤੀ ਕਿਸਾਨ ਯੂਨੀਅਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਮੋਗਾ ਵਿਖੇ ਬੀਜੇਪੀ ਦੇ ਆਗੂ ਤਰਲੋਚਨ ਸਿੰਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਜਾਰੀ ਹੈ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਕੋਕਰੀ ਨੇ ਕਿਆ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਾਲੇ ਕਨੂੰਨ ਵਾਪਸ ਨਹੀਂ ਲੈਦੀ ਉਨਾ ਚਿਰ ਭਾਜਪਾ ਆਗੂਆਂ ਦੇ ਵਿਰੁੱਧ ਪ੍ਰਦਰਸ਼ਨ ਜਾਰੀ ਰਹੇਗਾ ਤੇ ਟੋਲ ਪਲਾਜ਼ੇ ਬੰਦ ਰਹਿਣਗੇ ਇਸ ਸਮੇਂ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ  

ਸਮਾਰਟ ਵਿਲੇਜ ਮੁਹਿੰਮ ਤਹਿਤ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ-VIDEO

ਹਲਕੇ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਦਿਆਂਗੇ ਵਿਧਾਇਕ ਲੋਹਗੜ੍ਹ

ਧਰਮਕੋਟ ਤੋਂ ਪੱਤਰਕਾਰ ਜਸਵੀਰ ਨਸੀਰੇਵਾਲੀਅਾ ਅਤੇ ਰਾਣਾ ਸੇਖਦੌਲਤ ਦੀ ਰਿਪੋਰਟ

ਪਿਛਲੇ ਕਾਫੀ ਸਮੇਂ ਤੋਂ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਹਲਕੇ ਦੇ ਪਿੰਡਾਂ ਵਿਚ ਵਿਕਾਸ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ , ਅੱਜ ਵੀ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਸਮਾਰਟ ਵਿਲੇਜ ਮੁਹਿੰਮ ਤਹਿਤ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਗੲੇ ਇਸ ਸਮੇਂ ਹਲਕਾ ਵਿਧਾਇਕ ਨੇ ਕਿਹਾ ਕਿ ਧਰਮਕੋਟ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀਆਂ ਨੇਰੀਆਂ ਲਿਆ ਦਵਾਂਗੇ ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਗਰਾਂਟਾਂ ਦੇ ਖੁਲ੍ਹੇ ਗੱਫੇ ਦਿੱਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ ਇਸ ਸਮੇਂ ਉਨ੍ਹਾਂ ਨੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਉਥੇ ਮੰਤਰੀ ਤ੍ਰਿਪਤ ਬਾਜਵਾ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਬਹੁਤ ਜ਼ਿਆਦਾ ਸਹਿਯੋਗ ਮਿਲ ਰਿਹਾ ਹੈ ਇਸ ਸਮੇਂ ਇਨ੍ਹਾਂ ਦੇ ਨਾਲ ਚੇਅਰਮੈਨ ਇੰਦਰਜੀਤ ਸਿੰਘ ,ਚੇਅਰਮੈਨ ਜਰਨੈਲ ਸਿੰਘ ,ਸਾਬਕਾ ਚੇਅਰਮੈਨ ਗੁਰਬੀਰ ਸਿੰਘ ਗੋਗਾ ,ਅਵਤਾਰ ਸਿੰਘ ਪੀ.ੲੇ, ਸੋਹਣ ਸਿੰਘ ਖੇਲਾ ਪੀ. ੲੇ ਆਦਿ ਕਈ ਸਖਸ਼ੀਅਤਾਂ ਹਾਜ਼ਰ ਸਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

ਬੁਢਲਾਡਾ, ਅਕਤੂਬਰ 2020 -(ਗੁਰਸੇਵਕ ਸਿੰਘ ਸੋਹੀ)-

ਆਪਣੇ ਸਿਰ ਚੜੇ ਕਰਜ਼ੇ ਦੇ ਬੋਝ ਨੂੰ ਨਾ ਸਹਾਰਦਿਆਂ ਪਿੰਡ ਭਾਦੜਾ ਦੇ ਇਕ ਛੋਟੇ ਕਿਸਾਨ ਹਰਬੰਸ ਸਿੰਘ (60) ਪੁੱਤਰ ਹਜੂਰਾ ਸਿੰਘ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ।ਮਿ੍ਰਤਕ ਦੇ ਬੇਟੇ ਗੁਰਨਾਨਕ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਜੋ ਕਿ ਤਿੰਨ ਏਕੜ ਜ਼ਮੀਨ 'ਤੇ ਖੇਤੀ ਕਰਦਾ ਸੀ, ਸਿਰ ਸੁਸਾਇਟੀ ਤੇ ਪ੍ਰਾਈਵੇਟ ਖੇਤਰ ਦਾ ਕੁੱਲ 12 ਲੱਖ ਦੇ ਕਰੀਬ ਕਰਜ਼ਾ ਸੀ।   

ਆਪਣੇ ਹੋਟਲ ਤੋਂ ਲੰਗਰ ਚਲਾਉਣ ਦੀ ਸੇਵਾ ਵੀ ਆਈ ਸਿੱਖ ਦੇ ਹਿੱਸੇ-VIDEO

ਨਿਮਾਣੇ ਇਨਸਾਨ ਮਨਜੀਤ ਸਿੰਘ ਮੋਹਣੀ ਨਾਲ ਵਿਸੇਸ ਗੱਲਬਾਤ

ਜਨਲਿਸਟ ਅਮਨਜੀਤ ਸਿੰਘ ਖਹਿਰਾ, ਬਲਬੀਰ ਬਾਠ ਅਤੇ ਮਨਜਿੰਦਰ ਗਿੱਲ ਦੀ ਰਿਪੋਰਟ  

ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਸੱਤ ਅਹਿਮ ਬਿੱਲ ਪਾਸ

ਚੰਡੀਗੜ੍ਹ ,  ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

ਪੰਜਾਬ ਵਿਧਾਨ ਸਭਾ ਨੇ ਅੱਜ ਸਪੀਕਰ ਰਾਣਾ ਕੇਪੀ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਏ ਵਿਸ਼ੇਸ਼ ਸਦਨ ਦੇ ਅੰਤਿਮ ਦਿਨ ਸੱਤ ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨ ਸਭਾ ਸੈਸ਼ਨ 'ਚ ‘ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹੀ ਕਦੀਮ, ਸੌਂਜੀਦਾਰ ਜਾਂ ਤਾਰਦਾਦਕਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020’, ‘ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020’, ‘ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2020’, ‘ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਬਿੱਲ, 2020’, ‘ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ, 2020’, ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਬੰਦੋਬਸਤ) ਅਲਾਟਮੈਂਟ ਆਫ ਸਟੇਟ ਗਵਰਨਮੈਂਟ ਲੈਂਡ ਬਿੱਲ ਅਤੇ ‘ਫੈਕਟਰੀ (ਪੰਜਾਬ ਸੋਧ) ਬਿੱਲ, 2020’ ਪਾਸ ਕੀਤੇ ਗਏ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020 ਪੇਸ਼ ਕੀਤਾ। ਬਹੁ-ਮੈਂਬਰੀ ਕਮਿਸ਼ਨ ਦੀ ਸਥਾਪਨਾ ਦਾ ਉਦੇਸ਼ ਸਰਕਾਰੀ ਮੁਲਾਜ਼ਮਾਂ ਦੇ ਕੰਮਾਂ 'ਚ ਹੋਰ ਪਾਰਦਰਸ਼ਤਾ ਲਿਆਉਣਾ ਤੇ ਭਿ੍ਰਸ਼ਟਾਚਾਰ ਨੂੰ ਰੋਕਣਾ ਹੈ। ਵਿਜੀਲੈਂਸ ਬਿਊਰੋ ਤੇ ਸੂਬਾ ਸਰਕਾਰ ਦੇ ਸਾਰੇ ਵਿਭਾਗਾਂ ਦੇ ਕੰਮਕਾਜ ’ਤੇ ਨਿਗਰਾਨੀ ਲਈ ਕਮਿਸ਼ਨ ਨੂੰ ਇਕ ਸੁਤੰਤਰ ਸੰਸਥਾ ਵਜੋਂ ਦਰਸਾਇਆ ਗਿਆ ਤਾਂ ਜੋ ਬੇਦਾਗ਼, ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। ਇਹ ਕਮਿਸ਼ਨ ਵਿਜੀਲੈਂਸ ਬਿਊਰੋ ਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੀ ਕਾਰਜ ਪ੍ਰਣਾਲੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਤੇ ਨਿਯੰਤਰਣ ਕਰੇਗਾ।

ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਵਿਜੀਲੈਂਸ ਬਿਊਰੋ ਵੱਲੋਂ ਪੜਤਾਲੇ ਗਏ ਕੇਸਾਂ ਦੀ ਪ੍ਰਗਤੀ ਤੇ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਪ੍ਰਵਾਨਗੀ ਲਈ ਲੰਬਿਤ ਕੇਸਾਂ ਦੀ ਸਮੀਖਿਆ ਕਰੇਗਾ। ਵਿਜੀਲੈਂਸ ਕਮਿਸ਼ਨ ਸਰਕਾਰ ਦੇ ਵੱਖ ਵੱਖ ਵਿਭਾਗਾਂ ਨੂੰ ਸਲਾਹ ਦੇਵੇਗਾ ਅਤੇ ਵਿਜੀਲੈਂਸ ਮਾਮਲਿਆਂ ਬਾਰੇ ਹੋਰ ਪੜਤਾਲ ਕਰੇਗਾ। ਇਸ ਕਮਿਸ਼ਨ ਨੂੰ ਵਿਜੀਲੈਂਸ ਬਿਊਰੋ ਨੂੰ ਦਿੱਤੀ ਜ਼ਿੰਮੇਵਾਰੀ ਨਿਭਾਉਣ ਲਈ ਨਿਰਦੇਸ਼ ਦੇਣ ਦਾ ਅਧਿਕਾਰ ਵੀ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਭਿ੍ਰਸ਼ਟਾਚਾਰ ਰੋਕੂ ਐਕਟ ਤੇ ਹੋਰ ਸਬੰਧਤ ਅਪਰਾਧਾਂ ਤਹਿਤ ਲਗਾਏ ਗਏ ਦੋਸ਼ਾਂ ਦੇ ਸਬੰਧ 'ਚ ਪੁੱਛਗਿੱਛ ਕਰਨ ਜਾਂ ਪੜਤਾਲ/ਜਾਂਚ ਕਰਨ ਦਾ ਅਧਿਕਾਰ ਵੀ ਦਿੱਤਾ ਗਿਆ ਹੈ।

ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020 ਪੇਸ਼ ਕਰਦਿਆਂ ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਵਿਸ਼ੇਸ਼ ਸ਼ੇ੍ਰਣੀਆਂ ਨੂੰ ਜ਼ਮੀਨ ਦੇ ਮਾਲਕੀ ਹੱਲ ਦੇਣਾ ਹੈ, ਜੋ ਮਾਲ ਰਿਕਾਰਡ ਵਿੱਚ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ ਵਜੋਂ ਦਰਜ ਹਨ ਅਤੇ 1 ਜਨਵਰੀ, 2020 ਨੂੰ ਘੱਟੋ-ਘੱਟ 20 ਸਾਲਾਂ ਤੋਂ ਕਾਬਜ਼ ਹੋਣ ਦਾ ਸਮਾਂ ਪੂਰਾ ਕਰਦੇ ਹੋਣ। ਇਹ ਕਦਮ ਅਜਿਹੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਖੇਤੀਬਾੜੀ ਸੁਧਾਰਾਂ ਦਾ ਹਿੱਸਾ ਹੈ ਜੋ ਜ਼ਿਆਦਾਤਰ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ। ਇਹ ਕਾਸ਼ਤਕਾਰ ਕਈ ਸਾਲਾਂ ਤੋਂ ਜ਼ਮੀਨ ਦੇ ਛੋਟੇ ਹਿੱਸਿਆਂ ’ਤੇ ਕਾਬਜ਼ ਹਨ ਅਤੇ ਪੀੜ੍ਹੀ-ਦਰ-ਪੀੜ੍ਹੀ ਆਪਣੇ ਅਧਿਕਾਰਾਂ ਦੇ ਵਾਰਸ ਬਣਦੇ ਹਨ। ਉਨ੍ਹਾਂ ਕੋਲ ਮਾਲਕੀ ਹੱਕ ਨਾ ਹੋਣ ਕਾਰਨ ਉਹ ਨਾ ਤਾਂ ਫ਼ਸਲੀ ਕਰਜ਼ਿਆਂ ਲਈ ਵਿੱਤੀ ਸੰਸਥਾਵਾਂ ਤਕ ਪਹੁੰਚ ਕਰ ਸਕੇ ਅਤੇ ਨਾ ਹੀ ਉਨ੍ਹਾਂ ਨੂੰ ਕੁਦਰਤ ਆਫ਼ਤ ਦੀ ਸੂਰਤ 'ਚ ਮੁਆਵਜ਼ਾ ਮਿਲਦਾ ਹੈ।

ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਬੰਦੋਬਸਤ) ਅਲਾਟਮੈਂਟ ਆਫ ਸਟੇਟ ਗੌਰਮਿੰਟ ਲੈਂਡ ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਬਿੱਲ ਦਾ ਉਦੇਸ਼ 10 ਸਾਲਾਂ ਤੋਂ ਵੱਧ ਸਮੇਂ ਤੋਂ ਕਾਸ਼ਤ ਕਰ ਰਹੇ ਅਤੇ ਕਾਬਜ਼ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵਾਜਬ ਅਤੇ ਪਹਿਲਾਂ ਤੋਂ ਨਿਰਧਾਰਤ ਕੀਮਤ ’ਤੇ ਜ਼ਮੀਨ ਪ੍ਰਦਾਨ ਕਰਨਾ ਹੈ ਤਾਂ ਜੋ ਕਿਸਾਨਾਂ ਅਤੇ ਸੂਬਾ ਸਰਕਾਰ ਦੋਵਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਕਿਸਾਨ ਪੱਖੀ ਕਦਮ ਇਸ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਵੀ ਸਹਾਈ ਹੋਵੇਗਾ।

ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਪੰਜਾਬ ਲੈਂਡ ਰੈਵੇਨਿਊ ਐਕਟ, 1887 ਦੀਆਂ ਵੱਖ ਵੱਖ ਧਾਰਾਵਾਂ ਵਿੱਚ ਸੋਧ ਕਰਨਾ ਹੈ, ਜਿਸ ਵਿੱਚ ਇਸ ਸਮੇਂ 158 ਧਾਰਾਵਾਂ ਹਨ (ਸ਼ਡਿਊਲ ਨੂੰ ਛੱਡ ਕੇ) ਤਾਂ ਜੋ ਇਸ ਕਾਨੂੰਨ ਨੂੰ ਸਰਲ ਅਤੇ ਨਿਆਂ ਦੇਣ ਦੀ ਪ੍ਰਕਿਰਿਆ 'ਚ ਤੇਜ਼ੀ ਯਕੀਨੀ ਬਣਾਇਆ ਜਾ ਸਕੇ। ਇਸ ਐਕਟ ਮੁਤਾਬਕ ਅਪੀਲ, ਸਮੀਖਿਆ, ਸੋਧ ਅਤੇ ਸੰਮਨ ਦੀ ਸੇਵਾ ਦੇ ਢੰਗ (ਅਧਿਆਏ 2) ਅਤੇ ਵੰਡ ਦੇ ਢੰਗ (ਅਧਿਆਏ 9) 'ਚ ਸੋਧਾਂ ਕੀਤੀਆਂ ਗਈਆਂ ਹਨ। ਇਹ ਸੋਧਾਂ ਮਾਲ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਸਨ।

ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ‘ਪੰਜਾਬ ਟਿਸ਼ੂ ਕਲਚਰ ਆਧਾਰਤ ਆਲੂ ਬੀਜ ਬਿੱਲ, 2020’ ਵਿਧਾਨ ਸਭਾ 'ਚ ਪੇਸ਼ ਕੀਤਾ। ਬਿੱਲ ਦਾ ਉਦੇਸ਼ ਟਿਸ਼ੂ ਕਲਚਰ ਆਧਾਰਤ ਤਕਨਾਲੋਜੀ ਰਾਹੀਂ ਮਿਆਰੀ ਆਲੂ ਬੀਜ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨਾ ਹੈ। ਇਸ ਤਕਨੀਕ 'ਚ ਐਰੋਪੋਨਿਕਸ/ ਨੈੱਟ ਹਾਊਸ ਦੀ ਸਹੂਲਤ ਦੀ ਵਰਤੋਂ ਕਰਕੇ ਆਲੂ ਬੀਜ ਤੇ ਇਸ ਦੀਆਂ ਪ੍ਰਮਾਣਿਤ ਤੇ ਉੱਨਤ ਕਿਸਮਾਂ ਦੀ ਵਰਤੋਂ ਕਰਨਾ ਸ਼ਾਮਲ ਹੈ। ਮਿਆਰੀ ਆਲੂ ਬੀਜ ਸਬੰਧੀ ਇਹ ਆਲੂ ਉਤਪਾਦਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਸੀ ਤਾਂ ਜੋ ਰਾਜ ਨੂੰ ਦੇਸ਼ ਵਿੱਚ ਬੀਜ ਆਲੂ ਦੇ ਨਿਰਯਾਤ ਕੇਂਦਰ ਵਜੋਂ ਵਿਕਸਤ ਕੀਤਾ ਜਾ ਸਕੇ। ਇਹ ਕਦਮ ਆਲੂਆਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਵਿਚ ਸਹਾਇਤਾ ਕਰੇਗਾ, ਜਿਸ ਨਾਲ ਵਧੇਰੇ ਰਕਬੇ ਨੂੰ ਆਲੂ ਦੀ ਫਸਲ ਦੀ ਕਾਸ਼ਤ ਹੇਠ ਲਿਆ ਕੇ ਵਧੇਰੇ ਵਿਭਿੰਨਤਾ ਆਵੇਗੀ।

ਫੈਕਟਰੀ (ਪੰਜਾਬ ਸੋਧ) ਬਿੱਲ, 2020 ਪੇਸ਼ ਕਰਦਿਆਂ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਿੱਲ ਰਾਜ ਦੇ ਨਿਵੇਸ਼ ਦੇ ਮਾਹੌਲ ਨੂੰ ਸੁਧਾਰਨ ਅਤੇ ਰੁਜ਼ਗਾਰ ਪੈਦਾ ਕਰਨ ’ਤੇ ਆਧਾਰਤ ਹੈ। ਬਿੱਲ ਦਾ ਉਦੇਸ਼ ਧਾਰਾ 2 ਐੱਮ (1), 2 ਐਮ (2), 65 (4), 85 ਵਿੱਚ ਸੋਧ ਕਰਨਾ ਤੇ ਫੈਕਟਰੀ ਐਕਟ, 1948 ਵਿੱਚ ਇਕ ਨਵੀਂ ਧਾਰਾ (106- ਬੀ) ਸ਼ਾਮਲ ਕਰਨਾ ਹੈ। ਬਿੱਲ ਛੋਟੀਆਂ ਇਕਾਈਆਂ ਦੀ ਮੌਜੂਦਾ ਮੁਢਲੀ ਸੀਮਾ ਨੂੰ ਕ੍ਰਮਵਾਰ 10 ਅਤੇ 20 ਤੋਂ ਬਦਲ ਕੇ 20 ਅਤੇ 40 ਵਿਚ ਕਰਨ ਦੀ ਵਿਵਸਥਾ ਕਰਦਾ ਹੈ। ਇਹ ਤਬਦੀਲੀ ਰਾਜ ਵਿਚ ਛੋਟੀਆਂ ਇਕਾਈਆਂ ਦੀਆਂ ਨਿਰਮਾਣ ਗਤੀਵਿਧੀਆਂ 'ਚ ਵਾਧੇ ਲਈ ਲੋੜੀਂਦੀ ਸੀ ਅਤੇ ਇਸ ਦਾ ਉਦੇਸ਼ ਛੋਟੀਆਂ ਨਿਰਮਾਣ ਇਕਾਈਆਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਕਾਮਿਆਂ ਲਈ ਵਧੇਰੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ 'ਚ ਮਦਦ ਕਰੇਗਾ।

ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਰਜਿਸਟ੍ਰੇਸ਼ਨ ਐਕਟ, 1908 ਸੇਲ ਡੀਡ ਰਜਿਸਟਰ ਕਰਨ ਤੋਂ ਇਨਕਾਰ ਕਰਨ ਲਈ ਮਾਲ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਸਮਰੱਥ ਨਹੀਂ ਬਣਾਉਂਦਾ, ਜਿਸ ਵਾਸਤੇ ਉਨਾਂ ਨੂੰ ਅਧਿਕਾਰਤ ਕੀਤੇ ਜਾਣ ਦੀ ਲੋੜ ਸੀ ਤਾਂ ਜੋ ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਜ਼ਮੀਨਾਂ, ਵਕਫ਼ ਬੋਰਡ ਦੀਆਂ ਜ਼ਮੀਨਾਂ, ਸ਼ਾਮਲਾਤਾਂ ਤੇ ਹੋਰ ਜ਼ਮੀਨਾਂ ਦੇ ਮਾਲਕੀ ਹੱਕਾਂ ਨੂੰ ਸੁਰੱਖਿਅਤ ਬਣਾ ਕੇ ਸੂਬਾਈ ਅਤੇ ਕੇਂਦਰੀ ਕਾਨੂੰਨਾਂ ਨਾਲ ਸਬੰਧਤ ’ਚ ਅਜਿਹੇ ਉਪਬੰਧਾਂ ਨੂੰ ਲਾਗੂ ਕਰਨ ਵਿੱਚ ਹੋਰ ਕੁਸ਼ਲਤਾ ਲਿਆਂਦੀ ਜਾ ਸਕੇ। ਇਸ ਸੋਧ ਰਾਹੀਂ ਮਾਲ ਅਫਸਰਾਂ ਨੂੰ ਕੇਂਦਰੀ ਤੇ ਰਾਜ ਸਰਕਾਰ ਦੀਆਂ ਜ਼ਮੀਨਾਂ, ਵਕਫ ਬੋਰਡ ਦੀਆਂ ਜ਼ਮੀਨਾਂ, ਸ਼ਾਮਲਾਤਾਂ ਅਤੇ ਹੋਰ ਜ਼ਮੀਨ ਦੀ ਵਿਕਰੀ ਜਾਂ ਖਰੀਦ ਦੀ ਰਜਿਸਟਰੀ ਕਰਨ ਤੋਂ ਇਨਕਾਰ ਕਰਨ ਦੇ ਅਧਿਕਾਰ ਦੀ ਵਿਵਸਥਾ ਰਜਿਸਟ੍ਰੇਸ਼ਨ ਐਕਟ-1908 ਵਿੱਚ ਸ਼ਾਮਲ ਕੀਤੀ ਗਈ ਹੈ।

5 ਸਾਲਾ ਦੀ ਬੱਚੀ ਦਾ ਜ਼ਿੰਦਾ ਜਲਾ ਕੇ ਕਤਲ

ਟਾਂਡਾ ਉੜਮੁੜ,ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
 ਟਾਂਡਾ ਉੜਮੁੜ ਦੇ ਪਿੰਡ ਜਲਾਲਪੁਰ ਵਿਖੇ ਇੱਕ ਹੌਲਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਇੱਕ 5 ਸਾਲਾ ਬੱਚੀ ਦਾ ਜਿੰਦਾ ਜਲਾ ਕੇ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਬੋਰਿਆਂ ਨਾਲ ਢੱਕ ਦਿੱਤਾ ਗਿਆ। ਪਿੰਡ ਜਲਾਲਪੁਰ 'ਚ ਇਕ ਨੌਜਵਾਨ ਨੇ ਘਿਨਾਉਣੇ ਕਾਂਡ ਨੂੰ ਅੰਜਾਮ ਦਿੰਦੇ ਹੋਏ ਪਿੰਡ 'ਚ ਰਹਿੰਦੇ ਇਕ ਪਰਵਾਸੀ ਮਜ਼ਦੂਰ ਦੀ 5 ਸਾਲਾ ਬੱਚੀ ਨੂੰ ਵਰਗਲਾ ਕੇ ਆਪਣੀ ਹਵੇਲੀ ਲਿਜਾ ਹਵਸ ਦਾ ਸ਼ਿਕਾਰ ਬਣਾਉਣ ਤੋਂ ਬਾਅਦ ਜਿਊਂਦਿਆਂ ਸਾੜ ਦਿੱਤਾ ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪਰਵਾਸੀ ਮਜ਼ਦੂਰਾਂ ਤੇ ਪਿੰਡ ਵਾਸੀ ਗੁੱਸੇ 'ਚ ਭੜਕ ਗਏ ਤੇ ਮਾਹੌਲ ਤਣਾਅਪੂਰਨ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਟਾਂਡਾ ਦਲਜੀਤ ਸਿੰਘ, ਐੱਸਐੱਚਓ ਟਾਂਡਾ ਬਿਕਰਮ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਤੇ ਹਵੇਲੀ ਦੇ ਮਾਲਕ ਸੁਰਜੀਤ ਸਿੰਘ ਤੇ ਉਸ ਦੇ ਪੋਤਰੇ ਸੌਰਵਪ੍ਰਰੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲੈ ਲਿਆ ਡੀਐੱਸਪੀ ਟਾਂਡਾ ਵੱਲੋਂ ਘਟਨਾ ਸਥਾਨ 'ਤੇ ਇਕੱਠੇ ਹੋਏ ਲੋਕਾਂ ਤੇ ਪਰਵਾਸੀ ਮਜ਼ਦੂਰਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਘਿਨਾਉਣੀ ਘਟਨਾ ਦੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ SSP ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਘਟਨਾ ਦੇ ਮੁਲਜ਼ਮ ਸੌਰਵਪ੍ਰੀਤ ਸਿੰਘ ਖ਼ਿਲਾਫ਼ ਟਾਂਡਾ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪੰਜਾਬ ਸਰਕਾਰ ਵੱਲੋਂ ਬਣਾਏ ਕਾਨੂੰਨਾਂ ਦੀ ਘੋਖ ਅਜੇ ਜਾਰੀ ,ਕੇਂਦਰ ਸਰਕਾਰ ਖਿਲਾਫ਼ ਘੋਲ਼ ਨੂੰ ਅੱਗੇ ਵਧਾਉਣ ਅਤੇ ਭਖਾਈ ਰੱਖਣ ਦਾ ਸੱਦਾ

ਚੰਡੀਗੜ੍ਹ, ਅਕਤੂਬਰ 2020 ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਅੱਜ ਇੱਥੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਬਾਰੇ ਕੁਝ ਵੀ ਰਾਇ ਬਣ ਜਾਵੇ, ਕੇਂਦਰ ਸਰਕਾਰ ਖਿਲਾਫ ਘੋਲ਼ ਜਾਰੀ ਰਹੇਗਾ। ਇਹਨਾਂ ਕਾਨੂੰਨਾਂ ਦੀ ਘੋਖ ਕਰਕੇ ਨਿਚੋੜ ਕੱਢਣ ਅਤੇ ਸੰਘਰਸ਼ਸ਼ੀਲ ਕਿਸਾਨ ਸਮੂਹਾਂ ਦੀ ਜਮਹੂਰੀ ਰਾਇ ਹਾਸਲ ਕਰਨ ਦਾ ਅਮਲ ਕੁਝ ਸਮਾਂ ਲਵੇਗਾ। ਇਸ ਦੌਰਾਨ ਕੇਂਦਰ ਸਰਕਾਰ ਖਿਲਾਫ ਘੋਲ਼ ਦਾ ਭਖਾਅ ਬਣਾਈ ਰੱਖਿਆ ਜਾਵੇਗਾ। ਮੁਲਕ ਭਰ 'ਚ ਫੈਲ ਰਹੇ ਇਸ ਘੋਲ ਨੂੰ ਅੱਗੇ ਵਧਾਉਣ ਲਈ ਅਤੇ ਉਤਸ਼ਾਹ ਦਾ ਸੋਮਾ ਬਣੇ ਆ ਰਹੇ ਪੰਜਾਬ ਦੇ ਦ੍ਰਿੜ੍ਹ, ਸ਼ਾਂਤਮਈ ਅਤੇ ਲਮਕਵੇਂ ਘੋਲ ਨੂੰ ਹੋਰ ਵਿਆਪਕ ਬਣਾਉਣ ਲਈ ਹੰਭਲਾ ਮਾਰਿਆ ਜਾਵੇਗਾ। ਇਸ ਲਈ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦੇ ਬਾਵਜੂਦ ਘੋਲ਼ ਨੂੰ ਤੇਜ ਕੀਤਾ ਜਾਵੇਗਾ। ਸ਼ਹਿਰੀ ਕੇਂਦਰਾਂ ਦੇ ਮਿਹਨਤਕਸ਼ ਲੋਕਾਂ, ਵਪਾਰੀਆਂ ਅਤੇ ਖੇਤੀ ਕਾਰੋਬਾਰੀਆਂ ਦੀ ਕਾਰਪੋਰੇਟਾਂ ਹੱਥੋਂ ਵਧ ਰਹੀ ਲੁੱਟ ਤੋਂ ਪੀੜਤ ਦੁਕਾਨਦਾਰਾਂ ਤੇ ਵਪਾਰੀ ਵਰਗ ਨੂੰ ਘੋਲ਼ ਦੀ ਹਮਾਇਤ 'ਚ ਜਟਾਉਣ ਲਈ ਭਰਪੂਰ ਹੰਭਲਾ ਮਾਰਿਆ ਜਾਵੇਗਾ। 25 ਅਕਤੂਬਰ ਨੂੰ ਦੁਸ਼ਹਿਰੇ ਵਾਲੇ ਦਿਨ ਵਿਦੇਸ਼ੀ ਕੰਪਨੀਆਂ, ਕਾਰਪੋਰੇਟਾਂ ਅਤੇ ਬੀ ਜੇ ਪੀ ਦੀ ਤਿੱਕੜੀ ਖਿਲਾਫ ਪੰਜਾਬ ਦੇ ਲੋਕਾਂ ਦੀ ਵਿਸ਼ਾਲ ਏਕਤਾ ਅਤੇ ਨਫ਼ਰਤ ਦੇ ਪ੍ਰਗਟਾਵੇ ਦਾ ਦਿਨ ਸਾਬਤ ਹੋਵੇਗਾ। ਬਦੀ ਦੀ ਮੂਰਤ ਬਣਦੀ ਇਸ ਤਿੱਕੜੀ ਦੇ ਦਿਓਕੱਦ ਹੰਕਾਰੀ (ਬੁੱਤਾਂ) ਨੂੰ ਵਿਸ਼ਾਲ ਕਿਸਾਨ ਸਮੂਹ, ਪੇਂਡੂ ਅਤੇ ਸ਼ਹਿਰੀ ਵਰਗ ਅਤੇ ਟਰੇਡ ਯੂਨੀਅਨ ਦੇ ਕਾਰਕੁਨਾਂ ਵੱਲੋਂ ਲਾਂਬੂ ਲਾਇਆ ਜਾਵੇਗਾ। ਇਸ ਦਿਨ ਪੰਜਾਬ ਦੇ ਕਿਸਾਨਾਂ ਦੇ ਇਸ ਘੋਲ਼ ਨੂੰ ਜਾਲਮ ਅਤੇ ਲੁਟੇਰੀ ਤਿੱਕੜੀ ਵਿਰੁੱਧ ਵਿਆਪਕ ਲੋਕ ਘੋਲ਼ ਵਿਚ ਪਲਟ ਦਿੱਤਾ ਜਾਵੇਗਾ। ਇਸ ਦਿਨ ਇਸ ਘੋਲ ਨੂੰ ਛਾਲੀਂ ਅੱਗੇ ਵਧਾਉਣ ਅਤੇ ਮਹੀਨਿਆਂ ਬੱਧੀ ਲੰਬਾ ਚਲਾਉਣ ਦਾ ਤਹੱਈਆ ਕੀਤਾ ਜਾਵੇਗਾ। ਇਹ ਦਿਨ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਅਧਾਰ ਅਤੇ ਉਸਾਰ ਦੀਆਂ ਜੜ੍ਹਾਂ 'ਚ ਦਾਤੀ ਫੇਰਨ ਲਈ ਤਕੜਾ ਹੰਭਲਾ ਸਾਬਤ ਹੋਵੇਗਾ। ਇਸ ਦਿਨ ਪੰਜਾਬ ਦੇ ਮਾਲਵਾ ਖਿੱਤੇ ਦੇ ਮਿਥੇ ਹੋਏ ਸ਼ਹਿਰੀ ਅਤੇ ਕਸਬਾ ਕੇਦਰਾਂ ਵਿਚ ਦੋ ਲੱਖ ਦੇ ਕਰੀਬ ਲੋਕ ਇਸ ਤਿੱਕੜੀ ਨੂੰ ਲਾਂਬੂ ਲਾਉਣ ਵਿਚ ਸ਼ਰੀਕ ਹੋਣਗੇ। ਅਗਲੇ ਸਮੇਂ ਆਉਣ ਵਾਲੇ ਘੋਲ ਸੱਦਿਆਂ ਵਿਚ ਲਗਾਤਾਰ ਸ਼ਮੂਲੀਅਤ ਕਰਨ ਵਾਲੀ ਸਹਾਈ ਟੁਕੜੀ ਬਣ ਜਾਣਗੇ।  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਸੰਘਰਸ ਨੂੰ ਜੋਸ਼-ਖਰੋਸ਼, ਜਜ਼ਬਾ, ਅਤੇ ਬਾਹੂਬਲ ਬਖਸ਼ਣ ਵਾਲੇ ਨੌਜਵਾਨਾਂ ਦੀ ਹੂੰਝਾ-ਫੇਰੂ ਸ਼ਕਤੀ ਨੂੰ ਸ਼ੰਕਾ ਦੇ ਘੇਰੇ 'ਚ ਲਿਆਉਣ ਲਈ ਇੱਕ ਗੈਰਦਿਆਨਤਦਾਰ ਅਤੇ ਗੈਰ ਜੁੰਮੇਵਾਰ ਬਿਆਨ ਜਾਰੀ ਕੀਤਾ ਹੈ। ਨੌਜਵਾਨਾਂ ਨੂੰ ਅਫਰਾ ਤਫਰੀ ਫੈਲਾਉਣ ਵਾਲੇ, ਸ਼ਾਂਤੀ ਭੰਗ ਕਰਨ ਵਾਲੇ ਅਤੇ ਕੌਮੀ ਸੁਰੱਖਿਆ ਨੂੰ ਗੰਭੀਰ ਹਰਜਾ ਪਹੁੰਚਾਉਣ ਦਾ ਖਤਰਾ ਪੈਦਾ ਕਰਨ ਵਾਲੇ ਦਰਸਾ ਕੇ ਪਾਕਿਸਤਾਨ ਅਤੇ ਚੀਨ ਦਾ ਦਖ਼ਲ ਬਣ ਜਾਣ ਦਾ ਹਊਆ ਖੜ੍ਹਾ ਕੀਤਾ ਹੈ। ਸ਼ਾਂਤ ਸਮੁੰਦਰ ਦੇ ਵੇਗ ਵਰਗਾ ਪੰਜਾਬ ਦਾ ਇਹ ਕਿਸਾਨੀ ਸੰਘਰਸ਼, ਪੰਜਾਬ ਅੰਦਰ ਫਿਰਕੂ ਅਮਨ ਅਤੇ ਭਾਈਚਾਰਕ ਸਾਂਝ ਨੂੰ ਸਿਖਰਾਂ ਤੱਕ ਉੱਚਾ ਚੱਕਣ ਅਤੇ ਪਤਾਲ ਤੱਕ ਡੂੰਘਾ ਲਿਜਾਣ ਵਾਲਾ ਇਤਿਹਾਸਿਕ ਘੋਲ਼ ਹੋ ਨਿਬੜਿਆ ਹੈ। ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਦੇ ਜ਼ਬਤ ਬੱਧ, ਚੇਤੰਨ ਅਤੇ ਤਜਰਬਾਕਾਰ ਕਾਡਰਾਂ ਦੇ ਲਸ਼ਕਰ ਇਸ ਕਿਸਾਨ ਉਭਾਰ ਦੀ ਰੀੜ੍ਹ ਦੀ ਹੱਡੀ ਬਣੇ ਹੋਏ ਹਨ। ਇਸ ਉਭਾਰ ਨੂੰ ਬੰਨ੍ਹ ਕੇ ਸੰਭਾਲਣ ਅਤੇ ਨਿਸ਼ਾਨੇ ‘ਤੇ ਚੋਟ ਲਾਉਣ 'ਚ ਨਿਪੁੰਨ ਕਿਸਾਨੀ ਸੰਘਰਸ਼ਾਂ ਦੀ ਹੰਢੀ ਵਰਤੀ ਲੀਡਰਸ਼ਿਪ, ਪਸਾਰਵਾਦੀ ਚੀਨ ਅਤੇ ਸਾਮਰਾਜੀਆਂ ਦੀ ਭਿਆਲ ਪਾਕਿਸਤਾਨ ਸਰਕਾਰ ਦੇ ਖੋਟੇ ਮਨਸੂਬਿਆਂ ਦੀ ਬਹੁਤ ਭੇਤੀ ਹੈ । ਓਨੀ ਹੀ ਭੇਤੀ ਹੈ ਜਿੰਨੀ ਬੀਜੇਪੀ ਹਕੂਮਤ ਦੀਆਂ ਪਾਟਕ ਪਾਊ, ਭਟਕਾਊ ਅਤੇ ਦਬਾਊ ਨੀਤੀਆਂ ਦੀ ਭੇਤੀ ਹੈ ਜੇ ਇਸ ਲੀਡਰਸ਼ਿਪ ਨੇ ਭਾਜਪਾ ਮਹਾਂਰਥੀਆਂ ਦੇ ਪਾਟਕ ਪਾਉ ਅਤੇ ਦੰਗੇ ਕਰਾਉ ਬ੍ਰਹਮ-ਅਸਤਰ ਨੂੰ ਨਕਾਰ ਸੁੱਟਿਆ ਹੈ। ਤਬਕਾਤੀ-ਜਮਾਤੀ ਏਕਤਾ, ਮੁਲਕ ਪੱਧਰੀ ਏਕਤਾ ਅਤੇ ਜਮਾਤੀ ਘੋਲ 'ਚ ਪਲਟ ਦਿੱਤਾ ਹੈ।

ਇਸ ਘੋਲ ਦੇ ਉਭਰ ਆਉਣ ਨਾਲ ਭਲਾ ਕਿਹੜਾ ਖਤਰਾ ਵਧ ਗਿਆ ਹੈ ? ਬੀ.ਜੇ.ਪੀ ਦੇ ਬਦੇਸ਼ੀ ਕੰਪਨੀਆਂ ਅਤੇ ਭਾਰਤੀ ਕਾਰਪੋਰੇਟਾਂ ਨਾਲ ਗੰਢ-ਚਿਤਰਾਵੇ ਦਾ ਵਿਆਪਕ ਤੌਰ 'ਤੇ ਨਸ਼ਰ ਹੋ ਜਾਣ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਕਿਸਾਨ ਇਕ ਲੜੀ ਵਿਚ ਪਰੋਏ ਜਾ ਚੁੱਕੇ ਹਨ, ਹੁਣ ਮੁਲਕ ਭਰ ਦੇ ਕਿਸਾਨਾਂ ਦਾ ਕੇਂਦਰ ਵਿਰੁੱਧ ਇਕ ਲੜੀ ਵਿਚ ਪਰੋਏ ਜਾਣ ਦਾ ਖਤਰਾ ਖੜ੍ਹਾ ਹੋ ਗਿਆ ਹੈ "ਖਲਕਤ ਜਾਗੀ ਚੋਰ ਪਛਾਣੇ, ਹੁਣ ਬਚਕੇ ਸੁੱਕੇ ਨਹੀਂ ਜਾਣੇ" ਇਹਨਾਂ ਨਾਅਰਿਆਂ ਦੇ ਸਿਰ ਚੜ੍ਹਕੇ ਬੋਲਣ ਦਾ ਖਤਰਾ ਵਧ ਗਿਆ ਹੈ। ਇਹਨਾਂ ਚੋਰਾਂ ਵਿੱਚ ਨਵਉਦਾਰਵਾਦੀ ਨੀਤੀਆਂ ਦੇ ਮੋਢੀਆਂ ਵਜੋਂ ਕਾਂਗਰਸ ਦਾ ਨਾਂਅ ਬੋਲਦਾ ਹੈ। ਬੀ.ਜੇ.ਪੀ. ਦਾ ਇਹਨਾਂ ਨੀਤੀਆਂ ਦੇ ਕੱਟੜ ਪੈਰੋਕਾਰਾਂ ਵਜੋਂ ਨਾਂਅ ਬੋਲਦਾ ਹੈ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਖਤਰੇ ਨੇ ਸਤਾਇਆ ਹੋਇਆ ਹੈ, ਇਸੇ ਲਈ ਉਸ ਦੇ ਬਿਆਨ ਬੀਜੇਪੀ ਦੀ ਕੇਂਦਰ ਸਰਕਾਰ ਨੂੰ ਇਸ ਘੋਲ ਨੂੰ ਹੱਥ ਪਾਉਣ ਲਈ ਸਿਆਸੀ ਅਧਾਰ ਦੇ ਰਹੇ ਹਨ

    ਕੇਂਦਰ ਸਰਕਾਰ ਖਿਲਾਫ ਕਿਸਾਨ ਘੋਲ ਨੂੰ ਹੋਰ ਤਕੜਾਈ ਦੇਣ ਵਾਸਤੇ ਕਿਸਾਨ ਆਗੂਆਂ ਨੇ ਜ਼ੋਰ ਦਿੱਤਾ ਹੈ ਕਿ ਕਿਸਾਨ ਮੁਹਾਜ 'ਤੇ ਲਗਾਤਾਰ ਸਰਗਰਮ ਚਲੇ ਆ ਰਹੇ ਤਿੰਨ ਘੋਲ ਕੇਂਦਰਾਂ ਦਰਮਿਆਨ ਆਪਸੀ ਤਾਲਮੇਲ ਨੂੰ ਵਧਾਉਣਾ ਚਾਹੀਦਾ ਹੈ  ਇਹ ਤਿੰਨ ਘੋਲ ਕੇਂਦਰ ਹਨ: ਪਹਿਲਾ) ਸਤਨਾਮ ਸਿੰਘ ਪੰਨੂ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਾਲੀ ਕਿਸਾਨ ਮਜਦੂਰ ਸੰਘਰਸ਼ ਕਮੇਟੀ, ਦੂਜਾ) ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਤੀਜਾ) ਬਲਵੀਰ ਸਿੰਘ ਰਾਜੇਵਾਲ ਅਤੇ ਡਾਕਟਰ ਦਰਸ਼ਨਪਾਲ ਦੀ ਅਗਵਾਈ ਵਾਲੀਆਂ 28-30 ਜਥੇਬੰਦੀਆਂ ਦੀ ਕਮੇਟੀ ਇਹਨਾਂ ਘੋਲ ਕੇਂਦਰਾਂ ਨੇ ਇਸ ਸਾਂਝੇ ਘੋਲ ਨੂੰ ਅੱਗੇ ਵਧਾਉਣ ਵਿਚ ਉੱਘਾ ਹਿੱਸਾ ਪਾਇਆਂ ਹੈ ਹੁਣ ਇਹਨਾਂ ਘੋਲ ਕੇਂਦਰਾਂ ਨੂੰ ਆਪਸੀ ਤਾਲਮੇਲ ਦੇ ਪ੍ਰਬੰਧ ਨੂੰ ਹੋਰ ਨਿਯਮਤ ਕਰਨ ਵਾਸਤੇ ਅਤੇ ਹੋਰ ਸੁਚਾਰੂ ਬਣਾਉਣ ਵਾਸਤੇ ਸਿਰ ਜੋੜ ਕੇ ਬੈਠਣਾ ਚਾਹੀਦਾ ਹੈ।

 

ਵੱਲੋਂ ਸੂਬਾ ਜਨਰਲ ਸਕੱਤਰ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)

328 ਸਰੂਪਾਂ ਦੇ ਮਾਮਲੇ 'ਚ ਸਜ਼ਾ ਦੇਣ ਲਈ ਜਥੇਦਾਰ ਨਾਲ ਮੁਲਾਕਾਤ ਤੇ ਮੰਗ-ਪੱਤਰ ਭੇਟ

ਅੰਮ੍ਰਿਤਸਰ, ਅਕਤੂਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-        

 ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ 13 ਅਕਤੂਬਰ ਦੇ ਭੇਜੇ ਗਏ ਮਤੇ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਸੇਵਾ ਸਿੰਘ ਸੇਖਵਾਂ, ਬੀਬੀ ਕਿਰਨਜੀਤ ਕੌਰ, ਅਮਰੀਕ ਸਿੰਘ, ਮਹਿੰਦਰ ਸਿੰਘ ਹੁਸੈਨਪੁਰ, ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰਾਂ ਨੇ ਲਿਖਤੀ ਰੂਪ ਵਿਚ ਦਿੱਤਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਟਿੰਗ ਵਿਚ ਮਤਾ ਪਾਸ ਕਰ ਕੇ ਅਕਾਲ ਤਖ਼ਤ ਨੂੰ ਬਿਨੈ-ਪੱਤਰ ਲਿਖਿਆ ਗਿਆ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੜਤਾਲੀਆ ਕਮੇਟੀ ਵੱਲੋਂ ਦੋਸ਼ੀ ਠਹਿਰਾਏ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਿਰੁੱਧ ਮਰਿਆਦਾ ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪ੍ਰਬੰਧਕੀ ਹੈ ਨਾ ਕਿ ਧਾਰਮਿਕ ਮਰਿਆਦਾ ਨਾਲ ਸਬੰਧਤ, ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੂੰ ਖ਼ੁਦ ਕਾਰਵਾਈ ਕਰਨੀ ਚਾਹੀਦੀ ਹੈ ਪਰ ਕਮੇਟੀ, ਇਹ ਮਾਮਲਾ ਅਕਾਲ ਤਖ਼ਤ ਨੂੰ ਭੇਜ ਕੇ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੀ ਹੈ ਤੇ ਨਾਲ ਹੀ ਮੁਲਾਜ਼ਮਾਂ ਨੂੰ ਤਨਖ਼ਾਹ ਲਵਾ ਕੇ ਦੋਸ਼ ਮੁਕਤ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਭੇਜੇ ਮਤੇ ਨੂੰ ਰੱਦ ਕਰ ਕੇ ਅਕਾਲ ਤਖ਼ਤ ਦੀ ਸਰਬਉੱਚਤਾ ਤੇ ਪੰਥਕ ਰਵਾਇਤਾਂ ਨੂੰ ਕਾਇਮ ਰੱਖਿਆ ਜਾਵੇ। ਦੂਸਰੇ ਪਾਸੇ ਸਿੱਖ ਜਥੇਬੰਦੀਆਂ ਵੱਲੋਂ ਦੋਸ਼ੀਆਂ ਨੂੰ ਅਕਾਲ ਤਖ਼ਤ ਵੱਲੋਂ ਤਲਬ ਕਰ ਕੇ ਸਖਤ ਸਜ਼ਾ ਦੇਣ ਲਈ ਬੇਨਤੀ-ਪੱਤਰ ਦਿੱਤਾ ਗਿਆ।

ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਭਾਈ ਹਰਪਾਲ ਸਿੰਘ ਰਮਦਾਸ, ਭਾਈ ਜਗਦੀਸ਼ ਸਿੰਘ, ਵਕੀਲ ਬੋਹੜ ਸਿੰਘ, ਬਾਬਾ ਯੋਧਬੀਰ ਸਿੰਘ ਆਦਿ ਨੇ ਕਿਹਾ ਕਿ ਨਾਜ਼ੁਕ ਮਸਲਿਆਂ ਨੂੰ ਅਕਾਲ ਤਖ਼ਤ 'ਤੇ ਵਿਚਾਰਿਆ ਜਾਣਾ ਚਾਹੀਦਾ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਬਿੱਲ ਪਾਸ

 ਮੈਂ ਅਸਤੀਫ਼ਾ ਦੇਣ ਤੋਂ ਨਹੀਂ ਡਰਦਾ। ਮੈਂ ਆਪਣੀ ਸਰਕਾਰ ਨੂੰ ਬਰਖਾਸਤ ਕੀਤੇ ਜਾਣ ਤੋਂ ਨਹੀਂ ਡਰਦਾ ਪਰ ਮੈਂ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦਿਆਂਗਾ- ਕੈਪਟਨ ਅਮਰਿੰਦਰ  
 ਮਤੇ ਮੁਤਾਬਿਕ ''ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਸਮੇਤ ਇਹ ਤਿੰਨੇ ਖੇਤੀ ਕਾਨੂੰਨ ਸਪੱਸ਼ਟ ਤੌਰ 'ਤੇ ਕਿਸਾਨਾਂ, ਬੇ-ਜ਼ਮੀਨੇ ਕਾਮਿਆਂ ਦੇ ਹਿੱਤਾਂ ਨੂੰ ਢਾਹ ਲਾਉਂਦਾ  
  ਚੰਡੀਗੜ੍ਹ ,  ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

ਪੰਜਾਬ ਵਿਧਾਨ ਸਭਾ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਇਤਿਹਾਸਕ ਬਿੱਲ ਪਾਸ ਕਰ ਦਿੱਤੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਾਰੀਆਂ ਧਿਰਾਂ ਨੂੰ ਬਿੱਲ ਸਰਬਸੰਮਤੀ ਨਾਲ ਪਾਸ ਕਰਨ ਦੀ ਬੇਨਤੀ ਕੀਤੀ ਸੀ। ਇਸ ਦੇ ਨਾਲ ਹੀ ਮੁੱਖ ਕੈਪਟਨ ਨੇ ਸਾਰੀਆਂ ਕਿਸਾਨ ਧਿਰਾਂ ਨੂੰ ਕਿਹਾ ਹੈ ਕਿ ਉਹ ਰਾਜ ਨੂੰ ਆਰਥਿਕ ਮੰਦਵਾੜੇ ਤੋਂ ਬਚਾਉਣ ਲਈ ਰੇਲ ਲਾਈਨਾਂ ’ਤੇ ਦਿੱਤੇ ਜਾ ਰਹੇ ਧਰਨੇ ਖਤਮ ਕਰ ਦੇਣ। ਇਸ ਤੋਂ ਪਹਿਲਾਂ ਸਵੇਰੇ ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਖੇਤੀ ਕਾਨੂੰਨਾਂ ਕਾਰਨ ਸੂਬੇ ਦੀ ਅਮਨ ਸ਼ਾਂਤੀ ਭੰਗ ਹੋਣ ਅਤੇ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਪ੍ਰਤੀ ਬੇਇਨਸਾਫੀ ਦੇ ਖ਼ਿਲਾਫ਼ ਅਸਤੀਫਾ ਦੇਣ ਲਈ ਤਿਆਰ ਹਨ। ਕੋਈ ਵੀ ਵਿਅਕਤੀ ਆਪਣੇ ਢਿੱਡ ’ਤੇ ਹਮਲਾ ਬਰਦਾਸ਼ਤ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ “ਮੈਂ ਅਸਤੀਫ਼ਾ ਦੇਣ ਤੋਂ ਨਹੀਂ ਡਰਦਾ। ਮੈਂ ਆਪਣੀ ਸਰਕਾਰ ਨੂੰ ਬਰਖਾਸਤ ਕੀਤੇ ਜਾਣ ਤੋਂ ਨਹੀਂ ਡਰਦਾ ਪਰ ਮੈਂ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦਿਆਂਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇ ਖੇਤ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਨਾਰਾਜ਼ ਨੌਜਵਾਨ ਸੜਕਾਂ 'ਤੇ ਆ ਕੇ ਕਿਸਾਨਾਂ ਨਾਲ ਜੁੜ ਸਕਦੇ ਹਨ, ਜਿਸ ਨਾਲ ਹਾਲਾਤ ਖਰਾਬ ਹੋ ਸਕਦੇ ਹਨ। ਇਹ ਉਹੀ ਕੁਝ ਹੈ ਜੋ 80 ਅਤੇ 90 ਦੇ ਦਹਾਕੇ ਵਿੱਚ ਹੋਇਆ ਸੀ। ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੋਵੇਂ ਮਿਲ ਕੇ ਰਾਜ ਦੀ ਸ਼ਾਂਤੀ ਭੰਗ ਹੋਣ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਨਗੇ, ਜਿਸ ਨਾਲ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ।ਇਸ ਮੌਕੇ ਉਨ੍ਹਾਂ ਨੇ ਸੂਬੇ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਖਾਤਰ ਕਰਨ ਦੀ ਭਾਵਨਾ ਨਾਲ ਆਪਣੇ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਕੀਤੀ ਹੈ।

ਇਸ ਮਤੇ ਰਾਹੀਂ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ''ਭਾਰਤ ਸਰਕਾਰ ਨਾ ਸਿਰਫ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਬਲਕਿ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਅਤੇ ਭਾਰਤੀ ਖੁਰਾਕ ਨਿਗਮ ਅਜਿਹੇ ਹੋਰ ਅਦਾਰਿਆਂ ਰਾਹੀਂ ਨਵੇਂ ਆਰਡੀਨੈਂਸ ਜਾਰੀ ਕਰੇ।'' ਸੂਬਾ ਸਰਕਾਰ ਵੱਲੋਂ ਬੀਤੇ ਦਿਨ ਬਿੱਲ ਨਾ ਪੇਸ਼ ਕਰਨ ਵਿਰੁੱਧ ਰੋਸ ਪ੍ਰਗਟਾਉਣ ਲਈ ਕੁਝ ਵਿਧਾਇਕਾਂ ਵੱਲੋਂ ਸਿਆਸੀ ਲਾਹਾ ਖੱਟਣ ਲਈ ਵਿਧਾਨ ਸਭਾ ਵੱਲ ਟਰੈਕਟਰਾਂ 'ਤੇ ਕੂਚ ਕਰਨ ਅਤੇ ਕੁਝ ਵੱਲੋਂ ਵਿਧਾਨ ਸਭਾ ਦੇ ਅਹਾਤੇ ਦੇ ਅੰਦਰ ਰਾਤ ਕੱਟਣ ਦੀਆਂ ਹੋਛੀਆਂ ਕਾਰਵਾਈਆਂ ਕਰਨ 'ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਅਤੇ ਸਲਾਹ-ਮਸ਼ਵਰੇ ਪਿੱਛੋਂ ਦੇਰ ਰਾਤ 9.30 ਵਜੇ ਇਨ੍ਹਾਂ ਬਿੱਲਾਂ 'ਤੇ ਦਸਤਖ਼ਤ ਕੀਤੇ। ਉਨ੍ਹਾਂ ਕਿਹਾ ਕਿ ਸੰਕਟਕਾਲੀਨ ਦੇ ਸਮੇਂ ਹੁੰਦੇ ਇਜਲਾਸ ਦੌਰਾਨ ਅਜਿਹੇ ਬਿੱਲਾਂ ਦੀਆਂ ਕਾਪੀਆਂ ਵੰਡਣ ਵਿਚ ਦੇਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਸ ਵੇਲੇ ਵੀ ਵਾਪਰਿਆ ਸੀ, ਜਦੋਂ ਉਨ੍ਹਾਂ ਦੀ ਸਰਕਾਰ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਾਲ 2004 ਵਿੱਚ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਦਾ ਐਕਟ ਸਦਨ ਵਿੱਚ ਲੈ ਕੇ ਆਈ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਪੇਸ਼ ਕੀਤੇ ਜਾ ਰਹੇ ਬਿੱਲ ਸੂਬੇ ਵੱਲੋਂ ਅੱਗੇ ਕਾਨੂੰਨੀ ਲੜਾਈ ਲੜਣ ਦਾ ਅਧਾਰ ਬਣਨਗੇ, ਜਿਸ ਕਰਕੇ ਇਨ੍ਹਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਚੰਗੀ ਤਰ੍ਹਾਂ ਜਾਚਣ ਦੀ ਲੋੜ ਸੀ।

ਮਤੇ ਮੁਤਾਬਿਕ ''ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਸਮੇਤ ਇਹ ਤਿੰਨੇ ਖੇਤੀ ਕਾਨੂੰਨ ਸਪੱਸ਼ਟ ਤੌਰ 'ਤੇ ਜਿੱਥੇ ਕਿਸਾਨਾਂ, ਬੇ-ਜ਼ਮੀਨੇ ਕਾਮਿਆਂ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ, ਉਥੇ ਹੀ ਪੰਜਾਬ ਦੇ ਨਾਲ-ਨਾਲ ਮੁਢਲੀ ਹਰੀ ਕ੍ਰਾਂਤੀ ਦੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਖਿੱਤਿਆਂ ਵਿੱਚ ਚਿਰਾਂ ਤੋਂ ਸਥਾਪਤ ਖੇਤੀਬਾੜੀ ਮੰਡੀਕਰਨ ਪ੍ਰਣਾਲੀ ਦੇ ਵੀ ਵਿਰੁੱਧ ਹਨ।'' ਮਤੇ ਰਾਹੀਂ ਕਿਹਾ ਗਿਆ ਕਿ ਇਹ ਕਾਨੂੰਨ ਪ੍ਰਤੱਖ ਤੌਰ 'ਤੇ ਭਾਰਤ ਸਰਕਾਰ ਨੇ ਖੇਤੀ ਨਾਲ ਸਬੰਧਤ ਨਹੀਂ ਸਗੋਂ ਵਪਾਰਕ ਕਾਨੂੰਨ ਘੜੇ ਹਨ।

ਮਤੇ ਵਿਚ ਕਿਹਾ ਗਿਆ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ (ਐਂਟਰੀ 14 ਲਿਸਟ-2), ਜਿਸ ਅਨੁਸਾਰ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ, ਦੇ ਵੀ ਖਿਲਾਫ ਹਨ। ਵਿਧਾਨ ਸਭਾ ਦੇ ਸਪੀਕਰ ਵੱਲੋਂ ਪੜ੍ਹੇ ਗਏ ਮਤੇ ਮੁਤਾਬਿਕ ਇਹ ਕਾਨੂੰਨ ਦੇਸ਼ ਦੇ ਸੰਵਿਧਾਨ ਵਿਚ ਦਰਜ ਸੂਬੇ ਦੇ ਕਾਰਜਾਂ ਅਤੇ ਸ਼ਕਤੀਆਂ 'ਤੇ ਸਿੱਧਾ ਹਮਲਾ ਹਨ ਅਤੇ ਉਨ੍ਹਾਂ ਨੂੰ ਛਲਾਵੇ ਨਾਲ ਹਥਿਆਉਣ ਦਾ ਯਤਨ ਹੈ।

ਡਾ ਰਾਜੂ ਖਾਨ ਘੁਮਾਣ ਦੇ ਪੁੱਤਰ ਦੀ ਭਿਆਨਕ ਬੀਮਾਰੀ ਤੇ ਬਲਾਕ ਵੱਲੋਂ ਵਿੱਤੀ ਸਹਾਇਤਾ

 

 ਮਹਿਲ ਕਲਾਂ/-ਬਰਨਾਲਾ-ਅਕਤੂਬਰ 2020 -(ਗੁਰਸੇਵਕ ਸਿੰਘ ਸੋਹੀ )-

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ  (ਰਜਿ:295)- ਦੇ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਪੱਖੋਵਾਲ ਦੇ ਸੀਨੀਅਰ ਮੈਂਬਰ ਡਾ ਰਾਜੂ ਖ਼ਾਨ ਘੁਮਾਣ ਦੇ ਨੌਜਵਾਨ ਪੁੱਤਰ ਨੂੰ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਨੇ ਘੇਰ ਲਿਆ 

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ,ਜ਼ਿਲ੍ਹਾ ਲੁਧਿਆਣਾ ਦੇ ਚੇਅਰਮੈਨ ਡਾ ਭਗਵੰਤ ਸਿੰਘ ਬਡ਼ੂੰਦੀ,ਜ਼ਿਲ੍ਹਾ ਪ੍ਰੈੱਸ ਸਕੱਤਰ ਡਾ ਕੇਸਰ ਸਿੰਘ ਧਾਂਦਰਾ,ਬਲਾਕ ਚੇਅਰਮੈਨ ਡਾ ਮੇਵਾ ਸਿੰਘ ਤੁੰਗਾਹੇੜੀ,ਬਲਾਕ ਕੈਸ਼ੀਅਰ ਡਾ ਹਰਬੰਸ ਸਿੰਘ ਬਸ਼ਰਾਵਾਂ,ਡਾ ਧਰਮਿੰਦਰ ਸਿੰਘ ਪੱਬੀਆਂ,ਡਾ ਪੁਸ਼ਪਿੰਦਰ ਸਿੰਘ ਬੋਪਾਰਾਏ,ਡਾ ਹਰਪ੍ਰੀਤ ਸਿੰਘ ਪੱਖੋਵਾਲ,ਮੈਡਮ ਰਮਨਦੀਪ ਕੌਰ ਪੱਖੋਵਾਲ ਨੇ ਰਾਜਸਥਾਨ ਦੇ  ਬੀਕਾਨੇਰ ਵਿਖੇ ਕੈਂਸਰ ਹਸਪਤਾਲ  ਪਹੁੰਚ ਕੇ ਡਾ.ਰਾਜੂ ਖਾਨ ਘੁਮਾਣ ਅਤੇ ਉਸ ਦੇ ਪੁੱਤਰ ਨੂੰ ਹੌਸਲਾ ਦਿੰਦੇ ਹੋਏ ਜ਼ਿਲ੍ਹਾ ਲੁਧਿਆਣਾ ਤੀਹ ਬਲਾਕ ਪੱਖੋਵਾਲ ਵੱਲੋਂ ਵਿੱਤੀ ਸਹਾਇਤਾ ਦਿੱਤੀ  ਗਈ।

ਇਸ ਉਪਰੰਤ ਡਾ ਰਾਜੂ ਖ਼ਾਨ ਦੇ ਬੇਟੇ ਲਈ  ਜਥੇਬੰਦੀ ਦੇ ਆਗੂਆਂ ਵੱਲੋਂ 5 ਯੂਨਿਟ ਬਲੱਡ ਵੀ ਦਾਨ ਦਿੱਤਾ ਗਿਆ। 

ਸਮੂਹ ਅਹੁਦੇਦਾਰਾਂ ਵਲੋਂ ਡਾ ਰਾਜੂ ਖਾਨ ਦੇ ਪੁੱਤਰ ਦੀ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਗਈ ਅਤੇ  ਹਮਦਰਦੀ ਪ੍ਰਗਟ ਕਰਦੇ ਹੋਏ ਭਵਿੱਖ ਵਿਚ ਵੀ ਜਥੇਬੰਦੀ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ ।

250-300 ਰੁਪਏ ਦਾ ਕਰਜਾ/ਉਧਾਰ- ਲਿਖਤ✍️ਰਜਨੀਸ਼ ਗਰਗ

250-300 ਰੁਪਏ ਦਾ ਕਰਜਾ/ਉਧਾਰ

ਕਈ ਵਾਰ ਬੰਦਾ ਇਹੋ ਜਿਹੀ ਸਥੀਤੀ ਵਿੱਚ ਪਹੁੰਚ ਜਾਦਾਂ ਜਿਸ ਵਿੱਚ ਉਸ ਨੂੰ ਪਤਾ ਹੀ ਨਹੀ ਲੱਗਦਾ ਕਿ ਉਹ ਉਸ ਪਲ ਦੀ ਖੁਸ਼ੀ ਮਨਾਵੇ ਜਾਂ ਨਾ ਮਨਾਵੇ | ਇਹੋ ਜਿਹੇ ਅਜੀਬੋ-ਗਰੀਬ ਪਲ ਬੰਦੇ ਨੂੰ ਉਦਾਸੀ ਤੇ ਨਾਮੋਸੀ ਵੱਲ ਧਕੇਲ ਦਿੰਦੇ ਨੇ, ਪਰ ਕਈ ਵਾਰ ਇਹੋ ਜਿਹੇ ਪਲ ਜਿੰਦਗੀ ਦਾ ਇੱਕ ਅਟੁੱਟ ਹਿੱਸਾ ਵੀ ਬਣ ਜਾਂਦੇ ਨੇ | ਕਦੇ ਵੀ ਨਾ ਭੁੱਲਣ ਵਾਲੇ, ਇੱਕ ਅਨਮੋਲ ਪਲ ਜਿਸ ਦੀਆ ਯਾਦਾਂ ਹਮੇਸ਼ਾ ਇੱਕ ਖਿੜੇ ਹੋਏ ਫੁੱਲ ਵਾਂਗ ਹਮੇਸ਼ਾ ਤਾਜ਼ਾ ਰਹਿੰਦੀਆਂ ਨੇ | ਚਾਹੁੰਦੇ ਹੋਏ ਵੀ ਉਸ ਪਲ ਨੂੰ ਭੁਲਾਇਆ ਨਹੀ ਜਾ ਸਕਦਾ | ਕੁਝ ਇਹੋ ਜਿਹਾ ਖੱਟਾ-ਮਿੱਠਾ ਪਲ ਜਿਸ ਨੂੰ ਹਮੇਸ਼ਾ ਮੈ ਆਪਣੀ ਯਾਦਾ ਦੀ ਡਾਇਰੀ ਚ ਅਮਰ ਰੱਖਣਾ ਚਾਹੁੰਦਾ ਹਾਂ ਤੁਹਾਡੇ ਸਭ ਨਾਲ ਸਾਝਾ ਕਰਨ ਜਾ ਰਿਹਾ ਹਾਂ ।

        ਇਹ ਉਸ ਵਕਤ ਦੀ ਗੱਲ ਹੈ ਜਦ ਮੈ ਛੋਟਾ ਹੁੰਦਾ ਸੀ ਤੇ ਮੈ ਪੰਜਵੀ ਕਲਾਸ ਚ ਪੜ੍ਹਦਾ ਸੀ | ਪੰਜਵੀ ਕਲਾਸ ਦੇ ਬੋਰਡ ਦੇ ਇਮਤਿਹਾਨ ਹੋ ਚੁੱਕੇ ਸੀ ਬਸ ਉਸ ਦਾ ਨਤੀਜਾ ਆਉਣਾ ਬਾਕੀ ਸੀ | ਮੈ ਉਸ ਨਤੀਜੇ ਤੋ ਬੇਫਿਕਰ ਸੀ ਨਾ ਪਾਸ ਹੋਣ ਦਾ ਡਰ ਨਾ ਫੇਲ ਹੋਣ ਦੀ ਚਿੰਤਾ ਕਿਉਕਿ ਉਸ ਵਕਤ ਨੰਬਰਾ ਨੂੰ ਏਨ੍ਹੀ ਅਹਿਮੀਅਤ ਨਹੀ ਸੀ ਦਿੱਤੀ ਜਾਦੀ ,ਜਿੰਨੀ ਅੱਜ-ਕੱਲ ਦੇ ਬੱਚਿਆ ਦੇ ਮਾਪਿਆ ਦੁਆਰਾ ਦਿੱਤੀ ਜਾਦੀ ਹੈ | ਉਨ੍ਹਾ ਉਪਰ ਇਮਤਿਹਾਨਾ ਦੇ ਨਤੀਜਿਆ ਦੇ ਨੰਬਰਾ ਦਾ (ਜੋ ਕਿ ਮੇਰੇ ਖਿਆਲ ਚ ਫਜੂਲ ਤੇ ਬੇਮਤਲਬ ਹੈ ) ਵਾਧੂ ਬੋਝ ਪਾਇਆ ਜਾਦਾ ਹੈ | ਤੇ ਇਸ ਬੋਝ ਥੱਲੇ ਦੱਬ ਕੇ ਬੱਚਾ ਅੰਕ ਤਾ ਬਹੁਤ ਵਧੀਆ ਪ੍ਰਾਪਤ ਕਰ ਲੈਦਾ ਹੈ, ਪਰ ਜਿੰਦਗੀ ਦੇ ਹਸੀਨ ਪਲਾਂ ਨੂੰ ਮਾਨਣ ਤੋ ਵਾਝਾਂ ਰਹਿ ਜਾਦਾ ਹੈ ਤੇ ਅਕਸਰ ਜਿੰਦਗੀ ਦੇ ਪੇਪਰਾ ਚੋ ਫੇਲ ਹੋ ਜਾਦਾ ਹੈ |

       ਮੈ ਆਪਣੇ ਬਚਪਨ ਦੇ ਰੰਗਾ ਨੂੰ ਬਿਨ੍ਹਾ ਕਿਸੇ ਫਿਕਰਾ ਦੇ ਆਜਾਦੀ ਨਾਲ ਮਾਣ ਰਿਹਾ ਸੀ | ਅਚਾਨਕ ਮੈਨੂੰ ਮੇਰੇ ਦਾਦਾ ਜੀ ਜੋ ਕਿ ਸਕੂਲ ਦੇ ਬਾਹਰ ਇੱਕ ਛੋਟੀ ਜੀ ਕਰਿਆਨੇ ਦੀ ਦੁਕਾਨ ਕਰਦੇ ਸੀ, ਉਨ੍ਹਾ ਤੋ ਮੇਰੇ ਪੰਜਵੀ ਕਲਾਸ ਦੇ ਨਤੀਜੇ ਬਾਰੇ ਪਤਾ ਲੱਗਿਆ | ਮੇਰੇ ਦਾਦਾ ਜੀ ਕਹਿੰਦੇ ਕਿ ਤੇਰੀ ਭੈਣਜੀ(ਹਰਿੰਦਰ ਕੌਰ) ਆਈ ਸੀ, ਸਕੂਲ ਚੋ, ਤੇ ਕਹਿੰਦੀ ਸੀ ਵੀ ਤੂੰ ਆਪਣੀ ਕਲਾਸ ਚੋ ਪਹਿਲੇ ਸਥਾਨ ਤੇ ਰਹਿ ਕੇ ਪੰਜਵੀ ਕਲਾਸ ਪਾਸ ਕਰ ਲਈ ਹੈ | ਪਹਿਲਾ ਤਾ ਸੁਣ ਕੇ ਕੁਝ ਅਜੀਬ ਜਾ ਲੱਗਿਆ, ਮੈ ਕਿਹਾ ਤੁਸੀ ਮਖੌਲ ਕਰਦੇ ੳ ਮੈ ਉਹ ਵੀ ਪਹਿਲੇ ਸਥਾਨ ਤੇ...? ਹੋ ਨਹੀ ਸਕਦਾ ਤੇ ਉੱਚੀ-ਉੱਚੀ ਹੱਸਣ ਲੱਗ ਪਿਆ ਪਰ ਬਾਅਦ ਚ ਮੈਨੂੰ ਕਿਸੇ ਹੋਰ ਤੋ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਸੱਚਮੁੱਚ ਮੈ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਵੀ ਬੋਰਡ ਦੀ ਕਲਾਸ ਪਾਸ ਕਰ ਲਈ ਹੈ | ਉਸ ਵਖਤ ਮੈ ਆਪਣੇ ਘਰ ਦੇ ਆਰਥਿਕ ਹਾਲਾਤਾਂ ਤੋ ਬਿਲਕੁਲ ਅਨਜਾਣ ਸੀ । ਮੈਨੂੰ ਗਰੀਬੀ-ਅਮੀਰੀ ਬਾਰੇ ਕੁਸ ਪਤਾ ਹੀ ਨਹੀ ਸੀ । ਸੋ ਮੈ ਬੜੇ ਚਾਵਾਂ ਨਾਲ ਆਪਣੀ ਮੰਮੀ ਜੀ ਦੇ ਨਾਲ ਸਕੂਲ ਵਿੱਚੋ ਆਪਣਾ ਸਰਟੀਫਿਕੇਟ ਲੈਣ ਪਹੁੰਚ ਗਿਆ, ਜੋ ਕਿ ਹਾਈ ਸਕੂਲ ਚ ਦਾਖਲੇ ਲਈ ਜਰੂਰੀ ਹੁੰਦਾ । ਜਦ ਮੈ ਆਪਣੀ ਭੈਣਜੀ(ਹਰਿੰਦਰ ਕੌਰ) ਨੂੰ ਮਿਲਿਆ ਤਾਂ ਅੱਗੋ ਉਹ ਵੀ ਬਹੁਤ ਖੁਸ਼ ਸਨ ਤੇ ਖੁਸ਼ੀ-ਖੁਸ਼ੀ ਚ ਉਨ੍ਹਾ ਨੇ ਮੇਰੇ ਤੋ ਮਠਿਆਈ ਦੇ ਡੱਬੇ ਦੀ ਮੰਗ ਕੀਤੀ, ਜਿਸਦਾ ਮੈਂਨੂੰ ਅੱਜ-ਤੱਕ ਅਫਸੋਸ ਹੈ ਤੇ ਸਾਇਦ ਹਮੇਸ਼ਾ ਹੀ ਰਹੇਗਾ ਤੇ ਨਾਲ ਹੀ ਮੇਰੀ ਤਾਰੀਫ ਕਰਦੇ ਹੋਏ ਮੇਰੀ ਮੰਮੀ ਜੀ ਨੂੰ ਮੈਨੂੰ ਛੇਤੀ ਤੋ ਛੇਤੀ ਅਗਲੀ ਕਲਾਸ(ਛੇਵੀ ਕਲਾਸ) ਚ ਦਾਖਲਾ ਦਵਾਉਣ ਬਾਰੇ ਕਿਹਾ । ਜਿਸ ਤੋ ਬਾਅਦ ਮੇਰੀ ਮੰਮੀ ਜੀ ਨੇ ਮੇਰੀ ਭੈਣਜੀ ਨੂੰ ਤੁਰੰਤ ਸਾਡੇ ਘਰ ਦੀਆ ਆਰਥਿਕ ਮਜਬੂਰੀਆ ਬਾਰੇ ਦੱਸਿਆ ਤੇ ਅਗਲੀ ਜਮਾਤ ਚ ਦਾਖਲਾ ਲੈਣ ਤੋ ਅਸਮੱਰਥਾ ਪ੍ਰਗਟਾਈ ।ਜਿਸ ਨੂੰ ਸੁਣ ਕੇ ਮੇਰੇ ਭੈਣਜੀ ਦੇ ਚੇਹਰੇ ਤੋ ਖੁਸ਼ੀ ਅਚਾਨਕ ਗਾਇਬ ਹੋ ਗਈ । ਇਸ ਤੋ ਬਾਅਦ ਰੱਬ ਜਾਣੇ ਮੇਰੀ ਭੈਣਜੀ ਨੂੰ ਮੇਰੇ ਅਨਭੋਲ ਚੇਹਰੇ ਤੇ ਤਰਸ ਆਇਆ ਸੀ, ਕਿ ਮੇਰੇ ਘਰ ਦਿਆ ਹਾਲਾਤਾਂ ਤੇ ਉਨ੍ਹਾ ਨੇ ਆਪਣੇ ਪਰਸ ਚੋ ਮੇਰੇ ਦਾਖਲੇ ਦੀ ਫੀਸ(ਜੋ ਕਿ 250-300 ਰੁਪਏ) ਸੀ ਕੱਢ ਕੇ ਮੇਰੇ ਮੰਮੀ ਜੀ ਨੂੰ ਦੇ ਦਿੱਤੇ ਤੇ ਉਸੇ ਵਕਤ ਹਾਈ ਸਕਲਾ ਚ ਜਮ੍ਹਾ ਕਰਵਾਉਣ ਨੂੰ ਕਿਹਾ । ਮੇਰੀ ਮੰਮੀ ਜੀ ਨੇ ਜਦ ਉਹ ਪੈਸੇ ਵਾਪਸ ਕਰਨੇ ਚਾਹੇ ਤਾਂ ਉਨ੍ਹਾ ਇਹ ਕੇ ਵਾਪਸ ਫੜਾ ਦਿੱਤੇ ਕਿ ਜਦ ਤੁਹਾਡੇ ਕੋਲ ਹੋਣ ਤਾਂ ਮੈਂਨੂੰ ਮੋੜ ਦਿੳ । ਮੇਰੀ ਮੰਮੀ ਨੇ ਉਨ੍ਹਾ ਦਾ ਧੰਨਵਾਦ ਕੀਤਾ ਤੇ ਅਸੀ ਮੇਰਾ ਛੇਵੀ ਕਲਾਸ ਚ ਦਾਖਲਾ ਜਮ੍ਹਾ ਕਰਵਾ ਕੇ ਵਾਪਸ ਆ ਗਏ ।

       ਸਮ੍ਹਾ ਬੀਤਦਾ ਗਿਆ ਤੇ ਮੈਂਨੂੰ ਮੇਰੇ ਮਾਂ-ਪਿੳ ਨੇ ਔਖ-ਸੋਖ ਨਾਲ ਬਾਰਾਂ ਕਲਾਸਾ ਪੂਰੀਆ ਕਰਵਾ ਦਿੱਤੀਆਂ । ਪੜਾਈ ਚ ਹੁਸ਼ਿਆਰ ਹੋਣ ਕਾਰਣ ਮੈਨੂੰ ਮੇਰੇ ਗੁਆਢੀਆਂ ਨੇ ਇੱਕ ਪ੍ਰਾਈਵੇਟ ਫਾਇਨਾਂਸ ਕੰਪਨੀ ਚ ਕੰਮ ਤੇ ਲਵਾ ਦਿੱਤਾ । ਹੌਲੀ-ਹੌਲੀ ਬਹੁਤ ਸਾਰੇ ਲੋਕਾਂ(ਕੰਪਨੀ ਦੇ ਮਾਲਕ,ਆਂਢ-ਗੁਆਂਢ,ਮੇਰੇ ਮਾਂ-ਪਿੳ ਤੇ ਪ੍ਰਮਾਤਮਾ) ਦੀ ਕ੍ਰਿਪਾ ਨਾਲ ਅਸੀ ਆਪਣੇ ਪੈਰਾਂ ਤੇ ਖੜੇ ਹੋ ਗਏ । ਅਸੀ ਵਧੀਆ ਸੌਖ ਨਾਲ ਆਮ ਜਨਜੀਵਨ ਬਤੀਤ ਕਰਨ ਲੱਗ ਪਏ । ਮੇਰੇ ਲਈ ਖੁਸ਼ੀ ਤੇ ਹੈਰਾਨ ਕਰਨ ਵਾਲੀ ਗੱਲ ਇਹ ਸੀ ਕਿ ਜਿਸ ਭੈਣਜੀ (ਮੈਡਮ ਹਰਿੰਦਰ ਕੌਰ ) ਦੇ ਬਦੌਲਤ ਮੈ ਆਪਣੇ ਆਪ ਨੂੰ ਖਸ਼ਕਿਸਮਤ ਸਮਝਦਾ ਸੀ, ਉਨ੍ਹਾ ਦਾ ਘਰ ਦਫਤਰ ਦੇ ਬਿਲਕੁਲ ਸਾਹਮਣੇ ਵਾਲੀ ਗਲੀ ਚ ਸਾਹਮਣੇ ਘਰ ਸੀ । ਪਰ ਅੱਜ-ਤੱਕ ਉਨ੍ਹਾ ਕੋਲ ਮੇਰੇ ਤੋ ਜਾ ਨਹੀ ਹੋਇਆ ।ਬਹੁਤ ਵਾਰ ਮਨ ਕੀਤਾ ਸਾਲਾਂ ਪਹਿਲਾ ਲਿਆ ਉਧਾਰ ਵਾਪਸ ਕਰਨ ਤੇ ਧੰਨਵਾਦ ਕਰਨ ਨੂੰ, ਪਰ ਕਦੇ ਹਿੰਮਤ ਹੀ ਨਹੀ ਪਈ ਜਾਂ ਸਾਇਦ ਮੈ ਉਸ ਉਧਾਰ ਨੂੰ ਵਾਪਸ ਹੀ ਨਹੀ ਕਰਨਾ ਚਾਹੁੰਦਾ ਸੀ । ਕਿਉਕਿ ਜੋ ਕੀਮਤੀ ਯਾਦਾ ਉਸ ਉਧਾਰ ਕਾਰਣ ਮੇਰੇ ਨਾਲ ਜੁੜੀਆ ਹੋਈਆ ਨੇ, ਉਹ ਉਧਾਰ ਵਾਪਸ ਚੁਕਾਉਣ ਤੋ ਬਾਅਦ ਨਹੀ ਰਹਿਣੀਆ । ਦੁਨੀਆ ਦੀ ਨਜਰ ਚ ਇਹ ਸਿਰਫ 250-300 ਰੁਪਏ ਹੈ, ਪਰ ਮੇਰੇ ਲਈ ਇਹ ਉਧਾਰ ਅਨਮੋਲ ਹੈ ਇਸ ਉਧਾਰ ਨੂੰ ਕੋਈ ਵੀ ਅਮੀਰ ਬੰਦਾ ਉਤਾਰ ਨਹੀ ਸਕਦਾ । ਇਹ ਸਿਰਫ ਪੈਸੇ ਨਹੀ ਇਸ ਨਾਲ ਕਈ ਮਹਿੰਗੇ ਜਜਬਾਤ ਜੁੜੇ ਹੋਏ ਨੇ । ਧੰਨਵਾਦ ਹਰਿੰਦਰ ਕੌਰ ਭੈਣਜੀ ਰਾਮਪੁਰਾ ਫੂਲ ।

  ਲਿਖਤ✍️ਰਜਨੀਸ਼ ਗਰਗ

MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ 

ਚੰਡੀਗੜ ,  (ਕੁਲਵਿੰਦਰ ਸਿੰਘ ਚੰਦੀ) -

ਕੇਂਦਰ ਸਰਕਾਰ ਵੱਲੋ ਲਿਆਦੇ ਖੇਤੀ ਸਬੰਧੀ ਲਿਆਦੇ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ਕੈਬਨਿਟ ਵੱਲੋਂ ਸੱਦੇ ਗਏ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨ ਖਿਲਾਫ਼ ਤਿਆਰ ਕੀਤਾ ਗਿਆ ਬਿੱਲ ਪੇਸ਼ ਕੀਤਾ ਗਿਆ ਹੈ ਤੇ ਥੋੜ੍ਹੀ ਦੇਰ ਵਿਚ ਇਸ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ।

ਇਸ ਬਿੱਲ ਵਿਚ ਦੱਸਿਆ ਗਿਆ ਹੈ ਕਿ ਜੇ ਕੋਈ ਵੀ ਐੱਮਐੱਸਪੀ ਤੋਂ ਘੱਟ ਕੀਮਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ ਤੇ APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ। ਦੱਸ ਦੀਏ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਖਿਲਾਫ਼ ਪੇਸ਼ ਕੀਤੇ ਬਿੱਲਾਂ ਦੀ ਕਾਪੀ ਬਾਕੀ ਵਿਧਾਇਕਾਂ ਨੂੰ ਦੇ ਦਿੱਤੀ ਹੈ ਤੇ ਉਹਨਾਂ 'ਤੇ ਮੰਥਨ ਚੱਲ ਰਿਹਾ ਹੈ ਤੇ ਥੋੜ੍ਹੀ ਦੇਰ ਵਿਚ ਬਿੱਲਾਂ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕਿਸੇ ਵੀ ਕਿਸਾਨ ਦੀ ਕਿਸੇ ਚੀਜ਼ ਨੂੰ ਲੈ ਕੇ ਝਗੜਾ ਹੁੰਦਾ ਹੈ ਤਾਂ ਕਿਸਾਨ ਅਦਾਲਤ ਦਾ ਰੁਖ਼ ਕਰ ਸਕਦਾ ਹੈ। 

ਇਸ ਦੇ ਨਾਲ ਹੀ ਦੱਸ ਦਈਏ ਕਿ ਵਿਰੋਧੀ ਧਿਰ ਵੱਲੋਂ ਬਿਲ ਦੀਆਂ ਕਾਪੀਆਂ ਨਾ ਦੇਣ ਦੇ ਇਤਰਾਜ਼ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਬਿਲ 'ਤੇ ਰਾਤੀਂ ਹੀ ਹਸਤਾਖਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਲ ਦਾ ਖਰੜਾ ਤਿਆਰ ਕਰਨ ਵਿਚ ਸਮਾਂ ਲੱਗਦਾ ਹੈ ਤੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮੰਗ ਵੀ ਕੀਤੀ ਗਈ ਹੈ। ਸੀਐਮ ਕੈਪਟਨ ਨੇ ਕਿਹਾ ਕਿ ਕਿਸਾਨੀ ਦੇਸ਼ ਅਤੇ ਪੰਜਾਬ ਦਾ ਗੰਭੀਰ ਮਸਲਾ ਹੈ, ਇਸ ਨੂੰ ਸਿਆਸੀ ਮਸਲਾ ਨਾ ਬਣਾਇਆ ਜਾਵੇ। ਇਸ ਦੌਰਾਨ ਕੇਂਦਰੀ ਖੇਤੀ ਕਾਨੂੰਨ ਨੂੰ ਖਾਰਜ ਕਰਨ ਲਈ ਮਤਾ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਸਤਾਵਤ ਬਿਜਲੀ ਸੋਧ 2020 ਬਿਲ ਦੇ ਵਿਰੋਧ ਵਿਚ ਵੀ ਮਤਾ ਪੇਸ਼ ਕੀਤਾ ਗਿਆ। 

ਮੈਰਾਥਨ ਦੌੜ ਲਾਕੇ ਲੁਧਿਆਣਾ ਦਿਹਾਤੀ ਪੁਲਿਸ ਨੇ ਕੀਤਾ ਸ਼ਹੀਦ ਨੂੰ ਯਾਦ

ਸ਼ਹੀਦਾਂ ਨੂੰ ਯਾਦ ਕਰਨ ਦਾ SSP ਜਗਰਾਓਂ ਦਾ ਵਧੀਆ ਉਪਰਾਲਾ

NGO ਨੇ ਵੀ ਦਿੱਤਾ ਸਾਥ

ਆਓ ਦੇਖਦੇ ਹਾਂ ਪੱਤਰਕਾਰ ਸੱਤਪਾਲ ਸਿੰਘ ਦੇਹਰਕਾ ਅਤੇ ਅਮਨਜੀਤ ਸਿੰਘ ਖਹਿਰਾ ਦੀ ਵਿਸੇਸ ਰਿਪੋਰਟ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪੰਜਾਬ ਦੇ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ ਬਾਰੇ ਜਥੇਬੰਦੀ ਦਾ ਪੱਖ

ਚੰਡੀਗੜ੍ਹ, ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਜਾਨਹੂਲਵੇਂ ਘੋਲ਼ ਦੌਰਾਨ 3 ਮੈਂਬਰੀ ਪੰਜਾਬ ਕੈਬਨਿਟ ਕਮੇਟੀ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ 11 ਮੈਂਬਰੀ ਵਫਦ ਨਾਲ ਹੋਈ  ਮੀਟਿੰਗ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਨੇ  ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮੇਟੀ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲ ਦਾ ਖਰੜਾ ਅੱਜ ਦਿਖਾਉਣ ਤੋਂ ਤਾਂ ਕਾਨੂੰਨੀ ਮਜਬੂਰੀ ਕਹਿ ਕੇ ਨਾਂਹ ਕਰ ਦਿੱਤੀ ਗਈ । ਪੰਜਾਬ ਸਰਕਾਰ ਦੁਆਰਾ 2017 ਵਿੱਚ ਅਤੇ ਉਸਤੋਂ ਪਹਿਲਾਂ ਪਾਸ ਕੀਤੇ ਖੁੱਲ੍ਹੀ ਨਿੱਜੀ ਖਰੀਦ ਵਾਲੇ ਮੰਡੀਕਰਨ ਕਾਨੂੰਨ ਰੱਦ ਕਰਨ ਦੀ ਮੰਗ ਬਾਰੇ ਮੁੜ ਘੋਖਣ ਦੀ ਗੱਲ ਕਹੀ ਗਈ।  ਕਿਸਾਨਾਂ ਮਜਦੂਰਾਂ ਤੇ ਹੋਰ ਸੰਘਰਸ਼ਸ਼ੀਲ ਲੋਕਾਂ ਵਿਰੁੱਧ ਮੜ੍ਹੇ ਹੋਏ ਪੁਲਿਸ ਕੇਸ ਵਾਪਸ ਲੈਣ ਬਾਰੇ ਪੂਰੀ ਕਾਰਵਾਈ ਦੀਵਾਲੀ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ। ਕਿਸਾਨਾਂ ਮਜਦੂਰਾਂ ਦੀ ਮੁਕੰਮਲ ਕਰਜਾਮੁਕਤੀ ਦੀ ਮੰਗ ਸੰਬੰਧੀ ਖਜ਼ਾਨਾ ਖਾਲੀ ਹੋਣ ਦੀ ਰਟ ਲਾਉਣ ਦੇ ਬਾਵਜ਼ੂਦ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸਭਾਵਾਂ ਵੱਲ ਬਕਾਇਆ ਖੜ੍ਹੇ ਸਮੁੱਚੇ ਕਰਜੇ 560 ਕ੍ਰੋੜ ਰੁਪਏ ਖ਼ਤਮ ਕਰਨ ਦਾ ਫੈਸਲਾ ਕਰਨ ਬਾਰੇ ਦੱਸਿਆ ਗਿਆ ਜਿਨ੍ਹਾਂ ਦੀ ਗਿਣਤੀ ਲਗਭਗ 3 ਲੱਖ 12 ਹਜ਼ਾਰ ਬਣਦੀ ਹੈ। ਯੂ ਪੀ ਜਾਂ ਹੋਰ ਰਾਜਾਂ ਤੋਂ ਵਪਾਰੀਆਂ ਵੱਲੋਂ ਝੋਨਾ ਸਸਤਾ ਖਰੀਦ ਕੇ ਪੰਜਾਬ ਦੇ ਸ਼ੈਲਰਾਂ ‘ਚ ਲਾਉਣ ਤੋਂ ਰੋਕਣ ਬਾਰੇ ਕਮੇਟੀ ਵੱਲੋਂ ਇਹ ਰੋਕਾਂ ਸਖਤੀ ਨਾਲ ਲਾਉਣ ਦਾ ਭਰੋਸਾ ਦਿੱਤਾ ਗਿਆ। ਮੌਜੂਦਾ ਘੋਲ਼ ‘ਚ ਕੱਲ੍ਹ ਤੱਕ ਸ਼ਹੀਦ ਹੋਣ ਵਾਲੇ 10 ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਤੇ 1-1 ਜੀਅ ਨੂੰ ਪੱਕੇ ਰੁਜ਼ਗਾਰ ਦੀ ਮੰਗ ਬਾਰੇ ਜਲਦੀ ਫੈਸਲਾ ਕਰਨ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪੰਮੀ, ਰਾਜਵਿੰਦਰ ਸਿੰਘ ਰਾਮਨਗਰ, ਅਮਰੀਕ ਸਿੰਘ ਗੰਢੂਆਂ ਅਤੇ ਮਨਜੀਤ ਸਿੰਘ ਨਿਆਲ ਸ਼ਾਮਲ ਸਨ। ਇਸ ਮੌਕੇ ਸ੍ਰੀ ਉਗਰਾਹਾਂ ਨੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਔਨਲਾਈਨ ਅਜੀਤ ਅਖਬਾਰ ਵਿੱਚ ਪੱਤਰਕਾਰ ਵਿਕਰਮਜੀਤ ਸਿੰਘ ਮਾਨ ਦੇ ਹਵਾਲੇ ਨਾਲ ਛਪੀ ਇਸ ਖਬਰ ਦਾ ਜ਼ੋਰਦਾਰ ਖੰਡਨ ਕੀਤਾ ਕਿ ਵਿਧਾਨ ਸਭਾ ‘ਚ ਭਲਕੇ ਪੇਸ਼ ਕੀਤੇ ਜਾਣ ਵਾਲੇ ਬਿੱਲ ਦੇ ਸਾਰੇ ਨੁਕਤਿਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਹਨਾਂ ਨੇ ਇਸ ਨਾਲ ਸਹਿਮਤੀ ਜ਼ਾਹਰ ਕੀਤੀ ਹੈ। ਸਗੋਂ ਸ੍ਰੀ ਰੰਧਾਵਾ ਨੇ ਵਿਧਾਨ ਸਭਾ ‘ਚ ਬਿੱਲ ਪੇਸ਼ ਕਰਨ ਤੋਂ ਪਹਿਲਾਂ ਇਹ ਜਾਣਕਾਰੀ ਦੇਣ ਤੋਂ ਇਹ ਕਹਿ ਕੇ ਇਨਕਾਰ ਕੀਤਾ ਕਿ ਅਜਿਹਾ ਕਰਨਾ ਗੈਰਕਾਨੂੰਨੀ ਹੈ। ਸ੍ਰੀ ਉਗਰਾਹਾਂ ਵੱਲੋਂ ਐਲਾਨ ਕੀਤਾ ਗਿਆ ਕਿ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਮੋਦੀ ਭਾਜਪਾ ਸਰਕਾਰ ਤੇ ਸਾਮਰਾਜੀ ਕਾਰਪੋਰੇਸ਼ਨਾਂ ਖਿਲਾਫ਼ ਮੌਜੂਦਾ ਅਣਮਿਥੇ ਸਮੇਂ ਦਾ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ, ਜਿਹੜਾ ਅੱਜ ਵੀ 9 ਭਾਜਪਾ ਆਗੂਆਂ ਤੇ ਕਾਰਪੋਰੇਟ ਕਾਰੋਬਾਰਾਂ ਸਣੇ 5 ਦਰਜਨ ਥਾਂਵਾਂ ‘ਤੇ 60 ਹਜ਼ਾਰ ਤੋਂ ਵੱਧ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਤੇ ਔਰਤਾਂ ਦੀ ਸ਼ਮੂਲੀਅਤ ਨਾਲ ਜਾਰੀ ਹੈ। ਇਹ ਸੰਘਰਸ਼ ਸਭਨਾਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲਵੀਂ ਸਾਂਝ ਬਰਕਰਾਰ ਰੱਖਦਿਆਂ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ ।

25 ਅਕਤੂਬਰ ਦੁਸਹਿਰੇ ਵਾਲੇ ਦਿਨ ਪੂਰੇ ਭਾਰਤ ਵਿੱਚ ਮੋਦੀ ਤੇ ਯੋਗੀ ਦੇ ਪੁਤਲੇ ਸਾੜੇ ਜਾਣਗੇ-  ਡਾ.ਬਾਲੀ,ਡਾ.ਵਰਮਾ,ਡਾ.ਕਾਲਖ..

ਮਹਿਲ ਕਲਾਂ/ਬਰਨਾਲਾ-ਅਕਤੂਬਰ 2020  (ਗੁਰਸੇਵਕ ਸਿੰਘ ਸੋਹੀ)-

ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰਜ਼ ਫੈਡਰੇਸ਼ਨ ਦੇ ਚੇਅਰਮੈਨ ਡਾ ਰਮੇਸ਼ ਕੁਮਾਰ ਬਾਲੀ ਪੰਜਾਬ ਤੇ ਕੌਮੀ ਸਰਪ੍ਰਸਤ ਡਾ.ਜੀ ਆਰ ਵਰਮਾ ਰਾਜਸਥਾਨ ਨੇ ਪ੍ਰੈੱਸ ਨੋਟ ਜਾਰੀ ਕਿਹਾ ਕਿ ਦੇਸ਼ ਦਾ ਲੋਕਤੰਤਰੀ ਢਾਂਚਾ ਜੜ੍ਹੋਂ ਹੀ ਖ਼ਤਮ ਕੀਤਾ ਜਾ ਰਿਹਾ ਹੈ,ਜਿਨ੍ਹਾਂ ਲੋਕਾਂ ਨਾਲ ਸਬੰਧਤ ਕਾਨੂੰਨ ਹਨ ਤੇ ਉਨ੍ਹਾਂ ਲੋਕਾਂ ਨੂੰ ਪੁੱਛਿਆ ਤੱਕ ਨਹੀਂ ਜਾ ਰਿਹਾ ਬਿਨਾਂ ਪੁੱਛੇ ਸੁੱਤੇ ਹੋਏ ਲੋਕਾਂ ਦੇ ਗਲਾਂ ਵਿੱਚ ਮੋਦੀ ਸਰਕਾਰ ਅੰਗੂਠਾ ਦੇ ਕੇ ਕਤਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਕੌਮੀ ਚੇਅਰਮੈਨ ਡਾ ਬਾਲੀ ,ਕੌਮੀ ਵਿੱਤ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ ਅਤੇ ਕੌਮੀ ਸਰਪ੍ਰਸਤ ਡਾ ਜੀ ਆਰ ਵਰਮਾ ਨੇ ਕਿਹਾ ਕਿ ਦੇਸ਼ ਵਿੱਚ ਮੁਗ਼ਲ ਰਾਜ ਦੀਆਂ ਸੁਰਾਂ ਤੇਜ਼ ਹੋ ਚੁੱਕੀਆਂ ਹਨ,ਜਿਨ੍ਹਾਂ ਦੀ ਸ਼ੁਰੂਆਤ ਯੋਗੀ ਦੀ ਸਰਕਾਰ ਤੋਂ ਹੋਈ ਹੈ। 

ਅੱਜ ਦੇਸ਼ ਦੀ ਕੋਈ ਵੀ ਧੀ ਭੈਣ ਸੁਰੱਖਿਅਤ ਨਹੀਂ ਹੈ।

ਉਪਰੋਕਤ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਨੂੰ ਵੇਚ ਕੇ ਦਰਸਾਇਆ ਜਾ ਰਿਹਾ ਹੈ ਕਿ ਦੇਸ਼ ਉਨਤੀ ਵੱਲ ਜਾ ਰਿਹਾ ਹੈ।ਲੋਕਾਂ ਨੂੰ ਇਸ ਸਬੰਧੀ ਗੁੰਮਰਾਹ ਕੀਤਾ ਜਾ ਰਿਹਾ ਹੈ।

ਡਾ ਬਾਲੀ ਤੇ ਡਾ ਵਰਮਾ ਨੇ ਕਿਹਾ ਕਿ ਕਰੋਨਾ ਦੀ ਆੜ ਵਿੱਚ ਧਾਰਮਿਕ,ਵਿਓਪਾਰਕ,ਰਾਜਨੀਤਿਕ  ਫਾਇਦੇ ਲਏ ਜਾ ਰਹੇ ਹਨ।

ਨਿੱਤ ਨਵੇਂ ਕਾਨੂੰਨ ਪਾਸ ਕਰਕੇ ਲੋਕਾਂ ਦਾ ਸਾਹ ਘੁੱਟਿਆ ਜਾ ਰਿਹਾ ਹੈ।

ਡਾ ਬਾਲੀ ਤੇ ਡਾ.ਕਾਲਖ਼ ਨੇ ਸਮੂਹ ਦੇਸ਼ ਵਾਸੀਆਂ ਨੁੰ ਅਪੀਲ ਕਰਦਿਆਂ ਕਿਹਾ ਕਿ ਆਓ ਧੜੇਬੰਦੀਆ,ਪਾਰਟੀਆਂ,ਜਾਤਾਂ,ਧਰਮਾਂ ਤੋਂ ਉੱਪਰ ਉੱਠਕੇ,ਦੇਸ ਵਿੱਚ ਜਹਿਰ ਘੋਲ ਕੇ ਲੋਕਾਂ ਨੂੰ ਮਾਰਨ ਵਾਲੀ ਫਾਸ਼ੀਵਾਦੀ ਤਾਕਤਾਂ ਤੋਂ ਸੁਚੇਤ ਰਹਿ ਕੇ, ਦੇਸ ਨੂੰ ਬਚਾਈਏ ਤੇ ਇੱਕ ਜੁੱਟ ਹੋ ਕੇ ਲੜਾਈ ਨੂੰ ਅੱਗੇ ਵਧਾਈਏ ।

ਪਿੰਡ ਗਹਿਲ ਵਿਖੇ ਔਰਤਾਂ ਵੱਲੋਂ ਮੋਦੀ ਦਾ ਪੁਤਲਾ ਸਾੜਿਆ ਗਿਆ।

 ਮਹਿਲ ਕਲਾਂ /ਬਰਨਾਲਾ -ਅਕਤੂਬਰ 2020 (ਗੁਰਸੇਵਕ ਸਿੰਘ ਸੋਹੀ)-

ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਗਹਿਲ ਵਿਖੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਤਿੰਨ ਆਰਡੀਨੈਂਸ ਪਾਸ ਕੀਤੇ ਨੇ ਉਨ੍ਹਾਂ ਦੇ ਸਬੰਧ ਵਿੱਚ ਪਿੰਡ ਦੀਆਂ ਔਰਤਾਂ ਵੱਲੋਂ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਵਿਰੋਧ ਕੀਤਾ ਗਿਆ।

ਪੰਜਾਬੀ ਦੀ ਮਾਂ ਖੇਡ ਕਬੱਡੀ ਨਾਲ ਨੌਜੁਆਨਾਂ ਦਾ ਪਿਆਰ-VIDEO

ਦੇਖੀਏ ਪੰਜਾਬੀਆਂ ਦਾ ਮਾਣ ਮਾਂ ਖੇਡ ਕਬੱਡੀ

ਦਾਖਾ ਤੋਂ ਪੱਤਰਕਾਰ ਗੁਰਦੇਵ ਗਾਲਿਬ ਦੀ ਰਿਪੋਰਟ  

ਪੁਰਾਣੀ ਟਾਇਰਾਂ ਦੀ ਫੈਕਟਰੀ ਨੂੰ ਲੱਗੀ ਅੱਗ-VIDEO

ਲੱਖਾਂ ਰੁਪਏ ਦਾ ਨੁਕਸਨ ਮੋਗਾ ਤੋਂ ਪੱਤਰਕਾਰ ਜਸਵੀਰ ਨਸੀਰੇਵਾਲੀਆਂ ਅਤੇ ਪ੍ਰੀਤੀ ਦੀ ਰਿਪੋਰਟ

ਮੋਗਾ ਵਿੱਚ ਇੱਕ ਪੁਰਾਣੀ ਟਾਇਰ ਫੈਕਟਰੀ ਨੂੰ ਅੱਗ ਲੱਗ ਗਈ ਜਿਸ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਕੰਪਨੀ ਦੇ ਮਾਲਕ ਨੇ ਦੱਸਿਆ ਕਿ ਉਸਨੇ ਕੁਝ ਮਹੀਨੇ ਪਹਿਲਾਂ ਇਹ ਕੰਪਨੀ ਠੇਕੇ 'ਤੇ ਲਈ ਸੀ ਅਤੇ ਅੱਜ ਅਚਾਨਕ ਭਿਆਨਕ ਅੱਗ ਲੱਗੀ ਫੈਕਟਰੀ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਬਣ ਗਿਅਾ , ਜਿਸ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਅੱਗ ਇੰਨੀ ਭਿਆਨਕ ਸੀ ਕਿ ਜਗਰਾਓਂ ਤੋਂ ਵੀ ਅੱਗ ਬੁਝਾਉ ਗੱਡੀਆਂ ਮੰਗਵਾਈਆਂ ਗਈਆਂ  

ਪਿੰਡ ਚੂਹੜ ਚੱਕ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ-VIDEO

ਮਹਾਂਪੁਰਸ਼ ਬਾਬਾ ਕੇਵਲ ਸਿੰਘ ਮੁੱਖ ਸੇਵਾਦਾਰ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨੇ ਹਾਜਰੀਆਂ ਭਰਿਆ

ਪੱਤਰਕਾਰ ਬਲਬੀਰ ਸਿੰਘ ਬਾਠ ਦੀ ਰਿਪੋਰਟ  

ਐਕਸਾਈਜ਼ ਵਿਭਾਗ ਵੱਲੋਂ ਦਰਿਆ ' ਤੇ ਛਾਪੇਮਾਰੀ ਦੌਰਾਨ 31 ਹਜ਼ਾਰ ਲੀਟਰ ਨਜਾਇਜ ਸ਼ਰਾਬ ਤੇ ਲਾਹਣ ਦੀ ਵੱਡੀ ਖੇਪ ਫੜਨ ਦਾ ਦਾਅਵਾ

ਲੁਧਿਆਣਾ,  ਅਕਤੂਬਰ 2020 - ( ਕੁਲਵਿੰਦਰ ਸਿੰਘ ਚੰਦੀ ) -

ਆਉਦੇ ਦਿਨਾਂ 'ਚ ਆ ਰਹੇ ਤਿਉਹਾਰਾਂ ਨੂੰ ਦੇਖਦਿਆਂ ਲੁਧਿਆਣਾ ਵੈਸਟ ਬੀ ਦੇ ਐਕਸਾਈਜ਼ ਵਿਭਾਗ ਵੱਲੋਂ ਡੀ ਸੀ ਐਕਸਾਈਜ਼ ਅਤੇ ਏ ਸੀ ਰਜੇਸ਼ ਐਰੀ ਦੇ ਦਿਸ਼ਾ ਨਿਰਦੇਸ਼ਾ ਤੇ ਈ.ਟੀ.ਓ ਦਿਵਾਨ ਚੰਦ ਦੀ ਅਗਵਾਈ ਹੇਠ ਐਕਸਾਈਜ਼ ਵਿਭਾਗੀ ਕਰਮਚਾਰੀਆਂ ਅਤੇ ਪੁਲਿਸ ਕਰਮਚਾਰੀਆਂ ਦੀ ਵੱਡੀ ਗਿਣਤੀ ਵਿਚ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਘਮਣੇਵਾਲ ਨੇੜੇ ਸਤਲੁਜ ਦਰਿਆ ਦੇ ਬੰਨ ਤੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਦੇਸੀ ਸ਼ਰਾਬ ਬਣਾਉਣ ਲਈ ਚੱਲਦੀਆਂ ਭੱਠੀਆਂ ਸਮੇਤ ਸ਼ਰਾਬ ਬਣਾਉਣ ਲਈ ਵਰਤੋਂ ਵਿਚ ਆਉਣ ਵਾਲੇ ਸਮਾਨ ਦੇ ਨਾਲ 31 ਹਜਾਰ ਲੀਟਰ ਦੇਸੀ ਸ਼ਰਾਬ ਅਤੇ ਲਾਹਣ ਦੀ ਵੱਡੀ ਖੇਪ ਬਰਾਮਦ ਕਰਨ ਦਾ ਦਾਅਵਾ ਕੀਤਾ ਪਰ ਦੋਸ਼ੀ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਏ ਐਕਸਾਈਜ ਇੰਸ . ਹਰਦੀਪ ਸਿੰਘ ਬੈਂਸ , ਐਕਸਾਈਜ ਇੰਸ ਮਨਦੀਪ ਸਿੰਘ ਹੈਬੋਵਾਲ , ਐਕਸਾਈਜ਼ ਇੰਸ . ਹਰਜਿੰਦਰ ਸਿੰਘ ਨੇ ਦੱਸਿਆ ਕਿ ਘਮਣੇਵਾਲ ਨੇੜੇ ਸਤਲੁਜ ਦਰਿਆ ਦੇ ਕੰਢੇ ਤੇ ਕੀਤੀ ਗਈ ਛਾਪੇਮਾਰੀ ਦੌਰਾਨ 31 ਤਰਪਾਲਾਂ ਜਿਸ ਵਿਚ ਲਾਹਣ ਦਰਿਆ ਦੇ ਪਾਣੀ ਵਿਚ ਲਕੋ ਕੇ ਰੱਖਿਆ ਗਿਆ ਸੀ , 17 ਡਰੰਮ ਲੋਹੇ ਦੇ , 9 ਪਤੀਲੇ ਵੱਡੇ , 10 ਕੁਇੰਟਲ ਲੱਕੜ , 10 ਭੱਠੀਆਂ ਚਾਲੂ ਹਾਲਤ ਵਿਚ ਫੜੀਆਂ ਜਿਸ ਦੌਰਾਨ ਥਾਣਾ ਬਿਲਗਾ ਦੇ ਐੱਸ.ਐਚ.ਓ ਮੁਖਤਿਆ ਸਿੰਘ , ਏ.ਐਸ.ਆਈ ਨਰੇਸ਼ ਕੁਮਾਰ ਬਿਲਗਾ ਦੀ ਪੁਲਿਸ ਪਾਰਟੀ ਵੱਲੋਂ ਨਜਾਇਜ ਦਾਰੂ ਕੱਢਣ ਵਾਲਿਆਂ ਖਿਲਾਫ ਪਰਚਾ ਦਰਜ ਕੀਤੇ ਜਾਣ ਤੇ ਜਲਦੀ ਦੋਸ਼ੀਆਂ ਨੂੰ ਫੜਨ ਲਈ ਕਾਰਵਾਈ ਅਮਲ ਵਿਚ ਲਿਅਦੇ ਜਾਣ ਦੀ ਜਾਣਕਾਰੀ ਦਿੱਤੀ । ਐਕਸਾਈਜ਼ ਵਿਭਾਗ ਤੋਂ ਈ.ਟੀ.ਓ ਦਿਵਾਨ ਚੰਦ ਨੇ ਕਿਹਾ ਕਿ ਐਕਸਾਈਜ ਵਿਭਾਗ ਲਗਾਤਾਰ ਛਾਪੇਮਾਰੀ ਕਰਦਾ ਆ ਰਿਹਾ ਹੈ ਜਿਸ ਦੌਰਾਨ ਲੱਖਾਂ ਲੀਟਰ ਲਾਹਣ ਨੂੰ ਨਸ਼ਟ ਕੀਤਾ ਜਾ ਚੁੱਕਾ ਹੈ ।ਉਨ੍ਹਾਂ ਕਿਹਾ ਕਿ ਜੋ ਨਜਾਇਜ ਜਹਿਰੀਲੀ ਸ਼ਰਾਬ ਦੀ ਵੱਡੀ ਖੇਪ ਫੜੀ ਗਈ ਹੈ ਜੋ ਕਿ ਦੁਸਿਹਰਾ ਅਤੇ ਦਿਵਾਲੀ ਦੇ ਤਿਉਹਾਰਾਂ ਮੌਕੇ ਇਹ ਦਾਰੂ ਪਤਾ ਨਹੀ ਕਿਨੇ ਪਿੰਡਾਂ ਵਿਚ ਸਪਲਾਈ ਹੋਣੀ ਸੀ ਪਰ ਸਮੇਂ ਸਿਰ ਹੋਈ ਕਾਰਵਾਈ ਕਾਰਨ ਸਾਡੀ ਟੀਮ ਵੱਲੋਂ ਉਕਤ ਲਾਹਣ ਨੂੰ ਮੌਕੇ ਤੇ ਨਸਟ ਕੀਤਾ ਗਿਆ ਹੈ।ਇਸ ਛਾਪੇਮਾਰੀ ਦੌਰਾਨ ਸਰਕਲ ਇੰਚਾਰਜ ਮਨੋਜ ਕੁਮਾਰ , ਰਾਜ ਪ੍ਰਵੇਸ਼ ਰੇਡ ਪਾਰਟੀ , ਟੋਨੀ ਸਿੱਧੂ , ਹੌਲਦਾਰ ਗੁਲਜਾਰੀ ਲਾਲ , ਸਰਕਲ ਇੰਚਾਰਜ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਮੌਜੂਦ ਸਨ ਜਿਨ੍ਹਾਂ ਵੱਲੋਂ ਲਾਹਣ ਦੀ ਵੱਡੀ ਖੇਪ ਫੜਨਚ ਸਫਲਤਾ ਹਾਸਿਲ ਕੀਤੀ ਗਈ ।