You are here

ਪੰਜਾਬ

ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕ਼ਬਾਲ ਸਿੰਘ ਤੇ ਪ੍ਰਬੰਧਕ ਕਮੇਟੀ 'ਚ ਤਕਰਾਰ

ਪਟਨਾ ਸਿਟੀ , ਅਕਤੂਬਰ   2020-(ਏਜੰਸੀ )   ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਪ੍ਰਬੰਧਕ ਕਮੇਟੀ ਵਿਚਕਾਰ ਜਥੇਦਾਰ ਦਾ ਘਰ ਖ਼ਾਲੀ ਕਰਵਾਉਣ ਨੂੰ ਲੈ ਕੇ ਤਕਰਾਰ ਵੱਧ ਗਿਆ ਹੈ। ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਮਾਰਚ 2019 ਵਿਚ ਅਸਤੀਫ਼ਾ ਦੇਣ ਵਾਲੇ ਜਥੇਦਾਰ ਗਿਆਨੀ ਇਕਬਾਲ ਸਿੰਘ 18 ਮਹੀਨੇ ਤੋਂ ਤਖ਼ਤ ਸਾਹਿਬ ਦੇ ਕਮਰੇ 'ਤੇ ਨਾਜਾਇਜ਼ ਤੌਰ 'ਤੇ ਕਬਜ਼ਾ ਕਰ ਕੇ ਬੈਠੇ ਹਨ। ਉਧਰ, ਸਾਬਕਾ ਜਥੇਦਾਰ ਦਾ ਕਹਿਣਾ ਹੈ ਕਿ ਮੈਂ ਅਜੇ ਵੀ ਜਥੇਦਾਰ ਹਾਂ। ਜਥੇਦਾਰ ਨੂੰ ਹਟਾਏ ਜਾਣ ਨਾਲ ਜੁੜਿਆ ਮਾਮਲਾ ਤਖ਼ਤ ਦੇ ਕਸਟੋਡੀਅਨ ਸਹਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੋਲ ਪੈਂਡਿੰਗ ਹੈ। ਫ਼ੈਸਲੇ ਦੇ ਬਾਅਦ ਹੀ ਕਮਰਾ ਖ਼ਾਲੀ ਕਰਨ ਦੇ ਸਬੰਧ ਵਿਚ ਫ਼ੈਸਲਾ ਲੈਣਗੇ। ਵੀਰਵਾਰ ਸਵੇਰੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪੁੱਜਦੇ ਹੀ ਸਰਗਰਮੀ ਵੱਧ ਗਈ। ਪ੍ਰਬੰਧਕ ਕਮੇਟੀ ਦੇ ਮੈਂਬਰ ਸੂਚਨਾ ਮਿਲਣ ਪਿੱਛੋਂ ਪੁੱਜੇ। ਡਵੀਜ਼ਨਲ ਅਧਿਕਾਰੀ ਮੁਕੇਸ਼ ਰੰਜਨ, ਡੀਐੱਸਪੀ ਅਮਿਤ ਸ਼ਰਨ ਨੇ ਸਾਬਕਾ ਜਥੇਦਾਰ, ਪ੍ਰਧਾਨ ਅਵਤਾਰ ਸਿੰਘ ਹਿੱਤ, ਸੀਨੀਅਰ ਉਪ ਪ੍ਰਧਾਨ ਇੰਦਰਜੀਤ ਸਿੰਘ, ਮੈਂਬਰ ਲਖਵਿੰਦਰ ਸਿੰਘ, ਜਗਜੋਤ ਸਿੰਘ ਸੋਹੀ, ਤਿ੍ਲੋਚਨ ਸਿੰਘ, ਸੰਗਤਾਂ ਵਿੱਚੋਂ ਅਮਰਜੀਤ ਸਿੰਘ ਸੰਮੀ, ਤਜਿੰਦਰ ਸਿੰਘ ਬੱਗਾ, ਤਿ੍ਲੋਕ ਸਿੰਘ ਸਮੇਤ ਹੋਰ ਨਾਲ ਬੈਠਕ ਕੀਤੀ। ਪ੍ਰਬੰਧਕ ਕਮੇਟੀ ਨੇ ਅਧਿਕਾਰੀਆਂ ਦੇ ਸਾਹਮਣੇ ਨਿਵਾਸ ਖ਼ਾਲੀ ਕਰਵਾਉਣ ਦੀ ਅਪੀਲ ਕੀਤੀ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਸੀ ਕਿ 18 ਮਹੀਨਿਆਂ ਤੋਂ ਸਾਬਕਾ ਜਥੇਦਾਰ ਨੇ ਅਣਉਚਿਤ ਤੌਰ 'ਤੇ ਤਾਲਾ ਲਾ ਕੇ ਕਮਰੇ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।

ਪਾਵਨ ਸਰੂਪਾਂ ਦੇ ਮਾਮਲੇ 'ਚ ਧਰਨੇ 'ਤੇ ਬੈਠੇ ਸਤਿਕਾਰ ਕਮੇਟੀ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਨੂੰ ਲਾਇਆ ਜਿੰਦਾ

ਅੰਮ੍ਰਿਤਸਰ, ਅਕਤੂਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਸਾਹਮਣੇ ਧਰਨੇ ਦੇ ਬੈਠੇ ਸਤਿਕਾਰ ਕਮੇਟੀ ਦੇ ਆਗੂਆਂ ਵਲੋਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਗੇਟ ਨੂੰ ਤਾਲਾ ਲਗਾ ਕੇ ਬੰਦ ਕਰ ਦਿੱਤਾ ਗਿਆ। ਇਸ ਮੌਕੇ ਸਤਿਕਾਰ ਕਮੇਟੀ ਆਗੂ ਸੁਖਜੀਤ ਸਿੰਘ ਖੋਸੇ ਨੇ ਜਨ ਸਕਤੀ ਨਿਉਜ ਪੰਜਾਬ  ਨਾਲ ਗੱਲ ਕਰਦੇ ਕਿਹਾ ਕਿ ਜਦੋਂ ਤਕ ਸ਼੍ਰੋਮਣੀ ਕਮੇਟੀ 328 ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਵਿਰੁੱਧ ਐਫ. ਆਈ. ਆਰ. ਦਰਜ ਨਹੀ ਹੁੰਦੀ, ਉਦੋਂ ਤੱਕ ਇਸ ਗੇਟ ਨੂੰ ਖੋਲ੍ਹਣ ਨਹੀਂ ਦਿੱਤਾ ਜਾਵੇਗਾ।  

ਅਕਾਲੀ ਦਲ ਦੇ ਧਰਨੇ ਦੌਰਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਹੋਰ ਆਗੂ ਲਏ ਹਿਰਾਸਤ 'ਚ, ਦੇਰ ਰਾਤ ਛੱਡਿਆ, ਪੁਲਿਸ ਵਲੋਂ ਲਾਠੀਚਾਰਜ

ਚੰਡੀਗੜ੍ਹ ,ਅਕਤੂਬਰ  2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਕਾਲੀ ਦਲ ਵੱਲੋਂ ਤਿੰਨਾਂ ਤਖ਼ਤਾਂ ਤੋਂ ਕੱਢੇ ਗਏ ਕਿਸਾਨ ਮਾਰਚ ਨੂੰ ਚੰਡੀਗੜ੍ਹ ਪੁਲਿਸ ਨੇ ਬਾਰਡਰ 'ਤੇ ਰੋਕ ਲਿਆ।ਮੁੱਲਾਂਪੁਰ ਬੈਰੀਅਰ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਧਰਨੇ ਦੌਰਾਨ ਹਿਰਾਸਤ ‘ਚ ਲੈ ਲਿਆ ਗਿਆ ਹੈ । ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ ਹੈ ਚੰਡੀਗੜ੍ਹ ਪੁਲਿਸ ਨੇ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹੋਰਨਾਂ ਅਕਾਲੀ ਆਗੂਆਂ ਨੂੰ ਜ਼ੀਰਕਪੁਰ ਸਰਹੱਦ 'ਚ ਧਰਨਾ ਦੇਣ 'ਤੇ ਹਿਰਾਸਤ 'ਚ ਲੈ ਲਿਆ, ਜਿਸ 'ਤੇ ਅਕਾਲੀ ਵਰਕਰ ਭੜਕ ਉੱਠੇ ਤੇ ਉਨ੍ਹਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਹਲਕਾ ਲਾਠੀਚਾਰਜ ਕਰ ਦਿੱਤਾ। ਦਮਦਮਾ ਸਾਹਿਬ ਤੋਂ ਕਿਸਾਨ ਮਾਰਚ ਦੀ ਅਗਵਾਈ ਕਰ ਕੇ ਨਿਕਲੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਰੀਬ 8.45 ਵਜੇ ਜ਼ੀਰਕਪੁਰ-ਚੰਡੀਗੜ੍ਹ ਸਰਹੱਦ 'ਤੇ ਪਹੁੰਚੇ। ਪੁਲਿਸ ਵੱਲੋਂ ਰੋਕੇ ਜਾਣ ਕਾਰਨ ਸਾਬਕਾ ਕੇਂਦਰੀ ਮੰਤਰੀ ਨੇ ਉੱਥੇ ਹੀ ਧਰਨਾ ਲਗਾ ਦਿੱਤਾ। ਹਰਸਿਮਰਤ ਦੇ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਚੰਡੀਗੜ੍ਹ-ਜ਼ੀਰਕਪੁਰ ਸਰਹੱਦ ਤੇ ਚੰਡੀਗੜ੍ਹ-ਮੁੱਲਾਂਪੁਰ ਸਰਹੱਦ 'ਤੇ ਸਥਿਤੀ ਤਣਾਅਪੂਰਣ ਬਣੀ ਹੋਈ ਹੈ।

ਉੱਥੇ, ਦੂਜੇ ਪਾਸੇ ਹਰਿਮੰਦਰ ਸਾਹਿਬ ਤੋਂ ਮਾਰਚ ਲੈ ਕੇ ਨਿਕਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਪੁਲਿਸ ਨੇ ਮੁੱਲਾਂਪੁਰ 'ਚ ਬੈਰੀਕੇਡ ਲਗਾ ਕੇ ਰੋਕ ਦਿੱਤਾ।ਅਕਾਲੀ ਦਲ ਨੇ ਕਿਸਾਨ ਕਾਨੂੰਨਾਂ ਦੇ ਖ਼ਿਲਾਫ਼ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਤਿੰਨ ਤਖ਼ਤਾਂ ਤੋਂ ਅਲੱਗ-ਅਲੱਗ ਕਿਸਾਨ ਮਾਰਚ ਕੱਢਿਆ। ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਨਿਕਲੇ ਮਾਰਚ ਦੀ ਅਗਵਾਈ ਜਿੱਥੇ ਹਰਸਿਮਰਤ ਕੌਰ ਬਾਦਲ ਨੇ ਕੀਤੀ, ਉੱਥੇ ਹਰਿਮੰਦਰ ਸਾਹਿਬ ਤੋਂ ਨਿਕਲੇ ਮਾਰਚ ਦੀ ਅਗਵਾਈ ਸੁਖਬੀਰ ਬਾਦਲ ਨੇ ਕੀਤੀ ਜਦਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਨਿਕਲੇ ਮਾਰਚ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ। ਕਿਸਾਨ ਮਾਰਚ ਨੇ ਸ਼ਾਮ ਪੰਜ ਵਜੇ ਤਕ ਚੰਡੀਗੜ੍ਹ ਪਹੁੰਚਣਾ ਸੀ ਪਰ ਰਸਤੇ 'ਚ ਅਕਾਲੀ ਦਲ ਦੇ ਵਰਕਰਾਂ ਨੇ ਥਾਂ-ਥਾਂ 'ਤੇ ਮਾਰਚ ਦਾ ਸਵਾਗਤ ਕੀਤਾ, ਜਿਸ ਕਾਰਨ ਮਾਰਚ ਦੇਰ ਰਾਤ 8.45 ਵਜੇ ਚੰਡੀਗੜ੍ਹ ਸਰਹੱਦ 'ਤੇ ਪਹੁੰਚਿਆ। ਉੱਥੇ, ਹਰਸਿਮਰਤ ਕੌਰ ਬਾਦਲ ਨੂੰ ਹਿਰਾਸਤ 'ਚ ਲੈਣ ਦੇ ਕਾਰਨ ਅਕਾਲੀ ਨੇਤਾਵਾਂ ਨੇ ਬੈਰੀਗੇਟਸ ਤੋੜਨ ਦੀ ਕੋਸ਼ਿਸ਼ ਕੀਤੀ ਜਿਸ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਦੇਰ ਰਾਤ ਪੁਲਿਸ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ।

ਕੈਪਟਨ ਸੰਦੀਪ ਸੰਧੂ ਦਾ ਬੱਧਨੀ ਕਲਾਂ ਵਿਖੇ ਪਹੁੰਚਣ ਤੇ ਸੇਵਾ ਦਲ ਵੱਲੋਂ ਵਿਸ਼ੇਸ਼ ਸਨਮਾਨ - ਪ੍ਰਧਾਨ ਰਵੀ ਸ਼ਰਮਾ 

ਅਜੀਤਵਾਲ, ਅਕਤੂਬਰ 2020 -( ਬਲਵੀਰ ਸਿੰਘ ਬਾਠ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉ ਐੱਸ ਡੀ  ਉ  ਕੈਪਟਨ ਸੰਦੀਪ ਸੰਧੂ ਦਾ ਦਾ ਕਸਬਾ ਬੱਧਨੀ ਕਲਾਂ ਵਿਖੇ ਪਹੁੰਚਣ ਤੇ ਸੇਵਾ ਦਲ ਕਾਂਗਰਸ ਪ੍ਰਧਾਨ ਰਵੀ ਸ਼ਰਮਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਵੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਤੋਂ ਹਰ ਵਰਗ ਦੇ ਲੋਕ ਖੁਸ਼ ਹਨ ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣੀ ਕਾਂਗਰਸ ਸਰਕਾਰ ਨੇ ਆਪਣਾ ਪਹਿਲਾ ਫਰਜ਼ ਸਭ ਸਮਝਦੇ ਹੋਏ ਹਰ ਤਰ੍ਹਾਂ ਦੀਆਂ ਸਹੂਲਤਾਂ ਲੋਕਾਂ ਤੱਕ ਮੁਹੱਈਆ ਕਰਵਾਈਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਜਾਵੇਗੀ ਹਰੇਕ ਜ਼ਿਲ੍ਹੇ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰ ਦਿੱਤੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ ਉਨ੍ਹਾਂ ਕਿਹਾ ਕਿ ਕਾਂਗਰਸ ਸੇਵਾ ਦਲ ਹਰ ਸਮੇਂ ਕਾਂਗਰਸ ਪਾਰਟੀ ਲਈ ਆਪਣੀ ਜਿੰਮੇਵਾਰੀਆਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਹਾਜ਼ਰ ਰਹੇਗੀ ਇਸ ਸਮੇਂ ਉਨ੍ਹਾਂ ਨਾਲ ਜਨਰਲ ਸੈਕਟਰੀ ਇਕਬਾਲ ਸਿੰਘ ਡਾਲਾ ਇੰਦਰਜੀਤ ਸਿੰਘ ਮੀਤ ਪ੍ਰਧਾਨ ਲੋਪੋਂ ਤਰਸੇਮ ਸਿੰਘ ਗਿੱਲ ਮੀਤ ਪ੍ਰਧਾਨ ਬੂਟਾ ਸਿੰਘ ਬੌਡੇ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਇਕਬਾਲ ਸਿੰਘ ਸਰਪੰਚ ਦਵਿੰਦਰ ਸਿੰਘ ਸਰਪੰਚ ਧੂਰਕੋਟ ਜਗਸੀਰ ਸਿੰਘ ਜੱਗਾ ਸਰਪੰਚ ਮੱਦੋਕੇ ਮਨਦੀਪ ਸਿੰਘ ਬਲਾਕ ਪ੍ਰਧਾਨ ਬਲਾਕ ਸੰਮਤੀ ਮੈਂਬਰ ਡਾਲਾ ਪ੍ਰੀਤਮ ਸਿੰਘ ਬੱਧਨੀ ਕਲਾਂ ਸਰਪੰਚ ਨਰਿੰਦਰਪਾਲ ਸਿੰਘ ਪੰਚਾਇਤ ਮੈਂਬਰ ਜਗਤਾਰ ਸਿੰਘ ਬਲਜਿੰਦਰ ਸਿੰਘ ਬੱਲੀ ਨੰਬਰਦਾਰ ਮਲਕੀਤ ਸਿੰਘ ਸਿਕੰਦਰ ਸਿੰਘ ਸਾਬਕਾ ਸਰਪੰਚ ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਸੇਵਾ ਦੱਲ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ ਅੱਜ ਉਨ੍ਹਾਂ ਕੈਪਟਨ ਸਨ ਦੀ ਪਸੰਦੀ ਸੰਧੂ ਨੂੰ ਹਲਕਾ ਨਿਹਾਲ ਸਿੰਘ ਵਾਲਾ ਚ ਆ ਰਹੀਆਂ ਪਰੇਸ਼ਾਨੀਆਂ ਤੋਂ ਵੀ ਜਾਣੂ ਕਰਵਾਇਆ

ਸਿੱਖ ਕੌਮ ਦੀ ਬਰਬਾਦੀ ਲਈ ਬਾਦਲ ਜ਼ਿੰਮੇਵਾਰ - ਰਣਜੀਤ ਸਿੰਘ ਬ੍ਹਮਪੁਰਾ

ਅੰਮ੍ਰਿਤਸਰ,ਸਤੰਬਰ 2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-    ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਹਮਪੁਰਾ ਨੇ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਉਹ ਕਿਸ ਮੂੰਹ ਨਾਲ ਸ੍ਰੀ ਅਕਾਲ ਤਖਤ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋ ਕਿਸਾਨ ਅੰਦੋਲਨ ਦੇ ਹੱਕ 'ਚ ਆਪਣੀ ਪਾਰਟੀ ਦੇ ਝੰਡੇ ਹੇਠ ਸ਼ੁਰੂਆਤ ਕਰ ਰਹੇ ਹਨ। ਬ੍ਹਮਪੁਰਾ ਨੇ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਉਹ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਢਹਿੰਦੀਆਂ ਕਲਾਂ 'ਚ ਲੈ ਕੇ ਜਾਣ ਲਈ ਜ਼ਿੁੰਮੇਵਾਰ ਹੈ। ਉਨ੍ਹਾਂ ਦੋਸ਼ ਲਾਇਆ ਬਾਦਲਾਂ ਨੇ ਸਿੱਖ ਕੌਮ ਦਾ ਇਨ੍ਹਾਂ ਨੁਕਸਾਨ ਕੀਤਾ ਹੈ ਕਿ ਇਸ ਦੀ ਭਰਪਾਈ ਕਰਨ ਲਈ ਸਮਾਂ ਲੱਗੇਗਾ। ਹੁਣ ਸਭ ਕੁਝ ਗਵਾ ਕੇ ਮੁੜ ਕਿਸਾਨੀ ਦਾ ਹੇਜ਼ ਦਿਖਾ ਰਿਹੇ ਹਨ, ਜਿਸ ਨੂੰ ਪੰਜਾਬ ਤੇ ਖਾਸ ਕਰਕੇ ਸਿੱਖ ਮੁੰਹ ਨਹੀਂ ਲਗਾਉਣਗੇ। ਕਿਸਾਨਾਂ ਦਾ ਹੁਣ ਹੇਜ਼ ਜਤਾਉਣ ਵਾਲੇ ਬਾਦਲਾਂ 10 ਸਾਲ ਤੱਕ ਉਨ੍ਹਾਂ ਦੀ ਬਾਂਹ ਨਹੀ ਫੜੀ ਪਰ ਸਭ ਕੁਝ ਗਵਾ ਕੇ ਹਰਸਿਮਰਤ ਕੌਰ ਬਾਦਲ ਦਾ ਮੋਦੀ ਸਰਕਾਰ ਤਂੋ ਅਸਤੀਫਾ ਦੇ ਕੇ ਦੇਸ਼ਭਗਤ ਬਣ ਰਹੇ ਹਨ। ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਬਾਦਲਾਂ ਨੇ ਕੁਝ ਨਹੀਂ ਕੀਤਾ, ਜੇਕਰ ਕਿਸਾਨੀ ਨਾਲ ਕੋਈ ਮੋਹ ਹੁੰਦਾ ਤਾਂ ਪਹਿਲਾਂ ਪਾਰਲੀਮੈਂਟ 'ਚ ਆਪਣੀ ਅਵਾਜ਼ ਬੁਲੰਦ ਕਰਦਿਆਂ ਅਸਤੀਫਾ ਦਿੰਦੇ।

ਹੁਣ ਕਿਸਾਨ ਸੰਗਠਨਾਂ ਆਪਣੇ ਜੱਥੇਬੰਦਕ ਢਾਂਚੇ ਨਾਲ ਅੰਦੋਲਨ ਭਖਾ ਦਿੱਤਾ ਹੈ। ਪਰ ਕਿਸਾਨ ਸੁਖਬੀਰ ਸਿੰਘ ਬਾਦਲ ਨੂੰ ਮੂੰਹ ਨਹੀਂ ਲਾ ਰਹੇ। ਬ੍ਹਮਪੁਰਾ ਨੇ ਮੋਦੀ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਸਪੱਸ਼ਟ ਕੀਤਾ ਕਿ ਉਹ ਕਿਸਾਨੀ ਦਾ ਇਮਤਿਹਾਨ ਲੈਣ ਦੀ ਥਾਂ ਪਾਸ ਕੀਤਾ ਬਿੱਲ ਰੱਦ ਕਰੇ, ਇਹ ਬਿੱਲ ਕਿਸਾਨ ਨੂੰ ਭਿਖਾਰੀ ਬਣਾੳਣ ਜਾ ਰਿਹਾ। ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਉਹ ਫੋਕੀ ਬਿਆਨਬਾਜ਼ੀ ਤੇ ਸ਼ੋਹਰਤ ਲੈਣ ਦੀ ਥਾਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦ ਕੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਰੱਦ ਕਰੇ। ਰਣਜੀਤ ਸਿੰਘ ਬ੍ਹਮਪੁਰਾ ਨੇ ਕਿਹਾ 'ਕਿਸਾਨ ਰੇਲ ਰੋਕੋ' ਕਿਸਾਨ ਅੰਦੋਲਨ ਦੀ ਉਹ ਪੂਰੀ ਹਮਾਇਤ ਕਰਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਕੌਰ ਕਮੇਟੀ ਅੰਨਦਾਤੇ ਨਾਲ ਖੜ੍ਹਾ ਹੈ।  

ਹਾਈ ਸਕਿਓਰਿਟੀ ਨੰਬਰ ਪਲੇਟ ਨਾ ਹੋਣ 'ਤੇ ਚਲਾਨ ਸ਼ੁਰੂ, ਦੋ ਹਜ਼ਾਰ ਰੁਪਏ ਹੋਵੇਗਾ ਜ਼ੁਰਮਾਨਾ

 

ਚੰਡੀਗੜ੍ਹ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   ਪੰਜਾਬ ਦੀਆਂ ਸੜਕਾਂ 'ਤੇ ਵਾਹਨ ਚਲਾਉਣ ਵਾਲੇ ਸਾਵਧਾਨ ਹੋ ਜਾਣ, ਜੇਕਰ ਤੁਹਾਡੇ ਵਾਹਨ 'ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲੱਗੀ ਤਾਂ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਤੁਹਾਡਾ ਚਲਾਨ ਕੱਟ ਸਕਦੇ ਹਨ। ਪਹਿਲੀ ਵਾਰ ਚਲਾਨ ਹੋਣ 'ਤੇ ਦੋ ਹਜ਼ਾਰ ਰੁਪਏ ਜੁਰਮਾਨਾ ਲੱਗੇਗਾ ਅਤੇ ਦੂਸਰੀ ਵਾਰ ਇਹ ਜੁਰਮਾਨਾ ਤਿੰਨ ਹਜ਼ਾਰ ਹੋ ਜਾਵੇਗਾ।

ਟਰਾਂਸਪੋਰਟ ਵਿਭਾਗ ਨੇ 27 ਜੁਲਾਈ ਨੂੰ ਸੂਬੇ 'ਚ ਇਕ ਅਕਤੂਬਰ ਤੋਂ ਹਾਈ ਸਕਿਓਰਿਟੀ ਨੰਬਰ ਪਲੇਟ ਨਾ ਹੋਣ 'ਤੇ ਚਲਾਨ ਕੱਟਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਕੋਵਿਡ ਕਾਲ ਹੋਣ ਕਰ ਕੇ ਪਹਿਲਾਂ ਇਹ ਉਮੀਦ ਪ੍ਰਗਟ ਕੀਤੀ ਜਾ ਰਹੀ ਸੀ ਕਿ ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਨੰਬਰ ਪਲੇਟ ਲਾਉਣ 'ਚ ਹੋਰ ਛੂਟ ਦੇ ਸਕਦੀ ਹੈ ਪਰ ਟਰਾਂਸਪੋਰਟ ਵਿਭਾਗ ਨੇ ਇਸ ਸਬੰਧੀ ਕੋਈ ਰਾਹਤ ਨਹੀਂ ਦਿੱਤੀ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਹੁਣ ਪੁਲਿਸ ਜਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਬਿਨਾਂ ਹਾਈ ਸਕਿਓਰਿਟੀ ਪਲੇਟਾਂ ਦੇ ਵਾਹਨਾਂ ਦੇ ਚਲਾਨ ਕੱਟਣ ਦੇ ਪਾਬੰਦ ਹਨ।

ਟਰਾਂਸਪੋਰਟ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਕੇ ਸ਼ਿਵਾ ਪ੍ਰਸ਼ਾਦ ਦੇ ਦਸਤਖਤਾਂ ਹੇਠ ਵਿਭਾਗ ਵੱਲੋਂ 27 ਜੁਲਾਈ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੁਣ ਸੂਬੇ 'ਚ ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਾਉਣਾ ਲਾਜ਼ਮੀ ਹੋ ਗਿਆ ਹੈ। ਵਾਹਨ 'ਤੇ ਨੰਬਰ ਪਲੇਟ ਨਾ ਲਾਉਣ 'ਤੇ ਪਹਿਲੀ ਵਾਰ ਦੋ ਹਜ਼ਾਰ ਰੁਪਏ ਜੁਰਮਾਨਾ ਹੋਵੇਗਾ ਅਤੇ ਦੂਜੀ ਵਾਰ ਜੁਰਮਾਨਾ ਹੋਣ 'ਤੇ ਰਾਸ਼ੀ 'ਚ ਇਕ ਹਜ਼ਾਰ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ, ਯਾਨੀ ਦੂਜੀ ਵਾਰ ਤਿੰਨ ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਵਿਭਾਗ ਨੇ ਚਲਾਨ ਕੱਟਣ, ਵਾਹਨ ਇੰਪਾਊਂਡ ਕਰਨ ਵਾਲੇ ਟਰਾਂਸਪੋਰਟ ਅਤੇ ਪੁਲਿਸ ਅਧਿਕਾਰੀਆਂ ਦੇ ਅਧਿਕਾਰ ਖੇਤਰ ਬਾਰੇ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਤੋਂ ਹੇਠਲੇ ਰੈਂਕ ਦਾ ਕੋਈ ਵੀ ਮੁਲਾਜ਼ਮ ਚਲਾਨ ਨਹੀਂ ਕੱਟ ਸਕੇਗਾ। ਜਦੋਂ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵਿਚ ਸਟੇਟ ਟਰਾਂਸਪੋਰਟ ਕਮਿਸ਼ਨਰ, ਵਧੀਕ/ਜੁਆਇੰਟ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ, ਸੈਕਟਰੀ ਰੀਜਨਲ ਟਰਾਂਸਪੋਰਟ ਅਥਾਰਟੀ, ਸਹਾਇਕ ਟਰਾਂਸਪੋਰਟ ਅਫ਼ਸਰ ਅਤੇ ਸਬ-ਡਵੀਜ਼ਨਲ ਮੈਜਿਸਟਰੇਟ (ਐੱਸਡੀਐੱਮ) ਚਲਾਨ ਕੱਟਣ ਦੇ ਸਮਰੱਥ ਹੋਣਗੇ।

Big Rally In Mohali On October 1 :- Sukhbir Badal

Chandigarh(B.S SHARMA & RANA Shek Dulat) Sad president Sukhbir Badal has taken the stand after breaking ties with the NDA in protest against agricultural laws. On Sunday, he visited Hoshiarpur, Ropar and Phagwara and met party leaders and farmers. On this occasion, Sukhbir said that to show the strength of the Punjabis to the Center, a big procession will be held in Mohali on October 1, after offering prayers on three boards of Sikhism.He said that not a single Akali worker's tractor remained in the house that day. He then advised the Chief Minister that an ordinance should be promulgated to declare the entire state as the main market to protect farmers from black laws. In Hoshiarpur, Sukhbir said that the decision to break away from the NDA is not only his, but the entire leadership of the SAD. The central government is anti-farmer and that is why the Akali Dal decided to break away from the BJP. He told journalists that the picture of the decision taken by the Akali Dal is yet to be made. He described the Dhindsa family as BJP's B team and said that he had already been saying that the Dhindsa family is working in Punjab at the behest of the BJP.

ਨਵਜੋਤ ਸਿੱਧੂ ਕਾਂਗਰਸ ਦਾ ਭਵਿੱਖ - ਹਰੀਸ਼ ਰਾਵਤ

 

ਚੰਡੀਗੜ੍ਹ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਬਨਵਾਸ ਜਲਦ ਹੀ ਖ਼ਤਮ ਹੋ ਸਕਦਾ ਹੈ। ਇਸ ਦੇ ਸੰਕੇਤ ਕਾਂਗਰਸ ਦੇ ਨਵੇਂ ਸੂਬਾ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਦਿੱਤੇ ਹਨ। ਰਾਵਤ ਨੇ ਸਿੱਧੂ ਨੂੰ ਪਾਰਟੀ ਦਾ ਭਵਿੱਖ ਦੱਸਦੇ ਹੋਏ ਕਿਹਾ ਕਿ ਸਿੱਧੂ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮਿਲ ਕੇ ਦੇਸ਼ ਵਿਚ ਜਮਹੂਰੀ ਸ਼ਕਤੀਆਂ ਨੂੰ ਇਕਮੁੱਠ ਕਰਨ। ਸਿੱਧੂ ਨਾ ਸਿਰਫ਼ ਪਾਰਟੀ ਸਰਗਰਮੀਆਂ ਵਿਚ ਸਰਗਰਮ ਹੋਣਗੇ ਬਲਕਿ ਲੀਡ ਵੀ ਕਰਨਗੇ। ਰਾਵਤ ਇੱਥੇ ਕਾਂਗਰਸ ਵਿਧਾਇਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦਾ ਇਹ ਬਿਆਨ ਪੰਜਾਬ ਕਾਂਗਰਸ ਵਿਚ ਆਉਣ ਵਾਲੇ ਬਦਲਾਅ ਵੱਲ ਇਸ਼ਾਰਾ ਕਰ ਰਿਹਾ ਹੈ।

ਹਰੀਸ਼ ਰਾਵਤ ਨੇ ਇਹ ਵੀ ਕਿਹਾ ਕਿ ਉਹ ਲਗਾਤਾਰ ਸਿੱਧੂ ਦੇ ਸੰਪਰਕ ਵਿਚ ਹਨ। ਜ਼ਿਕਰਯੋਗ ਹੈ ਕਿ ਸਿੱਧੂ ਪੰਜਾਬ ਕਾਂਗਰਸ ਦੇ ਸੰਪਰਕ ਵਿਚ ਨਹੀਂ ਹਨ। ਖੇਤੀ ਬਿੱਲਾਂ ਨੂੰ ਲੈ ਕੇ ਵੀ ਸਿੱਧੂ ਨੇ ਅੰਮ੍ਰਿਤਸਰ ਅਤੇ ਧੂਰੀ ਵਿਚ ਧਰਨੇ ਤਾਂ ਦਿੱਤੇ ਪਰ ਉਹ ਕਾਂਗਰਸ ਦੇ ਮੰਚ ਤੋਂ ਬਿਲਕੁਲ ਵੱਖ ਰਹੇ। ਇਸ ਸਬੰਧੀ ਜਦੋਂ ਹਰੀਸ਼ ਰਾਵਤ ਤੋਂ ਪੁੱਛਿਆ ਗਿਆ ਕਿ ਤਾਂ ਉਨ੍ਹਾਂ ਕਿਹਾ ਕਿ ਸਿੱਧੂ ਗ੍ਰੈਜੂਏਸ਼ਨ ਕਰ ਕੇ ਸਿਆਸਤ ਵਿਚ ਆਏ ਹਨ ਅਤੇ ਮੈਂ ਪ੍ਰਾਇਮਰੀ ਪੜ੍ਹ ਕੇ ਸਿਆਸਤ ਵਿਚ ਆਇਆ। ਮੈਨੂੰ ਵੀ ਤਾਂ ਕੋਈ ਹੁਨਰ ਦਿਖਾਉਣ ਦਾ ਮੌਕਾ ਮਿਲਣਾ ਚਾਹੀਦਾ। ਸਿੱਧੂ ਪੰਜਾਬ ਦੀ ਸੇਵਾ ਵੀ ਕਰਨਗੇ ਅਤੇ ਦੇਸ਼ ਦੀ ਵੀ। ਰਾਵਤ ਨੇ ਕਿਹਾ ਕਿ ਸਿੱਧੂ ਅਤੇ ਮੇਰਾ ਟੀਚਾ ਇਕ ਹੀ ਹੈ, ਪੰਜਾਬ ਨੂੰ ਅੱਗੇ ਲੈ ਕੇ ਜਾਣਾ।

ਖੇਤੀ ਕਾਨੂੰਨਾਂ ਨੂੰ ਕਾਨੂੰਨੀ ਮਾਹਿਰਾਂ ਦੀ ਟੀਮ ਨਾਲ ਵਿਚਾਰਿਆ ਜਾਵੇਗਾ - ਕੈਪਟਨ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ   

ਪੰਜਾਬ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਦੀ ਪੂਰਨ ਹਮਾਇਤ ਕਰੇਗੀ  

ਨਵੇਂ ਕਾਨੂੰਨ ਕਿਸਾਨਾਂ, ਆੜ੍ਹਤੀਆਂ, ਖੇਤ ਮਜ਼ਦੂਰਾਂ ਅਤੇ ਮੰਡੀ ਮੁਲਾਜ਼ਮਾਂ ਨੂੰ ਤਬਾਹ ਕਰਕੇ ਰੱਖ ਦੇਣਗੇ -  ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਦੀ ਪੂਰਨ ਹਮਾਇਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਾਨੂੰਨੀ ਚਾਰਾਜੋਈ ਸਮੇਤ ਸਾਰੇ ਸੰਭਵ ਕਦਮ ਚੁੱਕੇਗੀ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਸੱਦਿਆ ਜਾਣਾ ਵੀ ਸ਼ਾਮਲ ਹੈ ਜਿਸ ਦੌਰਾਨ ਅਗਲੇਰੀ ਰਣਨੀਤੀ ਉਲੀਕਣ ਸਬੰਧੀ ਗਹਿਰਾਈ ਨਾਲ ਵਿਚਾਰ ਵਟਾਂਦਰਾ ਹੋਵੇਗਾ। ਮੁੱਖ ਮੰਤਰੀ ਨੇ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਇਸ ਮੁੱਦੇ ਨੂੰ ਕਾਨੂੰਨੀ ਮਾਹਿਰਾਂ ਦੀ ਟੀਮ ਨਾਲ ਵੀ ਵਿਚਾਰਿਆ ਜਾਵੇਗਾ, ਜਿਨ੍ਹਾਂ ਵਿੱਚ ਇਕ ਬਦਲ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਵੀ ਸ਼ਾਮਲ ਹੋਵੇਗਾ। ਕਿਸਾਨਾਂ ਨਾਲ ਹੋਈ ਮੀਟਿੰਗ ਦੌਰਾਨ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੰਦਿਆਂ ਕਿਹਾ, ‘‘ਅਸੀਂ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਸੰਘੀ ਅਤੇ ਸੰਵਿਧਾਨਕ ਅਧਿਕਾਰਾਂ ਉੱਤੇ ਕੀਤੇ ਹਮਲੇ ਦਾ ਜਵਾਬ ਦੇਣ ਲਈ ਹਰ ਕਦਮ ਚੁੱਕਾਂਗੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਲੜਾਂਗੇ।’’ ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨੀ ਮਾਹਿਰਾਂ ਦੀ ਇਹ ਸਲਾਹ ਹੁੰਦੀ ਹੈ ਕਿ ਕੇਂਦਰੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਸੂਬਾਈ ਕਾਨੂੰਨਾਂ ਵਿੱਚ ਸੋਧ ਕੀਤੀ ਜਾਵੇ, ਤਾਂ ਅਜਿਹਾ ਕਰਨ ਲਈ ਤੁਰੰਤ ਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਨੂੰ ਹਲਕੇ ਪੱਧਰ ਦੀ ਡਰਾਮੇਬਾਜ਼ੀ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਤਾਂ ਮਹੀਨਿਆਂ ਤੱਕ ਅਕਾਲੀਆਂ ਨੇ ਕੇਂਦਰੀ ਕਾਨੂੰਨਾਂ ਦੀ ਖੁੱਲ੍ਹ ਕੇ ਹਮਾਇਤ ਕੀਤੀ ਸੀ। ਉਨ੍ਹਾਂ ਸਵਾਲ ਕੀਤਾ ਕਿ ਪਿਛਲੇ ਸੈਸ਼ਨ ਦੌਰਾਨ ਅਕਾਲੀ ਕਿੱਥੇ ਸਨ ਅਤੇ ਕਿਉਂ ਸੁਖਬੀਰ ਨੇ ਸਰਬ ਪਾਰਟੀ ਮੀਟਿੰਗ ਵਿੱਚ ਹੋਰਨਾਂ ਧਿਰਾਂ ਵਾਂਗ ਹਮਾਇਤ ਨਹੀਂ ਕੀਤੀ। ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਤੋਂ ਦੂਰੀ ਬਣਾਈ ਰੱਖਣ ਦਾ ਫੈਸਲਾ ਕੀਤਾ ਸੀ ਜਿਸ ਦੌਰਾਨ ਖੇਤੀਬਾੜੀ ਬਿਲਾਂ ਖਿਲਾਫ਼ ਮਤਾ ਪਾਸ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਬਾਖੂਬੀ ਸਮਝਦੀ ਹੈ ਅਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ, ‘‘ਆਉਣ ਵਾਲੇ ਸਮਿਆਂ ਦੌਰਾਨ ਭਾਰਤ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਤੋਂ ਬਾਅਦ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਅਤੇ ਐੱਫਸੀਆਈ ਦਾ ਖਾਤਮਾ ਕੀਤਾ ਜਾਵੇਗਾ, ਜਿਸ ਨਾਲ ਖਰੀਦ ਅਤੇ ਮੰਡੀਕਰਨ ਪ੍ਰਣਾਲੀ ਦਾ ਅੰਤ ਹੋ ਜਾਵੇਗਾ।’

ਇਸ ਦੌਰਾਨ ਸ੍ਰੀ ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਲਈ ਵੀ ਤਿਆਰ ਹਨ, ਬਸ਼ਰਤੇ ਇਸ ਨੂੰ ਕੋਈ ਸਿਆਸੀ ਰੰਗਤ ਨਾ ਦਿੱਤੀ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਕੇਂਦਰੀ ਐਕਟਾਂ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦੀ ਅਪੀਲ ਕੀਤੀ ਅਤੇ ਸੂਬੇ ਵਿੱਚ ਅਡਾਨੀ ਦੇ ਸਾਇਲੋਜ਼ ਦਾ ਨਿਰਮਾਣ ਰੋਕਣ ਸਮੇਤ ਕਿਸਾਨਾਂ ਦੇ ਹਿੱਤਾਂ ਲਈ ਹੋਰ ਬਣਦੇ ਕਦਮ ਚੁੱਕਣ ਲਈ ਆਖਿਆ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਨਵੇਂ ਕਾਨੂੰਨ ਕਿਸਾਨਾਂ, ਆੜ੍ਹਤੀਆਂ, ਖੇਤ ਮਜ਼ਦੂਰਾਂ ਅਤੇ ਮੰਡੀ ਮੁਲਾਜ਼ਮਾਂ ਨੂੰ ਤਬਾਹ ਕਰਕੇ ਰੱਖ ਦੇਣਗੇ। ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ, ਜਿਸ ਨਾਲ ਸੂਬੇ ਦੇ ਅਰਥਚਾਰੇ ’ਤੇ ਮਾਰੂ ਅਸਰ ਪਏਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਦੋ ਤਰ੍ਹਾਂ ਦੀਆਂ ਮੰਡੀਆਂ ਦੀ ਸਥਾਪਨਾ ਲਈ ਰਾਹ ਪੱਧਰਾ ਕਰੇਗਾ, ਜਿੱਥੇ ਇਕ ਮੰਡੀ ਟੈਕਸ ਵਾਲੀ ਅਤੇ ਦੂਜੀ ਮੰਡੀ ਪ੍ਰਾਈਵੇਟ ਲੋਕਾਂ ਲਈ ਬਿਨਾਂ ਟੈਕਸ ਤੋਂ ਹੋਵੇਗੀ। ਉਨ੍ਹਾਂ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਸੂਬਾਈ ਕਾਨੂੰਨ ਪਾਸ ਕਰਨ ਦੀ ਵਕਾਲਤ ਕੀਤੀ। ਕਿਸਾਨ ਯੂਨੀਅਨ ਏਕਤਾ ਦੇ ਬੂਟਾ ਸਿੰਘ ਤੇ ਝੰਡਾ ਸਿੰਘ ਨੇ ਕਿਹਾ ਕਿ ਇਹ ਲੜਾਈ ਕੇਂਦਰ ਸਰਕਾਰ ਦੇ ਤਬਾਹਕੁਨ ਬਿਲਾਂ ਤੋਂ ਕਿਸਾਨਾਂ ਅਤੇ ਸੂਬੇ ਨੂੰ ਬਚਾਉਣ ਦੀ ਲੜਾਈ ਹੈ। ਇਸ ਮੌਕੇ ਕੁਲਵੰਤ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਨਿਰਭੈ ਸਿੰਘ ਢੁੱਡੀਕੇ, ਰੁਲਦੂ ਸਿੰਘ ਮਾਨਸਾ, ਮੇਜਰ ਸਿੰਘ ਪੁੰਨਾਵਾਲ, ਇੰਦਰਜੀਤ ਸਿੰਘ ਕੋਟ ਬੁੱਢਾ, ਨਿਰਵੈਲ ਸਿੰਘ ਡਾਲੇਕੇ, ਗੁਰਬਖ਼ਸ਼ ਸਿੰਘ ਬਰਨਾਲਾ, ਸਤਨਾਮ ਸਿੰਘ ਪੰਨੂ, ਕੰਵਲਪ੍ਰੀਤ ਸਿੰਘ ਪੰਨੂ, ਜੋਗਿੰਦਰ ਸਿੰਘ ਉਗਰਾਹਾਂ, ਸੁਰਜੀਤ ਸਿੰਘ ਫੂਲ, ਜਗਜੀਤ ਸਿੰਘ ਡੱਲੇਵਾਲ, ਹਰਮੀਤ ਸਿੰਘ, ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਸਤਨਾਮ ਸਿੰਘ ਸਾਹਨੀ, ਬੋਘ ਸਿੰਘ ਮਾਨਸਾ, ਬਲਵਿੰਦਰ ਸਿੰਘ ਔਲਖ, ਸਤਨਾਮ ਸਿੰਘ ਬਹਿਰੂ, ਬੂਟਾ ਸਿੰਘ ਸ਼ਾਦੀਪੁਰ, ਬਲਦੇਵ ਸਿੰਘ ਸਿਰਸਾ, ਜੰਗਬੀਰ ਸਿੰਘ ਟਾਂਡਾ, ਮੁਕੇਸ਼ ਚੰਦਰ, ਸੁਖਪਾਲ ਸਿੰਘ, ਹਰਪਾਲ ਸਿੰਘ, ਭਾਰਤੀ ਭੁਪਿੰਦਰ ਸਿੰਘ ਮਾਨ ਅਤੇ ਕਿਰਪਾਲ ਸਿੰਘ ਨੱਥੂਵਾਲਾ ਹਾਜ਼ਰ ਸਨ।

ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਸ਼ਖਤੀ ਪੁਰਸ ਸਬੰਧੀ ਚੈਕਿੰਗ ਕੀਤੀ ਗਈ। 

ਮਹਿਲ ਕਲਾਂ /ਬਰਨਾਲਾ -ਸਤੰਬਰ 2020  (ਗੁਰਸੇਵਕ ਸਿੰਘ ਸੋਹੀ)- ਹਲਕਾ ਮਹਿਲ ਕਲਾਂ ਦੇ ਪਿੰਡ ਨਰੈਣਗੜ੍ਹ ਸੋਹੀਆਂ, ਬੀਹਲਾ ,ਗਹਿਲਾਂ ਇਨ੍ਹਾਂ ਪਿੰਡਾਂ ਦੇ ਵਿਚਕਾਰ ਐੱਸਐੱਸਪੀ ਬਰਨਾਲਾ ਸੰਦੀਪ ਗੋਇਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਏਐੱਸਪੀ ਮਹਿਲ ਕਲਾਂ ਡਾ ਪ੍ਰੱਗਿਆ ਜੈਨ ਦੀ ਅਗਵਾਹੀ ਹੇਠ ਥਾਣਾ ਟੱਲੇਵਾਲ ਦੇ ਮੁਖੀ ਮੈਡਮ ਅਮਨਦੀਪ ਕੌਰ ਜੀ ਦੇ ਦੇਖ-ਰੇਖ ਹੇਠ ਸਖ਼ਤੀ ਪੁਰਸ ਸਬੰਧੀ ਚੈਕਿੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਟੱਲੇਵਾਲ ਦਾ ਕਹਿਣਾ ਹੈ ਕਿ ਸ਼ਰਾਰਤੀ ਅਨਸਰ ਕਿਸੇ ਵੀ ਬਖ਼ਸ਼ੇ ਨਹੀਂ ਜਾਣਗੇ ਸ਼ਰਾਬ ਸਮੱਗਲਰ, ਅਫੀਮ, ਚਿੱਟਾ, ਅਤੇ ਹੋਰ ਕ੍ਰਾਈਮ ਵਾਲਿਆਂ ਨੂੰ ਇਲਾਕੇ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਸਮੇਂ ਏ ਐੱਸ ਆਈ ਗੁਰਤੇਜ ਸਿੰਘ, ਏ ਐੱਸ ਆਈ ਮਨਜੀਤ ਸਿੰਘ, ਹੌਲਦਾਰ ਮਨਪ੍ਰੀਤ ਕੌਰ, ਹੌਲਦਾਰ ਸੁਖਜਿੰਦਰ ਕੌਰ ਹਾਜ਼ਰ ਸਨ।

ਜਗਮੋਹਣ ਸਿੰਘ ਗਿੱਲ ਦੀ ਮੌਤ ਤੇ ਟਰੱਕ ਯੂਨੀਅਨ ਅਜੀਤਵਾਲ ਤੇ ਆਗੂਆਂ ਨੇ ਦੁੱਖ ਸਾਝਾਂ ਕੀਤਾ

ਅਜੀਤਵਾਲ ਸਤੰਬਰ-(ਨਛੱਤਰ ਸੰਧੂ)-ਬੀਤੇ ਦਿਨੀਂ ਪਿੰਡ ਕੋਕਰੀ ਕਲਾਂ ਦੇ ਗਿੱਲ ਪਰਿਵਾਰ ਨੰਂੂ ਉਸ ਸਮੇਂ ਡੰੂਘਾ ਸਦਮਾ ਪੁੱਜਾ,ਜਦੋ ਟਰੱਕ ਯੂਨੀਅਨ ਅਜੀਤਵਾਲ ਦੇ ਟਰੱਕ ਅਪਰੇਟਰ ਜਗਮੋਹਣ ਸਿੰਘ ਗਿੱਲ ਪੁੱਤਰ ਜੰਗੀਰ ਸਿੰਘ ਗਿੱਲ ਦੀ ਸੰਖੇਪ ਜਿਹੀ ਬੀਮਾਰੀ ਨਾਲ ਅਚਾਨਕ ਮੌਤ ਹੋ ਗਈ।ਇਸ ਮੋਕੇ ਤੇ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ,ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ,ਵਿਧਾਇਕ ਡਾ:ਹਰਜੋਤ ਕਮਲ,ਵਿਧਾਇਕ ਦਰਸ਼ਨ ਸਿੰਘ ਬਰਾੜ,ਟਰੱਕ ਯੂਨੀਅਨ ਅਜੀਤਵਾਲ ਦੇ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਢੁੱਡੀਕੇ,ਸਰਪੰਚ ਜਸਵੀਰ ਸਿੰਘ ਢਿੱਲੋ ਢੁੱਡੀਕੇ ਅਤੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਜਗਮੋਹਣ ਸਿੰਘ ਦੇ ਇਸ ਫ਼ਾਨੀ ਸੰਸਾਰ ਤੋ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ,ਉੱਥੇ ਟਰੱਕ ਯੂਨੀਅਨ ਦੇ ਚਹੇਤੇ ਇਸ ਨੌਜਵਾਨ ਨਾਲ ਟਰੱਕ ਅਪਰੇਟਰਾਂ ਨੂੰ ਵੀ ਵੱਡਾ ਘਾਟਾ ਪਿਆ ਹੈ।ਗਿੱਲ ਪਰਿਵਾਰ ਵੱਲੋ ਸਵ:ਜਗਮੋਹਣ ਸਿੰਘ ਨਮਿੱਤ ਰੱਖੇ ਗਏ ਸਹਿਜ ਪਾਠ ਦਾ ਭੋਗ ਉਨਾਂ੍ਹ ਦੇ ਜੱਦੀ ਪਿੰਡ ਕੋਕਰੀ ਕਲਾਂ ਵਿਖੇ 1ਅਕਤੂਬਰ ਦਿਨ ਵੀਰਵਾਰ ਨੂੰ ਪਵੇਗਾ

ਭਾਰਤੀ ਕਿਸਾਨ ਯਨੀਅਨ ਅਤੇ ਨੌਜਵਾਨ ਵੱਲੋਂ ਅਰੰਭੇ ਸੰਘਰਸ਼ ਦੀ ਹਮਾਇਤ ਕਰਨ ਲਈ ਜਰਮਨੀ ਵਿਖੇ ਇਕੱਠ

ਦੁਨੀਆ ਵਿੱਚ ਵਸਦੇ ਕਿਸਾਨ ਪਰਿਵਾਰ ਆਪਣੇ ਭਵਿੱਖ ਵਾਰੇ ਫਿਕਰ ਬੰਦ 

ਫੇਸਬੁੱਕ ਤੇ ਇਹ ਪੋਸਟਰ ਵਾਇਰਲ ਹੋ ਰਿਹਾ ਹੈ ਅੱਜ ਕਿਸਾਨ ਮਜਦੂਰ ਸੰਘਰਸ਼ ਦੁਨੀਆ ਵਿੱਚ ਪਹੁੰਚ ਚੁੱਕਾ

ਫਰੈਂਕਫਰਟ, ਸਤੰਬਰ 2020 -(ਜਨ ਸਕਤੀ ਬਿਊਰੋ)- ਕਿਸਾਨਾਂ,ਮਜਦੂਰਾਂ,ਜਵਾਨਾਂ ਤੇ ਵਪਾਰੀਆਂ ਨੂੰ ਪੂੰਜੀਪਤੀਆਂ ਦਾ ਗੁਲਾਮ ਬਣਾਉਣ ਵਾਲੇ ਬਣੇ ਨਵੇਂ ਕਨੂੰਨਾਂ ਦਾ ਵਿਰੋਧ ਕਰਨ ਅਤੇ ਦੇਸ਼ ਵਿੱਵ ਭਾਰਤੀ ਕਿਸਾਨ ਯਨੀਅਨ ਅਤੇ ਨੌਜਵਾਨ ਵੱਲੋਂ ਅਰੰਭੇ ਸੰਘਰਸ਼ ਦੀ ਹਮਾਇਤ ਕਰਨ ਲਈ ਜਰਮਨੀ ਦੇ ਗੁਰਦੁਆਰਾ ਸਾਹਬਾਨਾਂ ਦੇ ਪ੍ਰਬੰਧਕਾਂ ਵੱਲੋਂ 12 ਅਕਤੂਬਰ 2020  ਦਿਨ ਸੋਮਵਾਰ ਨੂੰ ਦੁਪਿਹਰ 12  ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ   "ਕਿਸਾਨ ਬਚਾਓ ਪੰਜਾਬ ਬਚਾਓ ਰੈਲੀ"  ਕੀਤੀ ਜਾ ਰਹੀ ਹੈ ।  ਆਪ ਸਭ ਜਰਮਨੀ ਵੱਸਦੇ ਦੇਸ਼ਵਾਸੀਆਂ ਨੂੰ ਪਰਿਵਾਰਾਂ ਸਮੇਤ ਸਮੇਂ ਸਿਰ ਪਹੁੰਚਣ ਦੀ ਨਿਮਰਤਾ ਸਾਹਿਤ ਬੇਨਤੀ ਕੀਤੀ ਜਾਂਦੀ ਹੈ । ਆਉਣ ਵਾਲੇ ਦਿਨਾਂ ਵਿੱਚ ਰੈਲੀ ਦੇ ਸਥਾਨ ਅਤੇ ਪੂਰੇ ਵਿਸਥਾਰ ਨਾਲ ਕਾਣਕਾਰੀ ਸਾਂਝੀ ਕੀਤੀ ਜਾਵੇਗੀ ।(ਦਵਿੰਦਰ ਸਿੰਘ ਘਲੋਟੀ ਦੀ ਫੇਸਬੁੱਕ ਤੋਂ ਇਹ ਜਾਣਕਾਰੀ ਸਾਂਝੀ ਕੀਤੀ)

1 ਅਕਤੂਬਰ ਨੂੰ ਗਵਰਨਰ ਹਾਊਸ ਚੰਡੀਗੜ

ਦਾ ਘਿਰਾਓ ਕੀਤਾ ਜਾਵੇਗਾ-ਦਵਿੰਦਰ ਸਿੰਘ ਬੀਹਲਾ

ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਕੀਤਾ ਗਿਆ ਸਨਮਾਨ

ਮਹਿਲ ਕਲਾਂ/ਬਰਨਾਲਾ-ਸਤੰਬਰ 2020 (ਗੁਰਸੇਵਕ ਸਿੰਘ ਸੋਹੀ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਪਾਰਟੀ ਆਗੂਆਂ 'ਤੇ ਵਰਕਰਾਂ ਨਾਲ ਕਿਸਾਨਾਂ ਦੇ ਮੌਜੂਦਾ ਸੰਘਰਸ਼ 'ਤੇ ਵਿਚਾਰ ਵਟਾਂਦਰਾ ਕਰਨ ਪੁੱਜੇ।ਜਿੱਥੇ ਅਕਾਲੀ ਆਗੂ 'ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਵੱਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖ਼ਿਲਾਫ਼ ਲੜੇ ਜਾਣ ਵਾਲੇ ਸੰਘਰਸ਼ 'ਚ ਪਾਰਟੀ ਆਗੂਆਂ ਦੇ ਵਿਚਾਰ ਸੁਣ ਕੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਆਗੂਆਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਵਿੱਢੀ ਜਾਵੇਗੀ। ਇਸ ਮੌਕੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਜੋੜ ਤੋੜਨ ਦੇ ਫੈਸਲੇ ਨਾਲ ਵਰਕਰ ਖੁਸ ਹਨ ਜਿਸ ਨਾਲ ਵਰਕਰਾਂ 'ਚ ਉਤਸ਼ਾਹ ਹੈ। ਪੰਜਾਬ ਦੇ ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਸ਼੍ਰੋਮਣੀ ਅਕਾਲੀ ਬਰਦਾਸ਼ਤ ਨਹੀ ਕਰਾਂਗੇ 'ਤੇ ਵੱਡਾ ਸੰਘਰਸ਼ ਸ਼ੁਰੂ ਕਰੇਗਾ। ਜਿਸ ਤਹਿਤ 1 ਅਕਤੂਬਰ ਨੂੰ ਸਮੂਹ ਅਕਾਲੀ ਆਗੂ 'ਤੇ ਵਰਕਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗਵਰਨਰ ਹਾਊਸ ਚੰਡੀਗੜ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਹਰ ਹਲਕੇ ਤੋਂ ਕਾਰਾਂ ਦੇ ਕਾਫਲੇ ਰਵਾਨਾ ਹੋਣਗੇ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਅਕਾਲੀ ਆਗੂਆਂ ਦਾ ਵੱਡਾ ਕਾਫਲਾ ਚੰਡੀਗੜ ਲਈ ਰਵਾਨਾ ਹੋਵੇਗਾ। ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਖੜਾ ਹੈ ਕੇਂਦਰ ਦੀ ਮੋਦੀ ਸਰਕਾਰ ਨੂੰ ਬਿੱਲ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਉਹਨਾਂ ਸਮੂਹ ਅਕਾਲੀ ਆਗੂਆਂ 'ਤੇ ਕਿਸਾਨ ਜਥੇਬੰਦੀਆਂ ਨੂੰ ਇਸ ਸੰਘਰਸ਼ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਕਲਯੁਗੀ ਮਾਂ ਨੇ ਨਵ ਜੰਮੀ ਬੱਚੀ ਨੂੰ ਸੁਟਿਆ ਰੂੜੀਆਂ ਤੇ-Video

ਧਰਮਕੋਟ ,ਸਤੰਬਰ 2020 (ਜਸਵੀਰ ਨਸੀਰਵਾਲੀਅਾ) ਜਿਥੇ ਅੱਜਕਲ ਬੱਚਿਆਂ ਦੀ ਘੱਟ ਰਹੀ ਜਨਮ ਦਰ ਨੂੰ ਲੈ ਕੇ ਸਿਹਤ ਵਿਭਾਗ  ਅਤੇ ਸੂਬਾ ਸਰਕਾਰ ਚਿੰਤਤ ਵਿਖਾਈ ਦਿੰਦੀ ਹੈ ਭਾਵੇਂ ਧੀਆਂ ਨੂੰ ਪੁੱਤਾਂ ਦੇ ਬਰਾਬਰ ਦਰਜਾ ਦੇਣ ਬਾਰੇ ਕਿਹਾ ਜਾ ਰਿਹਾ ਹੈ ਪਰ ਫਿਰ ਵੀ ਇਸ ਜ਼ਮਾਨੇ ਵਿਚ ਕੁਝ ਕੁ ਕਲਯੁਗੀ ਮਾਵਾਂ ਹਨ ਅਜਿਹੀ ਹੀ ਇੱਕ ਘਟਨਾ ਜਿਲ੍ਹਾ ਮੋਗਾ ਦੇ ਪਿੰਡ ਫਤਹਿਗੜ੍ਹ ਕੋਰੋਟਾਣਾ ਵਿਖੇ ਵਾਪਰੀ ਜਿੱਥੇ ਕਲਯੁੱਗੀ ਮਾਂ ਵੱਲੋਂ ਇੱਕ ਨਵਜੰਮੀ ਬੱਚੀ ਨੂੰ ਸੜਕ ਦੇ ਕਿਨਾਰੇ ਕੂੜੇ ਦੇ ਢੇਰ ਤੇ ਸੁੱਟ ਦਿੱਤਾ ਜਿਸ ਦਾ ਪਤਾ ਲੱਗਣ ਤੇ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਨੂੰ ਦਿੱਤੀ ਗਈ ਜਿਨ੍ਹਾਂ  ਇਸ ਦੀ ਸੂਚਨਾ  ਸਿਹਤ ਵਿਭਾਗ ਫਤਿਹਗੜ੍ਹ ਕੋਰੋਟਾਣਾ ਦੀ ਟੀਮ ਨੂੰ ਦਿੱਤੀ ਜਿਨ੍ਹਾਂ ਨੇ 108 ਅੈਂਬੂਲੈਂਸ ਰਾਹੀ ਸਿਵਲ ਹਸਪਤਾਲ ਮੋਗਾ ਪਚਾਇਆ ਗਿਆ ਜਿੱਥੇ ਬੱਚਿਆਂ ਦੇ ਨਰਸਰੀ ਵਾਰਡ ਵਿੱਚ ਜੇਰੇ ਇਲਾਜ ਹੈ ਜ਼ਿਕਰਯੋਗ ਹੈ ਕਿ ਜਦ ਇਸ ਬੱਚੀ ਦਾ ਪਿੰਡ ਦੀਆਂ ਕੁਝ ਔਰਤਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਤੁਰੰਤ ਬੱਚੀ ਦੀ ਦੇਖਭਾਲ ਕੀਤੀ  ਗਈ

ਕੁਸ ਵੀ ਠੀਕ ਨਹੀਂ-ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਖ਼ੁਲਾਸਾ ਕਰਨ ਵਾਲੇ ਕਿਰਪਾ ਸ਼ੰਕਰ ਸਰੋਜ ਦੀ ਬਦਲੀ

ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਹੋਏ ਘੁਟਾਲੇ ਦਾ ਖੁਲਾਸਾ ਕਰਨ ਵਾਲੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਅਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ ਸਰੋਜ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਪਸ਼ੂਪਾਲਣ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਸਰੋਜ ਦੀ ਜਗ੍ਹਾ ਹੁਣ ਵਿਭਾਗ ਦੀ ਜ਼ਿੰਮੇਦਾਰੀ ਪ੍ਰਿੰਸੀਪਲ ਸੈਕਟਰੀ ਜਸਪਾਲ ਸਿੰਘ ਨੂੰ ਦਿੱਤੀ ਗਈ ਹੈ। ਜਸਪਾਲ ਸਿੰਘ ਉਨ੍ਹਾਂ ਅਧਿਕਾਰੀਆਂ ਵਿਚ ਸ਼ਾਮਲ ਸਨ, ਜਿਨ੍ਹਾਂ ਨੂੰ ਚੀਫ ਸੈਕਟਰੀ ਨੇ ਏਸੀਐੱਸ ਦੀ ਰਿਪੋਰਟ ਦੀ ਜਾਂਚ ਕਰਨ ਦੀ ਜ਼ਿੰਮੇਦਾਰੀ ਸੌਂਪੀ ਸੀ। ਇਸ ਤੋਂ ਇਲਾਵਾ ਅਨੁਰਾਗ ਅਗਰਵਾਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦਾ ਪ੍ਰਿੰਸੀਪਲ ਸੈਕਟਰੀ ਲਗਾਇਆ ਗਿਆ ਹੈ। ਉਨ੍ਹਾਂ ਦੇ ਕੋਲ ਚੋਣਾਂ ਦੇ ਅਡੀਸ਼ਨਲ ਪ੍ਰਿੰਸੀਪਲ ਸੈਕਟਰੀ ਦਾ ਵੀ ਚਾਰਜ ਹੋਵੇਗਾ।

ਖਾਸ ਗੱਲ ਇਹ ਹੈ ਕਿ ਕਿਰਪਾ ਸ਼ੰਕਰ ਸਰੋਜ ਦੀ ਬਦਲੀ ਤਾਂ ਕਰ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਨੇ ਹਾਲੇ ਤਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਚੀਫ ਸੈਕਟਰੀ ਦੀ ਰਿਪੋਰਟ ਦਾ ਖੁਲਾਸਾ ਨਹੀਂ ਕੀਤਾ ਹੈ। ਕਿਰਪਾ ਸ਼ੰਕਰ ਸਰੋਜ ਉਦੋਂ ਚਰਚਾ ਵਿਚ ਆਏ ਸਨ ਜਦੋਂ ਉਨ੍ਹਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਜਾਂਚ ਕੀਤੀ ਸੀ, ਜਿਸ ਵਿਚ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਕਈ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਜ਼ਿਕਰ ਕੀਤਾ ਗਿਆ ਸੀ। ਸਰੋਜ ਨੇ ਆਪਣੀ ਰਿਪੋਰਟ ਚੀਫ ਸੈਕਟਰੀ ਵਿਨੀ ਮਹਾਜਨ ਨੂੰ ਅਗਸਤ ਵਿਚ ਦਿੱਤੀ ਸੀ, ਜਿਸ ਵਿਚ ਉਨ੍ਹਾਂ ਨੇ 63.91 ਕਰੋੜ ਰੁਪਏ ਦੇ ਘੁਟਾਲੇ ਦਾ ਖਦਸ਼ਾ ਪ੍ਰਗਟਾਇਆ ਸੀ। ਮੀਡੀਆ ਵਿਚ ਆ ਜਾਣ ਤੋਂ ਬਾਅਦ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਭਰਪੂਰ ਵਿਰੋਧ ਕੀਤਾ ਸੀ। ਇਸ ਤੋਂ ਬਾਅਦ 29 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਸੈਕਟਰੀ ਨੂੰ ਰਿਪੋਰਟ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਚੀਫ ਸੈਕਟਰੀ ਨੇ ਤਿੰਨ ਆਈਏਐੱਸ ਅਧਿਕਾਰੀ ਜਿਸ ਵਿਚ ਕੇਏਪੀ ਸਿਨ੍ਹਾ, ਜਸਪਾਲ ਸਿੰਘ ਅਤੇ ਵਿਵੇਕ ਪ੍ਰਤਾਪ ਸ਼ਾਮਲ ਸਨ, 'ਤੇ ਅਧਾਰਿਤ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਆਪਣੀ ਰਿਪੋਰਟ ਚੀਫ ਸੈਕਟਰੀ ਨੂੰ ਸੌਂਪ ਦਿੱਤੀ। ਚੀਫ ਸੈਕਟਰੀ ਨੇ ਵੀ ਆਪਣੇ ਕੁਮੈਂਟਸ ਲਿਖ ਕੇ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ ਪਰ ਹਾਲੇ ਤਕ ਮੁੱਖ ਮੰਤਰੀ ਨੇ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਹੈ।

ਵਿਧਾਇਕ ਮੀਤ ਹੇਅਰ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਅੱਜ ਮੋਗਾ ਚ ਅੰਬਾਨੀ-ਅਡਾਨੀ ਦਾ ਕੀਤਾ ਬਾਈਕਾਟ Video

ਮੋਗਾ,ਸਤੰਬਰ 2020 -( ਜਸਵੀਰ ਨਸੀਰੇਵਾਲੀਆਂ) -

  ਅੱਜ ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਾਰਟੀ ਦੇ ਭਾਰੀ ਗਿਣਤੀ ਵਿਚ ਪਹੁੰਚੇ ਵਰਕਰਾਂ ਸਮੇਤ ਮੋਗਾ ਵਿੱਚ ਅੰਬਾਨੀ-ਅਡਾਨੀ ਦੀ ਕੰਪਨੀ ਵੱਲੋਂ ਬਣਾਏ ਗਏ ਅਨਾਜ ਭੰਡਾਰ ਵਿੱਚ ਪਹੁੰਚ ਕੇ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੀ ਵਿਰੋਧ ਭਾਰੀ ਨਾਅਰੇਬਾਜ਼ੀ ਕੀਤੀ ਅਤੇ ਅੰਬਾਨੀ  ਅਡਾਨੀ ਵਾਪਸ ਜਾਓ ਦੇ ਨਾਅਰੇ ਲਾਏ ਇਸ ਸਮੇਂ ਅੰਬਾਨੀ ਅਡਾਨੀ ਦੇ ਲੱਗੇ ਬੋਰਡਾਂ ਤੇ ਕਾਲਖ ਵੀ ਮਲੀ

ਜਨਮ ਦਿਨ ਮੁਬਾਰਕਾ

ਅਰਸ਼ਦੀਪ ਸਿੰਘ ਸੋਹੀ ਪੁੱਤਰ ਬਿੰਦਰ ਸਿੰਘ ਸੋਹੀ ਮਾਤਾ ਬਲਜੀਤ ਕੌਰ ਸੋਹੀ ਪਿੰਡ ਨਰੈਣਗੜ੍ਹ ਸੋਹੀਆਂ( ਬਰਨਾਲਾ)

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਅਤੇ ਬਲਾਕ ਪੱਧਰ ਤੇ ਨੋਡਲ ਅਫਸਰ ਨਿਯੁਕਤ

ਲੁਧਿਆਣਾ, ਸਤੰਬਰ 2020 - ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ)-- ਪੰਜਾਬ ਸਰਕਾਰ ਵੱਲੋਂ ਮਿਲੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਅਤੇ ਬਲਾਕ ਪੱਧਰ ਤੇ ਨੋਡਲ ਅਫਸਰ ਨਿਯੁਕਤ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਅਮਰਜੀਤ ਸਿੰਘ ਬੈਂਸ (ਪੀ.ਸੀ.ਐਸ.) ਵਧੀਕ ਕਮਿਸ਼ਨਰ ਲੁਧਿਆਣਾ ਨੂੰ ਬਤੌਰ ਨੋਡਲ ਅਫਸਰ ਅਤੇ ਸ੍ਰੀ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਨੂੰ ਸਹਾਇਕ ਨੋਡਲ ਅਫਸਰ ਨਿਯੁਕਤ ਕੀਤਾ ਜਾਂਦਾ ਹੈ। ਇਹਨਾਂ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ ਅਤੇ ਰਜਿਸਟਰਾਰ ਕੋਅਪਰੇਟਿਵ ਸੁਸਾਇਟੀ, ਲੁਧਿਆਣਾ ਨੂੰ ਵੀ ਕੰਮ ਕਰਨ ਲਈ ਬਤੌਰ ਸਹਾਇਕ ਨੋਡਲ ਅਫਸਰ ਨਿਯੁਕਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਬਲਾਕ ਪੱਧਰ ਤੇ ਸਬੰਧਤ ਬੀ.ਡੀ.ਪੀ.ਓ. ਨੂੰ ਨੋਡਲ ਅਫਸਰ ਨਿਯੁਕਤ ਕੀਤਾ ਜਾਂਦਾ ਹੈ, ਜੋ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਨਾੜ ਨੂੰ ਅੱਗ ਲੱਗਣ ਵਾਲੀਆਂ ਘਟਨਾਵਾਂ ਬਾਰੇ ਤਸਦੀਕ ਕਰਨ ਉਪਰੰਤ ਰਿਪੋਰਟ ਕਰਨਗੇ।ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਹੋਏ ਹੁਕਮ ਦੀ ਪਾਲਣਾ ਵਿਚ ਅਤੇ ਪ੍ਰਮੁੱਖ ਸਕੱਤਰ ਖੇਤੀਬਾੜੀ, ਪੰਜਾਬ, ਚੰਡੀਗੜ੍ਹ ਜੀ ਦੀ ਹਦਾਇਤ ਅਨੁਸਾਰ ਜ਼ਿਲ੍ਹਾ ਪੱਧਰੀ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਚੇਅਰਮੈਨ, ਡਿਪਟੀ ਕਮਿਸ਼ਨਰ ਆਫ ਪੁਲਿਸ ਲੁਧਿਆਣਾ, ਜ਼ਿਲ੍ਹਾ ਪੁਲੀਸ ਮੁਖੀ ਖੰਨਾ ਅਤੇ ਲੁਧਿਆਣਾ ਦਿਹਾਤੀ, ਵਧੀਕ ਡਿਪਟੀ ਕਮਿਸ਼ਨਰ (ਜ) ਲੁਧਿਆਣਾ ਖੰਨਾ ਜਗਰਾਓਂ, ਵਧੀਕ ਡਿਪਟੀ ਕਮਿਸ਼ਨਰ (ਵ),ਨਿਗਰਾਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਮਾਲ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਨੂੰ ਸ਼ਾਮਿਲ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰ ਤੇ ਗਠਿਤ ਕੀਤੀ ਗਈ ਕਮੇਟੀ ਹਫਤੇ ਵਿਚ ਇਕ ਜਾਂ ਦੋ ਵਾਰ ਮੀਟਿੰਗ ਕਰੇਗੀ ਅਤੇ ਇਸ ਮੀਟਿੰਗ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਸਬੰਧੀ ਵੱਖ-ਵੱਖ ਟੀਮਾਂ/ਵਿਭਾਗਾਂ ਵੱਲੋਂ ਕੀਤੇ ਗਏ ਐਕਸ਼ਨ ਦਾ ਰੀਵੀਓ ਕਰੇਗੀ ਅਤੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਏਗੀ।

ਸਰਕਾਰੀ ਸਕੂਲ ਜਲਾਲਾਬਾਦ ਦੇ ਬੱਚਿਆਂ ਨੂੰ ਕੀਤਾ ਸਨਮਾਨਤ -Video

ਧਰਮਕੋਟ, ਸਤੰਬਰ 2020 -( ਜਸਵੀਰ ਨਸੀਰੇਵਾਲੀਆਂ) -

ਸਰਕਾਰੀ ਹਾਈ ਸਕੂਲ ਜਲਾਲਾਬਾਦ ਦੇ ਅਨਮੋਲਪ੍ਰੀਤ ਸਿੰਘ ਅਤੇ ਪ੍ਰਭਜੋਤ ਸਿੰਘ 8ਵੀ ਕਲਾਸ ਦੇ ਬੱਚਿਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ 400 ਸਾਲਾ ਪ੍ਰਕਾਸ਼ ਪੁਰਬ ਤੇ ਞਿਦਿਅਕ ਮੁਕਾਬਲਿਆਂ ਵਿਚੋਂ ਬਲਾਕ ਤੇ  ਜ਼ਿਲ੍ਹੇ ਵਿੱਚੋਂ ਵਧੀਆ ਪੁਜੀਸ਼ਨਾਂ ਲੈਣ ਤੇ ਸਨਮਾਨਤ ਕੀਤਾ ਗਿਆ ਇਸ ਸਮੇਂ ਵਿਸ਼ੇਸ਼ ਤੌਰ ਤੇ ਕਰਨਲ ਬਲਕਾਰ  ਸਿੰਘ ,ਸਾਂਝ ਕੇਂਦਰ ਧਰਮਕੋਟ ਦੇ ਇੰਚਾਰਜ ਮੈਡਮ ਹਰਜੀਤ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਸਨ ਇਸ ਸਮੇਂ  ਮੁੱਖ ਮਹਿਮਾਨਾਂ ਨੇ ਜਿੱਥੇ ਬੱਚਿਆਂ ਨੂੰ ਵਧਾਈ ਦਿੱਤੀ ਉੱਥੇ ਹੀ  ,ਮੁੱਖ ਅਧਿਆਪਕਾ ਅਮਨਦੀਪ ਕੌਰ ਅਤੇ ਸਮੂਹ ਸਟਾਫ ਨੂੰ ਵੀ ਵਧਾਈ ਦਿੱਤੀ ਇਸ  ਸਮੇਂ ਮੁੱਖ ਅਧਿਆਪਕਾ ਅਮਨਦੀਪ ਕੌਰ ਨੇ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਪਹਿਲਾਂ ਵੀ  ਕਈ ਪੁਜੀਸ਼ਨਾਂ ਲੈ ਚੁੱਕੇ ਹਨ ਇਸ ਸਮੇਂ ਉਨ੍ਹਾਂ ਨੇ ਬੱਚਿਆਂ ਅਤੇ ਆਪਣੇ ਸਟਾਫ ਦਾ ਧੰਨਵਾਦ ਵੀ ਕੀਤਾ ਇਸ ਸਮੇਂ ਉਨ੍ਹਾਂ ਵੱਲੋਂ  ਸਾਰੇ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ ਇਸ ਸਮੇਂ ਹੋਰਨਾਂ ਤੋਂ ਇਲਾਵਾ  ਮਾਸਟਰ ਹਰਜੀਤ ਸਿੰਘ ,ਮਾਸਟਰ ਮਨਦੀਪ ਸਿੰਘ , ਕਿਰਨਦੀਪ ਕੌਰ ,ਵੀਰਪਾਲ ਕੌਰ ,ਸਿਮਰਜੀਤ ਕੌਰ,ਡਿੰਪਲ ਰਾਣੀ ,ਕੁਲਵੀਰ ਕੌਰ ,ਅਤੇ ਜੀ ੳ ਜੀ ਤੇ ਕਲੱਬ ਦੇ ਸਮੂਹ ਅਹੁਦੇਦਾਰ ਹਾਜਰ ਸਨ  ਇਸ ਸਮੇਂ  ਆਏ ਹੋਏ ਮਹਿਮਾਨਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ 

ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮੰਦਭਾਗੀ - ਕੈਪਟਨ

ਚੰਡੀਗੜ੍ਹ ,ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਦੁਆਰਾ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਦੱਸਿਆ । ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਲਈ ਕੋਈ ਨਾ ਕੋਈ ਰਸਤਾ ਲੱਭ ਰਹੀ ਹੈ ।