You are here

ਪੰਜਾਬ

ਬੰਗਾਲ ਤੋਂ ਕਸਬਾ ਮਹਿਲ ਕਲਾਂ ਆਏ ਪ੍ਰਵਾਸੀ ਮਜ਼ਦੂਰ ਨੂੰ ਹੋਇਆ ਕਰੋਨਾ 

ਮਹਿਲ ਕਲਾਂ -ਬਰਨਾਲਾ-ਜੁਲਾਈ 2020  (ਗੁਰਸੇਵਕ ਸਿੰਘ ਸੋਹੀ) - ਸਥਾਨਕ ਕਸਬੇ ਅੰਦਰ ਖਿਆਲੀ ਰੋਡ ਸੜਕ 'ਤੇ ਸਰਾਬ ਦੇ ਠੇਕੇ ਨਾਲ ਅਹਾਤੇ ਚ  ਕੰਮ ਕਰਨ ਲਈ ਆਏ ਇਕ ਪ੍ਰਵਾਸੀ ਮਜ਼ਦੂਰ ਦੀ ਕਰੋਨਾ ਪਾਜੀਟਿਵ ਆਉਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ .ਐਚ. ਸੀ ਹਸਪਤਾਲ ਮਹਿਲ ਕਲਾਂ ਦੇ ਨੋਡਲ ਅਫ਼ਸਰ ਡਾ ਸਿਮਰਨਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ 26ਸਾਲਾ ਨੋਜਵਾਨ 12 ਜੁਲਾਈ ਨੂੰ ਬੰਗਾਲ ਤੋਂ ਮਹਿਲ ਕਲਾਂ ਆਇਆ ਸੀ। ਉਨ੍ਹਾਂ ਨੇ ਦੱਸਿਆ ਕਿ 13 ਜੁਲਾਈ ਨੂੰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਚੋ ਸੈਪਲ ਲੈ ਕੇ ਕੋਵਿਡ-19ਜਾਚ ਲਈ ਭੇਜਿਆ ਗਿਆ ਸੀ। ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕਰੋਨਾ ਪੀੜਤ ਇਸ ਵਿਅਕਤੀ ਨੂੰ ਇਲਾਜ ਲਈ  ਸੋਹਲ ਪੱਤੀ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਹੈ। ਇਸੇ ਤਰਾਂ ਪਿਛਲੇ ਦਿਨੀ ਪਿੰਡ ਮੂੰਮ ਦੇ ਇਕ ਵਿਅਕਤੀ ਦੀ ਰਿਪੋਰਟ ਪੋਜਟਿਵ ਆਈ ਸੀ, ਉਸ ਵਿਅਕਤੀ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਸਨਾਖਤ ਕਰਕੇ ਕੋਵਿਡ-19 ਜਾਚ ਕੀਤੀ ਗਈ ਹੈ। ਇਸ ਸਬੰਧੀ ਡਾ ਸਿਮਰਨਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਡੀ ਐਸ ਪੀ ਬਾਘਾਪੁਰਾਣਾ( ਮੋਗਾ ) ਦਾ ਪਰਿਵਾਰ ਪਿੰਡ ਮੂੰਮ ਦੇ ਕਰੋਨਾ ਪੀੜਤ ਵਿਅਕਤੀ ਦੇ ਸੰਪਰਕ ਚ ਆਇਆ ਸੀ ,ਜਿਨ੍ਹਾਂ ਤੋਂ ਬਾਅਦ ਸੀ ਐਚ ਸੀ ਹਸਪਤਾਲ ਮਹਿਲ ਕਲਾਂ ਵਿਖੇ ਡੀ ਐਸ ਪੀ ਬਾਘਾਪੁਰਾਣਾ ਦੀ ਪਤਨੀ ਅਤੇ ਪੁੱਤਰ ਦੇ ਸੈਂਪਲ ਲੈ ਕੇ ਕੋਵਿਡ -19 ਜਾਚ ਲਈ ਭੇਜੇ ਗਏ ਸਨ', ਜਿਨ੍ਹਾਂ ਦੀ ਰਿਪੋਰਟ ਪਾਜੀਟਿਵ ਆਈ ਹੈ ਅਤੇ ਡੀ ਐਸ ਪੀ ਬਾਘਾਪੁਰਾਣਾ ਮੋਗਾ ਨੇ ਵੀ ਆਪਣੀ ਰਿਪੋਰਟ ਬਾਘਾਪੁਰਾਣਾ ਵਿਖੇ ਕਰਵਾਈ ਗਈ ਹੈ।

ਪਿੰਡ ਕੁਤਬਾ ਬਾਹਮਣੀਆ ਵਿਖੇ ਸਹੀਦਾ ਦੀ ਯਾਦ ਚ ਯਾਦਗਾਰ ਦੀ ਨੀਂਹ ਰੱਖੀ

ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸਿੰਘ ਸੋਹੀ) -ਇਤਿਹਾਸਕ ਗੁਰਦੁਆਰਾ ਸਾਹਿਬ ਅਤਿ ਵੱਡਾ ਘੱਲੂਘਾਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਗਰਾਮ ਪੰਚਾਇਤ, ਦਾਨੀ ਸੱਜਣਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਨ 1762 ਈਸਵੀ ਦੇ ਵੱਡੇ ਘੱਲੂਘਾਰੇ ਵਿੱਚ ਅਹਿਮਦ ਸਾਹ ਅਬਦਾਲੀ ਦੀਆਂ ਫ਼ੌਜਾਂ ਦਾ ਟਾਕਰਾ ਕਰਦਿਆਂ 35000 ਹਜ਼ਾਰ ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਵੱਲੋਂ ਸਿੱਖ ਕੌਮ ਲਈ ਕੀਤੀਆਂ ਕੁਰਬਾਨੀਆਂ ਦੇ ਖ਼ੂਨ ਨਾਲ ਸਿੰਜੀ ਇਤਿਹਾਸਕ ਧਰਤੀ ਪਿੰਡ ਕੁਤਬਾ ਬਾਹਮਣੀਆਂ ਵਿਖੇ ਬਣੀ ਅਸਥਾਂਨ ਤੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਉਸਾਰੀ ਜਾ ਰਹੀ ਯਾਦਗਾਰ ਦੀ ਆਰੰਭਤਾ ਅੱਜ ਅਰਦਾਸ ਬੇਨਤੀ ਕਰਨ ਉਪਰੰਤ ਕਾਰ ਸੇਵਾ ਪਟਿਆਲੇ ਵਾਲੇ ਸੰਤ ਬਾਬਾ ਅਮਰੀਕ ਸਿੰਘ ਪਟਿਆਲੇ ਵਾਲਿਆਂ ਵੱਲੋਂ ਕਹੀ ਦਾ ਟੱਕ ਲਗਾ ਕੇ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਅਤੇ ਆਪਣੇ ਵੱਲੋਂ ਯਾਦਗਾਰ ਦੀ ਉਸਾਰੀ ਲਈ 200 ਬੋਰੀਆਂ ਸੀਮਿੰਟ ਭੇਜਣ ਦਾ ਪ੍ਰਬੰਧਕਾਂ ਨੂੰ ਵਿਸ਼ਵਾਸ ਦਵਾਇਆ। ਇਸ ਮੌਕੇ ਕਾਰ ਸੇਵਾ ਪਟਿਆਲੇ ਵਾਲੇ ਸੰਤ ਬਾਬਾ ਅਮਰੀਕ ਸਿੰਘ ਨੇ ਕਿਹਾ ਕਿ ਵੱਡੇ ਘੱਲੂਘਾਰੇ ਵਿੱਚ ਕੁੱਪ ਰਹੀੜਾ ਤੋਂ ਕੁਤਬਾ ਤੇ ਗਹਿਲਾ ਤੱਕ ਸੰਨ 1762 ਈਸਵੀ ਵਿੱਚ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ 35000 ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਵੱਲੋਂ ਟਾਕਰਾ ਕਰਦਿਆਂ ਸਿੱਖ ਕੌਮ ਲਈ ਸ਼ਹਾਦਤਾਂ ਦੇ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਕੁਤਬਾ ਦੀ ਇਤਿਹਾਸਕ ਧਰਤੀ ਤੇ ਮਹਾਨ ਸ਼ਹੀਦਾਂ ਨੇ ਪਾਣੀ ਪੀਤਾ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਸਿੱਖ ਕੌਮ ਲਈ ਕੀਤੀਆਂ ਕੁਰਬਾਨੀਆਂ ਸਾਡੇ ਨੌਵਜਾਨਾ ਲਈ ਇਕ ਪ੍ਰੇਰਨਾ ਦਾ ਸਰੋਤ ਹਨ।  ਉਨ੍ਹਾਂ  ਗ੍ਰਾਮ ਪੰਚਾਇਤ ,ਸਮੂਹ ਪਿੰਡ ਵਾਸੀ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਉਸਾਰੀ ਜਾ ਰਹੀ ਮਹਾਨ ਸ਼ਹੀਦਾਂ ਦੀ ਯਾਦਗਾਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ ਨੇ ਕਮੇਟੀ, ਗਰਾਮ ਪੰਚਾਇਤ, ਦਾਨੀ ਸੱਜਣਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਉਪਰਾਲੇ ਨਾਲ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਉਸਾਰੀ ਜਾ ਰਹੀ ਯਾਦਗਾਰ ਵਿੱਚ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲੇ ਵਾਲਿਆਂ ਵੱਲੋਂ ਯੋਗਦਾਨ ਦੇਣ ਬਦਲੇ ਧੰਨਵਾਦ ਕਰਦਿਆਂ ਕਿਹਾ ਕਿ ਮਹਾਨ ਸ਼ਹੀਦਾਂ ਦੀ ਯਾਦਗਾਰ ਅਸੀ 1999 ਤੋਂ ਲੈ ਕੇ ਹੁਣ ਤੱਕ ਬਣਾਉਣ ਦੇ ਯਤਨ ਕਰਦੇ ਆ ਰਹੇ ਸੀ ,ਪਰ ਹੁਣ ਕਮੇਟੀ ਗ੍ਰਾਮ ਪੰਚਾਇਤ ਦਾਨੀ ਸੱਜਣਾਂ ਅਤੇ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਤੇ ਫੈਸਲਾ ਲੈ ਕੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਉਸਾਰੀ ਜਾ ਰਹੀ ਯਾਦਗਾਰ ਦਾ ਕੰਮ ਛੇਤੀ ਮੁਕੰਮਲ ਕਰਨ ਦਾ ਫੈਸਲਾ ਲਿਆ । ਉਨ੍ਹਾਂ ਸਮੂਹ ਦਾਨੀ ਸੱਜਣਾਂ ਨੂੰ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਜਾ ਰਹੀ ਯਾਦਗਾਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਕੁਤਬਾ ਨੇ ਆਪਣੇ ਵੱਲੋਂ ਯਾਦਗਾਰ ਦੀ ਉਸਾਰੀ ਲਈ 1 ਲੱਖ, ਜਗਮੀਤ ਸਿੰਘ ਰੰਧਾਵਾ ਵੱਲੋਂ, 51000 ਹਜ਼ਾਰ, ਪਿਆਰਾ ਸਿੰਘ ਵੱਲੋਂ 1 ਲੱਖ ਯੋਗਦਾਨ ਨੂੰ ਪਾਉਣ ਤੋਂ ਇਲਾਵਾ ਕੁਝ ਹੋਰ ਲੋਕਾਂ ਵੱਲੋਂ ਵੀ ਯੋਗਦਾਨ ਪਾਉਣ ਤੋਂ ਇਲਾਵਾ ਜਥੇਦਾਰ ਕੇਵਲ ਸਿੰਘ ਖੰਗੂੜਾ ਵੱਲੋਂ ਇਸ ਧਾਰਮਿਕ ਸਥਾਨ ਉਪਰ ਨਿਸ਼ਾਨ ਸਾਹਿਬ ਲਗਾਉਣ ਦੀ ਸੇਵਾ ਨਿਭਾਉਣ ਦੀ ਜ਼ਿੰਮੇਵਾਰੀ ਲਈ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸਾਹਿਬ ਅਤਿ ਵੱਡਾ ਘੱਲੂਘਾਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜੋਗਿੰਦਰ ਸਿੰਘ ,ਮੀਤ ਪ੍ਰਧਾਨ ਮੁਕੰਦ ਸਿੰਘ, ਸੈਕਟਰੀ ਜਗਜੀਤ ਸਿੰਘ ਗਰੇਵਾਲ, ਖ਼ਜ਼ਾਨਚੀ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੀ ਕਮੇਟੀ ਵੱਲੋਂ ਕਾਰ ਸੇਵਾ ਪਟਿਆਲੇ ਵਾਲੇ ਸੰਤ ਬਾਬਾ ਅਮਰੀਕ ਸਿੰਘ ਨੂੰ ਸ੍ਰੀ ਸਾਹਿਬ ਅਤੇ ਸਿਰੋਪਾ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ, ਬਾਬਾ ਭੁਪਿੰਦਰ ਸਿੰਘ ਖਾਲਸਾ, ਹੈੱਡ ਗ੍ਰੰਥੀ ਧਰਮਪਾਲ ਸਿੰਘ ਅਤੇ ਹੋਰ ਦਾਨੀ ਸੱਜਣਾਂ ਨੂੰ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਬਲਵਿੰਦਰ ਸਿੰਘ ਰੰਧਾਵਾ, ਸਤਨਾਮ ਸਿੰਘ ,ਸੁਖਦੇਵ ਸਿੰਘ, ਗੁਰਚਰਨ ਸਿੰਘ, ਮੇਜਰ ਸਿੰਘ, ਮਿਸਤਰੀ ਵਿਸਾਖਾ ਸਿੰਘ, ਹਰਮੀਤ ਸਿੰਘ ,ਕੁਲਵਿੰਦਰ ਸਿੰਘ, ਬੰਤ ਸਿੰਘ, ਅਜੀਤ ਸਿੰਘ ਰਾਏ, ਬਲਜੀਤ ਸਿੰਘ ਦਿਓਲ' ਸਾਬਕਾ ਪ੍ਰਧਾਨ ਇੰਦਰ

Ranjit Bawa threatening a fifteen years old boy is latest on his list of controversies.

Chandigarh (B.S.SHARMA,RANA SHEIKH DAULAT) Gurdaspur born Ranjit Bawa is a well renowned singer and actor of punjabi film industry. But sadly his recent news got all his fans in shock when Ranjit bawa threatened a thirteen years old boy with his bouncers.  According to the victim Ranjit bawa was out with his dog for a walk when he got in a fight with him. Boy was riding a bicycle with his friends. First he started abusing and later on his bouncers took the child to their flat and threatened to make him nude in front of everyone. Incidents like these are very often when popular people show their attitude towards the normal public. The victim demands apologies from culprits. It's a shame when public figures like him do suck things said the neighbourhood.

ਪੰਜਾਬ 'ਚ ਹੁਣ ਨਵੀਂ ਭਰਤੀ ਕੇਂਦਰੀ ਤਨਖਾਹ ਸਕੇਲ 'ਤੇ ਹੋਵੇਗੀ

ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਸਰਕਾਰ ਹੁਣ ਸਰਕਾਰੀ ਬਾਬੂਆਂ ਤੇ ਮੁਲਾਜ਼ਮਾਂ ਦੀ ਨਵੀਂ ਭਰਤੀ ਕੇਂਦਰੀ ਤਨਖਾਹ ਸਕੇਲ 'ਤੇ ਕਰੇਗੀ। ਪੰਜਾਬ ਵਜ਼ਾਰਤ ਵੱਲੋਂ ਦੋ ਹਫ਼ਤੇ ਪਹਿਲਾਂ ਪਹਿਲੀ ਜੁਲਾਈ ਨੂੰ ਲਏ ਗਏ ਫ਼ੈਸਲੇ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਕੇਂਦਰੀ ਸਕੇਲ 'ਤੇ 3954 ਵੱਖ ਵੱਖ ਆਸਾਮੀਆ 'ਤੇ ਨਵੀਂ ਭਰਤੀ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ। ਵਿਭਾਗ ਨੇ ਕੋਵਿਡ 19 ਮਹਾਮਾਰੀ ਦੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਦੇ ਰਾਜਪਾਲ ਤੋਂ 2966 ਵੱਖ-ਵੱਖ ਅਸਾਮੀਆਂ ਅਤੇ 30 ਸਤੰਬਰ ਨੂੰ ਖ਼ਾਲੀ ਹੋਣ ਵਾਲੀਆਂ 988 ਅਸਾਮੀਆਂ 'ਤੇ ਭਰਤੀ ਲਈ ਪ੍ਰਵਾਨਗੀ ਲੈ ਲਈ ਹੈ। ਸਭ ਤੋਂ ਅਹਿਮ ਗੱਲ ਹੈ ਕਿ ਵੱਖ-ਵੱਖ ਸ਼੍ਰੇਣੀਆਂ ਦੀਆਂ ਉਕਤ ਅਸਾਮੀਆਂ 'ਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਤੋਂ ਭਰਤੀ ਕਰਨ ਦਾ ਅਧਿਕਾਰ ਸਰਕਾਰ ਨੇ ਵਾਪਸ ਲੈ ਲਿਆ ਹੈ। ਹੁਣ ਇਹ ਭਰਤੀ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਸਾਇੰਸਜ, ਫ਼ਰੀਦਕੋਟ ਵੱਲੋਂ ਕੀਤੀ ਜਾਵੇਗੀ। ਮੰਤਰੀ ਮੰਡਲ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਸਿਹਤ ਵਿਭਾਗ ਵਿਚ ਮੈਡੀਕਲ ਸਪੈਸਲਿਸ਼ਟ ਦੀ ਆਸਮੀਆਂ ਦੀ ਭਰਤੀ ਡਾ. ਕੇ ਕੇ ਤਲਵਾੜ ਦੀ ਅਗਵਾਈ ਹੇਠ ਵਿਸ਼ੇਸ਼ ਚੋਣ ਕਮੇਟੀ ਵੱਲੋਂ 'ਵਾਕ ਇਨ ਇੰਟਰਵਿਊ' ਦੇ ਆਧਾਰ 'ਤੇ ਮੁਕੰਮਲ ਕੀਤੀ ਜਾਵੇਗੀ। ਸਿਹਤ ਵਿਭਾਗ ਵੱਲੋਂ ਕੇਂਦਰੀ ਸਕੇਲ 'ਤੇ ਨਵੀਂ ਭਰਤੀ ਕਰਨ ਦੇ ਫ਼ੈਸਲੇ ਨਾਲ ਬਾਕੀ ਵਿਭਾਗਾਂ ਵਿਚ ਵੀ ਕੇਂਦਰੀ ਤਨਖ਼ਾਹ ਸਕੇਲ 'ਤੇ ਭਰਤੀ ਕਰਨ ਦਾ ਰਾਹ ਖੁੱਲ੍ਹ ਜਾਵੇਗਾ।

ਸਰਕਾਰੀ ਖ਼ਜ਼ਾਨੇ ਦਾ ਬੋਝ ਘਟਾਉਣ ਲਈ ਫ਼ੈਸਲਾ

ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਰਕਾਰੀ ਖ਼ਜ਼ਾਨੇ ਦਾ ਬੋਝ ਘਟਾਉਣ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਘਟਾਉਣ ਦੇ ਮੱਦੇਨਜ਼ਰ ਲਿਆ ਹੈ। ਸਰਕਾਰ ਦੇ ਨੁਮਾਇੰਦੇ ਅਕਸਰ ਇਹੀ ਕਹਿੰਦੇ ਹਨ ਕਿ ਬਜਟ ਦਾ ਵੱਡਾ ਹਿੱਸਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ ਖ਼ਰਚ ਹੋ ਰਿਹਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਨਵੀਂ ਭਰਤੀ ਅਤੇ ਪੁਰਾਣੇ ਮੁਲਾਜ਼ਮਾਂ ਵਿਚ ਤਨਖ਼ਾਹ ਸਕੇਲ ਦਾ ਵੱਡਾ ਅੰਤਰ ਹੋਵੇਗਾ।

ਲਖਨਪਾਲ ਦੀ ਅਗਵਾਈ ਹੇਠ ਬਣੀ ਸੀ ਕਮੇਟੀ

ਕਰੋਨਾ ਦੇ ਸੰਕਟ ਵਿਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨ ਸਾਬਕਾ ਆਈਏਐੱਸ ਅਧਿਕਾਰੀ ਕੇ ਆਰ ਲਖਨਪਾਲ ਦੀ ਅਗਵਾਈ ਵਿਚ ਇਕ ਕਮੇਟੀ ਗਠਿਤ ਕੀਤੀ ਸੀ। ਸੂਤਰ ਦੱਸਦੇ ਹਨ ਕਿ ਇਸ ਕਮੇਟੀ ਨੇ ਆਪਣੀ ਰਿਪੋਰਟ ਵਿਚ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਰੋਕ ਦੇਣ ਦੀ ਸਿਫਾਰਸ਼ ਕੀਤੀ ਹੈ। ਕਮੇਟੀ ਅਨੁਸਾਰ ਗੁਆਂਢੀ ਸੂਬਿਆਂ ਵਿਚ ਮੁਲਾਜ਼ਮਾਂ ਨੂੰ ਕੇਂਦਰੀ ਸਕੇਲ ਦੇ ਆਧਾਰਿਤ 'ਤੇ ਤਨਖ਼ਾਹਾਂ ਦਿੱਤੀਆਂ ਜਾਂਦੀਆਂ ਹਨ ਜਦੋਂ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ 25 ਫ਼ੀਸਦੀ ਵੱਧ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ।

ਸਰਕਾਰ ਫੈਸਲੇ 'ਤੇ ਮੁੜ ਵਿਚਾਰ ਕਰੇ : ਚੀਮਾ

ਵਿਰੋਧੀ ਧਿਰ ਦੇ ਨੇਤਾ ਤੇ ਆਪ ਆਗੂ ਹਰਪਾਲ ਸਿੰਘ ਚੀਮਾ ਅਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਸਿੱਧੀ ਭਰਤੀ ਵਿਭਾਗਾਂ ਰਾਹੀਂ ਹੀ ਕਰਨੀ ਹੈ ਤਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਕਮਿਸ਼ਨ ਕਿਉਂ ਗਠਿਤ ਕੀਤੇ ਗਏ ਹਨ। ਇਨ੍ਹਾਂ ਚਿੱਟੇ ਹਾਥੀਆਂ 'ਤੇ ਕਿਉਂ ਸਰਕਾਰੀ ਧਨ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਮੁਲਾਜ਼ਮ ਵਿਰੋਧੀ ਫ਼ੈਸਲਾ ਕਰਾਰ

ਇਸੇ ਤਰ੍ਹਾਂ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਹੇਠ ਮੁਲਾਜ਼ਮ ਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੇਂਦਰੀ ਤਨਖਾਹ ਸਕੇਲ 'ਤੇ ਮੁਲਾਜ਼ਮਾਂ ਦਾ ਸੋਸ਼ਣ ਕਰਨ ਵਾਲਾ ਫ਼ੈਸਲਾ ਵਾਪਸ ਨਾ ਲਿਆ ਤਾਂ ਸਮੁੱਚਾ ਮੁਲਾਜ਼ਮ ਵਰਗ ਸਰਕਾਰ ਖ਼ਿਲਾਫ਼ ਅੰਦੋਲਨ ਸ਼ੁਰੂ ਕਰੇਗਾ।

ਬਰਗਾੜੀ ਗੋਲੀਕਾਂਡ - ਤਿੰਨ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਸਿਟ ਨੇ ਬਣਾਈਆਂ ਟੀਮਾਂ

ਫ਼ਰੀਦਕੋਟ , ਜੁਲਾਈ 2020 -(ਨਛੱਤਰ ਸੰਧੂ ) ਬਰਗਾੜੀ ਬੇਅਦਬੀ ਕਾਂਡ 'ਚ ਨਾਮਜ਼ਦ ਡੇਰਾ ਸੱਚਾ ਸੌਦਾ ਦੀ ਕਮੇਟੀ ਦੇ ਤਿੰਨ ਮੈਂਬਰਾਂ ਦੀ ਗਿ੍ਫ਼ਤਾਰੀ ਲਈ ਵਿਸ਼ੇਸ਼ ਜਾਂਚ ਟੀਮ ਨੇ ਤਿੰਨ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕਰਨਗੀਆਂ। ਤਿੰਨਾਂ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਅਦਾਲਤ ਤੋਂ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ। ਐੱਸਆਈਟੀ ਮੁਖੀ ਰਣਜੀਤ ਸਿੰਘ ਖੱਟੜਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬਰਗਾੜੀ ਬੇਅਦਬੀ ਕਾਂਡ 'ਚ ਐੱਸਆਈਟੀ ਵੱਲੋਂ ਅਦਾਲਤ 'ਚ ਪੇਸ਼ ਕੀਤੇ ਗਏ ਚਲਾਨ 'ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਮੁਲਜ਼ਮਾਂ 'ਚ ਕੁੱਲ 11 ਡੇਰਾ ਸ਼ਰਧਾਲੂਆਂ ਦੇ ਨਾਂ ਸ਼ਾਮਲ ਹਨ। ਪੰਜ ਨਿਆਂਇਕ ਹਿਰਾਸਤ 'ਚ ਹਨ ਜਦਕਿ ਦੋ ਜ਼ਮਾਨਤ 'ਤੇ ਬਾਹਰ ਹਨ। ਡੇਰਾ ਮੁਖੀ ਰਾਮ ਰਹੀਮ ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ ਜਦਕਿ ਤਿੰਨ ਮੁਲਜ਼ਮ ਫ਼ਰਾਰ ਦੱਸੇ ਗਏ ਹਨ। ਡੇਰਾ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੇ ਮਾਮਲੇ 'ਚ ਫਿਲਹਾਲ ਐੱਸਆਈਟੀ ਨੇ ਕੋਈ ਸਰਗਰਮੀ ਨਹੀਂ ਦਿਖਾਈ। ਐੱਸਆਈਟੀ ਮੁਖੀ ਨੇ ਆਪਣੀ ਟੀਮ ਦੇ ਅਧਿਕਾਰੀਆਂ ਨਾਲ ਇਕ ਹੋਟਲ 'ਚ ਬੈਠਕ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੇਸ ਦੀ ਮੌਜੂਦਾ ਸਥਿਤੀ ਤੇ ਅਗਲੀ ਰਣਨੀਤੀ 'ਤੇ ਚਰਚਾ ਕੀਤੀ ਗਈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਐੱਸਆਈਟੀ 20 ਜੁਲਾਈ ਨੂੰ ਮੋਹਾਲੀ ਅਦਾਲਤ 'ਚ ਹੋਣ ਵਾਲੀ ਸੁਣਵਾਈ ਤੋਂ ਬਾਅਦ ਹੀ ਆਪਣਾ ਅਗਲਾ ਕਦਮ ਚੁੱਕੇਗੀ। ਬੇਅਦਬੀ ਕਾਂਡ ਤੋਂ ਇਲਾਵਾ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਦੂਜੀ ਐੱਸਆਈਟੀ ਵੀ ਅਦਾਲਤ ਦੇ ਰੁਖ਼ ਦਾ ਇੰਤਜ਼ਾਰ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਪੰਜਾਬ ਸਰਕਾਰ ਦੀ ਐੱਸਆਈਟੀ ਦੀ ਜਾਂਚ ਨੂੰ ਰੋਕਣ ਦੀ ਪਟੀਸ਼ਨ ਦਾਇਰ ਕੀਤੀ ਹੈ।

ਸ਼੍ਰੋਮਣੀ ਕਮੇਟੀ ਚੋਣਾਂ ਲੜਾਂਗੇ , ਅਕਾਲੀ ਦਲ ਟਕਸਾਲੀ ਭੰਗ ਨਹੀਂ ਹੋਵੇਗਾ- ਬ੍ਰਹਮਪੁਰਾ

ਚੰਡੀਗੜ੍ਹ , ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਜਦੋਂ ਤਕ ਉਨ੍ਹਾਂ ਦੇ ਸਾਹਾਂ 'ਚ ਸਾਹ ਹਨ, ਉਹ ਪਾਰਟੀ ਭੰਗ ਨਹੀਂ ਕਰਨਗੇ। ਉਨ੍ਹਾਂ ਪੰਥਕ ਏਕਤਾ ਲਈ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਸਾਰੀਆਂ ਧਿਰਾਂ ਨਾਲ ਏਕਤਾ ਦਾ ਰਸਤਾ ਖੁੱਲ੍ਹਾ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਪੰਥਕ ਲਹਿਰ ਨਾਲ ਮਿਲ ਕੇ ਲੜੀਆਂ ਜਾਣਗੀਆਂ। ਉਨ੍ਹਾਂ ਦਸਿਆ ਕਿ ਕੋਰ ਕਮੇਟੀ ਨੇ ਵੀਰਵਾਰ ਨੂੰ ਸੇਵਾ ਸਿੰਘ ਸੇਖਵਾਂ ਤੇ ਬੀਰ ਦਵਿੰਦਰ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਕਰਦੇ ਹੋਏ ਉਨ੍ਹਾਂ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਆਪਣਾ ਜਰਨੈਲ ਮੰਨਿਆ ਸੀ ਪਰ ਅਕਾਲੀ ਦਲ ਟਕਸਾਲੀ ਭੰਗ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰ ਕੇ ਦਲ ਗਠਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਆਗੂਆਂ ਨਾਲ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲ ਕੇ ਅਪੀਲ ਕਰਨਗੇ ਕਿ ਜਿਹੜੇ ਲੋਕ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰ ਕੇ ਮੁਨਕਰ ਹੁੰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਪ੍ਰਕਿਰਿਆ ਅਮਲ 'ਚ ਲਿਆਉਣ ਦੀ ਯੋਜਨਾ ਬਣਾਈ ਜਾਵੇ। ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਨੂੰ ਮਾਫ਼ੀ ਦੇਣ ਬਾਰੇ ਕੋਈ ਸਲਾਹ ਨਹੀਂ ਕੀਤੀ, ਬਲਕਿ ਉਨ੍ਹਾਂ ਨੂੰ ਬਾਅਦ 'ਚ ਪਤਾ ਲੱਗਾ ਸੀ। ਚੋਣਾਂ ਹਾਰਨ ਤੋਂ ਬਾਅਦ ਪਾਰਟੀ ਦੀ ਹੋਈ ਮੀਟਿੰਗ 'ਚ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਕਰ ਕੇ ਪਾਰਟੀ ਦਾ ਨੁਕਸਾਨ ਹੋ ਰਿਹਾ ਹੈ ਪਰ ਉਨ੍ਹਾਂ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਢੀਂਡਸਾ ਨੇ ਨਵੀਂ ਪਾਰਟੀ ਬਣਾਉਣ ਬਾਰੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ, ਜਿਸ ਕਰਕੇ ਉਨ੍ਹਾਂ ਨੂੰ ਢੀਂਡਸਾ ਪ੍ਰਤੀ ਗੁੱਸਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਤੇ ਕਾਂਗਰਸ ਨੂੰ ਹਰਾਉਣ ਲਈ ਸਾਰੀਆਂ ਧਿਰਾਂ ਨੂੰ ਇਕ ਮੰਚ 'ਤੇ ਆਉਣਾ ਪਵੇਗਾ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਅੱਠ ਮਤੇ ਪਾਸ ਕੀਤੇ ਗਏ ਅਤੇ ਪਾਰਟੀ ਦਾ ਵਿਧਾਨ ਬਣਾਉਣ ਲਈ ਕਰਨੈਲ ਸਿੰਘ ਪੀਰ ਮੁਹੰਮਦ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਅਤੇ ਜਥੇਦਾਰ ਮਨਮੋਹਨ ਸਿੰਘ ਸਠਿਆਲਾ 'ਤੇ ਆਧਾਰਤ ਤਿੰਨ ਮੈਬਰੀ ਕਮੇਟੀ ਬਣਾਈ ਗਈ। ਜਦੋਂ ਕਿ ਪਾਰਟੀ ਦਾ ਖਜ਼ਾਨਚੀ ਸਾਹਿਬ ਸਿੰਘ ਬਡਾਲੀ ਨੂੰ ਬਣਾਇਆ ਗਿਆ ਹੈ। ਡੇਰਾ ਪੈਰੋਕਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਗੱਲ ਕਬੂਲਣ ਦੇ ਮਾਮਲੇ 'ਚ ਕੋਰ ਕਮੇਟੀ ਨੇ ਮਤਾ ਪਾਸ ਕਰ ਕੇ ਸੁਖਬੀਰ ਸਿੰਘ ਬਾਦਲ ਨੂੰ ਬਰਾਬਰ ਦਾ ਭਾਗੀਦਾਰ ਮੰਨਦੇ ਹੋਏ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸੁਖਬੀਰ ਬਾਦਲ ਖ਼ਿਲਾਫ਼ ਕਰੜੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ।

ਗਰਾਮ ਪੰਚਾਇਤ ਲੱਖਾ ਦੀ ਮਲਕੀਅਤ ਦੀ ਜ਼ਮੀਨ ਰਕਬਾ 162.5 ਏਕੜ ਸ਼ਨਾਖਤ ਕੀਤੀ ਗਈ-Video

ਇਹ ਜ਼ਮੀਨ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ੇ ਹੇਠ ਹੈ -ਬੀ.ਡੀ.ਪੀ.ਓ. ਜਗਰਾਂਓ

ਜਗਰਾਓ/ਲੁਧਿਆਣਾ, ਜੁਲਾਈ 2020  ( ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ) - ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਜਗਰਾਂਓ ਸ੍ਰੀ ਅਮਰਿੰਦਰ ਪਾਲ ਸਿੰਘ ਚੌਹਾਨ ਵੱਲੋਂ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਡੀ.ਡੀ.ਪੀ.ਓ. ਲੁਧਿਆਣਾ ਸ੍ਰੀ ਪੀਯੂਸ਼ ਚੰਦਰ ਦੀ ਯੋਗ ਅਗੁਵਾਈ ਵਿੱਚ ਗਰਾਮ ਪੰਚਾਇਤ ਲੱਖਾ ਦੀ ਮਲਕੀਅਤ ਦੀ ਵਾਹੀਯੋਗ ਜਮੀਨ ਰਕਬਾ 1300 ਕਨਾਲ 13 ਮਰਲਾ (162.5 ਏਕੜ) ਦੀ ਸ਼ਨਾਖਤ ਕੀਤੀ ਗਈ।ਬੀ.ਡੀ.ਪੀ.ਓ. ਜਗਰਾਓ ਅਮਰਿੰਦਰ ਪਾਲ ਸਿੰਘ ਚੌਹਾਨ ਨੇ ਦੱਸਿਆ ਹੈ ਕਿ ਗਰਾਮ ਪੰਚਾਇਤ ਲੱਖਾ ਵੱਲੋਂ ਹਰ ਸਾਲ ਕੇਵਲ 12 ਏਕੜ ਵਾਹੀਯੋਗ ਜਮੀਨ ਨੂੰ ਨਿਯਮਾ ਅਨੂਸਾਰ ਸਲਾਨਾ ਚਕੋਤੇ ਦੇ ਕੇ ਆਮਦਨ ਪ੍ਰਾਪਤ ਕੀਤੀ ਜਾਂਦੀ ਸੀ। ਬਲਾਕ ਦਫਤਰ ਦੇ ਰਿਕਾਰਡ ਅਤੇ ਗਰਾਮ ਪੰਚਾਇਤ ਲੱਖਾ ਦੇ ਰਿਕਾਰਡ ਵਿੱਚ ਪੰਚਾਇਤ ਦੀ ਵਾਹੀਯੋਗ ਜਮੀਨ ਦਾ ਰਕਬਾ ਕੇਵਲ 12 ਏਕੜ ਹੀ ਲੰਬੇ ਸਮੇਂ ਤੋਂ ਦਰਜ ਕੀਤਾ ਆ ਰਿਹਾ ਸੀ।ਪਿੰਡ ਲੱਖਾ ਦੇ ਮਾਲ ਰਿਕਾਰਡ ਦੀ ਚੈਕਿੰਗ ਦੌਰਾਨ ਬੀ.ਡੀ.ਪੀ.ਓ ਜਗਰਾਂਓ ਨੂੰ ਇਹ ਜਾਣਕਾਰੀ ਪ੍ਰਾਪਤ ਹੋਈ ਕਿ ਉਪਰੋਕਤ 12 ਏਕੜ ਦੇ ਰਕਬੇ ਤੋਂ ਇਲਾਵਾ ਮਾਲ ਰਿਕਾਰਡ ਵਿੱਚ 1300 ਕਨਾਲ 13 ਮਰਲਾ (162.5 ਏਕੜ) ਜਮੀਨ ਸ਼ਾਮਲਾਤ ਦੇਹ ਹਸਦ ਰਸਦ ਕਰ ਖੇਵਟ ਵਜੋਂ ਦਰਜ ਹੈ। ਇਹ ਜਮੀਨ ਪੰਜਾਬ ਵਿਲੇਜ਼ ਕਾਮਨ ਲੈਂਡ (ਰੈਗੂਲੇਸ਼ਨ) ਐਕਟ 1961 ਮੁਤਾਬਕ ਗਰਾਮ ਪੰਚਾਇਤ ਦੀ ਮਲਕੀਅਤ ਅਧੀਨ ਆਉਂਦੀ ਹੈ। ਲਿਹਾਜ਼ਾ ਇਹ ਜਮੀਨ ਪ੍ਰਾਈਵੇਟ ਵਿਅਕਤੀਆਂ ਦੀ ਮਲਕੀਅਤ ਨਹੀਂ ਬਲਕਿ ਪਿੰਡ ਦੇ ਸਾਂਝੇ ਕੰਮਾਂ ਦੇ ਲਈ ਵਰਤੀ ਜਾਣ ਵਾਲੀ ਜਮੀਨ ਹੈ। ਪਰ ਇਸ ਕੇਸ ਵਿੱਚ ਬਹੁਤ ਸਾਲਾਂ ਤੋਂ ਇਹ ਜਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਜਾਇਜ਼ ਕਬਜੇ ਅਧੀਨ ਹੈ। ਜਿਸ ਕਾਰਨ ਗਰਾਮ ਪੰਚਾਇਤ ਜਾਂ ਪਿੰਡ ਨੂੰ ਇਸ ਜਮੀਨ ਤੋਂ ਕੋਈ ਲਾਭ ਨਾ ਹੋ ਸਕਿਆ। ਜਮ੍ਹਾਂਬੰਦੀ ਮੁਤਾਬਿਕ ਇਹ ਸ਼ਨਾਖਤ ਕੀਤੀ ਪੰਚਾਇਤ ਦੀ 1300 ਕਨਾਲ 13 ਮਰਲਾ (162.5 ਏਕੜ) ਜਮੀਨ ਸ਼ਾਮਲਾਤ ਦੇਹ ਹਸਦ ਰਸਦ ਕਰ ਖੇਵਟ ਦੇ ਵਿੱਚ 350 ਤੋਂ ਵੱਧ ਵਿਅਕਤੀਆਂ ਦਾ ਕਬਜਾ ਹੈ।ਇਸ ਜਮੀਨ 'ਤੇ ਨਜਾਇਜ ਕਬਜੇ ਨੂੰ ਹੱਟਾਉਣ  ਲਈ ਸਰਪੰਚ ਗਰਾਮ ਪੰਚਾਇਤ ਲੱਖਾ ਸ਼੍ਰੀ ਜਸਵੀਰ ਸਿੰਘ ਨੂੰ ਇਸ ਦਫਤਰ ਵਲੋਂ ਹੱਦਾਇਤ ਕੀਤੀ ਗਈ ਕਿ ਨਜਾਇਜ ਕਬਜੇ ਨੂੰ ਦੂਰ ਕਰਵਾਉਣ ਲਈ ਕਾਨੂੰਨ ਮੁਤਾਬਿਕ ਕਾਰਵਾਈ ਆਰੰਭ ਲਈ ਜਾਵੇ। ਗਰਾਮ ਪੰਚਾਇਤ ਦੇ ਹਿੱਤਾਂ ਦੀ ਰਾਖੀ ਕਰਦਿਆਂ ਸਰਪੰਚ ਵੱਲੋਂ ਪੰਜਾਬ ਵਿਲੇਜ਼ ਕਾਮਨ ਲੈਂਡ ਰੈਗੂਲੇਸ਼ਨ ਐਕਟ 1961 ਦੀ ਧਾਰਾ 7 ਅਧੀਨ ਮਾਨਯੋਗ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ-ਕਮ-ਕੁਲੈਕਟਰ  ਦੀ ਅਦਾਲਤ ਵਿੱਚ ਕੇਸ ਫਾਈਲ ਕਰ ਦਿੱਤੇ ਗਏ ਹਨ।

ਜਗਰਾਉਂ ਵਿੱਚ ਜਾਣਬੁੱਝ ਕੇ ਵਿਅਕਤੀ ਉੱਪਰ ਗੱਡੀ ਚੜ੍ਹਾ ਕੇ ਕੀਤਾ ਕਤਲ

ਗੱਡੀ ਵਿੱਚੋਂ ਭਾਰੀ ਮਾਤਰਾਂ ਵਿੱਚ ਨਜਾਇਜ਼ ਸਰਾਬ ਬਰਾਮਦ

ਰਾਏਕੋਟ/ਲੁਧਿਆਣਾ, ਜੁਲਾਈ 2020 (ਰਾਣਾ ਸ਼ੇਖਦੌਲਤ) ਇੱਥੋਂ ਨਜਦੀਕ ਰਾਏਕੋਟ ਵਿੱਚ ਇੱਕ ਭਾਰ ਢੋਹਣ ਵਾਲੀ ਗੱਡੀ ਵਿਚੋਂ 200 ਪੇਟੀ ਨਜਾਇਜ਼ ਸ਼ਰਾਬ ਦੀ ਬਰਾਮਦ ਹੋਈ ਮੁਤਾਬਿਕ ਜਾਣਕਾਰੀ ਅਨੁਸਾਰ ਏ.ਐਸ. ਆਈ ਸਬੇਗ ਸਿੰਘ ਥਾਣਾ ਸਿਟੀ ਰਾਏਕੋਟ ਨੇ ਦੱਸਿਆ ਕਿ ਅਸੀਂ ਰਾਏਕੋਟ ਤੋਂ ਜਗਰਾਉਂ ਰੋਡ ਉੱਤੇ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਦੱਸਿਆ ਕਿ ਬਲਰਾਜ ਸਿੰਘ ਉਰਫ ਬੱਬਲੂ ਪੁੱਤਰ ਜਸਵੰਤ ਸਿੰਘ ਵਾਸੀ ਘੁਢਾਣੀ ਥਾਣਾ ਪਾਇਲ ਜਿਲ੍ਹਾ ਖੰਨਾ ਹਰਦੀਪ ਸਿੰਘ ਉਰਫ਼ ਸੀਪਾ ਪੁੱਤਰ ਕੁਲਵੰਤ ਸਿੰਘ ਵਾਸੀ ਲੁਧਿਆਣਾ, ਨਿੱਕਾ ਸਿੱਖ ਵਾਸੀ ਲੁਧਿਆਣਾ ਬਾਹਰਲੀ ਸਟੇਟ ਤੋਂ ਨਜਾਇਜ਼ ਸ਼ਰਾਬ ਲਿਆ ਕੇ ਵੇਚਦੇ ਹਨ ਅੱਜ ਵੀ ਆਪਣੀ ਭਾਰ ਢੋਹਣ ਵਾਲੀ ਗੱਡੀ ਕੈਂਟਰ ਨੰਬਰ ਪੀ ਬੀ 10 ਡੀ ਐਮ 6534 ਵਿੱਚ ਲੋਡ ਕਰਕੇ ਲਿਆ ਰਹੇ ਹਨ ਜਦੋਂ ਤਲਾਸ਼ੀ ਲਈ ਤਾਂ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਕਰਕੇ ਮੁੱਕਦਮਾ ਦਰਜ ਕਰ ਲਿਆ

Administration is considering to impose curfew on Saturday and Sunday.

Chandigarh(B.S SHARMA,RANA SHEIKH DAULAT ) The ever increasing cases of corona in Chandigarh have raised concerns of the administration and the health department. Chandigarh administrator VP Singh Badnore has expressed concern about this.Now the administration is considering the curfew in Chandigarh,which will be decided on Wednesday.
The War Room meeting on Monday discussed the growing corona transition in the city. The administrator has also ordered officers to embroider. Chandigarh administration may decide to impose curfew on Saturday and Sunday. Apart from this, the Chandigarh administration has also asked Mohali DC Girish Dayalan to act strictly on the border area.Apart from this, the administrator has also asked for screening of police personnel besides all vendors. On the other hand Chandigarh Police will start a special campaign to make people aware. As before, the social, religious, cultural and other activities in the city will continue to be banned.

ਪਿੰਡ ਢੋਲਣ ਵਿੱਚ ਕੈਪਟਨ ਸੰਦੀਪ ਸਿੰਘ ਦੀ ਅਗਵਾਈ ‘ਚ ਲੋੜਵੰਦ ਪਰਿਵਾਰਾਂ ਨੂੰ 530 ਕਿੱਟਾਂ ਵੰਡੀਆਂ ਗਈਆਂ

ਸਿੱਧਵਾਂ ਬੇਟ(ਜਸਮੇਲ ਗਾਲਿਬ)ਕੈਪਟਨ ਸੰਦੀਪ ਸਿੰਘ ਸੰਧੂ ਜੀ ਦੇ ਯਤਨਾ ਸਦਕਾ ਪਿੰਡ ਢੋਲਣ ਜਿੰਨਾ ਪਰਿਵਾਰਾਂ ਦੇ ਨੀਲੇ ਕਾਰਡ ਨਹੀਂ ਸਨ ਅਤੇ ਜਿਨ੍ਹਾਂ ਦੇ ਅਗੰੂਠੇ ਦੇ ਨਿਸ਼ਾਨ ਨਹੀਂ ਨਹੀਂ ਆਏ ਸਨ।ਉਨ੍ਹਾਂ ਪਰਿਵਾਰਾਂ ਨੂੰ 530 ਕਿੱਟਾਂ ਵੰਡੀਆਂ ਗਈਆਂ ਹਨ ਅਤੇ ਇਸ ਤੋਂ ਬੈਗਰ ਕੋਈ ਹੋਰ ਵੀ ਕੋਈ ਲੋੜਵੰਦ ਹੈ ਉਹ ਵੀ ਪੰਚਾਇਤ ਨਾਲ ਸੰਪਰਕ ਕਰ ਸਕਦਾ ਹੈ।ਇਸ ਸਮੇਂ ਸਰਪੰਚ ਰਵਿੰਦਰ ਸਿੰਘ ਜੋਗਾ,ਬਲਾਕ ਸੰਮਤੀ ਮੈਂਬਰ ਜਸਵੀਰ ਸਿੰਘ ਸੀਰ ,ਮੈਂਬਰ ਰਣਜੋਧ ਸਿੰਘ ,ਮੈੰਬਰ ਗੁਰਨਾਮ ਸਿੰਘ,ਹਰਬੰਸ ਸਿੰਘ ਅਵਤਾਰ ਸਿੰਘ ਸਿੰਘ ਸੰਤੋਖ ਸਿੰਘ ,ਮੈੰਬਰ ਸੰਜੂ ਹਾਜ਼ਰ ਸਨ।ਅਸੀਂ ਸਮੁੱਚੀ ਗਰਾਮ ਪੰਚਾਇਤ ਵੱਲੋਂ ਕੈਪਟਨ ਸੰਦੀਪ ਸਿੰਘ ਸਿੰਘ ਸਾਧੂ ੳ.ਐਸ.ਡੀ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।ਅਸੀਂ ਸਮੱੁਚੀ ਗਰਾਮ ਪੰਚਾਇਤ ਵੱਲੋਂ ਬੇਨਤੀ ਕਰਦੇ ਹਾਂ ਜੇਕਰ ਕੋਈ ਹੋਰ ਵੀ ਲੋੜਵੰਦ ਰਹਿ ਗਿਆ ਹੈ ਉਹ ਸਾਡੀ ਸਮੱੁਚੀ ਗਰਾਮ ਪੰਚਾਇਤ ਵੱਲੋਂ ਬੇਨਤੀ ਕਰਦੇ ਜਾਂ ਜੇਕਰ ਕੋਈ ਹੋਰ ਵੀ ਲੋੜਵੰਦ ਰਹਿ ਗਿਆ ਹੈ ਉਹ ਸਾਡੀ ਸਮੁੱਚੀ ਗਰਾਮ ਪੰਚਾਇਤ ਨੂੰ ਦਸ ਕੇ ਉਹ ਕਿੱਟਾਂ ਲੈਣ ਸਕਦਾ ਹੈ।ਜਿਨ੍ਹਾਂ ਪਰਿਵਾਰ ਨੰ ਆਉਣ ਦੀ ਦਿਕਤ ਹੈ ਉਹ ਸਾਨੂੰ ਫੋਨ ਕਰਕੇ ਦੱਸ ਸਕਦਾ ਹੈ।ਅਸੀਂ ਉਨ੍ਹਾਂ ਦੇ ਘਰ ਪਹੁੰਚਾਉਣ ਦੇ ਵਚਨ ਬੰਦ ਰਹਾਂਗੇ।

ਪੰਜਾਬ ਬੀਜੇਪੀ ਵੱਲੋਂ ਬਣਾਏ ਗਏ ਨਵੇਂ ਸਟੇਟ ਕਾਰਜਕਾਰੀ ਮੈਬਰਾਂ ਦਾ ਸਨਮਾਨਿਤ ਕੀਤਾ 

ਮਹਿਲ ਕਲਾਂ/ ਬਰਨਾਲਾ -ਜੁਲਾਈ 2020 (ਗੁਰਸੇਵਕ ਸੋਹੀ)- ਅੱਜ ਬਰਨਾਲਾ ਵਿਖੇ ਯੂਥ ਆਗੂ ਸਾਬਕਾ ਬਲਾਕ ਪ੍ਰਧਾਨ ਜਸਪ੍ਰੀਤ ਹੈਪੀ ਠੀਕਰੀਵਾਲ   ਤੇ ਸ਼ਹਿਰ ਬਰਨਾਲਾ ਦੇ ਪਤਵੰਤੇ ਸੱਜਣਾਂ ਦੀ ਅਗਵਾਈ ਵਿੱਚ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਬੀਜੇਪੀ ਵਲੋਂ ਬਣਾਏ ਗਏ ਨਵੇਂ ਸਟੇਟ ਕਾਰਜਕਾਰਨੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਪ੍ਰਦੇਸ਼ ਮੀਤ ਪ੍ਰਧਾਨ ਸ੍ਰੀਮਤੀ ਅਰਚਨਾ ਦੱਤ , ਪ੍ਰੇਮ ਪ੍ਰੀਤਮ ਜਿੰਦਲ, ਦਰਸ਼ਨ ਸਿੰਘ ਨੈਣੇਵਾਲ, ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਰਘਬੀਰ ਪ੍ਰਕਾਸ਼ ਗਰਗ, ਸੋਹਣ ਮਿੱਤਲ ਦੇ ਬੇਟੇ ਦੀਪਕ ਮਿੱਤਲ, ਲਲਿਤ ਮਹਾਜਨ, ਅੰਕੁਸ਼ ਧੀਰ ਜਗਰਾਉਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਜੀਤ ਜੌਰੀ , ਬਲਵੀਰ ਸਿੰਘ ਠੀਕਰੀਵਾਲਾ , ਸੱਜਣ ਸਿੰਘ ਮਾਨ , ਜਤਿੰਦਰਪਾਲ ਸਿੰਘ ਔਲਖ, ਗੁਰਮੀਤ ਸਿੰਘ, ਭੋਲਾ ਸਿੰਘ , ਨਛੱਤਰ ਸਿੰਘ ਤੇ‌ ਹੋਰ  ਵੀ ਸ਼ਹਿਰ ਦੇ ਪਤਵੰਤੇ ਤੇ ਵਰਕਰ ਵੀ ਹਾਜ਼ਰ ਸਨ।।

ਡੀਜ਼ਲ ਅਤੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਿਚੋੜ ਕੇ ਰੱਖ ਦਿੱਤਾ ਤੇਜਪਾਲ ਸੱਦੋਵਾਲ 

ਮਹਿਲ ਕਲਾਂ /ਬਰਨਾਲਾ -ਜੁਲਾਈ (ਗੁਰਸੇਵਕ ਸਿੰਘ ਸੋਹੀ)- ਹਲਕਾ ਮਹਿਲ ਕਲਾਂ ਦੇ ਬਲਾਕ ਪ੍ਰਧਾਨ ਤੇਜਪਾਲ ਸੱਦੋਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਦਾ ਝੰਬਿਆ ਹੋਇਆ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ , ਉਪਰੋ ਕੇਂਦਰ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਆਰਡੀਨੈੱਸ ਜਾਰੀ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤੇਜਪਾਲ ਸੱਦੋਵਾਲ ਨੇ  ਕਿਹਾ ਕਿ ਜਿਸ ਵਿੱਚ ਇੱਕ ਦੇਸ਼ ਇੱਕ ਮੰਡੀ ਦਾ ਜਿਸ ਨੂੰ ਖੁੱਲ੍ਹੀ ਮੰਡੀ ਦਾ ਸਿਧਾਂਤ ਕਹਿੰਦੇ ਹਨ। ਕਿਹਾ ਜਾ ਰਿਹਾ ਹੈ ਕਿ ਕਿਸਾਨ ਕਿਸੇ ਵੀ ਮੰਡੀ ਵਿੱਚ ਆਪਣੀ ਫ਼ਸਲ ਨੂੰ ਵੇਚ ਸਕਦਾ ਹੈ । ਪਰ ਪੰਜਾਬ ਦੇ ਕਿਸਾਨ ਵੱਡੀ ਪੱਧਰ ਤੇ ਛੋਟੀ ਕਿਸਾਨੀ ਵਿੱਚੋਂ ਹਨ ਜਿਨ੍ਹਾਂ ਨੂੰ ਆਪਣੀ ਪਿੰਡ ਦੀ ਮੰਡੀ ਵਿੱਚ ਫ਼ਸਲ ਲਿਜਾਣ ਦੀ ਹੀ ਸਮੱਸਿਆ ਬਣੀ ਹੁੰਦੀ ਹੈ  ਉਹ  ਦੂਰ ਮੰਡੀ ਵਿੱਚ ਲਿਜਾ ਕੇ ਕਿੱਥੋਂ ਫਸਲ ਵੇਚ ਸਕਦਾ ਹੈ।ਉਨ੍ਹਾਂ  ਕਿਹਾ ਕਿ ਦਾਅਵਾ ਕੀਤਾ ਜਾ  ਰਿਹਾ ਹੈ ਕਿ M.S.P ਖਤਮ ਨਹੀਂ ਕੀਤੀ ਜਾ ਰਹੀ ।ਪਰ ਜਦੋਂ ਮੰਡੀਕਰਨ ਦੇ ਵਿੱਚ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਜਿਸ ਨਾਲ ਸਰਕਾਰੀ ਖ਼ਰੀਦ ਖ਼ਤਮ ਹੋ ਜਾਵੇਗੀ। ਸਿਰਫ ਐਫ,ਸੀ,ਆਈ ਵੰਡ ਸਿਸਟਮ ਨੂੰ ਚਾਲੂ ਰੱਖਣ ਦੇ ਲਈ ਹੀ ਫਸਲ ਦੀ ਖਰੀਦ ਕਰੇਗੀ ਜਿਸ ਤੋਂ ਸਾਫ ਜ਼ਾਹਰ ਹੈ ਕਿ ਸਰਕਾਰੀ ਖ਼ਰੀਦ ਖ਼ਤਮ ਹੋ ਜਾਵੇਗੀ ਫਿਰ M.S.P ਦਾ ਹੀ ਮਤਬਲ ਰਹਿ ਜਾਵੇਗਾ। ਜਿਸ ਤਰ੍ਹਾਂ ਮੱਕੀ ਦਾ ਰੇਟ (M.S.P) 1750/ ਰੁਪਏ ਪ੍ਰਤੀ ਕੁਇੰਟਲ ਹੈ । ਪਰ ਮੰਡੀਆਂ ਵਿੱਚ 700 ਰੁਪਏ ਤੋਂ ਲੈ ਕੇ 1200 ਤੱਕ ਵਿਕ ਰਹੀ ਹੈ। ਇਸ ਲਈ ਕਣਕ ਤੇ ਝੋਨੇ ਦੀ ਫਸਲ ਦਾ ਇਹ ਹਾਲ ਹੋ ਜਾਵੇਗਾ। ਕਿਸਾਨਾਂ ਦੇ ਨਾਂ ਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਜਿਥੇ ਬਾਕੀ ਕਰਨ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨ ਕੋਲ ਨਾ ਤਾਂ ਫ਼ਸਲ ਰੱਖਣ ਨੂੰ ਜਗ੍ਹਾ ਹੁੰਦੀ ਹੈ ਤੇ ਨਾ ਹੀ ਕਿਸਾਨ ਦੀ ਆਰਥਿਕ ਮਜਬੂਰੀ ਕਾਰਨ ਰੱਖਣ ਦੀ ਸਮਰੱਥਾ ਹੈ।

ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾ ਦਾ ਬਾਰ੍ਹਵੀਂ ਕਲਾਸ ਦਾ ਸੌ ਫੀਸਦੀ ਨਤੀਜਾ

ਬੱਧਨੀ ਕਲਾ/ਅਜੀਤਵਾਲ 2020 ਜੁਲਾਈ (ਨਛੱਤਰ ਸੰਧੂ)ਸੀ.ਬੀ.ਐੱਸ.ਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾ ਦੇ ਵਿਿਦਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਾਇੰਸ ਗਰੁੱਪ ਵਿੱਚੋਂ ਰਮਨਦੀਪ ਕੌਰ ਨੇ 94.6% ਅੰਕ ਪ੍ਰਾਪਤ ਕਰਕੇ ਪਹਿਲਾ,ਸਾਂਚੀ ਜੈਨ ਨੇ 91.8% ਦੂਜਾ ਅਤੇ ਸਿਮਰਨਦੀਪ ਕੌਰ ਨੇ 87% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਕਾਮਰਸ ਗਰੁੱਪ ਵਿੱਚੋਂ ਲਵਲੀਨ ਕੌਰ ਨੇ 89.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਸਿਮਰਨਪ੍ਰੀਤ ਕੌਰ ਨੇ ਦੂਜਾ ਅਤੇ ਮਹਿਕਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਨਤੀਜਾ ਸਕੂਲ ਦੀ ਝੋਲੀ ਪਾ ਦਿੱਤਾ ਹੈ।ਆਰਟਸ ਗਰੁੱਪ ਵਿੱਚੋਂ ਸੁਖਪ੍ਰੀਤ ਕੌਰ,ਅਮਨਦੀਪ ਕੌਰ ਅਤੇ ਯੋਗਰਾਜ ਸਿੰਘ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਸ: ਇੰਦਰਜੀਤ ਸਿੰਘ,ਵਾਇਸ ਚੇਅਰਪਰਸਨ ਮੈਡਮ ਸੁੰਦਰਜੀਤ ਕੌਰ ਅਤੇ ਪ੍ਰਿੰਸੀਪਲ ਵਿਜੈ ਆਨੰਦ ਨੇ ਸਾਰੇ ਬੱਚਿਆਂ,ਉਹਨਾਂ ਦੇ ਮਾਪਿਆਂ ਅਤੇ ਸੰਬੰਧਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਪਿੰਡ ਮਾਣੰੂਕੇ ਦੇ ਵਿਕਾਸ ਕਾਰਜਾ ਨੂੰ ਨਵੀ ਦਿਸਾ ਦਿੱਤੀ ਸਰਪੰਚ ਗੁਰਮੁਖ ਸਿੰਘ ਸੰਧੂ ਨੇ

ਹਠੂਰ 2020 ਜੁਲਾਈ-(ਨਛੱਤਰ ਸੰਧੂ)-ਨੇੜਲੇ ਪਿੰਡ ਮਾਣੰੂਕੇ ਵਿਖੇ ਸਰਪੰਚ ਗੁਰਮੁੱਖ ਸਿੰਘ ਸੰਧੂ ਦੀ ਅਗਵਾਈ ਹੇਠ ਪਿਛਲੇ ਤਿੰਨ-ਚਾਰ ਮਹੀਨਿਆ ਤੋ ਹੀ ਸਿਰਫ ਵਿਕਾਸ ਕਾਰਜਾ ਵਿੱਚ ਆਈ ਹਨੇਰੀ ਵਾਂਗ ਤੇਜੀ ਨੇ ਪਿੰਡ ਨੂੰ ਸਵਰਗ ਬਣਾ ਦਿੱਤਾ ਹੈ,ਜਿਸਨੂੰ ਲੈ ਕੇ ਅੱਜ ਕੱਲ੍ਹ ਪਿੰਡ ਵਾਸੀਆ ਵਿੱਚ ਖੁਸੀ ਦੀ ਲਹਿਰ ਦੌੜ ਗਈ ਹੈ।ਅੱਜ ਪ੍ਰੈਸ ਨਾਲ ਗੱਲਬਾਤ ਕਰਦਿਆ ਪਿੰਡ ਦੇ ਸਰਪੰਚ ਗੁਰਮੁਖ ਸਿੰਘ ਸੰਧੂ ਨੇ ਦੱਸਿਆ ਕਿ ਮੈਥੋ ਪਹਿਲਾ ਕਈ ਪੰਚਾਇਤਾਂ ਆਈਆ ਪਰ ਮਾਣੰੂਕੇ ਦੇ ਵਿਕਾਸ ਕਾਰਜਾ ਨੂੰ ਹਮੇਸਾ ਗ੍ਰਹਿਣ ਲੱਗਿਆ ਰਿਹਾ।ਉਨਾਂ੍ਹ ਕਿਹਾ ਕਿ ਹੁਣ ਹਲਕਾ ਇੰਚਾਰਜ ਮਲਕੀਤ ਸਿੰਘ ਦਾਖਾ ਦੇ ਸਿਆਸੀ ਰਸੂਖ ਅਤੇ ਸੁਖਦੇਵ ਸਿੰਘ ਖਾਲਸਾ ਦੀ ਨਿਗਰਾਨੀ ਹੇਠ ਪਿੰਡ ਦੀ ਕਿਸੇ ਗਲੀ ਮੁਹੱਲੇ ਦੀ ਛੋਟੀ-ਵੱਡੀ ਗਲੀ ਨੂੰ ਇੰਟਰਲੌਕ ਅਤੇ ਬਜਰੀ ਸੀਮਿੰਟ ਨਾਲ ਪੱਕਾ ਕਰਕੇ ਦੇਖਣਯੋਗ ਬਣਾਇਆ ਹੈ।ਉਨਾਂ੍ਹ ਕਿਹਾ ਕਿ ਇਸ ਮੇਰੇ ਸਹਿਯੋਗ ਦੇ ਨਾਲ ਮੇਰੇ ਭਰਾ ਹਰਦਿਆਲ ਸਿੰਘ ਹੀਰਾ,ਜਸਵੰਤ ਸਿੰਘ ਸਿੱਧੂ,ਸਵਰਨ ਸਿੰਘ ਝੱਲੀ ਯੂ ਐਸ ਏ ਅਤੇ ਭਾਗ ਸਿੰਘ ਆਸਟਰੇਲੀਆ ਵਰਗੇ ਫਖਰ ਦਿਲ ਨੇਕ ਇਨਸਾਨਾ ਨੇ ਵੀ ਵਿਕਾਸ ਦੇ ਇਸ ਮਹਾਕੁੰਭ ਵਿੱਚ ਆਪਣੀ ਨੇਕ ਕਮਾਈ ਦਾ ਦਸਵੰਧ ਪਾਇਆ ਹੈ।ਉਨਾਂ੍ਹ ਕਿਹਾ ਕਿ ਬੜੀ ਖੁਸੀ ਦੀ ਗੱਲ ਹੈ ਕਿ ਪਿੰਡ ਵਾਸੀ ਜੋ ਬਾਪੂ ਦੇ ਖਿਤਾਬ ਨਾਲ ਮੈਨੂੰ ਮਾਣ ਤੇ ਸਤਿਕਾਰ ਦੇ ਰਹੇ ਹਨ ਉਹ ਮੈ ਸੌ ਜਨਮਾ ਤੱਕ ਵੀ ਭੁਲਾ ਨਹੀ ਸਕਦਾ।ਇਸ ਸਮੇ ਉਨਾਂ੍ਹ ਨਾਲ ਚਰਨ ਸਿੰਘ ਫੌਜੀ,ਸਾਧੂ ਸਿੰਘ ਪੰਚ,ਬਲਵੀਰ ਸਿੰਘ ਪੰਚ,ਹਰਪ੍ਰੀਤ ਸਿੰਘ ਹੈਪੀ ਪੰਚ,ਸਮਸੇਰ ਸਿੰਘ ਸੇਰੂ ਪੰਚ,ਜਗਰਾਜ ਸਿੰਘ ਪੰਚ,ਸੁਖਵਿੰਧਰ ਸਿੰਘ ਸਿੰਦਾ,ਅਮਨਦੀਪ ਕੌਰ ਪੰਚ,ਮਨਜੀਤ ਕੌਰ ਪੰਚ,ਗੁਰਮੀਤ ਕੌਰ ਪੰਚ,ਕਮਲਜੀਤ ਕੌਰ ਪੰਚ,ਜਸਵੰਤ ਕੌਰ ਸਾਬਕਾ ਪੰਚ ਅਤੇ ਬੂਟਾ ਸਿੰਘ ਆਦਿ ਹਾਜਰ ਸਨ।

ਰੁਜ਼ਗਾਰ ਦੀ ਭਾਲ ਵਿੱਚ ਸਾਊਦੀ ਅਰਬ ਗਏ ਨੌਜਵਾਨ ਹਰਪਾਲ ਸਿੰਘ ਦੀ ਮ੍ਰਿਤਕ ਦੇਹ 5 ਮਹੀਨੇ ਬਾਅਦ ਪਿੰਡ ਛਾਪਾ  ਵਿਖੇ ਪੁੱਜੀ

 ਮਹਿਲ ਕਲਾਂ/ਬਰਨਾਲਾ-ਜੁਲਾਈ 2020  (ਗੁਰਸੇਵਕ ਸੋਹੀ)-ਰੋਟੀ ਰੋਜ਼ੀ ਦੀ ਭਾਲ ਵਿੱਚ ਸਾਊਦੀ ਅਰਬ ਗਏ ਜ਼ਿਲ੍ਹਾ ਬਰਨਾਲਾ ਅਧੀਨ ਪਿੰਡ ਛਾਪਾ ਦੇ ਇਕ ਕਿਸਾਨ ਪਰਿਵਾਰ ਨਾਲ ਸਬੰਧਿਤ ਨੌਜਵਾਨ ਹਰਪਾਲ ਸਿੰਘ 34 ਸਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਛਾਪਾ ਦੀ ਮ੍ਰਿਤਕ ਦੇਹ ਵੱਖ-ਵੱਖ ਰਾਜਨੀਤਕ ਆਗੂਆਂ ਅਤੇ ਇਲਾਕਾ ਨਿਵਾਸੀਆਂ  ਦੇ ਉਪਰਾਲੇ ਸਦਕਾ ਪਿੰਡ ਛਾਪਾ ਵਿਖੇ ਪਹੁੰਚੀ। ਪਿੰਡ ਦੇ ਸ਼ਮਸ਼ਾਨਘਾਟ ਵਿੱਚ  ਮ੍ਰਿਤਕ ਨੌਜਵਾਨ ਦੀ ਦੇਹ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰਾ ਪਤੀ ਹਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਛਾਪਾ ਘਰ ਦੀ ਜ਼ਮੀਨ ਵਿਕਣ ਤੋਂ ਬਾਅਦ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਆਜ ਤੇ ਪੈਸੇ ਲੈ ਕੇ ਰੋਟੀ-ਰੋਜ਼ੀ ਕਮਾਉਣ ਲਈ 30 ਮਈ 2019 ਨੂੰ ਸਾਊਦੀ ਅਰਬ ਵਿਖੇ ਗਿਆ ਸੀ ਪਹਿਲਾਂ ਤਾਂ ਦੋ ਮਹੀਨੇ ਉਸ ਨੂੰ ਉੱਥੇ ਕੰਮ ਨਹੀਂ ਮਿਲਿਆ। ਪਰ ਉਸ ਤੋਂ ਬਾਅਦ ਤਿੰਨ ਮਹੀਨੇ ਉੱਥੇ ਕੰਮ ਕਰਦੇ ਰਹੇ ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਨਾਲ 4 ਫਰਵਰੀ ਨੂੰ ਸਾਊਦੀ ਅਰਬ ਤੋਂ ਫੋਨ ਤੇ ਗੱਲਬਾਤ ਹੋਈ ਉਸ ਨੂੰ ਸਕੂਲ ਵਿੱਚ ਪੜ ਰਹੀਆਂ ਦੋ ਲੜਕੀਆਂ ਦੀਆਂ ਫ਼ੀਸਾਂ ਭਰਨ ਸਬੰਧੀ ਪੈਸੇ ਭੇਜਣ ਲਈ ਕਿਹਾ ਗਿਆ ਸੀ। ਉਸ ਨੇ ਕਿਹਾ ਸੀ ਕਿ 10 ਫਰਵਰੀ ਤੋਂ ਬਾਅਦ ਤਨਖਾਹ ਮਿਲਣ ਅਤੇ ਪੈਸੇ ਭੇਜਾਂਗਾ।ਪਰ ਉਸ ਦੀ ਹਾਰਟ ਅਟੈਕ ਨਾਲ ਮੌਤ ਹੋਣ ਸਬੰਧੀ 7 ਫਰਵਰੀ ਨੂੰ ਸਾਊਦੀ ਅਰਬ ਤੋਂ ਫੋਨ ਤੇ ਸੂਚਨਾ ਮਿਲੀ।ਉਨ੍ਹਾਂ ਕਿਹਾ ਕਿ ਸਾਨੂੰ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਦੇ ਹੀ ਇਸ ਸਬੰਧੀ ਪਿੰਡ ਦੇ ਮੋਹਤਵਰ ਵਿਅਕਤੀਆਂ ਦੇ ਧਿਆਨ ਵਿੱਚ ਲਿਆਂਦਾ । ਉਨ੍ਹਾਂ ਵੱਲੋਂ ਪਹਿਲ ਕਦਮੀ ਕਰਕੇ ਵੱਖ ਵੱਖ ਰਾਜਨੀਤਕ ਆਗੂਆਂ ਨੂੰ ਮਿਲ ਕੇ ਸਥਿਤੀ ਤੋਂ ਜਾਣੂ ਕਰਵਾਉਣ ਉਪਰੰਤ ਪੂਰੀ ਕਾਗਜ਼ੀ ਕਾਰਵਾਈ ਦੀ ਫਾਈਲ ਤੁਰੰਤ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਦਿਆਂ ਹਰਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ 5 ਮਹੀਨੇ ਬਾਅਦ ਅੱਜ ਪਿੰਡ ਛਾਪਾ ਵਿਖੇ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੇਰੇ ਪਤੀ ਦੀ ਮੌਤ ਹੋ ਜਾਣ ਕਾਰਨ ਹੁਣ ਘਰ ਵਿੱਚ ਕੋਈ ਕਮਾਊ ਵਿਅਕਤੀ ਨਹੀਂ ਰਹਿ ਗਿਆ। ਜਿਸ ਕਰਕੇ ਸਾਡੇ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ ਉਨ੍ਹਾਂ ਕਿਹਾ ਕਿ ਮੇਰੇ ਦੋ ਧੀਆਂ ਜੋ ਕਿ ਪੜ ਰਹੀਆ ਹਨ।

ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀ ਦੁਸ਼ਮਣ ਬਣੀ ਹੋਈ ਹੈ ਵਧ ਰਹੀਆਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਅਤੀ ਨਿੰਦਣਯੋਗ।ਮਹੰਤ ਗੁਰਮੀਤ ਸਿੰਘ ਠੀਕਰੀਵਾਲ

ਮਹਿਲ ਕਲਾਂ /ਬਰਨਾਲਾ -ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਕੇਂਦਰ ਸਰਕਾਰ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ। ਤੇਲ ਕੰਪਨੀਆਂ ਦਿਨੋਂ ਦਿਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਅਸਮਾਨੀ ਚੜ੍ਹਾਈ ਜਾਂਦੀਆਂ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸੱਤਾ ਤੇ ਕਾਬਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਖੇਤੀ ਮੰਡੀ ਕਾਰਨ ਸੋਧ ਬਿੱਲ ਕਿਸਾਨਾਂ ਲਈ ਸਿੱਧ ਘਾਤਕ ਹੋਵੇਗਾ। ਕਿਉਂਕਿ ਇਸ ਨਾਲ ਕਾਰਪੋਰੇਟ ਘਰਾਣੇ ਕਿਸਾਨਾਂ ਦੀਆਂ ਫ਼ਸਲਾਂ ਦਾ ਮੁੱਲ ਆਪਣੇ ਮੁਤਾਬਕ ਤੈਅ ਕਰਨਗੇ ਜਿਸ ਨਾਲ ਕਿਸਾਨ ਮਜ਼ਦੂਰ ਬਿਲਕੁਲ ਖਤਮ ਹੋ ਜਾਵੇਗਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹੰਤ ਗੁਰਮੀਤ ਸਿੰਘ ਠੀਕਰੀਵਾਲ ਨੇ ਕਿਹਾ ਕਿ ਫ਼ੈਸਲੇ ਦੇ ਲਾਗੂ ਹੋਣ ਨਾਲ ਜਿੱਥੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਉਥੇ ਪਹਿਲਾਂ ਹੀ ਕਰਜ਼ੇ ਦੇ ਮੱਕੜ ਜਾਲ ਵਿੱਚ ਫਸੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਗਲਾ ਘੁੱਟ ਰਹੀ ਆ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿੱਚ ਬਾਦਲਾਂ ਨੇ ਭਾਈਵਾਲ ਹੁੰਦਿਆਂ ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ ਸਗੋਂ ਆਪਣੇ ਪਰਿਵਾਰ ਦੀ ਕੁਰਸੀ ਬਚਾਉਣ ਲਈ ਕਿਸਾਨ ਵਿਰੋਧੀ ਆਰਡੀਨੈਂਸ ਦੇ ਹੱਕ ਵਿੱਚ ਕੇਂਦਰ ਸਰਕਾਰ ਦਾ ਸਾਥ ਦਿੱਤਾ ਅਤੇ  ਕੇਂਦਰ ਚ ਬੁਝਾਰਤ ਬਚਾਉਣ ਲਈ ਕਿਸਾਨਾਂ ਦੀ ਇਸ ਲੁੱਟ ਖ਼ਿਲਾਫ਼ ਚੁੱਪ ਬੈਠੇ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਤਾਂ ਪਹਿਲਾਂ ਹੀ ਕਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੀ ਹੈ। ਹਰ ਕੋਈ ਕੰਮਕਾਜ ਨਾ ਹੋਣ ਕਾਰਨ ਆਰਥਿਕ ਮੰਦੀ ਦੇ ਦੌਰ ਚੋਂ ਗੁਜ਼ਰ ਰਹੀ ਹੈ ਪਰ ਅਜਿਹੇ ਹਾਲਾਤਾਂ ਚ ਕਿਸਾਨਾਂ-ਮਜ਼ਦੂਰਾਂ ਨੂੰ ਕੋਈ ਰਾਹਤ ਦੇਣ ਦੀ ਬਜਾਏ ਉਨ੍ਹਾਂ ਦਾ ਖੂਨ ਚੂਸਣ ਲੱਗੀ ਹੋਈ ਆ।

ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸੀਟਾਂ ਤੇ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗਾ - ਦਵਿੰਦਰ ਬੀਹਲਾ

ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸੋਹੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਸੀਟਾਂ ਮਹਿਲ ਕਲਾਂ,ਭਦੌੜ  ਅਤੇ ਬਰਨਾਲਾ ਰਿਕਾਰਡ ਵੋਟਾਂ ਨਾਲ ਜਿੱਤ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਸੱਤਾ ਤੇ ਕਾਬਜ਼ ਹੋਵੇਗਾ । ਇਹ ਵਿਚਾਰ ਉੱਘੇ ਸਮਾਜ ਸੇਵੀ ਅਤੇ ਅਐਨ ਆਰ ਆਈ ਦਵਿੰਦਰ ਸਿੰਘ ਸਿੱਧੂ ਬੀਹਲਾ ਨੇ ਅੱਜ ਮਹਿਲ ਕਲਾਂ ਚ' ਸਥਿਤ ਧਾਲੀਵਾਲ ਬੇਕਰੀ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸਾਂਝੇ ਕੀਤੇ ।ਉਨ੍ਹਾਂ ਕਿਹਾ ਕਿ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਗੁਟਕੇ ਦੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਤਾਂ ਕਰਨੇ ਕੀ ਸੀ, ਸਗੋਂ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਪਛੜੇ ਵਰਗਾਂ ਨੂੰ ਦਿੱਤੀਆਂ ਸਹੂਲਤਾਂ ਖਤਮ ਕਰਕੇ ਲੋਕਾਂ ਨੂੰ ਸਹੂਲਤਾਂ ਤੋਂ ਵਾਂਝੇ ਕੀਤਾ । ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਗਰੀਬ ਲੋੜਵੰਦਾਂ ਦੀ ਭਲਾਈ ਲਈ ਬਣਾਏ ਨੀਲੇ ਕਾਰਡਾਂ ਨੂੰ ਪੜਤਾਲ ਕਰਾਉਣ ਦੀ ਆੜ ਹੇਠ ਨੀਲੇ ਕਾਰਡ ਕੱਟ ਕੇ ਗਰੀਬ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਖ਼ਤਮ ਕੀਤੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਕ ਡਾਊਨ ਦੌਰਾਨ ਪੰਜਾਬ ਦੇ ਲੋਕਾਂ ਲਈ ਭੇਜਿਆ ਅਨਾਜ ਖੁਰਦ ਬੁਰਦ ਕੀਤੇ ਜਾਣ ਕਰਕੇ ਉਹ ਰਾਸ਼ਨ ਗਰੀਬ ਲੋਕਾਂ ਵਿੱਚ ਨਹੀਂ ਵੰਡਿਆ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਿਆ ਹੈ । ਜਿਸ ਕਰਕੇ ਰਾਜ ਦੇ ਲੋਕ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਰਾਜ ਨੂੰ ਯਾਦ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਵਿੱਚ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਅਗਲੀ ਸਰਕਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ  ਹੇਠ ਬਣਾਉਣਗੇl ਇਸ ਮੌਕੇ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ, ਰਿੰਕਾ ਬਾਹਮਣੀਆਂ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ ।

ਅਕਾਲ ਤਖ਼ਤ ਦੇ ਜਥੇਦਾਰ ਨੇ 267 ਪਾਵਨ ਸਰੂਪ ਘੱਟ ਹੋਣ ਦੇ ਮਾਮਲੇ ਸੰਬੰਧੀ ਰਿਕਾਰਡ ਸੀਲ ਕਰਵਾਇਆ

ਅੰਮ੍ਰਿਤਸਰ, ਜੁਲਾਈ 2020-(ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 267 ਪਾਵਨ ਸਰੂਪ ਘੱਟ ਪਾਏ ਜਾਣ ਦੇ ਮਾਮਲੇ ਦੀ ਜਾਂਚ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਿਸੇ ਸੇਵਾ ਮੁਕਤ ਸਿੱਖ ਜੱਜ ਤੋਂ ਕਰਵਾਉਣ ਦੀ ਅਪੀਲ ਤੋਂ ਬਾਅਦ ਅੱਜ ਜਥੇਦਾਰ ਦੇ ਹੁਕਮ 'ਤੇ ਉਨ੍ਹਾਂ ਦੇ ਸਕੱਤਰੇਤ ਸਟਾਫ਼ ਵਲੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਇਸ ਮਾਮਲੇ ਨਾਲ ਸੰਬੰਧਿਤ ਸਾਰਾ ਰਿਕਾਰਡ ਸੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਸਕੱਤਰੇਤ ਦੇ ਇੰਚਾਰਜ ਸੁਧਾਰ ਜਸਪਾਲ ਸਿੰਘ ਢੱਡੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ ਸਮੇਤ ਹੋਰ ਹਾਜ਼ਰ ਸਨ। ਉਨ੍ਹਾਂ ਨੇ ਦੱਸਿਆ ਕੇ ਰਿਕਾਰਡ ਸੀਲ ਕਰਨ ਦੀ ਕਾਰਵਾਈ ਜਥੇਦਾਰ ਸਾਹਿਬ ਦੇ ਆਦੇਸ਼ 'ਤੇ ਕੀਤੀ ਗਈ ਹੈ ਤਾਂ ਕਿ ਜਾਂਚ ਦੌਰਾਨ ਰਿਕਾਰਡ ਨਾਲ ਕੋਈ ਛੇੜਛਾੜ ਨਾ ਹੋ ਸਕੇ।

ਬਾਹਘਾਪੁਰਾਣਾ ਦੇ ਡੀਐੱਸਪੀ ਤੇ 3 ਹੋਰ ਪੁਲੀਸ ਮੁਲਾਜ਼ਮਾਂ ਸਣੇ 9 ਜਣੇ ਪਾਜ਼ੇਟਿਵ

ਮੋਗਾ, ਜੁਲਾਈ 2020 - (ਰਾਣਾ ਸ਼ੇਖਦੌਲਤ/ਜੱਜ ਮਸੀਤਾਂ/ਮਨਜਿੰਦਰ ਗਿੱਲ)-

ਜ਼ਿਲ੍ਹੇ ਦੇ ਇੱਕ ਡੀਐੱਸਪੀ ਤੇ ਐੱਸਐੱਸਪੀ ਦਫ਼ਤਰ ’ਚ ਤਾਇਨਾਤ 3 ਹੋਰ ਮੁਲਾਜ਼ਮਾਂ, ਇੱਕ ਨਾਬਾਲਗ ਤੇ 20 ਸਾਲ ਦੇ ਦੋ ਨੌਜਵਾਨਾਂ ਸਣੇ 9 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਵਿਭਾਗ ਨੇ ਆਪਣੀ ਟੈਸਟਿੰਗ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਹੈ ਤਾਂ ਕਿ ਵੱਧ ਤੋਂ ਵੱਧ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਬਣਦੀ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ। ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਆਮ ਦਰਖਾਸਤਾਂ ਅਤੇ ਮੰਗ ਪੱਤਰ ਆਦਿ ਹੁਣ ਸਿਰਫ਼ ਈਮੇਲ ਰਾਹੀਂ ਹੀ ਮਨਜ਼ੂਰ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਦਫ਼ਤਰ ਆ ਕੇ ਫ਼ਿਜ਼ੀਕਲ ਦਰਖਾਸਤਾਂ ਦੇਣ ਦੀ ਬਜਾਏ ਈਮੇਲ ਰਾਹੀਂ ਭੇਜਣ। ਉਨ੍ਹਾਂ ਕਿਹਾ ਕਿ ਸਿਰਫ਼ ਕੇਵਲ ਜ਼ਰੂਰੀ ਦਰਖਾਸਤ ਹੀ ਨਿੱਜੀ ਤੌਰ ਉੱਤੇ ਲਈ ਜਾਵੇਗੀ।

ਵਿਧਾਇਕ ਪਰਮਿੰਦਰ ਢੀਂਡਸਾ ਨੇ ਹਾਦਸੇ ਦਾ ਸ਼ਿਕਾਰ ਬੱਚੀ ਦੀ ਪੀਜੀਆਈ ’ਚ ਖ਼ਬਰਸਾਰ ਲਈ

ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਖਾਈ ਬਸਤੀ ਲਹਿਰਾਗਾਗਾ ਵਿੱਚ ਹਾਦਸੇ ਦਾ ਸ਼ਿਕਾਰ 9 ਸਾਲਾ ਬੱਚੀ ਲਵਪ੍ਰੀਤ ਦੀ ਅੱਜ ਚੰਡੀਗੜ੍ਹ ਪੀਜੀਆਈ ’ਚ ਜਾ ਕੇ ਖ਼ਬਰਸਾਰ ਲਈ। ਉਨ੍ਹਾਂ ਬੱਚੀ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਚੇਤੇ ਰਹੇ ਕਿ ਸੁਖਵਿੰਦਰ ਸਿੰਘ ਦੀ ਪੁੱਤਰੀ ਖੇਡਦਿਆਂ ਅਚਾਨਕ ਜਨਰੇਟਰ ਵਿੱਚ ਵਾਲ ਫਸ ਜਾਣ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਸੀ। ਹਾਦਸੇ ਵਿੱਚ ਬੱਚੀ ਦੇ ਸਿਰ ਦੀ ਸਾਰੀ ਚਮੜੀ ਖੋਪੜੀ ਤੋਂ ਵੱਖ ਹੋ ਗਈ ਸੀ। ਉਸ ਨੂੰ ਫ਼ੌਰੀ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ 5 ਘੰਟੇ ਦੇ ਸਫਲ ਅਪਰੇਸ਼ਨ ਮਗਰੋਂ ਉਸ ਦੀ ਜਾਨ ਬਚਾ ਲਈ।