You are here

ਪੰਜਾਬ

ਕਾਂਗਰਸ ਦੀਆਂ ਧੱਕੇਸ਼ਾਹੀਆਂ ਖਿਲਾਫ 7 ਨੂੰ ਪਿੰਡ ਪਿੰਡ ਅਕਾਲੀ ਦਲ ਲਵੇਗਾ ਧਰਨੇ- ਕਲੇਰ

ਕਾਂਗਰਸ ਦੀਆਂ ਧੱਕੇਸ਼ਾਹੀਆਂ ਖਿਲਾਫ 7 ਨੂੰ ਪਿੰਡ ਪਿੰਡ ਅਕਾਲੀ ਦਲ ਲਵੇਗਾ ਧਰਨੇ- ਕਲੇਰ

 

ਹਠੂਰ ਜੁਲਾਈ 2020- (ਨਛੱਤਰ ਸੰਧੂ) ਪੰਜਾਬ ਅੰਦਰ ਲੋਕਾਂ ਨਾਲ ਕੀਤੀ ਵੱਡੀ ਧੋਖੇਬਾਜ਼ੀ ਤਹਿਤ ਸੱਤਾ ਚ ਆਈ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਅਤੇ ਕੀਤੇ ਵਾਅਦਿਆਂ ਤੋਂ ਮੁਨਕਰ ਦੇ ਮਾਮਲੇ ਖਿਲਾਫ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਹ ਐਲਾਨ ਹਲਕਾ ਇੰਚਾਰਜ ਸਾਬਕਾ ਵਿਧਾਇਕ ਐੱਸ ਆਰ ਕਲੇਰ ਵੱਲੋਂ ਅੱਜ ਦੀ ਸਰਕਲ ਹਠੂਰ ਦੀ ਵਰਕਰ ਮੀਟਿੰਗ ਦੋਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੀਲੇ ਕਾਰਡਾਂ ਦਾ ਕੱਟੇ ਜਾਣਾਂ ਸਰਕਾਰ ਵੱਲੋਂ ਗਰੀਬਾ ਨੂੰ ਦਿੱਤੇ ਜਾ ਰਹੇ ਰਾਸ਼ਨ ਵਿੱਚ ਕਾਣੀਵੰਡ ਵਿਤਕਰਾ, ਤੇਲ ਦੀਆਂ ਵਧੀਆ ਕੀਮਤਾਂ ਖਿਲਾਫ ਅਵਾਜ਼ ਉਠਾਈ ਜਾਵੇਗੀ ਤਾਂ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਬਾਰੇ ਜਾਗਰੂਤ ਕਰਕੇ ਉਨ੍ਹਾਂ ਖਿਲਾਫ਼ ਲੜਾਈ ਲੜੀ ਜਾਵੇ। ਇਸ ਮੌਕੇ ਸ੍ਰੋਮਣੀ ਕਮੇਟੀ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਜੇਕਰ ਕੋਈ ਲੜਾਈ ਲੜੀ ਹੈ ਉਹ ਸਿਰਫ ਤੇ ਸਿਰਫ ਸ੍ਰੋਮਣੀ ਅਕਾਲੀ ਦਲ ਹੀ ਹੈ । ਇਸ ਸਮੇਂ ਸਰਕਲ ਹਠੂਰ ਦੇ ਪ੍ਰਧਾਨ ਸਰਪੰਚ ਮਲਕੀਤ ਸਿੰਘ ਹਠੂਰ ਤੇ ਕਲੇਰ, ਗਰੇਵਾਲ ਸਮੇਤ ਆਏ ਪਾਰਟੀ ਅਹੁਦੇਦਾਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਜਗਦੀਸ਼ ਸਿੰਘ ਦੀਸਾ ਮਾਣੂੰਕੇ, ਪ੍ਰਧਾਨ ਕਰਮ ਸਿੰਘ ਮਾਣੂੰਕੇ, ਸਾਬਕਾ ਸਰਪੰਚ ਰਣਧੀਰ ਸਿੰਘ ਚੱਕਰ, ਸਾਬਕਾ ਸਰਪੰਚ ਰਮੇਸ਼ ਸਿੰਘ ਮਾਣੂੰਕੇ, ਬਾਦਲ ਸਿੰਘ ਹਠੂਰ, ਪੰਚ ਸਾਧੂ ਸਿੰਘ ਮਾਣੂੰਕੇ, ਡਾਇਰੈਕਟਰ ਬਲਜੀਤ ਸਿੰਘ ਹਠੂਰ, ਜਗਰਾਜ ਸਿੰਘ ਰਾਜਾ ਮਾਣੂੰਕੇ,ਸੁਖਮੰਦਰ ਸਿੰਘ ਮਾਣੂੰਕੇ, ਜੱਸਾ ਮਾਣੂੰਕੇ, ਪੰਚ ਸਿਕੰਦਰ ਸਿੰਘ ਲੱਖਾਂ, ਸੁਖਵਿੰਦਰ ਸਿੰਘ ਹਠੂਰ, ਮੇਜਰ ਸਿੰਘ ਮਾਣੂੰਕੇ, ਗ੍ਰੰਥੀ ਸੁਰਜੀਤ ਸਿੰਘ, ਬਾਬਾ ਗੁਰਦੀਪ ਸਿੰਘ, ਨੰਬਰਦਾਰ ਜਸਵੀਰ ਸਿੰਘ ਮਾਣੂੰਕੇ, ਸੁੱਖ ਬਾਵਾ, ਬੂਟਾ ਸਿੰਘ ਬਾਵਾ, ਸੁਰਵੇਸ਼ ਕੁਮਾਰ ਗੁਡਗੋ ਮਾਣੂੰਕੇ, ਹਰਦੀਪ ਸਿੰਘ ਮਾਣੂੰਕੇ, ਉਜਾਗਰ ਸਿੰਘ ਮਾਣੂੰਕੇ, ਸਾਧੂ ਸਿੰਘ ਚੱਕਰ, ਬੂਟਾ ਸਿੰਘ ਚੱਕਰ, ਮਹਿੰਦਰ ਸਿੰਘ ਸਾਬਕਾ ਪੰਚ ਚੱਕਰ, ਕਵਲਜੀਤ ਸਿੰਘ ਗਾਲਿਬ, ਬਲਵੰਤ ਸਿੰਘ ਮਾਣੂੰਕੇ, ਮਨਪ੍ਰੀਤ ਸਿੰਘ ਮੰਤਰੀ, ਬੂਟਾ ਸਿੰਘ ਸੇਵਾਦਾਰ, ਸੁਰਜੀਤ ਸਿੰਘ ਫੌਜੀ, ਸੁਖਵਿੰਦਰ ਸਿੰਘ ਮਾਣੂੰਕੇ, ਬਲਵਿੰਦਰ ਸਿੰਘ ਬਿੰਦਾ ਮਾਣੂੰਕੇ, ਪੰਚ ਹਰਜੀਤ ਸਿੰਘ ਹਠੂਰ , ਗੁਰਮੇਲ ਸਿੰਘ ਆੜ੍ਹਤੀਆ ਹਠੂਰ, ਨਿਰਮਲ ਸਿੰਘ ਲੱਖਾਂ ਤੇ ਹੋਰ।

ਤੇਲ ਕੀਮਤਾਂ 'ਚ ਵਾਧੇ ਦਾ ਦੁੱਖ ਹੈ ਤਾਂ ਹਰਸਿਮਰਤ ਕੁਰਸੀ ਛੱਡਣ - ਕੈਪਟਨ

ਚੰਡੀਗੜ੍ਹ , ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਮੁਫ਼ਾਦ ਲਈ ਲੋਕਾਂ ਨੂੰ ਗੁਮਰਾਹ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਲੋਕ ਅਕਾਲੀ ਲੀਡਰਾਂ ਦੇ ਮੱਗਰਮੱਛ ਦੇ ਹੰਝੂ ਵਹਾਉਣ ਵਾਲੇ ਝਾਂਸੇ 'ਚ ਨਹੀਂ ਆਉਣਗੇ।

ਪੰਜਾਬ ਵਿਚ ਕਾਂਗਰਸੀਆਂ 'ਤੇ ਰਾਸ਼ਨ ਘੁਟਾਲੇ ਦੇ ਲਾਏ ਦੋਸ਼ਾਂ 'ਤੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਜੂਨ ਤਕ ਪ੍ਰਰਾਪਤ ਕੀਤੇ ਅਨਾਜ ਪਦਾਰਥਾਂ ਦੀ ਮਿਕਦਾਰ ਸੁਖਬੀਰ ਵੱਲੋਂ ਦਿੱਤੇ ਗਏ ਅੰਕੜਿਆਂ ਨਾਲੋਂ ਵੱਧ ਸੀ ਅਤੇ ਇਨ੍ਹਾਂ ਵਿਚੋਂ 90 ਫ਼ੀਸਦੀ ਤੋਂ ਵਧੇਰੇ ਹਿੱਸਾ ਵੰਡਿਆ ਜਾ ਚੁੱਕਿਆ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਸੂਬੇ ਨੂੰ 212164 ਮੀਟਿ੍ਕ ਟਨ ਕਣਕ ਅਲਾਟ ਕੀਤੀ ਗਈ, ਜਿਸ ਵਿਚੋਂ 199091 ਮੀਟਿ੍ਕ ਟਨ ਕਣਕ ਵੰਡੀ ਜਾ ਚੁੱਕੀ ਹੈ, ਜਦੋਂਕਿ 10800 ਮੀਟਿ੍ਕ ਟਨ ਅਲਾਟ ਦਾਲ ਵਿਚੋਂ 10305 ਮੀਟਿ੍ਕ ਟਨ ਦੀ ਵੰਡ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਦੀ ਆਤਮ-ਨਿਰਭਰ ਭਾਰਤ ਸਕੀਮ ਤਹਿਤ ਕਣਕ (ਪ੍ਰਤੀ ਵਿਅਕਤੀ) ਅਤੇ ਦਾਲ (ਪ੍ਰਤੀ ਪਰਿਵਾਰ) 14.14 ਲੱਖ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਗਈ। ਸੂਬੇ ਵੱਲੋਂ ਆਪਣੇ ਪੱਧਰ 'ਤੇ ਇਕ ਕਿਲੋ ਖੰਡ ਇਸ ਵਿਚ ਪਾਈ ਗਈ। ਅਸਲ ਵਿਚ, ਸੂਬਾ ਸਰਕਾਰ ਨੇ ਆਪਣੇ ਫੰਡਾਂ ਵਿਚੋਂ ਪਰਵਾਸੀ ਕਿਰਤੀਆਂ ਨੂੰ 17 ਲੱਖ ਖੁਰਾਕੀ ਪੈਕੇਟ ਵੰਡਣ ਲਈ 69 ਕਰੋੜ ਰੁਪਏ ਖਰਚੇ, ਜਿਨ੍ਹਾਂ ਵਿਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਦੇ ਪੈਕੇਟ ਸ਼ਾਮਲ ਸਨ।

ਤੇਲ 'ਤੇ ਲੱਗੇ ਵੈਟ ਦੇ ਮਸਲੇ 'ਤੇ ਹਰਸਿਮਰਤ ਬਾਦਲ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਹਰਸਿਮਰਤ ਨੂੰ ਤੇਲ ਕੀਮਤਾਂ ਦੇ ਵਧਣ ਨਾਲ ਆਮ ਆਦਮੀ ਦੇ ਪ੍ਰਭਾਵਿਤ ਹੋਣ ਬਾਰੇ ਇੰਨੀ ਚਿੰਤਾ ਹੈ ਤਾਂ ਕੈਬਨਿਟ 'ਚ ਹੁੰਦਿਆਂ ਉਸ ਨੇ ਕੇਂਦਰ ਸਰਕਾਰ 'ਤੇ ਡੀਜ਼ਲ ਅਤੇ ਪੈਟਰੋਲ ਕੀਮਤਾਂ ਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਦਬਾਅ ਕਿਉਂ ਨਹੀਂ ਪਾਇਆ। ਉਨ੍ਹਾਂ ਪੁੱਿਛਆ, 'ਜੇਕਰ ਬਾਦਲ ਕੇਂਦਰ ਵੱਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦਾ ਵਿਰੋਧ ਕਰਨ 'ਚ ਗੰਭੀਰ ਹਨ ਤਾਂ ਹਰਸਿਮਰਤ ਕੌਰ ਕੇਂਦਰੀ ਕੈਬਨਿਟ ਵਿਚੋਂ ਅਸਤੀਫਾ ਕਿਉਂ ਨਹੀਂ ਦਿੰਦੀ?'

ਪੰਜਾਬ ਚ ਚਾਰ ਦੀ ਮੌਤ, ਫਿਰ ਵੀ ਪੰਜਾਬ ਸੁਰੱਖਿਅਤ ਸੂਬਿਆਂ 'ਚ

ਚੰਡੀਗੜ੍ਹ, ਜੁਲਾਈ 2020 (ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-

ਪੰਜਾਬ 'ਚ ਸ਼ੁੱਕਰਵਾਰ ਨੂੰ ਕੋਰੋਨਾ ਕਾਰਨ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਰਾਹਤ ਵਾਲੀ ਗੱਲ ਇਹ ਹੈ ਕਿ ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਮੁਤਾਬਕ ਕੋਰੋਨਾ ਦੇ ਪਾਜ਼ੇਟਿਵ ਕੇਸ ਆਉਣ ਦੇ ਮਾਮਲੇ 'ਚ ਪੰਜਾਬ ਸੁਰੱਖਿਅਤ ਸੂਬਿਆਂ 'ਚ ਹੈ। ਇੱਥੇ 100 ਟੈਸਟਾਂ 'ਤੇ ਸਿਰਫ਼ ਦੋ ਲੋਕ ਹੀ ਪਾਜ਼ੇਟਿਵ ਪਾਏ ਜਾ ਰਹੇ ਹਨ। ਇਹ ਕੁਲ ਟੈਸਟਾਂ ਦਾ 1.85 ਫ਼ੀਸਦੀ ਹੈ ਤੇ ਮੌਤ ਦਰ 2.62 ਹੈ। ਡਬਲਯੂਐੱਚਓ 100 ਟੈਸਟਾਂ 'ਤੇ ਪੰਜ ਪਾਜ਼ੇਟਿਵ ਕੇਸ ਪਾਏ ਜਾਣ ਤਕ ਸਥਿਤੀ ਨੂੰ ਸੁਰੱਖਿਅਤ ਮੰਨਦਾ ਹੈ। ਪੰਜਾਬ 'ਚ 3,24,054 ਟੈਸਟ ਹੋ ਚੁੱਕੇ ਹਨ, ਜਦਕਿ ਹੁਣ ਤਕ 6010 ਲੋਕ ਪਾਜ਼ੇਟਿਵ ਆਏ ਹਨ। ਇਨ੍ਹਾਂ 'ਚੋਂ ਵੀ 4266 ਠੀਕ ਹੋ ਚੁੱਕੇ ਹਨ। ਪੰਜਾਬ ਤੋਂ ਇਲਾਵਾ ਰਾਜਸਥਾਨ, ਆਂਧਰ ਪ੍ਰਦੇਸ਼ 'ਚ ਵੀ 100 ਟੈਸਟਾਂ 'ਤੇ ਦੋ ਪਾਜ਼ੇਟਿਵ ਕੇਸ ਪਾਏ ਜਾ ਰਹੇ ਹਨ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਕਰਨਾਟਕ ਤੇ ਪੱਛਮੀ ਬੰਗਾਲ 'ਚ ਚਾਰ ਕੇਸ ਪਾਏ ਜਾ ਰਹੇ ਹਨ। ਸ਼ੁੱਕਰਵਾਰ ਨੂੰ ਬਠਿੰਡਾ ਦੇ ਆਰਕੀਟੈਕਟ ਨੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਲੁਧਿਆਣਾ 'ਚ 68 ਸਾਲਾ ਔਰਤ, 62 ਸਾਲਾ ਵਿਅਕਤੀ ਦੀ ਮੌਤ ਹੋ ਗਈ। ਅੰਮ੍ਰਿਤਸਰ 'ਚ ਵੀ 50 ਸਾਲਾ ਔਰਤ ਦੀ ਕੋਰੋਨਾ ਕਾਰਨ ਜਾਨ ਚਲੀ ਗਈ। ਸੂਬੇ 'ਚ ਮ੍ਰਿਤਕਾਂ ਦਾ ਅੰਕੜਾ 158 'ਤੇ ਪਹੁੰਚ ਗਿਆ ਹੈ। ਸੂਬੇ 'ਚ ਸ਼ੁੱਕਰਵਾਰ ਨੂੰ 128 ਨਵੇਂ ਪਾਜ਼ੇਟਿਵ ਕੇਸ ਆਏ। ਲੁਧਿਆਣਾ 'ਚ ਸਭ ਤੋਂ ਜ਼ਿਆਦਾ 43, ਜਲੰਧਰ 'ਚ 22 ਤੇ ਅੰਮ੍ਰਿਤਸਰ 'ਚ 11 ਕੇਸ ਰਿਪੋਰਟ ਹੋਏ।  

ਗਰਮੀ ਦੇ ਮੌਸਮ ਵਿੱਚ ਪੰਛੀਆਂ ਅਤੇ ਜੀਵ ਜੰਤੂਆਂ ਦੀ ਦੇਖਭਾਲ ਕਰਨਾ ਮਨੁੱਖ ਦਾ ਫਰਜ਼ ਬਣਦਾ। ਸੰਤ ਬਾਬਾ ਰਾਮ ਮੁਨੀ ਜੀ 

ਹਠੂਰ /ਲੁਧਿਆਣਾ-ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਨਾਲ-ਨਾਲ ਕੁਦਰਤ ਵੱਲੋਂ ਸੋਕੇ ਦਾ ਕਹਿਰ ਵੀ ਜਾਰੀ ਹੈ। ਪੇੜ ,ਪੌਦੇ ,ਜੀਵ ਜੰਤੂ ਅਤੇ ਪੰਛੀਆਂ ਨੂੰ ਇਸ ਵੇਲੇ ਇਨਸਾਨ ਦੀ ਬਹੁਤ ਜ਼ਰੂਰਤ ਹੈ। ਇਨਸਾਨੀਅਤ ਦੇ ਨਾਤੇ ਹਰ ਇੱਕ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਬੇਜ਼ਬਾਨ ਪੰਛੀਆਂ ਵੱਲ ਵੀ ਧਿਆਨ ਦੇਣ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੇਰਾ ਪ੍ਰਗਟਸਰ ਰਾਣੀ ਵਾਲਾ ਪਿੰਡ ਲੱਖਾ ਦੇ ਮੁਖੀ ਸੰਤ ਬਾਬਾ ਰਾਮ ਮੁਨੀ ਜੀ ਨੇ ਕਿਹਾ ਕਿ ਕਿਸਾਨ ਵੀਰ ਝੋਨਾ ਪਾਲ ਦੇ ਸਮੇਂ ਧਿਆਨ ਦੇਣ ਜਿਵੇਂ ਕਿ ਯੂਰੀਆ ਰੇਹ ਸੁੱਟਦੇ ਨੇ ਬੋਰੀਆਂ ਦੇ ਧਾਗੇ ਖੇਤ ਵਿੱਚ ਨਹੀਂ ਸੁੱਟਣੇ ਚਾਹੀਦੇ ਦੇਖਿਆ ਜਾਂਦਾ ਹੈ ਕਿ ਪੰਛੀਆਂ ਦੇ ਪੈਰ ਉਨ੍ਹਾਂ ਧਾਗਿਆਂ ਵਿੱਚ ਫਸ ਜਾਂਦੇ ਨੇ ਅਤੇ ਤੜਫ-ਤੜਫ ਕੇ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਸਾਨੂੰ ਆਪਣੇ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਰੋਜ਼ਾਨਾ ਤਾਜ਼ਾ ਪਾਣੀ ਜ਼ਰੂਰ ਰੱਖ ਦੇਣਾ ਚਾਹੀਦਾ ਹੈ ਕਿ ਬੇਜ਼ਬਾਨ ਕੋਈ ਪੰਛੀ ਪਿਆਸ ਨਾਲ ਨਾ ਮਰੇ ਅਤੇ ਬਾਹਰ ਖੇਤਾਂ ਵਿੱਚ ਪੰਛੀਆਂ ਦੇ ਖਾਣ ਲਈ ਕੋਈ ਭੋਜਨ ਨਹੀਂ ਹੈ ਸਾਡਾ ਫਰਜ਼ ਬਣਦਾ ਹੈ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ਜਾਂ ਆਪਣੇ ਆਲੇ-ਦੁਆਲੇ ਵਿਹਲੀ ਥਾਂ, ਜਗ੍ਹਾ ਤੇ ਕਣਕ ਦਾਲ ਜੋ ਵੀ ਪੰਛੀ ਭੋਜਨ ਖਾਂਦੇ ਨੇ ਰੋਜ਼ਾਨਾ ਇੱਕ ਜਾਂ ਦੋ ਵਾਰ ਜ਼ਰੂਰ ਪਾਉਣੇ ਚਾਹੀਦੇ ਹਨ। ਮਨੁੱਖੀ ਜੀਵਨ ਦੇ ਵਿੱਚ ਖ਼ੁਸ਼ੀਆਂ ਪ੍ਰਾਪਤ ਕਰਨ ਦੇ ਲਈ ਪੁੰਨ ਦਾਨ ਕਰਨਾ ਜ਼ਰੂਰੀ ਹੈ।

ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਪੰਜਾਬ ਨੂੰ ਮਜ਼ਬੂਤ ਕੀਤਾ ਜਾਵੇ।

ਮਹਿਲ ਕਲਾਂ /ਬਰਨਾਲਾ-ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਦਿਹਾਤੀ ਮਜ਼ਦੂਰ ਸਭਾ ਪੰਜਾਬ ਜ਼ਿਲ੍ਹਾ ਬਰਨਾਲਾ ਦਾ ਇਜਲਾਸ, ਜ਼ਿਲ੍ਹਾ ਪ੍ਰਧਾਨ ਭਾਨ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਜੰਗ ਸਿੰਘ ਪਾਰਕ ਮਹਿਲ ਕਲਾਂ ਵਿਖੇ ਹੋਇਆ। ਇਸ ਇਜਲਾਸ ਵਿਚ ਸੂਬਾ ਸਕੱਤਰ ਗੁਰਨਾਮ ਸਿੰਘ ਦਾਊਦ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਮਜ਼ਦੂਰਾਂ ਦੀ ਜ਼ਿੰਦਗੀ ਅਤੇ ਮਸਲਿਆਂ ਤੇ ਵਿਸਥਾਰ ਨਾਲ ਚਾਨਣਾ ਪਾਇਆ। ਸਾਥੀ ਨੇ ਕਿਹਾ ਮਜ਼ਦੂਰ ਵਰਗ ਸਮਾਜ਼ ਦਾ ਦੱਬਿਆ ਕੁਚਲਿਆ ਅਤੇ ਸਾਧਨ ਵਿਹੂਣਾ ਵਰਗ ਹੈ। ਮਜ਼ਦੂਰ ਨੂੰ ਦਿਨ ਰਾਤ ਕੰਮ ਕਰਨ ਦੇ ਬਾਵਜੂਦ ਉਸਦੀ ਮੇਹਨਤ ਦਾ ਪੂਰਾ ਮੁੱਲ ਨਹੀਂ ਮਿਲਦਾ। ਜਿਸ ਕਰਕੇ ਉਹ ਆਪਣੇ ਪੀ੍ਵਾਰ ਦੀਆਂ ਮੁਢਲੀਆਂ ਲੋੜਾਂ ਵੀ ਪੂਰੀਆਂ ਕਰਨ ਤੋਂ ਅਸਮਰਥ ਹੈ। ਸਾਡੇ ਗਰੀਬ ਪਰਿਵਾਰਾਂ ਦੇ ਬੱਚੇ ਵਿਦਿਆ ਤੋਂ ਵਾਂਝੇ ਹਨ। ਰੁਜ਼ਗਾਰ ਦੀ ਕੋਈ ਗਰੰਟੀ ਨਹੀਂ ਹੈ। ਉਕਤ ਮਸਲਿਆਂ ਨੂੰ ਲੈਕੇ ਸਾਨੂੰ ਆਪਣੀ ਜੱਥੇਬੰਦੀ ਦਿਹਾਤੀ ਮਜ਼ਦੂਰ ਸਭਾ ਨੂੰ ਮਜ਼ਬੂਤ ਕੀਤਾ ਜਾਵੇ। ਤਾਂ ਕਿ ਆਪਾਂ ਤਕੜੇ ਹੋ ਕੇ ਆਪਣੇ ਹੱਕਾਂ ਦੀ ਰਾਖੀ ਕਰ ਸਕੀਏ। ਭਰਾਤਰੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਵੀ ਆਪਣੇ ਭਰਾਤਰੀ ਸੰਦੇਸ਼ ਦਿੱਤਾ ਜਿਨ੍ਹਾਂ ਵਿਚ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਯਸ਼ਪਾਲ ਮਹਿਲ ਕਲਾਂ। ਮੈਡੀਕਲ ਪੈ੍ਕਟੀਸਨਰਜ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਗੁਲਜ਼ਾਰ ਸਿੰਘ। ਪੰਜਾਬ ਸੁਬਾਰਡੀਨੇਟ ਸਰਵਿਸਜ਼ ਯੂਨੀਅਨ ਦੇ ਮਲਕੀਤ ਸਿੰਘ ਬਰਨਾਲਾ।ਨੇ ਕਿਹਾ ਸਮੇਂ ਦੀਆਂ ਰੰਗ ਬਰੰਗੀਆਂ ਸਰਕਾਰਾਂ ਸਾਥੋਂ ਵੋਟਾਂ ਲੈਣ ਲਈ ਸਾਡੇ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਲੈ ਜਾਂਦੀਆਂ ਨੇ।ਮੁੜ ਸਾਡੀ ਕੋਈ ਬਾਤ ਨਹੀਂ ਪੁੱਛਦਾ। ਇਸ ਲਈ ਸਾਨੂੰ ਬੱਝਵੇਂ ਅਤੇ ਜਾਨ ਹੂਲਵੇਂ ਸੰਘਰਸ਼ ਦੀ ਲੋੜ ਹੈ।ਅੰਤ ਵਿਚ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿੱਚ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ।

ਜਨਰਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ।

ਮੀਤ ਪ੍ਰਧਾਨ ਸਾਧੂ ਸਿੰਘ ਛੀਨੀਵਾਲ ਕਲਾਂ।

ਜੁਇੰਟ ਸਕੱਤਰ ਚਰਨਜੀਤ ਕੌਰ ਛੀਨੀਵਾਲ ਖੁਰਦ।

ਮੀਤ ਪ੍ਰਧਾਨ ਬਲੌਰ ਸਿੰਘ।

ਖ਼ਜ਼ਾਨਚੀ ਮਹਿੰਦਰ ਸਿੰਘ ਧਨੇਰ।

ਜੁਇੰਟ ਸਕੱਤਰ ਗੁਰਮੀਤ ਕੌਰ ਮਹਿਲਕਲਾਂ।

ਸਲਾਹਕਾਰ ਭਾਨ ਸਿੰਘ ਸੰਘੇੜਾ।

ਮੈਂਬਰ.. ਪਰਮਜੀਤ ਕੌਰ ਮਹਿਲਕਲਾਂ, ਸਰਬਜੀਤ ਕੌਰ ਰਾਏਸਰ, ਕੁਲਵੰਤ ਕੌਰ ਸੱਦੋਵਾਲ, ਜਸਵਿੰਦਰ ਕੌਰ ਛੀਨੀਵਾਲ ਖੁਰਦ ਪਰਮੋਹਦ ਕੌਰ ਸੱਦੋਵਾਲ। ਮੈਂਬਰ ਚੁਣੇ ਗਏ।

ਸੰਦੀਪ ਗੋਇਲ ਦੇ ਬਰਨਾਲਾ ਐਸ.ਐਸ.ਪੀ.ਲੱਗਣ ਤੋਂ ਬਾਅਦ ਕੁਝ ਹੀ ਮਹੀਨਿਆਂ ਵਿੱਚ ਬਰਨਾਲਾ ਪੁਲਿਸ ਵੱਲੋਂ ਲੱਖਾਂ ਰੁਪਏ ਡਰੱਗ ਮਨੀ ਅਤੇ ਲੱਖਾਂ ਡਰੱਗ ਦੀਆਂ ਗੋਲੀਆਂ ਬਰਾਮਦ

ਗੁਪਤ ਮੁਖ਼ਬਰੀ ਦੇ ਆਧਾਰ ਤੇ ਦੋ ਦੋਸ਼ੀਆਂ ਨੂੰ ਡਰੱਗ ਮਨੀ ਅਤੇ ਗੋਲੀਆਂ ਸਮੇਤ ਕੀਤਾ ਗਿਆ ਕਾਬੂ

ਮਹਿਲ ਕਲਾਂ/ਬਰਨਾਲਾ-ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)-ਅੱਜ ਬਰਨਾਲਾ ਪੁਲਿਸ ਵੱਲੋ ਪ੍ਰੈਸ ਕਾਨਫਰੰਸ ਕੀਤੀ ਗਈ।ਪਿਛਲੇ ਦਿਨਾ ਤੋ ਪੁਲਿਸ ਵੱਲੋ ਲਗਾਤਾਰ ਨਸ਼ਾ ਫੜਿਆ ਜਾ ਰਿਹਾ ਹੈ ।ਜਿਸ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਵਿੱਚ ਐਸ.ਐਸ.ਪੀ.ਸੰਦੀਪ ਗੋਇਲ, ਐਸ.ਪੀ. ਸੁਖਦੇਵ ਸਿੰਘ ਵਿਰਕ,ਡਾ.ਪ੍ਰੱਗਿਆ ਜੈਨ  ਏ.ਸੀ.ਪੀ.ਅਤੇ ਪੁਲਿਸ  ਅਧਿਕਾਰੀਆਂ ਵੱਲੋਂ ਨਸ਼ਾ ਤਸਕਰਾਂ ਨੂੰ ਗੋਲੀਆਂ ਸਮੇਤ ਪ੍ਰੈਸ ਦੇ ਸਾਹਮਣੇ ਪੇਸ਼ ਕੀਤਾ ਗਿਆ। ਬਰਨਾਲਾ ਪੁਲਿਸ ਵੱਲੋਂ ਦੱਸਿਆ ਗਿਆ ਕਿ  ਇੰਸ : ਬਲਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਬਰਨਾਲਾ ਪਾਸ ਇਕ ਮੁਖਬਰ ਵੱਲੋ ਇਤਲਾਹ ਦਿੱਤੀ ਗਈ ਸੀ ਕਿ ਹੁਮੇਸ਼ ਕੁਮਾਰ ਉਰਫ ਮਿੰਟੂ ਉਰਫ ਬਾਬਾ ਪੁੱਤਰ ਕਾਕਾ ਸਿੰਘ ਵਾਸੀ ਕੜੈਲ ਜਿਲਾ ਸੰਗਰੂਰ ਅਤੇ ਬਲਜੀਤ ਸਿੰਘ ਪੁੱਤਰ ਬਾਰਾ ਸਿੰਘ ਵਾਸੀ ਵਾਰਡ ਨੰਬਰ 5 ਭੀਖੀ,ਜਿਲਾ ਮਾਨਸਾ ਨੇ ਰਲਕੇ ਬਾਹਰਲੇ ਸੂਬੇ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਜਿਲ੍ਹਾ ਸੰਗਰੂਰ , ਪਟਿਆਲਾ , ਮਾਨਸਾ ਅਤੇ ਬਰਨਾਲਾ ਵਿੱਚ ਸਪਲਾਈ ਕਰ ਰਹੇ ਹਨ । ਇਤਲਾਹ ਤੋਂ ਪੁਲਿਸ ਨੂੰ ਪਤਾ ਲੱਗਿਆ ਸੀ ਕਿ ਉਕਤ ਦੋਸ਼ੀਆ ਪਾਸ ਕਾਰ, ਸਵਿਫਟ ਨੰਬਰ ਡੀ.ਅੈਲ.05, ਸੀ.ਜੇ.8850 ਹੈ । ਇਹਨਾਂ ਨੇ ਅੱਜ ਮਾਨਸਾ ਸਾਈਡ ਤੋਂ ਬਰਨਾਲਾ ਵੱਲ ਆਉਣਾ ਹੈ । ਇਸ ਇਤਲਾਹ ਦੇ ਆਧਾਰ ਤੇ ਮੁਕੱਦਮਾ ਨੰਬਰ 66 ਮਿਤੀ 03/07/2020 ਅ / ਧ 22,25 / 61 / 85 ਅੈਨ.ਡੀ ਅਤੇ ਪੀ.ਅੈਸ ਅੈਕਟ ਥਾਣਾ ਰੂੜੇਕੇ ਕਲਾ ਵਿਖੇ ਦਰਜ ਕੀਤਾ ਗਿਆ । ਮੁਕੱਦਮੇ ਵਿੱਚ ਦੌਰਾਨੇ ਨਾਕਾਬੰਦੀ ਦੋਸ਼ੀ ਹੁਮੇਸ਼ ਕੁਮਾਰ ਅਤੇ ਬਲਜੀਤ ਸਿੰਘ ਨੂੰ ਕਾਰ ਨੰਬਰੀ ਡੀ.ਅੈਲ.05,ਸੀ.ਜੇ. 8850 ਮਾਰਕਾ ਸਵਿਫਟ ਵਿੱਚੋਂ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਕੁੱਲ 1,80,000 ਨਸ਼ੀਲੀਆਂ ਗੋਲੀਆਂ ਅਤੇ 02 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਇਹਨਾਂ ਦੋਸ਼ੀਆਂ ਦੀ ਮੁੱਢਲੀ ਪੁੱਛ - ਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਲੰਮੇ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਦੇ ਆ ਰਹੇ ਹਨ । ਇਹਨਾਂ ਦੇ ਖਿਲਾਫ ਵੱਖ - ਵੱਖ ਜ਼ਿਲਿਆਂ ਵਿੱਚ ਹੇਠ ਲਿਖੇ ਮੁਕੱਦਮੇ ਦਰਜ ਹਨ ।ਹੁਮੇਸ ਕੁਮਾਰ ਉਰਫ ਮਿੰਟੂ ਉਰਫ ਬਾਬਾ ਦੇ ਖਿਲਾਫ ਦਰਜ ਮੁਕੱਦਮੇ ਪਹਿਲੇ ਮੁਕੱਦਮੇ ਨੰਬਰ 473 ਮਿਤੀ 25/05/2014 ਅ/ਧ 279 , 337 , 420 , 467 , 468 , 471 , ਹਿੰ : ਦੰ: 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਭਿਵਾਨੀ ( ਹਰਿਆਣਾ )। ਦੂਸਰਾ ਮੁਕੱਦਮਾ ਨੰਬਰ 55 ਮਿਤੀ 11/09/2015 ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਨੌਰ। ਤੀਸਰਾ ਮੁਕੱਦਮਾ ਨੰਬਰ 20 ਮਿਤੀ 06/02/2020 ਅ/ਧ 22,25,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਧਨੌਲਾ। ਚੌਥਾ ਮੁਕੱਦਮਾ ਨੰਬਰ 42 ਮਿਤੀ 03/03/2020 ਅ/ਧ 22,25,29/62/85 ਐਨ.ਡੀ.ਪੀ.ਐਸ. ਐਕਟ ਥਾਣਾ ਪਾਤੜਾ ਵਿਖੇ ਦਰਜ਼ ਹਨ । ਬਲਜੀਤ ਸਿੰਘ ਵਾਸੀ ਭੀਖੀ ਦੇ ਖਿਲਾਫ ਦਰਜ਼ ਮੁਕੱਦਮੇ ਪਹਿਲਾ ਮੁਕੱਦਮਾ ਨੰਬਰ 114 ਮਿਤੀ 18/04/2005  ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਸੁਨਾਮ । ਦੂਸਰਾ ਮੁਕੱਦਮਾ ਨੰਬਰ 53 ਮਿਤੀ 19/04/2007 ਅ/ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਸੁਨਾਮ । ਤੀਸਰਾ ਮੁਕੱਦਮਾ ਨੰਬਰ 15 ਮਿਤੀ 20/02/2015 ਅ/ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਸੁਨਾਮ । ਚੌਥਾ ਮੁਕੱਦਮਾ ਨੰਬਰ 222 ਮਿਤੀ 10/11/2019 ਅ/ਧ 22/61/85 ਐਨ.ਡੀ.ਪੀ.ਐਸ.ਅੈਕਟ ਥਾਣਾ ਭੀਖੀ । ਪੰਜਵਾਂ ਮੁਕੱਦਮਾ ਨੰਬਰ 52 ਮਿਤੀ 31/05/2020 ਅ/ਧ 21,25 / 61 / 85 ਐਨ.ਡੀ.ਪੀ.ਐਸ. ਐਕਟ ਥਾਣਾ ਰੂੜੇਕੇ ਕਲਾਂ ਵਿਖੇ ਦਰਜ਼ ਹਨ ।

ਨਹਿਰ ਖਾਲ ਛੁਡਾਉਣ ਲਈ ਕੀਤੀ ਮੰਗ

ਹਠੂਰ  ਜੁਲਾਈ 2020 (ਨਛੱਤਰ ਸੰਧੂ)ਪਿੰਡ ਮਾਣੂੰਕੇ ਦੇ ਨਹਿਰੀ ਖਾਲ ਨੂੰ ਕੁਝ ਕਿਸਾਨਾ ਵੱਲੋ ਆਪਣੀ ਜਮੀਨ ਵਿੱਚ ਰਲਾ ਕੇ ਕੀਤੇ ਨਜਾਇਜ ਕਬਜੇ ਨੂੰ ਛੁਡਾਉਣ ਸਬੰਧੀ ਪੰਜਾਬ ਸਰਕਾਰ ਤੋ ਮੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆ ਅਮਰਪਾਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਮਾਣੂੰਕੇ ਨੇ ਹਲਫਿਆ ਬਿਆਨ ਰਾਹੀ ਦੱਸਿਆ ਕਿ ਨਹਿਰੀ ਮੋਘਾ ਨੰਬਰ 51290 ਦੇ ਖਾਲ ਤੇ ਪਿੰਡ ਮਾਣੂੰਕੇ ਦੇ ਕੁਝ ਕਿਸਾਨਾ ਨੇ ਧੱਕੇ ਨਾਲ ਨਜਾਇਜ ਕਬਜਾ ਕੀਤਾ ਹੈ ਅਤੇ ਇਸ ਨਹਿਰੀ ਖਾਲ ਤੇ ਕੀਤੇ ਨਜਾਇਜ ਕਬਜੇ ਨੂੰ ਛੁਡਾਉਣ ਲਈ ਮੈ ਐਸ[ਡੀ[ਐਮ ਜਗਰਾE,ਡੀ[ਸੀ[ ਲਧਿਆਣਾ ਅਤੇ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆ ਨੂੰ ਕੁਝ ਮਹੀਨੇ ਪਹਿਲਾ ਬੇਨਤੀ ਪੱਤਰ ਭੇਜੇ ਹਨ ਪਰ ਅੱਜ ਤੱਕ ਕੋਈ ਵੀ ਕਾਰਵਾਈ ਨਹੀ ਹੋਈ।ਉਨ੍ਹਾ ਦੱਸਿਆ ਕਿ ਮਾਲ ਵਿਭਾਗ ਵਿਚ ਇਹ ਨਜਾਇਜ ਕਬਜੇ ਨੂੰ ਛੁਡਾਉਣ ਲਈ ਮੈ ਸਰਕਾਰੀ ਫੀਸ ਦਸ ਹਜਾਰ ਰੁਪਏ ਵੀ ਜਮਾ੍ਹ ,ਕਰਵਾਏ ਹਨ।ਉਨਾ੍ਹ ਦੱਸਿਆ ਕਿ ਖਾਲ ਉਪਰ ਕਬਜਾ ਕਰਨ ਵਾਲੇ ਕਿਸਾਨ ਸਿਆਸੀ ਪਾਰਟੀਆ ਦੇ ਚਹੇਤੇ ਹੋਣ ਕਰਕੇ ਪ੍ਰਸਾਸਨ ਦੇ ਅਧਿਕਾਰੀ ਉਨਾ੍ਹ ਖਿਲਾਫ ਕੋਈ ਵੀ ਕਾਰਵਾਈ ਨਹੀ ਕਰ ਰਹੇ।ਅੰਤ ਵਿਚ ਅਮਰਪਾਲ ਸਿੰਘ ਨੇ ਕਿਹਾ ਕਿ ਜੇਕਰ ਇਹ ਨਹਿਰੀ ਖਾਲ ਤੇ ਕੀਤੇ ਨਜਾਇਜ ਕਬਜੇ ਨੂੰ ਜਲਦੀ ਨਾ ਛੁਡਾਇਆ ਗਿਆ ਤਾ ਉਹ ਇਨਸਾਫ ਪਸੰਦ ਜੱਥੇਬੰਦੀਆ ਨੂੰ ਨਾਲ ਲੈ ਕੇ ਪ੍ਰਸਾਸਨ ਖਿਲਾਫ ਸੰਘਰਸ ਕਰਨਗੇ।ਇਸ ਮੌਕੇ ,ਉਨ੍ਹਾ ਨਾਲ ਅਵਤਾਰ ਸਿੰਘ,ਅਮਿੰ੍ਰਤਪਾਲ ਸਿੰਘ,ਸੰਦੀਪ ਸਿੰਘ,ਕੁਲਦੀਪ ਸਿੰਘ,ਪਰਮਜੀਤ ਸਿੰਘ,ਗੁਰਮੇਲ ਸਿੰਘ,ਬਲਜਿੰਦਰ ਸਿੰਘ,ਜਗਰੂਪ ਸਿੰਘ,ਹਰਵਿੰਦਰ ਸਿੰਘ ਆਦਿ ਕਿਸਾਨ ਹਾਜਰ ਸਨ।

ਪ੍ਰੈਸ ਕਲੱਬ ਰਜਿ ਜਗਰਾਓਂ ਦੀ ਡਾਇਰੈਕਟਰੀ ਤੇ ਕਾਰਡ ਰਿਲੀਜ਼ 

ਐਸ ਐਸ ਪੀ ਤੇ ਡੀ ਪੀ ਆਰ ਓ ਨੇ ਕੀਤੀ ਪ੍ਰੈਸ ਕਲੱਬ ਦੀ ਸ਼ਲਾਘਾ 

ਜਗਰਾਓਂ/ਲੁਧਿਆਣਾ,ਜੁਲਾਈ 2020 -(ਚਰਨਜੀਤ ਸਿੰਘ ਚੰਨ/ਮਨਜਿੰਦਰ ਗਿੱਲ )- ਪ੍ਰੈਸ ਕਲੱਬ (ਰਜਿ:) ਜਗਰਾਓਂ ਦੀ ਪਲੇਠੀ ਮੀਟਿੰਗ ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਓਂ ਵਿਖੇ ਹੋਈ। ਇਸ ਸਮੇਂ ਮੁੱਖ ਮਹਿਮਾਨ ਵਜੋਂ ਪੁਲਸ ਜ਼ਿਲਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡੀ.ਪੀ.ਆਰ.ਓ. ਲੁਧਿਆਣਾ ਪ੍ਰਭਦੀਪ ਸਿੰਘ ਨੱਥੋਵਾਲ ਪੁੱਜੇ। ਇਸ ਦੌਰਾਨ ਪ੍ਰੈਸ ਕਲੱਬ ਦੀ ਡਾਇਰੈਕਟਰੀ, ਸਟਿੱਕਰ ਅਤੇ ਆਈ. ਕਾਰਡ ਜਾਰੀ ਕੀਤੇ ਗਏ ਅਤੇ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰਾਂ ਵੀ ਕੀਤੀਆਂ ਗਈਆਂ। 

        ਇਸ ਸਮੇਂ ਐਸ.ਐਸ.ਪੀ. ਸੋਨੀ ਨੇ ਪ੍ਰੈਸ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਸਾਨੂੰ ਮਾਣ ਹੈ ਕਿ ਜਗਰਾਓਂ ਦੇ ਸਮੂਹ ਪੱਤਰਕਾਰ ਭਾਈਚਾਰਾ ਬਹੁਤ ਵਧੀਆ ਢੰਗ ਨਾਲ ਕਵਰੇਜ਼ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸ਼ਨ ਤੱਕ ਪਹੁੰਚਾਉਂਦਾ ਹੈ। ਉਨ ਪੱਤਰਕਾਰਾਂ ਨੂੰ ਨਿੱਡਰ ਹੋ ਕੇ ਇਮਾਨਦਾਰੀ ਨਾਲ ਆਪਣੀ ਡਿਊਟੀ ਨੂੰ ਨਿਭਾਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਪੁਲਸ ਪ੍ਰਸ਼ਾਸ਼ਨ ਵਲੋਂ ਪੱਤਰਕਾਰ ਭਾਈਚਾਰੇ ਨੂੰ ਹਰ ਬਣਦਾ ਸਹਿਯੋਗ ਦਿੱਤਾ ਜਾਵੇਗਾ। 

        ਇਸ ਸਮੇਂ ਡੀ.ਪੀ.ਆਰ.ਓ. ਪ੍ਰਭਦੀਪ ਸਿੰਘ ਨੱਥੋਵਾਲ ਨੇ ਜਿਥੇ ਜਗਰਾਓਂ ਦੇ ਪੱਤਰਕਾਰਾਂ ਦੀ ਪ੍ਰਸੰਸ਼ਾਂ ਕੀਤੀ, ਉਥੇ ਹੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਵੀ ਜਲਦ ਹੱਲ ਕਰਵਾਉਣ ਦੀ ਸੰਭਵ ਕੋਸ਼ਿਸ਼ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਪ੍ਰਧਾਨ ਸੁਖਦੇਵ ਗਰਗ ਨੇ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਸਮੂਹ ਪੁੱਜੇ ਮਹਿਮਾਨਾਂ ਅਤੇ ਪੱਤਰਕਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰੈਸ ਕਲੱਬ ਹਮੇਸ਼ਾਂ ਲੋਕ ਮਸਲਿਆਂ ਨੂੰ ਉਠਾਉਂਦੀ ਹੋਈ ਮਿਆਰੀ ਪੱਤਰਕਾਰੀ ਕਰਦੀ ਰਹੇਗੀ। ਪ੍ਰੈਸ ਕਲੱਬ ਜਗਰਾਓਂ ਦੇ ਸਰਪ੍ਰਸਤ ਓ.ਪੀ. ਭੰਡਾਰੀ ਨੇ ਪੁੱਜੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਚੇਅਰਮੈਨ ਜੁਗਿੰਦਰ ਸਿੰਘ ਵਲੋਂ ਬਾਖੂਬੀ ਨਿਭਾਈ ਗਈ। 

    ਇਸ ਮੌਕੇ ਚੀਫ ਐਡਵਾਈਜ਼ਰ ਜਤਿੰਦਰ ਮਲਹੋਤਰਾ, ਸੀਨੀਅਰ ਵਾਇਸ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਡਾ. ਅਮਨ ਸ਼ਰਮਾ, ਪ੍ਰਿੰਸੀਪਲ ਰਾਜਪਾਲ ਕੌਰ, ਮੀਤ ਪ੍ਰਧਾਨ ਬਿੰਦੂ ਉਪਲ, ਜਨਰਲ ਸਕੱਤਰ ਸੁਖਦੀਪ ਨਾਹਰ, ਕੈਸ਼ੀਅਰ ਵਿਨੋਦ ਕੁਮਾਰ, ਪ੍ਰੈਸ ਸਕੱਤਰ ਪ੍ਰਤਾਪ ਸਿੰਘ, ਜੁਆਇੰਟ ਸਕੱਤਰ ਅਤੁਲ ਮਲਹੋਤਰਾ, ਅਮਿਤ ਖੰਨਾ, ਦੀਪਕ ਜੈਨ, ਕ੍ਰਿਸ਼ਨ ਵਰਮਾ, ਚਰਨਜੀਤ ਸਿੰਘ ਚੰਨ, ਕਮਲਦੀਪ ਬਾਂਸਲ, ਰਣਜੀਤ ਸਿੱਧਵਾਂ, ਬਲਜੀਤ ਸਿੰਘ ਗੋਲਡੀ, ਪ੍ਰਦੀਪ ਜੈਨ, ਇੰਦਰਪ੍ਰੀਤ ਸਿੰਘ ਵਿੱਕੀ ਆਦਿ ਹਾਜ਼ਰ ਸਨ।

ਸਬ ਸੈਂਟਰ ਦੀਵਾਨਾ ਵਿਖੇ ਮਿਸ਼ਨ ਫ਼ਤਹਿ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਮਹਿਲ ਕਲਾਂ /ਬਰਨਾਲਾ -ਜੁਲਾਈ 2020 -(ਗੁਰਸੇਵਕ ਸਿੰਘ ਸੋਹੀ)- ਸਿਹਤ ਮੰਤਰੀ ਪੰਜਾਬ ਜੀ ਦੇ ਹੁਕਮਾਂ ਮੁਤਾਬਕ ਸਿਹਤ ਵਿਭਾਗ ਦੇ ਡਾ.ਗੁਰਿੰਦਰਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਹਰਜਿੰਦਰ ਸਿੰਘ ਆਂਡਲੂ ਸੀਨੀਅਰ ਮੈਡੀਕਲ ਅਫ਼ਸਰ.ਸੀ.ਐੱਚ ਸੀ ਮਹਿਲ ਕਲਾਂ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਦੀਵਾਨਾ ਵਿਖੇ ਮਿਸ਼ਨ ਫ਼ਤਹਿ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਸਬੰਧੀ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਦੱਸੀਆਂ ਕਿ ਕੋਈ ਵੀ ਚੀਜ਼ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਅਤੇ ਪਾਣੀ ਨਾਲ ਵਾਰ-ਵਾਰ ਧੋਵੋ ਘਰੋਂ ਬਾਹਰ ਜਾਣ ਲੱਗਿਆਂ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਰੱਖੋ। ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰੋ ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਓ ਇੱਕ ਦੂਜੇ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾ ਕੇ ਰੱਖੋ ਤਾਂ ਕਿ ਕਰੋਨਾ ਵਾਇਰਸ ਦਾ ਫੈਲਾਅ ਰੋਕਿਆ ਜਾ ਸਕੇ। ਇਸ ਮੌਕੇ ਅਮਨਦੀਪ ਕੌਰ ਸੀ.ਐੱਚ.ਓ ਰਾਜਿੰਦਰ ਸਿੰਘ ਸਿਹਤ ਕਰਮਚਾਰੀ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

ਪੈਟਰੋਲ ਤੇ ਡੀਜ਼ਲ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਅਤੇ ਮੰਡੀ ਕਰਨ ਸੋਧ ਬਿੱਲ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਰੋਜ਼ਗਾਰ ਖ਼ਤਰੇ ਵਿੱਚ ਪਾਇਆ । ਗਰਮੇਲ ਸਿੰਘ ਮੌੜ 

ਮਹਿਲ ਕਲਾਂ /ਬਰਨਾਲਾ -ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਕੇਂਦਰ ਸਰਕਾਰ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ। ਤੇਲ ਕੰਪਨੀਆਂ ਦਿਨੋਂ ਦਿਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਅਸਮਾਨੀ ਚੜ੍ਹਾਈ ਜਾਂਦੀਆਂ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸੱਤਾ ਤੇ ਕਾਬਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਖੇਤੀ ਮੰਡੀ ਕਾਰਨ ਸੋਧ ਬਿੱਲ ਕਿਸਾਨਾਂ ਲਈ ਸਿੱਧ ਘਾਤਕ ਹੋਵੇਗਾ। ਕਿਉਂਕਿ ਇਸ ਨਾਲ ਕਾਰਪੋਰੇਟ ਘਰਾਣੇ ਕਿਸਾਨਾਂ ਦੀਆਂ ਫ਼ਸਲਾਂ ਦਾ ਮੁੱਲ ਆਪਣੇ ਮੁਤਾਬਕ ਤੈਅ ਕਰਨਗੇ ਜਿਸ ਨਾਲ ਕਿਸਾਨ ਮਜ਼ਦੂਰ ਬਿਲਕੁਲ ਖਤਮ ਹੋ ਜਾਵੇਗਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਫ਼ੈਸਲੇ ਦੇ ਲਾਗੂ ਹੋਣ ਨਾਲ ਜਿੱਥੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਉਥੇ ਪਹਿਲਾਂ ਹੀ ਕਰਜ਼ੇ ਦੇ ਮੱਕੜ ਜਾਲ ਵਿੱਚ ਫਸੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਤਾਬੂਤ ਵਿੱਚ ਆਖਰੀ ਕਿੱਲ ਹੋਵੇਗਾ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿੱਚ ਬਾਦਲਾਂ ਨੇ ਭਾਈਵਾਲ ਹੁੰਦਿਆਂ ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ ਸਗੋਂ ਆਪਣੇ ਪਰਿਵਾਰ ਦੀ ਕੁਰਸੀ ਬਚਾਉਣ ਲਈ ਕਿਸਾਨ ਵਿਰੋਧੀ ਆਰਡੀਨੈਂਸ ਦੇ ਹੱਕ ਵਿੱਚ ਕੇਂਦਰ ਸਰਕਾਰ ਦਾ ਸਾਥ ਦਿੱਤਾ ਅਤੇ  ਕੇਂਦਰ ਚ ਬੁਝਾਰਤ ਬਚਾਉਣ ਲਈ ਕਿਸਾਨਾਂ ਦੀ ਇਸ ਲੁੱਟ ਖ਼ਿਲਾਫ਼ ਚੁੱਪ ਬੈਠੀ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਤਾਂ ਪਹਿਲਾਂ ਹੀ ਕਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੀ ਹੈ। ਹਰ ਕੋਈ ਕੰਮਕਾਜ ਨਾ ਹੋਣ ਕਾਰਨ ਆਰਥਿਕ ਮੰਦੀ ਦੇ ਦੌਰ ਚੋਂ ਗੁਜ਼ਰ ਰਹੀ ਹੈ ਪਰ ਅਜਿਹੇ ਹਾਲਾਤਾਂ ਚ ਕਿਸਾਨਾਂ-ਮਜ਼ਦੂਰਾਂ ਨੂੰ ਕੋਈ ਰਾਹਤ ਦੇਣ ਦੀ ਬਜਾਏ ਉਨ੍ਹਾਂ ਦਾ ਗਲਾ ਘੁੱਟ ਰਹੀ ਹੈ।

ਪੰਜਾਬ 'ਚ 4 ਦੀ ਮੌਤ, 105 ਨਵੇਂ ਕੇਸ

ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-

ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 105 ਨਵੇਂ ਮਾਮਲੇ ਸਾਹਮਣੇ ਆਏ। ਚੰਗੀ ਗੱਲ ਇਹ ਰਹੀ ਕਿ 277 ਲੋਕ ਸਿਹਤਯਾਬ ਹੋਏ। ਸੂਬੇ 'ਚ ਹੁਣ ਸਰਗਰਮ ਕੇਸ 1537 ਹੀ ਬਚੇ ਹਨ।

ਸੂਬੇ 'ਚ ਕੁੱਲ ਮੌਤਾਂ ਦੀ ਗਿਣਤੀ 154 ਹੋ ਗਈ ਹੈ, ਜਦਕਿ ਕੁਲ ਪੀੜਤ 5839 ਹੋ ਗਏ ਹਨ। ਵੀਰਵਾਰ ਨੂੰ ਗੁਰਦਾਸਪੁਰ 'ਚ 25 ਸਾਲਾ ਲੜਕੀ ਦੀ ਮੌਤ ਹੋ ਗਈ। ਉਸਨੂੰ ਪਹਿਲਾਂ ਤੋਂ ਦਿਲ ਦੀ ਬਿਮਾਰੀ ਸੀ। ਸੰਗਰੂਰ 'ਚ 55 ਸਾਲ ਤੇ ਅੰਮ੍ਰਿਤਸਰ 'ਚ 71 ਸਾਲ ਦੀ ਔਰਤ ਦੀ ਮੌਤ ਹੋ ਗਈ।

ਲੁਧਿਆਣਾ 'ਚ ਵੀ ਇਕ ਵਿਅਕਤੀ ਨੇ ਦਮ ਤੋੜ ਦਿੱਤਾ। ਵੀਰਵਾਰ ਨੂੰ ਸਭ ਤੋਂ ਜ਼ਿਆਦਾ 35 ਕੇਸ ਲੁਧਿਆਣਾ 'ਚ ਤਾਂ ਜਲੰਧਰ 'ਚ 17 ਕੇਸ ਆਏ। ਬਠਿੰਡਾ 'ਚ ਅੱਠ, ਕਪੂਰਥਲਾ ਤੇ ਮੁਕਤਸਰ 'ਚ ਛੇ-ਛੇ, ਅੰਮ੍ਰਿਤਸਰ ਤੇ ਫਾਜ਼ਿਲਕਾ 'ਚ ਪੰਜ-ਪੰਜ, ਮੋਗਾ ਤੇ ਬਰਨਾਲਾ 'ਚ ਚਾਰ-ਚਾਰ ਕੇਸਾਂ ਸਮੇਤ ਕੁਝ ਹੋਰ ਜ਼ਿਲ੍ਹਿਆਂ 'ਚ ਮਾਮਲੇ ਸਾਹਮਣੇ ਆਏ। ਸੂਬੇ 'ਚ 27 ਮਰੀਜ਼ ਆਕਸੀਜ਼ਨ ਸਪੋਰਟ 'ਤੇ ਹਨ, ਜਦਕਿ ਦੋ ਮਰੀਜ਼ ਵੈਂਟੀਲੇਟਰ 'ਤੇ ਹਨ।

ਪਰਮਿੰਦਰ ਢੀਂਡਸਾ ਵੱਲੋਂ ਤੀਸਰਾ ਫਰੰਟ ਉਸਾਰਨ ਲਈ ਲਾਮਬੰਦੀ

 

ਸੰਗਰੂਰ, ਜੁਲਾਈ 2020 -(ਰਾਣਾ ਸੇਖਦੌਲਤ/ਮਨਜਿੰਦਰ ਗਿੱਲ)-

ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰੰਦਰ ਸਿੰਘ ਅਤੇ ਬਾਦਲ ਪਰਿਵਾਰ ਦੀ ਲੁਕਵੀਂ ਸਾਂਝ ਪੰਜਾਬ ਲਈ ਬੇਹਦ ਖਤਰਨਾਕ ਹੈ ਜਿਸ ਕਰਕੇ ਪੰਜਾਬ ਹਿਤੈਸ਼ੀ ਆਗੂਆਂ ਨੂੰ ਤੀਸਰਾ ਫਰੰਟ ਉਸਾਰਨ ਲਈ ਜ਼ਿੰਮੇਵਾਰੀ ਨਿਭਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਥੇ ਆਪਣੀ ਰਿਹਾਇਸ਼ ’ਤੇ ਸੁਨਾਮ ਹਲਕੇ ਨਾਲ ਸਬੰਧਤ ਸਮੱਰਥਕਾਂ ਨਾਲ ਮੀਟਿੰਗ ਵੀ ਕੀਤੀ।

ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਤੀਸਰਾ ਫਰੰਟ ਚਾਹੁੰਦੇ ਹਨ ਤਾਂ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਦੀਆਂ ਆਪਹੁਦਰੀਆਂ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਲ ਢੀਂਡਸਾ ਪਰਿਵਾਰ ਦਾ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਕਿਉਂਕਿ ਬਾਦਲ ਦੀ ਸੋਚ ਹੀ ਅਕਾਲੀ ਦਲ ਨੂੰ ਸਿਧਾਂਤਕ ਤੌਰ ’ਤੇ ਕਮਜ਼ੋਰ ਕਰਨ ਦੀ ਰਹੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਨਿੱਜੀ ਕੰਪਨੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਦੇ ਸਿੱਖ ਕੌਮ ਤੇ ਪੰਜਾਬ ਦੇ ਹਿੱਤਾਂ ਲਈ ਲਾਏ ਮੋਰਚਿਆਂ ਨੂੰ ਵੀ ਰੋਲ ਦਿੱਤਾ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਅਮਨਵੀਰ ਸਿੰਘ ਚੈਰੀ, ਸਰਕਲ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ, ਨਰਿੰਦਰ ਸਿੰਘ ਬਹਾਦਰਪੁਰ, ਚਮਕੌਰ ਸਿੰਘ ਮੋਰਾਂਵਾਲੀ, ਰੂਪ ਸਿੰਘ ਸ਼ੇਰੋਂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਕੌਰ, ਗੁਰਚਰਨ ਸਿੰਘ ਸਮਾਘ, ਸੁਖਦੇਵ ਸਿੰਘ ਸ਼ੇਰੋ, ਚਮਕੌਰ ਸਿੰਘ ਬਖੋਰਾ, ਜਸਵਿੰਦਰ ਸਿੰਘ ਬਖੋਰਾ, ਹਰੀ ਸਿੰਘ ਸ਼ਾਹਪੁਰ, ਮਨਿੰਦਰ ਸਿੰਘ ਲਖਮੀਰਵਾਲਾ, ਯਾਦਵਿੰਦਰ ਸਿੰਘ ਐਮਸੀ, ਬਾਵਾ ਐਮਸੀ, ਚਰਨਾ ਸਿੰਘ ਐਮਸੀ, ਦੀਪ ਸਿੰਘ ਬਡਰੁੱਖਾਂ ਸ਼ਾਮਲ ਹੋਏ।

 ਮਰੀਜ਼ ਤੁਰ ਕੇ ਗਿਆ ਹਸਪਤਾਲ ਪਰ ਲਾਸ਼ ਬਣ ਕੇ ਬਾਹਰ ਆਇਆ

ਮੋਗਾ, ਜੁਲਾਈ 2020 -(ਬਲਬੀਰ ਬਾਠ/ ਰਾਜਿੰਦਰ ਰੇਖੀ/ਮਨਜਿੰਦਰ ਗਿੱਲ)ਮੋਗਾ ਸ਼ਹਿਰ ਚ ਦਿੱਲੀ ਹਾਰਟ ਇੰਸਟੀਚਿਊਟ ਅਤੇ ਸੁਪਰਸਪੈਸ਼ਲਿਟੀ ਵਿੱਚ ਮਰੀਜ਼ ਦੀ ਮੌਤ ਤੋਂ ਨਾਰਾਜ਼ ਵਾਰਸਾਂ ਨੇ ਹਸਪਤਾਲ ’ਚ ਪ੍ਰਦਰਸ਼ਨ ਕੀਤਾ। ਪੁਲੀਸ ਵੱਲੋਂ ਪੀੜਤ ਪਰਿਵਾਰ ਨੂੰ ਲਿਖਤੀ ਸ਼ਿਕਾਇਤ ’ਤੇ ਪੋਸਟਮਾਰਟਮ ਰਿਪੋਰਟ ਆਉਣ ਉੱਤੇ ਕਾਰਵਾਈ ਅਤੇ ਇਨਸਾਫ਼ ਦਾ ਭਰੋਸਾ ਦੇਣ ਉੱਤੇ ਮਾਹੌਲ ਸ਼ਾਂਤ ਹੋਇਆ।ਮ੍ਰਿਤਕ ਬਲਵਿੰਦਰ ਸਿੰਘ (43) ਪਿੰਡ ਕੋਰੇਵਾਲਾ ਖੁਰਦ ਦਾ ਰਹਿਣ ਵਾਲਾ ਸੀ ਅਤੇ ਮੋਗਾ ਵਿਖੇ ਪੱਲੇਦਾਰੀ ਕਰਦਾ ਸੀ। ਇਸ ਮੌਕੇ ਮ੍ਰਿਤਕਾਂ ਦੇ ਵਾਰਸਾਂ ਨੇ ਡਾਕਟਰ ਦੀ ਅਣਗਹਿਲੀ ਕਾਰਨ ਮਰੀਜ਼ ਦੀ ਮੌਤ ਦਾ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਬੁਖਾਰ ਹੋਣ ਕਾਰਨ ਬਲਵਿੰਦਰ ਸਿੰਘ ਨੂੰ ਸਵੇਰੇ ਕਰੀਬ 9 ਵਜੇ ਹਸਪਤਾਲ ਲਿਆਦਾਂ ਗਿਆ ਸੀ। ਉਹ ਪੈਦਲ ਹਸਪਤਾਲ ਅੰਦਰ ਗਿਆ। ਉਹ ਠੀਕ-ਠਾਕ ਗੱਲਾਂ ਕਰ ਰਿਹਾ ਸੀ। ਇਸ ਮੌਕੇ ਡਾਕਟਰ ਦੀ ਮੌਜੂਦਗੀ ਵਿੱਚ ਨਰਸਿੰਗ ਸਟਾਫ ਵੱਲੋਂ ਟੀਕਾ ਲਾਉਂਣ ਤੋਂ ਬਾਦ ਮਰੀਜ਼ ਦੀ ਮੌਤ ਹੋ ਗਈ। ਇਸ ਮੌਕੇ ਪੀੜਤ ਪਰਿਵਾਰ ਦੇ ਪੱਖ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਅਤੇ ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਉਲਟਾ ਪੁਲੀਸ ਉਨ੍ਹਾਂ ਨੂੰ ਪਰਚਾ ਦਰਜ ਕਰਨ ਦਾ ਦਬਕੇ ਮਾਰ ਰਹੀ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਕੋਈ ਹੰਗਾਮਾ ਨਹੀਂ ਕੀਤਾ ਸਗੋਂ ਉਹ ਹਸਪਤਾਲ ਪ੍ਰਬੰਧਕਾਂ ਤੋਂ ਮੌਤ ਦੇ ਕਾਰਨ ਪੁੱਛਣ ਲਈ ਇਕੱਠੇ ਹੋਏ ਸਨ ਪਰ ਹਸਪਤਾਲ ਸਟਾਫ਼ ਕੁਝ ਵੀ ਦੱਸਣ ਲਈ ਤਿਆਰ ਨਹੀਂ ਹੋਇਆ।ਇਸ ਮੌਕੇ ਹਸਪਤਾਲ ਪ੍ਰਬੰਧਕਾਂ ਨੇ ਕਿਸੇ ਅਣਗਹਿਲੀ ਦੇ ਦੋਸ਼ਾਂ ਨਕਾਰਦੇ ਸਫ਼ਾਈ ਦਿੱਤੀ ਕਿ ਮਰੀਜ਼ ਦੀ ਸ਼ੂਗਰ ਘਟ ਗਈ ਸੀ ਅਤੇ ਉਸ ਨੂੰ ਡਰਿੱਪ ਰਾਹੀਂ ਦਵਾਈ ਦੇਣ ਲਈ ਉਸ ਦੀ ਬਾਂਹ ਉੱਤੇ ਸੂਈ ਲਗਾਈ ਜਾ ਰਹੀ ਸੀ। ਇਸ ਦੌਰਾਨ ਮਰੀਜ਼ ਦੀ ਮੌਤ ਹੋ ਗਈ। ਇਸ ਮੌਕੇ ਡੀਐੱਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਅਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਰਾ ਅਤੇ ਕਾਰਜਕਾਰੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ ਪਹੁੰਚੇ ਅਤੇ ਪਰਿਵਾਰ ਨੂੰ ਸ਼ਾਂਤ ਕੀਤਾ।

ਐਸ. ਡੀ. ਐਮ. ਜੀ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਸਮਾਗਮ ਦਾ ਆਯੋਜਨ

ਕਰੋਨਾ ਮਹਾਂਮਾਰੀ ਦੌਰਾਨ ਅਹਿਮ ਭੂਮਿੰਕਾ ਨਿਭਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ

ਜਗਰਾਉਂ/ਲੁਧਿਆਣਾ, ਜੁਲਾਈ 2020 ( ਸਤਪਾਲ ਸਿੰਘ ਦੇਹਰਕਾ/ਚਰਨਜੀਤ ਸਿੰਘ ਚੰਨ/ ਮਨਜਿੰਦਰ ਗਿੱਲ )-ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਮਿਸ਼ਨ ਫਤਿਹ ਤਹਿਤ ਸਬ ਡਵੀਜ਼ਨ ਪੱਧਰ ਦਾ ਸਮਾਗਮ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਜਗਰਾਉਂ ਵਿਖੇ ਕਰਵਾਇਆ ਗਿਆ। ਜਿਸ ਵਿੱਚ  ਨਰਿੰਦਰ ਸਿੰਘ ਧਾਲੀਵਾਲ ਉਪ ਮੰਡਲ ਮੈਜਿਸਟਰੇਟ, ਜਗਰਾਉਂ ਅਤੇ ਕਰਨਜੀਤ ਸਿੰਘ ਸੋਨੀ ਗਾਲਿਬ ਪ੍ਰਧਾਨ ਜ਼ਿਲ੍ਹਾ ਕਾਂਗਰਸ ਲੁਧਿਆਣਾ (ਦਿਹਾਤੀ) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਐਸ. ਡੀ. ਐਮ. ਧਾਲੀਵਾਲ ਨੇ ਸਬ ਡਵੀਜ਼ਨ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਡਿਊਟੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕਵਿਤਾ ਮਿਸ਼ਨ ਫਤਹਿ ਦਾ ਨਾਅਰਾ ਲਾਈਏ, ਸੁਣਾਈ ਅਤੇ ਮਾਸਕ ਬੰਨ੍ਹਣ ਦਾ ਤਰੀਕਾ ਵੀ ਦੱਸਿਆ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਪ੍ਰਹੇਜ਼ ਕਰਨਾ ਚਾਹੀਦਾ ਹੈ ਨਾ ਕਿ ਇਸ ਤੋਂ ਡਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਬਿਨ੍ਹਾਂ ਕੰਮ ਘਰ ਤੋਂ ਬਾਹਰ ਨਾ ਨਿਕਲਣ, ਸਮਾਗਮਾਂ ਵਿੱਚ ਜ਼ਿਆਦਾ ਇਕੱਠ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੋਨੀ ਗਾਲਿਬ ਨੇ ਪੰਜਾਬ ਸਰਕਾਰ ਵੱਲੋਂ ਕੋਵਿਡ 19 ਮਹਾਂਮਾਰੀ ਤੋਂ ਬਚਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਉਥੇ ਪ੍ਰਸ਼ਾਸਨ ਵੱਲੋਂ ਸਬ ਡਵੀਜ਼ਨ ਜਗਰਾਉਂ ਵਿੱਚ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਨਾ, ਪਾਸ ਜਾਰੀ ਕਰਨੇ ਆਦਿ ਕੰਮਾਂ ਦੀ ਸਰਾਹਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਨਾਲ-ਨਾਲ ਡਾਕਟਰਾਂ ਅਤੇ ਸਫਾਈ ਕਾਮਿਆਂ ਨੇ ਵੀ ਕੋਰੋਨਾ ਮਹਾਂਮਾਰੀ ਦੌਰਾਨ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ। ਇਸ ਮੌਕੇ ਮਨਮੋਹਨ ਕੁਮਾਰ ਤਹਿਸੀਲਦਾਰ, ਜਗਰਾਉਂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਕੋਰੋਨਾ ਮਹਾਂਮਾਰੀ ਦੌਰਾਨ ਡਿਊਟੀ ਨੂੰ ਆਪਣਾ ਫਰਜ਼ ਸਮਝ ਕੇ ਕਰਨਗੇ। ਇਸ ਮੌਕੇ ਕੋਰੋਨਾ ਮਹਾਂਮਾਰੀ ਦੌਰਾਨ ਸਬ ਡਵੀਜ਼ਨ ਵਿੱਚ ਸਾਥ ਦੇਣ ਵਾਲੇ ਅਧਿਕਾਰੀਆ/ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਬੁਲਾਰਿਆਂ ਜੋਗਿੰਦਰ ਸਿੰਘ,ਇੰਦੂ ਬਾਲਾ ਟੀਚਰ, ਡਾ: ਸੁਖਦੀਪ ਕੌਰ, ਕੈਪਟਨ ਨਰੇਸ਼ ਵਰਮਾ ਨੇ ਜਿੱਥੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਉਪਾਅ ਸਮਾਗਮ ਚ ਸਾਂਝੇ ਕੀਤੇ, ਉਥੇ ਸਿਵਲ ਪ੍ਰਸ਼ਾਸਨ ਵੱਲੋਂ ਪਿਛਲੇ ਸਮੇਂ ਦੌਰਾਨ ਲੋਕਾਂ ਦੀ ਕੀਤੀ ਮਦਦ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਸਿਰਫ਼ ਮਾਸਕ ਪਹਿਨਣ ਨਾਲ ਹੀ ਇਹ ਬਿਮਾਰੀ ਤੇ ਜਿੱਤ ਪ੍ਰਾਪਤ ਨਹੀਂ ਕੀਤੀ ਜਾ ਸਕਦੀ, ਸਗੋਂ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਵਾਰ-ਵਾਰ ਹੱਥਾਂ ਨੂੰ ਸਾਬਣ ਨਾਲ ਧੋਣ ਨਾਲ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਗਰੀਨ ਪੰਜਾਬ ਮਿਸ਼ਨ ਟੀਮ ਦੇ ਮੈਂਬਰ ਸਤਪਾਲ ਸਿੰਘ ਦੇਹੜਕਾ ਨੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਿੱਥੇ ਪ੍ਰਹੇਜ ਰੱਖਣਾ ਜਰੂਰੀ ਹੈ, ਉਥੇ ਧਰਤੀ ਨੂੰ ਬਚਾਉਣ ਲਈ ਵੱਡੀ ਪੱਧਰ ਤੇ ਰੁੱਖ ਲਗਾਉਣਾ ਵੀ ਲਾਜਮੀ ਹੈ। ਉਨ੍ਹਾਂ ਹਾਜ਼ਰੀਨ ਨੂੰ ਇੱਕ ਪਿੰਡ, ਇੱਕ ਵਾਰਡ, ਇੱਕ ਪਾਰਕ ਦੀ ਮੁਹਿੰਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹਰੀਸ਼ ਕੁਮਾਰ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ, ਡਾ: ਸੁਰਿੰਦਰ ਸਿੰਘ, ਰਵਿੰਦਰ ਸਰਭਵਾਲ ਪ੍ਰਧਾਨ ਬਲਾਕ ਕਾਂਗਰਸ ਜਗਰਾਉਂ ਸ਼ਹਿਰੀ, ਅਨਮੋਲ ਗੁਪਤਾ, ਕਰਮਜੀਤ ਸਿੰਘ ਕੈਂਥ, ਸਤਿੰਦਰਜੀਤ ਸਿੰਘ ਤਤਲਾ, ਅਮਨਜੀਤ ਸਿੰਘ ਖਹਿਰਾ, ਅਮਨ ਕਪੂਰ ਬੌਬੀ, ਹਰਨਰਾਇਣ ਸਿੰਘ ਮੱਲੇਆਣਾ, ਸੁਖਦੇਵ ਸਿੰਘ ਰੰਧਾਵਾ ਈਓ, ਬੇਅੰਤ ਸਿੰਘ ਏ.ਐਫ.ਐਸ.ਓ, ਗੁਰਮਤਪਾਲ ਸਿੰਘ ਸੈਕਟਰੀ, ਸੁਭਾਸ਼ ਕੁਮਾਰ ਸੈਕਟਰੀ, ਰਮਿੰਦਰ ਸਿੰਘ ਖੇਤੀਬਾੜੀ ਅਫ਼ਸਰ, ਸਹਾਬ ਅਹਿਮਦ ਖੇਤੀਬਾੜੀ ਅਫ਼ਸਰ, ਪ੍ਰਿੰਸੀਪਲ ਸੰਜੀਵ ਮੈਨੀ, ਬੂਟਾ ਸਿੰਘ ਡਰਾਫਟਮੈਨ, ਪ੍ਰਿੰਸੀਪਲ ਵਿਨੋਦ ਕੁਮਾਰ, ਪ੍ਰਿੰਸੀਪਲ ਜਸਵੀਰ ਸਿੰਘ, ਗੁਰਵਿੰਦਰ ਸਿੰਘ ਪ੍ਰਿੰਸੀਪਲ, ਜਤਿੰਦਰ ਸਿੰਘ ਲੈਕਚਰਾਰ, ਗੁਰਸ਼ਰਨ ਕੌਰ ਲਾਂਬਾ ਪ੍ਰਿੰਸੀਪਲ, ਸੁਖਵੰਤ ਸਿੰਘ ਕਾਨੂੰਗੋ, ਗੁਰਦੇਵ ਸਿੰਘ ਕਾਨੂੰਗੋ, ਅਵਤਾਰ ਸਿੰਘ ਕਾਨੂੰਗੋ, ਸੁਖਵਿੰਦਰ ਸਿੰਘ ਗਰੇਵਾਲ ਇਲੈਕਸ਼ਨ ਸੈੱਲ ਇੰਚਾਰਜ, ਸੁਰਿੰਦਰ ਸਿੰਘ ਆਰ.ਸੀ., ਪ੍ਰੀਤਮ ਸਿੰਘ ਢੱਟ ਰੀਡਰ, ਸੁਖਦੇਵ ਸਿੰਘ ਸ਼ੇਰਪੁਰੀ ਰੀਡਰ, ਪਟਵਾਰੀ ਜਗਤਾਰ ਸਿੰਘ, ਅਭਿਸ਼ੇਕ ਚੋਪੜਾ ਆਦਿ ਹਾਜ਼ਰ ਸਨ।

ਰੀਡਰਾਂ ਨੂੰ ਵੀ ਕੀਤਾ ਸਨਮਾਨਿਤ-ਨਰਿੰਦਰ ਸਿੰਘ ਧਾਲੀਵਾਲ ਉਪ ਮੰਡਲ ਮੈਜਿਸਟਰੇਟ, ਜਗਰਾਉਂ ਅਤੇ ਮਨਮੋਹਨ ਕੁਮਾਰ ਕੌਸ਼ਿਕ ਤਹਿਸੀਲਦਾਰ, ਜਗਰਾਉਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਵਧੀਆ ਡਿਊਟੀ ਨਿਭਾਉਣ ਵਾਲੇ ਤਹਿਸੀਲਦਾਰ ਦੇ ਰੀਡਰ ਸੁਖਦੇਵ ਸਿੰਘ ਸ਼ੇਰਪੁਰੀ ਅਤੇ ਪ੍ਰੀਤਮ ਸਿੰਘ ਢੱਟ ਨੂੰ ਅੱਜ ਮਿਸ਼ਨ ਫਤਿਹ ਸਮਾਗਮ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇੱਥੇ ਜ਼ਿਕਰਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਕੋਵਿਡ-19 ਦੌਰਾਨ ਲੱਗੇ ਕਰਫਿਊ ਅਤੇ ਲਾਕਡਾਊਨ ਦੌਰਾਨ ਆਪਣੀ ਆਮ ਜ਼ਿੰਦਗੀ ਵਾਂਗ ਮਹਾਂਮਾਰੀ ਦੇ ਖ਼ਤਰੇ ਤੋਂ ਬੇਡਰ ਹੁੰਦਿਆਂ ਜਿੱਥੇ ਦੇਰ ਰਾਤ ਤੱਕ ਡਿਊਟੀ ਤੇ ਪਹਿਰਾ ਦਿੱਤਾ, ਉਥੇ ਹਫ਼ਤਾਵਾਰੀ ਅਤੇ ਸਰਕਾਰੀ ਛੁੱਟੀਆਂ ਦੌਰਾਨ ਵੀ ਹਾਜ਼ਰੀ ਭਰਦਿਆਂ ਸਰਕਾਰੀ ਕੰਮਾਂ ਨੂੰ ਨੇਪਰੇ ਚਾੜ੍ਹਿਆ, ਜਿਸ ਦਾ ਹਜ਼ਾਰਾਂ ਲੋਕਾਂ ਨੇ ਲਾਹਾ ਲਿਆ।

ਹਲਵਾਰਾ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਵਾਉਣ ਲਈ ਕੰਮ ਦੋ ਹਫ਼ਤੇ ਵਿੱਚ ਹੋਵੇਗਾ ਸ਼ੁਰੂ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਵਿਕਸਤ ਕੀਤੇ ਜਾਣ ਵਾਲੇ ਖੇਤਰ ਦਾ ਦੌਰਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਪਿੰਡ ਐਤੀਆਣਾ/ਲੁਧਿਆਣਾ, ਜੁਲਾਈ 2020( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ``ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਵਿਖੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਾਉਣ ਲਈ ਲੋੜੀਂਦੇ ਬੁਨਿਆਦੀ ਢਾਂਚਾ ਵਿਕਾਸ ਕੰਮ ਦੀ ਸ਼ੁਰੂਆਤ ਅਗਲੇ ਦੋ ਹਫਤਿਆਂ ਵਿੱਚ ਕਰਵਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ਨੂੰ ਚੌੜੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਨੂੰ ਹਵਾਈ ਅੱਡੇ ਦੀ ਚਾਰਦੀਵਾਰੀ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਬਾਰੇ ਹਦਾਇਤ ਕੀਤੀ ਗਈ ਹੈ। ਸ਼ਰਮਾ ਨੇ ਅੱਜ ਇਸ ਹਵਾਈ ਅੱਡੇ ਦੇ ਅੰਤਰਰਾਸ਼ਟਰੀ ਉਡਾਣਾਂ ਲਈ ਵਿਕਸਤ ਕੀਤੇ ਜਾਣ ਵਾਲੇ ਖੇਤਰ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਐੱਸ. ਡੀ. ਐÎੱਮ. ਰਾਏਕੋਟ ਸ੍ਰੀ ਹਿਮਾਂਸ਼ੂ ਗੁਪਤਾ, ਸੂਚਨਾ ਅਤੇ ਲੋਕ ਸੰਪਰਕ ਅਫ਼ਸਰ ਪੁਨੀਤਪਾਲ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਸ਼ਰਮਾ ਨੇ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਵਿਧਾਨ ਸਭਾ ਹਲਕਾ ਰਾਏਕੋਟ ਸਮੁੱਚੇ ਪੰਜਾਬ ਵਿੱਚ ਇੱਕ ਵਪਾਰਕ ਹੱਬ ਵਜੋਂ ਵਿਕਸਤ ਹੋਵੇਗਾ, ਜਿਸ ਦਾ ਸੂਬੇ ਦੀ ਆਰਥਿਕਤਾ ਨੂੰ ਵੱਡਾ ਲਾਭ ਹੋਵੇਗਾ। ਉਨਾਂ ਦੱਸਿਆ ਕਿ ਇਸ ਟਰਮੀਨਲ ਦੇ ਨਿਰਮਾਣ ਲਈ ਲੋੜੀਂਦੀ 161.2703 ਏਕੜ ਜ਼ਮੀਨ ਨੂੰ ਅਧਿਗ੍ਰਹਿਣ ਕਰ ਲਿਆ ਗਿਆ ਹੈ ਅਤੇ ਇਸ ਸੰਬੰਧੀ ਗਲਾਡਾ ਵੱਲੋਂ ਮੌਕੇ ਦਾ ਕਬਜ਼ਾ ਵੀ ਲੈ ਲਿਆ ਗਿਆ ਹੈ। ਉਨਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਟਰਮੀਨਲ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਨਾਲ-ਨਾਲ ਹਵਾਈ ਪੱਟੀ ਦਾ ਨਿਰਮਾਣ ਪਹਿਲ ਦੇ ਆਧਾਰ 'ਤੇ ਕਰਵਾ ਲਿਆ ਜਾਵੇ ਤਾਂ ਜੋ ਇਥੋਂ ਅੰਤਰਰਾਸ਼ਟਰੀ ਉਡਾਣਾਂ ਜਲਦ ਸ਼ੁਰੂ ਕਰਵਾਈਆਂ ਜਾ ਸਕਣ। ਉਨਾਂ ਦੱਸਿਆ ਕਿ ਅਧਿਗ੍ਰਹਿਣ ਕੀਤੀ ਜ਼ਮੀਨ ਬਦਲੇ ਕਿਸਾਨਾਂ ਨੂੰ 20,61,314 ਰੁਪਏ ਪ੍ਰਤੀ ਏਕੜ (ਸਮੇਤ 100 ਫੀਸਦੀ ਸੋਲੇਸ਼ੀਅਮ, 12 ਫੀਸਦੀ ਏ. ਪੀ. ਅਤੇ 1.25 ਗੁਣਾਂਕ) ਮੁਆਵਜ਼ਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਯੋਗ ਪਾਏ ਜਾਣ ਵਾਲੇ ਪਰਿਵਾਰ ਨੂੰ 5,50,000 ਰੁਪਏ ਰੀਹੈਬੀਲੀਟੇਸ਼ਨ ਐਂਡ ਰੀਸੈਟਲਮੈਂਟ ਭੱਤਾ ਵੀ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਦੇ ਸਾਂਝੇ ਉੱਦਮ ਨਾਲ ਪਿੰਡ ਐਤੀਆਣਾ ਤਹਿਸੀਲ ਰਾਏਕੋਟ ਦੀ ਜ਼ਮੀਨ ਵਿੱਚ ਅੰਤਰਰਾਸ਼ਟਰੀ ਸਿਵਲ ਅਤੇ ਕਾਰਗੋ ਟਰਮੀਨਲ ਵਿਕਸਤ ਕੀਤਾ ਜਾ ਰਿਹਾ ਹੈ। ਇਸ ਅੰਤਰਰਾਸ਼ਟਰੀ ਏਅਰਪੋਰਟ ਦਾ ਵਿਕਾਸ ਸੂਬੇ ਅਤੇ ਇਲਾਕੇ ਦੇ ਆਰਥਿਕ ਵਾਧੇ ਅਤੇ ਖੁਸ਼ਹਾਲੀ ਲਈ ਸਕਾਰਾਤਮਿਕ ਸੰਕੇਤ ਹੈ। ਜਿਸ ਨਾਲ ਇਲਾਕੇ ਵਿੱਚ ਨਿਗਮੀ ਅਤੇ ਵਪਾਰਕ ਕੰਪਨੀਆਂ ਨੂੰ ਆਰਥਿਕ ਗਤੀਵਿਧੀਆਂ ਚਲਾਉਣਾ ਦਾ ਮੌਕਾ ਮਿਲੇਗਾ। ਇਸ ਨਾਲ ਵੱਖ-ਵੱਖ ਖੇਤਰਾਂ ਵਿੱਚ ਖਾਸ ਤੌਰ 'ਤੇ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ। ਲੁਧਿਆਣਾ ਰਾਜ ਦੇ ਕੇਂਦਰੀ ਖੇਤਰ ਵਿੱਚ ਇਹ ਪ੍ਰੋਜੈਕਟ ਭੂਗੋਲਿਕ ਪੱਖੋਂ ਆਦਰਸ਼ਕ ਅਤੇ ਵਾਜ਼ਿਬ ਹੋਵੇਗਾ। ਦੱਸਣਯੋਗ ਹੈ ਕਿ ਇਸ ਟਰਮੀਨਲ ਬਣਨ ਨਾਲ ਸੂਬੇ ਦੀ ਖਾਸ ਕਰਕੇ ਸਨਅਤੀ ਜ਼ਿਲਾ ਲੁਧਿਆਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਹਵਾਈ ਅੱਡੇ ਨੂੰ ਅਗਲੇ ਢਾਈ ਸਾਲ ਪੂਰਨ ਤੌਰ 'ਤੇ ਚਾਲੂ ਕਰਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇਲਾਕਾ ਨਿਵਾਸੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਕੰਮ ਜਿਸ ਵਿੱਚ 135.54 ਏਕੜ ਰਕਬੇ ਵਿੱਚ ਕੋਡ-4 ਸੀ ਤਰਾਂ ਦੇ ਜ਼ਹਾਜਾਂ ਦੇ ਓਪਰੇਸ਼ਨ ਲਈ ਪੂਰਨ ਰੂਪ ਵਿੱਚ ਨਵੇਂ ਅੰਤਰਰਾਸ਼ਟਰੀ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਰਨਾ ਸ਼ਾਮਲ ਹੈ, ਤਿੰਨ ਸਾਲ ਦੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਹ ਪ੍ਰਾਜੈਕਟ ਇਕ ਜਾਇੰਟ ਵੈਂਚਰ ਕੰਪਨੀ (ਜੇ.ਵੀ.ਸੀ) ਦੇ ਰਾਹੀਂ ਲਾਗੂ ਕੀਤਾ ਜਾਵੇਗਾ ਜਿਸ ਵਿੱਚ ਬਹੁਮਤ ਹਿੱਸੇਦਾਰੀ 51 ਫੀਸਦੀ ਏ.ਏ.ਆਈ ਦੀ ਹੈ ਜਦਕਿ ਗ੍ਰੇਟਰ ਲੁਧਿਆਣਾ ਵਿਕਾਸ ਅਥਾਰਟੀ (ਗਲਾਡਾ) ਦੇ ਰਾਹੀਂ ਸੂਬਾ ਸਰਕਾਰ ਦੀ ਹਿੱਸੇਦਾਰੀ 49 ਫੀਸਦੀ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡਾ ਸਿਰਫ ਵਪਾਰਕ ਉਡਾਨਾਂ ਲਈ ਹੀ ਨਹੀਂ ਹੋਵੇਗਾ ਸਗੋਂ ਸੂਬੇ ਵਿੱਚ ਹਵਾਈ ਯਾਤਰੀਆਂ ਨੂੰ ਹਵਾਈ ਸੰਪਰਕ ਦੀਆਂ ਵਧੀਆ ਸਹੂਲਤਾਂ ਵੀ ਮੁਹੱਈਆ ਕਰਵਾਏਗਾ। ਇਸ ਦੇ ਨਾਲ ਸੂਬੇ ਦੇ ਉਦਯੋਗ ਨੂੰ ਵੀ ਲਾਭ ਪਹੁੰਚੇਗਾ।

ਸਬ ਸੈਂਟਰ ਧਨੇਰ ਵਿਖੇ ਡੇਂਗੂ. ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। 

ਮਹਿਲ ਕਲਾਂ /ਬਰਨਾਲਾ-ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਸਿਹਤ ਮੰਤਰੀ ਪੰਜਾਬ ਜੀ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਦੇ ਡਾ. ਗੁਰਿੰਦਰਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ.ਹਰਜਿੰਦਰ ਸਿੰਘ ਆਂਡਲੂ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਧਨੇਰ ਵਿਖੇ ਡੇਂਗੂ. ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਦੌਰਾਨ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਸੋਸ਼ਲ ਡਿਸਟੇਂਸ ਦਾ ਧਿਆਨ ਰੱਖਦੇ ਹੋਏ ਲੋਕਾਂ ਨੂੰ ਸਮਝਾਇਆ ਕਿ ਗਰਮੀ ਦਾ ਮੌਸਮ ਹੋਣ ਕਰਕੇ ਮੱਛਰਾਂ ਦੀ ਭਰਮਾਰ ਬਹੁਤ ਜ਼ਿਆਦਾ ਹੈ।ਹਰ ਹਫ਼ਤੇ ਕੂਲਰਾਂ ਨੂੰ ਸਾਫ਼ ਕਰ ਕੇ ਪਾਣੀ ਪਾਇਆ ਜਾਵੇ। ਘਰਾਂ ਦੀ ਛੱਤ ਉੱਪਰ ਪਏ ਬਰਤਨਾਂ ਵਿੱਚ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜਨ ਦਿੱਤਾ ਜਾਵੇ।ਨਾਲੀਆਂ ਆਦਿ ਦੇ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ। ਡੇਂਗੂ ਦਾ ਮੱਛਰ ਸਾਫ ਪਾਣੀ ਤੇ ਪਲਦਾ ਹੈ। ਟੁੱਟੇ ਬਰਤਨਾਂ ਅਤੇ ਟਾਇਰਾਂ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਤਾਂ ਕਿ ਡੇਂਗੂ ਦੇ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਡੇਂਗੂ ਦੇ ਲੱਛਣ ਜਿਵੇਂ ਕਿ ਤੇਜ਼ ਸਿਰ ਦਰਦ, ਤੇਜ਼ ਬੁਖ਼ਾਰ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ ਆਦਿ ਹਨ। ਤੇਜ਼ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦੇ ਬਚਾਅ ਦੇ ਉਪਰਾਲਿਆਂ ਬਾਰੇ ਵੀ ਦੱਸਿਆ ਗਿਆ।ਇਸ ਮੌਕੇ ਬਲਜਿੰਦਰ ਸਿੰਘ ਸਿਹਤ ਕਰਮਚਾਰੀ, ਹਰਮਨਦੀਪ ਕੌਰ ਏ,ਐੱਨ,ਐੱਮ, ਆਸ਼ਾ ਵਰਕਰਜ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵੇਗੀ

ਮਹਿਲ ਕਲਾਂ /ਬਰਨਾਲਾ -ਜੂਨ 2020 (ਗੁਰਸੇਵਕ ਸੋਹੀ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਗੁਰਵਿੰਦਰ ਸਿੰਘ ਬਲਾਕ ਪ੍ਰਧਾਨ ਗਹਿਲ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਜੋ 17 ਮਈ ਨੂੰ ਪੁਲਿਸ ਦੇ ਕਹਿਣ ਮੁਤਾਬਿਕ ਐਕਸੀਡੈਂਟ ਹੋਇਆ ਸੀ। ਉਸ ਦੇ ਸਬੰਧ ਵਿੱਚ ਪੁਲੀਸ ਕਿਸਾਨ ਆਗੂਆਂ ਦੇ ਘਰ ਛਪੇਮਾਰੀ ਕਰ ਰਹੀ ਹੈ। ਜਦ ਕਿ ਉਹ ਕਤਲ ਨਹੀਂ ਹੋਇਆ ਉਹ ਐਕਸੀਡੈਂਟ ਹੋਇਆ ਦਰੱਖਤ ਵਿੱਚ ਵੱਜਕੇ ਇਸ ਗੱਲ ਨੂੰ ਡੇਢ ਮਹੀਨਾ ਹੋ ਗਿਆ ਹੈ। ਫਿਰ ਵੀ ਅਧਿਕਾਰੀਆਂ ਨੂੰ ਮਿਲਣ ਦੇ ਬਾਅਦ ਵੀ ਪੁਲਿਸ ਦਾ ਇਹੀ ਵਤੀਰਾ ਹੈ ਜਦ ਐਕਸੀਡੈਂਟ- ਜਾਂ -ਘਟਨਾ ਵਾਲੀ ਜਗ੍ਹਾ ਤੇ ਐਸਐਚਓ ਟੱਲੇਵਾਲ ਮੌਜੂਦ ਸਨ। ਜੇਕਰ ਪੁਲਿਸ ਨੇ ਕੋਈ ਨਾਜਾਇਜ਼ ਪਰਚਾ ਕੀਤਾ ਜਾਂ ਕਿਸੇ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕੀਤਾ ਤਾਂ ਥਾਣਾ ਟੱਲੇਵਾਲ ਦਾ ਘਿਰਾਓ ਕੀਤਾ ਜਾਵੇਗਾ। ਕੋਈ ਜਾਨੀ ਮਾਲੀ ਨੁਕਸਾਨ ਹੋ ਗਿਆ ਉਸ ਦੇ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ। ਇਸ ਸਮੇਂ ਮੀਤ ਪ੍ਰਧਾਨ ਹਰਦੇਵ ਸਿੰਘ, ਲਾਭ ਸਿੰਘ, ਰਾਮ ਸਿੰਘ ਡਕੌਾਦਾ ਬੀ ਕੇ ਯੂ, ਸੁਰਿੰਦਰ ਸਿੰਘ, ਨਾਜ਼ਮ ਸਿੰਘ, ਜੱਗਾ ਸਿੰਘ, ਗੁਰਪ੍ਰੀਤ ਸਿੰਘ, ਦਲਬਾਰ ਸਿੰਘ ਗੁਰਪ੍ਰੀਤ ਸਿੰਘ ਜਗਤਾਰ ਸਿੰਘ, ਗੁਰਮੇਲ ਸਿੰਘ ਚੰਨਣਵਾਲ, ਜਸਮੇਲ ਕੌਰ, ਗੁਰਦਿਆਲ ਕੌਰ, ਆਦਿ ਹਾਜ਼ਰ ਸਨ।

ਪੈਟਰੋਲ ਅਤੇ ਡੀਜਲ ਦੀਆ ਲਗਾਤਾਰ ਵਧ ਰਹੀਆ ਕੀਮਤਾ ਵਿਰੁੱਧ ਮੋਦੀ ਸਰਕਾਰ ਦੀ ਅਰਥੀ ਫੂਕੀ

ਰਾਏਕੋਟ/ਹਠੂਰ  ਜੁਲਾਈ 2020 (ਨਛੱਤਰ ਸੰਧੂ)ਸੀ.ਪੀ.ਆਈ.ਐਮ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਅਤੇ ਪੇਡੂ ਮਜਦੂਰ ਯੂਨੀਅਨ ਵੱਲੋ ਤਹਿਸੀਲ ਰਾਏਕੋਟ ਅਧੀਨ ਪੈਦੇ ਵੱਖ-ਵੱਖ ਪਿੰਡਾ ਚੋ ਇਕੱਤਰ ਕਿਸਾਨ ਅਤੇ ਮਜਦੂਰਾ ਤੇ ਪੈਟਰੋਲ ਅਤੇ ਡੀਜਲ ਦੀਆ ਲਗਾਤਾਰ ਵਧ ਰਹੀਆ ਕੀਮਤਾ ਵਿਰੁੱਧ ਮੋਦੀ ਸਰਕਾਰ ਦੀ ਅਰਥੀ ਫੂਕੀ ਅਤੇ ਰੈਲੀ ਕੀਤੀ।ਰੈਲੀ ਨੂੰ ਹੋਰਨਾ ਤੋ ਇਲਾਵਾ ਸੰਬੋਧਨ ਕਰਦੇ ਹੋਏ ਆਗੂਆ ਸਾਥੀ ਹਰਿੰਦਰਪ੍ਰੀਤ ਹਨੀ,ਬਲਜੀਤ ਸਿੰਘ ਗਰੇਵਾਲ,ਮੁਖਤਿਆਰ ਸਿ ਘ,ਹਰਪਾਲ ,ਸਿੰਘ,ਫਕੀਰ ਚੰਦ,ਹਰਭਜਨ ਸਿੰਘ ਨੇ ਦੱਸਿਆ ਕਿ ਜਦੋ ਸੰਸਾਰ ਪੱਧਰ ਉਪਰ ਕੱਚੇ ਤੇਲ ਦੀਆ ਕੀਮਤਾ ਸਭ ਤੋ ਹੇਠਲੇ ਪੱਧਰ ਉਪਰ ਹਨ,ਉਸ ਵੇਲੇ ਮੋਦੀ ਸਰਕਾਰ ਡੀਜਲ ਅਤੇ ਪੈਟਰੋਲ ਦੀਆ ਕੀਮਤਾ ਚ ਲਗਾਤਾਰ ਵਾਧਾ ਕਰਕੇ ਲੋਕਾ ਉਪਰ ਮਣਾਮੁਹੀ ਭਾਰ ਪਾ ਰਹੀ ਹੈ,ਜਦੋ ਕਿ ਲੋਕ ਪਹਿਲਾ ਹੀ ਕੋਰੋਨਾ ਵਾਇਰਸ ਮਹਾਂਮਾਰੀ ਕਾਰਣ ਆਰਥਿਕ ਮਾੜੀ ਹਾਲਤ ਦਾ ਸਾਹਮਣਾ ਕਰ ਰਹੇ ਹਨ।ਆਗੂ ਨੇ ਕਿਹਾ ਕਿ ਪੈਟਰੋਲ ਅਤੇ ,ਡੀਜਲ ਦੀਆ ਵਧੀਆ ਕੀਮਤਾ ਨਾਲ  ਹਿੰਗਾਈ ਵਿੱਚ ਹੋਰ ਵਾਧਾ ਹੋਵੇਗਾ।ਇਸ ਨਾਲ ਕਿਸਾਨ ਅਤੇ ਖੇਤੀ ਉਪਰ ਮਾੜਾ ਅਸਰ ਪਵੇਗਾ।ਮੀਟਿੰਗ ਵਿੱਚ ਕਿਸਾਨ ਵਿਰੋਧੀ ਤਿੰਨੇ ਆਰ,ਡੀ,ਨੈਸ ਅਤੇ ਬਿਜਲੀ ਸੋਧ ਬਿੱਲ 2020 ਵਾਪਿਸ ਲੈਣ ਦੀ ਮੰਗ ਵੀ ਕੀਤੀ ਗਈ।ਰੈਲੀ ਵਿੱਚ ਬਿੰਦਰ ਕੁਮਾਰ,ਰਣਧੀਰ ਢੇਸੀ,ਸਾਮ ਸਿੰਘ,ਲਾਭ ਸਿੰਘ ਭੈਣੀ,ਮੁਕੰਦ ਸਿੰਘ ਨਾਥ ਸਿੰਘ ਜਲਾਲਦੀਵਾਲ,ਕੁਲਦੀਪ ਸਿੱਧੂ,ਕੁਲਦੀਪ ਸੋਨੀ ਜੋਹਲਾਂ,ਨਿਰਮਲ ਸਿੰਘ ਗਿੱਲ,ਨਛੱਤਰ ਸਿੰਘ,ਇੰਦਰਜੀਤ ਸਿੰਘ,ਦਿਲਾਵਰ ਸਿੰਘ ਬੁਰਜ ਹਰੀ ਸਿੰਘ,ਗੁਰਮੀਤ ਸਿੰਘ,ਕੁਲਵੰਤ ਸਿੰਘ ਤਲਵੰਡੀ,ਬਿੱਕਰ ਸਿੰਘ
ਆਦਿ ਹਾਜਰ ਸਨ। 

ਨਂੋਟ ਏਹੀ ਖਬਰ ਛਾਪੀ ਜਾਵੇ,ਕਿਉਕਿ ਕਿ ਪਹਿਲਾ ਇਹ ਹਠੁਰ ਸਟੇਸਨ ਪਾ ਕੇ ਭੇਜ ਦਿੱਤੀ ਸੀ।

ਪਿਤਾ ਕਰਨੈਲ ਪਾਰਸ ਦੇ ਜਨਮ ਦਿਨ ਤੇ ਦਿੱਤੇ 1 ਲੱਖ ਰੁਪਏ

ਬੱਧਨੀ ਕਲਾਂ/ਅਜੀਤਵਾਲ  ਜੁਲਾਈ 2020 (ਨਛੱਤਰ ਸੰਧੂ) ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ਨੂੰ ਸ਼ੋ੍ਰਮਣੀ ਕਵੀਸ਼ਰ ਕਰਨੈਲ ਸਿੰਘ ਪਾਰਸ ਸ.ਸ.ਸੈ ਸਕੂਲ ਰਾਮੂੰਵਾਲਾ ਨਵਾਂ ਦੇ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ਪਾਲ ਅਰੋੜਾ ਤੇ ਬਲਦੇਵ ਸਿੰਘ ਵਾਰੰਟ ਅਫਸਰ ਨੇ ਦੱਸਿਆ ਕਿ ਨਵੇਂ ਬਰਾਂਡੇ ਵਾਸਤੇ ਰਾਮੂੰਵਾਲੀਆ ਨੇ ਆਪਣੇ ਪਿਤਾ ਸਵ. ਕਰਨੈਲ ਸਿੰਘ ਪਾਰਸ ਦੇ ਜਨਮ ਦਿਨ ਤੇ ਇੱਕ ਲੱਖ ਰੁਪਏ ਦਾਨ ਦਿੱਤੇ ਹਨ।ਇਸ ਮੌਕੇ
ਸਰਪੰਚ ਕੰਚਨ ਕੌਰ ਤੇ ਗੁਰਮੀਤ ਕਾਕਾ ਮੈਂਬਰ ਪੰਚਾਇਤ ਨੇ ਬਲਵੰਤ ਸਿੰਘ,ਰਾਮੂੰਵਾਲੀਆ ਵਲੋਂ ਸਕੂਲ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ।ਰਾਮੂੰਵਾਲੀਆ ਨੇ ਮਿਹਨਤੀ ਸਟਾਫ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਦੇ ਨਾਮ ਤੇ ਬਣੇ ਇਸ ਸਕੂਲ ਦੀ ਸੇਵਾ ਵਾਸਤੇ ਉਹ ਹਰ ਸਮੇਂ ਹਾਜਰ ਹਨ।ਇਸ ਮੌਕੇ ਚਮਕੌਰ ਸਿੰਘ ਜੀ.ਓ ਜੀ., ਗੁਰਵਿੰਦਰ ਗਿੱਲ, ਤੇਜੀ ਕੋਚ, ਅੰਗਰੇਜ ਸਿੰਘ ਸਾਬਕਾ ਸਰਪੰਚ, ਗੁਲਵੰਤ ਕਾਂਤੀ ਪੰਚ, ਬਾਬਾ ਸ਼ੇਰ ਸਿੰਘ, ਚਰਨ ਸਿੰਘ ਮਠਾੜੂ, ਪਿੰ੍ਰਸ ਗਿੱਲ, ਪਿੰਦਰ ਗਿੱਲ, ਬਲਬੀਰ ਸਿੰਘ ਅਮਰੀਕਾ, ਬਲਵਿੰਦਰ ਰਾਜਾ,  ਜਿੰਦਰ ਬਾਰਵਾਲਾ, ਸਿਮਰਜੀਤ ਸੋਨਾ ਤੇ ਲੈਕ. ਸਤਪਾਲ ਸਿੰਘ, ਮੈਡਮ ਮਨਜੀਤ ਕੌਰ, ਸ਼ਵੇਤਾ ਅਰੋੜਾ, ਕਿਰਨਜੀਤ ਕੌਰ, ਪੇਮਿੰਦਰ ਕੌਰ, ਸੁਨੀਤਾ ਰਾਣੀ, ਕਰਮਪਾਲ, ਗੁਰਵਿੰਦਰ ਕੌਰ, ਗੁਰਦੀਪ ਕੁਮਾਰ, ਹਰਜਿੰਦਰਪਾਲ ਸਿੰਘ, ਗੁਰਪੀ੍ਰਤ ਸਿੰਘ ,ਗੁਰਮੀਤ ਸਿੰਘ ਹਾਜਰ ਸਨ।

2 ਜੁਲਾਈ ਤੋਂ ਅਨਲਾਕ 2 ਦੀ ਸ਼ੁਰੂਆਤ, ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ

ਚੰਡੀਗੜ੍ਹ , ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਬੁੱਧਵਾਰ ਇਕ ਜੁਲਾਈ ਤੋਂ ਅਨਲਾਕ 2.0 ਦੀ ਸ਼ੁਰੂਆਤ ਕੀਤੀ ਜਾਵੇਗੀ। ਬੀਤੇ ਸੋਮਵਾਰ ਨੂੰ ਕੇਂਦਰ ਸਰਕਾਰ ਨੇ ਅਨਲਾਕ 2.0 ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦਾ ਕਰਫਿਊ ਰਹੇਗਾ। ਇਸ ਦੌਰਾਨ ਲੋਕਾਂ ਦੇ ਬਾਹਰ ਨਿਕਲਣ 'ਤੇ ਪਾਬੰਦੀ ਰਹੇਗੀ। ਅਨਲਾਕ 2.0 ਦਾ ਸਮਾਂ 31 ਜੁਲਾਈ ਤਕ ਰਹੇਗਾ। ਉੱਥੇ ਲੋਕਾਂ ਨੂੰ ਕਈ ਤਰ੍ਹਾਂ ਦੀ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ।

ਅਨਲਾਕ 2 'ਚ ਕੀ-ਕੀ ਬੰਦ ਰਹੇਗਾ ਤੇ ਕੀ ਖੁੱਲ੍ਹੇਗਾ ਜਾਣੋ

-ਸਕੂਲ, ਕਾਲਜ ਤੇ ਕੋਚਿੰਗ ਸੈਂਟਰ 31 ਜੁਲਾਈ ਤਕ ਬੰਦ ਰਹਿਣਗੇ।

-ਹਵਾਈ ਯਾਤਰਾ ਨਹੀਂ ਕਰ ਸਕੋਗੇ।

-ਸਿਨੇਮਾ ਹਾਲ, ਜਿੰਮ, ਸਵਿਮਿੰਗ ਪੂਲ, ਮਨੋਰੰਜਨ ਪਾਰਕ, ਬਾਰ, ਅਸੈਂਬਲੀ ਹਾਲ ਆਦਿ ਬੰਦ ਰਹਿਣਗੇ।

-ਸਮਾਜਿਕ, ਰਾਜਨੀਤਕ, ਖੇਡ, ਮਨੋਰੰਜਨ, ਸਿੱਖਿਅਕ, ਸਭਿਆਚਾਰਕ, ਧਾਰਮਿਕ ਕਾਰਜ ਤੇ ਹੋਰ ਵੱਡੇ ਪ੍ਰੋਗਰਾਮ ਅਜੇ ਨਹੀਂ ਹੋਣਗੇ।

-ਰਾਤ ਦਾ ਕਰਫਿਊ ਜਾਰੀ ਰਹੇਗਾ, ਪਰ ਜ਼ਰੂਰੀ ਗਤੀਵਿਧੀਆਂ ਲਈ ਛੋਟ ਰਹੇਗੀ।

-ਸ਼ਾਪਿੰਗ ਮਾਲ ਸਵੇਰੇ 7 ਵਜੇ ਤੋਂ ਲੈ ਕੇ ਰਾਤ 8 ਵਜੇ ਤਕ ਖੁੱਲ੍ਹਣਗੇ।

-ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ ਲੈ ਕੇ ਰਾਤ 9 ਵਜੇ ਤਕ ਖੁੱਲ੍ਹਣਗੇ।

-ਰੈਸਟੋਰੈਂਟ ਤੇ ਹੋਟਲ ਰਾਤ 9 ਵਜੇ ਤਕ ਖੁੱਲ੍ਹਣਗੇ।

-ਬਾਰਬਰ ਸ਼ਾਪ, ਸਲੂਨ ਤੇ ਬਿਊਟੀ ਪਾਰਲਰ ਸਵੇਰੇ 7 ਵਜੇ ਤੋਂ ਲੈ ਕੇ ਰਾਤ 8 ਵਜੇ ਤਕ ਖੁੱਲ੍ਹਣਗੇ।

-ਜ਼ਰੂਰੀ ਵਸਤੂਆਂ ਵਾਲੀਆਂ ਦੁਕਾਨਾਂ ਸਾਰੇ ਦਿਨ ਰਾਤ 8 ਵਜੇ ਤਕ ਖੁੱਲ੍ਹਣਗੀਆਂ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅਨਲਾਕ-2.0 ਦੀ ਗਾਈਡਲਾਈਨਸ ਜਾਰੀ ਕਰ ਦਿੱਤੀ ਹੈ। ਕੋਰੋਨਾ ਵਾਇਰਸ ਦੇ ਕੰਟੇਨਮੈਂਟ ਜ਼ੋਨ ਤੋਂ ਬਾਹਰ ਦੇ ਇਲਾਕਿਆਂ 'ਚ ਕਈ ਗਤੀਵਿਧੀਆਂ 'ਚ ਛੋਟ ਹੋਵੇਗੀ, ਜਦੋਂ ਕਿ ਕੰਟੇਨਮੈਂਟ ਜ਼ੋਨ 'ਚ ਲਾਕਡਾਊਨ ਸਖ਼ਤੀ ਨਾਲ ਲਾਗੂ ਹੋਵੇਗਾ।