You are here

ਪੰਜਾਬ

ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਕੇਂਦਰ ਤੇ ਰਾਜ ਸਰਕਾਰ ਦੀ ਗਲਤ ਨੀਤੀਆਂ ਜ਼ਿੰਮੇਵਾਰ-ਛੀਨੀਵਾਲ 

ਮਹਿਲ ਕਲਾਂ /ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਿਸਾਨਾਂ ਦੇ ਟਿਊਬਲਾਂ ਨੂੰ ਬਿਜਲੀ ਸਪਲਾਈ ਪੂਰੀ ਨਾ ਮਿਲਣ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਨਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦਾ ਐਲਾਨ ਮੰਡੀਕਰਨ ਸੋਧ ਬਿੱਲ ਕਿਸਾਨਾਂ ਦੇ ਕਿਸਾਨ ਮਾਰੂ ਫੈਸਲਿਆਂ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਪਿੰਡ ਛੀਨੀਵਾਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਦਾ ਖੇਤੀਬਾੜੀ ਧੰਦਾ ਲਗਾਤਾਰ ਤਬਾਹ ਹੁੰਦਾ ਜਾ ਰਿਹੈ ਕਿਉਂਕਿ ਕਿਸਾਨਾਂ ਨੂੰ ਜਿਨਸਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ  ਕਿਸਾਨਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੇ ਕਿਸਾਨ ਆਪਣੇ ਸਿਰ ਚੜ੍ਹੇ ਕਰਜ਼ਿਆਂ ਨੂੰ ਦੇਖਦਿਆਂ ਲਗਾਤਾਰ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ । ਪਰ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਦੀ ਬਜਾਏ ਸਰਮਾਏਦਾਰ ਕਾਰਪੋਰਟ ਘਰਾਣਿਆਂ ਨੂੰ ਵੱਡੀਆਂ ਵੱਡੀਆਂ ਰਾਹਤਾਂ ਦੇ ਕੇ ਉਨ੍ਹਾਂ ਨੂੰ ਲਾਭ ਬਚਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਵਾਲੇ ਬਿਆਨ(ਹੁਕਮ) ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਝੂਠੇ ਲਾਰੇ ਲਾ ਕੇ ਸੱਤਾ ਚ ਆਈ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿੱਚ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਪੱਧਰੀ ਸੰਘਰਸ ਵਿੱਢਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ,ਦਰਬਾਰ ਸਿੰਘ ਗਹਿਲ, ਜਗਦੇਵ ਸਿੰਘ ਟੱਲੇਵਾਲ, ਹਾਕਮ ਸਿੰਘ ,ਕਰਤਾਰ ਸਿੰਘ ਛੀਨੀਵਾਲ ਕਲਾਂ ,ਗੁਰਮੇਲ ਸਿੰਘ ਅਤੇ ਜਸਮੇਲ ਸਿੰਘ ਚੰਨਣਵਾਲ ਹਾਜ਼ਰ ਸਨ ।

ਰੁਜ਼ਗਾਰ ਦੀ ਭਾਲ ਵਿੱਚ ਮਾਸਕਟ ਗਏ ਨੌਜਵਾਨ ਦੀ ਮ੍ਰਿਤਕ ਦੇਹ ਭਗਵੰਤ ਮਾਨ ਦੇ ਯਤਨਾਂ ਸਦਕਾ ਕਸਬਾ ਮਹਿਲ ਕਲਾਂ ਵਿਖੇ ਪੁੱਜੀ     

ਨਮ ਅੱਖਾਂ ਨਾਲ ਨੌਜਵਾਨ ਦਾ ਕੀਤਾ ਅੰਤਿਮ ਅਰਦਾਸ 

ਮਹਿਲ ਕਲਾਂ /ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)- ਰੋਟੀ ਰੋਜ਼ੀ ਦੀ ਭਾਲ ਵਿੱਚ ਮਾਸਟਕ ਗਏ ,ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਕਸਬਾ ਮਹਿਲ ਕਲਾਂ ਦੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਨੌਜਵਾਨ ਗੁਰਜੀਤ ਸਿੰਘ 22 ਸਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਮਹਿਲ ਕਲਾਂ ਦੀ ਮ੍ਰਿਤਕ ਦੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਯਤਨਾਂ ਸਦਕਾ ਕਸਬਾ ਮਹਿਲ ਕਲਾਂ ਵਿਖੇ ਪੁੱਜੀ ।ਜਿੱਥੇ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਰਾਜਨੀਤਕ ਆਗੂਆਂ ਤੋਂ ਇਲਾਵਾ ਕਸਬਾ ਵਾਸੀਆਂ ਦੀ ਹਾਜ਼ਰੀ ਵਿੱਚ ਮ੍ਰਿਤਕ ਨੌਜਵਾਨ ਨੂੰ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।  ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਅਤੇ ਚਾਚਾ ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨੌਜਵਾਨ ਗੁਰਜੀਤ ਸਿੰਘ ਨੇ ਬਾਰ੍ਹਵੀਂ ਕਲਾਸ ਦੀ ਪੜ੍ਹਾਈ ਕਰਨ ਉਪਰੰਤ ਇਲੈਕਟ੍ਰੀਸ਼ਨ ਦਾ ਕੰਮ ਸਿੱਖਣ ਤੋਂ ਬਾਅਦ ਕੋਈ ਨੌਕਰੀ ਜਾਂ ਰੁਜ਼ਗਾਰ ਨਾ ਮਿਲਣ ਕਾਰਨ ਉਹ ਮਾਸਕਟ ਵਿਖੇ 4 ਅਗਸਤ 2019 ਨੂੰ ਰੁਜ਼ਗਾਰ ਦੀ ਭਾਲ ਵਿੱਚ ਗਿਆ ਹੋਇਆ ਸੀ । ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਨੂੰ ਮਾਸਕਟ ਭੇਜਣ ਲਈ ਸਾਡੇ ਪਰਿਵਾਰ ਵੱਲੋਂ ਵਿਆਜ ਤੇ ਪੈਸੇ ਲੈ ਕੇ ਉਸ ਨੂੰ ਬਾਹਰ ਰੋਟੀ ਰੋਜ਼ੀ ਕਮਾਉਣ ਲਈ ਭੇਜਿਆ ਗਿਆ ਸੀ । ਪਰ 17 ਮਈ ਨੂੰ ਉਸ ਦੀ ਮਾਸਕਟ ਵਿਖੇ ਮੌਤ ਹੋ ਜਾਣ ਸਬੰਧੀ ਉਸ ਦੇ ਇੱਕ ਦੋਸਤ ਨੇ ਫੋਨ ਕਰਕੇ ਸਾਨੂੰ ਘਰ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਉਸ ਦੀ ਲਾਸ਼ ਨੂੰ ਕਸਬਾ ਮਹਿਲ ਕਲਾਂ ਵਿਖੇ ਲਿਆਉਣ ਲਈ ਸਾਡੇ ਪਰਿਵਾਰ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲ ਕੇ ਸਥਿਤੀ ਤੋਂ ਜਾਣੂ ਕਰਵਾਉਣ ਉਪਰੰਤ ਪੂਰੀ ਕਾਗਜ਼ੀ ਕਾਰਵਾਈ ਦੀ ਫਾਈਲ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸੌਂਪਣ ਤੇ ਸਥਿਤੀ ਤੋਂ ਜਾਣੂੰ ਕਰਵਾਇਆ ਤਾਂ ਉਨ੍ਹਾਂ ਵੱਲੋਂ ਤੁਰੰਤ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਦਿਆਂ ਗੁਰਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ 26 ਦਿਨਾਂ ਬਾਅਦ ਕਸਬਾ ਮਹਿਲ ਕਲਾਂ ਵਿਖੇ ਲਿਆਂਦਾ ਗਿਆ । ਉਨ੍ਹਾਂ ਸਮੁੱਚੇ ਪਰਿਵਾਰ ਵੱਲੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਤੋਂ ਹੇਅਰ ਦਾ ਧੰਨਵਾਦ ਕੀਤਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਜੇਕਰ ਸਰਕਾਰਾਂ ਨੂੰ ਆਪਣੀਆਂ ਸਟੇਟਾਂ ਅੰਦਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਦਿੱੱਤੇ ਹੋਣ ਤਾਂ ਲੱਖਾਂ ਰੁਪਏ ਖਰਚ ਕਰਕੇ ਬਾਹਰਲੇ ਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਨੌਜਵਾਨਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ । ਉਨ੍ਹਾਂ ਕਿਹਾ ਕਿ ਲਾੱੱਕਡਾਊਨ ਦੌਰਾਨ ਪੰਜਾਬ ਦੇ ਬਾਹਰਲੇ ਸੂਬਿਆਂ ਵਿੱਚ ਫਸੇ ਪੰਜਾਬੀਆਂ ਵੱਲੋਂ ਪੰਜਾਬ ਲਿਆਉਣ ਲਈ ਆਪਣੀਆਂ ਵੀਡੀਓ ਅਤੇ ਅਡਰੈਸ ਭੇਜਣ ਤੋਂ ਇਲਾਵਾ ਅਜਿਹੀਆਂ ਘਟਨਾਂ ਸਬੰਧੀ ਵੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਕੇ ਫਸੇ ਹੋਏ ਨੌਜਵਾਨਾਂ ਨੂੰ ਕਢਵਾ ਕੇ ਇੰਡੀਆ ਲੈਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ ਇਸ ਮੌਕੇ ਬਲਾਕ ਸੰਮਤੀ ਮਹਿਲ ਕਲਾਂ ਦੇ ਡਿਪਟੀ ਚੇਅਰਮੈਨ ਬੱਗਾ ਸਿੰਘ ਮਹਿਲ ਕਲਾਂ ,ਸੀਨੀਅਰ ਕਾਂਗਰਸੀ ਆਗੂ ਤੇ ਆੜ੍ਹਤੀਆ ਸਰਬਜੀਤ ਸਿੰਘ ਸਰਬੀ ਮਹਿਲ ਕਲਾਂ, ਮੰਗਤ ਸਿੰਘ ਸਿੱਧੂ, ਨੰਬਰਦਾਰ ਗੁਰਦੀਪ ਸਿੰਘ ਸੋਢਾ ,ਭਾਈ ਜਗਸੀਰ ਸਿੰਘ ਖ਼ਾਲਸਾ, ਸਮਾਜ ਸੇਵੀ ਡਾ ਕੇਸਰ ਖਾਨ ,ਬੂਟਾ ਖਾਂ ,ਵਿਧਾਇਕ ਪੰਡੋਰੀ ਦੇ ਪੀ ਏ ਬਿੰਦਰ ਸਿੰਘ ਖ਼ਾਲਸਾ ਹਾਜ਼ਰ ਸਨ

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਪ੍ਰਧਾਨ ਬੰਟੀ ਰੁਮਾਣਾ ਨੇ ਦਰਬਾਰ ਸਾਹਿਬ ਮੱਥਾ ਟੇਕਿਆ*

ਵੱਡੀ ਗਿਣਤੀ ਚ ਯੂਥ ਅਕਾਲੀ ਆਗੂ ਵੱਲੋਂ ਸਨਮਾਨ ਤੇ ਮੁਬਾਰਕਬਾਦ ਦਿੱਤੀ*

ਅੰਮ੍ਰਿਤਸਰ,ਜੂਨ 2020 -(ਗੁਰਕੀਰਤ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਜਿੰਮੇਵਾਰੀ ਮਿੱਲਣ ਤੇ ਨਿਧੱੜਕ ਜਰਨੈਲ ਤੇ ਨੌਜਵਾਨ ਆਗੂ ਪਰਮਬੰਸ ਸਿੰਘ ਬੰਟੀ ਰੁਮਾਣਾ ਨੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਦਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ।ਇਸ ਮੌਕੇ ਉਨ੍ਹਾਂ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਮੁੱਚੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਅਤੇ ਪਾਰਟੀਆਂ ਨਿੱਤੀਆਂ ਤੇ ਪ੍ਰੋਗਰਾਮ ਨੂੰ ਲੋਕਾਂ ਤੱਕ ਪਹੁੰਚਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਮੁੱਚਾ ਨੌਜਵਾਨ ਵਰਗ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਾ ਹੈ। ਜਿਸ ਨੇ ਹਰ ਇੱਕ ਚੋਣ ਵਿੱਚ ਪਾਰਟੀ ਦੀ ਜਿੱਤ ਵਿੱਚ ਨਿਰਣਾਇਕ ਭੂਮਿਕਾ ਨਿਭਾਈ ਹੈ, ਜਦਕਿ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਰਾਟ ਫੋਨ ਤੇ ਨੌਕਰੀਆਂ ਦੇਣ ਦੇ ਝੂਠੇ ਸਬਜ਼ਬਾਗ ਦਿਖਾ ਕੇ ਗੁੰਮਨਾਮ ਕਰਨ ਦੀ ਕੀਤਾ, ਉਥੇ ਹੀ ਕੈਪਟਨ ਦੀ ਵਾਅਦਾ ਖਿਲਾਫ਼ੀ ਕਾਰਨ ਅੱਜ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ, ਜੋ ਬਹੁਤ ਹੀ ਸ਼ਰਮਨਾਕ ਹੈ। ਇਸ ਮੌਕੇ ਯੂਥ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ, ਆਈ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਰੋਜ਼ੀ ਬਰਕੰਦੀ, ਪ੍ਰਭਜੋਤ ਸਿੰਘ ਧਾਲੀਵਾਲ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਲੁਧਿਆਣਾ ਦਿਹਾਤੀ, ਗੁਰਦੀਪ ਸਿੰਘ ਗੋਸ਼ਾ ਅਤੇ ਆਗੂਆਂ ਨੇ ਪਰਮਬੰਸ ਸਿੰਘ ਬੰਟੀ ਰੁਮਾਣਾ ਨੂੰ ਪ੍ਰਧਾਨ ਬਣਨ ਤੇ ਮੁਬਾਰਕਬਾਦ ਦਿੱਤੀ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
ਫੋਟੋ ਕੈਪਸ਼ਨ - ਸੀ੍ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਦੇ ਹੌੲੇ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਪ੍ਰਧਾਨ ਬੰਟੀ ਰੁਮਾਣਾ, ਪ੍ਰਭਜੋਤ ਸਿੰਘ ਧਾਲੀਵਾਲ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਲੁਧਿਆਣਾ ਦਿਹਾਤੀ, ਗੁਰਦੀਪ ਸਿੰਘ ਗੋਸ਼ਾ ਅਤੇ ਹੋਰ ਅਕਾਲੀ ਅਾਗੂ। 

The Punjab Government Has Ordered Strict Lockdowns in Weekends and Public Holidays.

Chandigarh(B.S SHARMA RANA SHEIKH DAULAT)
The Punjab Government has ordered Strict Lockdown in weekends and Public holidays in the state amid a coronovirus crisis. There will be a ban on people leaving the house. Only those people who have an e-pass will be allowed to move. Apart from the health staff and essential service providers, all citizens will be required to download the e-pass from the Kova app. Strict action will be taken against those who disobey the rules.DGP Dinkar Gupta said in a statement stringent restrictions chance to Hakpnjab the chief minister's office on those who come from lockdown to strictly adhere to the instructions given the addition capital to average 500-800 vehicles per day Coming to Punjab from the national capital. The decision to take stern action on people coming from Delhi will be taken after review by experts.

ਮਾਮੂਲੀ ਵਿਵਾਦ 'ਤੇ ਦਰਜ ਕੇਸ ਕਾਰਨ ਮੁਲਾਜਮ ਬਰਖ਼ਾਸਤ ਨਹੀਂ ਕੀਤਾ ਜਾ ਸਕਦੈ 

ਚੰਡੀਗੜ੍ਹ,  ਜੂਨ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)

 ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ 'ਚ ਮਹੱਤਵਪੂਰਨ ਫ਼ੈਸਲਾ ਦਿੰਦਿਆਂ ਸਾਫ਼ ਕੀਤਾ ਹੈ ਕਿ ਜੇ ਕਿਸੇ ਖ਼ਿਲਾਫ਼ ਸੰਗੀਨ ਦੋਸ਼ ਜਾਂ ਨੈਤਿਕਤਾ ਦੇ ਪਤਨ ਦਾ ਮਾਮਲਾ ਦਰਜ ਨਹੀਂ ਹੈ ਤਾਂ ਉਸ ਨੂੰ ਨੌਕਰੀਓਂ ਬਰਖਾਸਤ ਨਹੀਂ ਕੀਤਾ ਜਾ ਸਕਦਾ।

ਹਾਈ ਕੋਰਟ ਦੀ ਜਸਟਿਸ ਰਿਤੂ ਬਾਹਰੀ ਨੇ ਇਹ ਹੁਕਮ ਭਿਵਾਨੀ ਨਿਵਾਸੀ ਕੁਲਦੀਪ ਸਿੰਘ ਦੀ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤਾ। ਕੁਲਦੀਪ ਸਿੰਘ ਹਰਿਆਣਾ ਜੇਲ੍ਹ ਵਿਭਾਗ 'ਚ ਵਾਰਡਨ ਵਜੋਂ ਕੰਮ ਕਰਦੇ ਸਨ। ਉਸ ਨੂੰ 2013 'ਚ ਜੇਲ੍ਹ ਵਾਰਡਨ ਦੇ ਅਹੁਦੇ 'ਤੇ ਨਿਯੁਕਤੀ ਦਿੱਤੀ ਗਈ ਸੀ। 2007 'ਚ ਉਨ੍ਹਾਂ ਦੇ ਪਿੰਡ ਦੇ ਹੀ ਇਕ ਪਰਿਵਾਰ ਨੇ ਆਪਸੀ ਵਿਵਾਦ 'ਚ ਐੱਫਆਈਆਰ ਦਰਜ ਕਰਵਾਈ ਜਿਸ 'ਚ ਨਵੰਬਰ 2011 'ਚ ਜ਼ਿਲ੍ਹਾ ਅਦਾਲਤ ਨੇ ਇਕ ਸਾਲ ਛੇ ਮਹੀਨੇ ਦੀ ਸਜ਼ਾ ਸੁਣਾਈ ਸੀ। ਬਾਅਦ 'ਚ ਹਾਈ ਕੋਰਟ ਨੇ ਸਜ਼ਾ ਨੂੰ ਰੱਦ ਕਰਦਿਆਂ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਸੀ। ਇਸ ਵਿਚਾਲੇ ਦਸੰਬਰ 2014 ਨੂੰ ਜੇਲ੍ਹ ਵਿਭਾਗ ਮੁੱਖ ਦਫ਼ਤਰ ਨੇ ਅਪਰਾਧਿਕ ਮਾਮਲੇ 'ਚ ਮਿਲੀ ਸਜ਼ਾ ਨੂੰ ਆਧਾਰ ਬਣਾਉਂਦਿਆਂ ਉਨ੍ਹਾਂ ਦੀ ਬਰਖਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਸਨ।

ਹੁਣ ਹਾਈ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਇਹ ਦੋ ਪਰਿਵਾਰਾਂ ਵਿਚਾਲੇ ਮਾਮੂਲੀ ਵਿਵਾਦ ਸੀ। ਕੋਰਟ ਨੇ ਕਿਹਾ ਕਿ ਅਜਿਹਾ ਅਪਰਾਧ ਜੋ ਨੈਤਿਕਤਾ ਦੇ ਪਤਨ ਦੀ ਸ਼੍ਰੇਣੀ 'ਚ ਨਾ ਆਉਂਦੇ ਹੋਣ ਉਸ ਲਈ ਕਿਸੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦੇ ਹੁਕਮ ਜਾਰੀ ਨਹੀਂ ਕੀਤੇ ਜਾ ਸਕਦੇ ਹਨ। ਹਾਈ ਕੋਰਟ ਨੇ ਪਟੀਸ਼ਨਰ ਦੀ ਬਰਖਾਸਤਗੀ ਹੁਕਮ ਨੂੰ ਰੱਦ ਕਰਦਿਆਂ ਜੇਲ੍ਹ ਵਿਭਾਗ ਨੂੰ ਹੁਕਮ ਦਿੱਤਾ ਕਿ ਉਹ ਇਕ ਮਹੀਨੇ ਦੇ ਅੰਦਰ ਉਸ ਨੂੰ ਦੁਬਾਰਾ ਨੌਕਰੀ 'ਤੇ ਜੁਆਇਨ ਕਰਵਾਏ।

ਲੋਕਾਂ ਨੇ 53 ਕਿਲੋਮੀਟਰ ਤੱਕ ਧੁੱਸੀ ਬੰਨ੍ਹ ਕੀਤਾ ਮਜ਼ਬੂਤ

ਕੰਮ ਚਾਹੇ ਭੁੱਖੀਆ ਨੂੰ ਰੋਟੀ ਦੇਣ ਦਾ, ਚਾਹੇ ਬੰਨ ਬੰਨਣ ਦਾ, ਸਰਕਾਰ ਦੇ ਕੰਮ ਲੋਕਾਂ ਨੇ ਲਏ ਆਪਣੇ ਜੁੰਮੇ

ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਇੱਕ ਹੋਰ ਬਹੁਤ ਹੀ ਜਰੂਰੀ ਕੰਮ ਲੋਕਾਂ ਦੀ ਮਦਦ ਨਾਲ ਪੂਰਾ

ਸ਼ਾਹਕੋਟ, ਜੂਨ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)

ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਕਿਸਾਨਾਂ ਨੇ ਹਿੰਮਤ ਮਾਰ ਕੇ 53 ਕਿਲੋਮੀਟਰ ਤੱਕ ਮਜ਼ਬੂਤ ਕਰ ਲਿਆ ਹੈ। ਬੰਨ੍ਹ ਨੂੰ ਮਜ਼ਬੂਤ ਕਰਨ ਲਈ ਵਾਤਾਵਰਨ ਪ੍ਰਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ 30 ਜਨਵਰੀ ਤੋਂ ਕਾਰ ਸੇਵਾ ਲਗਾਤਾਰ ਚੱਲ ਰਹੀ ਹੈ। ਇਲਾਕੇ ਦੇ ਲੋਕਾਂ ਨੇ ਲਾਕਡਾਊਨ ਸਮੇਂ ਦੌਰਾਨ ਸਤਲੁਜ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰਕੇ ਜਿੱਥੇ ਅੌਸਤਨ ਢਾਈ ਫੁੱਟ ਤੱਕ 53 ਕਿਲੋਮੀਟਰ ਤੱਕ ਦਾ ਬੰਨ੍ਹ ਉੱਚਾ ਕੀਤਾ ਹੈ, ਉੱਥੇ 25 ਫੁੱਟ ਤੱਕ ਚੌੜਾ ਵੀ ਕਰ ਲਿਆ ਹੈ ਜਿਹੜਾ ਕਿ ਪਹਿਲਾਂ 12 ਤੋਂ 15 ਫੁੱਟ ਤੱਕ ਸੀ।

ਹੜ੍ਹ ਰੋਕੂ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬ੍ਹਾਮਣੀਆਂ ਤੋਂ ਗਿੱਦੜਪਿੰਡੀ ਤੱਕ 27 ਕਿਲੋਮੀਟਰ। ਚਿੱਟੀ ਵੇਈਂ ਵਾਲਾ ਬੰਨ੍ਹ 8 ਕਿਲੋਮੀਟਰ ਤੱਕ, ਦਰਿਆ ਦੇ ਲਹਿੰਦੇ ਵਾਲੇ ਪਾਸੇ ਮੁਰਾਦਵਾਲਾ ਤੱਕ 4 ਕਿਲੋਮੀਟਰ, ਦਾਰੇਵਾਲ ਤੋਂ ਕਾਲੀ ਵੇਈਂ ਦੇ ਬੰਨ੍ਹ ਆਲੋਵਾਲ ਤੱਕ 8 ਕਿਲੋਮੀਟਰ ਅਤੇ ਮਾਲਵੇ ਵਾਲੇ ਪਾਸੇ 6 ਕਿਲੋਮੀਟਰ ਤੱਕ ਬੰਨ੍ਹ 'ਤੇ ਮਿੱਟੀ ਪਾ ਕੇ ਮਜ਼ਬੂਤ ਕੀਤਾ ਗਿਆ ਹੈ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਾਰ ਸੇਵਾ ਵਿੱਚ ਮਿਲੀ ਕਾਮਯਾਬੀ ਪਿੱਛੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੀ ਗਈ ਅਗਵਾਈ ਨੇ ਵੱਡੀ ਭੂਮਿਕਾ ਨਿਭਾਈ ਹੈ ਤੇ ਸਾਰੇ ਕੰਮ ਵਿੱਚ ਪਾਰਦਰਸ਼ਤਾ ਰੱਖੀ ਗਈ ਹੈ। ਸਤਲੁਜ ਦਰਿਆ ਦੇ ਕੰਢੇ 'ਤੇ ਵਸਣ ਵਾਲੇ ਲੋਕ ਜਿਨ੍ਹਾਂ ਦੀਆਂ ਫਸਲਾਂ ਹੜ੍ਹਾਂ ਨਾਲ ਤਬਾਹ ਹੋ ਜਾਂਦੀਆਂ ਸਨ, ਨੇ ਪ੍ਰਤੀ ਏਕੜ 500 ਰੁਪਏ ਚੱਲ ਰਹੇ ਟਿੱਪਰਾਂ ਅਤੇ ਕਰੇਨਾਂ ਵਿੱਚ ਡੀਜ਼ਲ ਪਾਉਣ ਲਈ ਦਿੱਤੇ ਸਨ ਜਿਸ ਦੌਰਾਨ 1 ਕਰੋੜ 25 ਲੱਖ ਤੋਂ ਵੱਧ ਦਾ ਡੀਜ਼ਲ ਲੱਗ ਚੁੱਕਾ ਹੈ। ਟਿੱਪਰਾਂ ਅਤੇ ਕਰੇਨਾਂ ਦਾ ਕਿਰਾਇਆ ਵੀ ਲੱਖਾਂ ਵਿੱਚ ਆਇਆ ਹੈ। ਸਾਰੇ ਹਿਸਾਬ -ਕਿਤਾਬ ਨੂੰ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਰੱਖਿਆ ਜਾ ਰਿਹਾ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਕੰਮ ਨੇਪਰੇ ਚੜ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਚੱਲ ਰਹੀ ਕਾਰ ਸੇਵਾ ਦੌਰਾਨ ਕਈ ਵਾਰ ਆ ਕੇ ਲੋਕਾਂ ਦਾ ਹੌਸਲਾ ਅਫਜ਼ਾਈ ਕਰਦੇ ਰਹੇ ਹਨ।

ਸੰਤ ਸੀਚੇਵਾਲ ਨੇ ਦੱਸਿਆ ਕਿ 19 ਅਗਸਤ 2019 ਨੂੰ ਆਏ ਹੜ੍ਹਾਂ ਦਾ ਮੁੱਖ ਕਾਰਨ ਗਿੱਦੜਪਿੰਡੀ ਦੇ ਰੇਲਵੇ ਪੁਲ ਹੇਠਾਂ ਜੰਮੀ ਗਾਰ ਹੀ ਸੀ ਜਿਹੜੀ ਕਿ 12 ਤੋਂ 18 ਫੁੱਟ ਤੱਕ ਜੰਮੀ ਹੋਈ ਸੀ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹੜ੍ਹਾਂ ਦੌਰਾਨ ਧੁੱਸੀ ਬੰਨ੍ਹ ਥਾਂ-ਥਾਂ ਤੋਂ ਟੁੱਟ ਗਿਆ ਸੀ। ਜਾਣੀਆਂ ਚਾਹਲ ਵਾਲਾ ਬੰਨ੍ਹ ਮਜ਼ਬੂਤ ਕਰਨ ਤੋਂ ਬਾਅਦ ਉਨ੍ਹਾਂ ਨੇ ਪੀੜਤ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਕਾਰ ਸੇਵਾ ਸ਼ੁਰੂ ਕੀਤੀ ਸੀ ਤਾਂ ਜੋ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਗਿੱਦੜਪਿੰਡੀ ਦੇ ਰੇਲਵੇ ਪੁਲ ਹੇਠੋਂ ਮਿੱਟੀ ਕੱਢੀ ਜਾ ਸਕੇ ਅਤੇ ਦੁਬਾਰਾ ਤੋਂ ਉਹ ਭਿਆਨਕ ਮੰਜ਼ਰ ਨਾ ਦੇਖਣਾ ਪਵੇ। ਇਸ ਪੁਲ ਦੇ 21 ਦਰੇ ਹਨ ਜਿਨ੍ਹਾਂ 'ਚੋਂ ਅੱਧੇ ਸਾਫ਼ ਹੋ ਚੁੱਕੇ ਹਨ ਤੇ ਰਹਿੰਦੇ ਦਰਾਂ ਨੂੰ ਸਾਫ ਕਰਨ ਦੀ ਕਾਰ ਸੇਵਾ ਜਾਰੀ ਹੈ।

ਕਰੋਨਾ ਦਾ ਖੌਫ, ਪੰਜਾਬ 'ਚ ਇੱਕੋ ਦਿਨ ਚਾਰ ਮੌਤਾਂ

 77 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਚੰਡੀਗੜ,   ਜੂਨ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)

ਵੀਰਵਾਰ ਨੂੰ ਪੰਜਾਬ ਵਿਚ ਪਹਿਲੀ ਵਾਰ ਇਕ ਦਿਨ ਵਿਚ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 77 ਪਾਜ਼ੇਟਿਵ ਕੇਸ ਸਾਹਮਣੇ ਆਏ। ਕੁੱਲ ਮੌਤਾਂ ਦੀ ਗਿਣਤੀ 62 ਹੋ ਗਈ ਹੈ। ਇਸ ਤੋਂ ਪਹਿਲਾਂ ਚਾਰ ਵਾਰ ਇਕ ਹੀ ਦਿਨ ਵਿਚ ਤਿੰਨ-ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿਚ ਹੁਣ ਤਕ 2997 ਪਾਜ਼ੇਟਿਵ ਕੇਸ ਆ ਚੁੱਕੇ ਹਨ। ਵੀਰਵਾਰ ਨੂੰ 27 ਹੋਰ ਲੋਕ ਸਿਹਤਯਾਬ ਹੋ ਗਏ। ਸੂਬੇ ਵਿਚ ਹੁਣ ਤਕ 2259 ਲੋਕ ਤੰਦਰੁਸਤ ਹੋ ਚੁੱਕੇ ਹਨ। ਹੁਣ ਸਿਰਫ਼ 676 ਐਕਟਿਵ ਕੇਸ ਬਚੇ ਹਨ। ਸਿਹਤਯਾਬ ਹੋਣ ਵਾਲਿਆਂ ਦੀ ਦਰ 75.37 ਫ਼ੀਸਦੀ ਹੈ।

ਅੰਮਿ੍ਤਸਰ ਵਿਚ ਕੋਰੋਨਾ ਨਾਲ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ। 62 ਸਾਲਾ ਔਰਤ ਤੇ 63 ਤੇ 70 ਸਾਲਾ ਦੋ ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ। ਜ਼ਿਲ੍ਹੇ ਵਿਚ 14 ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਦੋ ਬੀਐੱਸਐੱਫ ਦੇ ਜਵਾਨ ਵੀ ਸ਼ਾਮਲ ਹਨ। ਇਹ ਪਿਛਲੇ ਦਿਨੀਂ ਹੈਦਰਾਬਾਦ ਤੋਂ ਯੂਨਿਟ ਦੇ ਨਾਲ ਆਏ ਸਨ। ਇਨ੍ਹਾਂ ਨੂੰ ਕੁਆਰੰਟਾਈਨ ਕੀਤਾ ਗਿਆ ਸੀ। 14 'ਚੋਂ 11 ਮਰੀਜ਼ ਕਿਵੇਂ ਇਨਫੈਕਟਿਡ ਹੋਏ, ਇਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਨਹੀਂ ਹੈ।

ਲੁਧਿਆਣੇ ਦੇ ਇਕ ਮਰੀਜ਼ ਨੇ ਚੰਡੀਗੜ੍ਹ 'ਚ ਦਮ ਤੋੜ ਦਿੱਤਾ, ਜਦਕਿ ਇਕ ਪੁਲਿਸ ਮੁਲਾਜ਼ਮ ਸਮੇਤ 13 ਲੋਕ ਪਾਜ਼ੇਟਿਵ ਪਾਏ ਗਏ। ਵੀਰਵਾਰ ਨੂੰ ਸਭ ਤੋਂ ਜ਼ਿਆਦਾ ਪਠਾਨਕੋਟ ਵਿਚ 19 ਕੇਸ ਆਏ ਜਿਨ੍ਹਾਂ 'ਚ 25 ਸਾਲਾ ਤੇ ਉਸ ਦੀਆਂ ਤਿੰਨ ਤੇ ਛੇ ਸਾਲ ਦੀਆਂ ਬੇਟੀਆਂ ਸ਼ਾਮਲ ਹਨ। ਜਦਕਿ ਜਲੰਧਰ ਵਿਚ 12 ਨਵੇਂ ਕੇਸ ਆਏ। ਸੰਗਰੂਰ ਵਿਚ ਛੇ, ਰੂਪਨਗਰ ਤੇ ਪਟਿਆਲੇ 'ਚ ਵਿਚ ਚਾਰ-ਚਾਰ, ਮੋਹਾਲੀ ਤੇ ਜਲੰਧਰ ਵਿਚ ਤਿੰਨ-ਤਿੰਨ, ਮੋਗਾ, ਨਵਾਂਸ਼ਹਿਰ, ਫਾਜ਼ਿਲਕਾ ਤੇ ਤਰਨਤਾਰਨ ਵਿਚ ਦੋ-ਦੋ ਅਤੇ ਬਠਿੰਡਾ, ਗੁਰਦਾਸਪੁਰ ਤੇ ਮੁਕਤਸਰ ਵਿਚ ਇਕ-ਇਕ ਕੇਸ ਸਾਹਮਣੇ ਆਇਆ।

ਪੰਜਾਬ 'ਚ ਲਾਕਡਾਊਨ ਮੁੜ ਲਾਗੂ ! 

ਦੋ ਮਹੀਨੇ ਬਾਅਦ ਕੋਰੋਨਾ ਦੇ ਸਿੱਖਰ 'ਤੇ ਪਹੁੰਚਣ ਦੇ ਖ਼ਤਰੇ ਨੂੰ ਵੇਖਦਿਆਂ ਸਰਕਾਰ ਨੇ ਲਿਆ ਫ਼ੈਸਲਾ

ਚੰਡੀਗੜ੍ਹ,  ਜੂਨ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)

ਕੋਵਿਡ ਦੇ ਸਮੂਹਿਕ ਫੈਲਾਅ ਦੇ ਖਤਰੇ ਦੇ ਡਰੋਂ ਅਤੇ ਮਾਹਿਰਾਂ ਵੱਲੋਂ ਇਸ ਮਹਾਂਮਾਰੀ ਦਾ ਸਿਖਰ ਹਾਲੇ ਦੋ ਮਹੀਨਿਆਂ ਬਾਅਦ ਆਉਣ ਦੇ ਸੰਕੇਤਾਂ ਦੇ ਖਦਸ਼ਿਆਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖਤੀ ਦੇ ਹੁਕਮ ਦਿੰਦਿਆਂ ਸਿਰਫ ਈ-ਪਾਸ ਧਾਰਕਾਂ ਨੂੰ ਹੀ ਆਉਣ-ਜਾਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ।

ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਇਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਸੂਬੇ ਦੀ ਤਿਆਰੀਆਂ ਸਬੰਧੀ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੈਡੀਕਲ ਸਟਾਫ ਅਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਨੂੰ ਛੱਡ ਕੇ ਬਾਕੀ ਸਾਰੇ ਨਾਗਰਿਕਾਂ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ਲਈ 'ਕੋਵਾ' ਐਪ ਤੋਂ ਈ-ਪਾਸ ਡਾਊਨਲੋਡ ਕਰਨਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਸਾਰੇ ਦਿਨਾਂ ਵਿੱਚ ਆਮ ਵਾਂਗ ਕੰਮ ਕਰਨ ਦੀ ਇਜਾਜ਼ਤ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਵੱਡੇ ਇਕੱਠ ਹੋਣ ਤੋਂ ਰੋਕਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਖਤ ਕਦਮ ਵਿਸ਼ਵ ਭਰ ਵਿੱਚ ਕੋਵਿਡ ਕੇਸਾਂ ਦੇ ਭਾਰੀ ਵਾਧੇ ਦੇ ਚੱਲਦਿਆਂ ਚੁੱਕੇ ਜਾਣੇ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਖਤ ਬੰਦਿਸ਼ਾਂ ਹੀ ਮਹਾਂਮਾਰੀ ਦੇ ਸਿਖਰ ਨੂੰ ਜਿੰਨਾ ਸੰਭਵ ਹੋਵੇ, ਉਨ੍ਹਾਂ ਟਾਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਰੋਕਣ ਦੀ ਅਗਾਊਂ ਦਵਾਈ ਜਾਂ ਇਲਾਜ ਨਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸਿਰਫ ਸਖਤ ਪ੍ਰੋਟੋਕੋਲ ਹੀ ਮਹਾਂਮਾਰੀ ਖਿਲਾਫ ਲੜਾਈ ਦਾ ਇਕੋ-ਇਕ ਰਾਸਤਾ ਹੈ।

ਇਹ ਚਿਤਾਵਨੀ ਦਿੰਦਿਆਂ ਕਿ ਮਹਾਂਮਾਰੀ ਆਉਂਦੇ ਦਿਨਾਂ ਅਤੇ ਹਫਤਿਆਂ ਵਿੱਚ ਖਤਰਨਾਕ ਰੂਪ ਧਾਰ ਸਕਦੀ ਹੈ, ਮੁੱਖ ਮੰਤਰੀ ਨੇ ਮੈਡੀਕਲ ਤੇ ਸਿਹਤ ਮਾਹਿਰਾਂ ਨੂੰ ਕਿਹਾ ਕਿ ਸਖਤ ਸ਼ਰਤਾਂ ਲਾਗੂ ਕਰਨ ਅਤੇ ਦਿੱਲੀ ਤੋਂ ਆਉਣ ਵਾਲਿਆਂ ਲਈ ਲਾਜ਼ਮੀ ਟੈਸਟ ਸਰਟੀਫਿਕੇਟ ਨੂੰ ਅਮਲ ਵਿੱਚ ਲਿਆਂਦਾ ਜਾਵੇ ਜਿੱਥੇ ਕਿ ਬਹੁਤ ਚਿੰਤਾਜਨਕ ਸਥਿਤੀ ਬਣੀ ਹੋਈ ਹੈ। ਡੀਜੀਪੀ ਨੇ ਮੀਟਿੰਗ ਵਿੱਚ ਦੱਸਿਆ ਕਿ ਕੌਮੀ ਰਾਜਧਾਨੀ ਤੋਂ ਪੰਜਾਬ ਵਿੱਚ ਰੋਜ਼ਾਨਾ ਔਸਤਨ 500 ਤੋਂ 800 ਵਾਹਨ ਆਉਂਦੇ ਹਨ।

ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਾਹਿਰਾਂ ਵੱਲੋਂ ਸਮੀਖਿਆ ਕਰਨ ਤੋਂ ਬਾਅਦ ਦਿੱਲੀ ਤੋਂ ਆਉਣ ਵਾਲਿਆਂ ਸਖਤ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ।

ਇਹ ਪੱਖ ਸਾਹਮਣੇ ਲਿਆਉਂਦਿਆਂ ਕਿ ਸੂਬੇ ਅੰਦਰ ਬਾਹਰੋਂ ਪੁੱਜੇ ਜ਼ਿਆਦਾਤਰ ਵਿਅਕਤੀਆਂ ਵੱਲੋਂ ਗੈਰ-ਜ਼ਿੰਮੇਵਾਰਾਨਾ ਵਰਤਾਓ ਕੀਤਾ ਗਿਆ ਅਤੇ ਸਿਹਤ ਅਧਿਕਾਰੀਆਂ ਪਾਸ ਰਿਪੋਰਟ ਨਹੀਂ ਕੀਤੀ ਗਈ, ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਜ਼ਰੂਰਤ ਹੈ, ਉਥੇ ਸਖਤ ਫੈਸਲੇ ਲੈਣੇ ਪੈਣਗੇ ਕਿਉਂਜੋ ਕੇਸਾਂ ਦਾ ਵਾਧਾ ਹਾਲੇ ਜਾਰੀ ਹੈ ਅਤੇ ਆਉਂਦੇ ਦਿਨਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾਂ ਹੈ।

ਮੁੱਖ ਮੰਤਰੀ ਵੱਲੋਂ ਸੁਝਾਇਆ ਗਿਆ ਕਿ ਜਦ ਵਾਇਰਸ ਦੇ ਲੱਛਣ ਸਾਹਮਣੇ ਆਉਣ ਨੂੰ 3-4 ਦਿਨ ਲਗਦੇ ਹਨ, ਇਸ ਲਈ ਸੂਬੇ ਤੋਂ ਬਾਹਰਲੇ ਖੇਤਰਾਂ ਤੋਂ ਆਉਣ ਵਾਲਿਆਂ ਦਾ ਹਫਤੇ ਬਾਅਦ ਟੈਸਟ ਕੀਤਾ ਜਾਵੇ ਅਤੇ ਇਸੇ ਦੌਰਾਨ ਉਨ੍ਹਾਂ ਨੂੰ ਸਖਤੀ ਨਾਲ ਆਪਣੇ ਘਰਾਂ ਅੰਦਰ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਜਾਵੇ। ਉਨ੍ਹਾਂ ਘਰਾਂ ਅੰਦਰ ਇਕਾਂਤਵਾਸ ਨੂੰ ਸਖਤੀ ਨਾਲ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੇ ਮੁਖੀ ਨੂੰ ਨਿਰਦੇਸ਼ ਵੀ ਦਿੱਤੇ। ਪੰਜਾਬ ਪੁਲੀਸ ਮੁਖੀ ਵੱਲੋਂ ਦੱਸਿਆ ਕਿ ਗਿਆ ਇਸ ਨੂੰ ਲਾਗੂ ਕਰਵਾਉਣ ਲਈ 550 ਪੁਲੀਸ ਦਸਤੇ ਕੰਮ ਕਰ ਰਹੇ ਹਨ।

ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਹਸਪਤਾਲ ਦਾਖਲੇ ਦੀ ਜ਼ਿਆਦਾ ਫੀਸ ਲਏ ਜਾਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਤਰੀਕਿਆਂ ਰਾਹੀਂ ਮਿਲੀਆਂ ਸ਼ਿਕਾਇਤਾਂ ਸਬੰਧੀ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਸੀ.ਜੀ.ਐਚ.ਐਸ ਰੇਟ ਸਖਤੀ ਨਾਲ ਲਾਗੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੈੱਡਾਂ ਦੀ ਉਪਲੱਬਧਤਾ ਅਤੇ ਹੋਰ ਅੰਕੜਿਆਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾਵੇ।

ਮੁੱਖ ਮੰਤਰੀ ਵੱਲੋਂ ਇਹ ਹਦਾਇਤਾਂ ਕੇਸਾਂ ਦੇ ਦੁੱਗਣੇ ਹੋਣ ਦੇ ਸਮੇਂ ਵਿੱਚ ਆਏ ਵਿਗਾੜ ਨੂੰ ਵੇਖਦਿਆਂ ਦਿੱਤੀਆਂ ਗਈਆਂ ਹਨ ਜੋ 31 ਮਈ ਨੂੰ 22 ਦਿਨ ਅਤੇ 10 ਜੂਨ ਨੂੰ 15 ਦਿਨ ਹੈ, ਜੋ ਕਿ ਦਿਨੋਂ ਦਿਨ ਇਸ ਦਰ ਦੇ ਥੱਲੇ ਜਾਣ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਦਰ ਕੌਮੀ ਦਰ ਨਾਲੋਂ ਲੰਮੀ ਅੱਵਧੀ ਦੀ ਹੈ,ਪਰ ਦੁੱਗਣੇ ਹੋਣ ਦੇ ਸਮੇਂ ਵਿੱਚ ਗਿਰਾਵਟ ਪ੍ਰੇਸ਼ਾਨੀ ਪੈਦਾ ਕਰਨਵਾਲਾ ਮਸਲਾ ਹੈ।

ਪੰਜਾਬ 'ਚ ਵੱਡੀ ਗਿਣਤੀ ਲੋਕਾਂ ਦੇ ਸੂਬੇ ਤੋਂ ਬਾਹਰੋਂ ਆਉਣ, ਭਾਵੇਂ ਇਨ੍ਹਾਂ ਵਿੱਚੋਂ ਪਾਜੇਟਿਵ ਕੇਸ ਜ਼ਿਆਦਾ ਸਾਹਮਣੇ ਨਹੀਂ ਆਏ, ਸਬੰਧੀ ਆਪਣੇ ਸਰੋਕਾਰ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕੋਵਿਡ ਖਿਲਾਫ ਸੂਬੇ ਦੀ ਲੜਾਈ ਪ੍ਰਤੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਸਿਹਤ ਵਿਭਾਗ ਵੱਲੋਂ ਪੇਸ਼ ਕੀਤੇ ਅਨੁਮਾਨਾਂ ਅਨੁਸਾਰ ਸੂਬੇ ਅੰਦਰ ਇਸ ਮਹਾਂਮਾਰੀ ਦੀ ਸਿੱਖਰ ਹਾਲੇ ਆਉਣਾ ਹੈ ਅਤੇ ਜੇਕਰ ਕੇਸਾਂ ਦੇ ਦੁੱਗਣੇ ਹੋਣ ਦੀ ਸਮਾਂ ਸੀਮਾਂ ਘਟਣ ਦਾ ਇਹ ਰੁਝਾਨ ਰਿਹਾ ਤਾਂ ਇਹ ਅਗਸਤ ਦੇ ਅੰਤ ਵਿੱਚ ਵਾਪਰੇਗਾ, ਨੂੰ ਖਾਸਕਰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਦੇ ਯਤਨ ਹੋਰ ਵੱਡੇ ਪੈਮਾਨੇ 'ਤੇ ਵਧਾਉਣ ਦੀ ਜ਼ਰੂਰਤ ਹੈ। 'ਮਿਸ਼ਨ ਫਤਹਿ' ਤਹਿਤ ਟੈਸਟਿੰਗ ਵਧਾਉਣ ਅਤੇ ਜਲਦ ਤੋਂ ਜਲਦ ਮਰੀਜ਼ਾਂ ਦੀ ਪਛਾਣ ਕਰਨਾ ਇਸ ਸੰਕਟ ਦੇ ਹੱਲ ਦੀ ਚਾਬੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਦੱਸਿਆ ਕਿ ਅਗਲੇ ਇਕ ਮਹੀਨੇ ਦੌਰਾਨ ਟੈਸਟਿੰਗ ਦੁੱਗਣੀ ਕਰਨ ਅਤੇ ਸੰਘਣੀ ਵਸੋਂ ਵਾਲੇ ਖੇਤਰਾਂ 'ਤੇ ਗਹਿਰੀ ਨਿਗਰਾਨੀ ਰੱਖਣ। ਮੁੱਖ ਮੰਤਰੀ ਨੂੰ ਇਹ ਸਭ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚਾਰ ਹੋਰ ਟੈਸਟਿੰਗ ਲੈਬਾਂ ਜਲਦ ਚਾਲੂ ਹੋ ਜਾਣਗੀਆਂ।

ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਤਰਨ ਤਾਰਨ ਸਾਹਿਬ ਲੲੀ ਹਲਕਾ ਖੰਡੂਰ ਸਾਹਿਬ ਦੇ ਇਲਾਕੇ ਦੀ ਸੰਗਤ ਵਲੋਂ ਕਣਕ ਰਵਾਨਾ

(ਫੋਟੋ ਕੈਪਸ਼ਨ- - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲੲੀ ਕਣਕ ਲੈ ਕੇ ਪੁੱਜੇ ਸ੍ਰ:ਇਕਬਾਲ ਸਿੰਘ ਜੀ ਸੰਧੂ ਸਾਬਕਾ ਮੈਂਬਰ ਐਸ.ਐਸ.ਬੋਰਡ ਅਤੇ ਹੋਰ ਅਕਾਲੀ ਅਾਗੂ ) 

ਖੰਡੂਰ ਸਾਹਿਬ , ਜੂਨ 2020 -( ਗੁਰਕੀਰਤ ਸਿੰਘ ) ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਸਾਏ ਪਵਿੱਤਰ ਸ਼ਹਿਰ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਦੇ ਲੰਗਰ ਲਈ ਸ੍ਰ:ਇਕਬਾਲ ਸਿੰਘ ਜੀ ਸੰਧੂ ਸਾਬਕਾ ਮੈਂਬਰ ਐਸ.ਐਸ.ਬੋਰਡ ਅਤੇ ਸੰਗਤ ਹਲਕਾ ਖੰਡੂਰ ਸਾਹਿਬ ਦੇ ਸਹਿਯੋਗ ਨਾਲ ਧਰਮ ਦੀ ਕਿਰਤ ਵਿੱਚੋਂ ਲੰਗਰ ਵਾਸਤੇ 380 ਕੁਇੰਟਲ ਕਣਕ ਦੀ ਸੇਵਾ ਭੇਜੀ ਗਈ। ਖੰਡੂਰ ਸਾਹਿਬ ਦੇ ਇਲਾਕੇ ਦੀ ਸੰਗਤ ਵਲੋਂ ਕਣਕ ਲੈ ਕੇ ਪੁੱਜੇ ਸ੍ਰ:ਇਕਬਾਲ ਸਿੰਘ ਜੀ ਸੰਧੂ ਨੇ ਕਿਹਾ ਕਿ ਸ੍ਰ:ਪ੍ਰਕਾਸ਼ ਸਿੰਘ ਜੀ ਬਾਦਲ ਸਰਪ੍ਰਸਤ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ:ਸੁਖਬੀਰ ਸਿੰਘ ਜੀ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਹੋਏ ਹੁੱਕਮ ਅਤੇ ਪ੍ਰੇਰਨਾ ਸਦਕਾ ਸੇਵਾ ਵਿੱਚ ਹਿੱਸੇ ਪਾਏ ਗਏ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਲੰਗਰ ਦੀ ਪ੍ਰਥਾ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ ਤੇ ਹਰ ਗੁਰੂ ਘਰ ਅੰਦਰ ਬਿਨਾਂ ਭੇਦਭਾਵ ਦੇ ਲੰਗਰ ਛਕਾਇਆ ਜਾਦਾ ਹੈ। ਸ੍ਰੀ ਦਰਬਾਰ ਸਾਹਿਬ ਪੁੱਜਣ ਵਾਲੀ ਸੰਗਤ ਗੁਰੂ ਕੇ ਲੰਗਰ ਤੋਂ ਪ੍ਰਸ਼ਾਦਾ ਛੱਕ ਕੇ ਤ੍ਰਿਪਤ ਹੁੰਦੀ ਹੈ।ਗੁਰੂ ਕੇ ਲੰਗਰ ਸੰਗਤ ਦੇ ਸਹਿਯੋਗ ਨਾਲ ਹੀ ਚੱਲਦੇ ਹਨ।ਇਸ ਮੌਕੇ ਸ੍ਰ:ਕੁਲਦੀਪ ਸਿੰਘ ਮੈਨੇਜਰ ਕੈਰੋਵਾਲ ਨੇ ਸ੍ਰ:ਇਕਬਾਲ ਸਿੰਘ ਜੀ ਸੰਧੂ ਸਾਬਕਾ ਮੈਂਬਰ ਐਸ.ਐਸ.ਬੋਰਡ ਅਤੇ ਨਾਲ ਆਈ ਸੰਗਤ ਨੂੰ ਗੁਰੂ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨ ਕੀਤਾ। ਸ ਮੌਕੇ ਸ੍ਰ:ਪਰਮਜੀਤ ਸਿੰਘ ਮੁੰਡਾ, ਸਾਬਕਾ ਮੀਤ ਸਕੱਤਰ,ਸ੍ਰ:ਨਰਿੰਦਰ ਸਿੰਘ ਮਥਰੇਵਾਲ ਐਡੀ.ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,ਸ੍ਰ:ਬਲਵਿੰਦਰ ਸਿੰਘ ਮੁਰਾਦਪੁਰ,ਜੱਜਬੀਰ ਸਿੰਘ ਗ੍ਰੰਥੀ,ਰਸਾਲ ਸਿੰਘ,ਬਖਸ਼ੀਸ਼ ਸਿੰਘ ਕੱਲਾ,ਦਿਲਬਾਗ ਸਿੰਘ ਸਾਹਬਪੁਰ,ਬਲਜਿੰਦਰ ਸਿੰਘ ਕੁਹਾੜਕਾ,ਬਲਦੇਵ ਸਿੰਘ ਪੱਟੀ,ਲਵਪ੍ਰੀਤ ਸਿੰਘ ਮੁਰਾਦਪੁਰ, ਆਦਿ ਹਾਜਰ ਸਨ।

ਢਿੱਲੋਂ ਬੱਸ ਸਰਵਿਸ ਕੰਪਨੀ ਦੀਆਂ ਬੱਸਾਂ ਮੁੜ ਦੇਣਗੀਆਂ ਮੁਸਾਫ਼ਰਾਂ ਨੂੰ ਸਹੂਲਤ -ਮੈਨੇਜਰ ਬਿੱਟੂ ਢਿੱਲੋਂ

ਬਰਨਾਲਾ ਤੋਂ ਬੁਢਲਾਡਾ, ਮਾਨਸਾ, ਰਾਈਆ ਅਤੇ ਸੰਗਰੂਰ ਆਦਿ ਰੂਟਾਂ ਤੇ ਦੌੜਨਗੀਆਂ ਬੱਸਾਂ

ਮਹਿਲ ਕਲਾਂ /ਬਰਨਾਲਾ, ਜੂਨ 2020 -(ਗੁਰਸੇਵਕ ਸਿੰਘ ਸੋਹੀ) - 

ਕਰੋਨਾ ਵਾਰਿਸ ਨੇ ਜਿੱਥੇ ਪੂਰੀ ਦੁਨੀਆਂ ਦਾ ਤਾਣਾ ਬਾਣਾ ਵਿਗਾੜ ਕੇ ਰੱਖ ਦਿੱਤਾ ਹੈ । ਉੱਥੇ  ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਾਉਣ ਵਾਲੀਆਂ ਬੱਸ ਕੰਪਨੀਆਂ ਨੂੰ ਵੱਡਾ ਘਾਟਾ ਪਿਆ ਹੈ ਕਿਉਂਕਿ ਕੋਰੋਨਾ ਦੇ ਵਧੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਨੇ ਬੱਸਾਂ ਚੱਲਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾ ਦਿੱਤੀ ਸੀ । ਜਿਸ ਕਰਕੇ ਆਮ ਲੋਕਾਂ ਨੂੰ ਆਉਣ ਜਾਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਬੱਸਾਂ ਨੂੰ ਵਿਸ਼ੇਸ਼ ਹਦਾਇਤਾਂ ਦੇ ਕੇ ਪੀ ਆਰ ਟੀ ਸੀ ਦੀਆਂ ਬੱਸਾਂ ਨੂੰ ਸੜਕਾਂ ਤੇ ਦੌੜਾਉਣ  ਲੲੀ ਦਿੱਤੀ ਹਰੀ ਝੰਡੀ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਿਲੀ । ਜਿਸ ਨੂੰ ਦੇਖਦਿਆਂ ਢਿੱਲੋਂ ਬੱਸ ਸਰਵਿਸ ਰਜਿ. ਬਰਨਾਲਾ ਦੇ  ਮਾਲਿਕ ਤੇ ਸਮਾਜ ਸੇਵੀ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਪੀ ਆਰ ਟੀ ਸੀ ਦੇ ਸਹਿਯੋਗ ਨਾਲ ਆਪਣੀ ਕੰਪਨੀ ਦੀਆਂ ਬੱਸਾਂ ਮੁੜ ਰੂਟਾਂ ਤੇ ਚਲਾਉਣ ਦਾ ਫੈਸਲਾ ਕੀਤਾ ਹੈ । ਜਿਸ ਦੀ ਸ਼ੁਰੂਆਤ ਅੱਜ ਬੱਸ ਸਟੈਂਡ ਬਰਨਾਲਾ ਵਿਖੇ ਕੀਤੀ ਗਈ । ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਢਿੱਲੋਂ ਬੱਸ ਸਰਵਿਸ ਦੇ ਮੈਨੇਜਰ ਬਿੱਟੂ ਢਿੱਲੋਂ ਅਤੇ ਸੋਨੂੰ ਕੈਰੇ ਦੱਸਿਆ ਕਿ ਸਾਡੇ ਵੱਲੋਂ ਬਰਨਾਲਾ ਤੋਂ ਸੰਗਰੂਰ,ਬੁਢਲਾਡਾ, ਮਾਨਸਾ,  ਰਾਈਆ ਆਦਿ ਰੂਟਾਂ ਤੇ ਬੱਸ  ਸਰਵਿਸ ਇੱਕ ਇੱਕ ਘੰਟੇ ਦੇ ਬਾਅਦ ਪੀ ਆਰ ਟੀ ਸੀ ਬੱਸਾਂ ਦੇ ਸਹਿਯੋਗ ਨਾਲ ਸੜਕਾਂ ਤੇ ਮੁੜ ਮੁਸਾਫ਼ਰਾਂ ਨੂੰ ਸਰਵਿਸ ਦੇਣਗੀਆਂ । ਉਨ੍ਹਾਂ ਦੱਸਿਆ ਕਿ ਬੱਸਾਂ ਨੂੰ ਚਲਾਉਣ ਤੋਂ ਪਹਿਲਾਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਨੂੰ ਸੈਨੀਟਾਈਜ਼ਰ ,ਬੱਸ ਵਿੱਚ ਫਾਸਟ ਏਡ ਕਿੱਟ, ਮੁਸਾਫਰਾਂ ਲਈ ਮਾਸਕ, ਸੈਨੀਟਾਈਜ਼ਰ ਆਦਿ ਮੌਜੂਦ ਹਨ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਮੁਸਾਫ਼ਰ ਕੋਲ ਮਾਸਕ ਨਹੀਂ ਹੋਵੇਗਾ ਤਾਂ ਉਸ ਨੂੰ ਮਾਸਕ ਦੇ ਕੇ ਹੀ ਬੱਸ ਵਿੱਚ ਸਫਰ ਕਰਨ ਦਿੱਤਾ ਜਾਵੇਗਾ । ਮਨੈਜਰ  ਢਿੱਲੋਂ ਨੇ ਦੱਸਿਆ ਕਿ ਬੱਸਾਂ ਵਿੱਚ ਦੂਰੀ ਦਾ ਧਿਆਨ, ਡਰਾਈਵਰ ਅਤੇ ਕੰਡਕਟਰਾਂ ਨੂੰ ਦਸਤਾਨੇ ,ਮਾਸਕ ਅਤੇ ਸੈਨੀਟਾਈਜ਼ਰ ਸਮੇਤ ਕਰੋਨਾ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਬੱਸਾਂ ਦਾ ਕਿਰਾਇਆ ਵਧ ਗਿਆ ਹੈ ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹੈ ਬੱਸਾਂ ਦਾ ਕਿਰਾਇਆ ਪਹਿਲਾਂ ਵਾਲਾ ਹੈ । ਜਿਸ ਕੋਈ ਵੀ ਵਾਧਾ ਨਹੀਂ ਕੀਤਾ ਗਿਆ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘਰ ਤੋਂ ਬਾਹਰ ਨਿਕਲਣ ਸਮੇਂ ਕਰੋਨਾ  ਦੇ ਬਚਾਅ ਤੋਂ ਦੱਸੇ ਗਏ ਉਪਾਅ ਜ਼ਰੂਰ ਧਿਆਨ ਵਿੱਚ ਰੱਖਣ।

ਕੇਵਲ ਸਿੰਘ ਢਿੱਲੋਂ ਨੂੰ ਰਾਜ ਸਭਾ ਦਾ ਮੈਂਬਰ ਬਣਾਇਆ ਜਾਵੇ -ਗੁਰਮੇਲ ਸਿੰਘ ਮੌੜ 

ਮਹਿਲ ਕਲਾਂ /ਬਰਨਾਲਾ, ਜੂਨ 2020 -(ਗੁਰਸੇਵਕ ਸਿੰਘ ਸੋਹੀ )- ਵਿਕਾਸ ਪੁਰਸ਼ ਸ. ਕੇਵਲ ਸਿੰਘ ਢਿੱਲੋਂ ਨੂੰ ਰਾਜ ਸਭਾ ਦਾ ਮੈਂਬਰ ਬਣਾਇਆ ਜਾਵੇ ਤਾਂ ਜੋ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਦਾ ਹੋਰ ਵਧੇਰੇ ਸਰਵਪੱਖੀ ਵਿਕਾਸ ਹੋ ਸਕੇ । ਇਹ ਵਿਚਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਮੁੱਖ ਸੇਵਾਦਾਰ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸਾਂਝੇ ਕੀਤੇ । ਮੌੜ ਨੇ ਕਿਹਾ ਕਿ ਸ.ਢਿੱਲੋਂ ਨੇ 2006 ਵਿੱਚ ਬਰਨਾਲਾ ਨੂੰ ਜ਼ਿਲ੍ਹਾ ਬਣਾ ਕੇ ਇਸ ਅਧੀਨ ਪੈਂਦੇ  ਹਲਕਿਆਂ  ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿਵਾਈਆਂ । ਉਨ੍ਹਾਂ ਕਿਹਾ ਕਿ  ਕੇਵਲ ਸਿੰਘ ਢਿੱਲੋਂ ਪੰਜਾਬ ਦੇ ਇਕਲੌਤੇ ਲੀਡਰ ਹਨ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਨਜਦੀਕੀ ਤੇ ਇਮਾਨਦਾਰ  ਹੋਣ ਕਾਰਨ ਸਿਰਫ਼ ਇੱਕ ਦਿਨ ਵਿੱਚ ਬਰਨਾਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੀ ਵੱਡੀ ਰਾਸ਼ੀ ਮਨਜ਼ੂਰ ਕਰਵਾਈ ਗਈ । ਜਿਸ ਗ੍ਰਾਂਟ ਨਾਲ ਬਰਨਾਲਾ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਚ ਚਾਰ ਕਰੋੜ ਬਾਰਾਂ ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਐੱਸ ਆਈ ਟੀ ਆਈ ਨੂੰ ਵੀ ਮਨਜ਼ੂਰੀ ਮਿਲ ਚੁੱਕੀ ਹੈ ,ਜੋ ਕਿ ਜ਼ਿਲ੍ਹੇ ਦੇ ਕਿਸੇ ਪਿੰਡ ਵਿੱਚ ਲਗਾਈ ਜਾਵੇਗੀ।  ਜਿਸ ਦਾ ਉਦਘਾਟਨ ਸ ਕੇਵਲ ਸਿੰਘ ਢਿੱਲੋਂ ਅਤੇ ਹਾਈਕਮਾਂਡ ਦੇ ਲੀਡਰ ਕਰਨਗੇ । ਮੌੜ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਤਰਾਂ ਦੀ ਸਮੱਸਿਆ ਦੇ ਨਿਪਟਾਰੇ ਅਤੇ ਕੰਮਕਾਰ ਲਈ ਉਹ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਨ । ਇਸ ਮੌਕੇ ਮਨਦੀਪ ਸਿੰਘ ਕਰਮਗੜ੍ਹ, ਬਵਨ ਸਿੰਘ ਖਿਆਲੀ  ,ਜਗਪਾਲ ਸਿੰਘ,. ਜਗਰਾਜ ਸਿੰਘ ,ਪ੍ਰਕਾਸ਼ ਸਿੰਘ, ਇਕਬਾਲ ਸਿੰਘ ,ਗੁਰਜੰਟ ਸਿੰਘ ,ਬਿੰਦਰ ਸਿੰਘ ,ਗਿਆਨੀ ਜਗਸੀਰ ਸਿੰਘ ਮਹਿਲ ਕਲਾਂ, ਭੋਲਾ ਸਿੰਘ ਭੋਤਨਾ ਹਾਜ਼ਰ ਸਨ ।

ਆਪ ਆਗੂ ਨਵੇਂ ਪਾਰਟੀ ਆਹੁਦਿਆ ਦੇ ਚਾਅ ਚ ਭੁੱਲੇ ਕਰੋਨਾ ਦਾ ਕਹਿਰ 

ਅਬਜ਼ਰਵਰ ਬਲਜਿੰਦਰ ਕੌਰ ਨੇ ਪਿੰਡ ਸਹਿਜੜਾ ਚ  ਰੱਖੀ ਭਰਵੀਂ ਮੀਟਿੰਗ 

ਮਹਿਲ ਕਲਾਂ /ਬਰਨਾਲਾ, ਜੂਨ 2020- (ਗੁਰਸੇਵਕ ਸਿੰਘ ਸੋਹੀ)- ਕਰੋਨਾ ਵਾਇਰਸ ਕਾਰਨ ਦੇਸ਼ ਭਰ ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਜਿਸ ਕਰਕੇ ਸਮੇਂ ਦੀਆਂ ਸਰਕਾਰਾਂ ਵੱਲੋ ਲਗਾਤਾਰ ਸਖਤੀ ਕੀਤੀ ਜਾ ਰਹੀ ਹੈ। ਸਖਤ ਹਦਾਇਤਾਂ  ਜਾਰੀ ਕਰਨ ਦੇ ਨਾਲ ਨਾਲ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਹੁਕਮ ਜਾਰੀ ਹੋ ਰਹੇ ਹਨ। ਲੋਕਾਂ ਨੂੰ ਵਿਆਹ ਸਮੇਂ 50 ਅਤੇ ਮੌਤ ਹੋ ਜਾਣ ਤੇ 20 ਬੰਦਿਆਂ ਤੇ ਔਰਤਾਂ ਤੋਂ ਵੱਧ ਇਕੱਠ ਨਾ ਕਰਨ ਦੇ ਹੁਕਮ ਦਿੱਤੇ ਜਾ ਰਹੇ ਹਨ। ਸਕੂਲ ਬੰਦ ਹਨ ਅਤੇ ਹੋਰ ਵਪਾਰਿਕ ਅਦਾਰਿਆਂ ਨੂੰ ਸਖਤੀ ਨਾਲ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਜਾ ਰਿਹਾ ਹੈ। ਆਮ ਲੋਕਾਂ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਤੇ ਚਲਾਨ ਕੱਟੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋ ਜਿੱਥੇ ਧਰਮ ਅਸਥਾਨ ਵੀ ਵਿਸੇਸ਼ ਹਦਾਇਤਾਂ ਤਹਿਤ ਖੋਲਣ ਦੀ ਆਗਿਆ ਦਿੱਤੀ ਗਈ ਹੈ , ਉਥੇ ਚੋਣ ਸਰਗਰਮੀਆਂ ਲਈ ਹੋਣ ਵਾਲੀਆਂ ਮੀਟਿੰਗਾਂ ਤੇ ਪੂਰਨ ਪਾਬੰਦੀ ਲਾਈ ਗਈ ਹੈ। ਪੰਜਾਬ ਵਿੱਚ ਵਿਰੋਧੀ ਧਿਰ ਦੀ ਸੇਵਾ ਨਿਭਾ ਰਹੀ ਆਮ ਆਦਮੀ ਪਾਰਟੀ ਦੇ ਆਗੂ ਨਵੇ ਮਿਲੇ ਪਾਰਟੀ ਆਹੁਦਿਆ ਦੇ ਚਾਅ ਵਿੱਚ ਸਭ ਕੁਝ ਭੁੱਲ ਭੁਲਾ ਗਏ। 

ਜਿਸ ਮਿਸਾਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਲਈ ਤਲਵੰਡੀ ਸਾਬੋ ਹਲਕੇ ਤੋਂ ਵਿਧਾਇਕ ਬਲਜਿੰਦਰ ਕੌਰ ਜੋ ਕਿ ਅਬਜ਼ਰਵਰ ਲਗਾਏ ਗਏ ਹਨ  ਵੱਲੋ ਹਲਕੇ ਦੇ ਪਿੰਡ ਸਹਿਜੜਾ ਵਿਖੇ ਆਗੂਆਂ ਤੇ ਵਰਕਰਾਂ ਦੀ ਭਰਵੀਂ ਇਕੱਤਰਤਾ ਕਰਕੇ ਜਿੱਥੇ ਆਮ ਆਦਮੀ ਪਾਰਟੀ ਵੱਲੋ ਚੋਣ ਪ੍ਰਚਾਰ ਆਰੰਭ ਕਰ ਦਿੱਤੇ ਜਾਣ ਦਾ ਸੰਕੇਤ ਦਿੱਤਾ ਉਥੇ ਬਿਨਾਂ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਬੈਠੇ ਆਗੂਆਂ ਤੇ ਵਰਕਰਾਂ ਨੂੰ ਲੈ ਕੇ ਘੁਸਰ ਮੁਸਰ ਹੁੰਦੀ ਰਹੀ। ਆਮ ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਕਾਰਨ ਘਰਾਂ ਵਿੱਚ ਲੁਕ ਕੇ ਬੈਠੇ ਰਹਿਣ ਵਾਲੇ ਸਿਆਸੀ ਆਗੂ ਫਿਰ ਤੋਂ ਸਿਆਸੀ ਰੋਟੀਆਂ ਛੇਕਣ ਵਿੱਚ ਮਸਰੂਫ ਹੋ ਗਏ ਹਨ। ਅੱਜ ਜਦੋਂ ਫਿਰ ਲਗਾਤਾਰ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਉਸ ਸਮੇਂ ਆਮ ਆਦਮੀ ਪਾਰਟੀ ਵੱਲੋ ਕੀਤੀ ਭਰਵੀਂ ਮੀਟਿੰਗ ਕਈ ਤਰ੍ਹਾਂ ਦੇ ਸਵਾਲ ਛੱਡ ਗਈ।

250 QUINTALS OF WHEAT FOR GOLDAN TAMPAL.

Chandigarh(B.S SHRMA,RANA SHEIKH DAULAT)The entire country is facing lockdown due to the corona virus epidemic. In such a situation, a truck filled with 250 quintals of wheat was sent to Shri Darbar Sahib Amritsar on behalf of the Akali Dal Halka Khar of Shri Darbar Sahib so that no problem would be present at the time of langar.With the help of Sangat, in charge of Ranjit Singh Gill, SGPC member Jathedar Ajmer Singh Kheda and Charanjit Singh Channa Kalewal, in charge of Halkar Kharar, a 250 quintal wheat truck was sent to Sri Darbar Sahib Guru house for service in the langar. Before leaving the truck, Ardas was done for the good of Sarbat. On this occasion, Light Incharge Ranjit Singh Gill SGPC member Jathedar Ajmer Singh Kheda and Charanjit Singh Channa informed that due to corona virus, the anchor houses are being served continuously.He said that in the Guru Ghar, langars are being made continuously for the needy and the migrants for 24 hours. At the same time, anchors are also being prepared and transported to the needy families. He said that the Akali Dal has sent 250 quintals of wheat to Mr. Darbar Sahib on behalf of the people of Halkhar Khar so that there is no problem in this time of crisis. Gill said that 200 quintals of wheat had been sent earlier also.

ਮੰਡੀਕਰਨ ਸੋਧ ਬਿੱਲ ਕਿਸਾਨਾਂ ਲਈ ਘਾਤਕ ਸਿੱਧ ਹੋਵੇਗਾ ,ਜਿਸ ਦਾ ਬੀਕੇਯੂ ਰਾਜੇਵਾਲ ਡਟ ਕੇ ਕਰੇਗੀ ਵਿਰੋਧ -ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ 

ਫੈਸਲਾ :- ਜੁਲਾਈ ਮਹੀਨੇ ਵਿੱਚ ਭਾਕਿਯੂ (ਰਾਜੇਵਾਲ) ਅਤੇ ਆੜ੍ਹਤੀਆ ਐਸੋਸੀਏਸ਼ਨਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ

ਮਹਿਲ ਕਲਾਂ/ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)-

ਦੇਸ਼ ਦੀ ਸੱਤਾ ਤੇ ਕਾਬਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਖੇਤੀ ਮੰਡੀਕਰਨ ਸੋਧ ਬਿੱਲ ਕਿਸਾਨਾਂ ਲਈ ਘਾਤਕ ਸਿੱਧ ਹੋਵੇਗਾ , ਕਿਉਂਕਿ ਇਸ ਨਾਲ ਕਾਰਪੋਰੇਟ ਘਰਾਣੇ ਕਿਸਾਨਾਂ ਦੀਆਂ ਫ਼ਸਲਾਂ ਦਾ ਮੁੱਲ ਆਪਣੇ ਮੁਤਾਬਕ ਤੈਅ ਕਰਨਗੇ । ਜਿਸ ਨਾਲ ਕਿਸਾਨ - ਮਜ਼ਦੂਰ ਬਿਲਕੁਲ ਖਤਮ ਹੋ ਜਾਵੇਗਾ । ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ  ਛੀਨੀਵਾਲ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸਾਂਝੇ ਕੀਤੇ ।ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੇ ਲਾਗੂ ਹੋਣ ਨਾਲ ਜਿੱਥੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ,ਉੱਥੇ ਪਹਿਲਾਂ ਹੀ ਕਰਜ਼ੇ ਦੇ ਮੱਕੜ ਜਾਲ ਚ ਫਸੀ ਕਿਸਾਨੀ ਨੂੰ ਤਬਾਹ ਕਰਨ  ਵਾਲੇ ਤਾਬੂਤ ਵਿੱੱਚ ਆਖਰੀ ਕਿੱਲ  ਹੋਵੇਗਾ । ਜਿਸ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ)  ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦੇਵੇਗਾ, ਇਸੇ ਤਹਿਤ ਅੱਜ ਸਮਰਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ ਪੰਜਾਬ ਪੱਧਰੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੁਲਾਈ ਮਹੀਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਆੜ੍ਹਤੀਆ ਐਸੋਸੀਏਸ਼ਨਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ।ਜਿਸ ਦੀਆਂ ਤਿਆਰੀਆਂ ਆਉਂਦੇ ਕੁਝ ਦਿਨਾਂ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ । ਜ਼ਿਲ੍ਹਾ ਪ੍ਰਧਾਨ ਛੀਨੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਨੂੰ ਲਾੱੱਕ ਡਾਊਨ  ਦੌਰਾਨ ਹਾੜ੍ਹੀ ਦੀ ਫਸਲ ਦੌਰਾਨ ਜੋ ਨੁਕਸਾਨ ਹੋਇਆ ਹੈ,  ਉਸ ਦਾ ਵਿਸ਼ੇਸ਼ ਪੈਕੇਜ ਬਣਾ ਕੇ ਕਿਸਾਨਾਂ ਨੂੰ ਤੁਰੰਤ ਜਾਰੀ ਕਰੇ । ਉਨ੍ਹਾਂ ਮੰਗ ਕੀਤੀ ਕਿ ਝੋਨੇ ਦਾ ਰੇਟ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਮੁਤਾਬਕ 3200 ਸੋ ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ ਤਾਂ ਜੋ ਕਰਜ਼ੇ ਚ ਡੁੱਬੀ ਕਿਸਾਨੀ ਨੂੰ ਕੁਝ ਰਾਹਤ ਮਿਲ ਸਕੇ ।ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ8 ਘੰਟੇ ਬਿਜਲੀ ਦੇਣ ਵਾਲੇ ਬਿਆਨ(ਹੁਕਮ)  ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਝੂਠੇ ਲਾਰੇ ਲਾ ਕੇ ਸੱਤਾ ਚ ਆਈ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਧੋਖਾ ਕੀਤਾ ਹੈ।  ਉਨ੍ਹਾਂ ਮੰਗ ਕੀਤੀ ਕਿ ਸੀਜ਼ਨ ਦੌਰਾਨ 12 ਘੰਟੇ ਬਿਜਲੀ, ਸੀਜਨ ਦੌਰਾਨ ਜੇੇੇਕਰ ਕਿਸੇ ਕਿਸਾਨ ਦਾ ਟਰਾਂਸਫਾਰਮ ਸੜ ਜਾਂਦਾ ਹੈ ਤਾਂ ਉਸ ਨੂੰ 12 ਘੰਟਿਆਂ ਦੇ ਅੰਦਰ -ਅੰਦਰ ਕਿਸਾਨ ਦੇ ਖੇਤ ਵਿੱਚ ਦੁਬਾਰਾ ਲਗਵਾਇਆ ਜਾਵੇ । ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ,ਦਰਬਾਰ ਸਿੰਘ ਗਹਿਲ, ਜਗਦੇਵ ਸਿੰਘ ਟੱਲੇਵਾਲ, ਹਾਕਮ ਸਿੰਘ ,ਕਰਤਾਰ ਸਿੰਘ ਛੀਨੀਵਾਲ ਕਲਾਂ ,ਗੁਰਮੇਲ ਸਿੰਘ ਅਤੇ ਜਸਮੇਲ ਸਿੰਘ ਚੰਨਣਵਾਲ ਹਾਜ਼ਰ ਸਨ ।

ਦਾਉਧਰ ਪ੍ਰਾਇਮਰੀ ਸਕੂਲ ਚ ਬਣੇਗਾ ਹਰਬਲ ਗਾਰਡਨ

ਗੁਰੂ ਨਾਨਕ ਮਿਸ਼ਨ ਅਤੇ ਬੀੜ ਸੋਸਾਇਟੀ ਫਰੀਦਕੋਟ ਵਲੋਂ ਜੰਗਲ ਲੌਣ ਦਾ ਕਮੈ ਸ਼ੁਰੂ

ਅਜੀਤਵਾਲ, ਜੂਨ 2020 -(ਬਲਬੀਰ ਸਿੰਘ ਬਾਠ)- ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਰੋਡ ਦਾਉਧਰ ਵਿਖੇ,  ਸਾਵਧਾਨੀਆਂ ਵਰਤਦੇ ਹੋਏ, ਸੰਸਥਾ ਗੁਰੂ ਨਾਨਕ ਮਿਸ਼ਨ  ਦਾਉਧਰ ਅਤੇ ਬੀੜ ਸੋਸਾਇਟੀ ਫਰੀਦਕੋਟ ਵੱਲੋਂ ਸਕੂਲ ਦੇ  ਸਟਾਫ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ, ਅੱਜ ਪੰਛੀਆਂ ਲਈ ਆਲਣੇ ਲਗਾਏ ਗਏ ਅਤੇ ਇੱਕ ਜੰਗਲ ਅਤੇ ਹਰਬਲ ਗਾਰਡਨ ਬਣਾਉਣ ਸੰਬੰਧੀ ਯੋਜਨਾਵਾਂ ਬਣਾਈਆਂ, ਜੋ ਰੁੱਖ ਸਕੂਲ ਵਿੱਚ ਪਹਿਲਾਂ ਪੰਚਾਇਤ ਵੱਲੋਂ ਲਗਾਏ ਗਏ ਸਨ, ਉਹਨਾਂ ਵਿੱਚੋਂ ਬਹੁਤ ਸਾਰੇ ਰੁੱਖ, ਜੰਗਲੀ ਬੂਟੀ ਦੇ ਦਬਾ ਕਾਰਣ ਚੱਲ ਨਹੀਂ ਸਕੇ ਸੀ ਅਤੇ ਮਰ ਚੁੱਕੇ ਬੂਟਿਆਂ ਦੀ ਥਾਂ ਨਵੇਂ ਬੂਟੇ ਲਗਾ ਰਹੇ ਹਾਂ, ਅਸੀਂ ਕਿਸੇ ਵੀ ਤਰੀਕੇ ਪੰਚਾਇਤ ਤੋਂ ਬਾਹਰ ਹੋ ਕੇ ਕੰਮ ਨਹੀਂ ਕਰ ਰਹੇ, ਅਸੀਂ ਸਗੋਂ ਹੋਰ ਸਹਿਯੋਗ ਕਰ ਰਹੇ ਹਾਂ, ਤਾਂ ਜੋ ਜਰੂਰੀ ਕੰਮਾਂ ਵਿੱਚ ਹੋਰ ਵਾਧਾ ਹੋ ਸਕੇ।ਇਸ ਸਮੇ ਰੁੱਖ ਵੀ ਲਾਏ ਗਏ। ਇਸ ਸਮੇਂ, ਮੁੱਖ ਅਧਿਆਪਕ ਰੁਪਿੰਦਰ ਸਿੰਘ, ਮੈਡਮ ਕਿਰਨ ਸਿੱਧੂ, ਮੈਡਮ ਨਵਜੋਤ ਕੌਰ, ਮੈਡਮ ਸਵਿੰਦਰ ਕੌਰ, ਮੈਡਮ ਅਲਕਾ, ਖਾਲਸਾ ਕੁਲਦੀਪ ਸਿੰਘ ਦਾਉਧਰ, ਬੀੜ ਸੋਸਾਇਟੀ ਫਰੀਦਕੋਟ ਤੋਂ ਗੁਰਪ੍ਰੀਤ ਸਿੰਘ, ਗੁਣਗੀਤ ਸਿੰਘ ਦਾਉਧਰ, ਕਰਨ ਸਿੱਧੂ ਦਾਉਧਰ, ਜਸਵੀਰ ਸਿੰਘ ਮੰਮੂ, ਬੇਟੀਆਂ ਗਰਜੱਸਪੀ੍ਤ ਕੌਰ, ਪ੍ਰਭਜੋਤ ਕੌਰ, ਹਰਮੰਨਤ ਕੌਰ, ਹਰਵੀਰ ਕੌਰ, ਮਿੰਟੂ ਸਿੰਘ ਆਦਿ ਹਾਜ਼ਰ ਸਨ।

ਪੰਜਾਬ 'ਚ ਕੋਰੋਨਾ ਦੇ 88 ਪਾਜ਼ੇਟਿਵ ਮਾਮਲੇ ਅਤੇ  ਤਿੰਨ ਮੌਤਾਂ 

ਚੰਡੀਗੜ੍ਹ, ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-

ਪੰਜਾਬ ਦੇ ਅੰਮਿ੍ਤਸਰ, ਜਲੰਧਰ ਤੇ ਸੰਗਰੂਰ ਜ਼ਿਲਿ੍ਆਂ ਵਿਚ ਬੁੱਧਵਾਰ ਨੂੰ ਕੋਰੋਨਾ ਇਨਫੈਕਸ਼ਨ ਕਾਰਨ ਤਿੰਨ ਹੋਰ ਲੋਕਾਂ ਦੀ ਜਾਨ ਚਲੇ ਗਈ। ਇਸ ਦੇ ਨਾਲ ਹੀ ਸੂਬੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 58 ਹੋ ਗਈ ਹੈ। ਸੰਗਰੂਰ ਵਿਚ ਕੋਰੋਨਾ ਨਾਲ ਪਹਿਲੀ ਮੌਤ ਹੈ।

ਇੱਥੇ ਦਮੇ ਦੇ ਮਰੀਜ਼ 70 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ। ਉਸ ਨੂੰ ਮੰਗਲਵਾਰ ਨੂੰ ਹੀ ਕੋਵਿਡ ਕੇਅਰ ਸੈਂਟਰ ਤੋਂ ਰਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ। ਉਧਰ ਜਲੰਧਰ 'ਚ ਬੁੱਧਵਾਰ ਨੂੰ ਦਸਵੀਂ ਮੌਤ ਹੋ ਗਈ। ਮਕਸੂਦਾਂ ਦੇ ਮੋਤੀ ਨਗਰ ਵਿਚ ਰਹਿਣ ਵਾਲੇ 86 ਸਾਲਾ ਬਜ਼ੁਰਗ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਅੰਮਿ੍ਤਸਰ 'ਚ ਵੀ 46 ਸਾਲਾ ਵਿਅਕਤੀ ਦੀ ਮੌਤ ਹੋ ਗਈ। ਲਾਹੌਰੀ ਗੇਟ ਨਿਵਾਸੀ ਉਕਤ ਵਿਅਕਤੀ ਨੇ ਗੁਰੂਨਾਨਕ ਦੇਵ ਹਸਪਤਾਲ ਸਥਿਤ ਆਈਸੋਲੇਸ਼ਨ ਵਾਰਡ ਵਿਚ ਦਮ ਤੋੜ ਦਿੱਤਾ। ਉਸ ਨੂੰ ਬੁੱਧਵਾਰ ਨੂੰ ਦਾਖ਼ਲ ਕਰਵਾਇਆ ਗਿਆ ਸੀ।

ਉਧਰ ਸੂਬੇ ਵਿਚ ਬੁੱਧਵਾਰ ਨੂੰ 88 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ। ਹੁਣ ਕੁਲ ਇਨਫੈਕਟਿਡਾਂ ਦੀ ਗਿਣਤੀ 2919 ਹੋ ਗਈ ਹੈ। ਹਾਲਾਂਕਿ ਇਨ੍ਹਾਂ ਵਿਚੋ 2232 ਠੀਕ ਹੋ ਚੁੱਕੇ ਹਨ ਤੇ ਸਿਰਫ਼ 629 ਹੀ ਸਰਗਰਮ ਮਰੀਜ਼ ਹਨ। ਬੁੱਧਵਾਰ ਨੂੰ 65 ਮਰੀਜ਼ਾਂ ਨੂੰ ਸਿਹਤਯਾਬ ਹੋਣ ਪਿੱਛੋਂ ਛੁੱਟੀ ਦੇ ਦਿੱਤੀ ਗਈ। ਉਧਰ ਪਠਾਨਕੋਟ 'ਚ ਸਭ ਤੋਂ ਜ਼ਿਆਦਾ 19, ਗੁਰਦਾਸਪੁਰ 'ਚ 17, ਲੁਧਿਆਣੇ 'ਚ 14, ਅੰਮਿ੍ਤਸਰ 'ਚ 12, ਸੰਗਰੂਰ 'ਚ 11, ਜਲੰਧਰ 'ਚ 5, ਪਟਿਆਲੇ 'ਚ ਚਾਰ, ਮੋਹਾਲੀ 'ਚ ਤਿੰਨ, ਨਵਾਂਸ਼ਹਿਰ 'ਚ ਦੋ ਬਰਨਾਲੇ 'ਚ ਇਕ ਕੇਸ ਰਿਪੋਰਟ ਹੋਇਆ।

ਢੀਂਡਸਾ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਡੀਸੀ ਰਾਹੀਂ ਭੇਜੇ ਮੰਗ ਪੱਤਰ

ਬਾਦਲ ਖ਼ਾਲਿਸਤਾਨ 'ਤੇ ਆਪਣਾ ਸਟੈਂਡ ਦੱਸਣ -ਢੀਂਡਸਾ

ਬਰਨਾਲਾ , ਜੂਨ 2020 -(ਗੁਰਸੇਵਕ ਸਿੰਘ ਸੋਹੀ)- 

ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਢੀਂਡਸਾ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ ਪੱਤਰ ਸੌਂਪੇ, ਜਿਨ੍ਹਾਂ 'ਚ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਆਰਡੀਨੈਂਸਾਂ ਦੇ ਅਮਲ ਨਾਲ ਕਿਸਾਨਾਂ 'ਤੇ ਪਏ ਆਰਥਿਕ ਬੋਝ ਦਾ ਵਿਰੋਧ ਕੀਤਾ। ਉਨ੍ਹਾਂ ਖੇਤੀ ਟਿਊਬਵੈੱਲਾਂ ਦੇ ਬਿੱਲ ਲਾਗੂ ਕਰਨ ਦਾ ਵੀ ਵਿਰੋਧ ਕੀਤਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਦੇਣ, ਸ਼ਰਾਬ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਉੱਚ ਪੱਧਰੀ ਜਾਂਚ ਕਰਵਾਉਣ, ਨਕਲੀ ਬੀਜ ਘੁਟਾਲੇ ਦੀ ਜਾਂਚ ਦੀ ਮੰਗ ਕਰਦਿਆਂ ਨਕਲੀ ਬੀਜਾਂ ਕਾਰਨ ਝੋਨਾ ਲਾਉਣ ਲਈ ਮਜਬੂਰ ਕਿਸਾਨਾਂ ਨੂੰ ਘੱਟੋ-ਘੱਟ 3500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਆਦਿ ਮੰਗਾਂ ਕੀਤੀਆਂ।

ਘੱਲੂਘਾਰਾ ਦਿਵਸ ਮਨਾਉਣ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਖ਼ਾਲਿਸਤਾਨ ਦੇ ਬਿਆਨ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣਾ ਸਟੈਂਡ ਦੱਸੇ। ਇਹ ਪ੍ਰਗਟਾਵਾ ਅਕਾਲੀ ਦਲ ਤੋਂ ਵੱਖ ਹੋਏ ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬਰਨਾਲਾ ਫੇਰੀ ਦੌਰਾਨ ਰੈਸਟ ਹਾਊਸ ਵਿਖੇ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਖ਼ਾਲਿਸਤਾਨ ਦੀ ਮੰਗ 'ਤੇ ਦਿੱਤੇ ਬਿਆਨ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਸਟੈਂਡ ਦੱਸਣ। ਇਸ ਸੰਵੇਦਨਸੀਲ ਬਿਆਨ 'ਤੇ ਸੋਚ ਵਿਚਾਰ ਕਰਨੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਸਰਬਸਾਂਝੀ ਮੀਟਿੰਗ ਕਰ ਕੇ ਸਭ ਸਿੱਖ ਜਥੇਬੰਦੀਆਂ ਤੋਂ ਰਾਏ ਲੈਣੀ ਚਾਹੀਦੀ ਸੀ, ਨਾਂ ਕਿ ਸਿਰਫ਼ ਇਕ ਧਿਰ ਵੱਲੋਂ ਬਿਆਨ ਦੇ ਕੇ ਹੋਰ ਸੂਬਿਆਂ 'ਚ ਵਸਦੇ ਸਿੱਖਾਂ ਲਈ ਅੌਖ਼ ਦੀ ਘੜੀ ਪੈਦਾ ਕਰਨੀ ਚਾਹੀਦੀ ਹੈ। ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਬਿਆਨ 'ਤੇ ਐੱਸਜੀਪੀਸੀ ਦੇ ਪ੍ਰਧਾਨ ਵੱਲੋਂ ਹਾਮੀ ਭਰਨ 'ਤੇ ਅਕਾਲੀ ਦਲ ਬਾਦਲ ਨੂੰ ਬਿਆਨ ਦੇਣਾ ਚਾਹੀਦਾ ਸੀ, ਕਿ ਉਹ ਖ਼ਾਲਿਸਤਾਨ ਦੇ ਹਾਮੀ ਹਨ।

ਦਾ ਗਰੀਨ ਮਿਸ਼ਨ ਪੰਜਾਬ ਦੀ ਟੀਮ ਨੇ ਐਸਡੀਐਮ ਜਗਰਾਓਂ ਨੂੰ ਜੀ ਆਇਆਂ ਆਖਿਆ 

ਜਗਰਾਉਂ /ਲੁਧਿਆਣਾ, ਜੂਨ 2020 ( ਚਰਨਜੀਤ ਸਿੰਘ ਚੰਨ/ ਮਨਜਿੰਦਰ ਗਿੱਲ )

ਪਿਛਲੇ ਦਿਨੀਂ ਸਰਦਾਰ ਨਰਿੰਦਰ ਸਿੰਘ ਧਾਲੀਵਾਲ ਨੇ ਐਸਡੀਐਮ ਜਗਰਾਉਂ ਦਾ ਅਹੁਦਾ ਸੰਭਾਲਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਉਪਰੰਤ ਦਾ ਗਰੀਨ ਮਿਸ਼ਨ ਪੰਜਾਬ ਟੀਮ ਅਤੇ ਜਨਸ਼ਕਤੀ ਨਿਊਜ਼ ਪੰਜਾਬ ਦੇ ਮੈਂਬਰ ਸਾਹਿਬਾਨ ਵੱਲੋ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ। ਜਿੱਥੇ ਐਸਡੀਐਮ ਸਰਦਾਰ ਨਰਿੰਦਰ ਸਿੰਘ ਧਾਲੀਵਾਲ ਨੇ ਦਾ ਗਰੀਨ ਮਿਸ਼ਨ ਪੰਜਾਬ ਟੀਮ ਨਾਲ ਮਿਲ ਕੇ ਕੰਮ ਕਰਨ ਲਈ ਆਖਿਆ ਉੱਥੇ ਉਨ੍ਹਾਂ ਨੇ ਜਨ ਸ਼ਕਤੀ ਨਿਊਜ਼ ਪੰਜਾਬ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਵੀ ਕੀਤੀ। ਇਸ ਸਮੇਂ ਉਨ੍ਹਾਂ ਗੱਲਬਾਤ ਦੌਰਾਨ ਸਮੇਂ ਦੀ ਮੁੱਖ ਲੋੜ ਪ੍ਰਦੂਸ਼ਣ ਮੁਕਤ ਪੰਜਾਬ ਲਈ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਜਗਰਾਉਂ ਨੂੰ ਸੁੰਦਰ ਅਤੇ ਪ੍ਰਦੂਸ਼ਣ ਮੁਕਤ ਸਾਫ਼ ਸੁਥਰਾ ਸ਼ਹਿਰ ਬਣਾਉਣ ਲਈ ਯੋਗ ਉਪਰਾਲੇ ਕਰਨ ਦਾ ਵਾਅਦਾ ਵੀ ਕੀਤਾ। ਇਸ ਸਮੇਂ ਉਨ੍ਹਾਂ ਨਾਲ ਮੌਜੂਦ ਸਨ ਤਹਿਸੀਲਦਾਰ ਸ਼੍ਰੀ ਮਨਮੋਹਨ ਕੌਸ਼ਕ , ਸਰਦਾਰ ਅਮਨਜੀਤ ਸਿੰਘ ਖਹਿਰਾ ਆਡੀਟਰ ਜਨਸ਼ਕਤੀ ਨਿਊਜ਼ ਪੰਜਾਬ, ਪ੍ਰੋਫੈਸਰ ਕਰਮ ਸਿੰਘ ਸੰਧੂ ,ਸਰਦਾਰ ਸੱਤਪਾਲ ਸਿੰਘ ਦੇਹੜਕਾ,  ਮਾਸਟਰ ਹਰਨਰਾਇਣ ਸਿੰਘ ਮੱਲੇਆਣਾ, ਸ਼੍ਰੀ ਕੇਵਲ ਮਲਹੋਤਰਾ, ਸਰਦਾਰ ਚਰਨਜੀਤ ਸਿੰਘ ਚੰਨ, ਸਰਦਾਰ ਗੁਰਕੀਰਤ ਸਿੰਘ ਜਗਰਾਓਂ ਅਤੇ ਸਰਦਾਰ ਮਨਜਿੰਦਰ ਗਿੱਲ ਮੈਨੇਜਰ ਜਨਸ਼ਕਤੀ ਨਿਊਜ਼ ਪੰਜਾਬ ਆਦਿ।

ਗੁਰੂ ਨਾਨਕ ਮਿਸ਼ਨ ਦਾਊਧਰ ਨੇ ਵਾਤਾਵਰਣ ਦਿਵਸ ਰੁੱਖ ਲਗਾ ਕੇ ਮਨਾਇਆ

ਅਜੀਤਵਾਲ,ਜੂਨ 2020 -(ਮਨਜਿੰਦਰ ਗਿੱਲ)-

ਵਾਤਾਵਰਣ ਦਿਵਸ ਤੇ, ਸੰਸਥਾ ਗੁਰੂ ਨਾਨਕ ਮਿਸ਼ਨ  ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਰੋਡ ਵਿਖੇ ਰੁੱਖ ਲਗਾਏ ਗਏ ਅਤੇ ਸਫਾਈ ਮੁਹਿੰਮ ਚੱਲ ਰਹੀ ਹੈ ਅਤੇ ਮੈਡਮ ਕਿਰਨ ਦੀਪ ਕੌਰ ਸਿੱਧੂ ਜੋ ਵਾਤਾਵਰਣ ਪ੍ਰੇਮੀ ਹਨ ਜੋ ਬੀੜ ਸੋਸਾਇਟੀ ਫਰੀਦਕੋਟ ਨਾਲ ਜੁੜੇ ਹੋਏ ਹਨ ਜੋ ਵਾਤਾਵਰਣ ਸੰਬੰਧੀ ਰੁੱਖਾਂ ਅਤੇ ਪੰਛੀਆਂ ਲਈ ਆਲਣਿਆਂ ਸੰਬੰਧੀ ਸਮਰਪਿਤ ਹਨ ਵੱਲੋਂ ਅੱਜ ਕੁਝ ਆਲ੍ਹਣੇ ਦਰੱਖਤਾਂ ਤੇ ਲਗਾਏ ਗਏ, ਸਕੂਲ ਦੇ ਮੁੱਖ ਅਧਿਆਪਕ ਸ : ਰੁਪਿੰਦਰ ਜੀਤ ਸਿੰਘ ਜੀ ਵੱਲੋਂ ਵਾਤਾਵਰਣ ਦਿਵਸ ਮਨਾਉਣ ਸੰਬੰਧੀ ਵਧੀਆ ਸਹਿਯੋਗ ਦਿੱਤਾ ਗਿਆ ਅਤੇ ਸਕੂਲ ਵਿੱਚ ਰੁੱਖ ਲਗਾਉਣ, ਸਫਾਈ ਕਰਵਾਉਣ ਅਤੇ ਬੱਚਿਆਂ ਦੇ ਦਾਖਲੇ ਅਤੇ ਕਿਤਾਬਾਂ ਦੇਣ ਸੰਬੰਧੀ ਸੇਵਾਵਾਂ ਜਾਰੀ ਹਨ। ਇਸ ਸਮੇਂ ਸਕੂਲ ਮੁਖੀ, ਸ : ਰੁਪਿੰਦਰ ਜੀਤ ਸਿੰਘ ਸਿੱਧੂ, ਮੈਡਮ ਕਿਰਨ ਦੀਪ ਕੌਰ, ਖਾਲਸਾ ਕੁਲਦੀਪ ਸਿੰਘ ਦਾਉਧਰ, ਗੁਣਗੀਤ ਸਿੰਘ ਸਿੱਧੂ, ਮੈਡਮ ਕਿਰਨ ਜੀਤ ਕੌਰ, ਗਿੱਲ ਬਲਦੇਵ mਦਾਉਧਰ, ਹਰਮਿੰਦਰ ਸਿੰਘ ਦਾਉਧਰ, ਬੇਟੀਆਂ, ਗਰਜੱਸਪੀ੍ਤ ਕੌਰ, ਪ੍ਰਭਜੋਤ ਕੌਰ, ਹਰਮੰਨਤ ਕੌਰ, ਹਰਵੀਰ ਕੌਰ, ਜਸਵੀਰ ਸਿੰਘ ਮੰਮੂ ਮਿੰਟੂ ਸਿੰਘ ਆਦਿ ਹਾਜ਼ਰ ਸਨ।

 ਮੋਗਾ ਦੇ ਪਿੰਡ ਖੋਸਾ ਪਾਂਡੋ ਵਿੱਚ ਇੱਕ ਵਿਅਕਤੀ ਨੇ ਕੀਤੀ ਪੁਲਿਸ ਉੱਪਰ ਫਾਈਰਿੰਗ, ਇੱਕ ਮੁਲਾਜ਼ਮ ਦੀ ਮੌਤ 2 ਜਖ਼ਮੀ

ਮੋਗਾ, ਜੂਨ 2020 - (ਰਾਣਾ ਸ਼ੇਖਦੌਲਤ,ਜੱਜ ਸਿੰਘ)-ਮੋਗਾ ਦੇ ਪਿੰਡ ਖੋਸਾ ਪਾਂਡੋ ਵਿੱਚ ਦੇਰ ਰਾਤ ਗੁਰਵਿੰਦਰ ਸਿੰਘ ਨਾਮੀ ਵਿਅਕਤੀ ਨੇ ਪੁਲਿਸ ਉੱਪਰ ਅੰਨ੍ਹੇਵਾਹ ਫਾਈਰਿੰਗ ਕੀਤੀ,ਡੀ.ਐਸ.ਪੀ ਜੰਗਜੀਤ ਸਿੰਘ ਨੇ ਦੱਸਿਆ ਕਿ ਇਸ ਪੁਲਿਸ ਉੱਪਰ ਫਾਈਰਿੰਗ ਵਿੱਚ ਇੱਕ ਮੁਲਾਜ਼ਮ ਹੌਲਦਾਰ ਜਗਮੋਹਨ ਸਿੰਘ ਦੀ ਮੌਤ ਹੋ ਗਈ ਅਤੇ ਸੀ.ਆਈ.ਏ ਸਟਾਫ਼ ਦੇ ਇੰਚਾਰਜ਼ ਤਰਲੋਚਨ ਸਿੰਘ ਜੋ ਆਪਣੀ ਡਿਊਟੀ ਈਮਾਨਦਾਰੀ ਅਤੇ ਮਿਹਨਤ ਨਾਲ ਕਰਦੇ ਹਨ ਅਤੇ ਇੱਕ ਹੋਰ ਮੁਲਾਜ਼ਮ ਜਖ਼ਮੀ ਹੋ ਗਏ। ਜਖ਼ਮੀ ਮੁਲਾਜਮਾਂ ਨੂੰ ਲੁਧਿਆਣਾ ਦਾਖਲ ਕਰਵਾਇਆਂ ਗਿਆ ਪਰ ਜਵਾਬ ਚ ਪੁਲਿਸ ਨੇ ਵੀ ਫਾਈਰਿੰਗ ਕੀਤੀ ਤਾਂ ਦੋਸ਼ੀ ਗੁਰਵਿੰਦਰ ਸਿੰਘ ਵੀ ਜਖ਼ਮੀ ਹੋ ਗਿਆ ਅਤੇ ਆਪਣੀ ਬਜ਼ੁਰਗ ਮਾਂ ਦਾ ਸਹਾਰਾ ਲੈ ਕੇ ਭੱਜ ਗਿਆ ਤੇ ਬਾਅਦ ਵਿੱਚ ਐਬੂਲੈਂਸ ਨੂੰ ਐਕਸੀਡੈਂਟ ਦਾ ਬਹਾਨਾ ਬਣਾ ਕੇ ਫੋਨ ਕਰਕੇ ਬੁਲਾ ਲਿਆ ਅਤੇ ਮੋਗੇ ਹਸਪਤਾਲ ਵਿੱਚ ਦਾਖ਼ਲ ਹੋ ਗਿਆ ਦੋਸ਼ੀ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਫਰੀਦਕੋਟ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਜੋ ਪਤਾ ਲੱਗਣ ਤੇ ਦੋਸ਼ੀ ਪੁਲਿਸ ਦੀ ਨਗਰਾਨੀ ਹੇਠ ਹੈ।ਦੋਸ਼ੀ ਗੁਰਵਿੰਦਰ ਸਿੰਘ ਦਾ ਝਗੜਾ ਆਪਣੇ ਤਾਏ ਬਲਦੇਵ ਸਿੰਘ ਨਾਲ ਚੱਲਦਾ ਸੀ ਜੋ ਦਰਖਾਸਤ ਦੇ ਸਬੰਧ ਚ ਦੋਸ਼ੀ ਨੂੰ ਲੈਣ ਗਏ ਸੀ।ਪਰ ਦੋਸ਼ੀ ਨੇ ਪੁਲਿਸ ਨੂੰ ਦੇਖਦੇ ਹੀ ਫਾਈਰਿੰਗ ਸੁਰੂ ਕਰ ਦਿੱਤੀ।ਜਿਸ ਵਿੱਚ ਗੁਰਵਿੰਦਰ ਸਿੰਘ ਨੂੰ ਵੀ ਗੋਲੀਆਂ ਲੱਗੀਆਂ ਹਨ। ਦੋਸ਼ੀ  ਦੀ ਮਾਂ ਵੀ ਪੁਲਿਸ ਕਸਟੱਡੀ ਵਿੱਚ ਹੈ