You are here

ਪੰਜਾਬ

ਵਧੀਆ ਸੇਵਾਵਾਂ ਬਦਲੇ ਮੈਨੇਜਰ ਅਮਰੀਕ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਮਹਿਲ ਕਲਾਂ/ਬਰਨਾਲਾ, ਫਰਵਰੀ 2020-(ਗੁਰਸੇਵਕ ਸਿੰਘ ਸੋਹੀ)- 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਾ ਪਾਤਸ਼ਾਹੀ ਛੇਵੀਂ /ਦਸਵੀਂ ਗਹਿਲ ਦੇ ਮੈਨੇਜਰ ਭਾਈ ਅਮਰੀਕ ਸਿੰਘ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਜਟ ਮੀਟਿੰਗ ਵਿੱਚ ਸਰਦਾਰ ਹਰਜਿੰਦਰ ਸਿੰਘ ਧਾਮੀ ਸਕੱਤਰ ਐੱਸ, ਜੀ, ਪੀ, ਸੀ ਅਤੇ ਸਰਦਾਰ ਰੂਪ ਸਿੰਘ ਜੀ ਮੁੱਖ ਸਕੱਤਰ ਐੱਸ, ਜੀ, ਪੀ, ਸੀ ਸਾਹਿਬ ਵੱਲੋਂ ਆਪਣੀ ਟੀਮ ਸਮੇਤ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਗੁਰੂ ਘਰ ਵਿੱਚ ਬਖ਼ਸ਼ੀ ਗਈ ਸੇਵਾ ਨੂੰ ਹਮੇਸ਼ਾ ਹੀ ਤਨੋ,ਮਨੋ,ਧਨੋ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਿੰਦਾ ਹਾਂ ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਦਾ ਸ਼ੁਕਰ ਗੁਜ਼ਾਰ ਹਾਂ ਕਿ ਮੈਨੂੰ ਸੇਵਾ ਨਿਭਾਉਣ ਦਾ ਮੌਕਾ ਦਿੱਤਾ ਇਸੇ ਸਮੇਂ ਸਰਦਾਰ ਪ੍ਰਤਾਪ ਸਿੰਘ ਸਕੱਤਰ, ਸਰਦਾਰ ਮਿਲਖਾ ਸਿੰਘ ਆਈ, ਏ ਸਾਹਿਬ, ਸਰਦਾਰ ਜਤਿੰਦਰ ਸਿੰਘ ਐ:ਸਕੱਤਰ  ਆਦਿ ਹਾਜ਼ਰ ਸਨ।

ਪਿੰਡ ਦੀਵਾਨੇ ਦਾ ਸਰਕਾਰੀ ਪ੍ਰਾਇਮਰੀ ਅਤੇ ਹਾਈ ਬਣਿਆ ਸਮਾਰਟ ਸਕੂਲ।

ਬਰਨਾਲਾ, ਫਰਵਰੀ 2020-(ਗੁਰਸੇਵਕ ਸਿੰਘ ਸੋਹੀ)- 

ਪਿੰਡ ਦੀਵਾਨਾ ਦੇ ਨਗਰ ਨਿਵਾਸੀ ਅਤੇ ਐਨ, ਆਰ, ਆਈ ਵੀਰਾਂ ਤੇ ਯੁਵਕ ਸੇਵਾਵਾਂ ਕਲੱਬ ਅਤੇ ਨੌਜਵਾਨ ਟੀਮ ਦੇ ਸਹਿਯੋਗ ਨਾਲ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਸਕੂਲ ਦੇ ਬੱਚਿਆਂ ਨੂੰ ਵਰਦੀਆਂ ਬੂਟ ਜੁਰਾਬਾਂ ਅਤੇ ਸਕੂਲ ਨੂੰ ਮਲਟੀ ਮੀਡੀਆ ਨਾਲ ਜੋੜਨ ਲਈ ਐਲ,ਸੀ,ਡੀ ਦਿੱਤੇ ਗਏ। ਉਸੇ ਲੜੀ ਤਹਿਤ ਸਕੂਲ ਦੀ ਸੁੰਦਰਤਾ ਬਣਾਉਣ ਲਈ ਸਕੂਲ ਨੂੰ ਰੰਗ ਕਰਨ ਦਾ ਅਤੇ ਮਾਟੋ ਲਿਖਣ ਦਾ ਕੰਮ ਕੀਤਾ ਗਿਆ। ਜੋ ਕਿ 80,90% ਹੋ ਚੁੱਕਾ ਹੈ ਅਤੇ ਬਹੁਤ ਜਲਦੀ ਸਾਰਾ ਮੁਕੰਮਲ ਹੋ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਸਕੂਲ ਦੇ ਮੁੱਖ ਇੰਚਾਰਜ ਅਮਰਜੀਤ ਸਿੰਘ ਪੱਪੂ ਨੇ ਕਿਹਾ ਕਿ ਸਾਡੇ ਸਕੂਲ ਦਾ ਸਟਾਫ਼ ਸਾਰੇ ਵੀਰਾਂ ਦਾ ਅਤੇ ਨਗਰ ਦੇ ਸਾਰੇ ਦਾਨੀ ਸੱਜਣਾ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ ਜਿਨ੍ਹਾਂ ਨੇ ਇਸ ਮਹਾਨ ਕਾਰਜ ਨੂੰ ਨੇਪਰੇ ਚਾੜਨ ਲਈ ਤਨ, ਮਨ, ਤੇ ਧਨ ਨਾਲ ਆਪਣਾ ਯੋਗਦਾਨ ਪਾ ਕੇ ਸਕੂਲ ਨੂੰ ਸਮਾਰਟ ਸਕੂਲ ਬਣਾਇਆ। ਇਸ ਸਮੇਂ ਉਨ੍ਹਾਂ ਨਾਲ ਰਣਜੀਤ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਕੇਵਲ ਸਿੰਘ, ਗੋਰਾ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ ਡੀ,ਈ,ਓ, ਸਰਬਜੀਤ ਸਿੰਘ, ਹਰਪਾਲ ਸਿੰਘ, ਰਾਜ ਕੈਨੇਡੀਅਨ, ਬਲਤੇਜ ਸਿੰਘ,ਬਾਬਾ ਜੰਗ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।

ਜ਼ਿਲਾ ਲੁਧਿਆਣਾ ਨੂੰ ਨਵੇਂ ਵਿਕਾਸ ਕਾਰਜਾਂ ਲਈ ਫੰਡ ਦੇਣ ਲਈ ਕੈਬਨਿਟ ਮੰਤਰੀ ਆਸ਼ੂ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਚੰਡੀਗੜ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

ਅੱਜ ਪੇਸ਼ ਕੀਤੇ ਗਏ ਬਜਟ 2020-21 ਵਿੱਚ ਜ਼ਿਲਾ ਲੁਧਿਆਣਾ ਨੂੰ ਨਵੇਂ ਵਿਕਾਸ ਕਾਰਜਾਂ ਲਈ ਫੰਡ ਰੱਖਣ 'ਤੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ। ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਥਾਨਕ ਮਾਡਲ ਗਰਾਮ ਸਥਿਤ ਸਰਕਾਰੀ ਆਯੁਰਵੈਦਿਕ ਹਸਪਤਾਲ ਨੂੰ ਅਤਿ-ਆਧੁਨਿਕ ਥੈਲੇਸੇਮੀਆ ਸੈਂਟਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ, ਜਿੱਥੇ ਕਿ ਥੈਲੇਸੇਮੀਆ ਤੋਂ ਪੀੜਤ ਮਰੀਜ਼ਾਂ ਦਾ ਆਯੁਰਵੈਦਿਕ ਵਿਧੀ ਨਾਲ ਇਲਾਜ ਕੀਤਾ ਜਾਇਆ ਕਰੇਗਾ। ਬਜਟ ਵਿੱਚ ਬੁੱਢਾ ਨਾਲੇ ਦੀ ਕਾਇਆ ਕਲਪ ਕਰਨ ਲਈ 650 ਕਰੋੜ ਰੁਪਏ ਰੱਖੇ ਗਏ ਹਨ, ਇਸ ਫੰਡ ਨਾਲ ਬੁੱਢੇ ਨਾਲੇ ਦੀ ਪਹਿਲੇ ਗੇੜ ਦੀ ਸਫਾਈ ਦਾ ਕੰਮ ਆਰੰਭ ਹੋਵੇਗਾ। ਵਿੱਤ ਮੰਤਰੀ ਵੱਲੋਂ ਨੂਰਮਹਿਲ-ਧਾਂਗੜਾ (ਜਲੰਧਰ) ਤੋਂ ਪਿੰਡ ਭੂੰਦੜੀ (ਲੁਧਿਆਣਾ) ਤੱਕ ਪੁੱਲ ਦਾ ਨਿਰਮਾਣ ਕਰਨ ਦਾ ਵੀ ਪ੍ਰਸਤਾਵ ਲਿਆਂਦਾ ਗਿਆ ਹੈ। ਸਾਲ 2020-21 ਦੌਰਾਨ ਰਾਜਪੁਰਾ ਤੋਂ ਲੁਧਿਆਣਾ ਤੱਕ ਫਰੇਟ ਕਾਰੀਡੋਰ ਰੇਲ ਲਾਈਨ ਵਿਛਾਉਣ ਲਈ 35 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਰੇਲਵੇ ਲਾਈਨ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਸੂਬੇ ਵਿੱਚ ਸਥਾਨਕ ਹਲਾਤਾਂ ਮੁਤਾਬਿਕ ਫੁੱਲਾਂ ਦੀ ਕਾਸ਼ਤ ਨਾਲ ਸੰਬੰਧਤ ਤਕਨੀਕੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਦੋਰਾਹਾ ਵਿਖੇ ਹਾਲੈਂਡ ਦੀ ਭਾਗੀਦਾਰੀ ਨਾਲ ਸੈਂਟਰ ਆਫ਼ ਐਕਸੀਲੈਂਸ ਆਫ਼ ਫਲੋਰੀਕਲਚਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ। ਪਸ਼ੂ ਧੰਨ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ ਲੁਧਿਆਣਾ ਨੂੰ 32 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕਰਨ ਦਾ ਵੀ ਪ੍ਰਸਤਾਵ ਹੈ। ਪੰਜਾਬ ਸਰਕਾਰ ਵੱਲੋਂ ਰਾਏਕੋਟ, ਮਾਛੀਵਾੜਾ ਅਤੇ ਲਾਡੋਵਾਲ ਵਿਖੇ ਉਦਯੋਗਿਕ ਸਿਖ਼ਲਾਈ ਸੰਸਥਾਨ (ਸਰਕਾਰੀ ਆਈ. ਟੀ. ਆਈਜ਼) ਸਥਾਪਤ ਕੀਤੀਆਂ ਜਾਣੀਆਂ ਹਨ। ਆਸ਼ੂ ਨੇ ਦੱਸਿਆ ਕਿ ਸ਼ਹਿਰ ਲੁਧਿਆਣਾ ਦੀ ਹਵਾ ਗੁਣਵੱਤਾ ਵਿੱਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਨੂੰ ਪਲੀਤ ਹੋਣ ਤੋਂ ਬਚਾਉਣ ਅਤੇ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਾਉਣ ਲਈ 104 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਵਿਧਾਨ ਸਭਾ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸੁਰਿੰਦਰ ਡਾਵਰ ਨੇ ਕਿਦਵਈ ਨਗਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਲੂ ਕਰਨ ਲਈ 3 ਕਰੋੜ ਰੁਪਏ ਅਲਾਟ ਕਰਨ 'ਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਲੋਕ ਸਭਾ ਹਲਕਾ ਸ੍ਰੀ ਫਤਿਹਗੜ ਸਾਹਿਬ ਤੋਂ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਅੱਜ ਹਾਈਵੇ ਨਾਲ ਸੰਬੰਧਤ ਮੁੱਦਿਆਂ ਦੇ ਹੱਲ ਲਈ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਾਭਾ ਦੇ ਵਿਧਾਇਕ ਰਣਦੀਪ ਸਿੰਘ ਨਾਭਾ, ਗੁਰਕੀਰਤ ਸਿੰਘ ਕੋਟਲੀ ਖੰਨਾ, ਲਖਬੀਰ ਸਿੰਘ ਲੱਖਾ ਪਾਇਲ ਅਤੇ ਗੁਰਪ੍ਰੀਤ ਸਿੰਘ ਜੀ. ਪੀ. ਬੱਸੀ ਪਠਾਣਾਂ ਵੀ ਹਾਜ਼ਰ ਸਨ। ਅਥਾਰਟੀ ਵੱਲੋਂ ਲੁਧਿਆਣਾ-ਖਰੜ ਹਾਈਵੇ ਨਾਲ ਸੰਬੰਧਤ ਕਰਨਲ ਯੋਗੇਸ਼ ਅਤੇ ਪ੍ਰੋਜੈਕਟ ਡਾਇਰੈਕਟ ਕੇ. ਸਚਦੇਵਾ ਹਾਜ਼ਰ ਸਨ। ਲੁਧਿਆਣਾ ਤੋਂ ਏ. ਸੀ. ਪੀ. ਟ੍ਰੈਫਿਕ ਸ੍ਰੀ ਰਾਜਨ ਸ਼ਰਮਾ ਅਤੇ ਸੋਮਾ ਆਈਸੋਲੈਕਸ ਦੇ ਨੁਮਾਇੰਦੇ ਵੀ ਹਾਜ਼ਰ ਸਨ। ਡਾ. ਅਮਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜੀ. ਟੀ. ਰੋਡ ਅਮਲੋਹ 'ਤੇ ਬਣਨ ਵਾਲੇ ਅੰਡਰਪਾਸ ਅਤੇ ਫਲਾਈਓਵਰ ਦਾ ਮੁੱਦਾ ਵਿਚਾਰਿਆ ਗਿਆ। ਇਸ ਤੋਂ ਇਲਾਵਾ ਸ੍ਰੀ ਫਤਿਹਗੜ ਸਾਹਿਬ ਨੂੰ ਮੁੱਖ ਸੜਕ ਤੋਂ ਕੱਟ ਦੇਣ, ਮਹੇਸ਼ਪੁਰਾ ਲਿੰਕ ਸੜਕ ਤੱਕ ਰਾਹਦਾਰੀ ਅਤੇ ਹੋਰ ਲੋੜਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਇਸ ਸੜਕ 'ਤੇ ਪੈਂਦੇ ਮੁੱਖ ਸ਼ਹਿਰਾਂ ਦੀ ਟ੍ਰੈਫਿਕ ਵਿਵਸਥਾ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ। ਡਾ. ਅਮਰ ਸਿੰਘ ਨੇ ਦੱਸਿਆ ਕਿ ਅਥਾਰਟੀ ਦੇ ਅਧਿਕਾਰੀ ਇਨਾਂ ਸਾਰੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ 3 ਤੋਂ 5 ਮਾਰਚ, 2020 ਤੱਕ ਇਨਾਂ ਖੇਤਰਾਂ ਦਾ ਦੌਰਾ ਕਰਨਗੇ।

ਗੁੰਮਸ਼ੁਦਾ ਦੀ ਤਲਾਸ਼

ਜਗਰਾਓਂ,ਫ਼ਰਵਰੀ 2020 -(ਲਾਡੀ ਗਾਲਿਬ)- ਸਵਰਨ ਸਿੰਘ ਪੁੱਤਰ ਸੁੱਚਾ ਸਿੰਘ ਪਿੰਡ ਫਤਹਿਗੜ੍ਹ ਸਿਵੀਆ 27/02/2020 ਸ਼ਾਮ ਨੂੰ ਘਰ ਤੋਂ ਗਿਆ ਸੀ ਜੋ ਕਿ ਘਰ ਵਾਪਸ ਨਹੀਂ ਆਇਆ।ਪਰਿਵਾਰ ਬਹੁਤ ਪ੍ਰੇਸ਼ਾਨ ਹੈ। ਜੇਕਰ ਕਿਸੇ ਨੂੰ ਮਿਲੇ ਇਸ ਨੰਬਰ ਤੇ ਸੰਪਰਕ ਕਰੋ 8283037262 

ਨਸਾਂ ਤਸਕਰ,ਦਲਾਲਾਂ ਅਤੇ ਵਿਚੋਲਗੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਐਸ.ਐਚ.ਓ ਤਰਲੋਚਨ ਸਿੰਘ

ਮੋਗਾ(ਰਾਣਾ ਸ਼ੇਖਦੌਲਤ,ਓਮਕਾਰ ਦੋਲੇਵਾਲ) ਐਸ.ਐਸ.ਪੀ ਹਰਮਨਦੀਪ ਸਿੰਘ ਗਿੱਲ ਨੇ ਮੋਗਾ ਚਾਰਜ ਸੰਭਾਲਣ ਉਪਰੰਤ ਹੀ ਮੋਗੇ ਦੇ ਜਿੰਨੇ ਵੀ ਪਿੰਡਾ ਨੂੰ ਅਲੱਗ ਅਲੱਗ ਥਾਣੇ ਲੱਗਦੇ ਹਨ।ਥਾਣਾ ਮੁਖੀਆ ਨੂੰ ਨਸਾਂ ਬੰਦ ਕਰਨ ਲਈ ਸਖਤੀ ਵਰਤਣ ਦੇ ਆਦੇਸ਼ ਦੇਣ ਉਪਰੰਤ ਹੀ ਮਹਿਣਾ ਸੀ,ਆਈ,ਏ, ਸਟਾਫ ਦੇ ਇੰਚਾਰਜ ਐਸ.ਐਚ. ਓ ਤਰਲੋਚਨ ਸਿੰਘ ਨੇ ਆਪਣੀ ਪੁਲਿਸ ਪਾਰਟੀ ਨਾਲ ਪਿੰਡਾਂ ਵਿੱਚ ਰੇਡ ਕੀਤੀ ਅਤੇ ਨਸ਼ਾ ਤਸਕਰੀ ਚ ਚਰਚਾ ਵਿੱਚ ਆਉਣ ਵਾਲਾ ਪਿੰਡ ਦੋਲੇਵਾਲ ਪੂਰੀ ਪੰਚਾਇਤ ਨੂੰ ਬੁਲਾ ਕੇ ਸਖਤ ਲਹਿਜੇ ਨਾਲ ਕਿਹਾ ਕਿ ਕੋਈ ਵੀ ਨਸ਼ਾ ਵੇਚਣ ਵਾਲੇ ਜਾਂ ਨਸਾਂ ਕਰਨ ਵਾਲੇ ਦੀ ਸਫਾਰਿਸ ਨਾ ਕਰੇ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਨਸ਼ੇ  ਪ੍ਰਤੀ ਵਿਚੋਲਗੀਆਂ ਕਰਨਗੇ ਸਭ ਤੋਂ ਪਹਿਲਾਂ ਉਹਨਾਂ ਤੇ ਕਾਰਵਾਈ ਕੀਤੀ ਜਾਵੇਗੀ।ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੀ ਨੋਜਵਾਨ ਪੀੜ੍ਹੀ ਨੂੰ ਨਸ਼ਾ ਘੁਣ ਵਾਗ ਖਾ ਰਿਹਾ ਹੈ ਆਪਾਂ ਸਾਰਿਆਂ ਨੂੰ ਮਿਲ ਕੇ ਚੱਲਣ ਦੀ ਲੋੜ ਹੈ ਜੋ ਆਦਮੀ ਨਸ਼ਾ ਤਸਕਰਾਂ ਨੂੰ ਫੜਾਉਣ ਵਿੱਚ ਪੁਲਿਸ ਦੀ ਮੱਦਦ ਕਰੇਗਾ ਉਸ ਨੂੰ ਸੀਨੀਅਰ ਅਫਸਰਾਂ ਤੋਂ ਸਨਮਾਨ ਕਰਵਾਇਆ ਜਾਵੇਗਾ

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਸਦਾ ਸਹਾਈ ਬਾਬੇ ਸ਼ਹੀਦਾਂ ਦੇ ਦਰ ਤੇ ਦੋ ਖੰਡ ਪਾਠ ਕਰਵਾਏ 

  ਮਹਿਲ ਕਲਾਂ/ਬਰਨਾਲਾ, ਫਰਵਰੀ 2020-(ਗੁਰਸੇਵਕ ਸਿੰਘ ਸੋਹੀ)- 

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਸਦਾ ਸਹਾਈ ਬਾਬੇ ਸ਼ਹੀਦਾਂ ਦੇ ਸਥਾਨ ਤੇ ਸੁਰਿੰਦਰ ਸਿੰਘ ਸ਼ਿੰਦਾ ਮੰਡੀਲਾ ਵਾਲਿਆਂ ਵੱਲੋਂ ਸਾਹਿਬ ਸ਼੍ਰੀ ਅਖੰਡ ਪਾਠ ਕਰਵਾਏ ਗਏ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਸਪੁੱਤਰੀ ਮਨਜਿੰਦਰ ਕੌਰ ਨੇ ਦੱਸਿਆ ਹੈ ਕਿ ਮੈਂ ਅਤੇ ਮੇਰੇ ਭਰਾ ਮਨਪ੍ਰੀਤ ਸਿੰਘ ਅਸੀਂ ਦੋਵਾਂ ਨੇ ਬਾਬੇ ਸ਼ਹੀਦਾਂ ਦੇ ਸਥਾਨ ਤੇ ਸੁੱਖ ਸੁੱਖੀ ਸੀ ਜੋ ਕਿ  ਬਾਬਿਆਂ ਨੇ ਪੂਰੀ ਕਰ ਦਿੱਤੀ ਇਸ  ਖੁਸ਼ੀ ਵਿੱਚ ਅਖੰਡ ਪਾਠ ਕਰਵਾਏ ਗਏ। ਇਸ ਸਮੇਂ ਸੁਰਿੰਦਰ ਸਿੰਘ ਨੇ ਕਾਰ ਸੇਵਾ ਦੇ ਲਈ ਬਾਬੇ ਸ਼ਹੀਦਾਂ ਦੇ ਸਥਾਨ ਨੂੰ ਗਿਆਰਾਂ ਹਜ਼ਾਰ ਰੁਪਏ  ਦਿੱਤੇ ਮਾਤਾ ਰਾਣੀ ਮੰਦਿਰ ਨੂੰ ਗਿਆਰਾਂ ਸੌ ਰੁਪਏ ਦਿੱਤੇ ਗੁਰੂ ਰਵਿਦਾਸ ਭਗਤ ਗੁਰੂ ਘਰ ਨੂੰ ਗਿਆਰਾਂ ਸੌ ਰੁਪਏ ਦਿੱਤੇ ਅਤੇ ਚੰਦੂਆਂ ਨਾ ਸਾਹਿਬ ਨੂੰ ਗਿਆਰਾਂ ਸੌ ਰੁਪਏ ਦਿੱਤੇ ਇਸ ਸਮੇਂ ਪਾਠੀ ਸਿੰਘ ਭਾਈ ਹਾਕਮ ਸਿੰਘ ਦੀਵਾਨਾ, ਬਾਬਾ  ਚੰਦ ਸਿੰਘ, ਬਖਤੌਰ ਸਿੰਘ, ਗੁਰਦੁਆਰਾ ਦੇ ਪ੍ਰਧਾਨ ਸਤਨਾਮ ਸਿੰਘ, ਬਾਬੇ ਸ਼ਹੀਦਾਂ ਦੀ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਸੋਹੀਆਂ, ਨਛੱਤਰ ਸਿੰਘ, ਡਾਕਟਰ ਇੰਦਰਜੀਤ ਸਿੰਘ, ਸਰਪੰਚ ਤੇਜਿੰਦਰ ਸਿੰਘ, ਨਿਸ਼ਾਨ ਸਿੰਘ ਪੈਰਿਸ ਵਾਲੇ, ਪ੍ਰਧਾਨ ਬਿੱਲੂ ਸਿੰਘ, ਸੋਭਾ ਸਿੰਘ, ਪ੍ਰੀਤਮ ਸਿੰਘ ਪੀਤਾ,  ਡਾਂ ਮੱਖਣ ਸਿੰਘ, ਅੱਸਰੂ ਸਿੰਘ, ਬੀਬੀਆਂ ਵਿੱਚ ਮਨਜੀਤ ਕੌਰ, ਗਿਆਨ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਗੁਰਮੇਲ ਕੌਰ, ਮਨਜੀਤ ਕੌਰ, ਸ਼ਿੰਦਰ ਕੌਰ, ਮਹਿੰਦਰ, ਕੌਰ ਆਦਿ ਹਾਜ਼ਰ ਸਨ।

28 ਫਰਵਰੀ - ਰਾਸ਼ਟਰੀ ਵਿਗਿਆਨ ਦਿਵਸ ਦੇ ਵਿਸ਼ੇਸ਼✍️ਗੋਬਿੰਦਰ ਸਿੰਘ ਢੀਂਡਸਾ

28 ਫਰਵਰੀ - ਰਾਸ਼ਟਰੀ ਵਿਗਿਆਨ ਦਿਵਸ ਦੇ ਵਿਸ਼ੇਸ਼
ਲੋਕਾਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਲਈ
ਪ੍ਰੇਰਿਤ ਕਰਨ ਦੇ ਉਦੇਸ਼ ਨਾਲ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਪਹਿਲੀ ਵਾਰ
28 ਫਰਵਰੀ 1987 ਨੂੰ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਸਾਲ 2020 ਦਾ ਰਾਸ਼ਟਰੀ ਵਿਗਿਆਨ ਦਿਵਸ ਦਾ ਵਿਸ਼ਾ
‘ਵਿਗਿਆਨ ਵਿੱਚ ਔਰਤਾਂ’ ਹੈ।
ਪ੍ਰੋ. ਚੰਦਰਸੇਖਰ ਵੇਂਕਟਰਮਨ ਰਮਨ ਨੇ 20 ਫਰਵਰੀ 1928 ਨੂੰ ਉੱਚਕੋਟੀ ਵਿਗਿਆਨਿਕ ਖੋਜ ਕੀਤੀ ਜੋ ਕਿ ‘ਰਮਨ ਪ੍ਰਭਾਵ’ ਦੇ
ਨਾਂ ਨਾਲ ਪ੍ਰਸਿੱਧ ਹੈ। ਉਹਨਾਂ ਨੂੰ ਇਸ ਖੋਜ ਕਰਕੇ ਹੀ ਭੌਤਿਕੀ ਦੇ ਖੇਤਰ ਵਿੱਚ ਸਾਲ 1930 ਦਾ ਨੋਬਲ ਪੁਰਸਕਾਰ ਦਿੱਤਾ ਗਿਆ ਜੋ
ਕਿ ਭੌਤਿਕੀ ਦੇ ਖੇਤਰ ਵਿੱਚ ਅਜਿਹਾ ਕਰਨ ਵਾਲੇ ਏਸ਼ੀਆ ਦੇ ਪਹਿਲੇ ਵਿਅਕਤੀ ਸਨ।
ਪਿਤਾ ਚੰਦਰਸੇਖਰ ਅਈਅਰ ਜੋ ਕਿ ਭੌਤਿਕੀ ਅਤੇ ਗਣਿਤ ਦੇ ਵਿਦਵਾਨ ਸੀ ਦੇ ਘਰ ਮਾਂ ਪਾਰਬਤੀ ਅੰਮਲ ਦੀ ਕੁੱਖੋ ਸੀ.ਵੀ. ਰਮਨ
ਦਾ ਜਨਮ 7 ਨਵੰਬਰ 1888 ਨੂੰ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਹੋਇਆ। ਸੀ.ਵੀ. ਰਮਨ ਪੜ੍ਹਣ ਵਿੱਚ ਬਹੁਤ ਹੁਸ਼ਿਆਰ ਸੀ,
ਉਹਨਾਂ ਨੇ 11 ਵਰ੍ਹਿਆਂ ਦੀ ਉਮਰ ਵਿੱਚ ਦਸਵੀਂ ਅਤੇ 13 ਸਾਲ ਦੀ ਉਮਰ ਵਿੱਚ ਇੰਟਰਮੀਡੀਅਟ ਇਮਤਿਹਾਨ ਪਾਸ ਕਰ ਲਏ ਸੀ।
6 ਮਈ 1907 ਨੂੰ ਤ੍ਰਿਲੋਕਸੁੰਦਰੀ ਨਾਲ ਵਿਵਾਹਿਕ ਜੀਵਨ ਵਿੱਚ ਬੱਝੇ।
1917 ਵਿੱਚ ਲੰਦਨ ਵਿੱਚ ਬ੍ਰਿਟਿਸ਼ ਰਾਸ਼ਟਰਮੰਡਲ ਦੇ ਵਿਸ਼ਵ ਵਿਦਿਆਲਿਆਂ ਦਾ ਸੰਮੇਲਨ ਸੀ। ਰਮਨ ਨੇ ਉਸ ਸੰਮੇਲਨ ਵਿੱਚ
ਕੱਲਕੱਤਾ ਵਿਸ਼ਵ ਵਿਦਿਆਲਾ ਦੀ ਅਗਵਾਈ ਕੀਤੀ। ਇਹ ਰਮਨ ਦੀ ਪਹਿਲੀ ਵਿਦੇਸ਼ ਯਾਤਰਾ ਸੀ। ਇਸ ਵਿਦੇਸ਼ ਯਾਤਰਾ ਦੇ ਸਮੇਂ
ਉਹਨਾਂ ਦੇ ਜੀਵਨ ਵਿੱਚ ਇੱਕ ਮਹੱਤਵਪੂਰਨ ਘਟਨਾ ਘਟੀ। ਪਾਣੀ ਦੇ ਜਹਾਜ਼ ਤੋਂ ਉਹਨਾਂ ਨੇ ਭੂ ਮੱਧ ਸਾਗਰ ਦੇ ਗਹਿਰੇ ਨੀਲੇ ਪਾਣੀ
ਨੂੰ ਵੇਖਿਆ ਅਤੇ ਇਸ ਨੀਲੇ ਪਾਣੀ ਨੂੰ ਦੇਖ ਕੇ ਰਮਨ ਦੇ ਮਨ ਵਿੱਚ ਇੱਕ ਵਿਚਾਰ ਆਇਆ ਕਿ ਇਹ ਨੀਲਾ ਰੰਗ ਪਾਣੀ ਦਾ ਹੈ ਜਾਂ
ਨੀਲੇ ਆਸਮਾਨ ਦਾ ਸਿਰਫ਼ ਪਰਾਵਰਤਨ ਹੈ। ਬਾਅਦ ਵਿੱਚ ਰਮਨ ਨੇ ਇਸ ਘਟਨਾ ਨੂੰ ਆਪਣੀ ਖੋਜ ਦੁਆਰਾ ਸਮਝਾਇਆ ਕਿ ਇਹ
ਨੀਲਾ ਰੰਗ ਨਾ ਪਾਣੀ ਦਾ ਹੈ, ਨਾ ਹੀ ਆਸਮਾਨ ਦਾ। ਇਹ ਨੀਲਾ ਰੰਗ ਤਾਂ ਪਾਣੀ ਅਤੇ ਹਵਾ ਦੇ ਕਣਾਂ ਦੁਆਰਾ ਰੌਸ਼ਨੀ ਦੇ ਖਿੰਡਾਉਣ
ਤੋਂ ਪੈਦਾ ਹੁੰਦਾ ਹੈ। ਕਿਉਂਕਿ ਖਿੰਡਾਉਣ ਦੀ ਘਟਨਾ ਵਿੱਚ ਸੂਰਜ ਦੇ ਪ੍ਰਕਾਸ਼ ਦੇ ਸਾਰੇ ਰੰਗ ਅਵਸ਼ੋਸ਼ਿਤ ਕਰ ਊਰਜਾ ਵਿੱਚ ਬਦਲ ਜਾਂਦੇ
ਹਨ, ਪਰੰਤੂ ਨੀਲੇ ਪ੍ਰਕਾਸ਼ ਨੂੰ ਵਾਪਿਸ ਪਰਾਵਰਤਿਤ ਕਰ ਦਿੱਤਾ ਜਾਂਦਾ ਹੈ। ਸੱਤ ਸਾਲ ਦੀ ਸਖ਼ਤ ਮਿਹਤਨ ਤੋਂ ਬਾਅਦ ਰਮਨ ਨੇ
ਇਸ ਭੇਦ ਦੇ ਕਾਰਨਾਂ ਨੂੰ ਖੋਜਿਆ ਸੀ, ਇਹ ਖੋਜ ਰਮਨ ਪ੍ਰਭਾਵ ਦੇ ਨਾਮ ਨਾਲ ਪੂਰੇ ਸੰਸਾਰ ਵਿੱਚ ਪ੍ਰਸਿੱਧ ਹੈ।
ਸਾਲ 1952 ਵਿੱਚ ਸੀ.ਵੀ. ਰਮਨ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਪਦ ਨਾਲ ਚੁਣੇ ਜਾਣ ਦਾ ਪ੍ਰਸਤਾਵ ਆਇਆ ਅਤੇ ਉਹਨਾਂ ਨੂੰ ਬਿਨ੍ਹਾਂ ਕਿਸੇ
ਵਾਦ-ਵਿਵਾਦ ਦੇ ਪੂਰਨ ਸਮੱਰਥਨ ਵੀ ਮਿਲ ਰਿਹਾ ਸੀ ਪਰੰਤੂ ਸੀ.ਵੀ.ਰਮਨ ਨੂੰ ਰਾਜਨੀਤੀ ਵਿੱਚ ਕੋਈ ਵਿਸ਼ੇਸ਼ ਦਿਲਚਸਪੀ ਨਹੀਂ ਸੀ ਅਤੇ ਉਹਨਾਂ
ਨੇ ਇਸ ਗੌਰਵਮਈ ਪਦ ਤੇ ਬਿਰਾਜਮਾਨ ਹੋਣ ਨੂੰ ਸਨਮਾਨਪੂਰਕਵਕ ਮਨ੍ਹਾ ਕਰ ਦਿੱਤਾ।
ਡਾ. ਰਮਨ ਨੂੰ ਭਾਰਤ ਸਰਕਾਰ ਨੇ 1954 ਵਿੱਚ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦਿੱਤਾ ਅਤੇ ਸੋਵੀਅਤ
ਰੂਸ ਨੇ ਉਹਨਾਂ ਨੂੰ 1957 ਵਿੱਚ ‘ਲੇਨਿਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ।
21 ਨਵੰਬਰ 1970 ਨੂੰ 82 ਵਰ੍ਹਿਆਂ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਡਾ. ਰਮਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ
ਗਏ।

✍️ਗੋਬਿੰਦਰ ਸਿੰਘ ਢੀਂਡਸਾ
ਈਮੇਲ- bardwal.gobinder@gmail.com

ਜ਼ਿਲੇ ਦੇ ਸਾਰੇ ਸਰਕਾਰੀ ਸਕੂਲ ਬਣਾਏ ਜਾਣਗੇ ਸਮਾਰਟ-ਦੀਪਤੀ ਉੱਪਲ

ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਦੇ ਸਾਲਾਨਾ ਸਮਾਗਮ ਦੌਰਾਨ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਕਪੂਰਥਲਾ,ਫਰਵਰੀ 2020-(ਹਰਜੀਤ ਸਿੰਘ ਵਿਰਕ)-
ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਵਿਖੇ ਅੱਜ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਣਲਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਹੱਦ ਗੰਭੀਰ ਹੈ, ਜਿਸ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਕੇ ਇਨਾਂ ਨੂੰ ਹਰੇਕ ਪੱਖੋਂ ਸਮਾਰਟ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸੈਲਫ ਮੇਡ ਸਮਾਰਟ ਬਣਾਉਣ ਦਾ ਟੀਚਾ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਕਿਹਾ ਕਿ ਮਿਹਨਤ ਅਤੇ ਲਗਨ ਨਾਲ ਜੀਵਨ ਵਿਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨਾਂ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਜੀਵਨ ਜਿੳੂਣ ਅਤੇ ਆਪਣੇ ਜੀਵਨ ਦਾ ਟੀਚਾ ਮਿੱਥ ਕੇ ਉਸ ਲਈ ਦਿਨ-ਰਾਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਸਰਕਾਰੀ ਸਕੂਲ ਦੀ ਬਿਹਤਰੀ ਲਈ ਯੋਗਦਾਨ ਦੇਣ ਵਾਲੇ ਸਮਾਜ ਸੇਵਕਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨਾਂ ਪੜਾਈ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਉਨਾਂ ਓਰੀਐਂਟਲ ਇੰਸ਼ੋਰੈਂਸ ਕੰਪਨੀ ਵੱਲੋਂ ਸਕੂਲ ਨੂੰ ਭੇਟ ਕੀਤੇ ਗਏ ਬੈਂਚ ਅਤੇ ਐਲ. ਈ. ਡੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ। ਇਸ ਤੋਂ ਇਲਾਵਾ ਉਨਾਂ ਸਕੂਲ ਦੇ ਕਲਾਸ ਰੂਮਾਂ ਅਤੇ ਰਸੋਈ ਆਦਿ ਦਾ ਮੁਆਇਨਾ ਵੀ ਕੀਤਾ। 
ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ ਨੇ ਕਿਹਾ ਕਿ ਜ਼ਿਲੇ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਿਭਾਗ ਵੱਲੋਂ ਤਿੰਨ ਨੁਕਾਤੀ ਪ੍ਰੋਗਰਾਮ ਚਲਾਇਆ ਗਿਆ ਹੈ, ਜਿਸ ਵਿਚ ਸ਼ਤ-ਪ੍ਰਤੀਸ਼ਤ ਨਤੀਜੇ, ਇਨਰੋਲਮੈਂਟ ਅਤੇ ਸਕੂਲਾਂ ਨੂੰ ਸਮਾਰਟ ਬਣਾਉਣਾ ਸ਼ਾਮਿਲ ਹੈ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਕਾਮਯਾਬੀ ਲਈ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। 
     ਇਸ ਤੋਂ ਪਹਿਲਾਂ ਸਕੂਲ ਦੀ ਹੈੱਡ ਮਿਸਟ੍ਰੈੱਸ ੳੂਸ਼ਾ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਨੂੰ ਜੀਅ ਆਇਆਂ ਕਿਹਾ। ਸਕੂਲ ਅਧਿਆਪਕਾ ਸੁਨੀਤਾ ਸਿੰਘ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ। ਡਾ. ਅੰਬੋਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਪਰਸਨ ਪਰਵੀਨ ਕੌਰ, ਜ਼ਿਲਾ ਗਾਈਡੈਂਸ ਕਾੳੂਂਸਲਰ ਪਰਮਜੀਤ ਸਿੰਘ, ਬੀ. ਪੀ. ਈ. ਓ ਕੁਲਵੰਤ ਕੌਰ, ਸੁਰਿੰਦਰ ਪਾਲ, ਨਰਾਇਣ ਸਿੰਘ, ਸ੍ਰੀਮਤੀ ਦੀਕਸ਼ਾ ਭੱਲਾ, ਅਰੁਣ ਸ਼ਰਮਾ, ਰੀਨਾ ਯਾਦਵ, ਰੁਪਿੰਦਰ ਕੌਰ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਓਰੀਐਂਟਲ ਇੰਸ਼ੋਰੈਂਸ ਕੰਪਨੀ ਦੇ ਸੀਨੀਅਰ ਬ੍ਰਾਂਚ ਮੈਨੇਜਰ ਮਲਕੀਤ ਸਿੰਘ, ਸਮਾਜ ਸੇਵਕ ਬਲਵੰਤ ਸਿੰਘ ਬੱਲ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ, ਕਰਾਟੇ ਕੋਚ ਰਾਜੀਵ ਵਾਲੀਆ, ਰਿੰਕੂ ਕਾਲੀਆ, ਡਾ. ਤਜਿੰਦਰ ਹਨੀ, ਪ੍ਰੋ. ਕਰਨ ਦੇਵ ਜਗੋਤਾ, ਰਾਕੇਸ਼ ਕੁਮਾਰ ਦਾਤਾਰਪੁਰੀ, ਰਮੇਸ਼ ਕਲਸੀ, ਹੈ    ੱਡਮਾਸਟਰ ਵਰਿੰਦਰ ਸਿੰਘ, ਤਿਲਕ ਰਾਜ ਕੌਲ ਤੇ ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ। 
ਕੈਪਸ਼ਨ :-ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਦੇ ਸਾਲਾਨਾ ਸਮਾਗਮ ਮੌਕੇ ਸਕੂਲ ਨੂੰ ਐਲ. ਈ. ਡੀ. ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ।  ਨਾਲ ਹਨ ਜ਼ਿਲਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ, ਹੈੱਡ ਮਿਸਟ੍ਰੈੱਸ ੳੂਸ਼ਾ ਸ਼ਰਮਾ, ਗੁਰਮੁਖ ਸਿੰਘ ਢੋਡ, ਮਲਕੀਤ ਸਿੰਘ ਤੇ ਹੋਰ। 


     - ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਦੇ ਸਾਲਾਨਾ ਸਮਾਗਿਮ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਰਸ਼। ਨਾਲ ਹਨ ਜ਼ਿਲਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ, ਹੈੱਡ ਮਿਸਟ੍ਰੈੱਸ ੳੂਸ਼ਾ ਸ਼ਰਮਾ, ਗੁਰਮੁਖ ਸਿੰਘ ਢੋਡ, ਮਲਕੀਤ ਸਿੰਘ ਤੇ ਹੋਰ।  


-ਸਮਾਗਮ ਦੇ ਵੱਖ-ਵੱਖ ਦਿ੍ਰਸ਼।

 

ਧੁੱਸੀ ਬੰਨ ਅਤੇ ਉਸ ਦੇ ਨਾਲ ਤੂੜੀ ਦੇ ਕੁੱਪ ਅਤੇ ਪਰਾਲੀ ਦੇ ਢੇਰ ਲਗਾਉਣ ’ਤੇ ਪਾਬੰਦੀ

ਕਪੂਰਥਲਾ,ਫਰਵਰੀ 2020-(ਹਰਜੀਤ ਸਿੰਘ ਵਿਰਕ)-
ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਧੁੱਸੀ ਬੰਨ ਅਤੇ ਉਸ ਦੇ ਨਾਲ ਤੂੜੀ ਦੇ ਕੁੱਪ/ਪਰਾਲੀ ਦੇ ਢੇਰ ਨਹੀਂ ਲਗਾਏਗਾ। ਇਹ ਹੁਕਮ 21 ਅਪ੍ਰੈਲ 2020 ਤੱਕ ਲਾਗੂ ਰਹਿਣਗੇ। 
ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕ ਅਣ-ਅਧਿਕਾਰਤ ਤੌਰ ’ਤੇ ਧੁੱਸੀ ਬੰਨ ਅਤੇ ਉਸ ਦੇ ਨਾਲ ਤੂੜੀ ਦੇ ਕੁੱਪ/ਪਰਾਲੀ ਦੇ ਢੇਰ ਆਦਿ ਲਗਾਉਂਦੇ ਹਨ, ਜਿਸ ਵਿਚ ਚੂਹਿਆਂ ਦੁਆਰਾ ਤੂੜੀ ਦੇ ਕੁੱਪ, ਪਰਾਲੀ ਦੇ ਢੇਰਾਂ ਵਿਚ ਅਤੇ ਧੁੱਸੀ ਬੰਨ ’ਤੇ ਖੁੱਡਾਂ ਬਣਾਈਆਂ ਜਾਂਦੀਆਂ ਹਨ। ਧੁੱਸੀ ਬੰਨ ’ਤੇ ਚੂਹਿਆਂ ਦੁਆਰਾ ਖੁੱਡਾਂ ਬਣਾਉਣ ਕਾਰਨ ਧੁੱਸੀ ਬੰਨ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਬਾਰਿਸ਼ ਕੇ ਮੌਸਮ ਦੌਰਾਨ ਬੰਨ ਨੂੰ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ’ਤੇ ਰੋਕ ਲਗਾਉਣੀ ਅਤੀ ਜ਼ਰੂਰੀ ਹੈ। 
ਫੋਟੋ : -ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।

ਜ਼ਿਲੇ ਨੂੰ 100 ਫੀਸਦੀ ਡਿਜੀਟਾਈਜ਼ ਬਣਾਉਣ ਲਈ ਮਿਲ ਕੇ ਹੰਭਲਾ ਮਾਰਨ ਬੈਂਕਾਂ-ਰਾਹੁਲ ਚਾਬਾ

ਸਮੂਹ ਪੀ. ਐਮ ਲਾਭਪਾਤਰੀਆਂ ਨੂੰ ਦਿੱਤੀ ਜਾਵੇਗੀ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ
ਜ਼ਿਲਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਕਪੂਰਥਲਾ,ਫਰਵਰੀ 2020-(ਹਰਜੀਤ ਸਿੰਘ ਵਿਰਕ)-

  ਜ਼ਿਲਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜ਼ਿਲੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਰਿਜ਼ਰਵ ਬੈਂਕ ਵੱਲੋਂ ਪੰਜਾਬ ਵਿਚੋਂ ਕਪੂਰਥਲਾ ਜ਼ਿਲੇ ਨੂੰ 100 ਫੀਸਦੀ ਡਿਜੀਟਾਈਜ਼ ਬਣਾਉਣ ਲਈ ਚੁਣਿਆ ਗਿਆ ਹੈ। ਉਨਾਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਟੀਚੇ ਨੂੰ ਪੂਰਾ ਕਰਨ ਲਈ ਮਿਲ ਕੇ ਹੰਭਲਾ ਮਾਰਨ ਅਤੇ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਉਨਾਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਵੱਧ ਤੋਂ ਵੱਧ ਡਿਜੀਟਲ ਵਿੱਤੀ ਸਾਖਰਤਾ ਕੈਂਪ ਲਗਾਏ ਜਾਣ।
ਉਨਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਵਿਚ ਇਕ ਮੁਹਿੰਮ ਚਲਾਈ ਗਈ ਹੈ, ਜਿਸ ਦੌਰਾਨ ਸਾਰੇ ਪੀ. ਐਮ ਕਿਸਾਨ ਲਾਭਪਾਤਰੀ ਕਿਸਾਨ ਕ੍ਰੈਡਿਟ ਕਾਰਡ ਬਣਵਾਉਣ ਲਈ ਬੈਂਕਾਂ ਦੁਆਰਾ ਦਿੱਤੇ ਗਏ ਇਕ ਪੰਨੇ ਦਾ ਫਾਰਮ ਅਤੇ ਆਪਣੇ ਖਸਰਾ, ਖਤੌਨੀ ਦੇ ਨਾਲ ਆਪਣੀ ਬੈਂਕ ਸ਼ਾਖਾ ਵਿਚ ਜਮਾਂ ਕਰਵਾ ਕੇ ਸਸਤੀਆਂ ਦਰਾਂ ’ਤੇ ਖੇਤੀ ਕਰਜ਼ੇ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨਾਂ ਇਹ ਵੀ ਦੱਸਿਆ ਕਿ ਜਿਨਾਂ ਪੀ. ਐਮ ਲਾਭਪਾਤਰੀਆਂ ਦਾ ਕਿਸਾਨ ਕ੍ਰੈਡਿਟ ਕਾਰਡ ਪਹਿਲਾਂ ਤੋਂ ਬਣਿਆ ਹੋਇਆ ਹੈ, ਉਹ ਆਪਣੀ ਲਿਮਿਟ ਵਧਾਉਣ ਲਈ ਅਤੇ ਬੰਦ ਪਏ ਕਿਸਾਨ ਕ੍ਰੈਡਿਟ ਕਾਰਡ ਖਾਤਾ ਧਾਰਕ ਉਸ ਨੂੰ ਚਾਲੂ ਕਰਵਾਉਣ ਲਈ ਨਵਾਂ ਕਿਸਾਨ ਕਾਰਡ ਜਾਰੀ ਕਰਵਾਉਣ ਲਈ ਆਪਣੀ ਬੈਂਕ ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਜੋ ਕਿਸਾਨ ਖੇਤੀ ਲਈ ਕਿਸਾਨ ਕ੍ਰੈਡਿਟ ਕਾਰਡ ਲੈ ਚੁੱਕੇ ਹਨ ਅਤੇ ਉਹ ਪਸ਼ੂ ਪਾਲਣ ਅਤੇ ਮੱਛੀ ਪਾਲਣ ਕਰ ਰਹੇ ਹਨ, ਉਹ ਵੀ ਇਨਾਂ ਕੰਮਾਂ ਲਈ ਕਿਸਾਨ ਕ੍ਰੈਡਿਟ ਕਾਰਡ ਲਈ ਬਿਨੈ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਸੇਵਾ ਕੇਂਦਰਾਂ ’ਤੇ ਵੀ ਬਿਨੇ ਪੱਤਰ ਜਮਾਂ ਕਰਵਾਏ ਜਾ ਸਕਦੇ ਹਨ। ਉਨਾਂ ਖੇਤੀਬਾੜੀ ਵਿਭਾਗ ਅਤੇ ਐਨ. ਆਰ. ਐਲ. ਐਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਕੰਮ ਵਿਚ ਆਪਣਾ ਬਣਦਾ ਸਹਿਯੋਗ ਦੇਣ।
ਸ੍ਰੀ ਚਾਬਾ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਬਸਿਡੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਦਾ ਵੱਧ ਤੋਂ ਵੱਧ ਲਾਭ ਦੇਣ। ਉਨਾਂ ਇਹ ਵੀ ਕਿਹਾ ਕਿ ਬੈਂਕ ਕਮਜ਼ੋਰ ਵਰਗਾਂ ਨੂੰ ਬੈਂਕਿੰਗ ਸੇਵਾਵਾਂ ਨਾਲ ਜੋੜਨ ਨੂੰ ਵਿਸ਼ੇਸ਼ ਤਰਜੀਹ ਦੇਣ ਅਤੇ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ। ਇਸ ਮੌਕੇ ਪੀ. ਐਨ. ਬੀ ਦੇ ਚੀਫ ਮੈਨੇਜਰ ਸ੍ਰੀ ਆਰ. ਸੀ ਗੋਸਾਈਂ, ਰਿਜ਼ਰਵ ਬੈਂਕ ਦੇ ਏ. ਜੀ. ਐਮ ਸ੍ਰੀ ਸ੍ਰੀਕਿਸ਼ਨ ਬਿਸਵਾਸ, ਚੀਫ ਐਲ. ਡੀ. ਐਮ ਸ੍ਰੀ ਦਰਸ਼ਨ ਲਾਲ ਭੱਲਾ, ਡੀ. ਡੀ. ਐਮ ਨਾਬਾਰਡ ਸ੍ਰੀ ਰਾਕੇਸ਼ ਵਰਮਾ, ਡਾਇਰੈਕਟਰ ਆਰ. ਸੇਟੀ ਸ੍ਰੀ ਪਰਮਜੀਤ ਸਿੰਘ, ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ, ਸ. ਐਚ. ਐਸ ਬਾਵਾ ਅਤੇ ਸ੍ਰੀ ਰਜਨੀਸ਼ ਕਾਂਤ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਅਤੇ ਡੀ. ਸੀ. ਓ ਹਾਜ਼ਰ ਸਨ।
ਕੈਪਸ਼ਨ :-ਜ਼ਿਲਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ।  ਨਾਲ ਹਨ ਪੀ. ਐਨ. ਬੀ ਦੇ ਚੀਫ ਮੈਨੇਜਰ ਸ੍ਰੀ ਆਰ. ਸੀ ਗੋਸਾਈਂ, ਰਿਜ਼ਰਵ ਬੈਂਕ ਦੇ ਏ. ਜੀ. ਐਮ ਸ੍ਰੀ ਸ੍ਰੀਕਿਸ਼ਨ ਬਿਸਵਾਸ, ਚੀਫ ਐਲ. ਡੀ. ਐਮ ਸ੍ਰੀ ਦਰਸ਼ਨ ਲਾਲ ਭੱਲਾ ਤੇ ਹੋਰ।

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਲਿਆ ਜਾਇਜ਼ਾ

ਕਪੂਰਥਲਾ,ਫਰਵਰੀ 2020-(ਹਰਜੀਤ ਸਿੰਘ ਵਿਰਕ)-
 ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ  ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਮਹਿਕਮੇ ਨਾਲ ਸਬੰਧਤ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਦਾ ਨਿਪਟਾਰਾ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ। ਉਨਾਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਆਦੇਸ਼ ਦਿੱਤੇ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਬੰਧੀ ਆਪਣੇ ਪੱਧਰ ’ਤੇ ਵੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਕੰਮਾਂ ਦਾ ਲਗਾਤਾਰ ਮੁਲਾਂਕਣ ਕਰਨ। ਉਨਾਂ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।  ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਉਨਾਂ ਜ਼ਮੀਨੀ ਰਿਕਾਰਡ ਦੇ ਕੰਪਿੳੂਟਰੀਕਰਨ ਅਤੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਭੁੱਲਥ ਸ. ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਡਾ ਸ਼ਿਖਾ ਭਗਤ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ ਅਤੇ ਹੋਰ ਅਧਿਕਾਰੀ।

ਸੁਲਤਾਨਪੁਰ ਲੋਧੀ ਸ਼ਹਿਰ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਸੁਲਤਾਨਪੁਰ ਲੋਧੀ/ਕਪੂਰਥਲਾ,ਫਰਵਰੀ 2020-(ਹਰਜੀਤ ਸਿੰਘ ਵਿਰਕ)-
ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿੳੂਂਸਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 25 ਅਪ੍ਰੈਲ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਰਾਹੀਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਲਈ ਸੁਲਤਾਨਪੁਰ ਲੋਧੀ ਵਿਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਰੋਕ ਲਗਾਉਣੀ ਜ਼ਰੂਰੀ ਹੈ। 

ਫੋਟੋ : -ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।

ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ-ਦੀਪਤੀ ਉੱਪਲ

ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕਪੂਰਥਲਾ,ਫਰਵਰੀ 2020-(ਹਰਜੀਤ ਸਿੰਘ ਵਿਰਕ)-

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨਾਂ ਅਧਿਕਾਰੀਆਂ ਨੂੰ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਦੀ ਨਿੱਜੀ ਤੌਰ ’ਤੇ ਨਜ਼ਰਸਾਨੀ ਕਰਨ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਸਕੀਮਾਂ ਦਾ ਨਿਰੰਤਰ ਮੁਲਾਂਕਣ ਕੀਤਾ ਜਾਵੇ ਅਤੇ ਜਿਥੇ ਕਿਤੇ ਕਮੀ-ਪੇਸ਼ੀ ਜਾਂ ਅੜਚਣ ਆਵੇ, ਤੁਰੰਤ ਉਨਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਇਸ ਦਾ ਢੁਕਵਾਂ ਹੱਲ ਕੱਢਿਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਲੋੜਵੰਦ ਲੋਕਾਂ ਤੱਕ ਹਰ ਹਾਲ ਵਿਚ ਪਾਰਦਰਸ਼ੀ ਢੰਗ ਨਾਲ ਪਹੁੰਚਣੇ ਜ਼ਰੂਰੀ ਹਨ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਹਦਾਇਤ ਕੀਤੀ ਕਿ ਵੱਖ-ਵੱਖ ਮੱਦਾਂ ਅਧੀਨ ਬਕਾਇਆ ਪਏ ਕੇਸਾਂ ਅਤੇ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਜਨਗਣਨਾ-2021 ਅਤੇ ਆਰਥਿਕ ਗਣਨਾ ਦੇ ਕੰਮ ਨੂੰ ਪੂਰੀ ਗੰਭੀਰਤਾ ਨਾਲ ਕਰਨ ਦੀ ਤਾਕੀਦ ਕੀਤੀ। ਇਸੇ ਤਰਾਂ ਉਨਾਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਅਧਿਕਾਰੀਆਂ ਨੂੰ ਮਾਰਚ ਵਿਚ ਲੱਗ ਰਹੇ ਮੈਗਾ ਹਾਈ ਐਂਡ ਰੁਜ਼ਗਾਰ ਮੇਲੇ ਸਬੰਧੀ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨਾਂ ਜਲ ਸਰੋਤ ਅਧਿਕਾਰੀਆਂ ਨੂੰ ਇੱਬਣ ਮਾਈਨਰ ਨੂੰ ਪੱਕਿਆਂ ਕਰਨ ਦੇ ਕੰਮ ਦੀ ਲਗਾਤਾਰ ਇੰਸਪੈਕਸ਼ਨ ਕਰਨ ਲਈ ਕਿਹਾ। ਇਸ ਦੌਰਾਨ ਉਨਾਂ ਵੱਖ-ਵੱਖ ਵਿਕਾਸ ਕਾਰਜ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਅਰਬਨ-ਰੂਰਲ ਮਿਸ਼ਨ, ਅਵਾਸ ਯੋਜਨਾ, ਮਨਰੇਗਾ, ਸਵੱਛ ਭਾਰਤ ਮਿਸ਼ਨ (ਓ. ਡੀ. ਐਫ), ਆਸ਼ੀਰਵਾਦ ਸਕੀਮ, ਤੰਦਰੁਸਤ ਪੰਜਾਬ ਅਤੇ ਸਮਾਰਟ ਵਿਲੇਜ ਕੰਪੇਨ ਆਦਿ ਦੀ ਸਮੀਖਿਆ ਕੀਤੀ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਭੁਲੱਥ ਸ. ਰਣਦੀਪ ਸਿੰਘ ਹੀਰ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਮੈਡਮ ਰਾਣੀ ਤੋਂ ਇਲਾਵਾ ਸਮੂਹ ਤਹਿਸੀਲਦਾਰ, ਬੀ. ਡੀ. ਪੀ. ਓਜ਼, ਈ. ਓਜ਼, ਐਕਸੀਅਨ, ਐਸ. ਡੀ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ :-ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ ਤੇ ਹੋਰ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਵੱਲੋਂ ਪਿੰਡ ਕਾਲਖ਼ ਦਾ ਦੌਰਾ

ਪਿੰਡ ਵਾਸੀ ਵੱਲੋਂ ਸਰਪੰਚ ਅਤੇ ਪੰਚਾਇਤ ਅਧਿਕਾਰੀਆਂ 'ਤੇ ਲਗਾਏ ਦੋਸ਼ਾਂ ਬਾਰੇ ਸਥਿਤੀ ਦਾ ਲਿਆ ਜਾਇਜ਼ਾ
ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਸ਼੍ਰੀ ਗਿਆਨ ਚੰਦ ਅਤੇ ਸ਼੍ਰੀ ਪ੍ਰਭਦਿਆਲ ਵੱਲੋਂ ਪਿੰਡ ਕਾਲਖ ਦਾ ਦੌਰਾ ਕੀਤਾ ਗਿਆ। ਉਨਾਂ ਕਮਲਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕਾਲਖ, ਤਹਿਸੀਲ ਅਤੇ ਜ਼ਿਲਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਪਾਈ ਸ਼ਿਕਾਇਤ ਦਾ ਨੋਟਿਸ ਲੈਂਦੇ ਹੋਏ ਮੌਕੇ 'ਤੇ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਕਮਲਜੀਤ ਸਿੰਘ ਨੇ ਸਰਪੰਚ ਰਣਧੀਰ ਕੌਰ ਅਤੇ ਸੰਬੰਧਤ ਬੀ.ਡੀ.ਪੀ.ਓ. 'ਤੇ ਖੱਜਲ ਖੁਆਰ ਅਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਸੀ। ਕਮਲਜੀਤ ਸਿੰਘ ਨੇ ਕਿਹਾ ਕਿ ਸਰਪੰਚ ਰਣਧੀਰ ਕੌਰ ਵੱਲੋਂ ਨਰੇਗਾ ਅਧੀਨ ਚੱਲ ਰਹੇ ਕੰਮ ਦੌਰਾਨ ਉਨਾਂ ਦੇ ਘਰ ਕੋਲ ਨਵੀਂ ਬਣਾਈ ਗਈ ਬਸਤੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਜੋ ਨਾਲੀ ਬਣਾਈ ਗਈ ਹੈ, ਉਹ ਜਾਣ ਬੁੱਝ ਕੇ ਨੀਵੀਂ ਕਰ ਦਿੱਤੀ ਗਈ, ਜਿਸ ਕਰਕੇ ਉਨਾਂ ਦੇ ਘਰ ਵਿੱਚ ਪਾਣੀ ਦਾਖਲ ਹੋ ਜਾਂਦਾ ਹੈ। ਕਮਲਜੀਤ ਸਿੰਘ ਨੇ ਇੱਕ ਹੋਰ ਜਗਾ ਦਾ ਜ਼ਿਕਰ ਕਰਦੇ ਕਿਹਾ ਕਿ ਪੰਚਾਇਤ ਵੱਲੋਂ ਉਨਾਂ ਦੇ ਘਰ ਅੱਗੇ ਗਲੀ ਪੁੱਟਿਆਂ ਤਕਰੀਬਨ ਸਾਲ ਤੋਂ ਉੱਪਰ ਹੋ ਚੁੱਕਾ ਹੈ ਅਤੇ ਸਰਪੰਚ ਵੱਲੋਂ ਉਨਾਂ ਦੇ ਘਰ ਅੱਗੇ ਗਲੀ ਨਹੀਂ ਬਣਾਈ ਗਈ ਜਦ ਕਿ ਬਾਕੀ ਸਾਰੀ ਗਲੀ ਪੱਕੀ ਬਣੀ ਹੋਈ ਹੈ। ਉਨਾਂ ਕਿਹਾ ਕਿ ਮੀਂਹ/ਬਰਸਾਤਾਂ ਦੇ ਸਮੇਂ ਵਿੱਚ ਉਨਾਂ ਦਾ ਘਰੋਂ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਸ ਨਾਲ ਉਨਾਂ ਦਾ ਕਿਸੇ ਵੀ ਸਮੇਂ ਜਾਨੀ ਨੁਕਸਾਨ ਹੋ ਸਕਦਾ ਹੈ। ਕਮਲਜੀਤ ਸਿੰਘ ਵੱਲੋਂ ਵੱਖ-ਵੱਖ ਤਰਾਂ ਦੀਆਂ ਤਿੰਨ ਥਾਵਾਂ ਦਾ ਜ਼ਿਕਰ ਕੀਤਾ, ਜਿੱਥੇ ਉਨਾਂ ਦੇ ਘਰ ਅੱਗੇ ਪਾਣੀ ਖੜਾ ਹੋ ਜਾਂਦਾ ਸੀ ਜਿਸ ਨਾਲ ਉਨਾਂ ਨੂੰ ਜਾਣ-ਆਉਣ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸ਼ਿਕਾਇਤ ਦਾ ਮੌਕੇ 'ਤੇ ਜਾਇਜ਼ਾ ਲੈਣ ਉਪਰੰਤ ਮੈਂਬਰ ਸ਼੍ਰੀ ਗਿਆਨ ਚੰਦ ਨੇ ਮੌਕੇ 'ਤੇ ਕਮਲਜੀਤ ਸਿੰਘ ਦੀ ਸ਼ਿਕਾਇਤ ਦੇ ਤਿੰਨੇ ਪੁਆਇੰਟਾਂ ਨੂੰ ਸਹੀ ਮੰਨਿਆਂ ਅਤੇ ਮੌਕੇ 'ਤੇ ਪੰਚਾਇਤ ਦੇ ਅਧਿਕਾਰੀਆਂ ਅਤੇ ਸਰਪੰਚ ਨੂੰ ਆਦੇਸ਼ ਦਿੱਤਾ ਕਿ ਤਿੰਨੇ ਪੁਆਇੰਟਾਂ ਨੂੰ ਠੀਕ ਕਰਕੇ 8 ਅਪ੍ਰੈਲ ਤੱਕ ਆਪਣੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕਰਨ। ਉਨਾਂ ਕਿਹਾ ਕਿ ਜਿੱਥੇ ਕਮਲਜੀਤ ਸਿੰਘ ਦੇ ਘਰ ਅੱਗੇ ਗਲੀ ਪਹਿਲਾਂ ਬਣੀ ਹੋਈ ਸੀ ਜਿਸ ਨੂੰ ਕੰਕਰੀਟ ਦੁਆਰਾ ਦੁਬਾਰਾ ਬਣਾਇਆ ਜਾਣਾ ਸੀ, ਪੰਚਾਇਤ ਦੁਆਰਾ ਗਲੀ ਨਵੀਂ ਬਣਾਉਣ ਲਈ ਪੱਟੀ ਗਈ ਅਤੇ ਜਿਹੜੀ ਕਿ ਸ਼ਿਕਾਇਤਕਰਤਾ ਦੇ ਘਰ ਤੱਕ ਨਹੀਂ ਬਣਾਈ ਗਈ ਪ੍ਰੰਤੂ ਸ਼ਿਕਾਇਤਕਰਤਾ ਦੀ ਉਹ ਆਪਣੀ ਨਿੱਜੀ ਜਾਇਦਾਦ ਹੋਣ ਕਰਕੇ ਅਤੇ ਨਿਸ਼ਾਨਦੇਹੀ ਸਪੱਸ਼ਟ ਨਾ ਹੋਣ ਕਾਰਨ ਰੁਕੀ ਹੋਈ ਸੀ। ਕਮਿਸ਼ਨ ਵੱਲੋਂ ਪੰਚਾਇਤ ਮੈਂਬਰਾਂ ਅਤੇ ਸਰਪੰਚ ਨੂੰ ਹਦਾਇਤ ਕੀਤੀ ਕਿ ਇਸ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਕੇ ਰਿਪੋਰਟ ਪੇਸ਼ ਕੀਤੀ ਜਾਵੇ। ਕਮਿਸ਼ਨ ਵੱਲੋਂ ਸ਼ਿਕਾਇਤਕਰਤਾ ਦੇ ਹਵੇਲੀ ਅੱਗੇ ਦੋਨਾਂ ਪਾਸਿਆਂ ਤੋਂ ਲੈਵਲ ਉੱਚਾ ਹੋਣ ਕਾਰਨ ਪਾਣੀ ਉਨਾਂ ਦੇ ਘਰ ਵਿੱਚ ਦਾਖਲ ਹੁੰਦਾ ਸੀ ਜਿਸ ਦਾ ਕਮਿਸ਼ਨ ਵੱਲੋਂ ਪੰਚਾਇਤ ਦੇ ਅਧਿਕਾਰੀਆਂ ਅਤੇ ਸਰਪੰਚ ਨੂੰ ਲੈਵਲ ਠੀਕ ਕਰਕੇ ਰਿਪੋਰਟ ਕਰਨ ਲਈ ਕਿਹਾ। ਸਿਕਾਇਤਕਰਤਾ ਦੀ ਇੱਕ ਹੋਰ ਜਗਾ ਬਾਰੇ ਵੀ ਕਮਿਸ਼ਨ ਨੇ ਪੰਚਾਇਤ ਦੇ ਅਧਿਕਾਰੀਆਂ ਅਤੇ ਸਰਪੰਚ ਨੂੰ ਲੈਵਲ ਠੀਕ ਕਰਕੇ ਰਿਪੋਰਟ ਕਰਨ ਲਈ ਕਿਹਾ। ਉਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਜਾਤ ਆਧਾਰ 'ਤੇ ਵਿਤਕਰਾ ਨਾ ਹੋਵੇ ਅਤੇ ਸਰਕਾਰ ਵੱਲੋਂ ਦਲਿਤ ਵਰਗ ਦੇ ਪਰਿਵਾਰਾਂ ਨੂੰ ਉੱਚਾ ਚੁੱਕਣ ਲਈ ਬਹੁਤ ਯਤਨ ਕੀਤੇ ਜਾਂਦੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਪਟਵਾਰੀ ਰਾਮ ਸਿੰਘ, ਪੰਚਾਇਤ ਅਫਸਰ ਹਰਮੇਲ ਸਿੰਘ, ਜੇ.ਈ. ਸੱਪਜੀਤ ਸਿੰਘ, ਸੈਕਟਰੀ ਕੌਸ਼ਕ, ਸਰਪੰਚ ਬਖਸ਼ੀਸ ਸਿੰਘ, ਪੰਚ ਰਜਨੀਸ਼ ਕੁਮਾਰ, ਪੰਚ ਕਮਲਜੀਤ ਸਿੰਘ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ, ਏ.ਐਸ.ਆਈ. ਹਰਮੇਸ਼ ਲਾਲ ਅਤੇ ਪਿੰਡ ਦੇ ਵਸਨੀਕ ਮੌਜੂਦ ਸਨ।

ਪਿੰਡ ਵਾਸੀ ਵੱਲੋਂ ਸਰਪੰਚ ਅਤੇ ਪੰਚਾਇਤ ਅਧਿਕਾਰੀਆਂ 'ਤੇ ਲਗਾਏ ਦੋਸ਼ਾਂ ਬਾਰੇ ਸਥਿਤੀ ਦਾ ਲਿਆ ਜਾਇਜ਼ਾ
ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਸ਼੍ਰੀ ਗਿਆਨ ਚੰਦ ਅਤੇ ਸ਼੍ਰੀ ਪ੍ਰਭਦਿਆਲ ਵੱਲੋਂ ਪਿੰਡ ਕਾਲਖ ਦਾ ਦੌਰਾ ਕੀਤਾ ਗਿਆ। ਉਨਾਂ ਕਮਲਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕਾਲਖ, ਤਹਿਸੀਲ ਅਤੇ ਜ਼ਿਲਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਪਾਈ ਸ਼ਿਕਾਇਤ ਦਾ ਨੋਟਿਸ ਲੈਂਦੇ ਹੋਏ ਮੌਕੇ 'ਤੇ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਕਮਲਜੀਤ ਸਿੰਘ ਨੇ ਸਰਪੰਚ ਰਣਧੀਰ ਕੌਰ ਅਤੇ ਸੰਬੰਧਤ ਬੀ.ਡੀ.ਪੀ.ਓ. 'ਤੇ ਖੱਜਲ ਖੁਆਰ ਅਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਸੀ। ਕਮਲਜੀਤ ਸਿੰਘ ਨੇ ਕਿਹਾ ਕਿ ਸਰਪੰਚ ਰਣਧੀਰ ਕੌਰ ਵੱਲੋਂ ਨਰੇਗਾ ਅਧੀਨ ਚੱਲ ਰਹੇ ਕੰਮ ਦੌਰਾਨ ਉਨਾਂ ਦੇ ਘਰ ਕੋਲ ਨਵੀਂ ਬਣਾਈ ਗਈ ਬਸਤੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਜੋ ਨਾਲੀ ਬਣਾਈ ਗਈ ਹੈ, ਉਹ ਜਾਣ ਬੁੱਝ ਕੇ ਨੀਵੀਂ ਕਰ ਦਿੱਤੀ ਗਈ, ਜਿਸ ਕਰਕੇ ਉਨਾਂ ਦੇ ਘਰ ਵਿੱਚ ਪਾਣੀ ਦਾਖਲ ਹੋ ਜਾਂਦਾ ਹੈ। ਕਮਲਜੀਤ ਸਿੰਘ ਨੇ ਇੱਕ ਹੋਰ ਜਗਾ ਦਾ ਜ਼ਿਕਰ ਕਰਦੇ ਕਿਹਾ ਕਿ ਪੰਚਾਇਤ ਵੱਲੋਂ ਉਨਾਂ ਦੇ ਘਰ ਅੱਗੇ ਗਲੀ ਪੁੱਟਿਆਂ ਤਕਰੀਬਨ ਸਾਲ ਤੋਂ ਉੱਪਰ ਹੋ ਚੁੱਕਾ ਹੈ ਅਤੇ ਸਰਪੰਚ ਵੱਲੋਂ ਉਨਾਂ ਦੇ ਘਰ ਅੱਗੇ ਗਲੀ ਨਹੀਂ ਬਣਾਈ ਗਈ ਜਦ ਕਿ ਬਾਕੀ ਸਾਰੀ ਗਲੀ ਪੱਕੀ ਬਣੀ ਹੋਈ ਹੈ। ਉਨਾਂ ਕਿਹਾ ਕਿ ਮੀਂਹ/ਬਰਸਾਤਾਂ ਦੇ ਸਮੇਂ ਵਿੱਚ ਉਨਾਂ ਦਾ ਘਰੋਂ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਸ ਨਾਲ ਉਨਾਂ ਦਾ ਕਿਸੇ ਵੀ ਸਮੇਂ ਜਾਨੀ ਨੁਕਸਾਨ ਹੋ ਸਕਦਾ ਹੈ। ਕਮਲਜੀਤ ਸਿੰਘ ਵੱਲੋਂ ਵੱਖ-ਵੱਖ ਤਰਾਂ ਦੀਆਂ ਤਿੰਨ ਥਾਵਾਂ ਦਾ ਜ਼ਿਕਰ ਕੀਤਾ, ਜਿੱਥੇ ਉਨਾਂ ਦੇ ਘਰ ਅੱਗੇ ਪਾਣੀ ਖੜਾ ਹੋ ਜਾਂਦਾ ਸੀ ਜਿਸ ਨਾਲ ਉਨਾਂ ਨੂੰ ਜਾਣ-ਆਉਣ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸ਼ਿਕਾਇਤ ਦਾ ਮੌਕੇ 'ਤੇ ਜਾਇਜ਼ਾ ਲੈਣ ਉਪਰੰਤ ਮੈਂਬਰ ਸ਼੍ਰੀ ਗਿਆਨ ਚੰਦ ਨੇ ਮੌਕੇ 'ਤੇ ਕਮਲਜੀਤ ਸਿੰਘ ਦੀ ਸ਼ਿਕਾਇਤ ਦੇ ਤਿੰਨੇ ਪੁਆਇੰਟਾਂ ਨੂੰ ਸਹੀ ਮੰਨਿਆਂ ਅਤੇ ਮੌਕੇ 'ਤੇ ਪੰਚਾਇਤ ਦੇ ਅਧਿਕਾਰੀਆਂ ਅਤੇ ਸਰਪੰਚ ਨੂੰ ਆਦੇਸ਼ ਦਿੱਤਾ ਕਿ ਤਿੰਨੇ ਪੁਆਇੰਟਾਂ ਨੂੰ ਠੀਕ ਕਰਕੇ 8 ਅਪ੍ਰੈਲ ਤੱਕ ਆਪਣੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕਰਨ। ਉਨਾਂ ਕਿਹਾ ਕਿ ਜਿੱਥੇ ਕਮਲਜੀਤ ਸਿੰਘ ਦੇ ਘਰ ਅੱਗੇ ਗਲੀ ਪਹਿਲਾਂ ਬਣੀ ਹੋਈ ਸੀ ਜਿਸ ਨੂੰ ਕੰਕਰੀਟ ਦੁਆਰਾ ਦੁਬਾਰਾ ਬਣਾਇਆ ਜਾਣਾ ਸੀ, ਪੰਚਾਇਤ ਦੁਆਰਾ ਗਲੀ ਨਵੀਂ ਬਣਾਉਣ ਲਈ ਪੱਟੀ ਗਈ ਅਤੇ ਜਿਹੜੀ ਕਿ ਸ਼ਿਕਾਇਤਕਰਤਾ ਦੇ ਘਰ ਤੱਕ ਨਹੀਂ ਬਣਾਈ ਗਈ ਪ੍ਰੰਤੂ ਸ਼ਿਕਾਇਤਕਰਤਾ ਦੀ ਉਹ ਆਪਣੀ ਨਿੱਜੀ ਜਾਇਦਾਦ ਹੋਣ ਕਰਕੇ ਅਤੇ ਨਿਸ਼ਾਨਦੇਹੀ ਸਪੱਸ਼ਟ ਨਾ ਹੋਣ ਕਾਰਨ ਰੁਕੀ ਹੋਈ ਸੀ। ਕਮਿਸ਼ਨ ਵੱਲੋਂ ਪੰਚਾਇਤ ਮੈਂਬਰਾਂ ਅਤੇ ਸਰਪੰਚ ਨੂੰ ਹਦਾਇਤ ਕੀਤੀ ਕਿ ਇਸ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਕੇ ਰਿਪੋਰਟ ਪੇਸ਼ ਕੀਤੀ ਜਾਵੇ। ਕਮਿਸ਼ਨ ਵੱਲੋਂ ਸ਼ਿਕਾਇਤਕਰਤਾ ਦੇ ਹਵੇਲੀ ਅੱਗੇ ਦੋਨਾਂ ਪਾਸਿਆਂ ਤੋਂ ਲੈਵਲ ਉੱਚਾ ਹੋਣ ਕਾਰਨ ਪਾਣੀ ਉਨਾਂ ਦੇ ਘਰ ਵਿੱਚ ਦਾਖਲ ਹੁੰਦਾ ਸੀ ਜਿਸ ਦਾ ਕਮਿਸ਼ਨ ਵੱਲੋਂ ਪੰਚਾਇਤ ਦੇ ਅਧਿਕਾਰੀਆਂ ਅਤੇ ਸਰਪੰਚ ਨੂੰ ਲੈਵਲ ਠੀਕ ਕਰਕੇ ਰਿਪੋਰਟ ਕਰਨ ਲਈ ਕਿਹਾ। ਸਿਕਾਇਤਕਰਤਾ ਦੀ ਇੱਕ ਹੋਰ ਜਗਾ ਬਾਰੇ ਵੀ ਕਮਿਸ਼ਨ ਨੇ ਪੰਚਾਇਤ ਦੇ ਅਧਿਕਾਰੀਆਂ ਅਤੇ ਸਰਪੰਚ ਨੂੰ ਲੈਵਲ ਠੀਕ ਕਰਕੇ ਰਿਪੋਰਟ ਕਰਨ ਲਈ ਕਿਹਾ। ਉਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਜਾਤ ਆਧਾਰ 'ਤੇ ਵਿਤਕਰਾ ਨਾ ਹੋਵੇ ਅਤੇ ਸਰਕਾਰ ਵੱਲੋਂ ਦਲਿਤ ਵਰਗ ਦੇ ਪਰਿਵਾਰਾਂ ਨੂੰ ਉੱਚਾ ਚੁੱਕਣ ਲਈ ਬਹੁਤ ਯਤਨ ਕੀਤੇ ਜਾਂਦੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਪਟਵਾਰੀ ਰਾਮ ਸਿੰਘ, ਪੰਚਾਇਤ ਅਫਸਰ ਹਰਮੇਲ ਸਿੰਘ, ਜੇ.ਈ. ਸੱਪਜੀਤ ਸਿੰਘ, ਸੈਕਟਰੀ ਕੌਸ਼ਕ, ਸਰਪੰਚ ਬਖਸ਼ੀਸ ਸਿੰਘ, ਪੰਚ ਰਜਨੀਸ਼ ਕੁਮਾਰ, ਪੰਚ ਕਮਲਜੀਤ ਸਿੰਘ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ, ਏ.ਐਸ.ਆਈ. ਹਰਮੇਸ਼ ਲਾਲ ਅਤੇ ਪਿੰਡ ਦੇ ਵਸਨੀਕ ਮੌਜੂਦ ਸਨ।

ਕੈਪਟਨ ਅਮਰਿੰਦਰ ਸਿੰਘ ਨੂੰ 'ਵਿਹਲਾ ਮੁੱਖ ਮੰਤਰੀ' ਐਵਾਰਡ ਦੇਣਾ ਚਾਹੀਦਾ ਹੈ- ਹਰਸਿਮਰਤ ਬਾਦਲ

ਪੰਜਾਬ ਡੀਜੀਪੀ ਵੱਲੋਂ ਪਾਵਨ ਗੁਰਧਾਮ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਕੀਤੀ ਟਿੱਪਣੀ ਨੂੰ ਬੇਅਦਬੀ ਦਾ ਸਪੱਸ਼ਟ ਮਾਮਲਾ ਕਰਾਰ ਦਿੱਤਾ
ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਆਦਰਸ਼ ਮੁੱਖ ਮੰਤਰੀ ਐਵਾਰਡ' ਨਹੀਂ, ਸਗੋਂ ਪਿਛæੇ ਤਿੰਨ ਸਾਲ ਤੋਂ ਸੂਬੇ ਅਤੇ ਇਸ ਦੇ ਲੋਕਾਂ ਲਈ ਕੁੱਝ ਵੀ ਨਾ ਕਰਨ ਕਰਕੇ 'ਵਿਹਲਾ ਮੁੱਖ ਮੰਤਰੀ' ਐਵਾਰਡ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਮੁੱਖ ਮੰਤਰੀ ਨੇ ਕਿੰਨੇ ਸਮੇਂ ਤੋਂ ਜਾਣਬੁੱਝ ਕੇ ਲਾਧੋਵਾਲ ਮੈਗਾਫੂਡ ਪਾਰਕ ਦਾ ਉਦਘਾਟਨ ਲਟਕਾ ਰੱਖਿਆ ਹੈ। ਕੇਂਦਰੀ ਮੰਤਰੀ ਨੇ ਇੱਥੇ ਗੁਰਕਿਰਪਾ ਮੈਗਾ ਫੂਡ ਪਾਰਕ ਵਿਖੇ ਗੋਦਰੇਜ ਟਾਈਸਨ ਫੂਡਜ਼ ਲਿਮਟਿਡ ਅਤੇ ਇਸਕੋਨ ਬਾਲਾਜੀ ਫੂਡਜ਼ ਪ੍ਰਾਈਵੇਟ ਲਿਮਟਿਡ ਦੋ ਪ੍ਰੋਸੈਸਿੰਗ ਯੂਨਿਟਾਂ ਦਾ ਉਦਘਾਟਨ ਕੀਤਾ, ਜਿੱਥੇ ਕਿ ਕੰਮ ਸ਼ੁਰੂ ਹੋ ਚੁੱਕਿਆ ਹੈ, ਭਾਵੇਂਕਿ ਇਹ ਫੂਡ ਪਾਰਕ ਵੀ ਅਜੇ ਆਪਣੇ ਉਦਘਾਟਨ ਦੀ ਉਡੀਕ ਕਰ ਰਿਹਾ ਹੈ। ਉਹਨਾਂ ਕਿਹਾ ਕਿ ਵਿਹਲਾ ਮੁੱਖ ਮੰਤਰੀ ਉਹਨਾਂ ਦੀਆਂ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇਣ ਦੀਆਂ ਕੋਸ਼ਿਸ਼ਾਂ ਦੇ ਰਾਹ 'ਚ ਅੜਿੱਕੇ ਪਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹੀ ਗੱਲ ਏਮਜ਼ ਬਠਿੰਡਾ ਦੇ ਮਾਮਲੇ ਵਿਚ ਵਾਪਰੀ ਸੀ ਅਤੇ ਹੁਣ 117 ਕਰੋੜ ਰੁਪਏ ਦੀ ਲਾਗਤ ਵਾਲੇ ਫੂਡ ਪਾਰਕ ਦੇ ਮਾਮਲੇ ਵਿਚ ਵਾਪਰ ਰਹੀ ਹੈ, ਜਿਸ ਵਾਸਤੇ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ 50 ਕਰੋੜ ਰੁਪਏ ਦੀ ਗਰਾਂਟ ਵੀ ਦਿੱਤੀ ਜਾ ਚੁੱਕੀ ਹੈ। ਬੀਬਾ ਬਾਦਲ ਨੇ ਕਿਹਾ ਕਿ ਨਵੰਬਰ 2015 ਵਿਚ ਮਨਜ਼ੂਰ ਕੀਤਾ ਗਿਆ ਇਹ ਪਾਰਕ ਮਈ 2018 ਵਿਚ ਮੁਕੰਮਲ ਹੋਣਾ ਸੀ। ਇਸ ਨੂੰ ਜਾਣਬੁੱਕ ਕੇ ਲਟਕਾਇਆ ਜਾ ਰਿਹਾ ਹੈ। ਪੀਏਆਈਸੀ ਵੱਲੋਂ ਇਸ ਨੂੰ ਤੈਅ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦਾ ਕੋਈ ਯਤਨ ਨਹੀਂ ਕੀਤਾ ਜਾ ਰਿਹਾ ਹੈ ਜੋ ਕਿ ਅਗਾਂਹਵਧੂ ਕਿਸਾਨਾਂ, ਰੁਜ਼ਗਾਰਯੋਗ ਨੌਜਵਾਨਾਂ ਅਤੇ ਇੰਡਸਟਰੀ ਸੈਕਟਰ ਲਈ ਬੇਹੱਦ ਨੁਕਸਾਨਦਾਇਕ ਹੈ। ਉਹਨਾਂ ਵੱਲੋਂ ਉਦਘਾਟਨ ਕੀਤੇ ਗਏ ਦੋ ਫੂਡ ਪ੍ਰੋਸੈਸਿੰਗ ਯੂਨਿਟਾਂ ਬਾਰੇ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਹਨਾਂ ਯੂਨਿਟਾਂ ਨਾਲ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਜਲੰਧਰ, ਮੋਗਾ, ਅੰਮ੍ਰਿਤਸਰ ਅਤੇ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਉਹਨਾਂ ਦੱਸਿਆ ਕਿ ਇਹਨਾਂ ਯੂਨਿਟਾਂ ਨੂੰ 95 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜਿਸ ਵਿਚੋਂ 5-5 ਕਰੋੜ ਰੁਪਏ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵੱਲੋਂ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਇਹ ਦੋਵੇਂ ਯੂਨਿਟ ਸਾਲਾਨਾ 7200 ਮੀਟਰਿਕ ਟਨ ਆਲੂਆਂ ਦੀ ਪ੍ਰੋਸੈਸਿੰਗ ਕਰਨਗੇ ਅਤੇ ਸਾਲਾਨਾ 5700 ਮੀਟਰਿਕ ਟਨ ਫਰੋਜ਼ਨ ਖੁਰਾਕ ਉਤਪਾਦ ਤਿਆਰ ਕਰਨਗੇ। ਇਹ ਟਿੱਪਣੀ ਕਰਦਿਆਂ ਕਿ ਉਹਨਾਂ ਦਾ ਮੰਤਰਾਲਾ ਰੁਜ਼ਗਾਰ ਪੈਦਾ ਕਰਨ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਬੀਬਾ ਬਾਦਲ ਨੇ ਕਿਹਾ ਕਿ ਜਦੋਂ 1200 ਕਰੋੜ ਰੁਪਏ ਦੀ ਲਾਗਤ ਵਾਲੇ ਸਾਰੇ 42 ਮੈਗਾ ਫੂਡ ਪਾਰਕ ਤਿਆਰ ਹੋ ਗਏ ਤਾਂ ਇਹ ਪੰਜਾਹ ਹਜ਼ਾਰ ਲੋਕਾਂ ਨੂੰ ਰੁਜ਼ਗਾਰ ਦੇਣਗੇ। ਉਹਨਾਂ ਦੱਸਿਆ ਕਿ ਇਹ ਅਸਲੀ ਅੰਕੜੇ ਹਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿਚ ਦਿੱਲੀ ਵਿਚ 11 ਲੱਖ ਨੌਕਰੀਆਂ ਦੇਣ ਦੇ ਅੰਕੜਿਆਂ ਵਾਂਗ ਝੂਠੇ ਨਹੀਂ ਹਨ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨਾਲ ਹੋਏ ਪੱਤਰ-ਵਿਹਾਰ ਦਾ ਮੁਕੰਮਲ ਵੇਰਵਾ ਦੱਸਿਆ ਅਤੇ ਕਿਹਾ ਕਿ ਸਿਰਫ ਪੱਤਰ ਮਿਲਣ ਦੀ ਰਸਮੀ ਸੂਚਨਾ ਦੇਣ ਤੋਂ ਇਲਾਵਾ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਡੀਜੀਪੀ ਵੱਲੋ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨ ਬਾਰੇ ਕੀਤੀ ਟਿੱਪਣੀ ਸੰਬੰਧੀ ਇੱਕ ਸੁਆਲ ਦਾ ਜੁਆਬ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਹ ਇੱਕ ਸਪੱਸ਼ਟ ਬੇਅਦਬੀ ਦਾ ਮਾਮਲਾ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਅਧਿਕਾਰੀ ਨੇ ਉਸ ਪਵਿੱਤਰ ਗੁਰਧਾਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜ਼ਿੰਦਗੀ ਦੇ 18 ਸਾਲ ਗੁਜ਼ਾਰੇ ਸਨ। ਉਹਨਾਂ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁੱਖ ਮੰਤਰੀ ਨੂੰ ਤੁਰੰਤ ਇਸ ਪੁਲਿਸ ਅਧਿਕਾਰੀ ਦੀ ਛੁੱਟੀ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਇਹ ਟਿੱਪਣੀ ਸਿੱਖ ਵਿਰੋਧੀ ਗਾਂਧੀ ਪਰਿਵਾਰ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਵੱਲੋਂ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰਵਾਉਣ ਲਈ ਘੜੀ ਰਣਨੀਤੀ ਦਾ ਹਿੱਸਾ ਹੈ।ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਰਮੇਸ਼ਵਰ ਤੇਲੀ ਤੋਂ ਇਲਾਵਾ ਸੀਨੀਅਰ ਅਕਾਲੀ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ , ਦਰਸ਼ਨ ਸਿੰਘ ਸ਼ਿਵਾਲਿਕ, ਹੀਰਾ ਸਿੰਘ ਗਾਬੜੀਆ ਅਤੇ ਹੋਰਾਂ ਨੇ ਨਵੇਂ ਉਦਘਾਟਨ ਕੀਤੇ ਪ੍ਰੋਸੈਸਿੰਗ ਯੂਨਿਟਾਂ ਦਾ ਦੌਰਾ ਕੀਤਾ ਅਤੇ ਮੈਨੇਜਮੈਂਟਾਂ ਨੂੰ ਸਾਰੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਖਿਆ।

ਸੰਵਿਧਾਨਕ ਦਿਵਸ ਮੁਹਿੰਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰੈਲੀ ਦਾ ਆਯੋਜਨ

ਮੌਲਿਕ ਫਰਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ
ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਭਾਰਤ ਸਰਕਾਰ ਵੱਲੋਂ ਚਲਾਈ ਸੰਵਿਧਾਨਕ ਦਿਵਸ ਮੁਹਿੰਮ ਤਹਿਤ ਅੱਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਾਗਰਿਕਾਂ ਨੂੰ ਭਾਰਤ ਦੇ ਸਵਿੰਧਾਨ ਵਿੱਚ ਦਰਜ ਮੌਲਿਕ ਕਰਤੱਵਾਂ/ਫਰਜ਼ਾਂ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਰੈਲੀ ਦਾ ਆਯੋਜਨ ਕਰਵਾਇਆ ਗਿਆ। ਇਸ ਰੈਲੀ ਵਿੱਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਪੈਨਲ ਐਡਵੋਕੇਟਸ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀਆਂ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਦੇ ਪੈਰਾ ਲੀਗਲ ਵਲੰਟੀਅਰਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ 'ਤੇ ਭਾਗ ਲਿਆ ਗਿਆ। ਇਸ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਨੂੰ ਮੁੱਖ ਤੌਰ 'ਤੇ ਪ੍ਰਦੀਪ ਕਪੂਰ, ਸ੍ਰੀ ਹਰੀ ਓਮ ਜਿੰਦਲ, ਸ੍ਰੀਮਤੀ ਹਰਸਿਮਰਤ ਕੌਰ, ਐਡਵੋਕੇਟਸ ਦੇ ਨਾਲ-ਲਾਲ ਪਰਸ਼ੋਤਮ ਲਾਲ ਆਹੁਜਾ ਅਤੇ ਬਲਵਿੰਦਰ ਸਿੰਘ, ਪੈਰਾ ਲੀਗਲ ਵਲੰਟੀਅਰਾਂ ਵੱਲੋਂ ਸੰਬੋਧਿਤ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਹਾਜ਼ਰ ਵਿਅਕਤੀਆਂ ਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਵੱਖ-ਵੱਖ ਮੌਲਿਕ ਕਰਤੱਵਾਂ/ਫਰਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਪਣੇ ਮੌਲਿਕ ਫਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਬੁਲਾਰਿਆਂ ਵੱਲੋਂ ਹਾਜ਼ਰ ਵਿਅਕਤੀਆਂ ਨੂੰ ਝਗੜੇ ਮੁਕਾਓ, ਪਿਆਰ ਵਧਾਓ ਦਾ ਨਾਅਰਾ ਲਾਉਂਦੇ ਹੋਏ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਵਿਅਕਤੀਆਂ ਦੀਆਂ ਸ੍ਰ੍ਰੇਣੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਪਦਮ ਸ਼੍ਰੀ ਹੰਸ ਰਾਜ ਹੰਸ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ

ਸੰਗੀਤ ਸਾਹਿਤ ਤੇ ਕਲਾ ਸਾਧਕਾਂ ਦਾ ਬੁਢਾਪਾ ਸੰਭਾਲਣ ਲਈ ਕੇਂਦਰ ਤੇ ਸੂਬਾਈ ਸਰਕਾਰਾਂ ਵਿੱਚ ਤਾਲਮੇਲ ਆਧਾਰਿਤ ਵਿਆਪਕ ਯੋਜਨਾ ਅਮਲ ਚ ਲਿਆਵਾਂਗੇ -ਹੰਸ ਰਾਜ ਹੰਸ
ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਮੈਂਬਰ ਪਾਰਲੀਮੈਂਟ ਤੇ ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕ ਪਦਮ ਸ਼੍ਰੀ ਹੰਸ ਰਾਜ ਹੰਸ ਨੇ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤੇ ਜਾਣ ਉਪਰੰਤ ਕਿਹਾ ਹੈ ਸੰਗੀਤ ਸਾਹਿੱਤ ਤੇ ਕਲਾ ਸਾਧਕਾਂ ਦਾ ਬੁਢਾਪਾ ਸੰਭਾਲਣ ਲਈ ਕੇਂਦਰ ਤੇ ਸੂਬਾਈ ਸਰਕਾਰਾਂ ਵਿੱਚ ਤਾਲਮੇਲ ਆਧਾਰਿਤ ਵਿਆਪਕ ਯੋਜਨਾ ਅਮਲ ਚ ਲਿਆਵਾਂਗੇ। ਇਸ ਸਬੰਧ ਵਿੱਚ ਮੁਹੰਮਦ ਸਦੀਕ ਤੇ ਭਗਵੰਤ ਮਾਨ ਸਮੇਤ ਸਾਰੇ ਕਲਾਪ੍ਰਸਤ ਮੈਂਬਰ ਪਾਰਲੀਮੈਂਟ ਸਾਹਿਬਾਨ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਹਿੱਤ ਕਲਾ ਤੇ ਸਭਿਆਚਾਰ ਨਾਲ ਸਬੰਧਿਤ ਸੰਸਥਾਵਾਂ ਨੂੰ ਬਜ਼ੁਰਗ ਕਲਾਕਾਰਾਂ ਲੇਖਕਾਂ ਗਾਇਕਾਂ , ਬੁੱਤ ਤਰਾਸ਼ਾਂ, ਚਿਤਰਕਾਰਾਂ ਦਾ ਸਿਹਤ ਸਰਵੇਖਣ ਨਾਲੋ ਨਾਲ ਕਰਕੇ ਰਾਜ ਤੇ ਕੇਂਦਰ ਸਰਕਾਰਾਂ ਨੂੰ ਘੱਲਣਾ ਚਾਹੀਦਾ ਹੈ ਤਾਂ ਜੋ ਇਸ ਨੂੰ ਵਿਅਕਤੀ ਆਧਾਰਿਤ ਨਾ ਰਹਿਣ ਦਿੱਤਾ ਜਾਵੇ ਸਗੋਂ ਸਰਬੱਤ ਲਈ ਲਾਗੂ ਕੀਤਾ ਜਾਵੇ। ਇਨ੍ਹਾਂ ਵਰਗਾਂ ਦੀ ਸਮੂਹ ਸਿਹਤ ਬੀਮਾ ਯੋਜਨਾ ਵੀ ਕੌਮੀ ਪੱਧਰ ਤੇ ਲਾਗੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਹੰਸ ਰਾਜ ਹੰਸ ਨੇ ਇਸ ਤੋਂ ਪਹਿਲਾਂ ਵਿਸ਼ਵ ਪ੍ਰਸਿੱਧ ਸਮਾਜ ਸੇਵਕ ਸ ਪ ਸ ਓਬਰਾਏ ਚੇਅਰਮੈਨ ਸਰਬੱਤ ਦਾ ਭਲਾ ਟਰਸਟ, ਬੀ ਜੇ ਪੀ ਆਗੂ ਜਸਵੰਤ ਸਿੰਘ ਛਾਪਾ ਤੇ ਕੌਮਾਂਤਰੀ ਲੋਕ ਗਾਇਕ ਸੁਰਿੰਦਰ ਛਿੰਦਾ ਨੂੰ ਨਾਲ ਲੈ ਕੇ ਸ੍ਵ: ਕੁਲਦੀਪ ਮਾਣਕ ਪਰਿਵਾਰ ਤੇ ਹਰਦੇਵ ਦਿਲਗੀਰ(ਥਰੀਕੇ ਵਾਲਾ)ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਮਸ਼ਵਰੇ ਤੇ ਹੀ ਸ ਪ ਸ ਓਬਰਾਏ ਜੀ ਨੇ ਕੁਲਦੀਪ ਮਾਣਕ ਜੀ ਦੀ ਜੀਵਨ ਸਾਥਣ ਬੀਬੀ ਸਰਬਜੀਤ ਕੌਰ ਮਾਣਕ ਨੂੰ ਦਸ ਹਜ਼ਾਰ ਰੁਪਏ ਮਾਸਿਕ ਸਹਾਇਤਾ ਰਾਸ਼ੀ ਸਰਬੱਤ ਦਾ ਭਲਾ ਟਰਸਟ ਵੱਲੋਂ ਜਾਰੀ ਕਰਨ ਦੇ ਪੱਤਰ ਸੌਂਪੇ ਅਤੇ ਮਾਣਕ ਜੀ ਦੇ ਸਪੁੱਤਰ ਯੁੱਧਵੀਰ ਮਾਣਕ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਹੰਸ ਰਾਜ ਹੰਸ ਤੇ ਸੁਰਿੰਦਰ ਛਿੰਦਾ ਜੀ ਨੇ ਦੱਸਿਆ ਕਿ ਪੰਜਾਬੀ ਲੋਕ ਸੰਗੀਤ ਤੇ ਗੁਰਬਾਣੀ ਸੰਗੀਤ ਨੂੰ ਵੀਹਵੀਂ ਸਦੀ ਚ ਸਭ ਤੋਂ ਵੱਧ ਸਮਾਂ ਸੰਗੀਤ ਸਿੱਖਿਆ ਅਤੇ ਸਮਰਪਿਤ ਸਾਧਨਾ ਵਾਲੇ ਸੰਗੀਤ ਮਾਰਤੰਡ ਉਸਤਾਦ ਜਸਵੰਤ ਭੰਵਰਾ ਦਾ ਲੁਧਿਆਣਾ ਚ ਕਿਸੇ ਢੁਕਵੀਂ ਥਾਂ ਤੇ ਬੁੱਤ ਸਥਾਪਤ ਕੀਤਾ ਜਾਵੇਗਾ। ਦੋਹਾਂ ਕਲਾਕਾਰਾਂ ਨੇ ਦੱਸਿਆ ਕਿ ਉਸਤਾਦ ਜਸਵੰਤ ਭੰਵਰਾ ਦੀ ਜੀਵਨੀ ਲਿਖਵਾ ਕੇ ਵੀ ਪ੍ਰਕਾਸ਼ਿਤ ਕਰਵਾਈ ਜਾਵੇਗੀ। ਸਰਬੱਤ ਦਾ ਭਲਾ ਟਰਸਟ ਦੇ ਚੇਅਰਮੈਨ ਸ ਪ ਸ ਓਬਰਾਏ ਜੀ ਨੇ ਇਹ ਸੇਵਾ ਲਈ ਹੈ। ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ ਤੇ ਦਫ਼ਤਰ ਸਕੱਤਰ ਡਾ: ਗੁਰਇਕਬਾਲ ਸਿੰਘ ਪਾਸੋਂ ਉਨ੍ਹਾਂ ਪੰਜਾਬੀ ਸਾਹਿੱਤ ਅਕਾਡਮੀ ਅਤੇ ਪੰਜਾਬੀ ਭਵਨ ਸਰਗਰਮੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਚ ਸ: ਜਗਦੇਵ ਸਿੰਘ ਜੱਸੋਵਾਲ ਤੇ ਗੁਰਭਜਨ ਗਿੱਲ ਦੇ ਬੁਲਾਵੇ ਤੇ ਪਹਿਲੀ ਵਾਰ 1988 ਚ ਉਸਤਾਦ ਜਸਵੰਤ ਭੰਵਰਾ ਦੇ ਨਾਲ ਆ ਕੇ ਪ੍ਰੋ: ਮੋਹਨ ਸਿੰਘ ਮੇਲੇ ਤੇ ਗਾਇਆ ਸੀ ਜਿਸ ਤੋਂ ਅਗਲੀ ਸਵੇਰ ਮੈਂ ਪੂਰੇ ਪੰਜਾਬੀਆਂ ਦਾ ਚਹੇਤਾ ਗਾਇਕ ਸਾਂ। ਮੈਂ ਇਸ ਧਰਤੀ ਨੂੰ ਕਦੇ ਨਹੀਂ ਵਿਸਾਰ ਸਕਿਆ ਜਿੱਥੇ 1991 ਚ ਮੈਂ ਤੇ ਗੁਰਦਾਸ ਮਾਨ ਜੀ ਨੇ ਉਸਤਾਦ ਲਾਲ ਚੰਦ ਯਮਲਾ ਜੱਟ ਤੋਂ ਆਖਰੀ ਵਾਰ ਥਾਪੜਾ ਲਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਵਿਆਪਕ ਵਿਕਾਸ ਯੋਜਨਾ ਤਿਆਰ ਕਰਕੇ ਦਿਉ ਤਾਂ ਜੋ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵੱਲੋਂ ਯੋਗ ਮਦਦ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਚੋਂ ਚੋਣ ਜਿੱਤਣ ਦੇ ਬਾਵਜੂਦ ਮੈਂ ਜਿੱਥੇ ਕਿਤੇ ਵੀ ਪੰਜਾਬ ਦੇ ਕੰਮ ਆ ਸਕਾਂ, ਕਹਿਣ ਤੋਂ ਕਦੇ ਨਾ ਝਿਜਕਣਾ। ਇਸ ਮੌਕੇ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ, ਉੱਘੇ ਲੋਕ ਗਾਇਕ ਸੁਰਿੰਦਰ ਛਿੰਦਾ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ, ਸਕੱਤਰ ਡਾ: ਗੁਰਇਕਬਾਲ ਸਿੰਘ, ਜਸਵੰਤ ਸਿੰਘ ਛਾਪਾ ਤੇ ਸਰਦਾਰਨੀ ਜਸਵਿੰਦਰ ਕੌਰ ਗਿੱਲ ਨੇ ਫੁਲਕਾਰੀ, ਚਰਖ਼ੇ ਦਾ ਮਾਡਲ ਤੇ ਦਲਬੀਰ ਸਿੰਘ ਪੰਨੂ ਯੂ ਐੱਸ ਏ ਤੇ ਗੁਰਭਜਨ ਗਿੱਲ ਦੀਆਂ ਲਿਖੀਆਂ ਪੰਜ ਪੁਸਤਕਾਂ ਦਾ ਸੈੱਟ ਭੇਂਟ ਕੀਤਾ। ਪੱਛਮੀ ਬੰਗਾਲ ਦੀ ਯਾਦਵਪੁਰ ਯੂਨੀਵਰਸਿਟੀ ਤੋਂ ਆਈ ਖੋਜੀ ਵਿਦਵਾਨ ਡਾ: ਸੁਤਾਪਾ ਸੇਨ ਗੁਪਤਾ ਵੀ ਇਸ ਮੌਕੇ ਹਾਜ਼ਰ ਸਨ ਜਿਸ ਨਾਲ ਹੰਸ ਰਾਜ ਹੰਸ ਨੇ ਬੰਗਾਲੀ ਸੰਗੀਤ ਬਾਰੇ ਵੀ ਵਿਚਾਰ ਚਰਚਾ ਕੀਤੀ।

ਸੋਸ਼ਲ ਮੀਡੀਆ 'ਤੇ ਧਮਾਲਾਂ ਪਾ ਰਿਹਾ ਹੈ ਅਮਰਿੰਦਰ ਗਿੱਲ ਦੀ ਫਿਲਮ 'ਚੱਲ ਮੇਰਾ ਪੁੱਤ 2' ਦਾ ਟ੍ਰੇਲਰ

ਚੰਡੀਗੜ, ਫ਼ਰਵਰੀ 2020-(ਹਰਜਿੰਦਰ ਜਵੰਦਾ/ਮਨਜਿੰਦਰ ਗਿੱਲ)-

ਪੰਜਾਬੀ ਮਸ਼ਹੂਰ ਗਾਇਕ ਅਤੇ ਪਾਲੀਵੁੱਡ ਇੰਡਸਟਰੀ ਦੀ ਸ਼ਾਨ ਅਮਰਿੰਦਰ ਗਿੱਲ ਦੀ ਸੁਪਰ ਹਿੱਟ ਰਹੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਦਾ ਸੀਕੁਅਲ ਬਣੀ 'ਚੱਲ ਮੇਰਾ ਪੁੱਤ 2' ਦਾ ਬੀਤੇ ਦਿਨੀਂ ਰਿਲੀਜ਼ ਹੋਇਆ ਟ੍ਰੇਲਰ ਸੋਸ਼ਲ ਮੀਡੀਆ ‘ਤੇ ਰੱਜ ਕੇ ਵਾਇਰਲ ਹੋ ਰਿਹਾ ਹੈ। ਦਰਸ਼ਕਾਂ ਦੀ ਪਸੰਦ ਬਣੇ ਇਸ ਟ੍ਰੇਲਰ ਨੂੰ ਯੂਟਿਊਬ 'ਤੇ ਹੁਣ ਤਕ 3 ਮਿਲੀਅਨ ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ।ਆਗਾਮੀ 13 ਮਾਰਚ 2020 ਨੂੰ ਰਿਲੀਜ਼ ਹੋਣ ਜਾ ਰਹੀ ਇਸ ਫਿਲਮ 'ਚ ਅਮਰਿੰਦਰ ਗਿੱਲ ਨਾਲ ਹੀਰੋਇਨ ਦੀ ਭੂਮਿਕਾ ‘ਚ ਅਦਾਕਾਰਾ ਸਿੰਮੀ ਚਾਹਲ ਹੈ ਅਤੇ ਇਨਾਂ ਤੋਂ ਇਲਾਵਾ ਗਾਇਕ ਗੈਰੀ ਸੰਧੂ, ਗੁਰਸ਼ਬਦ, ਹਰਦੀਪ ਗਿੱਲ, ਨਿਰਮਲ ਰਿਸ਼ੀ, ਰੂਬੀ ਅਨਮ, ਇਫਤੀਕਰ ਠਾਕੁਰ, ਨਸੀਰ ਚਨਯੋਟੀ, ਅਕਰਮ ਉਦਦਾਸ ਅਤੇ ਜ਼ਫਰੀ ਖਾਨ ਵਰਗੇ ਦਿੱਗਜ ਕਲਾਕਾਰ ਨਜ਼ਰ ਆਉਣਗੇ।‘ਰਿਦਮ ਬੁਆਏਜ਼ ਐਂਟਰਟੇਨਮੈਂਟ’ ਨਿਰਮਾਤਾ ਕਾਰਜ ਗਿੱਲ ਅਤੇ ‘ਓਮ ਜੀ ਸਟਾਰ ਸਟੂਡੀਓ’ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਦੀ ਇਸ ਫਿਲਮ ਨੂੰ ਨਿਰਦੇਸ਼ਕ ਜਨਜੋਤ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।ਫਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਕੋ ਕਿ ਵਿਦੇਸ਼ 'ਚ ਰਹਿੰਦੇ ਪੰਜਾਬੀਆਂ ਦੇ ਸੰਘਰਸ਼ ਦੀ ਕਹਾਣੀ 'ਤੇ ਆਧਾਰਿਤ ਹੈ।ਦੱਸਣਯੋਗ ਹੈ ਕਿ ਇਸ ਫਿਲਮ ਦਾ ਪਹਿਲਾ ਭਾਗ 'ਚੱਲ ਮੇਰਾ ਪੁੱਤ' ਸਾਲ 2019 ਦੀਆਂ ਸਫਲ ਫਿਲਮਾਂ 'ਚੋਂ ਇਕ ਹੈ ਜਿਸ ਨੇ ਬਾਕਸ ਆਫਿਸ 'ਤੇ ਵੀ ਚੰਗਾ ਕਾਰੋਬਾਰ ਕੀਤਾ ਸੀ। ਇਸ ਫਿਲਮ ਨੇ ਸਾਂਝੇ ਪੰਜਾਬ ਦੇ ਪਿਆਰ ਨੂੰ ਬੇਹੱਦ ਹੀ ਸੁਚੱਜੇ ਢੰਗ ਨਾਲ ਪਰਦੇ 'ਤੇ ਪੇਸ਼ ਕੀਤਾ ਸੀ।ਹੁਣ ਇਸ ਫਿਲਮ ਦਾ ਟ੍ਰੇਲਰ ਆਉਣ ਤੋਂ ਬਾਅਦ ਫੈਨਜ਼ 'ਚ ਫਿਲਮ 'ਚੱਲ ਮੇਰਾ ਪੁੱਤ 2' ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪੰਜਾਬ ਪੁਲਿਸ ਮੁਖੀ ਦੇ ਬਿਆਨ ਦੀ ਚੁਫੇਰਿਓਂ ਨਿੰਦਾ

ਚੰਡੀਗੜ੍ਹ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸਬੰਧੀ ਦਿੱਤੇ ਵਿਵਾਦਿਤ ਬਿਆਨ ਤੋਂ ਸੂਬੇ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ (‘ਆਪ’), ਅਕਾਲੀ ਦਲ ਟਕਸਾਲੀ ਅਤੇ ਹੋਰਨਾਂ ਪਾਰਟੀਆਂ ਨੇ ਡੀਜਪੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਛੇ ਘੰਟਿਆਂ ਦੇ ਸਮੇਂ ਵਿੱਚ ਹੀ ਪਾਕਿਸਤਾਨ ਵੱਲੋਂ ਅਤਿਵਾਦੀ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਜਾ ਸਕਦੀ ਹੈ। ਇਨ੍ਹਾਂ ਨੂੰ ਮੁਕੰਮਲ ਰੂਪ ਵਿੱਚ ਸਿਖਲਾਈ ਯਾਫ਼ਤਾ ਅਤਿਵਾਦੀ ਮੰਨਿਆ ਜਾ ਸਕਦਾ ਹੈ। 

ਡੀਜੀਪੀ ਖ਼ਿਲਾਫ਼ ਕਾਰਵਾਈ ਕਰੇ ਸਰਕਾਰ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 


 ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਸਿੱਖਾਂ ਬਾਰੇ ਦਿੱਤੇ ਬਿਆਨ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਇਸ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਇਸ ਮਾਮਲੇ ਵਿਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਡੀਜੀਪੀ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਰਵਾਈ ਲਈ ਆਖਿਆ।

ਸਿੱਖ ਵਿਰੋਧੀ ਤਾਕਤਾਂ ਇਸ ਲਾਂਘੇ ਨੂੰ ਬੰਦ ਕਰਾਉਣ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ - ਬਿਕਰਮ ਸਿੰਘ ਮਜੀਠੀਆ

ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਦਿਨਕਰ ਗੁਪਤਾ ਨੂੰ ਕਾਂਗਰਸ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦੇ ਕੇ ਡੀਜੀਪੀ ਬਣਾਇਆ ਗਿਆ ਸੀ ਅਤੇ ਇਸ ਪੁਲੀਸ ਅਧਿਕਾਰੀ ਵੱਲੋਂ ਕਾਂਗਰਸ ਤੇ ਖਾਸ ਕਰਕੇ ਗਾਂਧੀ ਪਰਿਵਾਰ ਦਾ ਅਹਿਸਾਨ ਉਤਾਰਨ ਲਈ ਸਿੱਖਾਂ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਤੋਂ ਲੈ ਕੇ ਹੁਣ ਤੱਕ 50 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਹਨ। ਅਕਾਲੀ ਆਗੂ ਨੇ ਡੀਜੀਪੀ ਨੂੰ ਸਵਾਲ ਕੀਤਾ ਕਿ ਕੀ ਸਾਰੇ 50 ਹਜ਼ਾਰ ਹੀ ਅਤਿਵਾਦੀ ਬਣ ਗਏ ਤੇ ਜੇਕਰ ਬਣ ਗਏ ਤਾਂ ਪੁਲੀਸ ਤਫ਼ਤੀਸ਼ ਕਿਉਂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਇਸ ਲਾਂਘੇ ਨੂੰ ਬੰਦ ਕਰਾਉਣ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਤੇ ਡੀਜੀਪੀ ਦਾ ਬਿਆਨ ਇਸੇ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਇਸ ਬਿਆਨ ਦੀ ਨਿੰਦਾ ਨਾ ਕੀਤੀ ਤਾਂ ਸੋਮਵਾਰ ਨੂੰ ਵਿਧਾਨ ਸਭਾ ਦੇ ਸੈਸ਼ਨ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ।

ਦਿਨਕਰ ਗੁਪਤਾ ਨੂੰ ਤੁਰੰਤ ਅਹੁਦੇ ਤੋਂ ਲਾਹ ਕੇ ਅਤਿਵਾਦੀ ਗਤੀਵਿਧੀਆਂ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ-ਸੁਖਪਾਲ ਸਿੰਘ ਖਹਿਰਾ

‘ਆਪ’ ਦੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੀਜੀਪੀ ਦੇ ਇਸ ਬਿਆਨ ’ਤੇ ਸਪੱਸ਼ਟੀਕਰਨ ਨਹੀਂ ਦਿੰਦੇ ਤਾਂ ਮੰਨਿਆ ਜਾਵੇਗਾ ਕਿ ਲਾਂਘੇ ਨੂੰ ਬੰਦ ਕਰਾਉਣ ਲਈ ਮੁੱਖ ਮੰਤਰੀ ਸਾਜ਼ਿਸ਼ ਦਾ ਹਿੱਸਾ ਹਨ। ਉਨ੍ਹਾਂ ਮੰਗ ਕੀਤੀ ਕਿ ਦਿਨਕਰ ਗੁਪਤਾ ਨੂੰ ਤੁਰੰਤ ਅਹੁਦੇ ਤੋਂ ਲਾਹ ਕੇ ਅਤਿਵਾਦੀ ਗਤੀਵਿਧੀਆਂ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੀਜੀਪੀ ਦੇ ਸਬੰਧ ਤਾਂ ਖ਼ੁਦ ਪਾਕਿਸਤਾਨੀਆਂ ਨਾਲ ਹਨ ਤੇ ਇਹ ਸਿੱਖਾਂ ਨੂੰ ਅਤਿਵਾਦੀ ਗਰਦਾਨ ਰਿਹਾ ਹੈ। 

ਡੀਜੀਪੀ ਦਾ ਬਿਆਨ ਪ੍ਰਧਾਨ ਮੰਤਰੀ ਦੇ ਦਾਅਵੇ ਦੇ ਉਲਟ- ਪਰਗਟ ਸਿੰਘ

 ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਦਿਨਕਰ ਗੁਪਤਾ ਦਾ ਬਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘਾ ਸ਼ੁਰੂ ਕਰਨ ਸਮੇਂ ਕੀਤੇ ਦਾਅਵੇ ਦੇ ਐਨ ਉਲਟ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਦੀ ਨਿੰਦਾ ਕਰਦਿਆਂ ਕਿਹਾ ਸੀ ਕਿ 70 ਸਾਲਾਂ ਵਿਚ ਕਾਂਗਰਸ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ ਸੀ। ਭਾਜਪਾ ਨੇ ਕੌਮੀ ਪੱਧਰ ’ਤੇ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦਾ ਸਿਹਰਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿਰ ਬੰਨ੍ਹਿਆ ਸੀ। ਪਰਗਟ ਸਿੰਘ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਦੀ ਫਿਰਕੂ ਸੋਚ ਨੇ ਪ੍ਰਧਾਨ ਮੰਤਰੀ ਦੇ ਦਾਅਵਿਆਂ ’ਤੇ ਹੀ ਪ੍ਰਸ਼ਨ ਚਿੰਨ੍ਹ ਲਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕੀਤੀ ਗਈ ਪਹਿਲਕਦਮੀ ਦਾ ਸਵਾਗਤ ਕੀਤਾ ਸੀ। ਜਦੋਂ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਅਤੇ ਲੋਕਾਂ ਦੀਆਂ ਭਾਵਨਾਵਾਂ ਇਕਸੁਰ ਹਨ ਤਾਂ ਡੀਜੀਪੀ ਦਾ ਬਿਆਨ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ।

ਦਿਨਕਰ ਗੁਪਤਾ ਨੂੰ ਬਰਖਾਸਤ ਕਰਕੇ ਉਸ ਵਿਰੁੱਧ ਮੁਕੱਦਮਾ ਦਰਜ ਕੀਤਾ ਜਾਵੇ- ਬੀਰ ਦਵਿੰਦਰ ਸਿੰਘ

ਪੰਜਾਬ ਵਿਧਾਨ ਸਭਾ ਦੇ ਸਾਬਕਾ ਉੱਪ-ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਮੁਖੀ ਦੇ ਸਿੱਖਾਂ ਵਿਰੁੱਧ ਨਫਰਤ ਫੈਲਾਉਣ ਵਾਲੇ ਬਿਆਨ ਕਰਕੇ ਉਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਭਾਰਤੀ ਦੰਡਾਵਲੀ ਦੀ ਧਾਰਾ 153-ਬੀ ਤਹਿਤ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ।

ਫਿਰਕਾਪ੍ਰਸਤ ਜਹਿਨੀਅਤ ਵਾਲੇ ਦਿਨਕਰ ਗੁਪਤਾ ਦਾ ਪੁਲਿਸ ਮੁਖੀ ਬਣੇ ਰਹਿਣਾ ਖਤਰਨਾਕ- ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ

ਬਰਮਿੰਘਮ,ਫ਼ਰਵਰੀ 2020-(ਗਿਆਨੀ ਅਮਰੀਕ ਸਿੰਘ ਰਾਠੌਰ/ਗਿਆਨੀ ਰਵਿਦਾਰਪਾਲ ਸਿੰਘ)-

ਬਰਤਾਨੀਆ ਵਿਚਲੀਆਂ ਸਿੱਖ ਜੱਥੇਬੰਦੀਆਂ ਦੇ ਇੱਕ ਸਾਂਝੇ ਮੰਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲੀਸ ਮੁਖੀ ਦਿਨਕਰ ਗੁਪਤਾ ਦਾ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਦਿੱਤਾ ਹਾਲੀਆ ਬਿਆਨ ਉਸ ਦੀ ਫਿਰਕੂ ਜਹਿਨੀਅਤ ਨੂੰ ਦਰਸਾਉਂਦਾ ਹੈ।

ਜਥੇਬੰਦੀ ਦੇ ਆਗੂਆਂ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਡੀਜੀਪੀ ਦਿਨਕਰ ਗੁਪਤਾ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕਰਵਾਉਣਾ ਚਾਹੀਦਾ ਹੈ ਕਿਉਂਕਿ ਡੀਜੀਪੀ ਦੇ ਬਿਆਨ ਨੇ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੀਆਂ ਸੰਵੇਦਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਾਨਸਿਕਤਾ ਵਾਲੇ ਵਿਅਕਤੀ ਦਾ ਪੁਲਿਸ ਮੁਖੀ ਬਣਿਆ ਰਹਿਣਾ ਖਤਰਨਾਕ ਹੈ।

ਪੰਜਾਬ ਦੇ ਡੀਜੀਪੀ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨਾ ਮੰਦਭਾਗਾ- ਗੋਬਿੰਦ ਸਿੰਘ ਲੌਂਗੋਵਾਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਪੁਲਿਸ ਮੁਖੀ ਦੇ ਬਿਆਨ ਨੂੰ ਮੰਦਭਾਗਾ ਕਰਾਰ ਦੇੰਦਿਆਂ ਕਿਹਾ ਹੈ ਕਿ ਜਦੋਂ ਯੂਨਾਈਟਿਡ ਨੇਸ਼ਨਜ਼ ਦੇ ਮੁਖੀ ਐਨਟੋਨੀਓ ਗੁਟਰੇਜ਼ ਨੇ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਇਸ ਲਾਂਘੇ ਨੂੰ ਵਿਸ਼ਵ ਸ਼ਾਂਤੀ ਦਾ ਸੋਮਾ ਕਰਾਰ ਦਿੱਤਾ ਹੈ ਤਾਂ ਅਜਿਹੇ ਮੌਕੇ ਪੰਜਾਬ ਪੁਲੀਸ ਮੁਖੀ ਸਿਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਅਜਿਹੀ ਮੰਦਭਾਗੀ ਬਿਆਨਬਾਜੀ ਕਿਉਂ ਕਰ ਰਿਹਾ ਹੈ। ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਨੇ ਕਿਹਾ ਕਿ ਪੁਲਿਸ ਮੁਖੀ ਦੇ ਬਿਆਨ ਨਾਲ ਪੰਜਾਬ ਵਿਚਲੀ ਕਾਂਗਰਸ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

ਪੁਲਿਸ ਮੁਖੀ ਦਾ ਬਿਆਨ ਸਿੱਖ ਵਿਰੋਧੀ ਨਫਰਤ ਦਾ ਮੁਜ਼ਾਹਰਾ- ਸਿੱਖ ਬੁੱਧੀਜੀਵੀ

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵਿਖੇ ਇਕੱਤਰ ਹੋਏ ਸਿੱਖ ਬੁੱਧੀਜੀਵੀਆਂ ਜਿਨ੍ਹਾਂ ਵੁਚ ਭਾਈ ਅਸ਼ੋਕ ਸਿੰਘ ਬਾਗੜੀਆ, ਗੁਰਪ੍ਰੀਤ ਸਿੰਘ, ਪ੍ਰੋ. ਮਨਜੀਤ ਸਿੰਘ, ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਿੰਦਰ ਸਿੰਘ, ਸਾਬਕਾ ਆਈਏਐਸ ਗੁਰਤੇਜ ਸਿੰਘ, ਇਤਿਹਾਸਕਾਰ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ, ਸ਼੍ਰੋਮਣੀ ਖਾਲਸਾ ਪੰਚਾਇਤ ਦੇ ਆਗੂ ਭਾਈ ਰਾਜਿੰਦਰ ਸਿੰਘ ਖਾਲਸਾ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਕਰਮਜੀਤ ਸਿੰਘ ਅਤੇ ਗੁਰਬਚਨ ਸਿੰਘ ਜਲੰਧਰ ਸ਼ਾਮਿਲ ਸਨ, ਨੇ ਪੰਜਾਬ ਪੁਲਿਸ ਮੁਖੀ ਦੇ ਕਰਤਾਰਪੁਰ ਸਾਹਿਬ ਬਾਰੇ ਦਿੱਤੇ ਬਿਆਨ ਦੀ ਕਰੜੀ ਨਿਖੇਧੀ ਕੀਤੀ ਹੈ।

ਸਿੱਖ ਬੁੱਧੀਜੀਵੀਆਂ ਨੇ ਕਿਹਾ ਹੈ ਕਿ ਪੁਲਿਸ ਮੁਖੀ ਦੇ ਨਫਰਤ ਭਰੇ ਹਿੰਦੂਤਵੀ ਬਿਆਨ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਦੀ ਸਮੁੱਚੀ ਕਾਂਗਰਸ ਪਾਰਟੀ ਅਤੇ ਸਰਕਾਰ ਹੁਣ ਹਊਆ ਖੜ੍ਹਾ ਕਰਕੇ ਸਿੱਖ ਸ਼ਰਧਾਲੂਆਂ ਦੇ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਵਿੱਚ ਅੜਿੱਕਾ ਪਾਉਣ ਉੱਤੇ ਉਤਾਰੂ ਹੋ ਗਈ ਹੈ।

ਦਿਨਕਰ ਗੁਪਤਾ ਰ.ਸ.ਸ. ਦੀ ਬੋਲੀ ਬੋਲ ਰਿਹਾ ਹੈ- ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਆਗੂਆਂ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਖਿਲਾਫ ਕੀਤੀ ਗਈ ਬਿਆਨਬਾਜੀ ਦੀ ਕਰੜੀ ਨਿਖੇਧੀ ਕੀਤੀ ਗਈ ਹੈ।

ਆਗੂਆਂ ਨੇ ਪੁਲਿਸ ਮੁਖੀ ਦੇ ਬਿਆਨ ਨੂੰ ਗੁਰੂ ਨਾਨਕ ਨਾਮਲੇਵਾ ਸੰਗਤ ਦਾ ਅਕਸ ਕੌਮਾਂਤਰੀ ਪੱਧਰ ਉੱਤੇ ਖਰਾਬ ਕਰਨ ਦੀ ਸਾਜਿਸ਼ ਕਰਾਰ ਦਿੱਤਾ ਅਤੇ ਕਿਹਾ ਕਿ ਪੁਲਿਸ ਮੁਖੀ ਰਾਸ਼ਟਰੀ ਸਵੈਸੇਵਕ ਸੰਘ (ਰ.ਸ.ਸ.) ਦੀ ਬੋਲੀ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਖੀ ਨੂੰ ਬਰਖਾਸਤ ਕਰਕੇ ਉਸ ਉੱਪਰ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।

ਕਿਸੇ ਧਰਮ ਜਾਂ ਭਾਈਚਾਰੇ ਵਿਰੁੱਧ ਨਹੀਂ ਕੀਤੀਆਂ ਟਿੱਪਣੀਆਂ- ਡੀਜੀਪੀ


ਪੰਜਾਬ ਪੁਲੀਸ ਦੇ ਡੀਜਪੀ ਦਿਨਕਰ ਗੁਪਤਾ ਨੇ ਉਨ੍ਹਾਂ ਦੀਆਂ ਟਿੱਪਣੀਆਂ ਤੋਂ ਪੈਦਾ ਹੋਏ ਵਿਵਾਦ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਗਲਤ ਸਮਝਿਆ ਗਿਆ ਹੈ ਜਾਂ ਜਾਣ-ਬੁੱਝ ਕੇ ਗਲਤ ਪੇਸ਼ ਕੀਤਾ ਜਾ ਰਿਹਾ ਹੈ। ਇੱਥੇ ਜਾਰੀ ਬਿਆਨ ਰਾਹੀਂ ਗੁਪਤਾ ਨੇ ਕਿਹਾ, ‘‘ਮੈਂ ਕੇਵਲ ਭਾਰਤ ਨਾਲ ਦੁਸ਼ਮਣੀ ਦੇ ਮੱਦੇਨਜ਼ਰ ਸ਼ਰਾਰਤੀ ਅਨਸਰਾਂ ਵਲੋਂ ਦੇਸ਼ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਲਈ ਹਰ ਮੌਕੇ ਦੀ ਦੁਰਵਰਤੋਂ ਕਰ ਸਕਣ ਦੀ ਸੰਭਾਵੀ ‘ਸਮਰੱਥਾ’ ਬਾਰੇ ਚਿਤਾਵਨੀ ਦਿੱਤੀ ਸੀ। ਇੱਥੋਂ ਤੱਕ ਕਿ ਉਹ (ਸ਼ਰਾਰਤੀ ਅਨਸਰ) ਸੱਚੇ-ਸੁੱਚੇ ਅਤੇ ਪਵਿੱਤਰ ਮੌਕਿਆਂ ਨੂੰ ਵੀ ਆਪਣੇ ਹੱਕ ਵਿਚ ਭੁਗਤਾਉਣ ਲਈ ਵਰਤਦੇ ਹਨ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਟਿੱਪਣੀਆਂ ਕੇਵਲ ਪੰਜਾਬ ਅਤੇ ਭਾਰਤ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਦੇ ਮੱਦੇਨਜ਼ਰ ਕੀਤੀਆਂ ਸਨ। ਉਨ੍ਹਾਂ ਦੀਆਂ ਟਿੱਪਣੀਆਂ ਵਿੱਚ ਕਿਸੇ ਧਰਮ ਜਾਂ ਭਾਈਚਾਰੇ ਦਾ ਕੋਈ ਹਵਾਲਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਇਸ ਲਾਂਘੇ ਤੋਂ ਪਹਿਲਾ ਜਥਾ ਲੰਘਿਆ ਸੀ ਤਾਂ ਉਹ ਖ਼ੁਦ ਉੱਥੇ ਮੌਜੂਦ ਸਨ ਅਤੇ ਪਿਛਲੇ ਚਾਰ ਮਹੀਨਿਆਂ ਦੌਰਾਨ ਕਰੀਬ 51 ਹਜ਼ਾਰ ਸ਼ਰਧਾਲੂਆਂ ਦੇ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਜਾ ਕੇ ਦਰਸ਼ਨ ਕਰਨ ਦੌਰਾਨ ਪੰਜਾਬ ਪੁਲੀਸ ਉੱਥੇ ਕਾਰਜਸ਼ੀਲ ਰਹੀ ਹੈ ਅਤੇ ਭਵਿੱਖ ਵਿੱਚ ਵੀ ਰਹੇਗੀ।