You are here

ਪੰਜਾਬ

ਮੀਟਿੰਗ ’ਚ ਨਾ ਜਾਣ ਦੇ ਰੋਸ ਵਜੋਂ ਬੈਂਸ ਭਰਾਵਾਂ ਵੱਲੋਂ ਪੰਜਾਬ ਭਵਨ ਦੇ ਬਾਹਰ ਪ੍ਰਦਰਸ਼ਨ

ਚੰਡੀਗੜ੍ਹ-ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਵਿੱਚ ਲੋਕ ਇਨਸਾਫ਼ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ’ਚ ਮੀਟਿੰਗ ਦੌਰਾਨ ਜਦੋਂ ਪਾਰਟੀ ਦੇ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੇ ਅੰਦਰ ਜਾਣ ਦਾ ਯਤਨ ਕੀਤਾ ਤਾਂ ਪੁਲੀਸ ਨੇ ਦੋਵੇਂ ਭਰਾਵਾਂ ਨੂੰ ਰੋਕ ਦਿੱਤਾ। ਉਨ੍ਹਾਂ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਅਤੇ ਚੁਣੇ ਨੁਮਾਇੰਦਿਆਂ ਦੀ ਹੱਤਕ ਕਰਾਰ ਦਿੱਤਾ।ਦਿਲਚਸਪ ਗੱਲ ਇਹ ਸੀ ਕਿ ਰਾਜ ਸਰਕਾਰ ਵਲੋਂ ਸੀ. ਪੀ. ਆਈ., ਸੀ. ਪੀ. ਆਈ. ਐਮ., ਬਸਪਾ, ਤਿ੍ਣਮੂਲ ਕਾਂਗਰਸ ਅਤੇ ਐਮ. ਸੀ. ਪੀ. ਵਰਗੀਆਂ ਪਾਰਟੀਆਂ ਨੂੰ ਤਾਂ ਅੱਜ ਦੀ ਮੀਟਿੰਗ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਹੋਇਆ ਸੀ | ਜਿਨ੍ਹਾਂ ਦਾ ਪੰਜਾਬ 'ਚ ਇਕ ਵੀ ਵਿਧਾਇਕ ਨਹੀਂ ਹੈ, ਪਰ ਲੋਕ ਇਨਸਾਫ਼ ਪਾਰਟੀ ਜਿਸ ਦੇ 2 ਵਿਧਾਇਕ ਹਨ ਅਤੇ ਜੋ ਮਗਰਲੇ ਸਮੇਂ ਦੌਰਾਨ ਵਿਧਾਨ ਸਭਾ ਵਿਚ ਰਾਜ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਮੁੱਦਿਆਂ ਨੂੰ ਕਾਫ਼ੀ ਜ਼ੋਰ ਨਾਲ ਉਠਾਉਂਦੇ ਰਹੇ ਹਨ ਨੂੰ ਅੱਜ ਦੀ ਸਰਬ ਪਾਰਟੀ ਮੀਟਿੰਗ ਦਾ ਸੱਦਾ ਨਹੀਂ ਦਿੱਤਾ ਗਿਆ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁੱਛੇ ਜਾਣ 'ਤੇ ਲੋਕ ਇਨਸਾਫ਼ ਪਾਰਟੀ ਨੂੰ ਸੱਦਾ ਨਾ ਭੇਜਣ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਸਰਕਾਰ ਵਲੋਂ ਕੇਵਲ ਚੋਣ ਕਮਿਸ਼ਨ ਵਲੋਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਹੀ ਅੱਜ ਦੀ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ |

ਲੇਕਿਨ ਇਸ ਗੱਲ ਦਾ ਉਨ੍ਹਾਂ ਕੋਈ ਜਵਾਬ ਨਾ ਦਿੱਤਾ ਕਿ ਜਿਸ ਪਾਰਟੀ ਦੇ 2 ਵਿਧਾਇਕ ਹਨ ਉਸ ਨੂੰ ਅੱਖੋਂ ਪਰੋਖੇ ਕਿਉਂ ਕੀਤਾ ਗਿਆ | ਲੋਕ ਇਨਸਾਫ਼ ਪਾਰਟੀ ਦੇ ਇਨ੍ਹਾਂ 2 ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਆਪਣੇ ਕੁਝ ਹੋਰ 3-4 ਅਹੁਦੇਦਾਰਾਂ ਨਾਲ ਜਦੋਂ ਮੀਟਿੰਗ ਵਿਚ ਸ਼ਮੂਲੀਅਤ ਲਈ ਪੰਜਾਬ ਭਵਨ ਵਿਖੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਗੇਟ 'ਤੇ ਹੀ ਰੋਕ ਲਿਆ ਗਿਆ | ਜਿਸ ਕਾਰਨ ਬੈਂਸ ਭਰਾਵਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਕੁਝ ਸਮਾਂ ਚੰਡੀਗੜ੍ਹ ਪੁਲਿਸ ਨਾਲ ਖਿੱਚ-ਧੂਹ ਵੀ ਹੁੰਦੀ ਰਹੀ ਅਤੇ ਬਾਅਦ ਵਿਚ ਉਹ ਉਥੇ ਹੀ ਧਰਨਾ ਲਗਾ ਕੇ ਬੈਠ ਗਏ | ਲੋਕ ਇਨਸਾਫ਼ ਪਾਰਟੀ ਜੋ ਕਿ ਮਗਰਲੇ ਕਾਫ਼ੀ ਸਮੇਂ ਤੋਂ ਰਾਜਸਥਾਨ ਸਮੇਤ ਗੁਆਂਢੀ ਰਾਜਾਂ ਤੋਂ ਦਿੱਤੇ ਗਏ ਪਾਣੀ ਦੀ ਕੀਮਤ ਵਸੂਲੇ ਜਾਣ ਦੀ ਮੰਗ ਰੱਖ ਰਹੀ ਹੈ, ਨੇ ਅੱਜ ਵੀ ਆਪਣੀ ਇਸ ਮੰਗ ਦੇ ਹੱਕ 'ਚ ਬੈਨਰ ਚੁੱਕੇ ਹੋਏ ਸਨ | ਉਨ੍ਹਾਂ ਪੰਜਾਬ ਭਵਨ ਦੇ ਬਾਹਰ ਹੀ ਆਪਣੀਆਂ ਮੰਗਾਂ ਸਬੰਧੀ ਹਾਜ਼ਰ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਾਫ਼ੀ ਸਮਾਂ ਨਾਅਰੇਬਾਜ਼ੀ ਵੀ ਕਰਦੇ ਰਹੇ | ਇਕ ਸਮਾਂ ਅਜਿਹਾ ਵੀ ਆਇਆ ਕਿ ਪੁਲਿਸ ਵਲੋਂ ਧਰਨੇ ਵਾਲੀ ਥਾਂ ਤੋਂ ਉਠਾਉਣ ਲਈ ਬੈਂਸ ਭਰਾਵਾਂ ਦੇ ਨਾਲ ਤਲਖੀ ਵੀ ਹੋਈ ਅਤੇ ਧੱਕਾ-ਮੱਕੀ ਦਾ ਵੀ ਉਨ੍ਹਾਂ ਨੂੰ ਸ਼ਿਕਾਰ ਹੋਣਾ ਪਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬੈਂਸ ਭਰਾਵਾਂ ਨੇ ਕਿਹਾ ਕਿ ਕੁਝ ਵੀ ਹੋ ਜਾਵੇ ਉਨ੍ਹਾਂ ਦੀ ਪਾਰਟੀ ਪੰਜਾਬ ਹਿਤਾਂ ਲਈ ਜੂਝਦੀ ਰਹੇਗੀ ਭਾਵੇਂ ਉਨ੍ਹਾਂ ਨੇ ਕਿਸੇ ਵੀ ਤਸ਼ੱਦਦ ਦਾ ਸਾਹਮਣਾ ਕਰਨਾ ਪਵੇ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਅੱਗੇ ਆਉਣ | ਸਿਮਰਜੀਤ ਸਿੰਘ ਬੈਂਸ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਅਪੀਲ ਵੀ ਕੀਤੀ ਕਿ ਉਹ ਦਿੱਲੀ ਵਲੋਂ ਪਾਣੀਆਂ ਸਬੰਧੀ ਜਿਵੇਂ ਹਿਮਾਚਲ ਪ੍ਰਦੇਸ਼ ਨੂੰ ਅਦਾਇਗੀ ਕੀਤੀ ਜਾ ਰਹੀ ਹੈ, ਉਸੇ ਤਰਜ਼ 'ਤੇ ਪੰਜਾਬ ਵਿਚ ਵੀ ਪਾਣੀਆਂ ਦੀ ਅਦਾਇਗੀ ਕਰਵਾਉਣ ਲਈ ਅੱਗੇ ਆਉਣ |

ਮੀਟਿੰਗ ਦੌਰਾਨ ਅਕਾਲੀ ਦਲ ਦੇ ਇੱਕ ਆਗੂ ਨੇ ਜਦੋਂ ਬੈਂਸ ਭਰਾਵਾਂ ਨੂੰ ਸੱਦਣ ਦੀ ਵਕਾਲਤ ਕੀਤੀ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਚੋਣ ਕਮਿਸ਼ਨ ਤੋਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਹੀ ਸੱਦਾ ਪੱਤਰ ਭੇਜੇ ਗਏ ਹਨ। ਸਰਕਾਰੀ ਨੁਮਾਇੰਦੇ ਨੇ ਇਹ ਵੀ ਦਲੀਲ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ (1920), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਨੁਮਾਇੰਦਿਆਂ ਨੂੰ ਵੀ ਨਹੀਂ ਸੱਦਿਆ ਗਿਆ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਵਿਧਾਇਕ ਹੋਣ ਕਾਰਨ ਬੈਂਸ ਭਰਾਵਾਂ ਨੂੰ ਮੀਟਿੰਗ ’ਚ ਬੁਲਾਇਆ ਜਾਣਾ ਚਾਹੀਦਾ ਸੀ।

ਪਾਣੀਆਂ ਦੀ ਸੰਭਾਲ ਸਬੰਧੀ ਸੱਦੀ ਸਰਬ ਪਾਰਟੀ ਬੈਠਕ ਵਲੋਂ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾਣ 'ਤੇ ਡੂੰਘੀ ਚਿੰਤਾ ਜ਼ਾਹਿਰ

ਕੈਪਟਨ ਸਰਕਾਰ ਵੱਲੋਂ ਹਰ ਛਿਮਾਹੀ ਸਰਬ-ਪਾਰਟੀ ਮੀਟਿੰਗ ਸੱਦਣ ਦਾ ਫ਼ੈਸਲਾ

ਪ੍ਰਧਾਨ ਮੰਤਰੀ ਕੋਲ ਮੁੱਦਾ ਉਠਾਉਣ ਦਾ ਫ਼ੈਸਲਾ

ਦਰਿਆਈ ਪਾਣੀਆਂ ਦਾ ਨਵੇਂ ਸਿਰਿਓਂ ਮੁਲਾਂਕਣ ਕਰਨ ਦੀ ਮੰਗ-ਕੈਪਟਨ ਅਮਰਿੰਦਰ ਸਿੰਘ

ਐੱਸਵਾਈਐੱਲ ਦੀ ਉਸਾਰੀ ਨੂੰ ਹਰ ਪੱਖ ਤੋਂ ਘਾਤਕ ਦੱਸਿਆ-ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਮਿਊਨਿਸਟਾਂ

ਭਾਵੇਂ ਕੇਂਦਰ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਹੈ ਪਰ ਉਹ ਸੂਬੇ ਦੇ ਮੁਫਾਦ ਲਈ ਮੁੱਖ ਮੰਤਰੀ ਦਾ ਸਾਥ ਦੇਣਗੇ-ਸ੍ਰੀ ਮਦਨ ਮੋਹਨ ਮਿੱਤਲ

ਚੰਡੀਗੜ੍ਹ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਦੀ ਸੰਭਾਲ ਸਬੰਧੀ ਸੱਦੀ ਸਰਬ ਪਾਰਟੀ ਬੈਠਕ ਵਲੋਂ ਅੱਜ ਇਥੇ ਰਾਜ ਵਿਚ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾਣ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਸੂਬੇ ਦੇ ਉਪਲਬਧ ਪਾਣੀਆਂ ਦਾ ਨਵੇਂ ਸਿਰੇ ਤੋਂ ਮੁਲਾਂਕਣ ਕਰਨ ਦੀ ਮੰਗ ਕੀਤੀ | ਬਹੁਤੀਆਂ ਰਾਜਸੀ ਪਾਰਟੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ ਦੇ ਪਾਣੀਆਂ ਦਾ ਰਾਖਾ ਦੱਸਦਿਆਂ ਕਿਹਾ ਕਿ ਉਹ ਰਾਜ ਦੇ ਪਾਣੀਆਂ ਦੀ ਰਾਖੀ ਲਈ ਅਗਵਾਈ ਕਰਨ ਅਤੇ ਉਹ ਸਾਰੇ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਸਮਰਥਨ ਦੇਣਗੇ | ਪੰਜਾਬ ਭਵਨ ਵਿਖੇ ਤਕਰੀਬਨ 4 ਘੰਟੇ ਚੱਲੀ ਇਸ ਮੀਟਿੰਗ ਵਲੋਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਪੇਸ਼ ਮਤੇ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਜਿਸ ਵਿਚ ਪੰਜਾਬ ਦੇ ਧਰਤੀ ਹੇਠਲੇ ਪਾਣੀਆਂ ਦੇ ਲਗਾਤਾਰ ਘਟਣ ਕਾਰਨ ਰਾਜ ਦੇ ਮਾਰੂਥਲ ਬਣਨ ਦੇ ਖ਼ਦਸ਼ੇ ਤੋਂ ਇਲਾਵਾ ਇਸ ਗੱਲ  'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਕਿ ਰਾਜ ਦੀਆਂ ਸਿੰਜਾਈ ਲੋੜਾਂ ਲਈ 73 ਪ੍ਰਤੀਸ਼ਤ ਪਾਣੀ ਧਰਤੀ ਹੇਠੋਂ ਕੱਢਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਣੀ ਰਾਜ ਦੇ ਕਿਸਾਨ ਅਤੇ ਗਰੀਬਾਂ ਲਈ ਰੋਟੀ ਰੋਜ਼ੀ ਹੈ | ਮਤੇ ਵਿਚ ਰਾਵੀ, ਸਤਲੁਜ, ਬਿਆਸ ਦਰਿਆਵਾਂ ਦੇ ਪਾਣੀ ਨਾਨ-ਬੇਸਿਨ ਖੇਤਰਾਂ ਵਿਚ ਤਬਦੀਲ ਨਾ ਕਰਨ ਅਤੇ ਕੌਮਾਂਤਰੀ ਪੱਧਰ 'ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਨੂੰ ਰਾਜ ਵਿਚ ਲਾਗੂ ਕਰਨ ਦੀ ਮੰਗ ਕੀਤੀ ਗਈ | ਮਤੇ ਵਿਚ ਰਾਜ ਦੇ ਦਰਿਆਈ ਪਾਣੀਆਂ ਦਾ ਨਵੇਂ ਸਿਰੇ ਤੋਂ ਮੁਲਾਂਕਣ ਕਰਨ ਅਤੇ ਪ੍ਰਸਤਾਵਿਤ ਅੰਤਰਰਾਜੀ ਦਰਿਆਈ ਪਾਣੀ ਵਿਵਾਦ ਐਕਟ ਅਧੀਨ ਟਿ੍ਬਿਊਨਲ ਸਥਾਪਤ ਕਰਨ ਸਬੰਧੀ ਸੋਧ ਨੂੰ ਸ਼ਾਮਿਲ ਕਰਨ ਦੀ ਵੀ ਮੰਗ ਰੱਖੀ ਗਈ | ਸਰਕਾਰ ਵਲੋਂ ਪੇਸ਼ ਇਸ ਮਤੇ 'ਚ ਭਾਵੇਂ ਸਤਲੁਜ-ਯਮੁਨਾ ਿਲੰਕ ਨਹਿਰ ਦਾ ਜ਼ਿਕਰ ਨਹੀਂ ਸੀ ਲੇਕਿਨ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਮਿਊਨਿਸਟਾਂ ਵਲੋਂ ਵੀ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਇਸ ਨਹਿਰ ਦੀ ਉਸਾਰੀ ਵੱਲ ਚੁੱਕਿਆ ਗਿਆ ਕੋਈ ਵੀ ਕਦਮ ਸੂਬੇ ਲਈ ਘਾਤਕ ਹੋਵੇਗਾ ਅਤੇ ਇਸ ਲਈ ਕਦੇ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਨਾਲ ਸਬੰਧਿਤ ਚਿੰਤਾਵਾਂ ਕੇਵਲ ਉਨ੍ਹਾਂ ਦੀ ਸਰਕਾਰ ਜਾਂ ਕਾਂਗਰਸ ਪਾਰਟੀ ਲਈ ਨਹੀਂ ਹਨ, ਸਗੋਂ ਸਮੁੱਚੇ ਪੰਜਾਬ ਲਈ ਹਨ | ਉਨ੍ਹਾਂ ਕਿਹਾ ਕਿ ਰਾਜ ਵਿਚ ਮੌਸਮੀ ਤਬਦੀਲੀਆਂ ਕਾਰਨ ਪਾਣੀ ਦੀ ਉਪਲਬਧਤਾ ਲਗਾਤਾਰ ਘੱਟ ਰਹੀ ਹੈ ਅਤੇ ਇਰਾਡੀ ਟਿ੍ਬਿਊਨਲ ਵਲੋਂ ਵੀ ਇੰਕਸ਼ਾਫ਼ ਕੀਤਾ ਗਿਆ ਸੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਮਾਤਰਾ 17 ਮਿਲੀਅਨ ਏਕੜ ਫੁੱਟ ਤੋਂ ਘੱਟ ਕੇ 13 ਮਿਲੀਅਨ ਏਕੜ ਫੁੱਟ ਰਹਿ ਗਈ ਹੈ | ਉਨ੍ਹਾਂ ਕਿਹਾ ਅਸੀਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਵੀ ਅੱਖੋਂ ਓਹਲੇ ਨਹੀਂ ਕਰ ਸਕਦੇ | ਮੁੱਖ ਮੰਤਰੀ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਰਾਜ ਵਿਚ ਦਰਿਆਈ ਪਾਣੀਆਂ ਦੀ ਉਪਲਬਧਤਾ ਦਾ ਨਵੇਂ ਸਿਰੇ ਤੋਂ ਮੁਲਾਂਕਣ ਕਰਨ ਲਈ ਇਕ ਕਮਿਸ਼ਨ ਦੇ ਗਠਨ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣਗੇ | ਇਸ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪਾਣੀ ਦੀ ਸੰਭਾਲ ਲਈ ਰਾਜ ਵਿਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਮੰਗ ਰੱਖੀ ਅਤੇ ਸੁਪਰੀਮ ਕੋਰਟ 'ਚ ਰਿਪੇਰੀਅਨ ਕਾਨੂੰਨ ਅਨੁਸਾਰ ਪਾਣੀ ਦੀ ਵੰਡ ਅਤੇ ਘਟੇ ਦਰਿਆਈ ਪਾਣੀਆਂ ਕਾਰਨ ਨਵੇਂ ਕਮਿਸ਼ਨ ਦੇ ਗਠਨ ਲਈ ਪਟੀਸ਼ਨ ਦਾਇਰ ਕਰਨ ਦੀ ਵੀ ਮੰਗ ਰੱਖੀ | ਉਨ੍ਹਾਂ ਕਿਹਾ ਕਿ ਮਾਲਵਾ 'ਚ ਸਥਿਤੀ ਬਹੁਤ ਗੰਭੀਰ ਹੈ ਜਿੱਥੇ ਸਨਅਤਾਂ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀਆਂ ਹਨ ਅਤੇ ਇਹ ਪ੍ਰਦੂਸ਼ਿਤ ਪਾਣੀ ਸੂਬੇ ਵਿਚ ਕੈਂਸਰ ਦਾ ਕਾਰਨ ਬਣ ਰਿਹਾ ਹੈ | ਅਕਾਲੀ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਆਦਿ ਨੇ ਵੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਸਰਕਾਰ ਦਾ ਪੂਰਾ ਸਾਥ ਦੇਵੇਗਾ ਅਤੇ ਸਤਲੁਜ-ਯਮੁਨਾ ਿਲੰਕ ਮੁੱਦੇ 'ਤੇ ਸਾਰਿਆਂ ਨੂੰ ਪੰਜਾਬ ਦੇ ਹਿੱਤਾਂ ਵਿਚ ਇਕੱਠੀ ਰਣਨੀਤੀ ਅਪਣਾਉਣੀ ਚਾਹੀਦੀ ਹੈ | ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜੇ ਕੇਂਦਰ ਵਲੋਂ ਨਵਾਂ ਟਿ੍ਬਿਊਨਲ ਬਣਾਇਆ ਜਾਂਦਾ ਹੈ ਤਾਂ ਇਹ ਪੰਜਾਬ ਲਈ ਤਬਾਹਕੁੰਨ ਹੋਵੇਗਾ | ਭਾਜਪਾ ਦੇ ਸ੍ਰੀ ਮਦਨ ਮੋਹਨ ਮਿੱਤਲ ਨੇ ਵੀ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਭਾਵੇਂ ਕੇਂਦਰ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਹੈ ਪਰ ਉਹ ਸੂਬੇ ਦੇ ਮੁਫਾਦ ਲਈ ਮੁੱਖ ਮੰਤਰੀ ਦਾ ਸਾਥ ਦੇਣਗੇ | ਉਨ੍ਹਾਂ ਕਣਕ ਝੋਨੇ ਦੇ ਫਸਲੀ ਚੱਕਰ ਨੂੰ ਤੋੜਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ 'ਤੇ ਵੀ ਜ਼ੋਰ ਦਿੱਤਾ | ਮੀਟਿੰਗ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਾਜ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਮੁਫਾਦ ਅਤੇ ਹਉਮੈ ਨੂੰ ਛੱਡ ਕੇ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਇਕਮੁੱਠ ਹੋਣ | ਉਨ੍ਹਾਂ ਸਰਬ ਪਾਰਟੀ ਵਫ਼ਦ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਦਾ ਵੀ ਸੁਝਾਅ ਰੱਖਿਆ | ਸੀ.ਪੀ.ਆਈ. ਦੇ ਬੰਤ ਸਿੰਘ ਬਰਾੜ ਸੀ.ਪੀ.ਐਮ. ਦੇ ਸੁਖਵਿੰਦਰ ਸਿੰਘ ਸੇਖੋਂ ਨੇ ਮੰਗ ਰੱਖੀ ਕਿ ਰਾਜ ਦੇ ਦਰਿਆਈ ਪਾਣੀਆਂ ਦੀ ਮੰਗ ਰਾਜੀਵ-ਲੌਾਗੋਵਾਲ ਸਮਝੌਤੇ ਅਨੁਸਾਰ ਹੀ ਹੋਣੀ ਚਾਹੀਦੀ ਹੈ ਅਤੇ ਇਸ ਸਮਝੌਤੇ ਵਿਚ 31 ਜੁਲਾਈ, 1985 ਨੂੰ ਮਿਲਦਾ ਰਾਜ ਨੂੰ ਮਿਲ ਰਿਹਾ ਪਾਣੀ ਬਰਕਰਾਰ ਰੱਖੇ ਜਾਣ ਦਾ ਫ਼ੈਸਲਾ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਸਤਲੁਜ ਯਮੁਨਾ ਿਲੰਕ ਨਹਿਰ ਬਣਾਉਣ ਦੇ ਫ਼ੈਸਲੇ ਸਬੰਧੀ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ | ਤਿ੍ਣਮੂਲ ਕਾਂਗਰਸ ਦੇ ਮਨਜੀਤ ਸਿੰਘ ਨੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਟਿਊਬਵੈਲਾਂ ਨੂੰ ਮੁਫ਼ਤ ਬਿਜਲੀ ਬੰਦ ਕਰਨ ਅਤੇ ਮੀਂਹ ਵਾਲੇ ਪਾਣੀ ਦੀ ਸੰਭਾਲ ਕਰਨ ਦੇ ਸੁਝਾਅ ਦਿੱਤੇ | ਉਨ੍ਹਾਂ ਪਾਣੀ ਰੀਚਾਰਜ ਕਰਨ ਲਈ ਡਿੱਗੀਆਂ ਬਨਾਉਣ ਹਿੱਤ 100 ਫ਼ੀਸਦੀ ਸਬਸਿਡੀ ਦੇਣ ਦੀ ਵੀ ਮੰਗ ਰੱਖੀ | ਬਹੁਜਨ ਸਮਾਜ ਪਾਰਟੀ ਦੇ ਜਸਬੀਰ ਸਿੰਘ ਗੜ੍ਹੀ ਨੇ ਦੋਸ਼ ਲਗਾਇਆ ਕਿ ਕੇਂਦਰ ਵਲੋਂ ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਸੂਬੇ ਦੇ ਬਣਦੇ ਕਾਨੂੰਨੀ ਹੱਕ ਉਸ ਤੋਂ ਖੋਹ ਕੇ ਪੰਜਾਬ ਨਾਲ ਵੱਡਾ ਧੱਕਾ ਤੇ ਵਿਤਕਰਾ ਕੀਤਾ ਹੈ | ਐਮ. ਸੀ. ਪੀ. ਦੇ ਸਵਰਨ ਸਿੰਘ ਨੇ ਵੀ ਉਪਲਬਧ ਪਾਣੀਆਂ ਦਾ ਨਵੇਂ ਸਿਰੇ ਤੋਂ ਮੁਲਾਂਕਣ ਦੀ ਮੰਗ ਨੂੰ ਦੁਹਰਾਇਆ | ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਦੇ ਜਥੇ: ਤੋਤਾ ਸਿੰਘ, ਭਾਜਪਾ ਦੇ ਮਨੋਰੰਜਨ ਕਾਲੀਆ, ਸੀ.ਪੀ.ਆਈ. ਦੇ ਭੁਪਿੰਦਰ ਸਾਂਬਰ ਤੇ ਡਾ: ਜੋਗਿੰਦਰ ਦਿਆਲ, ਸੀ.ਪੀ.ਆਈ. ਐਮ. ਦੇ ਰੂਪ ਚੰਦ, ਬਸਪਾ ਦੇ ਨਛੱਤਰ ਪਾਲ, ਡਾ: ਜਸਪ੍ਰੀਤ ਸਿੰਘ, ਤਿ੍ਣਮੂਲ ਕਾਂਗਰਸ ਦੇ ਗੁਰਪ੍ਰੀਤ ਚੌਹਾਨ ਅਤੇ ਰੌਸ਼ਨ ਲਾਲ ਆਦਿ ਸ਼ਾਮਿਲ ਸਨ ਜਦੋਂ ਕਿ ਸਰਕਾਰ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਮੁੱਖ ਮੰਤਰੀ ਦੇ ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਸੂਬੇ ਦੇ ਮੁੱਖ ਸਕੱਤਰ ਕਰਨਅਵਤਾਰ ਸਿੰਘ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਗੁਰਕੀਰਤ ਕ੍ਰਿਪਾਲ ਸਿੰਘ ਤੋਂ ਇਲਾਵਾ ਵਿਸ਼ੇਸ਼ ਸਕੱਤਰ ਜਲ ਸਪਲਾਈ ਗਗਨਦੀਪ ਸਿੰਘ ਬਰਾੜ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਏ. ਵੇਨੂੰ ਪ੍ਰਸ਼ਾਦ ਵੀ ਹਾਜ਼ਰ ਸਨ |

ਪਟਵਾਰੀ ਬੂਟਾ ਸਿੰਘ ਰਾਏ ਦਾ ਕਾਨੰਗੋ ਬਨਣ ਤੇ ਸਹਿਜੜਾ ਵਾਸੀਆਂ ਨੇ  ਕੀਤਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )-

ਪਿਛਲੇ ਲੰਮੇ ਸਮੇਂ ਤੋਂ ਪਟਵਾਰੀ ਦੀਆਂ ਸੇਵਾਵਾਂ ਨਿਭਾ ਰਹੇ ਇਮਾਨਦਾਰ ਪਟਵਾਰੀ ਬੂਟਾ ਸਿੰਘ ਰਾਏ ਦੀਆਂ ਬੇਦਾਗ਼ ਸੇਵਾਵਾਂ ਦੇ ਮੱਦੇਨਜ਼ਰ ਵਿਭਾਗ ਵੱਲੋਂ ਉਨ੍ਹਾਂ ਨੂੰ ਪਦਉੱਨਤ ਕਰਦੇ ਹੋਏ ਕਾਨੂੰਗੋ ਬਣਾਇਆ ਗਿਆ ਹੈ । ਜਿਸ ਖੁਸੀ ਚ ਅੱਜ ਪਿੰਡ ਸਹਿਜੜਾ  ਵਿਖੇ ਪਿੰਡ ਵਾਸੀਆਂ, ਕਿਸਾਨ ,ਸਮਾਜ ਸੇਵੀ ਕਲੱਬਾਂ ਅਤੇ ਧਾਰਮਿਕ ਜਥੇਬੰਦੀਆਂ  ਦੇ ਨੁਮਇੰਦਿਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ।ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਗਾਂਧੀ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਨੇ ਕਿਹਾ ਕਿ ਪਟਵਾਰੀ ਬੂਟਾ ਸਿੰਘ ਰਾਏ ਜੋ ਕਿ ਪਿਛਲੇ ਕਾਫ਼ੀ ਸਾਲਾਂ ਤੋਂ ਸਾਡੇ ਨਗਰ ਸਹਿਜੜਾ ਵਿਖੇ ਵਿਭਾਗੀ ਸੇਵਾਵਾਂ ਨਿਭਾ ਰਹੇ ਹਨ ,ਜਿੰਨਾ ਆਪਣੀ ਡਿਊਟੀ ਦੌਰਾਨ  ਕਦੇ ਵੀ ਕੋਈ ਕੁਤਾਹੀ ਨਹੀਂ ਵਰਤੀ ਅਤੇ ਨਾ ਹੀ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀ ਆਉਂਣ ਦਿੱਤੀ। ਇਸ ਕਰਕੇ ਅਸੀਂ ਉਨ੍ਹਾਂ ਦਾ ਸਨਮਾਨ ਕਰਕੇ ਅੱਜ ਮਾਣ ਮਹਿਸੂਸ ਕਰ ਰਹੇ ਹਾਂ ।ਇਸ ਮੌਕੇ ਸਨਮਾਨ ਉਪਰੰਤ ਕਾਨੂੰਗੋ  ਬੂਟਾ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ।ਇਸ ਮੌਕੇ ਨੰਬਰਦਾਰ ਮਹਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਬਲਦੇਵ ਸਿੰਘ ਜਵੰਧਾ, ਸਮਾਜ ਸੇਵੀ ਮਨਜੀਤ ਸਿੰਘ ਸ਼ਹਿਜੜਾ, ਮੱਘਰ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਜਵੰਧਾ, ਦਰਸ਼ਨ ਸਿੰਘ ਬਾਜਵਾ ,ਅਜਮੇਰ ਸਿੰਘ ਜਵੰਧਾ, ਬਲਵਿੰਦਰ ਸਿੰਘ ਬਾਜਵਾ, ਨੇਕ ਸਿੰਘ ਅਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ ।

ਮਹਿਲ ਕਲਾਂ ਦੇ ਸਮਾਜ ਸੇਵੀ ਪਰਿਵਾਰ ਨੇ ਗਲੀ ਚੌੜੀ ਕਰਨ ਲਈ ਪੰਚਾਇਤ ਨੂੰ ਜ਼ਮੀਨ ਦਾਨ ਕੀਤੀ

ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਪਰਿਵਾਰ ਦਾ ਵਿਸ਼ੇਸ਼ ਸਨਮਾਨ 

ਮਹਿਲ ਕਲਾਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )-

ਮਹਿਲ ਕਲਾਂ ਦੇ ਉੱਘੇ ਸਮਾਜ  ਕਿਸੇ ਵੀ ਕੁੰਢਾ ਸਿੰਘ ਵਾਜੇਕਾ ਦੇ ਪਰਿਵਾਰ ਵੱਲੋਂ ਗਰਾਮ ਪੰਚਾਇਤ ਮਹਿਲ ਕਲਾਂ ਨੂੰ ਆਪਣੀ ਨਿੱਜੀ ਥਾਂ (ਜ਼ਮੀਨ) ਵਿੱਚੋਂ ਪੰਦਰਾਂ ਫੁੱਟ ਦੇ ਕਰੀਬ ਥਾਂ ਗਲੀ ਨੂੰ ਚੌੜੀ ਕਰਨ ਦੇ ਲਈ ਦਾਨ ਵਜੋਂ ਦਿੱਤੀ ਗਈ । ਜਿਸ ਨਾਲ ਉਕਤ ਗਲੀ ਦੀ ਚੌੜਾਈ 20 ਫੁੱਟ ਦੇ ਕਰੀਬ ਹੋ ਗਈ ਹੈ, ਜੋ ਕਿ ਪਹਿਲਾਂ ਬਹੁਤ ਹੀ ਜ਼ਿਆਦਾ ਤੰਗ ਸੀ । ਇਸ ਸੇਵਾ ਨੂੰ ਦੇਖਦਿਆਂ ਅੱਜ ਗ੍ਰਾਮ ਪੰਚਾਇਤ ਮਹਿਲ ਕਲਾਂ ਵੱਲੋਂ ਸਰਪੰਚ ਬਲੌਰ ਸਿੰਘ ਤੋਤੀ ਦੀ ਅਗਵਾਈ ਹੇਠ ਸਮੂਹ ਭੱਠਲ ਪੱਤੀ ਨਗਰ ਨਿਵਾਸੀਆਂ ਵੱਲੋਂ ਉਕਤ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।ਇਸ ਮੌਕੇ ਪਰਿਵਾਰ ਦਾ ਧੰਨਵਾਦ ਕਰਦਿਆਂ ਸਰਪੰਚ ਬਲੌਰ ਸਿੰਘ ਤੋਤੀ ਨੇ ਕਿਹਾ ਕਿ ਅੱਜ ਦੀ ਮਹਿੰਗਾਈ ਦੇ ਸਮੇਂ ਵਿੱਚ ਕਿਸੇ ਹੋਰ ਸਹੂਲਤਾਂ ਜਾਂ ਖੁਸ਼ੀ ਦੇਣ ਲਈ ਦਿਲ ਦਾ ਵੱਡਾ ਹੋਣਾ ਜ਼ਰੂਰੀ ਹੈ ਅਤੇ ਇਹ ਸੇਵਾ ਕਰਨ ਦੀ ਸ਼ਕਤੀ ਵੀ ਪਰਮਾਤਮਾ ਕਿਸੇ ਨੂੰ ਹੀ ਦਿੰਦਾ ਹੈ ।ਇਸ ਲਈ ਸਾਨੂੰ  ਹਰ ਇੱਕ ਨੂੰ ਵਾਜੇਕਾ ਪਰਿਵਾਰ ਵਰਗੀ ਸੋਚ ਅਪਣਾਉਣੀ ਚਾਹੀਦੀ ਹੈ ।ਸਰਪੰਚ ਤੋਤੀ ਨੇ ਕਿਹਾ ਕਿ ਬਾਬੇ ਸਹੀਦਾਂ ਨੂੰ ਜਾਦੀ ਇਹ ਗਲੀ।ਬਹੁਤ ਜਿਆਦਾ ਤੰਗ ਤੇ  ਪਿਛਲੇ 35-40 ਸਾਲਾਂ ਤੋਂ ਪਹਿਲਾਂ ਦੀ ਬਣੀ ਹੈ, ਉਸ ਨੂੰ ਪੰਚਾਇਤ ਕੁਝ ਦਿਨਾਂ ਚ ਹੀ ਨਵੀਂ ਦਿੱਖ ਦੇਵੇਗੀ ,ਉਕਤ ਸਾਰੀ ਗਲੀ ਨੂੰ ਪੁੱਟ ਕੇ ਇਸ ਵਿੱਚ ਇੰਟਰਲਾਕ ਟਾਈਲ ਲਗਾਈ ਜਾਵੇਗੀ । ਇਸ ਮੌਕੇ ਪੰਚਾਇਤ ਸੈਕਟਰੀ ਗੁਰਦੀਪ ਸਿੰਘ, ਕਾਨੂੰਗੋ ਉਜਾਗਰ ਸਿੰਘ ਛਾਪਾ, ਸੁਰਿੰਦਰ ਸਿੰਘ ਛਿੰਦਾ, ਪੰਚ ਜੋਗਿੰਦਰ ਸਿੰਘ,ਪੰਚ ਗੁਰਜੰਟ ਸਿੰਘ, ਪੰਚ ਰਣਜੀਤ ਸਿੰਘ, ਪੰਚ ਮਨਜਿੰਦਰ ਸਿੰਘ, ਪੰਚ  ਗੁਰਮੀਤ ਕੌਰ, ਪੰਚ ਸਰਬਜੀਤ ਕੌਰ, ਪੰਚ ਗੁਰਮੇਲ ਕੌਰ,ਅਮਰਿੰਦਰ ਕੌਰ, ਮਿਸਤਰੀ ਦਰਸਨ ਸਿੰਘ ਭੱਠਲ,ਮਿ ਜੀਤ ਸਿੰਘ ਵਾਜੇਕਾ ਸਮੇਤ ਭੱਠਲ ਪੱਤੀ ਦੇ ਨਿਵਾਸੀ ਹਾਜਰ ਸਨ।

ਮਹਿਲ  ਕਲਾਂ ਪੁੱਜਣ ਤੇ ਵਿਧਾਇਕ ਇਯਾਲੀ ਦਾ ਰਿੰਕਾ ਕੁਤਬਾ ਵੱਲੋਂ ਵਿਸ਼ੇਸ਼ ਸਨਮਾਨ

ਮਹਿਲ ਕਲਾਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )-

  ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਹਨ ਤੇ ਉਹ  ਇੱਕ ਦੂਰ ਅੰਦੇਸ਼ੀ ਸੋਚ ਵਾਲੇ ਨਿੱਧੜਕ ਲੀਡਰ ਹਨ ਜੋ ਕਹਿਣੀ ਅਤੇ ਕਰਨੀ ਚ ਵਿਸ਼ਵਾਸ ਰੱਖਦੇ ਹਨ ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਦਲਿਤ ਆਗੂ ਰਿੰਕਾ ਬਾਹਮਣੀਆਂ  ਨੇ ਮਹਿਲ ਕਲਾਂ ਵਿਖੇ ਪੁੱਜੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਨਮਾਨ ਕਰਨ ਤੋਂ ਬਾਅਦ ਕੀਤਾ । ਉਨ੍ਹਾਂ ਕਿਹਾ ਕਿ ਹਲਕਾ ਦਾਖਾ ਦੇ ਲੋਕਾਂ ਨੇ ਸ ਇਯਾਲੀ ਨੂੰ ਜ਼ਿਮਨੀ ਚੋਣ ਜਿਤਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਧੱਕੇਸ਼ਾਹੀ ਦੀ ਪ੍ਰਵਾਹ ਨਹੀ ਕਰਦੇ ਸਗੋਂ  ਲੋਕਾਂ ਦੇ ਦੁੱਖ ਸੁੱਖ ਚ ਹਰ ਸਮੇਂ ਖੜਨ ਵਾਲੇ ਨਾਲ ਹਨ।ਬਾਦਲ ਸਰਕਾਰ ਦੇ ਰਾਜ ਦੌਰਾਨ ਇਆਲੀ ਵੱਲੋਂ ਕੀਤੇ ਰਿਕਾਰਡ ਤੋੜ ਵਿਕਾਸ ਦੇ ਕੰਮਾਂ ਤੇ ਮੋਹਰ ਲਾਈ ਹੈ ਤੇ ਹੰਕਾਰੀ ਤੇ ਝੂਠੇ ਰਾਜੇ ਦੇ ਆਗੂ ਨੂੰ ਧੂੜ ਚਟਾਈ ਹੈ।

 ਇਸ ਮੌਕੇ ਰਿੰਕਾ ਕੁਤਬਾ ਬਾਹਮਣੀਆਂ ਨੇ ਵਿਧਾਇਕ ਇਯਾਲੀ ਨੂੰ ਵਿਸ਼ਵਾਸ਼ ਦਿਵਾਇਆ ਕਿ ਅਕਾਲੀ ਦਲ ਵੱਲੋਂ  ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ ਚ ਦਲਿਤ ਭਾਈਚਾਰਾ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ ।ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਦਲਿਤ ਭਾਈਚਾਰਾ ਹਮੇਸ਼ਾ ਅਕਾਲੀ ਦਲ (ਬਾਦਲ) ਨਾਲ ਚਟਾਨ ਵਾਂਗ ਖੜਾ ਹੈ। ਇਸ ਲਈ ਬਾਦਲ ਸਰਕਾਰ ਨੇ ਅਨੇਕਾਂ ਹੀ ਲੋਕ ਭਲਾਈ ਸਕੀਮਾਂ ਚਲਾ ਕੇ ਦੱਲਿਤ ਭਾਈਚਾਰੇ ਨੂੰ ਹਮੇਸ਼ਾਂ ਮਾਣ ਤੇ ਸਤਿਕਾਰ ਦਿੱਤਾ ਹੈ। ਇਸ ਮੌਕੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ,ਗੁਰਦੀਪ ਸਿੰਘ ਛਾਪਾ,ਪ੍ਰਭਜੋਤ ਸਿੰਘ ਧਾਲੀਵਾਲ, ਬਲਦੇਵ ਸਿੰਘ ਗਾਗੇਵਾਲ,ਬਲਵੰਤ ਸਿੰਘ ਛੀਨੀਵਾਲ, ਤਰਨਜੀਤ ਸਿੰਘ ਦੁੱਗਲ, ਮਿੱਠੂ ਸਿੰਘ ਕਲਾਲਾ,ਡਾ ਗੁਰਪ੍ਰੀਤ ਸਿੰਘ ਨਾਹਰ,ਬਚਿੱਤਰ ਸਿੰਘ ਰਾਏਸਰ ਆਦਿ ਹਾਜਰ ਸਨ।

ਮੌਕਾ ਪ੍ਰਸਤ ਆਗੂਆਂ ਲਈ ਪਾਰਟੀ ਚ ਕੋਈ ਥਾਂ ਨਹੀਂ-ਵਿਧਾਇਕ ਇਯਾਲੀ

ਮਹਿਲ ਕਲਾਂ ਵਿਖੇ 2 ਫਰਵਰੀ ਦੀ ਸੰਗਰੂਰ ਰੈਲੀ ਸਬੰਧੀ ਵਰਕਰਾਂ ਨਾਲ ਕੀਤੀ ਵਿਸਾਲ ਮੀਟਿੰਗ

ਹਜਾਰਾਂ ਦੀ ਗਿਣਤੀ ਚ ਵਰਕਰ ਕਰਨਗੇ ਰੈਲੀ ਚ ਸਮੂਲੀਅਤ-ਸੰਤ ਘੁੰਨਸ

ਮਹਿਲ ਕਲਾਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )-

ਝੂਠੇ ਲਾਰੇ ਲਾ ਕੇ ਸੱਤਾ ਚ ਆਈ ਕਾਂਗਰਸ ਸਰਕਾਰ ਹਰ ਫਰੰਟ ਤੇ ਅਸਫਲ ਰਹੀ ਹੈ ਅਤੇ  ਦਲ ਦੇ ਬਾਗੀ ਨੇਤਾਵਾਂ ਨੂੰ ਵਿਰੋਧੀ ਧਿਰ ਖ਼ਿਲਾਫ਼ ਬੋਲਣ ਲਈ ਪ੍ਰੇਰਿਤ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਅਕਾਲੀ ਦਲ  ਹਮੇਸ਼ਾ ਚੜ੍ਹਦੀ ਕਲਾ ਚ ਰਿਹਾ ਹੈ ਅਤੇ ਹਮੇਸ਼ਾ ਰਹੇਗਾ । ਇਹ ਵਿਚਾਰ ਹਲਕਾ ਦਾਖਾ ਦੇ ਵਿਧਾਇਕ  ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ਦੇ ਮਹਿਲ ਕਲਾਂ ਦਫਤਰ ਵਿਖੇ ਹਲਕਾ ਪੱਧਰੀ ਮੀਟਿੰਗ ਦੌਰਾਨ ਪ੍ਰਗਟ ਕੀਤੇ । ਉਨ੍ਹਾਂ  ਨੇ ਕਿਹਾ ਕਿ ਜਦੋਂ ਅਕਾਲੀ ਦਲ ਸੱਤਾ ਵਿੱਚ ਸੀ ਤਾਂ ਇਹ ਮੌਕਾ ਪ੍ਰਸਤ ਆਗੂ ਪਾਰਟੀ ਦੇ ਨਾਲ ਖੜ੍ਹੇ ਸਨ ਪਰ ਹੁਣ ਪਾਰਟੀ ਦੀ ਸਰਕਾਰ ਨਾ ਹੋਣ ਕਰਕੇ ਜਿਹੜੇ ਵੀ ਆਗੂ ਪਾਰਟੀ ਛੱਡ ਕੇ ਜਾ ਰਹੇ ਹਨ ,ਉਹ  ਕਦੇ ਵੀ ਟਕਸ਼ਾਲੀ ਨਹੀਂ ਹੋ ਸਕਦੇ ।ਕਿਉਂਕਿ ਅਸਲ ਟਕਸਾਲੀ ਉਹ ਹੁੰਦਾ ਹੈ ਜੋ ਮਾੜੇ ਸਮੇਂ ਵਿੱਚ ਪਾਰਟੀ ਦੇ ਨਾਲ ਨਿਰਸਵਾਰਥ ਹੋ ਕੇ ਖੜ੍ਹੇ । ਸੁਖਦੇਵ ਸਿੰਘ ਢੀਂਡਸਾ, ਸੇਵਾ ਸਿੰਘ ਸ਼ੇਖਵਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਤੇ ਵਰਦਿਆਂ ਇਯਾਲੀ  ਨੇ ਕਿਹਾ ਕਿ ਇਹ ਉਹ ਲੋਕ ਹਨ ਜੋ ਅਕਾਲੀ ਦਲ ਦੀਆਂ ਮੀਟਿੰਗਾਂ ਵਿੱਚ ਸੁੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਦੇ ਲਈ ਉਨ੍ਹਾਂ ਦੇ ਨਾਮ ਦੀ ਪੇਸ਼ਕਸ਼ ਕਰਦੇ ਸਨ ,ਅੱੱਜ ਉਹ ਕਿਸ ਮੂੰਹ ਨਾਲ ਨਾਰਾਜ਼ਗੀ ਪ੍ਰਗਟ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਅੰਦਰ ਢੀਂਡਸਾ ਪਰਿਵਾਰ ਦੀ ਹਕੂਮਤ ਚੱਲਦੀ ਸੀ ਤੇ ਇਨ੍ਹਾਂ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਹਲਕਾ ਇੰਚਾਰਜ, ਸਰਕਾਰੀ ਅਫਸਰ ,ਗ੍ਰਾਂਟਾਂ ,ਦਫਤਰੀ ਕੰਮ ਕਾਜ, ਚੇਅਰਮੈਨ ਸਮੇਤ ਹੋਰ ਅਹੁਦੇਦਾਰੀਆਂ ਜੋ ਢੀਂਡਸਾ ਪਰਿਵਾਰ   ਕਹਿੰਦਾ ਸੀ ਉਹ ਹੀ  ਮਨਜ਼ੂਰ ਹੁੰਦਾ ਸੀ । ਇਨਾਂ ਦੀਆਂ ਆਪ ਹੁਦਰੀਆਂ ਕਾਰਨ ਜੋ ਵਰਕਰ ਅਕਾਲੀ ਦਲ ਤੋਂ  ਨਾਰਾਜ਼ ਹੋਏ ਸਨ।  ਉਹ ਅੱਜ ਆਪਣੇ ਆਪ ਨੂੰ ਆਜ਼ਾਦ ਮਹਿਸੂਸ ਕਰ ਰਹੇ ਹਨ ਤੇ ਉਹ  ਵਰਕਰ ਮੁੜ ਸਰਗਰਮ ਹੋ ਪਾਰਟੀ ਦੀ ਚੜ੍ਹਦੀ ਕਲਾਂ ਲਈ ਤੁਰ ਪਏ ਹਨ। ਅਖੀਰ ਵਿੱਚ ਉਨ੍ਹਾਂ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ 2 ਫਰਵਰੀ ਨੂੰ ਸੰਗਰੂਰ ਵਿਖੇ   ਕੀਤੀ ਜਾਣ ਵਾਲੀ ਜਬਰ ਵਿਰੋਧੀ ਰੈਲੀ ਵਿੱਚ ਸੰਗਰੂਰ ਤੇ ਬਰਨਾਲਾ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਡੀ 2 ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਖਾਸ ਬਣ ਜਾਂਦੀ ਹੈ ਕਿਉਂਕਿ ਉਕਤ ਰੈਲੀ ਦੇ ਹੋਏ ਵੱਡੇ ਇਕੱਠ ਕਾਰਨ ਅਕਾਲੀ ਦਲ ਤੋਂ ਵੱਖ ਹੋਏ ਬਾਗੀ ਟਕਸਾਲੀ ਦਲ ਦਾ ਭੋਗ ਪਵੇਗਾ ।ਇਸ ਲਈ ਵਰਕਰ ਵੱਡੀ ਗਿਣਤੀ ਵਿੱਚ ਉਕਤ ਰੈਲੀ ਵਿੱਚ ਸਮੂਲੀਅਤ ਕਰਨ ।ਇਸ ਮੌਕੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਉਕਤ 2ਫਰਵਰੀ ਦੀ ਰੈਲੀ ਵਿੱਚ ਹਲਕਾ ਮਹਿਲ ਕਲਾਂ ਤੋਂ ਹਜ਼ਾਰਾਂ ਵਰਕਰਾਂ ਦਾ ਕਾਫ਼ਲਾ ਰੈਲੀ ਵਿੱਚ ਸ਼ਮੂਲੀਅਤ ਕਰੇਗਾ ਅਤੇ ਹਲਕੇ ਦੇ ਲੋਕ ਪੂਰੀ ਤਰ੍ਹਾਂ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ ।

ਇਸ ਮੌਕੇ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ਦੀ ਅਗਵਾਈ ਵਿੱਚ ਮਨਪ੍ਰੀਤ ਸਿੰਘ ਇਯਾਲੀ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਮੀਟਿੰਗ ਨੂੰ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਪਿ੍ਤਪਾਲ  ਸਿੰਘ ਛੀਨੀਵਾਲ ,ਰਿੰਕਾ ਕੁਤਬਾ ਬਾਹਮਣੀਆਂ,ਗੁਰਦੀਪ ਸਿੰਘ ਛਾਪਾ ,ਇਸਤਰੀ ਵਿੰਗ ਜ਼ਿਲ੍ਹਾ ਕੁਆਰਡੀਨੇਟਰ ਬੇਅੰਤ ਕੌਰ ਖਹਿਰਾ ਪਰਮਜੀਤ ਕੌਰ ਹਮੀਦੀ ਨੇ ਵੀ ਸੰਬੋਧਨ ਕੀਤਾ ।  ਇਸ ਮੌਕੇ   ਆਈਟੀ ਵਿੰਗ ਦੇ ਪ੍ਰਧਾਨ ਮਿਲਣਜੋਤ ਸਿੰਘ ਪੰਧੇਰ, ਦਵਿੰਦਰ ਸਿੰਘ ਵਜੀਦਕੇ, ਹਰਬੰਸ ਸਿੰਘ ਸ਼ੇਰਪੁਰ ,,ਬਚਿੱਤਰ ਸਿੰਘ ਰਾਏਸਰ, ਗੁਰਮੇਲ ਸਿੰਘ ਨਿਹਾਲੂੂਵਾਲ, ਬੂਟਾ ਸਿੰਘ ਛਾਪਾ ਕੌਂਸਲਰ ,ਭਾਜਪਾ ਆਗੂ ਹੈਪੀ ਠੀਕਰੀਵਾਲ,ਰਾਜਾ ਰਾਮ ਬੱਗੂ ਖਿਆਲੀ, ਪਿਆਰਾ ਸਿੰਘ ਛੀਨੀਵਾਲ, ਹਰਗੋਬਿੰਦ ਸਿੰਘ,ਢਾਡੀ  ਨਾਥ ਸਿੰਘ ਹਮੀਦੀ, ਜਗਰੂਪ ਸਿੰਘ ਮਾਂਗੇਵਾਲ ,ਪ੍ਰਭਜੋਤ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ ,ਜਗਜੀਤ ਸਿੰਘ ਧਾਲੀਵਾਲ,  ਰੂਪ ਸਿੰਘ , ਜਰਨੈਲ ਸਿੰਘ ਕੁਰੜ, ਸਤਿੰਦਰ ਸਿੰਘ ਚੁਹਾਣਕੇ, ਹਰਦੀਪ ਸਿੰਘ ਪਾਲੀਵਾਲ,  ਮਿੱਠੂ ਕਲਾਲਾ, ਸ਼ਿੰਦਰ ਸਿੰਘ ਛਾਪਾ, ਗੁਰਦਰਸ਼ਨ ਸਿੰਘ ਛਾਪਾ, ਨਿਰਮਲ ਸਿੰਘ ਸਹੋਰ, ਦਰਬਾਰਾ ਸਿੰਘ ਮਨਾਲ ,ਲਛਮਣ ਸਿੰਘ ਮੂੰੰਮ, ਕੋੋਰ ਕਮੇਟੀ ਮੈਬਰ ਤਰਨਜੀਤ ਸਿੰਘ ਦੁੱਗਲ, ਡਾ ਗੁਰਪ੍ਰੀਤ ਸਿੰਘ ਨਾਹਰ, ਬਲਜਿੰਦਰ ਸਿੰਘ ਬਿੱਟੂ ਧਨੇਰ ,ਦਲਵੀਰ ਸਿੰਘ ਗੋਲਡੀ ਵਜੀਦਕੇ, ਬਲਵੰਤ ਸਿੰਘ ਛੀਨੀਵਾਲ ,ਭੋਲਾ ਸਿੰਘ ਸਹੌਰ, ਹਰਮਨ ਟਿਵਾਣਾ ,ਜਸਵਿੰਦਰ ਸਿੰਘ ਜੱਸੀ ਸਾਬਕਾ ਸਰਪੰਚ ਧਨੇਰ, ਹਰਗਬਿੰਦ ਸਿੰਘ ,ਨਾਥ ਸਿੰਘ ਹਮੀਦੀ, ਜਗਰੂਪ ਸਿੰਘ ਮਾਂਗੇਵਾਲ ਪ੍ਰਭਜੋਤ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਜਗਜੀਤ ਸਿੰਘ ਧਾਲੀਵਾਲ ,ਰੂਪ ਸਿੰਘ , ਜਰਨੈਲ ਸਿੰਘ ਕੁਰੜ ਸਤਿੰਦਰ ਸਿੰਘ ਚੌਹਾਨ ਕੇ ,ਹਰਦੀਪ ਸਿੰਘ, ਮਿੱਠੂ ਕਲਾਲਾ ਆਦਿ ਵੱਡੀ ਗਿਣਤੀ ਵਿੱਚ ਹਾਜਰ ਸਨ।

ਬੀਹਲਾ ਦੇ ਕਬੱਡੀ ਕੱਪ ਤੇ ਟਿੱਬਾ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ-Watch Video

ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )- 

ਧੰਨ ਧੰਨ ਬਾਬਾ ਬੁੱਢਾ ਜੀ ਟੂਰਨਾਮੈਂਟ ਕਮੇਟੀ,ਯੁਵਕ ਸੇਵਾਵਾਂ ਕਲੱਬ, ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ  ਗਿਆ ਇਸ ਕਬੱਡੀ ਕੱਪ ਦਾ ਉਦਘਾਟਨ ਸੰਤ ਬਾਬਾ ਸੁਖਦੇਵ ਸਿੰਘ ਜੀ ਮਸਤਾਨਾ ਨੇ ਕੀਤਾ ਅਤੇ ਮੁੱਖ ਮਹਿਮਾਨ ਦੇ ਤੌਰ ਤੇ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਨੇ ਕੀਤਾ। ਸੰਤ ਬਾਬਾ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ, ਡਾਂ ਹਰਜੋਤ ਕਮਲ ਸਾਬਕਾ ਵਿਧਾਇਕ, ਜ਼ਿਲ੍ਹਾ ਪ੍ਰਧਾਨ ਲੱਖੋਵਾਲ ਤਰਨਜੀਤ ਸਿੰਘ ਦੁੱਗਲ, ਮਲਕੀਤ ਸਿੰਘ ਏ ਐਸ ਆਈ, ਤੇਜਪਾਲ ਸਿੰਘ ਸੱਦੋਵਾਲ ਬਲਾਕ ਪ੍ਰਧਾਨ ਕਾਂਗਰਸ, ਤੇਜਿੰਦਰ ਸਿੰਘ ਸਰਪੰਚ ਨਰੈਣਗੜ੍ਹ ਸੋਹੀਆਂ, ਉਜਾਗਰ ਸਿੰਘ ਛਾਪਾ ਕਾਨੂੰਗੋ। ਇਸ ਮੌਕੇ ਹੋਏ ਕਬੱਡੀ 38 ਕਿੱਲੋ ਦੇ ਹੋਏ ਮੁਕਾਬਲਿਆਂ ਚ ਰੌਤਾਂ ਪਹਿਲਾ ਅਤੇ ਜੰਡਵਾਲਾ ਨੇ ਦੂਜਾ ਕਬੱਡੀ 52 ਕਿਲੋ ਬੋਪਾਰਾਏ ਪਹਿਲਾਂ ਤੇ ਗਹਿਲ ਨੇ ਦੂਜਾ ਕਬੱਡੀ 62 ਕਿੱਲੋ ਡੇਰਾ ਬਾਬਾ ਨਾਨਕ ਪਹਿਲਾ ਤੇ ਧਮਤਾਨ ਸਾਹਿਬ ਨੇ ਦੂਜਾ ਇਸ ਤੋਂ ਇਲਾਵਾ ਕਬੱਡੀ ਓਪਨ 3 ਖਿਡਾਰੀ ਬਾਹਰੋਂ ਦੇ ਹੋਏ ਮੁਕਾਬਲਿਆਂ ਵਿੱਚੋ ਪਿੰਡ ਟਿੱਬਾ ਦੀ ਟੀਮ ਨੇ ਪਹਿਲਾ 1 ਲੱਖ ਰੁਪਏ ਪਿੰਡ ਹਰੀਗੜ੍ਹ ਕਿੰਗਨ ਦੀ ਟੀਮ ਨੇ ਦੂਜੇ ਨੰਬਰ ਤੇ 71 ਹਜ਼ਾਰ ਦੀ ਜੇਤੂ ਟੀਮ ਬਣੀ। ਇਨ੍ਹਾਂ ਮੁਕਾਬਲਿਆਂ ਦੇ ਬੈਸਟ ਰੇਡਰ ਬੰਟੀ ਟਿੱਬਾ ਅਤੇ ਜਾਫੀ ਫ਼ਰਿਆਦ ਸ਼ਕਰਪੁਰ ਰਹੇ ।ਜਿਨ੍ਹਾਂ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ ਇਸ ਮੌਕੇ ਕਿਰਨਜੀਤ ਸਿੰਘ ਮਿੰਟੂ ਸਰਪੰਚ ਬੀਹਲਾ, ਚੇਅਰਮੈਨ ਜੀਵਇੰਦਰ ਸਿੰਘ ਕਾਕਾ, ਮਾਸਟਰ ਬਲਜੀਤ ਸਿੰਘ, ਪ੍ਰਗਟ ਸਿੰਘ ਰੰਧਾਵਾ, ਡਾ ਰੁਪਿੰਦਰ ਸਿੰਘ, ਸੰਦੀਪ ਸਿੰਘ ਜ਼ੈਲਦਾਰ, ਰਾਜੂ ਸਿੱਧੂ, ਸੋਨੀ ਸਿੱਧੂ, ਨੇ ਆਏ ਮਹਿਮਾਨਾਂ ਤੇ ਖਿਡਾਰੀਆ ਨੂੰ ਸਨਮਾਨਿਤ ਕੀਤਾ।

ਬੰਦ ਪਈਆਂ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਦੀ ਯੋਜਨਾ-ਚੇਅਰਮੈਨ ਆਲੀਵਾਲ

ਚੰਡੀਗੜ੍ਹ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

ਪੰਜਾਬ ਦੀ ਕਿਰਸਾਨੀ ਨੂੰ ਉਤਸ਼ਾਹਿਤ ਅਤੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਸਹਿਕਾਰਤਾ ਵਿਭਾਗ ਨਾਲ ਜੁੜਿਆ ਅਦਾਰਾ ਸ਼ੂਗਰਫੈੱਡ ਪੰਜਾਬ ਹੁਣ ਸਹਿਕਾਰੀ ਖੰਡ ਮਿੱਲਾਂ ਅੰਦਰ ਗੁਣਵੱਤਾ ਵਧਾ ਕੇ ਉਤਪਾਦਨ ਤਹਿਤ ਗੁੜ-ਸ਼ੱਕਰ ਪੈਦਾ ਕਰੇਗਾ | ਇਹ ਪ੍ਰਗਟਾਵਾ ਸ਼ੂਗਰਫੈੱਡ ਪੰਜਾਬ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਵਲੋਂ ਕੀਤਾ ਗਿਆ | ਚੇਅਰਮੈਨ ਆਲੀਵਾਲ ਦੱਸਿਆ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਬਾਅਦ ਪੰਜਾਬ ਦੀਆਂ ਘਾਟੇ ਵਾਲੀਆਂ ਸਹਿਕਾਰੀ ਖੰਡਾ ਮਿੱਲਾਂ ਦੀ ਮੁੜ ਸੁਰਜੀਤੀ ਲਈ ਕਦਮ ਚੁੱਕਿਆ ਜਾਵੇਗਾ | ਉਨ੍ਹਾਂ ਕਿਹਾ ਕਿ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਗੰਨਾ ਕਾਸ਼ਤਕਾਰਾਂ ਨੂੰ ਉੱਤਮ ਕਿਸਮ ਦਾ ਬੀਜ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਕਿਸਾਨ ਵੀ ਯੂ.ਪੀ. ਵਾਂਗ ਗੰਨੇ ਦੀ ਫ਼ਸਲ ਦਾ ਚੰਗਾ ਝਾੜ ਲੈ ਸਕਣ | ਚੇਅਰਮੈਨ ਆਲੀਵਾਲ ਦੱਸਿਆ ਕਿ ਉੱਤਮ ਸੀਡ ਲਈ ਇੰਡੀਅਨ ਕੌਾਸਲ ਆਫ ਰਿਸਰਚ ਕਰਨਾਲ ਦੁਆਰਾ ਗੰਨੇ ਦਾ ਸੀਡ ਪ੍ਰਾਪਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਸੰਭਾਲਣ ਲਈ ਕਿਸਾਨਾਂ ਨੂੰ ਮਜਦੂਰਾਂ ਦੀ ਥੁੜ ਦਾ ਸਾਹਮਣਾ ਕਰਨਾ ਪੈ ਰਿਹਾ, ਇਹ ਥੁੜ ਪੂਰੀ ਕਰਨ ਲਈ ਚੰਗੀ ਕਿਸਮ ਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ, ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਮਜਦੂਰੀ ਰਹਿਤ ਕਰਨ ਲਈ ਸ਼ੂਗਰਫੈਡ ਵਲੋਂ ਗੰਨੇ ਦੀ ਬਿਜਾਈ ਅਤੇ ਗੁਡਾਈ ਲਈ ਵਿਸ਼ੇਸ਼ ਹਾਈਟੈਕਨਾਲੋਜੀ ਮਸ਼ੀਨਾਂ ਤਿਆਰ ਕਰਵਾਈਆਂ ਜਾਣਗੀਆਂ, ਜਿਸ ਨਾਲ ਕਿਸਾਨਾਂ ਦਾ ਖੇਤੀ ਖਰਚਾ ਘਟੇਗਾ | ਖੰਡ ਦੇ ਇਲਾਵਾ ਗੁੜ-ਸ਼ੱਕਰ ਦੇ ਮੰਡੀਕਰਨ ਬਾਰੇ ਸਵਾਲ 'ਚ ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਆਲੀਵਾਲ ਦੱਸਿਆ ਕਿ ਵਿਕਰੀ ਲਈ ਪਰਖ ਦੇ ਤੌਰ 'ਤੇ ਪੰਜਾਬ ਅਤੇ ਗੁਆਂਢੀ ਸੂਬਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ, ਪੰਜਾਬ ਦਾ ਗੁੜ-ਸ਼ੱਕਰ ਤਾਂ ਅਮਰੀਕਾ-ਕੈਨੇਡਾ ਵਰਗੇ ਦੇਸ਼ਾਂ ਵਿਚ ਵੀ ਹੱਥੋ-ਹੱਥ ਵਿਕ ਜਾਵੇਗਾ | ਆਲੀਵਾਲ ਕਿਹਾ ਕਿ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਗੁਣਵੱਤਾ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ ਸ਼ੂਗਰਫੈਡ ਵਲੋਂ ਫਤਿਹ ਬਰਾਂਡ ਦੇ ਨਾਂਅ ਹੇਠ ਸ਼ੁਰੂ ਕੀਤਾ ਗਿਆ ਹੈ |

ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਉਸਾਰੀ ਕਿਰਤੀ-ਵਰਿੰਦਰ ਪਾਲ ਸਿੰਘ ਬਾਜਵਾ

ਰਜਿਸਟਰਡ ਉਸਾਰੀ ਕਿਰਤੀਆਂ ਨਾਲ ਸਬੰਧਤ 709 ਕੇਸਾਂ ਨੂੰ ਦਿੱਤੀ ਪ੍ਰਵਾਨਗੀ

ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)-

‘ਪੰਜਾਬ ਬਿਲਡਿੰਗ ਐਂਡ ਅਦਰਜ਼ ਕੰਨਸਟਰਕਸ਼ਨ ਵੈਲਫੇਅਰ ਬੋਰਡ’ ਵੱਲੋਂ ਨਿਰਮਾਣ ਕਾਰਜਾਂ ਵਿਚ ਕੰਮ ਕਰਦੇ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵੱਖ-ਵੱਖ 10 ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਉਸਾਰੀ ਕਿਰਤੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤਹਿਤ ਲਾਭ ਦੇਣ ਲਈ ਸਬ-ਡਵੀਜ਼ਨ ਪੱਧਰੀ ਕਮੇਟੀ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਕਮੇਟੀ ਵੱਲੋਂ ਪੰਜੀਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਵਜੀਫ਼ੇ ਅਤੇ ਹੋਰਨਾਂ ਮੱਦਾਂ ਨਾਲ ਸਬੰਧਤ 99,79,992  ਰੁਪਏ ਦੇ ਕੁੱਲ 709 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ। 

  ਰਜਿਸਟਰਡ ਉਸਾਰੀ ਕਿਰਤੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਰਜਿਸਟਰਡ ਉਸਾਰੀ ਕਿਰਤੀਆਂ ਦੀਆਂ ਲੜਕੀਆਂ ਨੂੰ ਸ਼ਗਨ ਸਕੀਮ ਤਹਿਤ 31 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਸੇ ਤਰਾਂ ਛੁੱਟੀ ਦੌਰਾਨ ਯਾਤਰਾ ਦੀ ਸਹੂਲਤ ਲਈ 2 ਹਜ਼ਾਰ ਰੁਪਏ ਦੇਣ ਦਾ ਪ੍ਰਾਵਧਾਨ ਹੈ। ਇਸ ਤੋਂ ਇਲਾਵਾ ਵਜੀਫ਼ਾ ਸਕੀਮ ਤਹਿਤ ਕਿਰਤੀਆਂ ਦੇ ਬੱਚਿਆਂ ਨੂੰ 3 ਹਜ਼ਾਰ ਤੋਂ ਲੈ ਕੇ 70 ਹਜ਼ਾਰ ਰੁਪਏ ਤੱਕ ਦਾ ਵਜ਼ੀਫਾ ਦਿੱਤਾ ਜਾਂਦਾ ਹੈ। ਕਿਰਤੀਆਂ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਨਕਾਂ, ਦੰਦਾਂ ਤੇ ਸੁਣਨ ਵਾਲੇ ਯੰਤਰਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਰਾਂ ਰਜਿਸਟਰਡ ਲਾਭਪਾਤਰੀ ਦੀ ਐਕਸੀਡੈਂਟ ਕੇਸ ਵਿਚ ਮੌਤ ਦੀ ਸੂਰਤ ਵਿਚ 4 ਲੱਖ ਰੁਪਏ ਅਤੇ ਕੁਦਰਤੀ ਮੌਤ ਹੋਣ ’ਤੇ 3 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦਿੱਤੀ ਜਾਂਦੀ ਹੈ। ਮੌਤ ਹੋਣ ਉਪਰੰਤ ਦਾਹ-ਸੰਸਕਾਰ ਅਤੇ ਅੰਤਿਮ ਕਿਰਿਆ ਕ੍ਰਮ  ਦੇ ਖ਼ਰਚੇ ਲਈ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਾਵਧਾਨ ਹੈ। ਰਜਿਸਟਰਡ ਉਸਾਰੀ ਕਿਰਤੀਆਂ ਦੇ ਮਾਨਸਿਕ ਰੋਗ ਜਾਂ ਅਪੰਗਤਾ ਨਾਲ ਗ੍ਰਸਤ ਬੱਚਿਆਂ ਦੀ ਸਾਂਭ-ਸੰਭਾਲ ਵਾਸਤੇ 20 ਹਜ਼ਾਰ ਰੁਪਏ ਪ੍ਰਤੀ ਸਾਲਾਨਾ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਉਨਾਂ ਦੇ ਘਰ ਨਵ ਜਨਮੀ ਬੇਟੀ ਲਈ ਬਾਲੜੀ ਤੋਹਫਾ ਸਕੀਮ ਤਹਿਤ 51 ਹਜ਼ਾਰ ਰੁਪਏ ਫਿਕਸ ਡਿਪੋਜ਼ਟ ਕਰਵਾਏ ਜਾਂਦੇ ਹਨ। ਇਸੇ ਤਰਾਂ 60 ਸਾਲ ਦੀ ਉਮਰ ਪੂਰੀ ਹੋਣ ’ਤੇ ਕਿਰਤੀ ਨੂੰ ਪੈਨਸ਼ਨ ਵੀ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਸਹਾਇਕ ਕਿਰਤ ਕਮਿਸ਼ਨਰ, ਕਪੂਰਥਲਾ ਜਾਂ ਕਿਰਤ ਇੰਸਪੈਕਟਰ ਗ੍ਰੇਡ-1 ਕਪੂਰਥਲਾ, ਨਿੳੂ ਗੁਰੂ ਨਾਨਕ ਨਗਰ, ਨਜ਼ਦੀਕ ਮਿਲਟਰੀ ਸਟੇਸ਼ਨ, ਹਮੀਰਾ ਰੋਡ, ਕਪੂਰਥਲਾ ਅਤੇ ਕਿਰਤ ਇੰਸਪੈਕਟਰ ਗ੍ਰੇਡ-1, ਫਗਵਾੜਾ, ਨਵੀਂ ਦਾਣਾ ਮੰਡੀ, ਹੁਸ਼ਿਆਰਪੁਰ ਰੋਡ, ਫਗਵਾੜਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਸ. ਸੁਖਜਿੰਦਰ ਸਿੰਘ ਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਮੇਟੀ ਮੈਂਬਰ ਹਾਜ਼ਰ ਸਨ।  

ਕੈਪਸ਼ਨ :-ਉਸਾਰੀ ਕਿਰਤੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ  ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ।

ਗਣਤੰਤਰ ਦਿਵਸ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਰਿਹਰਸਲ

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)-

71ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਦੀ ਨਿਗਰਾਨੀ ਹੇਠ ਮਾਸ ਪੀ. ਟੀ ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ’ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ ਅਤੇ ਉਨਾਂ ਪੂਰੇ ਜੋਸ਼ ਨਾਲ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਡਾ. ਸ਼ਿਖਾ ਭਗਤ ਨੇ ਪ੍ਰੋਗਰਾਮ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਭਲਕੇ ਵੀ ਸਟੇਡੀਅਮ ਵਿਖੇ ਰਿਹਰਸਲ ਹੋਵੇਗੀ ਅਤੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮ ਜੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸ੍ਰੀ ਸੁਖਵਿੰਦਰ ਸਿੰਘ ਖੱਸਣ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

ਕੈਪਸ਼ਨ :ਗੁਰੂ ਨਾਨਕ ਸਟੇਡੀਅਮ ਵਿਖੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਮੌਕੇ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮ ਜੀਤ ਸਿੰਘ ਤੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸ੍ਰੀ ਸੁਖਵਿੰਦਰ ਸਿੰਘ ਖੱਸਣ।

 

ਫਿਲਮ ਕਿਸਮਤ ਵਾਂਗ ਇੱਕ ਹੋਰ ਬਲਾਕਬਸਟਰ ਫਿਲਮ ਸੁਫਨਾ ਲੈ ਕੇ ਆ ਰਹੇ ਹਨ ਐਮੀ ਵਿਰਕ ਤੇ ਜਗਦੀਪ ਸਿੱਧੂ

ਚੰਡੀਗੜ੍ਹ/ਲੁਧਿਆਣਾ, ਜਨਵਰੀ 2020- (ਹਰਜਿੰਦਰ ਜਵੰਧਾ/ਮਨਜਿੰਦਰ ਗਿੱਲ )-

ਸਟਾਰ ਅਦਾਕਾਰ ਐਮੀ ਵਿਰਕ ਤੇ ਨਾਮੀ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਸਾਲ 2018 ਦੀ ਸੁਪਰ ਹਿੱਟ ਫਿਲਮ ਕਿਸਮਤ ਤੋਂ ਬਾਅਦ ਹੁਣ ਉਸੇ ਤਰਜ ਤੇ ਇੱਕ ਹੋਰ ਪੰਜਾਬੀ ਫਿਲਮ ਸੁਫਨਾ ਦਰਸ਼ਕਾਂ ਦੀ ਝੋਲੀ ਪਾਉਣ ਜਾ ਰਹੇ ਹਨ ਜੋ ਕਿ 14 ਫਰਵਰੀ 2020 ਨੂੰ ਵੈਲਨਟੇਨਡੇ ਤੇ ਰਿਲੀਜ਼ ਹੋਵੇਗੀ।ਇਸ
ਫਿਲਮ ਵਿੱਚ ਐਮੀ ਵਿਰਕ ਨਾਲ ਹੀਰੋਇਨ ਦੀ ਭੂਮਿਕਾ ਚ ਤਾਨੀਆ ਨਜ਼ਰ ਆਵੇਗੀ।ਕਿਸਮਤ ਵਾਂਗ ਇਹ ਫਿਲਮ ਵੀ ਇੱਕ ਵੱਖਰੀ ਹੀ ਕਿਸਮ ਦੀ ਲਵ ਸਟੋਰੀ  ਅਧਾਰਤ ਹੋਵੇਗੀ। ਰਾਜਸਥਾਨ ਦੇ ਪੰਜਾਬੀ ਪਿੰਡਾਂ ਵਿਚਲੇ ਕਪਾਹਾਂ ਦੇ ਖੇਤਾਂ ਸਮੇਤ ਖੂਬਸੂਰਤ ਲੁਕੇਸ਼ਨਾਂਤੇ ਫ਼ਿਲਮਾਈ ਇਹ ਫਿਲਮ ਨਿਰਦੇਸ਼ਕ
ਜਗਦੀਪ ਸਿੱਧੂ ਦੀ ਕਲਾਤਮਿਕ ਸ਼ੈਲੀ ਨਾਲ ਲਬਰੇਜ਼ ਪੰਜਾਬੀ ਸਿਨੇ ਦਰਸ਼ਕਾਂ ਲਈ ਇਕ ਹੁਸੀਨ ਤੋਹਫ਼ਾ ਹੋਵੇਗੀ। ਪਿਆਰ ਮੁਹੱਬਤ ਦੀਆਂ ਤੰਦਾਂ ਨੂੰ ਮਜਬੂਤ ਕਰਦੀ ਇਹ ਫਿਲਮ ਹਰ ਛੋਟੇ ਵੱਡੇ, ਅਮੀਰ ਗਰੀਬ, ਅਨਪੜ੍ਹ ਪੜ੍ਹੇ ਲਿਖੇ ਬੰਦੇ ਦੇ ਸੁਫ਼ਨਿਆਂ ਦੀ ਗੱਲ ਕਰੇਗੀ।  ਪੰਜ ਪਾਣੀ ਫਿਲਮਜ਼ ਦੀ ਪੇਸ਼ਕਸ਼ ਇਸ
ਫਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਤੇ ਨਵਨੀਤ ਵਿਰਕ ਹਨ।ਇਸ ਫਿਲਮ ਵਿੱਚ ਐਮੀ ਵਿਰਕ ਤੇ ਤਾਨੀਆ ਦੀ ਜੋੜੀ ਤੋਂ ਇਲਾਵਾ ਜੈਸਮੀਨ ਬਾਜਵਾ, ਜਗਜੀਤ ਸੰਧੂ ਸੀਮਾ ਕੌਸਲ, ਕਾਕਾ ਕੌਤਕੀ, ਮੋਹਨੀ ਤੂਰ, ਮਿੰਟੂ ਕਾਪਾ, ਲੱਖਾ ਲਹਿਰੀ, ਬਲਵਿੰਦਰ ਬੁਲਟ, ਰਬਾਬ ਕੌਰ ਨੇ ਅਹਿਮ ਕਿਰਦਾਰ ਨਿਭਾਏ ਹਨ।
ਸੰਗੀਤ ਬੀ ਪਰਾਕ ਨੇ ਦਿੱਤਾ ਹੈ।

ਅਧਿਆਪਕ ਤੇ ਮਾਪੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਬਣਨ - ਗੁਰਬਚਨ ਸਿੰਘ 

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਲਈ  ਜਾਗਰੂਕ ਕੀਤਾ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਕਪੂਰਥਲਾ ਪੁਲਿਸ ਵੱਲੋ ਐਸਐਸਪੀ ਸਤਿੰਦਰ ਸਿੰਘ ਦੇ ਹੁਕਮਾਂ ਤੇ ਹਰਿੰਦਰ ਸਿੰਘ ਡੀ.ਐਸ.ਪੀ.ਕਪੂਰਥਲਾ ਦੀ ਅਗਵਾਈ ਹੇਠ ਸਕੂਲਾਂ ਵਿੱਚ ਬੱਚਿਆ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਏਐਸਆਈ ਗੁਰਬਚਨ ਸਿੰਘ ਇੰਚਾਰਜ਼ ਟ੍ਰੈਫ਼ਿਕ ਰਾਂਹੀ ਮੁੰਹਿਮ ਚਲਾਈ ਜਾ ਰਹੀ ਹੈ ।

ਜਿਸ ਸਮਾਜ ਦੇ ਲੋਕ ਕੇਵਲ ਚਲਾਨਾਂ ਤੋਂ ਡਰ ਕੇ ਮੋਟਰ ਗੱਡੀਆਂ,ਕਾਰਾਂ,ਬਾਈਕਾਂ ਅਤੇ ਸਕੂਟਰੀਆਂ ਚਲਾਉਂਦੇ ਹੋਣ,ਉਸ ਸਮਾਜ ਵਿਚ  ਕਦੇ ਵੀ ਸੜਕ ਹਾਦਸਿਆਂ ਦਾ ਹੜ੍ਹ ਨਹੀਂ ਰੁਕ ਸਕਦਾ ।ਜਿਸ ਸਮਾਜ ਦੇ ਲੋਕਾਂ ਇਸ ਗੱਲ ਦਾ ਇਹ ਅਹਿਸਾਸ ਨਾ ਹੋਵੇ ਕਿ ਉਹਨਾਂ ਮਨੁੱਖੀ ਜੀਵਨ ਕਿੰਨਾ ਵਡਮੁੱਲਾ ਹੈ। ਅੱਜ ਇਸਦੇ ਸਬੰਧ ਵਿੱਚ ਜੀ.ਡੀ.ਗੋਨਿਕਾ ਪਬਲਿਕ ਸਕੂਲ ਕਪੂਰਥਲਾ ਵਿੱਚ  ਟੈ੍ਰਫਿਕ ਐਜੂਕੇਸ਼ਨ ਦੇ ਇੰਨਚਾਰਜ.ਏ.ਐਸ.ਆਈ. ਗੁਰਬਚਨ ਸਿੰਘ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਪੇ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।ਜਿਹੜੇ ਬੱਚੇ ਸਕੂਲਾਂ ਵਿਚ  ਵਾਹਨ ਲੈਕੇ ਆਉਂਦੇ ਹਨ ਉਹਨਾਂ ਦੇ ਕੋਲ ਪੁਰੇ ਕਾਗਜਾਤ ਹੋਣੇ ਚਹਿੰਦੇ ਹਨ,ਨਹੀਂ ਤੇ ਵਾਹਨ ਜ਼ਬਤ ਕੀਤੇ  ਜਾਣਗੇ।ਉਹਨਾ ਮਾਪਿਆਂ ਨੂੰ ਅਪੀਲ ਕੀਤੀ ਹੈ ਆਪਣੇ ਛੋਟੇ ਬੱਚਿਆਂ ਵਾਹਨ ਨਾ ਦੇਣ ਇਸ ਨਾਲ ਟ੍ਰੈਫਿਕ ਸੱਮਸਿਆਂ ਵਿਚ ਵਾਧਾ ਹੋ ਰਿਹਾ ਹੈ,ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਇਸ ਨਾਲ ਜਿੱਥੇ ਟ੍ਰੈਫਿਕ ਸਮੱਸਿਆ ਪੈਦਾ ਹੋਈ ਹੈ, ਪ੍ਰਦੂਸ਼ਣ ਵਾਧਾ ਹੁੰਦਾ ਹੈ ਜੋ ਸਿਹਤ ਲਈ ਬਹੁਤ ਹਾਨੀਕਾਰਕ ਸਾਬਤ ਹੋ ਰਿਹਾ ਹੈ, ਨਾਲ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਗ਼ਲਤ ਦਿਸ਼ਾ ਚ ਵਾਹਨ ਚਲਾਉਣਾ,ਵਾਹਨ ਚਲਾਉਣ ਲੱਗਿਆਂ ਮੋਬਾਈਬ ਤੇ ਗੱਲਬਾਤ ਕਰਨੀ ਵੀ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ। ਵਾਹਨਾਂ ਦੀ ਸਹੀ ਜਾਣਕਾਰੀ ਨਾ ਹੋਣ ਕਰਕੇ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਸੜਕ ਹਾਦਸਿਆਂ ਅਤੇ ਮੌਤਾਂ ਦਾ ਵੱਡਾ ਕਾਰਨ ਤੇਜ ਰਫਤਾਰ, ਵਾਹਨ ਚਾਲਕਾਂ ਵੱਲੋਂ ਸੜਕੀ ਆਵਾਜਾਈ ਦੇ ਨਿਯਮਾਂ ਸਬੰਧੀ ਕੀਤੀ ਜਾਂਦੀ ਅਣਦੇਖੀ, ਟ੍ਰੇਨਿੰਗ ਦਾ ਨਾ ਹੋਣਾ, ਵਾਹਨਾਂ ਦੀ ਤੇਜ ਰੋਸ਼ਨੀ ਅਤੇ ਪ੍ਰੈਸ਼ਰ ਹਾਰਨ ਵੀ ਹੈ। ਸਿੱਟੇ ਵਜੋਂ ਸੜਕ ਹਾਦਸਿਆਂ ਕਾਰਨ ਅਜਾਈ ਜਾਣ ਵਾਲੀਆਂ ਜਾਨਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਹਾਦਸਿਆਂ ਦੀ ਲਪੇਟ ਵਿੱਚ ਜਿਆਦਾਤਰ ਨੌਜਵਾਨ ਹੀ ਆ ਰਹੇ ਹਨ।ਸਕੁਲ ਦੀਆਂ ਬੱਸਾਂ ਦੀ ਚੈਕਿੰਗ ਵੀ ਕੀਤੀ ਗਈ,ਸਮੱਰਥਾਂ ਤੋ ਵੱਧ ਵਿਦਿਆਰਥੀਆਂ ਨੂੰ ਸਕੂਲ ਬਸਾਂ ਵਿੱਚ ਨਾ ਬੈਠਾਇਆਂ ਜਾਵੇ,ਅਗਲੇ ਵਾਹਨ ਤੋਂ ਨਿਸ਼ਚਿਤ ਦੂਰੀ ਬਣਾ ਕੇ ਰੱਖਣ।ਟੈ੍ਰਫਿਕ ਨਿਯਮਾਂ ਦੀ ਮੁੱਢਲੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ।ਇਸ ਮੌਕੇ ਪਿ੍ਰੰਸੀਪਲ ਜਸਦੀਪ ਕੌਰ,ਰਿੱਤੂ ਸੂਦ,ਰਮਨਜੀਤ ਕੌਰ,ਰਮਾ ਗੋਤਮ,ਅਮਨਪ੍ਰੀਤ ਕੌਰ,ਕੋਲਮ ਧੀਮਨ,ਸੂਰਜ ਪ੍ਰਕਾਸ਼,ਮਮਤਾ,ਸਨੇਹ ਲਤਾ,ਲਵਪ੍ਰੀਤ ਸਿੰਘ,ਸ਼ੀਤਲ,ਸੰਦੀਪ,ਰਾਜਵਿੰਦਰ ਕੌਰ,ਅਰਵਿੰਦ ਸ਼ਰਮਾ ਹਾਜਰ ਸਨ।

ਫਿੱਟ ਇੰਡੀਆ ਸਾਈਕਲੋਥਨ ਮੁਹਿੰਮ” ਤਹਿਤ ਸਾਈਕਲ ਰੈਲੀ ਕੱਢੀ

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)-

ਸ.ਸ.ਸ.ਸ (ਲੜਕੇ) ਕਪੂਰਥਲਾ ਵੱਲੌਂ ਸਹਾਇਕ ਯੂਵਕ ਸੇਵਾਵਾ ਅਫਸਰ ਸ.ਪ੍ਰੀਤ ਕੋਹਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸ਼੍ਰੀ ਤਜਿੰਦਰਪਾਲ ਦੀ ਅਗਵਾਈ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਸ਼੍ਰੀ ਰੋਸ਼ਨ ਸਿੰਘ (ਕਾਮਰਸ ਲੈਕਚਰਾਰ) ਦੀ ਦੇਖ-ਰੇਖ ਵਿੱਚ “ਫਿੱਟ ਇੰਡੀਆ ਸਾਈਕਲੋਥਨ ਮੁਹਿੰਮ” ਤਹਿਤ ਸਾਈਕਲ ਰੈਲੀ ਕੱਢੀ ਗਈ । ਜਿਸ ਵਿੱਚ ਪ੍ਰਿੰਸੀਪਲ ਸਰ, ਪ੍ਰੋਗਰਾਮ ਅਫਸਰ, ਏ-ਐੱਸ.ਆਈ ਸ.ਗੁਰਬਚਨ ਸਿੰਘ ਸਟੇਟ ਅਵਾਰਡੀ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਰੋਜਾਨਾ ਕਸਰਤ ਕਰਨ ਨਾਲ ਸਾਈਕਲ ਚਲਾਉਣ ਦੇ ਲਾਭਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਐੱਨ.ਐੱਸ.ਐੱਸ.ਪ੍ਰੋਗਰਾਮ ਅਫਸਰ ਸ਼੍ਰੀ ਰੋਸ਼ਨ ਸਿੰਘ (ਕਾਮਰਸ ਲੈਕਚਰਾਰ) ਨੇ ਦੱਸਿਆ ਕਿ ਸਾਨੂੰ ਰੋਜਾਨਾਂ ਜੀਵਨ ਦੇ ਕਈ ਕੰਮਾਂ ਲਈ ਸਾਈਕਲ ਦਾ ਪ੍ਰਯੋਗ ਕਰਨਾ ਚਾਹੀਦਾ ਹੈ ।ਇਸ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ।ਇਸ ਨਾਲ ਟੈ੍ਰਫਿਕ ਦੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾ ਸਕਦੇ ਹਾਂ।ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਤਜਿੰਦਰਪਾਲ, ਸ਼੍ਰੀਮਤੀ ਜਸਪ੍ਰੀਤ ਕੌਰ , ਸ਼੍ਰੀ ਯੋਗੇਸ਼ ਚੰਦਰ, ਸ਼੍ਰੀ ਰਮੇਸ਼ ਕੁਮਾਰ, ਸ਼੍ਰੀ ਹੇਮਰਾਜ, ਸ਼੍ਰੀ ਸ਼ਰਵਨ ਕੁਮਾਰ ਯਾਦਵ, ਸ.ਗਿਆਨ ਸਿੰਘ, ਸ਼ੀ ਨਾਨਕ ਦਾਸ, ਸ਼੍ਰੀ ਸ਼ੁਕਰਚੰਦ, ਸ. ਤਰਲੋਕ ਸਿੰਘ, ਮਿਸ ਅਮਰਜੀਤ ਕੌਰ, ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਨਰਿੰਦਰ ਕੌਰ ਮੁਲਤਾਨੀ, ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀ ਮਤੀ ਜਸਵਿੰਦਰ ਕੌਰ, ਸ਼੍ਰੀ ਮਤੀ ਅਜੈ ਭਾਰਤੀ, ਸ਼੍ਰੀ ਗੁਰਦੇਵ ਚੰਦ, ਸ਼੍ਰੀ ਸੁਨੀਲ ਕੁਮਾਰ, ਸ. ਰਣਜੀਤ ਸਿੰਘ,  ਟੀਚਿੰਗ ਅਤੇ ਨਾਨ ਟੀਚਿੰਗ ਮੈਂਬਰ ਆਦਿ ਹਾਜ਼ਰ ਸਨ।ਅੰਤ ਵਿੱਚ ਐਨ.ਐੱਸ.ਐੱਸ. ਵਲੰਟੀਅਰ ਨੂੰ ਰਿਫਰੈੱਸ਼ਮੈਂਟ ਵੰਡੀ ਗਈ।

ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ 26 ਤੱਕ ਮਨਾਇਆ ਜਾਵੇਗਾ ‘ਗਰਲ ਚਾਈਲਡ ਸਪਤਾਹ’-ਡਾ. ਸ਼ਿਖਾ ਭਗਤ

ਜ਼ਿਲੇ ਭਰ ਵਿਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਕੀਤੀ ਸਮੀਖਿਆ 

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)=

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜ਼ਿਲੇ ਵਿਚ ਚਲਾਈ ਜਾ ਰਹੀ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ ਗਰਲ ਚਾਈਲਡ ਸਪਤਾਹ ਮਨਾਉਣ ਲਈ 26 ਜਨਵਰੀ ਤੱਕ ਜ਼ਿਲੇ ਭਰ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਦੀ ਪ੍ਰਧਾਨਗੀ ਹੇਠ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਸ਼ਿਖਾ ਭਗਤ ਨੇ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਚੱਲ ਰਹੀਆਂ ਗਤੀਵਿਧੀਆਂ ਤਹਿਤ 20 ਜਨਵਰੀ ਨੂੰ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਦਸਤਖ਼ਤ ਅਤੇ ਪ੍ਰਣ ਸਮਾਗਮ ਕਰਵਾਏ ਗਏ ਹਨ ਅਤੇ ਅੱਜ ਸਾਰੇ ਜ਼ਿਲੇ ਵਿਚ ਪ੍ਰਭਾਤ ਫੇਰੀਆਂ ਤੇ ਡੋਰ-ਟੂ-ਡੋਰ ਜਾਗਰੂਕਤਾ ਫ਼ੈਲਾਈ ਗਈ ਹੈ। ਉਨਾਂ ਜ਼ਿਲਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ 22 ਜਨਵਰੀ ਨੂੰ ਸਾਰੇ ਸਕੂਲਾਂ ਵਿਚ ‘ਬੇਟੀ ਬਚਾਓ ਬੇਟੀ ਪੜਾਓ’ ਵਿਸ਼ੇ ’ਤੇ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣ। ਉਨਾਂ ਕਿਹਾ ਕਿ ਜ਼ਿਲਾ ਪੱਧਰ ’ਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲਿਆਂ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰਾਂ ਉਨਾਂ ਜ਼ਿਲਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ 23 ਜਨਵਰੀ ਨੂੰ ‘ਬੇਟੀ ਬਚਾਓ ਬੇਟੀ ਪੜਾਓ’ ਵਿਸ਼ੇ ’ਤੇ ਕਮਿੳੂਨਿਟੀ ਮੀਟਿੰਗਾਂ ਕਰਵਾਈਆਂ ਜਾਣ ਅਤੇ ਇਨਾਂ ਵਿਚ ਮਹਿਲਾਵਾਂ ਦੇ ਸ਼ਕਤੀਕਰਨ ਲਈ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਸੰਸਥਾਵਾਂ ਨੂੰ ਸ਼ਾਮਿਲ ਕੀਤਾ ਜਾਵੇ। ਉਨਾਂ ਸਮੂਹ ਸੀ. ਡੀ. ਪੀ. ਓਜ਼ ਨੂੰ ਹਦਾਇਤ ਕੀਤੀ ਕਿ 24 ਜਨਵਰੀ ਨੂੰ ਪਿੰਡ ਪੱਧਰ ’ਤੇ ਗਰਲ ਚਾਈਲਡ ਡੇਅ ਮਨਾਇਆ ਜਾਵੇ। ਇਸੇ ਤਰਾਂ 25 ਜਨਵਰੀ ਨੂੰ ਵਿਸ਼ੇਸ਼ ਤੌਰ ’ਤੇ ਗ੍ਰਾਮ ਸਭਾ ਵਿਚ ਚਾਈਲਡ ਸੈਕਸ ਰੇਸ਼ੋ ਅਤੇ ਚਾਈਲਡ ਪ੍ਰੋਟੈਕਸ਼ਨ ਵਿਸ਼ੇ ’ਤੇ ਆਂਗਣਵਾੜੀ ਸੁਪਰਵਾਈਜ਼ਰਾਂ ਵੱਲੋਂ ਮੀਟਿੰਗ ਕਰਵਾਈ ਜਾਵੇ। ਉਨਾਂ ਕਿਹਾ ਕਿ 26 ਜਨਵਰੀ ਨੂੰ ਜ਼ਿਲਾ ਪੱਧਰ ’ਤੇ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਸਰਬੋਤਮ ਸਕੂਲ ਮੈਨੇਜਮੈਂਟ ਕਮੇਟੀ, ਸਰਬੋਤਮ ਆਂਗਣਵਾੜੀ ਵਰਕਰ, ਸਰਬੋਤਮ ਸੁਪਰਵਾਈਜ਼ਰ ਅਤੇ ਸਰਬੋਤਮ ਸੀ. ਡੀ. ਪੀ. ਓ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਸੀ. ਡੀ. ਪੀ. ਓ ਸ੍ਰੀ ਰਾਜੀਵ ਢਾਂਡਾ, ਸ੍ਰੀਮਤੀ ਨਿਤਾਸ਼ਾ ਸਾਗਰ ਤੇ ਸ. ਬਲਵਿੰਦਰ ਜੀਤ ਸਿੰਘ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ, ਸ. ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ।  

ਫੋਟੋ : -ਗਰਲ ਚਾਈਲਡ ਸਪਤਾਹ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ। ਨਾਲ ਹਨ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਤੇ ਹੋਰ।

ਕਪੂਰਥਲਾ ਵਿੱਚ 85295 ਬੱਚਿਆ ਨੇ ਪੀਤੀਆ ਪੋਲੀਓ ਰੋਕੂ ਬੂੰਦਾਂ

ਕਪੂਰਥਲਾ,ਜਨਵਰੀ 2020 -(ਹਰਜੀਤ ਸਿੰਘ ਵਿਰਕ)-

ਤਿੰਨ ਦਿਨ੍ਹਾ ਨੈਸ਼ਨਲ ਪਲਸ ਪੋਲੀਓ ਮੁਹਿੰਮ ਅੱਜ ਸੰਪੰਨ ਹੋ ਗਈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਇਸ ਦੌਰਾਨ ਜਿਲਾ ਕਪੂਰਥਲਾ ਦੀ ਕੁੱਲ 878478 ਆਬਾਦੀ ਨੂੰ ਕਵਰ ਕੀਤਾ ਗਿਆ ਤੇ 0-5 ਸਾਲ ਦੇ ਕੁੱਲ 83194 ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਤੀਜੇ ਦਿਨ ਅੱਜ ਕੁੱਲ 85295 ਬੱਚਿਆ ਨੂੰ ਪੋਲੀਓਰੋਧੀ ਬੂੰਦਾਂ ਪਿਲਾਈਆਂ ਗਈਆਂ। ਇਸ ਦਾ ਨਤੀਜਾ ਇਹ ਰਿਹਾ ਕਿ 0-5 ਸਾਲ ਦੇ ਕੁੱਲ 102 ਫੀਸਦੀ ਬੱਚੇ ਕਵਰ ਕੀਤੇ ਗਏ। 

ਸਿਵਲ ਸਰਜਨ ਡਾ. ਜ਼ਸਮੀਤ ਬਾਵਾ ਨੇ ਦੱਸਿਆ ਕਿ 19 ਜਨਵਰੀ 2020 ਨੂੰ ਸ਼ੁਰੂ ਹੋਈ ਇਸ ਤਿੰਨ ਦਿਨ੍ਹਾਂ ਮੁਹਿੰਮ ਨੂੰ ਨੇਪਰੇ ਚਾੜਣ ਲਈ ਕੁੱਲ 938 ਟੀਮਾਂ ਤੇ 102 ਸੁਪਰਵਾਈਜਰ ਲਗਾਏ ਗਏ ਸਨ। ਜਿੱਕਰਯੋਗ ਹੈ ਕਿ ਇਸ ਮੁਹਿੰਮ ਦੌਰਾਨ ਸਿਵਲ ਸਰਜਨ, ਡਾ. ਜ਼ਸਮੀਤ ਬਾਵਾ, ਜਿਲੇ ਦੇ ਸਾਰੇ ਪ੍ਰੋਗਰਾਮ ਅਸਫਰਾਂ ਵੱਲੋ ਫੀਲਡ ਵਿਜਿਟ ਦੌਰਾਨ ਟੀਮਾਂ ਦੀ ਸੁਪੋਰਟਿਵ ਸੁਪਰਵਿਜਨ ਕੀਤੀ ਗਈ ਤਾਂ ਜੋ 0-5 ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨ ਰਹੇ। 

ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਨੇ ਦੱਸਿਆ ਕਿ ਹਾਈ ਰਿਸਕ ਏਰੀਆ ਵੱਲ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਸਫਰ ਦੌਰਾਨ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ ਉਸ ਵਾਸਤੇ 18 ਟ੍ਰਾਂਜਿਟ ਟੀਮਾਂ ਲਗਾਈਆ ਗਈਆ ਸਨ। ਮੁਹਿੰਮ ਦੌਰਾਨ 48 ਭੱਠੇ, 159 ਝੂੱਗੀਆ, 49 ਟਪਰੀਵਾਸਾਂ ਦੇ ਟਿਕਾਣਿਆ ਤੇ 9 ਨਿਰਮਾਣਅਧੀਨ ਇਮਾਰਤਾਂ ਨੂੰ ਕਵਰ ਕੀਤਾ ਗਿਆ। 

ਫੋਟੋ : ਪੋਲਿਉ ਬੂੰਦਾਂ ਪਿਉਂਦੇ ਹੋਏ ।

ਬੈਂਕਾਂ, ਮਨੀਚੇਂਜਰਾਂ ਅਤੇ ਫਾਈਨਾਂਸਰਾਂ ਨੂੰ 24 ਘੰਟੇ ਗਾਰਡ ਤਾਇਨਾਤ ਕਰਨ ਦੇ ਹੁਕਮ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ. ਟੀ. ਐਮਜ਼, ਮਨੀਚੇਂਜਰ ਅਤੇ ਫਾਈਨਾਂਸਰ ਆਪਣੇ-ਆਪਣੇ ਅਦਾਰੇ ਵਿਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ। ਇਹ ਹੁਕਮ 20 ਮਾਰਚ 2020 ਤੱਕ ਲਾਗੂ ਰਹਿਣਗੇ। 

ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਰਕਾਰੀ/ਅਰਧ ਸਰਕਾਰੀ ਬੈਂਕਾਂ ਅਤੇ ਏ. ਟੀ. ਐਮਜ਼ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਕਿਸੇ ਸਮੇਂ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਪੈਦਾ ਹੋ ਸਕਦੀ ਹੈ, ਜਿਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ। 

ਫੋਟੋ : -ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ

ਜਾਗਰੂਕਤਾ ਰੈਲੀ ਨੇ ਬੱਚੀਆਂ ਨੂੰ ਬਚਾਉਣ ਤੇ ਪੜਾਉਣ ਦਾ ਦਿੱਤਾ ਸੁਨੇਹਾ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਸਮਾਜ ਵਿਚ ਬੇਟੀਆਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਮਕਸਦ ਨਾਲ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜ਼ਿਲੇ ਵਿਚ ਮਨਾਏ ਜਾ ਰਹੇ ਗਰਲ ਚਾਈਲਡ ਸਪਤਾਹ ਤਹਿਤ ਬੱਚੀਆਂ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਤੋਂ ਇਕ ਜਾਗਰੂਕਤਾ ਰੈਲੀ ਗੱਢੀ ਗਈ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰੈਲੀ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਬੇਟੀਆਂ ਨੂੰ ਬਚਾਉਣ ਅਤੇ ਪੜਾਉਣ ਦਾ ਸੁਨੇਹਾ ਦਿੱਤਾ ਗਿਆ। 

ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਸੰਬੋਧਨ ਕਰਦਿਆਂ ਡਾ. ਸ਼ਿਖਾ ਭਗਤ ਨੇ ਕਿਹਾ ਕਿ ਬੇਟੀਆਂ ਅੱਜ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਅਤੇ ਮੁੰਡਿਆਂ ਤੋਂ ਕਿਸੇ ਵੀ ਤਰਾਂ ਘੱਟ ਨਹੀਂ ਹਨ। ਉਨਾਂ ਕਿਹਾ ਕਿ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲੇ ਵਿਚ ਵੱਖ-ਵੱਖ ਪ੍ਰੋਗਰਾਮ ਵਿੱਢੇ ਗਏ ਹਨ, ਜਿਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਬੱਚੀਆਂ ਪ੍ਰਤੀ ਮਾਨਸਿਕਤਾ ਬਦਲਣੀ ਬੇਹੱਦ ਜ਼ਰੂਰੀ ਹੈ, ਜਿਸ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ।  ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ। 

ਕੈਪਸ਼ਨ :ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ। ਨਾਲ ਹਨ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਗਾਈਡੈਂਸ ਕਾਊਸਲਾਰ ਸ. ਪਰਮਜੀਤ ਸਿੰਘ ਤੇ ਹੋਰ।

ਡਿਪਟੀ ਕਮਿਸ਼ਨਰ ਵੱਲੋਂ ਸਿੱਧਵਾਂ ਦੋਨਾ ਦੇ ਸਮਾਰਟ ਸਕੂਲ ਅਤੇ ਬਿਜਲੀ ਘਰ ਦਾ ਨਿਰੀਖਣ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਦੋਨਾ ਅਤੇ ਬਿਜਲੀ ਘਰ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨਾਂ ਸਮਾਰਟ ਸਕੂਲ ਦੇ ਸਮਾਰਟ ਕਲਾਸ ਰੂਮਾਂ, ਵਾਸ਼ਰੂਮਾਂ, ਸਾਫ਼-ਸਫ਼ਾਈ, ਹਰਿਆਲੀ, ਪੀਣ ਵਾਲੇ ਪਾਣੀ ਅਤੇ ਹੋਰਨਾਂ ਵਿਸ਼ੇਸ਼ ਸੁਵਿਧਾਵਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜਿਥੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉਥੇ ਇਨਾਂ ਵਿਚ ਪੜਾਈ ਦੇ ਮਿਆਰ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਪੂਰਥਲਾ ਜ਼ਿਲੇ ਦੇ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ, ਜਿਨਾਂ ਵਿਚੋਂ ਸਿੱਧਵਾਂ ਦੋਨਾ ਦਾ ਇਹ ਸਕੂਲ ਵੀ ਸ਼ਾਮਿਲ ਹੈ। ਇਸ ਦੌਰਾਨ ਉਨਾਂ ਸਿੱਖਿਆ ਅਧਿਕਾਰੀਆਂ ਨੂੰ ਜ਼ਿਲੇ ਵਿਚ ਮਿਆਰੀ ਸਿੱਖਿਆ ਨੂੰ ਯੋਜਨਾ ਬੱਧ ਢੰਗ ਨਾਲ ਪ੍ਰਫੁਲਿੱਤ ਕਰਨ ਦੀ ਹਦਾਇਤ ਕੀਤੀ। 

ਇਸੇ ਤਰਾਂ ਉਨਾਂ ਸਿੱਧਵਾਂ ਦੋਨਾ ਵਿਖੇ ਲੱਗਭਗ ਤਿਆਰ ਹੋ ਚੁੱਕੇ 66 ਕੇ. ਵੀ ਸਬ-ਸਟੇਸ਼ਨ ਦਾ ਵੀ ਨਿਰੀਖਣ ਕੀਤਾ। ਉਨਾਂ ਦੱਸਿਆ ਕਿ ਇਸ ਗਿ੍ਰਡ ਦੇ ਚਾਲੂ ਹੋਣ ਨਾਲ ਸਿੱਧਵਾਂ ਦੋਨਾ ਅਤੇ ਲਾਗਲੇ ਅੱਠ ਪਿੰਡਾਂ ਨੂੰ ਵੱਡੀ ਸਹੂਲਤ ਮੁਹੱਈਆ ਹੋਵੇਗੀ। ਇਸ ਮੌਕੇ ਐਕਸੀਅਨ ਪਾਵਰਕਾਮ ਸ੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਸਬ-ਸਟੇਸ਼ਨ ਵਿਚ 12.5 ਐਮ. ਵੀ. ਏ ਟ੍ਰਾਂਸਫਾਰਮ ਲੱਗਾ ਹੈ ਅਤੇ ਇਸ ਤੋਂ 8 ਕੇ. ਵੀ ਫੀਡਰ ਨਿਕਲਣੇ ਹਨ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਐਸ. ਡੀ. ਓ ਪਾਵਰਕਾਮ ਸ. ਗੁਰਨਾਮ ਸਿੰਘ ਬਾਜਵਾ ਅਤੇ ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।   

ਕੈਪਸ਼ਨ :ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਦੋਨਾ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਜ਼ਿਲਾ ਸਿੱਖਿਆ ਅਫ਼ਸਰ ਸ. ਮੱਸਾ ਸਿੰਘ ਸਿੱਧੂ ਤੇ ਹੋਰ। 

 

 

ਕੈਪਸ਼ਨ;ਸਿੱਧਵਾਂ ਦੋਨਾਂ ਵਿਖੇ 66 ਕੇ. ਵੀ ਸਬ ਸਟੇਸ਼ਨ ਦਾ ਮੁਆਇਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਐਕਸੀਅਨ ਪਾਵਰਕਾਮ ਸ੍ਰੀ ਅਸ਼ਵਨੀ ਕੁਮਾਰ, ਐਸ. ਡੀ. ਓ ਸ. ਗੁਰਨਾਮ ਸਿੰਘ ਤੇ ਹੋਰ।

ਕਮਲੇਸ਼ ਰਾਣੀ ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਪਰਸਨ ਅਤੇ ਹਰਜਿੰਦਰ ਸਿੰਘ ਬਣੇ ਉੱਪ ਚੇਅਰਮੈਨ

ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਨਵੇਂ ਚੇਅਰਪਰਸਨ ਅਤੇ ਉੱਪ ਚੇਅਰਮੈਨ ਦੀ ਚੋਣ ਪ੍ਰਕਿਰਿਆ ਅੱਜ ਜ਼ਿਲਾ ਪ੍ਰੀਸ਼ਦ ਦਫ਼ਤਰ ਕਪੂਰਥਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ-ਕਮ-ਪ੍ਰੀਜ਼ਾਈਡਿੰਗ ਅਫ਼ਸਰ ਸ. ਗੁਰਮੀਤ ਸਿੰਘ ਮੁਲਤਾਨੀ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈ। ਇਸ ਦੌਰਾਨ ਜ਼ਿਲਾ ਪ੍ਰੀਸ਼ਦ ਦੇ ਜ਼ੋਨ ਨੰਬਰ 7-ਚੂਹੜਵਾਲ ਤੋਂ ਮੈਂਬਰ ਸ੍ਰੀਮਤੀ ਕਮਲੇਸ਼ ਰਾਣੀ ਨੂੰ ਚੇਅਰਪਰਸਨ ਵਜੋਂ ਅਤੇ ਜ਼ੋਨ ਨੰਬਰ 6-ਭਰੋਆਣਾ ਤੋਂ ਮੈਂਬਰ ਸ੍ਰੀ ਹਰਜਿੰਦਰ ਸਿੰਘ ਨੂੰ ਸਰਵਸਮੰਤੀ ਨਾਲ ਉੱਪ ਚੇਅਰਮੈਨ ਵਜੋਂ ਚੁਣਿਆ ਗਿਆ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸ. ਨਵਤੇਜ ਸਿੰਘ ਚੀਮਾ ਅਤੇ ਸ. ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਜ਼ਿਲਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨ ਹਾਜ਼ਰ ਸਨ। ਇਸ ਮੌਕੇ ਤਿੰਨਾਂ ਵਿਧਾਇਕਾਂ ਵੱਲੋਂ ਨਵੇਂ ਚੁਣੇ ਗਏ ਚੇਅਰਪਰਸਨ ਅਤੇ ਉੱਪ ਚੇਅਰਮੈਨ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਸ੍ਰੀਮਤੀ ਕਮਲੇਸ਼ ਰਾਣੀ ਅਤੇ ਸ੍ਰੀ ਹਰਜਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਮੀਨਾ ਰਾਣੀ, ਸ੍ਰੀਮਤੀ ਨਿਸ਼ਾ ਰਾਣੀ, ਸ੍ਰੀਮਤੀ ਕਮਲੇਸ਼ ਰਾਣੀ, ਸ੍ਰੀ ਨਰਿੰਦਰ ਸਿੰਘ, ਸ੍ਰੀਮਤੀ ਪਰਮਜੀਤ ਕੌਰ ਅਤੇ ਸ੍ਰੀ ਮਨਿੰਦਰਜੀਤ ਸਿੰਘ ਔਜਲਾ ਤੋਂ ਇਲਾਵਾ ਬਲਾਕ ਸੰਮਤੀ ਦੇ ਚੇਅਰਪਰਸਨਾਂ ਤੇ ਚੇਅਰਮੈਨਾਂ ਵਿਚ ਬੀਬੀ ਪਿਆਰੀ, ਸ੍ਰੀਮਤੀ ਸੋਮਾ, ਸ੍ਰੀਮਤੀ ਦਲਜੀਤ ਕੌਰ, ਸ. ਗੁਰਦਿਆਲ ਸਿੰਘ ਤੇ ਸ. ਰਜਿੰਦਰ ਸਿੰਘ ਹਾਜ਼ਰ ਸਨ।  

ਕੈਪਸ਼ਨ :ਜ਼ਿਲਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਚੇਅਰਪਰਸਨ ਸ੍ਰੀਮਤੀ ਕਮਲੇਸ਼ ਰਾਣੀ ਅਤੇ ਉੱਪ ਚੇਅਰਮੈਨ ਸ੍ਰੀ ਹਰਜਿੰਦਰ ਸਿੰਘ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਵਿਧਾਇਕ ਰਾਣਾ ਗੁਰਜੀਤ ਸਿੰਘ, ਸ. ਨਵਤੇਜ ਸਿੰਘ ਚੀਮਾ ਤੇ ਸ. ਬਲਵਿੰਦਰ ਸਿੰਘ ਧਾਲੀਵਾਲ।

ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਕੈਂਸਰ ਕੈਂਪ ਵਿੱਚ 927 ਮਰੀਜ਼ਾਂ ਦੀ ਜਾਂਚ ਕੀਤੀ

ਸ਼ੇਰਪੁਰ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-
ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਦੀ ਅਗਵਾਈ ਹੇਠ ਪੂਰੇ ਪਰਿਵਾਰ ਨੇ ਵਰਲਡ ਕੈਂਸਰ ਕੇਅਰ ਦੇ ਮੁੱਖ ਪ੍ਰਬੰਧਕ ਕੁਲਵੰਤ ਸਿੰਘ ਧਾਲੀਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਸਮਾਜ ਦੀ ਸੇਵਾ ਹਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿੱਚ ਕੈਂਸਰ ਜਾਂਚ ਕੈਂਪ ਲਗਵਾਇਆ ਜਿਸ ਵਿੱਚ 927 ਮਰੀਜ਼ਾਂ ਨੇ ਮੁਫ਼ਤ ’ਚ ਟੈਸਟ ਕਰਵਾਕੇ ਇਸ ਕੈਂਪ ਦਾ ਲਾਹਾ ਲਿਆ।
ਉਕਤ ਕੈਂਪ ਤੇ ਪਰਿਵਾਰਕ ਸਮਾਗ਼ਮ ਵਿੱਚ ਪੁੱਜੇ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਖਾਸ ਤੌਰ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਸ਼ਿਰਕਤ ਕੀਤੀ। ਕੈਂਪ ਤੋਂ ਪਹਿਲਾਂ ਮਰਹੂਮ ਮੁੱਖ ਮੰਤਰੀ ਬਰਨਾਲਾ ਦੀ ਧਰਮਪਤਨੀ ਤੋਂ ਇਲਾਵਾ ਪੁੱਤਰ ਤੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਤੋਂ ਇਲਾਵਾ ਹੋਰ ਪਾਰਟੀ ਆਗੂਆਂ ਨੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਮਾਗਮ ਦਾ ਆਗਾਜ਼ ਕੀਤਾ।