You are here

ਪੰਜਾਬ

ਬਾਬਾ ਦੂਜ ਦਾਸ ਜੀ ਦੀ ਸਲਾਨਾ ਬਰਸੀ ਮਨਾਈ-Video

ਬੱਧਨੀ ਕਲਾਂ/ਮੋਗਾ,ਜਨਵਰੀ 2020(ਗਰਸੇਵਕ ਸਿੰਘ ਸੋਹੀ)

ਡੇਰਾ ਬਾਗ਼ ਵਾਲਾ ਪਿੰਡ ਰਾਮਾਂ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਮਹੰਤ ਕਰਮ ਦਾਸ ਜੀ ਦੀ ਅਗਵਾਹੀ ਹੇਠ ਬਾਬਾ ਦੂਜ ਦਾਸ ਜੀ ਫਲੋਹਾਰੀ ਦੀ ਸਾਲਾਨਾ ਤੀਜੀ ਵੀ ਬਰਸੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ। ਜਿਸ ਵਿਚ ਦੇਸ਼ ਵਿਦੇਸ਼ ਅਤੇ ਪੰਜਾਬ ਦੇ ਕੋਨੇ ਕੋਨੇ ਵਿਚੋਂ ਆਈਆ ਸੰਗਤਾਂ ਵੱਲੋਂ ਵੱਡੀ ਗਿਣਤੀ ਚ ਗੁਰੂ ਚਰਨਾਂ ਵਿੱਚ ਹਾਜਰੀ ਲਗਵਾਈ ਗਈ। ਇਸ ਧਾਰਮਿਕ ਅਸਥਾਨ ਤੇ ਮਹੰਤ ਕਰਮ ਦਾਸ ਜੀ ਲੰਮੇ ਸਮੇਂ ਤੋਂ ਬਾਬਾ ਦੂਜ ਦਾਸ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਬਰਸੀ ਮਨਾਉਂਦੇ ਆ ਰਹੇ ਹਨ।ਅੱਜ ਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਮਹੰਤ ਕਰਮ ਦਾਸ ਜੀ ਦਾ ਸਮੁੱਚੇ ਪੰਜਾਬ ਵਿੱਚ ਕਿੰਨਾ ਪਿਆਰ ਹੈ ਬਾਬਾ ਦੂਜ ਦਾਸ ਜੀ, ਮਹੰਤ ਈਸ਼ਰ ਦਾਸ ਜੀ ਅਤੇ ਬਾਬਾ ਰੁਲਦੂ ਰਾਮ ਜੀ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਮਹੰਤ ਕਰਮ ਦਾਸ ਜੀ ਚੱਲਦੇ ਹਨ ਅਤੇ ਹਰ ਸੇਵਾਵਾਂ ਵਿੱਚ ਆਪਣਾ  ਯੋਗਦਾਨ ਪਾਉਂਦੇ ਹਨ।ਅਤੇ ਉਕਤ ਡੇਰੇ ਨੂੰ ਬੜੀ ਹੀ ਤਨ ਦੇਹੀ ਤੇ ਸ਼ਰਧਾ ਨਾਲ ਸੇਵਾ ਨਿਭਾ ਰਹੇ ਹਨ। ਇਸ ਅਸਥਾਨ ਤੇ ਮਹੰਤ ਕਰਮ ਦਾਸ ਜੀ ਅਤੇ ਪਿੰਡ ਵਾਸੀਆ ਵੱਲੋਂ ਗਊਸ਼ਾਲਾ ਬਣਾ ਕੇ ਗਊਆਂ ਦੀ ਸੇਵਾ ਨਿਭਾ ਰਹੇ ਹਨ ਅਤੇ ਲੋੜਵੰਦ ਪਰਿਵਾਰਾਂ ਤੇ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਤਨੋਂ ਮਨੋਂ ਤੇ ਧਨੋਂ ਜ਼ਿਕਰਯੋਗ ਯੋਗਦਾਨ ਪਾਉਂਦੇ ਆ ਰਹੇ ਹਨ। ਇਸ ਸਮੇਂ ਮਹਿੰਦਰ ਸਿੰਘ,ਮੈਂਬਰ, ਮਲਕੀਤ ਸਿੰਘ, ਬੂਟਾ ਸਿੰਘ, ਗਿਆਨੀ ਕੁਲਵਿੰਦਰ ਸਿੰਘ, ਸਾਬਕਾ ਮੈਂਬਰ ਹਾਕਮ ਸਿੰਘ, ਸਾਬਕਾ ਮੈਂਬਰ ਗੋਰਾ ਸਿੰਘ, ਸਰਪੰਚ ਮਲਕੀਤ ਸਿੰਘ ਸਮੂਹ ਨਗਰ ਨਿਵਾਸੀ ਆ

ਬਾਰਸ਼ ਹੋਣ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਲੱਖਾਂ ਸ਼ਰਧਾਲੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਪੁੱਜੇ

ਮੌਸਮ ਦੀ ਖ਼ਰਾਬੀ ਦੇ ਬਾਵਜੂਦ ਸ਼ਰਧਾਲੂਆਂ ਦੀ ਆਮਦ ’ਚ ਕੋਈ ਕਮੀ ਨਹੀਂ-ਮੈਨੇਜਰ ਬਲਦੇਵ ਸਿੰਘ

ਸ੍ਰੀ ਮੁਕਤਸਰ ਸਾਹਿਬ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ ਮਨਜਿੰਦਰ ਗਿੱਲ )-
ਦੋ ਦਿਨਾਂ ਦੌਰਾਨ ਮੁਕਤਸਰ ’ਚ 26.2 ਐੱਮ.ਐੱਮ. ਬਾਰਸ਼ ਹੋਣ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਅੱਜ 40 ਮੁਕਤਿਆਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਲੱਖਾਂ ਸ਼ਰਧਾਲੂ ਮੁਕਤਸਰ ਪੁੱਜੇ ਅਤੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਸਰੋਵਰ ਵਿਚ ਇਸ਼ਨਾਨ ਕੀਤਾ। ਲੋਹੜੀ ਵਾਲੀ ਰਾਤ 12 ਵਜੇ ਤੋਂ ਇਸ਼ਨਾਨ ਸ਼ੁਰੂ ਹੋ ਗਿਆ ਸੀ ਤੇ ਅੱਜ ਸਾਰਾ ਦਿਨ ਸੰਗਤਾਂ ਦੀ ਆਮਦ ਬਣੀ ਰਹੀ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਮੌਸਮ ਦੀ ਖ਼ਰਾਬੀ ਦੇ ਬਾਵਜੂਦ ਸ਼ਰਧਾਲੂਆਂ ਦੀ ਆਮਦ ’ਚ ਕੋਈ ਕਮੀ ਨਹੀਂ ਆਈ। ਦਰਬਾਰ ਸਾਹਿਬ ਵਿਖੇ ਪ੍ਰਦਰਸ਼ਨੀ ਵੀ ਲਾਈ ਗਈ ਹੈ। ਸਕਾਊਟਸ ਦੇ ਕੈਡਿਟ ਜੋੜਿਆਂ ਦੀ ਸੇਵਾ ਕਰ ਰਹੇ ਹਨ। ਵੱਡੀ ਗਿਣਤੀ ‘ਚ ਲੋਕ ਪੈਦਲ, ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਉੱਪਰ ਆਏ ਪਰ ਇਸ ਦੌਰਾਨ ਪ੍ਰਸ਼ਾਸਨ ਨੇ ਢਿੱਲੇ ਪ੍ਰਬੰਧਾਂ ਨੇ ਸ਼ਰਧਾਲੂਆਂ ਨੂੰ ਭਾਰੀ ਬਿਪਤਾ ਵਿਚ ਪਾਈ ਰੱਖਿਆ। 

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਅਤੇ ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਤੋਂ ਇਲਾਵਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚਲੇ ਸਾਰੇ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਲੋਹੜੀ ਬਾਲ਼ੀ ਗਈ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਸਭਨਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਅਤੇ ਇਸ ਨਵੇਂ ਵਰੇ ਦੌਰਾਨ ਸਰਬੱਤ ਦੇ ਭਲੇ ਅਤੇ ਸਫ਼ਲਤਾ ਦੀ ਕਾਮਨਾ ਕੀਤੀ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿਲੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵੱਧ-ਚੜ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਭਨਾਂ ਨੂੰ ਮੂੰਗਫਲੀ, ਰਿਓੜੀਆਂ, ਗੱਚਕ ਅਤੇ ਮਠਿਆਈ ਵੰਡੀ ਗਈ। ਇਸ ਮੌਕੇ ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਜ਼ਿਲਾ ਰੋਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਜ਼ਿਲਾ ਇਨਫਾਰਮੈਟਿਕ ਅਫ਼ਸਰ ਸ੍ਰੀ ਸੰਜੀਵ ਗਾਬਾ, ਸੁਪਰਡੈਂਟ ਸ੍ਰੀ ਬੀ. ਪੀ. ਡਾਵਰ, ਸ੍ਰੀ ਨਰਿੰਦਰ ਸਿੰਘ ਚੀਮਾ, ਸ੍ਰੀ ਸਤਬੀਰ ਸਿੰਘ ਚੰਦੀ, ਮੈਡਮ ਅੰਜੂ ਬਾਲਾ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ੍ਰੀ ਰਿਜ਼ਵਾਨ ਖ਼ਾਨ, ਸ੍ਰੀਮਤੀ ਸੁਖਦੀਪ ਕੌਰ ਮੁਲਤਾਨੀ ਅਤੇ ਹੋਰ ਹਾਜ਼ਰ ਸਨ। 

ਮਾਘੀ ਅਤੇ ਲੋਹੜੀ ਤੇ ਵਿਸ਼ੇਸ਼ ਸਪਲੀਮਿੰਟ-14 ਜਨਵਰੀ 2020 

ਮਾਘੀ ਅਤੇ ਲੋਹੜੀ ਤੇ ਵਿਸ਼ੇਸ਼ ਸਪਲੀਮਿੰਟ-14 ਜਨਵਰੀ 2020 

 

ਖਾਦਾਂ ਅਤੇ ਦਵਾਈਆਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਲਈ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ-ਦੀਪਤੀ ਉੱਪਲ ਡੀਸੀ ਕਪੂਰਥਲਾ

ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਸਾਉਣੀ ਮੱਕੀ ਦੇ ਟੀਚਿਆਂ ਦੀ ਹੋਈ ਸ਼ਤ-ਪ੍ਰਤੀਸ਼ਤ ਪ੍ਰਗਤੀ

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ) -

ਖਾਦਾਂ ਅਤੇ ਦਵਾਈਆਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਇਨਾਂ ਦੀ ਬੇਲੋੜੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਾਅ ਹੋ ਸਕੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ। ਉਨਾਂ ਕਿਹਾ ਕਿ ਆਮ ਤੌਰ ’ਤੇ ਕਿਸਾਨ ਜਾਗਰੂਕਤਾ ਦੀ ਘਾਟ ਕਾਰਨ ਜਾਂ ਵੇਖਾ-ਵੇਖੀ ਖਾਦਾਂ ਅਤੇ ਦਵਾਈਆਂ ਦੀ ਬੇਲੋੜੀ ਵਰਤੋਂ ਰਕਦੇ ਹਨ, ਜਿਸ ਨਾਲ ਜ਼ਮੀਨ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਲਾਗਤ ਖ਼ਰਚਾ ਵੀ ਵੱਧ ਜਾਂਦਾ ਹੈ, ਜਿਸ ਕਰਕੇ ਉਨਾਂ ਨੂੰ ਫਾਇਦਾ ਹੋਣ ਦੀ ਬਜਾਏ ਨੁਕਸਾਨ ਉਠਾਉਣਾ ਪੈਂਦਾ ਹੈ। ਉਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਵਾਹੁਣ ਨਾਲ ਜ਼ਮੀਨ ਦਾ ਜੈਵਿਕ ਮਾਦਾ ਵਧਿਆ ਹੈ, ਇਸ ਲਈ ਖਾਦਾਂ ਦੀ ਘੱਟ ਵਰਤੋਂ ਨਾਲ ਵੀ ਫ਼ਸਲ ਤੋਂ ਪੂਰਾ ਝਾੜ ਲਿਆ ਜਾ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਵਧੀਆ ਕੰਮ ਹੋ ਰਿਹਾ ਹੈ, ਜਿਸ ਤਹਿਤ ਸਾਉਣੀ ਮੱਕੀ ਦੇ ਟੀਚਿਆਂ ਦੀ ਸ਼ਤ-ਪ੍ਰਤੀਸ਼ਤ ਪ੍ਰਗਤੀ ਕਰਦਿਆਂ ਮੱਕੀ ਦੀਆਂ 30 ਕਲੱਸਟਰ ਪ੍ਰਦਰਸ਼ਨੀਆਂ (10 ਹੈਕਟੇਅਰ ਹਰੇਕ) ਲਗਵਾ ਕੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਸਬਸਿਡੀ ਦੀ ਰਕਮ ਟ੍ਰਾਂਸਫਰ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਸਕੀਮ ਐਨ. ਐਫ. ਏ. ਸੀ. ਸੀ ਅਧੀਨ ਬਲਾਕ ਢਿਲਵਾਂ ਵਿਚ ਝੋਨੇ ਹੇਠ ਰਕਬੇ ਨੂੰ ਘਟਾ ਕੇ ਮੱਕੀ ਹੇਠ ਲਿਆਂਦਾ ਗਿਆ ਹੈ। ਉਨਾਂ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਝੋਨੇ ਹੋਠੋਂ ਰਕਬਾ ਘਟਾ ਕੇ 8310 ਹੈਕਟੇਅਰ ਰਕਬਾ ਬਾਸਮਤੀ ਅਧੀਨ ਅਤੇ 2500 ਹੈਕਟੇਅਰ ਰਕਬਾ ਮੱਕੀ ਅਧੀਨ ਲਿਆਂਦਾ ਗਿਆ ਹੈ। ਇਸ ਮੌਕੇ ਉਨਾਂ ਖੇਤੀਬਾੜੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਜਿਵੇਂ ਕਿ ਮੱਛੀ ਪਾਲਣ, ਪਸ਼ੂ ਪਾਲਣ, ਡੇਅਰੀ ਵਿਕਾਸ, ਬਾਗਬਾਨੀ, ਭੂਮੀ ਸੰਭਾਲ, ਸਹਿਕਾਰਤਾ, ਵਣ, ਜਲ ਨਿਕਾਸ ਆਦਿ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਤੋਂ ਇਲਾਵਾ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਸਬੰਧੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ। 

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਸ. ਕੰਵਲਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਖਾਦਾਂ ਅਤੇ ਦਵਾਈਆਂ ਦੀ ਸੰਤੁਲਿਤ ਤੇ ਸੁਚੱਜੀ ਵਰਤੋਂ ਲਈ ਮੀਡੀਆ ਅਤੇ ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਬੀਤੇ ਸਾਲ ਇਕ ਜ਼ਿਲਾ ਪੱਧਰੀ, 13 ਬਲਾਕ ਪੱਧਰੀ ਅਤੇ 226 ਪਿੰਡ ਪੱਧਰੀ ਸਿਖਲਾਈ ਕੈਂਪ ਲਗਾਏ ਗਏ ਹਨ। ਉਨਾਂ ਦੱਸਿਆ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਦੀ ਸਿਹਤ ਜਾਨਣੀ ਬਹੁਤ ਜ਼ਰੂਰੀ ਹੈ। ਉਨਾਂ ਦੱਸਿਆ ਕਿ ਇਸ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਸਾਇਲ ਹੈਲਥ ਕਾਰਡ ਸਕੀਮ ਤਹਿਤ ਗਿ੍ਰਡ ਸਿਸਟਮ ਰਾਹੀਂ ਮਿੱਟੀ ਦੇ 12100 ਸੈਂਪਲ ਇਕੱਤਰ ਕੀਤੇ ਗਏ ਹਨ, ਜਿਨਾਂ ਵਿਚੋਂ ਟੈਸਟ ਤੋਂ ਬਾਅਦ 6050 ਸੈਂਪਲਾਂ ਦੇ ਸਾਇਲ ਹੈਲਥ ਕਾਰਡ ਕਿਸਾਨਾਂ ਨੂੰ ਵੰਡੇ ਜਾ ਚੁੱਕੇ ਹਨ ਅਤੇ ਬਕਾਇਆ 6050 ਸੈਂਪਲਾਂ ਸਬੰਧੀ ਕਾਰਵਾਈ ਜਾਰੀ ਹੈ।  

ਇਸ ਮੌਕੇਡਿਪਟੀ ਡਾਇਰੈਕਟਰ ਬਾਗਬਾਨੀ ਸ. ਨਰਿੰਦਰ ਸਿੰਘ ਮੱਲੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਪਰਦੀਪ ਕੁਮਾਰ ਗੋਇਲ ਤੇ ਸਹਾਇਕ ਡਾਇਰੈਕਟਰ ਡਾ. ਦਵਿੰਦਰ ਆਨੰਦ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਸ. ਮਨਪ੍ਰੀਤ ਸਿੰਘ, ਵਣ ਰੇਂਜ ਅਫ਼ਸਰ ਸ. ਦਵਿੰਦਰਪਾਲ ਸਿੰਘ, ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ ਤੇ ਸ. ਐਚ. ਪੀ. ਐਸ ਭਰੋਤ, ਇੰਜ: ਜਗਦੀਸ਼ ਸਿੰਘ, ਡੇਅਰੀ ਵਿਭਾਗ ਤੋਂ ਸ੍ਰੀ ਕਪਲਮੀਤ ਸਿੰਘ ਸੰਧੂ, ਮੱਛੀ ਪਸਾਰ ਅਫ਼ਸਰ ਸ. ਐਚ. ਐਸ ਬਾਵਾ, ਖੇਤੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਧੰਜੂ, ਸਹਾਇਕ ਖੇਤੀਬਾੜੀ ਅਫ਼ਸਰ ਸ੍ਰੀ ਪਰਮਿੰਦਰ ਕੁਮਾਰ, ਸ. ਬਲਰਾਜ ਸਿੰਘ, ਸ਼ ਗੁਰਜੀਤ ਸਿੰਘ, ਸ. ਮਨਮੀਤ ਸਿੰਘ ਤੇ ਹੋਰ ਹਾਜ਼ਰ ਸਨ। 

ਟੈ੍ਰਫਿਕ ਦੀ ਪਾਲਣਾ ਕਰਕੇ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀ ਹਨ:- ਹਰਿੰਦਰ ਸਿੰਘ ਗਿੱਲ ਡੀ.ਐਸ.ਪੀ ਕਪੂਰਥਲਾ

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)-

ਭਾਰਤ ਸਰਕਾਰ,ਪੰਜਾਬ ਸਰਕਾਰ,ਜਿਲ੍ਹਾ ਕਪੂਰਥਲਾ ਦੇ ਪੁਲਿਸ ਮੁਖੀ ਸਤਿੰਦਰ ਸਿੰਘ, ਸਕੱਤਰ ਆਰ. ਟੀ. ਏ ਜਲੰਧਰ ਡਾਕਟਰ ਨਯਨ ਜੱਸਲ ਦੇ ਹੁਕਮਾਂ ਨਾਲ ਅਗਵਾਈ ਹੇਠ ਸੜਕ ਦੇ ਉੱਪਰ ਗੱਡੀ ਆਪਣੀ ਮਨ ਮਰਜੀ ਨਾਲ ਚਲਾਉਣਾ ਹਾਦਸਿਆਂ ਨੂੰ ਸਦਾ ਦੇਣਾ ਹੈ।ਟੈ੍ਰਫਿਕ ਦੀ ਪਾਲਣਾ ਕਰਕੇ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀ ਹਨ ਇਹ ਸਭ ਵੱਡੇ ਹਾਦਸਿਆਂ ਦਾ ਕਾਰਨ ਮੰਨਿਆ ਜਾਂਦਾ ਹੈ।ਹਰਿੰਦਰ ਸਿੰਘ ਗਿੱਲ ਡੀ.ਐਸ.ਪੀ ਕਪੂਰਥਲਾ ਫ੍ਰੀ ਵਾਹਨ ਪ੍ਰਦੂਸ਼ਣ ਕੈਂਪ ਧਰਮ ਪ੍ਰਦੂਸ਼ਣ ਸੈਂਟਰ  ਵਿੱਚ ਕਿਹਾ ਕਿ ਭਾਰਤ ਵਿੱਚ ਸਭ ਤੋ ਵੱਧ ਮੌਤਾਂ ਡਰਾਇਵਰ ਦੀ ਗਲਤੀ ਕਾਰਨ ਹੀ ਹੁੰਦੀਆਂ ਹਨ। ਸੜਕ ਦੁਰਘਟਨਾਂ ਵਿੱਚ ਆਮ ਦੇਖਣ ਵਿੱਚ ਆਉਂਦਾ ਹੈ ਜਿਹਨਾਂ ਵਿਆਕਤੀਆਂ ਨੇ ਸੀਟ ਬੈਲਟ ਦਾ ਇਸਤੇਮਾਲ ਨਹੀਂ ਕੀਤਾ ਹੁੰਦਾ ਮੌਤ ਕਾਰਨ ਬਣਦੇ ਹਨ।ਇਸ ਮੌਕੇ ਟੈ੍ਰਫਿਕ ਇੰਜਾਰਜ ਇੰਸਪੈਕਟਰ ਦੀਪਕ ਸਰਮਾਂ ਨੇ ਸੜਕ ਸੁੱਰਖਿਆ ਹਫਤੇ ਨੂੰ ਮੁੱਖ ਰੱਖ ਦੇ ਹੋਏ ਸਮਾਜ ਨੂੰ ਟੈ੍ਰਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ।ਜਿਸ ਨਾਲ ਸੜਕ ਦੁਰਘਟਨਵਾਂ ਵਿੱਚ ਕੀਮਤੀ ਮਨੁੱਖੀ ਜਾਨਾ ਨੂੰ ਬਚਿਆਂ ਜਾ ਸਕੇ।ਹਾਦਸਿਆਂ ਦੀ ਲਪੇਟ ਵਿੱਚ ਜਿਆਦਾਤਰ ਨੌਜਵਾਨ ਹੀ ਆ ਰਹੇ ਹਨ। ਸੜਕ ਹਾਦਸਿਆਂ ਅਤੇ ਮੌਤਾਂ ਦਾ ਵੱਡਾ ਕਾਰਨ ਤੇਜ ਰਫਤਾਰ, ਵਾਹਨ ਚਾਲਕਾਂ ਵੱਲੋਂ ਸੜਕੀ ਆਵਾਜਾਈ ਦੇ ਨਿਯਮਾਂ ਸਬੰਧੀ ਕੀਤੀ ਜਾਂਦੀ ਅਣਦੇਖੀ।ਇਸ ਮੌਕੇ ਸਬ-ਇੰਸਪੈਕਟਰ ਦਰਸਨ ਸਿੰਘ ਨੇ ਕਿਹਾ ਕੇ ਬਿਨਾਂ ਹੈਲਮੇਟ ਤੋਂ ਦੋ ਪਹੀਆ ਵਾਹਨ ਚਲਾਉਣ ਨਾਲ 80% ਸੜਕ ਦੁਰਘਟਨਾ ਵਿੱਚ ਮੌਤ ਹੁੰਦੀ ਹੈ ,ਨਸ਼ੇ ਦੀ ਵਰਤੋਂ ਕਰਕੇ ਵਾਹਨ ਚਲਾਉਣਾ,ਵਾਹਨ ਚਲਾਉਂਦੇ ਸਮੇਂ ਫੋਨ ਦੀ ਵਰਤੋ ਕਰਨਾ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ। ਇਸ ਨਾਲ ਜਿੱਥੇ ਟ੍ਰੈਫਿਕ ਸਮੱਸਿਆ ਪੈਦਾ ਹੋਈ ਹੈ, ਨਾਲ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ। ਜ਼ਿਆਦਾਤਰ ਹਾਦਸੇ ਸੜਕੀ ਕਾਨੂੰਨਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ। ਵਾਹਨਾਂ ਦੀ ਸਹੀ ਜਾਣਕਾਰੀ ਨਾ ਹੋਣ ਕਰਕੇ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਇਸ ਮੌਕੇ ਏ.ਐਸ.ਆਈ ਗੁਰਬਚਨ ਸਿੰਘ ਸਟੇਟ ਅਵਾਰਡੀ,ਏ.ਅੇਸ.ਆਈ ਦਿਲਬਾਗ ਸਿੰਘ,ਏ.ਅੇਸ.ਆਈ ਬਲਵਿੰਦਰ ਸਿੰਘ,ਮਲਕੀਤ ਸਿੰਘ,ਸੁਖਵਿੰਦਰ ਸਿੰਘ ਲਾਡੀ ਹਾਜਰ ਸਨ।

ਸਲੇਮਪੁਰੀ ਦੀ ਚੂੰਢੀ - ਆਹ! ਸਾਡੀ ਲੋਹੜੀ 

ਆਹ! ਸਾਡੀ ਲੋਹੜੀ 

ਸਾਡੇ ਵਿੱਦਿਅਕ ਅਦਾਰਿਆਂ ਵਿੱਚ ਅਕਸਰ ਪੜ੍ਹਾਇਆ ਜਾਂਦਾ ਹੈ, ਕਿ ਭਾਰਤ ਤਿਉਹਾਰਾਂ ਅਤੇ ਮੇਲਿਆਂ ਦਾ ਦੇਸ਼ ਹੈ, ਜਿੱਥੇ ਹਰ ਰੋਜ ਕੋਈ ਨਾ ਕੋਈ ਤਿਉਹਾਰ ਜਾਂ ਮੇਲਾ ਜਰੂਰ ਮਨਾਇਆ ਜਾਂਦਾ ਹੈ, ਅਤੇ ਇਸੇ ਕਰਕੇ ਇਥੇ ਸਰਕਾਰੀ ਦਫਤਰਾਂ ਵਿੱਚ ਛੁੱਟੀਆਂ ਦੀ ਵੀ ਸੁੱਖ ਨਾਲ ਬਹੁਤ ਭਰਮਾਰ ਰਹਿੰਦੀ ਹੈ। ਅਸੀਂ ਸਮਾਜ ਜਾਂ ਦੇਸ਼ ਵਿੱਚ ਮਨਾਏ ਜਾ ਰਹੇ ਤਿਉਹਾਰਾਂ /ਮੇਲਿਆਂ ਦੇ ਪਿਛੋਕੜ ਨੂੰ ਜਾਨਣ ਜਾਂ  ਸਮਝਣ ਦੀ ਸ਼ਾਇਦ ਛੇਤੀ ਕਰਕੇ ਕੋਸ਼ਿਸ਼ ਹੀ ਨਹੀਂ ਕਰਦੇ , ਸਗੋਂ ਲਕੀਰ ਦੇ ਫਕੀਰ ਬਣ ਕੇ ਮਨਾਈ ਜਾ ਰਹੇ ਹਾਂ,ਜਿਸ ਕਰਕੇ ਦੇਸ਼ /ਸਮਾਜ ਵਿੱਚ ਆਏ ਦਿਨ ਮਨਾਏ ਜਾਣ ਵਾਲੇ ਤਿਉਹਾਰਾਂ /ਮੇਲਿਆਂ ਕਾਰਨ ਭੋਲੇ ਭਾਲੇ ਲੋਕਾਂ ਦੀ ਸ਼ਰੇਆਮ ਆਰਥਿਕ ਲੁੱਟ ਖਸੁੱਟ ਦਾ ਸਿਲਸਿਲਾ ਲਗਾਤਾਰ ਜਾਰੀ ਰਹਿੰਦਾ ਹੈ,ਜਦੋਂਕਿ ਇਸ ਦੇ ਉਲਟ ਵਪਾਰੀ/ ਦੁਕਾਨਦਾਰ ਕਮਾਈ ਕਰਨ ਵਿੱਚ ਰੁੱਝੇ ਰਹਿੰਦੇ ਹਨ। ਸੱਚ ਇਹ ਹੈ ਕਿ ਇਥੇ ਮਨਾਏ ਜਾ ਰਹੇ  ਤਿਉਹਾਰਾਂ /ਮੇਲਿਆਂ ਵਿਚੋਂ ਬਹੁਤੇ ਇਤਿਹਾਸਿਕ ਨਾ ਹੋ ਮਿਥਿਹਾਸਿਕ ਹਨ,ਸਿਰਫ ਸ਼ੈਤਾਨ ਲੋਕਾਂ ਨੇ ਆਪਣੇ ਵਪਾਰ ਨੂੰ ਚੱਲਦਾ ਰੱਖਣ ਲਈ ਤਿਉਹਾਰਾਂ / ਮੇਲਿਆਂ ਦੀ ਲੜੀ ਚਲਾਈ ਹੋਈ ਹੈ। 

   ਅੱਜ ਦੇਸ਼ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਆਮ ਤੌਰ 'ਤੇ ਦੇਸ਼ ਵਿੱਚ ਸਦੀਆਂ ਤੋਂ ਮੁੰਡਾ ਜੰਮਣ ਦੀ ਖੁਸ਼ੀ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਦਾ ਸਿੱਟਾ ਇਹ ਨਿਕਲਿਆ ਕਿ ਅੱਜ ਸਮਾਜ ਵਿੱਚ ਮੁੰਡੇ ਦੀ ਲਾਲਸਾ ਕਰਕੇ ਕੁੜੀਆਂ ਨੂੰ ਮਾਰਨ ਲਈ ਮਾਵਾਂ ਦੀਆਂ ਕੁੱਖਾਂ ਵਿੱਚ ਮੜੀਆਂ ਬਣਾ ਕੇ ਰੱਖ ਦਿੱਤੀਆਂ ਹਨ। ਹੁਣ ਜਦੋਂ ਸਮਾਜ ਵਿੱਚ ਸਮਾਜਿਕ ਤਾਣਾ ਬਾਣਾ ਵਿਗੜਨ ਲੱਗ ਪਿਆ ਤਾਂ ਅਸੀਂ ਆਪਣੀ ਮਾਨਸਿਕਤਾ ਨੂੰ ਬਦਲਾਉਣ ਦੀ ਬਿਜਾਏ  ਕੁੜੀਆਂ ਦੀ ਲੋਹੜੀ ਮਨਾਉਣ ਵਲ ਨੂੰ ਤੁਰ ਪਏ ਹਾਂ। ਲੋਹੜੀ ਮਨਾਉਣ ਲਈ ਅਸੀਂ ਅੱਡੀਆਂ ਚੁੱਕ ਕੇ ਖਰਚ ਕਰ ਰਹੇ ਹਾਂ। ਲੋਹੜੀ ਦੇ ਮੌਕੇ ਅਸੀਂ ਲੱਖਾਂ ਕੁਵਿੰਟਲ ਤਿਲ ਅੱਗ ਵਿੱਚ ਸਾੜਕੇ ਬਰਬਾਦ ਕਰ ਦਿੰਦੇ ਹਾਂ, ਹਾਲਾਂ ਕਿ ਤਿਲ ਖਾਣੇ ਚਾਹੀਦੇ ਹਨ, ਕਿਉਂਕਿ ਇਹ ਸਿਹਤ ਲਈ ਬਹੁਤ ਗੁਣਕਾਰੀ ਹਨ। ਇਸ ਦਿਨ ਧੂਣੀਆਂ ਜਲਾਕੇ ਲੱਖਾਂ ਟਨ ਲੱਕੜਾਂ ਜਾਲ ਕੇ ਸੁਆਹ ਕਰ ਦਿੰਦੇ ਹਾਂ,ਜਦੋਂ ਕਿ ਇਕ ਪਾਸੇ ਅਸੀਂ ਰੁੱਖਾਂ ਦੀ ਅੰਧਾਧੁੰਦ ਹੋ ਰਹੀ ਕਟਾਈ ਨੂੰ ਲੈ ਕੇ ਡੌਂਡੀ ਪਿੱਟ ਰਹੇ ਹਾਂ, ਵਾਤਾਵਰਣ ਵਿੱਚ ਧੂੰਏਂ ਕਾਰਨ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਡੇ ਵੱਡੇ ਪ੍ਰਾਜੈਕਟ ਤਿਆਰ ਕਰ ਰਹੇ ਹਾਂ, ਪਰ ਜਾਪਦਾ ਹੈ ਕਿ ਅਸੀਂ ਸਿਰਫ ਨਾਟਕ ਹੀ ਕਰ ਰਹੇ ਹਾਂ। ਲੋਹੜੀ ਵਾਲੇ ਦਿਨ ਸਾਡੇ ਦੇਸ਼ ਵਿੱਚ ਇਸ ਤਰ੍ਹਾਂ ਦੀ ਪਤੰਗਬਾਜੀ ਚੱਲਦੀ ਹੈ, ਜਿਹੜੀ ਕੋਠਿਆਂ 'ਤੇ ਟੱਪਦਿਆਂ ਅਤੇ ਸੜਕਾਂ 'ਤੇ ਦੌੜਦਿਆਂ ਪਤੰਗ ਲੁੱਟਣ ਦੀ ਲਾਲਸਾ ਜਾਂ ਤਾਂ ਕਈਆਂ ਦੀ ਜਾਨ ਲੈ ਲੈਂਦੀ ਹੈ ਜਾਂ ਫਿਰ ਕਈਆਂ ਨੂੰ ਹਸਪਤਾਲ ਪਹੁੰਚਾ ਦਿੰਦੀ ਹੈ। ਲੋਹੜੀ ਵਾਲੇ ਦਿਨ ਕਈ ਵਿਅਕਤੀ ਸ਼ਰਾਬ ਦੇ ਠੇਕੇਦਾਰਾਂ ਦੇ ਘਰ ਭਰ ਦਿੰਦੇ ਹਨ, ਕਈ ਜਣੇ ਲੜਾਈ, ਝਗੜੇ ਕਰਕੇ ਜੇਲ੍ਹ ਦੀ ਹਵਾ ਵੀ ਖਾ ਲੈਂਦੇ ਹਨ। ਇਹ ਹੈ, ਸਾਡਾ ਲੋਹੜੀ ਦਾ ਤਿਉਹਾਰ! 

ਬਾਕੀ ਰਹੀ, ਦੁੱਲੇ ਭੱਟੀ ਦੀ ਕਹਾਣੀ, ਦੇ ਬਾਰੇ ਕੁਝ ਵੀ ਕਹਿਣਾ ਮੁਸ਼ਕਿਲ ਹੈ ਕਿ ਕੀ ਇਹ ਕਹਾਣੀ ਇਤਿਹਾਸਿਕ ਹੈ ਜਾਂ ਮਿਥਿਹਾਸਿਕ ਹੈ,ਜਿਸ ਦੇ ਸੰਦਰਭ ਵਿੱਚ ਅਸੀਂ ਲੋਹੜੀ ਮਨਾਉਂਦੇ ਹਾਂ! 

 -ਸੁਖਦੇਵ ਸਲੇਮਪੁਰੀ 

 

12 ਜਨਵਰੀ 2020-- ਐਤਵਾਰ ਦੇ ਅਖਬਾਰਾਂ ਦੀਆਂ ਸੁਰਖੀਆਂ- Video

 

ਜਗਰਾਓਂ/ਲੁਧਿਆਣਾ,ਅਖ਼ਬਾਰਾਂ ਦੀਆਂ ਸੁਰਖੀਆਂ ਪ੍ਰੋਗਰਾਮ ਲੈਕੇ ਜਰਨਲਿਸਟ ਇਕਬਾਲ ਸਿੰਘ ਰਸੂਲਪੁਰ ਅਤੇ ਡਾ ਬਲਦੇਵ ਸਿੰਘ ਚਲੰਤ ਮਾਮਲਿਆਂ ਦੇ ਮਾਹਰ ਸਾਬਕਾ ਡਾਰਿਕਟਰ ਸਿਖਿਆ ਵਿਭਾਗ ਪੰਜਾਬ ਸਰਕਾਰ ਹਾਜਰ ਹਨ ਆਓ ਸੁਣੀਏ ਗੱਲਬਾਤ ਕਰੋ ਲਿੰਕ ਤੇ ਕਲਿੱਕ....

ਐਤਵਾਰ ਦੇ ਅਖਬਾਰਾਂ ਦੀਆਂ ਸੁਰਖੀਆਂ

'ਦਿਲਜੋਤ' ਦੀ ਪੰਜਾਬੀ ਫਿਲਮ 'ਖਤਰੇ ਦਾ ਘੁੱਗੂ' ਨਾਲ ਪੰਜਾਬੀ ਪਰਦੇ 'ਤੇ ਮੁੜ ਵਾਪਸੀ ਗਾਇਕ ਦਿਲਜੀਤ ਦੁਸਾਂਝ ਦੇ ਚਰਚਿਤ ਗੀਤ 'ਪਟਿਆਲਾ ਪੈੱਗ' ਦੀ ਖੂਬਸੁਰਤ ਅਦਾਕਾਰਾ

ਚੰਡੀਗੜ੍ਹ, ਜਨਵਰੀ 2020- (ਹਰਜਿੰਦਰ ਜਵੰਧਾ/ਮਨਜਿੰਦਰ ਗਿੱਲ )-

ਦਿਲਜੋਤ ਨੇ ਤਿੰਨ ਕੁ ਸਾਲ ਪਹਿਲਾਂ ਗੀਤਕਾਰ-ਗਾਇਕ ਤੋਂ ਅਦਾਕਾਰ ਬਣੇ ਹੈਪੀ ਰਾਏਕੋਟੀ ਦੀ ਫਿਲਮ 'ਟੇਸ਼ਨ' ਨਾਲ ਬਤੌਰ ਨਾਇਕਾ ਆਪਣੇ ਕੈਰੀਅਰ ਦੀ ਸ਼ੁੁਰੂਆਤ ਕੀਤੀ ਸੀ। ਭਾਵੇਂ ਕਿ ਇਹ ਫਿਲਮ ਬਹੁਤਾ ਨਾ ਚੱਲੀ ਪਰ ਦਿਲਜੋਤ ਦੇ ਕਿਰਦਾਰ ਦੀ ਚਰਚਾ ਬਹੁਤ ਹੋਈ ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਚਰਚਾ ਤੋਂ ਬਾਅਦ ਦਿਲਜੋਤ ਪੰਜਾਬੀ ਪਰਦੇ ਤੋ ਅਲੋਪ ਹੀ ਹੋ ਗਈ। ਹੁਣ ਦਿਲਜੋਤ ਨਵੇਂ ਸਾਲ 2020 ਨਾਲ ਪੰਜਾਬੀ ਸਿਨੇਮੇ ਵੱਲ ਵਾਪਸੀ ਕਰ ਰਹੀ ਹੈ।ਆਗਾਮੀ 17 ਜਨਵਰੀ ਨੂੰ ਉਸਦੀ ਨਵੀਂ ਪੰਜਾਬੀ ਫਿਲਮ 'ਖਤਰੇ ਦਾ ਘੁੱਗੂ' ਰਿਲੀਜ਼ ਹੋਣ ਜਾ ਰਹੀ ਹੈ ਜਿਸ ਵਿੱਚ ਉਹ ਬਤੌਰ ਨਾਇਕਾ ਅਦਾਕਾਰ ਜੌਰਡਨ ਸੰਧੂ ਨਾਲ ਨਜ਼ਰ ਆਵੇਗੀ। ਨਿਰਮਾਤਾ ਅਮਨ ਚੀਮਾ ਦੀ ਇਹ ਫਿਲਮ ਉਸਦੇ ਫਿਲਮੀ ਕੈਰੀਅਰ ਨੂੰ ਮੁੜ ਲੀਹ 'ਤੇ ਲੈ ਕੇ ਆਵੇਗੀ ਕਿਉਂਕਿ ਇਹ ਫਿਲਮ ਅੱਜ ਦੇ ਸਮੇਂ ਦੀ ਕਹਾਣੀ ਅਧਾਰਤ ਹੈ ਜੋ ਰੁਮਾਂਟਿਕਤਾ ਅਤੇ ਕਾਮੇਡੀ ਭਰਪੂਰ ਹੈ। ਦਿਲਜੋਤ ਦਾ ਕਿਰਦਾਰ ਇੱਕ ਬਿਜਲੀ ਮਹਿਕਮੇ ਦੀ ਮੁਲਾਜਮ ਕੁੜੀ ਦਾ ਹੈ। ਜੋ ਰੇਡੀਓ 'ਤੇ ਕੰਮ ਕਰਦੇ ਜੌਰਡਨ ਸੰਧੂ ਨੂੰ ਦਿਲੋਂ ਪਿਆਰ ਕਰਦੀ ਹੈ ਦੋਵੇਂ ਆਪਣੇ ਭਵਿੱਖ ਅਤੇ ਪਿਆਰ ਨੂੰ ਸਫ਼ਲ ਬਣਾਉਣ ਦੀ ਸੋਚ ਰੱਖਦੇ ਹਨ। ਜੌਰਡਨ ਸੰਧੂ ਇੱਕ ਰੇਡੀਓ ਸਟੇਸ਼ਨ 'ਤੇ ਆਰ ਜੇ ਹੈ ਤੇ ਵਧੀਆਂ ਗਾਇਕ ਬਣਨਾ ਚਾਹੁੰਦਾ ਹੈ। ਇਸ ਫਿਲਮ ਵਿੱਚ ਜੌਰਡਨ ਸੰਧੂ ਤੇ ਦਿਲਜੋਤ ਦੀ ਮੁੱਖ ਜੋੜੀ ਤੋਂ ਇਲਾਵਾ ਬੀ ਐਨ ਸ਼ਰਮਾ, ਅਨੀਤਾ ਸਬਦੀਸ਼ ,ਪ੍ਰਕਾਸ਼ ਗਾਧੂ, ਨੀਟੂ ਪੰਧੇਰ,ਰਾਜ ਧਾਲੀਵਾਲ, ਦਿਲਾਵਰ ਸਿੱਧੂ, ਵਿਜੇ ਟੰਡਨ ਤੇ ਰਵਿੰਦਰ ਮੰਡ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ। ਆਪਣੇ ਇਸ ਕਿਰਦਾਰ ਤੋਂ ਦਿਲਜੋਤ ਨੂੰ ਬਹੁਤ ਆਸਾਂ ਹਨ। ਦਿਲਜੋਤ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਚੰਗੇ ਕਿਰਦਾਰਾਂ ਨੂੰ ਹੀ ਤਰਜੀਹ ਦੇਵੇਗੀ।

ਅਜੋਕੇ ਸਮੇਂ ਦੇ ਪੰਜਾਬ ਦਾ ਸੱਚ ਪੇਸ਼ ਕਰੇਗੀ 'ਜ਼ੋਰਾ-ਦਾ ਸੈਂਕਡ ਚੈਪਟਰ'

ਚੰਡੀਗੜ੍ਹ,ਜਨਵਰੀ 2020- (ਹਰਜਿੰਦਰ ਜਵੰਧਾ/ਮਨਜਿੰਦਰ ਗਿੱਲ )-

2017’ ਵਿੱਚ 'ਜ਼ੋਰਾ ਦਸ ਨੰਬਰੀਆਂ' ਨਾਲ ਪੰਜਾਬੀ ਪਰਦੇ 'ਤੇ ਐਂਗਰੀਜੰਗਮੈਨ ਬਣਕੇ ਚਮਕਿਆਂ ਹੀਰੋ ਦੀਪ ਸਿੱਧੂ ਦੀ ਆਪਣੀ ਇੱਕ ਵੱਖਰੀ ਇਮੇਜ਼ ਹੈ। ਉਸਦੀ ਅਦਾਕਾਰੀ ਦਾ ਹਰੇਕ ਪਹਿਲੂ ਫਿਲਮ 'ਚ ਜਾਨ ਪਾਉਣ ਵਾਲਾ ਹੁੰਦਾ ਹੈ। ਲੇਖਕ ਤੇ ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਦੀਪ ਸਿੱਧੂ ਨੂੰ 'ਜ਼ੋਰਾ' ਦੇ ਸਾਂਚੇ 'ਚ ਐਸਾ ਢਾਲਿਆ ਕਿ ਪੰਜਾਬੀ ਪਰਦੇ 'ਤੇ ਇੱਕ ਨਵਾਂ ਐਕਸ਼ਨ ਹੀਰੋ ਨਜ਼ਰ ਆਇਆ। ਦਰਸ਼ਕਾਂ 'ਜ਼ੋਰਾ ਦਸ ਨੰਬਰੀਆਂ' ਨੂੰ ਦਿਲੋਂ ਪਸੰਦ ਕੀਤਾ। ਹੁਣ ਇਸ ਫਿਲਮ ਦਾ ਅਗਲਾ ਭਾਗ ' ਜ਼ੋਰਾ-ਦਾ ਸੈਂਕਡ ਚੈਪਟਰ' 6 ਮਾਰਚ 2020 ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਫ਼ਿਲਮ ਦਾ ਲੇਖਕ ਅਤੇ ਨਿਰਦੇਸ਼ਕ ਵੀ ਅਮਰਦੀਪ ਸਿੰਘ ਗਿੱਲ ਹੈ। 'ਬਠਿੰਡੇ ਵਾਲੇ ਬਾਈ ਫ਼ਿਲਮਜ਼', 'ਲਾਊਡ ਰੋਰ ਫਿਲਮ' ਐਂਡ 'ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ 'ਚ ਧਰਮਿੰਦਰ, ਦੀਪ ਸਿੱਧੂ,ਸਿੰਗਾਂ, ਗੁੱਗੂ ਗਿੱਲ, ਮਾਹੀ ਗਿੱਲ, ਜਪੁਜੀ ਖਹਿਰਾ, ਹੌਬੀ ਧਾਲੀਵਾਲ, ਆਸ਼ੀਸ ਦੁੱਗਲ, ਕੁੱਲ ਸਿੱਧੂ, ਯਾਦ ਗਰੇਵਾਲ, ਮੁਕੇਸ਼ ਤਿਵਾੜੀ ਤੇ ਸਿੰਘਾਂ ਆਦਿ ਨੇ ਅਹਿਮ ਕਿਰਦਾਰ ਨਿਭਾਏ ਹਨ। ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਹ ਫ਼ਿਲਮ 'ਜ਼ੋਰਾ ਦਸ ਨੰਬਰੀਆਂ' ਦਾ ਅਗਲਾ ਭਾਗ ਹੀ ਹੈ ਜਿਸ ਦੀ ਕਹਾਣੀ ਪੰਜਾਬ ਪੁਲਸ , ਰਾਜਸੀ ਲੋਕਾਂ ਅਤੇ ਆਮ ਲੋਕਾਂ ਦੁਆਲੇ ਘੁੰਮਦੀ ਹੈ। ਪੰਜਾਬ ਦੀਆਂ ਅਨੇਕਾਂ ਸੱਚੀਆਂ ਘਟਨਾਵਾਂ ਦੀ ਪੇਸ਼ਕਾਰੀ ਕਰਦਾ ਇਹ ਸਿਨੇਮਾ ਮੌਜੂਦਾ ਸਮੇਂ ਦਾ ਸੱਚ ਪੇਸ਼ ਕਰੇਗਾ। ਪਹਿਲੀ ਫਿਲਮ ਨੂੰ ਦਰਸ਼ਕਾਂ ਦਾ ਬਹੁਤ ਵੱਡਾ ਹੁੰਗਾਰਾਂ ਮਿਲਿਆ ਸੀ ਹੁਣ ਇਸ ਫਿਲਮ ਵਿੱਚ ਦਰਸ਼ਕਾਂ ਦੀ ਸੋਚ ਨਾਲ ਚਲਦਿਆਂ ਬਹੁਤ ਕੁਝ ਨਵਾਂ ਲੈ ਕੇ ਆ ਰਹੇ ਹਾਂ। ਇਸ ਫਿਲਮ ਦਾ ਨਿਰਮਾਣ ਹਰਪ੍ਰੀਤ ਸਿੰਘ ਦੇਵਗਣ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ, ਅਮਰਿੰਦਰ ਸਿੰਘ ਰਾਜੂ ਨੇ ਕੀਤਾ ਹੈ। ਫਿਲਮ ਦਾ ਸੰਗੀਤ ਮਿਊਜਿੰਕ ਇੰਮਪਾਇਰ, ਸਨੀ ਬਾਵਰਾ ਤੇ ਇੰਦਰ ਬਾਵਰਾ ਨੇ ਦਿੱਤਾ ਹੈ। ਗਿੱਪੀ ਗਰੇਵਾਲ, ਲਾਭ ਹੀਰਾ ਤੇ ਸਿੰਗਾਂ ਨੇ ਪਲੇਅ ਬੈਕ ਗਾਇਆ ਹੈ। ਇਸ ਫਿਲਮ ਦਾ ਟੀਜ਼ਰ ਨੇ ਸਿਨੇਮੇਘਰਾਂ ਵਿੱਚ ਧੁੰਮਾਂ ਪਾ ਰੱਖੀਆਂ ਹਨ। ਜਲਦ ਹੀ ਇਸ ਫਿਲਮ ਦਾ ਟਰੇਲਰ ਵੀ ਰਿਲੀਜ਼ ਹੋਣ ਜਾ ਰਿਹਾ ਹੈ। 6 ਮਾਰਚ 2020 ਨੂੰ ਰਿਲੀਜ਼ ਹੋਣ ਜਾ ਰਹੀ ਇਹ ਫਿਲਮ ਨਵੇਂ ਸਾਲ 'ਚ ਐਕਸ਼ਨ ਅਤੇ ਡਰਾਮਾ ਭਰਪੂਰ ਸਿਨੇਮੇ ਦੀ ਇੱਕ ਸਫ਼ਲਤਾ ਭਰੀ ਸੁਰੂਆਤ ਕਰੇਗੀ।

31ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਵਿਦਿਆਰਥਣਾਂ ਨੇ ਕੱਢੀ ਸਕੂਟਰ ਰੈਲੀ

Image preview

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)-

ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਅਤੇ ਸਕੱਤਰ ਆਰ. ਟੀ. ਏ ਡਾ. ਨਯਨ ਜੱਸਲ ਦੇ ਦਿਸ਼ਾ-ਨਿਰਦੇਸ਼ਾਂ ’ਤੇ 31ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਤਹਿਤ ਡੀ. ਐਸ. ਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਔਰਤਾਂ ਦੀ ਸੁਰੱਖਿਆ ਸਬੰਧੀ ਸਕੂਟਰ ਜਾਗਰੂਕਤਾ ਰੈਲੀ ਕੱਢੀ ਗਈ। ਹਿੰਦੂ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਟ੍ਰੈਫਿਕ ਪੁਲਿਸ ਵੱਲੋਂ ਕੱਢੀ ਗਈ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਗੁਜ਼ਰੀ। ਇਸ ਮੌਕੇ ਟ੍ਰੈਫਿਕ ਇੰਚਾਰਜ ਇੰਸ: ਦੀਪਕ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਰਾਹੀਂ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਮਾਜ ਨੂੰ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਸੜਕ ਦੁਰਘਟਨਾਵਾਂ ਕਾਰਨ ਹੋਣ ਵਾਲੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨਾਂ ਕਿਹਾ ਕਿ ਸੜਕ ਹਾਦਸਿਆਂ ਦੀ ਲਪੇਟ ਵਿਚ ਜ਼ਿਆਦਾਤਰ ਨੌਜਵਾਨ ਹੀ ਆ ਰਹੇ ਹਨ, ਜਿਸ ਦਾ ਵੱਡਾ ਕਾਰਨ ਤੇਜ਼ ਰਫ਼ਤਾਰ, ਸੜਕੀ ਆਵਾਜਾਈ ਦੇ ਨਿਯਮਾਂ ਦੀ ਅਣਦੇਖੀ ਅਤੇ ਟ੍ਰੇਨਿੰਗ ਦਾ ਨਾ ਹੋਣਾ ਹੈ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ ਗੁਰਬਚਨ ਸਿੰਘ ਨੇ ਕਿਹਾ ਕਿ ਮਾਪੇ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ। ਉਨਾਂ ਕਿਹਾ ਇਸ ਨਾਲ ਜਿਥੇ ਟ੍ਰੈਫਿਕ ਸਮੱਸਿਆ ਪੈਦਾ ਹੁੰਦੀ ਹੈ, ਉਥੇ ਨਾਲ ਹੀ ਦੁਰਘਟਨਾਵਾਂ ਵੀ ਵੱਧ ਰਹੀਆਂ ਹਨ ਅਤੇ ਕਈ ਵਾਰ ਮਾਪਿਆਂ ਦੇ ਲਾਡਲੇ ਬੱਚੇ ਆਪਣੀਆਂ ਕੀਮਤੀ ਜਾਨਾਂ ਤੋਂ ਸਦਾ ਲਈ ਹੱਥ ਧੋ ਬੈਠਦੇ ਹਨ। ਉਨਾਂ ਕਿਹਾ ਕਿ 16 ਤੋਂ 18 ਸਾਲ ਦੀ ਉਮਰ ਪੂਰੀ ਹੋਣ ’ਤੇ ਹੀ ਆਪਣੇ ਪਿਆਰੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਦਿਓ। ਉਨਾਂ ਕਿਹਾ ਕਿ ਇਸ ਤਰਾਂ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸੰਜੀਵ ਭੱਲਾ, ਮੈਡਮ ਮੁਕਤੀ, ਐਸ. ਆਈ ਦਰਸ਼ਨ ਸਿੰਘ, ਏ. ਐਸ. ਆਈ ਦਿਲਬਾਗ ਸਿੰਘ ਤੇ ਬਲਵਿੰਦਰ ਸਿੰਘ, ਉੱਘੇ ਸਮਾਜ ਸੇਵਕ ਗੁਰਮੁਖ ਸਿੰਘ ਢੋਡ ਤੇ ਕਾਲਜ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ।  

ਭਵਿੱਖ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਧਾਨ ਸਭਾ ਹਲਕਾ ਪੱਧਰ ਦੇ ਮਾਸਟਰ ਟਰੇਨਰਾਂ ਨੂੰ ਦਿੱਤੀ ਸਿਖਲਾਈ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ) -

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਪੱਧਰ ਦੇ ਮਾਸਟਰ ਟਰੇਨਰਾਂ ਵੱਲੋਂ ਜ਼ਿਲੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਮਾਸਟਰ ਟਰੇਨਰਾਂ ਦੀ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਜ਼ਿਲਾ ਪੱਧਰ ਦੇ ਮਾਸਟਰ ਟਰੇਨਰਾਂ ਐਸ. ਡੀ. ਓ ਸ੍ਰੀ ਕੰਵਲਜੀਤ ਲਾਲ, ਪ੍ਰੋ. ਵਰਿੰਦਰ ਕੁਮਾਰ ਅਤੇ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਵੱਲੋਂ ਜ਼ਿਲੇ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਵਿਚ ਵੋਟਰ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਇਨਾਂ ਸੰਸਥਾਵਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬ ਗਠਿਤ ਕਰਕੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮਕਸਦ ਭਵਿੱਖ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ18 ਸਾਲ ਹੋਣ ’ਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ। ਉਨਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿਚ 20 ਜਨਵਰੀ ਤੱਕ ਹਰ ਹਾਲਤ ਵਿਚ ਅਜਿਹੀ ਸਿਖਲਾਈ ਕਰਵਾਉਣ ਲਈ ਕਿਹਾ ਗਿਆ ਹੈ, ਤਾਂ ਜੋ 18-19 ਸਾਲ ਦੇ ਯੁਵਾ ਵੋਟਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕੇ।  

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫਿਆਂ ਅਤੇ ਹੋਟਲਾਂ ਆਦਿ ਲਈ ਵੱਖ-ਵੱਖ ਹੁਕਮ ਜਾਰੀ

ਸੀ. ਸੀ. ਟੀ. ਵੀ ਕੈਮਰੇ ਲਗਾਉਣ ਅਤੇ ਆਉਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਣ ਦੇ ਆਦੇਸ਼                               

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)-

ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਵਿਚ ਪੈਂਦੇ ਸਮੂਹ ਸਾਈਬਰ ਕੈਫੇ/ਐਸ. ਟੀ. ਡੀ, ਪੀ. ਸੀ. ਓ/ਹੋਟਲ ਮਾਲਕਾਂ ਲਈ ਵੱਖ-ਵੱਖ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਅਦਾਰਿਆਂ ਵਿਚ ਸੀ. ਸੀ. ਟੀ. ਵੀ ਕੈਮਰੇ ਲਗਾਉਣਗੇ, ਜਿਨਾਂ ਵਿਚ ਪਿਛਲੇ 7 ਦਿਨਾਂ ਦੀ ਰਿਕਾਰਡਿੰਗ ਦੀ ਸਹੂਲਤ ਹੋਣੀ ਚਾਹੀਦੀ ਹੈ। ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ, ਜਿਸ ਦੀ ਸ਼ਨਾਖਤ ਉਕਤ ਅਦਾਰੇ ਦੇ ਮਾਲਕ/ਮੈਨੇਜਰ ਵੱਲੋਂ ਨਾ ਕੀਤੀ ਗਈ ਹੋਵੇ, ਉਹ ਅਦਾਰੇ ਦੀ ਵਰਤੋਂ ਨਹੀਂ ਕਰੇਗਾ। ਇਸ ਤੋਂ ਇਲਾਵਾ ਸਾਈਬਰ ਕੈਫੇ/ਹੋਟਲ ਆਦਿ ਦੇ ਮਾਲਕ ਆਉਣ ਵਾਲੇ ਵਿਅਕਤੀ ਦੇ ਅੰਦਰਾਜ ਸਬੰਧੀ ਰਜਿਸਟਰ ਲਗਾਉਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਰਜਿਸਟਰ ਵਿਚ ਆਪਣੀ ਹੱਥ ਲਿਖਤ ਨਾਲ ਆਪਣਾ ਨਾਮ, ਪੱਕਾ ਪਤਾ, ਟੈਲੀਫੋਨ ਨੰਬਰ ਅਤੇ ਸ਼ਨਾਖਤ ਲਿਖਣਗੇ ਅਤੇ ਰਜਿਸਟਰ ’ਤੇ ਆਪਣੇ ਦਸਤਖ਼ਤ ਵੀ ਕਰਨਗੇ। ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੈਫੇ/ਹੋਟਲ ਵਿਚ ਆਉਣ ਵਾਲੇ ਦੀ ਸ਼ਨਾਖਤ ਆਧਾਰ ਕਾਰਡ, ਸ਼ਨਾਖਤੀ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਫੋਟੋ ਵਾਲੇ ਕ੍ਰੈਡਿਟ ਕਾਰਡ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਵਰ ’ਤੇ ਕੀਤੀ ਗਈ ਕਾਰਵਾਈ ਇਕ ਮੇਨ ਸਰਵਰ ’ਤੇ ਰੱਖੀ ਜਾਵੇਗੀ, ਜਿਸ ਦਾ ਰਿਕਾਰਡ ਘੱਟੋ-ਘੱਟ 6 ਮਹੀਨੇ ਲਈ ਰੱਖਿਆ ਜਾਵੇਗਾ। ਜੇਕਰ ਸਾਈਬਰ ਕੈਫੇ/ਐਸ. ਟੀ. ਡੀ, ਪੀ. ਸੀ. ਓ/ਹੋਟਲ ਵਿਚ ਆਉਣ ਵਾਲੇ ਵਿਅਕਤੀ ਦੀ ਕਾਰਵਾਈ ਸ਼ੱਕੀ ਜਾਪੇ ਤਾਂ ਸਬੰਧਤ ਮਾਲਕ ਇਸ ਦੀ ਸੂਚਨਾ ਤੁਰੰਤ ਸਬੰਧਤ ਪੁਲਿਸ ਥਾਣੇ ਨੂੰ ਦੇਵੇਗਾ। ਇਸ ਤੋਂ ਇਲਾਵਾ ਉਸ ਵਿਅਕਤੀ ਵੱਲੋਂ ਵਰਤੋਂ ਵਿਚ ਲਿਆਂਦੇ ਗਏ ਕੰਪਿਊਟਰ ਦਾ ਰਿਕਾਰਡ 

ਕਪੂਰਥਲਾ ਜ਼ਿਲ੍ਹੇ ਚ ਨਸ਼ਾ ਤਸੱਕਰਾਂ ਖਿਲਾਫ ਵੱਡੀ ਕਾਰਵਾਈ , ਇੱਕ ਔਰਤ ਸਮੇਤ ਦਸ ਕਾਬੂ ਕੀਤੇ

ਨਸ਼ਾ ਤੱਸਕਰਾਂ ਤੇ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ - ਸ੍ਰੀ ਐਸ ਐਸ ਵਿਰਕ ਐਸਐਸਪੀ ਕਪੂਰਥਲਾ 

ਥਾਣਾ ਸੁਭਾਨਪੁਰ ਦੇ ਇੰਚਾਰਜ਼ ਜਸਪਾਲ ਸਿੰਘ ਵਿੱਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ 

ਵੱਖ ਵੱਖ ਨਸ਼ਿਆ ਦੇ ਬਹੁਤ ਵੱਡੇ ਗਰੋਹ ਨੂੰ ਕੀਤਾ ਕਾਬੂ

ਸੁਲਤਾਨਪੁਰ, ਜਨਵਰੀ 2020-(ਹਰਜੀਤ ਸਿੰਘ ਵਿਰਕ)-

 

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਕਰਜ਼ਾ ਲੈ ਕੇ ਆਪਣੇ ਕਾਰੋਬਾਰ ਸ਼ੁਰੂ ਕਰਨ ਬੇਰੁਜ਼ਗਾਰ ਨੌਜਵਾਨ-ਡੀ. ਸੀ *।

ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ 48 ਬੇਰੁਜ਼ਗਾਰ ਉੱਦਮੀਆਂ ਦੀ ਹੋਈ ਇੰਟਰਵਿਊ     

ਕਪੂਰਥਲਾ,  ਜਨਵਰੀ 2020 - (ਹਰਜੀਤ ਸਿੰਘ ਵਿਰਕ)-

 ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵਿਖੇ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਕਰਜ਼ਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ 48 ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਦੀ ਇੰਟਰਵਿੳੂ ਲਈ ਗਈ ਅਤੇ ਯੋਗ ਉਮੀਦਵਾਰਾਂ ਦੇ ਕੇਸ ਕਰਜ਼ ਮਨਜ਼ੂਰ ਕਰਨ ਲਈ ਬੈਂਕਾਂ ਨੂੰ ਭੇਜੇ ਗਏ।  ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 50 ਹਜ਼ਾਰ ਤੋਂ 10 ਲੱਖ ਰੁਪਏ ਤੱਕ ਅਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਅਧੀਨ ਵੱਖ-ਵੱਖ ਸ਼ੇ੍ਰਣੀਆਂ ਵਿਚ 35 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਸਕੀਮ ਸਬੰਧੀ ਜ਼ਿਲਾ ਕਾਰੋਬਾਰ ਬਿੳੂਰੋ ਕਪੂਰਥਲਾ ਜਾਂ ਜ਼ਿਲਾ ਉਦਯੋਗ ਕੇਂਦਰ, ਹਮੀਰਾ ਰੋਡ, ਕਪੂਰਥਲਾ ਪਾਸੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਚੀਫ ਜ਼ਿਲਾ ਲੀਡ ਬੈਂਕ ਮੈਨੇਜਰ ਸ੍ਰੀ ਦਰਸ਼ਨ ਲਾਲ ਭੱਲਾ, ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ. ਬਲਵਿੰਦਰ ਪਾਲ ਸਿੰਘ 

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮੀਆਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਗੇਜਾ ਰਾਮ ਵਾਲਮੀਕਿ

ਸਫ਼ਾਈ ਕਰਮੀਆਂ ਨਾਲ ਸਬੰਧਤ ਮਸਲੇ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ ਹੱਲ

ਡਾਕਟਰੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਦਿੱਤਾ ਜ਼ੋਰ

ਸਫ਼ਾਈ ਕਰਮੀਆਂ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦਾ ਦਿੱਤਾ ਭਰੋਸਾ

ਮੁਸ਼ਕਲਾਂ ਦੇ ਢੁਕਵੇਂ ਹੱਲ ਲਈ ਅਧਿਕਾਰੀਆਂ ਅਤੇ ਸਫ਼ਾਈ ਕਰਮੀਆਂ ਨਾਲ ਕੀਤੀ ਮੀਟਿੰਗ

ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)-

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਇਥੇ ਕਿਹਾ ਕਿ ਕਮਿਸ਼ਨ ਸੂਬੇ ਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਅੱਜ ਸਥਾਨਕ ਡਾ. ਬੀ. ਆਰ ਅੰਬੇਡਕਰ ਭਵਨ ਵਿਖੇ ਕਮਿਸ਼ਨ ਦੇ ਉੱਪ ਚੇਅਰਮੈਨ ਸ. ਰਾਮ ਸਿੰਘ ਅਤੇ ਮੈਂਬਰ ਸ. ਇੰਦਰਜੀਤ ਸਿੰਘ ਦੀ ਹਾਜ਼ਰੀ ਵਿਚ ਜ਼ਿਲੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਸਾਰੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਉਨਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਹੈ ਅਤੇ ਉਨਾਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

  ਇਸ ਦੌਰਾਨ ਸਫ਼ਾਈ ਸੇਵਕਾਂ ਦੀ ਬਿਹਤਰੀ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨਾਂ ਸਫਾਈ ਸੇਵਕਾਂ ਨੂੰ ਮੈਡੀਕਲ, ਵਰਦੀਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਮਾਸਕ ਅਤੇ ਸੇਫਟੀ ਕਿੱਟ ਤੋਂ ਬਗੈਰ ਉਨਾਂ ਨੂੰ ਸੀਵਰੇਜ ਵਿਚ ਨਾ ਵਾੜਿਆ ਜਾਵੇ। ਉਨਾਂ ਕਿਹਾ ਕਿ ਤਿੰਨ ਮਹੀਨਿਆਂ ਬਾਅਦ ਸਫ਼ਾਈ ਕਰਮਚਾਰੀਆਂ ਦਾ ਮੈਡੀਕਲ ਕਰਵਾਉਣਾ ਲਾਜ਼ਮੀ ਹੈ। ਇਸੇ ਤਰਾਂ ਸਕੂਲਾਂ ਵਿਚ ਖਾਣਾ ਤਿਆਰ ਕਰਨ ਵਾਲੀਆਂ ਔਰਤਾਂ ਕੋਲੋਂ ਸਫ਼ਾਈ ਦਾ ਕੰਮ ਨਾ ਲਿਆ ਜਾਵੇ। 

  ਇਸ ਮੌਕੇ ਉਨਾਂ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਦਿੱਤੀਆਂ ਜਾ ਰਹੀਆਂ ਤਨਖਾਹਾਂ, ਮੁਆਵਜ਼ਾ, ਵਰਦੀਆਂ, ਤਰੱਕੀਆਂ, ਐਕਸਗ੍ਰੇਸ਼ੀਆ ਰਾਸ਼ੀ, ਸੇਫਟੀ ਕਿੱਟਾਂ ਅਤੇ ਹੋਰਨਾਂ ਸਹੂਲਤਾਂ ਆਦਿ ਬਾਰੇ ਵਿਸਥਾਰ ਵਿਚ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਡੈੱਥ ਕੇਸਾਂ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਆਏ ਫੰਡਾਂ ਬਾਰੇ ਵੀ ਬਿਓਰਾ ਲਿਆ। ਇਸੇ ਤਰਾਂ ਉਨਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਆਦਿ ਨਾਲ ਜੁੜੇ ਮੁੱਦਿਆਂ ਬਾਰੇ ਰਿਪੋਰਟ ਹਾਸਲ ਕੀਤੀ। ਉਨਾਂ ਨਿਗਮ ਕਮਿਸ਼ਨਰ ਫਗਵਾੜਾ ਨੂੰ ਮੁਹੱਲਾ ਸੈਨੀਟੇਸ਼ਨ ਕਮੇਟੀਆਂ ਤਹਿਤ ਕੰਮ ਕਰ ਰਹੇ ਸਫ਼ਾਈ ਕਰਮੀਆਂ ਦਾ ਮਸਲਾ 15 ਦਿਨਾਂ ਵਿਚ ਹੱਲ ਕਰਨ ਦੀ ਹਦਾਇਤ ਕੀਤੀ। 

  ਇਸ ਦੌਰਾਨ ਉਨਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਉਨਾਂ ਵਿਸ਼ਵਾਸ ਦਿਵਾਇਆ ਕਿ ਸਰਕਾਰੀ ਵਿਭਾਗਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਪਹਿਲ ਦੇ ਆਧਾਰ ’ਤੇ ਭਰੀਆਂ ਜਾਣਗੀਆਂ। ਉਨਾਂ ਸਫ਼ਾਈ ਕਰਮਚਾਰੀਆਂ ਨੂੰ ਵੀ ਆਪਣੀ ਡਿੳੂਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਕਿ ਕਮਿਸ਼ਨ ਉਨਾਂ ਸਫ਼ਾਈ ਕਰਮਚਾਰੀਆਂ ਦਾ ਬਿਲਕੁਲ ਸਮਰਥਨ ਨਹੀਂ ਕਰੇਗਾ, ਜੋ ਆਪਣੀ ਡਿੳੂਟੀ ਸਹੀ ਢੰਗ ਨਾਲ ਨਹੀਂ ਨਿਭਾਉਂਦੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਫੰਡ ਮੁਹੱਈਆ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਵਿਛੜੇ ਸਫ਼ਾਈ ਕਰਮੀਆਂ ਨੂੰ ਸ਼ਰਧਾਂਜਲੀ ਵਜੋਂ ਮੋਨ ਵੀ ਰੱਖਿਆ ਗਿਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਕਮਿਸ਼ਨਰ ਨਗਰ ਨਿਗਮ ਕਪੂਰਥਲਾ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਹਾਇਕ ਕਿਰਤ ਕਮਿਸ਼ਨਰ ਸ. ਸੁਖਜਿੰਦਰ ਸਿੰਘ ਸਰਾਂ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਗੁਰਭਜਨ ਸਿੰਘ ਲਾਸਾਨੀ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਸਹਾਇਕ ਕਮਿਸ਼ਨਰ ਨਗਰ ਨਿਗਮ ਕਪੂਰਥਲਾ ਸ੍ਰੀ ਆਦਰਸ਼ ਕੁਮਾਰ ਸ਼ਰਮਾ, ਐਸ. ਸੀ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਸ੍ਰੀ ਅਸ਼ੋਕ ਕੁਮਾਰ, ਡੀ. ਐਫ. ਐਸ. ਓ ਸ. ਪ੍ਰੀਤ ਕੰਵਲ ਸਿੰਘ, ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀ ਵਿਕਾਸ ਸ਼ਰਮਾ, ਸ੍ਰੀ ਗੁਰਦੀਪ ਸਿੰਘ ਬਿਸ਼ਨਪੁਰ, ਸ੍ਰੀ ਤਜਿੰਦਰ ਭੰਡਾਰੀ, ਸ੍ਰੀ ਰੋਸ਼ਨ ਸੱਭਰਵਾਲ, ਸ੍ਰੀ ਸਲੋਤਰਾ, ਸ੍ਰੀ ਧਰਮਵੀਰ ਸੇਠੀ, ਸ੍ਰੀ ਕਿਸ਼ਨ ਲਾਲ, ਐਡਵੋਕੇਟ ਜੋਤੀ, ਐਡਵੋਕੇਟ ਰਾਹੁਲ, ਸ੍ਰੀ ਗੋਪਾਲ ਥਾਪਰ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਹਾਜ਼ਰ ਸਨ।       

ਨੌਕਰਾਂ ਦੇ ਵੇਰਵੇ ਪੁਲਿਸ ਥਾਣੇ ’ਚ ਦਰਜ ਕਰਵਾਉਣ ਦੇ ਆਦੇਸ਼

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)- 

ਜ਼ਿਲਾ ਮੈਜਿਸਟ੍ਰ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਘਰਾਂ ਵਿਚ ਪੂਰਨ ਤੌਰ ਜਾਂ ਅੰਸ਼ਿਕ ਤੌਰ ’ਤੇ ਕੰਮ ਕਰਦੇ ਨੌਕਰਾਂ/ਨੌਕਰਾਣੀਆਂ/ਘਰੇਲੂ ਨੌਕਰਾਂ ਆਦਿ ਦੀ ਪੂਰੀ ਜਾਣਕਾਰੀ ਲਈ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ ਜਾਂ ਕਿਸੇ ਸਰਕਾਰੀ/ਅਰਧ ਸਰਕਾਰੀ ਸੰਸਥਾ/ਸਰਕਾਰ ਵੱਲੋਂ ਮਨਜ਼ੂਰਸ਼ੁਦਾ ਅਦਾਰੇ ਵੱਲੋਂ ਜਾਰੀ ਪਹਿਚਾਣ ਪੱਤਰ, ਜਿਸ ਵਿਚ ਉਸ ਵਿਅਕਤੀ ਦਾ ਨਾਮ, ਪੱਕਾ ਪਤਾ, ਫੋਟੋ ਆਦਿ ਹੋਵੇ, ਲੈ ਕੇ ਉਸ ਦੀ ਆਪਣੇ ਨਜ਼ਦੀਕੀ ਪੁਲਿਸ ਥਾਣੇ/ਚੌਂਕੀ ਵਿਚ ਦਰਜ ਕਰਵਾਉਣ ਅਤੇ ਉਨਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਉਣ।  ਇਹ ਹੁਕਮ 10 ਮਾਰਚ 2020 ਤੱਕ ਲਾਗੂ ਰਹਿਣਗੇ।  ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਘਰਾਂ ਵਿਚ ਪੂਰੇ ਤੌਰ ਜਾਂ ਅੰਸ਼ਿਕ ਤੌਰ ’ਤੇ ਕੰਮ ਕਰਦੇ ਨੌਕਰਾਂ ਦਾ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜ਼ੁਰਮ ਹੋਣ ’ਤੇ ਅਜਿਹੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ। ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਕਿਸੇ ਸਮੇਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।

ਰਾਣਾ ਗੁਰਜੀਤ ਸਿੰਘ ਵੱਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

 ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)- 

ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਲਾਹੌਰੀ ਗੇਟ ਤੋਂ ਬਾਬੇ ਤੇਲੂ ਦੀ ਕੁਟੀਆ ਤੱਕ ਦੇ ਰਸਤੇ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਥੋਂ ਲੰਘਣ ਵਾਲੇ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਵਿਰਾਸਤੀ ਸ਼ਹਿਰ ਕਪੂਰਥਲਾ ਦੇ ਸਰਵਪੱਖੀ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਈ ਉਹ ਪੂਰੀ ਤਰਾਂ ਵਚਨਬੱਧ ਹਨ। ਉਨਾਂ ਕਿਹਾ ਕਿ ਜਿਥੇ ਸ਼ਹਿਰ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ਦੀ ਨੁਹਾਰ ਬਦਲੀ ਗਈ ਹੈ, ਉਥੇ ਅੰਦਰੂਨੀ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਦਾ ਵੀ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਇਸੇ ਤਰਾਂ ਸਾਰੇ ਵਾਰਡਾਂ ਵਿਚ ਵਿਕਾਸ ਦੇ ਵੱਖ-ਵੱਖ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਰਜਿੰਦਰ ਕੌੜਾ, ਲਖਬੀਰ ਸਿੰਘ,  ਨਰਿੰਦਰ ਸਿੰਘ ਮੰਨਸੂ, ਅਸ਼ਵਨੀ ਕੁਮਾਰ, ਕਮਲਜੀਤ ਸਿੰਘ, ਕੁਲਦੀਪ ਸਿੰਘ, ਹਰਸਿਮਰਨ ਸਿੰਘ ਪਿ੍ਰੰਸ, ਸ਼ਿਵ ਦਰਸ਼ਨ ਕਪੂਰ, ਜਸਵਿੰਦਰ ਸਿੰਘ ਫੌਜੀ, ਐਮ. ਪੀ ਸਿੰਘ, ਡਾ. ਜਸਪਾਲ ਸਿੰਘ, ਭੁਪਿੰਦਰ ਸਿੰਘ, ਸਤਿੰਦਰ ਕੁਮਾਰ ਸ਼ਾਸਤਰੀ, ਸੁਖਜਿੰਦਰ ਸਿੰਘ, ਪਵਨ ਕੁਮਾਰ, ਅਜੇ ਕਨੌਜੀਆ, ਰਵਿੰਦਰ ਕਾਕੂ, ਮਨਜਿੰਦਰ ਸਿੰਘ ਸਾਹੀ, ਬਲਵਿੰਦਰ ਸਿੰਘ, ਤਜਿੰਦਰ ਭੰਡਾਰੀ, ਅਸ਼ਵਨੀ ਪਿੰਕੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।         

ਮੁੱਖ ਮੰਤਰੀ ਵਿੱਤ ਵਿਭਾਗ ਨੂੰ ਪੁਲਿਸ ਕਰਮੀਆਂ ਦੀ 13ਵੀਂ ਤਨਖਾਹ ਬੰਦ ਕਰਨ ਤੋਂ ਰੋਕਣ- ਸੁਖਬੀਰ ਸਿੰਘ ਬਾਦਲ

 

ਕਿਹਾ ਕਿ ਜੇਕਰ ਇਹ ਫੈਸਲਾ ਲਾਗੂ ਕੀਤਾ ਤਾਂ ਅਕਾਲੀ-ਭਾਜਪਾ ਸਰਕਾਰ ਬਣਨ 'ਤੇ ਇਸ ਨੂੰ ਵਾਪਸ ਲੈ ਲਿਆ ਜਾਵੇਗਾ

ਚੰਡੀਗੜ੍ਹ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਤੁਰੰਤ ਵਿੱਤ ਵਿਭਾਗ ਨੂੰ ਨਿਰਦੇਸ਼ ਦੇਣ ਕਿ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ 13ਵੀਂ ਤਨਖਾਹ ਬੰਦ ਕਰਨ ਦੇ ਫੈਸਲੇ  ਨੂੰ ਲਾਗੂ ਨਾ ਕੀਤਾ ਜਾਵੇ।

ਪੰਜਾਬ ਪੁਲਿਸ ਦੇ ਕਰਮਚਾਰੀਆਂ ਨਾਲ ਇੱੱਕਜੁਟਤਾ ਦਾ ਮੁਜ਼ਾਹਰਾ ਕਰਦਿਆਂ ਅਕਾਲੀ ਦਲ  ਪ੍ਰਧਾਨ ਨੇ ਕਿਹਾ ਕਿ ਅਸੀਂ ਇਸ ਫੈਸਲੇ ਖ਼ਿਲਾਫ ਡਟ ਕੇ ਲੜਾਈ ਲੜਾਂਗੇ। ਜੇਕਰ ਫਿਰ ਵੀ ਕਾਂਗਰਸ ਸਰਕਾਰ ਇਸ ਲੋਕ-ਵਿਰੋਧੀ ਨੂੰ ਕਦਮ ਨੂੰ ਲਾਗੂ ਕਰਨ ਵਿਚ ਕਾਮਯਾਬ ਹੋ ਜਾਂਦੀ ਹੈ ਤਾਂ ਸੂਬੇ ਅੰਦਰ ਅਕਾਲੀ-ਭਾਜਪਾ ਸਰਕਾਰ ਬਣਦੇ ਹੀ ਇਸ ਫੈਸਲੇ ਨੂੰ ਵਾਪਸ ਲੈ ਲਿਆ ਜਾਵੇਗਾ।ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਗੈਂਗਸਟਰਾਂ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਅਤੇ ਪੁਲਿਸ ਨੂੰ ਪੇਸ਼ਾਵਰ ਢੰਗ ਨਾਲ ਡਿਊਟੀ ਕਰਨ ਤੋਂ ਰੋਕੇ ਜਾਣ ਕਰਕੇ ਪਹਿਲਾਂ ਹੀ ਸੂਬੇ ਅੰਦਰ ਅਮਨ-ਕਾਨੂੰਨ ਦੀ ਹਾਲਤ ਖਸਤਾ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੁਲਿਸ ਕਰਮੀਆਂ ਦੀ 13ਵੀਂ ਤਨਖਾਹ ਬੰਦ ਕਰਨਾ ਸਮਾਜ-ਵਿਰੋਧੀ ਤੱਤਾਂ ਦੀ ਮੱਦਦ ਕਰੇਗਾ। ਉਹਨਾਂ ਕਿਹਾ ਕਿ ਪੁਲਿਸ ਕਰਮੀਆਂ ਨੂੰ 13ਵੀਂ ਤਨਖਾਹ ਆਪਣੀਆਂ ਸਾਲਾਨਾ 30 ਅਖ਼ਤਿਆਰੀ ਛੁੱਟੀਆਂ ਨਾ ਲੈਣ ਬਦਲੇ ਦਿੱਤੀ ਜਾਂਦੀ ਹੈ। ਪੁਲਿਸ ਕਰਮਚਾਰੀ ਡਿਊਟੀ ਨੂੰ ਪਹਿਲ ਦਿੰਦਿਆਂ ਇਹਨਾਂ ਛੁੱਟੀਆਂ ਨੂੰ ਤਿਆਗ ਦਿੰਦੇ ਹਨ। ਉਹਨਾਂ ਕਿਹਾ ਕਿ ਪੁਲਿਸ ਕਰਮੀਆਂ ਦੁਆਰਾ ਕੀਤੀ ਜਾਂਦੀ ਇਸ ਕੁਰਬਾਨੀ ਕਰਕੇ ਹੀ ਸਾਡੇ ਪੁਲਿਸ ਥਾਣਿਆਂ ਅੰਦਰ 24 ਘੰਟੇ ਪੁਲਿਸ ਤਾਇਨਾਤ ਰਹਿੰਦੀ ਹੈ, ਜੋ ਅਮਨ-ਕਾਨੂੰਨ ਦੀ ਰਾਖੀ ਅਤੇ ਗਸ਼ਤ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੀ ਹੈ।  ਉਹਨਾਂ ਕਿਹਾ ਕਿ 13ਵੀਂ ਤਨਖਾਹ ਨੂੰ ਬੰਦ ਕਰਨ ਦਾ ਪੁਲਿਸ ਦੇ ਕੰਮ ਕਾਜ ਉੱਤੇ ਮਾੜਾ ਅਸਰ ਪਵੇਗਾ ਅਤੇ ਇਸ ਨਾਲ ਆਮ ਜਨਤਾ ਨੂੰ ਵੀ ਭਾਰੀ ਅਸੁਵਿਧਾ ਹੋਵੇਗੀ।

ਇਹ ਟਿੱਪਣੀ ਕਰਦਿਆਂ ਕਿ ਪੁਲਿਸ ਕਰਮੀਆਂ ਨੂੰ ਇਹ ਸੁਵਿਧਾ 1979 ਵਿਚ ਉਸ ਸਮੇਂ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਗਈ ਸੀ, ਅਕਾਲੀ ਪ੍ਰਧਾਨ ਨੇ ਕਿਹਾ ਕਿ ਇਸ ਸਹੂਲਤ ਨੂੰ ਬੰਦ ਕਰਨ ਨਾਲ 80 ਹਜ਼ਾਰ ਪੁਲਿਸ ਕਰਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਉਤੇ ਬਹੁਤ ਹੀ ਮਾੜਾ ਅਸਰ ਪਵੇਗਾ।

ਸਰਦਾਰ ਬਾਦਲ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਵਿੱਤ ਵਿਭਾਗ ਦੇ ਕੰਮ ਕਾਜ ਦੀ ਪੜਤਾਲ ਕਰਨ ਅਤੇ ਇਸ ਨੂੰ ਵਿਕਾਸ ਕਾਰਜ ਬੰਦ ਕਰਨ ਤੋਂ ਰੋਕਣ। ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਵਿੱਤ ਵਿਭਾਗ ਨੇ ਸੂਬੇ ਅੰਦਰ ਸਾਰੇ ਵਿਕਾਸ ਕਾਰਜ ਬੰਦ ਕਰਨ ਸੰਬੰਧੀ ਇੱਕ ਸਰਕੂਲਰ ਜਾਰੀ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਲੋਕ-ਵਿਰੋਧੀ ਕਦਮਾਂ ਨੂੰ ਰੋਕਣ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਮੰਤਰੀਆਂ ਅਤੇ ਸਲਾਹਕਾਰਾਂ ਦੀ ਫਜ਼ੂਲਖਰਚੀ ਬੰਦ ਕਰਕੇ ਬੜੀ ਅਸਾਨੀ ਨਾਲ ਪੈਸਾ ਇਕੱਠਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਤੰਗ ਕਰਨ ਦੀ ਬਜਾਇ ਸਰਕਾਰ ਨੂੰ ਆਪਣੇ ਮੰਤਰੀਆਂ ਅਤੇ ਸਲਾਹਕਾਰਾਂ ਨੂੰ ਆਪਣੀਆਂ ਤਨਖਾਹਾਂ ਅਤੇ ਭੱਤੇ ਤਿਆਗਣ ਲਈ ਕਹਿਣਾ ਚਾਹੀਦਾ ਹੈ। ਇਸੇ ਤਰ੍ਹਾਂ ਇਸ ਨੂੰ ਫਜ਼ੂਲਖਰਚੀ ਵੀ ਬੰਦ ਕਰਨੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਸਰਕਾਰੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਉਹਨਾਂ ਨਾਲ ਮਿਲ ਕੇ ਅੰਦੋਲਨ ਕਰੇਗਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਰਮਚਾਰੀਆਂ ਦੇ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਸਰਕਾਰ ਵੱਲ ਡੀਏ ਦੇ ਬਕਾਏ ਖੜ੍ਹੇ ਹਨ। ਕਾਂਗਰਸ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਹੀਂ ਕਰ ਰਹੀ ਹੈ ਅਤੇ ਨਾ ਹੀ ਠੇਕੇ ਉਤੇ ਰੱਖੇ ਉਹਨਾਂ 27 ਹਜ਼ਾਰ ਕਰਮਚਾਰੀਆਂ ਨੂੰ ਪੱਕੇ ਕਰ ਰਹੀ ਹੈ, ਜਿਹਨਾਂ ਦੇ ਕੇਸਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਪ੍ਰਵਾਨਗੀ ਦੇ ਦਿੱਤੀ ਗਈ ਸੀ।

ਅਮਰੀਕ ਸਿੰਘ ਆਲੀਵਾਲ ਦੇ ਸ਼ੂਗਰਫੈੱਡ ਚੇਅਰਮੈਨ ਅਹੁਦਾ ਸੰਭਾਲੇ ਜਾਣ 'ਤੇ ਹਲਕਾ ਦਾਖਾ 'ਚ ਖੁਸ਼ੀ ਦੀ ਲਹਿਰ

ਲੁਧਿਆਣਾ, ਜਨਵਰੀ 2020- (ਮਨਜਿੰਦਰ ਗਿੱਲ )

ਸੱਤ੍ਹਾਧਾਰੀ ਕਾਂਗਰਸ ਸਰਕਾਰ ਵਲੋਂ ਸਾਬਕਾ ਐੱਮ.ਪੀ ਅਮਰੀਕ ਸਿੰਘ ਆਲੀਵਾਲ ਨੂੰ ਪੰਜਾਬ ਸ਼ੂਗਰਫੈਡ ਚੇਅਰਮੈਨ ਨਿਯੁਕਤ ਕਰਨ ਬਾਅਦ ਅੱਜ ਅਮਰੀਕ ਸਿੰਘ ਆਲੀਵਾਲ ਵਲੋਂ ਆਪਣੇ ਅਦਾਰੇ ਸ਼ੂਗਰਫੈੱਡ ਦੇ ਮੋਹਾਲੀ ਸਥਿਤ ਮੁੱਖ ਦਫਤਰ 'ਚ ਅਹੁਦਾ ਸੰਭਾਲਣ ਸਮੇਂ ਜਿਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੇ ਬਹੁਤਾਦ ਮੰਤਰੀਆਂ ਸ਼ਮੂਲੀਅਤ ਕੀਤੀ, ਉਥੇ ਅਮਰੀਕ ਸਿੰਘ ਆਲੀਵਾਲ ਵਲੋਂ ਪੰਜਾਬ ਸ਼ੂਗਰਫੈੱਡ ਚੇਅਰਮੈਨ ਦੀ ਕੁਰਸੀ ਸੰਭਾਲੇ ਜਾਣ 'ਤੇ ਜ਼ੱਦੀ ਹਲਕਾ ਦਾਖਾ 'ਚ ਖੁਸ਼ੀ ਦੀ ਲਹਿਰ ਦੌੜ ਗਈ | ਬੇਹੱਦ ਮਿਲਣਸਾਰ, ਦਿ੍ੜ ਸੰਕਲਪ ਤੇ ਦੂਰ ਅੰਦੇਸ਼ੀ ਸੋਚ ਵਾਲੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪ: ਸੰਦੀਪ ਸੰਧੂ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਸਾਂਸਦ ਡਾ: ਅਮਰ ਸਿੰਘ ਬੋਪਾਰਾਏ, ਸਾਬਕਾ ਮੰਤਰੀ-ਚੇਅਰਮੈਨ ਜਿਲ੍ਹਾ ਪਲੈਨਿੰਗ ਬੋਰਡ ਮਲਕੀਤ ਸਿੰਘ ਦਾਖਾ, ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਕੋਆਪ੍ਰੇਟਿਵ ਬੈਂਕ ਚੰਡੀਗੜ੍ਹ ਦੇ ਡਾਇਰੈਕਟਰ ਰਛਪਾਲ ਸਿੰਘ ਤਲਵਾੜਾ, ਉਪ ਚੇਅਰਮੈਨ (ਪੇਡਾ) ਕਰਨ ਵੜਿੰਗ, ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਪੰਜਾਬ ਕਾਂਗਰਸ ਜਨ: ਸਕੱਤਰ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਚੇਅਰਮੈਨ ਸਵਰਨ ਸਿੰਘ ਤਿਹਾੜਾ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਸਾਬਕਾ ਸਰਪੰਚ ਰਾਜਵਿੰਦਰ ਸਿੰਘ ਹਿੱਸੋਵਾਲ, ਨਗਰ ਕੌਾਸਲ ਮੁੱਲਾਂਪੁਰ ਦਾਖਾ ਪ੍ਰਧਾਨ ਤੇਲੂ ਰਾਮ ਬਾਂਸਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਸੇਖੋਂ, ਪੀ.ਪੀ.ਸੀ.ਸੀ ਅਹੁਦੇਦਾਰ ਮਨਜੀਤ ਸਿੰਘ ਹੰਬੜਾਂ, ਦਰਸ਼ਨ ਸਿੰਘ ਬੀਰਮੀ, ਗੁਰਬੰਤ ਸਿੰਘ ਬੌਬੀ ਕੋਟਲੀ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਬਲਾਕ ਪ੍ਰਧਾਨ ਵਰਿੰਦਰ ਸਿੰਘ ਮਦਾਰਪੁਰਾ, ਸਰਪੰਚ ਆਲੀਵਾਲ ਯਾਦਵਿੰਦਰ ਸਿੰਘ, ਸਰਪੰਚ ਹੰਬੜਾਂ ਰਣਜੋਧ ਸਿੰਘ ਜੱਗਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਰਿੱਕੀ ਚੌਹਾਨ, ਹਲਕਾ ਦਾਖਾ ਯੂਥ ਕਾਂਗਰਸ ਪ੍ਰਧਾਨ ਹਰਮਿੰਦਰ ਸਿੰਘ ਚੀਮਾ, ਹਰਪਾਲ ਸਿੰਘ ਹਾਂਸ, ਪ੍ਰਧਾਨ ਦੀਦਾਰ ਸਿੰਘ ਬੱਲ, ਸਰਪੰਚ ਜਤਿੰਦਰ ਸਿੰਘ ਦਾਖਾ ਆਦਿ ਨੇ ਵਧਾਈ ਦਿੱਤੀ |