You are here

ਪੰਜਾਬ

ਪਹਿਲਵਾਨ ਦੀਆਂ 250 ਕਰੋੜ ਦੀਆਂ ਜਾਇਦਾਦਾਂ ਜ਼ਬਤ

ਮੁਹਾਲੀ, ਸਤੰਬਰ 2019-(ਇਕਬਾਲ ਸਿੰਘ ਰਸੂਲਪੁਰ)- ਮੁਹਾਲੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਮੰਡੀ ਬੋਰਡ ਅਤੇ ਗਮਾਡਾ ਦੇ ਸਾਬਕਾ ਚੀਫ ਇੰਜਨੀਅਰ ਸੁਰਿੰਦਰਪਾਲ ਸਿੰਘ ਪਹਿਲਵਾਨ ਦੀਆਂ 59 ਜਾਇਦਾਦਾਂ ਅਟੈਚ ਕੀਤੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਅਦਾਲਤ ਦੇ ਹੁਕਮਾਂ ’ਤੇ ਪਹਿਲਵਾਨ ਦੀਆਂ ਉਕਤ ਸਾਰੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਇਨ੍ਹਾਂ ਜਾਇਦਾਦਾਂ ਦੀ ਮਾਰਕੀਟ ਕੀਮਤ ਕਰੀਬ 250 ਕਰੋੜ ਰੁਪਏ ਬਣਦੀ ਹੈ। ਸੁਰਿੰਦਰਪਾਲ ਪਹਿਲਵਾਨ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ 2017 ਵਿੱਚ ਤਿੰਨ ਕੇਸ ਦਰਜ ਕੀਤੇ ਗਏ ਸਨ। ਇਨ੍ਹਾਂ ਸਾਰੇ ਮਾਮਲਿਆਂ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚੱਲ ਰਹੀ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ। ਪੰਜਾਬ ਵਿਜੀਲੈਂਸ ਬਿਊਰੋ ਮੁਖੀ ਬੀ.ਕੇ. ਉੱਪਲ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਪਤਾ ਲੱਗਿਆ ਕਿ ਸੁਰਿੰਦਰਪਾਲ ਸਿੰਘ ਨੇ ਆਪਣੀ ਪਤਨੀ ਮਨਜੀਤ ਕੌਰ ਅਤੇ ਮਾਤਾ ਸਵਰਨਜੀਤ ਕੌਰ ਦੇ ਨਾਂ ’ਤੇ ਮੈਸਰਜ਼ ਅਕਸੈਸ ਐਗਰੋ ਸੀਡਸ ਪ੍ਰਾਈਵੇਟ ਲਿਮਟਿਡ, ਮੈਸਰਜ਼ ਐਵਾਰਡ ਐਗਰੋ ਸੀਡਸ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਅਸਟਰ ਐਗਰੋ ਟ੍ਰੇਡਰਜ਼ ਪ੍ਰਾਈਵੇਟ ਲਿਮਟਿਡ ਨਾਮੀ ਤਿੰਨ ਫ਼ਰਜ਼ੀ ਕੰਪਨੀਆਂ ਰਜਿਸਟਰ ਕੀਤੀਆਂ ਹੋਈਆਂ ਸਨ ਅਤੇ ਬੈਂਕ ਰਾਹੀਂ 4,19,44,37,161 ਰੁਪਏ ਦਾ ਲੈਣ-ਦੇਣ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਇਹ ਫ਼ਰਜ਼ੀ ਕੰਪਨੀਆਂ ਰਿਸ਼ਵਤ ਦੇ ਪੈਸੇ ਨੂੰ ਜਜ਼ਬ ਕਰਨ ਲਈ ਬਣਾਈਆਂ ਗਈਆਂ ਸਨ। ਮੁਲਜ਼ਮ ਨੇ ਪਿਛਲੀ ਅਕਾਲੀ ਸਰਕਾਰ ਵੇਲੇ ਗਮਾਡਾ ਵਿੱਚ ਆਪਣੇ ਸੇਵਾਕਾਲ ਦੌਰਾਨ ਏਕ ਓਂਕਾਰ ਬਿਲਡਰਜ਼ ਅਤੇ ਕੰਸਟਰੱਕਸ਼ਨ ਨਾਂ ਦੀ ਫ਼ਰਜ਼ੀ ਕੰਪਨੀ ਬਣਾਈ ਸੀ, ਜਿਸ ਵਿੱਚ ਉਸ ਨੇ ਗੈਰਕਾਨੂੰਨੀ ਢੰਗ ਨਾਲ ਟੈਂਡਰ ਜਾਰੀ ਕਰਕੇ 4,19,44,37,161 ਰੁਪਏ ਦੀ ਘਪਲੇਬਾਜ਼ੀ ਕੀਤੀ। ਵਿਜੀਲੈਂਸ ਮੁਖੀ ਨੇ ਦੱਸਿਆ ਕਿ ਸੁਰਿੰਦਰਪਾਲ ਨੇ ਇਨ੍ਹਾਂ ਕੰਪਨੀਆਂ ਵਿੱਚ ਸੇਲ ਸੀਡਜ਼ ਦਾ ਜਾਅਲੀ ਕਾਰੋਬਾਰ ਦਿਖਾਇਆ ਹੈ ਜਦਕਿ ਅਸਲ ਵਿੱਚ ਅਜਿਹਾ ਕੋਈ ਕਾਰੋਬਾਰ ਨਹੀਂ ਸੀ।

ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਜਲਿ੍ਹਆਂਵਾਲਾ ਬਾਗ਼ 'ਚ ਸ਼ਰਧਾਂਜਲੀ ਭੇਟ ਕਰਨ ਪਹੁੰਚੇ

13 ਅਪ੍ਰੈਲ 1919 ਨੂੰ ਬਾਗ਼ 'ਚ ਹੋਏਆ ਸਾਕਾ ਅੰਗਰੇਜ਼ ਸਰਕਾਰ ਦੀ ਦਿਲਾਂ ਨੂੰ ਵਲੂੰਧਰਨ ਵਾਲੀ ਕਾਰਵਾਈ -ਆਰਕ ਬਿਸ਼ਪ

ਅੰਮਿ੍ਤਸਰ,ਸਤੰਬਰ 2019-(ਇਕਬਾਲ ਸਿੰਘ ਰਸੂਲਪੁਰ)-

ਕੈਂਟਰਬਰੀ ਦੇ ਮੁਖੀ ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਆਪਣੀ ਪਤਨੀ ਕੈਲੋਰੀਨ ਵੈਲਬੇ ਸਮੇਤ ਅੱਜ ਸਥਾਨਕ ਜਲਿ੍ਹਆਂ ਵਾਲਾ ਬਾਗ਼ ਵਿਖੇ ਸ਼ਰਧਾਂਜਲੀ ਭੇਟ ਕੀਤੀ | ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਉਨ੍ਹਾਂ 13 ਅਪ੍ਰੈਲ 1919 ਨੂੰ ਬਾਗ਼ 'ਚ ਹੋਏ ਸਾਕੇ ਨੂੰ ਸ਼ਰਮਨਾਕ ਦਸਦਿਆਂ ਇਸ ਨੂੰ ਅੰਗਰੇਜ਼ ਸਰਕਾਰ ਦੀ ਦਿਲਾਂ ਨੂੰ ਵਲੂੰਧਰਨ ਵਾਲੀ ਕਾਰਵਾਈ ਦੱਸਿਆ | ਉਨ੍ਹਾਂ ਬਾਗ਼ 'ਚ ਅਮਰ ਜਯੋਤੀ ਵਿਖੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਜਲਿ੍ਹਆਂਵਾਲਾ ਬਾਗ਼ ਸਮਾਰਕ ਦੇ ਵਿਜ਼ਟਰ ਰਜਿਸਟਰ 'ਤੇ ਆਪਣੇ ਅੰਦਰੂਨੀ ਭਾਵ ਪ੍ਰਗਟ ਕਰਦਿਆਂ ਲਿਖਿਆ ਕਿ ਇਸ 'ਤੇ ਜਗ੍ਹਾ ਇਕ ਅੰਗਰੇਜ਼ ਅਫ਼ਸਰ ਵਲੋਂ ਕੀਤੀ ਨਫ਼ਰਤ ਵਾਲੀ ਕਾਰਵਾਈ ਕਾਰਨ ਇਕ ਅੰਗਰੇਜ਼ ਕਿ੍ਸਚੀਅਨ ਹੋਣ ਦੇ ਨਾਤੇ ਮੈਂ ਸ਼ਰਮ ਮਹਿਸੂਸ ਕਰ ਰਿਹਾ ਹਾਂ | ਉਸ ਨੇ ਬਾਗ਼ 'ਚ ਜੋ ਨਿਰਦੋਸ਼ ਲੋਕਾਂ ਦਾ ਕਤਲ ਕਰਕੇ ਦਰਿੰਦਗੀ ਵਿਖਾਈ ਮੈਂ ਉਸ ਦੀ ਨਿੰਦਾ ਕਰਦਾ ਹਾਂ | ਉਨ੍ਹਾਂ ਬਾਗ਼ 'ਚ ਸ਼ਹੀਦ ਹੋਣ ਵਾਲੇ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਈਸ਼ਵਰ ਤੋਂ ਦੁਆ ਕਰਦਿਆਂ ਇਹ ਵੀ ਲਿਖਿਆ ਕਿ ਉਹ ਪ੍ਰਾਰਥਨਾ ਕਰਦੇ ਹਨ ਕਿ ਸਾਰੇ ਧਰਮਾਂ 'ਚ ਬਣੀਆਂ ਦੂਰੀਆਂ ਖ਼ਤਮ ਹੋਣ ਅਤੇ ਹਰ ਪਾਸੇ ਸ਼ਾਂਤੀ ਕਾਇਮ ਹੋਵੇ |

ਕੈਂਟਰਬਰੀ ਦੇ ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ 

ਸ੍ਰੀ ਹਰਿਮੰਦਰ ਸਾਹਿਬ ਬਹੁਤ ਪਵਿੱਤਰ ਅਸਥਾਨ ਹੈ, ਆਓ ਇੱਥੇ ਆ ਕੇ ਅਸੀਂ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰੀਏ -ਆਰਕ ਬਿਸ਼ਪ

 

ਅੰਮਿ੍ਤਸਰ,ਸਤੰਬਰ 2019-(ਇਕਬਾਲ ਸਿੰਘ ਰਸੂਲਪੁਰ)-

 

ਕੈਂਟਰਬਰੀ ਦੇ ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਨੇ ਆਪਣੀ ਪਤਨੀ ਕੈਲੋਰੀਨ ਵੈਲਬੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਉਨ੍ਹਾਂ ਨਾਲ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਵੀ ਮੌਜੂਦ ਸਨ | ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਦੋਵੇਂ ਧਾਰਮਿਕ ਆਗੂਆਂ 'ਚ ਕੁਝ ਸਮਾਂ ਧਾਰਮਿਕ ਅਤੇ ਮਨੁੱਖਤਾ ਦੀ ਸੇਵਾ ਮਿਲ ਕੇ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ | ਇਸ ਮੌਕੇ ਆਰਕ ਬਿਸ਼ਪ ਜਸਟਿਨ ਪੋਰਟਨ ਵੈਲਬੇ ਨੂੰ ਗਿਆਨੀ ਹਰਪ੍ਰੀਤ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ | ਆਰਕ ਬਿਸ਼ਪ ਜਸਟਿਨ ਪੋਰਟਨ ਵੈਲਬੇ ਨੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਰਵਾਏ ਜਾਣ ਵਾਲੇ ਮੁੱਖ ਸਮਾਗਮ 'ਚ ਸ਼ਾਮਿਲ ਹੋਣ ਦਾ ਸੱਦਾ ਵੀ ਸਵੀਕਾਰ ਕੀਤਾ | ਉਨ੍ਹਾਂ ਕਿਹਾ ਸ੍ਰੀ ਹਰਿਮੰਦਰ ਸਾਹਿਬ ਬਹੁਤ ਪਵਿੱਤਰ ਅਸਥਾਨ ਹੈ, ਆਓ ਇੱਥੇ ਆ ਕੇ ਅਸੀਂ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰੀਏ | ਉਨ੍ਹਾਂ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਉਹ ਸ਼ਾਂਤੀ ਦਾ ਮਸੀਹਾ ਬਣ ਕੇ ਆਏ ਹਨ ਅਤੇ ਉਨ੍ਹਾਂ ਦਾ ਪ੍ਰਮਾਤਮਾ ਨਾਲ ਮੇਲ ਹੋ ਗਿਆ ਹੋਵੇ | ਪੱਤਰਕਾਰਾਂ ਵਲੋਂ ਨਫ਼ਰਤੀ ਹਮਲਿਆਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਜਿਸ ਵੀ ਸਥਾਨ 'ਤੇ ਅਜਿਹੀ ਹਿੰਸਾ ਹੰੁਦੀ ਹੈ ਉਸ ਨੂੰ ਉੱਥੇ ਹੀ ਰੋਕਣਾ ਚਾਹੀਦਾ ਹੈ ਅਤੇ ਇਸ ਲਈ ਉੱਥੋਂ ਦੇ ਲੋਕਾਂ ਨੂੰ ਇਸ ਿਖ਼ਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ | ਇਸ ਮੌਕੇ ਬਿਸ਼ਪ ਸਮੰਤਾ ਰਾਏ, ਡਾ. ਪਰਮਜੀਤ ਸਿੰਘ ਸਰੋਆ, ਬਲਵਿੰਦਰ ਸਿੰਘ ਕਾਹਲਵਾਂ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮਿ੍ਤਪਾਲ ਸਿੰਘ, ਹਰਿੰਦਰ ਸਿੰਘ ਰੋਮੀ ਆਦਿ ਮੌਜੂਦ ਸਨ |

ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ

ਅੰਮ੍ਰਿਤਸਰ, ਸਤੰਬਰ 2019-(ਇਕਬਾਲ ਸਿੰਘ ਰਸੂਲਪੁਰ )- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਭਾਈ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਮ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਬਾਬਾ ਰਾਜਿੰਦਰ ਸਿੰਘ, ਚੀਫ਼ ਖ਼ਾਲਸਾ ਦੀਵਾਨ ਤੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਘਾਲਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਜਸਪਾਲ ਸਿੰਘ ਆਦਿ ਨੇ ਗਿਆਨੀ ਰਣਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਉਪਰੰਤ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਇਹ ਸੇਵਾ ਸੰਭਾਲ ਲਈ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਕਿਹਾ ਕਿ ਉਸ ਨਿਮਾਣੇ ਤੇ ਗੁਰੂ ਸਾਹਿਬ ਨੇ ਕਿਰਪਾ ਕੀਤੀ ਹੈ ਤੇ ਉਨ੍ਹਾਂ ਨੂੰ ਪੰਥ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਵ-ਨਿਯੁਕਤ ਜਥੇਦਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ 'ਚ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਅਹਿਮ ਯੋਗਦਾਨ ਹੈ ਤੇ ਗਿਆਨੀ ਸੰਤ ਸਿੰਘ ਮਸਕੀਨ ਤੋਂ ਬਾਅਦ ਉਨ੍ਹਾਂ ਵਲੋਂ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ 'ਚ ਕਥਾ ਦੀ ਜ਼ਿੰਮੇਵਾਰੀ ਨਿਰੰਤਰ ਨਿਭਾਈ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਆਸ ਪ੍ਰਗਟਾਈ ਕਿ ਗਿਆਨੀ ਗੌਹਰ-ਏ-ਮਸਕੀਨ ਗੁਰੂ ਸਾਹਿਬ ਦੀ ਬਖ਼ਸ਼ੀਸ਼ ਨਾਲ ਸਿੱਖੀ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨਗੇ ਤੇ ਪੰਥਕ ਮਾਮਲਿਆਂ ਸਬੰਧੀ ਬਣਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ। ਇਸ ਉਪਰੰਤ ਗਿਆਨੀ ਗੌਹਰ-ਏ-ਮਸਕੀਨ ਨੇ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ।

ਬਾਲਮੀਕ ਸਮਾਜ ਵਲੋਂ ਪੰਜਾਬ ਬੰਦ Video

ਬਾਲਮੀਕ ਸਮਾਜ ਵਲੋਂ ਪੰਜਾਬ ਬੰਦ Video

ਲੁਧਿਆਣਾ,ਸਤੰਬਰ 2019 - ( ਸਤਪਾਲ ਸਿੰਘ ਦੇਹੜਕਾ/ ਮਨਜਿੰਦਰ ਗਿੱਲ )-

ਪੁਲਿਸ ਪਬਲਿਕ ਸਕੂਲ ਭਰੋਵਾਲ 'ਚ ਮਨਾਇਆ ਬਾਬਾ ਸ਼੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ -Video

ਪੁਲਿਸ ਪਬਲਿਕ ਸਕੂਲ ਭਰੋਵਾਲ 'ਚ ਮਨਾਇਆ ਬਾਬਾ ਸ਼੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ

ਲੁਧਿਆਣਾ,ਸਤੰਬਰ 2019 - ( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )-

ਘਰਾਂ ਵਿਚ ਸੋਲਰ ਪਲਾਂਟ ਲਗਵਾਓ Video

ਘਰਾਂ ਵਿਚ ਸੋਲਰ ਪਲਾਂਟ ਲਗਵਾਓ

ਲੁਧਿਆਣਾ,ਸਤੰਬਰ 2019 - ( ਸਤਪਾਲ ਸਿੰਘ ਦੇਹੜਕਾ/ ਮਨਜਿੰਦਰ ਗਿੱਲ )-

ਪੰਜਾਬ ਬੰਦ ਦੌਰਾਨ ਨਕੋਦਰ ’ਚ ਗੋਲੀ ਚੱਲੀ, ਦੋ ਜ਼ਖ਼ਮੀ

ਚੰਡੀਗੜ੍ਹ, ਸਤੰਬਰ 2019-

ਪੰਜਾਬ ਵਿੱਚ ਅੱਜ ਵਾਲਮੀਕ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਦੁਆਬੇ ਦੇ ਕਈ ਸ਼ਹਿਰਾਂ ’ਚ ਸਥਿਤੀ ਤਣਾਅ ਪੂਰਨ ਬਣੀ ਰਹੀ। ਮਾਲਵੇ ਅਤੇ ਮਾਝੇ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਬੰਦ ਨੂੰ ਹੁੰਗਾਰਾ ਮਿਲਿਆ ਅਤੇ ਨੌਜਵਾਨਾਂ ਨੇ ਜ਼ਬਰਦਸਤੀ ਬਾਜ਼ਾਰ ਬੰਦ ਕਰਾਏ। ਇਸ ਦੌਰਾਨ ਕਈ ਥਾਈਂ ਟਕਰਾਅ ਦੀ ਸਥਿਤੀ ਵੀ ਪੈਦਾ ਹੋਈ।
ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਦੁਕਾਨਦਾਰਾਂ ਦਰਮਿਆਨ ਹੋਈਆਂ ਝੜੱਪਾਂ ਦੌਰਾਨ ਨਕੋਦਰ ਵਿੱਚ ਤਾਂ ਇੱਕ ਦੁਕਾਨਦਾਰ ਵੱਲੋਂ ਗੋਲੀ ਚਲਾਏ ਜਾਣ ਕਾਰਨ ਗੁਰਪ੍ਰੀਤ ਸਿੰਘ ਗੋਪੀ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ। ਗੋਪੀ ਦੇ ਢਿੱਡ ਵਿੱਚ ਗੋਲੀ ਲੱਗੀ ਜਦਕਿ ਦੂਜੇ ਵਿਅਕਤੀ ਦੇ ਪੈਰ ’ਚ ਗੋਲੀ ਵੱਜੀ ਹੈ। ਦੋਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲੀਸ ਨੇ ਗੋਲੀ ਚਲਾਉਣ ਵਾਲੇ ਨਿਰਵੈਲ ਸਿੰਘ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ। ਸੂਤਰਾਂ ਦਾ ਦੱਸਣਾ ਹੈ ਕਿ ਬੰਦ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਨਿਰਵੈਲ ਸਿੰਘ ਦਰਮਿਆਨ ਦੁਕਾਨ ਬੰਦ ਕਰਨ ਨੂੰ ਲੈ ਕੇ ਟਕਰਾਅ ਪੈਦਾ ਹੋਇਆ ਜਿਸ ਤੋਂ ਬਾਅਦ ਦੁਕਾਨਦਾਰ ਨੇ ਗੋਲੀ ਚਲਾ ਦਿੱਤੀ।
ਜਲੰਧਰ ਦੇ ਪੀਏਪੀ ਚੌਕ ਵਿੱਚ ਸਥਿਤੀ ਉਸ ਸਮੇਂ ਬੇਹੱਦ ਤਣਾਅ ਵਾਲੀ ਬਣ ਗਈ ਜਦੋਂ ਨਿਹੰਗ ਸਿੰਘਾਂ ਨਾਲ ਪ੍ਰਦਰਸ਼ਨਕਾਰੀਆਂ ਦਾ ਟਕਰਾਅ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਜਦੋਂ ਤਲਵਾਰਾਂ ਲਹਿਰਾ ਕੇ ਨਿਹੰਗ ਸਿੰਘਾਂ ਦੀ ਗੱਡੀ ਰੋਕੀ ਤਾਂ ਨਿਹੰਗਾਂ ਨੇ ਵੀ ਤਲਵਾਰਾਂ ਕੱਢ ਲਈਆਂ। ਮੌਕੇ ’ਤੇ ਤਾਇਨਾਤ ਪੁਲੀਸ ਦੇ ਇੱਕ ਏਡੀਸੀਪੀ ਦੀ ਸਮਝਦਾਰੀ ਕਾਰਨ ਦੋਹਾਂ ਧਿਰਾਂ ਦਰਮਿਆਨ ਖੂਨੀ ਝੜੱਪ ਹੋਣ ਤੋਂ ਬਚਾਅ ਹੋ ਗਿਆ। ਜਲੰਧਰ ਦੀ ਸਬਜ਼ੀ ਮੰਡੀ ਵਿੱਚ ਵੀ ਪ੍ਰਦਰਸ਼ਨਕਾਰੀਆਂ ਨੇ ਭਾਰੀ ਨੁਕਸਾਨ ਕੀਤਾ ਤੇ ਸਬਜ਼ੀਆਂ ਖਿਲਾਰ ਦਿੱਤੀਆਂ। ਸਬਜ਼ੀ ਮੰਡੀ ਦੇ ਪ੍ਰਧਾਨ ਨੇ ਗੱਲੇ ਵਿੱਚੋਂ ਪੈਸੇ ਅਤੇ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਵੀ ਲਾਏ ਹਨ।
ਜ਼ਿਕਰਯੋਗ ਹੈ ਕਿ ਵਾਲਮੀਕ ਭਾਈਚਾਰੇ ਵੱਲੋਂ ਨਿੱਜੀ ਚੈਨਲ ਕਲਰਜ਼ ਵੱਲੋਂ ਭਗਵਾਨ ਵਾਲਮੀਕ ਨਾਲ ਸਬੰਧਤ ਇੱਕ ਟੀਵੀ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ਵਿੱਚ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲਾਉਂਦਿਆਂ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਪੰਜਾਬ ਸਰਕਾਰ ਵੱਲੋਂ ਇਸ ਟੀਵੀ ਲੜੀਵਾਰ ਨੂੰ ਸੂਬੇ ਵਿੱਚ ਦਿਖਾਉਣ ’ਤੇ ਪਾਬੰਦੀ ਲਗਾ ਦਿੱਤੀ ਸੀ ਫਿਰ ਵੀ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਤੇ ਥਾਂ-ਥਾਂ ਪ੍ਰਦਰਸ਼ਨ ਕੀਤੇ ਗਏ।

ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਜਾਖੜ

ਚੰਡੀਗੜ੍ਹ, ਸਤੰਬਰ 2019-

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਾਲ ਦੀ ਘੜੀ ਆਪਣੇ ਅਹੁਦੇ ’ਤੇ ਕੰਮ ਕਰਦੇ ਰਹਿਣਗੇ। ਸੂਤਰਾਂ ਦਾ ਦੱਸਣਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਜਾਖੜ ਨੂੰ ਕੰਮ ਕਰਦੇ ਰਹਿਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਵੀ ਭਾਵੇਂ ਜਾਖੜ ਨੂੰ ਅਸਤੀਫਾ ਨਾ ਦੇਣ ਲਈ ਕਿਹਾ ਸੀ ਪਰ ਪਾਰਟੀ ਹਾਈ ਕਮਾਨ ਨੇ ਹੁਣ ਉਨ੍ਹਾਂ ਨੂੰ ਇਸ ਅਹੁਦੇ ’ਤੇ ਕੰਮ ਕਰਦੇ ਰਹਿਣ ਲਈ ਕਿਹਾ ਹੈ। ਇਸ ਤੋਂ ਇਹ ਵੀ ਸਪੱਸ਼ਟ ਹੈ ਕਿ ਪਾਰਟੀ ਵੱਲੋਂ ਅਜੇ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਹੀਂ ਲਾਇਆ ਜਾ ਰਿਹਾ। ਰਾਹੁਲ ਗਾਂਧੀ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ’ਚ ਵੀ ਕਾਂਗਰਸ ਇੱਕ ਤਰ੍ਹਾਂ ਨਾਲ ਬਿਨਾਂ ਪ੍ਰਧਾਨ ਤੋਂ ਹੀ ਚੱਲ ਰਹੀ ਹੈ। ਸ੍ਰੀ ਜਾਖੜ ਨੇ ਅਸਤੀਫਾ ਦੇਣ ਤੋਂ ਬਾਅਦ ਜਥੇਬੰਦਕ ਗਤੀਵਿਧੀਆਂ ਠੱਪ ਕਰ ਦਿੱਤੀਆਂ ਸਨ ਤੇ ਪਿਛਲੇ ਕੁਝ ਦਿਨਾਂ ਦੌਰਾਨ ਹੀ ਸਰਗਰਮੀਆਂ ਵਧਾਈਆਂ ਹਨ। ਸੂਬੇ ’ਚ ਸੱਤਾ ਸੰਭਾਲਣ ਤੋਂ ਬਾਅਦ ਕਾਂਗਰਸ ਦੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਵੀ ਨਹੀਂ ਕੀਤਾ ਗਿਆ। ਪਾਰਟੀ ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਪੰਜਾਬ ਵਿੱਚ ਨਵਾਂ ਜਥੇਬੰਦਕ ਢਾਂਚਾ ਕਾਇਮ ਕਰਨ ਲਈ ਪਾਰਟੀ ਪ੍ਰਧਾਨ ਨੂੰ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਲੰਘੀਆਂ ਸੰਸਦੀ ਚੋਣਾਂ ਦੌਰਾਨ ਸੁਨੀਲ ਜਾਖੜ ਗੁਰਦਾਸਪੁਰ ਸੰਸਦੀ ਹਲਕੇ ਤੋਂ ਫਿਲਮ ਅਦਾਕਾਰ ਸਨੀ ਦਿਓਲ ਤੋਂ ਹਾਰ ਗਏ ਸਨ। ਉਸ ਮਗਰੋਂ ਉਨ੍ਹਾਂ ਰਾਜਸੀ ਗਤੀਵਿਧੀਆਂ ਘਟਾ ਦਿੱਤੀਆਂ ਸਨ।

ਤਖ਼ਤ ਹਜ਼ੂਰ ਸਾਹਿਬ ਦਾ 61 ਕਰੋੜ ਦਾ ਕਰਜ਼ਾ ਮੁਆਫ਼

ਨਵੀਂ ਦਿੱਲੀ,  ਸਤੰਬਰ 2019- ਸਿੱਖ ਸੰਗਤ ਦੀ ਬੇਨਤੀ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਤਖ਼ਤ ਹਜ਼ੂਰ ਸਾਹਿਬ ਨੂੰ 2008 ਵਿੱਚ ਦਿੱਤੇ ਗਏ 61 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ਼ ਕਰ ਦਿੱਤਾ ਹੈ। ਇਸ ਰਕਮ ਨੂੰ ਸੂਬਾ ਸਰਕਾਰ ਨੇ ਕਰਜ਼ਾ ਮੰਨ ਲਿਆ ਸੀ। ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਤੇ ਨਾਂਦੇੜ ਦੇ ਸੰਸਦ ਮੈਂਬਰ ਪ੍ਰਤਾਪ ਰਾਓ ਪਾਟਿਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫਵਨਵੀਸ ਨੂੰ ਕਰਜ਼ਾ ਮੁਆਫ਼ ਕਰਨ ਬਾਰੇ ਬੇਨਤੀ ਕੀਤੀ ਸੀ। ਦੱਸਣਸੋਗ ਹੈ ਕਿ 2008 ਵਿੱਚ ਮਨਾਏ ਗਏ 300 ਸਾਲਾ ਗੁਰਗੱਦੀ ਦਿਵਸ ਮੌਕੇ ਡਾ. ਪੀ.ਐੱਸ. ਪਸਰੀਚਾ (ਰਿਟਾ. ਡੀਜੀਪੀ) ਚੇਅਰਮੈਨ ਗੁਰਦੁਆਰਾ ਤਖ਼ਤ ਹਜ਼ੂਰ ਸਾਹਿਬ ਨਾਂਦੇੜ ਨੂੰ 61 ਕਰੋੜ ਰੁਪਏ ਵਿਕਾਸ ਲਈ ਦਿੱਤੇ ਗਏ ਸਨ, ਜਿਸ ਨੂੰ ਮਹਾਰਾਸ਼ਟਰ ਸਰਕਾਰ ਨੇ ਕਰਜ਼ੇ ਦੇ ਰੂਪ ਵਿਚ ਦਿਖਾਇਆ। ਗੁਰਦੁਆਰਾ ਹਜ਼ੂਰ ਸਾਹਿਬ ਨਾਂਦੇੜ ਵਲੋਂ ਕਈ ਸਾਲਾਂ ਤੋਂ ਸਰਕਾਰ ਨਾਲ ਪੱਤਰ-ਵਿਹਾਰ ਕੀਤੇ ਗਏ ਪ੍ਰੰਤੂ ਸਰਕਾਰ ਨੇ ਇਸ ਕਰਜ਼ੇ ਨੂੰ ਮੁਆਫ਼ ਨਹੀਂ ਕੀਤਾ ਸੀ। ਕੁਝ ਸਮਾਂ ਪਹਿਲਾਂ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੇ ਇਸ ਕਰਜ਼ੇ ਨੂੰ ਮੁਆਫ਼ ਕਰਨ ਦਾ ਭਰੋਸਾ ਦਿੱਤਾ ਸੀ। ਦੱਸਣਯੋਗ ਹੈ ਕਿ ਇਹ ਰਾਸ਼ੀ ਤਖ਼ਤ ਸਾਹਿਬ ਦੇ ਵਿਕਾਸ ’ਤੇ ਨਹੀਂ ਲਗਾਈ ਗਈ ਬਲਕਿ ਸਾਰੀ ਰਾਸ਼ੀ ਤਖ਼ਤ ਸਾਹਿਬ ਦੇ ਬਾਹਰ ਵਿਕਾਸ ਉੱਪਰ ਲਗਾਈ ਗਈ। ਹੁਣ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਆਪਣੇ ਵਲੋਂ ਦਿੱਤੇ ਭਰੋਸਾ ਨੂੰ ਪੂਰਾ ਕਰ ਦਿੱਤਾ ਹੈ। ਤਖ਼ਤ ਹਜ਼ੂਰ ਸਾਹਿਬ ਦੇ ਜਥੇਦਾਰ, ਸਮੂਹ ਪੰਜ ਪਿਆਰੇ, ਬੋਰਡ ਦੇ ਪ੍ਰਧਾਨ, ਮੀਤ ਪ੍ਰਧਾਨ, ਸਕੱਤਰ ਅਤੇ ਸਮੂਹ ਮੈਂਬਰਾਂ ਦੇ ਨਾਲ ਸੰਗਤ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ ਹੈ।

ਪੁਰਾਤਨ ਵਿਰਾਸਤ ਸੰਭਾਲਣ ਲਈ ਅੰਮ੍ਰਿਤਸਰ ਨੂੰ ਦੇਸ਼ ਭਰ ’ਚੋਂ ਪਹਿਲਾ ਸਥਾਨ

ਅੰਮ੍ਰਿਤਸਰ, ਸਤੰਬਰ 2019 -( ਇਕਬਾਲ ਸਿੰਘ ਰਸੂਲਪੁਰ )- ਜੰਡਿਆਲਾ ਗੁਰੂ ਵਿਚ ਠਠੇਰਿਆਂ ਦੀ ਪੁਰਾਤਨ ਵਿਰਾਸਤ ਨੂੰ ਸੰਭਾਲਣ, ਵਿਕਸਿਤ ਕਰਨ ਅਤੇ ਇਸ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਗਏ ਯਤਨਾਂ ਵਾਸਤੇ ਅੰਮ੍ਰਿਤਸਰ ਜ਼ਿਲ੍ਹੇ ਨੂੰ ਦੇਸ਼ ਭਰ ਵਿਚੋਂ ਪਹਿਲਾ ਸਥਾਨ ਮਿਲਿਆ ਹੈ। ਇਹ ਵਿਰਾਸਤ ਹੌਲੀ-ਹੌਲੀ ਦਮ ਤੋੜ ਰਹੀ ਸੀ ਪਰ ਯੂਨੈਸਕੋ ਵਲੋਂ ਇਸ ਨੂੰ ਵਿਰਾਸਤੀ ਸੂਚੀ ਵਿਚ ਸ਼ਾਮਲ ਕਰਨ ਮਗਰੋਂ ਇਸ ਨੂੰ ਮੁੜ ਸੁਰਜੀਤ ਕਰਨ ਲਈ ਹੰਭਲਾ ਮਾਰਿਆ ਗਿਆ ਸੀ।
ਬੀਤੇ ਦਿਨ ਨਵੀਂ ਦਿੱਲੀ ਵਿਚ ਵਿਗਿਆਨ ਭਵਨ ’ਚ ਕਰਵਾਏ ਗਏ ਸਮਾਗਮ ਵਿਚ ਇਹ ਸਨਮਾਨ ਅੰਮ੍ਰਿਤਸਰ ਜ਼ਿਲ੍ਹੇ ਨੂੰ ਦਿੱਤਾ ਗਿਆ ਹੈ, ਜਿਸ ਨੂੰ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਪ੍ਰਾਪਤ ਕੀਤਾ। ਕਿਸੇ ਵੀ ਖ਼ੁਦ ਮੁਖ਼ਤਿਆਰ ਸੰਸਥਾ ਵਲੋਂ ਵਿਸ਼ੇਸ਼ ਪ੍ਰਾਪਤੀਆਂ ਲਈ ਦਿੱਤਾ ਜਾਣ ਵਾਲਾ ਇਹ ਸਨਮਾਨ ਦੇਸ਼ ਦਾ ਵੱਕਾਰੀ ਸਨਮਾਨ ਹੈ। ਜ਼ਿਲ੍ਹੇ ਦੇ ਐੱਸਡੀਐੱਮ ਵਿਕਾਸ ਹੀਰਾ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਦੇਸ਼ ਭਰ ਤੋਂ 1500 ਪ੍ਰਤੀਯੋਗੀ ਸ਼ਾਮਲ ਹੋਏ ਸਨ, ਜਿਸ ਵਿਚੋਂ ਅੰਮ੍ਰਿਤਸਰ ਨੂੰ ਪਹਿਲਾ ਸਥਾਨ ਮਿਲਿਆ। ਜੰਡਿਆਲਾ ਗੁਰੂ ਦੀ ਠਠੇਰਿਆਂ ਦੀ ਕਲਾ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੀ ਹੈ, ਜੋ ਉਸ ਵੇਲੇ ਵੱਡੇ ਪੱਧਰ ’ਤੇ ਪ੍ਰਫੁੱਲਿਤ ਸੀ। ਇੱਥੇ ਬਣੇ ਪਿੱਤਲ, ਤਾਂਬੇ ਅਤੇ ਕਾਂਸੇ ਆਦਿ ਦੇ ਭਾਂਡੇ ਦੇਸ਼ ਵਿਚ ਵੱਖ ਵੱਖ ਥਾਵਾਂ ‘ਤੇ ਖਰੀਦੇ ਜਾਂਦੇ ਸਨ ਪਰ ਸਮੇਂ ਦੇ ਨਾਲ ਇਨ੍ਹਾਂ ਦੀ ਮੰਗ ਘਟ ਗਈ ਸੀ, ਜਿਸ ਕਾਰਨ ਇਹ ਸਨਅਤ ਆਖ਼ਰੀ ਸਾਹਾਂ ‘ਤੇ ਸੀ। ਯੂਨੈਸਕੋ ਵਲੋਂ ਇਸ ਵਿਰਾਸਤ ਨੂੰ ਵਿਸ਼ਵ ਦੀਆਂ ਵਿਰਾਸਤਾਂ ਦੀ ਸੂਚੀ ਵਿਚ ਸ਼ਾਮਲ ਕੀਤੇ ਜਾਣ ਮਗਰੋਂ ਇਸ ਸਨਅਤ ਨੂੰ ਮੁੜ ਪੈਰਾਂ ਸਿਰ ਕਰਨ ਦਾ ਯਤਨ ਕੀਤਾ ਗਿਆ ਸੀ। ਸਾਬਕਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਇੱਥੇ ਬਣਦੇ ਪੁਰਾਤਨ ਬਰਤਨਾਂ ਨੂੰ ਮੌਜੂਦਾ ਡਿਜ਼ਾਈਨ ਨਾਲ ਤਿਆਰ ਕਰਵਾਇਆ। ਇਨ੍ਹਾਂ ਦੀ ਮੰਡੀ ਲੱਭਣ ਲਈ ਯਤਨ ਸ਼ੁਰੂ ਕੀਤੇ ਗਏ। ਇਸ ਸਬੰਧੀ 11 ਠਠੇਰਿਆਂ ਨੂੰ ਸ਼ਾਮਲ ਕਰਕੇ ਪੰਜਾਬ ਠਠੇਰਾ ਆਰਟ ਲੈਗੇਸੀ ਨਾਂ ਦੀ ਸੁਸਾਇਟੀ ਰਜਿਸਟਰਡ ਕਰਾਈ ਗਈ ਅਤੇ ਪੀ-ਤਲ ਦੇ ਨਾਂ ਹੇਠ ਕੰਮ ਸ਼ੁਰੂ ਕੀਤਾ ਗਿਆ। ਉਤਪਾਦਾਂ ਨੂੰ ਵਿਸ਼ਵ ਦੇ ਬਾਜ਼ਾਰ ਵਿਚ ਵੇਚਣ ਲਈ ਇਸ ਵੈੱਬਸਾਈਟ ’ਤੇ ਪ੍ਰਦਰਸ਼ਿਤ ਕੀਤਾ ਗਿਆ, ਜਿਸ ਨੂੰ ਚੰਗਾ ਹੁੰਗਾਰਾ ਮਿਲਿਆ ਹੈ ਅਤੇ ਹੁਣ ਇਹ ਮੁੜ ਆਪਣੇ ਪੈਰਾਂ ਭਾਰ ਹੋਣ ਲੱਗ ਪਿਆ ਹੈ।
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਹ ਸਨਮਾਨ ਪ੍ਰਾਪਤ ਕਰਨ ਮਗਰੋਂ ਇਸ ਵਿਰਾਸਤ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।

ਸੁਖਪਾਲ ਸਿੰਘ ਸਿੱਧੂ ਦਾ ਵਿਜੈ ਇੰਦਰ ਸਿੰਗਲਾ ਮੰਤਰੀ ਪੰਜਾਬ ਸਰਕਾਰ ਵੱਲੋਂ ਸਨਮਾਨ

ਮਨੁੱਖਤਾ ਦੀ ਸੇਵਾ ਲਈ ਸੁਖਪਾਲ ਸਿੰਘ ਸਿੱਧੂ ਦੀ ਵੱਡੀ ਦੇਣ, ਕੈਂਸਰ ਪੀੜਤਾਂ ਲਈ ਬਠਿੰਡਾ ਟਰੇਨ ਸਟੇਸ਼ਨ ਤੇ ਲੰਗਰ ਲੌਣਾ

ਚੰਡੀਗੜ੍,ਸਤੰਬਰ 2019, -( ਰਿਪੋਟਰ ਇਕਬਾਲ ਸਿੰਘ ਰਸੂਲਪੁਰ)-

ਨਥਾਣਾ ਸਿਟੀ ਐਕਸਪ੍ਰੈਸ ਦੇ ਨਾਂ ਨਾਲ ਜਾਣੇ ਜਾਂਦੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ ਲੜਕੇ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਮਾ ਸੁਖਪਾਲ ਸਿੰਘ ਸਿੱਧੂ ਦਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਅਧਿਆਪਕ ਰਾਜ ਪੁਰਸਕਾਰ ਸਮਾਰੋਹ ਦੌਰਾਨ ਮਾਨਯੋਗ ਵਿਜੈ ਇੰਦਰ ਸਿੰਗਲਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਗਿਆ । ਇਸ ਮੌਕੇ ਸ਼੍ਰੀ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵਿਭਾਗ, ਮੁਹੰਮਦ ਤਇਅਬ ਡੀ.ਜੀ.ਐਸ.ਈ.ਪੰਜਾਬ, ਸੁਖਜੀਤ ਪਾਲ ਸਿੰਘ ਡੀ.ਪੀ.ਆਈ.(ਸੈ.ਸਿ) ਪੰਜਾਬ, ਇੰਦਰਜੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ  ਪੰਜਾਬ ਅਤੇ ਹਰਦੀਪ ਸਿੰਘ ਤੱਗੜ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵੱਲੋਂ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਮਿਹਨਤੀ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ ਗਈ। ਇੱਥੇ ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਸਿੱਧੂ ਨੇ ਆਪਣੇ ਸਕੂਲ ਸਟਾਫ਼ ਅਤੇ ਸਕੂਲ ਵਿਕਾਸ ਭਲਾਈ ਕਮੇਟੀ ਦੇ ਸਹਿਯੋਗ ਨਾਲ ਸਕੂਲ ਨੂੰ ਸਮਾਰਟ ਬਣਾਉਣ ਵਿੱਚ ਮੋਹਰੀ ਰੋਲ ਨਿਭਾਇਆ ਹੈ ਅਤੇ ਸਕੂਲ ਸਮੇਂ ਤੋਂ ਬਾਅਦ ਵੀ ਉਹਨਾਂ ਸਕੂਲ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਲਗਾਤਾਰ ਮਿਹਨਤ ਕੀਤੀ  ਹੈ। ਸਿੱਧੂ ਨੇ ਕਿਹਾ ਕਿ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸਕੂਲ ਦੇ ਸਾਬਕਾ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਵਿੱਚ ਲਿਸਨਿੰਗ ਲੈਬ ਮਲਟੀਮੀਡੀਆ ਰੂਮ, ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦਗਾਰ, ਪਾਰਕ, ਝੂਲੇ ਅਤੇ ਆਕਰਸ਼ਕ ਬਾਲਾ ਵਰਕ ਕਰਵਾਇਆ ਗਿਆ। ਸੁਖਪਾਲ ਸਿੰਘ ਸਿੱਧੂ ਦੀ ਮਿਹਨਤ ਸਦਕਾ ਇਸ ਵਾਰ ਸਕੂਲ ਦੇ ਬੱਚਿਆਂ ਨੂੰ ਕੌਮੀ ਪੱਧਰ ਦੇ ਗੋਲਡਨ ਐਰੋ ਐਵਾਰਡ ਵੀ ਮਿਲੇ ਹਨ। ਸਿੱਧੂ ਸਕੂਲ ਦੇ ਕੰਮਾਂ ਤੋਂ  ਇਲਾਵਾ ਜਿੱਥੇ ਡਾ ਕੁਲਵੰਤ ਧਾਲੀਵਾਲ ਦੀ ਸੰਸਥਾ ਵਰਲਡ ਕੈਂਸਰ ਕੇਅਰ ਨਾਲ ਮਿਲ ਕੇ ਮਾਲਵਾ ਪੱਟੀ ਵਿੱਚ ਕੈਂਸਰ ਕੈਂਪ ਲਗਵਾ ਰਹੇ ਹਨ ਅਤੇ ਕੈਂਸਰ ਟਰੇਨ ਦੇ ਮਰੀਜ਼ਾਂ ਲਈ ਲੰਗਰ ਵੀ ਲਗਾ ਰਹੇ ਹਨ ਉੱਥੇ ਹੀ  ਵਰਲਡ ਕੈਂਸਰ ਕੇਅਰ ਟੀਮ ਨਾਲ ਮਿਲ ਕੇ  ਹੜਾਂ ਦੀ ਮਾਰ ਹੇਠ ਆਏ ਲੋਕਾਂ ਦੀ ਸੇਵਾ ਕੀਤੀ। ਉਹ ਸੁਖ ਸੇਵਾ ਸੁਸਾਇਟੀ ਪੰਜਾਬ ਨਾਲ ਮਿਲ ਕੇ ਝੁੱਗੀ ਝੌਂਪੜੀਆਂ ਵਿੱਚ ਰਹਿ ਰਹੇ ਲੋੜਵੰਦ ਬੱਚਿਆਂ ਲਈ ਰੋਟੀ ਬੈਂਕ ਦੀ ਸੇਵਾ ਵੀ ਲਗਾਤਾਰ ਕਰ ਰਹੇ ਹਨ ਅਤੇ ਉਨ੍ਹਾਂ ਬੱਚਿਆਂ ਨੂੰ ਸਕੂਲੀ ਸਿੱਖਿਆ ਲਈ ਪ੍ਰੇਰਿਤ ਕਰ ਰਹੇ ਹਨ। ਉਹ ਖੂਨਦਾਨ ਮਹਾਂਦਾਨ ਤਹਿਤ 27 ਵਾਰੀ ਲੋੜਵੰਦਾਂ ਲਈ ਖੂਨਦਾਨ ਵੀ ਕਰ ਚੁੱਕੇ ਹਨ। ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਅਧਿਆਪਕ ਰਾਜ ਪੁਰਸਕਾਰ ਸਮਾਰੋਹ ਦੌਰਾਨ ਸਿੱਧੂ ਦਾ ਸਨਮਾਨ ਕੀਤੇ ਜਾਣ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਬਲਜੀਤ ਸਿੰਘ ਸੰਦੋਹਾ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਸ਼ਿਵ ਪਾਲ ਗੋਇਲ, ਬੀ ਪੀ ਈ ਓ ਕਰਮਜੀਤ ਕੌਰ, ਸੈਂਟਰ ਮੁਖੀ ਅਜੈਬ ਸਿੰਘ, ਸਕੂਲ ਵਿਕਾਸ ਭਲਾਈ ਕਮੇਟੀ ਦੇ ਚੇਅਰਮੈਨ ਡਾ ਜਗਸੀਰ ਸਿੰਘ ਸਿੱਧੂ, ਨਿਰਭੈ ਭੁੱਲਰ ਸਮਾਰਟ ਸਕੂਲ ਕੋਆਰਡੀਨੇਟਰ, ਰਣਜੀਤ ਮਾਨ ਪੜ੍ਹੋ ਪੰਜਾਬ ਪੜਾਓ ਪੰਜਾਬ ਕੋਆਰਡੀਨੇਟਰ, ਜਗਸੀਰ ਸਹੋਤਾ, ਜਗਜੀਤ ਕੌਰ, ਸਤਨਾਮ ਕੌਰ,ਪਰਮਜੀਤ ਕੌਰ, ਸਰਬਜੀਤ ਸਿੰਘ ਕਾਂਗਰਸੀ ਆਗੂ, ਚਮਕੌਰ ਸਿੰਘ, ਡਾ ਰੂਪ ਖਾਨ, ਸ਼ਿਵ ਕੁਮਾਰ, ਹਰਪ੍ਰੀਤ ਮਦੇਸ਼ਾ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਤਰਨ ਤਾਰਨ ਦੇ ਪਿੰਡ ਕਲੇਰ ’ਚ ਧਮਾਕਾ

ਦੋ ਜਣਿਆਂ ਦੀ ਮੌਤ,ਤੀਜਾ ਗੰਭੀਰ ਜ਼ਖ਼ਮੀ 

ਤਰਨ ਤਾਰਨ,  ਸਤੰਬਰ 2019-( ਇਕਬਾਲ ਸਿੰਘ ਰਸੂਲਪੁਰ )-

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾ ਨੇੜੇ ਕਲੇਰ ਅੱਡੇ ’ਤੇ ਖਾਲੀ ਪਲਾਟ ਵਿਚ ਬੀਤੀ ਦੇਰ ਰਾਤ ਤਿੰਨ ਵਿਅਕਤੀਆਂ ਵਲੋਂ ਖੁਦਾਈ ਕਰਦੇ ਸਮੇਂ ਹੋਏ ਧਮਾਕੇ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਤੀਜਾ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਵੱਡੀ ਗਿਣਤੀ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਧਮਾਕੇ ਦੀ ਜਾਂਚ ਸਬੰਧੀ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਦੋ ਮੈਂਬਰੀ ਟੀਮ ਨੇ ਅੱਜ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਇਸ ਬਾਰੇ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਕੋਲੋਂ ਜਾਣਕਾਰੀ ਇਕੱਤਰ ਕੀਤੀ|
ਧਮਾਕੇ ਦੇ ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ (20) ਵਾਸੀ ਬਚੜੇ ਅਤੇ ਵਿਕਰਮਜੀਤ ਸਿੰਘ ਵਿੱਕੀ (28) ਵਾਸੀ ਕੱਦਗਿਲ ਵਜੋਂ ਹੋਈ ਹੈ। ਮ੍ਰਿਤਕਾਂ ਦੀ ਉਮਰ 22 ਤੋਂ 25 ਸਾਲ ਦੇ ਦਰਮਿਆਨ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਇਸ ਧਮਾਕੇ ਵਿਚ ਜ਼ਖ਼ਮੀ ਹੋਏ ਗੁਰਜੰਟ ਸਿੰਘ ਬਚੜੇ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਅਨੁਸਾਰ ਗੁਰਜੰਟ ਸਿੰਘ ਦਾ ਚਿਹਰਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਉਸ ਦੀਆਂ ਅੱਖਾਂ ਦੀ ਜੋਤ ਵੀ ਜਾ ਚੁੱਕੀ ਹੈ।
ਜਾਂਚ ਲਈ ਪੁੱਜੀਆਂ ਐੱਨਆਈਏ ਅਤੇ ਫੌਰੈਂਸਿਕ ਲੈਬ ਦੀਆਂ ਟੀਮਾਂ ਨੇ ਘਟਨਾ ਸਥਾਨ ਤੋਂ ਧਮਾਕਾਨੁਮਾ ਵਸਤੂ ਦੇ ਨਮੂਨੇ ਇਕੱਤਰ ਕੀਤੇ। ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਐੱਸਐੱਸਪੀ ਧਰੁਵ ਦਹੀਆ ਅਤੇ ਐੱਸਪੀ ਹਰਜੀਤ ਸਿੰਘ ਧਾਰੀਵਾਲ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲੀਸ ਨੇ ਘਟਨਾ ਸਬੰਧੀ ਨੇੜਲੇ ਪਿੰਡ ਪੰਡੋਰੀ ਗੋਲਾ ਵਾਸੀ ਹਰਜੀਤ ਸਿੰਘ ਦੇ ਘਰ ਛਾਪਾ ਮਾਰਿਆ| ਹਰਜੀਤ ਸਿੰਘ ਤਾਂ ਘਰੋਂ ਗਾਇਬ ਸੀ ਪਰ ਉਸ ਦੇ ਘਰੋਂ ਪੁਲੀਸ ਨੇ ਇਕ ਰਾਈਫਲ ਅਤੇ ਕਾਰਤੂਸ ਬਰਾਮਦ ਕੀਤੇ ਹਨ| ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਕਿਹਾ ਕਿ ਤਿੰਨਾਂ ਵਿਅਕਤੀਆਂ ਦਾ ਕਿਸੇ ਤਰ੍ਹਾਂ ਦਾ ਅਪਰਾਧੀ ਪਿਛੋਕੜ ਨਹੀਂ ਹੈ| ਇਸ ਸਬੰਧੀ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਦਫ਼ਾ 304 ਫੌਜਦਾਰੀ, 4/5 ਧਮਾਕਾਖੇਜ਼ (ਐਕਸਪਲੋਸਿਵ) ਕੇਸ ਦਰਜ ਕੀਤਾ ਹੈ|
ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਮੁਤਾਬਿਕ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ। ਇਸ ਘਟਨਾ ਸਬੰਧੀ ਪਿੰਡ ਬਚੜੇ ਦੇ ਲੋਕਾਂ ਦਾ ਕਹਿਣਾ ਹੈ ਕਿ ਗੁਰਜੰਟ ਸਿੰਘ ਦੇ ਘਰ ਕਈ ਸ਼ੱਕੀ ਲੋਕਾਂ ਦਾ ਆਉਣਾ-ਜਾਣਾ ਬਣਿਆ ਰਹਿੰਦਾ ਸੀ| ਮ੍ਰਿਤਕ ਹਰਪ੍ਰੀਤ ਸਿੰਘ ਅਕਸਰ ਹੀ ਗੁਰਜੰਟ ਸਿੰਘ ਨਾਲ ਰਹਿੰਦਾ ਸੀ ਭਾਵੇਂਕਿ ਉਹ ਪਿੰਡ ਦੇ ਅੱਡੇ ’ਤੇ ਫਰਨੀਚਰ ਬਣਾਉਣ ਵਾਲੀ ਦੁਕਾਨ ’ਤੇ ਕੰਮ ਕਰਦਾ ਸੀ| ਕੱਦਗਿੱਲ ਵਾਸੀ ਮ੍ਰਿਤਕ ਵਿਕਰਮਜੀਤ ਸਿੰਘ ਉਸਾਰੀ ਮਿਸਤਰੀ ਸੀ|

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ 'ਚ ਅਲੌਕਿਕ ਨਗਰ ਕੀਰਤਨ ਸਜਾਇਆ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ 'ਤੇ ਸਾਲਾਨਾ ਜੋੜ ਮੇਲਾ

ਬਟਾਲਾ,  ਸਤੰਬਰ 2019- (ਸਤਪਾਲ ਸਿੰਘ ਦੇਹੜਕਾ  )-  

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ 'ਤੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਟਾਲਾ 'ਚ ਸਮੁੱਚੀ ਲੋਕਾਈ ਵਲੋਂ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਈਆਂ | ਵਿਆਹ ਪੁਰਬ ਦੀਆਂ ਖੁਸ਼ੀਆਂ 'ਚ ਅੱਜ ਸਮੁੱਚੇ ਧਾਰਮਿਕ ਅਸਥਾਨਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ਰੀ ਡੇਹਰਾ ਸਾਹਿਬ, ਸ੍ਰੀ ਸਤਿਕਰਤਾਰੀਆਂ ਸਾਹਿਬ ਤੇ ਅੱਚਲ ਸਾਹਿਬ ਵਿਖੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਹੁਰਾ ਘਰ ਅਸਥਾਨ ਤੋਂ ਖਾਲਸਾਈ ਜੈਕਾਰਿਆਂ ਦੀ ਗੂੰਜ 'ਚ ਸ਼ਾਨੋ-ਸ਼ੌਕਤ ਨਾਲ ਨਗਰ ਕੀਰਤਨ ਆਰੰਭ ਹੋਇਆ | ਇਸ ਮੌਕੇ ਸਜਾਈ ਪਾਲਕੀ ਨੂੰ ਦਰਸ਼ਨਾਂ ਲਈ ਰਵਾਨਾ ਕਰਨ ਸਮੇਂ ਗਿਆਨੀ ਮਲਕੀਅਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇ ਗੁਰਿੰਦਰਪਾਲ ਸਿੰਘ ਗੋਰਾ ਤੇ ਗੁਰਨਾਮ ਸਿੰਘ ਜੱਸਲ ਸ਼ੋ੍ਰਮਣੀ ਕਮੇਟੀ ਮੈਂਬਰ, ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਰਵੀਕਰਨ ਸਿੰਘ ਕਾਹਲੋਂ, ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ, ਗੁਰਜੀਤ ਸਿੰਘ ਬਿਜਲੀਵਾਲ, ਗੁਰਤਿੰਦਰਪਾਲ ਸਿੰਘ ਭਾਟੀਆ, ਪਰਮਵੀਰ ਸਿੰਘ ਲਾਡੀ ਤੇ ਹੋਰ ਸੇਵਾਦਾਰ ਹਾਜ਼ਰ ਸਨ | ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵੀ ਗੁਰੂ ਘਰ ਨਤਮਸਤਕ ਹੋਏ ਅਤੇ ਪਾਲਕੀ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ | ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਦੇਰ ਸ਼ਾਮ ਆਰੰਭਿਕ ਅਸਥਾਨ 'ਤੇ ਨਗਰ ਕੀਰਤਨ ਦੀ ਸੰਪੂਰਨਤਾ ਹੋਈ | ਇਸ ਮੌਕੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ |

 

ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਤੇ ਦੁੱਖ ਸਾਂਝਾ ਕਰਨ ਪਹੁੰਚੇ ਸੰਨੀ ਦਿਓਲ

ਰਾਜਾਸਾਂਸੀ ਸਤੰਬਰ 2019 - (ਇਕਬਾਲ ਸਿੰਘ ਰਸੂਲਪੁਰ)-   

ਬਟਾਲਾ ਵਿਖੇ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਕਾਰਨ ਵਾਪਰੇ ਦਰਦਨਾਕ ਹਾਦਸੇ ਤੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਦੇ ਲਈ ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਸੰਨੀ ਦਿਉਲ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਪੁੱਜੇ। ਜਲਦੀ ਹੋਣ ਦੇ ਕਾਰਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਸੰਕੋਚ ਹੀ ਕੀਤਾ।

ਦਮਦਮੀ ਟਕਸਾਲ ਵੱਲੋਂ ਸਥਾਪਨਾ ਦਿਵਸ ਸਬੰਧੀ ਸੈਮੀਨਾਰ

ਅੰਮ੍ਰਿਤਸਰ, ਸਤੰਬਰ 2019-(ਸਤਪਾਲ ਸਿੰਘ ਦੇਹੜਕਾ)-

ਅੱਜ ਇੱਥੇ ਖ਼ਾਲਸਾ ਕਾਲਜ ਵਿਚ ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਦੀ ਸਥਾਪਨਾ ਦੀ ਅਰਧ-ਸ਼ਤਾਬਦੀ ਮੌਕੇ ਟਕਸਾਲ ਦੇ ਤਿੰਨ ਮੁਖੀਆਂ ਨੂੰ ਸਮਰਪਿਤ ਦਮਦਮੀ ਟਕਸਾਲ ਵਲੋਂ ਅੰਤਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਟਕਸਾਲ ਦੇ ਯੋਗਦਾਨ ਬਾਰੇ ਚਰਚਾ ਕੀਤੀ। ਮੁੱਖ ਮਹਿਮਾਨ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ ਨੇ ਦਮਦਮੀ ਟਕਸਾਲ ਦੀ ਵਿੱਦਿਆ ਨੂੰ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਖ਼ਾਲਸਾ ਕਾਲਜ ਡਾ. ਮਹਿਲ ਸਿੰਘ ਨੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਦੇਣ ਨੂੰ ਮਹਾਨ ਦੱਸਿਆ। ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਅੱਜ ਵੀ ਦਰਬਾਰ ਸਾਹਿਬ ਲਈ ਕਿਸੇ ਗ੍ਰੰਥੀ ਸਿੰਘ ਦੀ ਲੋੜ ਪੈਣ ‘ਤੇ ਦਮਦਮੀ ਟਕਸਾਲ ਵੱਲ ਹੀ ਦੇਖਿਆ ਜਾਂਦਾ ਹੈ। ਬਾਬਾ ਪ੍ਰਦੀਪ ਸਿੰਘ ਬੋਰੇਵਾਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਸ਼ੁੱਧ ਪਾਠ ਤੇ ਸਰੂਪ ਦਮਦਮੀ ਟਕਸਾਲ ਦੀ ਹੀ ਦੇਣ ਹਨ। ਕਾਲਜ ਪ੍ਰਬੰਧਕ ਕਮੇਟੀ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਦਮਦਮੀ ਟਕਸਾਲ ਸਿੱਖੀ ਦਾ ਧੁਰਾ ਹੈ। ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗੁਰਬਚਨ ਸਿੰਘ ਅਤੇ ਸੰਤ ਕਰਤਾਰ ਸਿੰਘ ਖ਼ਾਲਸਾ ਨਾਲ ਬਿਤਾਏ ਪਲਾਂ ਨੂੰ ਸਾਂਝਾ ਕੀਤਾ। ਮੁੱਖ ਬੁਲਾਰੇ ਡਾ. ਹਰਿਭਜਨ ਸਿੰਘ ਨੇ ਕਿਹਾ ਕਿ ਪੰਥ ਦੀ ਸੇਵਾ ਦਮਦਮੀ ਟਕਸਾਲ ਦਾ ਮੁੱਖ ਮਨੋਰਥ ਰਿਹਾ ਹੈ। ਪ੍ਰੋ. ਸੁਖਦਿਆਲ ਸਿੰਘ ਨੇ ਕਿਹਾ ਕਿ ਟਕਸਾਲ ਦੇ ਆਰੰਭਿਤਾ ਸਮੇਂ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਯੋਗਦਾਨ ਨੂੰ ਵਾਚਣ ਦੀ ਲੋੜ ਹੈ।

ਸੈਕਟਰ-17 ’ਚ ਗੋਲੀਬਾਰੀ ਦੌਰਾਨ ਨੌਜਵਾਨ ਦੀ ਮੌਤ

ਇਕ ਜ਼ਖ਼ਮੀ ਪੁਲੀਸ ਨੂੰ ਹੱਤਿਆ ਮਾਮਲੇ ਬਾਰੇ ਮਿਲੇ ਅਹਿਮ ਸੁਰਾਗ

ਚੰਡੀਗੜ੍ਹ, ਸਤੰਬਰ 2019- (ਇਕਬਾਲ ਸਿੰਘ ਰਸੂਲਪੁਰ)-

ਇਥੇ ਸੈਕਟਰ-17 ਦੇ ਥਾਣੇ ਨੇੜੇ ਅੱਜ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਹਮਲਾਵਰਾਂ ਨੇ ਗੋਲੀਆਂ ਚਲਾ ਕਿ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਅਤੇ ਇਕ ਟੈਕਸੀ ਡਰਾਈਵਰ ਜ਼ਖਮੀ ਹੋ ਗਿਆ।
ਪੁਲੀਸ ਅਨੁਸਾਰ ਅੱਜ ਬਾਅਦ ਦੁਪਹਿਰ ਇਕ ਨੌਜਵਾਨ ਸੈਕਟਰ-17 ਦੇ ਥਾਣੇ ਨੇੜੇ ਅਤੇ ਪੁਰਾਣੇ ਅਦਾਲਤੀ ਕੰਪਲੈਕਸ ਨੇੜਲੀ ਪਾਰਕਿੰਗ ਵਿਚ ਟੈਕਸੀ ਡਰਾਈਵਰ ਕੋਲ ਖੜ੍ਹਾ ਸੀ। ਇਸੇ ਦੌਰਾਨ ਤਿੰਨ ਨੌਜਵਾਨ ਉਥੇ ਪੈਦਲ ਆਏ। ਇਸ ਮੌਕੇ ਘਟਨਾ ਸਥਾਨ ’ਤੇ ਮੌਜੂਦ ਇਕ ਵਿਅਕਤੀ ਨੇ ਪੁਲੀਸ ਨੂੰ ਦੱਸਿਆ ਹੈ ਕਿ ਹਮਲਾਵਰਾਂ ਵਿਚੋਂ ਦੋ ਕੋਲ ਬੈਗ ਸਨ ਜਿਨ੍ਹਾਂ ਨੇ ਆਪਣੇ ਬੈਗਾਂ ਵਿਚੋਂ ਪਿਸਤੌਲ ਕੱਢੇ ਅਤੇ ਟੈਕਸੀ (ਐਚਆਰ 56ਬੀ 0375) ਕੋਲ ਖੜ੍ਹੇ ਨੌਜਵਾਨ ’ਤੇ ਗੋਲੀਆਂ ਦੀ ਵਾਛੜ ਕਰ ਦਿੱਤੀ। ਅੱਖੀਂ ਦੇਖਣ ਵਾਲੇ ਅਨੁਸਾਰ ਗੋਲੀਆਂ ਲੱਗਣ ਕਾਰਨ ਟੈਕਸੀ ਕੋਲ ਖੜ੍ਹਾ ਨੌਜਵਾਨ ਹੇਠਾਂ ਡਿੱਗ ਪਿਆ, ਜਿਸ ਦੀ ਪਛਾਣ ਤੇਜਿੰਦਰ ਉਰਫ ਮਾਲੀ ਵਾਸੀ ਪਿੰਡ ਡੂਮਰਖਾਂ (ਜੀਂਦ) ਵਜੋਂ ਹੋਈ ਹੈ। ਟੈਕਸੀ ਡਰਾਈਵਰ ਸੰਦੀਪ ਨੂੰ ਵੀ ਛਰੇ ਲੱਗੇ ਹਨ।ਹਮਲਾਵਰ ਗੋਲੀਆਂ ਚਲਾਉਣ ਤੋਂ ਬਾਅਦ ਪਹਿਲਾਂ ਰੈਨ ਬਸੇਰਾ ਵੱਲ ਗਏ ਪਰ ਉਥੇ ਲੋਕਾਂ ਦੀ ਭੀੜ ਹੋਣ ਕਾਰਨ ਵਾਪਸ ਸੈਕਟਰ-17 ਦੇ ਬੱਸ ਅੱਡੇ ਵੱਲ ਫ਼ਰਾਰ ਹੋ ਗਏ। ਅੱਖੀਂ ਦੇਖਣ ਵਾਲੇ ਅਨੁਸਾਰ ਤਿੰਨੇ ਹਮਲਾਵਰਾਂ ਨੇ ਬੱਸ ਅੱਡੇ ਦੇ ਗੇਟ ਮੂਹਰਲੀ ਸੜਕ ਤੋਂ ਥ੍ਰੀ-ਵ੍ਹੀਲਰ ਵਾਲੇ ਨੂੰ ਹੱਥ ਦਿੱਤਾ ਅਤੇ ਉਸ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਐੱਸਐੱਸਪੀ ਨੀਲਾਂਬਰੀ ਜਗਦਲੇ, ਡੀਐੱਸਪੀ ਪੀਸੀਆਰ ਗੁਰਮੁੱਖ ਸਿੰਘ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਨੌਜਵਾਨ ਤੇਜਿੰਦਰ ਉਰਫ ਮਾਲੀ ਅਤੇ ਟੈਕਸੀ ਡਰਾਈਵਰ ਸੰਦੀਪ ਨੂੰ ਪੀਜੀਆਈ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਤੇਜਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀ ਡਰਾਈਵਰ ਦਾ ਇਲਾਜ ਚੱਲ ਰਿਹਾ ਹੈ। ਘਟਨਾ ਸਥਾਨ ਤੋਂ ਪੁਲੀਸ ਨੂੰ ਦੋ ਵੱਖ-ਵੱਖ ਹਥਿਆਰਾਂ ਵਿਚੋਂ ਚੱਲੀਆਂ ਗੋਲੀਆਂ ਦੇ 5 ਖੋਲ ਬਰਾਮਦ ਹੋਏ ਹਨ। ਦੱਸਣਯੋਗ ਹੈ ਕਿ ਮ੍ਰਿਤਕ ਮਾਲੀ ਦੇ ਗੋਲੀਆਂ ਵਜਣ ਕਾਰਨ ਭਾਵੇਂ ਮੌਤ ਹੋ ਗਈ ਹੈ ਪਰ ਉਸ ਦੇ ਸਰੀਰ ਵਿਚੋਂ ਖੂਨ ਦਾ ਇਕ ਵੀ ਤੁਬਕਾ ਨਹੀਂ ਨਿਕਲਿਆ ਜਦਕਿ ਛਰੇ ਲੱਗਣ ਕਾਰਨ ਜ਼ਖਮੀ ਹੋਏ ਟੈਕਸੀ ਡਰਾਈਵਰ ਦੇ ਕਪੜੇ ਖੂਨ ਨਾਲ ਲਿਬੜੇ ਪਏ ਸਨ। ਸੂਤਰਾਂ ਅਨੁਸਾਰ ਹਮਲਾਵਰਾਂ ਨੂੰ ਥ੍ਰੀ-ਵ੍ਹੀਲਰ ’ਤੇ ਲਿਜਾਣ ਵਾਲੇ ਦੀ ਪੁਲੀਸ ਨੇ ਪਛਾਣ ਕਰਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਸ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਹਮਲਾਵਰਾਂ ਨੂੰ ਆਮ ਸਵਾਰੀਆਂ ਵਾਂਗ ਹੀ ਬਿਠਾਇਆ ਸੀ ਅਤੇ ਉਨ੍ਹਾਂ ਨੇ ਸੈਕਟਰ 18 ਜਾਣ ਲਈ ਕਿਹਾ ਸੀ। ਉਸ ਨੇ ਦੱਸਿਆ ਕਿ ਹਮਲਾਵਰਾਂ ਨੂੰ ਉਸ ਨੇ ਸੈਕਟਰ 18 ਦੇ ਮੰਦਿਰ ਨੇੜੇ ਉਤਾਰਿਆ ਸੀ ਅਤੇ ਉਹ ਬਕਾਇਦਾ ਉਸ ਦਾ ਭਾੜਾ ਦੇ ਕੇ ਗਏ ਸਨ। ਇਸ ਘਟਨਾ ਵਿਚ ਜ਼ਖ਼ਮੀ ਹੋਏ ਟੈਕਸੀ ਡਰਾਈਵਰ ਸੰਦੀਪ ਨੇ ਪੁਲੀਸ ਨੂੰ ਦੱਸਿਆ ਹੈ ਕਿ ਤੇਜਿੰਦਰ ਮਾਲੀ ਉਸ ਦਾ ਦੋਸਤ ਸੀ ਅਤੇ ਕੱਲ੍ਹ ਹੀ ਪਿੰਡੋਂ ਉਸ ਕੋਲ ਆਇਆ ਸੀ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਜਾਰੀ ਹੈ।

ਐੱਸਐੱਸਪੀ ਨੀਲਾਂਬਰੀ ਜਗਦਲੇ ਨੇ ਖੁਲਾਸਾ ਕੀਤਾ ਹੈ ਕਿ ਹੁਣ ਤਕ ਕੀਤੀ ਪੜਤਾਲ ਤੋਂ ਸ਼ੰਕਾ ਪੈਦਾ ਹੋਇਆ ਹੈ ਕਿ ਮਾਲੀ ਦਾ ਕਤਲ ਜੀਂਦ ਦੇ ਹੀ ਵਿਕਾਸ ਮੋਰ ਉਰਫ ਬੌਕਸਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਲੀ ਅਪਰੈਲ 2019 ਨੂੰ ਨਰਵਾਣਾ (ਜੀਂਦ) ਵਿਚ ਮੋਹਿਤ ਮੋਰ ਨਾਮ ਦੇ ਨੌਜਵਾਨ ਦੇ ਹੋਏ ਕਤਲ ਕੇਸ ਦਾ ਮੁਲਜ਼ਮ ਹੈ ਅਤੇ ਬੌਕਸਰ ਮੋਹਿਤ ਮੋਰ ਦਾ ਭਰਾ ਹੈ। ਐੱਸਐੱਸਪੀ ਅਨੁਸਾਰ ਪੜਤਾਲ ਦੌਰਾਨ ਪਤਾ ਲੱਗਾ ਕਿ ਬੋਕਸਰ ਆਪਣੇ ਭਰਾ ਮੋਹਿਤ ਦੇ ਕਾਤਲਾਂ ਦੇ ਪਿੱਛੇ ਪਿਆ ਸੀ। ਐਸਐਸਪੀ ਅਨੁਸਾਰ ਬੌਕਸਰ ਆਪਣੇ ਭਰਾ ਦੇ ਕਤਲ ਦੇ ਕੇਸ ਵਿਚਲੇ ਦੋ ਹੋਰ ਮੁਲਜ਼ਮਾਂ ਮਨੀਸ਼ ਤੇ ਜਸਵੰਤ ਦਾ 14 ਅਗਸਤ ਨੂੰ ਕਤਲ ਕਰ ਚੁੱਕਾ ਹੈ। ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਚਾਰ ਮੁਲਜ਼ਮ ਨਜ਼ਰ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਮਾਲੀ ਨੂੰ 5 ਅਤੇ ਸੰਦੀਪ ਨੂੰ ਇਕ ਗੋਲੀ ਲੱਗੀ ਹੈ।

ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਉਂਡੇਸ਼ਨ ਨੇ ਪਰਾਲੀ ਦੀ ਉਚਿਤ ਸੰਭਾਲ ਬਾਰੇ ਰਾਏਕੋਟ ਦੇ 34 ਪਿੰਡਾਂ ਨੂੰ ਅਪਣਾਇਆ

ਬੀ. ਪੀ. ਸੀ. ਐੱਲ., ਰਾਇਲ ਇੰਨਫੀਲਡ ਅਤੇ ਸੀ. ਆਈ. ਆਈ. ਫਾਉਂਡੇਸ਼ਨ ਦੇ ਸਹਿਯੋਗ ਨਾਲ ਪਿੰਡ ਦੱਧਾਹੂਰ ਵਿਖੇ ਵਿਸ਼ਾਲ ਜਾਗਰੂਕਤਾ ਸਮਾਗਮ
ਦੱਧਾਹੂਰ/ਬਰਨਾਲਾ, ਸਤੰਬਰ 2019 ( ਗੁਰਸੇਵਕ ਸੋਹੀ )-

ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਚੰਗੀ ਸਿਹਤ, ਸਾਫ਼ ਵਾਤਾਵਰਣ ਅਤੇ ਤੰਦਰੁਸਤ ਜੀਵਨ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਦੇ ਸਾਰਥਿਕ ਨਤੀਜੇ ਮਿਲਣੇ ਸ਼ੁਰੂ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਅਤੇ ਵਾਤਾਵਰਣ ਨੂੰ ਬਚਾਉਣ ਦੇ ਸੱਦੇ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹੁਣ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆਉਣ ਲੱਗੀਆਂ ਹਨ। ਇਸੇ ਕੜੀ ਤਹਿਤ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਉਂਡੇਸ਼ਨ ਜਲਾਲਦੀਵਾਲ ਵੱਲੋਂ ਬੀ. ਪੀ. ਸੀ. ਐੱਲ., ਰਾਇਲ ਇੰਨਫੀਲਡ ਅਤੇ ਸੀ. ਆਈ. ਆਈ. ਫਾਉਂਡੇਸ਼ਨ ਦੇ ਸਹਿਯੋਗ ਨਾਲ ਪਿੰਡ ਦੱਧਾਹੂਰ ਵਿਖੇ ਵਿਸ਼ਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਸ ਸਮਾਗਮ ਦੀ ਪ੍ਰਮੁੱਖ ਪ੍ਰਬੰਧਕ ਸੰਸਥਾ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਉਂਡੇਸ਼ਨ ਜਲਾਲਦੀਵਾਲ ਵੱਲੋਂ ਇਸ ਸਮਾਗਮ ਦੌਰਾਨ ਇਲਾਕੇ ਦੇ 34 ਪਿੰਡਾਂ ਨੂੰ ਪਰਾਲੀ ਦੇ ਉਚਿਤ ਪ੍ਰਬੰਧਨ ਸੰਬੰਧੀ ਅਪਣਾਉਣ ਦਾ ਐਲਾਨ ਕੀਤਾ ਗਿਆ। ਫਾਉਂਡੇਸ਼ਨ ਦੇ ਡਾਇਰੈਕਟਰਾਂ ਐੱਚ. ਐੱਸ. ਸਿੱਧੂ ਅਤੇ ਤੋਤਾ ਸਿੰਘ ਨੇ ਦੱਸਿਆ ਕਿ ਉਨਾਂ ਦੀ ਫਾਉਂਡੇਸ਼ਨ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਨੂੰ ਧਰਤੀ ਦੇ ਵਿੱਚ ਹੀ ਵਾਹੁਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਪਿੰਡ-ਪਿੰਡ ਜਾ ਕੇ ਸਿਖ਼ਲਾਈ ਦੇਣ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਾਉਣ ਦਾ ਕੰਮ ਵੀ ਕਰਦੇ ਹਨ। ਉਨਾਂ ਕਿਹਾ ਕਿ ਫਸਲਾਂ ਦੀ ਵਾਢੀ ਦੌਰਾਨ ਉਨਾਂ ਦੀ ਟੀਮ ਦੇ ਮੈਂਬਰ ਕਈ-ਕਈ ਦਿਨ ਪਿੰਡਾਂ ਵਿੱਚ ਰਹਿ ਕੇ ਕਿਸਾਨਾਂ ਨੂੰ ਤਕਨੀਕੀ ਸਹਾਇਤਾ ਵੀ ਦਿੰਦੇ ਹਨ। ਉਨਾਂ ਕਿਹਾ ਕਿ ਉਨਾਂ ਨੇ ਇਹ ਕੰਮ ਪੰਜ ਸਾਲ ਪਹਿਲਾਂ 1 ਪਿੰਡ ਤੋਂ ਸ਼ੁਰੂ ਕੀਤਾ ਸੀ, ਹੁਣ ਇਹ ਗਿਣਤੀ 34 ਪਿੰਡਾਂ ਤੱਕ ਪਹੁੰਚ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਇਸ ਵਾਰ ਉਹ ਇਨਾਂ ਪਿੰਡਾਂ ਵਿੱਚ ਹਵਾ ਦੀ ਗੁਣਵੱਤਾ ਬਾਰੇ ਪਤਾ ਲਗਾਉਣ ਲਈ ਏਅਰ ਕੁਆਲਿਟੀ ਚੈੱਕ ਮਸ਼ੀਨਾਂ ਸਥਾਪਤ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੀ ਜਾਂਚ ਬਾਰੇ ਵੀ ਕੰਮ ਕਰ ਰਹੇ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਰਾਏਕੋਟ ਦੇ ਐੱਸ. ਡੀ. ਐੱਮ. ਹਿਮਾਂਸ਼ੂ ਗੁਪਤਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਸੱਦੇ 'ਤੇ ਪਰਾਲੀ ਨੂੰ ਸਾੜਨ ਦੀ ਬਿਜਾਏ ਇਸ ਦੇ ਉੱਚਿਤ ਪ੍ਰਬੰਧਨ ਲਈ ਸਹਿਯੋਗ ਕਰਨ। ਪਿੰਡ ਦੱਧਾਹੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਮੌਕੇ ਪ੍ਰਸਿੱਧ ਪੱਤਰਕਾਰ ਬਲਤੇਜ ਸਿੰਘ ਪੰਨੂੰ, ਸੀ. ਆਈ. ਆਈ. ਦੇ ਨੁਮਾਇੰਦੇ ਸ੍ਰੀਮਤੀ ਸੀਮਾ ਅਰੋੜਾ, ਅੰਕੁਰ ਗੰਭੀਰ ਬੀ. ਪੀ. ਸੀ, ਐੱਲ,. ਪੀ. ਏ. ਯੂ. ਤੋਂ ਡਾ. ਜਸਕਰਨ ਸਿੰਘ ਮਾਹਲ, ਡਾ. ਮਨਪ੍ਰੀਤ ਸਿੰਘ ਹੈੱਡ ਫਾਰਮ ਮਸ਼ੀਨਰੀ, ਮੁੱਖ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਪ੍ਰਿੰਸੀਪਲ ਸੰਤੋਖ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਕਈ ਪੰਚਾਇਤਾਂ ਦੇ ਨੁਮਾਇੰਦੇ, ਆਮ ਲੋਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ, ਜਿਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤੀ ਸੰਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

22 killed in explosion at firecracker factory in Batala Punjab-Watch Video

Punjab Chief Minister Captain Amarinder Singh ordered a magisterial inquiry

Batala/Gurdaspur, September 2019-

Punjab Chief Minister Captain Amarinder Singh on Wednesday ordered a magisterial inquiry into the Batala firecracker factory blast that killed 22 people and injured more than two dozen. ADC (Batala) has been asked to conduct the inquiry into the tragic incident.Captain Amarinder Singh also directed the Rural Development and Panchayats Minister Tript Rajinder Singh Bajwa to immediately rush to the spot to oversee the relief and rescue operations. The Chief Minister has announced an ex-gratia grant of Rs. 2 lakh for the kin of the deceased and Rs. 50,000 for the seven severely injured who were referred to Amritsar Medical College. He has announced Rs. 25,000 for those with minor injuries. Capt Amarinder also directed both the civil and police administration of district Gurdaspur district to extend all possible help to the victims' families in this hour of grief. He also directed the Deputy Commissioner, Gurdaspur, to provide the best possible treatment to the injured free of cost, besides asking the senior superintendent of police (SSP) Batala to supervise the evacuation operations being carried out by the NDRF teams. The incident took place around 4 pm at the factory located in a residential area, Inspector General (Border Range) SPS Parmar told.

 

ਬਟਾਲਾ ਸ਼ਹਿਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਅਰੰਭ

ਬਟਾਲਾ ,ਸਤੰਬਰ 2019 -( ਇਕਬਾਲ ਸਿੰਘ ਰਸੂਲਪੁਰ )-

 ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 5 ਸਤੰਬਰ ਨੂੰ ਬਟਾਲਾ ਸ਼ਹਿਰ ਦੀਆਂ ਸਮੂਹ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵਿਆਹ ਪੁਰਬ ਮੌਕੇ ਦੁਨੀਆਂ ਭਰ ’ਚੋਂ ਨਾਨਕ ਨਾਮ ਲੇਵਾ ਸੰਗਤਾਂ ਬਟਾਲਾ ਸ਼ਹਿਰ ਵਿੱਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਬਟਾਲਾ ਵਾਸੀਆਂ ਵਲੋਂ ਸਮੂਹ ਸੰਗਤ ਨੂੰ ਖੁਸ਼ਾਮਦੀਦ ਕਿਹਾ ਜਾ ਰਿਹਾ ਹੈ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਬਟਾਲਾ ਨਿਵਾਸੀ ਸ੍ਰੀ ਮੂਲ ਚੰਦ ਖੱਤਰੀ ਦੀ ਧੀ ਬੀਬੀ ਸੁਲੱਖਣੀ ਜੀ ਨਾਲ ਸੰਨ 1487 ਨੂੰ ਹੋਇਆ ਸੀ। ਬਟਾਲਾ ਸ਼ਹਿਰ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਮਾਤਾ ਸੁਲੱਖਣੀ ਜੀ ਦਾ ਘਰ ਜਿਥੇ ਹੁਣ ਗੁਰਦੁਆਰਾ ਸ਼੍ਰੀ ਡੇਹਰਾ ਸਾਹਿਬ ਸਥਿਤ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਯਾਦ ਤਾਜ਼ਾ ਕਰਵਾਉਂਦੇ ਹਨ। ਹਰ ਸਾਲ ਸੰਗਤਾਂ ਵਲੋਂ ਪੂਰੇ ਉਤਸ਼ਾਹ ਨਾਲ ਵਿਆਹ ਪੁਰਬ ਮਨਾਇਆ ਜਾਂਦਾ ਹੈ।3 ਸਤੰਬਰ ਤੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਨਾਂ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸ੍ਰੀ ਸਤਿ ਕਰਤਾਰੀਆਂ ਸਾਹਿਬ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਜਿਨਾਂ ਦਾ ਭੋਗ 5 ਸਤੰਬਰ ਨੂੰ ਪਵੇਗਾ। 3 ਸਤੰਬਰ ਨੂੰ ਬਟਾਲਾ ਤੋਂ ਸੰਗਤ ਸੁਲਤਾਨਪੁਰ ਲੋਧੀ ਨੂੰ ਰਵਾਨਾ ਹੋਵੇਗੀ ਜੋ ਕਿ 4 ਸਤੰਬਰ ਨੂੰ ਸਵੇਰੇ 7 ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਨਗਰ ਕੀਰਤਨ ਦੇ ਰੂਪ ਵਿੱਚ ਬਟਾਲਾ ਸ਼ਹਿਰ ਨੂੰ ਚਾਲੇ ਪਾਵੇਗੀ।ਬਰਾਤ ਰੂਪੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਂਦਾ ਹੈ ਅਤੇ ਸੁਲਤਾਨਪੁਰ ਲੋਧੀ ਤੋਂ ਇਹ ਸ਼ੁਰੂ ਹੋਇਆ ਨਗਰ ਕੀਰਤਨ ਢਿਲਵਾਂ, ਬਿਆਸ, ਬਾਬਾ ਬਕਾਲਾ, ਮਹਿਤਾ, ਅੱਚਲ ਸਾਹਿਬ ਰਾਹੀਂ ਹੁੰਦਾ ਹੋੲਆ 4 ਸਤੰਬਰ ਦੇਰ ਸ਼ਾਮ ਨੂੰ ਬਟਾਲਾ ਸ਼ਹਿਰ ਦੇ ਗੁਰਦੁਆਰਾ ਸ੍ਰੀ ਸਤਿ ਕਰਤਾਰੀਆਂ ਵਿਖੇ ਪਹੁੰਚੇਗਾ।  5 ਸਤੰਬਰ ਨੂੰ ਸਵੇਰੇ 7 ਵਜੇ ਗੁਰਦੁਆਰਾ ਸ਼੍ਰੀ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਦੀ ਅਰੰਭਤਾ ਹੋਵੇਗੀ ਅਤੇ ਬਰਾਤ ਰੂਪੀ ਇਹ ਨਗਰ ਕੀਰਤਨ ਸਾਰਾ ਦਿਨ ਬਟਾਲਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਗੁਜ਼ਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਹੁੰਦਾ ਹੋਇਆ ਅਖੀਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਲੱਖਾਂ ਦੀ ਗਿਣਤੀ ਵਿੱਚ ਬਟਾਲਾ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਪੂਰੀ ਦੁਨੀਆਂ ਤੋਂ ਨਾਨਕ ਨਾਮ ਲੇਵਾ ਸੰਗਤ ਵਿਆਹ ਪੁਰਬ ਵਿੱਚ ਸ਼ਾਮਲ ਹੁੰਦੀ ਹੈ। ਸੰਗਤਾਂ ਲਈ ਬਟਾਲਾ ਸ਼ਹਿਰ ਵਿੱਚ ਥਾਂ-ਥਾਂ ਲੰਗਰ ਲਗਾਏ ਸ਼ੁਰੂ ਹੋ ਗਏ ਹਨ ਅਤੇ ਪੂਰਾ ਬਟਾਲਾ ਸ਼ਹਿਰ ਗੁਰੂ ਸਾਹਿਬ ਦੇ ਵਿਆਹ ਦੇ ਰੰਗ ਵਿੱਚ ਰੰਗਿਆ ਗਿਆ ਹੈ। ਸੰਗਤਾਂ ਵਿੱਚ ਵਿਆਹ ਪੁਰਬ ਨੂੰ ਲੈ ਕੇ ਬਹੁਤ ਖੁਸ਼ੀ ਹੈ ਅਤੇ ਬਟਾਲਾ ਸ਼ਹਿਰ ਦੇ ਬਜ਼ਾਰਾਂ ਵਿੱਚ ਰੌਣਕ ਵੱਧ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸੰਗਤਾਂ ‘ਬਾਬੇ ਦਾ ਵਿਆਹ’ ਵਜੋਂ ਵੀ ਜਾਣਦੀਆਂ ਹਨ ਅਤੇ ਵਿਆਹ ਪੁਰਬ ਦਾ ਇਹ ਅਲੌਕਿਕ ਨਜ਼ਾਰਾ ਦੇਖਿਆਂ ਹੀ ਬਣਦਾ ਹੈ।