You are here

ਪੰਜਾਬ

ਬ੍ਰੇਕਿੰਗ ਨਿਉਜ video

ਬ੍ਰੇਕਿੰਗ ਨਿਉਜ 28 ਅਗਸਤ 2019 

ਹੜ੍ਹ ਪੀੜਤਾਂ ਉੱਤੇ ਟੁੱਟੀ ਬਿਪਤਾ ਲਈ ਕਾਂਗਰਸ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਹੜ੍ਹ-ਰੋਕੂ ਕਾਰਜ ਮੁਕੰਮਲ ਨਹੀਂ ਕੀਤੇ ਗਏ ਅਤੇ ਰੇਤ ਮਾਫੀਆ ਨੂੰ ਦਰਿਆਵਾਂ ਦੇ ਕੰਢੇ ਕੁਰੇਦਣ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਗਈ

ਕਿਹਾ ਕਿ ਕਾਂਗਰਸ ਸਰਕਾਰ ਨੇ ਵਾਧੂ ਪਾਣੀ ਨੂੰ ਗਰਮੀਆਂ 'ਚ ਸਿੰਜਾਈ ਲਈ ਸੰਭਾਲਣ ਸੰਬੰਧੀ ਬੀਬੀਐਮਬੀ ਵੱਲੋਂ ਕੀਤੀਆਂ ਬੇਨਤੀਆਂ ਨੂੰ ਨਹੀਂ ਸੁਣਿਆ ਅਤੇ ਨਾ ਹੀ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਤੋਂ ਪਹਿਲਾਂ ਨੁਕਸਾਨ ਤੋਂ ਬਚਾਅ ਲਈ ਹੰਗਾਮੀ ਕਦਮ ਚੁੱਕੇ

ਸੁਲਤਾਨਪੁਰ ਲੋਧੀ,ਅਗਸਤ 2019-(ਜਨ ਸ਼ਕਤੀ ਨਿਊਜ਼)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੜ੍ਹਾਂ ਵੱਲੋਂ ਮਚਾਈ ਤਬਾਹੀ ਸਦਕਾ ਪੰਜਾਬੀਆਂ ਉੱਤੇ ਟੁੱਟੀ ਬਿਪਤਾ ਲਈ ਕਾਂਗਰਸ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ, ਕਿਉਂਕਿ ਇਸ ਵੱਲੋਂ ਵੇਲੇ ਸਿਰ ਲੋੜੀਂਦੇ ਹੜ੍ਹ-ਰੋਕੂ ਕਾਰਜ ਮੁਕੰਮਲ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਸਰਕਾਰ ਗੈਰਕਾਨੂੰਨੀ ਮਾਈਨਿੰਗ ਰੋਕਣ ਵਿਚ ਵੀ ਨਾਕਾਮ ਰਹੀ, ਜਿਸ ਕਰਕੇ ਰੇਤ ਮਾਫੀਆਂ ਦੇ ਦਰਿਆਵਾਂ ਦੇ ਕੰਢੇ ਹੀ ਸਾਫ ਕਰ ਦਿੱਤੇ ਹਨ।

ਇੱਥੇ ਅਹਲੀ ਕਲਾਂ ਵਿਖੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹੜ੍ਹ-ਰੋਕੂ ਕਾਰਜਾਂ ਦੀ ਅਣਦੇਖੀ ਕੀਤੀ ਹੈ ਅਤੇ ਇਹਨਾਂ ਕਾਰਜਾਂ ਨੂੰ ਲੋੜ ਮੁਤਾਬਿਕ ਤਿੰਨ ਮਹੀਨੇ ਪਹਿਲਾਂ ਮੁਕੰਮਲ ਨਹੀਂ ਕਰਵਾਇਆ।ਉਹਨਾਂ ਕਿਹਾ ਕਿ ਸਰਕਾਰ ਦੀ ਤਿਆਰੀ ਦੀ ਪੋਲ ਇੱਕ ਮਹੀਨੇ ਪਹਿਲਾਂ ਖੁੱਲ ਗਈ ਸੀ, ਜਦੋਂ ਵੱਖ ਵੱਖ ਥਾਂਵਾਂ ਉੱਤੇ ਟੁੱਟੇ ਕੰਢਿਆਂ ਕਰਕੇ ਕਿਸਾਨਾਂ ਦੇ ਖੇਤ ਪਾਣੀ ਨਾਲ ਭਰ ਗਏ ਸਨ। ਉਹਨਾਂ ਕਿਹਾ ਕਿ ਇੱਥੋ ਤਕ ਕਿ ਉਸ ਸਮੇਂ ਵੀ ਹੜ੍ਹ ਰੋਕੂ ਕਾਰਜਾਂ ਨੂੰ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਪੈਸਾ ਜਾਰੀ ਨਹੀਂ ਕੀਤਾ ਗਿਆ। 

ਸਰਦਾਰ ਬਾਦਲ ਨੇ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਨੇ ਬਹੁਤ ਸਾਰੀਆਂ ਥਾਂਵਾਂ ਉੱਤੇ ਦਰਿਆ ਦੇ ਕੰਢੇ ਸਾਫ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ, ਕਿਉਂਕਿ ਇਹ ਕਾਂਗਰਸੀ ਆਗੂਆਂ ਦੀ ਛੱਤਰ ਛਾਇਆ ਹੇਠ ਚੱਲ  ਰਹੀ ਹੈ। ਉਹਨਾਂ ਕਿਹਾ ਕਿ ਇਸ ਖੇਤਰ ਵਿਚ ਇੰਨੇ ਭਿਆਨਕ ਹੜ੍ਹ ਆਉਣ ਪਿੱਛੇ ਇਹ ਵੀ ਇੱਕ ਵੱਡੀ ਵਜ੍ਹਾ ਰਹੀ ਹੈ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਭਾਖੜਾ ਡੈਮ ਦੇ ਪਾਣੀ ਦੀ ਸਿੰਜਾਈ ਲਈ ਵਰਤੋਂ ਕਰਨ ਸੰਬੰਧੀ ਕੀਤੀਆਂ ਅਰਜ਼ੋਈਆਂ ਨੂੰ ਵੀ ਅਣਸੁਣਿਆ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਭਾਖੜਾ ਡੈਮ ਆਪਣੀ ਸਮਰੱਥਾ ਅਨੁਸਾਰ ਮਈ ਵਿਚ ਹੀ ਭਰ ਗਿਆ ਸੀ ਅਤੇ ਅਧਿਕਾਰੀਆਂ ਨੇ ਸਹਿਯੋਗੀ ਰਾਜਾਂ ਨੂੰ ਵਾਧੂ ਪਾਣੀ ਦੀ ਸਿੰਜਾਈ ਕਾਰਜਾਂ ਲਈ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ। ਉਹਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵਾਧੂ ਪਾਣੀ ਲੈਣ ਦੇ ਇਸ ਮੌਕੇ ਦਾ ਲਾਭ ਨਹੀਂ ਉਠਾਇਆ ਜਦਕਿ ਨਹਿਰਾਂ ਦੇ ਆਖਰੀ ਸਿਰਿਆਂ ਉੱਤੇ ਕਿਸਾਨਾਂ ਨੂੰ ਪਾਣੀ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪਿਆ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਬੀਬੀਐਮਬੀ ਵੱਲੋਂ 13 ਅਗਸਤ ਨੂੰ ਦਿੱਤੀ ਚਿਤਾਵਨੀ ਕਿ ਇਸ ਵੱਲੋਂ 17 ਅਗਸਤ ਨੂੰ ਭਾਖੜਾ ਡੈਮ ਵਿਚੋਂ ਪਾਣੀ ਛੱਡਿਆ ਜਾਵੇਗਾ, ਮਗਰੋਂ ਵੀ ਕਾਂਗਰਸ ਸਰਕਾਰ ਨੇ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੂੰ ਕਮਜ਼ੋਰ ਕੰਢਿਆਂ ਨੂੰ ਪੱਕੇ ਕਰਨਾ ਚਾਹੀਦਾ ਸੀ ਅਤੇ ਸਾਹਮਣੇ ਆ ਰਹੀ ਬਿਪਤਾ ਨੂੰ ਵੇਖਦੇ ਹੋਏ ਰਾਹਤ ਸਮੱਗਰੀ ਅਗਾਂਊ ਤੌਰ ਤੇ ਭੇਜਣੀ ਚਾਹੀਦੀ ਸੀ। 

ਇੱਕ ਸੁਆਲ ਦਾ ਜੁਆਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਕੋਲ ਕੇਂਦਰ ਸਰਕਾਰ ਦੇ ਆਫਤ ਪ੍ਰਬੰਧਨ ਫੰਡ ਤਹਿਤ ਕਰੋੜਾਂ ਰੁਪਏ ਮੌਜੂਦ ਸਨ। ਉਹਨਾਂ ਕਿਹਾ ਕਿ  ਸਰਕਾਰ ਨੂੰ ਇਹਨਾਂ ਫੰਡਾਂ ਦੀ ਵਰਤੋਂ ਕਰਨੀ ਚਾਹੀਦੀ ਸੀ ਨਾ ਕਿ ਆਪਣੀ ਨਾਕਾਮੀਆਂ ਲੁਕੋਣ ਲਈ ਇਸ ਮੁੱਦੇ ਦਾ ਸਿਆਸੀਕਰਨ ਕਰਨਾ ਚਾਹੀਦਾ ਹੈ। ਉਹਨਾਂ ਸਰਕਾਰ ਨੂੰ ਆਪਣੀ ਨੀਂਦ 'ਚੋਂ ਜਾਗ ਕੇ  ਲੋੜੀਂਦੇ ਹੜ੍ਹ-ਰੋਕੂ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਦੁਬਾਰਾ ਅਜਿਹੀ ਬਿਪਤਾ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਢਾਈ ਸਾਲ ਲੰਘ ਚੁੱਕੇ ਹਨ। ਕਾਂਗਰਸ ਸਰਕਾਰ ਨੇ ਕੁੱਝ ਨਹੀਂ ਕੀਤਾ ਹੈ। ਇਸ ਨੂੰ ਫੋਕੇ ਐਲਾਨ ਕਰਨ ਦੀ ਬਜਾਇ ਹੁਣ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਅਕਾਲੀ ਦਲ ਪ੍ਰਧਾਨ ਨੇ ਅਹਲੀ ਕਲਾਂ ਅਤੇ ਹੋਰ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਲੋਕਾਂ ਨੇ ਕਾਂਗਰਸ ਸਰਕਾਰ ਖ਼ਿਲਾਫ ਸਖ਼ਤ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਅਗਾਂਊ ਪ੍ਰਬੰਧ ਕਰ ਲੈਂਦੀ ਤਾਂ ਉਹ ਇਸ ਆਫਤ ਤੋਂ ਬਚ ਜਾਂਦੇ। ਉਹਨਾਂ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਹਮੇਸ਼ਾਂ ਹੜ੍ਹ ਰੋਕੂ ਕਾਰਜਾਂ ਲਈ ਸਮੇਂ ਸਿਰ ਫੰਡ ਜਾਰੀ ਕਰਦੀ ਸੀ। ਇਸ ਮੌਕੇ ਅਕਾਲੀ ਦਲ ਪ੍ਰਧਾਨ ਦੇ ਨਾਲ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਬੀਬੀ ਉਪਿੰਦਰਜੀਤ ਕੌਰ, ਬੀਬੀ ਜਗੀਰ ਕੌਰ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਹਾਜ਼ਿਰ ਸਨ।

850 ਨੌਜਵਾਨਾਂ ਨੂੰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਦਸਤਾਰਾਂ ਵੰਡੀਆਂ

'ਵਿਰਸਾ ਸੰਭਾਲ ਸਰਦਾਰੀ ਲਹਿਰ' ਤਹਿਤ ਨੌਜਵਾਨਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਆ 

 

ਰਾਏਕੋਟ, ਅਗਸਤ 2019 (ਮਨਜਿੰਦਰ ਗਿੱਲ  )-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ 'ਵਿਰਸਾ ਸੰਭਾਲ ਸਰਦਾਰੀ ਲਹਿਰ' ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਅਤੇ ਦਸਤਾਰ ਸਜਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ 'ਵਿਰਸਾ ਸੰਭਾਲ ਸਰਦਾਰੀ ਲਹਿਰ' ਦੇ ਆਗੂ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਰਿਹਾ | ਉਨ੍ਹਾਂ ਦੱਸਿਆ ਕਿ 50 ਬੱਚਿਆਂ ਨੇ ਦਸਤਾਰ ਸਜਾਉਣ ਦਾੜ੍ਹੀ ਕੇਸ ਰੱਖਣ ਦਾ ਪ੍ਰਣ ਕੀਤਾ | ਜਿਨ੍ਹਾਂ ਨੂੰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ੰਗ ਕਮੇਟੀ ਤਰਫ਼ੋਂ ਦਸਤਾਰਾਂ ਮੁਫ਼ਤ ਦਿੱਤੀਆਂ ਗਈਆਂ | ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿੰ੍ਰਗ ਕਮੇਟੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਦਸਤਾਰ ਸਿੱਖ ਕੌਮ ਦੀ ਆਣ ਤੇ ਸ਼ਾਨ ਹੈ | ਇਸ ਲਈ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਸਬੰਧੀ ਜਾਗਰੂਕ ਕਰਨ ਦੀ ਵੱਡੀ ਲੋੜ ਹੈ ਤਾਂ ਜੋ ਸਿੱਖ ਵਿਰਸੇ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ | ਇਸ ਮੌਕੇ ਡਾ. ਹਰਪਾਲ ਸਿੰਘ ਗਰੇਵਾਲ ਸ਼ਹਿਰੀ ਪ੍ਰਧਾਨ ਅਕਾਲੀ ਦਲ, ਜਥੇਦਾਰ ਗੁਰਸਰਨ ਸਿੰਘ ਬੜੂੰਦੀ ਸਰਕਲ ਪ੍ਰਧਾਨ ਪੱਖੋਵਾਲ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਯੂਥ ਵਿੰਗ ਸਰਕਲ ਪੱਖੋਵਾਲ, ਡਾ. ਜੁਗਰਾਜ ਸਿੰਘ ਰਾਜਗੜ੍ਹ, ਮੈਨੇਜਰ ਕੰਵਲਜੀਤ ਸਿੰਘ ਗਿੱਲ, ਡਾਇਰੈਕਟਰ ਗੁਰਸੇਵਕ ਸਿੰਘ ਹੇਰਾਂ, ਗੁਰਜਪ ਸਿੰਘ ਸੁਖਾਣਾ, ਰੁਲਦਾ ਸਿੰਘ ਸੁਖਾਣਾ, ਨਵਦੀਪ ਸਿੰਘ ਜਲਾਲਦੀਵਾਲ, ਕਮਲਦੀਪ ਸਿੰਘ ਬੋਪਾਰਾਏ, ਮਨਵੀਰ ਸਿੰਘ, ਗੁਰਿੰਦਰ ਸਿੰਘ ਬਸਰਾਉਂ, ਸੁਖਪ੍ਰੀਤ ਸਿੰਘ, ਕਮਲਪ੍ਰੀਤ ਸਿੰਘ, ਹਰਜੋਤ ਸਿੰਘ, ਰਾਜਨਵੀਰ ਸਿੰਘ, ਕੁਲਵਿੰਦਰ ਸਿੰਘ, ਰਣਜੋਧ ਸਿੰਘ, ਸੁਖਦੀਪ ਸਿੰਘ, ਕਮਲਜੀਤ ਸਿੰਘ ਬਰਮੀ ਸਾਬਕਾ ਮੈਂਬਰ ਸੰਮਤੀ,ਗੁਰਜੀਤ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ |

ਮੰਹਤ ਹਰਬੰਸ ਸਿਘ ਨਾਨਕਸਰ ਵਾਲਿਆਂ ਨੇ ਬਰਸੀ ਨੂੰ ਸਮਰਪਿਤ ਚੱਲਣ ਵਾਲੇ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਅਰੰਭ ਦਿੱਤੀਆਂ ਹਨ

ਸਿੱਧਵਾਂ ਬੇਟ(ਜਸਮੇਲ ਗਾਲਿਬ)ਭਗਤੀ ,ਸਿਮਰਨ ਤੇ ਸੇਵਾ ਦੀਆਂ ਮੰਜ਼ਿਲਾਂ ਤੈਅ ਕਰਕੇ ਸਿਖਰ 'ਤੇ ਪੁੱਜਣ ਵਾਲੇ ਧੰਨ ਧੰਨ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਸਲਾਨਾ ਬਰਸੀ ਸਬੰਧੀ ਮੁੱਖ ਅਸਥਾਨ ਦੀ ਸਲਾਨਾ ਬਰਸੀ ਸਬੰਧੀ ਮੁੱਖ ਅਸਥਾਨ ਨਾਨਕਸਰ ਵਿਖੇ ਸੱਚਖੰਡ ਵਾਸੀ ਮਹੰਤ ਬਾਬਾ ਪ੍ਰਤਾਪ ਸਿੰਘ ਜੀ ਦੇ ਅਸਥਾਨ 'ਤੇ ਸੇਵਾ ਨਿਭਾ ਰਹੇ ਮੌਜੂਦ ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਵੱਲੋਂ ਮਹਾਂਪੁਰਸ਼ਾਂ ਦੀ ਬਰਸੀ ਸਬੰਧੀ 25 ਅਗਸਤ ਤੋਂ 29 ਅਗਸਤ ਤੱਕ ਨਾਨਕਸਰ ਵਿਖੇ ਚੱਲਣ ਵਾਲੇ ਪੰਜ ਰੋਜ਼ਾ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਅਰੰਭ ਕਰ ਦਿੱਤੀਆਂ ਹਨ।ਉਨ੍ਹਾਂ ਬਰਸੀ ਸਬੰਧੀ ਸੇਵਾਦਾਰਾਂ ਤੋਂ ਪ੍ਰਬੰਧਕਾਂ ਦੀਆਂ ਡਿਊਟੀਆਂ ਲਗਾਉਦਿਆਂ ਕਿਹਾ ਕਿ ਬ੍ਰਹਮ ਗਿਆਨ ਨਾਲ ਜਗਮਗਾਉਂਦੀ ਸਖਸ਼ੀਅਤ ਦੇ ਮਾਲਕ ਧੰਨ-ਧੰਨ ਬਾਬਾ ਨੰਦ ਸਿੰਘ ਜੀ ਜਿੰਨਾਂ ਨੇ ਆਪਣੇ ਸਮੁੱਚੇ ਜੀਵਨ 'ਚ ਲੱਖਾਂ ਪ੍ਰਾਣੀਆਂ ਦਾ ਉਦਾਰ ਕੀਤਾ ਤੇ ਭਗਤੀ ,ਸਿਮਰਨ,ਗੁਰੂ ਦੇ ਅਦਬ ,ਸੇਵਾ,ਤਿਆਗ ਦੇ ਰੂਹਾਨੀਅਤ ਦੇ ਕੇਂਦਰ ਨਾਨਕਸਰ ਦੀ ਨੀਂਹ ਰੱਖੀ।ਉਨ੍ਹਾਂ ਦੀ ਬਰਸੀ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ 'ਚ ਨਾਨਕਸਰ ਕਲੇਰਾਂ ਆ ਕੇ ਸੰਗਤਾਂ ਨਤਮਸਤਿਕ ਹੁੰਦੀਆਂ ਹਨ ਤੇ ਹਰ ਪਾਸੇ ਬਾਬਾ ਜੀ ਦੀ ਜੈ-ਜੈਕਾਰ ਕਰਦੀਆਂ ਆਪਣਾ ਜੀਵਨ ਸਫਲਾ ਕਰਦੀਆਂ ਹਨ।ਉਕਤ ਸੰਤਾਂ ਨੇ ਕਿਹਾ ਕਿ ਬਰਸੀ ਮੌਕੇ ਸੰਗਤਾਂ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਇਆਂ ਜਾਣਗੀਆਂ।ਸੇਵਾਰਦਾਰਾਂ ਵੱਲੋਂ ਨਾਨਕਸਰ ਨੂੰ ਆਉਣ ਵਾਲੇ ਹਰੇਕ ਰਸਤੇ ਤੇ ਸੜਕਾਂ ਦੀ ਸਾਫ ਸਫਾਈ ਦੀ ਸੇਵਾ ਦਾ ਕੰਮ ਪੂਰੇ ਕੰਮ ਪੂਰੇ ਜ਼ੋਰਾਂ 'ਤੇ ਕੀਤਾ ਜਾ ਰਿਹਾ ਹੈ।ਤੇ ਹਰ ਕੋਈ ਬਰਸੀ ਸਮਾਗਮਾਂ ਨੂੰ ਲੈ ਕੇ ਕਿਸੇ ਨਾ ਕਿਸੇ ਸੇਵਾ 'ਚ ਵਧ-ਚੜ੍ਹ ਕੇ ਹਿੱਸਾ ਲੈ ਰਿਹਾ ਹੈ।ਬਰਸੀ ਮੌਕੇ ਮਹੰਤ ਹਰਬੰਸ ਸਿੰਘ ਵੱਲੋਂ ਵੱਖ-ਵੱਖ ਥਾਵਾਂ ਤੇ ਪੰਜ ਵਿਸ਼ੇਸ਼ ਲੰਗਰਾਂ ਅਤੇ ਸੰਗਤਾਂ ਦੇ ਵਾਹਨਾਂ ਲਈ ਦੋ ਪਾਰਕਿੰਗਾਂ ਦੀ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਇਕਬਾਲ ਗਾਲਿਬ ਨੂੰ ਕਨੇਡਾ ਵਿੱਚੌ ਨੰਬਰ ਇੱਕ ਦਾ ਕੱਬਡੀ ਕੂਮੈਟਰ ਚੁਣਿਆ ਗਿਆ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਿੰਡ ਗਾਲਿਬ ਰਣ ਸਿੰਘ ਦੇ ਜੰਮਪਲ ਇਕਬਾਲ ਸਿੰਘ ਗਾਲਿਬ ਨੇ ਪਿਛਲੇ ਕਾਫੀ ਸਮੇ ਤੋ ਕਨੇਡਾ ਦੀ ਧਰਤੀ ਤੇ ਕੂਮੈਂਟਰ ਦੇ ਤੋਰ ਤੇ ਬਹੁਤ ਵੱਡੀਆਂ ਤੱਰਕੀਆਂ ਕੀਤੀਆਂ ਹਨ ਤੇ ਕੁਮੈਟਰੀ ਕਰਦਿਆਂ ਇੰਡੀਆ ਅਤੇ ਕਨੇਡਾ ਵਿੱਚ ਬਹੁਤ ਵੱਡੇ ਇਨਾਮ ਜਿੱਤੇ ਹਨ। ਅੱਜ ਫਿਰ ਕਨੇਡਾ ਦੀ ਧਰਤੀ ਤੇ ਇਕਬਾਲ ਗਾਲਿਬ ਤੇ ਰੁਪਿੰਦਰ ਜਲਾਲ ਨੂੰ ਅਲਬਰਟਾ ਕੱਬਡੀ ਫੈਡਰੇਸ਼ਨ ਵਲੋ ਅਲਬਰਟਾ ਕੱਬਡੀ ਕੱਪ ਤੇ ਸੋਨੇ ਦੀਆਂ ਮੁੰਦੀਆਂ ਨਾਲ ਸਨਮਾਨ ਕੀਤਾ ਗਿਆ।ਇਸ ਸਮੇ ਇਕਬਾਲ ਗਾਲਿਬ ਨੂੰ ਕਨੇਡਾ ਵਿੱਚ ਪੂਰੇ ਨੌਰਥ ਅਮਰੀਕਾ(ਉੱਤਰੀ ਅਮਰੀਕਾ) ਵਿੱਚੌ ਨੰਬਰ ਇਕ ਕੱਬਡੀ ਕੂਮੈਂਟੇਟਰ ਚੁਣਿਆ ਗਿਆ ਜੋ ਕੇ ਇਕਬਾਲ ਗਾਲਿਬ ਲਈ ਬਹੁਤ ਵੱਡੇ ਮਾਾਣ ਦੀ ਗੱਲ ਹੈ।ਇਕਬਾਲ ਗਾਲਿਬ ਨੂੰ ਆਪਣੇ ਪਿੰਡ ਵਾਸੀਆਂ ਵਲੋ ਤੇ ਇਲਾਕੇ ਵਲੋ ਬਹੁਤ-ਬਹੁਤ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ

ਹੜ੍ਹ ਵਾਲੇ ਇਲਾਕਿਆਂ ਵਿਚ ਵਰਲਡ ਕੈਂਸਰ ਕੇਅਰ ਵਲੋਂ ਲਾਏਜਾ ਰਹੇ ਹਨ ਫਰੀ ਦਵਾਈਆਂ ਦੇ ਲੰਗਰ

ਸੁਲਤਾਨ ਪੁਰ ਲੋਧੀ ਦੇ ਨਜ਼ਦੀਕ ਬੰਨ ਉਪਰ ਹੀ ਖੋਲਿਆ ਹਸਪਤਾਲ

ਸੁਲਤਾਨਪੁਰ ਲੋਧੀ ,ਅਗਸਤ 2019 - (ਸਤਪਾਲ ਸਿੰਘ ਦੇਹਰਕਾਂ)- ਵਰਲਡ ਕੈਂਸਰ ਕੇਅਰ ਦੀ ਟੀਮ ਕੱਲ ਤੋ ਹੀ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਅੰਦਰ ਆਪਣੇ ਬੱਸ ਨੁਮਾ ਹਸਪਤਾਲ ਲੈਕੇ ਪਹੁੰਚੀ ਹੋਈ ਹੈ।ਜਿਥੇ ਓਹਨਾ ਕੈਂਸਰ ਦੇ ਨਾਲ ਨਾਲ ਹੋਰ ਸਭ ਬਿਮਾਰੀਆਂ ਦੇ ਲਈ ਡਾਕਟਰੀ ਸਹੂਲਤਾਂ ਦਿੱਤੀਆਂ ਹਨ ਅਤੇ ਫਰੀ ਦਵਾਈਆਂ ਦੇ ਲੰਗਰ ਲਾ ਰਹੇ ਹਨ।ਜਦੋਂ ਸਾਡੇ ਪ੍ਰਤੀ ਨਿਧ ਨੇ ਅੱਜ ਹੜ੍ਹ ਭਰ ਭਾਬਤ ਇਲਾਕੇ ਦਾ ਦੌਰਾ ਕੀਤਾ ਤਾ ਪਤਾ ਲੱਗਾ ਕਿ 10 ਪਿੰਡਾਂ ਦੇ ਕਰੀਬ ਸੁਲਤਾਨਪੁਰ ਲੋਧੀ ਅਤੇ ਰੋਪੜ ਸਾਈਡ ਬਹੁਤ ਸਾਰੇ ਪਿੰਡਾਂ ਵਿਚ ਜਿਵੇ ਤੁਸੀਂ ਦੇਖ ਰਹੇ ਹੋ ਡਾਕਟਰੀ ਸੇਵਾਮਾ ਦਿਤੀਆਂ ਜਾ ਰਹੀਆਂ ਹਨ।

ਥਾਣਾ ਟੱਲੇਵਾਲ ਅਧੀਨ ਪਿੰਡ ਵਿਧਾਤਾ ਨਹਿਰ ਵਿੱਚੋ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬਰਨਾਲਾ ,ਅਗਸਤ 2019(ਗੁਰਸੇਵਕ ਸੋਹੀ)ਪਿੰਡ ਵਿਧਾਤਾ ਚੂੰਗਾ ਰੋਡ ਨਹਿਰ ਵਿੱਚ ੲਿੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ!ਜਿਸ ਦੀ ੳੁਮਰ 25-28ਦੇ ਵਿਚਕਾਰ ਦੱਸੀ ਜਾ ਰਹੀ ਹੈ!ਵਿਅਕਤੀ ਦੇ ਸਰੀਰ ੳੁਪਰ ਨੀਲੇ ਰੰਗ ਦੀ ਟੀ ਸ਼ਰਟ ਨੀਲੀ ਜ਼ੀਨ ਪਾੲੀ ਹੋੲੀ ਹੈ!ਲਾਸ਼ ਬਿਲਕੁਲ ਖਰਾਬ ਹੋ ਚੁੱਕੀ ਹੈ ਜਿਸ ਕਰਕੇ ਪਛਾਣ ਵਿੱਚ ਨਹੀ ਅਾ ਰਹੀ!ੲੇ.ਅੈਸ ਅਾੲੀ ਕਮਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਪਹੁੰਚੇ  ਐਸ ਐਚ ਓ ਜਸਵੀਰ ਸਿੰਘ ਨੇ ਦੱਸਿਅਾ ਲਾਸ਼ 72ਘੰਟੇ ਲੲੀ ਸਰਕਾਰੀ ਹਸਪਤਾਲ ਬਰਨਾਲਾ ਰੀਜਰਵ ਕਰ ਦਿੱਤੀ ਹੈ!    ਥਾਣਾ ਟੱਲੇਵਾਲ ਅਧੀਨ ਪਿੰਡ ਵਿਧਾਤਾ ਨਹਿਰ ਵਿੱਚੋ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬਾਦਲਾਂ ਨੂੰ ਬਚਾਉਣ ਦੇ ਦੋਸ਼ਾਂ ਵਿਚ ਘਿਰੇ ਕੈਪਟਨ

ਚੰਡੀਗੜ੍ਹ, ਅਗਸਤ 2019- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ’ਚ ਬਾਦਲਾਂ ਨੂੰ ਬਚਾਉਣ ਦੇ ਦੋਸ਼ਾਂ ਵਿਚ ਬੁਰੀ ਤਰ੍ਹਾਂ ਘਿਰਦੇ ਜਾ ਰਹੇ ਹਨ। ਇਸੇ ਮੁੱਦੇ ’ਤੇ ਪਹਿਲਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕੈਪਟਨ ਉਪਰ ਸ਼ਰੇਆਮ ਵਾਰ ਕਰਦੇ ਆ ਰਹੇ ਸਨ ਪਰ ਹੁਣ ਪਾਰਟੀ ਦੇ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਨੂੰ ਘੇਰਦਿਆਂ ਵਿਧਾਨ ਸਭਾ ਵਿਚ ਇਸ ਮੁੱਦੇ ’ਤੇ ਗਰਜਣ ਵਾਲੇ ਮੰਤਰੀਆਂ ਨੂੰ ਵੀ ਐੱਚ ਐੱਸ ਫੂਲਕਾ ਦੇ ਰਾਹ ਪੈਂਦਿਆਂ ਅਸਤੀਫ਼ੇ ਦੇਣ ਦੀ ਵੰਗਾਰ ਪਾਈ ਹੈ।
ਹੁਣ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਇਕੀ ਤੋਂ ਅਸਤੀਫ਼ਾ ਦੇ ਚੁੱਕੇ ਐੱਚ ਐੱਸ ਫੂਲਕਾ ਨੇ ਕੈਪਟਨ ਨੂੰ ਇਸ ਮੁੱਦੇ ’ਤੇ ਘੇਰਿਆ ਹੈ। ਸ੍ਰੀ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਉੱਤੇ ਬਾਦਲ ਪਰਿਵਾਰ ਨੂੰ ਬਚਾਉਣ ਸਬੰਧੀ ਲਗਾਏ ਦੋਸ਼ਾਂ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਬਾਦਲ-ਕੈਪਟਨ ਦੀ ਮਿਲੀਭੁਗਤ ਜੱਗ-ਜ਼ਾਹਿਰ ਹੈ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਨੂੰ ਪੰਜਾਬ ਜਾਂ ਬਾਦਲਾਂ ਦੇ ਟੱਬਰ ਵਿਚੋਂ ਕਿਸੇ ਇੱਕ ਨੂੰ ਚੁਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਸ੍ਰੀ ਬਾਜਵਾ ਨੇ ਬੇਬਾਕੀ ਨਾਲ ਸੱਚ ਬੋਲਣ ਦੀ ਹਿੰਮਤ ਦਿਖਾਈ ਹੈ। ਹਾਲਾਂਕਿ ਪੰਜਾਬ ਦਾ ਹਰ ਨਾਗਰਿਕ ਜਾਣਦਾ ਹੈ ਕਿ ਕੈਪਟਨ ਅਤੇ ਬਾਦਲਾਂ ਦਾ ਪਰਿਵਾਰ ਪੂਰੀ ਤਰ੍ਹਾਂ ਇੱਕ-ਮਿੱਕ ਹੈ। ਉਹ ਪਿਛਲੇ ਇੱਕ ਦਹਾਕੇ ਤੋਂ ਇੱਕ-ਦੂਜੇ ਦੇ ਸਿਆਸੀ ਅਤੇ ਨਿੱਜੀ ਹਿੱਤਾਂ ਲਈ ਡੱਟ ਕੇ ਖੜ੍ਹਦੇ ਆਏ ਹਨ ਪਰ ਹੁਣ ਇਹ ‘ਫਰੈਂਡਲੀ ਮੈਚ’ ਬਰਦਾਸ਼ਤ ਤੋਂ ਬਾਹਰ ਹੈ।’’ ਸੰਸਦ ਮੈਂਬਰ ਨੇ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਜੇਕਰ ਕੈਪਟਨ ਵੱਲੋਂ ਬਾਦਲ ਪਰਿਵਾਰ ਦਾ ਪੱਖ ਨਾ ਪੂਰਿਆ ਗਿਆ ਹੁੰਦਾ ਤਾਂ ਅੱਜ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਕਈ ਜਣੇ ਅੰਦਰ ਹੋਣੇ ਸਨ। ਉਨ੍ਹਾਂ ਕਿਹਾ ਕਿ ਡਰੱਗ, ਲੈਂਡ, ਸੈਂਡ, ਸ਼ਰਾਬ, ਟਰਾਂਸਪੋਰਟ, ਕੇਬਲ ਅਤੇ ਬਿਜਲੀ ਮਾਫ਼ੀਆ ਵਿਚ ਵੀ ਕੈਪਟਨ ਵੱਲੋਂ ਬਾਦਲ ਪਰਿਵਾਰ ਨਾਲ ਆਪਣੇ ਨਿੱਜੀ ਸਿਆਸੀ ਸਵਾਰਥ ਸਾਂਝੇ ਨਾ ਕੀਤੇ ਗਏ ਹੁੰਦੇ ਤਾਂ ਕਈ ਵੱਡੇ ਖੁਲਾਸੇ ਹੋਣੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ’ਤੇ ਪਲਟਵਾਰ ਕਰਨ ਵਾਲੇ ਕੈਪਟਨ ਉਸ ਦਿਨ ਕਿਉਂ ਚੁੱਪ ਰਹੇ ਸਨ ਜਦੋਂ ਵਿਧਾਇਕ ਦਲ ਦੀ ਮੀਟਿੰਗ ਵਿਚ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੇ ਬਾਦਲਾਂ ਨਾਲ ਫਰੈਂਡਲੀ ਮੈਚ ਬਾਰੇ ਖਰੀਆਂ-ਖਰੀਆਂ ਸੁਣਾਈਆਂ ਸਨ। ਦੂਸਰੇ ਪਾਸੇ ਸ੍ਰੀ ਫੂਲਕਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੇ ਕਥਨਾਂ ਉਪਰ ਮੋਹਰ ਲਾ ਦਿੱਤੀ ਹੈ। ਇਸ ਲਈ ਹੁਣ ਮੁੱਖ ਮੰਤਰੀ ਨੂੰ ਆਪਣਿਆਂ ਦੀ ਗੱਲ ਮੰਨ ਕੇ ਵਿਧਾਨ ਸਭਾ ਵਿਚ ਕੀਤੇ ਵਾਅਦੇ ਅਨੁਸਾਰ ਬੇਅਦਬੀ ਕਾਂਡ ਦੇ ਮੁੱਖ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਬਾਦਲਾਂ ਵਿਰੁੱਧ ਆਵਾਜ਼ ਉਠਾਈ ਸੀ, ਹੁਣ ਉਨ੍ਹਾਂ ਨੂੰ ਵਿਧਾਨ ਸਭਾ ’ਚ ਬੈਠਣ ਦਾ ਕੋਈ ਇਖ਼ਲਾਕੀ ਹੱਕ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਨਾਲ ਮਿਲੀਭੁਗਤ ਕਰਕੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪੁਲੀਸ ਮੁਖੀ ਸੁਮੇਧ ਸਿੰਘ ਸੈਣੀ ਤੋਂ ਧਿਆਨ ਹਟਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਇਕ ਸਾਜ਼ਿਸ਼ ਤਹਿਤ ਜਸਟਿਸ ਰਣਜੀਤ ਸਿੰਘ ਦੇ ਖੁਲਾਸਿਆਂ ਦੀ ਗੱਲ ਹੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਪੜਤਾਲ ਕਰਵਾਉਣ ਦੀ ਮੰਗ ਕਰਕੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਖੁਲਾਸਿਆਂ ਉਪਰ ਪਰਦਾ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਉਨ੍ਹਾਂ ਨਵਜੋਤ ਸਿੱਧੂ, ਰਮਨਜੀਤ ਸਿੰਘ ਸਿੱਕੀ, ਹਰਮਿੰਦਰ ਸਿੰਘ ਗਿੱਲ, ਬੈਂਸ ਭਰਾਵਾਂ ਅਤੇ ਸੁਖਪਾਲ ਖਹਿਰਾ ਨੂੰ ਜਾਗਦੀਆਂ ਜ਼ਮੀਰਾਂ ਵਾਲੇ ਸਮਝ ਕੇ ਅਸਤੀਫ਼ੇ ਦੇਣ ਦੀ ਅਪੀਲ ਕੀਤੀ ਸੀ ਪਰ ਕਿਸੇ ਨੇ ਵੀ ਹਾਲੇ ਤਕ ਹੁੰਗਾਰਾ ਨਹੀਂ ਦਿੱਤਾ ਹੈ।

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਨਾਲ ਮੌਤ

ਭੁੱਚੋ ਮੰਡੀ, ਅਗਸਤ 2019- ਪਿੰਡ ਲਹਿਰਾ ਮੁਹੱਬਤ ਨਾਲ ਸਬੰਧਤ ਨੌਜਵਾਨ ਰਘਵੀਰ ਸਿੰਘ (28) ਦੀ ਨਸ਼ੇ ਕਾਰਨ ਅੱਜ ਮੌਤ ਹੋ ਗਈ। ਉਸ ਦੀ ਦੇਹ ਥਰਮਲ ਪਲਾਂਟ ਨੇੜੇ ਖੇਤਾਂ ਵਿਚ ਪਈ ਮਿਲੀ ਹੈ। ਲਾਸ਼ ਕੋਲ ਸ਼ਰਾਬ ਦੀ ਬੋਤਲ ਪਈ ਸੀ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜੀਐਚਟੀਪੀ ਕੰਟਰੈਕਟ ਵਰਕਰਜ਼ ਯੂਨੀਅਨ, ਲਹਿਰਾ ਮੁਹੱਬਤ ਦੇ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਦੱਸਿਆ ਕਿ ਰਘਵੀਰ ਥਰਮਲ ਪਲਾਂਟ ਦੇ ਡੀਐਮ ਪਲਾਂਟ ਵਿਚ ਕੱਚਾ ਮੁਲਾਜ਼ਮ ਸੀ। ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਉਸ ਨੇ ਇਲਾਜ ਕਰਵਾਉਣ ਹਿੱਤ ਪਿਛਲੇ ਕੁਝ ਦਿਨਾਂ ਤੋਂ ਛੁੱਟੀ ਲਈ ਹੋਈ ਸੀ। ਉਸ ਦਾ ਛੇ ਕੁ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਨਸ਼ੇ ਦਾ ਆਦੀ ਹੋਣ ਕਾਰਨ ਸਹੁਰਾ ਪਰਿਵਾਰ ਰਿਸ਼ਤਾ ਤੋੜ ਕੇ ਲੜਕੀ ਨੂੰ ਨਾਲ ਲੈ ਗਿਆ ਸੀ। ਉਸ ਤੋਂ ਬਾਅਦ ਉਹ ਜ਼ਿਆਦਾ ਸ਼ਰਾਬ ਪੀ ਰਿਹਾ ਸੀ। ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਪਿਤਾ ਜਗਸੀਰ ਸਿੰਘ ਨੇ ਕਿਹਾ ਕਿ ਪਤਨੀ ਨਾਲ ਤਲਾਕ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ ਅਤੇ ਸ਼ੁੱਕਰਵਾਰ ਦੁਪਹਿਰੇ ਘਰੋਂ ਚਲਾ ਗਿਆ ਤੇ ਸ਼ਨਿਚਰਵਾਰ ਸਵੇਰੇ ਖੇਤਾਂ ਵਿੱਚੋਂ ਲਾਸ਼ ਮਿਲੀ ਹੈ। ਪੁਲੀਸ ਨੇ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਇਨਕਲਾਬੀ ਕੇਂਦਰ ਦੇ ਸੂਬਾਈ ਕਮੇਟੀ ਮੈਂਬਰ ਜਗਜੀਤ ਸਿੰਘ ਲਹਿਰਾ ਅਤੇ ਜਗਸੀਰ ਸਿੰਘ ਭੰਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਅਤੇ ਪਰਿਵਾਰ ਦੀ ਇਕ ਲੜਕੀ ਨੂੰ ਨੌਕਰੀ ਦਿੱਤੀ ਜਾਵੇ।

80 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

ਫਿਰੋਜ਼ਪੁਰ, ਅਗਸਤ 2019- ਸੀਮਾ ਸੁਰੱਖਿਆ ਬਲ ਨੇ ਹਿੰਦ-ਪਾਕਿ ਸਰਹੱਦ ’ਤੇ ਸਥਿਤ ਚੌਕੀ ਮੁਹੰਮਦੀ ਵਾਲਾ ਇਲਾਕੇ ਵਿੱਚੋਂ ਕਰੀਬ 80 ਕਰੋੜ ਰੁਪਏ ਦੀ ਹੈਰੋਇਨ ਸਣੇ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਮਾ ਸੁਰੱਖਿਆ ਬਲ ਦੀ 136ਵੀਂ ਬਟਾਲੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਤਸਕਰ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪੱਲਾ ਮੇਘਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹਰਜਿੰਦਰ ਸਿੰਘ ਸਤਲੁਜ ਦਰਿਆ ਦੇ ਰਾਹੀਂ ਨਸ਼ੇ ਦੀ ਖੇਪ ਭਾਰਤ ਅੰਦਰ ਲਿਆਉਣਾ ਚਾਹੁੰਦਾ ਸੀ ਪਰ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਤੜਕੇ ਗਸ਼ਤ ਦੌਰਾਨ ਸਤਲੁਜ ਦਰਿਆ ਦੇ ਵਿੱਚੋਂ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਅਧਿਕਾਰੀਆਂ ਦੇ ਮੁਤਾਬਕ ਫੜੇ ਗਏ ਕਥਿਤ ਤਸਕਰ ਦੇ ਕਬਜ਼ੇ ਵਿੱਚੋਂ 16 ਕਿਲੋ ਹੈਰੋਇਨ ਤੋਂ ਇਲਾਵਾ ਇੱਕ ਮੈਗਜ਼ੀਨ, ਮੋਬਾਈਲ ਫੋਨ, ਜਿੰਦਾ ਰੌਂਦ ਅਤੇ ਦੋ ਪਾਕਿਸਤਾਨੀ ਸਿੰਮ ਬਰਾਮਦ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 80 ਕਰੋੜ ਰੁਪਏ ਦੇ ਕਰੀਬ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਸਕਰ ਨੂੰ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

“ਡਾ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਡਿਸਪੈਂਸਰੀ ਦੀ ਦਿੱਖ ਹੋਰ ਖੂਬਸੂਰਤ ਬਣਾਉਣ ਲਈ ਕੀਤਾ ਉਪਰਾਲਾ”

ਨਿਹਾਲ ਸਿੰਘ ਵਾਲਾ,ਅਗਸਤ 2019-(ਮਨਜਿੰਦਰ ਗਿੱਲ)- ਵਰਲਡ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ ਡਾ. ਕੁਲਵੰਤ ਧਾਲੀਵਾਲ ਵੱਲੋਂ ਆਪਣੇ ਪਿੰਡ ਬੀੜ ਰਾਊਕੇ ਸਥਿੱਤ ਸਰਕਾਰੀ ਡਿਸਪੈਂਸਰੀ ਦੀ ਮੁਰੰਮਤ ਅਤੇ ਰੰਗ ਰੋਗਨ ਕਰਵਾਇਆ ਗਿਆ। ਜਿਸ ‘ਤੇ 22,800 ਰੁਪਏ  ਖਰਚ ਆਇਆ। ਇਸ ਸਮੇਂ ਪਿੰਡ ਵਾਸੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਦਵਾਈਆਂ ਦੀ ਆ ਰਹੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਿਖਿਆ ਤੇ ਸਿਹਤ ’ਚ ਸੁਧਾਰ ਲਿਆਉਣ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀ ਸ ਕੁਲਵੰਤ ਸਿੰਘ ਧਾਲੀਵਾਲ ਨੂੰ ਸਟੇਟ ਐਵਾਰਡ ਮਿਲਣ ਦੀ ਵਧਾਈ ਵੀ ਦਿਤੀ ਗਈ। ਇਸ ਸਮੇਂ ਸੰਤ ਸਿੰਘ ਧਾਲੀਵਾਲ ਟਰੱਸਟ ਦੇ ਪ੍ਰਧਾਨ ਬਲਦੇਵ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਬਖਤੌਰ ਸਿੰਘ, ਸੰਦੀਪ ਸਿੰਘ, ਮਨਵੀਰ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਸੁੱਖਦੀਪ ਸਿੰਘ, ਦਲਜੀਤ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਬਲਜਿੰਦਰ ਸਿੰਘ ਜੱਗਾ, ਹਰਮੀਤ ਸਿੰਘ, ਪਰਮਿੰਦਰ ਸਿੰਘ, ਮਾਸਟਰ ਦਰਸ਼ਨ ਸਿੰਘ, ਸੁੱਖ ਧਾਲੀਵਾਲ, ਹਰਜੀਤ ਕੌਰ ਅਤੇ ਅੰਗਰੇਜ ਸਿੰਘ ਹਾਜ਼ਰ ਸਨ।

ਬੇਅਦਬੀ ਦੇ ਦੋਸ਼ੀ ਤੇ ਨਸ਼ੇ ਦੇ ਵਪਾਰੀ ਬਖ਼ਸ਼ੇ ਨਹੀਂ ਜਾਣਗੇ-ਰੰਧਾਵਾ

ਰਈਆ, ਅਗਸਤ 2019- ਬਾਬਾ ਬਕਾਲਾ ਵਿੱਚ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਕਰਵਾਈ ਗਈ ਰਾਜਸੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਭੱਜਣ ਨਹੀਂ ਦੇਵੇਗੀ, ਚਾਹੇ ਉਹ ਕਿੰਨੀਆਂ ਵੀ ਚਾਲਾਂ ਚੱਲ ਲੈਣ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਇਸ ਕੇਸ ਦੀ ਜਾਂਚ ਬੰਦ ਕਰਕੇ ਕਲੋਜ਼ਰ ਰਿਪੋਰਟ ਦੇ ਦਿੱਤੀ ਹੈ, ਜਿਸ ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਕਾਨੂੰਨੀ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਚ ਪਾਇਆ ਹੈ, ਸਰਕਾਰ ਉਨ੍ਹਾਂ ਨੂੰ ਸਜ਼ਾ ਦਿਵਾ ਕੇ ਰਹੇਗੀ। ਉਨ੍ਹਾਂ ਬਾਬਾ ਬਕਾਲਾ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਉਤਸਵ ਦੀ 550ਵੀਂ ਵਰ੍ਹੇਗੰਢ ਮੌਕੇ ਬਾਬੇ ਨਾਨਕ ਦੇ ਚਰਨ ਛੋਹ ਪ੍ਰਾਪਤ 70 ਪਿੰਡਾਂ ਦੀ ਵੀ ਕਾਇਆਕਲਪ ਕੀਤੀ ਜਾ ਰਹੀ ਹੈ ਅਤੇ ਹਰੇਕ ਪਿੰਡ ਨੂੰ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਘੱਟ ਗਿਣਤੀਆਂ ਉੱਤੇ ਜ਼ੁਲਮ ਕਰ ਰਹੀ ਹੈ, ਜਿਸ ਦਾ ਡਟਵਾਂ ਵਿਰੋਧ ਕੀਤਾ ਹੈ ਅਤੇ ਕਰਦੇ ਰਹਾਂਗੇ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ 20 ਅਗਸਤ ਤੋਂ ਰਾਜ ਦੇ 40 ਲੱਖ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ। ਉਨ੍ਹਾਂ ਬਾਬਾ ਬਕਾਲਾ ਦੇ ਹਸਪਤਾਲ ਨੂੰ ਵੱਡਾ ਕਰਨ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਖਡੂਰ ਸਾਹਿਬ ਜਸਬੀਰ ਸਿੰਘ ਡਿੰਪਾ ਨੇ ਜੰਮੂ-ਕਸ਼ਮੀਰ ਮੁੱਦੇ ਉੱਤੇ ਅਕਾਲੀ ਦਲ ਵੱਲੋਂ ਮੋਦੀ ਸਰਕਾਰ ਦਾ ਸਮਰਥਨ ਕਰਨ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ ਅਜਿਹਾ ਕਰਕੇ ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਤੋਂ ਭੱਜ ਗਿਆ ਹੈ, ਜਿਸ ਨੂੰ ਆਧਾਰ ਬਣਾ ਕੇ ਇਹ ਹੁਣ ਤੱਕ ਲੋਕਾਂ ਦੀਆਂ ਵੋਟਾਂ ਲੈਂਦਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਨਵਤੇਜ ਸਿੰਘ ਚੀਮਾ, ਹਰਪ੍ਰਤਾਪ ਸਿੰਘ ਅਜਨਾਲਾ, ਫ਼ਤਿਹ ਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ।

ਅਮਰਿੰਦਰ ਤੋਂ ਕੋਈ ਉਮੀਦ ਨਾ ਰੱਖਣ ਲੋਕ- ਸੁਖਬੀਰ

ਰਈਆ, ਅਗਸਤ 2019- ਰੱਖੜ ਪੁੰਨਿਆ ਦੇ ਜੋੜ ਮੇਲੇ ’ਤੇ ਅੱਜ ਬਾਬਾ ਬਕਾਲਾ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬ ਨੂੰ ਆਪਣਾ ਵੱਖਰਾ ਹਾਈ ਕੋਰਟ ਬਣਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ ਪਰ ਗਾਂਧੀ ਪਰਿਵਾਰ ਨੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਾਇਆ, ਦੋਸ਼ੀਆਂ ਨੂੰ ਸਜ਼ਾਵਾਂ ਤੋਂ ਬਚਾਉਣ ਲਈ ਹਰ ਹੀਲਾ ਵਰਤਿਆ ਤੇ ਪੁਸ਼ਤਪਨਾਹੀ ਕੀਤੀ। ਇਸ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨਸਾਫ਼ ਅਤੇ ਜਾਂਚ ਲਈ ਐੱਸਆਈਟੀ ਬਣਾਈ, ਨਤੀਜਾ ਇਹ ਕਿ ਅੱਜ ਸੱਜਣ ਕੁਮਾਰ ਵਰਗੇ ਜੇਲ੍ਹਾਂ ਵਿੱਚ ਬੰਦ ਹੋ ਕੇ ਸਜ਼ਾਵਾਂ ਭੁਗਤ ਰਹੇ ਹਨ। ਉਨ੍ਹਾਂ ਕਾਂਗਰਸ ਸਰਕਾਰ ਤੋਂ ਕੋਈ ਉਮੀਦ ਨਾ ਰੱਖਣ ਦੀ ਗਲ ਕਹੀ ਅਤੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਮੁੜ ਆਵੇਗੀ ਅਤੇ ਅਜਿਹੇ ਕਾਰਜ ਕੀਤੇ ਜਾਣਗੇ ਜਿਸ ਨਾਲ ਪੰਜਾਬ ਮੁੜ ਨੰਬਰ ਇਕ ’ਤੇ ਆਵੇਗਾ। ਸ੍ਰੀ ਬਾਦਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਦਾ ਹੱਕ ਖੋਹਣ ਲਈ ਕਾਂਗਰਸ ਨੂੰ ਦੋਸ਼ੀ ਠਹਿਰਾਇਆ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਪੰਜਾਬ ਦੀ ਕਾਂਗਰਸ ਸਰਕਾਰ ਵੈਂਟੀਲੇਟਰ ’ਤੇ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਕਾਲੀ ਦਲ ਨਾਲ ਸਬੰਧਤ ਵਿਰੋਧੀਆਂ ਤੇ ਆਮ ਨਾਗਰਿਕਾਂ ਖ਼ਿਲਾਫ਼ ਝੂਠੇ ਪਰਚਿਆਂ ਤੋਂ ਇਲਾਵਾ ਕੋਈ ਪ੍ਰਾਪਤੀ ਨਹੀਂ ਰਹੀ। ਉਨ੍ਹਾਂ ਬਰਗਾੜੀ ਕਾਂਡ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਾਉਣ ਦੀ ਮੰਗ ਕੀਤੀ, ਤੇ ਚੁਣੌਤੀ ਦਿੱਤੀ ਕਿ ਅਕਾਲੀ ਦਲ ਦੇ ਆਗੂ ਦੋਸ਼ੀ ਪਾਏ ਜਾਣ ’ਤੇ ਉਹ ਸਿਆਸਤ ਤੋਂ ਸੰਨਿਆਸ ਲੈ ਲਵੇਗਾ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਰਤਾਰਪੁਰ ਲਾਂਘੇ ਨੂੰ ਅਤੇ 5 ਲੱਖ ਤਕ ਮੁਫ਼ਤ ਸਿਹਤ ਬੀਮਾ ਯੋਜਨਾ ਨੂੰ ਕੇਂਦਰੀ ਮੋਦੀ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ। ਇਸ ਮੌਕੇ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਬਲਜੀਤ ਸਿੰਘ ਜਲਾਲ ਉਸਮਾ, ਸਾਬਕਾ ਵਿਧਾਇਕ ਮਲਕੀਤ ਸਿੰਘ ਏਆਰ, ਮਨਜੀਤ ਸਿੰਘ ਮੀਆਂਵਿੰਡ, ਦਲਬੀਰ ਸਿੰਘ ਵੇਰਕਾ ਮੌਜੂਦ ਸਨ।

ਆਸ਼ੂ ਵੱਲੋਂ ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਮਾਤ ਦੇਣ ਦਾ ਸੱਦਾ

ਪਾਇਲ,ਅਗਸਤ 2019- ਪੰਜਾਬ ਦੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਜਪਾ ਵੱਲੋਂ ਦੇਸ਼ ਦੇ ਕੌਮੀ ਨਾਇਕਾਂ ਦੇ ਕੀਤੇ ਜਾ ਰਹੇ ਚਰਿੱਤਰ ਘਾਣ ਖਿਲਾਫ਼ ਉਠ ਖੜ੍ਹੇ ਹੋਣ ਅਤੇ ਦੇਸ਼ ਦੇ ਸੁਨਹਿਰੀ ਇਤਿਹਾਸ ਨੂੰ ਬਦਲਣ ਦੀਆਂ ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਮਾਤ ਦੇਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2020 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਣ ਦਾ ਫ਼ੈਸਲਾ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ ਨੂੰ ਵਿਕਾਸ ਲਈ ਧਨ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ਲਈ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਅਤੇ ਉਨ੍ਹਾਂ ਦੀ ਭੈਣ ਕਰਨੈਲ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ। ਕਰਨੈਲ ਕੌਰ ਨੇ ਇਸ ਮੌਕੇ ਆਪਣੇ ਭਰਾ ਵੱਲੋਂ ਗੋਆ ਦੀ ਆਜ਼ਾਦੀ ਲਈ ਪਾਏ ਯੋਗਦਾਨ ਸਬੰਧੀ ਕਵਿਤਾ ਪੇਸ਼ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਫਤਿਹਗੜ੍ਹ ਸਾਹਿਬ, ਬੱਸੀ ਪਠਾਣਾਂ ਅਤੇ ਖੰਨਾ ਹਲਕਿਆਂ ਲਈ 10-10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਹਲਕਾ ਵਿਧਾਇਕ ਖੰਨਾ, ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਮਲਕੀਤ ਸਿੰਘ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਪਿੰਡ ਈਸੜੂ ਦੇ ਕਲੱਬ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਗੋਰਿਆਂ ਦੇ ਜਾਣ ਮਗਰੋਂ ਕਾਲਿਆਂ ਦਾ ਰਾਜ- ਬੈਂਸ

ਪਾਇਲ, ਅਗਸਤ 2019- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਅੱਜ ਇੱਥੇ ਕਿਹਾ ਕਿ ਅਸਲ ਆਜ਼ਾਦੀ ਤਾਂ ਕਾਗਜ਼ਾਂ ਤੱਕ ਹੀ ਸੀਮਤ ਹੈ ਕਿਉਂਕਿ ਆਜ਼ਾਦੀ ਦੇ 72 ਸਾਲ ਬੀਤਣ ਉਪਰੰਤ ਵੀ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ। ਸੂਬੇ ਅੰਦਰ ਗੋਰਿਆਂ ਦੇ ਜਾਣ ਉਪਰੰਤ ਕਾਲਿਆਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਖਾਕੀ ਸੱਤਾਧਾਰੀ ਤੇ ਚਿੱਟਾ ਵੇਚਣ ਵਾਲਿਆਂ ਦਾ ਹੁਕਮ ਚੱਲਦਾ ਹੈ। ਕਿਸੇ ਵੇਲੇ ਜੋ ਪੰਜਾਬ ਪੰਜ ਆਬ ਸੀ, ਉਹ ਸਿਰਫ਼ ਹੁਣ ਢਾਈ ਆਬ ਹੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ ਮੁਫ਼ਤ ਵਿੱਚ ਦਿੱਤੇ ਰਹੇ ਪਾਣੀ ਨੂੰ ਬੰਦ ਕਰਕੇ ਇਹ ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵੱਲੋਂ ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਇਕ ਜਨ ਅੰਦੋਲਨ ‘ਸਾਡਾ ਪਾਣੀ ਸਾਡਾ ਹੱਕ’ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35-ਏ ਖਤਮ ਕਰਕੇ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਬੇਇਨਸਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਦੀ ਹੋਂਦ ਖਤਮ ਹੋ ਰਹੀ ਹੈ, ਹੁਣ ਅਕਾਲੀ ਦਲ ਸੁਖਬੀਰ ਸੈਨਾ ਬਣ ਕੇ ਰਹਿ ਗਿਆ ਹੈ।

ਇੰਸਪੈਕਟਰ ਜਗਦੀਸ਼ ਕੁਮਾਰ ਨੇ ਕੀਤਾ ਜਗਰਾਉਂ ਸ਼ਹਿਰ ਦਾ ਨਾਮ ਰੋਸ਼ਨ

ਜਗਰਾਉਂ (ਰਾਣਾ ਸੇਖਦੌਲਤ) ਪੰਜਾਬ ਪੁਲਿਸ ਹਮੇਸ਼ਾ ਚਰਚਾ ’ਚ ਰਹਿੰਦੀ ਹੈ ਕੱਲ ਜਦੋਂ ਜਲੰਧਰ ਵਿਖੇ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ 15 ਅਗਸਤ ਦੇ ਦਿਹਾੜੇ ਤੇ ਜਗਰਾਉਂ ਸ਼ਹਿਰ ਦੇ ਸੀ. ਆਈ. ਏ. ਇੰਚਾਰਜ਼ ਸ: ਜਗਦੀਸ਼ ਕੁਮਾਰ ਜੀ ਨੂੰ ਸਨਮਾਨਿਤ ਕੀਤਾ ਗਿਆ ਤਾਂ ਜਗਰਾਉਂ ਸ਼ਹਿਰ ਦੇ ਨਿਵਾਸੀਆ ਅਤੇ ਪੰਜਾਬ ਪੁਲਿਸ ਨੂੰ ਬਹੁਤ ਮਾਨ ਮਹਿਸੂਸ ਹੋਇਆ। ਜਗਦੀਸ ਕੁਮਾਰ ਜੀ ਪਹਿਲਾ ਵੀ ਇਸ ਤਰਾਂ ਆਪਣੀ ਵਧਿਆਂ ਕਾਰਜਗੁਜਾਰੀ ਲਈ ਸਨਮਾਨਿਤ ਕੀਤੇ ਜਾਦੇ ਹਨ।ਜਗਦੀਸ਼ ਕੁਮਾਰ ਜੀ ਜਿਸ ਜ਼ਿਲ੍ਹੇ ਵਿੱਚ ਵੀ ਰਿਹੇ ਉਸ ਜ਼ਿਲ੍ਹੇ ਦਾ ਨਾਮ ਰੋਸ਼ਨ ਕਰ ਦਿੱਤਾ। ਜਗਰਾਉਂ ਨਿਵਾਸੀਆ ਦਾ ਕਹਿਣਾ ਹੈ ਸਾਨੂੰ ਕਿਹੋ ਜਿਹੇ ਇੰਸਪੈਕਟਰ ਹੀ ਚਾਹੀਦੇ ਹਨ ਜੋ ਆਪਣੇ ਕੰਮ ਪ੍ਰਤੀ ਇਮਾਨਦਾਰ ਅਤੇ ਭਰੋਸੇਯੋਗ ਹਨ।ਇਸ ਸਨਮਾਨ ਚਿੰਨ ਦੀਆ ਲੁਧਿਆਣਾ ਦਿਹਾਤੀ ਐਸ. ਐਸ. ਪੀ ਸੰਦੀਪ ਗੋਇਲ ਅਤੇ ਸਾਰੇ ਪੁਲਿਸ ਪ੍ਰਸ਼ਾਸ਼ਨ ਨੂੰ ਵਧਾਈਆ ਦਿੱਤੀਆਂ ਜਾ ਰਹੀਆਂ ਹਨ।    
 

ਸ੍ਰੀ ਗੁਰੂ ਰਵੀਦਾਸ ਮੰਦਿਰ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਵਾਂਗੇ- ਕੁਲਦੀਪ ਸਿੰਘ ਵੈਦ

ਕਿਹਾ ਕਿ ਪਾਰਟੀ ਕਾਨੂੰਨੀ ਲੜਾਈ @ਚ ਮੱਦਦ ਕਰਨ ਲਈ ਤਿਆਰ ਹੈ

ਲੁਧਿਆਣਾ,ਅਗਸਤ 2019( ਮਨਜਿੰਦਰ ਗਿੱਲ )-ਵਿਧਾਇਕ ਕੁਲਦੀਪ ਸਿੰਘ ਵੈਦ ਨੇ ਤੁਗਲਕਾਬਾਦ ਦਿੱਲੀ ਵਿਖੇ ਦਿੱਲੀ ਵਿਕਾਸ ਅਥਾਰਟੀ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦਾ ਇਤਿਹਾਸਕ ਮੰਦਿਰ ਢਾਹੁਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਇਸ ਕੇਸ ਦੀ ਕਾਨੂੰਨੀ ਲੜਾਈ ਚ ਮੱਦਦ ਕਰਨ ਅਤੇ ਇਤਿਹਾਸਕ ਮੰਦਿਰ ਦੀ ਮੁੜ ਉਸਾਰੀ ਦਾ ਖਰਚਾ ਉਠਾਉਣ ਲਈ ਤਿਆਰ ਹੈ। ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਨਿੱਖੜਵਾਂ ਅੰਗ ਹੈ, ਵਿਧਾਇਕ ਨੇ ਕਿਹਾ ਕਿ ਕਾਂਗਰਸ ਪਾਰਟੀ ਧਾਰਮਿਕ ਗੁਰੂਆਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰੇਗੀ ਅਤੇ ਜਲਦੀ ਹੀ ਇਹ ਮਾਮਲਾ ਭਾਰਤ ਸਰਕਾਰ ਕੋਲ ਉਠਾਏਗੀ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਧਾਇਕ ਸ਼੍ਰੀ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵੀਦਾਸ ਜੀ ਦੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਰਹਿੰਦੇ ਲੱਖਾਂ ਸ਼ਰਧਾਲੂਆਂ ਦੇ ਵਿਸ਼ਵਾਸ ਅਤੇ ਭਰੋਸੇ ਦਾ ਸੁਆਲ ਹੈ। ਇਸ ਘੜੀ ਵਿਚ ਕਾਂਗਰਸ ਪਾਰਟੀ ਪੂਰੀ ਤਰਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਸ਼ਰਧਾਲੂਆਂ ਦੇ ਨਾਲ ਖੜੀ ਹੈ। ਵਿਧਾਇਕ ਸ਼੍ਰੀ ਕੁਲਦੀਪ ਸਿੰਘ ਵੈਦ ਨੇ ਇਸ ਗੱਲ ਉੱਤੇ ਹੈਰਾਨੀ ਅਤੇ ਅਫਸੋਸ ਪ੍ਰਗਟ ਕੀਤਾ ਕਿ ਸਾਸ਼ਕ ਸਿਕੰਦਰ ਲੋਧੀ ਦੁਆਰਾ ਦਿੱਤੀ ਜਿਸ ਜ਼ਮੀਨ ਉੱਤੇ ਇਹ ਇਤਿਹਾਸਕ ਮੰਦਿਰ ਬਣਿਆ ਸੀ, ਉਸ ਦੀ ਪੁਸ਼ਟੀ ਮਾਲ ਵਿਭਾਗ ਦੇ ਰਿਕਾਰਡ ਵੀ ਕਰਦੇ ਹਨ ਕਿ ਇਹ ਜ਼ਮੀਨ ਰਵੀਦਾਸ ਭਾਈਚਾਰੇ ਦੀ ਹੈ। ਉਹਨਾਂ ਕਿਹਾ ਕਿ ਦਿੱਲੀ ਵਿਕਾਸ ਅਥਾਰਟੀ ਵੱਲੋਂ ਨਾ ਸਿਰਫ ਇਸ ਮੰਦਿਰ ਨੂੰ ਤੋੜਿਆ ਗਿਆ, ਸਗੋਂ ਜ਼ਮੀਨ ਉੱਤੇ ਕਬਜ਼ਾ ਕਰਨ ਲਈ ਸ੍ਰੀ ਗੁਰੂ ਰਵੀਦਾਸ ਜੀ ਦੀ ਮੂਰਤੀ ਨੂੰ ਵੀ ਜਬਦਰਸਤੀ ਉੱਥੋਂ ਹਟਾ ਦਿੱਤਾ ਗਿਆ ਅਤੇ ਮੰਦਿਰ ਦੇ ਸੇਵਾਦਾਰ ਨੂੰ ਬੰਦੀ ਬਣਾ ਲਿਆ ਗਿਆ ਹੈ। ਵਿਧਾਇਕ ਸ਼੍ਰੀ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਇਸ ਤਰਾਂ ਲੱਗਦਾ ਹੈ ਕਿ ਮੰਦਿਰ ਦੀ ਸਥਾਨਕ ਪ੍ਰਬੰਧਕ ਕਮੇਟੀ ਅਦਾਲਤ ਵਿਚ ਸਹੀ ਢੰਗ ਨਾਲ ਇਸ ਕੇਸ ਨੂੰ ਪੇਸ਼ ਨਹੀਂ ਕਰ ਸਕੀ। ਇਤਿਹਾਸਕ ਸ਼੍ਰੀ ਰਵਿਦਾਸ ਮੰਦਰ ਨੂੰ ਢਾਹੁਣ ਦੀ ਕੀਤੀ ਕਾਰਵਾਈ ਨਾਲ ਦੇਸ਼ ਭਰ ਦੇ ਲੱਖਾ ਲੋਕਾਂ ਦੀਆ ਧਾਰਮਿਕ ਭਾਵਨਾ ਨੂੰ ਡੁੰਘੀ ਠੇਸ ਪਹੁੰਚੀ ਹੈ ਇਸ ਘਟਨਾ ਦੀ ਸਖਤ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਅਤੇ ਪੰਜਾਬ ਬੰਦ ਅੰਦੋਲਨ ਦਾ ਸਮਰਥਨ ਕੀਤਾ ਅਤੇ ਉਨਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਸ਼ਾਤੀ ਬਣਾਕੇ ਰੱਖਣ ਅਤੇ ਸ਼ਾਂਤਮਈ ਤਰੀਕੇ ਨਾਲ ਆਪਣਾ ਰੋਸ ਪ੍ਰਗਟ ਕਰਨ, ਇਸ ਸੰਬਧ ਵਿਚ ਉਨਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੈਮੋਰੰਡਮ ਵੀ ਦਿਤਾ ਗਿਆ।

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ 15 ਨੂੰ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਅਤੇ ਹੋਰ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਨੂੰ ਦੇਣਗੇ ਸ਼ਰਧਾਂਜਲੀ

ਈਸੜੂ, ਅਗਸਤ ( ਮਨਜਿੰਦਰ ਗਿੱਲ )-ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਮਿਤੀ 15 ਅਗਸਤ ਦਿਨ ਮੰਗਲਵਾਰ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਇਸ ਸਮੇਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਖੰਨਾ ਦੇ ਐੱਸ. ਡੀ. ਐੱਮ. ਸੰਦੀਪ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਨੂੰ ਸਫ਼ਲ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਖ਼ਤ ਸੁਰੱਖਿਆ ਅਤੇ ਹੋਰ ਪ੍ਰਬੰਧ ਕੀਤੇ ਜਾਣਗੇ। ਉਨਾਂ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਉਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨਾਂ ਸਮੂਹ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨ। ਉਨਾਂ ਦੱਸਿਆ ਕਿ ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਭਾਰੀ ਟਰੈਫਿਕ ਨੂੰ ਹੋਰ ਰਸਤਿਆਂ ਰਾਹੀਂ ਤਬਦੀਲ ਕੀਤਾ ਜਾਵੇਗਾ। ਸਮਾਗਮ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਲੋਪੋ ਸੰਪਰਦਾਏ ਦੇ ਮੁਖੀ ਸੰਤ ਜਗਜੀਤ ਸਿੰਘ ਲੋਪੋ ਵਲੋਂ ਅਬੂਲਨਸ ਲੋਕ ਅਰਪਤ

ਲੋਪੋ,ਅਗਸਤ 2019,-(ਮਨਜਿੰਦਰ ਗਿੱਲ)- ਸੰਤ ਜੋਰਾ ਸਿੰਘ ਲੋਪੋ ਚੈਰੀਟੇਬਲ ਟਰੱਸਟ ਵੱਲੋਂ ਪੇਂਡੂ ਖੇਤਰ ਵਿੱਚ ਅਧੁਨਿਕ ਸੁਵਿਧਾਵਾਂ ਨਾਲ ਤਿਆਰ  ਕੀਤੀ ਹੋਈ ਐਬੂਲੈਂਸ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਐਬੂਲੈਂਸ ਨੂੰ ਲੋਕ ਸੇਵਾ ਦੇ ਲਈ ਸਮਰਪਿਤ ਕਰਕੇ ਰਵਾਨਾ ਕਰਦੇ ਹੋਏ ਸੰਤ ਜਗਜੀਤ ਸਿੰਘ ਲੋਪੋ।ਲੋਪੋ ਸੰਪਰਦਾਏ ਵਲੋਂ ਅਗੇ ਵੱਡੇ ਪੱਧਰ ਤੇ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ।ਉਸ ਸਮੇ ਸੰਗਤਾਂ ਦਾ ਭਾਰੀ ਇਕੱਠ ਵੀ ਓਥੇ ਮਜੂਦ ਸੀ।

ਪਿੰਡ ਆਸਾ ਬੁੱਟਰ ਵਿਖੇ ਵਰਲਡ ਕੈਂਸਰ ਕੇਅਰ ਵਲੋਂ ਫਰੀ ਦਵਾਈਆਂ ਦਾ ਲੰਗਰ

ਸ਼੍ਰੀ ਮੁਕਤਸਰ ਸਾਹਿਬ,ਅਗਸਤ 2019- ਮਾਲਵਾ ਦੇ ਆਸਾ ਬੁੱਟਰ ਪਿੰਡ, ਜ਼ਿਲ੍ਹਾ ਮੁਕਤਸਰ ਵਿਖੇ ਪਹੁੰਚੀ ਵਰਲਡ ਕੈਂਸਰ ਕੇਅਰ ਅੱਜ ਸਰਦਾਰ ਅਜਮੇਰ ਸਿੰਘ ਬੜਾ ਪਿੰਡ ਵੱਲੋਂ ਮਾਲਵੇ ਦਾ ਇੱਕ ਹੋਰ ਪਿੰਡ ਅਡਾਪਟ ਕੀਤਾ ਗਿਆ ਅਤੇ ਉਥੋਂ ਦੇ ਲੋਕਾਂ ਨੂੰ ਕੈਂਸਰ ਜਾਂਚ ਅਤੇ ਜਾਗਰੂਕਤਾ ਦੀ ਸਹੂਲਤ ਦਿੱਤੀ, ਉਸ ਸਮੇ ਤਕਰੀਬ ਬਹੁ ਸਮਤੀ ਲੋਕਾਂ ਦੀ ਚੈਕ ਅਪ ਕੀਤੀ ਗਈ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ।