You are here

ਪੰਜਾਬ

ਗਰੀਨ ਪੰਜਾਬ ਮਿਸ਼ਨ ਵੱਲੋਂ ਸਿਵਲ ਹਸਪਤਾਲ ਜਗਰਾਉਂ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ 

ਜਗਰਾਉ , 23 ਮਾਰਚ (ਅਮਿਤ ਖੰਨਾ )ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗਰੀਨ ਪੰਜਾਬ ਮਿਸ਼ਨ ਵੱਲੋਂ ਸਿਵਲ ਹਸਪਤਾਲ ਜਗਰਾਉਂ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।  ਬਲੱਡ ਬੈਂਕ ਜਗਰਾਉਂ ਦੇ ਮੁਖੀ ਡਾ: ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਸਮੇਤ 26 ਵਲੰਟੀਅਰਾਂ ਨੇ ਖੂਨਦਾਨ ਕੀਤਾ |  ਇਸ ਮੌਕੇ ਦਿ ਗਰੀਨ ਪੰਜਾਬ ਮਿਸ਼ਨ ਸੰਸਥਾ ਦੇ ਮੁੱਖ ਸੇਵਾਦਾਰ ਵਾਤਾਵਰਣ ਪ੍ਰੇਮੀ ਸਤਪਾਲ ਸਿੰਘ ਦੇਹੜਕਾ ਅਤੇ ਦਿ ਗ੍ਰੀਨ ਲੇਡੀ ਕੰਚਨ ਗੁਪਤਾ ਨੇ ਵਲੰਟੀਅਰਾਂ ਨੂੰ ਬੂਟੇ ਅਤੇ ਸਰਟੀਫਿਕੇਟ ਵੰਡੇ।  ਇਸ ਦੌਰਾਨ ਗਰੀਨ ਪੰਜਾਬ ਮਿਸ਼ਨ ਸੰਸਥਾ ਵੱਲੋਂ ਜੱਚਾ ਬੱਚਾ ਹਸਪਤਾਲ ਨੇੜੇ ਫਲਾਂ ਦਾ ਬਾਗ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਨੇ ਅੰਬ, ਅਮਰੂਦ, ਅਨਾਰ, ਪਪੀਤਾ ਅਤੇ ਕੇਲੇ ਦੇ ਪੌਦੇ ਲਗਾਏ।  ਤਾਂ ਜੋ ਸਮਾਂ ਆਉਣ 'ਤੇ ਲੋਕ ਇਨ੍ਹਾਂ ਫਲਦਾਰ ਰੁੱਖਾਂ ਤੋਂ ਮਿੱਠੇ ਫਲਾਂ ਦਾ ਸੇਵਨ ਕਰ ਸਕਣ।  ਸੇਵਾਦਾਰ ਸਤਪਾਲ ਦੇਹੜਕਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।  ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸ਼ੁੱਧ ਹਵਾ ਵਿੱਚ ਸਾਹ ਲੈ ਸਕਣ।  ਸਤਪਾਲ ਨੇ ਦੱਸਿਆ ਕਿ ਜਗਰਾਉਂ ਬਲੱਡ ਬੈਂਕ ਵਿੱਚ ਖੂਨਦਾਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਉਨ੍ਹਾਂ ਵੱਲੋਂ ਮੁਫਤ ਹਾਈਬ੍ਰਿਡ ਫਲਾਂ ਦੇ ਬੂਟੇ ਦਿੱਤੇ ਜਾਣਗੇ।  ਇਸ ਮੌਕੇ ਗਰੀਨ ਲੇਡੀ ਕੰਚਨ ਗੁਪਤਾ, ਗੁਰਬਾਜ ਸਿੰਘ ਭੁੱਲਰ, ਡਾ.ਸੁਖਵਿੰਦਰ ਸਿੰਘ, ਇੰਦਰਾ ਢੋਲਣ ਖੂਨਦਾਨੀ ਪਰਿਵਾਰ ਦੇ ਮੈਂਬਰ ਹਾਜ਼ਰ ਸਨ।  ਇਸ ਮੌਕੇ ਐਸ.ਐਮ.ਓ ਡਾ.ਪੁਨੀਤ ਸਿੱਧੂ ਨੇ ਦਿ ਗਰੀਨ ਪੰਜਾਬ ਮਿਸ਼ਨ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਸਮਾਜ ਦੀ ਭਲਾਈ ਲਈ ਨਿਰਸਵਾਰਥ ਸੇਵਾ ਕਰਨੀ ਚਾਹੀਦੀ ਹੈ।

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸਕੂਲੀ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ                               

ਮਹਿਲ ਕਲਾਂ 23 ਮਾਰਚ  (ਗੁਰਸੇਵਕ ਸਿੰਘ ਸੋਹੀ) ਇਲਾਕੇ ਦੀ ਨਾਮਵਰ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸੰਸਥਾ ਦੇ ਪ੍ਰਿੰਸੀਪਲ ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ।ਇਸ ਮੌਕੇ ਸਮਾਗਮ ਦੀ ਸ਼ੁਰੂਆਤ ਤੀਜੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਸਬੰਧਤ ਕਵਿਤਾਵਾਂ ਅਤੇ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਹਿਮਾਂਸ਼ੂ ਦੱਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੀਤੀਆਂ ਕੁਰਬਾਨੀਆਂ ਸਾਡੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਦਾ ਸਰੋਤ ਹਨ ਇਸ ਲਈ ਸਾਨੂੰ ਦੇਸ਼ ਨੂੰ ਆਜ਼ਾਦ ਕਰਵਾਉਣ ਇਹ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੇ ਮੋਹੁ ਮਨਾਉਣ ਸਮੇਂ ਦੀ ਮੁੱਖ ਲੋੜ ਹੈ ।ਇਸ ਮੌਕੇ ਕਲਰਕ ਨੰਬਰਦਾਰ ਮਹਿੰਦਰ ਸਿੰਘ ਸਹੌਰ, ਮਨਦੀਪ ਸਿੰਘ ਗੰਡੇਵਾਲ ਤੋਂ ਇਲਾਵਾ ਸਮੂਹ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸਕੂਲੀ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ                               

ਮਹਿਲ ਕਲਾਂ 23 ਮਾਰਚ  (ਗੁਰਸੇਵਕ ਸਿੰਘ ਸੋਹੀ) ਇਲਾਕੇ ਦੀ ਨਾਮਵਰ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸੰਸਥਾ ਦੇ ਪ੍ਰਿੰਸੀਪਲ ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ।ਇਸ ਮੌਕੇ ਸਮਾਗਮ ਦੀ ਸ਼ੁਰੂਆਤ ਤੀਜੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਸਬੰਧਤ ਕਵਿਤਾਵਾਂ ਅਤੇ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਹਿਮਾਂਸ਼ੂ ਦੱਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੀਤੀਆਂ ਕੁਰਬਾਨੀਆਂ ਸਾਡੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਦਾ ਸਰੋਤ ਹਨ ਇਸ ਲਈ ਸਾਨੂੰ ਦੇਸ਼ ਨੂੰ ਆਜ਼ਾਦ ਕਰਵਾਉਣ ਇਹ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੇ ਮੋਹੁ ਮਨਾਉਣ ਸਮੇਂ ਦੀ ਮੁੱਖ ਲੋੜ ਹੈ ।ਇਸ ਮੌਕੇ ਕਲਰਕ ਨੰਬਰਦਾਰ ਮਹਿੰਦਰ ਸਿੰਘ ਸਹੌਰ, ਮਨਦੀਪ ਸਿੰਘ ਗੰਡੇਵਾਲ ਤੋਂ ਇਲਾਵਾ ਸਮੂਹ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਕਸਬਾ ਮਹਿਲ ਕਲਾਂ  ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

                    ਮਹਿਲ ਕਲਾਂ 23 ਮਾਰਚ (ਗੁਰਸੇਵਕ ਸਿੰਘ ਸੋਹੀ) ਸ਼ਹੀਦ ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਕਸਬਾ ਮਹਿਲ ਕਲਾਂ (ਬਰਨਾਲਾ)ਵਿਖੇ ਸੰਸਥਾ ਦੇ ਚੇਅਰਮੈਨ ਲਾਜਪਤ ਰਾਏ ਬਾਂਸਲ ਅਤੇ ਮਨੇਜਰ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਸੰਸਥਾ ਦੇ ਚੇਅਰਮੈਨ ਲਾਜਪਤ ਰਾਏ ਬਾਂਸਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਦੇਸ ਦੀ ਅਜਾਦੀ ਲਈ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਅੱਜ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਮੌਕੇ ਮਨੇਜਰ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਕਾਲਜ ਦੇ ਜੀਵਨ ਤੇ ਸ਼ਹੀਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਕਾਲਜ ਦੀ ਵਿਚਾਰਧਾਰਾ ਨੂੰ ਅਪਨਾਉਣ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ ਇਸ ਸੰਸਥਾ ਅੰਦਰ ਪੰਜਾਬ ਸਰਕਾਰ ਸਰਕਾਰੀ ਟੈਕਨੀਕਲ ਯੂਨੀਵਰਸਿਟੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਫਾਰਮੇਸੀ ਕੌਂਸਲ ਆਫ ਇੰਡੀਆ ਤੋਂ ਮਾਨਤਾ ਪ੍ਰਾਪਤ ਚਾਰ ਸਾਲਾ ਡਿਗਰੀ ਕੋਰਸ ਬੀ  ਫਾਰਮੈਸੀ ਦੀ ਸ਼ੁਰੂਆਤ ਕੀਤੀ ਗਈ ਹੈ ।ਉਨ੍ਹਾਂ ਕਿਹਾ ਕਿ ਸਾਲ 2023 2024 ਦੇ ਦਾਖਲੇ ਇਸ ਵਾਰ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਬੀ ਫਾਰਮੇਸੀ ਦੀ ਡਿਗਰੀ ਕਰਨ ਵਾਲੇ ਵਿਦਿਆਰਥੀਆਂ ਲਈ ਚੰਗਾ ਹੋਸਟਲ ਅਤੇ ਲੈਬ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਟਰੇਨਿੰਗ ਦੇਣ ਲਈ ਕਈ ਵੰਡੀਆਂ ਦਵਾਈਆਂ ਦੀਆਂ ਕੰਪਨੀਆਂ ਨੂੰ ਐਸ.ਓ.ਯੂ ਸਾਇਨ  ਕੀਤੇ ਗਏ ਹਨ।

ਸਿੱਖ ਕੌਮ ਨੂੰ ਕਿਸੇ ਤੋਂ ਦੇਸ਼ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ

ਸਰਕਾਰ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਵਾਸਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾ ਰਹੀ ਹੈ -ਪੀਰ ਮੁਹੰਮਦ 

 ਧਰਮਕੋਟ , 23 ਮਾਰਚ(ਜਸਵਿੰਦਰ  ਸਿੰਘ  ਰੱਖਰਾ)ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ  ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ   ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਕੱਠਪੁਤਲੀ ਆਪ ਸਰਕਾਰ ਵੱਲੋਂ ਅਣਐਲਾਨੀ ਐਮਰਜੰਸੀ ਲਾਉਣ ਤੇ ਦਮਨਕਾਰੀ ਨੀਤੀਆਂ ਵਾਲੇ ਕਦਮ ਚੁੱਕ ਕੇ ਦਹਿਸ਼ਤ ਫੈਲਾਉਣ ਦੀ ਜ਼ੋਰਦਾਰ ਨਿਖੇਧੀ ਕਰਦੇ ਹਾਂ । ਉਹਨਾਂ ਕਿਹਾ ਕਿ ਅੱਜ ਫਰੀਦਕੋਟ ਦੀ ਧਰਤੀ ਤੇ ਹੋਏ ਇਤਿਹਾਸਕ ਇਕੱਠ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ ਦਾ ਅਵਾਮ ਅੱਜ ਵੀ ਆਪਣੀ ਖੇਤਰੀ ਪਾਰਟੀ ਨੂੰ ਦਿਲੋ ਪਿਆਰ ਕਰਦਾ ਹੈ ।

 ਸ਼੍ਰੋਮਣੀ ਅਕਾਲੀ ਦਲ  ਨੇ ਚੇਤਾਵਨੀ ਦਿੱਤੀ ਕਿ ਸਿਰਫ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਤੇ ਚੋਣ ਲਾਹੇ ਵਾਸਤੇ ਸਭ ਤੋਂ ਦੇਸ਼ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਵਾਸਤੇ ਖਤਰਨਾਕ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿਚ ਇਹੀ ਸਾਜ਼ਿਸ਼ਾਂ ਕਾਂਗਰਸ ਰਚਦੀ ਤੇ ਲਾਗੂ ਕਰਦੀ ਰਹੀ ਹੈ ਤੇ ਹੁਣ ਮੌਜੂਦਾ ਸਰਕਾਰ ਉਸਦੇ ਨਕਸ਼ੇ ਕਦਮ ’ਤੇ ਤੁਰਦਿਆਂ ਪੰਜਾਬ ਨੂੰ ਅੱਗ ਦੀ ਭੱਠੀ ਵਿਚ ਝੋਕ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ  ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਨੂੰ ਦਮਨਕਾਰੀ ਨੀਤੀਆਂ ਤੇ ਦਹਿਸ਼ਤ ਦੇ ਮਾਹੌਲ ਵਿਚੋਂ ਕੱਢ ਕੇ  ਮੁੜ ਸ਼ਾਂਤੀ ਤੇ ਤਰੱਕੀ ਦੇ ਯੁੱਗ ਵਿਚ ਲਿਆਂਵੇਗਾ। ਉਹਨਾਂ ਕਿਹਾ ਕਿ ਸਰਕਾਰਾਂ ਨੇ ਸੂਬੇ ਨੂੰ ਮੁੜ ਤੋਂ 1980ਵਿਆਂ ਦੇਦੌਰ  ਦੀ ਅਸੁਰੱਖਿਆ, ਦਮਨਕਾਰੀ ਨੀਤੀਆਂ ਤੇ ਤ੍ਰਾਸਦੀ ਦੇ ਦੌਰ ਵੱਲ ਧੱਕਣਾ ਸ਼ੁਰੂ ਕਰ ਦਿੱਤਾ ਹੈ।

ਅਕਾਲੀ ਆਗੂ  ਨੇ ਕਿਹਾ ਕਿ ਸਿੱਖ ਕੌਮ ਦੇਸ਼ ਦੀ ਸਭ ਤੋਂ ਵੱਧ ਦੇਸ਼ਭਗਤ ਕੌਮ ਹੈ ਜਿਸਦੇ ਲੋਕਾਂ ਨੇ ਦੇਸ਼ ਦੀ ਆਜ਼ਾਦੀ ਵਾਸਤੇ ਤੇ ਭਾਰਤ ਦੀ ਏਕਤਾ ਤੇ ਅਖੰਡਤਾ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ ਤੇ ਜੇਕਰ ਦੇਸ਼ ਨੂੰ ਲੋੜ ਪਈ ਤਾਂ ਫਿਰ ਵੀ ਯੋਗਦਾਨ ਪਾਉਣ ਵਾਸਤੇ ਤਿਆਰ ਹੈ। ਉਹਨਾਂ ਕਿਹਾ ਕਿ ਇਹ ਸਾਡਾ ਮੁਲਕ ਹੈ  ਤੇ ਸਿੱਖਾਂ ਨੂੰ ਦੇਸ਼ਭਗਤੀ ਦੇ ਮਾਮਲੇ ਵਿਚ ਕਿਸੇ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ।

 ਸ਼੍ਰੋਮਦੀ ਅਕਾਲੀ ਦਲ ਉਹਨਾਂ ਸਾਰੀਆਂ ਤਾਕਤਾਂ ਨਾਲ ਲੜੇਗਾ ਜੋ ਇਥੇ ਸ਼ਾਂਤੀ ਤੇ ਸਦਭਾਵਨਾ ਭੰਗ ਕਰਨਗੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਸਰਬੱਤ ਦੇ ਭਲੇ ਦੇ ਹੱਕਾਂ ਦਾ ਮੁਦੱਈ ਤੇ ਗਰੰਟਰ ਰਿਹਾ ਹੈ।

ਆਪ ਸਰਕਾਰ ’ਤੇ ਵਰ੍ਹਦਿਆਂ ਪੀਰਮੁਹੰਮਦ ਨੇ ਬੇਕਸੂਰ ਸਿੱਖ ਨੌਜਵਾਨਾਂ ਖਾਸ ਤੌਰ ’ਤੇ ਅੰਮ੍ਰਿਤਧਾਰੀ ਨੋਜਵਾਨਾਂ ਖਿਲਾਫ ਸਿਰਫ ਸ਼ੱਕ ਦੇ ਆਧਾਰ ’ਤੇ ਗੈਰਹ ਸੰਵਿਧਾਨਕ ਤਰੀਕੇ ਵਰਤਣ ਤੇ ਉਹਨਾਂ ਦੀ ਅੰਨ੍ਹੇਵਾਹ ਗ੍ਰਿਫਤਾਰੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਮੰਗ ਕੀਤੀ ਕਿ ਚਲ ਰਹੇ ਦੌਰ ਵਿਚ ਗ੍ਰਿਫਤਾਰ ਕੀਤੇ ਸਾਰੇ ਬੇਕਸੂਰ ਸਿੱਖ ਨੌਜਵਾਨ ਤੁਰੰਤ ਰਿਹਾਅ ਕੀਤੇ ਜਾਣ।  ਅਕਾਲੀ ਦਲ ਹਮੇਸ਼ਾ ਸੰਘੀ ਢਾਂਚੇ ਦੇ ਦਾਇਰੇ ਵਿਚ ਰਹਿ ਕੇ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਦੇ ਹੱਕਾਂ ਵਾਸਤੇ ਡਟਦਾ ਰਿਹਾ ਹੈ ਤੇ ਅੱਗੇ ਵੀ ਡੱਟਦਾ ਰਹੇਗਾ ਤੇ ਹਮੇਸ਼ਾ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੀ ਵਕਾਲਤ ਕਰਦਾ ਰਹੇਗਾ ਜਿਸਦੀ ਮੰਗ ਹੋਰ ਪਾਰਟੀਆਂ ਨੇ ਵੀ ਕੀਤੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ੍ਰ ਅਵਤਾਰ ਸਿੰਘ ਵਣਵਾਲਾ , ਸ੍ਰ ਬਰਜਿੰਦਰ ਸਿੰਘ ਹੁਸੈਨਪੁਰ ਵਿਸੇਸ਼ ਤੌਰ ਤੇ ਹਾਜਰ ਸਨ। ਫੋਟੋ : ਗੱਲਬਾਤ ਕਰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਅਵਤਾਰ ਸਿੰਘ ਬਰਜਿੰਦਰ ਸਿੰਘ ਤੇ ਹੋਰ

ਪੰਜਾਬ 'ਚ ਕਈ ਜਗ੍ਹਾ ਲੱਗੇ ਭੂਚਾਲ ਦੇ ਝਟਕੇ

ਜਗਰਾਉਂ ਵਿੱਚ ਵੀ ਲੋਕ ਆਏ ਘਰਾਂ ਤੋਂ ਬਾਹਰ

ਜਗਰਾਓਂ, 21 ਮਾਰਚ  (ਕੁਲਦੀਪ ਸਿੰਘ ਕੋਮਲ /ਮੋਹਿਤ ਗੋਇਲ )ਪੰਜਾਬ 'ਚ ਕਈ ਜਗ੍ਹਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿਵੇ ਕਿ ਜਗਰਾਓਂ, ਖੰਨਾ 'ਚ ਵੀ  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਬਰਨਾਲਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਤੇ ਸੰਗਰੂਰ ਵਿੱਚ ਵੀ ਝਟਕੇ ਮਹਿਸੂਸ ਕੀਤੇ ਗਏ ਲੋਕ ਆਪਣੇ ਆਪਣੇ ਘਰਾਂ ਤੋਂ ਬਾਹਰ ਦੇਖੇ ਗਏ। ਲੋਕਾਂ ਵਿੱਚ ਸਹਿਮ ਦਾ ਮਾਹੌਲ ਕਿ ਭੂਚਾਲ ਦਵਾਰਾ ਨਾ ਆ ਜਾਵੇ।

ਪੰਜਾਬ ਚੰਡੀਗੜ ਹਿਮਾਚਲ ਚ ਮਹਿਸੂਸ ਹੋਏ  ਭੁਚਾਲ ਦੇ ਤੇਜ ਝਟਕੇ!

ਜਗਰਾਉਂ, 21ਮਾਰਚ (ਗੁਰਕੀਰਤ ਸਿੰਘ/ਮਨਜਿੰਦਰ ਗਿੱਲ ) ਕੁੱਝ ਕੁ ਸਮਾਂ ਪਹਿਲਾਂ ਤਕਰੀਬਨ 10.20 ਮਿੰਟ ਤੇ ਪੰਜਾਬ ਚੰਡੀਗੜ ਤੇ  ਹਿਮਾਚਲ ਚ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ!ਜਿਸ ਦੀ ਤੀਬਰਤਾ 7.2  ਦੱਸੀ ਜਾ ਰਹੀ ਹੈ! ਫਿਲਹਾਲ ਹਲੇ ਤੱਕ ਕਿਸੇ ਵੀ ਜਾਨੀ ਜਾ ਮਾਲੀ ਨੁਕਸਾਨ ਦੀ ਖਬਰ ਸਾਹਮਣੇ ਨਹੀ ਆਈ! ਪਰ ਇਹ ਭੁਚਾਲ ਦੇ ਝਟਕਿਆਂ ਨੇੇ ਪੰਜਾਬ ਨੂੰ ਪੰਜਾਬ ਦੇ ਲੋਕਾਂ ਨੂੰ ਹਿਲਾਕੇ ਰੱਖ ਦਿੱਤਾ!

ਪੰਜਾਬ ਅੰਦਰ ਚੱਲ ਰਹੀ ਜੁਲਮ ਜਬਰ ਦੀ ਹਨੇਰੀ ਬਾਬਤ ਬਾਬਾ ਅਵਤਾਰ ਸਿੰਘ ਜੀ ਦਾ ਵੱਡਾ ਬਿਆਨ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਇਸ ਸੰਕਟ ਦੀ ਘੜੀ ਵਿੱਚ ਅਗਵਾਈ ਲਈ ਅੱਗੇ ਆਵੇ, ਸਾਰਾ ਖਾਲਸਾ ਪੰਥ ਨਾਲ ਤੁਰੇਗਾ - ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ

ਸੁਰਸਿੰਘ ਵਾਲਾ , 21 ਮਾਰਚ -(ਜਨ ਸ਼ਕਤੀ ਨਿਊਜ਼ ਬਿਊਰੋ )- ਪੰਜਾਬ ਅੰਦਰ ਚੱਲ ਰਹੀ ਜੁਲਮ ਜਬਰ ਦੀ ਹਨੇਰੀ ਬਾਬਤ ਸੁਰਸਿੰਘ ਵਿਖੇ ਚੱਲ ਰਹੇ ਬਰਸੀ ਸਮਾਗਮ ਦੌਰਾਨ ਹਜਾਰਾਂ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ੧੨ਵੇਂ ਜਾਂਨਸ਼ੀਨ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਅੰਮ੍ਰਿਤ ਸੰਚਾਰ ਲਹਿਰ ਅਤੇ ਨੌਜੁਆਨਾਂ ਨੂੰ ਸ੍ਰੀ ਗੁਰੂ ਸਾਹਿਬ ਜੀ ਦੇ ਲੜ ਲਾਉਣ ਵਾਲੇ ਖਾਲਸਾ ਵਹੀਰ ਦੇ ਸੰਚਾਲਕ ਅਤੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ ਦੀ ਗ੍ਰਿਫਤਾਰੀ ਖਾਲਸਾ ਪੰਥ ਲਈ ਚਣੌਤੀ ਬਣ ਕੇ ਉਭਰੀ ਹੈ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਬਿਨਾ ਦੇਰੀ ਕੀਤਿਆਂ ਪੰਥ ਦੀਆਂ ਸਮੂਹ ਜਥੇਬੰਦੀਆਂ, ਸੰਪਰਦਾਵਾਂ, ਟਕਸਾਲਾਂ, ਸਿੰਘ ਸਭਾਵਾਂ ਅਤੇ ਪੰਥ ਦਰਦੀਆਂ ਦੀ ਇਕੱਤਰਤਾ ਕਰਕੇ ਸਰਕਾਰ ਵੱਲੋਂ ਅੱਖੋਂ ਉਹਲੇ ਕੀਤੇ ਨੌਜੁਆਨਾਂ ਨੂੰ ਰਿਹਾਅ ਕਰਾਉਣ ਲਈ ਜਲਦੀ ਅਗਲੇਰਾ ਪ੍ਰੋਗਰਾਮ ਦੇਣਾ ਚਾਹੀਦਾ ਹੈ ।  ਸੰਤ ਬਾਬਾ ਅਵਤਾਰ ਸਿੰਘ ਜੀ ਨੇ ਬੋਲਦਿਆ ਕਿਹਾ ਕਿ ਸਮੂਹ ਖਾਲਸਾ ਪੰਥ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਸਮਰਪਿਤ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਛਤਰ ਛਾਇਆ ਅਤੇ ਅਗਵਾਈ ਹੇਠ ਨੌਜੁਆਨਾਂ ਨੂੰ ਸਰਕਾਰੀ ਜਬਰ ਤੋਂ ਮੁਕਤ ਕਰਾਉਣ ਦੀ ਜਿੰਮੇਵਾਰੀ ਸਮੂਹ ਖਾਲਸਾ ਪੰਥ ਦੀ ਹੈ ।

ਭਾਈ ਅੰਮ੍ਰਿਤਪਾਲ ਸਿੰਘ ਦੇ ਭੱਜਣ ਵਾਲੇ ਖੁਲਾਸੇ ! ਆਈ ਜੀ ਪੰਜਾਬ ਪੁਲਿਸ ਹੈੱਡਕੁਆਟਰ ਦੀ ਅਹਿਮ ਜਾਣਕਾਰੀ

ਅੰਮ੍ਰਿਤਪਾਲ ਭੇਸ ਬਦਲ ਕੇ ਭੱਜਿਆ, ਪੁਲਿਸ ਨੇ ਕੀਤਾ ਨਵਾਂ ਖੁਲਾਸਾ  

ਚੰਡੀਗੜ੍ਹ, 21 ਮਾਰਚ -(ਜਨ ਸ਼ਕਤੀ ਨਿਊਜ਼ ਬਿਊਰੋ )- ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਭੱਜਿਆ ਹੈ। ਇਹ ਖੁਲਾਸਾ ਆਈਜੀ ਹੈੱਡ ਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫਰੰਸ ਕਰਕੇ ਕੀਤਾ ਗਿਆ ਹੈ।   ਆਈਜੀ ਨੇ ਕਿਹਾ ਕਿ, ਅੰਮ੍ਰਿਤਪਾਲ ਦੇ ਫੜੇ ਗਏ ਸਾਥੀਆਂ ਨੇ ਪੁਲਿਸ ਅੱਗੇ ਮੰਨਿਆ ਕਿ ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਗੱਡੀ ਬਦਲੀ, ਉਹ ਬ੍ਰੀਜਾ ਗੱਡੀ ਵਿਚ ਬੈਠਿਆ।   ਫਿਰ ਅੰਮ੍ਰਿਤਪਾਲ ਨੰਗਲ ਅੰਬੀਆ ਦੇ ਇੱਕ ਗੁਰਦੁਆਰੇ ਵਿਚੋਂ ਕੱਪੜੇ ਬਦਲ ਕੇ ਭੱਜਿਆ। ਪੁਲਿਸ ਨੇ ਇਹ ਵੀ ਕਿਹਾ ਕਿ, ਅੰਮ੍ਰਿਤਪਾਲ ਸਿੰਘ ਅਤੇ ਉਹਦੇ ਕੁੱਝ ਸਾਥੀ ਦੋ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਭੱਜੇ ਹਨ।

 

 

 

ਪੰਜਾਬ ਨੂੰ ਅਸਥਿਰ ਕਰਨ ਲਈ ਖੇਡੀ ਜਾ ਰਹੀ ਹੈ ਗੰਦੀ ਰਾਜਨੀਤੀ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ  

17-18 ਸਾਲ ਦੇ ਸਿੱਖ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ ਵਿਚ ਰੱਖਣ ਗਲਤ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਤਲਵੰਡੀ ਸਾਬੋ, 21 ਮਾਰਚ (ਜਨ ਸ਼ਕਤੀ ਨਿਊਜ਼ ਬਿਊਰੋ )  ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਵੀ ਤਤਕਾਲੀ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਮਿਲ ਕੇ ਅਜਿਹੀ ਹੀ ਰਾਜਨੀਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ 17- 18 ਸਾਲਾਂ ਦੇ ਸਿੱਖ ਨੌਜਵਾਨਾਂ ਨੂੰ ਵੀ ਨਜਾਇਜ਼ ਹਿਰਾਸਤ ’ਚ ਰੱਖਿਆ ਜਾ ਰਿਹਾ ਹੈ, ਜੋ ਗਲਤ ਹੈ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜੇਕਰ ਇਹ ਅਸਥਿਰ ਹੋ ਗਿਆ ਤਾਂ ਦੇਸ਼ ਵੀ ਸਥਿਰ ਨਹੀਂ ਰਹਿ ਸਕਦਾ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਸ਼ਬਦ ਪ੍ਰਕਾਸ਼ ਸੇਵਾਵਾਂ ਲਈ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਲੁਧਿਆਣਾ, 19 ਮਾਰਚ  (ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ  ਗੁਰੂ ਘਰਾਂ, ਇਸ ਅਧੀਨ ਕੰਮ ਕਰਦੇ ਵਿਦਿਅਕ ਅਦਾਰਿਆਂ ਵਿੱਚ ਸਨਮਾਨ ਹਿਤ ਪੁਸਤਕਾਂ ਭੇਂਟ ਕਰਨ ਰਾਹੀਂ ਸਾਹਿੱਤ ਪਸਾਰ ਸੇਵਾਵਾਂ ਲਈ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤਾ ਗਿਆ। 
ਸਨਮਾਨਿਤ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰ ਭਜਨ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗ ਪਗ ਸੌ ਸਾਲਾ ਇਤਿਹਾਸ ਵਿੱਚ ਸ਼ਬਦ ਸੱਭਿਆਚਾਰ ਦਾ ਪ੍ਰਕਾਸ਼ ਕਰਨ ਹਿਤ ਇਹ ਇਨਕਲਾਬੀ ਫ਼ੈਸਲਾ ਹੈ ਜਿਸ ਨਾਲ ਸ਼ਾਸਤਰ ਦੀ ਸਰਦਾਰੀ ਲਈ ਮਾਹੌਲ ਉੱਸਰੇਗਾ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਦੇ ਘਰ ਵਿੱਚ ਸਾਹਿੱਤ, ਧਰਮ, ਸੱਭਿਆਚਾਰ ਅਤੇ ਵਿਰਾਸਤ ਨਾਲ ਸਬੰਧਿਤ ਪੁਸਤਕਾਂ ਦੀ ਅਲਮਾਰੀ ਜ਼ਰੂਰ ਹੋਣੀ ਚਾਹੀਦੀ ਹੈ ਤਾਂ ਜੋ ਨਵੀਂ ਪਨੀਰੀ ਨੂੰ ਕਿਤਾਬਾਂ ਨਾਲ ਸਨੇਹ ਵਾਲਾ ਮਾਹੌਲ ਮਿਲੇ। ਪ੍ਰੋਂਃ ਗਿੱਲ ਨੇ ਸੁਝਾਅ ਦਿੱਤਾ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸਾਰੇ ਇਤਿਹਾਸਕ ਗੁਰੂ ਘਰਾਂ ਵਿੱਚ ਰੀਡਿੰਗ ਰੂਮ ਤੇ ਲਾਇਬਰੇਰੀਆਂ ਵੀ ਉਸਾਰੀਆਂ ਜਾਣ ਤਾਂ ਜੋ ਯਾਤਰੂ ਵੀ ਉਥੇ ਬੈਠ ਕੇ ਗਿਆਨਵਾਨ ਹੋ ਸਕਣ। ਸ਼੍ਰੋਮਣੀ ਕਮੇਟੀ  ਵੱਲੋਂ ਪ੍ਰਕਾਸ਼ਿਤ ਸਾਹਿੱਤ ਦੀ ਪਹੁੰਚ ਵੀ ਪਿੰਡ ਪੱਧਰ ਤੀਕ ਯਕੀਨੀ ਬਣਾਈ ਜਾਵੇ। 
ਟੋਰੰਟੋ ਤੋਂ ਆਏ ਪ੍ਰਸਿੱਧ ਪੱਤਰਕਾਰ ਤੇ ਕੌਮਾਂਤਰੀ ਸਾਹਿੱਤ ਕਲਾ ਪਰਿਸ਼ਦ ਦੇ ਜਨਰਲ ਸਕੱਤਰ ਸਤਿਬੀਰ ਸਿੰਘ ਸਿੱਧੂ ਨੇ ਗੁਰਚਰਨ ਸਿੰਘ ਗਰੇਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਬਣਨ ਤੇ ਪਰਵਾਸੀ ਪੰਜਾਬੀਆਂ ਵੱਲੋਂ ਮੁਬਾਰਕ ਦਿੰਦਿਆਂ ਸਲਾਹ ਦਿੱਤੀ ਕਿ  ਬਦੇਸ਼ਾਂ ਚ ਵੱਸਦੀ ਪੰਜਾਬੀਆਂ ਦੀ ਨਵੀਂ ਪੀੜ੍ਹੀ ਲਈ ਧਾਰਮਿਕ ਪੁਸਤਕਾਂ ਨੂੰ ਅੰਗਰੇਜ਼ੀ ਵਿੱਚ ਅਨੁਵਾਦ ਕਰਕੇ ਔਨਲਾਈਨ ਮੁਹੱਈਆ ਕਰਵਾਇਆ ਜਾਵੇ। ਇਸ ਨਾਲ ਸਿੱਕੇਬੰਦ ਗਿਆਨ ਵਿਸ਼ਵ ਪੱਧਰ ਤੇ ਪੜ੍ਹਿਆ ਜਾ ਸਕੇਗਾ। ਪਹਿਲਾਂ  ਪ੍ਰਕਾਸ਼ਿਤ ਪੁਸਤਕਾਂ  ਦੀ ਪੀ ਡੀ ਐੱਫ ਕਾਪੀ ਦਾ ਔਨਲਾਈਨ ਪੈਣਾ ਵੀ ਸਾਹਿੱਤ ਪ੍ਰਚਾਰ ਪਸਾਰ ਵਿੱਚ ਵੱਡਾ ਯੋਗਦਾਨ ਪਾ ਸਕਦੀ ਹੈ। 
ਸਃ ਗੁਰਚਰਨ ਸਿੰਘ ਗਰੇਵਾਲ ਨੂੰ ਇਸ ਮੌਕੇ ਪ੍ਰੋਃ ਗੁਰਭਜਨ ਸਿੰਘ ਗਿੱਲ,ਉਨ੍ਹਾਂ ਦੀ ਜੀਵਨ ਸਾਥਣ ਜਸਵਿੰਦਰ ਕੌਰ,ਸਤਿਬੀਰ ਸਿੰਘ ਤੇ ਚੰਡੀਗੜ੍ਹ ਆਧਾਰਿਤ ਸੀਨੀਅਰ ਪੱਤਰਕਾਰ ਪਰਮਿੰਦਰ ਸਿੰਘ ਜੱਟਪੁਰੀ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤਾ ਗਿਆ। 
ਧੰਨਵਾਦ ਕਰਦਿਆਂ ਸਃ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਆਪਣੇ ਪਰਿਵਾਰ ਵੱਲੋਂ ਸ਼ੁਭ ਕਾਰਜ ਲਈ ਮਾਣ ਮਿਲਣਾ ਤੇ ਸੁਝਾਅ ਪ੍ਰਾਪਤੀ ਮੇਰਾ ਸੁਭਾਗ ਹੈ। ਇਨ੍ਹਾਂ ਸੁਝਾਵਾਂ ਤੇ ਸਲਾਹਾਂ ਨੂੰ ਨੇੜ ਭਵਿੱਖ ਵਿੱਚ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨਾਲ ਸਾਂਝਾ ਕਰਕੇ ਲਾਗੂ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸ਼ਬਦ ਸੱਭਿਆਚਾਰ ਦੀ ਉਸਾਰੀ ਰਾਹੀਂ ਗੁਰੂ ਆਸ਼ੇ ਅਨੁਕੂਲ ਸਮਾਜ ਸਿਰਜਿਆ ਜਾ ਸਕੇ। ਉਨ੍ਹਾਂ ਆਖਿਆ ਕਿ ਇੱਕ ਵਿਦਿਅਕ ਅਦਾਰੇ ਵੱਲੋਂ ਪਿਛਲੇ ਦਿਨੀੰ ਮੈਨੂੰ ਭਾਈ ਕਾਹਨ ਸਿੰਘ ਨਾਭਾ ਰਚਿਤ ਮਹਾਨ ਕੋਸ਼ ਨਾਲ ਨਿਵਾਜਿਆ ਗਿਆ ਤਾਂ ਮੇਰੀ ਖ਼ੁਸ਼ੀ ਦਾ ਕੋਈ ਪਾਰਾਵਾਰ ਨਹੀਂ ਸੀ ਕਿਉਂਕਿ ਲੱਕੜ ਦੇ ਸਨਮਾਨ ਚਿੰਨ੍ਹ ਘਰਾਂ ਚ ਥਾਂ ਮੱਲਦੇ ਹਨ ਪਰ ਪੁਸਤਕਾਂ ਰੂਹ ਵਿੱਚ ਚਾਨਣ ਕਰਦੀਆਂ ਹਨ।

ਪਿੰਡ ਸ਼ੇਰੇਵਾਲ ਦੇ 21 ਸਾਲਾ ਨੌਜਵਾਨ ਦੀ ਚਿੱਟੇ ਨਾਲ ਮੌਤ 

 

Death of 21-year-old youth with Chita (drugs) , Sherewal village in Punjab

ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ ਸਿੱਧਵਾਂ ਬੇਟ :-

18 ਮਾਰਚ ਬੇਟ ਇਲਾਕੇ ਵਿਚ ਨਸ਼ਿਆਂ ਦੇ ਫੈਲੇ ਮਕੜ ਜਾਲ ਨੇ ਅੱਜ ਇਕ ਹੋਰ 21 ਸਾਲਾ ਨੌਜਵਾਨ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਮਾਰ ਮੁਕਾਇਆ। ਦਰਿਆ ਸਤਲੁਜ ਦੇ ਕੰਢੇ ’ਤੇ ਵਸੇ ਪਿੰਡ ਸ਼ੇਰੇਵਾਲ ਦੇ ਬਲਜੀਤ ਸਿੰਘ ਪੁੱਤਰ ਸਵ: ਮੁਖਤਿਆਰ ਸਿੰਘ ਵੀ ਚਿੱਟੇ ਦੀ ਭੇਟ ਚੜ੍ਹ ਗਿਆ। ਬਲਾਕ ਸੰਮਤੀ ਮੈਂਬਰ ਜੀਵਨ ਸਿੰਘ ਬਾਘੀਆਂ ਅਤੇ ਪਿੰਡ ਦੇ ਸਰਪੰਚ ਮੰਗਲ ਸਿੰਘ ਨੇ ਦੱਸਿਆ ਕਿ ਬਲਜੀਤ ਨਸ਼ੇ ਦਾ ਆਦੀ ਸੀ।  ਇਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਲਿਜਾਇਆ ਗਿਆ। ਪਰ ਪਿੰਡ ਵਿਚ ਨਸ਼ਿਆਂ ਦਾ ਦਰਿਆ ਵਗਣ ਕਾਰਨ ਬਲਜੀਤ ਸਿੰਘ ਪਹਿਲਾਂ ਵਾਂਗ ਹੀ ਚਿੱਟੇ ਦਾ ਸੇਵਨ ਕਰਦਾ ਰਿਹਾ। ਜਿਸ ਦੇ ਚੱਲਦਿਆਂ ਉਸ ਨੂੰ ਕਾਲਾ ਪੀਲੀਆ ਨੇ ਆਪਣੀ ਲਪੇਟ ਵਿਚ ਲੈ ਲਿਆ। ਪਰਿਵਾਰ ਵੱਲੋਂ ਆਰਥਿਕ ਤੰਗੀ ਦੇ ਚੱਲਦਿਆਂ ਇਲਾਜ ਕਰਵਾਉਣ ਤੋਂ ਅਸਮਰਥਾ ਅਤੇ ਉਸ ਦੇ ਲਗਾਤਾਰ ਨਸ਼ਾ ਕਰਨ ਕਾਰਨ ਅੱਜ ਉਸ ਦੀ ਘਰ ਵਿਚ ਹੀ ਮੌਤ ਹੋ ਗਈ।

Another 21-year-old youth was killed today in Bet area. Baljit Singh son of Sherewal village on the bank of river Sutlej also died. Block committee member Jeevan Singh Baghian and village sarpanch Mangal Singh said that Baljit was addicted to drugs. It was also taken to de-addiction centers several times. But due to the river of drugs flowing in the village, Baljit Singh continued to consume Chita as before. As a result of which black jaundice took hold of him. He died today at his home due to his family's inability to get treatment due to financial hardship and his constant drug addiction.

ਪੰਜਾਬ ’ਚ ਇੰਟਰਨੈੱਟ ਦੇ ਨਾਲ ਨਾਲ ਐਸ.ਐਮ.ਐਸ. ਸੇਵਾਵਾਂ ਵੀ ਬੰਦ

ਚੰਡੀਗੜ੍ਹ, 18 ਮਾਰਚ-(ਜਨ ਸ਼ਕਤੀ ਨਿਊਜ਼ ਬਿਊਰੋ ) - ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਸ਼ਨੀਵਾਰ ਨੂੰ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਵਿਚ ਇੰਟਰਨੈਟ ਸੇਵਾ ਬੰਦ ਕਰ ਦਿੱਤੀਆਂ ਗਈਆਂ ਹਨ। ਐਤਵਾਰ 12 ਵਜੇ ਤੱਕ ਇੰਟਰਨੈਟ ਬੰਦ ਰਹਿਣਗੇ। ਬਠਿੰਡਾ ਜ਼ਿਲ੍ਹੇ ਦੇ ਕਈ ਥਾਵਾਂ ਉਤੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈਟ ਬੰਦ ਕੀਤਾ ਗਿਆ ਹੈ। ਸੰਗਰੂਰ, ਫਿਰੋਜ਼ਪੁਰ, ਪਟਿਆਲਾ, ਮੋਗਾ, ਮੋਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ਉਤੇ ਨੈਟ ਬੰਦ ਕਰ ਦਿੱਤਾ ਗਿਆ ਹੈ। ਜਦੋਂ ਕਿ ਲੋਕ ਫੋਨ ਉਤੇ ਕਾਲ ਹੋ ਰਹੀ ਹੈ, ਪ੍ਰੰਤੂ ਇੰਟਰਨੈਟ ਨਹੀਂ ਚਲ ਰਿਹਾ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਵੱਲੋਂ ਰਾਮਪੁਰਾ ਵਿੱਚ ਸਮਾਗਮ ਰੱਖਿਆ ਗਿਆ ਸੀ। ਇਹ ਸਮਾਗਮ ਦਾ ਰੱਦ ਕਰ ਦਿੱਤਾ ਗਿਆ ਸੀ।

ਨਕੋਦਰ ਦੇ ਨੇੜਿਓਂ ਭਾਈ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ

ਪੰਜਾਬ ਪੁਲਿਸ ਵਲੋਂ ਅਮ੍ਰਿਤਪਾਲ ਸਿੰਘ ਉੱਪਰ ਵੱਡੀ ਕਾਰਵਾਈ

ਨਕੋਦਰ, 18 ਮਾਰਚ -( ਗੁਰਕਿਰਤ ਜਗਰਾਓਂ /ਮਨਜਿੰਦਰ ਗਿੱਲ)- ਮਿਲੀ ਜਾਣਕਾਰੀ ਅਨੁਸਾਰ ਅੱਜ ਅੰਮ੍ਰਿਤਪਾਲ ਸਿੰਘ ਨੇ ਬਠਿੰਡਾ ਜਾਣਾ ਸੀ। ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਖੇਤਰ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ।

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ

6 ਸਾਥੀ ਗ੍ਰਿਫ਼ਤਾਰ- ਮਰਸਡੀਜ ‘ਚ ਨਿਕਲੇ ਅੰਮ੍ਰਿਤਪਾਲ ਸਿੰਘ ਦਾ ਪੁਲਿਸ ਕਰ ਰਹੀ ਪਿੱਛਾ 

ਚੰਡੀਗੜ੍ਹ, 18 ਮਾਰਚ- (ਜਨ ਸ਼ਕਤੀ ਨਿਊਜ਼ ਬਿਊਰੋ ) -  ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਸ਼ਨੀਵਾਰ ਨੂੰ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਜਲੰਧਰ ਦੇ ਸ਼ਾਹਕੋਟ ਮਲਸੀਆਂ 'ਚ ਹੋਈ ਹੈ, ਜਦ ਕਿ ਅੰਮ੍ਰਿਤਪਾਲ ਸਿੰਘ ਖੁਦ ਤੀਸਰੀ ਗੱਡੀ 'ਚ ਸਵਾਰ ਹੋ ਕੇ ਅੱਗੇ ਨਿਕਲ ਗਏ ਹਨ ਦੀ ਖਬਰ ਹੈ। 

ਨਸ਼ਿਆਂ ਖ਼ਿਲਾਫ਼ ਸਾਈਕਲ ਯਾਤਰਾ 19 ਮਾਰਚ ਨੂੰ

ਜਗਰਾਓਂ,18 ਮਾਰਚ -(ਬਲਦੇਵ ਸਿੰਘ ਸਿੱਖਿਆ ਪ੍ਰਤੀਨਿੱਧ, ਹਰਵਿੰਦਰ ਸਿੰਘ ਖੇਲਾ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਾਈਕਲ ਯਾਤਰਾ ਮਿਤੀ 19 ਮਾਰਚ ਦਿਨ ਐਤਵਾਰ ਨੂੰ ਸਵੇਰੇ 6.30 ਵਜੇ ਤੋਂ ਲਗਭਗ 4 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ,ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਜੀ ਦੀ ਅਗਵਾਈ ਹੇਠ ਇਹ ਸਾਈਕਲ ਯਾਤਰਾ ਆਮ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਕੱਢੀ ਜਾਵੇਗੀ। ਇਸ ਯਾਤਰਾ ਦਾ ਆਗਾਜ਼ ਲਾਲਾ ਲਾਜਪਤ ਰਾਏ ਡੀ, ਏ,ਵੀ, ਕਾਲਜ ਜਗਰਾਓਂ ਤੋਂ ਹੋਵੇਗਾ। ਸਾਈਕਲ ਯਾਤਰਾ 'ਚ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਨਸ਼ਾ ਮੁਕਤ ਪੰਜਾਬ ਲਈ ਇਹ ਸਰਕਾਰ ਦੀ ਇਕ ਸ਼ਾਨਦਾਰ ਪਹਿਲ ਕਦਮੀ ਹੋਵੇਗੀ।ਇਸ ਸਬੰਧੀ ਲੋੜਾਂ ਅਨੁਸਾਰ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ।ਇਸ ਯਾਤਰਾ ਵਿਚ ਉਮਰ ਦੀ ਕੋਈ ਵੀ ਸੀਮਾਂ ਨਹੀਂ ।ਸਾਈਕਲ ਚਲਾਉਣ ਵਾਲੇ ਵਿਦਿਆਰਥੀਆਂ ਸੰਗ ਵੱਡੀ ਉਮਰ ਦੇ ਲੋਕ ਵੀ ਭਾਗ ਲੈ ਸਕਦੇ ਹਨ।ਭਾਗ ਲੈਣ ਵਾਲੇ ਆਪਣੇ ਨਾਮ ਵੱਖ ਵੱਖ,ਸਮਾਜ ਸੇਵਕਾਂ, ਜਿਨਾਂ ਵਿੱਚ ਸ੍ਰੀ ਗੋਪੀ ਸ਼ਰਮਾ 78145-10000ਸ ਬਲਜੀਤ ਸਿੰਘ 93562-34861, ਨਰੇਸ਼ ਕੁਮਾਰ ਵਰਮਾ 98889-85801, ਜਸਵਿੰਦਰ ਸਿੰਘ 95010-15724, ਗੁਰਿੰਦਰ ਸਿੰਘ -98140-05337 ਜੀ ਹੋਰਾਂ ਨੂੰ ਲਿਖਵਾ ਸਕਦੇ ਹੋ। ਸਰਕਾਰ ਦੀ ਇਸ ਪਹਿਲ ਕਦਮੀ ਦੀ ਪ੍ਰਸੰਸਾ ਹਰ ਪਾਸੇ ਹੋ ਰਹੀ ਹੈ। ਯਾਦ ਰਹੇ ਕਿ ਭਾਗ ਲੈਣ ਵਾਲੇ ਆਪਣੇ ਆਪਣੇ ਸਾਈਕਲ ਲੈ ਕੇ ਹੀ ਆਉਣਗੇ।

ਜੀ-20 ਦੇਸ਼ਾਂ ਦੇ ਡੈਲੀਗੇਟਸ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਜੀ-20 ਦੇਸ਼ ਵਾਤਾਵਰਨ ਸੰਭਾਲ, ਨੌਜੁਆਨੀ ਨੂੰ ਰੁਜ਼ਗਾਰ ਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਧਾਰਿਤ ਨੀਤੀਆਂ ਘੜਨ-ਐਡਵੋਕੇਟ ਧਾਮੀ-- ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 17 ਮਾਰਚ-(ਜਨ ਸ਼ਕਤੀ ਨਿਊਜ਼ ਬਿਊਰੋ ) ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੈਲੀਗੇਟਸ ਦਾ ਸਵਾਗਤ ਕੀਤਾ। ਇਸੇ ਦੌਰਾਨ ਡੈਲੀਗੇਟਸ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪਲਾਜ਼ਾ ਦੇ ਹੀ ਇਕ ਵਿਸ਼ੇਸ਼ ਹਾਲ ਵਿਚ ਜੀ-20 ਡੈਲੀਗੇਟਸ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਥੇ ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-20 ਡੈਲੀਗੇਟਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਮਹੱਤਤਾ, ਮਰਯਾਦਾ ਅਤੇ ਸਿਧਾਂਤ ਬਾਰੇ ਦੱਸਦਿਆਂ ਕਿਹਾ ਕਿ ਇਹ ਅਸਥਾਨ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ, ਜਿਥੇ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਨਤਮਸਤਕ ਹੋਣ ਲਈ ਪੁੱਜਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੀ ਜੀ-20 ਪ੍ਰਧਾਨਗੀ ਤਹਿਤ ਵੱਖ-ਵੱਖ ਦੇਸ਼ਾਂ ਤੋਂ ਪੁੱਜੇ ਡੈਲੀਗੇਟਸ ਨੂੰ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਤਿਹਾਸਕ ਨਗਰੀ ਹੈ, ਜਿਥੇ ਗੁਰੂ ਸਾਹਿਬ ਨੇ ਵੱਖ-ਵੱਖ ਖਿੱਤਿਆਂ ਦੇ ਲੋਕਾਂ ਨੂੰ ਵਸਾਇਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਇਸ ਦੀ ਵਿਸ਼ੇਸ਼ਤਾ ਹੈ, ਜਿਸ ਦਾ ਅਨੁਭਵ ਡੈਲੀਗੇਟਸ ਆਪਣੇ ਦੌਰੇ ਦੌਰਾਨ ਕਰ ਰਹੇ ਹਨ।

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਡੈਲੀਗੇਟਸ ਨੂੰ ਕਿਹਾ ਕਿ ਜੀ-20 ਦੇਸ਼ ਆਪਣੀਆਂ ਨੀਤੀਆਂ ਸੰਪੂਰਨ ਪਹੁੰਚ ਨਾਲ ਬਣਾਉਣ ਅਤੇ ਅਪਨਾਉਣ। ਉਨ੍ਹਾਂ ਖਾਸ ਕਰਕੇ ਵਾਤਾਵਰਨ ਅਤੇ ਜਲਵਾਯੂ ਪ੍ਰਵਰਤਨ ਦੇ ਮੁੱਦੇ ’ਤੇ ਸਖ਼ਤ ਫੈਸਲੇ ਅਤੇ ਅਜਿਹੀਆਂ ਨੀਤੀਆਂ ਖੜਨ ’ਤੇ ਜ਼ੋਰ ਦਿੱਤਾ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਕ ਸਾਫ਼ ਸੁਥਰੀ ਅਤੇ ਹਰੀ ਭਰੀ ਧਰਤੀ ਦੇ ਸਕੀਏ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਵੀ ਆਪਣੀ ਗੁਰਬਾਣੀ ਅੰਦਰ ਵਾਤਾਵਰਨ ਦੀ ਸੰਭਾਲ ਦੀ ਸਿੱਖਿਆ ਦਿੱਤੀ ਹੈ। ਜੀ-20 ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਨੀਤੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ ਕਿ ਨੌਜੁਆਨ ਪੀੜ੍ਹੀ ਦਾ ਦੂਜੇ ਦੇਸ਼ਾਂ ਵਿਚ ਵੱਡੇ ਪੱਧਰ ’ਤੇ ਪ੍ਰਵਾਸ ਨਾ ਹੋਵੇ ਅਤੇ ਨੌਜੁਆਨਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਹੀ ਹੁਨਰ ਅਨੁਸਾਰ ਸਨਮਾਨ ਵਾਲੇ ਮੌਕੇ ਅਤੇ ਰੁਜ਼ਗਾਰ ਦਿੱਤੇ ਜਾਣ। ਉਨ੍ਹਾਂ ਜੀ-20 ਡੈਲੀਗੇਟਸ ਨੂੰ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਨੂੰ ਘੋਖਣ ਅਤੇ ਆਉਣ ਵਾਲੇ ਜੀ-20 ਸੰਮੇਲਨਾਂ ਵਿਚ ਇਸ ਮੁੱਦੇ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਜੀ-20 ਡੈਲੀਗੇਟਸ ਦਾ ਸ੍ਰੀ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਪੁੱਜਣ ’ਤੇ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ 20 ਦੇਸ਼ਾਂ ਦੇ ਡੈਲੀਗੇਟਸ ਅਰਜਨਟੀਨਾ, ਆਸਟ੍ਰੇਲੀਆ, ਬਰਾਜ਼ੀਲ, ਕੈਨੇਡਾ, ਚੀਨ, ਫ੍ਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਮੈਕਸੀਕੋ, ਕੋਰੀਆ, ਰਸ਼ੀਆ, ਸਾਊਦੀ ਅਰੇਬੀਆ, ਸਾਊਥ ਅਫੀਕਾ, ਤੁਰਕੀ, ਬਰਤਾਨੀਆ, ਬੰਗਲਾਦੇਸ਼, ਅਮਰੀਕਾ, ਯੂਰੋਪੀਅਨ ਯੂਨੀਅਨ, ਯੂਨਾਈਟਡ ਅਰਬ ਐਮੀਰੇਤ, ਓਮਾਨ, ਸਿੰਗਾਪੁਰ, ਮੌਰੀਸ਼ੀਅਸ, ਮਿਸਰ, ਓਈਸੀਡੀ, ਯੂਨੇਸਕੋ, ਯੂਨੀਸੈਫ ਸ਼ਾਮਲ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ, ਸਕੱਤਰ ਸ. ਪ੍ਰਤਾਪ ਸਿੰਘ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਐਸਪੀ ਸ. ਹਰਪਾਲ ਸਿੰਘ, ਐਸਡੀਐਮ ਹਰਕੰਵਲ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ, ਸ. ਰਣਧੀਰ ਸਿੰਘ, ਸ. ਸਰਬਜੀਤ ਸਿੰਘ, ਸ. ਜਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।

ਆਪ ਸਭ ਲਈ ਬਹੁਤ ਹੀ ਜਰੂਰੀ ਸੂਚਨਾਂ

ਆਪ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਜੀ ਹਰ ਰੋਜ਼ ਕਈ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਦੇ ਫਾਰਮ ਲੈਣ ਲਈ ਦਫ਼ਤਰਾਂ ਦੇ ਚੱਕਰ ਕੱਟਦੇ ਹੋ ਜਿਸ ਨਾਲ ਆਪ ਜੀ ਦਾ ਕੀਮਤੀ ਸਮਾਂ ਵਿਅਰਥ ਜਾਂਦਾ ਹੈ ਤੇ ਇਨ੍ਹਾਂ ਫਾਰਮਾਂ ਲਈ ਤੁਹਾਨੂੰ ਏਜੰਟਾਂ ਦਾ ਵੀ ਸਹਾਰਾ ਲੈਣਾ ਪੈਂਦਾ ਹੈ ਅਸੀਂ ਤੁਹਾਡੀ ਇਸ ਮੁਸ਼ਕਿਲ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਦੀਆਂ ਸਾਰਿਆਂ ਸੇਵਾਵਾਂ ਦੇ ਫਾਰਮ ਵਾਲੀ ਸਾਈਟ ਜਨਤਕ ਕਰ ਰਹੇ ਹਾਂ ਇਸ ਸਾਈਟ ਤੇ ਤੁਸੀਂ ਪੰਜਾਬ ਸਰਕਾਰ ਦੀ ਹਰ ਸਕੀਮ ਦਾ ਫਾਰਮ ਡਾਊਨਲੋਡ ਕਰਕੇ ਉਸਨੂੰ ਭਰਕੇ ਤੇ ਸੰਬੰਧਿਤ ਪਰੂਫ਼ ਲਗਾ ਅਟੈਸਟ ਕਰਾ ਕੇ ਹਰ ਤਰ੍ਹਾਂ ਦੀ ਸੇਵਾ ਦਾ ਲਾਭ ਲੈ ਸਕਦੇ ਹੋ ਤੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਚਾ ਸਕਦੇ ਹੋ ਤੇ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਦੇ ਹੋ, ਫਾਰਮ ਅੰਗਰੇਜ਼ੀ ਤੇ ਪੰਜਾਬੀ ਦੋਨਾਂ ਭਾਸ਼ਾਵਾਂ ਵਿੱਚ ਹੈ ਬਹੁਤ ਹੀ ਆਸਾਨ ਹੈ ਇੱਕ ਵਾਰ ਸਮਝ ਲੱਗਣ ਤੇ ਤੁਸੀਂ ਖੁਦ ਦਾ ਤੇ ਹਜ਼ਾਰਾਂ ਲੋਕਾਂ ਦਾ ਭਲਾ ਕਰ ਸਕਦੇ ਹੋ।

ਵੈੱਬਸਾਈਟ ਦਾ ਲਿੰਕ​       https://punjab.gov.in/forms/

 

 

ਸ.ਹ.ਸਕੂਲ ਇੰਦਰਗੜ੍ਹ ਨੂੰ 24 ਪੱਖੇ ਆਪਣੇ ਬਜ਼ੁਰਗਾਂ ਦੀ ਯਾਦ ਵਿੱਚ ਦਾਨ ਕੀਤੇ

ਧਰਮਕੋਟ , 16 ਮਾਰਚ (ਜਸਵਿੰਦਰ ਸਿੰਘ ਰੱਖਰਾ) ਸਕੂਲ ਮੁਖੀ ਸ੍ਰੀ ਪ੍ਰੇਮ ਸਿੰਘ ਅਤੇ ਸਾਇੰਸ ਮਾਸਟਰ ਸ ਗੁਰਪ੍ਰੀਤ ਸਿੰਘ ਦੀ ਅਪੀਲ ਅਤੇ ਪ੍ਰੇਰਨਾ ਸਦਕਾ ਬਹੁਤ ਹੀ ਸਤਿਕਾਰ ਯੋਗ ਸ ਰਜਿੰਦਰ ਸਿੰਘ ਸਪੁੱਤਰ ਮਾਸਟਰ ਗੁਰਦਿਆਲ ਸਿੰਘ ਜੀ ਵਾਸੀ ਇੰਦਰਗੜ੍ਹ (ਮੋਗਾ) ਦੇ ਪਰਿਵਾਰ ਨੇ ਆਪਣੀ ਕਿਰਤ ਕਮਾਈ ਵਿੱਚੋਂ ਸ.ਹ.ਸਕੂਲ ਇੰਦਰਗੜ੍ਹ ਨੂੰ 24 ਪੱਖੇ ਆਪਣੇ ਬਜ਼ੁਰਗਾਂ ਦੀ ਯਾਦ ਵਿੱਚ ਦਾਨ ਕੀਤੇ ਪਰਮਾਤਮਾ ਪਰਿਵਾਰ ਨੂੰ ਚੜ੍ਹਦੀ ਕਲਾ ਬਖਸ਼ੇ ਸਮੂਹ ਸਕੂਲ ਸਟਾਫ ਅਤੇ ਸਕੂਲ SMC ਕਮੇਟੀ ਵੱਲੋਂ ਸ ਰਜਿੰਦਰ ਸਿੰਘ ਜੀ ਦੇ ਪਰਿਵਾਰ ਦਾ ਧੰਨਵਾਦ ਕੀਤਾ ਗਿਆ

ਮਾਮਲਾ ਜਾਅਲੀ ਐਸ. ਸੀ. ਸਰਟੀਫਿਕੇਟ ਦੀ ਚੱਲ ਰਹੀ ਜਾਂਚ ਦਾ

ਸਰਟੀਫਿਕੇਟ ਦੀ ਜਾਂਚ ਕਰਵਾਉਣ ਵਾਲੇ ਪ੍ਰੋਫੈਸਰ ਹਰਨੇਕ ਸਿੰਘ ਪਟਿਆਲਾ ਸਮੇਤ ਉਹਨਾ ਦੇ ਸਾਥੀਆਂ ਨੂੰ ਮਿਲੀਆਂ ਜਾਨੋ ਮਾਰਨ ਦੀਆਂ ਧਮਕੀਆਂ

ਲੁਧਿਆਣਾ 16 ਮਾਰਚ (ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ ) ਗੁਰੂ ਅੰਗਦ ਦੇਵ ਐਨੀਮਲ ਅਤੇ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸੀ ਵਿਗਿਆਨ ਕੇਂਦਰ ਬੂਹ ਜਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਡਿਪਟੀ ਡਾਇਰੈਕਟਰ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਮਦੋਟ ਜਿਲ੍ਹਾ ਫਿਰੋਜਪੁਰ ਜਿਸ ਨੇ ਐਸ ਸੀ ਜਾਤੀ ਦਾ ਜਾਲੀ ਸਰਟੀਫਿਕੇਟ ਬਣਾ ਕੇ ਪੜ੍ਹਨ ਸਮੇ ਅਤੇ ਨੌਕਰੀ ਲੈਣ ਸਮੇ ਵੱਖ ਵੱਖ ਲਾਭ ਗੈਰ ਕਾਨੂੰਨੀ ਢੰਗ ਨਾਲ ਲਏ ਹਨ, ਦੀ ਜਾਂਚ ਪ੍ਰੋ ਹਰਨੇਕ ਸਿੰਘ ਪਟਿਆਲਾ, ਜਸਵੀਰ ਸਿੰਘ ਪਮਾਲੀ ਅਤੇ ਡਾ ਨਿਰਮਲ ਸਿੰਘ ਵੱਲੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਿਖੇ ਸਕਾਇਤ ਨੰ ਕ (ਹ) 326/22 ਹਵਾਲਾ ਮੁੱਖ ਦਫਤਰ ਪੱਤਰ ਨੰਬਰ 26/3051 ਮਿਤੀ 04/04/2022 ਦੇ ਤਹਿਤ ਕਰਵਾਈ ਜਾ ਰਹੀ ਹੈ ਜੋ ਕਿ ਅੰਤਮ ਪੜ੍ਹਾਅ ਵਿੱਚ ਹੈ। ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੋ ਹਰਨੇਕ ਸਿੰਘ ਪਟਿਆਲਾ ਨੇ ਦੱਸਿਆਂ ਕਿ ਕੱਲ 15 ਮਾਰਚ ਨੂੰ ਇਸ ਮਾਮਲੇ ਤੇ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਮੀਟਿੰਗ ਜੋ ਸੰਯੁਕਤ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਜੀ ਦੇ ਮੋਹਾਲੀ ਸਥਿਤ ਦਫਤਰ ਵਿਖੇ 2: 30 ਵਜੇ ਰੱਖੀ ਗਈ ਸੀ। ਮੀਟਿੰਗ ਵਿੱਚ ਜਦੋ ਦੋਨੋ ਧਿਰਾਂ ਆਪਣਾ ਪੱਖ ਕਰਨ ਲਈਆਂ ਆਈਆਂ ਹੋਈਆਂ ਸਨ ਤਾਂ ਬਲਵਿੰਦਰ ਕੁਮਾਰ, ਦਿਲਜੀਤ ਸਿੰਘ ਉਰਫ ਬਾਬਾ ਪੁੱਤਰ ਤਰਲੋਕ ਸਿੰਘ ਵਾਸੀ ਮਮਦੋਟ ਅਤੇ ਉਹਨਾ ਦੇ ਨਾਲ ਆਏ ਅਣਪਛਾਤੇ ਗੁੰਡਾ ਕਿਸਮ ਦੇ ਵਿਅਕਤੀਆਂ ਨੇ ਮੇਰੇ ਨਾਲ ਬਹਿਸ ਕਰਨੀ ਸੁਰੂ ਕਰ ਦਿੱਤੀ। ਉਹਨਾ ਨੇ ਗੁੱਸੇ ਵਿੱਚ ਆ ਕੇ ਮੈਨੂੰ ਅਤੇ ਮੇਰੀਆਂ ਸੰਸਥਾਵਾਂ ਨੂੰ ਅਪ ਸਬਦ ਵੀ ਬੋਲੇ ਅਤੇ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਹਨਾਂ ਦੇ ਨਾਲ ਆਏ ਅਣਪਛਾਤੇ ਵਿਅਕਤੀਆਂ ਨੇ ਮੇਰੇ ਤੇ ਜਾਨ ਲੇਵਾ ਹਮਲਾ ਕਰ ਦਿੱਤਾ ਅਤੇ ਸਾਨੂੰ ਇਸ ਸਰਟੀਫਿਕੇਟ ਦੀ ਜਾਂਚ ਕਰਵਾਉਣ ਵਾਲਿਆਂ ਨੂੰ ਹਿੱਟ ਲਿਸਟ ਤੇ ਦੱਸਦੇ ਹੋਏ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਦਫਤਰ ਵਿੱਚੋ ਬਾਹਰ ਚਲੇ ਗਏ। ਪ੍ਰੋ ਹਰਨੇਕ ਸਿੰਘ ਨੇ ਅੱਗੇ ਦੱਸਿਆਂ ਕਿ ਦੋਸੀਆਂ ਖਿਲਾਫ ਪਰਚਾ ਦਰਜ ਕਰਵਾਉਣ ਲਈ ਇਸ ਘਟਨਾ ਦੀ ਸਾਰੀ ਜਾਣਕਾਰੀ ਮਾਣਯੋਗ ਡੀ ਜੀ ਪੀ ਪੰਜਾਬ ਅਤੇ ਜਿਲ੍ਹਾ ਪੁਲਸ ਮੁਖੀ ਮੋਹਾਲੀ  ਨੂੰ ਲਿਖਤੀ ਰੂਪ ਵਿੱਚ ਦੇ ਦਿੱਤੀ ਗਈ ਹੈ। ਉਹਨਾ ਅੱਗੇ ਕਿਹਾ ਕਿ ਜੇਕਰ ਜਿਲ੍ਹਾ ਪੁਲਸ ਨੇ ਦੋਸੀਆਂ ਖਿਲਾਫ ਜਲਦ ਪਰਚਾ ਦਰਜਾ ਨਾ ਕੀਤਾ ਤਾਂ ਪੂਰੇ ਪੰਜਾਬ ਅੰਦਰ ਜਿਲ੍ਹਾ ਪੁਲਸ ਮੋਹਾਲੀ ਅਤੇ ਪੰਜਾਬ ਸਰਕਾਰ ਦੇ ਖਿਲਾਫ ਸੂਬੇ ਦੀਆਂ ਵੱਖ ਵੱਖ ਦਲਿਤ ਜੱਥੇਬੰਦੀਆਂ ਵੱਲੋ ਰੋਸ਼ ਮੁਜਾਹਰੇ ਕੀਤੇ ਜਾਣਗੇ।