You are here

ਪੰਜਾਬ

ਪੰਜਾਬੀ ਕਲਮਾਂ ਸਾਹਿਤਕ ਮੰਚ"ਵੱਲੋਂ ਸੰਪਾਦਿਤ 'ਮਾਖਿਓੰ ਮਿੱਠੀ ਮਾਂ-ਬੋਲੀ' ਪੁਸਤਕ  ਖਾਲਸਾ ਕਾਲਜ ਵਿਖੇ ਰਿਲੀਜ਼

ਪੰਜਾਬੀ ਕਲਮਾਂ ਸਾਹਿਤਕ ਮੰਚ"ਵੱਲੋਂ ਸੰਪਾਦਿਤ 'ਮਾਖਿਓੰ ਮਿੱਠੀ ਮਾਂ-ਬੋਲੀ' ਪੁਸਤਕ  ਖਾਲਸਾ ਕਾਲਜ ਵਿਖੇ ਰਿਲੀਜ਼ ਅਤੇ ਮੰਚ ਸੰਚਾਲਕ ਲੇਖਕਾ ਜਸਵਿੰਦਰ ਕੌਰ ਜੀ ਦਾ ਵਿਸ਼ੇਸ਼ ਸਨਮਾਨ*

ਅੰਮ੍ਰਿਤਸਰ,  (ਗੁਰਭਿੰਦਰ ਗੁਰੀ )ਖਾਲਸਾ ਕਾਲਜ ਦੇ ਵਿਹੜੇ 'ਚ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 5 ਰੋਜ਼ਾ ਸਾਹਿਤ ਉਤਸਵ ਦੌਰਾਨ ਕਰਵਾਏ ਵਿਸ਼ੇਸ਼ ਕਵੀ ਦਰਬਾਰ ਵਿੱਚ ਅੰਮ੍ਰਿਤਸਰ ਦੀ ਉਭਰਦੀ ਲੇਖਕਾ ਜਸਵਿੰਦਰ ਕੌਰ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

  *ਮੁੱਖ ਮਹਿਮਾਨ ਵਜੋਂ* ਡਾ. ਮਹਿਲ ਸਿੰਘ (ਪ੍ਰਿੰਸੀਪਲ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ ਡਾ ਆਤਮ ਸਿੰਘ ਰੰਧਾਵਾ (ਮੁਖੀ ਪੰਜਾਬੀ ਅਧਿਐਨ ਵਿਭਾਗ ਖ਼ਾਲਸਾ ਕਾਲਜ ਅੰਮ੍ਰਿਤਸਰ) ਹਾਜਰ ਹੋਏ।

    ਵਿਸ਼ੇਸ਼ ਮਹਿਮਾਨ ਡਾ.ਨਵਜੋਤ ਕੌਰ  (ਪ੍ਰਿੰਸੀਪਲ ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮਨ ਜਲੰਧਰ, ਡਾ.ਸੁਖਬੀਰ ਕੌਰ  ਮਾਹਲ (ਰਿਟਾ. ਪ੍ਰਿੰਸੀਪਲ) ਡਾਇਰੈਕਟਰ ਭਾਈ ਵੀਰ ਸਿੰਘ ਨਿਵਾਸ, ਅੰਮ੍ਰਿਤਸਰ, ਡਾ ਹਰਜਿੰਦਰਪਾਲ ਕੌਰ  ਕੰਗ (ਡਾਇਰੈਕਟਰ ਸ੍ਰੀ ਗੁਰੂ ਰਾਮਦਾਸ ਗਰੁੱਪ.ਆਫ਼ ਇੰਨਸਟੀਚਿਉਸ਼ਨ) ਅੰਮ੍ਰਿਤਸਰ, ਡਾ ਅਜੈਪਾਲ ਸਿੰਘ ਢਿੱਲੋਂ (ਡਾਇਰੈਕਟਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਟੈਲੀਵਿਜਨ), ਪ੍ਰਿੰਸੀਪਲ ਨਿਰਮਲਜੀਤ ਕੌਰ  ਗਿੱਲ (ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅੰਮ੍ਰਿਤਸਰ, ਸ੍ਰੀਮਤੀ ਰੁਪਿੰਦਰ ਕੌਰ ਜੀ ਮਾਹਲ (ਵਾਇਸ ਪ੍ਰਿੰਸੀਪਲ), ਡਾ ਹਰੀ ਸਿੰਘ  ਜਾਚਕ (ਨਾਮਵਰ ਸ਼੍ਰੋਮਣੀ ਕਵੀ), ਮੈਡਮ ਜੋਬਨਜੀਤ ਕੌਰ  (ਸੁਪਰਡੈਂਟ ਯੂਥ ਵੈਲਫੇਅਰ ਗੁਰੂ ਨਾਨਕ ਦੇਵ ਯੂਨੀਵਰਸਿਟੀ,ਅੰਮ੍ਰਿਤਸਰ) ਨੇ ਸ਼ਮੂਲੀਅਤ ਕੀਤੀ।

ਮਾਣ ਪੰਜਾਬੀਆਂ ਤੇ ਅੰਤਰ-ਰਾਸ਼ਟਰੀ ਸਾਹਿਤਕ ਮੰਚ, ਯੂ.ਕੇ. ਵਲੋਂ  ਇਸ ਮੌਕੇ 'ਤੇ ਲੇਖਕਾ ਜਸਵਿੰਦਰ ਕੌਰ ਵੱਲੋਂ ਸੰਪਾਦਿਤ ਪੁਸਤਕ"ਮਾਖਿਓਂ ਮਿੱਠੀ ਮਾਂ-ਬੋਲੀ"ਰਿਲੀਜ਼ ਕੀਤੀ ਗਈ ਅਤੇ ਵਿਸ਼ੇਸ਼ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਉੱਘੇ ਤੇ ਨਾਮਵਰ ਕਵੀਆਂ ਨੇ ਆਪਣੀਆਂ ਕਵਿਤਾਵਾਂ ਨਾਲ ਹਾਜ਼ਰੀ ਭਰੀ।

 ਸਾਹਿਤਕਾਰਾਂ ਵਿੱਚ ਵਿਸ਼ੇਸ਼ ਤੌਰ ਤੇ ਸ੍ਰ: ਧਰਵਿੰਦਰ ਸਿੰਘ  ਔਲਖ਼, ਹਰਮੀਤ ਆਰਟਿਸਟ , ਡਾ ਹਰੀ ਸਿੰਘ ਜਾਚਕ  ਨਿਰਮਲ ਕੌਰ ਕੋਟਲਾ , ਡਾ ਰਮਨਦੀਪ ਸਿੰਘ ਦੀਪ ਜੀ, ਸਤਿੰਦਰਜੀਤ ਕੌਰ, ਜਸਵਿੰਦਰ ਕੌਰ , , ਡਾ ਆਤਮਾ ਸਿੰਘ  ਗਿੱਲ, ਬਲਜੀਤ ਕੌਰ ਝੂਟੀ , ਸੋਨੀਆ ਭਾਰਤੀ .ਰਾਜਵਿੰਦਰ ਕੌਰ ਬਟਾਲਾ , ਰਿਤੂ ਵਰਮਾ . ਕੰਵਲਪ੍ਰੀਤ ਕੌਰ ਥਿੰਦ , ਗੁਰਮੇਲ ਸਿੰਘ ਭੁੱਲਰ , ਵਿਜੇ ਕੁਮਾਰ  ..... ਤੇ ਹੋਰ ਅਨੇਕਾਂ ਕਵੀ,  ਸਰੋਤਿਆਂ ਦੇ ਰੂ-ਬਰੂ ਹੋਏ।

     ਕਵੀ ਦਰਬਾਰ ਵਿੱਚ ਵਿਸ਼ੇਸ਼ ਤੌਰ  ਖ਼ਾਲਸਾ ਕਾਲਜ ਅੰਮ੍ਰਿਤਸਰ ਦੀ ਮਨੇਜਮੈਂਟ ਸਮੇਤ 'ਪੰਜਾਬੀ ਕਲਮਾਂ ਮੰਚ ਅੰਮ੍ਰਿਤਸਰ'ਦੇ ਪ੍ਰਬੰਧਕ ਜਸਵਿੰਦਰ ਕੌਰ ਤੇ ਸਕੱਤਰ ਸ੍ਰ.ਸਤਿੰਦਰ ਸਿੰਘ ਓਠੀ   ਸਨਮਾਨਿਤ ਕੀਤਾ ਗਿਆ।

ਸ੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਯਾਤਰਾ ਸਬੰਧੀ  ਪਾਸ ਬਣਾਉਣ ਲਈ ਕਾਊਂਂਟਰ ਖੋਲਿਆ-ਖਾਲਸਾ,ਠੀਕਰੀਵਾਲਾ

ਬਰਨਾਲਾ 19ਫਰਵਰੀ (ਗੁਰਸੇਵਕ ਸਿੰਘ ਸੋਹੀ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ  ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਜੀ ਅੰਤਿ੍ਗ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ  ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ)ਦੀ  8ਵੀਂ ਯਾਤਰਾ ਕਰਾਉਣ ਵਾਸਤੇ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦਿਆ ਯਾਤਰਾ ਕਾਊਂਟਰ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਖੋਲ ਦਿੱਤਾ ਗਿਆ ਗਿਆ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ  ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਇਹ ਕਾਊਂਟਰ ਸਵੇਰੇ 10  ਵਜੇ ਤੋ ਸਾਮ 4  ਵਜੇ ਤੱਕ ਰਜਿਸਟ੍ਰੇਸ਼ਨ ਫਰੀ ਕੀਤੀ ਜਾਵੇਗੀ । ਜੋ ਭਾਈ ਗੁਰਜੰਟ ਸਿੰਘ ਸੋਨਾ ਪਾਸ ਰਜਿਸਟ੍ਰੇਸ਼ਨ ਗੁਰਦੁਆਰਾ ਬਾਬਾ ਗਾਧਾ ਸਿੰਘ ਜੀ ਬਰਨਾਲਾ ਵਿਖੇ ਕਰਵਾ ਦਿੱਤੀ ਜਾਵੇ।

ਉਨ੍ਹਾਂ ਦੱਸਿਆ ਕਿ ਇਹ  ਅਠਵੀ ਯਾਤਰਾ 14  ਮਾਰਚ 2023 ਨੂੰ ਗੁਰਦੁਆਰਾ ਤਪ ਅਸਥਾਨ  ਬੀਬੀ ਪ੍ਧਾਨ ਕੌਰ ਜੀ ਬਰਨਾਲਾ ਤੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਵਲਈ  ਰਵਾਨਾ ਹੋਏਗੀ । 15 ਮਾਰਚ ਨੂੰ ਡੇਰਾ ਬਾਬਾ ਨਾਨਕ ਤੋਂ ਚੱਲ ਕੇ ਕੋਰੀਡੋਰ  ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਕੇ ਵਾਪਿਸ ਬਰਨਾਲਾ ਵਿਖੇ ਆ ਕੇ ਸਮਾਪਤ ਹੋਵੇਗੀ।

ਜਨਮ ਦਿਨ ਮੁਬਾਰਕ

ਸ ਰਾਜਵੀਰ ਸਿੰਘ ਰਾਣੂੰ -- ਪਿੰਡ ਹਮੀਦੀ-

ਸੈਕਟਰੀ ਬਲਾਕ ਕਾਂਗਰਸ ਕਮੇਟੀ-ਵਿਧਾਨ ਸਭਾ ਹਲਕਾ ਮਹਿਲ ਕਲਾਂ

ਬਿਨਾਂ ਮਨਜ਼ੂਰੀ ਤੋਂ ਮਸ਼ਹੂਰ ਰੋਸ਼ਨੀ ਮੇਲੇ ‘ਚ ਲੱਗੇ ਝੂਲਿਆਂ ਨੂੰ ਪ੍ਰਸ਼ਾਸਨ ਨੇ ਬੰਦ ਕਰਵਾਇਆ

  ਜਗਰਾਉਂ, 19 ਫਰਵਰੀ ( ਅਮਿਤ ਖੰਨਾ ) ਜਗਰਾਉਂ ਦੇ ਪ੍ਰਸਿੱਧ ਰੋਸ਼ਨੀ ਮੇਲੇ ਤੇ ਜਗਰਾਉਂ ਪ੍ਰਸ਼ਾਸਨ ਦੀ ਵਲੋਂ ਐਸ.ਡੀ.ਐਮ ਵਿਕਾਸ ਹੀਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਹਿਸੀਲਦਾਰ ਮਨਮੋਹਨ ਕੁਮਾਰ ਕੌਸ਼ਿਕ ਨੇ ਰੌਸ਼ਨੀ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ |  ਰੋਸ਼ਨੀ ਮੇਲੇ ਦੇ ਪ੍ਰਬੰਧਾਂ ਸਬੰਧੀ ਤਹਿਸੀਲਦਾਰ ਮਨਮੋਹਨ ਕੁਮਾਰ ਕੌਸ਼ਿਕ ਪੀਰ ਨੇ ਬਾਬਾ ਨੂਰ ਮੁਹੰਮਦ ਦੇ ਭਰਾ ਦੀ ਗੈਰ ਹਾਜ਼ਰੀ ਵਿੱਚ ਬਾਬਾ ਮੋਹਕਮ ਦੀਨ ਦੀ ਦਰਗਾਹ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ।  ਤਹਿਸੀਲਦਾਰ ਕੌਸ਼ਿਕ ਉਨ੍ਹਾਂ ਦਰਗਾਹ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੇ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਮੇਲੇ ਨਾਲ ਸਬੰਧਤ ਨਿਯਮਾਂ ਅਤੇ ਪ੍ਰਸ਼ਾਸਨਿਕ ਮਨਜ਼ੂਰੀ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਹ ਜਲਦੀ ਹੀ ਜਗਰਾਉਂ ਪ੍ਰਸ਼ਾਸਨ ਤੋਂ ਜ਼ਰੂਰ ਲੈਣ।  ਇਸ ਸਬੰਧੀ ਦਰਗਾਹ ਦੇ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਕਿ ਮੇਲਾ 24 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਜਲਦੀ ਹੀ ਸਬੰਧਤ ਕਮੀਆਂ ਨੂੰ ਪੂਰਾ ਕਰਕੇ ਮਨਜ਼ੂਰੀ ਲਈ ਜਾਵੇਗੀ।  ਫਿਰ ਤਹਿਸੀਲਦਾਰ ਮਨਮੋਹਨ ਕੁਮਾਰ ਕੌਸ਼ਿਕ ਨੇ ਰੋਸ਼ਨੀ ਮੇਲੇ ਸਬੰਧੀ ਡਿਸਪੋਜ਼ਲ ਰੋਡ ’ਤੇ ਮੇਲਾ ਮੈਦਾਨ ਦਾ ਦੌਰਾ ਕੀਤਾ।  ਉਥੇ ਉਨ੍ਹਾਂ ਮੇਲਾ ਗਰਾਊਂਡ ਵਿੱਚ ਲਗਾਏ ਗਏ ਸਾਰੇ ਝੂਲੇ ਵਾਲਿਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਝੂਲਿਆਂ ਲਈ ਸਰਟੀਫਿਕੇਟ ਅਤੇ ਪ੍ਰਸ਼ਾਸਨਿਕ ਮਨਜ਼ੂਰੀ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ ਪਰ ਕਿਸੇ ਵੀ ਝੂਲੇ ਦੇ ਚਾਲਕ ਕੋਲ ਕੋਈ ਪ੍ਰਸ਼ਾਸਨਿਕ ਇਜਾਜ਼ਤ ਪੱਤਰ ਨਹੀਂ ਸੀ।  ਅਜਿਹੇ ਵਿੱਚ ਤਹਿਸੀਲਦਾਰ ਕੌਸ਼ਿਕ ਨੇ ਮੇਲੇ ਵਿੱਚ ਲਗਾਏ ਗਏ ਸਾਰੇ ਝੂਲੇ ਬੰਦ ਕਰਵਾ ਦਿੱਤੇ।  ਇਸ ਸਬੰਧੀ ਤਹਿਸੀਲਦਾਰ ਕੌਸ਼ਿਕ ਨੇ ਦੱਸਿਆ ਕਿ ਮੇਲਾ ਗਰਾਊਂਡ ਵਿੱਚ ਲਗਾਏ ਗਏ ਸਾਰੇ ਝੂਲਿਆਂ ‘ਤੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨੂੰ ਨਾਲ ਲੈ ਕੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਜੇਕਰ ਕੋਈ ਵਿਅਕਤੀ ਜਾਂ ਬੱਚਾ ਕਿਸੇ ਝੂਲੇ ਤੋਂ ਡਿੱਗਦਾ ਹੈ ਤਾਂ ਉਸ ਅਣਸੁਖਾਵੀਂ ਘਟਨਾ ਲਈ ਜ਼ਿੰਮੇਵਾਰ ਕੌਣ ਹੋਵੇਗਾ।  ਤਹਿਸੀਲਦਾਰ ਮਨਮੋਹਨ ਕੁਮਾਰ ਕੌਸ਼ਿਕ ਨੇ ਝੂਲੇ ਚਾਲਕਾਂ ਨੂੰ ਸਾਰੇ ਝੂਲੇ ਬੰਦ ਕਰਵਾਉਣ ਲਈ ਕਿਹਾ ਅਤੇ ਸਰਟੀਫਿਕੇਟ ਦੇ ਕੇ ਮਨਜ਼ੂਰੀ ਲੈਣ ਦੀ ਅਪੀਲ ਕੀਤੀ ਕਿ ਸਾਰੇ ਝੂਲੇ ਠੀਕ ਹਨ ਅਤੇ ਕਿਸੇ ਨੂੰ ਵੀ ਮੁਰੰਮਤ ਦੀ ਲੋੜ ਨਹੀਂ ਹੈ।  ਉਹ ਪ੍ਰਸ਼ਾਸਨਿਕ ਇਜਾਜ਼ਤ ਤੋਂ ਬਾਅਦ ਹੀ ਲੋਕਾਂ ਲਈ ਕੋਈ ਵੀ ਝੂਲਾ ਸ਼ੁਰੂ ਕਰ ਸਕਦੇ ਹਨ।  ਤਹਿਸੀਲਦਾਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਹਰ ਝੂਲੇ ਦਾ ਆਨੰਦ ਲੈਣ ਤੋਂ ਪਹਿਲਾਂ ਆਪਣੀ ਅਤੇ ਆਪਣੇ ਬੱਚਿਆਂ ਨੂੰ ਖਤਰੇ ਤੋਂ ਬਚਾਉਣ ਲਈ ਉਨ੍ਹਾਂ ਵੱਲੋਂ ਲਈ ਗਈ ਇਜਾਜ਼ਤ ਬਾਰੇ ਜਾਣਕਾਰੀ ਇਕੱਠੀ ਕਰਨ।  ਫਿਰ ਝੂਲਿਆਂ ਦਾ ਆਨੰਦ ਲਓ।

ਅੰਨਦਾਤਾ ਕਿਸਾਨ ਯੂਨੀਅਨ ਵੱਲੋ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਿਆ ਇਨਸਾਫ ਮੋਰਚਾ ਹੁਣ ਲੋਕ ਯੁੱਧ ਮੋਰਚਾ ਬਣਿਆ-ਗੁਰਮੁਖ ਸਿੰਘ ਵਿਰਕ
ਯੂਨੀਅਨ ਦੇ ਕੌਮੀ ਪ੍ਰਧਾਨ ਗੁਰਮੁਖ ਸਿੰਘ ਵਿਰਕ ਨੇ ਜੱਥੇ.ਤਰਨਜੀਤ ਸਿੰਘ ਨਿਮਾਣਾ ਨੂੰ ਥਾਪਿਆ ਪੰਜਾਬ ਇਕਾਈ ਦਾ ਪ੍ਰਧਾਨ
ਲੁਧਿਆਣਾ, 19 ਫਰਵਰੀ (ਕਰਨੈਲ ਸਿੰਘ ਐੱਮ.ਏ.)-
ਦੇਸ਼ ਦੇ ਸਮੂਹ ਰਾਜਾਂ ਵਿੱਚ ਵੱਸਦੇ ਕਿਸਾਨਾਂ ਨੂੰ ਬਣਦੇ ਹੱਕ ਦਿਵਾਉਣ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪਿਛਲੇ ਲੰਮੇ ਸਮੇਂ ਤੋ ਸ਼ੰਘਰਸ਼ ਕਰ ਰਹੀ ਜੱਥੇਬੰਦੀ ਅੰਨਦਾਤਾ ਕਿਸਾਨ ਯੂਨੀਅਨ(ਮੈਬਰ ਸੰਯੁਕਤ ਕਿਸਾਨ ਮੋਰਚਾ ਭਾਰਤ) ਦੇ ਕੌਮੀ ਪ੍ਰਧਾਨ ਸ.ਗੁਰਮੁਖ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਬਾਰਡਰ ਉਪਰ ਸਾਹਿਬ ਸ਼?ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮੁੱਖ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ,ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਲੰਮੇ ਸਮੇਂ ਤੋ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਿਸਾਨਾਂ ਦੇ ਹੱਕੀ ਮੁੱਦਿਆ ਨੂੰ ਲੈ ਕੇ ਚਲ ਰਿਹਾ ਇਨਸਾਫ ਮੋਰਚਾ ਹੁਣ ਕੇਵਲ ਮੋਰਚਾ ਨਹੀਂ ਬਲਕਿ ਲੋਕ ਯੁੱਧ ਮੋਰਚਾ ਬਣ ਗਿਆ ਹੈ, ਕਿਉਂ ਕਿ ਹੁਣ ਸਿੱਖਾਂ ਤੇ ਪੰਜਾਬੀ ਭਾਈਚਾਰੇ ਦੇ  ਲੋਕਾਂ ਅਤੇ ਕਿਸਾਨਾਂ ਦੇ ਨਾਲ ਨਾਲ ਦੇਸ਼ ਅੰਦਰ ਵੱਸਦੇ ਵੱਖ ਵੱਖ ਧਰਮਾਂ ਦੇ ਲੋਕ  ਕੱਟੜਵਾਦੀ ਸਰਕਾਰ ਦੇ ਖਿਲਾਫ ਖੁੱਲ ਕੇ ਆਪਣੀ ਆਵਾਜ ਬੁਲੰਦ ਕਰਨ ਲਈ ਇਨਸਾਫ ਮੋਰਚੇ ਦੇ ਸ਼ੰਘਰਸ਼  ਵਿੱਚ ਵੱਡੇ ਪੱਧਰ ਸ਼ਾਮਿਲ ਹੋ ਰਹੇ ਹਨ।ਅੱਜ ਡੀ.ਸੀ ਦਫ਼ਤਰ ਲੁਧਿਆਣਾ ਦੇ ਬਾਹਰ  ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸੁਹਿਰਦ ਅਗਵਾਈ ਹੇਠ ਅੰਨਦਾਤਾ ਕਿਸਾਨ ਯੂਨੀਅਨ ਦੇ ਵੱਲੋ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਅੰਦਰ ਉਚੇਚੇ ਤੌਰ ਤੇ ਆਪਣੀ ਹਾਜ਼ਰੀ ਭਰਨ ਲਈ ਪੁੱਜੇ ਅੰਨਦਾਤਾ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਮੁਖ ਸਿੰਘ ਵਿਰਕ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਦੇਸ਼ ਨੂੰ ਆਰਥਿਕ, ਰਾਜਨੀਤਕ ਤੇ ਸਮਾਜਿਕ ਤੌਰ ਤੇ ਬਚਾਉਣਾ ਹੈ ਤਾਂ ਦੇਸ਼ ਦੀ ਸੱਤਾ ਤੇ ਕਾਬਜ਼ ਕੱਟੜਵਾਦੀ ਸੋਚ ਦੇ ਧਾਰਨੀ ਆਗੂਆਂ ਅਤੇ ਪੂੰਜੀਵਾਦੀਆਂ ਦੇ ਖਿਲਾਫ  ਸਾਨੂੰ ਪੂਰੀ ਇੱਕਜੁੱਟਤਾ ਨਾਲ ਆਪਣੀ ਆਵਾਜ਼ ਬੁਲੰਦ ਕਰਕੇ ਵੱਡਾ ਸ਼ੰਘਰਸ਼ ਕਰਨਾ ਪਵੇਗਾ।ਉਨ੍ਹਾਂ ਨੇ ਦੋਸ਼ ਲਗਾਇਆ  ਕਿ ਜੇਕਰ ਦੇਸ਼ ਦੀ ਸਰਕਾਰ ਕਾਨੂੰਨ ਰਾਹੀਂ ਮਿੱਥੀਆਂ ਹੋਈਆਂ ਸਾਜ਼ਵਾਂ ਪੂਰੀਆਂ ਕਰਨ ਵਾਲੇ ਦੂਜੇ ਵਿਅਕਤੀਆਂ ਨੂੰ ਰਿਹਾ ਕਰ ਸਕਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਆਪਣੀ ਕੱਟੜਵਾਦੀ ਸੋਚ ਕਿਉ ਅਪਣਾ ਰਹੀ ਹੈ,ਖਾਸ ਕਰਕੇ ਬਰਗਾੜੀ ਤੇ ਬਹਿਬਲ ਕਲਾਂ ਵਿਖੇ ਹੋਈ ਸ਼?ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਾਲੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਾਜ਼ਵਾਂ ਕਿਉ ਨਹੀ ਦਿੱਤੀਆਂ ਜਾ ਰਹੀਆਂ? ਕਿਸਾਨੀ ਸ਼ੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਿਉ ਨਹੀਂ ਕੀਤਾ ਜਾ ਰਿਹਾ। ਆਪਣੀ ਗੱਲਬਾਤ ਦੌਰਾਨ ਗੁਰਮੁਖ ਸਿੰਘ ਵਿਰਕ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸਾਡੀ ਜੱਥੇਬੰਦੀ ਨੇ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਪਣਾ ਅਹਿਮ ਰੋਲ ਨਿਭਾਇਆ ਹੈ।ਇਸੇ ਤਰ੍ਹਾਂ ਹੁਣ ਲੋਕ ਇਨਸਾਫ ਮੋਰਚੇ ਨੂੰ ਸਫਲ ਕਰਨ ਵਿੱਚ ਸਾਡੀ ਜੱਥੇਬੰਦੀ ਅੰਨਦਾਤਾ ਕਿਸਾਨ ਯੂਨੀਅਨ ਆਪਣਾ ਬਣਦਾ ਯੋਗਦਾਨ ਪਾਵੇਗੀ। ਇਸ ਮੌਕੇ ਗੁਰਮੁਖ ਸਿੰਘ ਵਿਰਕ  ਨੇ ਦੇਸ਼ ਦੇ ਮਿਹਨਤਕਸ਼ ਕਿਸਾਨਾਂ ਦੇ ਹੱਕ ਵਿੱਚ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸ਼ੰਘਰਸ਼ ਕਰਨ ਵਾਲੀ ਸ਼ਖਸ਼ੀਅਤ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀਆਂ ਵੱਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆ ਉਨ੍ਹਾਂ ਨੂੰ ਅੰਨਦਾਤਾ ਕਿਸਾਨ ਯੂਨੀਅਨ ਪੰਜਾਬ ਇਕਾਈ ਦਾ ਰਸਮੀ ਤੌਰ ਤੇ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਵੱਲੋ ਜਿਸ ਸੁਹਿਰਦਤਾ ਭਰੀ ਸੋਚ ਨਾਲਪੰਜਾਬ ਦੇ ਸ਼ਹਿਰੀ ਲੋਕਾਂ ਨੂੰ ਕਿਸਾਨੀ ਸ਼ੰਘਰਸ਼ ਨਾਲ ਜੋੜਿਆ ਅਤੇ ਲੁਧਿਆਣਾ ਸ਼ਹਿਰ ਵਿਖੇ ਸ਼ਾਤਮਈ ਢੰਗ ਨਾਲ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਲਗਾਇਆ।ਉਹ ਕਾਬਲ ਏ ਤਾਰੀਫ਼ ਕਾਰਜ ਸੀ।ਉਨ੍ਹਾਂ ਨੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਆਪਣੀ ਦਿਲੀ ਆਸੀਸ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਅੰਨਦਾਤਾ ਕਿਸਾਨ ਯੂਨੀਅਨ ਪੰਜਾਬ ਇਕਾਈ ਦੇ ਪ੍ਰਧਾਨ ਬਣਨ ਨਾਲ ਕਿਸਾਨੀ ਸ਼ੰਘਰਸ਼ ਨੂੰ ਹੋਰ ਮਜ਼ਬੂਤੀ ਪ੍ਰਦਾਨ ਹੋਵੇਗੀ। ।ਇਸ ਮੌਕੇ  ਜੱਥੇ. ਨਿਮਾਣਾ ਨੇ ਅੰਨਦਾਤਾ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਸ.ਗੁਰਮੁਖ ਸਿੰਘ ਵਿਰਕ ਨੂੰ ਭਰੋਸਾ ਦਿਵਾਉਦਿਆ ਹੋਇਆ ਕਿਹਾ ਕਿ ਸ਼ੰਘਰਸ਼ੀਲ ਕਿਸਾਨਾਂ ਦੇ ਹੱਕ ਵਿੱਚ ਉਹ ਆਪਣੇ ਸਾਥੀਆਂ ਦੇ ਨਾਲ ਦੇ ਨਾਲ ਹਮੇਸ਼ਾ ਡੱਟ ਕੇ ਖੜੇ ਹਨ ਅਤੇ ਹਮੇਸ਼ਾਂ  ਸ਼ਹਿਰੀ ਲੋਕਾਂ ਦੇ ਨਿੱਘੇ ਸਹਿਯੋਗ ਨਾਲ ਆਪਣੀ ਜ਼ੋਰਦਾਰ ਆਵਾਜ਼ ਕੇਂਦਰ ਸਰਕਾਰ ਦੇ ਖਿਲਾਫ ਬੁਲੰਦ  ਕਰਦੇ ਰਹਿਣਗੇ।ਇਸ ਮੌਕੇ ਜੱਥੇਦਾਰ ਤਰਨਜੀਤ ਸਿੰਘ ਦੀ ਅਗਵਾਈ ਹੇਠ ਇੱਕਤਰ ਹੋਏ ਉਨਾਂ ਦੇ ਸਾਥੀਆਂ ਨੇ ਜਿੱਥੇ ਸ.ਗੁਰਮੁਖ ਸਿੰਘ ਵਿਰਕ  ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਯੂਨੀਅਨ ਦਾ ਧੰਨਵਾਦ ਪ੍ਰਗਟ ਕੀਤਾ ਉੱਥੇ ਨਾਲ ਹੀ ਸ.ਵਿਰਕ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵਿ ਕੀਤਾ।ਇਸ ਸਮੇਂ ਉਨ੍ਹਾਂ ਦੇ ਨਾਲ ਭਾਈ ਹਰਪ੍ਰੀਤ ਸਿੰਘ ਮਖੂ,ਅੰਨਦਾਤਾ ਕਿਸਾਨ ਯੂਨੀਅਨ ਦੇ ਲੀਗਲ ਐਡਵਾਈਜ਼ਰ ਉਪਕਾਰ ਸਿੰਘ, ਬਾਬਾ ਨਿਸ਼ਾਨ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਪਾਲਾ ਰਾਮ ਖੇਤ ਮਜ਼ਦੂਰ ਯੂਨੀਅਨ,ਰਾਮ ਚੰਦਰ ਮੀਤ ਪ੍ਰਧਾਨ ਅੰਨਦਾਤਾ ਕਿਸਾਨ ਯੂਨੀਅਨ, ਕੈਪਟਨ ਰਣਜੀਤ ਸੈਕਟਰੀ (ਭਾਰਤ)ਬਾਬਾ ਬਲਵਿੰਦਰ ਸਿੰਘ ਅਸੰਧ ਕਰਨਾਲ, ਗੁਰਜੀਤ ਸਿੰਘ,ਸ਼ਮਸ਼ੇਰ ਸਿੰਘ ਹਰਗੋਬਿੰਦਪੁਰਾ, ਟਰੇਡ ਯੂਨੀਅਨ ਪ੍ਰਧਾਨ ਪਰਮਜੀਤ ਸਿੰਘ, ਜਗਦੀਸ਼ ਚੰਦ, ਮਨਜੀਤ ਸਿੰਘ ਅਰੋੜਾ, ਪਰਵਿੰਦਰ ਸਿੰਘ ਗਿੰਦਰਾ, ਕੁਲਦੀਪ ਸਿੰਘ ਲਾਂਬਾ, ਤਨਜੀਤ ਸਿੰਘ, ਰਿਸ਼ੀਪਾਲ ਸਿੰਘ, ਜਸਪਾਲ ਸਿੰਘ ਸੈਣੀ,ਪਰਮਿੰਦਰ ਸਿੰਘ ਨੰਦਾ, ਮਨਪ੍ਰੀਤ ਸਿੰਘ ਬੰਗਾ, ਐਡਵੋਕੇਟ ਪਰਵਿੰਦਰ ਸਿੰਘ ਬਤਰਾ,ਗੁਰਵਿੰਦਰ ਪਾਲ ਸਿੰਘ ਲਵਲੀ, ਕੈਪਟਨ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੋਨੂੰ ਬੇਦੀ,ਇੰਦਰਜੀਤ ਸਿੰਘ, ਨਿਰੰਜਣ ਸਿੰਘ, ਗਿਆਨ ਪ੍ਰਧਾਨ, ਹਰਪ੍ਰੀਤ ਸਿੰਘ ਹੈਪੀ,ਇਕਬਾਲ ਸਿੰਘ ਭਾਟੀਆ, ਰਾਜਦੀਪ ਸਿੰਘ ਸ਼ੰਟੀ,ਬਿਟੂ ਭਾਟੀਆ,ਦਲਵਿੰਦਰ ਸਿੰਘ ਆਸ਼ੂ, ਦਵਿੰਦਰ ਸਿੰਘ ਸ਼ਾਨ, ਲਵਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਦੁੱਗਰ,ਗੁਰਮੋਹਨ ਸਿੰਘ ਗੁੱਡੂ,ਦਿਲਬਾਗ ਸਿੰਘ, ਰਾਣਾ ਸਿੰਘ ਦਾਦ, ਗਿਰਦੌਰ ਸਿੰਘ,ਸੁਖਜੀਤ ਸਿੰਘ, ਹਾਜਰ ਸਨ।

ਬੀਬੀ ਕੁਲਦੀਪ ਕੌਰ ਚੈਰੀਟੇਬਲ ਟਰੱਸਟ ਵੱਲੋ ਲਗਾਇਆ ਗਿਆ 13ਵਾਂ ਫਰੀ ਮੈਡੀਕਲ ਚੈਕਅੱਪ ਕੈਂਪ

ਲੋੜਵੰਦਾਂ ਮਰੀਜ਼ਾਂ ਦੀ ਮਦੱਦ ਕਰਨਾ ਸੱਚੀ ਮਨੁੱਖਤਾ ਦੀ ਸੇਵਾ-ਇੰਦਰਜੀਤ ਸਿੰਘ ਮੱਕੜ
ਲੁਧਿਆਣਾ,19 ਫਰਵਰੀ (ਕਰਨੈਲ ਸਿੰਘ ਐੱਮ.ਏ.)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਅਤੇ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਸਾਂਝੇ ਰੂਪ ਵਿੱਚ  ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਨੁੱਖਤਾ ਦੀ ਸੇਵਾ ਹੈ।ਅੱਜ ਗੁਰੂ ਗੋਬਿੰਦ ਸਿੰਘ ਜੀ ਚੈਰੀਟੇਬਲ ਹਸਪਤਾਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਬੀ ਕੁਲਦੀਪ ਕੌਰ ਚੈਰੀਟੇਬਲ ਟਰੱਸਟ(ਰਜ਼ਿ) ਲੁਧਿਆਣਾ ਵੱਲੋ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਏ ਗਏ 13ਵੇਂ ਫਰੀ ਮੈਡੀਕਲ ਚੈਕਅੱਪ ਕੈਂਪ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਲਈ ਪੁੱਜੇ ਸ.ਇੰਦਰਜੀਤ ਸਿੰਘ ਮੱਕੜ ਅਤੇ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਕਿਹਾ ਕਿ ਵੱਖ- ਵੱਖ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦਾ ਫਰੀ ਚੈਕਅੱਪ ਕਰਕੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਉਪਲੱਬਧ ਕਰਵਾਉਣ ਵਾਲੀ ਸੰਸਥਾ ਬੀਬੀ ਕੁਲਦੀਪ ਕੌਰ ਚੈਰੀਟੇਬਲ ਟਰੱਸਟ ਸਮੁੱਚੇ ਸਮਾਜ ਲਈ ਪ੍ਰੇਣਾ ਦਾ ਸਰੋਤ ਹੈ। ਉਨ੍ਹਾਂ ਨੇ ਟਰੱਸਟ ਦੇ ਚੇਅਰਮੈਨ ਸ.ਐਮ.ਐਸ ਅਨੇਜਾ, ਆਈ.ਐਸ ਅਨੇਜਾ, ਏ.ਐਸ ਅਨੇਜਾ ਤੇ ਹਰਜਿੰਦਰ ਕੌਰ ਅਤੇ ਸਮੂਹ ਅਹੁਦੇਦਾਰਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਮੈਡੀਕਲ ਚੈਕਅੱਪ ਕੈਂਪ ਵਿੱਚ ਪੁੱਜੇ ਉੱਘੇ ਡਾਕਟਰ ਸਾਹਿਬਾਨ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ।ਇਸ ਦੌਰਾਨ ਲਗਾਏ ਗਏ ਫਰੀ ਮੈਡੀਕਲ ਚੈਕਅੱਪ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਕੈਂਪ ਦੇ ਮੁੱਖ ਪ੍ਰਬੰਧਕ ਇੰਦਰਜੀਤ ਸਿੰਘ ਅਨੇਜਾ ਤੇ ਬਲਜੀਤ ਸਿੰਘ ਬਾਵਾ ਨੇ ਦੱਸਿਆ ਕਿ ਕੈਂਪ ਅੰਦਰ ਯੂਰੋਲੋਜੀ ਦੇ ਮਾਹਿਰ ਡਾਕਟਰ ਅਨੰਦ ਸਹਿਗਲ,ਆਰਥੋ ਦੇ ਡਾ.ਸਹਿਨਸ਼ੀਲ ਸਿੰਘ(ਜਗਰੂਪ ਹਸਪਤਾਲ) ,ਡਾ.ਏਕਜੋਤ ਸਿੰਘ ਅਰੋੜਾ, ਮੈਡੀਸਨ ਦੇ ਮਾਹਿਰ ਡਾ. ਦਿਨੇਸ਼ ਜੈਨ (ਡੀ.ਐਮ.ਸੀ ਹਸਪਤਾਲ)ਡਾ ਸਰਬਜੀਤ ਸਿੰਘ ਐਮ.ਡੀ, ਡਾ.ਸਵੀਟ ਕੌਰ ਐਮ.ਡੀ ਨਾਈਟਿੰਗੇਲ ਕਾਲਜ ਆਫ਼ ਨਰਸਿੰਗ, ਚਮੜੀ ਦੇ ਮਾਹਿਰ ਡਾ.ਆਰ.ਐਸ ਨੰਦਾ ਐਮ.ਡੀ, ਡਾ.ਐਮ.ਐਸ ਨੰਦਾ ਐਮ.ਡੀ, ਡਾ.ਸੰਦੀਪ ਕੌਰ ਐਮ.ਡੀ(ਜਗਰੂਪ ਹਸਪਤਾਲ)ਅੱਖਾਂ ਦੇ ਮਾਹਿਰ ਡਾਂ ਸਵੀਨ ਗੁਪਤਾ, ਸਰਜ਼ਰੀ ਦੇ ਮਾਹਿਰ ਡਾ.ਡੀ.ਪੀ ਸਿੰਘ ਅਰੋੜਾ,ਗਾਇਨੀ ਦੀ ਡਾ.ਦਿਵਜੋਤ ਕੌਰ ਅਰੋੜਾ  ਐਮ.ਐਸ,ਐਕਯੂਪ੍ਰੈਸ਼ਰ ਦੇ ਡਾਂ ਰਮੇਸ਼ ਕੁਮਾਰ ਐਮ.ਡੀ,  ਦੰਦਾਂ ਦੇ ਮਾਹਿਰ ਡਾ.ਹਰਮੀਤ ਕੌਰ ਬੀ.ਡੀ.ਐਸ, ਡਾ.ਗੁਰਵੀਨ ਕੌਰ(ਬੀ.ਡੀ.ਐਸ),ਡਾਇਟਕਲੇਨ ਦੀ ਡਾ.ਹਰਦੀਪ ਕੌਰ, ਹੋਮਿਓਪੈਥਿਕ ਦੇ ਡਾ.ਅਰਵਿੰਦਰ ਕੌਰ ਦੀ ਅਗਵਾਈ ਹੇਠ ਪੁੱਜੇ ਡਾਕਟਰਾਂ ਦੀਆਂ ਟੀਮਾਂ ਨੇ ਕੈਂਪ ਅੰਦਰ ਵੱਡੀ ਗਿਣਤੀ ਵਿੱਚ ਪੁੱਜੇ ਵੱਖ ਵੱਖ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦਾ ਚੈਕਅੱਪ ਕੀਤਾ ਅਤੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਵੀ ਦਿੱਤੀਆਂ। ਇਸ ਸਮੇਂ ਉਨ੍ਹਾਂ ਦੇ ਨਾਲ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਹਰਪਾਲ ਸਿੰਘ ਖਾਲਸਾ, ਦਲੀਪ ਸਿੰਘ ਖੁਰਾਣਾ,.ਜਗਦੇਵ ਸਿੰਘ ਕਲਸੀ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਅਵਤਾਰ ਸਿੰਘ ਬੀ.ਕੇ, ਸੁਰਿੰਦਰਪਾਲ ਸਿੰਘ ਭੁਟੀਆਣੀ, ਗੁਰਦੀਪ ਸਿੰਘ ਡੀਮਾਰਟੇ,ਭੁਪਿੰਦਰ ਸਿੰਘ ਮਨੀ ਜਿਊਲਰਜ਼, ਪ੍ਰਿਤਪਾਲ ਸਿੰਘ ਬਰੇਲੀ,ਬਲਬੀਰ ਸਿੰਘ ਭਾਟੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ  ਸਾਕਾ ਸ਼੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ  ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 19 ਫਰਵਰੀ  (ਕਰਨੈਲ ਸਿੰਘ ਐੱਮ.ਏ.)  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼?ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ  ਸ਼੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ  ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ  ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਬੁਲੰਦਪੁਰੀ  ਹਜ਼ੂਰੀ ਰਾਗੀ ਸੱਚਖੰਡ ਸ਼?ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ  ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦਾ ਮੋਰਚਾ ਸਿੱਖ ਇਤਿਹਾਸ ਦੀ ਗੌਰਵਸ਼ਾਲੀ ਵਿਰਾਸਤ ਹੈ। ਜੋ ਸਾਨੂੰ ਵਰਤਮਾਨ ਵਿੱਚ ਵੀ ਹਰ ਪ੍ਰਕਾਰ ਦੇ ਸਮਕਾਲੀ ਜ਼ੁਲਮ,ਜ਼ਬਰ ਤੇ ਅਨਿਆਂ ਵਿਰੁੱਧ ਅੜਨ,ਲੜਨ ਤੇ ਹੱਕ ਸੱਚ ਦੀ ਸਥਾਪਤੀ ਲਈ ਤਨਦੇਹੀ ਨਾਲ ਯਤਨਸ਼ੀਲ ਹੋਣ ਵਾਸਤੇ ਪ੍ਰੇਰਨਾ ਬਖਸ਼ਦਾ ਹੈ।ਉਨ੍ਹਾਂ ਨੇ ਸਾਕਾ ਨਨਕਾਣਾ ਸਾਹਿਬ ਦੇ ਮੋਰਚੇ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ, ਸਿੰਘਣੀਆਂ ਤੇ ਭੁਜੰਗੀਆਂ ਦੀ ਲਾਸਾਨੀ ਸ਼ਹਾਦਤਾਂ ਨੂੰ ਆਪਣਾ ਸਿੱਜਦਾ ਭੇਟ ਕਰਦਿਆਂ ਕਿਹਾ ਕਿ  ਸਾਨੂੰ ਸਾਰਿਆਂ ਨੂੰ ਅਜੋਕੇ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੇ ਗੌਰਵਸ਼ਾਲੀ ਇਤਿਹਾਸ ਅਤੇ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸਕੰਲਪ ਦੇ ਨਾਲ ਜੋੜਨ ਲਈ ਵੱਧ ਤੋ ਵੱਧ ਉਪਰਾਲੇ  ਤੇ ਯਤਨ ਕਰਨੇ ਚਾਹੀਦੇ ਹਨ ਤਾਂ ਹੀ  ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਬਲਦੇਵ ਸਿੰਘ ਬੁਲੰਦਪੁਰੀ ਤੇ ਉਨ੍ਹਾਂ ਦੇ ਕੀਰਤਨੀ ਜੱਥੇ  ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵੀਰ ਸਿੰਘ, ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ।ਸਮਾਗਮ ਅੰਦਰ  ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਜਤਿੰਦਰਪਾਲ ਸਿੰਘ ਸਲੂਜਾ ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਬਲਬੀਰ ਸਿੰਘ ਭਾਟੀਆ,ਸਰਪੰਚ ਗੁਰਚਰਨ ਸਿੰਘ ਖੁਰਾਣਾ ,ਜਗਬੀਰ ਸਿੰਘ ਡੀ.ਜੀ.ਐਮ  ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ,ਰਜਿੰਦਰ ਸਿੰਘ ਮੱਕੜ, ਮਨਿੰਦਰ ਸਿੰਘ ,ਸੁਰਿੰਦਰਪਾਲ ਸਿੰਘ ਭੁਟਆਣੀ,ਅਵਤਾਰ ਸਿੰਘ ਮਿੱਡਾ, ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤੱਰ ਸਿੰਘ ਮੱਕੜ ,ਰਜਿੰਦਰ ਸਿੰਘ ਡੰਗ,ਭੁਪਿੰਦਰਪਾਲ ਸਿੰਘ, ਜਤਿੰਦਰਪਾਲ ਸਿੰਘ ,ਹਰਜੀਤ ਸਿੰਘ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ,  ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਐਸ ਡੀ ਐਮ ਸਰਬਜੀਤ ਕੌਰ ਵੱਲੋ ਪਿੰਡਾਂ ਦਾ ਦੌਰਾ

ਐੱਸ ਏ ਐੱਸ ਨਗਰ, 15 ਫ਼ਰਵਰੀ(ਜਨ ਸ਼ਕਤੀ ਨਿਊਜ਼ ਬਿਊਰੋ )  ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਅਧੀਨ ਮੁੱਖ ਮੰਤਰੀ ਪੰਜਾਬ ਆਦੇਸ਼ਾਂ ਦੀ ਪਾਲਣਾ ਤਹਿਤ ਅਤੇ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਦੀ ਅਨੁਸਾਰ ਅੱਜ ਸ਼੍ਰੀਮਤੀ ਸਰਬਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ, ਐਸ.ਏ.ਐਸ ਨਗਰ ਵੱਲੋਂ ਪਿੰਡ ਨੰਗਿਆਰੀ ਅਤੇ ਗੀਗੇਮਾਜਰਾ ਦਾ ਸਮੇਤ ਸ਼੍ਰੀ ਅਰਜੁਨ ਗਰੇਵਾਲ, ਨਾਇਬ ਤਹਿਸੀਲਦਾਰ, ਮੋਹਾਲੀ, ਸ਼੍ਰੀ ਸੁੱਚਾ ਸਿੰਘ, ਖੇਤੀਬਾੜੀ ਅਫਸਰ, ਸ੍ਰੀਮਤੀ ਜੀਵਨ ਜੋਤੀ, ਪੰਚਾਇਤ ਸਕੱਤਰ, ਫੀਲਡ ਕਾਨੂੰਗੋ ਅਤੇ ਸ਼੍ਰੀ ਭੁਪਿੰਦਰ ਸਿੰਘ ਹਲਕਾ ਪਟਵਾਰੀ ਦੌਰਾ ਕੀਤਾ ਗਿਆ। ਇਹਨਾਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਜਿਵੇਂ ਕਿ ਅੰਮ੍ਰਿਤ ਸਰੋਵਰ, ਵੇਸਟ ਮੈਨੇਜਮੈਂਟ ਸਿਸਟਮ, ਸੀਵਰੇਜ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਸਕਰੀਨਿੰਗ ਚੈਂਬਰ ਤੋਂ ਇਲਾਵਾ ਪਿੰਡਾਂ ਵਿੱਚ ਖੇਡ ਮੈਦਾਨ, ਡਿਸਪੈਂਸਰੀ, ਸਕੂਲ, ਸੜਕਾਂ ਆਦਿ ਦਾ ਜਾਇਜਾ ਲਿਆ ਗਿਆ ਅਤੇ ਚੱਲ ਰਹੇ ਕੰਮਾਂ ਨੂੰ ਜਲਦ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਕੁੱਝ ਕੰਮ ਜੋ ਅਜੇ ਤੱਕ ਸ਼ੁਰੂ ਨਹੀਂ ਹੋਏ ਉਹਨਾਂ ਨੂੰ ਜਲਦ ਸ਼ੁਰੂ ਕਰਨ ਲਈ ਪੰਚਾਇਤ ਨੂੰ ਪ੍ਰੇਰਿਤ ਕੀਤਾ ਗਿਆ। ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਮਾਲ ਅਧਿਕਾਰੀਆਂ ਵੱਲੋਂ 10 ਇੰਤਕਾਲਾਂ ਦਾ ਫੈਸਲਾ ਕੀਤਾ ਗਿਆ। ਉਪ ਮੰਡਲ ਮੈਜਿਸਟ੍ਰੇਟ, ਮੋਹਾਲੀ ਵੱਲੋਂ ਲੋਕਾਂ ਨੂੰ ਪਿੰਡ ਵਿੱਚ ਸਾਫ-ਸਫਾਈ ਰੱਖਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਪਰਾਲੀ ਨੂੰ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ। ਖੇਤੀਬਾੜੀ ਅਫਸਰ ਵੱਲੋਂ ਵੀ ਲੋਕਾਂ ਨੂੰ ਆਉਣ ਵਾਲੇ ਸੀਜਨ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ ਜਿਸ ਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪ੍ਰਬੰਧਾਂ ਦਾ ਉੱਚ ਅਧਿਕਾਰੀਆਂ ਵੱਲੋਂ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਕੇਵਲ 10 ਮਹੀਨਿਆਂ ’ਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ

ਐਸ.ਏ.ਐਸ. ਨਗਰ, 15 ਫਰਵਰੀ (ਜਨ ਸ਼ਕਤੀ ਨਿਊਜ਼ ਬਿਊਰੋ )  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਉਦਯੋਗਿਕ ਖੇਤਰ ਵਿੱਚ ਵਿੱਚ ਲਗਾਤਾਰ ਪ੍ਰਗਤੀ ਦੀ ਰਾਹ ’ਤੇ ਚੱਲ ਰਿਹਾ ਹੈ ਅਤੇ ਇਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਫਰਵਰੀ ਮਹੀਨੇ ਦੀ 23 ਅਤੇ 24 ਤਰੀਕ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸੰਮੇਲਨ ਉਦਯੋਗ ਦੇ ਖੇਤਰ ਵਿੱਚ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪ੍ਰਬੰਧਾਂ ਦਾ ਜਾਇਜ਼ਾ ਅੱਜ ਪ੍ਰਮੁੱਖ ਸਕੱਤਰ, ਇਨਵੈਸਟਮੈਂਟ ਪ੍ਰਮੋਸ਼ਨ, ਸ੍ਰੀ ਦਿਲਿਪ ਕੁਮਾਰ, ਸੀ. ਈ. ਓ. ਇਨਵੈਸਟਮੈਂਟ ਪ੍ਰਮੋਸ਼ਨ, ਕੇ.ਕੇ. ਯਾਦਵ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਕੁਮਾਰ ਗਰਗ 'ਤੇ ਅਧਾਰਤ ਅਧਿਕਾਰੀਆਂ ਦੇ ਮੰਡਲ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਸੰਮੇਲਨ ਵਿੱਚ ਉਘੇ ਉਦਯੋਗਪਤੀ, ਨਵੇਂ ਯੁੱਗ ਦੇ ਉੱਦਮੀ, ਵਿਦੇਸ਼ੀ ਮਿਸ਼ਨ ਅਤੇ ਪਤਵੰਤੇ ਸੱਜਣ ਪਹੁੰਚਣਗੇ। ਇਹ ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਪੇਸ਼ ਕਰਨ ਅਤੇ ਨਿਵੇਸ਼ਕਾਂ ਨੂੰ ਅਕ੍ਰਸ਼ਿਤ ਕਰਨ ਦਾ ਮੰਚ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਯੋਗ ਅਗਵਾਈ ਸਦਕਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਗਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੇਵਲ 10 ਮਹੀਨਿਆਂ ਵਿੱਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਪੰਜਾਬ ਵਿੱਚ ਉਦਯੋਗ ਦੇ ਵਿਕਾਸ ਅਤੇ ਵਪਾਰ ਨੂੰ ਸੁਖਾਲਾ ਬਨਾਉਣ ਲਈ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ।

ਇਹ ਸੰਮੇਲਨ ਐਮ.ਐਸ.ਐਮ.ਈ. ਉਪਰ ਮੁੱਖ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਐਗਰੋ ਤੇ ਫੂਡ ਪ੍ਰਾਸੈਸਿੰਗ, ਹੈਲਥਕੇਅਰ, ਨਿਰਮਾਣ ਤੇ ਲਾਈਟ ਇੰਜਨੀਅਰਿੰਗ, ਪਲਾਸਿਟ ਤੇ ਪੈਟਰੋਕੈਮੀਕਲ, ਆਟੋ ਤੇ ਆਟੋ ਕੰਪੋਨੈਂਟਸ, ਹੁਨਰ ਸਿਖਲਾਈ, ਨਵੀਂ ਤੇ ਨਵਿਆਉਣਯੋਗ ਊਰਜਾ, ਨਿਊ ਮੋਬੇਲਟੀ, ਇੰਡਸਟਰੀ, ਟੈਕਸਟਾਈਲ, ਸੈਰ ਸਪਾਟਾ, ਸੂਚਨਾ ਤਕਨਾਲੋਜੀ ਅਤੇ ਸਟਾਰਟ ਅੱਪ ਨੂੰ ਵੀ ਉਤਸ਼ਾਹਤ ਕਰੇਗਾ ਕਿਉਕਿ ਇਨਾਂ ਖੇਤਰਾਂ ਦੀ ਵੀ ਪੰਜਾਬ ਵਿੱਚ ਅਥਾਹ ਸਮਰੱਥਾ ਹੈ।

ਸੰਮੇਲਨ ਦੌਰਾਨ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ ਜਿਨਾਂ ਵਿੱਚ ਉਦਯੋਗ ਨਾਲ ਸਬੰਧਿਤ ਪ੍ਰਮੁੱਖ ਹਸਤੀਆਂ ਆਪਣੇ ਵਿਚਾਰ ਪੇਸ਼ ਕਰਨਗੀਆਂ। ਇਸ ਦੌਰਾਨ ਉਦਯੋਗਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਖੁੱਲ ਕੇ ਵਿਚਾਰ ਹੋਵੇਗਾ।

ਇਸ ਸੰਮੇਲਨ ਵਿੱਚ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸ ਵਿੱਚ ਪੰਜਾਬ ਵਿੱਚ ਬਣਾਈਆਂ ਜਾਂਦੀਆਂ ਵਸਤਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਜਿਸ ਰਾਹੀਂ ਸੂਬੇ ਵਿੱਚ ਬਣ ਰਹੀਆਂ ਵਿਸ਼ਵ ਪੱਧਰੀ ਵਸਤਾਂ ਬਾਰੇ ਜਾਣਕਾਰੀ ਮਿਲੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਨਿੰਦਰ ਕੌਰ ਬਰਾੜ, ਐੱਸ ਡੀ ਐਮ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਵਾਤਾਵਰਨ ਦੀ ਸੰਭਾਲ ਸਮੇਂ ਦੀ ਮੁੱਖ ਲੋੜ- ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਨਿੱਗਰ ਯਤਨ ਜਾਰੀ

ਕੈਬਨਿਟ ਮੰਤਰੀ ਵੱਲੋਂ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਵਿਖੇ ਆਈ.ਸੀ.ਆਈ.ਸੀ.ਆਈ. ਅਕੈਡਮੀ ਫ਼ਾਰ ਸਕਿਲਜ਼ ਵੱਲੋਂ ਸਥਾਪਤ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲੋਕ ਅਰਪਣ

ਐੱਸ.ਏ.ਐੱਸ. ਨਗਰ/ ਖਰੜ,15 ਫਰਵਰੀ (ਜਨ ਸ਼ਕਤੀ ਨਿਊਜ਼ ਬਿਊਰੋ ) 

ਚੰਗੇ ਵਾਤਾਵਰਨ ਬਿਨਾਂ ਚੰਗੇ ਭਵਿੱਖ ਦੀ ਆਸ ਨਹੀਂ ਕੀਤੀ ਜਾ ਸਕਦੀ ਇਸ ਲਈ ਵਾਤਾਵਰਨ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਹੈ। ਇਸੇ ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਸਮੇਤ ਸਮੁੱਚੇ ਵਾਤਾਵਰਨ ਦੀ ਸੰਭਾਲ ਲਈ ਨਿੱਗਰ ਯਤਨ ਕੀਤੇ ਜਾ ਰਹੇ ਹਨ, ਓਥੇ ਵੱਖੋ-ਵੱਖ ਸੰਸਥਾਵਾਂ ਵੀ ਇਸ ਪੱਖ ਸਬੰਧੀ ਚੰਗਾ ਕੰਮ ਕਰ ਰਹੀਆਂ ਹਨ, ਜਿਹੜੀਆਂ ਸਭਨਾਂ ਲਈ ਪ੍ਰੇਰਨਾ ਸਰੋਤ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ, ਖਰੜ ਵਿਖੇ ਆਈ.ਸੀ.ਆਈ.ਸੀ.ਆਈ. ਅਕੈਡਮੀ ਫਾਰ ਸਕਿਲਜ਼ ਤੇ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਵੱਲੋਂ ਸਥਾਪਤ 8.07 ਲੱਖ ਲਿਟਰ ਸਲਾਨਾ ਸਮਰੱਥਾ ਵਾਲੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ।

ਇਸ ਮੌਕੇ ਸ਼੍ਰੀ ਅਰੋੜਾ ਨੇ ਆਈ.ਸੀ.ਆਈ.ਸੀ.ਆਈ. ਅਕੈਡਮੀ ਫਾਰ ਸਕਿਲਜ਼ ਤੇ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਇਹਨਾਂ ਸੰਸਥਾਵਾਂ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਹਨਾਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਤਿਆਰ ਕੀਤਾ ਜਾ ਰਿਹਾ ਹੈ, ਓਥੇ ਸੂਬੇ ਵਿਚ ਵੱਖੋ-ਵੱਖ ਥਾਂ ਵਾਤਾਵਰਨ ਸੰਭਾਲ ਲਈ ਵੱਡੀ ਗਿਣਤੀ ਪ੍ਰੋਜੈਕਟ ਸਫਲਤਾਪੂਰਵਕ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸਲ ਰੂਪ ਵਿੱਚ ਇਹੀ ਕਾਰਪੋਰੇਟ ਸੋਸ਼ਲ ਰਿਸਪੌਂਸੇਬਿਲਟੀ ਹੈ। ਉਹਨਾਂ ਕਿਹਾ ਕਿ ਇਹਨਾਂ ਸੰਸਥਾਵਾਂ ਤੋਂ ਪ੍ਰੇਰਨਾਂ ਲੈਕੇ ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਈ.ਸੀ.ਆਈ.ਸੀ.ਆਈ. ਅਕੈਡਮੀ ਫਾਰ ਸਕਿਲਜ਼ ਦਾ ਦੌਰਾ ਕੀਤਾ ਗਿਆ ਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ।

ਆਈ.ਸੀ.ਆਈ.ਸੀ.ਆਈ. ਅਕੈਡਮੀ ਫਾਰ ਸਕਿਲਜ਼ ਤੇ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੰਸਥਾਂ ਵੱਲੋਂ 440 ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਏ ਗਏ ਹਨ ਤੇ ਸਰਕਾਰੀ ਸਕੂਲਾਂ ਦੀਆਂ ਛੱਤਾਂ ਉੱਤੇ 208 ਸੋਲਰ ਯੂਨਿਟਸ ਸਥਾਪਤ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਨੌਜਵਾਨਾਂ ਨੂੰ ਹੁਨਰਮੰਦ ਬਨਾਉਣ ਲਈ 08 ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ।

ਸੰਸਥਾ ਨੇ ਆਪਣੇ ਪੇਂਡੂ ਆਜੀਵਿਕਾ ਪ੍ਰੋਗਰਾਮਾਂ ਨਾਲ ਕਰੀਬ 35,000 ਲੋਕਾਂ ਦੀਆਂ ਜ਼ਿੰਦਗੀਆਂ ਵਿਚ ਸਕਾਰਾਤਮਕ ਬਦਲਾਅ ਲਿਆਂਦਾ ਹੈ, ਜਿਨ੍ਹਾਂ ਵਿਚ 52 ਫ਼ੀਸਦ ਔਰਤਾਂ ਅਤੇ 42 ਫ਼ੀਸਦ ਐੱਸ.ਸੀ. ਸ਼੍ਰੇਣੀ ਨਾਲ ਸਬੰਧਤ ਲੋਕ ਸ਼ਾਮਲ ਹਨ। ਇਹਨਾਂ ਪ੍ਰੋਗਰਾਮਾਂ ਤੇ ਪ੍ਰੋਜੈਕਟਾਂ ਵਿਚ ਤੇਲ ਕੱਢਣ ਦੇ 16 ਯੂਨਿਟ ਤੇ 05 ਹੈਚਰੀਜ਼, 440 ਰੇਨ ਵਾਟਰ ਹਾਰਵੈਸਟਿੰਗ ਸਿਸਟਮ, 208 ਸੋਲਰ ਪਾਵਰ ਯੂਨਿਟ, 09 ਮੀਆਂਵਾਕੀ ਜੰਗਲ ਅਤੇ ਵੱਖੋ ਵੱਖ ਪਿੰਡਾਂ ਵਿਚ 01,50,000 ਬੂਟੇ ਲਾਉਣਾ ਸ਼ਾਮਲ ਹਨ।

ਇਸ ਮੌਕੇ ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ, ਚਿਰਾਗ ਲਖਨਪਾਲ ਜ਼ੋਨਲ ਹੈੱਡ ਉਤਰੀ ਆਈ.ਸੀ.ਆਈ.ਸੀ.ਆਈ.ਬੈਂਕ, ਅਭੈ ਸਿੰਘ ਜ਼ੋਨਲ ਹੈੱਡ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ, ਮਾਨਵਪ੍ਰੀਤ ਸਿੰਘ ਖੇਤਰੀ ਹੈੱਡ ਆਈ.ਸੀ.ਆਈ.ਸੀ.ਆਈ. ਬੈਂਕ, ਦੀਪਕ ਕੁਮਾਰ ਸੈਂਟਰ ਇੰਚਾਰਜ ਆਈ.ਸੀ.ਆਈ.ਸੀ.ਆਈ. ਅਕੈਡਮੀ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।

ਬੁਰਜ ਹਰੀ ਸਿੰਘ ਵਿਖੇ16ਵਾਂ ਸਲਾਨਾ ਪੇਂਡੂ ਖੇਡ ਮੇਲਾ ਅੱਜ ਦੂਜੇ ਦਿਨ ਪੂਰੇ ਜ਼ੋਬਨ ’ਤੇ ਰਿਹਾ

ਰਾਏਕੋਟ ,15 ਫਰਵਰੀ ( ਗੁਰਭਿੰਦਰ ਗੁਰੀ) ਪਿੰਡ ਬੁਰਜ ਹਰੀ ਸਿੰਘ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਸਲਾਨਾ ਪੇਂਡੂ ਖੇਡ ਮੇਲਾ ਅੱਜ ਦੂਜੇ ਦਿਨ ਪੂਰੇ ਜ਼ੋਬਨ ’ਤੇ ਰਿਹਾ। ਅੱਜ ਕਬੱਡੀ ਓਪਨ ਦੇ ਮੁਕਾਬਲੇ ਕਰਵਾਏ ਬੀਤੀ ਦੇਰ ਰਾਤ ਸੰਪੰਨ ਹੋਏ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲੇ ’ਚ  ਭਨਿਆਰੀ ਦੀ ਟੀਮ ਨੇ ਫਿਰੋਜਸ਼ਾਹ-ਬੀ ਦੀ ਟੀਮ ਨੂੰ ਹਰਾ ਕੇ 31 ਹਜ਼ਾਰ ਰੁਪਏ ਦਾ ਪਹਿਲਾ ਇਨਾਮ ਜਿੱਤਿਆ, ਜਦਕਿ ਉਪਜੇਤੂ ਨੂੰ 21 ਹਜ਼ਾਰ ਦਾ ਨਗਦ ਇਨਾਮ ਦਿੱਤਾ ਗਿਆ। ਤੋਲਵਬਡਕਿਲਦਮਕਲਚ ਸਿੰਘਵਾਂ  ਦੀ ਟੀਮ ਨੇ ਪਹਿਲਾ ਅਤੇ ਗੁਰਨੇ ਕਲਾਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਕਬੱਡੀ-57 ਕਿੱਲੋ ਮੁਕਾਬਲੇ ਦਾ ਫਾਈਨਲ ਮੈਚ ਮੇਜ਼ਬਾਨ ਬੁਰਜ ਹਰੀ ਸਿੰਘ ਦੀ ਟੀਮ ਨੇ ਰਛੀਨ ਦੀ ਟੀਮ ਨੂੰ ਹਰਾ ਕੇ ਜਿੱਤਿਆ।  ਟੂਰਨਾਮੈਂਟ ਦੇ ਦੂਜੇ ਦਿਨ ਥਾਣਾ ਸਦਰ ਰਾਏਕੋਟ ਦੇ ਮੁਖੀ ਹਰਦੀਪ ਸਿੰਘ ਮੁੱਖ ਮਹਿਮਾਨ ਵਜ਼ੋਂ ਪੁੱਜੇ ਅਤੇ ਕਲੱਬ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਮੌਜ਼ੂਦਗੀ ’ਚ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਲੱਬ ਪ੍ਰਧਾਨ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ’ਚ ਕਲੱਬ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਕੀਤੀ ਗਈ।                                 

                                        ਇਸ ਮੌਕੇ ਕਲੱਬ ਪ੍ਰਧਾਨ ਗਗਨਦੀਪ ਸਿੰਘ ਧਾਲੀਵਾਲ, ਕਬੱਡੀ ਖਿਡਾਰੀ ਸੰਦੀਪ ਸਿੰਘ ਸਰਪੰਚ, ਨੇ ਦੱਸਿਆ ਕਿ ਟੂਰਨਾਮੈਂਟ ਦੇ ਆਖ਼ਰੀ ਦਿਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਯਾਦ ’ਚ ਪਹਿਲਾ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਇਆ ਜਾਵੇਗਾ, ਜਿਸ ਵਿੱਚ ਮੇਜਰ  ਲੀਗ ਕਬੱਡੀ ਦੀਆਂ 8 ਚੋਟੀਆਂ ਦੀਆਂ ਟੀਮਾਂ ਦੇ ਭੇੜ ਹੋਣਗੇ। ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 2.5 ਲੱਖ ਦਾ ਪਹਿਲਾ ਇਨਾਮ ਅਤੇ ਉਪਜੇਤੂ ਟੀਮ ਨੂੰ 2 ਲੱਖ ਦਾ ਨਗਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਰਬੋਤਮ ਧਾਵੀ ਅਤੇ ਜਾਫ਼ੀ ਨੂੰ ਵੀ 51-51 ਹਜ਼ਾਰ ਦੇ ਇਨਾਮ ਦਿੱਤੇ ਜਾਣਗੇ।  ਇਸ ਮੌਕੇ ਪਿੰਡ ਦੇ ਉੱਘੇ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਘਾ (ਸਰਪੰਚ) ਨੂੰ ਵੀ ਕਲੱਬ ਵਲੋਂ ਬੁਲੇਟ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।                                      

ਇਸ ਮੌਕੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਗੋਰੂ ਕੈਨੇਡਾ, ਅੰਤਰਾਸ਼ਟਰੀ ਕਬੱਡੀ ਖਿਡਾਰੀ ਡਿੱਪੀ ਧਾਲੀਵਾਲ, ਸੰਦੀਪ ਸਿੰਘ ਗਰੇਵਾਲ, ਸੰਦੀਪ ਸਿੰਘ (ਸਰਪੰਚ) ਕਬੱਡੀ ਖਿਡਾਰੀ, ਬੇਅੰਤ ਸਿੰਘ ਧਾਲੀਵਾਲ ਕੈਨੇਡਾ, ਬਲਵਿੰਦਰ ਸਿੰਘ ਯੂਕੇ,  ਸੀਪ ਗਿੱਲ ਆਸਟ੍ਰੇਲੀਆ, ਰਿੰਕਾ ਅਸਟ੍ਰੇਲੀਆ, ਹਾਕੀ ਖਿਡਾਰੀ ਗੋਲਡੀ, ਸੋਨੂੰ ਅਮਰੀਕਾ, ਅਵਤਾਰ ਸਿੰਘ ਗਿੱਲ (ਚੇਅਰਮੈਨ ਮਾਰਕੀਟ ਸੁਸਾਇਟੀ), ਸਰਪੰਚ ਸ੍ਰੀਮਤੀ ਭੁਪਿੰਦਰ ਕੌਰ, ਪੰਚ ਦਲਜੀਤ ਸਿੰਘ ਜੀਤਾ ਗਰੇਵਾਲ, ਮੁਖਤਿਆਰ ਸਿੰਘ, ਜਗਰਾਜ ਸਿੰਘ ਸੰਘਾ, ਸਵਰਨ ਸਿੰਘ ਖਹਿਰਾ, ਸੋਹਣ ਸਿੰਘ ਗਰੇਵਾਲ, ਅਵਤਾਰ ਸਿੰਘ ਅਵਤਾਰ ਸਿੰਘ, ਝੱਖੜ ਸਿੰਘ ਗਰੇਵਾਲ, ਨੰਬਰਦਾਰ ਕਮਲ ਧਾਲੀਵਾਲ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਧਾਲੀਵਾਲ, ਏ.ਐਸ.ਆਈ ਅਵਤਾਰ ਸਿੰਘ, ਬਿੰਦਰੀ ਗਿੱਲ, ਹਰਬੰਸ ਸਿੰਘ ਖਹਿਰਾ, ਜਸਿਹਰਪ੍ਧਾਦਰਬਾਰਾ ਸਿੰਘ, ਗੁਰਜੀਤ ਸਿੰਘ ਗਿੱਲ, ਕੈਪਟਨ ਹਰਭਜਨ ਸਿੰਘ ਗਰੇਵਾਲ, ਟੀਟੂ ਗਰੇਵਾਲ, ਜੱਗਾ ਗਿੱਲ, ਜੱਸਾ ਗਿੱਲ, ਗੁਰਵਿੰਦਰ ਸਿੰਘ ਗਿੱਲ, ਸ਼ਿੰਦਾ ਗਿੱਲ, ਦੀਪਾ ਸਿੰਘ ਗਿੱਲ, ਰਾਜਾ ਧਾਲੀਵਾਲ, ਲਖਵੀਰ ਗਿਰ ਇਲਾਵਾ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਅਤੇ ਪਤਵੰਤੇ ਸੱਜਣ ਮੌਜ਼ੂਦ ਸਨ।

ਪੰਜਾਬ ਚ ਤਿੰਨ ਟੋਲ ਪਲਾਜੇ ਮਾਜਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਬੰਦ  

ਹੁਸ਼ਿਆਰਪੁਰ, 15 ਫਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਪੰਜਾਬ ਵਿੱਚ ਅੱਜ ਤਿੰਨ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁ਼ਸਿਆਰਪੁਰ ਦੇ ਨੰਗਲ ਸ਼ਹੀਦਾਂ ਵਿਖੇ ਲਗਾਏ ਟੋਲ ਪਲਾਜ਼ੇ ਉਤੇ ਪਹੁੰਚੇ।   ਕਿਹਾ ਕਿ ਅੱਜ ਤਿੰਨ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਖੂਨ ਪਸ਼ੀਨੇ ਦੀ ਕਮਾਈ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਟੋਲ ਕੰਪਨੀਆਂ 786 ਦਿਨ ਲੇਟ ਕੰਮ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਮਾਜਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਟੋਲ ਪਲਾਜੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ਕੰਪਨੀ ਸਾਡੇ ਤੋਂ ਹੋਰ ਵਾਧਾ ਮੰਗ ਰਹੇ ਸਨ, ਪਰ ਅਸੀਂ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਇਕ ਦਿੱਲ ਵਿੱਚ 10 ਲੱਖ 52 ਹਜ਼ਾਰ ਲੋਕਾਂ ਦਾ ਬਚੇਗਾ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਪੁੱਛਿਆ ਕਿ ਇਨ੍ਹਾਂ ਵਿਰੁੱਧ ਪਹਿਲਾਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਪਨੀ ਨੂੰ ਨੋਟਿਸ ਦਿੱਤਾ ਗਿਆ ਹੈ ਕਿ ਕਿਉਂ ਨਾ ਤੁਹਾਨੂੰ ਬਲੈਕ ਲਿਸਟ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ, ਇਸ ਦੀ ਜਾਂਚ ਕਰਵਾਈ ਜਾਵੇਗੀ।

ਬੰਬੀਹਾ ਗਰੁੱਪ ਦੇ ਗੈਂਗ ਨਾਲ ਜੁੜੇ ਲੋਕਾਂ ਦੀ ਵੱਡੇ ਪੱਧਰ ਤੇ ਜਾਂਚ

ਪੰਜਾਬ ਪੁਲਿਸ ਵੱਲੋਂ ਫ਼ਿਰੋਜ਼ਪੁਰ ਬਠਿੰਡਾ ਪਟਿਆਲਾ ਤੇ ਹੋਰ ਜ਼ਿਲ੍ਹਿਆਂ ਵਿੱਚ ਬਬੀਹਾ ਗਰੁੱਪ ਦੇ ਗੈਂਗ ਨਾਲ ਜੁੜੇ ਲੋਕਾਂ ਦੇ ਘਰਾਂ ਤੇ ਛਾਪੇਮਾਰੀ

ਚੰਡੀਗੜ੍ਹ, 14 ਫਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ )ਪੰਜਾਬ ਪੁਲਿਸ ਵੱਲੋਂ ਅੱਜ ਪੰਜਾਬ ਦੇ ਕਈ ਜ਼ਿਲਿਆਂ ਵਿਚ ਵੱਡੇ ਅਫਸਰਾਂ ਦੀ ਅਗਵਾਈ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਫਿਰੋਜ਼ਪੁਰ ਬਠਿੰਡਾ-ਪਟਿਆਲਾ ਅਤੇ ਕਈ ਹੋਰ ਜ਼ਿਲਿਆਂ ਵਿਚ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਘਰਾਂ ਉਤੇ ਛਾਪੇਮਾਰੀ ਹੋਈ ਹੈ। ਪੁਲਿਸ ਵੱਲੋਂ ਇਕੋ ਸਮੇਂ ਹੀ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਬਠਿੰਡਾ ਵਿੱਚ ਪੁਲਿਸ ਵੱਲੋਂ ਕਰੀਬ 60 ਤੋਂ ਵੱਧ ਥਾਵਾਂ ਉਤੇ ਛਾਪੇਮਾਰੀ ਹੋਈ ਇਸੇ ਤਰ੍ਹਾਂ ਹੀ ਫਿਰੋਜ਼ਪੁਰ ਵਿੱਚ 14 ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਪਟਿਆਲਾ ਵਿੱਚ ਕਰੀਬ 30-35 ਥਾਵਾਂ ਉਤੇ ਅੱਜ ਛਾਪੇਮਾਰੀ ਕਰਕੇ ਤਲਾਸ਼ੀ ਲਈ ਗਈ ਹੈ। ਅਜੇ ਤੱਕ ਪੁਲਿਸ ਅਧਿਕਾਰੀਆਂ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਇਸ ਛਾਪੇਮਾਰੀ, ਤਲਾਸ਼ੀ ਦੌਰਾਨ ਕਿਸੇ ਨੂੰ ਹਿਰਾਸਤ ਵਿੱਚ ਲਿਆ ਹੈ, ਜਾਂ ਕੁਝ ਬਰਾਮਦ ਹੋਇਆ ਹੈ ਜਾ ਨਹੀਂ।

ਕਰਨੈਲ ਸਿੰਘ ਪੰਜੋਲੀ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਬਾਹਰ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦਾ ਫੈਸਲਾ

ਚੰਡੀਗੜ੍ਹ, 14 ਫਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ )  ਸ਼੍ਰੋਮਣੀ ਅਕਾਲੀ ਦਲ ਅਨੁਸਾਸ਼ਨੀ ਕਮੇਟੀ ਵੱਲੋਂ ਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਬਾਹਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਫ਼ੈਸਲਾ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵਲੋਂ ਲਿਆ ਗਿਆ ਹੈ। ਮੀਟਿੰਗ13 ਫਰਵਰੀ ਨੂੰ ਪਿੰਡ ਮਲੂਕਾ ਵਿਖੇ ਹੋਈ ਸੀ। ਪਾਰਟੀ ਵਲੋਂ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਟਵੀਟ ਕਰਕੇ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਦਿੱਤਾ ਠੋਕਵਾਂ ਜਵਾਬ

ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖੇ ਕੇ ਚੁੱਕੇ ਗਏ ਸਵਾਲਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਵਾਬ ਦਿੱਤਾ, 'ਇਸੇ ਨੂੰ ਮੇਰਾ ਜਵਾਬ ਸਮਝੋ'  

ਚੰਡੀਗੜ੍ਹ ,13 ਫਰਵਰੀ  (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)  ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖੇ ਕੇ ਚੁੱਕੇ ਗਏ ਸਵਾਲਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਨੂੰ ਹੀ ਚਿੱਠੀ ਦਾ ਜਵਾਬ ਦੱਸਿਆ ਹੈ। ਭਗਵੰਤ ਮਾਨ ਨੇ ਟਵੀਟ ਵਿੱਚ ਇਹ ਵੀ ਕਿਹਾ ਕਿ ਉਹ ਕੇਂਦਰ ਵੱਲੋਂ ਲਗਾਏ ਗਏ ਰਾਜਪਾਲ ਨੁੰ ਜਵਾਬਦੇਹ ਨਹੀਂ, ਉਹ ਪੰਜਾਬ ਦੇ ਲੋਕਾਂ ਨੂੰ ਜਵਾਬਦੇਹ ਹਨ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ।

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ 19 ਜ਼ਿਲ੍ਹਿਆਂ ਵਿੱਚ 20 ਥਾਂਵਾਂ 'ਤੇ ਰੋਹ ਭਰਪੂਰ ਧਰਨੇ 

 ਚੰਡੀਗੜ੍ਹ 13 ਫਰਵਰੀ (ਗੁਰਕਿਰਤ ਜਗਰਾਓਂ/ ਮਨਜਿੰਦਰ ਗਿੱਲ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ 19 ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਅਤੇ ਐੱਸ ਡੀ ਐਮ ਅਜਨਾਲਾ ਵਿਖੇ 20 ਥਾਂਵਾਂ 'ਤੇ ਰੋਹ ਭਰਪੂਰ ਧਰਨੇ ਲਾਏ ਗਏ। ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਰੋਸ  ਧਰਨਿਆਂ ਵਿੱਚ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਇਸ ਮੌਕੇ ਪ੍ਰਧਾਨ ਮੰਤਰੀ/ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪੇ ਗਏ। ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਸੂਬਾਈ ਆਗੂਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਤੋਂ ਇਲਾਵਾ ਔਰਤ ਆਗੂ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ ਸ਼ਾਮਲ ਸਨ। ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜ਼ਾਤ ਅਤੇ ਇਲਾਕੇ ਨਾਲ਼ ਸੰਬੰਧਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਤੌਰ 'ਤੇ ਰਿਹਾਅ ਕੀਤਾ ਜਾਵੇ। ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂ-ਬੱਧੀ ਜੇਲ੍ਹੀਂ ਡੱਕੇ ਕੈਦੀਆਂ ਦੀ ਸੁਣਵਾਈ ਫੌਰੀ ਤੌਰ 'ਤੇ ਸ਼ੁਰੂ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਕੈਦੀਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਅੱਗੇ ਤੋਂ ਉਪਰੋਕਤ ਦੋਨਾਂ ਕਿਸਮਾਂ ਦੇ ਕੈਦੀਆਂ ਨਾਲ਼ ਕਿਸੇ ਵੀ ਹਾਲਤ ਵਿੱਚ ਅਜਿਹੀ ਬੇਇਨਸਾਫ਼ੀ ਨਾ ਹੋਣ ਦੀ ਗਰੰਟੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੇ ਦਮਨ ਦੀਆਂ ਦੋਸ਼ੀ ਹਨ। ਇਨ੍ਹਾਂ ਦਮਨ-ਪੀੜਤਾਂ ਵਿੱਚ ਪੰਜਾਬ ਦੇ 22 ਖਾਲਸਿਤਾਨੀ ਕੈਦੀਆਂ ਸਮੇਤ ਪੂਰੇ ਦੇਸ਼ ਦੇ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ-ਕੁਚਲੇ ਲੋਕ ਸ਼ਾਮਲ ਹਨ। ਜਥੇਬੰਦੀ ਦੀ ਤਹਿਸ਼ੁਦਾ ਸਮਝ ਹੈ ਕਿ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ 'ਚ ਦੇਖਿਆਂ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਇਸ ਮੁੱਦੇ ਨੂੰ ਧਰਮ ਨਿਰਪੱਖ ਅਤੇ ਜਮਹੂਰੀ ਪੈਂਤੜੇ ਤੋਂ ਉਠਾਉਣਾ ਹੀ ਸੰਘਰਸ਼ ਦਾ ਸਿੱਕੇਬੰਦ ਪੈਂਤੜਾ ਬਣਦਾ ਹੈ। ਕਰਨਾਟਕ ਜੇਲ੍ਹ ਤੋਂ ਪੈਰੋਲ 'ਤੇ ਆਏ ਅਜਿਹੇ ਪੀੜਤ ਕੈਦੀ ਗੁਰਦੀਪ ਸਿੰਘ ਖੇੜਾ ਨੇ ਵੀ ਇਸ ਪੈਂਤੜੇ ਨੂੰ ਹੀ ਉਚਿਆਇਆ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਪਹਿਲਾਂ ਤੋਂ ਹੀ ਇਸ ਪੈਂਤੜੇ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ। ਹੁਣ ਸਾਲ ਦੇ ਅੰਦਰ ਅੰਦਰ ਹੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2021 ਨੂੰ ਟਿਕਰੀ ਬਾਰਡਰ ਦਿੱਲੀ ਵਿਖੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ 2022 ਨੂੰ ਬਰਨਾਲਾ ਵਿਖੇ ਬਹੁਤ ਭਾਰੀ ਇਕੱਠਾਂ ਵਿੱਚ ਇਨ੍ਹਾਂ ਮੰਗਾਂ ਸੰਬੰਧੀ ਮਤੇ ਪਾਸ ਕਰਕੇ ਜ਼ੋਰਦਾਰ ਆਵਾਜ਼ ਉਠਾਈ ਜਾ ਚੁੱਕੀ ਹੈ। ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ , ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ ਅਤੇ ਕੁਲਦੀਪ ਕੌਰ ਕੁੱਸਾ ਸਮੇਤ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ। ਜਥੇਬੰਦੀ ਦੀ ਅਪੀਲ ਨੂੰ ਹੁੰਗਾਰਾ ਭਰਦਿਆਂ ਅਧਿਆਪਕ, ਬਿਜਲੀ ਮੁਲਾਜ਼ਮ, ਖੇਤ ਮਜ਼ਦੂਰ, ਸਨਅਤੀ ਮਜ਼ਦੂਰ, ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਤੋਂ ਇਲਾਵਾ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਸ਼ਹੀਦ ਰੰਧਾਵਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੀ ਇਨ੍ਹਾਂ ਰੋਸ ਧਰਨਿਆਂ ਵਿੱਚ ਕਈ ਥਾਈਂ ਸਹਿਯੋਗੀ ਸ਼ਮੂਲੀਅਤ ਕੀਤੀ ਗਈ। ਜਾਰੀ ਕਰਤਾ:-ਸੁਖਦੇਵ ਸਿੰਘ ਕੋਕਰੀ ਕਲਾਂ 

ਰੋਸ ਪ੍ਰਦਰਸ਼ਨਾਂ ਦੇ ਸਥਾਨ-- ਪਟਿਆਲਾ, ਮੋਹਾਲੀ, ਸੰਗਰੂਰ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਫਤਹਿਗੜ੍ਹ ਸਾਹਿਬ ਤੇ ਹੁਸ਼ਿਆਰਪੁਰ 18 ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਤੋਂ ਇਲਾਵਾ 19ਵੇਂ ਜ਼ਿਲ੍ਹੇ ਜਲੰਧਰ ਵਿੱਚ ਸ਼ਾਹਕੋਟ ਅਤੇ ਅਜਨਾਲਾ(ਅੰਮ੍ਰਿਤਸਰ) ਦੋ ਐੱਸ ਡੀ ਐਮ ਦਫ਼ਤਰਾਂ ਸਮੇਤ 19 ਜ਼ਿਲ੍ਹਿਆਂ ਵਿੱਚ 20 ਥਾਂਵਾਂ।

ਸੁਖਮਨੀ ਸਾਹਿਬ ਦਾ ਪਾਠ, ਕੀਰਤਨ, ਕਮਰੇ ਦਾ ਉਦਘਾਟਨ ਅਤੇ ਸਕੂਲ ਦਾ 15ਵਾਂ ਇਨਾਮ ਵੰਡ ਸਮਾਗਮ

ਬਰਨਾਲਾ, 13 ਫਰਵਰੀ  (  ਅਵਤਾਰ ਸਿੰਘ ਰਾਏਸਰ    )ਸਮਿਸ ਰਾਏਸਰ ਪਟਿਆਲਾ ਵਿਖੇ ਅੱਜ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਰਾਗੀ ਸਿੰਘਾਂ ਵੱਲੋਂ ਸ਼ਬਦ ਕੀਰਤਨ ਉਪਰੰਤ ਐਮ ਪੀ ਲੈਂਡ 'ਚੋਂ ਆਈ ਸਹਾਇਤਾ ਨਾਲ ਨਵੇਂ ਬਣੇ ਕਮਰੇ ਦਾ ਉਦਘਾਟਨ ਹਲਕਾ ਮਹਿਲਕਲਾਂ ਦੇ ਵਿਧਾਇਕ ਸ ਕੁਲਵੰਤ ਸਿੰਘ ਪੰਡੋਰੀ ਵੱਲੋਂ ਉਹਨਾਂ ਦੇ ਨੁਮਾਇੰਦਾ  ਸ. ਬਿੰਦਰ ਸਿੰਘ ਖ਼ਾਲਸਾ ਪੀ ਏ ਵੱਲੋਂ ਕੀਤਾ ਗਿਆ । ਇਸ ਉਪਰੰਤ ਸਕੂਲ ਦਾ ਲਗਾਤਾਰ 15 ਵਾਂ ਸਲਾਨਾ ਇਨਾਮ ਵੰਡ ਸਮਾਗਮ ਵੀ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਖ਼ੇਤਰਾਂ ਵਿੱਚ  ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਸਕੂਲ ਮੁੱਖੀ ਨਿਰਵੈਰ ਸਿੰਘ ਗਹਿਲ ਨੇ ਦੱਸਿਆ ਕਿ ਇਸ ਵਾਰ ਇਹ ਸਕੂਲ ਦਾ ਲਗਾਤਾਰ 15 ਵਾਂ ਸਮਾਗਮ ਹੈ। ਸਮਾਗਮ ਦੌਰਾਨ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸ. ਬਰਜਿੰਦਰ ਪਾਲ ਸਿੰਘ ਜੀ, ਡੀ ਐਸ ਐਮ ਸ਼੍ਰੀ ਰਾਜੇਸ਼ ਗੋਇਲ,ਸ਼੍ਰੀ ਮਹਿੰਦਰ ਪਾਲ ਡੀ ਐਮ ਕੰਪਿਊਟਰ/ਆਈ ਸੀ ਟੀ, ਅਤੇ ਮਨਪ੍ਰੀਤ ਕਹਿਲ ਬੀ ਐਮ ਨੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਇਨਾਮ ਦਿੱਤੇ। ਹਰ ਸਾਲ ਵਾਂਗ ਸਕੂਲ ਭਲਾਈ ਕਮੇਟੀ ਦੇ ਚੇਅਰਮੈਨ ਅਤੇ ਸਮਾਜ ਸੇਵੀ ਸ ਬਚਿੱਤਰ ਸਿੰਘ ਧਾਲੀਵਾਲ ਅਤੇ ਸ਼੍ਰੀ ਸੁਖਪਾਲ ਜੇਠੀ ਸਮਾਜ ਸੇਵੀ, ਬਰਨਾਲਾ ਆਇਰਨ ਸਟੋਰ ਵਾਲੇ ਦੋਵਾਂ ਵੱਲੋਂ ਇਸ ਵਾਰ ਵੀ ਆਪਣੇ -ਆਪਣੇ ਸਵਰਗੀ ਮਾਤਾ- ਪਿਤਾ ਜੀ ਦੀ ਯਾਦ ਵਿੱਚ ਹਰੇਕ ਕਲਾਸ ਵਿੱਚੋਂ ਫ਼ਸਟ ਆਉਣ ਵਾਲੇ ਵਿਦਿਆਰਥੀ ਨੂੰ ਨਕਦ ਸਕਾਲਰਸ਼ਿਪ ਅਤੇ ਯਾਦਗਾਰੀ ਟਰਾਫ਼ੀਆਂ ਦੇ ਕੇ ਹੌਸ਼ਲਾ ਅਫ਼ਜ਼ਾਈ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਸੁਧਾਰ ਕਮੇਟੀ ਦੇ ਮੁੱਖੀ ਸ.ਬਰਜਿੰਦਰ ਪਾਲ ਸਿੰਘ ਜੀ ਅਤੇ ਡੀ ਐਸ ਐਮ ਸ਼੍ਰੀ ਰਾਜੇਸ਼ ਗੋਇਲ ਨੇ ਜਿੱਥੇ ਬੱਚਿਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਉੱਥੇ ਹੀ ਮਾਪਿਆਂ ਨੂੰ ਵੀ ਸਰਕਾਰੀ ਸਕੂਲਾਂ ਦੇ ਮਿਆਰ ਬਾਰੇ ਸਮਝਾਉਂਦੇ ਹੋਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਚ ਦਾਖ਼ਲ ਕਰਵਾਉਣ ਲਈ ਵੀ ਅਪੀਲ ਕੀਤੀ। ਉਹਨਾਂ ਜਿੱਥੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਤਾਰੀਫ਼ ਕੀਤੀ ਉਥੇ ਸਕੂਲ ਸਟਾਫ਼ ਦੇ ਉੱਦਮ ਅਤੇ ਮਿਹਨਤ ਦੀ ਵੀ ਸਰਾਹਨਾ ਕੀਤੀ। ਇਸ ਸਮੇਂ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ਼੍ਰੀਮਤੀ ਰਾਜਵਿੰਦਰ ਕੌਰ, ਸਕੂਲ ਭਲਾਈ ਕਮੇਟੀ ਦੇ ਸਰਪ੍ਰਸਤ ਸ ਗੁਰਬਾਜ਼ ਸਿੰਘ ਵਿਰਕ, ਸਕੂਲ ਭਲਾਈ ਕਮੇਟੀ ਦੇ ਚੇਅਰਮੈਨ ਸ ਬਚਿੱਤਰ ਸਿੰਘ ਧਾਲੀਵਾਲ, ਦੋਵੇਂ ਪਿੰਡਾਂ ਦੇ ਸਰਪੰਚ ਅਤੇ ਪੰਚਾਇਤਾਂ, ਨਗਰ ਨਿਵਾਸੀ, ਮਾਪਿਆਂ, ਮਿਡਲ ਅਤੇ ਪ੍ਰਾਇਮਰੀ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਵੱਖ -ਵੱਖ ਪੇਸ਼ਕਾਰੀਆਂ ਕੋਰੀਓਗਰਾਫੀ, ਗਿੱਧਾ ,ਭੰਗੜਾ ਅਤੇ ਗੀਤਾਂ ਨਾਲ ਖ਼ੂਬ ਰੰਗ ਬੰਨ੍ਹਿਆ ਅਤੇ ਸਮਾਗਮ ਨੂੰ ਚਾਰ - ਚੰਨ ਲਾਏ। ਸਕੂਲ ਮੁਖੀ ਸ ਨਿਰਵੈਰ ਸਿੰਘ ਗਹਿਲ ਨੇ ਆਏ ਮਹਿਮਾਨਾਂ ਦਾ ਅਤੇ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਗੁਰਮੀਤ ਸਿੰਘ ਗਿੱਲ ਨੇ ਸਮੁੱਚੇ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।

ਗਾਇਕ ਤੇ ਗੀਤਕਾਰ ਸਰਬਾ ਮਾਨ ਦਾ ਨਵਾਂ ਗਾਣਾ "ਨਾ ਬਾਪੂ ਨਾ " ਰਿਲੀਜ਼

ਬਰਨਾਲਾ, 13 ਫਰਵਰੀ   (  ਅਵਤਾਰ ਸਿੰਘ ਰਾਏਸਰ   )ਜ਼ਿਲ੍ਹਾ ਬਰਨਾਲਾ ਦੇ ਪਿੰਡ ਭਗਤਪੁਰਾ ਮੌੜ ਦਾ ਜੰਮਪਲ ਨੌਜਵਾਨ  ਗੀਤਕਾਰ ਸਰਬਾ ਮਾਨ ਜਿਸਨੇ ਕਿ ਆਪਣੇ   ਲਿਖੇ ਗੀਤ "ਟੌਰ ਨਾਲ ਛੜਾ ","ਸਭ ਫੜੇ ਜਾਣਗੇ ","ਚਿੱਟਾ ਛੱਡਤਾ " ਨਾਲ ਸੰਗੀਤ ਜਗਤ ਵਿੱਚ ਵਿਲੱਖਣ ਪਹਿਚਾਣ ਬਣਾਈ ਹੈ । ਸਰਬਾ ਮਾਨ ਨੇ ਹੁਣ ਗਾਇਕੀ ਦੇ ਖੇਤਰ ਵਿੱਚ ਪੈਰ ਰੱਖਿਆ ਹੈ ਤੇ ਆਪਣਾ ਪਹਿਲਾ ਗਾਣਾ "ਨਾ ਬਾਪੂ ਨਾ "ਸਰੋਤਿਆਂ ਦੀ ਕਚਿਹਰੀ ਵਿੱਚ ਪੇਸ਼ ਕੀਤਾ ਹੈ । ਪਿੰਡ ਬਖ਼ਤਗੜ੍ਹ ਵਿਖੇ ਵਿਰਾਸਤੀ ਸਮਾਰੋਹ ਤੇ ਪਹੁੰਚੇ ਸਰਬਾ ਮਾਨ ਨੇ ਗੱਲਬਾਤ ਕਰਦੇ ਹੋਇਆ ਦੱਸਿਆ ਕਿ "ਨਾ ਬਾਪੂ ਨਾ " ਗਾਣਾ ਬਹੁਤ ਹੀ ਮਿਹਨਤ ਨਾਲ ਤਿਆਰ ਕੀਤਾ ਹੈ ਇਸ ਗਾਣੇ ਨੂੰ ਨਾਮਵਰ ਮਿਊਜ਼ਿਕ   ਕੰਪਨੀ ਵਿਸਟਨ ਪੈਂਡੂਜ਼ ਕੰਪਨੀ ਤੇ ਪ੍ਰੋਡਿਊਸਰ ਬਲਕਾਰ ਭੁੱਲਰ ਵੱਲੋਂ ਰਿਲੀਜ਼ ਕੀਤਾ ਗਿਆ ਹੈ । ਇਹ ਪ੍ਰੋਜੈਕਟ ਹਰਦੀਪ ਗਰੇਵਾਲ ਤੇ ਹੈਪੀ ਰੋਡੇ ਵੱਲੋਂ ਬਣਾਇਆ ਗਿਆ ਹੈ । ਇਸ ਗਾਣੇ ਦਾ ਮਿਊਜ਼ਿਕ ਵਿਸਟਨ ਪੈਂਡੂਜ਼ ਨੇ ਤੇ ਵੀਡੀਓ ਹੈਪੀ ਰੋਡੇ ਨੇ ਬਹੁਤ ਹੀ ਸੋਹਣੇ ਢੰਗ ਨਾਲ ਤਿਆਰ ਕੀਤਾ ਹੈ । ਇਸ ਗਾਣੇ ਵਿੱਚ ਵੀਡੀਓ ਵਿੱਚ ਫੀਚਰਿਗ ਵਜੋਂ ਫਿਲਮੀ ਕਲਕਾਰ ਗੁਰਮੀਤ ਸਾਜਨ ਨੇ ਬਾਖੂਬੀ ਸਾਥ ਨਿਭਾਇਆ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਰੱਜਵਾਂ ਪਿਆਰ ਮਿਲ ਰਿਹਾ ਹੈ ।

ਸ਼ਹਿਰ ਵਿੱਚ ਚੋਰਾਂ ਨੇ ਸ਼ਹਿਰ ਦੇ ਇੱਕ ਪ੍ਘਰ ਦੇ ਤਾਲੇ ਤੋੜ ਕੇ ਉੱਥੋਂ ਲਗਪਗ 25 ਲੱਖ ਰੁਪਏ ਦੀ ਨਗਦੀ ਅਤੇ 8 ਤੋਂ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ

ਰਾਏਕੋਟ, 13 ਫਰਵਰੀ ( ਗੁਰਭਿੰਦਰ ਗੁਰੀ) ਬੀਤੀ ਰਾਤ ਸ਼ਹਿਰ ਵਿੱਚ ਚੋਰਾਂ ਨੇ ਸ਼ਹਿਰ ਦੇ ਇੱਕ ਪ੍ਘਰ ਦੇ ਤਾਲੇ ਤੋੜ ਕੇ ਉੱਥੋਂ ਲਗਪਗ 25 ਲੱਖ ਰੁਪਏ ਦੀ ਨਗਦੀ ਅਤੇ 8 ਤੋਂ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਜਿਸ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਉਇਆ ਜਾ ਰਿਹਾ ਹੈ। ਚੋਰੀ ਦੀ ਘਟਨਾਂ ਬਾਰੇ ਜਾਣਕਾਰੂੀ ਦਿੰਦੇ ਹੋਏ ਡਾ. ਚਮਕੌਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੇ ਪਰਿਵਾਰ ਨਾਲ ਘਰ ਨੂੰ ਤਾਲੇ ਲਗਾ ਕੇ ਆਪਣੀ ਕਿਸੇ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ, ਜਦ ਰਾਤ 11 ਵਜ਼ੇ ਦੇ ਕਰੀਬ ਉਹ ਘਰ ਵਾਪਸ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਘਰ ਦੇ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆਾ ਸੀ, ਜਦ ਉਨ੍ਹਾਂ ਘਰ ਦੇ ਅੰਦਰ ਦਾਖ਼ਲ ਹੋ ਕੇ ਦੇਖਿਆ ਤਾਂ ਘਰ ਦੇ ਅੰਦਰਲੇ ਦਰਵਾਜਿਆਂ ਦੇ ਤਾਲੇ ਵੀ ਕਿਸੇ ਰਾਡ ਵਗੈਰਹਾ ਨਾਲ ਤੋੜੇ ਹਏ ਸਨ। ਜਦ ਉਹ ਆਪਣੇ ਬੈਡਰੂਮ ਵਿੱਚ ਗਏ ਤਾਂ ਦੇਖਿਆ ਕਿ ਉੱਥੇ ਬਣੀ ਅਲਮਾਰੀ ਖੁੱਲੀ ਹੋਈ ਸੀ ਅਤੇ ਉੱਥੇ ਰੱਖਿਆ ਪੈਸਿਆਂ ਵਾਲਾ ਬੈਗ ਅਤੇ ਸੋਨੇ ਦੇ ਗਹਿਣੇ ਵੀ ਗਾਇਬ ਸਨ। ਉਨ੍ਹਾਂ ਦੱਸਿਆ ਕਿ ਬੈਗ ਵਿੱਚ ਕੁੱਲ 24.92 ਲੱਖ ਰੁਪਏ ਸਨ, ਜੋ ਕਿ ਮੇਰੇ ਰਿਸ਼ਤੇਦਾਰ ਵਲੋਂ ਮੇਰੇ ਕੋਲ ਅਮਾਨਤ ਵਜ਼ੋਂ ਰੱਖੇ ਹੋਏ ਸਨ। ਇਸ ਤੋਂ ਇਲਾਵਾ ਮੇਰੀ ਪਤਨੀ ਦਾ ਪਰਸ ਅਤੇ ਮੇਰਾ ਪਿਸਤੌਲ ਵੀ ਅਲਮਾਰੀ ਵਿੱਚ ਹੀ ਪਏ ਸਨ, ਜਿਸ ਨੂੰ ਚੋਰਾਂ ਵਲੋਂ ਛੇੜਿਆ ਤੱਕ ਨਹੀ ਗਿਆ।  ਉਨ੍ਹਾਂ ਦੱਸਿਆ ਕਿ ਜਾਂਦੇ ਸਮੇਂ ਚੋਰ ਦਫਤਰ ਵਿੱਚ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਵਾਲਾ ਡੀ.ਵੀ.ਆਰ ਵੀ ਆਪਣੇ ਨਾਲ ਲੈ ਗਏ। ਚੋਰੀ ਦੀ ਇਸ ਘਟਨਾਂ ਦੀ ਸੂਚਨਾਂ ਤੁਰੰਤ ਰਾਏਕੋਟ ਸਿਟੀ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਦੋ ਪੁਲਿਸ ਮੁਲਾਜ਼ਮ ਘਰ ਪੁੱਜੇ ਅਤੇ ਜਾਇਜ਼ਾ ਲੈਣ ਉਪਰੰਤ ਵਾਪਸ ਚਲੇ ਗਏ। ਪ੍ਰੰਤੂ ਅੱਜ ਸਵੇਰੇ ਪੁਲਿਸ ਵਲੋਂ ਚੋਰੀ ਦੀ ਇਸ ਘਟਨਾਂ ਨੂੰ ਲੈ ਕੇ ਗੰਭੀਰਤਾ ਦਿਖਾਈ ਗਈ ਅਤੇ ਡੀ.ਐਸ.ਪੀ ਰਾਏਕੋਟ ਰਛਪਾਲ ਸਿੰਘ ਢੀਂਡਸਾ ਵਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਕਾਰਵਾਈ ਸ਼ੁਰੂ ਕੀਤੀ ਗਈ। ਇਸ ਸਬੰਧੀ ਡੀ.ਐਸ.ਪੀ ਰਛਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਪੁਲਿਸ ਵਲੋਂ ਘਟਨਾਂ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ

ਚੰਡੀਗੜ੍ਹ ਕੌਮੀ ਇਨਸਾਫ਼ ਮੋਰਚੇ ਦੀ ਚੜ੍ਹਦੀ ਕਲਾ ਵੇਖ ਕੇ ਸਰਕਾਰਾਂ ਦੀ ਨੀਂਦ ਉੱਡੀ : ਬਾਪੂ ਕਨੇਚ, ਯੂਥ ਪ੍ਰਧਾਨ

ਚੰਡੀਗੜ੍ਹ, 13 ਫਰਵਰੀ  (ਗੁਰਕੀਰਤ ਜਗਰਾਉਂ/ ਮਨਜਿੰਦਰ ਗਿੱਲ) 13  ਫਰਵਰੀ ਸਮੁੱਚੀ ਸਿੱਖ ਕੌਮ ਦੀਆ ਹੱਕੀ ਮੰਗਾਂ ਲਈ ਲੱਗੀਆਂ ਕੌਮੀ ਇਨਸਾਫ ਮੋਰਚਾ ਇਕ ਮਹੀਨੇ ਤੋਂ ਉਪਰ ਦਾ ਸਮਾਂ ਬੀਤ ਚੁੱਕਿਆ।ਸਰਕਾਰਾਂ ਸਾਡੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਮੋਰਚੇ ਨੂੰ ਚਕਵਾਉਣ ਵਿਚ ਆਪਣਾ ਸਾਰਾ ਜ਼ੋਰ ਲਗਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੌਮੀ ਇਨਸਾਫ ਮੋਰਚੇ ਦੇ ਸਹਿਯੋਗੀ ਸ਼ਹੀਦ ਕਰਤਾਰ ਸਿੰਘ ਸਰਾਭਾ ਪੰਥਕ ਮੋਰਚੇ ਦੇ ਆਗੂ ਬਾਪੂ ਸੇਰ ਸਿੰਘ ਕਨੇਚ, ਜੱਥੇਦਾਰ ਗੁਰਮੇਲ ਸਿੰਘ ਕਨੇਚ, ਗੁਰਵਿੰਦਰ ਸਿੰਘ ਟਿੱਬਾ ਜਗਜੀਤ ਸਿੰਘ ਚਕਰ, ਰਣਧੀਰ ਸਿੰਘ ਗੋਗੀ ਤੇ ਭਾਈ ਗੁਰਦੇਵ ਸਿੰਘ ਭੱਟੀ ਪ੍ਰਧਾਨ ਯੂਥ ਕਿਸਾਨ ਵਿੰਗ ਕੌਮੀ ਕਿਸਾਨ ਯੂਨੀਅਨ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਾਂ ਕੀਤਾ। ਬਾਪੂ ਸ਼ੇਰ ਸਿੰਘ ਕਨੇਚ ਤੇ ਯੂਥ ਪ੍ਰਧਾਨ ਨੇ ਆਖਿਆ ਕਿ ਜਿਸ ਦਿਨ ਸ਼ਾਂਤਮਈ ਤਰੀਕੇ ਨਾਲ ਮੁੱਖ ਮੰਤਰੀ ਦੇ ਘਰ ਅੱਗੇ ਰੋਸ ਦਾ ਪ੍ਰਗਟਾਵਾ ਕਰਨ ਲਈ ਜਾ ਰਹੇ ਮੋਰਚੇ ਦੇ ਜੁਝਾਰੂਆਂ ਉਤੇ ਪ੍ਰਕਾਸ਼ਨ ਵੱਲੋਂ ਲਾਠੀਚਾਰਜ ਕੀਤਾ ਅਤੇ ਹੁਣ ਝੂਠੇ ਕੇਸ ਪਾ ਕੇ ਆਗੂਆਂ ਦੇ ਸਿਰ ਤੇ 10 ਹਜ਼ਾਰ ਦੇ ਨਾਮ ਰੱਖਿਆ। ਉਸ ਦਿਨ ਤੋਂ ਬਾਅਦ ਮੋਰਚੇ ਵਾਲੀ ਸਟੇਜ ਜੋ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਸਤਿਕਾਰਯੋਗ ਬਾਪੂ ਗੁਰਚਰਨ ਸਿੰਘ ਹਵਾਰਾ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਕੇ ਸੰਗਤਾਂ ਮੋਰਚੇ ਵਿੱਚ ਚੜ੍ਹ ਕੇ ਟਰੈਕਟਰ, ਟਰਾਲੀ,ਗੱਡੀਆਂ ਲੈ ਕੇ ਪਹੁੰਚੋ। ਹੁਣ ਮੋਰਚੇ ਵਾਲੇ ਸਥਾਨ ਤੇ ਹਰ ਰੋਜ਼ 15-20 ਜੱਥੇ ਪੱਕੇ ਮੋਰਚੇ ਵਿੱਚ ਪਹੁੰਚਣੇ ਸ਼ੁਰੂ ਹੋ ਗਿਆ ਹਨ। ਹੁਣ ਕੌਮੀ ਇਨਸਾਫ ਮੋਰਚੇ ਦੀ ਚੜ੍ਹਦੀ ਕਲਾ ਵੇਖ ਕੇ ਸਰਕਾਰਾਂ ਦੀ ਨੀਂਦ ਉੱਡੀ ਜੋ ਘਟੀਆ ਹਰਕਤਾਂ ਤੇ ਉੱਤਰ ਆਈ ਮੋਰਚੇ ਵਿਚ ਬੈਠੇ ਜੁਝਾਰੂਆਂ ਦੇ ਘਰਾਂ ਵਿੱਚ ਪੁਲਿਸ ਭੇਜ ਕੇ ਪਰਵਾਰਾਂ ਮੈਂਬਰ ਅਤੇ ਔਰਤਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ । ਜਿਸ ਨੂੰ ਪੰਜਾਬ ਦੇ ਹੱਕਾਂ ਲਈ ਹੱਕ ਮੰਗਦੇ ਦੇ ਜੁਝਾਰੂ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ। ਬਾਪੂ ਕਨੇਚ ਨੇ ਆਖਰ ਵਿਚ ਆਖਿਆ ਕਿ ਸੰਗਤਾਂ ਕੌਮੀ ਇਨਸਾਫ ਮੋਰਚੇ ਨੂੰ ਵੱਧ ਚੜ੍ਹ ਕੇ ਸਹਿਯੋਗ ਕਰਨ ਤੇ ਮੋਰਚਾ ਪੂਰੀ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਲੜਿਆ ਜਾਵੇਗਾ ਕੋਈ ਕਿਸੇ ਪ੍ਰਕਾਰ ਦੀ ਹੁੱਲੜਬਾਜ਼ੀ ਨਾ ਸੰਗਤਾਂ ਨੇ ਕੀਤੀ ਹੈ ਅਤੇ ਨਾ ਹੀ ਹੋਵੇਗੀ ਤਾਂ ਜੋ ਕੌਮੀ ਇਨਸਾਫ ਮੋਰਚਾ ਜਲਦ ਫਤਿਹ ਕੀਤਾ ਜਾ ਸਕੇ।