You are here

ਪੰਜਾਬ

ਬੁੱਢਾ ਦਲ ਪਬਲਿਕ ਸਕੂਲ ਦਾ ਦੋ ਰੋਜ਼ਾ ਪੁਨਰ ਜਾਗਰੂਕਤਾ ਸਮਾਗਮ ਸ਼ਾਨਦਾਰ ਪ੍ਰਾਪਤੀਆਂ ਪੇਸ਼ ਕਰਦਾ ਸਮਾਪਤ

ਸਮਾਗਮ ਵਿੱਚ ਮੁਖਮੰਤਰੀ ਦੀ ਧਰਮਪਤਨੀ, ਭੈਣ ਸਮੇਤ ਕਈ ਵਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਮੂਲੀਅਤ ਕੀਤੀ

ਪਟਿਆਲਾ 12 ਨਵੰਬਰ  (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਬੁੱਢਾ ਦਲ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਪੁਨਰ ਜਾਗਰੂਕਤਾ ਸਲਾਨਾ ਸਮਾਗਮ ਮਿਠੀਆਂ ਨਿਘੀਆਂ ਯਾਦਾ ਬਖੇਰਦਾ ਅੱਜ ਸੰਪੂਰਨ ਹੋ ਗਿਆ ਹੈ। ਸਮਾਗਮ ਦਾ ਸ਼ੁੱਭ ਆਰੰਭ ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਸ਼ੀਰਵਾਦ ਨਾਲ ਹੋਇਆ। ਸ਼੍ਰੀਮਤੀ ਡਾ. ਗੁਰਪ੍ਰੀਤ ਕੌਰ ਮਾਨ, ਧਰਮਪਤਨੀ ਮੁੱਖ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਅਤੇ ਉਨ੍ਹਾਂ ਦੀ ਭੈਣ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਡਾਇਰੈਕਟਰ ਆਫ਼ ਐਜੂਕੇਸ਼ਨ ਅਤੇ ਸਲਾਹਕਾਰ ਐਡਵੋਕੇਟ ਕਰਨ ਰਾਜਬੀਰ ਸਿੰਘ, ਸ਼੍ਰੀਮਤੀ ਹਰਪ੍ਰੀਤ ਕੌਰ, ਪ੍ਰਿੰਸੀਪਲ, ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ, ਸ਼੍ਰੀਮਤੀ ਨਰਿੰਦਰ ਕੌਰ, ਪ੍ਰਿੰਸੀਪਲ, ਬੁੱਢਾ ਦਲ ਪਬਲਿਕ ਸਕੂਲ ਸਮਾਣਾ ਅਤੇ ਸ਼੍ਰੀਮਤੀ ਅਮਨਦੀਪ ਕੌਰ, ਇੰਚਾਰਜ ਜੂਨੀਅਰ ਵਿੰਗ, ਪਟਿਆਲਾ ਅਤੇ ਹੋਰ ਸਕੂਲਾਂ ਦੇ ਪ੍ਰਿੰਸੀਪਲ ਵੀ ਉਚੇਚੇ ਤੌਰ ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਇਸ ਮੌਕੇ ਸ. ਮੁਖਵਿੰਦਰ ਸਿੰਘ ਛੀਨਾ, ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ, ਸ਼੍ਰੀਮਤੀ ਸਾਕਸ਼ੀ ਸਾਹਨੀ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਟਿਆਲਾ , ਸ. ਮਾਨਵਜੀਤ ਸਿੰਘ ਸੰਧੂ, ਖੇਡ ਰਤਨ ਅਵਾਰਡੀ, ਸ. ਜਸਵਿੰਦਰ ਸਿੰਘ ਜੱਸੀ(ਯੂ.ਐਸ.ਏ.), ਸ.ਬਲਵੀਰ ਸਿੰਘ ਐਮ.ਐਲ. ਏ.ਪਟਿਆਲਾ, ਸ.ਗੁਰਦੇਵ ਸਿੰਘ ਦੇਵ ਮਾਨ ਐਮ.ਐਲ.ਏ. ਨਾਭਾ, ਸ਼੍ਰੀਮਤੀ ਸ਼ਮਿੰਦਰ ਕੌਰ, ਸ੍ਰੀ. ਮੇਘ ਚੰਦ ਪ੍ਰਧਾਨ ਸੁਧਾਰ ਟਰੱਸਟ, ਸ. ਓਂਕਾਰ ਸਿੰਘ (ਓ.ਐੱਸ.ਡੀ ਮੁੱਖ ਮੰਤਰੀ) ,ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ਼੍ਰੀਮਤੀ. ਰਣਜੀਤਾ ਕੌਰ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਆਰੰਭਤਾ ਸਮ੍ਹਾ ਰੌਸ਼ਨ ਤੇ ਸ਼ਬਦ ਗਾਇਨ ਨਾਲ ਹੋਈ। ਸ਼ੁਰੂਆਤ ਵਿੱਚ ਹੀ ਸਕੂਲ ਦੇ ਕੋਆਇਰ ਗਰੁੱਪ ਵੱਲੋਂ ਸੰਗੀਤਕ ਤਾਲ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਦਰਸ਼ਕਾਂ ਵੱਲੋਂ ਤਾੜੀਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਨਾਟਕ ਸਮਾਜ ਦਾ ਆਇਨਾ ਹੁੰਦੇ ਹਨ ਇਸ ਗੱਲ ਨੂੰ ਮੁੱਖ ਰੱਖਦਿਆਂ ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਨਾਟਕ ‘ਦ ਸਟੋਰੀ ਆਫ਼ ਦ ਰੌਟਨ ਸ਼ੂਜ਼’ ਅਤੇ ਪੰਜਾਬੀ ਨਾਟਕ ‘ਅੱਜ ਦਾ ਪੰਜਾਬ’ ਦੀ ਪੇਸ਼ਕਾਰੀ ਕੀਤੀ। ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਭੰਗੜਾ ਅਤੇ ਗਿੱਧਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਸਕੂਲ ਦੀ ਕਪਤਾਨ ਜੈਸਿਕਾ ਸਿੰਘ ਨੇ ਸਾਲ 2021-22 ਲਈ ਸਕੂਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ, ਅਕਾਦਮਿਕ ਖੇਤਰ ਵਿੱਚ ਪ੍ਰਾਪਤੀਆਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਜਾਗਰ ਕਰਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ। ਵਿਦਿਆਰਥੀਆਂ ਨੇ ਨਾ ਸਿਰਫ਼ ਅਕਾਦਮਿਕ ਖੇਤਰ ਵਿਚ ਸਗੋਂ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ।  ਮੁੱਖ ਮਹਿਮਾਨ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। NEET,JEE MAIN EXAM, NTSE ਅਤੇ CLATਪ੍ਰੀਖਿਆਵਾਂ ਵਿੱਚ ਸਭ ਤੋਂ ਵੱਧ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਇਸ ਸੰਸਥਾ ਵਿੱਚੋਂ ਪੜ੍ਹ ਚੁੱਕੇ ਵਿਦਿਆਰਥੀ ਜਸਲੀਨ ਕੌਰ ਨੂੰ ਆਈ.ਏ.ਐਸ. ਬਣਨ ਤੇ, ਸ਼ਰੂਤੀ ਬਾਂਸਲ ਨੂੰ ਆਈ.ਆਰ.ਐੱਸ ਕਸਟਮਜ਼ ਅਤੇ ਇੰਡੀਅਨ ਰੈਵੇਨਿਊ ਸਰਵਿਸ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਾ. ਸਿਮਰਨਦੀਪ ਸਿੰਘ ਮੱਕੜ (ਐਮ.ਐਸ. ਜਨਰਲ ਸਰਜਨ), ਡਾ. ਸਵਲੀਨ ਕੌਰ - (ਐਮ.ਬੀ.ਬੀ.ਐਸ., ਐਮ.ਐਸ. ਸਰਜਰੀ), ਡਾ. ਆਸ਼ੂਜੋਤ ਕੌਰ ਡੰਗ - (ਮੈਡੀਕਲ ਅਫਸਰ - ਜਨਰਲ), ਕੈਪਟਨ ਨਵਤੇਜ ਸਿੰਘ ਸਿੱਧੂ (ਭਾਰਤੀ ਫੌਜ), ਸੰਗਰਾਮ ਸਿੰਘ ਘੁੰਮਣ- (ਭਾਰਤੀ ਫੌਜ ਵਿੱਚ ਲੈਫਟੀਨੈਂਟ) ਅਤੇ ਕੰਵਰ ਸ਼ੇਰ ਸਿੰਘ- (ਭਾਰਤੀ ਫੌਜ ਵਿੱਚ ਲੈਫਟੀਨੈਂਟ) ਨੂੰ ਵੀ ਉਨ੍ਹਾਂ ਦੇ ਚੰਗੇ ਅਹੁਦੇ ਹਾਸਲ ਕਰਨ ਤੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਪ੍ਰੋਗਰਾਮ ਦੀ ਸਫ਼ਲਤਾ ਲਈ ਸਾਰਿਆਂ ਨੂੰ ਵਧਾਈ ਦਿੱਤੀ। ਰਾਸ਼ਟਰੀ ਗਾਨ ਨਾਲ ਸਮਾਗਮ ਦੀ ਸਮਾਪਤੀ ਹੋਈ ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ 21 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ

ਚੰਡੀਗੜ੍ਹ , 11 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ 21 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਕੈਬਿਨੇਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ 7 ਮਹੀਨਿਆਂ ਦੇ ਥੋੜ੍ਹੇ ਅਰਸੇ ਵਿੱਚ 25000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਪੁਲਿਸ ਟੀਮਾਂ ਨੇ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ 

ਚੰਡੀਗੜ੍ਹ , 11 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਪੰਜਾਬ ਦੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਪੁਲਿਸ ਟੀਮਾਂ ਨੇ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ।

 

ਵਿੱਤ ਮੰਤਰੀ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਭੁੱਲਰ ਨੇ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਕਰੀਬ 25 ਲੱਖ ਗਾਵਾਂ ਹਨ, ਇਸ ਲਈ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ 2023 ਤੱਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇੇ।

 

ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ , 11 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡਿਮੌਨਸਟਰੇਟਿਵ ਪ੍ਰਾਈਸ (ਐਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਪਾਤ ਵਿੱਚ ਨਿਸ਼ਚਿਤ ਹਨ।

 ਪੰਜਾਬ 'ਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੋਟ ਪਾਉਣ ਲਈ 12 ਨਵੰਬਰ (ਸ਼ਨੀਵਾਰ) ਨੂੰ ਵਿਸ਼ੇਸ਼ ਛੁੱਟੀ ਦੇਣ ਸਬੰਧੀ ਹੁਕਮ ਜਾਰੀ

ਚੰਡੀਗੜ੍ਹ , 11 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਪੰਜਾਬ ਸਰਕਾਰ ਦੇ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ (ਸ਼ਨੀਵਾਰ) ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇ ਕੋਈ ਹਿਮਾਚਲ ਪ੍ਰਦੇਸ਼ ਵਿੱਚ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 12 ਨਵੰਬਰ, 2022 (ਦਿਨ ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

 

 

ਮੁੱਖ ਸਕੱਤਰ ਵੱਲੋਂ ਖੇਤੀਬਾੜੀ, ਵਿਗਿਆਨ ਅਤੇ ਤਕਨਾਲੋਜੀ ਵਾਤਾਵਰਨ, ਪੇਡਾ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ , 11 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਖੇਤੀਬਾੜੀ, ਵਿਗਿਆਨ ਅਤੇ ਤਕਨਾਲੋਜੀ ਵਾਤਾਵਰਨ, ਪੇਡਾ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਲਗਭਗ 30 ਫੀਸਦੀ ਕਮੀ ਆਈ ਹੈ। ਮੁੱਖ ਸਕੱਤਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਅਤੇ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ।

 

ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰੇਕ ਨੌਜਵਾਨ ਵੋਟਰ ਜਰੂਰ ਬਣੇ - ਜ਼ਿਲ੍ਹਾ ਚੋਣ ਅਫ਼ਸਰ

 ਕਿਹਾ! ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ, ਮੁਢਲੀ ਪ੍ਰਕਾਸ਼ਨਾ 9 ਨਵੰਬਰ ਨੂੰ

-8 ਅਗਸਤ ਤੱਕ ਨਵੀਂ ਵੋਟ ਬਣਵਾਉਣ, ਕਟਵਾਉਣ ਅਤੇ ਦਰੁਸਤੀ ਕਰਾਉਣ ਦਾ ਸੁਨਹਿਰੀ ਮੌਕਾ

ਮੋਗਾ, 9 ਨਵੰਬਰ (ਕੁਲਦੀਪ ਸਿੰਘ ਦੌਧਰ ) ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਥਾਨਕ ਡੀ ਐੱਮ ਕਾਲਜ ਆਫ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ 18 ਸਾਲ ਦੀ ਉਮਰ ਪੂਰੀ ਕਰਦਿਆਂ ਹੀ ਵੋਟਰ ਜਰੂਰ ਬਣਨ। ਉਹ ਚੋਣ ਕਮਿਸ਼ਨ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਬਣਨ ਦੀ ਮਹੱਤਤਾ ਬਾਰੇ ਜਾਣਕਾਰੀ ਦੇ ਰਹੇ ਸਨ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2023 ਦੇ ਅਧਾਰ `ਤੇ ਵੋਟਰ ਸੂਚੀ ਦੀ ਸਮਰੀ ਰਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 09.11.2022 ਨੂੰ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਨਾਗਰਿਕਾਂ ਦੀ ਉਮਰ ਸਾਲ 2023 ਵਿੱਚ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ ਹੈ, ਆਪਣੀ ਵੋਟ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 09.11.2022 ਤੋਂ 08.12.2022 ਦਾ ਸਮਾਂ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਕੰਮ ਵਾਲੇ ਦਿਨ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਦੇ ਦਫ਼ਤਰ ਦੇ ਵਿੱਚ ਜਾ ਕੇ ਆਪਣੀ ਨਵੀਂ ਵੋਟ ਦਾ ਫਾਰਮ ਨੰਬਰ 6 ਭਰਕੇ ਦਿੱਤਾ ਜਾ ਸਕਦਾ ਹੈ।

ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ `ਤੇ ਮੁਫਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਮੇਂ ਦੌਰਾਨ ਜੇਕਰ ਕਿਸੇ ਵੀ ਵੋਟਰ ਵੱਲੋਂ ਆਪਣੇ ਵੋਟਰ ਕਾਰਡ ਵਿੱਚ ਦਰੁੱਸਤੀ ਕਰਵਾਉਣੀ ਹੈ ਜਾਂ ਵੋਟ ਕੱਟਵਾਉਣੀ ਹੈ ਤਾਂ ਉਹ ਵੀ ਫਾਰਮ ਭਰਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਨਾਗਰਿਕ ਦੀ ਉਮਰ 01 ਅਪ੍ਰੈਲ, 01 ਜੁਲਾਈ ਜਾਂ 01 ਅਕਤੂਬਰ 2023 ਵਿਚੋਂ ਕਿਸੇ ਵੀ ਮਿਤੀ ਨੂੰ 18 ਸਾਲ ਦੀ ਉਮਰ ਪੂਰੀ ਹੁੰਦੀ ਹੈੈ ਤਾਂ ਉਹ ਨਾਗਰਿਕ ਵੀ ਇਸ ਸਮੇਂ ਦੌਰਾਨ ਫਾਰਮ ਨੰਬਰ 6 ਭਰ ਕੇ ਦੇ ਸਕਦਾ ਹੈ ਅਤੇ ਉਸ ਉਪਰ ਸਬੰਧਤ ਯੋਗਤਾ ਮਿਤੀ ਦੇ ਹਵਾਲੇ ਵਿੱਚ ਸਬੰਧਤ ਤਿਮਾਹੀ ਵਿੱਚ ਵਿਚਾਰ ਅਤੇ ਫੈਸਲਾ ਕੀਤਾ ਜਾਵੇਗਾ।

ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ ਬਣਾਉਣ ਲਈ ਸਪੈਸ਼ਲ ਪਹਿਲਾ ਕੈਂਪ ਮਿਤੀ 19.11.2022 (ਸ਼ਨੀਵਾਰ) ਅਤੇ 20.11.2022 (ਐਤਵਾਰ) ਅਤੇ ਦੂਸਰਾ ਕੈਂਪ ਮਿਤੀ 03.12.2022 (ਸ਼ਨੀਵਾਰ) ਅਤੇ 04.12.2022 (ਐਤਵਾਰ) ਨੂੰ ਲਗਾਇਆ ਜਾ ਰਿਹਾ ਹੈ। ਇਨ੍ਹਾਂ ਮਿਤੀਆਂ ਨੂੰ ਜਿ਼ਲ੍ਹਾ ਮੋਗਾ ਦੇ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠ ਕੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਨੂੰ ਕੋਈ ਵੀ ਵਿਅਕਤੀ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫ਼ਸਰ ਪਾਸ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕੱਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ, ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰਬਰ 8 ਭਰ ਕੇ ਦੇ ਸਕਦਾ ਹੈ। ਜਿ਼ਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਸਾਰੇ ਵੋਟਰ ਆਪਣੀ ਵੋਟ ਇੱਕ ਹੀ ਥਾਂ ਤੇ ਬਣਵਾਉਣ, ਜੇਕਰ ਕੋਈ ਵੋਟਰ 2 ਥਾਂ ਤੇ ਆਪਣੀ ਵੋਟ ਬਣਵਾਉਂਦਾ ਹੈ ਤਾਂ ਉਸ ਤੇ 1950 ਦੀ ਧਾਰਾ 31 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਕਾਲਜ ਪ੍ਰਿੰਸੀਪਲ ਸ਼੍ਰੀਮਤੀ ਆਸ਼ਿਮਾ ਸ਼ਰਮਾ, ਸੁਪਰਡੈਂਟ ਸ਼੍ਰੀ ਪੰਕਜ ਛਾਬੜਾ, ਸਵੀਪ ਇੰਚਾਰਜ ਸ਼੍ਰੀ ਗੁਰਪ੍ਰੀਤ ਘਾਲੀ ਅਤੇ ਹੋਰ ਹਾਜ਼ਰ ਸਨ।

ਮੈਗਾ ਕਾਨੂੰਨੀ ਸਹਾਇਤਾ ਕੈਂਪ ਸਫ਼ਲਤਾਪੂਰਵਕ ਸੰਪੰਨ

ਵਿਭਾਗਾਂ ਦੇ ਹੈਲਪ ਡੈਸਕਾਂ ਜਰੀਏ 800 ਦੇ ਕਰੀਬ ਦਰਖਾਸਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਜਿ਼ਲ੍ਹਾ ਅਤੇ ਸ਼ੈਸ਼ਨ ਜੱਜ ਮਨਦੀਪ ਪੰਨੂੰ, ਵਧੀਕ ਜਿ਼ਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸਿ਼ਰਕਤ

ਲੋਕਾਂ ਵਿੱਚ ਜ਼ਮੀਨੀ ਪੱਧਰ ਤੋਂ ਫੈਲਾਈ ਜਾ ਰਹੀ ਕਾਨੂੰਨ ਪ੍ਰਤੀ ਜਾਗਰੂਕਤਾ-ਸੈਸ਼ਨ ਜੱਜ ਮਨਦੀਪ ਪੰਨੂ

ਮੋਗਾ, 9 ਨਵੰਬਰ (ਕੁਲਦੀਪ ਸਿੰਘ ਦੌਧਰ ) ਨੈਸ਼ਨਲ ਲੀਗਲ ਸਰਵਿਸਸ ਅਥਾਰਟੀ, ਨਵੀਂ ਦਿੱਲੀ ਦੁਆਰਾ 31 ਅਕਤੂਬਰ ਤੋਂ 13 ਨਵੰਬਰ ਤੱਕ ਪੈਨ ਇੰਡੀਆ ਮੁਹਿੰਮ ਲਾਂਚ ਕੀਤੀ ਗਈ ਹੈ ਅਤੇ ਇਨ੍ਹਾਂ ਤਹਿਤ ਲੋਕਾਂ ਨੂੰ ਕਾਨੂੰਨੀ ਜਾਣਕਾਰੀ ਤੇ ਉਨ੍ਹਾਂ ਦੀ ਸੁਵਿਧਾ ਲਈ ਮੈਗਾ ਕਾਨੂੰਨੀ ਜਾਗਰੂਕਤਾ ਅਤੇ ਸੇਵਾਵਾਂ ਕੈਂਪ ਲਗਾਏ ਜਾ ਰਹੇ ਹਨ। ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਦੇ ਹੁਕਮਾਂ ਤਹਿਤ ਮੈਡਮ ਮਨਦੀਪ ਪੰਨੂੰ ਜੀ, ਜਿ਼ਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੈਅਰਪਰਸਨ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਸਰਕਾਰੀ ਆਈ.ਟੀ.ਆਈ. ਵਿਖੇ ਜਿ਼ਲ੍ਹਾ ਪ੍ਰਸ਼ਾਸਨ ਮੋਗਾ ਦੇ ਸਹਿਯੋਗ ਨਾਲ ਇੱਕ ਮੈਗਾ ਲੀਗਲ ਸਰਵਿਸਜ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਜਿ਼ਲ੍ਹਾ ਅਤੇ ਸ਼ੈਸ਼ਨ ਜੱਜ ਮੈਡਮ ਮਨਦੀਪ ਪੰਨੂੰ ਜੀ ਬਤੌਰ ਮੁੱਖ ਮਹਿਮਾਨ ਅਤੇ ਮਾਣਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ-1 ਮੋਗਾ ਸ਼੍ਰੀ ਅਤੁਲ ਕਸਾਨਾ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਕੇ ਕੈਂਪ ਦੀ ਸ਼ੁਰੂਆਤ ਸ਼ਮਾ ਰੁਸ਼ਨਾ ਕੇ ਕੀਤੀ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਐਸ.ਪੀ ਮੋਗਾ ਸ਼੍ਰੀ ਅਜੈ ਰਾਜ ਸਿੰਘ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਮੂਲੀਅਤ ਕੀਤੀ।ਇਸ ਕੈਂਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ 20 ਵਿਭਾਗਾਂ ਵੱਲੋਂ ਹਿੱਸਾ ਲਿਆ ਗਿਆ ਅਤੇ ਆਮ ਲੋਕਾਂ ਦੀ ਸਹੂਲਤ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਆਪਣੇ-ਆਪਣੇ ਸਟਾਲ/ਹੈਲਪ ਡੈਸਕ ਲਗਾਏ ਗਏ। ਇਨ੍ਹਾਂ ਹੈਲਪ ਡੈਸਕਾਂ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਲਗਭਗ 800 ਦੇ ਕਰੀਬ ਦਰਖਾਸਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਕੈਂਪ ਵਿੱਚ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੀ ਹੈਲਪ ਡੈਸਕ ਲਗਾਏ ਗਏ ਅਤੇ ਕੈਂਪ ਦੌਰਾਨ ਆਮ ਲੋਕਾਂ ਨੂੰ ਨਾਲਸਾ ਅਤੇ ਹੋਰ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਇਹਨਾਂ ਸਕੀਮਾਂ ਸਬੰਧੀ ਫਾਰਮ ਭਰਵਾਏ ਗਏ। ਮਾਣਯੋਗ ਸੈਸ਼ਨ ਜੱਜ ਸਾਹਿਬ ਨੇ ਹਾਜ਼ਰੀਨ ਨੂੰ ਜੀ ਆਇਆ ਨੂੰ ਕਹਿੰਦਿਆਂ ਜਾਣਕਾਰੀ ਦਿੱਤੀ ਕਿ ਅੱਜ ਦਾ ਇਹ ਮੈਗਾ ਕੈਂਪ ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਅਤੇ ਪੈਨ ਇੰਡੀਆਂ ਅਵੇਰਨੈੱਸ ਕੰਪੈਨ ਦੇ ਤਹਿਤ ਲਗਾਇਆ ਗਿਆ ਹੈ। ਇਸ ਮੁਹਿੰਮ ਅਤੇ ਮੈਗਾ ਕੈਂਪ ਦਾ ਮੁੱਖ ਮਕਸਦ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਇਹ ਜਾਣੂ ਕਰਾਉਣਾ ਹੈ ਕਿ ਕਿਹੜੇ ਵਿਅਕਤੀ ਹਨ ਜੋ ਮੁਫ਼ਤ ਕਾਨੂੰਨੀ ਸਹਾਇਤਾ ਤੇ ਹੋਰ ਮੁਆਵਜ਼ਾ ਸਕੀਮਾਂ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅਸੀਂ ਜਿ਼ਲ੍ਹੇ ਦੇ ਸਾਰੇ ਪਿੰਡਾਂ ਦੇ ਵਿੱਚ ਵੀ ਸੈਮੀਨਾਰ ਲਗਾਏ ਹਨ ਅਤੇ ਘਰ-ਘਰ ਜਾ ਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 12 ਨਵੰਬਰ 2022 ਨੂੰ ਪੰਜਾਬ ਦੇ ਸਾਰੇ ਜਿ਼ਲ੍ਹਿਆਂ ਵਿੱਚ ਕੌਮੀ ਲੋਕ ਅਦਾਲਤਾਂ ਲੱਗਣ ਜਾ ਰਹੀਆਂ ਹਨ। ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ। ਗੰਭੀਰ ਕਿਸਮ ਦੇ ਫੋਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ। ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਭਿਤ/ਚਲਦਾ ਹੈ ਇਨ੍ਹਾਂ ਅਦਾਲਤਾਂ ਦਾ ਲਾਹਾ ਲੈ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਪਾਰਟੀਆਂ ਨੂੰ ਮੁੱਢਲੀ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਅਤੇ ਸੀ.ਡੀ. ਕਰਵਾਈ ਮੁਹੱਈਆ

ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਹਰੇਕ ਪੋਲਿੰਗ ਬੂਥ ਤੇ ਇੱਕ-ਇੱਕ ਬੂਥ ਲੈਵਲ ਏਜੰਟ ਨਿਯੁਕਤ ਕਰਨ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 9 ਨਵੰਬਰ (ਕੁਲਦੀਪ ਸਿੰਘ ਦੌਧਰ )ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2023 ਦੇ ਅਧਾਰ ਤੇ ਅੱਜ ਜ਼ਿਲ੍ਹਾ ਮੋਗਾ ਦੇ ਸਮੂਹ 4 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ।ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਮੁੱਢਲੀ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦਾ ਇੱਕ-ਇੱਕ ਸੈਟ ਹਾਰਡ ਕਾਪੀ ਅਤੇ ਇੱਕ-ਇੱਕ ਸੀ. ਡੀ. ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਦਿੱਤੀ ਗਈ।ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕੁੱਲ 804 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਨਿਹਾਲ ਸਿੰਘ ਵਾਲਾ ਵਿੱਚ 203, ਬਾਘਾਪੁਰਾਣਾ ਵਿੱਚ 82, ਮੋਗਾ ਵਿੱਚ 213 ਅਤੇ ਧਰਮਕੋਟ ਵਿੱਚ 206 ਪੋਲਿੰਗ ਸਟੇਸ਼ਨ ਮੌਜੂਦ ਹਨ।ਯੋਗਤਾ ਮਿਤੀ 1 ਜਨਵਰੀ, 2023 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਪ੍ਰੋਗਰਾਮ ਤਹਿਤ ਅੱਜ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨ ਕਰ ਦਿੱਤੀ ਗਈ ਹੈ। ਅੱਜ ਤੋਂ 8 ਦਸੰਬਰ, 2022 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਬੀ.ਐਲ.ਓਜ਼ ਵੱਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ 19 ਨਵੰਬਰ, 20 ਨਵੰਬਰ, 3 ਦਸੰਬਰ, 4 ਦਸੰਬਰ ਨੂੰ ਸਪੈਸ਼ਲ ਮੁਹਿੰਮ ਵੀ ਚਲਾਈ ਜਾਵੇਗੀ ਜਿੱਥੇ ਕਿ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟ ਵੀ ਉਪਸਥਿਤ ਹੋਣਗੇ। 26 ਦਸੰਬਰ ਨੂੰ ਇਨ੍ਹਾਂ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਾਟਾਬੇਸ ਦੀ ਅਪਡੇਸ਼ਨ, ਫੋਟੋਆਂ ਡਾਟਾਬੇਸ ਵਿੱਚ ਸ਼ਾਮਿਲ ਕਰਨ, ਕੰਟਰੋਲ ਟੇਬਲ ਅਪਡੇਸ਼ਨ, ਅਨੁਪੂਰਕ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ ਮਿਤੀ 3 ਜਨਵਰੀ, 2022 ਨੂੰ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2023 ਨੂੰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਵੇਂ ਵੋਟਰ ਬਣਨ ਦੀ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕੀਆਂ ਸਾਲ ਵਿੱਚ ਚਾਰ ਵਾਰ 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਤੋਂ ਜਿੰਨ੍ਹਾਂ ਦੀ ਉਮਰ 18 ਸਾਲ ਹੈ ਜਾਂ ਇਸ ਤੋਂ ਵੱਧ ਹੈ ਅਤੇ ਵੋਟ ਨਹੀਂ ਬਣੀ ਹੈ, ਆਪੋ ਆਪਣੀ ਵੋਟ ਬਣਾ ਸਕਣਗੇ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਦੇਸ਼ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸਹੂਲਤ ਦਿੱਤੀ ਹੈ ਕਿ ਉਹ ਹਰੇਕ ਪੋਲਿੰਗ ਬੂਥ ਤੇ ਆਪਣਾ ਇੱਕ-ਇੱਕ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰ ਸਕਦੇ ਹਨ, ਜੋ ਕਿ ਬੀ.ਐਲ.ਓ ਨੂੰ ਉਸਦੇ ਕੰਮ ਵਿੱਚ ਸਹਾਇਤਾ ਕਰੇਗਾ। ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ-ਆਪਣੀ ਪਾਰਟੀ ਵੱਲੋਂ ਹਰੇਕ ਪੋਲਿੰਗ ਬੂਥ ਵਾਸਤੇ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਚੋਣ ਹਲਕੇ ਵਾਈਜ ਸੂਚੀ ਇਸ ਦਫ਼ਤਰ ਅਤੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਨੂੰ ਭੇਜ ਦੇਣ।

ਕਣਕ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਬਿਜਾਈ ਤੋਂ ਪਹਿਲਾਂ ਬੀਜ ਨੂੰ ਜ਼ਰੂਰ ਸੋਧ ਲੈਣਾ ਚਾਹੀਦਾ - ਡਾ. ਸੁਖਰਾਜ ਕੌਰ ਦਿਓਲ

ਕਿਹਾ! ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਜਾਏ ਸੁਪਰ ਸੀਡਰ, ਹੈਪੀ ਸੀਡਰ ਜਾਂ ਹੋਰ ਖੇਤੀ ਸੰਦਾਂ ਨਾਲ ਖੇਤਾਂ ਵਿੱਚ ਮਿਲਾ ਕੇ ਵਧੇਰੇ ਝਾੜ ਪ੍ਰਾਪਤ ਕਰਨ

ਮੋਗਾ, 9 ਨਵੰਬਰ (ਕੁਲਦੀਪ ਸਿੰਘ ਦੌਧਰ )ਕਣਕ ਦੀ ਫਸਲ ਨੂੰ ਪਾਈਆਂ ਖਾਦਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ, ਖਾਦਾਂ ਦੀ ਸਹੀ ਮਾਤਰਾ ਵਿੱਚ, ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਖੇਤੀਬਾੜੀ ਵਿਕਾਸ ਅਫ਼ਸਰ ਮੋਗਾ ਡਾ. ਸੁਖਰਾਜ ਕੌਰ ਦਿਓਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਹਾੜ੍ਹੀ ਮੁਹਿੰਮ ਤਹਿਤ ਕਿਸਾਨਾਂ ਨਾਲ ਕਣਕ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ।ਉਹਨਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਕੈਂਪ ਲਗਾ ਕੇ ਵਿਭਾਗ ਵੱਲੋਂ ਨਿਯੁਕਤ ਖੇਤੀ ਮਾਹਿਰਾਂ ਵੱਲੋਂ ਕਣਕ ਦੀ ਬਿਜਾਈ ਸੰਬੰਧੀ ਨਵੀਨਤਮ ਤਕਨੀਕਾਂ,ਪਰਾਲੀ ਦੀ ਸਚੱਜੀ ਸੰਭਾਲ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ, ਫਸਲਾਂ ਵਿੱਚ ਰਸਾਇਣਕ ਅਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ ਤੇ ਕਰਨੀ ਚਾਹੀਦੀ ਹੈ ਤਾਂ ਜੋ ਵਾਧੂ ਖਾਦਾਂ ਦੀ ਖਪਤ ਨੂੰ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਕੇਵਲ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਵਰਤੋਂ ਕੀਤੀ ਜਾਵੇ। ਬਿਜਾਈ ਸਮੇਂ ਫਾਸਫੋਰਸ ਖੁਰਾਕੀ ਤੱਤ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਜੇਕਰ ਡੀ ਏ ਪੀ ਖਾਦ ਉਪਲਬਧ ਨਾ ਹੋਵੇ ਤਾਂ ਕਣਕ ਨੂੰ ਹੰਗਾਮੀ ਹਾਲਤਾਂ ਵਿੱਚ ਗੰਧਕੀ ਫ਼ਾਸਫ਼ੇਟ ਜਾਂ ਅਮੋਨੀਅਮ ਫ਼ਾਸਫ਼ੇਟ ਖਾਦ, ਕਿਸਾਨ ਖਾਦ ਬਦਲਵੇਂ ਰੂਪ ਵਿੱਚ ਵਰਤੀਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਫਾਸਫੋਰਸ ਤੱਤ ਸਿੰਗਲ ਸੁਪਰ ਫਾਸਫੇਟ ਖਾਦ ਤੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਜਾਏ ਖੇਤਾਂ ਵਿੱਚ ਮਿਲਾ ਦੇਣਾ ਚਾਹੀਦਾ ਹੈ। ਸੁਪਰ ਸੀਡਰ/ਬੀਜ ਡਰਿੱਲ ਦੀ ਵਰਤੋਂ ਕਰਕੇ ਵੀ ਕਣਕ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਹੈ ਤਾਂ ਖੇਤ ਨੂੰ ਵਾਹੁਣ ਤੋਂ ਬਗੈਰ ਹੀ ਕਰਨੀ ਚਾਹੀਦਾ ਹੈ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਰਸਾਇਣਾਂ ਅਤੇ ਕੰਸ਼ੋਰਸ਼ੀਅਮ ਨਾਲ ਸੋਧ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ 500 ਗ੍ਰਾਮ ਕੰਸ਼ੋਰਸ਼ੀਅਮ ਪ੍ਰਤੀ ਏਕੜ ਬੀਜ ਲਈ ਵਰਤਿਆ ਜਾ ਸਕਦਾ ਹੈ ਅਤੇ ਜੋ ਖੇਤੀਬਾੜੀ ਦਫਤਰਾਂ ਵਿੱਚ ਉਪਲਬਧ ਹੈ।ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗੇ ਲਗਾਏ ਬਿਨਾਂ ਸੁਪਰ ਸੀਡਰ, ਹੈਪੀ ਸੀਡਰ ਜਾਂ ਹੋਰ ਖੇਤੀ ਸੰਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ, ਇਸ ਤਰ੍ਹਾਂ ਕਰਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਕਰਕੇ ਕਣਕ ਦੀ ਫਸਲ ਦਾ ਝਾੜ ਵਧੇਗਾ ਉੱਥੇ ਵਾਤਾਵਾਰਨ ਵੀ ਪ੍ਰਦੂਸ਼ਿਤ ਨਹੀਂ ਹੋਵੇਗਾ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਸਕੂਲੀ ਬੱਚਿਆਂ ਸੰਗ ਗੁਰਪੁਰਬ ਮਨਾਇਆ

ਸੰਤ ਗੁਰਪ੍ਰੀਤ ਸਿੰਘ ਜੀ ਡੇਰਾ ਸੱਤੋਆਣਾ ਸਾਹਿਬ ਵਾਲਿਆ ਨੇ ਗੁਰਪੁਰਬ ਦੇ ਪਾਵਨ ਮੌਕੇ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿੱਤੀ

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕੁੱਲ ਦੁਨੀਆਂ ਲਈ ਪ੍ਰੇਰਨਾ ਦਾ ਮੁੱਖ ਸੋਮਾ- ਰਾਕੇਸ਼ ਕੁਮਾਰ ਮੱਕੜ

ਮੋਗਾ, 8 ਨਵੰਬਰ (ਕੁਲਦੀਪ ਸਿੰਘ ਦੌਧਰ  ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਗੁਰਪੁਰਬ ਦਾ ਦਿਹਾੜਾ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਸਕੂਲੀ ਬੱਚਿਆਂ ਅਧਿਆਪਕਾਂ, ਸਿੱਖਿਆ ਅਧਿਕਾਰੀਆਂ, ਇਲਾਕੇ ਦੇ ਪਤਵੰਤੇ ਸੱਜਣਾਂ ਦੀ ਮੌਜੂਦਗੀ ਵਿੱਚ ਮਨਾਇਆ ਗਿਆ। ਜ਼ਿਲਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ, ਉਪ ਜ਼ਿਲਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਵੱਲੋਂ ਪਵਿੱਤਰ ਦਿਹਾੜੇ ਦੇ ਸਮਾਗਮ ਦੀ ਸੁਚੱਜੀ ਅਗਵਾਈ ਕੀਤੀ ਗਈ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਪੜਨ ਦੀ ਰਸਮ ਨਿਸ਼ਾਨ ਸਿੰਘ ਗੁਰਦੁਆਰਾ ਸੰਤੋਖਸਰ ਸਾਹਿਬ ਵਾਲਿਆਂ ਵੱਲੋਂ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੰਤ ਗੁਰਪ੍ਰੀਤ ਸਿੰਘ ਜੀ ਡੇਰਾ ਸੱਤੋਆਣਾ ਸਾਹਿਬ ਵਾਲਿਆਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿੱਤੀ ।ਉਨਾਂ ਵਿਦਿਆਰਥੀਆਂ ਨੂੰ ਸੱਚੇ ਰਸਤੇ ਉੱਪਰ ਚਲਦਿਆਂ ਭਾਰਤ ਦੇਸ਼ ਨੂੰ ਸਿੱਖਿਆ ਦੇ ਖੇਤਰ ਮੋਹਰੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਹਾਜ਼ਰ ਸੰਗਤ ਨੂੰ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਵਿੱਦਿਆ ਦੁਨੀਆ ਦੀ ਸਭ ਤੋਂ ਵੱਡੀ ਦਾਤ ਹੈ ਅਤੇ ਅੱਜ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਗੁਰਪੁਰਬ ਮੌਕੇ ਸਕੂਲੀ ਬੱਚਿਆਂ ਨਾਲ ਗੁਰਪੁਰਬ ਮਨਾਉਂਦੇ ਆਪਣੇ ਸਰਕਾਰੀ ਸਕੂਲਾਂ ਨੂੰ ਬਹੁਤ ਯਾਦ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਤੋਂ ਪੜ ਕੇ ਅੱਗੇ ਆਉਣ ਵਾਲੇ ਵਿਦਿਆਰਥੀ ਅਸਲ ਵਿਚ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ , ਨਾਮ ਜਪੋ ਅਤੇ ਵੰਡ ਕੇ ਛਕੋ ਦੇ ਸਿਧਾਂਤ ਨੂੰ ਸਹੀ ਸ਼ਬਦਾਂ ਵਿਚ ਮੰਨਣ ਵਾਲੇ ਹਨ। ਉਨਾਂ ਵਿਦਿਆਰਥੀਆਂ ਨੂੰ ਹੱਕ-ਸੱਚ ਅਤੇ ਨੇਕੀ ਦੀ ਕਮਾਈ ਕਰਦਿਆਂ ਆਪਣੇ ਸਕੂਲ ਮਾਪਿਆਂ ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਕੇਸ਼ ਕੁਮਾਰ ਮੱਕੜ ਨੇ ਆਏ ਹੋਏ ਸਮੂਹ ਸੰਗਤ ਸੰਗਤ ਨੂੰ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਆਯੋਜਨ ਨੂੰ ਸਫ਼ਲ ਬਣਾਉਣ ਲਈ ਸਕੂਲ ਮੁਖੀ ਜਤਿੰਦਰ ਕੌਰ ਸਮਾਰਟ ਸਕੂਲ ਕੋਆਰਡੀਨੇਟਰ ਮਨਜੀਤ ਸਿੰਘ, ਸਮੂਹ ਸਕੂਲ ਸਟਾਫ, ਪ੍ਰਬੰਧਕੀ ਕਮੇਟੀ ਅਤੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਅਤੇ ਅਧਿਆਪਕਾਂ ਦੇ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕੜ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਨੀਤਾ ਨਾਰੰਗ , ਸਕੂਲ ਮੁਖੀ ਜਤਿੰਦਰ ਕੌਰ, ਸਮਾਰਟ ਸਕੂਲ ਕੋਆਰਡੀਨੇਟਰ ਮਨਜੀਤ ਸਿੰਘ, ਸ਼ੋਸ਼ਲ ਮੀਡੀਆ ਕੋਆਡੀਨੇਟਰ ਹਰਸ਼ ਕੁਮਾਰ ਗੋਇਲ ਅਤੇ ਸਮੂਹ ਸਟਾਫ਼ ਵੱਲੋਂ ਸੰਤ ਗੁਰਪ੍ਰੀਤ ਸਿੰਘ ਜੀ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਦੇ ਵਿਕਾਸ ਅਤੇ ਵਾਲਾ ਵਰਕ ਲਈ ਦਿੱਤੇ ਗਏ ਵਿਸ਼ੇਸ਼ ਸਹਿਯੋਗ ਲਈ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਸੰਤ ਗੁਰਪ੍ਰੀਤ ਸਿੰਘ ਜੀ ਅਤੇ ਸਰਪੰਚ ਨੇਕ ਸਿੰਘ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਧੂਰੀ ਨੂੰ ਯਾਦਗਾਰੀ ਚਿੰਨ ਭੇਂਟ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਦੇਣ ਵਾਲੇ ਸਕੂਲ ਮੁਖੀ ਜਤਿੰਦਰ ਕੌਰ ਨੂੰ ਸਿਰੋਪਾਓ ਭੇਂਟ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਨੀਤਾ ਨਾਰੰਗ ,ਬਿੱਕਰ ਸਿੰਘ ਅਮਰੀਕਾ ਵਾਲੇ ਸਰਪੰਚ ਨੇਕ ਸਿੰਘ ਮਨਜੀਤ ਸਿੰਘ , ਛਹਿੰਬਰ ਸਿੰਘ, ਸਜਵੰਤ ਸਿੰਘ , ਅੰਕਿਤ ਕਾਂਸਲ, ਸੈਂਟਰ ਹੈੱਡ ਟੀਚਰ ਅਵਤਾਰ ਸਿੰਘ, ਕਮਲਦੀਪ ਕੌਰ, ਬਲਦੇਵ ਸਿੰਘ, ਸੁਖਦੀਪ ਸਿੰਘ, ਸਤਵਿੰਦਰ ਕੌਰ , ਕਿਰਨ ਬਾਲਾ , ਸਿਲਕੀ ਰਾਣੀ, ਸਿਮਰਨ ਕੌਰ, ਅਮਨਦੀਪ ਕੌਰ , ਗੀਤਾਂਜਲੀ, ਸਤਵੰਤ ਕੌਰ, ਗਗਨਦੀਪ ਅਰੋੜਾ ਤੇ ਸਮੂਹ ਸਕੂਲ ਸਟਾਫ਼ ਸੀਨੀਅਰ ਸੈਕੰਡਰੀ ਸਕੂਲ ਬੁੱਘੀਪੁਰਾ ਹਾਜ਼ਰ ਸਨ

12 ਨਵੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਆਮ ਲੋਕ ਲੈਣ ਵੱਧ ਤੋਂ ਵੱਧ ਲਾਹਾ-ਸੀ.ਜੇ.ਐੱਮ ਅਮਰੀਸ਼ ਕੁਮਾਰ

ਮੋਗਾ, 8 ਨਵੰਬਰ(ਕੁਲਦੀਪ ਸਿੰਘ ਦੌਧਰ  ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 12 ਨਵੰਬਰ, 2022 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।ਸੀ.ਜੇ.ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਅਮਰੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳਣ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨਾਂ ਜਾਣਕਾਰੀ ਦਿੱਤੀ ਕਿ ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 1968 ਡਾਇਲ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਦੇ ਫੋਨ ਨੰਬਰ 01636-235864 ਜਾਂ ਈ-ਮੇਲ ਆਈ.ਡੀ.dlsa.moga@punjab.gov.in. ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ 31 ਕਾਲਮਾਂ ਨੂੰ ਕਵਰ ਕਰਨ ਵਾਲੇ ਵਰਟੀਕਲ ਗਾਰਡਨ ਪ੍ਰੋਜੈਕਟ ਦਾ ਉਦਘਾਟਨ

ਲੁਧਿਆਣਾ ਸ਼ਹਿਰ ਦੇ ਸੁੰਦਰੀਕਰਨ ਮਿਸ਼ਨ ਨੂੰ ਜਾਰੀ ਰੱਖਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਸਿੱਧਵਾਂ ਨਹਿਰ ਦੇ ਨਾਲ ਬੀ.ਆਰ.ਐੱਸ.ਨਗਰ ਵਿੱਚ ਫਲਾਈਓਵਰ ਦੇ ਹੇਠਾਂ ਵਰਟੀਕਲ ਗਾਰਡਨ ਦੇ ਨਾਲ 31 ਕਾਲਮਾਂ ਨੂੰ ਕਵਰ ਕਰਨ ਵਾਲੇ ਵਰਟੀਕਲ ਗਾਰਡਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ 'ਤੇ 2.17 ਕਰੋੜ ਰੁਪਏ ਦੀ ਲਾਗਤ ਆਵੇਗੀ।

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਲੁਧਿਆਣਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ

ਲੁਧਿਆਣਾ,08 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਲੁਧਿਆਣਾ ਵਿਖੇ ਤਾਜਪੁਰ ਰੋਡ ਡੰਪ ਸਾਈਟ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਜੋ ਅਗਲੇ 22 ਮਹੀਨਿਆਂ ਵਿੱਚ ਆਪਣੇ ਪਹਿਲੇ ਪੜਾਅ ਤਹਿਤ ਪੰਜ ਲੱਖ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਨਿਕਾਸੀ ਕਰੇਗਾ। ਇਸ ਪ੍ਰੋਜੈਕਟ 'ਤੇ 27.17 ਕਰੋੜ ਰੁਪਏ ਦੀ ਲਾਗਤ ਆਵੇਗੀ।

 

ਜੀ-20 ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ

ਚੰਡੀਗੜ੍ਹ , 07 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ। ਜੀ-20 ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।

‘ਸਕੂਲ ਆਫ਼ ਐਮੀਨੈਂਸ’ ਦੇ ਲੋਗੋ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ 10 ਨਵੰਬਰ, 2022 ਤੱਕ ਆਪਣੇ ਡਿਜ਼ਾਇਨ ਭੇਜ ਸਕਦੇ ਹਨ-ਸਿੱਖਿਆ ਮੰਤਰੀ

ਚੰਡੀਗੜ੍ਹ , 07 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੇ ਪੜਾਅ ਅਧੀਨ ਸਥਾਪਿਤ ਕੀਤਾ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੇ ਲੋਗੋ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ 10 ਨਵੰਬਰ, 2022 ਤੱਕ ਆਪਣੇ ਡਿਜ਼ਾਇਨ ਭੇਜ ਸਕਦੇ ਹਨ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ ਕੀਤਾ ਗਿਆ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਪਹਿਲੇ ਤਿੰਨ ਸਥਾਨ ‘ਤੇ ਰਹਿਣ ਵਾਲੇ ਸਕੂਲ ਆਫ਼ ਐਮੀਨੈਂਸ ਦੇ ਡਿਜ਼ਾਇਨਾਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪਹਿਲਾ ਇਨਾਮ 5100 ਰੁਪਏ, ਦੂਜਾ ਇਨਾਮ 3100 ਰੁਪਏ ਅਤੇ ਤੀਜਾ ਇਨਾਮ 2100 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਇਸ ਲਈ ਵਿਭਾਗ ਵੱਲੋਂ ਰਾਜ ਪੱਧਰੀ ਜਿਊਰੀ ਅੰਤਿਮ ਫੈਸਲਾ ਲਵੇਗੀ।

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ

ਚੰਡੀਗੜ੍ਹ , 07 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਰੇਤੇ ਦੀ ਢੋਆ-ਢੁਆਈ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ਾਂ ਦੇ ਚੱਲਦਿਆਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ ਕਰ ਕੇ ਰੇਤੇ ਵਾਲੇ ਵਾਹਨਾਂ ਉਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਦਿਆਂ ਰੇਤਾ ਲਿਜਾਣ ਵਾਲੇ ਵਾਹਨਾਂ (ਟਿੱਪਰ/ਟਰੱਕ/ਟਰੇਲਰ ਆਦਿ) ਦੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੇਤੇ ਦੀ ਕੀਮਤ 9 ਰੁਪਏ ਕਿਊਬਿਕ ਫੁੱਟ ਤੈਅ ਕੀਤੀ ਗਈ ਹੈ ਪਰ ਰੇਤੇ ਦੀ ਢੋਆ-ਢੁਆਈ ਵਾਲਿਆਂ ਵੱਲੋਂ ਜ਼ਿਆਦਾ ਕੀਮਤ ਵਸੂਲਣ ਨਾਲ ਲੋਕਾਂ ਨੂੰ ਮਹਿੰਗਾ ਰੇਤਾ ਮਿਲਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਹਿਲੇ ਦਿਨ ਹੀ ਵੀਹ ਰੁਪਏ ਨਾਲ ਭੁੱਖੇ ਸਾਧੂਆਂ ਨੂੰ ਲੰਗਰ ਛਕਾ ਕੇ ਸੱਚੇ ਵਪਾਰ ਵਾਲਾ ਰੱਬ ਦਾ ਸੁਨੇਹਾ ਲੋਕਾਂ ਨੂੰ  ਦਿੱਤਾ - ਨਿਤਿਨ ਤਾਂਗੜੀ

 ਲੁਧਿਆਣਾ 7 ਨਵੰਬਰ  (ਰਾਣਾ ਮੱਲ ਤੇਜੀ ) ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਤਾਂਗੜੀ ਨੇ ਵਾਰਡ ਨੰਬਰ ਇੱਕ ਦੇ ਸਮੂਹ ਨਿਵਾਸੀਆ ਨੂੰ ਪਹਿਲੀ ਪਾਤਸ਼ਾਹੀ ਧਨ ਧਨ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਤੇ  ਵਧਾਈ ਸੰਦੇਸ਼ ਦਿੰਦਿਆਂ ਹੋਇਆ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਉਨ੍ਹਾਂ ਦੇ ਪਿਤਾ ਦੁਆਰਾ ਵਣਜ ਵਪਾਰ ਕਰਨ ਲਈ ਵੀਹ ਰੁਪਏ ਦੇ ਕੇ ਭੇਜਿਆ ਤਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਵੀਹ ਰੁਪਏ ਨਾਲ ਰਸਤੇ ਵਿਚ ਹੀ ਭੁੱਖੇ ਸਾਧੂਆ ਨੂੰ ਲੰਗਰ ਛਕਾ ਕੇ ਸੁੱਚੇ ਵਣਜ ਨਾਲ ਪਹਿਲੇ ਹੀ ਦਿਨ ਮਾਨਵਤਾ ਲਈ ਦੂਰ ਦਰਾਜ ਤੱਕ ਲੋਕਾਈ ਨੂੰ ਤਾਰਨ ਲਈ ਰੱਬ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਨਸਾਨ ਅੇਨਾ ਸੁਅਰਥੀ ਮਾਇਆ ਦਾ ਲੌਭੀ ਬਣ ਚੁੱਕਾ ਹੇੇ ।ਕਿ ਉਹ ਆਪਣੇ ਨਿਜੀ ਸੁਆਰਥਾਂ ਲਈ ਕੁਦਰਤ ਨਾਲ ਵੀ ਛੇੜਛਾੜ ਕਰ ਰਿਹਾ ਹੈ । ਤਾਗੜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੇ ਚੱਲਣ ਲਈ ਕਿਹਾ ਕਿ ਆਉ ਅੱਜ ਅਸੀਂ ਪ੍ਰਣ ਕਰੀਏ ਕਿ ਅਸੀਂ ਭ੍ਰਿਸ਼ਟਾਚਾਰ ਮੁਕਤ, ਪ੍ਰਦੂਸ਼ਣ ਮੁਕਤ, ਵਾਤਾਵਰਨ ਅਤੇ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਚੱਲ ਕੇ ਜਾਤ ਪਾਤ ਰਹਿਤ ਸਮਾਜ ਸਿਰਜੀਏ । ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਨੂੰ ਦਿੱਖਾਏ ਸੱਚੇ ਮਾਰਗ ਨਾਮ ਜਪੋ ,ਕਿਰਤ ਕਰੋ ਤੇ ਵੰਡ ਛਕੋ ਦੇ ਸੰਦੇਸ਼ ਨੂੰ ਘਰ ਘਰ ਤੱਕ ਪਹੁੰਚਾਈਏ ।

ਕੱਟੜਪੰਥੀ,ਪੰਜਾਬ ਦੇ ਮਹੌਲ ਨੂੰ ਗੰਧਲਾ ਨਾ ਕਰਨ-ਕੇਂਦਰੀ ਚੇਅਰਮੈਨ ਡਾ ਰਮੇਸ ਬਾਲੀ

ਮਹਿਲ ਕਲਾਂ 06 ਨਵੰਬਰ (ਡਾ ਸੁਖਵਿੰਦਰ ਬਾਪਲਾ )  ਮੈਡੀਕਲ ਪ੍ਰੈਕਟੀਸ਼ਨਰਜ਼ ਫ਼ੈਡਰੇਸ਼ਨ (ਰਜਿ:) ਦਿੱਲੀ ਦੇ ਕੇਂਦਰੀ ਚੇਅਰਮੈਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਸਾਡੇ ਪੰਜਾਬ ਦੇ ਮਹੌਲ ਨੂੰ ਗੰਧਲਾ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਫਿਰ  ਹਸਦੇ ਵਸਦੇ ਲੋਕਾਂ ਨੂੰ ਵੈਣਾਂ ਵਂਲ ਧੱਕਿਆ ਜਾ ਰਿਹਾ ਹੈ। ਪੰਜਾਬ ਵਿੱਚ ਹਰ ਧਰਮ ਦੇ ਲੋਕ ਪਿਆਰ ਭਾਵਨਾ ਨਾਲ ਰਹੇ  ਹਨ। ਲੋਕ ਜਾਤਾਂ ਪਾਤਾਂ ਤੋਂ ਉਪਰ ਉਠ ਕੇ ਇਨਸਾਨੀਅਤ ਦੀ ਜਿੰਦਗੀ ਲਈ ਤੱਤਪਰ   ਹਨ। ਪਰ ਦੇਸ਼ ਵਿੱਚ ਫੁੱਟ ਪਾਉਣ ਵਾਲੇ ਲੋਕ ਆਪਣੇ ਕੱਟੜਵਾਦ ਨਾਲ ਹਿੰਸਾ ਫੈਲਾ ਰਹੇ  ਹਨ। ਡਾ ਬਾਲੀ ਨੇ  ਪੰਜਾਬ ਵਿੱਚ ਵਸਦੇ , ਹਰ ਧਰਮ ਦੇ ਲੋਕਾਂ ਨੂੰ , ਹਰ ਜਾਤੀ ਦੇ ਲੋਕਾਂ ਨੂੰ  ਪਿਆਰ ਭਾਵਨਾ ਨਾਲ ਰਹਿਣ ਲਈ ਅਤੇ ਗੁਮਰਾਹ ਕਰਨ ਵਾਲੇ ਭਾਸ਼ਨਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਇਕ ਉਦਾਹਰਨ ਦੇ ਕੇ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ,ਜਿਸ ਵਿੱਚ  ਓਹਨਾਂ ਨੇ ਦੱਸਿਆ ਕਿ ਇਕ ਆਦਮੀ ਸਵੇਰੇ ਜਾਗਣ ਤੋਂ ਬਾਅਦ ਦੰਦਾਂ ਨੂੰ ਬਰੱਸ਼ ਕਰਦਾ ਹੈ ,ਨਹਾਉਂਦਾ ਹੈ ,ਤਿਆਰ ਹੋ ਕੇ ਨਾਸ਼ਤਾ ਕਰਦਾ ਹੈ,ਘਰੋਂ ਕੰਮ ਵਾਸਤੇ ਨਿੱਕਲ ਜਾਂਦਾ ਹੈ ,ਰਿਕਸ਼ਾ ਫੜਦਾ ਹੈ , ਲੋਕਲ ਬੱਸ ਲੋਕਲ ਟਰੇਨ ਜਾਂ ਆਪਣੇ ਸਾਧਨ ਰਾਹੀਂ ਦਫਤਰ ਜਾਂ ਆਪਣੇ ਕੰਮ ਧੰਦੇ 'ਤੇ ਪਹੁੰਚ ਜਾਂਦਾ ਹੈ।
ਓਥੇ ਪੂਰਾ ਦਿਨ ਕੰਮ ਕਰਦਾ ਹੈ , ਚਾਹ ਪਾਣੀ ਪੀਂਦਾ ਹੈ , ਸ਼ਾਮ ਨੂੰ ਵਾਪਸ ਘਰ ਵਾਸਤੇ ਚਲ ਪੈਂਦਾ ਹੈ। ਘਰ ਆਉਂਦਿਆਂ ਰਸਤੇ ਚ ਬਚਿਆਂ ਵਾਸਤੇ ਟਾਫੀਆਂ , ਸਬਜੀ,ਫਲ ਫਰੂਟ,ਮਠਿਆਈਆਂ ਲੈਂਦਾ ਹੈ ,ਮੋਬਾਈਲ ਵਿੱਚ ਰੀਚਾਰਜ ਕਰਵਾਉਂਦਾ ਹੈ , ਹੋਰ ਛੋਟੇ ਮੋਟੇ ਕੰਮ ਨਿਪਟਾਉਂਦਾ ਹੋਇਆ ਘਰ ਪਹੁੰਚਦਾ ਹੈ ,
ਹੁਣ ਦੇਖੋ ਉਸਨੂੰ  ਦਿਨ ਭਰ ਕਿਤੇ  ਕੋਈ "ਹਿੰਦੂ"  "ਮੁਸਲਮਾਨ"  ਜਾਂ ਕੋਈ ਕਥਿਤ "ਦਲਿਤ"  ਮਿਲਿਆ ? ਕੀ ਉਸਨੇ  ਦਿਨ ਵਿੱਚ ਕਿਸੇ "ਹਿੰਦੂ"  "ਮੁਸਲਮਾਨ" ਜਾਂ "ਦਲਿਤ" ਉੱਤੇ ਕੋਈ ਅਤਿਆਚਾਰ ਕੀਤਾ ? ਉਸਨੂੰ ਦਿਨ ਭਰ ਜੋ ਮਿਲੇ ਉਹ ਸਨ •••••••ਅਖਬਾਰ ਵਾਲਾ ਭਾਈ ,ਦੁੱਧ ਵਾਲਾ ਭਾਈ , ਰਿਕਸ਼ੇ ਵਾਲਾ ਭਾਈ , ਬਸ ਕੰਡਕਟਰ , ਦਫਤਰ ਜਾਂ ਕੰਮ ਕਾਰ ਵਾਲੀ ਜਗ੍ਹਾ ਦੇ ਦੋਸਤ ਮਿੱਤਰ ,ਕੁਝ ਅਨਜਾਣ ਲੋਕ , ਚਾਹ ਵਾਲਾ ਭਾਈ,ਕਰਿਆਨੇ ਵਾਲਾ ਭਾਈ ,ਮਠਿਆਈਆਂ ਵਾਲਾ ਭਾਈ ,ਜਦੋਂ ਇਹ ਸਾਰੇ ਲੋਕ ਭਾਈ ਅਤੇ ਦੋਸਤ ਮਿੱਤਰ ਹਨ ਤਾਂ ਇਨ੍ਹਾਂ ਵਿੱਚ "ਹਿੰਦੂ"  "ਮੁਸਲਮਾਨ" ਜਾਂ "ਦਲਿਤ" ਕਿੱਥੇ ਹਨ ??
ਦਿਨ ਭਰ ਉਸਨੇ ਕਿਸੇ ਨੂੰ ਪੁੱਛਿਆ ਕਿ ਭਾਈ ਤੂੰ "ਹਿੰਦੂ" ਹੈਂ ?  "ਮੁਸਲਮਾਨ" ਹੈਂ ?? ਜਾਂ "ਦਲਿਤ" ਹੈਂ ?  ਜੇ ਤੂੰ "ਮੁਸਲਮਾਨ"  "ਹਿੰਦੂ" ਜਾਂ ਕਥਿਤ "ਦਲਿਤ" ਹੈਂ ਤਾਂ ਤੇਰੀ ਬਸ ਵਿੱਚ ਸਫਰ ਨਹੀਂ ਕਰਾਂਗਾ ,ਤੇਰੇ ਹੱਥੋਂ ਚਾਹ ਨਹੀਂ ਪੀਵਾਂਗਾ,ਤੇਰੀ ਦੁਕਾਨ ਤੋਂ ਸਮਾਨ ਨਹੀਂ ਖਰੀਦਾਂਗਾ ,ਕੀ ਉਸਨੇ ਘਰ ਦਾ ਸਮਾਨ ਖਰੀਦਣ ਸਮੇਂ ਕਿਸੇ ਨੂੰ ਇਹ ਸਵਾਲ ਕੀਤਾ ਕਿ ਇਹ ਸਭ ਸਮਾਨ ਬਨਾਉਣ ਵਾਲੇ ਜਾਂ ਉਗਾਉਣ ਵਾਲੇ ਹਿੰਦੂ ,ਮੁਸਲਮਾਨ ਜਾਂ ਕਥਿਤ ਦਲਿਤ ਹਨ ?
"ਜੇ ਸਾਡੀ ਰੋਜਮਰਾ ਦੀ ਜਿੰਦਗੀ ਚ ਮਿਲਣ ਵਾਲੇ ਲੋਕ ਹਿੰਦੂ ਮੁਸਲਮਾਨ ਜਾਂ ਕਥਿਤ ਦਲਿਤ ਨਹੀਂ ਹੁੰਦੇ ਤਾਂ ਫਿਰ ਕੀ ਕਾਰਣ ਹੈ ਕਿ "ਵੋਟਾਂ" ਆਉਂਦਿਆਂ ਹੀ ਅਸੀਂ ਸਾਰੇ ਹਿੰਦੂ , ਮੁਸਲਮਾਨ, ਸਿੱਖ , ਜਾਂ ਕਥਿਤ ਦਲਿਤ ਹੋ ਜਾਂਦੇ ਹਾਂ ?
ਸਾਡੇ ਸਮਾਜ ਦੇ ਤਿੰਨ ਜਹਿਰ ,ਟੈਲੀਵਿਜ਼ਨ ਦੀ ਬਕਵਾਸ ਬਹਿਸ ,ਰਾਜਨੇਤਾਵਾਂ ਦੇ ਜਹਿਰੀਲੇ ਬੋਲ , ਅਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ,ਆਦਿ। ਇਨ੍ਹਾਂ ਤੋਂ ਦੂਰ ਰਹਿਣ ਨਾਲ ਸ਼ਾਇਦ ਕੁੱਝ ਹਦ ਤਕ ਸਮਸਿਆ ਹੱਲ ਹੋ ਜਾਵੇਗੀ । 
ਅਖੀਰ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ  ਅਤੇ ਆਲ ਇੰਡੀਆ ਮੈਡੀਕਲ ਫੈਡਰੇਸ਼ਨ ਦੇ ਕੇਂਦਰੀ ਚੇਅਰਮੈਨ ਡਾ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ  ਪੰਜਾਬ ਦੇ ਨਾਗਰਿਕ ,ਇਨ੍ਹਾਂ ਅਫ਼ਵਾਹਾਂ ਵੱਲ ਬਿਲਕੁਲ ਧਿਆਨ ਨਾ ਦੇਣ ਤਾਂ  ਕਿ ਸਾਡੀ  ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋ ਸਕੇ ।